Wheat Procurement - Sach Kahoon Punjabi

Farmers Protest Mandi: ਕਣਕ ਦੀ ਖਰੀਦ ਨਾ ਹੋਣ ਕਰਕੇ ਕਿਸਾਨਾਂ ਨੇ ਦਿੱਤਾ ਰੋਸ ਵਜੋਂ ਧਰਨਾ
Farmers Protest Mandi: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪੰਜਾਬ 'ਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਹੋਣ ਤੋਂ ਬਾਅਦ ਕਣਕ ਦੀ ਫਸਲ ਵੱਡੇ ਪੱਧਰ ’ਤੇ ਖਰਾਬ ਹੋ ਗਈ ਸੀ ਅਤੇ ਕਣਕ ਦੇ ਦਾਣਿਆਂ 'ਚ ਨਮੀ ਵੀ ਆ ਗਈ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਨਮੀ ਦੀ ਮਾਤਰਾ ਵਿੱਚ ਉਚੇਚੀ ਛੋਟ ਦਿੱਤੀ ਜਾਵੇ ਤਾਂ ਕਿ ਕਣਕ ਦੀ ਮੰਡੀਆਂ ਵਿੱਚ ਖਰੀਦ ਹੋ ਸਕੇ। ਹੁਣ ਪਿਛਲੇ ਕਈ ਦਿਨਾਂ ਤੋਂ ਕਿਸਾਨ ਮੰਡੀਆਂ ਦੇ ਵਿੱਚ ਆਪਣੀ ਕਣਕ ਲੈ ਕੇ ਬੈਠੇ ਹਨ ਪ੍ਰੰਤੂ ਕਣਕ ਦੀ ਖਰੀਦ ਨਹੀਂ ਕੀਤੀ ਜਾ ਰਹੀ, ਜਿਸ ਦੇ ਰੋਸ ਵਜੋਂ ਅੱਜ ਕਿਸਾਨ ਜਥੇਬੰਦੀ ਉਗਰਾਹਾਂ ਵੱਲੋਂ ਅਨਾਜ ਮੰਡੀ 'ਚ ਰੋਸ ਵੱਜੋਂ ਧਰਨਾ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਛੇਤੀ ਤੋਂ ਛੇਤੀ ਪੰਜਾਬ ਦੀਆਂ ਮੰਡੀਆਂ ਦੇ ਵਿੱਚੋਂ ਕਣਕ ਦੀ ਖਰੀਦ ਕੀਤੀ ਜਾਵੇ ਨਹੀਂ ਉਹਨਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸਖਤ ਸੰਘਰਸ਼ ਕਰਦੇ ਹੋਏ ਸੜਕਾਂ ਅਤੇ ਰੇਲਵੇ ਟਰੈਕ ਜਾਮ ਕੀਤੇ ਜਾਣ ਦੀ ਚੇਤਾਵਨੀ ਦਿੱਤੀ ਹੈ।

ਇਹ ਵੀ ਪੜ੍ਹੋ: Samrat Choudhary Bihar CM: ਬਿਹਾਰ ’ਚ ਭਾਜਪਾ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਸਮਰਾਟ ਚੌਧਰੀ, ਬੁੱਧਵਾਰ ਨੂੰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੁਨਾਮ ਬਲਾਕ ਵੱਲੋਂ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਸੁਨਾਮ ਦੀ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਸੰਕੇਤਕ ਧਰਨਾ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਕਾਗਜ਼ਾਂ ਵਿੱਚ ਤਾਂ ਕਣਕ ਦੀ ਖਰੀਦ ਇਕ ਅਪ੍ਰੈਲ ਤੋਂ ਕਰ ਰਹੀ ਹੈ ਪਰ ਅੱਜ 15 ਅਪ੍ਰੈਲ ਹੋ ਗਿਆ ਹੈ ਅਜੇ ਤੱਕ ਸਰਕਾਰ ਨੇ ਇੱਕ ਵੀ ਕਣਕ ਦੇ ਗੱਟੇ ਦੀ ਖਰੀਦ ਨਹੀਂ ਕੀਤੀ ਜੇਕਰ ਸਰਕਾਰ ਨੇ ਮੰਡੀਆਂ ਵਿੱਚ ਜਲਦੀ ਖਰੀਦ ਸ਼ੁਰੂ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸਖਤ ਸੰਘਰਸ਼ ਕੀਤੇ ਜਾਣਗੇ।  ਆਗੂਆਂ ਨੇ ਅੱਗੇ ਕਿਹਾ ਕਿ ਜੇਕਰ ਫੇਰ ਵੀ ਸਰਕਾਰ ਨਾ ਜਾਗੀ ਤਾਂ ਸੜਕਾਂ ਅਤੇ ਰੇਲਵੇ ਟਰੈਕ ਵੀ ਜਾਮ ਕੀਤੇ ਜਾਣਗੇ।  ਇਸ ਮੌਕੇ ਰਾਮ ਸਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲ, ਯਾਦਵਿੰਦਰ ਸਿੰਘ ਚੱਠੇ ਨਗਟੇ, ਗੁਰਤੇਜ ਸਿੰਘ ਮੈਦੇਵਾਸ ਅਤੇ ਸਮੂਹ ਪਿੰਡ ਇਕਾਈਆਂ ਹਾਜ਼ਰ ਸਨ।

ਕੇਂਦਰੀ ਟੀਮ ਨੇ ਦਾਣਾ ਮੰਡੀਆਂ 'ਚ ਕੀਤੀ ਨਮੀ ਦੀ ਜਾਂਚ...

ਜਾਣਕਾਰੀ ਅਨੁਸਾਰ ਬੀਤੇ ਕੱਲ

ਸੁਨਾਮ : ਸੁਨਾਮ ਦੀ ਅਨਾਜ ਮੰਡੀ 'ਚ ਲਾਏ ਧਰਨੇ ਨੂੰ ਸੰਬੋਧਨ ਕਰਦੇ ਹੋਏ ਉਗਰਾਹਾਂ ਜਥੇਬੰਦੀ ਦੇ ਆਗੂ। ਤਸਵੀਰ : ਕਰਮ ਥਿੰਦ

ਕੇਂਦਰੀ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੀ ਟੀਮ ਸੰਗਰੂਰ ਦੀਆਂ ਮੰਡੀਆਂ 'ਚ ਪੁੱਜੀ, ਟੀਮ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਕਣਕ ਨੂੰ ਚੈੱਕ ਕੀਤਾ ਗਿਆ ਹੈ ਅਤੇ ਸੈਂਪਲ ਵੀ ਲਏ ਗਏ ਹਨ, ਹੁਣ ਉਹਨਾਂ ਸੈਂਪਲਾਂ ਦੀ ਰਿਪੋਰਟ ਆਉਣ ਤੋਂ ਬਾਅਦ ਜਲਦ ਬੋਲੀ ਲੱਗਣ ਦੀਆਂ ਉਮੀਦਾਂ ਜਤਾਈਆਂ ਜਾ ਰਹੀਆਂ ਹਨ।

Wheat Procurement: ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ : ਵਿਧਾਇਕ ਦੇਵ ਮਾਨ
Wheat Procurement: (ਸੁਸ਼ੀਲ ਕੁਮਾਰ) ਭਾਦਸੋਂ। ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਫਸਲ ਵੇਚਣ ਮੌਕੇ ਕੋਈ ਪ੍ਰੇਸ਼ਾਨੀ ਨਾ ਆਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਅਨਾਜ ਮੰਡੀ ਭਾਦਸੋਂ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਵੇਚੀ ਗਈ ਫਸਲ ਦੀ ਤੈਅ ਸਮੇਂ ਅੰਦਰ ਅਦਾਇਗੀ ਯਕੀਨੀ ਬਣਾਈ ਜਾਵੇਗੀ ।

ਉਨ੍ਹਾਂ ਕਿਹਾ ਕਿ ਮੰਡੀ ਅੰਦਰ ਫਸਲ ਦੀ ਖਰੀਦ, ਢੋਆ-ਢੁਆਈ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹਨ। ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਲਾਈਟਾਂ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਨਾਲ-ਨਾਲ ਹੋਰ ਜ਼ਰੂਰੀ ਪ੍ਰਬੰਧ ਵੀ ਕੀਤੇ ਗਏ ਹਨ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਹਮੇਸ਼ਾ ਕਿਸਾਨੀ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਸਰਕਾਰ ਹਮੇਸ਼ਾਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।

ਇਹ ਵੀ ਪੜ੍ਹੋ: Amritsar News: ਵਾਇਸ ਆਫ਼ ਅੰਮ੍ਰਿਤਸਰ ਨੇ ਕੰਬੋ ਸਕੂਲ ਦੇ ਵਿਦਿਆਰਥੀਆਂ ਨੂੰ ਬੈਗ ਤੇ ਸਟੇਸ਼ਨਰੀ ਵੰਡੀ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨ ਦਿੱਤਾ ਜਾਵੇ। ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਲਈ ਮੰਡੀਆਂ ਵਿੱਚ ਨਾ ਬੇਠਣਾ ਪਵੇ। ਇਸ ਮੌਕੇ ਮਾਰਕੀਟ ਕਮੇਟੀ ਭਾਦਸੋਂ ਚੇਅਰਮੈਨ ਗੁਰਦੀਪ ਸਿੰਘ ਦੀਪਾ ਰਾਮਗੜ੍ਹ, ਸੈਕਟਰੀ ਸੁਰਜੀਤ ਸਿੰਘ ਚੀਮਾ, ਸ਼ੈਂਕੀ ਸਿੰਗਲਾ ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ, ਸੁਖਜਿੰਦਰ ਸਿੰਘ ਟੌਹੜਾ ਪ੍ਰਧਾਨ ਟਰੱਕ ਯੂਨੀਅਨ, ਸ਼ਿਵ ਕੁਮਾਰ ਸੁਪਰਵਾਈਜ਼ਰ, ਅਮਨਦੀਪ ਤਿਵਾੜੀ ਮੰਡੀ ਸੁਪਰਵਾਈਜ਼ਰ, ਬਲਵੀਰ ਖੱਟੜਾ ਚਾਸਵਾਲ, ਪਰਮਿੰਦਰ ਸਿੰਘ ਘਮਰੋਦਾ, ਗੁਰਜੋਗਾ ਸਿੰਘ ਕੋਸਲਰ, ਆੜਤੀ ਆਸ਼ੂ ਸਿੰਗਲਾ, ਭਲਿੰਦਰ ਸਿੰਘ ਭੋਲਾ ਮਾਨ ਆਦਿ ਵੀ ਹਾਜ਼ਰ ਸਨ। Wheat Procurement

ਪੰਜਾਬ ਵਿੱਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ
ਪੰਜਾਬ ਵਿੱਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ

ਚੰਡੀਗੜ੍ਹ। ਪੰਜਾਬ ਵਿੱਚ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਆਰਬੀਆਈ ਨੇ ਕਣਕ ਦੀ ਖਰੀਦ ਲਈ 24773 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ ਹੈ। ਰਾਜ ਸਰਕਾਰ ਵੱਲੋਂ ਇਸ ਸੀਜ਼ਨ ਲਈ 132 ਲੱਖ ਟਨ ਕਣਕ ਦੀ ਖਰੀਦ ਲਈ ਮੰਗੀ ਗਈ ਸੀਸੀਐਲ ਦਾ ਵੱਡਾ ਹਿੱਸਾ ਬੈਂਕ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਹੁਕਮ ਦਿੱਤੇ ਹਨ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਖਰੀਦਿਆ ਜਾਵੇ ਅਤੇ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਕਣਕ ਦੀ ਖ਼ਰੀਦ ਦੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਵੀ ਯਕੀਨੀ ਬਣਾਈ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕਣਕ ਦੇ ਖਰੀਦ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਪੂਰੀ ਤਰ੍ਹਾਂ ਤਿਆਰ: ਲਾਲ ਚੰਦ ਕਟਾਰੂਚੱਕਟ
ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਨੂੰਨੀ ਕਾਰਵਾਈ

ਸਮੇਂ ਸਿਰ ਚੁਕਾਈ ਅਤੇ ਸਿੱਧੀ ਅਦਾਇਗੀ ਯਕੀਨੀ ਬਣਾਈ ਜਾਵੇਗੀ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਸੂਬੇ ਵਿੱਚ ਆਉਂਦੇ ਕਣਕ ਦੇ ਖਰੀਦ (Wheat Procurement) ਸੀਜਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖਰੀਦ ਨਾਲ ਜੁੜੇ ਹਰ ਵਰਗ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਖਰੀਦ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ ਅਤੇ ਕਿਸੇ ਪੱਖੋਂ ਵੀ ਕੋਈ ਕਮੀ ਰਹਿਣ ਨਹੀਂ ਦਿੱਤੀ ਜਾਵੇਗੀ।

ਅੱਜ ਇੱਥੇ ਇਕ ਬਿਆਨ ਵਿੱਚ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ (Wheat Procurement) ਖਰੀਦ ਸੀਜਨ ਦੇ ਸਨਮੁੱਖ ਬਾਰਦਾਨਾ ਪੂਰੀ ਗਿਣਤੀ ਵਿੱਚ ਉਪਲੱਬਧ ਹੈ ਅਤੇ ਢੋਆ-ਢੁਆਈ ਦੇ ਸਾਰੇ ਪ੍ਰਬੰਧ ਸਹੀ ਢੰਗ ਨਾਲ ਮੁਕੰਮਲ ਕਰਨ ਲਈ ਟੈਂਡਰ ਲਗਾਏ ਜਾ ਚੁੱਕੇ ਹਨ ਤਾਂ ਜੋ ਸਮੇਂ ਸਿਰ ਚੁਕਾਈ ਹੋ ਸਕੇ।

ਇੱਕ ਹੋਰ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਅਜਿਹੇ ਅਨਸਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਲਾਲ ਚੰਦ ਕਟਾਰੂਚੱਕ ਨੇ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ, ਜ਼ਿਮੀਂਦਾਰਾਂ ਨੂੰ ਸਿੱਧੀ ਅਦਾਇਗੀ ਸਮੇਂ ਸਿਰ ਕਰਨ ਲਈ ਵਚਨਬੱਧ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਜਲਾਲਾਬਾਦ ਚ ਕਣਕ ਦੀ ਖ਼ਰੀਦ ਸ਼ੁਰੂ
ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਏਗੀ ਰਮਿੰਦਰ ਸਿੰਘ ਆਵਲਾ

ਹਲਕਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਕਣਕ ਦੀ ਖਰੀਦ ਦਾ ਸ਼ੁਭ ਆਰੰਭ

ਜਲਾਲਾਬਾਦ (ਰਜਨੀਸ਼ ਰਵੀ) ਅੱਜ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਹੋਣ ਦੇ ਸਮਚਾਰ ਹਨ ।ਕਣਕ ਦੀ ਖਰੀਦ ਦਾ ਸ਼ੁਭ ਆਰੰਭ ਕਰਨ ਲਈ ਹਲਕਾ ਵਿਧਾਇਕ ਰਵਿੰਦਰ ਸਿੰਘ ਆਵਲਾ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਵਿਸ਼ੇਸ਼ ਰੂਪ ਵਿਚ ਪੁੱਜੇ ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਆੜ੍ਹਤੀਆਂ ਕਿਸੇ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਉਨ੍ਹਾਂ ਅਪੀਲ ਕੀਤੀ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰੀ ਹਦਾਇਤਾਂ ਦਾ ਪਾਲਣਾ ਕਰਨਾ ਸਾਡੇ ਸਭ ਲਈ ਅਤਿ ਜ਼ਰੂਰੀ ਹੈ ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਣਕ ਦੀ ਖਰੀਦ ਦੇ ਸੰਬੰਧ ਵਿੱਚ ਅਤੇ ਕਿਸਾਨਾਂ ਦੀ ਸਹੂਲਤਾਂ ਲਈ ਮਾਰਕੀਟ ਕਮੇਟੀ ਵੱਲੋਂ ਪ੍ਰਬੰਧ ਕੀਤੇ ਗਏ ਹਨ ਉਨ੍ਹਾਂ ਕਿਸਾਨਾ ਅਪੀਲ ਕੀਤੀ ਕਿ ਉਹ ਕਣਕ ਸੁਕਾ ਕੇ ਅਤੇ ਸਰਕਾਰੀ ਹਦਾਇਤਾਂ ਮੁਤਾਬਕ ਹੀ ਮੰਡੀ ਚ ਲੈ ਕੇ ਆਉਣ  ਇਸ ਮੌਕੇ ਸਬੰਧਿਤ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀ ਐਸਡੀਐਮ ਜਲਾਲਾਬਾਦ ਅਤੇ ਆੜ੍ਹਤੀ ਮੌਜੂਦ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਕਣਕ ਦੀ ਖ਼ਰੀਦ ਨੂੰ ਲੈ ਕੇ ਪਰੇਸ਼ਾਨ ਹੋ ਸਕਦੀ ਐ ਪੰਜਾਬ ਸਰਕਾਰ, 4 ਕਰੋੜ 80 ਲੱਖ ਬੋਰੀ ਦੀ ਐ ਘਾਟ
ਪੰਜਾਬ ਸਰਕਾਰ ਨੂੰ ਜਲਦ ਹੀ ਚਾਹੀਦੇ ਹਨ 4 ਕਰੋੜ 80 ਲੱਖ ਤੋਂ ਜਿਆਦਾ ਜੂਟ ਬੈਗ

ਚੰਡੀਗੜ੍ਹ, (ਅਸ਼ਵਨੀ ਚਾਵਲਾ)। ਕਣਕ ਦੀ ਖਰੀਦ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਆਉਣ ਵਾਲੇ ਸਮੇਂ ਵਿੱਚ ਪਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਇਸ ਸਮੇਂ ਪੰਜਾਬ ਕੋਲ 4 ਕਰੋੜ 80 ਲੱਖ ਬੋਰੀ ਦੀ ਘਾਟ ਹੈ, ਜਿਸ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਕਾਫ਼ੀ ਜਿਆਦਾ ਜੋਰ ਤਾਂ ਲੱਗਿਆ ਹੋਇਆ ਹੈ ਪਰ ਦੇਸ਼ ਭਰ ਵਿੱਚ ਲਾਕ ਡਾਊਨ ਦੇ ਚਲਦੇ ਇਸ ਘਾਟ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਹੈ। ਹਾਲਾਂਕਿ ਪ੍ਰਦੇਸ਼ ਸਰਕਾਰ ਵੱਲੋਂ ਉਮੀਦ ਜਤਾਈ ਜਾ ਰਹੀਂ ਹੈ ਕਿ ਖਰੀਦ ਸੀਜ਼ਨ ਲੰਬਾ ਚਲਣ ਦੇ ਕਾਰਨ ਜੇਕਰ ਕੁਝ ਦੇਰੀ ਨਾਲ ਵੀ ਇਹ ਬੈਗ ਪਹੁੰਚੇ ਤਾਂ ਵੀ ਕੰਮ ਚਲ ਸਕਦਾ ਹੈ ਪਰ ਜੇਕਰ ਇਹ ਬੈਗ ਮਈ ਦੇ ਪਹਿਲੇ ਹਫ਼ਤੇ ਤੱਕ ਪਹੁੰਚੇ ਹੀ ਨਹੀਂ ਤਾਂ ਕਾਫ਼ੀ ਜਿਆਦਾ ਦਿੱਕਤ ਪੰਜਾਬ ਨੂੰ ਹੋ ਸਕਦੀ ਹੈ।

ਇਸ ਦਿੱਕਤ ਦਾ ਕਿਸ ਤਰੀਕੇ ਨਾਲ ਹਲ ਕੀਤਾ ਜਾਵੇ, ਇਸ ਸਬੰਧੀ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਕੰਮ ਚਲ ਰਿਹਾ ਹੈ। ਜਾਣਕਾਰੀ ਅਨੁਸਾਰ ਸੂਬੇ ਵਿੱਚ ਹਰ ਸਾਲ 25 ਕਰੋੜ ਦੇ ਲਗਭਗ ਜੂਟ ਬੈਗ ਦੀ ਜਰੂਰਤ ਹੁੰਦੀ ਹੈ, ਜਿਸ ਵਿੱਚ ਕਣਕ ਨੂੰ ਸਟੋਰ ਕਰਕੇ ਰੱਖਿਆ ਜਾਂਦਾ ਹੈ। ਇਸ ਸਾਲ ਵੀ ਪੰਜਾਬ ਸਰਕਾਰ ਵਲੋਂ ਆਪਣੀ ਜਰੂਰਤ ਅਨੁਸਾਰ 17 ਕਰੋੜ ਬੈਗ ਦਾ ਆਰਡਰ ਦਿੱਤਾ ਗਿਆ ਸੀ। ਜਿਸ ਵਿੱਚੋਂ 12 ਕਰੋੜ 20 ਲੱਖ ਜੂਟ ਬੈਗ ਦੀ ਸਪਲਾਈ ਪੰਜਾਬ ਨੂੰ ਹੋ ਗਈ ਹੈ, ਜਦੋਂ ਕਿ 4 ਕਰੋੜ 80 ਲੱਖ ਬੈਗ ਦੀ ਸਪਲਾਈ ਲਾਕ ਡਾਊਨ ਕਾਰਨ ਰੁਕ ਗਈ ਹੈ।

ਹਾਲਾਂਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਇਸ ਮੁੱਦੇ ‘ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਅਪੀਲ ਕਰਕੇ ਜੂਟ ਫੈਕਟਰੀਆਂ ਨੂੰ ਚਲਾਉਣ ਦੀ ਬੇਨਤੀ ਕੀਤੀ ਗਈ ਹੈ ਤਾਂ ਕਿ ਇਹ 4 ਕਰੋੜ 80 ਲੱਖ ਜੂਟ ਬੈਗ ਵੀ ਪੰਜਾਬ ਪਹੁੰਚ ਜਾਣ ਪਰ ਇਸ ਦੀ ਉਮੀਦ ਅਜੇ ਘੱਟ ਲਗ ਰਹੀ ਹੈ, ਕਿਉਂਕਿ ਇੰਨੀ ਵੱਡੀ ਗਿਣਤੀ ਵਿੱਚ ਜੂਟ ਬੈਗ ਤਿਆਰ ਕਰਨ ਲਈ ਸਮਾਂ ਚਾਹੀਦਾ ਹੈ

ਇਸ ਲਈ ਸਰਕਾਰ ਲਈ ਇਹ ਚਿੰਤਾ ਦਾ ਵਿਸ਼ਾ ਹੈ ਕਿ ਇਸ 2 ਕਰੋੜ 80 ਲੱਖ ਜੂਟ ਬੈਗ ਦੀ ਘਾਟ ਕਿਵੇਂ ਅਤੇ ਕਿੱਥੋਂ ਪੂਰੀ ਕੀਤੀ ਜਾਏਗੀ। ਇਸ ਸਬੰਧੀ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਇਸ ਨਾਲ ਹੀ ਇਸ ਦੇ ਬਦਲ ਸਬੰਧੀ ਵੀ ਕੰਮ ਕੀਤਾ ਜਾ ਰਿਹਾ ਹੈ।

ਪਲਾਸਟਿਕ ਬੈਗ ਦੀ ਖਰੀਦ ਕਰਨ ਦੀ ਤਿਆਰੀ ‘ਚ ਸਰਕਾਰ

ਪੰਜਾਬ ਸਰਕਾਰ ਜੂਟ ਬੈਗ ਦੀ ਘਾਟ ਨੂੰ ਪੂਰਾ ਕਰਨ ਲਈ ਹੁਣ ਪਲਾਸਟਿਕ ਬੈਗ ਨੂੰ ਖਰੀਦਣ ਦੀ ਤਿਆਰੀ ਵਿੱਚ ਹੈ। ਇਸ ਲਈ ਕੇਂਦਰ ਸਰਕਾਰ ਤੋਂ ਜਰੂਰੀ ਇਜਾਜ਼ਤ ਲੈਣ ਦੀ ਪ੍ਰਕ੍ਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਜੂਟ ਬੈਗ ਦਾ ਹੀ ਇੰਤਜ਼ਾਰ ਕੀਤਾ ਜਾਏਗਾ ਪਰ ਜੇਕਰ ਅਗਲੇ ਹਫ਼ਤੇ ਤੱਕ ਸਥਿਤੀ ਵਿੱਚ ਕੋਈ ਸੁਧਾਰ ਹੁੰਦਾ ਨਜ਼ਰ ਨਹੀਂ ਆਇਆ ਤਾਂ ਪਲਾਸਟਿਕ ਬੈਗ ਨੂੰ ਹੀ ਖਰੀਦ ਕਰਦੇ ਹੋਏ ਮੰਡੀਆਂ ਵਿੱਚੋਂ ਕਣਕ ਚੁੱਕੀ ਜਾਏਗੀ।

ਨਹੀਂ ਆਉਣ ਦਿੱਤੀ ਜਾਏਗੀ ਦਿੱਕਤ, ਅਸੀਂ ਤਿਆਰ ਹਾਂ : ਕੇ.ਏ.ਪੀ. ਸਿਨਹਾ

ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਸਰਕਾਰ ਵਲੋਂ ਹਰ ਤਰ੍ਹਾਂ ਦੀ ਤਿਆਰੀ ਕਰ ਲਈ ਗਈ ਹੈ। ਜੇਕਰ ਜੂਟ ਬੈਗ ਸਮੇਂ ਸਿਰ ਸਪਲਾਈ ਨਾ ਹੋਇਆ ਤਾਂ ਇਸ ਦਾ ਬਦਲ ਅਸੀਂ ਪਹਿਲਾਂ ਤੋਂ ਹੀ ਸੋਚ ਕੇ ਬੈਠੇ ਹਾਂ। ਉਨ੍ਹਾਂ ਦੱਸਿਆ ਕਿ ਉਮੀਦ ਕੀਤੀ ਜਾ ਰਹੀਂ ਹੈ ਕਿ ਜੂਟ ਬੈਗ ਅਪ੍ਰੈਲ ਦੇ ਆਖਰੀ ਹਫ਼ਤੇ ਤੱਕ ਆ ਜਾਏਗਾ, ਜੇਕਰ ਉਸ ਸਮੇਂ ਤੱਕ ਆ ਗਿਆ ਤਾਂ ਸਾਨੂੰ ਕੋਈ ਦਿੱਕਤ ਨਹੀਂ ਹੋਏਗੀ ਪਰ ਇਹ ਬੈਗ ਦੀ ਸਪਲਾਈ ਮਈ ਦੇ ਪਹਿਲੇ ਹਫ਼ਤੇ ਨੂੰ ਪਾਰ ਕਰਦੀ ਨਜ਼ਰ ਆਈ ਤਾਂ ਸਾਨੂੰ ਮਜਬੂਰਨ ਪਲਾਸਟਿਕ ਬੈਗ ਵਲ ਜਾਣਾ ਪਏਗਾ ਅਤੇ ਇਸ ਦੀ ਖਰੀਦ ਦੀ ਤਿਆਰੀ ਵਿੱਚ ਕੋਈ ਦੇਰੀ ਨਹੀਂ ਕੀਤੀ ਜਾਏਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।