directs - Sach Kahoon Punjabi

ਸੁਪਰੀਮ ਕੋਰਟ ਵੱਲੋਂ ਸਿਆਸੀ ਪਾਰਟੀਆਂ ਨੂੰ ਸਖ਼ਤ ਨਿਰਦੇਸ਼
ਦਾਗੀ ਉਮੀਦਵਾਰਾਂ ਦੀ ਜਾਣਕਾਰੀ ਆਪਣੀ ਵੈੱਬਸਾਈਟ ‘ਤੇ ਦੇਣ ਲਈ ਕਿਹਾ

ਨਵੀਂ ਦਿੱਲੀ (ਏਜੰਸੀ)। ਮਾਣਯੋਗ ਸੁਪਰੀਮ ਕੋਰਟ Supreme Court ਨੇ ਇੱਕ ਮਹੱਤਵਪੂਰਨ ਫੈਸਲੇ ‘ਚ ਸਿਆਸੀ ਪਾਰਟੀਆਂ ਨੂੰ ਵੀਰਵਾਰ ਨੂੰ ਨਿਰਦੇਸ਼ ਦਿੱਤੇ ਹਨ। ਮਾਣਯੋਗ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਦੀ ਸੂਚੀ ਅਤੇ ਚੋਣ ਦਾ ਕਾਰਨ ਆਪਣੀਆਂ ਵੈੱਬਸਾਈਆਂ ‘ਤੇ ਅਪਲੋਡ ਕਰਨ। ਜਸਟਿਸ ਆਰਐੱਫ਼ ਨਰੀਮਨ ਅਤੇ ਜਸਟਿਸ ਐੱਸ ਰਵਿੰਦਰ ਭੱਟ ਦੀ ਬੈਂਚ ਨੇ ਭਾਜਪਾ ਆਗੂ ਅਸ਼ਵਨੀ ਕੁਮਾਰ ਉਪਾਧਿਆਇ ਅਤੇ ਰਾਮਬਾਬੂ ਸ਼ਰਮਾ ਦੀ ਅਰਜ਼ੀ ‘ਤੇ ਇਹ ਹੁਕਮ ਦੇ ਆਦੇਸ਼ ਦਿੱਤਾ। ਮਾਣਯੋਗ ਅਦਾਲਤ ਨੇ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ‘ਤੇ ਚੋਣ ਕਮਿਸ਼ਨ ਨੂੰ ਇਸ ਗੱਲ ਦੀ ਮਨਜ਼ੂਰੀ ਦੇ ਦਿੱਤੀ ਹੈ ਕਿ ਉਹ ਸਿਆਸੀ ਪਾਰਟੀਆਂ ਦੇ ਖਿਲਾਫ਼ ਇਹ ਜਾਣਕਾਰੀ ਅਦਾਲਤ ਨੂੰ ਦੇਣ। ਰਾਜਨਤੀ ਦਾ ਅਪਰਾਧੀਕਰਨ ਰੋਕਣ ਲਈ ਮਾਣਯੋਗ ਅਦਾਲਤ ਨੇ ਸਿਆਸੀ ਪਾਰਟੀਆਂ ਲਈ ਗਾਈਡਲਾਈਨ ਜਾਰੀ ਕੀਤੀ ਹੈ।

ਕੋਰਟ ਨੇ ਕਿਹਾ ਕਿ ਪਿਛਲੀਆਂ ਚਾਰ ਆਮ ਚੋਣਾਂ ‘ਚ ਰਾਜਨੀਤੀ ‘ਚ ਅਪਰਾਧੀਕਰਨ ਤੇਜ਼ੀ ਨਾਲ ਵਧਿਆ ਹੈ। ਇਸ ਦੇ ਅਨੁਸਾਰ ਜੇਕਰ ਸਿਅਸੀ ਪਾਰਟੀਆਂ ਦੁਆਰਾ ਅਪਰਾਧਿਕ ਪਿਛੋਕੜ ਦੇ ਵਿਅਕਤੀ ਨੂੰ ਟਿਕਟ ਦਿੱਤੀ ਜਾਂਦੀ ਹੈ ਤਾਂ ਉਸ ਦਾ ਅਪਰਾਧਿਕ ਵੇਰਵਾ ਪਾਰਟੀ ਦੀ ਵੈੱਬਸਾਈਟ ‘ਤੇ ਅਤੇ ਸੋਸ਼ਲ ਮੀਡੀਆ ‘ਤੇ ਦੇਣਾ ਹੋਵੇਗਾ। ਨਾਲ ਹੀ ਉਨ੍ਹਾਂ ਨੂੰ ਇਹ ਵੀ ਦੱਸਣਾ ਹੋਵੇਗਾ ਕਿ ਕਿਸੇ ਬੇਦਾਗ ਨੂੰ ਟਿਕਟ ਕਿਉਂ ਨਹੀਂ ਦਿੱਤੀ ਗਈ।

ਮੁੱਖ ਅਦਾਲਤ ਨੇ ਉਮੀਦਵਾਰਾਂ ‘ਤੇ ਦਰਜ਼ ਅਪਰਾਧਿਕ ਮਾਮਲਿਆਂ ਦੀ ਜਾਣਕਾਰੀ ਅਖ਼ਬਾਰਾਂ, ਨਿਊਜ਼ ਚੈਨਲਾਂ ਅਤੇ ਸੋਸ਼ਲ ਮੀਡੀਆ ‘ਤੇ ਵੀ

ਨਾਮਾਂਕਨ ਕਲੀਅਰ ਹੋਣ ਤੋਂ 48 ਘੰਟਿਆਂ ਦੇ ਅੰਦਰ ਪ੍ਰਕਾਸ਼ਿਤ ਕਰਨ ਲਈ ਕਿਹਾ ਹੈ।

ਜੇਕਰ ਸਿਆਸੀ ਪਾਰਟੀ ਅਜਿਹਾ ਨਹੀਂ ਕਰਦੀ ਤਾਂ ਚੋਣ ਕਮਿਸ਼ਨ ਇਸ ਦੀ ਜਾਣਕਾਰੀ ਮਾਣਯੋਗ ਸੁਪਰੀਮ ਕੋਰਟ ਨੂੰ ਦੇਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Supreme Court

ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਾਉਣ ਦੇ ਹੁਕਮ
ਮਿਸ਼ਨ ਸਤ-ਪ੍ਰਤੀਸ਼ਤ ਦੀ ਪ੍ਰਾਪਤੀ ਵੱਲ ਅਹਿਮ ਕਦਮ

ਕਿਹਾ, ਕਲਰਕ ਜਾਂ ਨਾਨ ਟੀਚਿੰਗ ਸਟਾਫ਼ ਤੋਂ ਲਿਆ ਜਾਵੇ ਡਾਕ ਦਾ ਕੰਮ

ਮਿਡ-ਡੇਅ ਮੀਲ ਦਾ ਡਾਟਾ ਉਸੇ ਦਿਨ ਐਪ ਉਤੇ ਪਾਉਣਾ ਕੀਤਾ ਲਾਜ਼ਮੀ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਆਲਮੀ ਪੱਧਰ ਦੇ ਹਾਣ ਦਾ ਬਣਾਉਣ ਦਾ ਅਹਿਦ ਦੁਹਰਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Education Minister) ਨੇ ਹਦਾਇਤ ਕੀਤੀ ਹੈ ਕਿ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਵਾਇਆ ਜਾਵੇ, ਸਗੋਂ ਇਹ ਕੰਮ ਕਲਰਕਾਂ ਜਾਂ ਨਾਨ ਟੀਚਿੰਗ ਸਟਾਫ਼ ਤੋਂ ਲਿਆ ਜਾਵੇ।

ਇਥੇ ਜਾਰੀ ਬਿਆਨ ਵਿੱਚ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਸਕੂਲਾਂ ਵਿੱਚ ਕਲਰਕ ਹੋਣ ਦੇ ਬਾਵਜੂਦ ਡਾਕ ਦਾ ਕੰਮ ਕੰਪਿਊਟਰ ਅਧਿਆਪਕਾਂ ਜਾਂ ਦੂਜੇ ਅਧਿਆਪਕਾਂ ਤੋਂ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਪਹਿਲਾਂ ਵੀ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਜਿੱਥੋਂ ਤੱਕ ਸੰਭਵ ਹੋ ਸਕੇ ਡਾਕ ਦਾ ਸਾਰਾ ਕੰਮ ਸਕੂਲਾਂ ਵਿੱਚ ਤੈਨਾਤ ਕਲਰਕਾਂ ਤੋਂ ਹੀ ਲਿਆ ਜਾਵੇ। ਜੇ ਕਿਸੇ ਸਕੂਲ ਵਿੱਚ ਕਲਰਕ ਨਹੀਂ ਹੈ ਤਾਂ ਇਹ ਕੰਮ ਨਾਨ-ਟੀਚਿੰਗ ਸਟਾਫ਼ ਤੋਂ ਕਰਵਾਇਆ ਜਾ ਸਕਦਾ ਹੈ ਪਰ ਅਧਿਆਪਕਾਂ ਨੂੰ ਡਾਕ ਦਾ ਕੰਮ ਕਿਸੇ ਵੀ ਸੂਰਤ ਵਿੱਚ ਨਾ ਦਿੱਤਾ ਜਾਵੇ।

ਸਿੰਗਲਾ ਨੇ ਸਕੂਲ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਡਾਕ ਦਾ ਕੰਮ ਨਾਨ-ਟੀਚਿੰਗ ਸਟਾਫ਼ ਤੋਂ ਲੈਣ ਲਈ ਸਕੂਲ ਪੱਧਰ ‘ਤੇ ਪ੍ਰਬੰਧ ਕੀਤਾ ਜਾਵੇ। ਅਧਿਆਪਕਾਂ ਨੂੰ ਸਿਰਫ਼ ਬੱਚਿਆਂ ਦੀ ਪੜਾਈ ਵੱਲ ਧਿਆਨ ਦੇਣ ਅਤੇ ਮਿਸ਼ਨ ਸਤ-ਪ੍ਰਤੀਸ਼ਤ ਲਈ ਪ੍ਰੇਰਿਆ ਜਾਵੇ।

ਇਸੇ ਤਰਾਂ ਮਿਡ-ਡੇਅ ਮੀਲ ਸਬੰਧੀ ਡਾਟਾ ਉਸੇ ਦਿਨ ਐਪ ਉਤੇ ਪਾਉਣਾ ਲਾਜ਼ਮੀ ਕਰਨ ਸਬੰਧੀ ਹਦਾਇਤ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਰਾਜ ਦੇ ਸਮੂਹ ਸਕੂਲਾਂ ਵਿੱਚ ਹਰ ਰੋਜ਼ ਬਣਾਏ ਜਾਂਦੇ ਮਿਡ-ਡੇਅ ਮੀਲ ਸਬੰਧੀ ਡਾਟਾ ਰੋਜ਼ਾਨਾ ਮੋਬਾਈਲ ਐਪ ‘ਤੇ ਫ਼ੀਡ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਕੁਝ ਸਕੂਲ ਮੀਡ-ਡੇਅ ਮੀਲ ਸਬੰਧੀ ਐਸ.ਐਮ.ਐਸ./ਡਾਟਾ ਅਗਲੇ ਦਿਨ ਐਪ ‘ਤੇ ਅਪਲੋਡ ਕੀਤਾ ਜਾਂਦਾ ਹੈ ਜਿਸ ਨਾਲ ਖਾਣਾ-ਖਾਣ ਵਾਲੇ ਵਿਦਿਆਰਥੀਆਂ ਦੀ ਉਸ ਦਿਨ ਦੀ ਗਿਣਤੀ ਦਾ ਪਤਾ ਲਾਉਣਾ ਮੁਸ਼ਕਲ ਹੋ ਜਾਂਦਾ ਹੈ ਅਤੇ ਇਹ ਡਾਟਾ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਪੋਰਟਲ ‘ਤੇ ਅਪਲੋਡ ਕਰਨ ਵਿੱਚ ਦੇਰ ਹੁੰਦੀ ਹੈ।

ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਮਿਡ-ਡੇਅ-ਮੀਲ ਡਾਟਾ ਫ਼ੀਡ ਕਰਨ ਸਬੰਧੀ ਕੁੱਝ ਜ਼ਰੂਰੀ ਤਬਦੀਲੀਆਂ ਕੀਤੀਆਂ ਹਨ। ਉਨਾਂ ਦੱਸਿਆ ਕਿ ਹੁਣ ਤੋਂ ਮਿਡ-ਡੇਅ ਮੀਲ ਐਪ ‘ਤੇ ਐਸ.ਐਮ.ਐਸ./ਡਾਟਾ ਉਸੇ ਦਿਨ ਫ਼ੀਡ ਕੀਤਾ ਜਾ ਸਕੇਗਾ ਅਤੇ ਪਿਛਲੇ ਦਿਨ ਦਾ ਡਾਟਾ ਮੋਬਾਈਲ ਐਪ ਉਤੇ ਕਿਸੇ ਵੀ ਹਾਲਤ ਵਿੱਚ ਅਪਲੋਡ ਨਹੀਂ ਹੋਵੇਗਾ। ਉਨਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਕੂਲ ਮੁਖੀ ਜਾਂ ਮਿਡ-ਡੇ-ਮੀਲ ਇੰਚਾਰਜ ਜ਼ਿੰਮੇਵਾਰ ਹੋਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।