Corona Effect Punjab - Sach Kahoon Punjabi

ਹੁਣ ਸਾਰੇ ਸ਼ਾਪਿੰਗ ਮਾਲ, ਕਿਸਾਨ ਮੰਡੀਆਂ ਅਤੇ ਅਜਾਇਬ ਘਰਾਂ ਨੂੰ ਵੀ ਤਾਲੇ ਲਗਾਉਣ ਦੇ ਆਦੇਸ਼, ਰਹਿਣਗੇ ਬੰਦ
ਰੇਹੜੀ ਵਾਲਿਆਂ ਨੂੰ ਗਲੀ/ਮੁਹੱਲਿਆਂ ਵਿਚ ਸਬਜ਼ੀ ਵੇਚਣ ਦੀ ਦਿੱਤੀ ਇਜਾਜ਼ਤ

ਮੈਰਿਜ ਪੈਲਸਾਂ ਨੂੰ ਸਮਾਗਮਾਂ ਵਿੱਚ 50 ਵਿਅਕਤੀਆਂ ਤੋਂ ਵੱਧ ਇਕੱਠ ਨਾ ਕਰਨ ਦੇ ਨਿਰਦੇਸ਼

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਸਿਨੇਮਾ ਮਾਲ ਅਤੇ ਸਕੂਲਾਂ ਸਣੇ ਜਿੰਮ ਬੰਦ ਕਰਨ ਦੇ ਆਦੇਸ਼ਾ ਤੋਂ ਬਾਅਦ ਹੁਣ ਸੂਬੇ ਭਰ ਦੇ ਸਾਰੇ ਸ਼ਾਪਿੰਗ ਕਿਸਾਨ ਮੰਡੀਆਂ ਦੇ ਨਾਲ ਹੀ ਅਜਾਇਬ ਘਰਾਂ ਨੂੰ ਵੀ ਬੰਦ ਰੱਖਣ ਆਦੇਸ਼ ਪੰਜਾਬ ਸਰਕਾਰ ਵਲੋਂ ਜਾਰੀ ਕਰ ਦਿੱਤੇ ਗਏ ਹਨ। ਹੁਣ ਤੋਂ ਬਾਅਦ ਇਹ ਸਾਰੇ ਅਦਾਰੇ 31 ਮਾਰਚ ਤੱਕ ਬੰਦ ਰਹਿਣਗੇ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਇਸ ਫੈਸਲੇ ਲੈ ਕੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਥੇ ਹੀ ਸਾਰੀਆਂ ਧਾਰਮਿਕ ਸੰਸਥਾਵਾਂ ਅਤੇ ਡੇਰਾ ਪ੍ਰਬੰਧਕਾਂ ਨੂੰ ਆਪਣੇ ਧਾਰਮਿਕ ਸਮਾਗਮ 31 ਮਾਰਚ, 2020 ਤੱਕ ਮੁਲਤਵੀ ਕਰਨ ਦੀ ਬੇਨਤੀ ਵੀ ਕੀਤੀ ਗਈ ਹੈ।

ਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਦੇ ਆਧਾਰ ‘ਤੇ, ਪੰਜਾਬ ਦੇ ਮੰਤਰੀ ਸਮੂਹ ਨੇ ਮੈਰਿਜ ਪੈਲੇਸਾਂ ਵਿਖੇ ਕਰਵਾਏ ਜਾ ਰਹੇ ਵਿਆਹ ਸਮਾਗਮਾਂ ਦੌਰਾਨ ਇਕੱਠ ਕਰਨ ‘ਤੇ ਰੋਕ ਲਗਾਉਣ ਦਾ ਵੀ ਫੈਸਲਾ ਕੀਤਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ ਜਾਰੀ ਕੀਤੇ ਗਏ ਹਨ ਕਿ ਮੈਰਿਜ ਪੈਲੇਸਾਂ ਵਿੱਚ ਕਿਸੇ ਵੀ ਸਮਾਰੋਹ ਦੌਰਾਨ 50 ਵਿਅਕਤੀਆਂ ਤੋਂ ਵੱਧ ਇਕੱਠ ਨਾ ਕੀਤਾ ਜਾਵੇ।

ਇਸੇ ਤਰਾਂ ਡਿਪਟੀ ਕਮਿਸ਼ਨਰ ਨੂੰ ਆਪਣੇ ਅਧਿਕਾਰ ਖੇਤਰ ਵਿਚਲੇ ਸਾਰੇ ਰੈਸਟੋਰੈਂਟਾਂ, ਹੋਟਲਾਂ, ਢਾਬਿਆਂ ਅਤੇ ਫੂਡ ਕੋਰਟਾਂ ਵਿੱਚ ਹੈਂਡ ਵਾਸ਼ਿੰਗ ਪ੍ਰੋਟੋਕੋਲ ਲਾਗੂ ਕਰਨ ਅਤੇ ਜਿਸ ਜਗਾਂ ਨੂੰ ਵੱਧ ਲੋਕ ਛੂੰਹਦੇ ਹਨ ਉਹਨਾਂ ਥਾਵਾਂ ਦੀ ਢੁਕਵੀਂ ਸਫਾਈ ਤੋਂ ਇਲਾਵਾ ਵਿਅਕਤੀਆਂ ਅਤੇ ਟੇਬਲਾਂ ਵਿਚਕਾਰ 1 ਮੀਟਰ ਦੀ ਦੂਰੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਸੂਬੇ ਦੇ ਸਾਰੇ ਸਾਪਿੰਗ ਕੰਪਲੈਕਸ, ਮਾਲ ਅਤੇ ਸਿਨੇਮਾ 31 ਮਾਰਚ ਤੱਕ ਬੰਦ ਰਹਿਣਗੇ ਪਰ ਮਾਲਾਂ ਵਿਚਲੀਆਂ ਕੈਮਿਸਟਾਂ ਅਤੇ ਕਰਿਆਨੇ ਦੀਆਂ ਦੁਕਾਨਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਇਸੇ ਤਰਾਂ ਸੂਬੇ ਦੀਆਂ ਸਾਰੀਆਂ ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਮੰਤਰੀ ਸਮੂਹ ਨੇ ਲੋਕਾਂ ਦੀ ਸਹੂਲਤ ਲਈ ਰੇਹੜੀ ਵਾਲਿਆਂ ਨੂੰ ਗਲੀ/ਮੁਹੱਲਿਆਂ ਵਿਚ ਸਬਜੀ ਵੇਚਣ ਦੀ ਆਗਿਆ ਦੇ ਦਿੱਤੀ ਹੈ।

ਮੰਤਰੀ ਸਮੂਹ ਨੇ ਸਕੂਲ ਸਿੱਖਿਆ ਵਿਭਾਗ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਦੇ ਪ੍ਰਬੰਧਕੀ ਅਦਾਰਿਆਂ ਨੂੰ ਵੀ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਜੇ ਪ੍ਰੀਖਿਆਵਾਂ ਕਰਵਾਉਣ ਦੀ ਸਖਤ ਜਰੂਰਤ ਹੈ ਤਾਂ ਉਹ ਸੰਸਥਾਵਾਂ ਅਤੇ ਸਕੂਲ ਜਿਲ੍ਹਾ ਪ੍ਰਸਾਸਨ ਨੂੰ ਸੂਚਿਤ ਕਰਨਗੇ ਅਤੇ ਇਹ ਵੀ ਯਕੀਨੀ ਬਣਾਉਣਗੇ ਕਿ ਦੋ ਵਿਦਿਆਰਥੀਆਂ ਵਿਚਕਾਰ ਇਕ ਮੀਟਰ ਦੀ ਦੂਰੀ ਰੱਖੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।