Balbir Singh Sidhu - Sach Kahoon Punjabi

ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ: ਬਲਬੀਰ ਸਿੰਘ ਸਿੱਧੂ
ਕੋਰੋਨਾ ਵਾਈਰਸ ਦੀ ਬਿਮਾਰੀ ਦੇ ਢੁੱਕਵੇਂ ਇਲਾਜ ਲਈ ਰਾਜ ਦੇ ਸਰਕਾਰੀ ਹਸਤਪਾਲਾਂ

ਅੰਦਰ ਸਪੈਸ਼ਲ ਵਾਰਡ ਸਥਾਪਤ

ਫਾਜ਼ਿਲਕਾ, (ਰਜਨੀਸ਼ ਰਵੀ) ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਅਤੇ ਲੋਕ ਭਲਾਈ ਦੇ ਕਾਰਜ਼ਾਂ ਨੂੰ ਪਹਿਲਕਦਮੀ ਨਾਲ ਹਲ ਕਰਨ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ (Balbir Singh Sidhu) ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਸ. ਸਿੱਧੂ ਨੇ ਕਿਹਾ ਕਿ ਰਾਜ ਅੰਦਰ ਕੋਰੋਨਾ ਵਾਈਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਬਾਹਰੋਂ ਆਉਣ ਵਾਲੇ ਯਾਤਰੀਆਂ ਦੀ ਜਾਂਚ ਲਈ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਤੁਰੰਤ ਬਲੱਡ ਸੈਂਪਲ ਲੈ ਕੇ ਜਾਂਚ ਕਰਵਾਈ ਜਾ ਰਹੀ ਹੈ। ਉਨਾਂ ਕਿਹਾ ਕਿ ਕੋਰੋਨਾ ਵਾਈਰਸ ਦੀ ਬਿਮਾਰੀ ਦੇ ਢੁੱਕਵੇਂ ਇਲਾਜ ਲਈ ਰਾਜ ਦੇ ਸਰਕਾਰੀ ਹਸਤਪਾਲਾਂ ਅੰਦਰ ਸਪੈਸ਼ਲ ਵਾਰਡ ਬਣਾਏ ਗਏ ਹਨ।

ਇੱਕ ਸਵਾਲ ਦਾ ਜਵਾਬ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਰਾਜ ਅੰਦਰ ਗੈਰ ਕਾਨੂੰਨੀ ਢੰਗ ਨਾਲ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆਂ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਦੇ ਕਾਰੋਬਾਰ ਕਰਨ ਵਾਲੇ ਅਤੇ ਗੈਰ ਕਾਨੂੰਨੀ ਕੰਮਾਂ ਅੰਦਰ ਸ਼ਾਮਿਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਪਹਿਲਾਂ ਹੀ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ।

ਉਨਾਂ ਕਿਹਾ ਕਿ ਸਰਕਾਰੀ ਹਸਤਪਾਲਾਂ ਅੰਦਰ 58 ਡਾਕਟਰਾਂ ਦੀ ਭਰਤੀ ਪ੍ਰਕਿਰਿਆਂ ਦਾ ਕੰਮ ਚੱਲ ਰਿਹਾ ਹੈ ਜਿਸ ‘ਚ ਹੋਰ ਇਜ਼ਾਫਾ ਕਰਨ ਲਈ ਉਪਰਾਲੇ ਕੀਤੇ ਜਾਣਗੇ। ਇਕ ਹੋਰ ਸਵਾਲ ਦੇ ਜਵਾਬ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਤਹਿਤ ਲੋੜਵੰਦ ਕੈਂਸਰ ਪੀੜਤ ਮਰੀਜ਼ਾਂ ਨੂੰ ਡੇਢ ਲੱਖ ਰੁਪਏ ਤੱਕ ਇਲਾਜ ਦੀ ਸੁਵਿਧਾ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਹੌਮੀ ਭਾਭਾ ਕੈਂਸਰ ਹਸਪਤਾਲ ਵਿਖੇ ਕੈਂਸਰ ਦੇ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ 2 ਕਰੋੜ ਰੁਪਏ ਤੋਂ ਵਧੇਰੇ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ।

ਸ. ਸਿੱਧੂ ਨੇ ਡਿਪਟੀ ਕਮਿਸ਼ਨਰ ਸ੍ਰ. ਸੰਧੂ ਨੂੰ ਜ਼ਿਲਾ ਫਾਜ਼ਿਲਕਾ ਦੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਲਿਖਤੀ ਹਦਾਇਤਾਂ ਜਾਰੀ ਕਰਨ ਲਈ ਆਖਿਆ। ਉਨਾਂ ਕਿਹਾ ਕਿ ਓਵਰਲੋਡਿੰਗ ਕਰਨ ਵਾਲੀਆਂ ਗੱਡੀਆਂ ਅਤੇ ਟਿੱਪਰ ਟਰਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਸ਼੍ਰੀ ਭੈਣੀ ਸਾਹਿਬ ਦਾ ਹਸਪਤਾਲ ਹੋਵੇਗਾ ਅਪਗ੍ਰੇਡ: ਬਲਬੀਰ ਸਿੰਘ ਸਿੱਧੂ
ਮਲੇਰਕੋਟਲਾ ਵਿਖੇ ਨਾਮਧਾਰੀ ਸ਼ਹੀਦਾਂ ਦੀ ਯਾਦ ‘ਚ ਹੋਇਆ ਰਾਜ ਪੱਧਰੀ ਸਮਾਰੋਹ

ਸ਼ਹੀਦਾਂ ਨੂੰ ਕੈਬਨਿਟ ਮੰਤਰੀ ਸਿੱਧੂ, ਵਿਧਾਇਕ ਨਵਤੇਜ ਸਿੰਘ ਚੀਮਾ, ਐਚ.ਐਸ ਹੰਸਪਾਲ ਸਮੇਤ ਹੋਰਾਂ ਵੱਲੋਂ ਸ਼ਰਧਾਂਜਲੀਆਂ

ਮਲੇਰਕੋਟਲਾ/ਸੰਗਰੂਰ (ਗੁਰਤੇਜ ਜੋਸ਼ੀ) ਪੰਜਾਬ ਸਰਕਾਰ ਵੱਲੋਂ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਏ ਰਾਜ ਪੱਧਰੀ ਸ਼ਹੀਦੀ ਸਮਾਰੋਹ ਮੌਕੇ 66 ਨਾਮਧਾਰੀ ਸਿੱਖ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 17-18 ਜਨਵਰੀ 1872 ਨੂੰ ਮਲੇਰਕੋਟਲਾ ਵਿਖੇ ਨਾਮਧਾਰੀ ਸਿੱਖਾਂ ਨੂੰ ਤੋਪਾਂ ਸਾਹਮਣੇ ਖੜ੍ਹਾਕੇ ਸ਼ਹੀਦ ਕਰ ਦਿੱਤਾ ਗਿਆ ਸੀ

ਇਨ੍ਹਾਂ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਨਾਮਧਾਰੀ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੇਸ਼ ਦੀ ਅਜ਼ਾਦੀ ਲਹਿਰ ‘ਚ ਨਾਮਧਾਰੀ ਸੰਪਰਦਾ ਵੱਲੋਂ ਪਾਏ ਯੋਗਦਾਨ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਾ-ਮਿਲਵਰਤਨ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਕੂਕਾ ਅੰਦੋਲਨ ਤਹਿਤ ਜਿੱਥੇ ਵੱਖ-ਵੱਖ ਸਮਾਜਿਕ ਬੁਰਾਈਆਂ ਦੇ ਖਾਤਮੇ ‘ਚ ਯੋਗਦਾਨ ਪਾਇਆ ਗਿਆ

ਸਮਾਜ ਵਿੱਚ ਲੜਕੀਆਂ ਨੂੰ ਬਰਾਬਰੀ ਦੇ ਅਧਿਕਾਰ ਦਿਵਾਉਣ ਲਈ ਵੀ ਲਗਾਤਾਰ ਸਰਗਰਮ ਰਹੇ

ਉਥੇ ਹੀ ਸਮਾਜ ਵਿੱਚ ਲੜਕੀਆਂ ਨੂੰ ਬਰਾਬਰੀ ਦੇ ਅਧਿਕਾਰ ਦਿਵਾਉਣ ਲਈ ਵੀ ਲਗਾਤਾਰ ਸਰਗਰਮ ਰਹੇ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਜੰਗ-ਏ-ਆਜ਼ਾਦੀ ਦੇ ਮੋਢੀ ਅਤੇ ਮਹਾਨ ਕ੍ਰਾਂਤੀਕਾਰੀ ਸਨ ਜਿਨ੍ਹਾਂ ਨੇ ਸਮਾਜਿਕ ਕੁਰੀਤੀਆਂ ਖਿਲਾਫ਼ ਜ਼ੋਰਦਾਰ ਮੁਹਿੰਮ ਚਲਾਈ ।

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਸਿੱਧੂ ਨੇ ਨਾਮਧਾਰੀ ਸਤਿਗੁਰੂ ਉਦੈ ਸਿੰਘ ਦੀ ਹਾਜ਼ਰੀ ਵਿੱਚ ਇਕੱਤਰ ਹੋਈ ਵੱਡੀ ਗਿਣਤੀ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ

ਪੰਜਾਬ ਸਰਕਾਰ ਵੱਲੋਂ ਨਾਮਧਾਰੀ ਸ਼ਹੀਦੀ ਸਮਾਰਕ ਲਈ 10 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾਵੇਗੀ।

ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਭੈਣੀ ਸਾਹਿਬ ਵਿਖੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇਗਾ

ਲੋੜ ਮੁਤਾਬਕ ਡਾਕਟਰਾਂ ਦੀ ਤਾਇਨਾਤੀ ਕੀਤੀ ਜਾਵੇਗੀ।

ਉਨਾਂ ਕਿਹਾ ਕਿ ਸਰਕਾਰ ਵੱਲੋਂ ਸ਼੍ਰੀ ਭੈਣੀ ਸਾਹਿਬ ਵਿਖੇ ਕੌਮੀ ਖੇਡ ਹਾਕੀ ਦੇ ਐਸਟਰੋਟਰਫ਼ ਦਾ ਵੀ ਨਿਰਮਾਣ ਕੀਤਾ ਜਾਵੇਗਾ ਤਾਂ ਜੋ ਬੱਚਿਆਂ ਤੇ ਨੌਜਵਾਨਾਂ ਨੂੰ ਇਸ ਖੇਡ ਨਾਲ ਜੋੜਿਆ ਜਾ ਸਕੇ।

ਨਵਤੇਜ ਸਿੰਘ ਚੀਮਾ ਨੇ ਨਾਮਧਾਰੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਸੁਲਤਾਨਪੁਰ ਲੋਧੀ ਦੇ ਵਿਧਾਇਕ ਸ਼੍ਰੀ ਨਵਤੇਜ ਸਿੰਘ ਚੀਮਾ ਨੇ ਨਾਮਧਾਰੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਇਹ ਸ਼ਹੀਦੀ ਸਾਕਾ ਦੁਨੀਆਂ ਦੀ ਵਿਲੱਖਣ ਘਟਨਾ ਹੈ

ਜਿਹੜੇ ਸੂਰਵੀਰਾਂ ਨੇ ਦੇਸ਼ ਵਾਸਤੇ ਆਪਣੀ ਜਾਨ ਨਿਛਾਵਰ ਕਰ ਦਿੱਤੀ ਹੈ

ਉਨ੍ਹਾਂ ਦੀ ਮਹਾਨ ਦੇਣ ਬਾਰੇ ਜਾਣੂ ਕਰਵਾਉਣ ਲਈ ਅਜਿਹੇ ਉਪਰਾਲੇ ਸਾਰਥਕ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਧਰਮ ਵਿੱਚ ਪਰਪੱਕ ਰਹਿਣ ਵਾਲੇ ਹੀ ਦੁਨੀਆਂ ਵਿੱਚ ਮਿਸਾਲ ਕਾਇਮ ਕਰਦੇ ਹਨ

ਨਾਮਧਾਰੀ ਸਿੰਘਾਂ ਦੀ ਮਹਾਨ ਸ਼ਹਾਦਤ ਤੋਂ ਸੇਧ ਲੈਣ ਦੀ ਲੋੜ ਹੈ।

ਸਮਾਗਮ ਦੌਰਾਨ ਨਾਮਧਾਰੀ ਦਰਬਾਰ ਦੇ ਪ੍ਰਧਾਨ ਨਾਮਧਾਰੀ ਹਰਿੰਦਰ ਸਿੰਘ ਹੰਸਪਾਲ, ਵਿਸ਼ਵ ਨਾਮਧਾਰੀ ਸੰਗਤ ਦੇ ਪ੍ਰਧਾਨ ਸੁਰਿੰਦਰ ਸਿੰਘ ਨਾਮਧਾਰੀ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸ.ਐਸ.ਪੀ ਡਾ. ਸੰਦੀਪ ਗਰਗ, ਐਸ.ਡੀ.ਐਮ ਵਿਕਰਮਜੀਤ ਸਿੰਘ ਪਾਂਥੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਾਮਧਾਰੀ ਸੰਪਰਦਾ ਦੇ ਆਗੂ ਤੇ ਸੰਗਤ ਵੀ ਹਾਜ਼ਰ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Health Minister ਬਲਬੀਰ ਸਿੰਘ ਸਿੱਧੂ ਵੱਲੋਂ ਕਸਬਾ ਸ਼ੇਰਪੁਰ ਦੇ ਹਸਪਤਾਲ ਦਾ ਦੌਰਾ
Health Minister | ਬੀਮਾ ਯੋਜਨਾ ਦੇ ਅੰਕੜਿਆਂ ਤਹਿਤ 1.50 ਲੱਖ ਦੇ ਕਰੀਬ ਲੋਕ ਆਪਣਾ ਇਲਾਜ ਕਰਵਾ ਚੁੱਕੇ

ਸ਼ੇਰਪੁਰ,  (ਰਵੀ ਗੁਰਮਾ)  ਕਸਬਾ ਸ਼ੇਰਪੁਰ ਦੇ ਸਰਕਾਰੀ ਹਸਪਤਾਲ ਵਿੱਚ ਪੰਜਾਬ ਸਰਕਾਰ ਦੇ ਸਿਹਤ ਮੰਤਰੀ (Health Minister) ਬਲਵੀਰ ਸਿੰਘ ਸਿੱਧੂ ਵੱਲੋਂ ਦੌਰਾ ਕੀਤਾ ਗਿਆ । ਮੰਤਰੀ ਵੱਲੋਂ ਹਸਪਤਾਲ ਦੇ ਵਾਰਡਾਂ ,ਲੇਬਰ ਰੂਮ ਤੇ ਸਮੁੱਚੇ ਹਸਪਤਾਲ ਦੀ ਚੈਕਿੰਗ ਕੀਤੀ ਗਈ। ਇਸ ਦੌਰੇ ਦੌਰਾਨ Health Minister ਵੱਲੋਂ ਹਸਪਤਾਲ ਦੇ ਐਸ.ਐਮ.ਓ ਤੋਂ ਹਸਪਤਾਲ ਵਿੱਚ ਸਟਾਫ਼ ਅਤੇ ਹੋਰ ਮੁੱਢਲੀਆਂ ਜਾਣਕਾਰੀਆਂ ਹਾਸਲ ਕੀਤੀਆਂ ਅਤੇ ਹਸਪਤਾਲ ਵਿੱਚ ਆ ਰਹੀਆਂ ਘਾਟਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿਵਾਇਆ ਗਿਆ।

ਮੰਤਰੀ ਵੱਲੋਂ ਮੀਡੀਆ ਦੇ ਰੂਬਰੂ ਹੁੰਦੇ ਹੋਏ ਕਿਹਾ ਗਿਆ ਕਿ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਦੁਆਰਾ ਰਿਟਾਇਰ ਡਾਕਟਰਾਂ ਦੀਆਂ ਸੇਵਾਵਾਂ ਲੈਣ ਸਬੰਧੀ ਵੀ ਸਿਹਤ ਵਿਭਾਗ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਅੰਕੜਿਆਂ ਤਹਿਤ 1.50 ਲੱਖ ਦੇ ਕਰੀਬ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ ਇਸ ਸਕੀਮ ਅਧੀਨ ਸਰਕਾਰੀ ਹਸਪਤਾਲਾਂ ਦੇ ਨਾਲ ਨਾਲ 457 ਪ੍ਰਾਈਵੇਟ ਹਸਪਤਾਲਾਂ ਨੂੰ ਸਾਮਿਲ ਕੀਤਾ ਗਿਆ ਹੈ ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।