Social worker - Sach Kahoon Punjabi

Patiala News: ਸਮਾਜ ਸੇਵੀ ਡਾ. ਜਤਿੰਦਰ ਸਿੰਘ ਮੱਟੂ ਐਵਾਰਡ ਆਫ ਆਨਰ ਨਾਲ ਸਨਮਾਨਿਤ
ਰਾਜਨੀਤੀ ਵਿੱਚ ਡਾ. ਜਤਿੰਦਰ ਸਿੰਘ ਮੱਟੂ ਵਰਗੇ ਨੌਜਵਾਨਾਂ ਦਾ ਆਉਣਾ ਜਰੂਰੀ: ਹਰਦੀਪ ਸਨੌਰ (Patiala News)

Patiala News : (ਨਰਿੰਦਰ ਸਿੰਘ ਬਠੋਈ) ਪਟਿਆਲਾ। ਪਿਛਲੇ ਲੰਬੇ ਅਰਸੇ ਤੋਂ ਆਮ ਲੋਕਾਂ ਦੇ ਹੱਕ ਹਕੂਕਾਂ ਲਈ ਸੰਘਰਸ਼ ਕਰਦੇ ਆ ਰਹੇ ਡਾ. ਅੰਬੇਡਕਰ ਕਿਰਤੀ ਮਜ਼ਦੂਰ ਸੰਘ ਪੰਜਾਬ ਦੇ ਸੂਬਾ ਪ੍ਰਧਾਨ, ਨੌਜਵਾਨ ਆਗੂ ਅਤੇ ਸਮਾਜ ਸੇਵੀ ਡਾ. ਜਤਿੰਦਰ ਸਿੰਘ ਮੱਟੂ ਨੂੰ ਮਿਸ਼ਨ ਲਾਲੀ ਤੇ ਹਰਿਆਲੀ ਸੰਸਥਾ ਦੇ ਪ੍ਰਧਾਨ ਹਰਦੀਪ ਸਨੌਰ ਦੀ ਅਗਵਾਈ ’ਚ ਇਕ ਸਮਾਰੋਹ ਦੌਰਾਨ ਲੋਕ ਆਵਾਜ਼ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। (Patiala News)

ਪੰਜਾਬ ਅੰਦਰ ਲੰਬੇ ਸਮੇਂ ਤੋਂ ਪੌਦੇ ਲਗਾ ਕੇ ਵਾਤਾਵਰਣ ਨੂੰ ਸਾਫ ਅਤੇ ਸ਼ੁੱਧ ਰੱਖਣ ਲਈ, ਖੂਨਦਾਨ ਕੈਂਪ ਲਗਾ ਕੇ ਲੋੜਵੰਦ ਮਰੀਜ਼ਾਂ ਤੱਕ ਖੂਨ ਪਹੁੰਚਾਉਣ ਲਈ ਕੰਮ ਕਰ ਰਹੇ ਹਰਦੀਪ ਸਨੌਰ ਨੇ ਕਿਹਾ ਕਿ ਲੋਕ ਆਗੂ ਡਾ. ਜਤਿੰਦਰ ਸਿੰਘ ਮੱਟੂ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਗਰੀਬ ਲੋਕਾਂ, ਵਿਦਿਆਰਥੀਆਂ, ਕਿਰਤੀਆਂ, ਕਿਸਾਨਾਂ, ਮਜ਼ਦੂਰਾਂ, ਛੋਟੇ ਕਾਰੋਬਾਰੀਆਂ ਦੇ ਮਸਲਿਆਂ ਲਈ ਸੜਕਾਂ ’ਤੇ ਸੰਘਰਸ਼ ਕਰਦੇ ਆ ਰਹੇ ਹਨ। ਸਮੇਂ ਸਮੇਂ ਦੀਆਂ ਸਰਕਾਰਾਂ ਦੇ ਲੋਕ ਮਾਰੂ ਫੈਸਲਿਆਂ ਖਿਲਾਫ ਡਾ. ਜਤਿੰਦਰ ਸਿੰਘ ਮੱਟੂ ਹਮੇਸ਼ਾ ਸੰਘਰਸ਼ ਦੇ ਮੈਦਾਨ ਵਿੱਚ ਦੇਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਡਾ. ਜਤਿੰਦਰ ਮੱਟੂ ਵਰਗੇ ਨੌਜਵਾਨਾਂ ਦੀ ਸੂਬੇ ਦੀ ਰਾਜਨੀਤੀ ਵਿੱਚ ਬਹੁਤ ਜ਼ਰੂਰਤ ਹੈ ਤਾਂ ਜੋ ਗੰਧਲੀ ਹੁੰਦੀ ਜਾ ਰਾਜਨੀਤੀ ਵਿੱਚ ਚੰਗੇ ਨੇਤਾਵਾਂ ਦੀ ਆਮਦ ਨਾਲ ਪੰਜਾਬ ਦੇ ਲੋਕਾਂ ਦੇ ਮਸਲੇ ਹੱਲ ਹੋਣ । ਇਸ ਮੌਕੇ ਸਨਮਾਨ ਹਾਸਿਲ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਨੌਜਵਾਨ ਲੋਕ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਪਟਿਆਲਾ ਦੇ ਪਿੰਡਾਂ ਦੇ ਲੋਕਾਂ ਦੇ ਹਾਲਾਤ ਬਹੁਤ ਬਦਤਰ ਹਨ। ਸਾਰੇ ਵਿਕਾਸ ਫਾਈਲਾਂ ਵਿੱਚ ਹੀ ਹੋ ਰਹੇ ਹਨ। (Patiala News)

ਇਹ ਵੀ ਪੜ੍ਹੋ: Haryana-Punjab Weather Alert: ਹਰਿਆਣਾ-ਪੰਜਾਬ ’ਚ ਹੁੰਮਸ ਭਰੀ ਗਰਮੀ ਤੋਂ ਇਸ ਦਿਨ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਦ…

ਕਿਸਾਨਾਂ ਨੂੰ ਪਿਛਲੇ ਹੜਾਂ ਦਾ ਅਜੇ ਤੱਕ ਮੁਆਵਜਾ ਨਹੀਂ ਦਿੱਤਾ ਗਿਆ, ਮਜ਼ਦੂਰਾਂ ਦੀ ਕਿਰਤ ਵਿਭਾਗ ਵਲੋਂ ਰਜਿਸਟਰੇਸ਼ਨ ਦਾ ਪ੍ਰੋਸੈਸ ਸੁਖਾਲਾ ਕਰਕੇ ਪਿੰਡ ਪੱਧਰ ਤੋਂ ਨਹੀਂ ਕੀਤਾ ਜਾ ਰਿਹਾ। ਸਰਕਾਰੀ ਸਕੂਲਾਂ ਦੀ ਥੋੜ ਕਾਰਣ ਪਿੰਡਾਂ ਦੀਆਂ ਲੜਕੀਆਂ ਸਿੱਖਿਆ ਤੋਂ ਦੂਰ ਹੁੰਦੀਆਂ ਜਾ ਰਹੀਆਂ ਹਨ। ਸਰਕਾਰੀ ਹਸਪਤਾਲਾਂ ਅੰਦਰ ਮਰੀਜਾਂ ਦੀ ਖੱਜਲ ਖਰਾਬੀ ਹੋ ਰਹੀ ਹੈ। ਲਿਹਾਜਾ ਪੰਜਾਬ ਦੇ ਲੋਕਾਂ ਨੂੰ ਅਜਿਹੇ ਨਿਜ਼ਾਮ ਬਦਲਣਗੇ ਹੋਣਗੇ। ਇਸ ਮੌਕੇ ਸੰਸਥਾ ਦੇ ਪ੍ਰਧਾਨ ਹਰਦੀਪ ਸਨੌਰ,ਜਥੇਦਾਰ ਕਰਨ ਸਿੰਘ ਜੌਲੀ, ਠੇਕੇਦਾਰ ਗੁਰਬਚਨ ਸਿੰਘ ਪਟਿਆਲਾ, ਸੁਖਦੀਪ ਸਿੰਘ ਸੋਹਲ, ਮਾਸਟਰ ਰਵਿੰਦਰ ਸਿੰਘ ਤਰੈਂ ਆਦਿ ਹਾਜ਼ਰ ਸਨ।

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਸਮਾਜ ਸੇਵੀ ਪ੍ਰਾਈਵੇਟ ਡਾਕਟਰ ਕਾਬੂ
ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਲੈਂਦਾ ਰੰਗੇ ਹੱਥੀ ਕਾਬੂ (Bribe)

(ਜਸਵੀਰ ਸਿੰਘ ਗਹਿਲ) ਲੁਧਿਆਣਾ। ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ (Bribe) ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡਾਕਟਰ ਅਸ਼ੋਕ ਕੁਮਾਰ, ਬੀ.ਏ.ਐਮ.ਐਸ., ਜੋ ਨਵਜੀਵਨ ਕਲੀਨਿਕ ਚਲਾਉਂਦਾ ਹੈ ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ, ਲੁਧਿਆਣਾ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਤੋਂ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਲੈ ਕੇ ਪੈਟਰੋਲ ਪੰਪ ਦਾ ਲਾਇਸੈਂਸ ਲਿਆ ਸੀ। ਸੁਖਦੇਵ ਸਿੰਘ ਦੀ ਜ਼ਮੀਨ ’ਤੇ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ। ਕੁਝ ਦਿਨ ਪਹਿਲਾਂ ਸਮਾਜ ਸੇਵੀ ਰਾਜਵੀਰ ਸਿੰਘ 3-4 ਵਿਅਕਤੀਆਂ ਸਮੇਤ ਕਾਰ ਰਜਿਸਟ੍ਰੇਸ਼ਨ ਨੰਬਰ ਪੀ.ਬੀ.10 ਸੀ.ਕੇ.4171 ਵਿੱਚ ਆਇਆ ਅਤੇ ਉਸ ਦੇ ਪੈਟਰੋਲ ਪੰਪ ਦੀਆਂ ਫੋਟੋਆਂ ਖਿੱਚਣ ਲੱਗ ਪਿਆ ਅਤੇ ਕਿਹਾ ਕਿ ਇਹ ਪੈਟਰੋਲ ਪੰਪ ਗੈਰ-ਕਾਨੂੰਨੀ ਤੌਰ ‘ਤੇ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਇਸ ਨੂੰ ਬੰਦ ਕਰਾਵੇਗਾ।

ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਦੱਸਿਆ ਕਿ ਉਸਨੇ ਸਪਸ਼ੱਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਕਿ ਉਸਨੇ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਲੈਣ ਬਾਅਦ ਹੀ ਇਹ ਪੈਟਰੋਲ ਪੰਪ ਲਗਾਇਆ ਹੈ, ਜਿਸ ‘ਤੇ ਰਾਜਵੀਰ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਉਸਦਾ ਲਾਇਸੰਸ ਰੱਦ ਕਰਾ ਦੇਵੇਗਾ। ਇਸ ਤੋਂ ਬਾਅਦ ਰਾਜਵੀਰ ਨੇ ਸੋਮਵਾਰ ਨੂੰ ਕੁਝ ਵਿਅਕਤੀਆਂ ਦੇ ਨਾਲ ਜਾ ਕੇ ਡੀ.ਸੀ. ਲੁਧਿਆਣਾ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਨੂੰ ਡੀ.ਸੀ. ਨੇ ਸਬੰਧਤ ਵਿਭਾਗ ਨੂੰ ਮਾਰਕ ਕਰ ਦਿੱਤਾ। (Bribe)

ਇਹ ਵੀ ਪੜ੍ਹੋ : ਸਕਾਟਲੈਂਡ ਨੂੰ ਹਰਾ ਕੇ ਨੀਦਰਲੈਂਡ ਨੇ ਕਟਵਾਈ ਵਿਸ਼ਵ ਕੱਪ ਦੀ ਟਿਕਟ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਫਿਰ ਜ਼ਮੀਨ ਦੇ ਮਾਲਕ ਸੁਖਦੇਵ ਸਿੰਘ ਨੂੰ ਸਾਰੇ ਮਾਮਲੇ ਤੋਂ ਜਾਣੂੰ ਕਰਵਾਇਆ ਅਤੇ ਸੁਖਦੇਵ ਨੇ ਅੱਗੇ ਰਾਜਵੀਰ ਸਿੰਘ ਦੇ ਨਜ਼ਦੀਕੀ ਡਾਕਟਰ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਡਾਕਟਰ ਅਸ਼ੋਕ ਕੁਮਾਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੂਰਬੀ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਸਬੰਧਤ ਅਧਿਕਾਰੀ ਦੇ ਨਾਂਅ ’ਤੇ 25 ਲੱਖ ਦੀ ਰਿਸ਼ਵਤ ਮੰਗੀ ਅਤੇ ਸ਼ਿਕਾਇਤਕਰਤਾ ਨੇ ਦੋਵਾਂ ਨੂੰ 15 ਲੱਖ ਵਿੱਚ ਰਾਜ਼ੀ ਕਰ ਲਿਆ। ਰਾਜਵੀਰ ਅਤੇ ਡਾਕਟਰ ਅਸ਼ੋਕ ਨੇ 2 ਲੱਖ ਰੁਪਏ ਐਡਵਾਂਸ ਅਤੇ 3 ਲੱਖ ਰੁਪਏ 2-4 ਦਿਨਾਂ ਵਿੱਚ ਅਤੇ ਬਾਕੀ 10 ਲੱਖ ਰੁਪਏ ਦੋ ਕਿਸ਼ਤਾਂ ਦੇਣ ਦੀ ਮੰਗ ਕੀਤੀ।

ਦੋਵਾਂ ਮੁਲਜ਼ਮਾਂ ਨੂੰ ਅਦਾਲਤ ’ਚ ਕੀਤਾ ਜਾਵੇਗਾ ਪੇਸ਼ (Bribe)

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 06.07.23 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਡਾਕਟਰ ਅਸ਼ੋਕ ਕੁਮਾਰ ਅਤੇ ਰਾਜਵੀਰ ਸਿੰਘ ਨੂੰ ਡੀ.ਐਫ.ਐਸ.ਸੀ .ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੇ ਨਾਂਅ ’ਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਡਾਕਟਰ ਅਸ਼ੋਕ ਕੁਮਾਰ ਵੱਲੋਂ ਚਲਾਏ ਜਾ ਰਹੇ ਨਵਜੀਵਨ ਕਲੀਨਿਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਲੋੜਵੰਦ ਵਿਦਿਆਰਥਣਾਂ ਦੀ ਮੱਦਦ ਲਈ ਅੱਗੇ ਆਏ ਸਮਾਜ ਸੇਵੀ
ਲੋੜਵੰਦ ਵਿਦਿਆਰਥਣਾਂ ਦੀ ਮੱਦਦ ਲਈ ਅੱਗੇ ਆਏ ਸਮਾਜ ਸੇਵੀ (Social Worker)

ਸੰਸਥਾ ’ਚ 2 ਹਜ਼ਾਰ ਦੇ ਲਗਭਗ ਵਿਦਿਆਰਥਣਾਂ ਪੜ੍ਹ ਰਹੀਆਂ ਹਨ

ਕੋਟਕਪੂਰਾ (ਸੁਭਾਸ਼ ਸ਼ਰਮਾ)। ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਕਪੂਰਾ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਸੰਸਥਾ ਵਿਚ 2 ਹਜ਼ਾਰ ਦੇ ਲਗਭਗ ਵਿਦਿਆਰਥਣਾਂ ਪੜ੍ਹ ਰਹੀਆਂ ਹਨ । ਜਿਨ੍ਹਾਂ ਵਿੱਚੋਂ ਦਸਵੀਂ ਅਤੇ ਬਾਰ੍ਹਵੀਂ ਦੀਆਂ 60 ਵਿਦਿਆਰਥਣਾਂ ਅਜਿਹੀਆਂ ਹਨ ਜਿਨ੍ਹਾਂ ਦੇ ਪਿਤਾ ਜਾਂ ਮਾਤਾ-ਪਿਤਾ ਦੋਵੋਂ ਨਹੀਂ ਹਨ, ਜਿਨ੍ਹਾਂ ਦੀ ਸਾਲਾਨਾ ਬੋਰਡ ਦੀ ਫ਼ੀਸ ਲਗਭਗ 1 ਲੱਖ 20 ਰੁਪਏ ਬਣਦੀ ਹੈ । ਇਹ ਫੀਸ ਭਰਨ ਲਈ ਗੁਰੂ ਨਾਨਕ ਮੋਦੀਖਾਨਾ ਦੇ ਇੰਚਾਰਜ ਹਰਪ੍ਰੀਤ ਸਿੰਘ ਅਤੇ ਕਲਾਥ ਮਰਚੈਂਟ ਐਸੋਸੀਏਸ਼ਨ ਦੇ ਉਪਰਾਲੇ (Social Worker) ਤੇ ਯਦਨਾਂ ਸਦਕਾ ਵਿਦਿਆਰਥਣਾਂ ਦੀ ਮੱਦਦ ਕੀਤੀ ਗਈ।

ਪੱਪੂ ਲਹੌਰੀਆ ਵੱਲੋਂ 21 ਹਜ਼ਾਰ ਰੁਪਏ ਵਿਦਿਆਰਥਣਾਂ ਫੀਸ ਭਰਨ ਲਈ ਮੱਦਦ ਕੀਤੀ

ਇਸ ਤੋਂ ਇਲਾਵਾ ਪੱਪੂ ਲਹੌਰੀਆ ਵੱਲੋਂ 21 ਹਜ਼ਾਰ ਰੁਪਏ ਵਿਦਿਆਰਥਣਾਂ ਫੀਸ ਭਰਨ ਲਈ ਮੱਦਦ ਦਿੱਤੀ ਗਈ। (Social Worker) ਇਸ ਨੇਕ ਕਾਰਜ ਲਈ ਹਰਪ੍ਰੀਤ ਸਿੰਘ ਅਤੇ ਪ੍ਰਧਾਨ ਜਤਿੰਦਰ ਸਿੰਘ ਜਸ਼ਨ ਦਾ ਸਕੂਲ ਵਿੱਚ ਪਹੁੰਚਣ ਤੇ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ ।

ਹੁਣ ਤੱਕ ਪ੍ਰਿੰਸੀਪਲ, ਸਟਾਫ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ 95 ਹਜ਼ਾਰ ਰੁਪਏ ਦਾ ਪ੍ਰਬੰਧ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਾਸ਼ੀ ਦਾ ਵੀ ਜਲਦੀ ਪ੍ਰਬੰਧ ਕਰ ਕੇ ਵਿਦਿਆਰਥਣਾਂ ਨੂੰ ਪੜ੍ਹਾਈ ਜਾਰੀ ਰੱਖਣ ਦੇ ਲਈ ਮੱਦਦ ਕੀਤੀ ਜਾਵੇਗੀ। ਪ੍ਰਿੰਸੀਪਲ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਵਧੀਆ ਮਾਹੌਲ, ਬਿਹਤਰ ਮੌਕੇ ਅਤੇ ਲੋੜਵੰਦਾਂ ਦੀ ਮੱਦਦ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਮਨੋਹਰ ਲਾਲ, ਨਵਦੀਪ ਕੱਕੜ ,ਪਵਨਜੀਤ ਕੌਰ, ਬਲਜੀਤ ਰਾਣੀ ,ਸ਼ਵਿੰਦਰ ਕੌਰ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕੋਰੋਨਾ ਮਰੀਜਾਂ ਦੀ ਮੱਦਦ ਲਈ ਸਮਾਜ ਸੇਵੀ ਨੇ ਕੀਤੀ ਕਾਰ ਵਿਕਾਊ
ਕਾਰ ਵੇਚਕੇ ਸਾਰੇ ਪੈਸੇ ਕੋਰੋਨਾ ਮਰੀਜ਼ਾਂ ਦੀ ਮੱਦਦ ’ਤੇ ਖਰਚ ਕਰਾਂਗਾ : ਸ਼ਰਮਾ

ਬਠਿੰਡਾ (ਸੁਖਜੀਤ ਮਾਨ)। ਕੋਰੋਨਾ ਮਹਾਂਮਾਰੀ ਦੇ ਇਸ ਦੌਰ ’ਚ ਆਕਸੀਜਨ ਦੀ ਵੱਡੇ ਪੱਧਰ ’ਤੇ ਪੈਦਾ ਹੋਈ ਘਾਟ ਦੇ ਚਲਦਿਆਂ ਸਮਾਜ ਸੇਵੀ ਸੰਸਥਾਵਾਂ ਵੀ ਆਕਸੀਜਨ ਦੇ ਪ੍ਰਬੰਧਾਂ ’ਚ ਜੁਟ ਗਈਆਂ ਹਨ। ਬਠਿੰਡਾ ਦੇ ਸਮਾਜ ਸੇਵੀ ਗੁਰਵਿੰਦਰ ਸ਼ਰਮਾ ਨੇ ਤਾਂ ਕੋਰੋਨਾ ਪੀੜਤਾਂ ਦੀ ਮੱਦਦ ਅਤੇ ਆਕਸੀਜਨ ਦੇ ਪ੍ਰਬੰਧ ਹਿੱਤ ਆਪਣੀ ਕਾਰ ਵੀ ਵਿਕਾਊ ਕਰ ਦਿੱਤੀ ਹੈ।

ਗੁਰਵਿੰਦਰ ਸ਼ਰਮਾ ਨੇ ਦੱਸਿਆ ਕਿ ਇੰਨੀਂ ਦਿਨੀਂ ਜਦੋਂ ਪੂਰਾ ਮੁਲਕ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਹਸਪਤਾਲਾਂ ’ਚ ਆਕਸੀਜਨ ਦੀ ਘਾਟ ਮਰੀਜ਼ਾਂ ਲਈ ਜਾਨਲੇਵਾ ਸਾਬਿਤ ਹੋ ਰਹੀ ਹੈ ਤਾਂ ਸਾਨੂੰ ਸਭ ਨੂੰ ਪੀੜਤਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਆਕਸੀਜਨ ਦੀ ਭਾਰੀ ਕਿੱਲਤ ਨੂੰ ਦੇਖਦਿਆਂ ਉਸਨੇ ਆਪਣੀ ਆਈ-20 ਕਾਰ ਜਿਸਦੀ ਕੀਮਤ 3 ਲੱਖ ਰੁਪਏ ਹੈ ਵਿਕਾਊ ਕਰ ਦਿੱਤੀ । ਸ੍ਰੀ ਸ਼ਰਮਾ ਨੇ ਦੱਸਿਆ ਕਿ ਕਾਰ ਵੇਚਣ ’ਤੇ ਮਿਲਣ ਵਾਲੇ ਸਾਰੇ ਪੈਸੇ ਉਹ ਲੋੜਵੰਦ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਲਗਾਵੇਗਾ ।

ਗੁਰਵਿੰਦਰ ਵੱਲੋਂ ਲਏ ਗਏ ਫੈਸਲੇ ਦੀ ਲੋਕਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ । ਦੱਸਣਯੋਗ ਹੈ ਕਿ ਗੁਰਵਿੰਦਰ ਸ਼ਰਮਾ ਇਕੱਲੇ ਕੋਰੋਨਾ ਪੀੜਤਾਂ ਦੀ ਹੀ ਮੱਦਦ ਨਹੀਂ ਕਰ ਰਿਹਾ ਸਗੋਂ ਜੋ ਕੋਈ ਵੀ ਲੋੜਵੰਦ ਪਰਿਵਾਰ ਰਾਸ਼ਨ ਆਦਿ ਜਾਂ ਕੋਈ ਅੰਗਹੀਣ ਵਹੀਲ ਚੇਅਰ ਆਦਿ ਲਈ ਸੰਪਰਕ ਕਰਦਾ ਹੈ ਤਾਂ ਉਸਦੀ ਵੀ ਸਹਾਇਤਾ ਕਰਦਾ ਹੈ। ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ’ਚ ਚੱਲ ਰਹੇ ਅੰਦੋਲਨ ’ਚ ਵੀ ਗੁਰਵਿੰਦਰ ਸ਼ਰਮਾ ਵੱਲੋਂ ਕਿਸਾਨਾਂ ਦੀ ਮੱਦਦ ਲਈ ਸਮੇਂ-ਸਮੇਂ ਸਿਰ ਲੋੜ ਦਾ ਸਾਮਾਨ ਪਹੁੰਚਾਇਆ ਜਾ ਰਿਹਾ ਹੈ ।

ਆਕਸੀਜਨ ਦੀ ਮੁਫ਼ਤ ਸਪਲਾਈ ਸ਼ੁਰੂ ਕੀਤੀ : ਸ਼ਰਮਾ

ਗੁਰਵਿੰਦਰ ਸ਼ਰਮਾ ਨੇ ਦੱਸਿਆ ਕਿ ਉਸਨੂੰ ਜਿੱਥੇ ਵੀ ਪਤਾ ਲੱਗਦਾ ਹੈ ਕਿ ਆਕਸੀਜਨ ਦੀ ਜ਼ਰੂਰਤ ਹੈ ਤਾਂ ਉਹ ਆਪਣੇ ਵੱਲੋਂ ਹਰ ਸੰਭਵ ਯਤਨ ਕਰਕੇ ਉੱਥੇ ਆਕਸੀਜਨ ਪਹੁੰਚਾਉਣ ਦੀ ਕੋਸ਼ਿਸ਼ ’ਚ ਜੁਟਿਆ ਹੋਇਆ ਹੈ। ਉਸਨੇ ਦੱਸਿਆ ਕਿ ਉਹ ਇਨਾਂ ਇੱਕ-ਦੋ ਦਿਨਾਂ ’ਚ ਹੀ ਆਕਸੀਜਨ ਵਾਲੇ 5 ਵੱਡੇ ਅਤੇ 2 ਛੋਟੇ ਸਿਲੰਡਰ ਮੁਫ਼ਤ ’ਚ ਦੇ ਚੁੱਕਾ ਹੈ ਤਾਂ ਜੋ ਕੋਰੋਨਾ ਪੀੜਤਾਂ ਦੀ ਜਾਨ ਬਚਾਈ ਜਾ ਸਕੇ।

ਹੋਮ ਆਈਸੋਲੇਟ ਮਰੀਜਾਂ ਵਾਸਤੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਗੁਰਵਿੰਦਰ ਸ਼ਰਮਾ ਨੇ ਦੱਸਿਆ ਕਿ ਕੋਰੋਨਾ ਦੇ ਜੋ ਮਰੀਜ਼ ਹੋਮ ਆਈਸੋਲੇਟ ਹਨ ਉਨਾਂ ਨੂੰ ਵੀ ਆਕਸੀਜਨ ਦੀ ਜ਼ਰੂਰਤ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਕੇ ਮੰਗ ਕੀਤੀ ਹੈ ਕਿ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਹਸਪਤਾਲਾਂ ਤੋਂ ਇਲਾਵਾ ਜੋ ਘਰਾਂ ’ਚ ਕੋਰੋਨਾ ਮਰੀਜ਼ ਆਕਸੀਜਨ ਦੇ ਸਹਾਰੇ ਹਨ ਉਨਾਂ ਲਈ ਆਕਸੀਜਨ ਸਿਲੰਡਰ ਜਾਂ ਖਾਲੀ ਸਿਲੰਡਰ ਰਿਫਿਲ ਕਰਨ ਦਾ ਕੋਈ ਪੁਖਤਾ ਇੰਤਜਾਮ ਕਰੇ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਮੈਡੀਕਲ ਪ੍ਰੈਕਟੀਸ਼ਨਰਾਂ ਤੋਂ ਬਿਨਾਂ ਪਿੰਡਾਂ ਵਿੱਚ ਕੋਈ ਨਹੀਂ ਲੈਂਦਾ ਐਮਰਜੈਂਸੀ ਵੇਲੇ ਮਰੀਜਾਂ ਦੀ ਸਾਰ : ਸਮਾਜ ਸੇਵੀ
ਮੈਡੀਕਲ ਪ੍ਰੈਕਟੀਸ਼ਨਰਾਂ ਤੋਂ ਬਿਨਾਂ ਪਿੰਡਾਂ ਵਿੱਚ ਕੋਈ ਨਹੀਂ ਲੈਂਦਾ ਐਮਰਜੈਂਸੀ ਵੇਲੇ ਮਰੀਜਾਂ ਦੀ ਸਾਰ : ਸਮਾਜ ਸੇਵੀ

ਗੁਰੂਹਰਸਹਾਏ (ਸਤਪਾਲ ਥਿੰਦ)। ਪਿੰਡਾਂ ਵਿੱਚ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਮੈਡੀਕਲ ਪ੍ਰੈਕਟੀਸ਼ਨਰ ਜਿਨ੍ਹਾਂ ਨੂੰ ਲੋਕ ਪੇਂਡੂ ਡਾਕਟਰਾਂ ਦੇ ਨਾਂਅ ਨਾਲ ਜਾਣਦੇ ਹਨ ਤੋਂ ਇਲਾਵਾ ਪਿੰਡਾਂ ਵਿੱਚ ਛੋਟੀ ਮੋਟੀ ਤਕਲੀਫ ਵਾਲੇ ਮਰੀਜ਼ਾਂ ਦੀ ਕੋਈ ਵੀ ਸਾਰ ਨਹੀਂ ਲੈਂਦਾ। ਕੋਰੋਨਾ ਵਾਇਰਸ ਨਾਂਅ ਦੀ ਭਿਆਨਕ ਬਿਮਾਰੀ ਕਰਕੇ ਜਦੋਂ ਦੇਸ਼ ਵਿੱਚ ਜਦੋਂ ਦਾ ਲਾਕਡਾਊਨ ਹੋਇਆ ਹੈ ,ਉਦੋਂ ਤੋਂ ਘਰ ਘਰ ਜਾ ਕੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਵਾਲੇ ਇਹ ਡਾਕਟਰ ਹੀ ਲੋਕਾਂ ਦੇ ਮਸੀਹਾ ਬਣੇ ਹੋਏ ਹਨ ਅਤੇ ਉਨ੍ਹਾਂ ਨੂੰ ਛੋਟੀ ਮੋਟੀ ਤਕਲੀਫ ਹੋਣ ‘ਤੇ ਆਵਾਜ਼ ਵੱਜਦਿਆਂ ਹੀ ਉਨ੍ਹਾਂ ਦੇ ਸਿਰਹਾਣੇ ਜਾ ਖੜਦੇ ਹਨ ਅਤੇ ਉਨ੍ਹਾਂ ਦਾ ਮੁੱਢਲਾ ਇਲਾਜ ਕਰਦੇ ਹਨ।

ਸਾਨੂੰ ਸਭ ਨੂੰ ਪਤਾ ਹੈ ਕਿ ਲਾਕਡਾਊਨ ਤੋਂ ਪਹਿਲਾਂ ਲੱਖਾਂ ਦੀ ਗਿਣਤੀ ਵਿੱਚ ਮਰੀਜ਼ ਵੱਡੇ-ਵੱਡੇ ਹਸਪਤਾਲਾਂ ਵਿੱਚ ਕਤਾਰਾਂ ਲਾ ਕੇ ਡਾਕਟਰਾਂ ਦੀ ਉਡੀਕ ਕਰਦੇ ਦੇਖੇ ਜਾਂਦੇ ਸੀ ਪਰ ਲਾਕਡਾਊਨ ਤੋਂ ਬਾਅਦ ਇਹ ਸਾਰੇ ਪ੍ਰਾਈਵੇਟ ਅਦਾਰੇ ਵੱਡੇ ਹਸਪਤਾਲ ਬੰਦ ਹੋ ਗਏ ਤਾਂ ਕਿ ਇਹ ਸਾਰੇ ਮਰੀਜਾਂ ਦੀਆਂ ਬਿਮਾਰੀਆਂ ਰਾਤੋਂ ਰਾਤ ਠੀਕ ਹੋ ਗਈਆਂ, ਨਹੀਂ ਇਹ ਸਾਰੇ ਲੋਕ ਇਨ੍ਹਾਂ ਪੇਂਡੂ ਡਾਕਟਰਾਂ ਤੋਂ ਜਿਨ੍ਹਾਂ ਨੂੰ  ਕਈ ਲੋਕ ਮਜ਼ਾਕ ਨਾਲ ਝੋਲਾਛਾਪ ਵੀ ਕਹਿ ਦਿੰਦੇ ਹਨ ਤੋਂ ਹੀ ਇਲਾਜ ਕਰਵਾ ਕੇ ਸੰਤੁਸ਼ਟ ਨਜ਼ਰ ਆ ਰਹੇ ਹਨ।

ਆਓ ਦੇਖਦੇ ਹਾਂ ਇਲਾਕੇ ਦੇ ਕੁੱਝ ਸਮਾਜ ਸੇਵੀ ਲੋਕ ਕੀ ਕਹਿੰਦੇ ਹਨ ਇਨ੍ਹਾਂ ਬਾਰੇ

ਲੋਕਾਂ ਦੇ ਮਸੀਹਾ ਬਣੇ ਇਨ੍ਹਾਂ ਮੈਡੀਕਲ ਪ੍ਰੈਕਟੀਸ਼ਨਰਾਂ ਜਾਂ ਪੇਂਡੂ ਡਾਕਟਰਾਂ ਦੇ ਸਬੰਧ ਵਿੱਚ ਵਿਜੈ ਕੁਮਾਰ ਥਿੰਦ ਪ੍ਰਧਾਨ ਬਲੱਡ ਡੋਨਰ ਸੁਸਾਇਟੀ ਡੇਰਾ ਭਜਨਗੜ੍ਹ ਸਾਹਿਬ ਗੋਲੂਕਾ ਮੋੜ ਨੇ ਕਿਹਾ ਕਿ ਪਿੰਡਾਂ ਵਿੱਚ ਇਨ੍ਹਾਂ ਡਾਕਟਰਾਂ ਤੋਂ ਇਲਾਵਾ ਸਿਹਤ ਸੇਵਾਵਾਂ ਦੇ ਹੋਰ ਕੋਈ ਵੀ ਢੁਕਵੇਂ ਪ੍ਰਬੰਧ ਨਹੀਂ ਹਨ, ਜੇਕਰ ਕਿਸੇ ਪਿੰਡ ਵਿੱਚ ਡਿਸਪੈਂਸਰੀ ਹੈ ਵੀ ਤਾਂ ਉਹ ਕੁਝ ਘੰਟਿਆਂ ਲਈ ਹੀ ਖੁੱਲ੍ਹਦੀ ਹੈ ਬਾਕੀ ਹਰ ਵਕਤ ਲੋਕ ਇਨ੍ਹਾਂ ਪੇਂਡੂ ਡਾਕਟਰਾਂ ‘ਤੇ ਹੀ ਨਿਰਭਰ ਹਨ।  ਇਸ ਕਰਕੇ ਪਿੰਡਾਂ ਵਿੱਚ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਵਿੱਚ ਮੈਂ ਇਨ੍ਹਾਂ ਦਾ ਅਹਿਮ ਯੋਗਦਾਨ ਮੰਨਦਾ ਹਾਂ।

ਇਸ ਸਬੰਧੀ ਗੱਲਬਾਤ ਕਰਦਿਆਂ ਤਿਲਕ ਰਾਜ ਪ੍ਰਧਾਨ ਯੂਥ ਕੰਬੋਜ ਮਹਾਂਸਭਾ ਪੰਜਾਬ ਨੇ ਕਿਹਾ ਕਿ ਪਿੰਡਾਂ ਵਿੱਚ ਕੰਮ ਕਰਦੇ ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਸੱਚਮੁੱਚ ਲੋਕਾਂ ਲਈ ਮਸੀਹਾ ਹਨ। ਅੱਧੀ ਅੱਧੀ ਰਾਤ ਨੂੰ ਲੋਕਾਂ ਨੂੰ ਘਰ ਜਾ ਕੇ ਫਸਟਏਡ ਦੇਣਾ ਅਤੇ ਬਹੁਤ ਘੱਟ ਫੀਸਾਂ ਲੈ ਕੇ ਲੋਕਾਂ ਦਾ ਇਲਾਜ ਕਰਨਾ, ਇਸ ਤੋਂ ਵੱਡਾ ਸਮਾਜ ਵਿੱਚ ਮੈਂ ਕੋਈ ਯੋਗਦਾਨ ਨਹੀਂ ਸਮਝਦਾ ਕਿਉਂਕਿ ਬਹੁਤ ਸਾਰੇ ਲੋਕ ਸ਼ਹਿਰਾਂ ਦੇ ਵੱਡੇ ਹਸਪਤਾਲਾਂ ਦੀਆਂ ਫੀਸਾਂ ਹੀ ਨਹੀਂ ਭਰ ਸਕਦੇ ਇਲਾਜ ਕਰਵਾਉਣਾ ਤਾਂ ਬਹੁਤ ਦੂਰ ਦੀ ਗੱਲ ਹੈ , ਇਸ ਕਰਕੇ ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਅਜਿਹੇ ਮੌਕੇ ਜਦੋਂ ਲੋਕ ਘਰਾਂ ਚੋਂ ਬਾਹਰ ਹੀ ਨਹੀਂ ਨਿਕਲ ਸਕਦੇ, ਇਨ੍ਹਾਂ ਪੇਂਡੂ ਡਾਕਟਰਾਂ ਵੱਲੋਂ ਸਮਾਜ ਨੂੰ ਬਚਾਉਣ ਲਈ ਪਾਏ ਵੱਡੇ ਯੋਗਦਾਨ ਨੂੰ ਦੇਖਦਿਆਂ ਇਨ੍ਹਾਂ ਨੂੰ ਕੰਮ ਕਰਨ ਲਈ ਮਾਨਤਾ ਦੇ ਦੇਣੀ ਚਾਹੀਦੀ ਹੈ।

ਪਿੰਡਾਂ ਵਿੱਚ ਕੰਮ ਕਰਦੇ ਇਨ੍ਹਾਂ ਮੈਡੀਕਲ ਪ੍ਰੈਕਟੀਸ਼ਨਰਾਂ ਬਾਰੇ ਗੱਲ ਕਰਦਿਆਂ ਦੇਸ ਰਾਜ ਸਾਬਕਾ ਸਰਪੰਚ ਨੋਨਾਰੀ ਖੋਖਰ ਨੇ ਕਿਹਾ ਕਿ ਜੋ ਕੰਮ ਇਹ ਪੇਂਡੂ ਡਾਕਟਰ ਪਿੰਡਾਂ ਵਿੱਚ ਬੈਠ ਕੇ ਕਰ ਰਹੇ ਹਨ ਇਸ ਦਾ ਸਰਕਾਰ ਕੋਲ ਕੋਈ ਵੀ ਢੁੱਕਵਾਂ ਬਦਲ ਨਹੀਂ ਹੈ, ਖਾਸ ਕਰਕੇ ਅਜਿਹੇ ਸਮੇਂ ਜਦੋਂ ਕੋਈ ਘਰ ਤੋਂ ਬਾਹਰ ਨਹੀਂ ਨਿਕਲ ਸਕਦਾ। ਉਦੋਂ ਇਹ ਲੋਕ ਲੋਕਾਂ ਨੂੰ ਉਧਾਰ ਸੁਧਾਰ ਦਵਾਈ ਦੇ ਕੇ ਵੀ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਹਨ।

ਜਦੋਂ ਇਸ ਸਬੰਧੀ ਯੂਥ ਆਪ ਆਗੂ ਸ਼ੇਖਰ ਕੰਬੋਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੇਂਡੂ ਡਾਕਟਰਾਂ ਅਤੇ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਦਾ ਆਪਸੀ ਨੌਂਹ-ਮਾਸ ਦਾ ਰਿਸ਼ਤਾ ਹੈ, ਕਿਉਂਕਿ ਜਦੋਂ ਵੀ ਕਿਤੇ ਹਨੇਰੇ ਸਵੇਰੇ ਜ਼ਰੂਰਤ ਪੈਂਦੀ ਹੈ ਤਾਂ ਇਹ ਡਾਕਟਰ ਹੀ ਲੋਕਾਂ ਦੇ ਕੰਮ ਆਉਂਦੇ ਹਨ ਅਤੇ ਸਟੇਟ ਦੇ ਕੇ ਕਈ ਵਾਰ ਤੋਂ ਆਪਣੀ ਗੱਡੀ ਜਾਂ ਮੋਟਰਸਾਈਕਲ ਤੇ ਮਰੀਜ਼ ਨੂੰ ਨਾਲ ਬਿਠਾ ਕੇ ਵੱਡੇ ਹਸਪਤਾਲ ਤੱਕ ਪਹੁੰਚਾਉਂਦੇ ਹਨ, ਇਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਦੀਆਂ ਸਮੱਸਿਆਵਾਂ ਵੱਲ ਵੀ ਖ਼ਾਸ ਧਿਆਨ ਦੇਵੇ ਅਤੇ ਇਨ੍ਹਾਂ ਨੂੰ ਕੋਈ ਟ੍ਰੇਨਿੰਗ ਦੇ ਕੇ ਕੰਮ ਕਰਨ ਦੀ ਮਾਨਤਾ ਦੇਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।