Balbir sidhu - Sach Kahoon Punjabi
ਸਾਬਕਾ ਮੰਤਰੀ ਬਲਬੀਰ ਸਿੱਧੂ ਵਿਜੀਲੈਂਸ ਅੱਗੇ ਹੋਏ ਪੇਸ਼
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਹੋਈ ਪੁੱਛਗਿੱਛ
ਸਾਬਕਾ ਮੁੱਖ ਮੰਤਰੀ ਚੰਨੀ ਰਹੇ ਗੈਰਹਾਜ਼ਰ (Mohali Vigilance )
(ਐੱਮਕੇ ਸ਼ਾਇਨਾ) ਮੋਹਾਲੀ। ਪੰਜਾਬ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਮੋਹਾਲੀ ਵਿਜੀਲੈਂਸ ਦਫਤਰ ਪੁੱਜੇ। ਜਿੱਥੇ ਵਿਜੀਲੈਂਸ ਦੀ ਜਾਂਚ ਟੀਮ ਸ਼ਾਮ 5.30 ਵਜੇ ਤੱਕ ਉਸ ਕੋਲੋਂ ਪੁੱਛਗਿੱਛ ਕਰਦੀ ਰਹੀ। ਪੇਸ਼ੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਾਰੀ ਜਾਇਦਾਦ ਰਿਕਾਰਡ ’ਤੇ ਹੈ, ਜਦੋਂਕਿ ਵਿਜੀਲੈਂਸ ਨੂੰ ਉਨ੍ਹਾਂ ’ਤੇ ਆਮਦਨ ਤੋਂ ਵੱਧ ਜਾਇਦਾਦ ਹੋਣ ਦਾ ਸ਼ੱਕ ਹੈ।  (Mohali Vigilance )
ਉਨ੍ਹਾਂ ਕਿਹਾ ਕਿ ਇਹ ਸਭ ਕੁਝ ਮੇਰਾ ਅਕਸ ਖਰਾਬ ਕਰਨ ਲਈ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਂਚ ਟੀਮ ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ। 8 ਘੰਟੇ ਲਗਾਤਾਰ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ 5 ਮਈ ਨੂੰ ਦੁਬਾਰਾ ਪੁੱਛਗਿੱਛ ਲਈ ਬੁਲਾਇਆ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਵਿਜੀਲੈਂਸ ਜਾਂਚ ਵਿੱਚ ਸ਼ਾਮਲ ਹੋਣਾ ਸੀ। ਪਰ ਉਨ੍ਹਾਂ ਨੇ ਪੇਸ਼ੀ ਤੋਂ ਛੋਟ ਲਈ ਵਿਜੀਲੈਂਸ ਨੂੰ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਰਜ਼ੀ ਭੇਜ ਦਿੱਤੀ ਅਤੇ ਜਾਂਚ ਵਿੱਚ ਸ਼ਾਮਲ ਹੋਣ ਤੋਂ ਬਚ ਗਏ। ਚੰਨੀ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਵੀ ਪੁੱਛਗਿੱਛ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਦੀ ਜਾਂਚ ਟੀਮ ਨੇ ਉਸ ਤੋਂ ਇੱਕ ਵਾਰ ਪੁੱਛਗਿੱਛ ਕੀਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਕਰੇਗੀ ਪੁੱਛਗਿੱਛ
ਮੋਹਾਲੀ (ਐੱਮ ਕੇ ਸ਼ਾਇਨਾ)। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Sidhu) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਵਿਜੀਲੈਂਸ ਨੇ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਜਾਰੀ ਕਰ ਦਿੱਤੇ ਹਨ। ਸਿੱਧੂ ਨੂੰ 21 ਅਪ੍ਰੈਲ ਨੂੰ ਪੇਸ਼ ਹੋਣਾ ਪਵੇਗਾ।
ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸਿੱਧੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਸਿਹਤ ਮੰਤਰੀ ਸਨ।
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਤੋਂ ਇਲਾਵਾ ਬਲਬੀਰ ਸਿੰਘ ਸਿੱਧੂ ‘ਤੇ ਕੋਵਿਡ ਕਿੱਟਾਂ ਦੀ ਖਰੀਦ ‘ਚ ਘਪਲੇ ਦਾ ਵੀ ਦੋਸ਼ ਹੈ। ਸਿੱਧੂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸਿੱਧੂ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਰਹੇ ਹਨ। ਬਲਬੀਰ ਸਿੰਘ ਸਿੱਧੂ (Balbir Sidhu) ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸ ਰਹੇ ਹਨ। ਸਿੱਧੂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਜਾਂਚ ਲਈ ਪੂਰੀ ਤਰ੍ਹਾਂ ਤਿਆਰ ਹਨ।
ਚਰਨਜੀਤ ਸਿੰਘ ਚੰਨੀ ਵੀ ਪੇਸ਼ ਹੋਣਗੇ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ 21 ਅਪ੍ਰੈਲ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਚੰਨੀ ਪਿਛਲੇ ਦਿਨੀਂ ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਨ। ਚੰਨੀ ਨੂੰ ਪੁੱਛਗਿੱਛ ਲਈ ਦੁਬਾਰਾ ਵਿਜੀਲੈਂਸ ਦਫ਼ਤਰ ਵਿਖੇ ਬੁਲਾਇਆ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮੋਹਾਲੀ ਹਲਕੇ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜਾਂਗਾ : ਬਲਬੀਰ ਸਿੱਧੂ
ਮੇਰੇ ਭਾਜਪਾ ’ਚ ਜਾਣ ਦੀਆਂ ਵਿਰੋਧੀ ਫੈਲਾਅ ਰਹੇ ਨੇ ਅਫਵਾਹਾਂ
(ਕੁਲਵੰਤ ਕੋਟਲੀ) ਮੋਹਾਲੀ। ਸੋਸ਼ਲ ਮੀਡੀਆ ’ਤੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ ਨੂੰ ਅੱਜ ਮੋਹਾਲੀ ਤੋਂ ਕਾਂਗਰਸ ਵਿਧਾਇਕ ਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਝੂਠੀਆਂ ਦੱਸਦੇ ਹੋਏ ਕਿਹਾ ਕਿ ਉਹ ਕਾਂਗਰਸੀ ਹਨ ਅਤੇ ਕਾਂਗਰਸੀ ਹੀ ਰਹਿਣਗੇ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਮੋਹਾਲੀ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਮੇਰੇ ਖਿਲਾਫ ਝੂਠਾ ਤੇ ਬੇਬੁਨਿਆਦ ਪ੍ਰਚਾਰ ਕੀਤਾ ਜਾ ਰਿਹਾ ਹੈ, ਕਿਉਂਕਿ ਵਿਰੋਧੀਆਂ ਨੂੰ ਪਤਾ ਹੈ ਕਿ ਮੇਰੀ ਜਿੱਤ ਤੈਅ ਹੈ। ਸੋਸ਼ਲ ਮੀਡੀਆ ’ਤੇ ਕੈਪਟਨ ਦੀ ਪਾਰਟੀ ਜਾਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਕਿਆਸ ਅਰਾਈਆਂ ਨੂੰ ਝੂਠਾ ਪ੍ਰਚਾਰ ਦੱਸਿਆ ਕਿਹਾ ਕਿ ਮੈਂ ਕਾਂਗਰਸ ਦਾ ਸੱਚਾ ਸਿਪਾਹੀ ਹਾਂ ਅਤੇ ਕਾਂਗਰਸ ਵਿੱਚ ਹੀ ਰਹਾਂਗਾ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਾਇਰਲ ਹੋਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਬਲਬੀਰ ਸਿੰਘ ਸਿੱਧੂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਹੋਈ ਹੈ। ਬਲਬੀਰ ਸਿੱਧੂ ਨੇ ਭਾਜਪਾ ਤੋਂ ਦੋ ਐਮ ਐਲ ਏ ਦੀਆਂ ਟਿਕਟਾਂ ਅਤੇ ਇੱਕ ਐਮ ਪੀ ਦੀ ਟਿਕਟ ਮੰਗੀ ਹੈ। ਸੋਸ਼ਲ ਮੀਡੀਆ ’ਤੇ ਪੋਸਟ ਵਾਇਰਲ ਹੋਣ ਤੋਂ ਬਾਅਦ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ ਇਸ ਮੌਕੇ ਸਿੱਧੂ ਨੇ ਕਿਹਾ ਕਿ 2007 ਵਿੱਚ ਖੁਦ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਕੋਲ ਆ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਅਤੇ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜਨ ਦੀ ਗੱਲ ਕੀਤੀ ਸੀ, ਪਰ ਉਨ੍ਹਾਂ ਨੇ ਉਦੋਂ ਵੀ ਕਾਂਗਰਸ ਪਾਰਟੀ ਦੀ ਟਿਕਟ ਤੋਂ ਹੀ ਚੋਣ ਲੜੀ ਅਤੇ ਜਿੱਤੀ। ਉਹਨਾਂ ਕਿਹਾ ਕਿ ਫਿਰ 2012 ਅਤੇ 2017 ਵਿੱਚ ਵੀ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਟਿਕਟ ਤੋਂ ਚੋਣ ਲੜ ਕੇ ਜਿੱਤ ਹਾਸਲ ਕੀਤੀ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵੀ ਉਹ ਮੁਹਾਲੀ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੋਂ ਹੀ ਲੜਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਵਿੱਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਜਾਰੀ: ਬਲਬੀਰ ਸਿੱਧੂ
ਗਰਭਵਤੀ ਮਹਿਲਾ ਨੂੰ ਇੱਕ ਵਿਸ਼ੇਸ਼ ਮੁਹਿੰਮ ਤਹਿਤ ਲਗਾਇਆ ਜਾ ਰਿਹੈ ਟੀਕਾ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਟੀਕਾਕਰਨ ਮੁਹਿੰਮ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ ਜਿਸ ਤਹਿਤ ਜ਼ੋਖ਼ਮ ਵਾਲੀ ਆਬਾਦੀ ਵਿਸ਼ੇਸ਼ ਤੌਰ ’ਤੇ ਗਰਭਵਤੀ ਮਹਿਲਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇੱਕ ਗਰਭਵਤੀ ਮਹਿਲਾ ਦੀ ਹਾਲਤ ਨਾ ਸਿਰਫ਼ ਨਾਜ਼ੁਕ ਹੁੰਦੀ ਹੈ ਬਲਕਿ ਉਹ ਆਪਣੀ ਕੁੱਖ ਵਿੱਚ ਇੱਕ ਹੋਰ ਜੀਵਨ ਵੀ ਪਾਲ ਰਹੀ ਹੁੰਦੀ ਹੈ ਜਿਸਨੂੰ ਕੋਵਿਡ ਤੋਂ ਬਚਾਉਣ ਦੀ ਵਿਸ਼ੇਸ਼ ਲੋੜ ਹੈ। ਇੱਕ ਗਰਭਵਤੀ ਮਹਿਲਾ ਨੂੰ ਜਣੇਪੇ ਲਈ ਹਸਪਤਾਲ ਵਿੱਚ ਦਾਖ਼ਲ ਹੋਣਾ ਪੈਂਦਾ ਹੈ ਜਿਸ ਨਾਲ ਹਸਪਤਾਲ ਦੇ ਵਾਤਾਵਰਣ ਵਿੱਚ ਕੋਵਿਡ ਦੇ ਫੈਲਾਅ ਦਾ ਖ਼ਤਰਾ ਜਣੇਪੇ ਵਿੱਚ ਸ਼ਾਮਲ ਸਟਾਫ ਨੂੰ ਵੀ ਹੋ ਸਕਦਾ ਹੈ। ਗਰਭਵਤੀ ਮਹਿਲਾ ’ਚ ਕੋਵਿਡ ਦੇ ਜੋਖ਼ਮ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗਰਭਵਤੀ ਮਹਿਲਾਵਾਂ ਨੂੰ ਟੀਕਾ ਲਗਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮਾਹਰ ਕਮੇਟੀਆਂ ਦੀਆਂ ਸਿਫਾਰਸ਼ਾਂ ਅਤੇ ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਅਧਾਰ ’ਤੇ, ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾ ਲਈ ਇੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਦੇ ਪਹਿਲੇ ਕੁਝ ਦਿਨਾਂ ਵਿੱਚ ਹੀ ਸਿਹਤ ਵਿਭਾਗ ਵੱਲੋਂ 1759 ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਗਿਆ। ਪੰਜਾਬ ਸਰਕਾਰ ਦਾ ਟੀਚਾ ਹੈ ਕਿ ਕੋਵਿਡ ਦੇ ਫੈਲਾਅ ਨੂੰ ਘੱਟ ਕਰਨ ਅਤੇ ਜੱਚੇ ਤੇ ਬੱਚੇ ਦੇ ਜੀਵਨ ਦੀ ਸੁਰੱਖਿਆ ਲਈ ਜਿੰਨੀ ਜਲਦ ਸੰਭਵ ਹੋ ਸਕੇ, ਸਾਰੀਆਂ ਗਰਭਵਤੀ ਮਹਿਲਾਵਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇ।
ਸੂਬੇ ਵਿੱਚ ਕੋਵਿਡ ਟੀਕਾਕਰਨ ਅਭਿਆਨ ਬਾਰੇ ਗੱਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਕੁੱਲ 106,81,257 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 83,93,854 ਨੂੰ ਪਹਿਲੀ ਖੁਰਾਕ ਮਿਲੀ ਹੈ ਅਤੇ 22,87,403 ਨੂੰ ਦੋਵੇਂ ਖੁਰਾਕਾਂ ਦੇ ਕੇ ਟੀਕਾਕਰਨ ਪੂਰਾ ਕੀਤਾ ਗਿਆ ਹੈ। ਸੂਬੇ ਨੂੰ ਹੁਣ ਟੀਕੇ ਦੀਆਂ 5,49,223 ਖੁਰਾਕਾਂ ਮਿਲ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਵਸਨੀਕਾਂ ਦਾ ਟੀਕਾਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਆਉਣ ਵਾਲੀ ਸੰਭਾਵੀ ਤੀਜੀ ਲਹਿਰ ਤੋਂ ਬਚਣ ਲਈ ਸਾਰਿਆਂ ਨੂੰ ਕੋਵਿਡ ਸਬੰਧੀ ਵਿਵਹਾਰ ਦੀ ਪਾਲਣਾ ਕਰਨ ਦੀ ਲੋੜ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਵੈਕਸੀਨ ਘੁਟਾਲੇ ’ਚ ਘਿਰੇ ਬਲਬੀਰ ਸਿੱਧੂ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੀ ‘ਆਪ’, ਪੁਲਿਸ ਨਾਲ ਧੱਕਾ ਮੁੱਕੀ
ਵੈਕਸੀਨ ਘੁਟਾਲੇ ’ਚ ਘਿਰੇ ਬਲਬੀਰ ਸਿੱਧੂ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੀ ‘ਆਪ’, ਪੁਲਿਸ ਨਾਲ ਧੱਕਾ ਮੁੱਕੀ
ਮੋਹਾਲੀ, | ਕੋਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਦੇ ਮਾਮਲੇ ਵਿੱਚ ਘਿਰੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਸਿੱਧੂ ਦੀ ਘਰ ਦਾ ਘਿਰਾਓ ਕੀਤਾ ਗਿਆ। ਜੋ ਹੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਆਮ ਆਦਮੀ ਪਾਰਟੀ ਦੇ ਵਰਕਰ ਬਲਬੀਰ ਸਿੱਧੂ ਦੀ ਕੋਠੀ ਵੱਲ ਵੱਧਣੇ ਸ਼ੁਰੂ ਹੋਏ ਤਾਂ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਇਸ ਮੌਕੇ ਪੁਲਿਸ ਵੱਲੋਂ ਲਗਾਏ ਗਏ ਪਹਿਲੇ ਬੈਰੀਕੇਡ ਨੂੰ ਤੋੜਕੇ ਅੱਗੇ ਵੱਧ ਗਏ। ਇਸ ਤੋਂ ਬਾਅਦ ਅਗਲੇ ਬੇਰੀਕੇਡ ਉਤੇ ਪੁਲਿਸ ਨੇ ‘ਆਪ’ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।
ਇਸ ਮੌਕੇ ਆਪ ਦੇ ਵਿਧਾਇਕ ਜੈ ਕਿਸ਼ਨ ਰੋੜੀ, ਵਿਧਾਇਕ ਅਮਰਜੀਤ ਸਦੋਆ, ਵਿਧਾਇਕ ਸਰਬਜੀਤ ਮਾਣੂਕੇ, ਯੂਥ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ, ਨਰਿੰਦਰ ਸ਼ੇਰਗਿੱਲ ਆਦਿ ਆਗੂ ਹਾਜ਼ਰ ਸਨ। ਇਸ ਦੌਰਾਨ ਜਦੋਂ ਤਣਾਅਪੂਰਕ ਹੁੰਦਾ ਦਿਖਾਈ ਦਿੱਤਾ ਤਾਂ ਪੁਲਿਸ ਨੇ ‘ਆਪ’ ਦੇ ਵਿਧਾਇਕਾਂ ਨੂੰ ਗ੍ਰਿਫਤਾਰ ਕਰ ਲਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲਾਕਡਾਊਨ ਹੋਣ ਤੋਂ ਲੈ ਕੇ 1.29 ਲੱਖ ਨਵੇਂ ਮਰੀਜ਼ ਨਸ਼ਾ ਛੱਡਣ ਲਈ ਅੱਗੇ ਆਏ: ਸਿੱਧੂ
ਨਸ਼ਾ ਛੁਡਾਊ ਪ੍ਰੋਗਰਾਮ ਦੇ ਸੈਂਟਰਲ ਆਨਲਾਈਨ ਪੋਰਟਲ ਸਿਸਟਮ ‘ਤੇ 5.44 ਲੱਖ ਮਰੀਜ਼ ਰਜਿਸਟਰ ਹੋਏ
ਚੰਡੀਗੜ, (ਅਸ਼ਵਨੀ ਚਾਵਲਾ)। ਨਸ਼ਾ ਛੁਡਾਊ ਪ੍ਰੋਗਰਾਮ ਦੇ ਸੈਂਟਰਲ ਆਨਲਾਈਨ ਪੋਰਟਲ ਸਿਸਟਮ ‘ਤੇ 5.44 ਲੱਖ ਤੋਂ ਵੱਧ ਮਰੀਜ਼ ਰਜਿਸਟਰਡ ਹੋਏ ਹਨ। ਲਾਕਡਾਊਨ/ਕਰਫਿਊ ਦੀ ਮਿਆਦ ਦੌਰਾਨ ਨਸ਼ਾ ਛੱਡਣ ਲਈ ਇਲਾਜ ਵਾਸਤੇ ਅੱਗੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। 23 ਮਾਰਚ, 2020 ਤੋਂ ਸੂਬੇ ਭਰ ਵਿੱਚ ਤਕਰੀਬਨ 1.29 ਲੱਖ ਨਵੇਂ ਮਰੀਜ਼ ਇਲਾਜ ਲਈ ਅੱਗੇ ਆਏ ਹਨ। ਇਸ ਸਬੰਧੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੁਣੌਤੀ ਭਰੇ ਸਮੇਂ ਦੌਰਾਨ ਨਸ਼ਾ ਪੀੜਤਾਂ ਲਈ ਵੱਡੀ ਰਾਹਤ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਸਰਕਾਰ ਓਟ ਕਲੀਨਿਕਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਮਰੀਜ਼ਾਂ ਨੂੰ ਨਸ਼ਾ ਛੱਡਣ ਸਬੰਧੀ ਇਲਾਜ ਸੇਵਾਵਾਂ ਪ੍ਰਦਾਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਤਾਲਾਬੰਦੀ ਅਤੇ ਕਰਫਿਊ ਦੇ ਸਮੇਂ ਦੌਰਾਨ ਸਰਕਾਰ ਨੇ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਹਨ ਜਿਸ ਤਹਿਤ ਇਲਾਜ ਅਤੇ ਦੇਖਭਾਲ ਸੇਵਾਵਾਂ ਮੁਹੱਈਆ ਕਰਵਾਉਣ ਹਿੱਤ ਮਰੀਜ਼ਾਂ ਨੂੰ ਇੱਕ ਹਫਤੇ ਤੋਂ ਤਿੰਨ ਹਫ਼ਤੇ ਤੱਕ ਦੀ ਦਵਾਈ ਦਿੱਤੀ ਗਈ ਸੀ ਤਾਂ ਜੋ ਲਾਕਡਾਊਨ ਕਾਰਨ ਮਰੀਜ਼ ਨੂੰ ਇਲਾਜ ਸਬੰਧੀ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ। ਪਰ ਲਾਕਡਾਊਨ ਵਿੱਚ ਦਿੱਤੀ ਗਈ ਢਿੱਲ ਦੇ ਬਾਅਦ ਮਰੀਜ਼ਾਂ ਨੂੰ ਕਾਊਂਸਲਿੰਗ ਸਮੇਤ ਵੱਧ ਤੋਂ ਵੱਧ 7 ਦਿਨਾਂ ਦੀ ਦਵਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਉਨ੍ਹਾਂ ਦੀ ਨਸ਼ਿਆਂ ਦੀ ਆਦਤ ਛੁੱਟ ਜਾਵੇ। ਇਹ ਕਦਮ ਇਸ ਲਈ ਉਠਾਏ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਵਾਰ-ਵਾਰ ਕੇਂਦਰਾਂ ‘ਤੇ ਨਾ ਜਾਣਾ ਪਵੇ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਸਿੱਧੂ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿਖੇ ਮਰੀਜ਼ਾਂ ਨੂੰ ਕੋਰੋਨਾ ਵਾਇਰਸ ਅਤੇ ਇਸ ਦੇ ਰੋਕਥਾਮ ਉਪਾਵਾਂ ਬਾਰੇ ਚੰਗੀ ਤਰ੍ਹਾਂ ਜਾਗਰੂਕ ਕੀਤਾ ਜਾਂਦਾ ਹੈ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਂਦੀ ਹੈ ਅਤੇ ਮਰੀਜ਼ਾਂ ਨੂੰ ਦੱਸਿਆ ਜਾਂਦਾ ਹੈ ਕਿ ਤੇਜ਼ ਬੁਖਾਰ, ਖੁਸ਼ਕ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੋਣ ਦੀ ਸਥਿਤੀ ਵਿੱਚ ਉਹ ਲਾਜ਼ਮੀ ਤੌਰ ‘ਤੇ ਸਿਹਤ ਸੰਸਥਾਵਾਂ ਨੂੰ ਸੂਚਿਤ ਕਰਨ। ਅਜਿਹੇ ਮਰੀਜ਼ਾਂ ਦੀ ਸਬੰਧਤ ਨਸ਼ਾ ਛੁਡਾ  ਕੇਂਦਰਾਂ ਅਤੇ ਓਓਏਟੀ ਕਲੀਨਿਕਾਂ ਵਿੱਚ ਆਉਣ ਦੀ ਸਹੂਲਤ ਵਾਸਤੇ ਜ਼ਿਲਾ ਅਧਿਕਾਰੀਆਂ ਨਾਲ ਸੰਪਰਕ ਬਣਾ ਕੇ ਰੱਖਿਆ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀਆਂ ਨੇ ਫੂਕਿਆ ਸਿਹਤ ਮੰਤਰੀ ਸਿੱਧੂ ਦਾ ਪੁਤਲਾ
ਅਕਾਲੀਆਂ ਨੇ ਫੂਕਿਆ ਸਿਹਤ ਮੰਤਰੀ ਸਿੱਧੂ ਦਾ ਪੁਤਲਾ
ਮੋਹਾਲੀ, (ਕੁਲਵੰਤ ਕੋਟਲੀ) ਸਿਹਤ ਵਿਭਾਗ ਪੰਜਾਬ ਵਿੱਚ ਦਵਾਈਆਂ ਨੂੰ ਲੈ ਕੇ ਲਗਭਗ 200 ਕਰੋੜ ਰੁਪਏ ਦੇ ਕਥਿਤ ਘਪਲ਼ੇ ਦਾ ਪਰਦਾਫਾਸ਼ ਹੋਣ ਤੋਂ ਬਾਅਦ ਅੱਜ ਇੱਥੇ ਗੁਰਦੁਆਰਾ ਸਿੰਘ ਸ਼ਹੀਦਾਂ ਚੌਂਕ ਉਤੇ ਸ਼੍ਰੋਮਣੀ ਅਕਾਲੀ ਦਲ (Akali workers) ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦਾ ਪੁਤਲਾ ਫੂਕਿਆ ਗਿਆ ਇਕੱਠੇ ਹੋਏ ਅਕਾਲੀ-ਭਾਜਪਾ ਗਠਜੋੜ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਮੁਰਦਾਬਾਦ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁਰਦਾਬਾਦ ਦੇ ਨਾਅਰੇ ਵੀ ਲਾਏ ਉਨ੍ਹਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਇਸ ਬਹੁਕਰੋੜੀ ਦਵਾਈਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮੰਤਰੀ ਮੰਡਲ ਵਿਚੋਂ ਤੁਰੰਤ ਬਰਖਾਸਤ ਕੀਤਾ ਜਾਵੇ
ਇਸ ਮੌਕੇ ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਪਰਮਿੰਦਰ ਸਿੰਘ ਸੋਹਾਣਾ ਪ੍ਰਧਾਨ ਯੂਥ ਅਕਾਲੀ ਦਲ (ਸ਼ਹਿਰੀ) ਨੇ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਵੱਡੀ ਮਾਤਰਾ ਵਿਚ ‘ਬੁਪਰੀਨੌਰਫਿਨ’ ਗੋਲੀਆਂ ਦਾ ਕੋਈ ਪਤਾ ਨਹੀਂ ਲੱਗ ਰਿਹਾ ਹੈ ਜਿਸ ਦੇ ਲਈ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ ਪ੍ਰੰਤੂ ਕੈਪਟਨ ਸਰਕਾਰ ਇਸ ਪਾਸੇ ਵੱਲ ਕੋਈ ਗੰਭੀਰਤਾ ਨਹੀਂ ਦਿਖਾ ਰਹੀ ਹੈ ਜਦੋਂ ਕਿ ਸਿਹਤ ਮੰਤਰੀ ਇਸ ਦੋ ਕਰੋੜੀ ਘਪਲ਼ੇ ਉਤੇ ਪਰਦਾ ਪਾਉਣ ਵਿਚ ਜੁਟ ਗਿਆ ਹੈ ਉਨ੍ਹਾਂ ਮੰਗ ਕੀਤੀ ਕਿ ਸਿਹਤ ਮੰਤਰੀ ਸਿੱਧੂ ਨੂੰ ਮੰਤਰੀ ਮੰਡਲ ਵਿਚੋਂ ਤੁਰੰਤ ਬਰਖਾਸਤ ਕਰਕੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਕਿਉਂਕਿ ਸਿਹਤ ਮੰਤਰੀ ਦੇ ਹੁੰਦਿਆਂ ਇਸ ਘਪਲ਼ੇ ਦੀ ਨਿਰਪੱਖ ਜਾਂਚ ਨਹੀਂ ਹੋ ਸਕਦੀ
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਰੋਡਾ, ਪਰਮਜੀਤ ਸਿੰਘ ਕਾਹਲੋਂ, ਗੁਰਮੁਖ ਸਿੰਘ ਸੋਹਲ, ਬੀਬੀ ਕੁਲਦੀਪ ਕੌਰ ਕੰਗ, ਕਮਲਜੀਤ ਸਿੰਘ ਰੂਬੀ, ਪਰਮਿੰਦਰ ਸਿੰਘ ਤਸਿੰਬਲੀ, ਕਮਲਜੀਤ ਕੌਰ, ਜਸਵੀਰ ਕੌਰ ਅਤਲੀ, ਰਜਨੀ ਗੋਇਲ, ਅਰੁਣ ਸ਼ਰਮਾ, ਆਰ.ਪੀ. ਸ਼ਰਮਾ, ਰਮਨਪ੍ਰੀਤ ਕੌਰ ਕੁੰਭੜਾ, ਉਪਿੰਦਰਜੀਤ ਕੌਰ, ਮਨਜੀਤ ਸਿੰਘ ਮਲਕਪੁਰ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ), ਹਰਜਿੰਦਰ ਸਿੰਘ ਬਲੌਂਗੀ, ਅਵਤਾਰ ਸਿੰਘ ਮੌਲੀ ਮੈਂਬਰ ਬਲਾਕ ਸੰਮਤੀ, ਬਲਵਿੰਦਰ ਸਿੰਘ ਲਖਨੌਰ, ਹਰਮਿੰਦਰ ਸਿੰਘ ਪੱਤੋਂ, ਜਸਵੀਰ ਸਿੰਘ ਜੱਸੀ ਕੁਰੜਾ, ਹਰਮਨ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਹਰਮਿੰਦਰ ਸਿੰਘ ਨੰਬਰਦਾਰ ਸੋਹਾਣਾ, ਹਰਸੰਗਤ ਸਿੰਘ ਸੋਹਾਣਾ, ਹਰਮਿੰਦਰ ਸਿੰਘ ਡੀ.ਐਮ. ਆਦਿ ਵੀ ਹਾਜ਼ਰ ਸਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਧਾਇਕਾਂ ਰੂਬੀ ਨੇ ਆਸ਼ਾ ਵਰਕਰਾਂ ਨੂੰ ਵੇਤਨ ਲਾਗੂ ਕਰਨ ਦੀ ਮੰਗ ਉਠਾਈ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਪਿੰਡਾਂ ਵਿੱਚ ਸਿਹਤ ਸੇਵਾਵਾਂ ਲਈ ਕੰਮ ਕਰ ਰਹੀਆਂ ਆਸ਼ਾ ਵਰਕਰ (Asha worker) ਦਾ ਹਰਿਆਣਾ ਜਾਂ ਫਿਰ ਦੂਜੇ ਸੂਬਿਆਂ ਦੀ ਤਰਜ਼ ‘ਤੇ ਭੱਤਾ ਜਾ ਮਿਹਨਤਾਨਾ ਨਹੀਂ ਵਧਾਇਆ ਜਾਏਗਾ। ਆਸ਼ਾ ਵਰਕਰਾਂ ਦੀ ਇਸ ਮੰਗ ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਵਿਧਾਨ ਸਭਾ ਵਿੱਚ ਸੁਆਲ ਲਗਾਉਂਦੇ ਹੋਏ ਚੁੱਕਿਆ ਤਾਂ ਜਰੂਰ ਪਰ ਸਿਹਤ ਮੰਤਰੀ ਬਲਬੀਰ ਸਿੱਧੂ ਵਲੋਂ ਸਾਫ਼ ਇਨਕਾਰ ਕਰ ਦਿੱਤਾ ਗਿਆ।
ਉਨਾਂ ਕਿਹਾ ਕਿ ਇਸ ਤਰਾਂ ਦਾ ਕੋਈ ਵੀ ਮਾਮਲਾ ਸਰਕਾਰ ਦੇ ਵਿਚਾਰ ਅਧੀਨ ਨਹੀਂ ਹੈ। ਹਾਲਾਂਕਿ ਇਸ ਦੌਰਾਨ ਵਿਧਾਇਕ ਰੁਪਿੰਦਰ ਕੌਰ ਰੂਬੀ ਵਲੋਂ ਵਾਰ ਵਾਰ ਸਪਲੀਮੈਂਟਰੀ ਸੁਆਲ ਪੁੱਛਦੇ ਹੋਏ ਕਾਫ਼ੀ ਜਿਆਦਾ ਕੋਸ਼ਸ਼ ਕੀਤੀ ਗਈ ਪਰ ਉਨਾਂ ਦੀ ਮਿਹਨਤ ਜਿਆਦਾ ਰੰਗ ਨਹੀਂ ਲੈ ਕੇ ਆਈ। ਇਥੇ ਹੀ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਆਸ਼ਾ ਵਰਕਰਾਂ ਲਈ ਡਿਲੀਵਰ ਕਰਵਾਉਣ ਲਈ ਮਰੀਜ਼ ਲੈ ਕੇ ਆਉਣ ਮੌਕੇ ਰਹਿਣ ਲਈ ਕਮਰੇ ਦਾ ਇੰਤਜ਼ਾਮ ਕਰਨ ਲਈ ਜਰੂਰ ਹਾਮੀ ਭਰ ਦਿੱਤੀ ਗਈ ਹੈ।
ਅੱਜ ਵਿਧਾਨ ਸਭਾ ਸੈਸ਼ਨ ਦੇ ਪ੍ਰਸ਼ਨ ਕਾਲ ਦੌਰਾਨ ਬਠਿੰਡਾ ਹਲਕਾ ਦਿਹਾਤੀ ਤੋਂ ਵਿਧਾਇਕਾਂ ਅਤੇ ਵਿਪ ਪ੍ਰੋ ਰੁਪਿੰਦਰ ਕੌਰ ਰੂਬੀ ਨੇ ਰਾਜ ਵਿੱਚ ਸਿਹਤ ਵਿਭਾਗ ਨੂੰ ਸੇਵਾਵਾਂ ਦੇ ਰਹੀਆਂ ਆਸ਼ਾ ਨੂੰ ਨਿਗੂਣਾ ਇਨਸੈਂਟਿਵ ਦੇਣ ਦਾ ਵਿਰੋਧ ਕੀਤਾ ਅਤੇ ਹੋਰ ਰਾਜਾਂ ਦੀ ਤਰਜ਼ ਤੇ ਆਸ਼ਾ ਨੂੰ ਫ਼ਿਕਸ ਤਨਖਾਹ ਦੇਣ ਦੀ ਮੰਗ ਰੱਖੀ। ਉਨਾਂ ਕਿਹਾ ਕਿ ਆਸ਼ਾ ਸਾਲ 2008 ਤੋਂ ਹੋਂਦ ਵਿੱਚ ਆਈਆਂ ਹਨ, ਓਦੋਂ ਤੋਂ ਭਰੂਣ ਹੱਤਿਆ, ਮਾਵਾਂ ਅਤੇ ਨਵ ਜਨਮੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ, ਬੱਚਿਆਂ ਦਾ ਸੌ ਫੀਸਦੀ ਟੀਕਾਕਰਨ, ਸਰਕਾਰੀ ਸੰਸਥਾਵਾਂ ਵਿੱਚ ਜਣੇਪੇ ਕਰਵਾਉਣ, ਔਰਤਾਂ ਨੂੰ ਜਾਗਰੂਕ ਕਰਨਾ ਆਦਿ ਵਿਚ ਆਸ਼ਾ ਵੱਡਾ ਯੋਗਦਾਨ ਪਾ ਰਹੀਆਂ ਹਨ।
ਪਰ ਸੂਬੇ ਦੀਆਂ ਲਗਭਗ 19  ਹਜ਼ਾਰ ਆਸ਼ਾ ਨੂੰ ਸਰਕਾਰ ਵੱਲੋਂ ਸਿਹਤ ਸਹੂਲਤਾਂ ਘਰ ਘਰ ਸਹੂਲਤਾਂ ਪਹੁੰਚਾਉਣ ਤੋਂ ਬਾਅਦ ਵੀ ਸਿਰਫ਼ ਨਿਗੂਣਾ ਮਾਣ ਦਿੱਤਾ ਜਾਂਦਾ ਹੈ ਉਹਨਾਂ ਕਿਹਾ ਕਿ ਆਸ਼ਾ ਨੂੰ ਹਰਿਆਣਾ, ਦਿੱਲੀ, ਰਾਜਸਥਾਨ ਆਦਿ ਰਾਜਾਂ ਦੀ ਤਰਜ਼ ਤੇ ਪਲਸ ਇਨਸੈਂਟਿਵ ਭੱਤਾ ਫ਼ਿਕਸ ਕੀਤਾ ਜਾਵੇ ਜਾਂ ਡੀਸੀ ਰੇਟ ਮੁਤਾਬਕ ਫ਼ਿਕਸ ਵੇਤਨ ਦਿੱਤਾ ਜਾਵੇ।
ਇਲੈਕਟ੍ਰੋਨਿਕ ਗੱਡੀਆਂ ਨੂੰ ਲੈ ਕੇ ਨਹੀਂ ਬਣੀ ਐ ਪਾਲਿਸੀ
ਪੰਜਾਬ ਵਿੱਚ ਇਲੈਕਟ੍ਰੋਨਿਕ ਗੱਡੀਆਂ ਅਤੇ ਬੱਸਾਂ ਨੂੰ ਲੈ ਕੇ ਸਰਕਾਰ ਵਲੋਂ ਹੁਣ ਤੱਕ ਕੋਈ ਪਾਲਿਸੀ ਹੀ ਤਿਆਰ ਨਹੀਂ ਕੀਤੀ ਗਈ ਹੈ। ਹਾਲਾਂਕਿ ਇਸ ਪਾਲਿਸੀ ਨੂੰ ਤਿਆਰ ਕਰਨ ਵਿੱਚ ਟਰਾਂਸਪੋਰਟ ਵਿਭਾਗ ਲੱਗਿਆ ਹੋਇਆ ਹੈ ਅਤੇ ਜਲਦ ਹੀ ਇਸ ਨੂੰ ਤਿਆਰ ਕਰ ਲਿਆ ਜਾਏਗਾ ਪਰ ਇਸ ਮੁੱਦੇ ‘ਤੇ ਸਦਨ ਦੇ ਅੰਦਰ ਕਾਂਗਰਸੀ ਵਿਧਾਇਕਾਂ ਤੋਂ ਲੈ ਕੇ ਅਕਾਲੀ ਦਲ ਦੇ ਵਿਧਾਇਕਾਂ ਨੇ ੇ ਸਰਕਾਰ ਨੂੰ ਘੇਰਿਆ ਅਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਇਸ ਮਾਮਲੇ ਵਿੱਚ ਬਿਆਨ ਦਿੱਤਾ ਕਿ ਉਹ ਜਲਦ ਹੀ ਪਾਲਿਸੀ ਨੂੰ ਅੰਤਿਮ ਰੂਪ ਦਿੰਦੇ ਹੋਏ ਕੈਬਨਿਟ ਵਿੱਚੋਂ ਪਾਸ ਕਰਵਾਉਣਗੇ।
ਵਿਧਾਨ ਸਭਾ ‘ਚ ਪ੍ਰਸ਼ਨ ਕਾਲ ਦੌਰਾਨ ਕਾਂਗਰਸੀ ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਸੁਆਲ ਪੁੱਛਿਆ ਸੀ ਦੱਸਿਆ ਕਿ ਅਜੇ ਪਾਲਿਸੀ ਮੁਕੰਮਲ ਤੌਰ ‘ਤੇ ਤਿਆਰ ਨਹੀਂ ਹੋਈ ਹੈ। ਇਸ ਸਬੰਧੀ ਕੰਮ ਚਲ ਰਿਹਾ ਹੈ ਅਤੇ ਜਲਦ ਹੀ ਪਾਲਿਸੀ ਤਿਆਰ ਹੋ ਜਾਏਗੀ, ਉਨਾਂ ਦੱਸਿਆ ਕਿ ਪਾਲਿਸੀ ਨੂੰ ਤਿਆਰ ਕਰਦਿਆਂ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਕੋਲ ਭੇਜ ਦਿੱਤਾ ਸੀ ਅਤੇ ਉਥੇ ਕੁਝ ਸੁਧਾਰ ਕਰਨ ਲਈ ਕਿਹਾ ਗਿਆ ਹੈ, ਜਿਸ ਨੂੰ ਸੁਧਾਰ ਕੇ ਜਲਦ ਹੀ ਆਖਰੀ ਰੂਪ ਦੇ ਦਿੱਤਾ ਜਾਏਗਾ।
ਘਰ ਬਣਾਉਣ ਮੌਕੇ ਜਿਆਦਾ ਪਲਿੰਥ ਲੈਵਲ ਨਹੀਂ ਕੀਤਾ ਜਾ ਸਕਦਾ ਐ ਤੈਅ
ਸਹਿਰਾ ਵਿੱਚ ਮਕਾਨ ਬਣਾਉਣ ਮੌਕੇ ਪਲਿੰਥ ਲੈਵਲ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜਰ ਸਿੰਘ ਮਾਨਸਾਹੀਆ ਵਲੋਂ ਸੁਆਲ ਕੀਤਾ ਗਿਆ ਸੀ, ਜਿਸ ਦੇ ਜੁਆਬ ਦਿੰਦੇ ਹੋਏ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾਂ ਨੇ ਦੱਸਿਆ ਕਿ ਸਹਿਰਾ ਵਿੱਚ ਮਕਾਨ ਬਣਾਉਣ ਲਈ ਘੱਟੋ ਘੱਟ ਪਲਿੰਥ ਲੈਵਲ ਤਹਿ ਕੀਤਾ ਜਾਂਦਾ ਹੈ ਪਰ ਇਸ ਦੀ ਅਪਰ ਲਿਮਟ ਫਿਕਸ ਨਹੀਂ ਕੀਤੀ ਜਾ ਸਕਦੀ ਹੈ, ਕਿਉਂਕਿ ਹਰ ਸ਼ਹਿਰ ਅਤੇ ਇਲਾਕੇ ਦਾ ਆਪਣਾ ਹਿਸਾਬ ਹੁੰਦਾ ਹੈ।
ਅਕਾਲੀ ਭਾਜਪਾ ਸਰਕਾਰ ਸਮੇਂ ਵੰਡੀ ਗਈ ਖੇਡ ਕਿੱਟਾ ਦੀ ਹੋਏਗੀ 30 ਦਿਨਾਂ ‘ਚ ਜਾਂਚ
ਅਕਾਲੀ ਦਲ ਦੀ ਸਰਕਾਰ ਸਮੇਂ ਸਾਲ 2016-17 ਦੌਰਾਨ ਵੰਡੀਆਂ ਗਈਆਂ ਖੇਡ ਕਿੱਟਾਂ ਦੀ ਜਾਂਚ ਕੀਤੀ ਜਾਏਗੀ ਕਿ ਉਨਾਂ ਨੂੰ ਕਿਥੇ ਵੰਡੀਆਂ ਗਿਆ ਅਤੇ ਉਨਾਂ ਵਿੱਚ ਸਮਾਨ ਦੀ ਕੁਆਲਿਟੀ ਸਣੇ ਕਿਸ ਕੀਮਤ ‘ਤੇ ਖਰੀਦ ਕੀਤੀ ਗਈ ਸੀ। ਇਹ ਸਾਰੀ ਜਾਂਚ ਅੱਜ ਤੋਂ 30 ਦਿਨਾਂ ਦੇ ਅੰਦਰ ਹੀ ਕਰ ਦਿੱਤੀ ਜਾਏਗੀ। ਇਥੇ ਹੀ ਇਸ ਮਾਮਲੇ ਵਿੱਚ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਨਾਂ ਖ਼ਿਲਾਫ਼ ਕਾਰਵਾਈ ਤੱਕ ਕੀਤੀ ਜਾਏਗੀ।
ਇਹ ਐਲਾਨ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਧਾਨ ਸਭਾ ਦੇ ਅੰਦਰ ਕੀਤਾ ਹੈ। ਸਦਨ ਦੇ ਅੰਦਰ ਅਕਾਲੀ ਵਿਧਾਇਕ ਪਵਨ ਟੀਨੂੰ ਵੱਲੋਂ ਖਿਡਾਰੀਆਂ ਨੂੰ ਦਿੱਤੀ ਗਈਆਂ ਸਹੂਲਤਾਂ ਨੂੰ ਲੈ ਕੇ ਸੁਆਲ ਲਗਾਇਆ ਗਿਆ ਸੀ, ਜਿਸ ‘ਤੇ ਰਾਣਾ ਗੁਰਮੀਤ ਸੋਢੀ ਆਪਣਾ ਬਿਆਨ ਦੇ ਰਹੇ ਸਨ। ਇਸੇ ਦੌਰਾਨ ਪਵਨ ਟੀਨੂੰ ਕਾਂਗਰਸ ਸਰਕਾਰ ਨੂੰ ਵਾਰ ਵਾਰ ਘੇਰਦੇ ਹੋਏ ਪੁੱਛ ਰਹੇ ਸਨ ਕਿ ਖਿਡਾਰੀਆਂ ਨੂੰ ਟ੍ਰੈਕ ਸੂਟ, ਬਾਲੀਵਾਲ ਅਤੇ ਜੁੱਤੇ ਸਣੇ ਹੋਰ ਸਮਾਨ ਮਿਲ ਗਿਆ ਹੈ ਜਾਂ ਨਹੀਂ ਰਾਣਾ ਗੁਰਮੀਤ ਸੋਢੀ ਨੇ ਖੇਡ ਵਿਭਾਗ ਵਲੋਂ ਖਿਡਾਰੀਆਂ ਨੂੰ ਦਿੱਤੀ ਗਈ ਸਹੂਲਤਾਂ ਅਤੇ ਇਨਾਮ ਵਿੱਚ ਕੀਤੇ ਗਏ ਵਾਧੇ ਬਾਰੇ ਵੀ ਜਾਣਕਾਰੀ ਦਿੱਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।