Punjabis trapped Dubai - Sach Kahoon Punjabi
ਡਾ. ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਨੂੰ ਪਿਆ ਬੂਰ
ਧੋਖਾਧੜੀ ਦਾ ਸ਼ਿਕਾਰ ਹੋਣ ਮਗਰੋਂ ਦੁਬਈ ਵਿੱਚ ਹੋ ਰਹੇ ਸਨ ਖੱਜਲ-ਖੁਆਰ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਦੁਬਈ ‘ਚ ਫਸੇ 14 ਹੋਰ ਪੰਜਾਬੀ ਨੌਜਵਾਨਾਂ ਦੇ ਭਾਰਤ ਪੁੱਜਣ ਦੀ ਖਬਰ ਆ ਗਈ ਹੈ ਜਿਸ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਪਤਾ ਲੱਗਾ ਕਿ ਇਹ ਨੌਜਵਾਨ 3 ਮਾਰਚ ਨੂੰ ਪੰਜਾਬ ਪੁੱਜਣਗੇ।
ਜਾਣਕਾਰੀ ਅਨੁਸਾਰ ਇਹ ਨੌਜਵਾਨ ਦੁਬਈ ਤੋਂ ਹਵਾਈ ਜਹਾਜ਼ ਰਾਹੀਂ ਸਵੇਰੇ ਸਾਢੇ 9 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪੁੱਜਣਗੇ, ਜਿਨ੍ਹਾਂ ਦੀ ਅਗਵਾਈ ਡਾ. ਐਸ. ਪੀ. ਸਿੰਘ ਓਬਰਾਏ ਖੁਦ ਕਰਨਗੇ। ਇਸ ਤੋਂ ਪਹਿਲਾਂ ਹਾਲੇ ਪਿਛਲੇ ਹਫਤੇ ਹੀ 8 ਪੰਜਾਬੀਆਂ ਨੂੰ ਡਾ. ਐਸ. ਪੀ. ਸਿੰਘ ਓਬਰਾਏ ਆਪਣੇ ਵਤਨ ਲੈ ਕੇ ਆਏ ਹਨ ਅਤੇ 25 ਫਰਵਰੀ ਨੂੰ 2 ਹੋਰ ਪੰਜਾਬ ਪਰਤੇ ਸਨ। ਡਾ. ਐਸ. ਪੀ. ਸਿੰਘ ਓਬਰਾਏ ਨੇ ਕਿਹਾ ਕਿ ਆਪਣੇ ਬੱਚਿਆਂ ਨੂੰ ਉਡੀਕ ਰਹੇ ਮਾਪਿਆਂ ਤੇ ਇਨ੍ਹਾਂ ਦੇ ਪਰਿਵਾਰਾਂ ਲਈ ਇਹ ਬਹੁਤ ਹੀ ਚੰਗੀ ਖਬਰ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨਾਂ ਦੇ ਦਸਤਾਵੇਜ਼ ਪੂਰੇ ਹੋ ਗਏ, ਉਹ ਆਪਣੇ ਵਤਨ ਪਰਤ ਰਹੇ ਹਨ। ਜਿਹੜੇ ਨੌਜਵਾਨ ਰਹਿ ਗਏ ਉਨ੍ਹਾਂ ਨੂੰ ਵੀ ਜਲਦ ਹੀ ਵਤਨ ਲੈ ਕੇ ਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਪਿਛਲੇ ਦੋ ਤੋਂ ਛੇ ਮਹੀਨਿਆਂ ਦੀਆਂ ਤਨਖ਼ਾਹਾਂ ਨਹੀਂ ਮਿਲੀਆਂ ਹਨ।
ਟ੍ਰੈਵਲ ਏਜੰਟਾਂ ਨੇ ਜਿਹੜੇ ਵਾਅਦੇ ਕਰਕੇ ਇਨ੍ਹਾਂ ਨੂੰ ਵਿਦੇਸ਼ ਭੇਜਿਆ ਸੀ, ਉਹ ਸਹੂਲਤਾਂ ਤੇ ਤਨਖ਼ਾਹਾਂ ਬਿਲਕੁਲ ਵੀ ਇਨ੍ਹਾਂ ਨੌਜਵਾਨਾਂ ਨੂੰ ਨਹੀਂ ਮਿਲੀਆਂ।ਇਹ ਸਾਰੇ ਨੌਜਵਾਨ ਲਗਭਗ ਤਿੰਨ ਤੋਂ ਛੇ ਮਹੀਨੇ ਪਹਿਲਾਂ ਦੁਬਈ ਸਥਿਤ ਦੁਬਈ ਦੀ ਮਾਡਾਰ ਅਲਫ਼ਲਕ ਸਕਿਊਰਿਟੀ ਸਰਵਿਸ ਵਿਚ ਨੌਕਰੀ ਕਰਨ ਲਈ ਦੁਬਈ ਗਏ ਸਨ, ਪਰ ਉਸ ਕੰਪਨੀ ਦਾ ਮਾਲਕ ਹੀ ਗ਼ਾਇਬ ਹੋ ਗਿਆ ਅਤੇ ਜਿਸ ਕੈਂਪ ਵਿੱਚ ਉਹ ਰਹਿ ਰਹੇ ਸਨ, ਉੱਥੋਂ ਉਨ੍ਹਾਂ ਨੂੰ ਵੀ ਕੱਢ ਦਿੱਤਾ ਗਿਆ। ਕੰਪਨੀ ਨੇ ਉਨ੍ਹਾਂ ਨਾਲ ਧੋਖਾ ਕੀਤਾ ਜਿਸ ਕਾਰਨ ਉਹ ਸੜਕ ‘ਤੇ ਆ ਗਏ। ਕੰਪਨੀ ਬੰਦ ਹੋਣ ਤੋਂ ਬਾਅਦ ਉਨ੍ਹਾਂ ਦੀਆਂ ਤਨਖ਼ਾਹਾਂ ਵੀ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਉਹ ਉੱਥੇ ਰੋਟੀ ਖਾਣ ਤੋਂ ਵੀ ਮੁਥਾਜ ਹੋ ਗਏ ਸਨ।
ਇਨ੍ਹਾਂ ਵੱਲੋਂ ਡਾ. ਓਬਰਾਏ ਨਾਲ ਸੰਪਰਕ ਕੀਤਾ ਗਿਆ ਅਤੇ ਓਬਰਾਏ ਵੱਲੋਂ ਇਨ੍ਹਾਂ ਦੀ ਜਿੰਮੇਵਾਰੀ ਚੁੱਕਦਿਆ ਆਪਣੇ ਕੈਂਪ ਵਿੱਚ ਰੱਖਿਆ ਅਤੇ ਇਨ੍ਹਾਂ ਦਾ ਰਹਿਣ ਸਹਿਣ ਦਾ ਖਰਚਾ ਚੁੱਕਣ ਤੋਂ ਇਲਾਵਾ ਦੁਬਈ ਤੋਂ ਪੰਜਾਬ ਆਉਣ ਦੀਆਂ ਹਵਾਈ ਟਿਕਟਾਂ ਵੀ ਆਪਣੇ ਕੋਲੋਂ ਖਰਚੀਆਂ ਗਈਆਂ।
ਇਹ ਪੰਜਾਬੀ ਨੌਜਵਾਨ ਪਰਤਣਗੇ ਅੱਜ ਪੰਜਾਬ
ਜਿਹੜੇ ਪੰਜਾਬੀ ਨੌਜਵਾਨ ਦੁਬਈ ਤੋਂ ਵਾਪਸ ਆ ਰਹੇ ਹਨ ਉਨ੍ਹਾਂ ਵਿੱਚ ਬਲਵਿੰਦਰ ਕੁਮਾਰ, ਵਰੂਨ, ਅਮਨਦੀਪ, ਭਵਨਪ੍ਰੀਤ ਸਿੰਘ, ਗੋਪਾਲ, ਦੀਪਕ ਕੁਮਾਰ, ਰਾਜ ਕਿਸ਼ੋਰ ਭਾਰਗਵ, ਮਨਪ੍ਰੀਤ ਸਿੰਘ, ਵਿਸ਼ਾਲ ਸ਼ਰਮਾ, ਨਿਤਿਸ਼ ਚੰਦਲਾ, ਅਮਨਦੀਪ ਸਿੰਘ, ਵਿਕਰਨ ਜੋਸ਼ੀ, ਮਨਦੀਪ ਸਿੰਘ, ਪ੍ਰਵੀਨ ਕੁਮਾਰ ਸ਼ਾਮਲ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।