Cultural Festival - Sach Kahoon Punjabi
ਪੰਜਾਬ ‘ਚ 14 ਤੋਂ 21 ਫਰਵਰੀ ਤੱਕ ਵੱਖ-ਵੱਖ ਥਾਂ ਮਨਾਇਆ ਜਾਵੇਗਾ ਇਹ ਉਤਸਵ
16 ਅਤੇ 17 ਮਾਰਚ ਨੂੰ ਕਰਵਾਏ ਜਾਣ ਵਾਲੇ ‘ਅੰਤਰ ਰਾਸ਼ਟਰੀ ਫਿਲਮ ਉਤਸਵ-2020’ ਦੀ ਰੂਪ ਰੇਖਾ ਵੀ ਕੀਤੀ ਤਿਆਰ
14 ਫਰਵਰੀ, 2020 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬੀ ਬੋਲੀ ਅਤੇ ਸਭਿਆਚਾਰ ਉਤਸਵ ਦਾ ਉਦਘਾਟਨੀ  ਸਮਾਰੋਹ ਹੋਵੇਗਾ
ਚੰਡੀਗੜ, (ਅਸ਼ਵਨੀ ਚਾਵਲਾ) ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ‘ਪੰਜਾਬੀ ਬੋਲੀ ਅਤੇ ਸਭਿਆਚਾਰਕ ਉਤਸਵ’  (Cultural Festival) ਮਨਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਉਤਸਵ-2020 ਚੰਡੀਗੜ ਤੋਂ ਲੈ ਕੇ ਪਟਿਆਲਾ ਅਤੇ ਲੁਧਿਆਣਾ ਸਣੇ ਕਈ ਥਾਂਵਾਂ ‘ਤੇ ਮਨਾਇਆ ਜਾਏਗਾ, ਜਿਸ ਦੇ ਤਹਿਤ ਵੱਡੇ ਪੱਧਰ ‘ਤੇ ਪ੍ਰੋਗਰਾਮ ਵੀ ਕਰਵਾਏ ਜਾਣਗੇ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਲਗਭਗ ਰੂਪ ਰੇਖਾ ਵੀ ਤੈਅ ਕਰ ਲਈ ਗਈ ਹੈ।
ਸਰਕਾਰ ਵਲੋਂ ਲਏ ਗਏ ਫੈਸਲੇ ਅਨੁਸਾਰ ਸਰਕਾਰ ਵਲੋਂ ‘ਪੰਜਾਬੀ ਬੋਲੀ ਅਤੇ ਸਭਿਆਚਾਰਕ ਉਤਸਵ’ 14 ਤੋਂ 21 ਫਰਵਰੀ ਤੱਕ ਮਨਾਇਆ ਜਾਵੇਗਾ। ਇਸ ਸਬੰਧੀ ਉਲੀਕੇ ਗਏ ਪ੍ਰੋਗਰਾਮਾਂ ਬਾਰੇ ਉਨਾਂ ਦੱਸਿਆ ਕਿ 14 ਫਰਵਰੀ, 2020 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬੀ ਬੋਲੀ ਅਤੇ ਸਭਿਆਚਾਰ ਉਤਸਵ ਦਾ ਉਦਘਾਟਨੀ  ਸਮਾਰੋਹ ਹੋਵੇਗਾ। ਜਿਸ ਵਿੱਚ ਡਾ. ਸੁਰਜੀਤ ਪਾਤਰ ਅਤੇ ਡਾ. ਵਰਿਆਮ ਸਿੰਘ ਸੰਧੂ ਦੇ ਪੰਜਾਬੀ ਭਾਸ਼ਾ ਨੂੰ ਦਰਪੇਸ਼ ਚੁਨੌਤੀਆਂ ਅਤੇ ਹੱਲ ਸਬੰਧੀ ਭਾਸ਼ਣ ਕਰਵਾਏ ਜਾਣਗੇ। ਉਸ ਉਪਰੰਤ ਪੰਜਾਬੀ ਸਭਿਆਚਾਰ ਨਾਲ ਸਬੰਧਤ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ ਅਤੇ ਪੰਜਾਬੀ ਬੋਲੀ ਦੇ ਵਿਕਾਸ ਲਈ ਕੰਮ ਕਰਨ ਵਾਲੀਆਂ 11 ਅਹਿਮ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ।
ਇਸ ਤੋਂ ਅਗਲੇ ਦਿਨ 15 ਫਰਵਰੀ ਨੂੰ ਪੰਜਾਬ ਆਰਟ ਕੌਂਸਲ, ਸੈਕਟਰ -16, ਚੰਡੀਗੜ ਵਿਖੇ ਪੰਜਾਬੀ ਕਵੀ ਦਰਬਾਰ ਅਤੇ ਗੀਤ/ਗਜ਼ਲਾਂ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਉਪਰੰਤ ਨਾਮਵਰ ਕਵੀਆਂ ਦਾ ਸਨਮਾਨ ਕੀਤਾ ਜਾਵੇਗਾ।17 ਫਰਵਰੀ, 2020 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਇੱਕ ਅੰਤਰ ਰਾਸ਼ਟਰੀ ਪੱਧਰ ਦਾ ਪੰਜਾਬੀ ਭਾਸ਼ਾ ਬਾਰੇ ਸੈਮੀਨਾਰ ਅਤੇ ਵਿਚਾਰ ਚਰਚਾ ਹੋਵੇਗੀ। ਇਸ ਉਪਰੰਤ ਨਾਮਵਰ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ।
ਇਸੇ ਲੜੀ ਦੇ ਤਹਿਤ ਮਿਤੀ 18 ਫਰਵਰੀ, 2020 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੈਂਪਸ (ਕਲਾ ਭਵਨ) ਵਿੱਚ ਵੱਖ-ਵੱਖ 4 ਯੂਨੀਵਰਸਿਟੀਆਂ (ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ) ਦੇ ਇਨਾਮ ਜੇਤੂ ਟੀਮਾਂ ਦਾ ਨਾਟਕ ਮੁਕਾਬਲਾ ਕਰਵਾਇਆ ਜਾਵੇਗਾ। ਇਸ ਉਪਰੰਤ ‘ਪੰਜਾਬ ਸੰਗੀਤ ਅਤੇ ਨਾਟਕ ਅਕਾਦਮੀ’ ਵੱਲੋਂ ‘ਲੂਣਾ’ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ। 19 ਫਰਵਰੀ, 2020 ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਪੰਜਾਬ ਨਾਲ ਸਬੰਧਤ ਲੋਕ ਨਾਚ/ਲੋਕ ਗੀਤ ਪੇਸ਼ ਕੀਤੇ ਜਾਣਗੇ।
ਇਸ ਉਤਸਵ ਦੇ ਆਖਰੀ ਦਿਨ 21 ਫਰਵਰੀ, 2020 ਨੂੰ ਪੰਜਾਬ ਆਰਟ ਕੌਂਸਲ ਵੱਲੋਂ ਪੰਜਾਬ ਸਹਿਤ ਅਕਾਦਮੀ ਲੁਧਿਆਣਾ ਅਤੇ ਪੰਜਾਬ ਆਰਟ ਕੌਂਸਲ ਚੰਡੀਗੜ ਵਿਖੇ ਪੰਜਾਬੀ ਮਾਂ ਬੋਲੀ ਨਾਲ ਸਬੰਧਤ ਵਖਰੇ ਤੌਰ ਤੇ ਪ੍ਰੋਗਰਾਮ (ਪੰਜਾਬੀ ਗੀਤ/ਬਾਲ ਗੀਤਾਂ ਦਾ ਗਾਇਣ ਆਦਿ ) ਕਰਵਾਏ ਕੀਤੇ ਜਾਣਗੇ।
ਇਨਾਂ ਪ੍ਰੋਗਰਾਮਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਪਟਿਆਲਾ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਖੋਜ ਪਰਚੇ ਪੜੇ ਜਾਣਗੇ ਅਤੇ ਕਵੀ ਦਰਬਾਰ ਕਰਵਾਇਆ ਜਾਵੇਗਾ। ਇਸ ਮੀਟਿੰਗ ਵਿਚ ਪੰਜਾਬੀ ਬੋਲੀ ਨੂੰ ਸਮਰਪਿਤ 16 ਅਤੇ 17 ਮਾਰਚ ਨੂੰ ਕਰਵਾਏ ਜਾਣ ਵਾਲੇ ‘ਅੰਤਰ ਰਾਸ਼ਟਰੀ ਫਿਲਮ ਉਤਸਵ-2020’ ਬਾਰੇ ਰੂਪ ਰੇਖਾ ਬਾਰੇ ਵਿਚਾਰ ਕੀਤਾ ਗਿਆ
ਜਿਸ ਦੇ ਤਹਿਤ ਇਸ 2 ਦਿਨਾਂ ਦੇ ‘ਅੰਤਰ-ਰਾਸ਼ਟਰੀ ਪੰਜਾਬੀ ਫਿਲਮ ਮੇਲੇ ਦੌਰਾਨ ਕੁਝ ਉਘੀਆਂ ਫਿਲਮਾਂ ਦਿਖਾਈਆਂ ਜਾਣਗੀਆਂ ਅਤੇ ਇਹਨਾਂ ਫਿਲਮਾਂ ਨਾਲ ਸਬੰਧਤ ਪ੍ਰੋਡਿਉਸਰ/ਡਾਇਰੈਕਟਰ/ਕਲਾਕਾਰਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਦਾ ਉਦਘਾਟਨ  16 ਮਾਰਚ ਨੂੰ ਚਰਨਜੀਤ ਸਿੰਘ ਚੰਨੀ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਵਿਭਾਗ ਮੰਤਰੀ ਕਰਨਗੇ।17 ਮਾਰਚ, 2020 ਨੂੰ ਸਮਾਪਤੀ ਸਮਾਰੋਹ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬੀ ਫਿਲਮ ਉਦਯੋਗ ਵਿੱਚ ਅਹਿਮ ਰੋਲ ਅਦਾ ਕਰਨ ਵਾਲੀਆਂ ਸ਼ਖਸ਼ੀਅਤਾਂ ਦਾ ਸਨਮਾਨ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।