Punjab Roadways - Sach Kahoon Punjabi
Punjab Roadways: ਪੀਆਰਟੀਸੀ ਦੀਆਂ ਸੜਕਾਂ ’ਤੇ ਦੌੜ ਰਹੀਆਂ ਕੰਡਮ ਬੱਸਾਂ, ਲੋਕਾਂ ਦੀ ਜਾਨ ਦਾ ਖ਼ੌਅ ਬਣੀਆਂ
Punjab Roadways: ਕਿਸੇ ਵੇਲੇ ਵੀ ਵਾਪਰ ਸਕਦੈ ਹਾਦਸਾ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ
Punjab Roadways: ਗੋਬਿੰਦਗੜ੍ਹ ਜੇਜੀਆ (ਭੀਮ ਸੈਨ ਇੰਸਾਂ)। ਪੀਆਰਟੀਸੀ ਦੀਆਂ ਖਟਾਰਾ ਤੇ ਕੰਡਮ ਬੱਸਾਂ ਲੋਕਾਂ ਦੀ ਜ਼ਿੰਦਗੀ ਜ਼ੋਖ਼ਮ ਵਿੱਚ ਪਾ ਕੇ ਸੜਕਾਂ ’ਤੇ ਆਮ ਘੁੰਮ ਰਹੀਆਂ ਹਨ, ਜਿਸ ਨੂੰ ਲੈ ਕੇ ਪ੍ਰਸ਼ਾਸਨ ਕੁੰਭ ਕਰਨੀ ਨੀਂਦ ਸੁੱਤਾ ਪਿਆ ਹੈ। ਜਾਣਕਾਰੀ ਅਨੁਸਾਰ ਬਹੁਤ ਹੀ ਕੰਡਮ ਹਾਲਤ ਦੀਆਂ ਬੱਸਾਂ ਵੱਡੀ ਗਿਣਤੀ ਵਿੱਚ ਸੈਂਕੜੇ ਸਵਾਰੀਆਂ ਨੂੰ ਲੈ ਕੇ ਸਫਰ ਤੈਅ ਕਰਦੀਆਂ ਹਨ, ਹਾਲਾਂਕਿ ਕੁਝ ਦਿਨ ਪਹਿਲਾਂ ਪਟਿਆਲਾ ਵਿਖੇ ਇੱਕ ਮੰਦਭਾਗੇ ਹਾਦਸੇ ਨੇ ਕਈ ਘਰਾਂ ਦੇ ਚਿਰਾਗ ਬੁਝਾ ਦਿੱਤੇ ਸੀ ਪਰੰਤੂ ਇਹਨਾਂ ਵਿੱਚ ਸਫਰ ਕਰਨ ਵਾਲਿਆਂ ਦੀ ਸਫਰ ਕਰਨਾ ਇੱਕ ਮਜ਼ਬੂਰੀ ਹੈ, ਕਿਉਂਕਿ ਕਈ ਵਾਰ ਪ੍ਰਾਈਵੇਟ ਬੱਸਾਂ ਦਾ ਸਮਾਂ ਨਾ ਹੋਣ ਕਰਕੇ ਸਵਾਰੀਆਂ ਨੂੰ ਪੀਆਰਟੀਸੀ ਦੀਆਂ ਬੱਸਾਂ ਵਿੱਚ ਹੀ ਸਫਰ ਕਰਨਾ ਪੈਂਦਾ ਹੈ, ਭਾਵੇਂ ਕਿ ਪੰਜਾਬ ਸਰਕਾਰ ਨੇ ਔਰਤਾਂ ਨੂੰ ਮੁਫਤ ਸਫਰ ਦੀ ਸਹੂਲਤ ਦੇ ਰੱਖੀ ਹੈ ਪਰ ਕਈ ਵਾਰੀ ਇਹ ਮੁਫਤ ਸਫਰ ਦਾ ਲਾਲਚ ਆਪਣੀ ਜ਼ਿੰਦਗੀ ਤੋਂ ਹੱਥ ਧੋ ਲੈਣ ਦੇ ਬਰਾਬਰ ਹੈ।
ਇਹਨਾਂ ਬੱਸਾਂ ਵਿੱਚ ਸਵਾਰੀ ਦੇ ਬੈਠਣ ਨੂੰ ਸਹੀ ਸੀਟ ਨਹੀਂ, ਇਨ੍ਹਾਂ ਦੀਆਂ ਬਾਡੀਆਂ ਬਹੁਤ ਕੰਡਮ ਹਨ। ਇਹ ਬੱਸਾਂ ਸੜਕਾਂ ’ਤੇ ਚੱਲਦੇ ਸਮੇਂ 100 ਸਾਲਾਂ ਦੇ ਲਾਠੀ ਲੈ ਕੇ ਚਲਦੇ ਬਜ਼ੁਰਗ ਦੀ ਤਰ੍ਹਾਂ ਚਲਦੀਆਂ ਹਨ, ਇੰਨ੍ਹਾਂ ਦਾ ਇਹ ਵੀ ਇਤਬਾਰ ਨਹੀਂ ਕਿ ਕਿਹੜੀ ਬੱਸ ਕਿਸ ਸਮੇਂ ਕਦੋਂ ਸੜਕ ’ਤੇ ਹੀ ਖਰਾਬ ਹੋ ਜਾਵੇ, ਜਿਸ ਨਾਲ ਸਵਾਰੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। Punjab Roadways
ਪੀਆਰਟੀਸੀ ਦੇ ਇੱਕ ਡਰਾਈਵਰ ਨੇ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਸਬੰਧਤ ਮਹਿਕਮੇ ਵੱਲੋਂ ਸਾਨੂੰ ਇਹਨਾਂ ਦੀ ਮੁਰੰਮਤ ਕਰਾਉਣ ਲਈ ਸਪੇਅਰ ਪਾਰਟਸ ਲਈ ਪੈਸੇ ਵੀ ਨਹੀਂ ਦਿੱਤੇ ਜਾਂਦੇ ਜੋ ਕਿ ਡਰਾਈਵਰ ਕੰਡਕਟਰ ਆਪਣੀਆਂ ਜੇਬਾਂ ਵਿੱਚੋਂ ਭੁਗਤਦੇ ਹਨ। ਕੁਝ ਸਮਾਂ ਪਾ ਕੇ ਇੰਨ੍ਹਾਂ ਦੇ ਬਿੱਲ ਪਾਸ ਹੋਣ ਉਪਰੰਤ ਹੀ ਪੈਸੇ ਆਉਂਦੇ ਹਨ। ਕਈ ਵਾਰ ਸੇਵਾ ਸਮਝ ਕੇ ਹੀ ਇੰਨ੍ਹਾਂ ਦੀ ਮੁਰੰਮਤ ਕਰਾਉਣੀਂ ਪੈਂਦੀ ਹੈ।ਉਨ੍ਹਾਂ ਦੱਸਿਆ ਕਿ ਤਨਖਾਹ ਲੈਣ ਦੇ ਸਮੇਂ ਵੀ ਧਰਨਿਆਂ ਦਾ ਸਹਾਰਾ ਲੈਣਾ ਪੈਂਦਾ ਹੈ।
Punjab Roadways
ਉਨ੍ਹਾਂ ਦੱਸਿਆ ਕਿ ਇਹ 2013 ਮਾਡਲ ਬੱਸਾਂ ਹਨ ਜੋ 2028 ਤੱਕ ਸੜਕਾਂ ’ਤੇ ਦੌੜਨਗੀਆਂ, ਹਾਲਾਂਕਿ ਪੰਜਾਬ ਪੁਲਿਸ ਵੱਲੋਂ ਹੋਰ ਆਵਾਜਾਈ ਦੇ ਵਾਹਨਾਂ ਦੇ ਨਾਕੇ ਲਾ ਕੇ ਚੈਕਿੰਗ ਦੌਰਾਨ ਚਲਾਨ ਕੱਟੇ ਜਾਂਦੇ ਹਨ, ਪਰ ਇਹ ਕੰਡਮ ਹਾਲਤ ਦੀਆਂ ਬੱਸਾਂ ਵੱਲ ਕੋਈ ਵੀ ਨਹੀਂ ਵੇਖਦਾ, ਇਹ ਸ਼ਰੇਆਮ ਸਵਾਰੀਆਂ ਦੀ ਜਾਨ ਜੋਖਮ ’ਚ ਪਾ ਕੇ ਸੜਕਾਂ ’ਤੇ ਘੁੰਮ ਰਹੀਆਂ ਹਨ, ਹਾਲਾਂਕਿ ਪੀਆਰਟੀਸੀ ਦਾ ਮੁੱਖ ਮੰਤਵ ਆਮ ਜਨਤਾ ਨੂੰ ਵਧੀਆ ਅਤੇ ਕਿਫਾਇਤੀ ਆਵਾਜਾਈ ਸਹੂਲਤਾਂ ਪ੍ਰਦਾਨ ਕਰਨਾ ਹੈ। ਇਹ ਜ਼ਿਆਦਾਤਰ ਬੱਸਾਂ ਲਹਿਰਾਗਾਗਾ ਤੋਂ ਸੰਗਰੂਰ, ਪਾਤੜਾਂ, ਬਰੇਟਾ ਬੁਢਲਾਡਾ ਰੂਟਾਂ ’ਤੇ ਹੀ ਚਲਦੀਆਂ ਹਨ।
ਜਦੋਂ ਇਸ ਸਬੰਧੀ ਸੰਗਰੂਰ ਡਿੱਪੂ ਦੇ ਜਨਰਲ ਮੈਨੇਜਰ ਮਨਿੰਦਰ ਪਾਲ ਸਿੰਘ ਸਿੱਧੂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਬੱਸਾਂ ਬੁਢਲਾਡਾ ਡਿੱਪੂ ਦੀਆਂ ਹਨ, ਬਾਕੀ ਉਹ ਬੱਸਾਂ ਹੁਣੇ ਚੈੱਕ ਕਰਵਾ ਦਿੰਦੇ ਹਨ।
Punjab Roadways: ਪੰਜਾਬ ’ਚ ਰੋਡਵੇਜ਼ ਯੂਨੀਅਨ ਨੇ ਚੱਕਾ ਜਾਮ ਟਾਲਿਆ, ਮੀਟਿੰਗ ਤੋਂ ਬਾਅਦ ਫੈਸਲਾ
31 ਅਕਤੂਬਰ ਤੱਕ ਮੁਲਤਵੀ ਕੀਤੀ ਹੜਤਾਲ | Punjab Roadways
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਚੰਡੀਗੜ੍ਹ ’ਚ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦਾ ਚੱਕਾ ਜਾਮ ਪ੍ਰਦਰਸ਼ਨ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਨੇ ਡਿਪੂ ਕੰਪਲੈਕਸ ਵਿਖੇ ਹੋਈ ਮੀਟਿੰਗ ਤੋਂ ਬਾਅਦ ਫੈਸਲਾ ਕੀਤਾ ਕਿ ਸਰਕਾਰ ਵੱਲੋਂ ਬੱਸਾਂ ਦੀ ਟੈਂਡਰ ਪ੍ਰਕਿਰਿਆ ਮੁਲਤਵੀ ਕਰਨ ਤੋਂ ਬਾਅਦ ਉਹ ਵੀ ਆਪਣੀ ਹੜਤਾਲ 31 ਅਕਤੂਬਰ ਤੱਕ ਮੁਲਤਵੀ ਕਰ ਰਹੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ 31 ਤਰੀਕ ਤੱਕ ਕੋਈ ਸਥਾਈ ਹੱਲ ਨਾ ਕੱਢਿਆ।
ਇਹ ਖਬਰ ਵੀ ਪੜ੍ਹੋ : CISF Bhakra Dam Security: CISF ਨੇ ਸੰਭਾਲੀ ਪੰਜਾਬ ਦੇ ਭਾਖੜਾ ਡੈਮ ਪ੍ਰੋਜੈਕਟ ਦੀ ਸੁਰੱਖਿਆ, ਪੜ੍ਹੋ ਪੂਰਾ ਅਪਡੇਟ
ਤਾਂ ਗੁਪਤ ਐਕਸ਼ਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਲੀ ਵਾਰ ਬਿਨਾਂ ਅਗਾਊਂ ਸੂਚਨਾ ਦਿੱਤੇ ਬੱਸਾਂ ਨੂੰ ਜਿੱਥੇ ਕਿਤੇ ਵੀ ਰੋਕਿਆ ਜਾਵੇਗਾ ਤੇ ਹਾਈਵੇਅ ਨੂੰ ਅਚਾਨਕ ਜਾਮ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਅੰਮ੍ਰਿਤਸਰ ’ਚ ਚੱਕਾ ਜਾਮ ਦੌਰਾਨ ਮੁਲਾਜ਼ਮਾਂ ਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋਈ ਸੀ। ਮੁਲਾਜ਼ਮ ਹਾਈਵੇਅ ’ਤੇ ਜਾਮ ਲਾ ਕੇ ਨਾਅਰੇਬਾਜ਼ੀ ਕਰ ਰਹੇ ਸਨ ਤੇ ਕਈ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਹੇਠਾਂ ਲੇਟ ਕੇ ਆਪਣਾ ਰੋਸ ਪ੍ਰਗਟ ਕੀਤਾ। Punjab Roadways
ਇਸ ਦੇ ਨਾਲ ਹੀ ਜਲੰਧਰ ’ਚ ਅੰਦੋਲਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੁਲਿਸ ਨੇ ਡਿਪੂ ਨੂੰ ਘੇਰ ਕੇ ਮੁਲਾਜ਼ਮਾਂ ਨੂੰ ਬਾਹਰ ਜਾਣ ਤੋਂ ਰੋਕ ਦਿੱਤਾ ਸੀ। ਇਸ ਦੇ ਵਿਰੋਧ ਵਿੱਚ ਮੁਲਾਜ਼ਮਾਂ ਨੇ ਅੰਦਰੋਂ ਅੰਦਰੀ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਚੰਡੀਗੜ੍ਹ ’ਚ ਸਰਕਾਰ ਤੇ ਯੂਨੀਅਨ ਦੇ ਨੁਮਾਇੰਦਿਆਂ ’ਚ ਗੱਲਬਾਤ ਤੋਂ ਬਾਅਦ ਸਥਿਤੀ ਆਮ ਵਾਂਗ ਹੋ ਗਈ ਹੈ। ਜਦਕਿ ਲੁਧਿਆਣਾ ਤੇ ਅੰਮ੍ਰਿਤਸਰ ’ਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਅਣਸੁਖਾਵੀਂ ਸਥਿਤੀ ਪੈਦਾ ਨਾ ਹੋਵੇ। Punjab Roadways
Punjab News: ਪੰਜਾਬ ’ਚ 29 ਸਤੰਬਰ ਸਬੰਧੀ ਹੋ ਗਿਆ ਵੱਡਾ ਐਲਾਨ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ
ਲੁਧਿਆਣਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਲੋਕਾਂ ਲਈ ਮਹੱਤਵਪੂਰਨ ਖ਼ਬਰ ਹੈ। ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਇੱਕ ਮਹੱਤਵਪੂਰਨ ਮੀਟਿੰਗ 25 ਸਤੰਬਰ ਨੂੰ ਸਟੇਟ ਫਾਊਂਡਰ ਕਮਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਸਟੇਟ ਚੇਅਰਮੈਨ ਬਲਵਿੰਦਰ ਸਿੰਘ ਰਾਠ, ਸਟੇਟ ਪ੍ਰਧਾਨ ਰੇਸ਼ਮ ਸਿੰਘ ਗਿੱਲ, ਰਮਨਦੀਪ ਸਿੰਘ ਕੈਸ਼ੀਅਰ ਤੇ ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਨੇ ਕਿਹਾ ਕਿ ਸਰਕਾਰ ਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਲੰਬੇ ਸਮੇਂ ਤੋਂ ਆਰਜ਼ੀ ਕਾਮਿਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਭਗ 90 ਆਰਜ਼ੀ ਕਾਮੇ ਕੰਮ ਕਰ ਰਹੇ ਹਨ ਤੇ ਵਿਭਾਗਾਂ ਨੂੰ ਚਲਦਾ ਰੱਖਣ ਲਈ ਸਖ਼ਤ ਮਿਹਨਤ ਕਰ ਰਹੇ ਹਨ। ਜਦੋਂ ਕਿ ਪੰਜਾਬ ਦੇ ਲੋਕਾਂ ਨੂੰ ਆਰਜ਼ੀ ਕਾਮਿਆਂ ਵੱਲੋਂ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਇਹ ਖਬਰ ਵੀ ਪੜ੍ਹੋ : Punjab Weather Alert: ਪੰਜਾਬ ਦੇ ਮੌਸਮ ’ਚ ਆ ਰਿਹੈ ਬਦਲਾਅ, ਪਵੇਗੀ ਕੜਾਕੇ ਦੀ ਠੰਢ, ਪੜ੍ਹੋ Latest Update
ਸਰਕਾਰ ਪੰਜਾਬ ਦੇ ਨੌਜਵਾਨਾਂ ਦਾ ਸ਼ੋਸ਼ਣ ਕਰ ਰਹੀ ਹੈ। ਸੰਗਠਨ ਨਾਲ ਇੱਕ ਪੈਨਲ ਮੀਟਿੰਗ 1 ਜੁਲਾਈ, 2024 ਨੂੰ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਟਰਾਂਸਪੋਰਟ ਵਿਭਾਗ ਲਈ ਇੱਕ ਵੱਖਰੀ ਨੀਤੀ ਬਣਾਉਣ, ਠੇਕੇਦਾਰਾਂ ਦੇ ਵਿਚੋਲਿਆਂ ਨੂੰ ਹਟਾਉਣ ਤੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਮੂਲ ਵਿਭਾਗਾਂ ’ਚ ਸੇਵਾ ਨਿਯਮਾਂ ਤਹਿਤ ਸਥਾਈ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਹਾਲਾਂਕਿ, ਮੈਨੇਜਮੈਂਟ ਪੰਜਾਬ ਦੇ ਮੁੱਖ ਮੰਤਰੀ ਦੇ ਹੁਕਮਾਂ ਦੀ ਅਣਦੇਖੀ ਕਰ ਰਹੀ ਹੈ ਤੇ ਸੰਗਠਨ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਸਰਕਾਰ ਨਾਲ 50 ਤੋਂ ਵੱਧ ਮੀਟਿੰਗਾਂ ਕੀਤੀਆਂ ਗਈਆਂ ਹਨ।
ਜਿਸ ’ਚ ਯੂਨੀਅਨ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਸ਼ਾਮਲ ਹੈ। ਸਰਕਾਰ ਜਾਣਬੁੱਝ ਕੇ ਮੰਗਾਂ ਦਾ ਹੱਲ ਨਹੀਂ ਕਰਨਾ ਚਾਹੁੰਦੀ। ਜੇਕਰ ਸਰਕਾਰ ਨੇ ਤੁਰੰਤ ਮੰਗਾਂ ਦਾ ਹੱਲ ਨਹੀਂ ਕੀਤਾ ਤਾਂ ਟਰਾਂਸਪੋਰਟ ਵਿਭਾਗ ਦੇ ਆਰਜ਼ੀ ਕਰਮਚਾਰੀ 29 ਸਤੰਬਰ, 2025 ਨੂੰ ਪੈਦਲ ਮਾਰਚ ਕਰਨਗੇ ਤੇ ਵਿਰੋਧ ਪ੍ਰਦਰਸ਼ਨ ਕਰਨਗੇ, ਜਿਸ ਨਾਲ ਯਾਤਰੀਆਂ ਨੂੰ ਅਸੁਵਿਧਾ ਹੋ ਸਕਦੀ ਹੈ। ਮੀਟਿੰਗ ’ਚ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ, ਸੂਬਾ ਸੰਯੁਕਤ ਸਕੱਤਰ ਜੋਧ ਸਿੰਘ, ਜਲੋਰ ਸਿੰਘ, ਬਲਜੀਤ ਸਿੰਘ ਗਿੱਲ, ਜਤਿੰਦਰ ਸਿੰਘ ਦੀਦਾਰਗੜ੍ਹ, ਹਰਪ੍ਰੀਤ ਸਿੰਘ ਸੋਢੀ, ਕੁਲਵੰਤ ਸਿੰਘ, ਰੋਹੀ ਰਾਮ, ਰਣਜੀਤ ਸਿੰਘ, ਉਦਿਕ ਚੰਦ, ਸੁਖਵਿੰਦਰ ਸਿੰਘ, ਦਲਵਿੰਦਰ ਸਿੰਘ ਸੰਧੂ, ਅਮਰਜੀਤ ਸਿੰਘ, ਅਤੇ ਹੋਰ ਸ਼ਾਮਲ ਹੋਏ।
Punjab Roadways: ਸਰਕਾਰੀ ਬੱਸਾਂ ’ਚ ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖਬਰ
ਮੁਲਾਜ਼ਮ ਫਿਰ ਕਰ ਸਕਦੇ ਹਨ ਪੀਆਰਟੀਸੀ ਦੀ ਹੜਤਾਲ | Punjab Roadways
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Roadways: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਨੇ ਸੋਮਵਾਰ ਨੂੰ ਸੈਕਟਰ-17 ਸਥਿਤ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਪੰਜਾਬ ਪ੍ਰਧਾਨ ਰੇਸ਼ਮ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਜੇਕਰ 8 ਦਿਨਾਂ ’ਚ ਮੰਗਾਂ ਨੂੰ ਗੰਭੀਰਤਾ ਨਾਲ ਨਾ ਮੰਨਿਆ ਗਿਆ ਤਾਂ ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ 9 ਤੋਂ 11 ਜੁਲਾਈ ਤੱਕ ਸੂਬੇ ਭਰ ’ਚ ਹੜਤਾਲ ਕਰਨ ਲਈ ਮਜ਼ਬੂਰ ਹੋਵੇਗੀ। Punjab Roadways
ਇਹ ਖਬਰ ਵੀ ਪੜ੍ਹੋ : Chinnaswamy Stadium Power Cut: ਸਟੇਡੀਅਮ ਬਣਿਆ ਹਨ੍ਹੇਰੇ ਦਾ ਸ਼ਿਕਾਰ, ਆਖਿਰ ਕਿਉਂ ਬੰਦ ਹੋਈ ਚਿੰਨਾਸਵਾਮੀ ਦੀ ਬਿਜ਼ਲੀ?…
ਯੂਨੀਅਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਈ ਮੀਟਿੰਗਾਂ ਕੀਤੀਆਂ ਹਨ, ਪਰ ਪਿਛਲੇ ਇੱਕ ਸਾਲ ਤੋਂ ਕੋਈ ਵੀ ਮੰਗ ਨਹੀਂ ਮੰਨੀ ਗਈ ਤੇ ਨਾ ਹੀ ਲਾਗੂ ਕੀਤੀ ਗਈ। ਯੂਨੀਅਨ ਨੇ ਸੋਮਵਾਰ ਨੂੰ ਜ਼ੀਰਕਪੁਰ ਤੇ ਖਰੜ ਬੱਸ ਸਟੇਸ਼ਨ ਬੰਦ ਰੱਖੇ। ਦੋਵੇਂ ਬੱਸ ਸਟੇਸ਼ਨ ਬੰਦ ਹੋਣ ਕਾਰਨ ਯਾਤਰੀਆਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਦੋਵਾਂ ਆਗੂਆਂ ਨੇ ਕਿਹਾ ਕਿ ਜੇਕਰ 9 ਜੁਲਾਈ ਨੂੰ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਪੂਰੇ ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਕੀਤੀ ਜਾਵੇਗੀ ਤੇ 10 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। Punjab Roadways
Bus Strike: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ, ਲੁਧਿਆਣਾ ਵੱਲੋਂ ਪੀਆਰਟੀਸੀ ਡਿਪੂ ਗੇਟ ’ਤੇ ਇੱਕ ਰੈਲੀ ਕੀਤੀ ਗਈ। ਜਤਿੰਦਰ ਸਿੰਘ ਅਤੇ ਸੰਦੀਪ ਸਿੰਘ ਨੇ ਕਿਹਾ ਕਿ ਸਮੇਂ-ਸਮੇਂ ’ਤੇ ਟਰਾਂਸਪੋਰਟ ਵਿਭਾਗ ਦੇ ਠੇਕਾ ਕਰਮਚਾਰੀ ਸੰਘਰਸ਼ ਕਰਦੇ ਹਨ ਅਤੇ ਆਪਣੀਆਂ ਮੰਗਾਂ ਤੋਂ ਸਰਕਾਰ ਨੂੰ ਜਾਣੂ ਕਰਵਾਉਂਦੇ ਹਨ, ਪਰ ਸਰਕਾਰ ਹਮੇਸ਼ਾ ਮੰਗਾਂ ਮੰਨ ਲੈਂਦੀ ਹੈ ਅਤੇ ਨੌਕਰਸ਼ਾਹੀ ਕਾਰਨ ਉਨ੍ਹਾਂ ਨੂੰ ਲਾਗੂ ਨਹੀਂ ਕਰਦੀ ਜਾਂ ਉਨ੍ਹਾਂ ਨੂੰ ਮੁਲਤਵੀ ਕਰ ਦਿੱਤਾ ਜਾਂਦਾ ਹੈ।
ਇਹ ਖਬਰ ਵੀ ਪੜ੍ਹੋ : Rohit Sharma: ਵਾਨਖੇੜੇ ’ਚ ਹੁਣ ਦਿਖਾਈ ਦੇਵੇਗਾ ਰੋਹਿਤ ਸ਼ਰਮਾ ਸਟੈਂਡ, ਮਾਤਾ-ਪਿਤਾ ਨੇ ਪਲ ਨੂੰ ਹੋਰ ਬਣਾਇਆ ਸਪੈਸ਼ਲ
ਸਕੱਤਰ ਪ੍ਰਵੀਨ ਕੁਮਾਰ, ਹਰਸ਼ਰਨ ਸਿੰਘ ਨੇ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ 1 ਜੁਲਾਈ 2024 ਨੂੰ ਹੋਈ ਮੀਟਿੰਗ ਵਿੱਚ ਇੱਕ ਕਮੇਟੀ ਬਣਾਉਣ ਅਤੇ ਟਰਾਂਸਪੋਰਟ ਵਿਭਾਗ ਲਈ ਇੱਕ ਵੱਖਰੀ ਨੀਤੀ ਬਣਾਉਣ ਤੇ ਇੱਕ ਮਹੀਨੇ ਦੇ ਅੰਦਰ ਮੰਗਾਂ ਦਾ ਹੱਲ ਕਰਨ ਦਾ ਫੈਸਲਾ ਕੀਤਾ ਸੀ, ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਸੂਬੇ ’ਚ, ਭਰਤੀਆਂ ਬਿਨਾਂ ਸਮਝੌਤੇ ਦੇ, ਗੈਰ-ਕਾਨੂੰਨੀ ਕਟੌਤੀਆਂ ਤੇ ਹੁਣ ਰਿਸ਼ਵਤਖੋਰੀ ਰਾਹੀਂ ਕੀਤੀਆਂ ਜਾ ਰਹੀਆਂ ਹਨ। Bus Strike
ਤੇ ਸਰਕਾਰੀ ਬੱਸਾਂ ਪ੍ਰਦਾਨ ਕਰਨ ਦੀ ਬਜਾਏ, ਵਿਭਾਗ ਦੇ ਅਧਿਕਾਰੀ ਕਿਲੋਮੀਟਰ ਸਕੀਮ ਤਹਿਤ ਨਿੱਜੀ ਮਾਲਕਾਂ ਦੀਆਂ ਬੱਸਾਂ ਪ੍ਰਦਾਨ ਕਰਕੇ ਵਿਭਾਗਾਂ ਤੋਂ ਕਰੋੜਾਂ ਰੁਪਏ ਲੁੱਟਣ ਦੀ ਤਿਆਰੀ ਕਰ ਰਹੇ ਹਨ, ਜਿਸਦਾ ਯੂਨੀਅਨ ਸਖ਼ਤ ਵਿਰੋਧ ਕਰਦੀ ਹੈ। ਜੇਕਰ 19 ਮਈ ਤੱਕ ਮੰਗਾਂ ਦਾ ਹੱਲ ਨਾ ਹੋਇਆ ਤਾਂ 20-21-22 ਮਈ 2025 ਨੂੰ ਤਿੰਨ ਦਿਨਾਂ ਦੀ ਹੜਤਾਲ ਕੀਤੀ ਜਾਵੇਗੀ ਤੇ 21 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ। ਜੇਕਰ ਫਿਰ ਵੀ ਮੰਗਾਂ ਦਾ ਹੱਲ ਨਾ ਹੋਇਆ ਤਾਂ ਹੜਤਾਲ ਅਣਮਿੱਥੇ ਸਮੇਂ ਲਈ ਹੋ ਜਾਵੇਗੀ ਜਾਂ ਨਿਯਮਾਂ ਅਨੁਸਾਰ ਯਾਤਰੀਆਂ ਨੂੰ ਬਿਠਾਉਣ ਵਰਗਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। Bus Strike
Punjab Bus Strike: ਬੰਦ ਰਹੀਆਂ ਸਰਕਾਰੀ ਲਾਰੀਆਂ, ਨਿੱਜੀ ਟਰਾਂਸਪੋਰਟਰ ਖੁਸ਼, ਨਿਰਾਸ਼ ਦਿਖੀਆਂ ਮਹਿਲਾ ਸਵਾਰੀਆਂ
ਆਪਣੀਆਂ ਮੰਗਾਂ ਨੂੰ ਲੈ ਕੇ ਟਰਾਂਸਪੋਰਟ ਕੱਚੇ ਕਾਮਿਆਂ ਨੇ ਸਰਕਾਰੀ ਬੱਸਾਂ ਬੰਦ ਰੱਖਕੇ ਡਿੱਪੂਆਂ ਵਿੱਚ ਸਰਕਾਰ ਤੇ ਵਿਭਾਗ ਖਿਲਾਫ਼ ਜੰਮਕੇ ਕੱਢਿਆ ਗੁੱਸਾ | Punjab Bus Strike
Punjab Bus Strike: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪਹਿਲਾਂ ਤੋਂ ਹੀ ਐਲਾਨੇ ਪ੍ਰੋਗਰਾਮ ਤਹਿਤ ਸੌਮਵਾਰ ਨੂੰ ਟਰਾਂਸਪੋਰਟ ਕੱਚੇ ਕਾਮਿਆਂ ਵੱਲੋਂ ਸਰਕਾਰੀ ਬੱਸਾਂ ਬੰਦ ਰੱਖਦਿਆਂ ਆਪੋ-ਆਪਣੇ ਡਿੱਪੂਆਂ ਵਿੱਚ ਧਰਨੇ ਲਗਾ ਕੇ ਪੰਜਾਬ ਸਰਕਾਰ ਤੇ ਵਿਭਾਗ ਖਿਲਾਫ਼ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਸਰਕਾਰੀ ਬੱਸਾਂ ਬੰਦ ਰਹਿਣ ਕਾਰਨ ਅਧਾਰ ਕਾਰਡ ’ਤੇ ਮੁਫ਼ਤ ਸਫ਼ਰ ਦਾ ਲੁਫ਼ਤ ਉਠਾਉਣ ਵਾਲੀਆਂ ਮਹਿਲਾ ਸਵਾਰੀਆਂ ਨੂੰ ਖੱਜ਼ਲ- ਖੁਆਰ ਹੋਣਾ ਪਿਆ। ਜਦਕਿ ਕੱਚੇ ਕਾਮਿਆਂ ਦੇ ਬੱਸਾਂ ਬੰਦ ਦੇ ਐਲਾਨ ਕਾਰਨ ਨਿੱਜੀ ਟਰਾਂਸਪੋਰਟ ਖੁਸ਼ ਨਜ਼ਰ ਆਏ।
ਭਾਵੇਂ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਵੱਲੋਂ ਪਿਛਲੇ ਕੁੱਝ ਮਹੀਨਿਆਂ ਤੋਂ ਆਪਣੇ ਸੰਘਰਸ਼ਾਂ ਦੌਰਾਨ ਹੀ 6, 7 ਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਬੰਦ ਰੱਖਣ ਦਾ ਐਲਾਨ ਜਨਤਕ ਕੀਤਾ ਜਾ ਰਿਹਾ ਸੀ ਪਰ ਬਾਵਜ਼ੂਦ ਇਸ ਦੇ ਮਹਿਲਾ ਸਵਾਰੀਆਂ ਆਮ ਦਿਨਾਂ ਵਾਂਗ ਹੀ ਸਰਕਾਰੀ ਬੱਸਾਂ ਦਾ ਇੰਤਜ਼ਾਰ ਵਿੱਚ ਦਿਖਾਈ ਦਿੱਤੀਆਂ ਜੋ ਪੰਜਾਬ ਸਰਕਾਰ ਵੱਲੋਂ ਅਧਾਰ ਕਾਰਡ ’ਤੇ ਦਿੱਤੇ ਮੁਫ਼ਤ ਸਫ਼ਰ ਦਾ ਭਰਪੂਰ ਲੁਫ਼ਤ ਉਠਾ ਰਹੀਆਂ ਹਨ। ਅੱਜ ਉਨ੍ਹਾਂ ਨੂੰ ਸਰਕਾਰੀ ਬੱਸਾਂ ਦੇ ਬੰਦ ਹੋਣ ਕਾਰਨ ਮਜ਼ਬੂਰੀਵੱਸ ਪ੍ਰਾਈਵੇਟ ਬੱਸਾਂ ’ਚ ਪੈਸੇ ਦੇ ਕੇ ਟਿਕਟ ਕਟਵਾਉਣੀ ਪਈ।
ਇਹ ਵੀ ਪੜ੍ਹੋ: New Medical Colleges Punjab: ਬਜਟ ਤੱਕ ਹੀ ਸੀਮਤ ਰਹਿ ’ਗੇ 4 ਨਵੇਂ ਮੈਡੀਕਲ ਕਾਲਜ
ਦੂਜੇ ਪਾਸੇ ਆਮ ਦਿਨਾਂ ਵਿੱਚ ਨਿੱਜੀ ਬੱਸਾਂ ਵਾਲੇ ਜੋ ਇੱਕ ਮਹਿਲਾ ਨਾਲ ਇੱਕ ਸਵਾਰੀ ਮੁਫ਼ਤ ਵੀ ਚੜ੍ਹਾ ਲੈਂਦੇ ਸਨ, ਦੀ ਵੀ ਚਾਂਦੀ ਰਹੀ। ਨਿੱਜੀ ਬੱਸਾਂ ਵਾਲਿਆਂ ਵੱਲੋਂ ਫ਼ਿਲਹਾਲ ਇੱਕ ਨਾਲ ਇੱਕ ਮੁਫ਼ਤ ਦੀ ਸਕੀਮ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਖਾਸਕਰ ਮਹਿਲਾ ਸਵਾਰੀਆਂ ਆਪਣਾ ਖੀਸਾ ਢਿੱਲਾ ਹੋਣ ਕਰਕੇ ਨਿਰਾਸ਼ ਨਜ਼ਰ ਆਈਆਂ। ਅਧਾਰ ਕਾਰਡ ’ਤੇ ਮਿਲ ਰਹੇ ਮੁਫ਼ਤ ਬੱਸ ਸਫ਼ਰ ਖਾਸਕਰ ਮਜ਼ਦੂਰ ਵਰਗ ਨਾਲ ਸੰਬਧਿਤ ਮਹਿਲਾਵਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਜਿਸ ਕਰਕੇ ਅਨੇਕਾਂ ਮਹਿਲਾਵਾਂ ਜੋ ਦੂਰ-ਦੁਰਾਡੇ ਪ੍ਰਾਈਵੇਟ ਨੌਕਰੀ ਕਰਦੀਆਂ ਹਨ, ਘਰ ਦੇ ਚੁੱਲੇ ਦਾ ਮਹੀਨੇ ਭਰ ਦਾ ਖਰਚ ਤੱਕ ਬਚਾ ਰਹੀਆਂ ਹਨ। ਜਦਕਿ ਨਿੱਜੀ ਟਰਾਂਸਪੋਰਟਾਂ ਨੂੰ ਜਿੰਨ੍ਹਾਂ ਨੂੰ ‘ਮੁਫ਼ਤ ਸਫਰ’ ਕਾਰਨ ਨੁਕਸਾਨ ਝੱਲਣਾ ਪੈ ਰਿਹਾ ਹੈ, ਦੇ ਚਿਹਰੇ ਅੱਜ ਖਿੜ੍ਹੇ- ਖਿੜ੍ਹੇ ਦਿਖਾਈ ਦਿੱਤੇ। ਕਿਉਂਕਿ ਤਿੰਨ ਦਿਨ ਉਨ੍ਹਾਂ ਨੂੰ ਇੱਕ ਨਾਲ ਇੱਕ ਮੁਫ਼ਤ ਦਾ ਲਾਲਚ ਦਿੰਦੇ ਹੋਏ ਮਹਿਲਾ ਸਵਾਰੀਆਂ ਨੂੰ ਆਪਣੀ ਬੱਸ ਵਿੱਚ ਚੜਾਉਣ ਲਈ ਮਿੰਨਤਾ ਨਹੀਂ ਕਰਨੀਆਂ ਪੈਣਗੀਆਂ।
ਪੰਜਾਬ ਰੋਡਵੇਜ਼/ ਪਨਬਸ/ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ 25/11 ਦੇ ਸੂਬਾ ਆਗੂ ਸ਼ਮਸ਼ੇਰ ਸਿੰਘ ਢਿੱਲੋਂ ਤੇ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਤੇ ਵਿਭਾਗ ਅੱਗੇ ਆਪਣੀਆਂ ਮੰਗਾਂ ਨੂੰ ਮੰਨਣ ਲਈ ਤਰਲੇ ਕੱਢ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਰੱਤੀ ਭਰ ਵੀ ਸੁਹਿਰਦ ਨਹੀਂ ਹੋਈ। ਜਿਸ ਕਰਕੇ ਮਜ਼ਬੂਰੀਵੱਸ ਉਨ੍ਹਾਂ ਨੂੰ ਤਿੰਨ ਦਿਨ ਲਈ ਸਰਕਾਰੀ ਬੱਸਾਂ ਨੂੰ ਬੰਦ ਰੱਖਣ ਦਾ ਕਦਮ ਚੁੱਕਣਾ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਵਿਭਾਗ ਦੇ ਸਰਵਿਸ ਰੂਲਾਂ ਤਹਿਤ ਪੱਕਾ ਹੋਣ ਦੀ ਯੋਗਤਾ ਰੱਖਦੇ ਹਨ ਪਰ ਸਰਕਾਰ ਜਾਣਬੁੱਝ ਕੇ ਉਨ੍ਹਾਂ ਨੂੰ ਪੱਕਾ ਕਰਨ ਦੀ ਥਾਂ ਸਮਾਂ ਟਪਾ ਰਹੀ ਹੈ। Punjab Bus Strike
ਪੰਜਾਬ ’ਚ ਨਵੇਂ ਸਾਲ ’ਚ ਸੁਖਾਵਾਂ ਹੋਵੇਗਾ ਸਫਰ, ਜਾਣੋ ਕਿਵੇਂ
PRTC ਦੇ ਬੇੜੇ ’ਚ ਸ਼ਾਮਲ ਹੋਣਗੀਆਂ 83 ਬੀਐੱਸ-6 ਨਵੀਂਆਂ ਬੱਸਾਂ | Punjab Roadways
ਨਵੇਂ ਵਰ੍ਹੇ ਦੌਰਾਨ ਖ਼ਰੀਦੀਆਂ ਜਾਣਗੀਆਂ ਨਵੀਆਂ ਬੱਸਾਂ, ਲਾਲਜੀਤ ਸਿੰਘ ਭੁੱਲਰ ਵੱਲੋਂ ਆਦੇਸ਼ ਜਾਰੀ
ਅਧਿਕਾਰੀਆਂ ਨੂੰ ਸੂਬੇ ਦੇ ਹਰੇਕ ਰੂਟ ’ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਕਿਹਾ
ਸਰਕਾਰੀ ਬੱਸ ਸੇਵਾ ਤੋਂ ਸੱਖਣੇ ਰੂਟਾਂ ਦੀ ਸੂਚੀ 15 ਦਿਨਾਂ ਦੇ ਅੰਦਰ-ਅੰਦਰ ਦੇਣ ਦੇ ਨਿਰਦੇਸ਼
ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Roadways: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ। ਇੱਥੇ ਪੰਜਾਬ ਰੋਡਵੇਜ਼/ਪਨਬੱਸ, ਪੀਆਰਟੀਸੀ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਵੇਂ ਸਰਕਾਰ ਵੱਲੋਂ ਮਿੱਥੇ ਗਏ ਟੀਚਿਆਂ ਨੂੰ ਬੀਤੇ ਵਰੇ ਦੌਰਾਨ ਹਾਸਲ ਕੀਤਾ ਗਿਆ ਹੈ, ਉਸੇ ਤਰ੍ਹਾਂ ਨਵੇਂ ਵਰ੍ਹੇ ਵਿੱਚ ਵੀ ਟੀਚਿਆਂ ਨੂੰ ਹਾਸਲ ਕਰਦਿਆਂ ਸਰਕਾਰੀ ਮਾਲੀਏ ਵਿੱਚ ਵਾਧਾ ਕੀਤਾ ਜਾਵੇ।
ਇਹ ਖਬਰ ਵੀ ਪੜ੍ਹੋ : Kotputli Borewell News: ਜਿੰਦਗੀ ਦੀ ਜੰਗ ਹਾਰੀ ਚੇਤਨਾ, 10 ਦਿਨ ਪਹਿਲਾਂ ਡਿੱਗੀ ਸੀ ਬੋਰਵੈੱਲ ’ਚ
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਬੱਸ ਅੱਡਿਆਂ ਨੂੰ ਠੇਕੇ ’ਤੇ ਦਿੱਤਾ ਜਾਵੇ ਤਾਂ ਜੋ ਮਾਲੀਆ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਰੂਟਾਂ ਉੱਤੇ ਜ਼ਿਆਦਾਤਰ ਨਿੱਜੀ ਬੱਸਾਂ ਚੱਲਦੀਆਂ ਹਨ ਅਤੇ ਸਰਕਾਰੀ ਬੱਸ ਸਰਵਿਸ ਨਾਂਹ ਬਰਾਬਰ ਹੈ, ਉਨ੍ਹਾਂ ਰੂਟਾਂ ’ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਤਾਂ ਜੋ ਔਰਤਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਮੁਸਾਫਰਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਸੂਬੇ ਦੇ ਹਰੇਕ ਰੂਟ ’ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਤਾਂ ਜੋ ਨਿੱਜੀ ਬੱਸ ਅਪ੍ਰੇਟਰਾਂ ਦੀ ਮਨਮਰਜ਼ੀ ਨੂੰ ਠੱਲ੍ਹ ਪਾਈ ਜਾ ਸਕੇ।
ਭੁੱਲਰ ਨੇ ਅਧਿਕਾਰੀਆਂ ਨੂੰ ਅਜਿਹੇ ਸਾਰੇ ਰੂਟਾਂ, ਜਿਨ੍ਹਾਂ ’ਤੇ ਸਰਕਾਰੀ ਬੱਸ ਸੇਵਾ ਉਪਲਬਧ ਨਹੀਂ ਹੈ, ਉਨ੍ਹਾਂ ਦੀ ਸੂਚੀ 15 ਦਿਨਾਂ ਦੇ ਅੰਦਰ-ਅੰਦਰ ਇਕੱਤਰ ਕਰਕੇ ਪੇਸ਼ ਕਰਨ ਦੇ ਵੀ ਹੁਕਮ ਦਿੱਤੇ। ਮੀਟਿੰਗ ਦੌਰਾਨ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਵਧੀਕ ਮੁੱਖ ਸਕੱਤਰ ਟਰਾਂਸਪੋਰਟ ਡੀਕੇ ਤਿਵਾੜੀ, ਐੱਸਟੀਸੀ ਜਸਪ੍ਰੀਤ ਸਿੰਘ, ਐੱਮਡੀ ਪਨਬੱਸ ਰਾਜੀਵ ਕੁਮਾਰ ਗੁਪਤਾ, ਐੱਮਡੀ ਪੀਆਰਟੀਸੀ ਬਿਕਰਮਜੀਤ ਸਿੰਘ ਸ਼ੇਰਗਿੱਲ, ਡਿਪਟੀ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ, ਏਡੀਓ ਪਨਬੱਸ ਰਾਜੀਵ ਦੱਤਾ, ਜੀਐੱਮ ਪੀਆਰਟੀਸੀ ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜ਼ੂਦ ਸਨ। Punjab Roadways
Punjab: ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਪੜ੍ਹੋ ਤੇ ਜਾਣੋ
Punjab: ਚੰਡੀਗੜ੍ਹ। ਪੰਜਾਬ ’ਚ ਸਰਕਾਰੀ ਬੱਸਾਂ ਵਿੱਚ ਸਫਰ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਅਸਲ ਵਿੱਚ ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਸੌਖਾ ਅਤੇ ਸੁਰੱਖਿਅਤ ਹੋਣ ਵਾਲਾ ਹੈ। ਪੰਜਾਬ ਸਰਕਾਰ ਪੀ.ਆਰ.ਟੀ.ਸੀ. ਇਹ ਆਪਣੇ ਫਲੀਟ ਵਿੱਚ ਲਗਭਗ 577 ਨਵੀਆਂ ਬੱਸਾਂ ਨੂੰ ਸ਼ਾਮਲ ਕਰਨ ਦੀ ਤਿਆਰੀ ਕਰ ਰਿਹਾ ਹੈ। ਸੂਤਰਾਂ ਅਨੁਸਾਰ 400 ਤੋਂ ਵੱਧ ਬੱਸਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।
Read Also : Punjab Highway News: ਪੰਜਾਬ-ਹਰਿਆਣਾ ਨੂੰ ਮਿਲਿਆ ਦੀਵਾਲੀ ਦਾ ਤੋਹਫ਼ਾ, ਇਹ ਐਕਸਪ੍ਰੈਸ ਵੇਅ ਸ਼ੁਰੂ ਹੋਣ ਦੀ ਤਿਆਰੀ
ਕਿਆਸ ਲਾਏ ਜਾ ਰਹੇ ਹਨ ਕਿ ਪੀ.ਆਰ.ਟੀ.ਸੀ. ਨੂੰ ਜਨਵਰੀ 2025 ’ਚ 200 ਬੱਸਾਂ ਮਿਲਣਗੀਆਂ ਜਦਕਿ ਬਾਕੀ ਬੱਸਾਂ ਮਈ ਮਹੀਨੇ ਤੱਕ ਸੜਕਾਂ ’ਤੇ ਉਤਾਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਰਕਾਰੀ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ। ਜਲਦੀ ਹੀ ਇਸ ਸਬੰਧੀ ਪ੍ਰਸਤਾਵ ਤਿਆਰ ਕਰਕੇ ਮੰਤਰੀ ਮੰਡਲ ਵਿੱਚ ਲਿਆਂਦਾ ਜਾਵੇਗਾ। ਭਰੋਸੇਯੋਗ ਵਸੀਲਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਇਸ ਵੇਲੇ ਸਰਕਾਰੀ ਬੱਸ ਸੇਵਾ ਨੂੰ ਮਜ਼ਬੂਤ ​​ਕਰਨ ਵਿੱਚ ਲੱਗੀ ਹੋਈ ਹੈ। ਇੰਨਾ ਹੀ ਨਹੀਂ ਯਾਤਰੀਆਂ ਦੀ ਸਹੂਲਤ ਲਈ ਸਰਕਾਰੀ ਬੱਸਾਂ ਨੂੰ ਪ੍ਰਾਈਵੇਟ ਬੱਸਾਂ ਦੀ ਤਰਜ਼ ’ਤੇ ਸੁਧਾਰਿਆ ਜਾ ਰਿਹਾ ਹੈ। ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਪੀਆਰਟੀਸੀ ਕੋਲ 704 ਦੇ ਕਰੀਬ ਬੱਸਾਂ ਹਨ, ਜੋ ਹੁਣ ਵਧ ਕੇ 1100 ਹੋ ਜਾਣਗੀਆਂ। Punjab
ਇਸ ਦੇ ਨਾਲ ਹੀ ਲੋਕਾਂ ਨੂੰ ਰੋਜ਼ਾਨਾ 1.25 ਕਰੋੜ ਰੁਪਏ ਦੀ ਬੱਸ ਸੇਵਾ ਮੁਹੱਈਆ ਕਰਵਾਈ ਜਾਂਦੀ ਹੈ। ਪੀ.ਆਰ.ਟੀ.ਸੀ ਨੇ ਸਾਲ 2021-22 ਦੇ ਮੁਕਾਬਲੇ 2023-24 ਵਿੱਚ 263.39 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਦਾ ਰਿਕਾਰਡ ਬਣਾਇਆ ਹੈ। 2022-23 ਦੀ ਆਮਦਨ ਵਧ ਕੇ 870.48 ਕਰੋੜ ਰੁਪਏ ਹੋ ਗਈ ਹੈ।
Punjab News: ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ 27 ਡਿਪੂਆਂ ’ਤੇ ਕੀਤੀਆਂ ਗੇਟ ਰੈਲੀਆਂ
ਸਰਕਾਰ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਨੂੰ ਖਤਮ ਕਰਨ ਦੇ ਰਾਹ ਪਈ: ਆਗੂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਸਾਂਝੀਆਂ ਐਕਸ਼ਨ ਕਮੇਟੀਆਂ ਦੇ ਸੱਦੇ ’ਤੇ ਪੰਜਾਬ ਭਰ ਦੇ 27 ਡਿਪੂਆਂ ਵਿੱਚ ਵਰਕਰਾਂ ਦੀਆਂ ਮੰਗਾਂ ਅਤੇ ਟਰਾਂਸਪੋਰਟ ਅਦਾਰੇ ਵੱਲ ਸਰਕਾਰ ਦੀ ਬੇਰੁਖੀ ਵਾਲੇ ਰਵਈਏ ਨੂੰ ਲੈ ਕੇ ਗੇਟਾਂ ਤੇ ਭਰਵੀਆਂ ਰੈਲੀਆਂ ਕੀਤੀਆਂ ਗਈਆਂ। ਬਠਿੰਡਾ, ਸੰਗਰੂਰ, ਬੁਢਲਾਡਾ, ਫਰੀਦਕੋਟ, ਕਪੂਰਥਲਾ, ਲੁਧਿਆਣਾ, ਬਰਨਾਲਾ ਅਤੇ ਚੰਡੀਗੜ੍ਹ ਡਿਪੂ ਵਿੱਚ ਵੀ ਭਰਵੀਆਂ ਰੈਲੀਆਂ ਕੀਤੀਆਂ ਗਈਆਂ। Punjab News
ਇਹ ਵੀ ਪੜ੍ਹੋ: ਮੇਰੇ ਨਾਂਅ ’ਤੇ ਪੈਸੇ ਮੰਗੇ ਤਾਂ ਹੋਵੇਗੀ ਸਖ਼ਤ ਕਾਰਵਾਈ, ਮੰਤਰੀ ਅਨਮੋਲ ਗਗਨ ਮਾਨ ਨੇ ਆੜੇ ਹੱਥੀਂ ਲਏ ਅਧਿਕਾਰੀ
ਇਸ ਦੌਰਾਨ ਪਟਿਆਲਾ ਵਿਖੇ ਪੀ.ਆਰ.ਟੀ.ਸੀ. ਦੇ ਵਰਕਸ਼ਾਪ ਦੇ ਗੇਟ ਉਪਰ ਰੈਲੀ ਨੂੰ ਸੰਬੋਧਨ ਕਰਦਿਆ ਨਿਰਮਲ ਸਿੰਘ ਧਾਲੀਵਾਲ ਕਨਵੀਨਰ, ਬਹਾਦਰ ਸਿੰਘ, ਜਰਨੈਲ ਸਿੰਘ, ਮਨਜਿੰਦਰ ਕੁਮਾਰ, ਬੱਬੂ ਸ਼ਰਮਾ, ਮੋਹਿੰਦਰ ਸਿੰਘ ਅਤੇ ਉਤਮ ਸਿੰਘ ਬਾਗੜੀ ਨੇ ਦੱਸਿਆ ਕਿ ਐਕਸ਼ਨ ਕਮੇਟੀਆਂ ਵਲੋਂ ਵਿਸ਼ਾਲ ਸਾਂਝੀ ਰੈਲੀ ਬੱਸ ਸਟੈਂਡ ਲੁਧਿਆਣਾ ਤੇ ਹੋਣ ਜਾ ਰਹੀ ਹੈ ਉਸ ਵਿੱਚ ਦੋਨਾਂ ਅਦਾਰਿਆਂ ਤੇ ਭਾਰੀ ਗਿਣਤੀ ਵਿੱਚ ਕਰਮਚਾਰੀ ਸ਼ਮੂਲੀਅਤ ਕਰਨ ਤਾਂ ਕਿ ਪੰਜਾਬ ਸਰਕਾਰ ਦੇ ਕੰਨਾਂ ਵਿੱਚ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ, ਭਰਿਸ਼ਟਾਚਾਰ ਦਾ ਖਾਤਮਾ, ਪੰਜਾਬ ਸਰਕਾਰ ਦੀ ਇਨ੍ਹਾਂ ਅਦਾਰਿਆਂ ਨੂੰ ਖਤਮ ਕਰਨ ਦੀ ਨੀਤੀ ਦੇ ਸਬੰਧ ਵਿੱਚ ਅਵਾਜ ਪਹੁੰਚ ਸਕੇ। ਇਸ ਰੈਲੀ ਵਿੱਚ ਕਰਮਚਾਰੀਆਂ ਅਤੇ ਅਦਾਰੇ ਦੀ ਸਲਾਮਤੀ ਨਾਲ ਸਬੰਧਤ ਮੰਗਾਂ ਦਾ ਮੰਗ ਪੱਤਰ ਜਾਰੀ ਕਰਕੇ ਸਬੰਧਤ ਅਥਾਰਟੀਆਂ ਨੂੰ ਦਿੱਤਾ ਜਾਵੇਗਾ।
ਜਿਨ੍ਹਾਂ ਮੰਗਾਂ ਨੂੰ ਲੈ ਕੇ ਇਹ ਵਿਸ਼ਾਲ ਏਕਾ ਉਸਰਿਆ ਹੈ ਅਤੇ ਨਿਰੰਤਰ ਸੰਘਰਸ਼ ਦਾ ਸੰਕਲਪ ਲਿਆ ਗਿਆ। ਉਹਨਾਂ ਵਿੱਚ ਕੰਟਰੈਕਟ ਵਰਕਰਾਂ ਦਾ ਨਿਰਦਈ ਤਰੀਕੇ ਨਾਲ ਕੀਤਾ ਜਾ ਰਿਹਾ ਸ਼ੋਸ਼ਣ ਬੰਦ ਕਰਕੇ ਉਹਨਾਂ ਨੂੰ ਰੈਗੂਲਰ ਕੀਤਾ ਜਾਵੇ, ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਵਿੱਚ ਕਰਮਵਾਰ 1800 ਅਤੇ 800 ਨਵੀਆਂ ਬੱਸਾਂ ਸਰਕਾਰੀ ਮਾਲਕੀ ਵਾਲੀਆਂ ਪਾਈਆਂ ਜਾਣ, ਟਰਾਂਸਪੋਰਟ ਮਾਫੀਆ ਖਤਮ ਕੀਤਾ ਜਾਵੇ,
ਬੇਹੱਦ ਵਧ ਫੁੱਲ ਰਿਹਾ ਭਰਿਸ਼ਟਾਚਾਰ ਰੋਕਿਆ ਜਾਵੇ, ਕੰਟਰੈਕਟ ਵਰਕਰਾਂ ਦੀਆਂ ਤਨਖਾਹਾਂ ਵਿੱਚ ਇਕਸਾਰਤਾ ਲਿਆਂਦੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਬਕਾਏ ਅਦਾ ਕੀਤੇ ਜਾਣ, 1992 ਦੀ ਪੈਨਸ਼ਨ ਸਕੀਮ ਤੋਂ ਵਾਂਝੇ ਰਹਿੰਦੇ ਸੇਵਾ ਮੁਕਤ ਕਰਮਚਾਰੀਆਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਵੇ, ਦੋਨਾਂ ਅਦਾਰਿਆਂ ਦੇ ਪ੍ਰਬੰਧਕੀ ਢਾਂਚੇ ਵਿੱਚ ਆਏ ਨਿਘਾਰ ਨੂੰ ਦੂਰ ਕਰਨਾ, ਆਰ.ਟੀ.ਏ. ਦਫਤਰਾਂ ਦੇ ਕੰਮ ਦੀ ਪੜਤਾਲ ਕਰਾਉਣਾ, ਬਲੈਕ ਲਿਸਟ ਵਰਗਾ ਗੈਰਕਾਨੂੰਨੀ ਤਰੀਕਾ ਬੰਦ ਕਰਨਾ ਆਦਿ ਮੰਗਾਂ ਸ਼ਾਮਲ ਹਨ। Punjab News
Punjab Roadways : ਪੰਜਾਬ ਰੋਡਵੇਜ ’ਚ ਸਫ਼ਰ ਕਰਨ ਵਾਲਿਆਂ ਲਈ ਨਵੀਂ ਦਿੱਕਤ ਹੋਈ ਖੜ੍ਹੀ, ਨਵੀਂ ਅਪਡੇਟ
ਚੰਡੀਗੜ੍ਹ। ਪੰਜਾਬ ਰੋਡਵੇਜ (Punjab Roadways) ’ਚ ਸਫ਼ਰ ਕਰਨ ਵਾਲੇ ਲੋਕਾਂ ਲਈ ਬੀਤੇ ਦਿਨੀਂ ਚੰਗੀ ਖ਼ਬਰ ਸਾਹਮਣੇ ਆਈ ਸੀ। ਜਿਸ ਦੌਰਾਨ ਕਿਹਾ ਗਿਆ ਸੀ ਕਿ 52 ਸਵਾਰੀਆਂ ਤੱਕ ਸੀਮਿਤ ਨਿਯਮ ਤੇ ਸ਼ਰਤ ਹਟਾ ਦਿੱਤੀ ਗਈ ਸੀ। ਪਰ ਅੱਜ ਯੂਨੀਅਨ ਨੇ ਫਿਰ ਕਿਹਾ ਹੈ ਕਿ ਇਹ ਸਹੂਲਤ ਸਿਰਫ਼ 8 ਫਰਵਰੀ ਤੱਕ ਸਵੇਰੇ ਅਤੇ ਸ਼ਾਮ ਵਾਲੇ ਰੂਟਾਂ ’ਤੇ ਹੀ ਮਿਲੇਗੀ।
ਪੂਰਾ ਦਿਨ ਸਿਰਫ਼ 52 ਸਵਾਰੀਆਂ ਬਿਠਾ ਕੇ ਹੀ ਬੱਸਾਂ ਚਲਾਈਆਂ ਜਾਣਗੀਆਂ। ਇਸ ਦੌਰਾਨ ਸਵਾਰੀਆਂ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 8 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਮੀਟਿੰਗ ਦੌਰਾਨ ਯੂਨੀਅਨ ਦੀਆਂ ਮੰਗਾਂ ਮੰਨੀਆਂ ਜਾਂਦੀਆਂ ਹਨ ਤਾਂ 52 ਸਵਾਰੀਆਂ ਬਿਠਾਉਣ ਵਾਲਾ ਫੈਸਲਾ ਪੂਰੀ ਤਰ੍ਹਾਂ ਵਾਪਸ ਲਿਆ ਜਾ ਸਕਦਾ ਹੈ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਲੋਕਾਂ ਦੀਆਂ ਪ੍ਰੇਸ਼ਾਨੀਆਂ ਹੋਰ ਵੀ ਵਧ ਸਕਦੀਆਂ ਹਨ। (Punjab Roadways)
Also Read : Sarkar Tuhade Dwar Services : ਅੱਜ ਆਵੇਗੀ ਸਰਕਾਰ ਤੁਹਾਡੇ ਦੁਆਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
Punjab Roadways : ਪੰਜਾਬ ਰੋਡਵੇਜ ਵੱਲੋਂ ਆਈ ਵੱਡੀ ਰਾਹਤ ਦੀ ਖਬਰ
ਚੰਡੀਗੜ੍ਹ। ਪੰਜਾਬ ਰੋਡਵੇਜ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਰਾਹਤ ਦੀ ਖ਼ਬਰ ਹੈ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਪਨਬਸ, ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੂੰ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਇਸ ਕਾਰਨ ਯੂਨੀਅਨ ਨੇ 52 ਸਵਾਰੀਆਂ ਬਿਠਾਉਣ ਸਬੰਧੀ ਲਾਈ ਗਈ ਪਾਬੰਦੀ ਅਤੇ ਬਣਾਏ ਗਏ ਨਿਯਮ ਨੂੰ ਵਾਪਸ ਲੈ ਲਿਆ ਹੈ। (Punjab Roadways)
ਯੂਨੀਅਨ ਨੇ ਕੇਂਦਰ ਵੱਲੋਂ ਬਣਾਏ ਹਿੱਟ ਐਂਡ ਰਨ ਕਾਨੂੰਨ ਅਤੇ ਸੂਬਾ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਬੱਸਾਂ ’ਚ 52 ਤੋਂ ਵੱਧ ਸਵਾਰੀਆਂ ਬਿਠਾਉਣ ’ਤੇ ਰੋਕ ਲਾ ਦਿੱਤੀ ਸੀ। ਇਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵਿਭਾਗੀ ਅਧਿਕਾਰੀਆਂ ਨੇ ਯੂਨੀਅਨ ਨਾਲ ਮੀਟਿੰਗ ਕਰਦੇ ਹੋਏ ਭਰੋਸਾ ਦਿੱਤਾ ਕਿ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਂਦੇ ਹੋਏ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕੀਤਾ ਜਾਵੇਗਾ। (Punjab Roadways)
Also Read : ‘ਨੈੱਟ ਜ਼ੀਰੋ’ ਕਾਰਬਨ ਨਿਕਾਸੀ ਦੇ ਰਾਹ ’ਚ ਚੁਣੌਤੀਆਂ
ਇਸ ਕਾਰਨ ਯੂਨੀਅਨ ਨੇ 52 ਸਵਾਰੀਆਂ ਵਾਲੀ ਪਾਬੰਦੀ ਨੂੰ ਹਟਾ ਦਿੱਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰਮੇਸ਼ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਸ਼ੇਰ ਸਿੰਘ ਢਿੱਲੋਂ ਦੀ ਪ੍ਰਧਾਨਗੀ ’ਚ ਹੋਈ ਮੀਟਿੰਗ ’ਚ ਬੁਲਾਰਿਆਂ ਨੇ ਕਿਹਾ ਕਿ ਲੋਕਾਂ ਦੀ ਪ੍ਰੇਸ਼ਾਨੀ ਨੂੰ ਦੇਖਦਿਆਂ ਫੈਸਲਾ ਲੈਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਰਕਾਰੀ ਬੱਸਾਂ ਦੀ ਗਿਣਤੀ ਘੰਟ ਹੋਣ ਕਾਰਨ ਲੋਕਾਂ ਨੂੰ ਆਪਣੀ ਮੰਜਲ ’ਤੇ ਪਹੁੰਚਣ ’ਚ ਮੁਸ਼ਕਲ ਆ ਰਹੀ ਸੀ। ਯੂਨੀਅਨ ਸਵਾਰੀਆਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੀ, ਇਸ ਲਈ ਉਨ੍ਹਾਂ ਵੱਧ ਸਵਾਰੀਆਂ ਬਿਠਾਉਣ ਅਤੇ ਸੀਟਾਂ ਭਰ ਜਾਣ ’ਤੇ ਸਵਾਰੀਆਂ ਦੇ ਖੜੇ ਹੋ ਕੇ ਸਫ਼ਰ ਕਰਨ ਨੂੰ ਮਨਜ਼ੂਰ ਕਰ ਲਿਆ ਹੈ ਤਾਂ ਕਿ ਵੱਧ ਤੋਂ ਵੱਧ ਲੋਕ ਆਪਣੀ ਮੰਜਲ ਤੱਕ ਪਹੁੰਚ ਸਕਣ।
ਬੱਸਾਂ ਵਿੱਚ ਸੀਟਾਂ ਤੋਂ ਵੱਧ ਸਵਾਰੀਆਂ ਨਹੀਂ ਬਿਠਾਵਾਂਗੇ, ਸਰਕਾਰ ਮੰਗਾਂ ਵੱਲ ਨਹੀਂ ਦੇ ਰਹੀ ਧਿਆਨ | Punjab Roadways
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਨਵਾਂ ਐਲਾਨ ਕੀਤਾ ਗਿਆ ਹੈ ਕਿ ਉਹ 23 ਜਨਵਰੀ ਤੋਂ ਸਰਕਾਰੀ ਬੱਸਾਂ ਵਿੱਚ ਸੀਟਾਂ ਦੇ ਅਨੁਸਾਰ ਹੀ ਸਵਾਰੀਆਂ ਨੂੰ ਬਿਠਾਉਣਗੇ ਅਤੇ ਸੀਟਾਂ ਤੋਂ ਵੱਧ ਬੱਸਾਂ ਵਿੱਚ ਸਵਾਰੀਆਂ ਨਹੀਂ ਬਿਠਾਉਣਗੇ। ਉਂਜ ਇਸ ਸਬੰਧੀ ਨਾ ਤਾਂ ਸਰਕਾਰ ਵੱਲੋਂ ਕੋਈ ਆਦੇਸ਼ ਜਾਰੀ ਕੀਤਾ ਗਿਆ ਹੈ ਅਤੇ ਨਾ ਹੀ ਪੀਆਰਟੀਸੀ ਜਾਂ ਪਨਬਸ ਮੈਨੇਜ਼ਮੈਂਟ ਵੱਲੋਂ। ਇੱਧਰ ਪੀਆਰਟੀਸੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਕੱਲ੍ਹ ਤੋਂ ਬਾਅਦ ਇਸ ਮਾਮਲੇ ਸਬੰਧੀ ਆਪਣਾ ਅਗਲਾ ਕਦਮ ਚੁੱਕਣਗੇ। (Punjab Roadways)
ਚੰਡੀਗੜ੍ਹ ਮੇਅਰ ਚੋਣ ਨਾਲ ਜੁੜੀ ਵੱਡੀ ਖਬਰ
ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ 25/11 ਅਤੇ ਕੰਟਰੈਕਟ ਵਰਕਰ ਯੂਨੀਅਨ ਆਜ਼ਾਦ 31/7 ਪੰਜਾਬ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਉਹ ਸਰਕਾਰੀ ਬੱਸਾਂ ਦੇ ਅੰਦਰ ਜਿੰਨੀਆਂ ਬੱਸਾਂ ਦੀਆਂ ਸੀਟਾਂ ਹੋਣਗੀਆਂ, ਉਸੇ ਅਨੁਸਾਰ ਹੀ ਸਵਾਰੀਆਂ ਚਾੜ੍ਹਨਗੇ ਅਤੇ ਸੀਟਾਂ ਤੋਂ ਵੱਧ ਕਿਸੇ ਵੀ ਸਵਾਰੀ ਨੂੰ ਨਹੀਂ ਬਿਠਾਇਆ ਜਾਵੇਗਾ। ਉਨ੍ਹਾਂ ਹਵਾਲਾ ਦਿੱਤਾ ਕਿ ਉਨ੍ਹਾਂ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਬਿਆਨ ਦਿੱਤਾ ਗਿਆ ਕਿ ਬੱਸਾਂ ਅੰਦਰ ਸੀਟਾਂ ਤੋਂ ਵੱਧ ਸਵਾਰੀਆਂ ਚੜ੍ਹਾਉਣਾ ਗੈਰ-ਕਾਨੂੰਨੀ ਹੈ। ਇਸ ਲਈ ਅਸੀਂ ਉਨ੍ਹਾਂ ਦੇ ਹੁਕਮਾਂ ਦੀ ਹੀ ਪਾਲਣਾ ਕਰ ਰਹੇ ਹਨ। (Punjab Roadways)
ਜਥੇਬੰਦੀ ਦੇ ਸੂਬਾ ਆਗੂ ਹਰਕੇਸ਼ ਕੁਮਾਰ ਵਿੱਕੀ, ਡਿਪੂ ਪ੍ਰਧਾਨ ਸਹਿਜਪਾਲ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਅਤੇ ਮੁਲਾਜ਼ਮਾਂ ਨੂੰ ਮੰਗਾਂ ਪੂਰੀਆਂ ਹੋਣ ਦੀ ਬਜਾਏ ਝੂਠ ਹੀ ਪੱਲੇ ਪੈ ਰਹੇ ਹਨ। ਕੇਂਦਰ ਸਰਕਾਰ ਵੱਲੋਂ ਜੋ ਕਾਨੂੰਨ ਲਿਆਦਾ ਜਾ ਰਿਹਾ ਹੈ ਉਹ ਡਰਾਇਵਰਾਂ ਲਈ ਮਾਰੂ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਵਿੱਚ 100 ਤੋਂ ਵੱਧ ਸਵਾਰੀਆਂ ਸਫ਼ਰ ਕਰ ਰਹੀਆਂ ਹਨ। ਇਸ ਲਈ 23 ਜਨਵਰੀ ਤੋਂ 52 ਸੀਟਾਂ ਵਾਲੀ ਬੱਸ ਵਿੱਚ 52 ਸਵਾਰੀਆਂ ਨੂੰ ਸਫ਼ਰ ਕਰਵਾਇਆ ਜਾਵੇਗਾ ਅਤੇ ਵੱਧ ਸਵਾਰੀਆਂ ਨੂੰ ਨਹੀਂ ਬਿਠਾਇਆ ਜਾਵੇਗਾ ਦੱਸਣਯੋਗ ਹੈ ਕਿ ਔਰਤਾਂ ਨੂੰ ਮੁਫ਼ਤ ਸਫ਼ਰ ’ਤੇ ਚੱਲਦਿਆਂ ਸਰਕਾਰੀ ਬੱਸਾਂ ਭਰੀਆਂ ਹੀ ਰਹਿੰਦੀਆਂ ਹਨ, ਜਿਸ ਤੋਂ ਮੁਲਾਜ਼ਮ ਵੀ ਔਖੇ ਹਨ। (Punjab Roadways)
ਸਰਕਾਰ ਜਾਂ ਮੈਨੇਜ਼ਮੈਂਟ ਵੱਲੋਂ ਅਜਿਹਾ ਕੋਈ ਫੈਸਲਾ ਨਹੀਂ : ਉੱਚ ਅਧਿਕਾਰੀ
ਇੱਧਰ ਪੀਆਰਟੀਸੀ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਜਾਂ ਮੈਨੇਜ਼ਮੈਂਟ ਵੱਲੋਂ ਅਜਿਹਾ ਕੋਈ ਫੈਸਲਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਮੁਲਾਜ਼ਮ ਫੈਸਲੇ ਲੈਣਗੇ ਕੀ ਕਰਨਾ ਹੈ ਕੀ ਨਹੀਂ ਕਰਨਾ। ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਬਾਅਦ ਉਹ ਸਥਿਤੀ ਦੇਖ ਕੇ ਹੀ ਕੋਈ ਅਗਲਾ ਕਦਮ ਚੁੱਕਣਗੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਇਸ ਵਰਤਾਰੇ ਨੂੰ ਵਾਚ ਰਹੇ ਹਨ।