Kisan - Sach Kahoon Punjabi

Kisan Mahapanchayat: ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਵਿਖੇ ਕਿਸਾਨ ਮਹਾਂ ਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ
ਜਗਜੀਤ ਸਿੰਘ ਡੱਲੇਵਾਲ ਕਰਨਗੇ ਸੰਬੋਧਨ, ਸਵੇਰੇ 8 ਵਜੇ ਪਟਿਆਲਾ ਤੋਂ ਵੱਡੇ ਕਾਫਲੇ ਰਾਹੀਂ ਹੋਣਗੇ ਰਵਾਨਾ | Kisan Mahapanchayat

Kisan Mahapanchayat: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਅੱਜ ਇੱਥੇ ਤਿੰਨ ਘੰਟਿਆਂ ਤੱਕ ਲੰਮੀ ਮੀਟਿੰਗ ਕੀਤੀ ਗਈ। ਇਸ ਦੌਰਾਨ ਆਗੂਆਂ ਵੱਲੋਂ ਫੈਸਲਾ ਲਿਆ ਗਿਆ ਕਿ 3 ਅਪਰੈਲ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਵਿਖੇ ਵੱਡੀ ਕਿਸਾਨ ਮਹਾਂ ਪੰਚਾਇਤ ਕੀਤੀ ਜਾਵੇਗੀ ਜਿਸ ਵਿੱਚ ਜਗਜੀਤ ਸਿੰਘ ਡੱਲੇਵਾਲ ਖੁਦ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਪੰਜਾਬ ਵਿੱਚ 6 ਹੋਰ ਮਹਾਂ ਪੰਚਾਇਤਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਪਹਿਲਾਂ ਇੱਥੇ ਤਿੰਨ ਘੰਟਿਆਂ ਤੱਕ ਆਪਣੀ ਮੀਟਿੰਗ ਕੀਤੀ ਗਈ ਅਤੇ ਇਸ ਤੋਂ ਬਾਅਦ ਇੱਥੋਂ ਦੇ ਪਾਰਕ ਹਸਪਤਾਲ ਵਿੱਚ ਦਾਖਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਇਸ ਤੋਂ ਬਾਅਦ ਸ਼ਾਮ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਕਾਕਾ ਸਿੰਘ ਕੋਟੜਾ ਅਤੇ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ 19 ਮਾਰਚ ਨੂੰ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਸਮੇਤ ਸ਼ੰਭੂ ਅਤੇ ਖਨੌਰੀ ਮੋਰਚੇ ਜਬਰੀ ਢਾਹੁਣ, ਕਿਸਾਨਾਂ ਦਾ ਸਮਾਨ ਚੋਰੀ ਕਰਨ ਆਦਿ ਖਿਲਾਫ ਪੰਜਾਬ ਵਿੱਚ ਦੋਹਾਂ ਫੋਰਮਾਂ ਵੱਲੋਂ ਕਿਸਾਨ ਮਹਾਂ ਪੰਚਾਇਤਾਂ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Railway News: ਰੇਲਵੇ ਫਿਰੋਜ਼ਪੁਰ ਡਿਵੀਜ਼ਨ ਨੇ ਵਿੱਤੀ ਸਾਲ ‘ਚ ਟਿਕਟ ਚੈਕਿੰਗ ਰਾਹੀਂ ਕਰੋੜਾਂ ਰੁਪਏ ਦਾ ਮਾਲੀਆ ਕੀਤਾ ਇਕੱਠ…

ਉਹਨਾਂ ਕਿਹਾ ਕਿ 3 ਅਪਰੈਲ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਵਿਖੇ ਕਿਸਾਨ ਮਹਾਂ ਪੰਚਾਇਤ ਕੀਤੀ ਜਾਵੇਗੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਜਗਜੀਤ ਸਿੰਘ ਡੱਲੇਵਾਲ ਸਵੇਰੇ 8 ਵਜੇ ਪਟਿਆਲਾ ਤੋਂ ਵੱਡੇ ਕਾਫਲੇ ਰਾਹੀਂ ਆਪਣੇ ਪਿੰਡ ਵੱਲ ਰਵਾਨਾ ਹੋਣਗੇ ਅਤੇ ਇਸ ਕਿਸਾਨ ਮਹਾਂ ਪੰਚਾਇਤ ਨੂੰ ਸੰਬੋਧਨ ਕਰਨਗੇ।

6 ਅਪਰੈਲ ਤੋਂ 12 ਅਪਰੈਲ ਤੱਕ ਹੋਣਗੀਆਂ ਕਿਸਾਨ ਮਹਾਂ ਪੰਚਾਇਤਾਂ

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ 6 ਅਪਰੈਲ ਨੂੰ ਸਰਹੰਦ ਵਿਖੇ ,7 ਅਪਰੈਲ ਨੂੰ ਧਨੌਲਾ ਵਿਖੇ , 8 ਅਪਰੈਲ ਨੂੰ ਦੋਦਾ ਵਿਖੇ , 9 ਅਪਰੈਲ ਨੂੰ ਫਾਜਲਿਕਾ ਵਿਖੇ, 10 ਅਪਰੈਲ ਨੂੰ ਮਾਨਸਾ ਵਿਖੇ , 12 ਅਪਰੈਲ ਨੂੰ ਅੰਮ੍ਰਿਤਸਰ ਵਿਖੇ ਕਿਸਾਨ ਮਹਾਂ ਪੰਚਾਇਤਾਂ ਕੀਤੀਆਂ ਜਾਣਗੀਆਂ। ਇਹਨਾਂ ਸਾਰੀਆਂ ਮਹਾਂ ਪੰਚਾਇਤਾਂ ਨੂੰ ਜਗਜੀਤ ਸਿੰਘ ਡੱਲੇਵਾਲ ਸੰਬੋਧਨ ਕਰਨਗੇ। ਇਧਰ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸ਼ਾਮਿਲ ਨਹੀਂ ਸਨ । ਜਦੋਂ ਇਸ ਸਬੰਧੀ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਕਤ ਆਗੂ ਕਿਉਂ ਨਹੀਂ ਪੁੱਜੇ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਫੋਰਮ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਉਹਨਾਂ ਦੱਸਿਆ ਕਿ ਇਹ ਜੋ ਕਿਸਾਨ ਮਹਾਂ ਪੰਚਾਇਤਾਂ ਦੇ ਪ੍ਰੋਗਰਾਮ ਹੋ ਰਹੇ ਹਨ ਇਹ ਦੋਹਾਂ ਫੋਰਮਾਂ ਦੇ ਸਾਂਝੇ ਹਨ। Kisan Mahapanchayat

ਕਿਸਾਨ ਆਗੂਆਂ ਨੇ ਕਿਹਾ ਕਿ ਐੱਮਐੱਸਪੀ ਸਮੇਤ ਕਿਸਾਨਾਂ ਦੀਆਂ ਜੋ 12 ਮੰਗਾਂ ਹਨ ਇਹਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਜੋ ਧੋਖੇਬਾਜੀ ਕੀਤੀ ਗਈ ਹੈ ਉਸਦਾ ਖਮਿਆਜਾ ਇਸ ਸਰਕਾਰ ਨੂੰ ਜ਼ਰੂਰ ਭੁਗਤਣਾ ਪਵੇਗਾ।

Punjab Farmers News: ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੌਲਵੀਵਾਲਾ ਘਰ ’ਚ ਨਜ਼ਰਬੰਦ
ਦਲਜੀਤ ਸਿੰਘ ਹਰਿਆਊ ਨੂੰ ਹਿਰਾਸਤ ’ਚ ਲਿਆ

Punjab Farmers News: (ਭੂਸ਼ਨ ਸਿੰਗਲਾ) ਪਾਤੜਾਂ। ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਸਰਕਾਰ ਦੇ ਨਿਰਦੇਸ਼ਾਂ ਉੱਤੇ ਪੁਲਿਸ ਨੇ ਕਿਸਾਨ ਆਗੂਆਂ ਦੀ ਫੜੋ-ਫੜੀ ਤੇਜ਼ ਕਰ ਦਿੱਤੀ ਇਸ ਦੌਰਾਨ ਜਿੱਥੇ ਸੂਬੇ ਭਰ ਵਿੱਚ ਵੱਡੇ ਪੱਧਰ ਉੱਤੇ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਪੁਲਿਸ ਨੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ (1936) ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੌਲਵੀਵਾਲਾ ਨੂੰ ਹਿਰਾਸਤ ਵਿੱਚ ਲੈ ਕੇ ਉਹਨਾਂ ਦੇ ਘਰ ਵਿੱਚ ਨਜ਼ਰਬੰਦ ਕਰਨ ਦੇ ਨਾਲ-ਨਾਲ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ਦਲਜਿੰਦਰ ਸਿੰਘ ਹਰਿਆਊ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਜਾਣਕਾਰੀ ਅਨੁਸਾਰ ਪਾਤੜਾਂ ਪੁਲਿਸ ਨੇ ਥਾਣਾ ਮੁਖੀ ਜਸਪਾਲ ਸ਼ਰਮਾ ਅਤੇ ਸਿਟੀ ਪੁਲਿਸ ਚੌਂਕੀ ਪਾਤੜਾਂ ਦੇ ਇੰਚਾਰਜ ਹਰਦੀਪ ਸਿੰਘ ਵਿਰਕ ਦੀ ਅਗਵਾਈ ਵਿੱਚ ਕਿਸਾਨ ਆਗੂ ਕੁਲਵੰਤ ਸਿੰਘ ਮੌਲਵੀਵਾਲਾ ਦੇ ਘਰ ਵਿਖੇ ਤੜਕਸਾਰ ਕਰੀਬ ਪੌਣੇ ਪੰਜ ਵਜੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ ਉਹਨਾਂ ਨੂੰ ਹਿਰਾਸਤ ਵਿੱਚ ਲੈ ਕੇ ਉਹਨਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ। ਜਦੋਂ ਕਿ ਦੂਜੇ ਪਾਸੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹ ਆਗੂ ਦਲਜਿੰਦਰ ਸਿੰਘ ਹਰਿਆਊ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਪਾਤੜਾਂ ਵਿਖੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: Faridkot News: ਡਿਪਟੀ ਕਮਿਸ਼ਨਰ ਨੇ ਰਜਿਸਟਰੇਸ਼ਨ ਦਾ ਕੰਮ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਅਧਿਕਾਰ

ਇਸ ਤੋਂਂ ਇਲਾਵਾ ਪੁਲਿਸ ਨੇ ਸਬ ਡਿਵੀਜ਼ਨ ਪਾਤਰਾਂ ਵਿੱਚ ਕਈ ਕਿਸਾਨ ਆਗੂਆਂ ਦੇ ਘਰਾਂ ਉੱਤੇ ਛਾਪੇਮਾਰੀ ਕੀਤੀ ਪਰ ਕਿਸੇ ਵੀ ਹੋਰ ਕਿਸਾਨ ਆਗੂ ਦੇ ਪੁਲਿਸ ਵਿੱਚ ਦੇ ਹੱਥ ਲੱਗਣ ਦੀ ਕੋਈ ਸੂਚਨਾ ਨਹੀਂ ਹੈ। ਇਸ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਹਰਿਆਊ ਨੇ ਪੁਲਿਸ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਨੂੰ ਪੰਜਾਬ ਸਰਕਾਰ ਦਾ ਕਿਸਾਨੀ ਉੱਤੇ ਸਿੱਧਾ ਜਬਰ ਕਰਾਰ ਦਿੰਦਿਆਂ ਕਿਹਾ ਕਿ ਮੀਟਿੰਗਾਂ ਦੌਰਾਨ ਮੰਨੀਆਂ ਮੰਗਾਂ ਨੂੰ ਪੂਰੀਆਂ ਕਰਨ ਦੀ ਬਜਾਏ ਸਰਕਾਰ ਕਿਸਾਨਾਂ ਨਾਲ ਧੱਕੇਸ਼ਾਹੀ ਉੱਤੇ ਉਤਰ ਆਈ ਹੈ ਜੋ ਭਗਵੰਤ ਮਾਨ ਸਰਕਾਰ ਦੇ ਰਾਹ ਵਿੱਚ ਕਿੱਲ ਸਾਬਤ ਹੋਵੇਗੀ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਲਗਾਏ ਜਾਣ ਵਾਲੇ ਪੱਕੇ ਮੋਰਚੇ ਵਿੱਚ ਕਿਸਾਨ ਹਰ ਹਾਲਤ ਵਿੱਚ ਪਹੁੰਚਣਗੇ। Punjab Farmers News

Kisan Credit Card: ਕਿਸਾਨ ਕ੍ਰੈਡਿਟ ਕਾਰਡ ਦੀ ਰਕਮ 10 ਲੱਖ ਕਰੋੜ ਰੁਪਏ ਤੋਂ ਪਾਰ, 7.72 ਕਰੋੜ ਕਿਸਾਨਾਂ ਨੂੰ ਲਾਭ
Kisan Credit Card: ਨਵੀਂ ਦਿੱਲੀ, (ਆਈਏਐਨਐਸ)। ਸਰਕਾਰੀ ਅੰਕੜਿਆਂ ਦੇ ਅਨੁਸਾਰ, ਆਪਰੇਟਿਵ ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਖਾਤਿਆਂ ਅਧੀਨ ਰਕਮ ਮਾਰਚ 2014 ਵਿੱਚ 4.26 ਲੱਖ ਕਰੋੜ ਰੁਪਏ ਤੋਂ ਦੁੱਗਣੀ ਤੋਂ ਵੱਧ ਹੋ ਕੇ ਦਸੰਬਰ 2024 ਵਿੱਚ 10.05 ਲੱਖ ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ।

ਇਹ ਖੇਤੀਬਾੜੀ ਵਿੱਚ ਕਰਜ਼ੇ ਦੀ ਉਪਲਬਧਤਾ ਦੀ ਘਾਟ ਅਤੇ ਗੈਰ-ਸੰਸਥਾਗਤ ਕਰਜ਼ੇ ‘ਤੇ ਨਿਰਭਰਤਾ ਨੂੰ ਦਰਸਾਉਂਦਾ ਹੈ। 31 ਦਸੰਬਰ ਤੱਕ ਆਪਰੇਟਿਵ ਕੇਸੀਸੀ ਤਹਿਤ ਕੁੱਲ 10.05 ਲੱਖ ਕਰੋੜ ਰੁਪਏ ਦਿੱਤੇ ਗਏ ਹਨ, ਜਿਸ ਨਾਲ 7.72 ਕਰੋੜ ਕਿਸਾਨਾਂ ਨੂੰ ਲਾਭ ਹੋਇਆ ਹੈ। ਵਿੱਤ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, “ਇਹ ਖੇਤੀਬਾੜੀ ਅਤੇ ਸਹਾਇਕ ਗਤੀਵਿਧੀਆਂ ਲਈ ਕਿਸਾਨਾਂ ਨੂੰ ਦਿੱਤੇ ਗਏ ਕਿਫਾਇਤੀ ਕਾਰਜਸ਼ੀਲ ਪੂੰਜੀ ਕਰਜ਼ਿਆਂ ਦੀ ਮਾਤਰਾ ਵਿੱਚ ਮਹੱਤਵਪੂਰਨ ਵਾਧੇ ਨੂੰ ਦਰਸਾਉਂਦਾ ਹੈ।”

ਇਹ ਵੀ ਪੜ੍ਹੋ: Indian Rainlway News: ਇਲੈਕਟ੍ਰਿਕ ਲਾਈਨ ਟੁੱਟਣ ਕਰਕੇ ਰੇਲ ਆਵਾਜਾਈ ਪ੍ਰਭਾਵਿਤ, 4 ਘੰਟੇ ਖੜ੍ਹੀ ਰਹੀ ਮਹਾਂਕੁੰਭ ਸਪੈਸ਼ਲ…

ਕੇਸੀਸੀ ਇੱਕ ਬੈਂਕਿੰਗ ਉਤਪਾਦ ਹੈ ਜੋ ਕਿਸਾਨਾਂ ਨੂੰ ਬੀਜ, ਖਾਦ ਅਤੇ ਕੀਟਨਾਸ਼ਕਾਂ ਵਰਗੇ ਖੇਤੀਬਾੜੀ ਇਨਪੁਟ ਖਰੀਦਣ ਦੇ ਨਾਲ-ਨਾਲ ਫਸਲ ਉਤਪਾਦਨ ਅਤੇ ਸੰਬੰਧਿਤ ਗਤੀਵਿਧੀਆਂ ਤੋਂ ਨਗਦੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਮੇਂ ਸਿਰ ਅਤੇ ਕਿਫਾਇਤੀ ਕਰਜ਼ਾ ਪ੍ਰਦਾਨ ਕਰਦਾ ਹੈ। ਕੇਸੀਸੀ ਸਕੀਮ ਦਾ ਵਿਸਤਾਰ 2019 ਵਿੱਚ ਪਸ਼ੂ ਪਾਲਣ, ਡੇਅਰੀ ਵਰਗੀਆਂ ਸਬੰਧਤ ਗਤੀਵਿਧੀਆਂ ਦੀਆਂ ਕਾਰਜਸ਼ੀਲ ਪੂੰਜੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕੀਤਾ ਗਿਆ ਸੀ।

ਸੋਧੀ ਹੋਈ ਵਿਆਜ ਸਬਸਿਡੀ ਸਕੀਮ (MISS) ਦੇ ਤਹਿਤ, ਸਰਕਾਰ ਬੈਂਕਾਂ ਨੂੰ KCC ਰਾਹੀਂ 3 ਲੱਖ ਰੁਪਏ ਤੱਕ ਦੇ ਥੋੜ੍ਹੇ ਸਮੇਂ ਦੇ ਖੇਤੀਬਾੜੀ ਕਰਜ਼ੇ 7 ਪ੍ਰਤੀਸ਼ਤ ਸਾਲਾਨਾ ਦੀ ਰਿਆਇਤੀ ਵਿਆਜ ਦਰ ‘ਤੇ ਪ੍ਰਦਾਨ ਕਰਨ ਲਈ 1.5 ਪ੍ਰਤੀਸ਼ਤ ਦੀ ਵਿਆਜ ਸਬਸਿਡੀ ਪ੍ਰਦਾਨ ਕਰਦੀ ਹੈ। ਮੰਤਰਾਲੇ ਦੇ ਅਨੁਸਾਰ, ਕਰਜ਼ੇ ਦੀ ਸਮੇਂ ਸਿਰ ਅਦਾਇਗੀ ਕਰਨ ‘ਤੇ ਕਿਸਾਨਾਂ ਨੂੰ 3 ਪ੍ਰਤੀਸ਼ਤ ਦਾ ਵਾਧੂ ਤੁਰੰਤ ਮੁੜ ਅਦਾਇਗੀ ਪ੍ਰੋਤਸਾਹਨ ਦਿੱਤਾ ਜਾਂਦਾ ਹੈ, ਜੋ ਕਿਸਾਨਾਂ ਲਈ ਵਿਆਜ ਦਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਘਟਾ ਕੇ 4 ਪ੍ਰਤੀਸ਼ਤ ਕਰ ਦਿੰਦਾ ਹੈ।

ਕਰਜ਼ੇ ਦੀ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤੀ

ਮੰਤਰਾਲੇ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ 2 ਲੱਖ ਰੁਪਏ ਤੱਕ ਦੇ ਕਰਜ਼ੇ ਬਿਨਾਂ ਕਿਸੇ ਜ਼ਮਾਨਤ ਦੇ ਦਿੱਤੇ ਜਾਂਦੇ ਹਨ, ਜਿਸ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਕਰਜ਼ੇ ਤੱਕ ਮੁਸ਼ਕਲ ਰਹਿਤ ਪਹੁੰਚ ਯਕੀਨੀ ਬਣਾਈ ਜਾਂਦੀ ਹੈ। ਕੇਂਦਰੀ ਬਜਟ 2025-26 ਵਿੱਚ ਸੋਧੀ ਹੋਈ ਵਿਆਜ ਸਬਸਿਡੀ ਯੋਜਨਾ ਤਹਿਤ ਕਰਜ਼ੇ ਦੀ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਹੋਰ ਲਾਭ ਹੋਵੇਗਾ। 2025-26 ਦੇ ਬਜਟ ਵਿੱਚ ਖੇਤੀਬਾੜੀ ਲਈ ਅਲਾਟਮੈਂਟ ਨੂੰ 2013-14 ਦੇ 21,933.50 ਕਰੋੜ ਰੁਪਏ ਤੋਂ ਛੇ ਗੁਣਾ ਵਧਾ ਕੇ 1,27,290 ਕਰੋੜ ਰੁਪਏ ਕਰ ਦਿੱਤਾ ਗਿਆ ਹੈ, ਜੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਅਧੀਨ ਕਿਸਾਨਾਂ ਨੂੰ ਵਧੀ ਹੋਈ ਸਰਕਾਰੀ ਸਹਾਇਤਾ ਨੂੰ ਦਰਸਾਉਂਦਾ ਹੈ। Kisan Credit Card

Khanauri Kisan Mahapanchayat: ਖਨੌਰੀ ਦੀ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਜ਼ੋਰਾਂ ’ਤੇ
ਕਿਸਾਨ ਆਗੂਆਂ ਨੇ ਕੀਤੀ ਇਕੱਤਰਤਾ

Khanauri Kisan Mahapanchayat: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਸੁਨਾਮ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਪਿੰਡ ਨਮੋਲ ਦੇ ਗੁਰਦੁਆਰਾ ਨਾਨਕਪੁਰੀ ਵਿਖੇ ਕੀਤੀ ਗਈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ 12 ਫਰਵਰੀ ਨੂੰ ਖਨੌਰੀ ਮੋਰਚੇ ਉੱਪਰ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਸਮੁੱਚੀਆਂ ਪਿੰਡ ਇਕਾਈਆਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਇਹ ਵੀ ਪੜ੍ਹੋ: ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਕਿਸਾਨ ਆਗੂ ਚੱਠਾ ਨੇ ਕਿਹਾ ਕਿ ਸਰਕਾਰਾਂ ਵੱਲੋਂ ਕਾਰਪੋਰੇਟ ਘਰਾਣਿਆਂ ਨਾਲ ਯਾਰੀ ਨਿਭਾਉਣ ਅਤੇ ਲੋਕਾਂ ਨੂੰ ਲੁੱਟਣ ਲਈ ਹਰ ਇੱਕ ਹੀਲਾ ਵਸੀਲਾ ਵਰਤਿਆ ਜਾਂਦਾ ਹੈ। ਇਸ ਮੌਕੇ ਬਲਾਕ ਜਰਨਲ ਸਕੱਤਰ ਕੇਵਲ ਸਿੰਘ ਜਵੰਧਾਂ,ਕਰਮ ਸਿੰਘ ਨਮੋਲ, ਗੁਰਚਰਨ ਸਿੰਘ ਨਮੋਲ,ਦੇਵ ਸਿੰਘ ਖਡਿਆਲ,ਮਦਨ ਦਾਸ ਮਹਿਲਾਂ,ਮਲਕੀਤ ਸਿੰਘ ਗੰਢੂਆਂ,ਕੁਲਦੀਪ ਸਿੰਘ ਮਹਿਲਾਂ,ਦਲੇਲ ਸਿੰਘ ਚੱਠਾ,ਕਸਮੀਰ ਸਿੰਘ ਉਗਰਾਹਾਂ ਆਦਿ ਹਾਜ਼ਰ ਸਨ। Khanauri Kisan Mahapanchayat

Punjab News: 30 ਦਸੰਬਰ ਨੂੰ ਘਰੋਂ ਬਾਹਰ ਜਾਣ ਦਾ ਬਣਾ ਰਹੇ ਹੋ ਪਲਾਨ, ਤਾਂ ਜ਼ਰੂਰ ਪਡ਼੍ਹੋ ਇਹ ਖਬਰ
30 ਨੂੰ ਸਵੇਰ ਤੋਂ ਸ਼ਾਮ ਤੱਕ ਰਹੇਗਾ ਪੰਜਾਬ ਬੰਦ | Punjab News

Punjab News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੀ ਦਿੱਤੀ ਕਾਲ ਤੋਂ ਬਾਅਦ ਇਸ ਨੂੰ ਸਫ਼ਲ ਬਣਾਉਣ ਲਈ ਆਪਣੀ ਜ਼ੋਰ ਅਜ਼ਮਾਈ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਅੰਦਰ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਮੁਕੰਮਲ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ।

ਸਮੂਹ ਟੇ੍ਰਡ ਯੂਨੀਅਨਾਂ ਨਾਲ ਹੋਵੇਗੀ ਕਿਸਾਨਾਂ ਦੀ ਮੀਟੰਗ

ਜਾਣਕਾਰੀ ਅਨੁਸਾਰ ਸ਼ੰਭੂ ਬਾਰਡਰ ’ਤੇ ਕਿਸਾਨਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ 315ਵੇਂ ਦਿਨ ਵਿੱਚ ਪੁੱਜ ਗਿਆ ਹੈ। ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ਵਿੱਚ ਪੁੱਜ ਗਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਸਬੰਧੀ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ। ਇੱਧਰ ਅੱਜ ਸ਼ੰਭੂ ਬਾਰਡਰ ’ਤੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਪੰਜਾਬ ਬੰਦ ਸਬੰਧੀ ਰਣਨੀਤੀ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਪੰਜਾਬ ਦੀਆਂ ਸਮੂਹ ਟੇ੍ਰਡ ਯੂਨੀਅਨਾਂ ਨਾਲ ਖਨੌਰੀ ਵਿਖੇ ਕਿਸਾਨਾਂ ਵੱਲੋਂ ਮੀਟਿੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Kotputli Borewell: 3 ਸਾਲ ਦੀ ਚੇਤਨਾ ਤੱਕ ਸੁਰੰਗ ਪੁੱਟ ਕੇ ਪਹੁੰਚੇਗੀ NDRF, 46 ਘੰਟਿਆਂ ਤੋਂ 700 ਫੁੱਟ ਬੋਰਵੈੱਲ ’ਚ…

ਉਨ੍ਹਾਂ ਦੱਸਿਆ ਕਿ ਇਨ੍ਹਾਂ ਯੂਨੀਅਨਾਂ ਨਾਲ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 30 ਦਸੰਬਰ ਨੂੰ ਪੰਜਾਬ ਅੰਦਰ ਸਵੇਰੇ 7 ਵਜੇਂ ਤੋਂ ਸ਼ਾਮ 4 ਵਜੇਂ ਤੱਕ ਬੰਦ ਦੀ ਕਾਲ ਦਿੱਤੀ ਗਈ ਹੈ, ਇਸ ਸਮੇਂ ਦੌਰਾਨ ਪੂਰਾ ਪੰਜਾਬ ਮੁਕੰਮਲ ਬੰਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਵੱਖ ਵੱਖ ਥਾਂਈ ਕੈਂਡਲ ਮਾਰਚ ਕੱਢੇ ਜਾਣਗੇ ਅਤੇ 26 ਦਸੰਬਰ ਨੂੰ ਤਹਿਸੀਲਾਂ ਅਤੇ ਜ਼ਿਲ੍ਹਾ ਪੱਧਰ ’ਤੇ ਭੁੱਖ ਹੜਤਾਲ ਰੱਖੀ ਜਾਵੇਗੀ।

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ 24 ਫਸਲਾਂ ’ਤੇ ਐਮਐੱਸਪੀ ਗੁੰਮਰਾਹਕੁੰਨ ਕਰਾਰ: ਕਿਸਾਨ ਆਗੂ

ਪੰਧੇਰ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਜੋਂ 24 ਫਸਲਾਂ ਤੇ ਐੱਮਐੱਸਪੀ ਗਾਰੰਟੀ ਦੀ ਗੱਲ ਆਖੀ ਗਈ ਹੈ, ਉਹ ਸਿਰਫ਼ ਧਿਆਨ ਭਟਕਾਉਣ ਤੇ ਗੁੰਮਰਾਹ ਕਰਨ ਤੋਂ ਬਿਨਾਂ ਹੋਰ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਹ ਠਾਣ ਲਿਆ ਗਿਆ ਹੈ ਕਿ ਮੰਡੀਕਰਨ ਦਾ ਨਿੱਜੀਕਰਨ ਕੀਤਾ ਜਾਵੇਗਾ ਅਤੇ ਜੋ ਖੇਤੀ ਖਰੜੇ ਸੂਬਿਆਂ ਨੂੰ ਭੇਜੇ ਗਏ ਹਨ, ਉਹ ਇਸੇ ਦਾ ਹੀ ਹਿੱਸਾ ਹੈ। ਐੱਮਐੱਸਪੀ ਗਾਰੰਟੀ ਕਾਨੂੰਨ ਸਮੇਤ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ੀ ਦੀ ਮੰਗ ਤੋਂ ਸਰਕਾਰ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਚਿੰਤਾਜਨਕ ਹੈ, ਪਰ ਲੋਕਾਂ ਵੱਲੋਂ ਚੁਣੀ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ।

Punjab Toll Plazas Free: ਬੀਕੇਯੂ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਲਾਗੂ ਨਾ ਹੋਣ ਤੱਕ ਟੋਲ ਪਲਾਜੇ ਪਰਚੀ ਮੁਕਤ ਰਹਿਣਗੇ : ਰਿੰਕੂ ਮੂਣਕ
Punjab Toll Plazas Free: ਕਣਕ ਬੀਜਣ ਲਈ ਡੀਏਪੀ ਖਾਦ ਦਾ ਪ੍ਰਬੰਧ ਕੀਤਾ ਜਾਵੇ

Punjab Toll Plazas Free: (ਰਾਜ ਸਿੰਗਲਾ) ਲਹਿਰਾਗਾਗਾ। ਬਲਾਕ ਲਹਿਰਾਗਾਗਾ ਦੇ ਅਧੀਨ ਪੈਂਦੇ ਟੋਲ ਪਲਾਜ਼ ਵਿਖੇ ਲਹਿਰਾ (ਚੋਟੀਆ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਣਕ ਵੱਲੋ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਤਾਰ 17 ਅਕਤੂਬਰ ਤੋਂ ਚੋਟੀਆ ਟੋਲ ਪਰਚੀ ਫਰੀ ਕੀਤਾ ਹੋਇਆ। ਬਲਾਕ ਜਰਨਲ ਸਕੱਤਰ ਰਿੰਕੂ ਮੂਣਕ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਲਗਾਤਾਰ ਕਿਸਾਨ ਸੜਕਾਂ, ਟੋਲ ਪਲਾਜਿਆਂ, ਮੰਤਰੀਆਂ ਦੇ ਘਰਾਂ ਅੱਗੇ ਮੋਰਚੇ ਲਾ ਕੇ ਬੈਠੇ ਹਨ। ਕਿਸਾਨਾਂ ਦੀਆਂ ਮੰਗਾਂ ਹਨ ਕਿ ਸਾਡੀ ਝੋਨੇ ਦੀ ਫ਼ਸਲ ਸਰਕਾਰੀ ਭਾਅ ’ਤੇ ਖਰੀਦ ਕੀਤੀ ਜਾਵੇ, ਕਣਕ ਬੀਜਣ ਲਈ ਡੀ ਏ ਪੀ ਖਾਦ ਦਾ ਪ੍ਰਬੰਧ ਕੀਤਾ ਜਾਵੇ ਅਤੇ ਝੋਨੇ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਕਰੇ ਸਰਕਾਰ।

ਇਹ ਵੀ ਪੜ੍ਹੋ: Petrol and Diesel Prices: ਅਪਡੇਟ ਹੋਈਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਜਾਣੋ…

ਪਰ ਪੰਜਾਬ ਸਰਕਾਰ ਹੋਵੇ ਜਾਂ ਕੇਂਦਰ ਸਰਕਾਰ ਟਸ ਤੋ ਮੱਸ ਨਹੀਂ ਹੋ ਰਹੀਆਂ ਕਿਉਂਕਿ ਦੋਵੇਂ ਸਰਕਾਰਾਂ ਦੀ ਮਨਸ਼ਾ ਇੱਕੋ ਹੀ ਹੈ ਫਸਲਾਂ ਦੀ ਸਰਕਾਰੀ ਖਰੀਦ ਖਤਮ ਕਰਨੀ ਕਿਸਾਨਾਂ ਦੀ ਸੁਵਿਧਾ ਲਈ ਬਣੇ ਸਰਕਾਰੀ ਅਦਾਰੇ ਜਿਵੇਂ ਕਿ ਸਭ ਤੋਂ ਵੱਡੀ ਖਰੀਦ ਏਜੰਸੀ ਐਫ ਸੀ ਆਈ ਜਾਂ ਸਰਕਾਰੀ ਸੇਵਾਵਾਂ ਸੁਸਾਇਟੀਆਂ ਜਿੱਥੇ ਕਿਸਾਨਾਂ ਨੂੰ ਸਬਸੀਡੀਆਂ ’ਤੇ ਖਾਦਾਂ ਮਿਲਦੀਆਂ ਹਨ ਇਹਨਾਂ ਸਾਰਿਆ ਦਾ ਭੋਗ ਪਾਉਣਾ ਚਹੁੰਦੀਆਂ ਹਨ ਤਾਂ ਕਿਸਾਨ ਮਜ਼ਬੂਰ ਵੱਸ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਜ਼ਮੀਨਾਂ ਦੇਣ ਪਰ ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜਦੋ ਤੱਕ ਸਰਕਾਰ ਕਿਸਾਨਾਂ ਦਾ ਦਾਣਾ-ਦਾਣਾ ਮੰਡੀਆਂ ’ਚੋਂ ਨਹੀਂ ਚੁੱਕਦੀ ਕਣਕ ਦੀ ਫ਼ਸਲ ਬੀਜਣ ਲਈ ਡੀ ਏ ਪੀ ਖਾਦ ਦਾ ਪ੍ਰਬੰਧ ਤੇ ਕਿਸਾਨਾਂ ਤੇ ਮਜ਼ਬੂਰੀ ਵੱਸ ਪਰਾਲੀ ਫੁੂਕਣ ’ਤੇ ਪਾਏ ਪਰਚੇ ਰੱਦ ਨਹੀਂ ਕਰਦੀ ਧਰਨੇ ਉਦੋਂ ਤੱਕ ਜਾਰੀ ਰਹਿਣਗੇ। ਇਸ ਮੌਕੇ ਸੁਵੇਗ ਮੂਣਕ ਸੱਤਾ ਬੱਲਰਾਂ ਰਾਮ ਚੰਦ ਚੋਟੀਆਂ ਟੇਕ ਕੜੈਲ ਸੁਖਚੇਨ ਦੇਹਲਾ ਨੇ ਵੀ ਸੰਬੋਧਨ ਕੀਤਾ। Punjab Toll Plazas Free

Stubble Burning: ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਟੀਮਾਂ ਪਿੰਡਾਂ ’ਚ ਲਗਾਤਾਰ ਡਟੀਆਂ
ਪਰਾਲੀ ਪ੍ਰਬੰਧਨ: ਸਿਵਲ ਤੇ ਪੁਲਿਸ ਪ੍ਰਸ਼ਾਸਨ ਸਰਗਰਮ | Stubble Burning

Stubble Burning: (ਗੁਰਪ੍ਰੀਤ ਸਿੰਘ) ਬਰਨਾਲਾ। ਸਿਵਲ ਤੇ ਪੁਲੀਸ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਲਗਾਤਾਰ ਸਰਗਰਮ ਹੈ। ਵੱਖ-ਵੱਖ ਵਿਭਾਗਾਂ ਦੇ ਅਤੇ ਪੁਲਿਸ ਦੇ ਅਧਿਕਾਰੀ/ਕਰਮਚਾਰੀ ਖੇਤਾਂ ਤੇ ਅਨਾਜ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਲਗਾਤਾਰ ਜਾਗਰੂਕਤਾ ਮੀਟਿੰਗਾਂ ਕਰ ਰਹੇ ਹਨ ਇਨ੍ਹਾਂ ਮੀਟਿੰਗਾਂ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਸਿਹਤ ਅਤੇ ਮੌਸਮੀ ਤਬਦੀਲੀ ਦੇ ਪੈਣ ਵਾਲੇ ਬੁਰੇ ਅਸਰਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮਕਸਦ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੂਕ ਕਰਕੇ ਇਸ ਦੇ ਵਿਗਿਆਨਕ ਤਰੀਕੇ ਨਾਲ ਉਪਯੋਗ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਹੈ।

ਇਹ ਵੀ ਪੜ੍ਹੋ: Punjab Government News: ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 2 ਸਾਲਾਂ ਦੌਰਾਨ 2 ਕਰੋੜ ਲੋਕਾਂ ਨੇ ਕਰਵਾਇ…

ਇਸੇ ਲੜੀ ਤਹਿਤ ਐੱਸ ਐੱਸ ਪੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਪੁਲਿਸ ਦੇ ਵੱਖ ਵੱਖ ਡੀ ਐੱਸ ਪੀ, ਐਸ ਐਚ ਓ, ਚੌਂਕੀ ਇੰਚਾਰਜ ਤੇ ਹੋਰ ਅਮਲਾ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਪਰਾਲੀ ਦੇ ਪ੍ਰਬੰਧਨ ਸਬੰਧੀ ਮੀਟਿੰਗਾਂ ਕਰ ਰਿਹਾ ਹੈ। ਸੰਦੀਪ ਮਲਿਕ ਨੇ ਕਿਹਾ ਕਿ ਪੁਲਿਸ-ਪ੍ਰਸ਼ਾਸਨ ਵਲੋਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਕਿ ਕਿਸਾਨ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਖੇਤਾਂ ਵਿੱਚ ਨਾ ਸਾੜਨ ਪੁਲਿਸ ਵੱਲੋਂ ਜਿੱਥੇ ਸਖ਼ਤੀ ਵਰਤੀ ਜਾ ਰਹੀ ਹੈ, ਉੱਥੇ ਹੀ ਪੁਲਿਸ ਖੇਤਾਂ ਅਤੇ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨੂੰ ਸਮਝਾ ਰਹੀ ਹੈ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੀ ਹੈ ਅਤੇ ਉਨ੍ਹਾਂ ਨੂੰ ਜਾਗਰੂਕ ਵੀ ਕਰ ਰਹੀ ਹੈ। Stubble Burning

Punjab News: ਪੰਜਾਬ ’ਚ ਕਣਕ ਦੇ ਬੀਜਾਂ ’ਤੇ ਸਬਸਿਡੀ ਖਤਮ, ਕਿਸਾਨਾਂ ’ਤੇ ਪਵੇਗਾ ਕਰੋੜਾਂ ਰੁਪਏ ਦਾ ਭਾਰ
ਛੋਟੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਸਬਸਿਡੀ ’ਤੇ ਬੀਜ ਹੁੰਦਾ ਸੀ ਮੁਹੱਈਆ | Punjab News

Punjab News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਬੀਜ ’ਤੇ ਮੁਹੱਈਆ ਕਰਵਾਈ ਜਾ ਰਹੀ ਸਬਸਿਡੀ ਨੂੰ ਬੰਦ ਕਰ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਅਜਿਹੀ ਸਬਸਿਡੀ ਦੇਣ ’ਤੇ ਕੱਟ ਲਾਇਆ ਹੈ। ਇਸ ਵਾਰ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਸਬਸਿਡੀ ’ਤੇ ਮਿਲਣ ਵਾਲਾ ਬੀਜ ਮਹਿੰਗੇ ਭਾਅ ’ਤੇ ਖਰੀਦਣ ਲਈ ਮਜ਼ਬੂਰ ਹੋਣਾ ਪਵੇਗਾ। ਸਬਸਿਡੀ ਖਤਮ ਹੋਣ ਦਾ ਸਿੱਧਾ ਅਸਰ ਇਹ ਪਵੇਗਾ ਕਿ ਪ੍ਰਾਈਵੇਟ ਸਪਲਾਇਰਾਂ ਵੱਲੋਂ ਕਣਕ ਦੇ ਬੀਜ ਰਾਹੀਂ ਹੱਥ ਰੰਗੇ ਜਾਣਗੇ।

20 ਕਰੋੜ ਦੀ ਰਾਸ਼ੀ ’ਚ ਕੇਂਦਰ ਸਰਕਾਰ 12 ਕਰੋੜ ਦਾ ਪਾਉਂਦੀ ਸੀ ਹਿੱਸਾ

ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਮਿਲਣ ਵਾਲੀ ਕਿਸਾਨੀ ਸਬਸਿਡੀ ’ਤੇ ਲਗਾਤਾਰ ਆਪਣਾ ਹੱਥ ਘੁੱਟਿਆ ਜਾ ਰਿਹਾ ਹੈ। ਹੁਣ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਜਾਬ ਨੂੰ ਮਿਲਣ ਸਬਸਿਡੀ ਨੂੰ ਖਤਮ ਕਰਕੇ ਝਟਕਾ ਦਿੱਤਾ ਗਿਆ ਹੈ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਸਬੰਧੀ ਮਿਲਣ ਵਾਲੇ ਬੀਜ ਸਸਤੇ ਭਾਅ ਤੇ ਮੁਹੱਈਆ ਹੁੰਦੇ ਸਨ। ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਜਾਬ ਨੂੰ 20 ਕਰੋੜ ਰੁਪਏ ਦੀ ਸਬਸਿਡੀ ਪ੍ਰਾਪਤ ਹੁੰਦੀ ਸੀ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ 12 ਕਰੋੜ ਅਤੇ ਪੰਜਾਬ ਸਰਕਾਰ ਵੱਲੋਂ 8 ਕਰੋੜ ਰੁਪਏ ਦਾ ਹਿੱਸਾ ਪਾਇਆ ਜਾਂਦਾ ਸੀ।

ਇਹ ਵੀ ਪੜ੍ਹੋ: Bagmati Express: ਮੈਸੂਰ-ਦਰਭੰਗਾ ਐੱਕਸਪ੍ਰੈੱਸ ਮਾਲ ਗੱਡੀ ਨਾਲ ਟਕਰਾਈ, ਲੱਗੀ ਅੱਗ

ਇਸ ਵਾਰ ਕੇਂਦਰ ਸਰਕਾਰ ਵੱਲੋਂ 12 ਕਰੋੜ ਰੁਪਏ ਸਬਸਿਡੀ ਵਜੋਂ ਜਾਰੀ ਹੀ ਨਹੀਂ ਕੀਤੇ ਗਏ। ਕਣਕ ਦੀ ਬਿਜਾਈ ਦਾ ਸੀਜ਼ਨ ਸਿਰ ’ਤੇ ਹੈ ਅਤੇ ਸਬਸਿਡੀ ਨਾ ਆਉੁਣ ਕਰਕੇ ਪੰਜਾਬ ਸਰਕਾਰ ਵੀ ਭੰਬਲਭੂਸੇ ਵਿੱਚ ਪਈ ਹੋਈ ਹੈ ਅਤੇ ਅਜੇ ਤੱਕ ਕਣਕ ਦੇ ਬੀਜ ਸਬੰਧੀ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਕੀਤਾ ਗਿਆ।

ਢਾਈ ਤੋਂ ਪੰਜ ਏਕੜ ਤੱਕ ਦੇ ਲੱਖਾਂ ਕਿਸਾਨਾਂ ਨੂੰ ਇਸ ਸਬਸਿਡੀ ਵਾਲੇ ਕਣਕ ਦੇ ਬੀਜ ਦਾ ਲਾਭ ਹਾਸਲ ਹੁੰਦਾ ਸੀ, ਪਰ ਇਸ ਵਾਰ ਕਿਸਾਨਾਂ ਨੂੰ ਪ੍ਰਾਈਵੇਟ ਦੁਕਾਨਦਾਰਾਂ ਤੋਂ ਮਹਿੰਗੇ ਭਾਅ ਦਾ ਬੀਜ ਖਰੀਦਣਾ ਪਵੇਗਾ। ਪਤਾ ਲੱਗਾ ਹੈ ਕਿ ਪ੍ਰਾਈਵੇਟ ਸਪਲਾਇਰਾਂ ਨੂੰ ਸਬਸਿਡੀ ਖਤਮ ਹੋਣ ਦੀ ਭਿਣਕ ਲੱਗਣ ’ਤੇ ਉਨ੍ਹਾਂ ਵੱਲੋਂ ਆਪਣੀ ਆਰੀ ਨੂੰ ਤਿੱਖਾ ਕਰ ਲਿਆ ਹੈ। ਜੇਕਰ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ’ਤੇ ਕਿਸਾਨਾਂ ਨੂੰ ਕਣਕ ਦੇ ਬੀਜ ’ਤੇ ਸਬਸਿਡੀ ਮੁਹੱਈਆ ਨਾ ਕਰਵਾਈ ਤਾਂ ਕਿਸਾਨਾਂ ਉੱਪਰ ਕਰੋੜਾਂ ਦਾ ਬੋਝ ਵਾਧੂ ਪਵੇਗਾ।

ਦੱਸਣਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰੀ ਪੂਲ ਵਿੱਚ ਕਣਕ ਅਤੇ ਝੋਨੇ ਰਾਹੀਂ ਆਪਣਾ ਵੱਡਾ ਯੋਗਦਾਨ ਪਾਇਆ ਗਿਆ ਹੈ, ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਮਿਲਣ ਵਾਲੀ ਸਬਸਿਡੀ ’ਤੇ ਕੱਟ ਲਾਇਆ ਜਾ ਰਿਹਾ ਹੈ। ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ, ਕਿਉਂਕਿ ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਲੜਾਈ ਲੜੀ ਗਈ ਸੀ। Punjab News

ਇਸ ਵਾਰ ਕੇਂਦਰ ਨੇ ਜਾਰੀ ਨਹੀਂ ਕੀਤੀ ਸਬਸਿਡੀ: ਐੱਮਡੀ ਪਨਸੀਡ

ਇਸ ਸਬੰਧੀ ਜਦੋਂ ਪਨਸੀਡ ਦੇ ਐੱਮਡੀ ਡਾ. ਕਰਨਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਇਸ ਦੀ ਪੁਸ਼ਟੀ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਵਾਰ ਸਬਸਿਡੀ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪਨਸੀਡ ਵੱਲੋਂ ਖੇਤੀਬਾੜੀ ਡਾਇਰੈਕਟਰ ਨੂੰ ਚਿੱਠੀ ਲਿਖੀ ਗਈ ਹੈ ਕਿ ਪੰਜਾਬ ਸਰਕਾਰ ਆਪਣੇ ਪੱਧਰ ’ਤੇ ਸਬਸਿਡੀ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਸਬਸਿਡੀ ਨਾ ਮਿਲੀ ਤਾਂ ਮਾਰਕਿਟ ਵਿੱਚ ਕਣਕ ਦੇ ਬੀਜ ਦੇ ਭਾਅ ਕਿਸਾਨਾਂ ਨੂੰ ਮਹਿੰਗੇ ਪ੍ਰਾਪਤ ਹੋਣਗੇ। ਜਦੋਂ ਉਨ੍ਹਾਂ ਤੋਂ ਕੇਂਦਰ ਸਰਕਾਰ ਵੱਲੋਂ ਸਬਸਿਡੀ ਜਾਰੀ ਨਾ ਕਰਨ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਤੋਂ ਬਾਹਰ ਕੱਢਣ ਲਈ ਅਜਿਹਾ ਕਰ ਰਹੀ ਹੈ।

ਪੰਜਾਬ ਸਰਕਾਰ ਆਪਣੇ ਪੱਧਰ ’ਤੇ ਕਿਸਾਨਾਂ ਨੂੰ ਦੇਵੇ ਸਬਸਿਡੀ ਵਾਲਾ ਬੀਜ: ਆਗੂ

ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਪੈਰ-ਪੈਰ ’ਤੇ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਖਿਲਾਫ਼ ਸਬਸਿਡੀ ਬੰਦ ਕਰਨ ਦੇ ਮਾਮਲੇ ’ਤੇ ਕਿਸਾਨ ਮੋਰਚਾ ਖੋਲ੍ਹਣਗੇ। ਪੰਜਾਬ ਸਰਕਾਰ ਵੀ ਇਸ ਮਾਮਲੇ ’ਤੇ ਕੇਂਦਰ ਸਰਕਾਰ ਨਾਲ ਗੱਲ ਕਰੇ। ਕਿਸਾਨ ਕੁਲਵਿੰਦਰ ਸਿੰਘ ਨਦਾਮਪੁਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਲਈ 20 ਕਰੋੜ ਦੀ ਰਕਮ ਕਿੰਨੀ ਕੁ ਜ਼ਿਆਦਾ ਹੈ, ਇਸ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ਦੇ ਤੌਰ ’ਤੇ ਇਹ ਰਕਮ ਮੁਹੱਈਆ ਕਰਵਾਏ ਤਾ ਜੋਂ ਕਿਸਾਨਾਂ ਨੂੰ ਸਬਸਿਡੀ ਤੇ ਗੁਣਵੱਤਾ ਵਾਲਾ ਕਣਕ ਦਾ ਬੀਜ ਪ੍ਰਾਪਤ ਹੋ ਸਕੇ।

ਕੇਂਦਰ ਪੰਜਾਬ ਨਾਲ ਹਰ ਮਾਮਲੇ ’ਤੇ ਕਰ ਰਹੀ ਐ ਧੱਕਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪੰਜਾਬ ਨਾਲ ਹਰ ਮੋੜ ’ਤੇ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪਿਛਲੇ ਸਾਲਾਂ ਤੋਂ ਕਿਸਾਨਾਂ ਨੂੰ ਬੀਜ ਲਈ ਸਬਸਿਡੀ ਜਾਰੀ ਹੈ ਤਾਂ ਫਿਰ ਹੁਣ ਬੰਦ ਕਿਉਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨਾਲ ਇਸ ਮਾਮਲੇ ’ਤੇ ਗੱਲ ਕਰੇਗੀ ਅਤੇ ਪੰਜਾਬ ਦਾ ਹੱਕ ਮੰਗੇਗੀ। ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਉਹ ਕਿਸਾਨੀ ਲਈ ਹਰ ਸੰਘਰਸ਼ ਕਰੇਗੀ।

Kisan Andolan: ਕਿਸਾਨ ਅੰਦੋਲਨ ਦੇ ਸੱਦੇ ’ਤੇ ਲਖੀਮਪੁਰ ਖੀਰੀ ਕਤਲਕਾਂਡ ਖਿਲਾਫ 5 ਸੂਬਿਆਂ ’ਚ ਸਫ਼ਲ ਰੇਲ ਰੋਕੋ ਮੋਰਚਾ
ਦੋਸ਼ੀਆਂ ਨੂੰ ਜੇਲ੍ਹ ਵਿੱਚ ਸੁੱਟਣ ਅਤੇ ਕਿਸਾਨੀ ਮੰਗਾਂ ਹੱਲ ਕਰਨ ਦੀ ਕੀਤੀ ਮੰਗ | Kisan Andolan

Kisan Andolan: (ਰਾਜਨ ਮਾਨ) ਅੰਮ੍ਰਿਤਸਰ। ਦਿੱਲੀ ਕਿਸਾਨ ਅੰਦੋਲਨ ਦੌਰਾਨ ਭਾਜਪਾ ਲੀਡਰ ਅਤੇ ਉਸ ਵੇਲੇ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤ ਅਸ਼ੀਸ਼ ਮਿਸ਼ਰਾ ਵੱਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ, ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰਕੇ ਪੈਦਲ ਜਾ ਰਹੇ, ਕਿਸਾਨਾਂ ਉੱਪਰ ਤੇਜ਼ ਰਫਤਾਰ ਗੱਡੀਆਂ ਚਾੜ੍ਹ ਕੇ, ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਸਾਥੀ ਦੀ ਹੱਤਿਆ ਕੀਤੇ ਜਾਣ ਤੋਂ ਬਾਅਦ ਤਿੰਨ ਸਾਲ ਬੀਤ ਜਾਣ ਅਤੇ ਦੋਸ਼ੀਆਂ ਤੇ ਦੋਸ਼ ਤਹਿ ਹੋਣ ਦੇ ਬਾਵਜੂਦ ਵੀ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅੱਜ ਦੇਸ਼ ਭਰ ਵਿਚ ਵੱਖ-ਵੱਖ ਥਾਵਾਂ ’ਤੇ ਕਿਸਾਨਾਂ ਨੇ ਰੇਲਵੇ ਆਵਾਜਾਈ ਠੱਪ ਕਰਕੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ: Murder: ਪੁਰਾਣੀ ਰੰਜਿਸ਼ ਦੇ ਚੱਲਦੇ ਕਾਂਗਰਸੀ ਆਗੂ ਦੇ ਨੌਜਵਾਨ ਪੁੱਤ ਦਾ ਬੇਰਹਮੀ ਨਾਲ ਕਤਲ

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਉਲੀਕੇ ਭਾਰਤ ਪੱਧਰੀ ਰੇਲ ਰੋਕੋ ਮੋਰਚੇ ਦੌਰਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਕੋਆਡੀਨੇਟਰ ਸਰਵਣ ਸਿੰਘ ਪੰਧੇਰ ਨੇ ਅੰਮ੍ਰਿਤਸਰ ਤੋਂ ਦਿੱਲੀ ਰੇਲ ਮਾਰਗ ’ਤੇ ਦੇਵੀਦਾਸਪੁਰ ਫਾਟਕ ਮੋਰਚੇ ਤੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੇ 5 ਸੂਬਿਆਂ ਰਾਜਿਸਥਾਨ ਵਿੱਚ ਗੰਗਾਨਗਰ, ਮੱਧ ਪ੍ਰਦੇਸ਼ ਵਿੱਚ ਝਾਬੂਆ, ਹਰਿਆਣਾ ਵਿੱਚ ਅੰਬਾਲਾ, ਤਾਮਿਲਨਾਡੂ ਵਿੱਚ ਕੋਇੰਬਟੂਰ ਅਤੇ ਪੰਜਾਬ ਵਿੱਚ 22 ਜ਼ਿਲ੍ਹਿਆਂ ਵਿੱਚ ਸਫਲ ਰੇਲ ਰੋਕੋ ਧਰਨਾ ਦੇ ਕੇ ਲਖੀਮਪੁਰ ਦੇ ਕਾਤਲਾਂ ਨੂੰ ਜੇਲ੍ਹ ਵਿੱਚ ਸੁੱਟਣ ਦੀ ਮੰਗ ਕੀਤੀ ਗਈ।

ਸਰਵਣ ਸਿੰਘ ਪੰਧੇਰ ਨੇ ਦੇਵੀਦਾਸਪੁਰਾ ਤੋਂ ਦੱਸਿਆ ਕਿ ਅੱਜ ਦਿੱਲੀ ਅੰਦੋਲਨ 2 ਦੀ ਅਗਵਾਈ ਕਰ ਰਹੇ ਕੇ. ਐਮ. ਐਮ. ( ਭਾਰਤ ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਦਿੱਤੇ ਗਏ ਭਾਰਤ ਪੱਧਰੀ ਰੇਲ ਰੋਕੋ ਸੱਦੇ ਤੇ ਜਿਲ੍ਹਾ ਅੰਮ੍ਰਿਤਸਰ ਵਿੱਚ ਉਮੀਦ ਤੋਂ ਵਧੇਰੇ ਇੱਕਠ ਹੋਇਆ ਅਤੇ ਪ੍ਰਬੰਧ ਛੋਟੇ ਪੈ ਗਏ। ਦੋਨਾਂ ਫ਼ੋਰਮਾਂ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਰੇਲ ਚੱਕਾ ਜਾਮ ਕਰਕੇ ਦੋਸ਼ੀਆਂ ਨੂੰ ਜੇਲ੍ਹ ਵਿੱਚ ਸੁੱਟੇ ਜਾਣ ਦੀ ਮੰਗ ਕੀਤੀ ਹੈ ਜਿਸ ਦੇ ਚਲਦੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਭਰਪੂਰ ਗਿਣਤੀ ਵਿੱਚ ਐਕਸ਼ਨ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ । Kisan Andolan

ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ 2 ਜਗ੍ਹਾ ’ਤੇ ਰੇਲ ਚੱਕਾ ਜਾਮ ਕਰਕੇ ਆਵਾਜ਼ ਬੁਲੰਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਅਤੇ ਉਤਰ ਪ੍ਰਦੇਸ਼ ਦੀ ਜੋਗੀ ਅਦਿੱਤਿਆਨਾਥ ਦੀ ਸਰਕਾਰ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਨਿਆਂ ਮਿਲਣ ਵਿੱਚ ਜਿੰਨੀ ਦੇਰ ਹੋ ਰਹੀ ਹੈ ਲੋਕਾਂ ਦਾ ਵਿਸ਼ਵਾਸ ਨਿਆਂ ਪ੍ਰਣਾਲੀ ਤੋਂ ਬਿਲਕੁਲ ਉੱਠਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਕਦੀ ਵੀ ਲਖੀਮਪੁਰ ਦੇ ਸ਼ਹੀਦ ਕਿਸਾਨਾਂ ਦੀ ਕੁਰਬਾਨੀ ਨੂੰ ਅਜ਼ਾਏ ਨਹੀਂ ਜਾਣ ਦੇਵਾਂਗੇ ਅਤੇ ਲਗਾਤਾਰ ਆਵਾਜ਼ ਬੁਲੰਦ ਕਰਦੇ ਰਹਾਂਗੇ।

ਪਰਿਵਾਰਾਂ ਨੂੰ ਇਨਸਾਫ ਦਿਵਾਉਣ ਤੱਕ ਜਾਰੀ ਰਹੇਗਾ ਸੰਘਰਸ਼

ਉਹਨਾਂ ਦੱਸਿਆ ਕਿ ਦਿੱਲੀ ਅੰਦੋਲਨ 1 ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਉਹਨਾਂ ਸ਼ਹੀਦਾਂ ਦੀਆਂ ਅਧੂਰੀਆਂ ਪਈਆਂ ਮੰਗਾਂ ’ਤੇ ਸੁਪਨਿਆਂ ਨੂੰ ਪੂਰਾ ਕਰਵਾਓਣ ਲਈ ਜਾਰੀ ਦਿੱਲੀ ਅੰਦੋਲਨ 2 ਅੱਜ ਸਰਕਾਰ ਦੇ ਗਲੇ ਦੀ ਹੱਡੀ ਬਣ ਚੁੱਕਾ ਹੈ, ਜਿਸ ਦੀਆਂ ਮੁੱਖ ਮੰਗਾਂ ਵਿੱਚ ਇਸ ਕਤਲਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਮੋਹਰੀ ਮੰਗਾਂ ਵਿੱਚ ਸ਼ਾਮਿਲ ਹੈ। ਉਹਨਾਂ ਨੇ ਕਿਹਾ ਕਿ ਬੇਸ਼ੱਕ ਰੇਲ ਰੋਕੋ ਅੰਦੋਲਨ ਨਾਲ ਆਮ ਲੋਕਾਂ ਨੂੰ 2 ਘੰਟੇ ਦੀ ਤਕਲੀਫ ਹੋ ਸਕਦੀ ਹੈ ਪਰ ਉਹਨਾਂ ਪਰਿਵਾਰਾਂ ਦੀ ਤਕਲੀਫ ਅਤੇ ਘਾਟਾ ਨਾ ਸਹਿਣਯੋਗ ਹੈ। ਸੋ ਸਾਡਾ ਸੰਘਰਸ਼ ਉਹਨਾਂ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਤੱਕ ਜਾਰੀ ਰਹੇਗਾ।

ਇਸ ਮੌਕੇ ਵੱਖ ਵੱਖ ਸੂਬਿਆਂ ਵਿੱਚ ਜਗਜੀਤ ਸਿੰਘ ਡੱਲੇਵਾਲ ਪੰਜਾਬ, ਰਣਜੀਤ ਸਿੰਘ ਰਾਜੂ, ਅਮਰਜੀਤ ਸਿੰਘ ਮੋਹੜੀ, ਪਰਮਜੀਤ ਮੱਧ ਪ੍ਰਦੇਸ਼, ਮਿ. ਅਨੰਦ ਤਾਮਿਲਨਾਡੂ, ਜਸਵਿੰਦਰ ਲੌਂਗੋਵਾਲ, ਸੁਰਜੀਤ ਸਿੰਘ ਫੂਲ, ਸੁਖਵਿੰਦਰ ਸਿੰਘ ਸਭਰਾ, ਜੰਗ ਸਿੰਘ ਭਟੇਰੀ, ਦਿਲਬਾਗ ਸਿੰਘ ਗਿੱਲ, ਮਲਕੀਤ ਸਿੰਘ ਗੁਲਾਮੀਵਾਲਾ, ਓਂਕਾਰ ਸਿੰਘ ਭੰਗਾਲਾ, ਕਾਕਾ ਸਿੰਘ ਕੋਟੜਾ, ਗੁਰ ਅਮਨੀਤ ਮਾਂਗਟ, ਮਨਜੀਤ ਸਿੰਘ ਰਾਏ, ਤੇ ਜਿਲ੍ਹੇ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨੇ ਸ਼ਮੂਲੀਅਤ ਕਰਕੇ ਦੋਸ਼ੀਆਂ ਲਈ ਸਜ਼ਾਵਾਂ ਦੀ ਮੰਗ ਕੀਤੀ। ਦਿੱਲੀ ਅੰਮ੍ਰਿਤਸਰ ਰੇਲ ਮਾਰਗ ਦੇਵੀਦਾਸਪੁਰ ਮੋਰਚੇ ਤੇ ਰਣਜੀਤ ਸਿੰਘ ਕਲੇਰ, ਗੁਰਬਚਨ ਸਿੰਘ ਚੱਬਾ, ਸਕੱਤਰ ਸਿੰਘ ਕੋਟਲਾ, ਬਲਦੇਵ ਸਿੰਘ ਬੱਗਾ,ਲਖਵਿੰਦਰ ਸਿੰਘ ਡਾਲਾ, ਕੰਧਾਰ ਸਿੰਘ ਭੋਏਵਾਲ, ਸੁਖਦੇਵ ਸਿੰਘ ਚਾਟੀਵਿੰਡ, ਕੁਲਜੀਤ ਸਿੰਘ ਕਾਲੇ, ਬਲਵਿੰਦਰ ਸਿੰਘ ਬਿੰਦੂ ਅਤੇ ਗੁਰਦੇਵ ਸਿੰਘ ਗੱਗੋਮਾਹਲ, ਮੰਗਜੀਤ ਸਿੱਧਵਾਂ, ਸਵਿੰਦਰ ਸਿੰਘ ਰੂਪੋਵਾਲੀ ਸਮੇਤ ਹਜ਼ਾਰਾਂ ਕਿਸਾਨ ਮਜਦੂਰ ਤੇ ਔਰਤਾਂ ਹਾਜ਼ਿਰ ਹੋਏ।

Protest Farmers: ਕਿਸਾਨਾਂ ਦੇ ਡੀਸੀ ਦਫਤਰ ਅੱਗੇ ਧਰਨੇ ’ਤੇ ਨਹੀਂ ਨਿਕਲਿਆ ਠੋਸ ਹੱਲ, ਰੇਲ ਰੋਕੋ ਮੋਰਚੇ ਦਾ ਐਲਾਨ
25 ਸਤੰਬਰ ਨੂੰ ਰੇਲ ਰੋਕੋ ਮੋਰਚਾ, ਕੱਲ੍ਹ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ | Protest Farmers

Protest Farmers: (ਰਾਜਨ ਮਾਨ) ਅੰਮ੍ਰਿਤਸਰ। ਕਿਸਾਨ ਮਜਦੂਰ ਸੰਘਰਸ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਕਿਸਾਨ ਅੰਦੋਲਨ ਦੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਦੀਆਂ ਨੌਕਰੀਆਂ ਅਤੇ ਮੁਆਵਜਿਆਂ, ਸੰਭੂ ਬਾਰਡਰ ਮੋਰਚੇ ਤੋਂ ਵਾਪਸ ਮੁੜਦੇ ਸਮੇਂ ਬੱਸ ਹਾਦਸੇ ਵਿੱਚ ਜਖਮੀ ਹੋਏ ਕਿਸਾਨਾਂ ਮਜ਼ਦੂਰਾਂ ਲਈ ਮੁਆਵਜੇ ਸਮੇਤ ਨਸ਼ਾ, ਪਰਾਲੀ, ਲੁੱਟਾਂ ਖੋਹਾਂ, ਭਾਰਤ ਮਾਲਾ ਪ੍ਰੋਜੈਕਟ ਸਬੰਧੀ ਮੁਸਕਿਲਾਂ, ਡੀ ਏ ਪੀ ਦੀ ਕਿੱਲਤ ਆਦਿ ਮਸਲਿਆਂ ਨੂੰ ਲੈ ਕੇ ਲੱਗੇ ਡੀਸੀ ਦਫਤਰ ਅੰਮ੍ਰਿਤਸਰ ਵਿਖੇ ਮੋਰਚੇ ਵਿਚ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਣ ਕਾਰਨ ਕਿਸਾਨਾਂ ਮਜਦੂਰਾਂ ਵੱਲੋਂ ਰੇਲ ਰੋਕੋ ਮੋਰਚੇ ਦਾ ਐਲਾਨ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: When Will Rain In Punjab: ਪੰਜਾਬ ‘ਚ ਬਦਲੇਗਾ ਮੌਸਮ, ਜਾਣੋ ਕਦੋਂ ਪਵੇਗਾ ਮੀਂਹ

ਆਗੂਆਂ ਦੱਸਿਆ ਕਿ ਅਫਸਰਸਾਹੀ ਦਾ ਰਵਈਆ ਬਿਲਕੁਲ ਉਦਾਸੀਨ ਰਿਹਾ, ਪ੍ਰਸਾਸਨ ਕੋਲ ਸਹੀਦ ਕਿਸਾਨਾਂ ਦੇ ਮੁਆਵਜਿਆ ਤੋਂ ਇਲਾਵਾ ਹੋਰ ਕਿਸੇ ਵੀ ਮੰਗ ਤੇ ਤਸੱਲੀਦਾਇਕ ਕਾਰਵਾਈ ਨਹੀਂ ਸੀ। ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਅਤੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਅਸੀਂ ਰੇਲ ਚੱਕਾ ਜਾਮ ਨਹੀਂ ਕਰਨਾ ਚਾਹੁੰਦੇ ਜਿਸ ਦੇ ਚਲਦੇ ਸਰਕਾਰ ਨੂੰ ਇੱਕ ਵਾਰ ਫਿਰ ਤੋਂ ਕੱਲ੍ਹ 12 ਵਜੇ ਤੱਕ ਸਮਾਂ ਦੇ ਰਹੇ ਹਾਂ, ਕੱਲ੍ਹ 12 ਵਜੇ ਤੱਕ ਕੋਈ ਰੇਲ ਜਾਮ ਨਹੀਂ ਹੋਵੇਗਾ ਪਰ ਜੇਕਰ ਸਰਕਾਰ ਮੰਗਾਂ ਦੀ ਸਥਿਤੀ ਚ ਸੁਧਾਰ ਨਹੀਂ ਕਰਦੀ ਤਾਂ ਅਸੀਂ 12 ਵਜੇ ਨੂੰ ਰੇਲ ਲਾਈਨ ਦੱਬਣ ਲਈ ਮਜ਼ਬੂਰ ਹੋਵਾਂਗੇ। Protest Farmers

ਇਸ ਮੌਕੇ ਸਕੱਤਰ ਸਿੰਘ ਕੋਟਲਾ, ਬਾਜ ਸਿੰਘ ਸਾਰੰਗੜਾ, ਲਖਵਿੰਦਰ ਸਿੰਘ ਡਾਲਾ, ਕੁਲਜੀਤ ਸਿੰਘ ਘਨੂਪੁਰ ਕਾਲੇ, ਸਵਿੰਦਰ ਸਿੰਘ ਰੂਪੋਵਾਲੀ, ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ, ਸੁਖਦੇਵ ਸਿੰਘ ਚਾਟੀਵਿੰਡ, ਬਲਵਿੰਦਰ ਸਿੰਘ ਰੁਮਾਣਾਚੱਕ ਮੰਗਜੀਤ ਸਿੰਘ ਸਿੱਧਵਾਂ, ਕੰਵਰਦਲੀਪ ਸੈਦੋਲੇਹਲ ਤੋਂ ਇਲਾਵਾ ਹਜਾਰਾਂ ਦੀ ਗਿਣਤੀ ਵਿਚ ਕਿਸਾਨ ਮਜ਼ਦੂਰ ਅਤੇ ਔਰਤਾਂ ਹਾਜ਼ਰ ਹੋਏ।

Patiala News: ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸਨੂੰ ਖੇਤਾਂ ’ਚ ਹੀ ਮਿਲਾਉਣ : ਡਿਪਟੀ ਕਮਿਸ਼ਨਰ | Patiala News

(ਸੱਚ ਕਹੂੰ ਨਿਊਜ) ਪਟਿਆਲਾ। Patiala News: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ’ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀਆਂ ਗਈਆਂ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨਾਂ ਅਗਲੇ 40 ਦਿਨ ਜ਼ਿਲ੍ਹੇ ਦੇ 934 ਪਿੰਡਾਂ ’ਚ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਗੀਆਂ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਝੋਨੇ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ ਇਸ ਲਈ ਜਿਥੇ ਹਰ ਪਿੰਡ ’ਚ ਕਿਸਾਨਾਂ ਤੇ ਖੇਤੀ ਕਰਨ ਵਾਲਿਆਂ ਨੂੰ ਕੈਂਪ ਲਗਾਕੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਜਾਗਰੂਕਤਾ ਵੈਨਾਂ ਰਾਹੀਂ ਵੀ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ‘ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਕਰਕੇ ਜਿੱਥੇ ਮਨੁੱਖੀ ਸਿਹਤ ਸਾਂਹ ਸਮੇਤ ਹੋਰ ਘਾਤਕ ਬਿਮਾਰੀਆਂ ਦੀ ਸ਼ਿਕਾਰ ਬਣਦੀ ਹੈ, ਉਥੇ ਹੀ ਜ਼ਮੀਨ ਵਿਚਲੇ ਮਿੱਤਰ ਕੀੜਿਆਂ ਦੇ ਸਾੜੇ ਜਾਣ ਸਮੇਤ ਹੋਰ ਪਸ਼ੂ-ਪੰਛੀ ਵੀ ਇਸਦੀ ਲਪੇਟ ’ਚ ਆਉਣ ਕਰਕੇ ਅਲੋਪ ਹੋਣ ਦੀ ਕਗਾਰ ’ਤੇ ਪੁੱਜ ਜਾਂਦੇ ਹਨ।

ਇਹ ਵੀ ਪੜ੍ਹੋ: Gippy Grewal: ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ’ਚ ਅੱਜ ਸੁਣਵਾਈ

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਟਨ ਪਰਾਲੀ ਨੂੰ ਜਮੀਨ ’ਚ ਮਿਲਾਉਣ ਨਾਲ ਨਾਈਟ੍ਰੋਜਨ, ਸਲਫ਼ਰ, ਪੋਟਾਸ਼, ਜੈਵਿਕ ਕਾਰਬਨ ਆਦਿ ਮਿਲਦੇ ਹਨ, ਜਿਸ ਨਾਲ ਕਿਸਾਨ ਦਾ ਪ੍ਰਤੀ ਏਕੜ 1500 ਤੋਂ 2000 ਰੁਪਏ ਖਰਚਾ ਬਚਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਜਾਗਰੂਕਤਾ ਲਈ ਤਿੰਨ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਜੋ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕਾਂ, ਰਾਜਪੁਰਾ, ਪਟਿਆਲਾ, ਘਨੌਰ, ਨਾਭਾ, ਭੁਨਰਹੇੜੀ ਅਤੇ ਸੌਨਰ, ਸਮਾਣਾ ਅਤੇ ਪਾਤੜਾਂ ਵਿਖੇ ਲਗਾਤਾਰ 40 ਦਿਨ ਪਰਾਲੀ ਪ੍ਰਬੰਧਨ ਸਬੰਧੀ ਪ੍ਰਚਾਰ ਕਰਨਗੀਆਂ।

ਉਨ੍ਹਾਂ ਦੱਸਿਆ ਕਿ ਵੈਨ ਵਿੱਚ ਪ੍ਰਚਾਰ ਸਮੱਗਰੀ ਸਮੇਤ ਖੇਤੀਬਾੜੀ ਵਿਭਾਗ ਦਾ ਮਾਹਰ ਵੀ ਹੋਵੇਗਾ ਜੋ ਕਿਸਾਨਾਂ ਨੂੰ ਜਾਗਰੂਕ ਕਰੇਗਾ। ਇਸ ਮੌਕੇ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਡੀ.ਡੀ.ਐਫ ਨਿਧੀ ਮਲਹੋਤਰਾ, ਖੇਤੀਬਾੜੀ ਅਫ਼ਸਰ ਜਪਿੰਦਰ ਸਿੰਘ ਗਿੱਲ, ਖੇਤੀਬਾੜੀ ਵਿਕਾਸ ਅਫ਼ਸਰ ਗੁਰਮੇਲ ਸਿੰਘ, ਅਮਨ ਸੰਧੂ, ਸ਼ਿਕੰਦਰ ਸਿੰਘ, ਪ੍ਰਭਦੀਪ ਸਿੰਘ ਤੇ ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ। Patiala News

Kisan Morcha: ਕਿਸਾਨ ਮੋਰਚੇ ਦੇ 200 ਦਿਨ ਪੂਰੇ ਹੋਣ ’ਤੇ ਬਾਰਡਰਾਂ ’ਤੇ ਹੋਵੇਗਾ ਵੱਡਾ ਇਕੱਠ
31 ਅਗਸਤ ਨੂੰ ਬਾਰਡਰਾਂ ’ਤੇ ਹੋਵੇਗੀ ਵੱਡੀ ਇਕੱਤਰਤਾ | Kisan Morcha

ਬਾਜਾਖਾਨਾ (ਗੁਰਪ੍ਰੀਤ ਪੱਕਾ)। Kisan Morcha: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਾਂਝੇ ਫਰੰਟ ਵੱਲੋਂ ਲੰਘੀ 13 ਫਰਵਰੀ ਤੋਂ ਦਿੱਲੀ ਕੂਚ ਦੇ ਨਾਅਰੇ ਤਹਿਤ ਕਿਸਾਨ ਅੰਦੋਲਨ 2 ਵਿੱਢਿਆ ਹੋਇਆ ਹੈ।

ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਕਰਨਗੇ ਸ਼ਮੂਲੀਅਤ : ਪ੍ਰਧਾਨ ਬੋਹੜ ਸਿੰਘ

ਇਸੇ ਦੌਰਾਨ ਦਿੱਲੀ ਵੱਲ ਜਾ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਪਾਰ ਕਰਦਿਆਂ ਹੀ ਹਰਿਆਣਾ ਦੇ ਬਾਰਡਰਾਂ ’ਤੇ ਰੋਕ ਲਗਾ ਦਿੱਤੀ ਗਈ ਸੀ ਅਤੇ ਨਿਹੱਥੇ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਜਿਸ ਦੇ ਸਿੱਟੇ ਵੱਜੋਂ ਨੌਜਵਾਨ ਕਿਸਾਨ ਦੀ ਮੌਤ ਅਤੇ ਸੈਂਕੜੇ ਕਿਸਾਨ ਜ਼ਖ਼ਮੀ ਕਰ ਦਿੱਤੇ ਗਏ ਸਨ। ਇਸ ਅੰਦੋਲਨ ਨੂੰ ਹਰਿਆਣਾ ਪੰਜਾਬ ਦੇ ਬਾਰਡਰਾਂ ’ਤੇ ਚੱਲਦਿਆਂ 6 ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੁੱਕਾ ਹੈ ਅਤੇ ਕਿਸਾਨ ਉਸੇ ਤਰ੍ਹਾਂ ਸ਼ਾਂਤਮਈ ਢੰਗ ਨਾਲ ਆਪਣੇ ਆਰਜ਼ੀ ਘਰ ਬਣਾ ਕੇ ਬਾਰਡਰ ’ਤੇ ਬੈਠੇ ਹੋਏ ਹਨ।

ਇਹ ਵੀ ਪੜ੍ਹੋ: ਕੰਗਨਾ ਰਣੌਤ ਜਨਤਕ ਤੌਰ ‘ਤੇ ਮੁਆਫੀ ਮੰਗੇ : ਪੰਧੇਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ ਨੇ ਦੱਸਿਆ ਕਿ ਮੋਰਚੇ ਦੇ 200 ਦਿਨ ਪੂਰੇ ਹੋਣ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਸਾਂਝੇ ਫੋਰਮ ਦੀ ਕਾਲ ’ਤੇ ਬਾਰਡਰਾਂ ਉੱਪਰ 31 ਅਗਸਤ ਨੂੰ ਕਿਸਾਨਾਂ ਮਜ਼ਦੂਰਾਂ ਦੀ ਇੱਕ ਵੱਡੀ ਇਕੱਤਰਤਾ ਕੀਤੀ ਜਾ ਰਹੀ ਜਿਸ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਮੂਲੀਅਤ ਕਰਨਗੇ।

ਮੰਗਾਂ ਨੇ ਮੰਨੇ ਜਾਣ ਤੱਕ ਅੰਦੋਲਨ ਜਾਰੀ ਰਹੇਗਾ | Kisan Morcha

ਉਹਨਾਂ ਫਰੀਦਕੋਟ ਜ਼ਿਲ੍ਹੇ ਦੀ ਗੱਲ ਕਰਦਿਆਂ ਦੱਸਿਆ ਕਿ ਬੀਕੇਯੂ ਸਿੱਧੂਪੁਰ ਵੱਲੋਂ ਜ਼ਿਲ੍ਹੇ ਫਰੀਦਕੋਟ ਦੇ ਛੇ ਬਲਾਕ ਬਣਾਏ ਗਏ ਹਨ ਅਤੇ ਹਰ ਬਲਾਕ ਦੇ ਹਰ ਪਿੰਡ ਵਿੱਚ ਇਸ ਸਬੰਧੀ ਆਗੂਆਂ ਵੱਲੋਂ ਇਸ ਇਕੱਤਰਤਾ ਨੂੰ ਸਫਲ ਬਣਾਉਣ ਲਈ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਇਕੱਲੇ ਫਰੀਦਕੋਟ ਜ਼ਿਲ੍ਹੇ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਇਸ ਹੋ ਰਹੀ ਮਹਾਂ ਪੰਚਾਇਤ ਦਾ ਹਿੱਸਾ ਬਣਨਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਹਰ ਕੋਨੇ ਵਿੱਚ ਵੱਡੇ ਪੱਧਰ ’ਤੇ ਕਿਸਾਨਾਂ ਦੇ ਵੱਡੇ ਇਕੱਠ ਕੀਤੇ ਜਾ ਰਹੇ ਹਨ ਅਤੇ ਜਿੰਨੀ ਦੇਰ ਕੇਂਦਰ ਸਰਕਾਰ ਕਿਸਾਨਾਂ ਦੀ ਫ਼ਸਲ ’ਤੇ ਐਮਐਸਪੀ ਦਾ ਗਰੰਟੀ ਕਾਨੂੰਨ ਦੇਣ ਸਮੇਤ 12 ਮੰਗਾਂ ਨੂੰ ਪੂਰਾ ਨਹੀਂ ਕਰ ਦੇਵੇਗੀ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ, ਜ਼ਿਲ੍ਹਾ ਖ਼ਜ਼ਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਬਲਾਕ ਗੋਲੇਵਾਲਾ ਦੇ ਪ੍ਰਧਾਨ ਸੁਖਚਰਨ ਸਿੰਘ ਕਾਲਾ, ਨਾਇਬ ਸਿੰਘ ਸਾਦਿਕ ਬਲਾਕ,ਵਿਪਨ ਸਿੰਘ ਸੇਖੋਂ ਬਲਾਕ ਕੋਟਕਪੂਰਾ, ਸ਼ਿੰਦਰਪਾਲ ਸਿੰਘ ਪ੍ਰਧਾਨ ਬਲਾਕ ਜੈਤੋ, ਬਲਜਿੰਦਰ ਸਿੰਘ ਪ੍ਰਧਾਨ ਬਲਾਕ ਬਾਜਾਖਾਨਾ, ਤੇਜਾ ਸਿੰਘ ਪੱਕਾ, ਰਮਨ ਸਿੰਘ, ਜਤਿੰਦਰਜੀਤ ਸਿੰਘ ਭਿੰਡਰ ਜੈਤੋ,ਨਿਰਮਲ ਸਿੰਘ ਕੋਟਕਪੂਰਾ, ਗੁਰਪ੍ਰੀਤ ਸਿੰਘ ਸਿੱਧੂ ਪ੍ਰੈਸ ਸਕੱਤਰ ਬਲਾਕ ਬਾਜਾਖਾਨਾ, ਜਗਦੇਵ ਸਿੰਘ ਜੈਤੋ, ਰਣਜੀਤ ਸਿੰਘ ਡੋਡ, ਸ਼ਮਸ਼ੇਰ ਸਿੰਘ ਮੱਲਾ, ਸੁਖਪ੍ਰੀਤ ਸਿੰਘ ਝੱਖੜਵਾਲਾ, ਬੇਅੰਤ ਸਿੰਘ ਸੂਰਘੂਰੀ, ਹਰਭਗਵਾਨ ਸਿੰਘ ਉਕੰਦਵਾਲਾ, ਅੰਗਰੇਜ਼ ਸਿੰਘ ਵਾਂਦਰ, ਕਸ਼ਮੀਰ ਸਿੰਘ ਰੋੜੀਕਪੂਰਾ,ਸੀਰਾ ਸਰਾਂ ਰਾਮੇਆਣਾ, ਬਲਵਿੰਦਰ ਸਿੰਘ ਜੈਤੋ, ਗੁਰਪ੍ਰੀਤ ਮੁਮਾਰਾ, ਕਾਲਾ ਦੀਪ ਸਿੰਘ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ। Kisan Morcha