Bikram Singh Majithia - Sach Kahoon Punjabi
Bikram Singh Majithia: ਬਿਕਰਮ ਮਜੀਠੀਆ ਨੂੰ ਲੈ ਕੇ ਮਜੀਠਾ ’ਚ ਸ਼ੁਰੂ ਹੋਈ ਪੋਸਟਰ ਜੰਗ, ਕਿਤੇ ਗੁੰਮਸ਼ੁਦਾ ਤੇ ਕਿਤੇ...
ਅੰਮ੍ਰਿਤਸਰ (ਰਾਜਨ ਮਾਨ)। ਨਗਰ ਕੌਂਸਲ ਚੋਣਾਂ ਦੌਰਾਨ ਹੋਏ ਝਗੜੇ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਉਪਰ ਕੇਸ ਦਰਜ਼ ਹੋਣ ਤੋਂ ਬਾਅਦ ਮਜੀਠੀਆ ਦੇ ਲਾਪਤਾ ਹੋਣ ਕਾਰਨ ਮਜੀਠਾ ਹਲਕੇ ਵਿੱਚ ਮਜੀਠੀਆ ਦੇ ਗੁੰਮਸ਼ੁਦਾ ਦੇ ਪੋਸਟਰ ਲੱਗਣ ਤੋਂ ਬਾਅਦ ਅੱਜ ਮਜੀਠੀਆ ਹਮਾਇਤੀਆਂ ਵਲੋਂ ਟਾਈਗਰ ਅਬੀ ਜਿੰਦਾ ਹੈ ਦੇ ਪੋਸਟਰ ਮਜੀਠਾ ਸ਼ਹਿਰ ਵਿਚ ਲਗਾਏ ਗਏ ਹਨ।
ਇਥੇ ਵਰਣਨਯੋਗ ਹੈ ਕਿ ਨਗਰ ਕੌਂਸਲ ਚੋਣਾਂ ਤੋਂ ਬਾਅਦ ਪੁਲਿਸ ਵਲੋਂ ਵੋਟਾਂ ਵਾਲੇ ਦਿਨ ਆਪ ਅਤੇ ਅਕਾਲੀ ਵਰਕਰਾਂ ਵਿਚਕਾਰ ਹੋਏ ਝਗੜੇ ਦੇ ਸਬੰਧ ਵਿੱਚ ਅਕਾਲੀ ਵਰਕਰ ਜੋਬਨਪ੍ਰੀਤ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਦੇ ਵਿਰੁੱਧ ਬਿਕਰਮ ਮਜੀਠੀਆ ਵੱਲੋਂ ਆਪਣੇ ਸਾਥੀਆਂ ਨਾਲ ਮਿਲਕੇ ਮਜੀਠਾ ਥਾਣੇ ਵਿਚ ਧਰਨਾ ਦਿੱਤਾ ਗਿਆ ਅਤੇ ਥਾਣੇ ਅੰਦਰ ਦਾਖਲ ਹੋ ਕੇ ਜੋਬਨਪ੍ਰੀਤ ਨੂੰ ਬਾਹਰ ਲਿਆਉਣ ਅਤੇ ਪੁਲਿਸ ਅਧਿਕਾਰੀਆਂ ਨਾਲ ਤਕਰਾਰ ਕਰਨ ਦੇ ਮਾਮਲੇ ਵਿੱਚ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਗਿਆ। ਪੁਲਿਸ ਵਲੋਂ ਮਜੀਠੀਆ ਨੂੰ ਫੜਨ ਲਈ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਗਏ।
ਮਜੀਠੀਆ ਦੇ ਗਾਇਬ ਹੋਣ ਤੇ ਮਜੀਠਾ ਕਸਬੇ ਵਿਚ ਮਜੀਠੀਆ ਦੀ ਫੋਟੋ ਲਾ ਕੇ ਗੁੰਮਸ਼ੁਦਾ ਭਗੌੜੇ ਦੀ ਤਲਾਸ਼ ਦੇ ਨਾਮ ਹੇਠ ਵੱਡੇ ਪੱਧਰ ਤੇ ਹੋਡਿੰਗ ਅਤੇ ਪੋਸਟਰ ਕੰਧਾਂ ਅਤੇ ਬਿਜਲੀ ਦੇ ਖੰਭਿਆਂ ਉਪਰ ਲਗਾਏ ਗਏ। ਲੋਕਾਂ ਨੂੰ ਮਜੀਠੀਆ ਬਾਰੇ ਪੁਲਿਸ ਨੂੰ ਸੂਚਨਾ ਦੇਣ ਲਈ ਕਿਹਾ ਗਿਆ। ਪੋਸਟਰਾਂ ਦਾ ਰੌਲਾ ਪੈਣ ਉਪਰ ਮਜੀਠੀਆ ਸਮਰਥਕਾਂ ਵੱਲੋਂ ਇਹ ਹੋਡਿੰਗ ਉਤਾਰੇ ਗਏ ਅਤੇ ਬੀਤੀ ਰਾਤ ਮਜੀਠੀਆ ਦੇ ਹੱਕ ਵਿੱਚ ਪੋਸਟਰ ਲਗਾਏ ਗਏ ਜਿਹਨਾਂ ਉਪਰ ਲਿਖਿਆ ਹੈ ਕਿ ਇਹਨਾਂ ਰੰਗੇ ਬਿੱਲਿਆਂ ਨੂੰ ਕਹਿ ਦਿਓ ਕਿ ਟਾਈਗਰ ਅਭੀ ਜਿੰਦਾ ਹੈ।
Read Also : ਨੌਜਵਾਨ ਵੱਲੋਂ ਮਹਿਲਾ ਸਹਿਕਰਮੀ ਦੇ ਕਤਲ ਤੋਂ ਬਾਅਦ ਖੁਦਕੁਸ਼ੀ ਦੀ ਕੋਸ਼ਿਸ਼
ਮਜੀਠੀਆ ਨੂੰ ਲੈ ਕੇ ਇਸ ਵਕਤ ਪੋਸਟਰ ਵਾਰ ਸ਼ੁਰੂ ਹੋ ਚੁੱਕੀ ਹੈ। ਆਪ ਦੇ ਆਗੂਆਂ ਵੱਲੋਂ ਮਜੀਠੀਆ ਨੂੰ ਡਰਪੋਕ ਅਤੇ ਭਗੌੜਾ ਕਿਹਾ ਜਾ ਰਿਹਾ ਹੈ ਅਤੇ ਮਜੀਠੀਆ ਦੇ ਹਮਾਇਤੀਆਂ ਵੱਲੋਂ ਉਸਨੂੰ ਟਾਈਗਰ ਕਹਿ ਕੇ ਜੁਆਬ ਦਿੱਤਾ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਮਾਵਾਂ ਦੇ ਪੁੱਤ ਮਰਵਾਉਣ ਵਾਲਾ ਮਜੀਠੀਆ ਅੱਜ ਆਪਣੇ ਉਪਰ ਬਣੀ ਹੈ ਤਾਂ ਬੁਜ਼ਦਿਲਾਂ ਵਾਂਗ ਖੁੱਡ ਵਿੱਚ ਲੁਕ ਗਿਆ ਹੈ। ਉਹਨਾਂ ਕਿਹਾ ਪਹਿਲਾਂ ਥਾਣਿਆਂ ਵਿੱਚ ਆਕੇ ਬਦਮਾਸ਼ੀ ਕਰਕੇ ਕਹਿੰਦਾ ਸੀ ਮੇਰੇ ਉਪਰ ਪਰਚਾ ਕਰੋ ਜਦੋਂ ਪਰਚਾ ਹੋਇਆ ਤਾਂ ਡਰਦਾ ਕਿਧਰੇ ਲੁਕ ਗਿਆ ਹੈ। ਉਹਨਾਂ ਲੋਕਾਂ ਨੂੰ ਕਿਹਾ ਕਿ ਉਹ ਇਸ ਵਰਗੇ ਆਦਮੀ ਦੇ ਪਿੱਛੇ ਨਾ ਲੱਗਣ ਜੋ ਦੂਜੀਆਂ ਮਾਵਾਂ ਦੇ ਪੁੱਤ ਮਰਵਾਉਣ ਨੂੰ ਤਿਆਰ ਰਹਿੰਦਾ ਹੈ। ਉਹਨਾਂ ਕਿਹਾ ਕਿ ਮਜੀਠੀਆ ਨੇ ਆਪਣੇ ਕਾਰਜਕਾਲ ਦੌਰਾਨ ਬੇਕਸੂਰਾਂ ਉਪਰ ਪਰਚੇ ਦਰਜ ਕਰਕੇ ਉਹਨਾਂ ਨੂੰ ਤੰਗ ਕੀਤਾ ਸੀ ਅਤੇ ਅੱਜ ਆਪਣੀਆਂ ਕੀਤੀਆਂ ਹੀ ਉਸਦੇ ਅੱਗੇ ਆ ਰਹੀਆਂ ਹਨ। ਉਹਨਾਂ ਕਿਹਾ ਕਿ ਉਹ ਹਲਕੇ ਵਿੱਚ ਕਿਸੇ ਤਰ੍ਹਾਂ ਦਾ ਮਾਹੌਲ ਖਰਾਬ ਨਹੀਂ ਹੋਣ ਦੇਣਾ ਚਾਹੁੰਦੇ।
ਉਧਰ ਪੁਲਿਸ ਵੱਲੋਂ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਮਜੀਠੀਆ ਵਿਰੁੱਧ ਦਰਜ ਕੇਸ ਦੀ ਐਫਆਈਆਰ ਵੀ ਜਨਤਕ ਕੀਤੀ ਗਈ ਹੈ।
Bikram Majithia Jail News: ਬਿਕਰਮ ਸਿੰਘ ਮਜੀਠੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਨਾਭਾ ਜੇਲ੍ਹ ਭੇਜਿਆ
Bikram Majithia Jail News: ਮੋਹਾਲੀ, (ਆਈਏਐਨਐਸ)। ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਖ਼ਤ ਸੁਰੱਖਿਆ ਹੇਠ ਨਾਭਾ ਜੇਲ੍ਹ ਲਿਜਾਇਆ ਗਿਆ ਹੈ। ਮਜੀਠੀਆ ਦਾ ਰਿਮਾਂਡ ਐਤਵਾਰ ਨੂੰ ਖਤਮ ਹੋ ਗਿਆ, ਜਿਸ ਤੋਂ ਬਾਅਦ ਉਹ ਅਦਾਲਤ ਵਿੱਚ ਪੇਸ਼ ਹੋਏ। ਮੋਹਾਲੀ ਦੀ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਡਰੱਗ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਅਗਲੇ ਦਿਨ ਅਦਾਲਤ ਨੇ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ, ਜਿਸ ਨੂੰ ਬਾਅਦ ਵਿੱਚ 4 ਦਿਨਾਂ ਲਈ ਵਧਾ ਦਿੱਤਾ ਗਿਆ।
ਫਿਲਹਾਲ, ਰਿਮਾਂਡ ਖਤਮ ਹੋਣ ਤੋਂ ਬਾਅਦ ਮਜੀਠੀਆ ਐਤਵਾਰ ਨੂੰ ਛੁੱਟੀ ਵਾਲੇ ਦਿਨ ਮੋਹਾਲੀ ਅਦਾਲਤ ਵਿੱਚ ਪੇਸ਼ ਹੋਏ। ਸਰਕਾਰੀ ਵਕੀਲ ਫੈਰੀ ਸੋਫਤ ਨੇ ਨਿਊਜ਼ ਏਜੰਸੀ ਆਈਏਐਨਐਸ ਨੂੰ ਦੱਸਿਆ, “ਕੁੱਲ ਰਿਮਾਂਡ 15 ਦਿਨਾਂ ਦਾ ਸੀ। 12 ਦਿਨ ਬੀਤ ਚੁੱਕੇ ਹਨ, ਪਰ ਵਿਜੀਲੈਂਸ ਵਿਭਾਗ ਨੇ 3 ਦਿਨ ਰਿਜ਼ਰਵ ਰੱਖੇ ਹਨ ਤਾਂ ਜੋ ਲੋੜ ਪੈਣ ‘ਤੇ ਬਾਅਦ ਵਿੱਚ ਪੁੱਛਗਿੱਛ ਕੀਤੀ ਜਾ ਸਕੇ।” ਵਕੀਲ ਨੇ ਕਿਹਾ ਕਿ ਵਿਜੀਲੈਂਸ ਟੀਮਾਂ ਕਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ। ਦਸਤਾਵੇਜ਼ ਬਰਾਮਦ ਹੋਣ ਤੋਂ ਬਾਅਦ, ਮਜੀਠੀਆ ਨੂੰ ਦੁਬਾਰਾ ਰਿਮਾਂਡ ‘ਤੇ ਲਿਆ ਜਾ ਸਕਦਾ ਹੈ।
ਬਿਕਰਮ ਸਿੰਘ ਮਜੀਠੀਆ ਨੂੰ ਸਖ਼ਤ ਸੁਰੱਖਿਆ ਵਿਚਕਾਰ ਮੋਹਾਲੀ ਅਦਾਲਤ ਵਿੱਚ ਲਿਆਂਦਾ
ਬਿਕਰਮ ਸਿੰਘ ਮਜੀਠੀਆ ਨੂੰ ਸਖ਼ਤ ਸੁਰੱਖਿਆ ਵਿਚਕਾਰ ਮੋਹਾਲੀ ਅਦਾਲਤ ਵਿੱਚ ਲਿਆਂਦਾ ਗਿਆ। ਵਾਹਨਾਂ ਦੇ ਕਾਫਲੇ ਤੋਂ ਇਲਾਵਾ, ਸੜਕ ‘ਤੇ ਵੱਖ-ਵੱਖ ਥਾਵਾਂ ‘ਤੇ ਪੁਲਿਸ ਤਾਇਨਾਤ ਸੀ। ਇਸ ਦੌਰਾਨ ਮਜੀਠੀਆ ਸਮਰਥਕਾਂ ਅਤੇ ਅਕਾਲੀ ਦਲ ਦੇ ਵਰਕਰਾਂ ਨੇ ਅਦਾਲਤ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਰਸਤੇ ਵਿੱਚ ਰੋਕ ਦਿੱਤਾ ਗਿਆ। ਮਜੀਠੀਆ ਨੂੰ 19 ਜੁਲਾਈ ਤੱਕ ਨਾਭਾ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਦੌਰਾਨ, ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਪੁਲਿਸ ‘ਤੇ ਪਾਰਟੀ ਆਗੂਆਂ ਨੂੰ ਘਰ ਵਿੱਚ ਨਜ਼ਰਬੰਦ ਰੱਖਣ ਦਾ ਦੋਸ਼ ਲਗਾਇਆ ਹੈ।
ਇਹ ਵੀ ਪੜ੍ਹੋ: Mandi Cloudburst News: ਮੰਡੀ ’ਚ ਫਿਰ ਫਟਿਆ ਬੱਦਲ, ਕੋਰਾਟਾਂਗ ’ਚ ਦੇਰ ਰਾਤ ਭਾਰੀ ਨੁਕਸਾਨ
ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਅਕਾਲੀ ਦਲ ਨੇ ਲਿਖਿਆ, “ਬਿਕਰਮ ਸਿੰਘ ਮਜੀਠੀਆ ਦੀ ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ, ਭਗਵੰਤ ਮਾਨ ਸਰਕਾਰ ਫਿਰ ਘਬਰਾ ਗਈ। ਸਵੇਰੇ ਜਲਦੀ ਪੁਲਿਸ ਭੇਜੀ ਗਈ ਅਤੇ ਅਕਾਲੀ ਆਗੂਆਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ।” ਇਸੇ ਤਰ੍ਹਾਂ, ਅਕਾਲੀ ਦਲ ਨੇ ਦੋਸ਼ ਲਗਾਇਆ ਕਿ “ਸਾਬਕਾ ਮੰਤਰੀ ਅਤੇ ਕੋਰ ਕਮੇਟੀ ਮੈਂਬਰ ਸਿਕੰਦਰ ਸਿੰਘ ਮਲੂਕਾ ਨੂੰ ਪੁਲਿਸ ਨੇ ਮਜੀਠੀਆ ਦੀ ਅਦਾਲਤ ਵਿੱਚ ਪੇਸ਼ੀ ‘ਤੇ ਜਾਣ ਤੋਂ ਰੋਕਣ ਲਈ ਪਿੰਡ ਮਲੂਕਾ ਵਿੱਚ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਉਨ੍ਹਾਂ ਦੇ ਘਰ ਦੇ ਅੰਦਰ ਅਤੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। Bikram Majithia Jail News
Sukhbir Badal: ਬਿਕਰਮ ਮਜੀਠੀਆ ਦੀ ਪੇਸ਼ੀ ਦੌਰਾਨ ਸੁਖਬੀਰ ਬਾਦਲ ਨਾਲ ਜੁੜੀ ਵੱਡੀ ਖਬਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Sukhbir Badal: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਫਸੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ ’ਚ ਪੇਸ਼ੀ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਅਕਾਲੀ ਦਲ ਦੇ ਮੁਖੀ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਸੁਖਬੀਰ ਬਾਦਲ ਦੀ ਪੰਜਾਬ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਹੋਈ। ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਉਹ ਅਦਾਲਤ ਵੱਲ ਨਹੀਂ ਜਾ ਸਕਦੇ। Sukhbir Badal
ਇਹ ਖਬਰ ਵੀ ਪੜ੍ਹੋ : Haryana BPL Card Scheme: ਹਰਿਆਣਾ ਦੇ BPL ਪਰਿਵਾਰਾਂ ਦੀ ਹੋ ਗਈ ਮੌਜ਼, ਸਰਕਾਰ ਵੱਲੋਂ ਮਿਲਣਗੇ ਇੰਨੇ ਹਜ਼ਾਰ ਰੁਪਏ
ਜਿਸ ਤੋਂ ਬਾਅਦ ਅਕਾਲੀ ਵਰਕਰ ਗੁੱਸੇ ’ਚ ਆ ਗਏ। ਸਥਿਤੀ ਵਿਗੜਦੀ ਵੇਖ ਕੇ ਮੋਹਾਲੀ ਅਦਾਲਤ ਦੇ ਆਲੇ-ਦੁਆਲੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਤੇ ਫਾਇਰ ਬ੍ਰਿਗੇਡ ਤਾਇਨਾਤ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ’ਤੇ ਆਮਦਨ ਤੋਂ 540 ਕਰੋੜ ਰੁਪਏ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ। ਵਿਜੀਲੈਂਸ ਨੇ ਗ੍ਰਿਫ਼ਤਾਰੀ ਤੋਂ ਬਾਅਦ ਮਜੀਠੀਆ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਦੁਬਾਰਾ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ। Sukhbir Badal
ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਅੱਜ ਆ ਸਕਦਾ ਹੈ ਫੈਸਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼ )। ਨਸ਼ਿਆਂ ਦੇ ਮਾਮਲੇ ਵਿੱਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਵਿੱਚ ਪਹੁੰਚ ਕੀਤੀ ਹੈ। ਮਜੀਠੀਆ ਨੇ ਮੋਹਾਲੀ ਕੋਰਟ ‘ਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਪੰਜਾਬ ਸਰਕਾਰ ਉਸ ਨੂੰ ਸਾਜ਼ਿਸ਼ ਤਹਿਤ ਨਿਸ਼ਾਨਾ ਬਣਾ ਰਹੀ ਹੈ। ਇਸ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਅਦਾਲਤ ਵਿੱਚ ਚੱਲ ਰਹੀ ਸੀ। ਹੁਣ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਹ ਫੈਸਲਾ ਅੱਜ ਸੁਣਾਇਆ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰੀ ਵਕੀਲਾਂ ਨੇ ਮਜੀਠੀਆ ਦੀ ਪਟੀਸ਼ਨ ਦਾ ਵਿਰੋਧ ਕੀਤਾ ਹੈ।
ਮਜੀਠੀਆ ਖਿਲਾਫ ਕੋਈ ਬਦਲਾਖੋਰੀ ਨਹੀਂ, ਕਾਨੂੰਨ ਆਪਣਾ ਰੁਖ ਅਪਣਾ ਰਿਹਾ ਹੈ: ਚੰਨੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨਸ਼ੇ ਦੇ ਸੌਦਾਗਰਾਂ ਨੂੰ ਭੱਜਣ ਨਹੀਂ ਦੇਵੇਗੀ ਅਤੇ ਮਜੀਠੀਆ ਮਾਮਲੇ ਵਿੱਚ ਕਾਨੂੰਨ ਆਪਣਾ ਕੰਮ ਕਰੇਗਾ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂ ਭਗਵੰਤ ਮਾਨ ਵੱਲੋਂ ਬਿਕਰਮ ਮਜੀਠੀਆ ਤੋਂ ਲਿਖਤੀ ਤੌਰ ‘ਤੇ ਮੁਆਫ਼ੀ ਮੰਗਣ ਅਤੇ ਮਜੀਠੀਆ ‘ਤੇ ਲਗਾਏ ਗਏ ਦੋਸ਼ਾਂ ਅਤੇ ਨਸ਼ਾ ਤਸਕਰੀ ਦੇ ਦੋਸ਼ਾਂ ਨੂੰ ਵਾਪਸ ਲੈਣ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਆਗੂਆਂ ਨੂੰ ਹੁਣ ਮਜੀਠੀਆ ਨਾਲ ਆਪਣੇ ਲੁਕਵੇਂ ਗਠਜੋੜ ਲਈ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਭਗੌੜੇ ਅਕਾਲੀ ਆਗੂ ਮਜੀਠੀਆ ਖਿਲਾਫ ਲੁੱਕਆਊਟ ਨੋਟਿਸ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਮਗਰੋਂ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਇਮੀਗ੍ਰੇਸ਼ਨ ਬਿਊਰੋ ਵੱਲੋਂ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਇਕ ਪੁਰਾਣੇ ਮਾਮਲੇ ‘ਚ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਆਧਾਰ ‘ਤੇ ਮਜੀਠੀਆ ਖਿਲਾਫ NDPS ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਪੁਲੀਸ ਕੱਲ੍ਹ ਤੋਂ ਮਜੀਠੀਆ ਦੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀ ਹੈ ਪਰ ਉਹ ਗਾਇਬ ਹੈ।
ਅਕਾਲੀ ਦਲ ਨੇ ਕੀ ਲਾਏ ਇਲਜ਼ਾਮ
ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਾਇਆ ਕਿ ਮਜੀਠੀਆ ਖ਼ਿਲਾਫ਼ ਐਫਆਈਆਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਬਾਅ ਹੇਠ ਦਰਜ ਕੀਤੀ ਗਈ ਹੈ। ਅਕਾਲੀ ਦਲ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਦੇ ਅਧਿਕਾਰੀਆਂ ‘ਤੇ ਬਿਕਰਮ ਸਿੰਘ ਮਜੀਠੀਆ ਅਤੇ ਪਾਰਟੀ ਦੇ ਹੋਰ ਆਗੂਆਂ ਵਿਰੁੱਧ ਕੇਸ ਦਰਜ ਕਰਨ ਲਈ ਲਗਾਤਾਰ ਦਬਾਅ ਬਣਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮੁਲਾਜ਼ਮਾਂ ਨੂੰ ਬਜਟ ਵਾਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਸੱਦਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਸਾਬਕਾ ਚੇਅਰਮੈਂਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੂੰ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਮਨਾ ਲਿਆ ਗਿਆ ਹੈ ਅਤੇ ਰੱਖੜਾ ਦੇ ਗਿਲੇ ਸ਼ਿਕਵੇ ਦੂਰ ਕਰ ਦਿੱਤੇ ਗਏ ਹਨ। ਇਸ ਮੌਕੇ ਰਣਧੀਰ ਰੱਖੜਾ ਦੇ ਘਰ ਪੁੱਜੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਤੇ ਉਹਨਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਅਕਾਲੀ ਸਰਕਾਰ  ਅਤੇ ਪਾਰਟੀ ਵੱਲੋਂ ਲਏ ਹਰ ਫੈਸਲੇ ਵਿਚ ਸ਼ਾਮਲ ਸਨ ਤੇ ਉਹਨਾਂ ਵੱਲੋਂ ਅਕਾਲੀ ਦਲ ਖਿਲਾਫ  ਕੂੜ ਪ੍ਰਚਾਰ ਮੁਹਿੰਮ ਵਿੱਢਣਾ ਮੰਦਭਾਗਾ ਹੈ।
ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਸੁਰਜੀਤ ਸਿੰਘ ਰੱਖੜਾ ਦੇ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਸੰਗਰੂਰ ਵਿਖੇ ਇਕੱਠ ਦੇ ਦਾਅਵੇ ਦਾ ਮਖੌਲ ਉਡਾਉਂਦਿਆਂ ਕਿਹਾ ਕਿ ਇਹ ਇਕ ਪਾਰਟੀ ਦਾ ਨਹੀਂ ਬਲਕਿ ਕਈ ਪਾਰਟੀਆਂ ਦਾ ਇਕੱਠ ਸੀ ਜਿਸਦੀ ਹਮਾਇਤ ਕਾਂਗਰਸ ਪਾਰਟੀ ਕਰ ਰਹੀ ਸੀ। ਉਹਨਾਂ ਕਿਹਾ ਕਿ ਢੀਂਡਸਾ ਪਰਿਵਾਰ ਨੇ ਪਿਛਲੇ 40 ਸਾਲਾਂ ਤੋਂ ਸੰਗਰੂਰ ‘ਚ ਅਕਾਲੀ ਦਲ ਦੀ ਕਮਾਂਡ ਸੰਭਾਲੀ ਹੋਈ ਸੀ। ਉਹਨਾਂ ਕਿਹਾ ਕਿ ਉਹ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਥਾਨਕ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਵਧਾਈ ਦੇਣਾ ਚਾਹੁੰਦੇ ਹਨ ਜਿਹਨਾਂ ਨੇ ਰੈਲੀ ਲਈ ਵਧੀਆ ਪ੍ਰਬੰਧ ਕੀਤੇ।
ਇੱਕ ਸਵਾਲ ਦੇ ਜਵਾਬ ਵਿੱਚ ਮਜੀਠੀਆ ਨੇ ਮੁਲਾਜ਼ਮਾਂ ਤੇ ਕਾਂਗਰਸ ਸਰਕਾਰ ਤੋਂ ਪੀੜਤ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ 28 ਫਰਵਰੀ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਜਿਸ ਦਿਨ ਵਿੱਤ ਮੰਤਰੀ ਬਜਟ ਪੇਸ਼ ਕਰਨਗੇ। ਉਹਨਾਂ ਕਿਹਾ ਕਿ ਜੋ ਲੋਕ ਸਰਕਾਰ ਤੋਂ ਪੀੜਤ ਹਨ
ਉਹਨਾਂ ਨੂੰ ਵਿਧਾਨ ਸਭਾ ਦਾ ਘਿਰਾਓ ਕਰਨਾ ਚਾਹੀਦਾ ਹੈ ਤਾਂ ਕਿ ਏਅਰਕੰਡੀਸ਼ਨਰਾਂ ਵਿਚ ਅੰਦਰ ਬੈਠੇ ਲੋਕਾਂ ਨੂੰ ਉਹਨਾਂ ਦੀ ਪੀੜ ਤੇ ਹਾਲਤ ਦਾ ਪਤਾ ਲੱਗ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ, ਸਾਬਕਾ ਚੇਅਰਮੈਨ ਨਰਦੇਵ ਸਿੰਘ ਆਕੜੀ, ਅਜੈ ਥਾਪਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਪ੍ਰਧਾਨ ਇੰਦਰਜੀਤ ਸਿੰਘ ਰੱਖੜਾ, ਸਰਬਜੀਤ ਸਿੰਘ ਝਿੰਜਰ, ਜਸਪਾਲ ਸਿੰਘ ਬਿੱਟੂ ਚੱਠਾ, ਸੁਖਵਿੰਦਰਪਾਲ ਸਿੰਘ ਮਿੰਟਾ, ਨਿਰਮਲ ਸਿੰਘ ਰੀਹਲ,  ਜੋਗਿੰਦਰ ਸਿੰਘ ਲਵਲੀ ਬਵੇਜਾ, ਅਮਨ ਬਵੇਜਾ ਤੇ ਹੋਰ ਆਗੂ ਮੌਜੂਦ ਸਨ।
ਆਦਰਸ਼ ਦੀ ਥਾਂ ਵਿਹਲਾ ਮੁੱਖ ਮੰਤਰੀ ਰੱਖ ਲੈਣਾ ਚਾਹੀਦਾ
ਇੱਕ ਪ੍ਰਾਈਵੇਟ ਸੰਸਥਾ ਵੱਲੋਂ ਮੁੱਖ ਮੰਤਰੀ ਨੂੰ ਦਿੱਤੇ ਐਵਾਰਡ ਦਾ ਮਖੌਲ ਉਡਾਉਂਦਿਆਂ ਅਕਾਲੀ ਨੇਤਾ ਨੇ ਕਿਹਾ ਕਿ ਇਸਦਾ ਨਾਂਅ ਆਦਰਸ਼ ਸੀ ਐਮ ਦੀ ਥਾਂ ਵਿਹਲਾ ਮੁੱਖ ਮੰਤਰੀ ਰੱਖ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜਿਹੜਾ ਮੁੱਖ ਮੰਤਰੀ ਲੋਕਾਂ ‘ਚ ਵਿਚਰਦਾ ਨਹੀਂ, ਉਸ ਨੂੰ ਕਿਸ ਗੱਲ ਦਾ ਅਵਾਰਡ ਦਿੱਤਾ ਗਿਆ ਹੈ।  ਉਹਨਾਂ ਕਿਹਾ ਕਿ ਸੱਚਾਈ ਦਰਸਾਉਂਦਾ ਅਜਿਹਾ ਐਵਾਰਡ ਮਿਲਣ ‘ਤੇ ਪੰਜਾਬੀ ਬਹੁਤ ਖੁਸ਼ੀ ਮਨਾਉਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।