Sarwan Singh Pandher - Sach Kahoon Punjabi
Shambhu Border News: ਸ਼ੰਭੂ ਬਾਰਡਰ ’ਤੇ ਕਿਸਾਨਾਂ ਦਾ ਵੱਡਾ ਇਕੱਠ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ
Shambhu Border News: (ਸੱਚ ਕਹੂੰ ਨਿਊਜ਼) ਪਟਿਆਲਾ। ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਲਈ ਚੱਲ ਰਹੇ ਕਿਸਾਨ ਅੰਦੋਲਨ 2.0 ਨੇ ਇੱਕ ਸਾਲ ਪੂਰਾ ਕਰ ਲਿਆ ਹੈ। 14 ਫਰਵਰੀ ਨੂੰ ਇਸ ਸਬੰਧੀ ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਹੋਣ ਜਾ ਰਹੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ, ਅੱਜ ਸ਼ੰਭੂ ਮੋਰਚਾ ਵਿਖੇ ਕਿਸਾਨਾਂ ਦੀ ਤੀਜੀ ਵੱਡੀ ਮਹਾਂਪੰਚਾਇਤ ਸ਼ੁਰੂ ਹੋ ਗਈ ਹੈ। ਇਸ ਰਾਹੀਂ ਕਿਸਾਨ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕਰ ਰਹੇ ਹਨ।
ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਲੜਨਾ ਜਾਣਦੇ ਹਾਂ। ਜੇ ਅਸੀਂ ਮੈਦਾਨ ‘ਤੇ ਨਹੀਂ ਹਾਰੇ, ਤਾਂ ਅਸੀਂ ਟੇਬਲ ਟਾਕ ‘ਤੇ ਵੀ ਨਹੀਂ ਹਾਰਾਂਗੇ। ਜੇਕਰ ਕੱਲ੍ਹ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਸਫਲ ਨਹੀਂ ਹੁੰਦੀ। ਇਸ ਲਈ ਕਿਸਾਨ 25 ਤਰੀਕ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕਰ ਸਕਦੇ ਹਨ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਫੰਡ ਮਿਲਦਾ ਹੈ। ਉਸਨੇ ਪੁੱਛਿਆ ਕਿ ਕਿਸਾਨ ਪੈਸੇ ਕਿਵੇਂ ਇਕੱਠੇ ਕਰਦੇ ਹਨ। ਮੈਂ ਇਸਦੀ ਇੱਕ ਵੀਡੀਓ ਬਣਾਵਾਂਗਾ ਅਤੇ ਅੱਜ ਉਨ੍ਹਾਂ ਨੂੰ ਭੇਜਾਂਗਾ। ਤਾਂ ਜੋ ਉਹ ਸਮਝ ਸਕੇ ਕਿ ਲਹਿਰ ਕਿਵੇਂ ਅੱਗੇ ਵਧਦੀ ਹੈ।
ਇਹ ਵੀ ਪੜ੍ਹੋ: Examinations News: ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਸਬੰਧੀ ਨਿਰਦੇਸ਼ ਜਾਰੀ
ਸਰਵਣ ਸਿੰਘ ਪੰਧੇਰ ਨੇ ਕਿਹਾ, ਪਤਾ ਲੱਗਾ ਹੈ ਕਿ ਕੇਂਦਰੀ ਖੇਤੀਬਾੜੀ ਮੰਤਰੀ ਦੇ ਪੁੱਤਰ ਦਾ ਕੱਲ੍ਹ ਵਿਆਹ ਹੈ। ਹਾਲਾਂਕਿ, ਮੀਟਿੰਗ ਵਿੱਚ ਜਾਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। 21 ਫਰਵਰੀ ਨੂੰ ਸ਼ੁਭਕਰਨ ਦੀ ਬਰਸੀ ‘ਤੇ, ਕਿਸਾਨ ਆਪਣੇ ਸਾਰੇ ਸ਼ਹੀਦਾਂ ਨੂੰ ਯਾਦ ਕਰਨਗੇ। ਇਸ ਦੇ ਨਾਲ ਹੀ, ਖਨੌਰੀ ਸਰਹੱਦ ‘ਤੇ ਬਿਮਾਰ ਹੋਣ ਤੋਂ ਬਾਅਦ ਸੰਗਰੂਰ ਵਿੱਚ ਆਪਣੇ ਘਰ ਗਏ ਇੱਕ ਕਿਸਾਨ ਦੀ ਮੌਤ ਹੋ ਗਈ। ਦੂਜੇ ਪਾਸੇ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ, ਜਿਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ, ਤਾਂ ਉਨ੍ਹਾਂ ਦਾ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕੀਤਾ ਜਾਣਾ ਚਾਹੀਦਾ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ। Shambhu Border News
ਜਿਕਰਯੋਗ ਹੈ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਚਾਰ ਗੇੜ ਦੀ ਗੱਲਬਾਤ ਹੋ ਚੁੱਕੀ ਹੈ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਵਿੱਚ ਤਿੰਨ ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਨੇ ਹਿੱਸਾ ਲਿਆ।
Kisan Andolan: ਇੱਕ ਸਾਲ ਪੂਰਾ ਹੋਣ ’ਤੇ ਸ਼ੰਭੂ ਬਾਰਡਰ ’ਤੇ ਕਿਸਾਨ ਭਲਕੇ ਕਰਨਗੇ ਵੱਡਾ ਇਕੱਠ
ਮਹਾਂ ਪੰਚਾਇਤ ਲਈ ਦੇਸ਼ ਭਰ ’ਚੋਂ ਪੁੱਜ ਰਹੇ ਵੱਡੀ ਗਿਣਤੀ ਕਿਸਾਨ ਆਗੂ | Kisan Andolan
Kisan Andolan: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕਿਸਾਨੀ ਮੰਗਾਂ ਸਬੰਧੀ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਵੱਲੋਂ 13 ਫਰਵਰੀ ਨੂੰ ਇੱਕ ਸਾਲ ਹੋਣ ਤੇ ਵੱਡਾ ਇਕੱਠ ਕਰਦਿਆ ਮਹਾਂਪੰਚਾਇਤ ਕੀਤੀ ਜਾ ਰਹੀ ਹੈ, ਜਿਸ ’ਚ ਦੇਸ਼ ਭਰ ਤੋਂ ਵੱਡੀ ਗਿਣਤੀ ’ਚ ’ਚ ਕਿਸਾਨ ਆਗੂ ਪਹੁੰਚ ਰਹੇ ਹਨ। ਇੱਧਰ ਅੱਜ ਸ਼ੰਭੂ ਬਾਰਡਰ ’ਤੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਜਾਣਕਾਰੀ ਅਨੁਸਾਰ ਸ਼ੰਭੂ ਬਾਰਡਰ ’ਤੇ 13 ਫਰਵਰੀ ਨੂੰ ਮਹਾਂਪੰਚਾਇਤ ਹੋਣ ਕਾਰਨ ਵੱਡੀ ਗਿਣਤੀ ’ਚ ਕਿਸਾਨਾਂ ਦਾ ਇਕੱਠ ਜੁੜ ਰਿਹਾ ਹੈ। Kisan Andolan
ਇਹ ਖਬਰ ਵੀ ਪੜ੍ਹੋ : Sangrur News: ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਧਿਆਪਕਾਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ
ਕਿਸਾਨ ਆਗੁੂਆਂ ਵੱਲੋਂ ਮਹਾਂਪੰਚਾਇਤ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਅੱਜ ਸ਼ੰਭੂ ਬਾਰਡਰ ਤੇ ਸਮਾਜਿਕ ਕ੍ਰਾਂਤੀ ਪੈਦਾ ਕਰਨ ਵਾਲੇ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਭਗਤ ਰਵਿਦਾਸ ਜੀ ਵੱਲੋਂ ਸਿਰਜੇ ਗਏ ਬੇਗਮਪੁਰਾ ਸ਼ਹਿਰ ਦੇ ਸੰਕਲਪ ਨੂੰ ਹਕੀਕੀ ਰੂਪ ’ਚ ਲਾਗੂ ਕਰਕੇ ਸਮਾਜਿਕ ਤੇ ਆਰਥਿਕ ਬਰਾਬਰੀ ਲਈ ਕਿਸਾਨਾਂ ਮਜਦੂਰਾਂ ਤੇ ਸਭ ਨਪੀੜੇ ਵਰਗਾਂ ਨੂੰ ਇੱਕਜੁੱਟ ਹੋ ਕੇ ਹੱਕਾਂ ਦੇ ਸੰਘਰਸ਼ ਕਰਨੇ ਪੈਣਗੇ ਤੇ ਦੇਸ਼ ਅੰਦਰ ਮਨੂਵਾਦੀ ਤੇ ਕਾਰਪੋਰੇਟ ਪੱਖੀ ਨੀਤੀਆਂ ਨੂੰ ਠੱਲ੍ਹ ਪਾਉਣ ਲਈ ਅੱਗੇ ਆਉਣਾ ਪਵੇਗਾ।
ਉਨ੍ਹਾਂ ਦੱਸਿਆ ਕਿ ਕੱਲ੍ਹ ਨੂੰ ਸ਼ੰਭੂ ਬਾਰਡਰ ਤੇ ਦੇਸ਼ ਦੇ ਵੱਖ- ਵੱਖ ਸੂਬਿਆਂ ਤੋਂ ਕਿਸਾਨ ਮਜ਼ਦੂਰ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਮੰਗਾਂ ਸਬੰਧੀ ਕਿਸਾਨਾਂ ਦੇ ਸਬਰ ਦਾ ਬੰਨ ਪਰਖ ਰਹੀ ਹੈ, ਪਰ ਕਿਸਾਨ ਆਪਣੀਆਂ ਮੰਗਾਂ ਮੰਨੇ ਜਾਣ ਤੱਕ ਇਨ੍ਹਾਂ ਮੋਰਚਿਆਂ ਨੂੰ ਖਤਮ ਨਹੀਂ ਕਰਨਗੇ। 14 ਫਰਵਰੀ ਨੂੰ ਦੋਵਾਂ ਮੋਰਚਿਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਹੋ ਰਹੀ ਹੈ ਤੇ ਜੇਕਰ ਮੀਟਿੰਗ ਦੌਰਾਨ ਕਿਸਾਨੀ ਮੰਗਾਂ ਸਬੰਧੀ ਕੋਈ ਹਾਪੱਖੀ ਨਜ਼ਰੀਆਂ ਨਾ ਆਇਆ ਤਾਂ ਕਿਸਾਨਾਂ ਵੱਲੋਂ 25 ਫਰਵਰੀ ਨੂੰ ਪੈਦਲ ਦਿੱਲੀ ਕੂਚ ਦਾ ਐਲਾਨ ਕੀਤਾ ਹੋਇਆ ਹੈ। Kisan Andolan
Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਐੱਮਐੱਸਪੀ ਸਮੇਤ 12 ਮੰਗਾਂ ਸਬੰਧੀ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਸੰਘਰਸ਼ ਦੀ ਅਗਲੀ ਕੜੀ ’ਚ 11 ਫਰਵਰੀ ਨੂੰ ਰਤਨਪੁਰਾ ਮੋਰਚੇ ’ਤੇ ਕਿਸਾਨਾਂ ਦੀ ਮਹਾਂਪੰਚਾਇਤ ਹੋਵੇਗੀ। ਉੱਧਰ ਅੱਜ ਸ਼ੰਭੂ ਬਾਰਡਰ ’ਤੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਤੇ ਹੋਰ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ 14 ਫਰਵਰੀ ਨੂੰ ਚੰਡੀਗੜ੍ਹ ’ਚ ਕੇਂਦਰ ਨਾਲ ਗੱਲ ਬੇਨਤੀਜਾ ਰਹੀ ਤਾਂ 25 ਫਰਵਰੀ ਨੂੰ ਕਿਸਾਨਾਂ ਦਾ ਜੱਥਾ ਦਿੱਲੀ ਵੱਲ ਪੈਦਲ ਮਾਰਚ ਕਰੇਗਾ। 12 ਫਰਵਰੀ ਨੂੰ ਖਨੌਰੀ ਸਰਹੱਦ ’ਤੇ ਕਿਸਾਨਾਂ ਦੀ ਇੱਕ ਮਹਾਂਪੰਚਾਇਤ ਹੋ ਰਹੀ ਹੈ ਤੇ ਉਸੇ ਦਿਨ ਤਿੰਨਾਂ ਕਿਸਾਨ ਸਮੂਹਾਂ ’ਚ ਏਕਤਾ ਲਈ ਇੱਕ ਸਾਂਝੀ ਮੀਟਿੰਗ ਕੀਤੀ ਜਾ ਰਹੀ ਹੈ। Punjab News
ਇਹ ਖਬਰ ਵੀ ਪੜ੍ਹੋ : Punjab Political News: ਪੰਜਾਬ ’ਚ ਸਿਆਸੀ ਹਨ੍ਹੇਰੀ, ਅੱਜ ਦਿੱਲੀ ’ਚ ਹੋਵੇਗੀ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ, ਜਾਣੋ…
ਕਿਸਾਨ ਆਗੂ ਪੰਧੇਰ ਨੇ ਕਿਹਾ ਕਿ 13 ਫਰਵਰੀ ਨੂੰ ਸ਼ੰਭੂ ਮੋਰਚੇ ਵਿਖੇ ਹੋਣ ਵਾਲੀ ਮਹਾਪੰਚਾਇਤ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਦਿੱਲੀ ਮੂਵਮੈਂਟ-2 ਦੇ ਆਗੂਆਂ ਦਾ ਇੱਕ ਵਫ਼ਦ 12 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਗਈ ਮੀਟਿੰਗ ਲਈ ਚੰਡੀਗੜ੍ਹ ਦੇ ਕਿਸਾਨ ਭਵਨ ਜਾ ਰਿਹਾ ਹੈ। ਅਸੀਂ ਏਕਤਾ ਚਾਹੁੰਦੇ ਹਾਂ, ਪਰ ਇਸ ਬਾਰੇ ਮੀਟਿੰਗ ’ਚ ਸਹਿਮਤੀ ਬਣ ਜਾਵੇਗੀ। 14 ਫਰਵਰੀ ਨੂੰ ਉਹ ਚੰਡੀਗੜ੍ਹ ’ਚ ਕੇਂਦਰ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਇੱਕ ਮੀਟਿੰਗ ’ਚ ਸ਼ਾਮਲ ਹੋਣਗੇ। Punjab News
Farmers News: 14 ਫਰਵਰੀ ਨੂੰ ਮੀਟਿੰਗ ’ਚ ਕੋਈ ਗੱਲ ਨਾ ਬਣੀ, ਤਾਂ 25 ਫਰਵਰੀ ਨੂੰ ਹੋਵੇਗਾ ਮੁੜ ਦਿੱਲੀ ਕੂਚ: ਪੰਧੇਰ
ਭਰਾਤਰੀ ਜਥੇਬੰਦੀਆਂ ਨਾਲ ਏਕਤਾ ਲਈ 12 ਫਰਵਰੀ ਨੂੰ ਮੀਟਿੰਗ ਵਿੱਚ ਸ਼ਾਮਲ ਹੋਣਗੇ ਦਿੱਲੀ ਅੰਦੋਲਨ-2 ਦੇ ਆਗੂ | Farmers News
Farmers News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋ ਰਹੀ ਮੀਟਿੰਗ ਵਿੱਚ ਕੋਈ ਗੱਲ ਨਾ ਬਣੀ ਤਾ ਫਿਰ 25 ਫਰਵਰੀ ਨੂੰ ਮੁੜ ਦਿੱਲੀ ਪੈਦਲ ਕੂਚ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਆਗੂਆਂ ਨੇ ਆਖਿਆ ਕਿ ਉਹ ਏਕਤਾ ਦੇ ਹੱਕ ਵਿੱਚ ਹਨ, ਇਸ ਲਈ ਉਹ 12 ਫਰਵਰੀ ਨੂੰ ਚੰਡੀਗੜ੍ਹ ਵਿਖੇ ਐਸਕੇਐਮ ਵੱਲੋਂ ਕੀਤੀ ਜਾ ਰਹੀ ਮੀਟਿੰਗ ਵਿੱਚ ਸ਼ਿਰਕਤ ਕਰਨਗੇ।
ਇਹ ਵੀ ਪੜ੍ਹੋ: Kumbh Mela Special Trains: ਕੁੰਭ ਮੇਲੇ ਲਈ ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਕੱਟੜਾ ਤੋਂ ਚਲਾਈਆਂ ਜਾਣਗੀਆਂ 13 ਸਪੈਸ਼ਲ ਰੇ…
ਜਾਣਕਾਰੀ ਅਨੁਸਾਰ ਅੱਜ ਸ਼ੰਭੂ ਬਾਰਡਰ ਤੇ ਡਟੇ ਕਿਸਾਨਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਕਿਸਾਨੀ ਮੰਗਾਂ ਸਬੰਧੀ ਚੱਲ ਰਹੇ ਦਿੱਲੀ ਅੰਦੋਲਨ 2 ਦੇ ਅਗਲੀ ਰੂਪ ਰੇਖਾ ਬਿਆਨੀ ਗਈ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਮੌਜੂਦ ਸਮੇਂ ਖੇਤੀ ਸੈਕਟਰ ਦੇ ਸੰਕਟਾਂ ਨੂੰ ਹੱਲ ਕਰਨ ਲਈ ਜਾਰੀ ਸੰਘਰਸ਼ ਨੂੰ ਹੋਰ ਵੱਡੇ ਪੱਧਰ ਉਤੇ ਲਿਜਾਣ ਲਈ ਭਰਾਤਰੀ ਜਥੇਬੰਦੀਆਂ ਨਾਲ ਏਕਤਾ ਲਈ ਜਾਰੀ ਯਤਨਾਂ ਨੂੰ ਅੱਗੇ ਵਧਾਉਣ ਲਈ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 12 ਫਰਵਰੀ ਦੇ ਸੱਦੀ ਗਈ ਮੀਟਿੰਗ ਵਿੱਚ ਦਿੱਲੀ ਅੰਦੋਲਨ 2 ਵੱਲੋਂ ਆਗੂਆਂ ਦਾ ਵਫ਼ਦ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਸਮੁੱਚੀ ਏਕਤਾ ਦੇ ਹਾਮੀਂ ਹਾਂ, ਪਰ ਕਿਸ ਤਰ੍ਹਾਂ ਦੀ ਏਕਤਾ ਉਪਰ ਸਹਿਮਤੀ ਬਣਦੀ ਹੈ, ਇਹ ਮੀਟਿੰਗ ਵਿੱਚ ਹੀ ਤਹਿ ਹੋਵੇਗਾ।
13 ਫਰਵਰੀ ਨੂੰ ਸ਼ੰਭੂ ਮੋਰਚੇ ਤੇ ਪੁੱਜਣਗੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਆਗੂ
ਉਹਨਾਂ ਕਿਹਾ ਕਿ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਸਾਰੀਆਂ ਜਥੇਬੰਦੀਆਂ ਨੂੰ ਏਕਤਾ ਬਾਰੇ ਵਿਚਾਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਵਿੱਚ ਸ਼ਿਰਕਤ ਕਰਾਂਗੇ, ਪਰ ਕੇਂਦਰ ਸਰਕਾਰ ਦੇ ਮਨਸ਼ੇ ਇਸ ਵਾਰ ਦੇ ਬਜ਼ਟ ਪੇਸ਼ ਕਰਨ ਵੇਲੇ ਵੀ ਸਾਫ਼ ਹੋ ਚੁੱਕੇ ਹਨ। ਪੰਧੇਰ ਨੇ ਕਿਹਾ ਕਿ ਉਹ ਕਦੇ ਵੀ ਗੱਲ ਕਰਨ ਤੋਂ ਪਿੱਛੇ ਨਹੀਂ ਹਟੇ। ਉਹਨਾਂ ਕਿਹਾ ਕਿ 13 ਤਰੀਕ ਨੂੰ ਮੋਰਚੇ ਦਾ ਇੱਕ ਸਾਲ ਪੂਰਾ ਹੋਣ ਮੌਕੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਆਗੂ ਸ਼ੰਭੂ ਮੋਰਚੇ ’ਤੇ ਪਹੁੰਚ ਰਹੀਆਂ ਹਨ ਅਤੇ ਪੰਜਾਬ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਿਸਾਨ ਮਜ਼ਦੂਰ ਵੀ ਵੱਡੀ ਗਿਣਤੀ ਵਿਚ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। Farmers News
25 ਫਰਵਰੀ ਨੂੰ ਸ਼ੰਭੂ ਬਾਰਡਰ ਮੋਰਚੇ ਤੋਂ ਜਥਾ ਦਿੱਲੀ ਨੂੰ ਪੈਦਲ ਕੂਚ ਕਰੇਗਾ | Farmers News
ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਵੱਲੋਂ 14 ਦੀ ਮੀਟਿੰਗ ਵਿੱਚ ਕੋਈ ਸੁਚੱਜਾ ਹੱਲ ਨਹੀਂ ਕੱਢਿਆ ਜਾਂਦਾ ਤਾਂ 25 ਫਰਵਰੀ ਨੂੰ ਸ਼ੰਭੂ ਬਾਰਡਰ ਮੋਰਚੇ ਤੋਂ ਜਥਾ ਦਿੱਲੀ ਨੂੰ ਪੈਦਲ ਕੂਚ ਕਰੇਗਾ। ਇਸ ਮੌਕੇ ਆਗੁੂਆਂ ਜਸਵਿੰਦਰ ਸਿੰਘ ਲੋਗੋਵਾਲ, ਜੰਗ ਸਿੰਘ ਭਟੇੜੀ, ਗੁਰਅਮਨੀਤ ਮਾਂਗਟ ਆਦਿ ਨੇ ਕਿਹਾ ਕਿ ਅਮਰੀਕਾ ਵੱਲੋਂ ਡੀਪੋਰਟ ਕੀਤੇ ਭਾਰਤੀ ਨਾਗਰਿਕਾਂ ਸਬੰਧੀ ਕੇਂਦਰ ਸਰਕਾਰ ਵੱਲੋਂ ਅਮਰੀਕਾ ਨੂੰ ਤਾੜਨਾ ਕਰਨੀ ਚਾਹੀਦੀ ਹੈ, ਪਰ ਸਰਕਾਰ ਵੱਲੋਂ ਧਾਰੀ ਚੁੱਪੀ ਦੇਸ਼ ਦਾ ਅਪਮਾਨ ਕਰਨ ਵਾਲੀ ਹੈ।
ਉਹਨਾਂ ਕਿਹਾ ਕਿ ਪੀੜਤ ਨੌਜਵਾਨਾਂ ਦੀ ਮਾਲੀ ਸਹਾਇਤਾ ਅਤੇ ਪੁਨਰਵਾਸ ਲਈ ਯੋਜਨਾ ਬਣਾਈ ਜਾਵੇ। ਉਹਨਾ ਕਿਹਾ ਕਿ ਕਿਸਾਨ ਮਜ਼ਦੂਰ ਮੋਰਚਾ 5 ਫਰਵਰੀ 2022 ਨੂੰ ਪੰਜਾਬ ਅੰਦਰ ਪ੍ਰਧਾਨ ਮੰਤਰੀ ਮੋਦੀ ਦੀ ਚੋਣ ਪ੍ਰਚਾਰ ਫੇਰੀ ਦੌਰਾਨ ਹੋਏ ਸ਼ਾਂਤੀਪੂਰਨ ਵਿਰੋਧ ਕਰਨ ਤੇ ਕਿਸਾਨ ਆਗੂਆਂ ਤੇ ਧਾਰਾ 307 ਦੇ ਤਹਿਤ ਕੀਤੇ ਨਜ਼ਾਇਜ਼ ਪਰਚਿਆਂ ਨੂੰ ਰੱਦ ਕਰ ਦੀ ਮੰਗ ਕਰਦਾ ਹੈ। ਇਸ ਮੌਕੇ ਹਰਜੀਤ ਸਿੰਘ ਮਾਂਗਟ, ਬਲਕਾਰ ਸਿੰਘ ਬੈਂਸ, ਹਰਪ੍ਰੀਤ ਸਿੰਘ ਬਹਿਰਾਮਕੇ, ਜਰਮਨਜੀਤ ਸਿੰਘ ਬੰਡਾਲਾ, ਬਾਜ਼ ਸਿੰਘ ਸਰੰਗੜਾ, ਸੁਖਦੇਵ ਸਿੰਘ ਚਾਟੀਵਿੰਡ, ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ ਆਦਿ ਮੌਜੂਦ ਸਨ।
Kisan Andolan: ਕਿਸਾਨ ਹੁਣ ਇਸ ਦਿਨ ਕਰਨਗੇ ਦਿੱਲੀ ਕੂਚ
ਕਿਸਾਨਾਂ ਨੇ ਦਿੱਲੀ ਪੈਦਲ ਕੂਚ 26 ਜਨਵਰੀ ਤੱਕ ਟਾਲਿਆ
ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਵੱਲੋਂ ਜਗਜੀਤ ਡੱਲੇਵਾਲ ਨੂੰ ਖਾਣਾ ਖਾਣ ਦੀ ਅਪੀਲ
ਕੇਂਦਰ ਸਰਕਾਰ 14 ਫਰਵਰੀ ਦੀ ਥਾਂ ਪਹਿਲਾਂ ਕਰੇ ਮੀਟਿੰਗ ਅਤੇ ਹੋਵੇ ਨਵੀਂ ਦਿੱਲੀ ’ਚ : ਸਰਵਣ ਪੰਧੇਰ
Kisan Andolan: ਸ਼ੰਭੂ ਬਾਰਡਰ/ਪਟਿਆਲਾ (ਖੁਸ਼ਵੀਰ ਸਿੰਘ ਤੂਰ/ਅਜੈ ਕਮਲ)। ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਵੱਲੋਂ 21 ਜਨਵਰੀ ਨੂੰ ਪੈਦਲ ਦਿੱਲੀ ਕੂਚ ਦਾ ਪ੍ਰੋਗਰਾਮ 26 ਜਨਵਰੀ ਤੱਕ ਟਾਲ ਦਿੱੱਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਵੱਲੋਂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖਤਮ ਕਰਕੇ ਖਾਣਾ ਖਾਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਉਹ ਤੰਦਰੁਸਤ ਹੋ ਕੇ ਕੇਂਦਰ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਮੀਟਿੰਗ ’ਚ ਸ਼ਾਮਲ ਹੋ ਸਕਣ। ਅੱਜ ਇੱਥੇ ਸ਼ੰਭੂ ਬਾਰਡਰ ’ਤੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਐਲਾਨ ਕਰਦਿਆਂ ਕਿਹਾ ਕਿ 21 ਜਨਵਰੀ ਨੂੰ ਜਿਹੜੇ 101 ਕਿਸਾਨਾਂ ਦਾ ਚੌਥਾ ਜਥਾ ਪੈਦਲ ਦਿੱਲੀ ਕੂਚ ਲਈ ਰਵਾਨਾ ਹੋਣਾ ਸੀ, ਉਹ ਹੁਣ ਨਹੀਂ ਹੋਵੇਗਾ। Kisan Andolan
ਇਹ ਖਬਰ ਵੀ ਪੜ੍ਹੋ : Ludhiana News: ਲੁਧਿਆਣਾ ਨੂੰ ਪਹਿਲੀ ਮਹਿਲਾ ਦੇ ਰੂਪ ’ਚ ਮਿਲਿਆ 7ਵਾਂ ਮੇਅਰ
ਉਨ੍ਹਾਂ ਕਿਹਾ ਕਿ ਦਿੱਲੀ ਕੂਚ ਦਾ ਪ੍ਰੋਗਰਾਮ 26 ਜਨਵਰੀ ਤੱਕ ਟਾਲ ਦਿੱਤਾ ਹੈ, ਤੇ ਕੇਂਦਰ ਸਰਕਾਰ ਨੂੰ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਜਿਹੜੀ ਮੀਟਿੰਗ 14 ਫਰਵਰੀ ਨੂੰ ਤੈਅ ਕੀਤੀ ਗਈ ਹੈ, ਉਹ ਬਹੁਤ ਲੇਟ ਹੈ, ਇਸ ਲਈ ਇਸ ਮੀਟਿੰਗ ਨੂੰ ਜਲਦੀ ਕੀਤਾ ਜਾਵੇ ਤੇ ਸਥਾਨ ਨਵੀਂ ਦਿੱਲੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਕੇਂਦਰ ਸਰਕਾਰ ਦਿੱਲੀ ਚੋਣਾਂ ’ਚ ਚੋਣ ਜਾਬਤਾ ਲੱਗਿਆ ਹੋਣ ਦਾ ਬਹਾਨਾ ਬਣਾ ਕੇ 14 ਫਰਵਰੀ ਦੀ ਗੱਲ ਆਖ ਰਹੀ ਹੈ, ਉਹ ਵਾਜਬ ਨਹੀਂ ਲੱਗਦੀ ਉਨ੍ਹਾਂ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਚੋਣ ਜਾਬਤੇ ’ਚ ਹੀ ਅੱਠਵੇਂ ਪੇਅ ਕਮਿਸ਼ਨ ਦਾ ਐਲਾਨ ਕਰ ਰਹੀ ਹੈ। ਜੇਕਰ ਇਹ ਐਲਾਨ ਚੋਣ ਜ਼ਾਬਤੇ ’ਚ ਹੋ ਸਕਦਾ ਹੈ ਤਾਂ ਫਿਰ ਕਿਸਾਨਾਂ ਨਾਲ ਮੀਟਿੰਗ ਵੀ ਪਹਿਲਾਂ ਦਿੱਲੀ ਵਿਖੇ ਹੋ ਸਕਦੀ ਹੈ। Kisan Andolan
ਇਸ ਦੌਰਾਨ ਹੀ ਕਿਸਾਨ ਆਗੂਆਂ ਸਰਵਨ ਸਿੰਘ ਪੰਧੇਰ ਤੇ ਮਨਜੀਤ ਸਿੰਘ ਰਾਏ ਵੱਲੋਂ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋੜ ਕੇ ਖਾਣਾ ਖਾਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾ. ਸਵੈਮਾਨ ਸਿੰਘ ਵੱਲੋਂ ਆਖਿਆ ਗਿਆ ਹੈ ਕਿ 14 ਫਰਵਰੀ ਤੱਕ ਹੋਣ ਵਾਲੀ ਮੀਟਿੰਗ ਤੱਕ ਮੈਡੀਕਲ ਸਹਾਇਤਾ ’ਤੇ ਐਨੇ ਦਿਨ ਡੱਲੇਵਾਲ ਸਾਹਿਬ ਦੀ ਸਿਹਤ ਠੀਕ ਨਹੀਂ ਰਹਿ ਸਕਦੀ। ਇਸ ਲਈ ਉਹ ਅਪੀਲ ਕਰਦੇ ਹਨ ਕਿ ਡੱਲੇਵਾਲ ਸਾਹਿਬ ਖਾਣਾ ਖਾਣ ਕਿਉਂਕਿ ਤੰਦਰੁਸਤ ਹੋ ਕੇ ਹੀ ਕੇਂਦਰ ਨਾਲ ਮੀਟਿੰਗ ਦੌਰਾਨ ਟੇਬਲ ਤੇ ਗਰਾਊਂਡ ’ਤੇ ਕਿਸਾਨੀ ਮੰਗਾਂ ਨੂੰ ਲਾਗੂ ਕਰਵਾਇਆ ਜਾਵੇ। Kisan Andolan
26 ਜਨਵਰੀ ਨੂੰ ਸਾਇਲੋ, ਮਾਲ ਤੇ ਭਾਜਪਾ ਆਗੂਆਂ ਦੇ ਦਫ਼ਤਰਾਂ ਅੱਗੇ ਹੋਣਗੇ ਟਰੈਕਟਰ ਮਾਰਚ | Kisan Andolan
ਕਿਸਾਨ ਆਗੂਆਂ ਨੇ ਦੱਸਿਆ ਕਿ 26 ਜਨਵਰੀ ਨੂੰ ਦੇਸ਼ ਭਰ ਅੰਦਰ ਨਿਕਲਣ ਵਾਲੇ ਟਰੈਕਟਰ ਮਾਰਚ ਦਾ ਸਮਾਂ 12 ਵਜੇਂ ਤੋਂ 1.30 ਵਜੇਂ ਤੱਕ ਹੋਵੇਗਾ ਤੇ ਇਸ ਸਮੇਂ ਦੌਰਾਨ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਸਾਇਲੋ ਗੋਦਾਮ, ਮਾਲ ਤੇ ਭਾਜਪਾ ਆਗੂਆਂ ਦੇ ਦਫ਼ਤਰਾਂ ਤੇ ਘਰਾਂ ਅੱਗੇ ਪ੍ਰਦਰਸ਼ਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਥੇਬੰਦੀਆਂ ਵੱਲੋਂ ਆਪਣੀਅ ਰੂਪ ਰੇਖਾ ਤੈਅ ਕਰ ਲਈ ਜਾਵੇਗੀ।
ਐੱਸਕੇਐਮ ਨਾਲ ਸੰਪੂਰਨ ਏਕਤਾ ਦੇ ਹੱਕ ’ਚ | Kisan Andolan
ਕਿਸਾਨ ਆਗੂਆਂ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚਾ ਨਾਲ ਜੋ ਏਕਤਾ ਸਬੰਧੀ ਮੀਟਿੰਗਾਂ ਚੱਲ ਰਹੀਆਂ ਹਨ ਤੇ ਜੇਕਰ ਉਹ ਏਕਤਾ ਸੰਪੂਰਨ ਏਕਤਾ ’ਚ ਨਹੀਂ ਬਦਲ ਸਕਦੀ ਤਾਂ ਘੱਟੋ-ਘੱਟ ਪ੍ਰੋਗਰਾਮਾਂ ਦੀ ਏਕਤਾ ਜ਼ਰੂਰ ਬਣੇ। ਉਨ੍ਹਾਂ ਆਖਿਆ ਕਿ ਉਹ ਸੰਪੂਰਨ ਏਕਤਾ ਦੇ ਮੁੱਦਈ ਹਨ ਤੇ 24 ਜਨਵਰੀ ਨੂੰ ਐੱਸਕੇਐਮ ਦੀ ਮੀਟਿੰਗ ਹੈ ਤੇ ਉਹ ਆਪਣਾ ਨਿਰਨਾ ਜ਼ਰੂਰ ਲੈਣ। ਮਨਜੀਤ ਸਿੰਘ ਰਾਏ ਨੇ ਆਖਿਆ ਕਿ ਐੱਸਕੇਐੱਮ ਦੀ ਮੋਗਾ ਰੈਲੀ ’ਚ ਜਨਤਾ ਵੱਲੋਂ ਏਕਤਾ ਦਾ ਮਤਾ ਪਾਇਆ ਗਿਆ ਸੀ ਤੇ ਜਨਤਾ ਦਾ ਫੈਸਲਾ ਸਭ ਤੋਂ ਵੱਡਾ ਹੈ।
Kisan Andolan: ਸਰਵਨ ਸਿੰਘ ਪੰਧੇਰ ਦਾ ਸ਼ੰਭੂ ਬਾਰਡਰ ਤੋਂ ਵੱਡਾ ਐਲਾਨ, ਵੇਖੋ
21 ਜਨਵਰੀ ਨੂੰ ਮੁੜ ਕਰਨਗੇ ਕਿਸਾਨ ਦਿੱਲੀ ਕੂਚ | Kisan Andolan
ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਕੀਤਾ ਐਲਾਨ | Kisan Andolan
ਚੌਥੀ ਵਾਰ ਪੈਦਲ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ
ਪਟਿਆਲਾ/ਸ਼ੰਭੂ (ਖੁਸ਼ਵੀਰ ਸਿੰਘ ਤੂਰ)। Kisan Andolan: ਕਿਸਾਨੀ ਮੰਗਾਂ ਸਬੰਧੀ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਵੱਲੋਂ ਮੁੜ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ 21 ਜਨਵਰੀ ਨੂੰ ਮੁੜ ਦਿੱਲੀ ਕੂਚ ਕੀਤਾ ਜਾਵੇਗਾ।‌ ਇਹ ਐਲਾਨ ਅੱਜ ਇਥੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕੀਤਾ ਤੇ ਦੱਸਿਆ ਕਿ ਇਸ ’ਚ 101 ਕਿਸਾਨਾ ਦਾ ਜੱਥਾ ਪੈਦਲ ਦਿੱਲੀ ਕੂਚ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਨਹੀਂ ਹੈ ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।‌
ਇਹ ਖਬਰ ਵੀ ਪੜ੍ਹੋ : Cricket News: ਕੋਹਲੀ ਦੀ ਕਪਤਾਨੀ ’ਚ ਆਏ ਇਹ ਨਿਯਮ ਨੂੰ ਵਾਪਸ ਲਿਆਉਣ ਦੀਆਂ ਤਿਆਰੀਆਂ, ਇਹ ਹੈ ਵੱਡਾ ਕਾਰਨ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 3 ਵਾਰ ਕਿਸਾਨ ਪੈਦਲ ਦਿੱਲੀ ਕੂਚ ਲਈ ਰਵਾਨਾ ਹੋ ਚੁੱਕੇ ਹਨ ਪਰ ਹਰਿਆਣਾ ਸਰਕਾਰ ਵੱਲੋਂ ਲਾਈਆਂ ਗਈਆਂ ਰੋਕਾਂ ਕਰਕੇ ਅੱਗੇ ਨਹੀਂ ਵਧ ਸਕੇ। ਇਸੇ ਦੌਰਾਨ ਹੀ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਅਥਰੂ ਗੈਸ ਦੇ ਗੋਲੇ ਦਾਗੇ ਗਏ ਜਿਸ ਦੌਰਾਨ ਹਰ ਵਾਰ ਦਰਜਨ ਤੋਂ ਜ਼ਿਆਦਾ ਕਿਸਾਨ ਜਖਮੀ ਹੁੰਦੇ ਰਹੇ। ਹੁਣ ਮੁੜ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਸ਼ੰਭੂ ਬਾਰਡਰ ’ਤੇ ਚੌਥੀ ਵਾਰ ਦਿੱਲੀ ਕੂਚ ਲਈ ਐਲਾਨ ਕੀਤਾ ਹੈ। ਇੱਧਰ ਖਨੌਰੀ ਬਾਰਡਰ ’ਤੇ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੋਂ ਇਲਾਵਾ 101 ਹੋਰ ਕਿਸਾਨ ਮਰਨ ਵਰਤ ’ਤੇ ਬੈਠੇ ਹੋਏ ਹਨ। Kisan Andolan
Statement Of Ravneet Bittu: ਰਵਨੀਤ ਬਿੱਟੂ ਨੇ ਕਿਸਾਨਾਂ ਨੂੰ ਤਾਲਿਬਾਨ ਆਖਿਆ, ਮੁਆਫੀ ਮੰਗਣ: ਪੰਧੇਰ
Statement Of Ravneet Bittu: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨ ਆਗੂਆਂ ਦੀ ਜਾਂਚ ਕਰਵਾਉਣ ਸਮੇਤ ਕਿਸਾਨ ਲੀਡਰਾਂ ਨੂੰ ਤਾਲਿਬਾਨ ਆਖਣ ਤੋਂ ਬਾਅਦ ਮਾਮਲਾ ਭਖਦਾ ਜਾ ਰਿਹਾ ਹੈ। ਕਿਸਾਨ ਆਗੂਆਂ ਵੱਲੋਂ ਬਿੱਟੂ ਨੂੰ ਸਿੱਧੀ ਚੁਣੌਤੀ ਦਿੱਤੀ ਗਈ ਹੈ ਕਿ ਉਹ ਜਦੋਂ ਮਰਜੀ ਜਾਂਚ ਕਰਵਾ ਲੈਣ, ਉਹ ਤਿਆਰ ਹਨ, ਉਨ੍ਹਾਂ ਨੂੂੰ ਰੋਕਿਆ ਕਿਸ ਨੇ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਰਵਨੀਤ ਬਿੱਟੂ ਨੂੰ ਵੰਗਾਰਦਿਆਂ ਆਖਿਆ ਕਿ ਜਿਸ ਦਿਨ ਮਰਜ਼ੀ ਸਾਡੀ ਜਾਂਚ ਕਰ ਲਓ, ਸਾਨੂੰ ਮਾਸਾ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਤੁਸੀਂ ਚੋਣਾਂ ’ਚ ਹੀ ਜਾਂਚ ਕਰਵਾ ਲਓ।
ਇਹ ਵੀ ਪੜ੍ਹੋ: Lion Viral News: ਸ਼ੇਰ ਆਉਣ ਦੀ ਅਫਵਾਹ ਨੇ ਡਰਾਏ ਭਦੌੜ ਵਾਸੀ
ਉਨ੍ਹਾਂ ਕਿਹਾ ਕਿ ਡੀਏਪੀ ਦੀ ਘਾਟ ਕਾਰਨ ਕਿਸਾਨ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ। ਇਸ ਮਸਲੇ ’ਚ ਹੁਣ ਲੋਕਾਂ ਨੂੰ ਪਤਾ ਲੱਗ ਗਿਆ ਕਿ 83,238 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਤੁਸੀਂ ਘਟਾ ਦਿੱਤੀ। ਤੁਹਾਡੇ ਗੁਦਾਮਾਂ ਵਿੱਚ 15 ਲੱਖ ਐਮਟੀ ਦਾ ਕੋਟਾ ਸੀ ਅਤੇ ਉਹ ਖਤਮ ਹੋ ਗਿਆ, ਬਾਹਰੋਂ ਤੁਸੀਂ ਮੰਗਵਾਈ ਨਹੀਂ ਹੈ, ਜਿਸ ਕਾਰਨ ਕਿਸਾਨਾਂ ਨੂੰ ਦਰ-ਦਰ ਭਟਕਣਾ ਪੈ ਰਿਹਾ ਹੈ। ਇਸ ਵਾਰ ਤੁਸੀਂ ਦੋ ਸਾਲਾਂ ਤੋਂ ਪੰਜਾਬ ਦੇ ਚੌਲ ਨਹੀਂ ਚੁੱਕੇ ਅਤੇ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਹੋ। Statement Of Ravneet Bittu
ਪੰਧੇਰ ਨੇ ਕਿਹਾ ਕਿ ਅੱਜ ਸੈਲਰ ਐਸੋਸੀਏਸ਼ਨ ਦਾ ਬਿਆਨ ਛਪਿਆ ਹੈ ਕਿ ਜਦੋਂ ਚੌਲ ਭੇਜਦੇ ਹਾਂ, ਚਾਰ ਵਾਰ ਸੈਂਪਲਿੰਗ ਹੁੰਦੀ ਹੈ। ਬਾਹਰਲੇ ਸੂਬਿਆਂ ’ਚ ਜਾ ਕੇ ਸਾਡੇ ਚੌਲਾਂ ’ਤੇ ਸੈਂਪਲ ਫੇਲ੍ਹ ਦੱਸ ਰਹੇ ਹੋ ਕਿਉਂਕਿ ਤੁਸੀਂ ਸਾਜਿਸ਼ ਤਹਿਤ ਪੰਜਾਬ ਨੂੰ ਮਾਰਨਾ ਚਾਹੁੰਦੇ ਹੋ। ਪਰਾਲੀ ਦੇ ਮਾਮਲੇ ’ਤੇ ਇਕੱਲਾ ਕਿਸਾਨ ਨੂੰ ਹੀ ਦੋਸ਼ੀ ਮੰਨਦੇ ਹੋ ਜਦੋਂਕਿ 51 ਫੀਸਦੀ ਇੰਡਸਟਰੀ ’ਤੇ ਕਿਉਂ ਨਹੀਂ ਕਾਰਵਾਈ ਕਰਦੇ।
ਇਸ ਤੋਂ ਇਲਾਵਾ ਵਾਹਨ ਪ੍ਰਦੂਸ਼ਣ ਫੈਲਾ ਰਹੇ ਹਨ। ਉਨ੍ਹਾਂ ਆਖਿਆ ਕਿ ਬਿੱਟੂ ਸਾਹਿਬ ਅੱਜ ਤੋਂ ਛੇ ਮਹੀਨੇ ਪਹਿਲਾਂ ਕਾਂਗਰਸ ’ਚ ਹੁੰਦੇ ਹੋਏ ਤੁਸੀਂ ਕਿਸਾਨਾਂ ਦੇ ਹੱਕ ’ਚ ਬੋਲਦੇ ਸੀ, ਅੱਜ ਤੁਹਾਡੀ ਬੋਲੀ ਬਦਲ ਗਈ। ਕਿਸਾਨਾਂ ਨੇ ਚੋਣਾਂ ਵਾਲੇ ਹਲਕਿਆਂ ਵਿੱਚ ਜਾ ਰਹੀ ਖਾਦ ਦਾ ਵਿਰੋਧ ਕੀਤਾ, ਤੁਸੀਂ ਕਿਸਾਨਾਂ ਨੂੰ ਤਾਲਿਬਾਨ ਦੱਸ ਰਹੇ ਹੋ। ਇਸ ਬਿਆਨ ਲਈ ਤੁਸੀ ਕਿਸਾਨਾਂ ਤੋਂ ਮੁਆਫ਼ੀ ਮੰਗੋਂ।
ਬਜਟ ’ਚ ਖੇਤੀ ਖੇਤਰ ਦੇ ਵਿਕਾਸ ਲਈ ਕੋਈ ਯੋਜਨਾ ਅਤੇ ਵਿਜ਼ਨ ਨਹੀਂ : ਸਰਵਣ ਸਿੰਘ ਪੰਧੇਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ’ਚ ਆਮ ਬਜਟ ਪੇਸ਼ ਕੀਤਾ। ਬਜਟ ਤੋਂ ਕਿਸਾਨ ਵਰਗ ਖੁਸ਼ ਨਹੀਂ ਹੈ। ਕਿਸਾਨਾਂ ਨੇ ਇਸ ਬਜਟ ਨੂੰ ਨਕਾਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਇਹ ਬਜਟ ਨਾਂਹ-ਪੱਖੀ ਅਤੇ ਦਿਸ਼ਾਹੀਣ ਹੈ। ਖੇਤੀ ਖੇਤਰ ਦੇ ਵਿਕਾਸ ਲਈ ਕੋਈ ਯੋਜਨਾ ਅਤੇ ਵਿਜ਼ਨ ਨਹੀਂ ਹੈ। ਉਨਾਂ ਆਖਿਆ  ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਬਾਦੀ ਲਗਭਗ 70 ਪ੍ਰਤੀਸ਼ਤ ਹੈ। 48 ਲੱਖ ਕਰੋੜ ਰੁਪਏ ਦਾ ਬਜਟ ਹੈ, ਜਿਸ ‘ਚੋਂ 1.52 ਲੱਖ ਕਰੋੜ ਰੁਪਏ ਕਿਸਾਨਾਂ ਨੂੰ ਦਿੱਤੇ ਗਏ ਹਨ, ਜੋ ਬਜਟ ਦਾ 3 ਫੀਸਦੀ ਵੀ ਨਹੀਂ ਹਨ।
ਇਹ ਵੀ ਪੜ੍ਹੋ: Gold Price : ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ, ਹੁਣ ਸੋਨਾ ਹੋਵੇਗਾ ਸਸਤਾ, ਵਿੱਤ ਮੰਤਰੀ ਨੇ ਕੀਤਾ ਐਲਾਨ
ਉਨ੍ਹਾਂ ਕਿਹਾ ਕਿ ਸਿਰਫ਼ 1.52 ਲੱਖ ਕਰੋੜ ਰੁਪਏ ਦੇ ਬਜਟ ਵਿੱਚ ਕਿਹਾ ਜਾ ਰਿਹਾ ਹੈ ਕਿ ਕੁਦਰਤੀ ਖੇਤੀ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ, ਵਾਤਾਵਰਨ ਅਨੁਸਾਰ ਬੀਜਾਂ ਦੀ ਖੋਜ ਕੀਤੀ ਜਾਵੇਗੀ ਅਤੇ ਪੇਂਡੂ ਵਿਕਾਸ ਵੀ ਹੋਵੇਗਾ, ਜੋ ਕਿ ਅਸੰਭਵ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਨਾ ਤਾਂ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ ਦਾ ਕੋਈ ਹਿੱਸਾ ਹੈ, ਨਾ ਹੀ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਕੋਈ ਜ਼ਿਕਰ ਹੈ, ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਲਈ ਕੁਝ ਨਹੀਂ ਹੈ। ਖੇਤੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ।
ਕਿਸਾਨਾਂ ਨੂੰ ਸੱਤਵੀਂ ਵਾਰ ਮੋਦੀ ਸਰਕਾਰ ਨੇ ਅਣਗੌਲਿਆ ਕੀਤਾ : Sarwan Singh Pandher
ਸਰਵਣ ਸਿੰਘ ਪੰਧੇਰ ਨੇ ਬਜਟ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲਗਾਤਾਰ ਸੱਤਵੀਂ ਵਾਰ ਬਜਟ ਪੇਸ਼ ਕਰਕੇ ਰਿਕਾਰਡ ਬਣਾਇਆ ਹੈ। ਇਸ ਦੇ ਨਾਲ ਹੀ ਇੱਕ ਹੋਰ ਰਿਕਾਰਡ ਵੀ ਬਣ ਗਿਆ ਹੈ ਜਿਸ ਮੁਤਾਬਕ ਕਿਸਾਨਾਂ ਨੂੰ ਸੱਤਵੀਂ ਵਾਰ ਮੋਦੀ ਸਰਕਾਰ ਨੇ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਨਿਰਾਸ਼ਾਵਾਦੀ ਬਜਟ ਤੋਂ ਵੱਧ ਕੁਝ ਨਹੀਂ ਹੈ।
ਨਵੀਂ ਟੈਕਸ ਰਿਜੀਮ ’ਤੇ ਸਰਕਾਰ ਦਾ ਵੱਡਾ ਐਲਾਨ | Budget
0-3 ਲੱਖ ਦੀ ਆਮਦਨ ‘ਤੇ ਕੋਈ ਟੈਕਸ
3 ਤੋਂ 7 ਲੱਖ ਦੀ ਆਮਦਨ ‘ਤੇ 5 ਫੀਸਦੀ ਟੈਕਸ
7 ਤੋਂ 10 ਲੱਖ ਦੀ ਆਮਦਨ ‘ਤੇ 10 ਫੀਸਦੀ ਟੈਕਸ
10 ਤੋਂ 12 ਲੱਖ ਦੀ ਆਮਦਨ ‘ਤੇ 15 ਫੀਸਦੀ ਟੈਕਸ
12-15 ਲੱਖ ਦੀ ਆਮਦਨ ‘ਤੇ 20 ਫੀਸਦੀ ਟੈਕਸ
15 ਲੱਖ ਰੁਪਏ ਤੋਂ ਵੱਧ ਦੀ ਆਮਦਨ ‘ਤੇ 20 ਫੀਸਦੀ ਟੈਕਸ
ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਮੋਬਾਈਲ ਫ਼ੋਨ ਸਸਤੇ ਕਰਨ ਦਾ ਐਲਾਨ ਕੀਤਾ ਹੈ। ਕੈਂਸਰ ਦੀ ਦਵਾਈ ਵੀ ਸਸਤੀ ਕਰ ਦਿੱਤੀ ਗਈ ਹੈ। ਲਿਥੀਅਮ ਆਇਨ ਬੈਟਰੀਆਂ ਨੂੰ ਸਸਤਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਇਲੈਕਟ੍ਰਿਕ ਵਾਹਨ ਵੀ ਸਸਤੇ ਹੋ ਸਕਦੇ ਹਨ। ਨਾਲ ਹੀ ਇਮਪੋਰਟੇਡ ਜਵੈਲਰੀ ਵੀ ਸਸਤੀ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। (Budget)
ਜਾਣੋ ਕੀ ਹੋਵੇਗਾ ਸਸਤਾ ਤੇ ਕੀ ਮਹਿੰਗਾ?
ਸੋਲਰ ਐਨਰਜੀ – ਸੋਲਰ ਸੈੱਲ ਬਣਾਉਣ ਲਈ ਵਰਤੇ ਜਾਣ ਵਾਲੇ ਸਮਾਨ ‘ਤੇ ਕਸਟਮ ਡਿਊਟੀ ਵਿੱਚ ਰਾਹਤ ਜਾਰੀ ਰਹੇਗੀ।
ਲੈਦਰ -ਟੈਕਸਟਾਈਲ-ਐਕਸਪੋਰਟ ਵਧਾਉਣ ਲਈ ਕਸਟਮ ਡਿਊਟੀ ਘਟਾਈ ਜਾਵੇਗੀ।
ਸੋਨਾ ਅਤੇ ਚਾਂਦੀ – ਕਸਟਮ ਡਿਊਟੀ ਘਟਾ ਕੇ 6 ਫੀਸਦੀ ਕਰ ਦਿੱਤੀ ਗਈ ਹੈ।
ਇਲੈਕਟ੍ਰਾਨਿਕਸ – ਕਸਟਮ ਡਿਊਟੀ ਆਕਸੀਜਨ ਫਰੀ ਤਾਂਬੇ ’ਤੇ ਘਟਾਈ ਜਾਵੇਗੀ।
ਪੈਟਰੋਕੈਮੀਕਲ – ਅਮੋਨੀਅਮ ਨਾਈਟ੍ਰੇਟ ‘ਤੇ ਕਸਟਮ ਡਿਊਟੀ ਵਧੇਗੀ।
ਪੀਵੀਸੀ-ਇੰਪੋਰਟ ਘਟਾਉਣ ਲਈ 10 ਤੋਂ 25 ਪ੍ਰਤੀਸ਼ਤ ਤੱਕ ਵਧਾਇਆ ਗਿਆ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਕਰਨਗੇ ਵੱਡਾ ਐਲਾਨ, ਸਿਆਸਤ ’ਚ ਆਵੇਗਾ ਭੂਚਾਲ
ਚੰਡੀਗੜ੍ਹ। ਕਿਸਾਨ ਪਿਛਲੇ ਮਹੀਨੇ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਸੂਬੇ ਦੀਆਂ ਹੱਦਾਂ ’ਤੇ ਦਿੱਲੀ ਜਾਣ ਦੀ ਜਿਦ ਵਿੱਚ ਬੈਠੇ ਹਨ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅੱਜ ਵੱਡਾ ਐਲਾਨ ਕਰਨ ਵਾਲੇ ਹਨ। ਉਨ੍ਹਾਂ ਆਖਿਆ ਕਿ ਅੱਜ ਦਾ ਐਲਾਨ ਸਿਆਸੀ ਭੂਚਾਲ ਲਿਆਉਣ ਵਾਲਾ ਹੈ ਅਤੇ ਕੇਂਦਰ ਸਰਕਾਰ ਐੱਮਐੱਸਪੀ ਦੇਣ ਲਈ ਮਜ਼ਬੂਰ ਹੋ ਜਾਵੇਗੀ। (Sarwan Singh Pandher)
ਉਨ੍ਹਾਂ ਕਿਹਾ ਕਿ ਅੱਜ 3 ਵਜੇ ਉਹ ਸ਼ੰਭੂ ਬਾਰਡਰ ਉੱਤੇ ਐਲਾਨ ਕਰਨਗੇ। ਦੋਵਾਂ ਫੋਰਮਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਅੱਜ ਵੱਡਾ ਐਨਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇਸ ਕਿਸਮ ਦਾ ਐਲਾਨ ਹੋਵੇਗਾ ਜੋ ਪੰਜਾਬ ਅਤੇ ਦੇਸ਼ ਦੀ ਸਿਆਸਤ ਵਿੱਚ ਭੂਚਾਲ ਲਿਆ ਦੇਵੇਗਾ। ਸਰਕਾਰ ਨੂੰ ਮਜ਼ਬੂਰ ਕਰ ਦੇਵੇਗਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨਣ।
Also Read : ਮੈਂਬਰ ਪਾਰਲੀਮੈਂਟ ਪਰਨੀਤ ਕੌਰ ਭਲਕੇ ਹੋਣਗੇ ਭਾਜਪਾ ‘ਚ ਸ਼ਾਮਲ
ਖੇਤੀ ਮੰਡੀ ਨਿੱਜੀ ਕੰਪਨੀਆਂ ਦੇ ਹਵਾਲੇ ਕਰਨਾ ਚਾਹੁੰਦੀ ਐ ਮੋਦੀ ਸਰਕਾਰ : ਸਰਵਣ ਸਿੰਘ ਪੰਧੇਰ
ਖੇਤੀ ਮੰਡੀ ਨਿੱਜੀ ਕੰਪਨੀਆਂ ਦੇ ਹਵਾਲੇ ਕਰਨਾ ਚਾਹੁੰਦੀ ਐ ਮੋਦੀ ਸਰਕਾਰ : ਸਰਵਣ ਸਿੰਘ ਪੰਧੇਰ
ਅੰਮ੍ਰਿਤਸਰ ,(ਰਾਜਨ ਮਾਨ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਮੋਦੀ ਸਰਕਾਰ ਵੱਲੋਂ ਕਣਕ ਤੇ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਕੇ ਖੇਤੀ ਮੰਡੀ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਨਿਖੇਧੀ ਕੀਤੀ ਹੈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮਜੀਠਾ ਜ਼ੋਨ ਦੀ ਇੱਕ ਇਕੱਤਰਤਾ ਜੋਨ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਕਣਕ ਤੇ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਕੇ ਖੇਤੀ ਮੰਡੀ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ  ਪੰਜਾਬ ਵਿੱਚ ਕੈਪਟਨ ਸਰਕਾਰ ਵੀ ਆਪਣੇ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਮੁੱਕਰ ਚੁੱਕੀ ਹੈ ਅਤੇ ਕਿਸਾਨਾਂ ਦੀਆਂ ਕੁਰਕੀਆਂ, ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ
ਜਥੇਬੰਦੀ ਨੇ ਮੰਗ ਕੀਤੀ ਕਿ ਕਿਸਾਨ ਮਜ਼ਦੂਰਾਂ ਦਾ ਸਾਰਾ ਕਰਜਾ ਮੁਆਫ ਕੀਤਾ ਜਾਵੇ ਇਸ ਦੇ ਨਾਲ ਹੀ ਸੂਬੇ ਵਿੱਚ ਨਿੱਤ ਦਿਨ 3 ਤੋਂ 5 ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਰਹੇ ਹਨ, ਨਸ਼ਾ ਮਾਫੀਆ, ਪੁਲਿਸ ਅਤੇ ਸਿਆਸਤਦਾਨਾਂ ਦਾ ਗਠਜੋੜ ਖਤਮ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਕੇ ਬਿਜਲੀ ਸਸਤੀ ਦਿੱਤੀ ਜਾਵੇ, ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਦਿੱਤੇ ਜਾਣ, ਮਜ਼ਦੂਰਾਂ ਨੂੰ 5 ਮਰਲੇ ਦੇ ਪਲਾਟ, ਸਸਤਾ ਅਨਾਜ, ਬੁਢਾਪਾ ਪੈਨਸ਼ਨ ਆਦਿ ਦਿੱਤੇ ਜਾਣ ਦੀ ਮੰਗ ਕੀਤੀ
ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਫੈਲਿਆ ਹੋਇਆ ਹੈ ਪਰ ਕੇਂਦਰ ਅਤੇ ਪੰਜਬ ਸਰਕਾਰਾਂ ਲੋਕਾਂ ਦੇ ਧਿਆਨ ਅਸਲ ਮੁੱਦਿਆਂ ਤੋਂ ਹਟਾ ਕੇ ਇਸ ਪਾਸੇ ਵੱਲ ਲਗਾ ਕੇ ਲੋਕਾਂ ਨੂੰ ਡਰਾ ਰਹੀਆਂ ਹਨ ਜਦ ਕਿ ਹਰ ਰੋਜ਼ ਦੇਸ਼ ਵਿੱਚ 8 ਹਜ਼ਾਰ ਲੋਕ ਭੁੱਖਮਰੀ ਨਾਲ ਮਰ ਰਹੇ ਹਨ ਉਨ੍ਹਾ ਕਿਹਾ ਕਿ ਕੋਰੋਨਾ ਵਰਗੀ ਭਿਆਨਕ ਬਿਮਾਰੀ ਤੋਂ ਬਚਾਅ ਕਰਨਾ ਜ਼ਰੂਰੀ ਹੈ ਡਰਾਉਣਾ ਜ਼ਰੂਰੀ ਨਹੀਂ ਇਸ ਮੌਕੇ ਸਤਨਾਮ ਸਿੰਘ ਭੰਗਵਾਂ, ਗੁਰਮੀਤ ਸਿੰਘ ਵੀਰਮ, ਅਮਰਜੀਤ ਸਿੰਘ ਵੀਰਮ ਸੇਵਾ ਸਿੰਘ ਪੰਧੇਰ, ਲਾਲੀ ਪੰਧੇਰ, ਸਵਰਨ ਸਿੰਘ ਕੋਟਲਾ, ਗੁਲਜ਼ਾਰ ਸਿੰਘ ਕੋਟਲਾ, ਗੁਰਪ੍ਰੀਤ ਸਿੰਘ ਬੱਲ, ਕ੍ਰਿਪਾਲ ਸਿੰਘ ਕਲੇਰ, ਸੂਬਾ ਸਿੰਘ ਮਾਂਗਟ, ਸੁਖਦੇਵ ਸਿੰਘ ਬੇਗੇਵਾਲ, ਸਵਿੰਦਰ ਸਿੰਘ, ਮਲੂਕ ਸਿਘ ਮਾਨ, ਸਰਬਜੀਤ ਸਿੰਘ ਨੰਗਲ ਪੰਨੂੰਆ ਆਦਿ ਹਾਜਰ ਸਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।