Sadhu Singh Dharmasot - Sach Kahoon Punjabi

ਸਾਧੂ ਸਿੰਘ ਧਰਮਸੋਤ ਵੱਲੋਂ ਕੇਂਦਰੀ ਵਾਤਾਵਰਣ ਤੇ ਜੰਗਲਾਤ ਮੰਤਰੀ ਨਾਲ ਮੁਲਾਕਾਤ
ਜੰਗਲੀ ਜੀਵ ਜੰਤੂਆਂ ਅਤੇ ਪੰਛੀਆਂ ਦੀ ਸੰਭਾਲ ਲਈ ਉਸਾਰੂ ਕਦਮ ਚੁੱਕਣ ‘ਤੇ ਦਿੱਤਾ ਜ਼ੋਰ

ਫ਼ਤਹਿਗੜ੍ਹ ਸਾਹਿਬ, (ਅਨਿਲ ਲੁਟਾਵਾ)। ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharmasot) ਨੇ ਜੰਗਲੀ ਜੀਵ ਜੰਤੂਆਂ ਅਤੇ ਪੰਛੀਆਂ ਦੀ ਸੰਭਾਲ ਲਈ ਉਸਾਰੂ ਕਦਮ ਚੁੱਕਣ ‘ਤੇ ਜ਼ੋਰ ਦਿੱਤਾ ਹੈ ਤਾਂ ਜੋ ਦੇਸ਼ ਵਿਚੋਂ ਜੀਵ ਜੰਤੂਆਂ ਅਤੇ ਪੰਛੀਆਂ ਦੀਆਂ ਵੱਖ-ਵੱਖ ਪ੍ਰਜਾਤੀਆਂ ਨੂੰ ਆਲੋਪ ਹੋਣ ਤੋਂ ਬਚਾਇਆ ਜਾ ਸਕੇ। ਧਰਮਸੋਤ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗਾਂਧੀ ਨਗਰ ਗੁਜ਼ਰਾਤ ਵਿਖੇ 15 ਤੋਂ 22 ਫ਼ਰਵਰੀ ਤੱਕ ਆਯੋਜਿਤ ਕੀਤੀ ਜਾ ਰਹੀ

13ਵੀਂ ਅੰਤਰਰਾਸ਼ਟਰੀ ਕਾਨਫਰੰਸ ਆਫ਼ ਪਾਰਟੀਜ਼ (ਸੀ.ਐਮ.ਐਸ.-ਸੀ.ਓ.ਪੀ.-13) ਮੌਕੇ ਕੇਂਦਰੀ ਵਾਤਾਵਰਣ ਤੇ ਜੰਗਲਾਤ ਮੰਤਰੀ ਪ੍ਰਕਾਸ਼ ਜਾਵੇਡਕਰ ਨਾਲ ਕੀਤੀ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਜੰਗਲੀ ਜੀਵ ਜੰਤੂਆਂ ਅਤੇ ਪੰਛੀਆਂ ਦੇ ਰਹਿਣ ਸਥਾਨਾਂ ਦੀ ਸੰਭਾਲ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ।

ਉਨ੍ਹਾਂ ਨੇ ਕਿਹਾ ਕਿ ਜੰਗਲਾਤ ਵਿਭਾਗ, ਪੰਜਾਬ ਦੇ ਅਧਿਕਾਰੀਆਂ ਨੇ ਇਸ ਅੰਤਰ ਰਾਸ਼ਟਰੀ ਕਾਨਫਰੰਸ ‘ਚ ਸ਼ਾਮਲ ਹੋ ਕੇ ਪੰਜਾਬ ‘ਚ ਹਰ ਸਾਲ ਆਕਰਸ਼ਿਤ ਹੋ ਕੇ ਆਉਂਦੇ 2 ਲੱਖ ਪ੍ਰਵਾਸੀ ਪੰਛੀਆਂ ਦੇ ਆਵਾਸ, ਇਨ੍ਹਾਂ ਦੀ ਮਹੱਤਤਾ ਅਤੇ ਇਨ੍ਹਾਂ ਸਬੰਧੀ ਭਵਿੱਖ ‘ਚ ਉਲੀਕੀਆਂ ਜਾਣ ਵਾਲੀਆਂ ਯੋਜਨਾਵਾਂ ਸਬੰਧੀ ਵਿਸਥਾਰ ‘ਚ ਚਰਚਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਛੀਆਂ ਦੀ ਆਮਦ ‘ਚ ਪੰਜਾਬ ਇੱਕ ਵਿਸ਼ੇਸ਼ ਖੇਤਰ ਹੈ, ਜਿੱਥੇ ਇਹ ਪੰਛੀ ਆ ਕੇ 2-3 ਮਹੀਨੇ ਗੁਜ਼ਾਰਦੇ ਹਨ। ਉਨ੍ਹਾਂ ਕਿਹਾ ਕਿ ਇਸ ਅੰਤਰ ਰਾਸ਼ਟਰੀ ਕਾਨਫਰੰਸ ‘ਚ ਪ੍ਰਵਾਸੀ ਪੰਛੀਆਂ ਸਬੰਧੀ ਬਣਾਈ ਗਈ ਸਾਂਝੀ ਨੀਤੀ ਅਨੁਸਾਰ ਪੰਜਾਬ ‘ਚ ਆਉਣ ਵਾਲੇ ਲਗਭਗ 2 ਲੱਖ ਤੋਂ ਵੱਧ ਪ੍ਰਵਾਸੀ ਪੰਛੀਆਂ ਲਈ ਪੰਜਾਬ ਦੇ ਹਰੀਕੇ, ਰੋਪੜ, ਨੰਗਲ, ਬਿਆਸ, ਕਾਂਜਲੀ ਅਤੇ ਕੇਸ਼ੋਪੁਰ ਆਦਿ ਵੈੱਟਲੈਂਡਜ਼ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨਾਂ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੀਆਂ ਵੈੱਟਲੈਂਡਜ਼ ਅਤੇ ਰਾਮਸਰ ਸਾਈਟਾਂ ਦੇ ਵਿਕਾਸ ਲਈ ਬਣਾਈਆਂ ਯੋਜਨਾਵਾਂ ਲਈ ਨੂੰ ਮਨਜ਼ੂਰ ਕਰਕੇ ਫੰਡ ਛੇਤੀ ਜਾਰੀ ਕੀਤੇ ਜਾਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਈ ਵਚਨਬੱਧ : Sadhu Singh Dharmasot
5730 ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਕੀਤਾ ਤਬਦੀਲ

ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸਰਕਾਰ ਦੀ ਟੀਚਾ

ਸ੍ਰੀ ਮੁਕਤਸਰ ਸਾਹਿਬ (ਭਜਨ ਸਿੰਘ ਸਮਾਘ) ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharmasot) ਨੇ ਆਖਿਆ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਉਤੱਮ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ। ਉਹ ਅੱਜ ਇੱਥੇ ਜ਼ਿਲੇ ਦੇ ਪਿੰਡ ਊਦੇਕਰਨ ਵਿਖੇ ਪੰਜਾਬ ਸਰਕਾਰ ਵੱਲੋਂ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਵਿਚ 5 ਪ੍ਰੋਜੈਕਟਰਜ ਦੇ ਲੋਕ ਅਰਪਨ ਸਬੰਧੀ ਕਰਵਾਏ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ। ਸਾਧੂ ਸਿੰਘ ਧਰਮਸੋਤ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਢਾਂਚੇ ਦੇ ਵਿਕਾਸ ਤੇ ਵਿਸ਼ੇਸ਼ ਤੱਵਜੋਂ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਦੇ ਸਹਾਰੇ ਹੀ ਅਸਲ ਸਮਾਜਿਕ ਆਰਥਿਕ ਵਿਕਾਸ ਦੇ ਟੀਚੇ ਹਾਸਲ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਨੇ ਹੀ ਸਾਡੇ ਅੱਜ ਦੇ ਬੱਚਿਆਂ ਨੂੰ ਚੰਗੇ, ਸਿੱਖਿਅਤ ਨਾਗਰਿਕ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਰਾਜ ਦੇ 5730 ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕੀਤਾ ਗਿਆ ਹੈ ਜਿੱਥੇ ਵਿਦਿਆਰਥੀਆਂ ਨੂੰ ਆਧੂਨਿਕ ਸਿੱਖਣ ਸਿਖਾਉਣ ਦੀ ਵਿਧੀਆਂ ਅਤੇ ਮਲਟੀ ਮੀਡੀਆ ਤਕਨੀਕਾਂ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੀ 546 ਸਕੂਲਾਂ ਵਿਚ 436 ਸਕੂਲਾਂ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ।

ਧਰਮਸੋਤ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਮਨੁੱਖ ਦੀਆਂ ਬੁਨਿਆਦੀ ਜਰੂਰਤਾਂ ਹਨ ਅਤੇ ਪੰਜਾਬ ਸਰਕਾਰ ਲਈ ਇਹ ਦੋਨੋਂ ਸੈਕਟਰ ਪ੍ਰਮੁੱਖ ਤਰਜੀਹੀ ਖੇਤਰ ਹਨ। ਇਸੇ ਲਈ ਸੂਬਾ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਰਾਹੀਂ ਰਾਜ ਦੇ 2.2 ਕਰੋੜ ਲੋਕਾਂ ਨੂੰ 5 ਲੱਖ ਰੁਪਏ ਸਲਾਨਾ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੁਲਤ ਮੁਹਈਆ ਕਰਵਾਈ ਹੈ। ਇਸ ਮੌਕੇ ਉਨ੍ਹਾਂ ਵਿਦਿਆਥੀਆਂ ਅਤੇ ਅਧਿਆਪਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਸਾਡੇ ਸ਼ਹੀਦਾਂ ਨੇ ਵੱਡੀਆਂ ਕੁਰਬਾਨੀਆਂ ਕਰਕੇ ਸਾਨੂੰ ਅਜਾਦੀ ਲੈ ਕੇ ਦਿੱਤੀ ਹੈ ਅਤੇ ਇਸ ਦੀ ਸੰਭਾਲ ਸਾਡੀ ਸਭ ਦੀ ਨੈਤਿਕ ਜਿੰਮੇਵਾਰੀ ਹੈ। ਇਸ ਲਈ ਸਾਨੂੰ ਆਪਣੇ ਕੌਮੀ ਫਰਜਾਂ ਪ੍ਰਤੀ ਹਮੇਸਾਂ ਸੁਚੇਤ ਰਹਿਣਾ ਚਾਹੀਦਾ ਹੈ।

ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਸ ਮੌਕੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਵਿਹਾਰ ਤੇ ਲਗਾਤਾਰ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਸੰਗਤ ਪ੍ਰਤੀ ਸੁਚੇਤ ਰਹਿਣ। ਉਨ੍ਹਾਂ ਨੇ ਕਿਹਾ ਕਿ ਘਰ ਪਰਿਵਾਰ ਤੋਂ ਕੀਤੀ ਚੌਕਸੀ ਅਤੇ ਬੱਚਿਆਂ ਨੂੰ ਦਿੱਤੀ ਚੰਗੀ ਸਿੱਖਿਆ ਸਾਡੀ ਨਵੀਂ ਪੀੜ੍ਹੀ ਨੂੰ ਗਲਤ ਸੰਗਤ ਵਿੱਚ ਪੈਣ ਤੋਂ ਰੋਕ ਸਕਦੀ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਵੱਛਤਾ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਜੀਵਨ ਵਿਚ ਸਫਾਈ ਦਾ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਚੌਗਿਰਦੇ ਦੀ ਸੰਭਾਲ ਪ੍ਰਤੀ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।