Freedom of Press - Sach Kahoon Punjabi
Journalists Union Protest: ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਪੱਤਰਕਾਰਾਂ ਅਤੇ ਆਰ.ਟੀ.ਆਈ ਕਾਰਕੁਨਾਂ ਵਿਰੁੱਧ ਕੇਸ ਦਰਜ ਦੀ ਸਖ਼ਤ ਨਿਖੇਧੀ
ਸਰਕਾਰ ਝੂਠੇ ਪਰਚਿਆਂ ਰਾਹੀਂ ਆਵਾਜ਼ ਨੂੰ ਦਬਾ ਨਹੀਂ ਸਕਦੀ: ਮਾਨ
Journalists Union Protest: (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਚੇਅਰਮੈਨ ਬਲਬੀਰ ਜੰਡੂ, ਇੰਡੀਅਨ ਜਰਨਲਿਸਟ ਯੂਨੀਅਨ ਦੇ ਅਗਜੈਕਟਿਵ ਮੈਂਬਰ ਤੇ ਸੂਬਾ ਮੀਤ ਪ੍ਰਧਾਨ ਰਾਜਨ ਮਾਨ,ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਨੇ ਪੱਤਰਕਾਰਾਂ, ਆਰ.ਟੀ.ਆਈ ਕਾਰਕੁਨਾਂ ਅਤੇ ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਲੁਧਿਆਣਾ ਸ਼ਹਿਰੀ ਸਾਈਬਰ ਕ੍ਰਾਈਮ ਪੁਲਿਸ ਵੱਲੋਂ ਦਰਜ ਕੀਤੇ ਕੇਸ ਦੀ ਜ਼ੋਰਦਾਰ ਨਿੰਦਾ ਕੀਤੀ ਹੈ।
ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਚੇਅਰਪਰਸਨ ਅਤੇ ਸਕੱਤਰ ਦੇ ਨਾਂਅ ਭੇਜੇ ਇੱਕ ਰੋਸ ਪੱਤਰ ਰਾਹੀਂ ਬਠਿੰੰਡਾ ਜ਼ਿਲ੍ਹਾ ਯੂਨਿਟ ਦੇ ਪ੍ਰੈੱਸ ਸਕੱਤਰ ਸਾਥੀ ਮਨਦੀਪ ਸਿੰਘ ਮੱਕੜ, ਲੋਕ ਅਵਾਜ਼ ਟੀਵੀ ਦੇ ਮਨਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਮਾਨਿਕ ਗੋਇਲ ਆਰ.ਟੀ.ਆਈ ਕਾਰਕੁੰਨਾਂ ਸਮੇਤ ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਲੁਧਿਆਣਾ ਸ਼ਹਿਰੀ ਸਾਈਬਰ ਕ੍ਰਾਈਮ ਪੁਲਿਸ ਵੱਲੋਂ ਦਰਜ ਕੀਤੇ ਕੇਸ ਵਿਰੁੱਧ ਰੋਸ ਪ੍ਰਗਟ ਕਰਦਿਆਂ ਮੰਗ ਕੀਤੀ ਹੈ ਕਿ ਇਸ ਕੇਸ ਨੂੰ ਫ਼ੌਰੀ ਖ਼ਾਰਜ ਕਰਨ ਜਾਂ ਵਾਪਸ ਲੈਣ ਲਈ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ।
ਇਹ ਵੀ ਪੜ੍ਹੋ: Drug Peddlers Arrested: ਪੁਲਿਸ ਵੱਲੋਂ ਨਸ਼ੇ ਦੇ ਸਮੱਗਲਰ ਨਸ਼ੇ ਸਮੇਤ ਗ੍ਰਿਫ਼ਤਾਰ
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸੂਬਾ ਸਰਕਾਰ ਦੀ ਇਸ ਕਾਰਵਾਈ ਨੂੰ ਪ੍ਰੈੱਸ ਦੀ ਅਜ਼ਾਦੀ ਅਤੇ ਬੋਲਣ ਦੀ ਅਜ਼ਾਦੀ ਉਪਰ ਸਿੱਧਾ ਹਮਲਾ ਕਰਾਰ ਦਿੰਦੇ ਹੋਏ ਇਸ ਵਿਰੁੱਧ ਸੰਘਰਸ਼ ਦਾ ਸੱਦਾ ਦਿੱਤਾ ਹੈ। ਜਥੇਬੰਦੀ ਨੇ ਇਸ ਸਬੰਧ ਵਿੱਚ ਸਾਰੇ ਜ਼ਿਲ੍ਹਾ, ਤਹਿਸੀਲ ਅਤੇ ਸਥਾਨਕ ਯੂਨਿਟਾਂ ਨੂੰ ਡਿਪਟੀ ਕਮਿਸ਼ਨਰਾਂ, ਐੱਸ.ਡੀ.ਐੱਮ ਜਾਂ ਹੋਰ ਸਬੰਧਿਤ ਅਧਿਕਾਰੀਆਂ ਰਾਹੀਂ ਪ੍ਰੈੱਸ ਕੌਂਸਲ ਆਫ਼ ਇੰਡੀਆ, ਗਵਰਨਰ ਪੰਜਾਬ ਸਰਕਾਰ ਅਤੇ ਦੇਸ਼ ਦੀ ਰਾਸ਼ਟਰਪਤੀ ਨੂੰ ਮੰਗ-ਪੱਤਰ ਦੇਣ ਦੀ ਅਪੀਲ ਕੀਤੀ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਵੱਲੋਂ ਸਵਾਲ ਕਰਨ ਦੇ ਅਧਿਕਾਰ ਨੂੰ ਖ਼ਤਮ ਕਰਨ ਦੇ ਰਾਹ ਪੈ ਗਈ ਹੈ, ਜੋ ਕਿਸੇ ਸੂਰਤ ਵਿੱਚ ਬਰਦਾਸ਼ਤ ਯੋਗ ਨਹੀਂ ਹੈ। Journalists Union Protest
ਪ੍ਰੈਸ ਦੀ ਅਜ਼ਾਦੀ ਤੇ ਨਿਰਪੱਖਤਾ ਸਮਾਜ ਦੇ ਹਿੱਤ ‘ਚ ਲਾਜ਼ਮੀ
ਸੰਯੁਕਤ ਰਾਸ਼ਟਰ ਦੇ 1948 ਦੇ ਮਨੁੱਖੀ ਅਧਿਕਾਰਾਂ ਬਾਰੇ ਵਿਸ਼ਵਵਿਆਪੀ ਐਲਾਨ ਵਿਚ ਕਿਹਾ ਗਿਆ ਹੈ ਕਿ ਹਰੇਕ ਨੂੰ ਵਿਚਾਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਅਧਿਕਾਰ ਹੈ; ਇਸ ਅਧਿਕਾਰ ਵਿਚ ਬਿਨਾਂ ਕਿਸੇ ਦਖਲ ਦੇ ਵਿਚਾਰਾਂ ਨੂੰ ਕਿਸੇ ਵੀ ਮੰਚ ‘ਤੇ ਆਜ਼ਾਦੀ ਨਾਲ ਰੱਖਣਾ, ਕਿਸੇ ਵੀ ਮਸਲੇ ‘ਤੇ ਆਪਣੀ ਸਹਿਮਤੀ ਅਤੇ ਅਸਹਿਮਤੀ ਪ੍ਰਗਟਾਉਣ, ਰੱਖਣ ਦੀ ਆਜ਼ਾਦੀ ਸ਼ਾਮਲ ਹੈ।
ਪੱਤਰਕਾਰਤਾ ਦੀ ਅਜ਼ਾਦੀ ਦੀ ਮਹੱਤਤਾ ਨੂੰ ਵੇਖਦੇ ਹੋਏ ਹੀ ਸੰਯੁਕਤ ਰਾਸ਼ਟਰ ਸੰਘ ਨੇ 1993 ਵਿਚ 3 ਮਈ ਦੇ ਦਿਹਾੜੇ ਨੂੰ ਵਿਸ਼ਵ ਪ੍ਰੈਸ ਅਜ਼ਾਦੀ ਦਿਵਸ ਵਜੋਂ ਘੋਸ਼ਿਤ ਕੀਤਾ ਸੀ ਉਸ ਤੋਂ ਬਾਅਦ ਹਰ ਸਾਲ 3 ਮਈ ਨੂੰ ਵਿਸ਼ਵ ਪ੍ਰੈਸ ਅਜ਼ਾਦੀ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਸਰਕਾਰਾਂ ਵੱਲੋਂ ਅਤੇ ਮੀਡੀਆ ਉਦਯੋਗ ਨਾਲ ਜੁੜੇ ਲੋਕਾਂ ਦੁਆਰਾ ਇਸ ਦਿਨ ਨੂੰ ਸਥਾਨਕ ਪੱਧਰ, ਰਾਜ ਪੱਧਰ, ਰਾਸ਼ਟਰੀ ਪੱਧਰ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮਨਾਇਆ ਜਾਂਦਾ ਹੈ।
ਇਸ ਵਾਰ ਯੂਨੈਸਕੋ ਨੇ 22 ਤੋਂ 24 ਅਪਰੈਲ ਤੱਕ ਹੇਗ ਵਿਖੇ ਵਿਸ਼ਵ ਪ੍ਰੈਸ ਅਜ਼ਾਦੀ ਕਾਨਫਰੰਸ ਕਰਵਾਉਣੀ ਤੈਅ ਕੀਤੀ ਸੀ ਜੋ ਕੋਰੋਨਾ ਵਾਇਰਸ ਕਰਕੇ ਅੱਗੇ ਪਾਈ ਗਈ ਹੈ ਜੋ ਹੁਣ 18 ਤੋਂ 20 ਅਕਤੂਬਰ ਤੱਕ ਉਸੇ ਸਥਾਨ ‘ਤੇ ਹੀ ਹੋਣੀ ਹੈ। ਯੂਨੈਸਕੋ ਵੱਲੋਂ ਤਿੰਨ ਮਈ ਨੂੰ ਇਸ ਦਿਹਾੜੇ ਦੇ ਸਬੰਧ ਵਿਚ ਕਈ ਤਰ੍ਹਾਂ ਦੇ ਆਨਲਾਈਨ ਡੀਬੇਟ ਅਤੇ ਵਰਕਸ਼ਾਪ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਇਹਨਾਂ ਸਾਰੇ ਪ੍ਰੋਗਰਾਮਾਂ ਦਾ ਕੇਂਦਰ ਬਿੰਦੂ ਹੋਵੇਗਾ-
(À) ਨਿਰਪੱਖ ਅਤੇ ਨਿੱਡਰ ਪੱਤਰਕਾਰੀ।
(ਅ) ਔਰਤ ਅਤੇ ਮਰਦ ਪੱਤਰਕਾਰਾਂ ਅਤੇ ਮੀਡੀਆ ਵਰਕਰਾਂ ਦੀ ਸੁਰੱਖਿਆ,
(Â)  ਸੁਤੰਤਰ ਅਤੇ ਪੇਸ਼ੇਵਰ ਪੱਤਰਕਾਰੀ, ਰਾਜਨੀਤਿਕ ਅਤੇ ਵਪਾਰੀ ਪ੍ਰਭਾਵ ਤੋਂ ਮੁਕਤ ਪੱਤਰਕਾਰਤਾ ਆਦਿ।
ਇਸ ਕਾਨਫਰੰਸ ਦੇ ਸਬ ਥੀਮ ਵੀ ਹੋਣਗੇ, ਜੋ ਪੱਤਰਕਾਰਤਾ, ਪੱਤਰਕਾਰ ਅਤੇ ਇਹਨਾਂ ਨਾਲ ਸਬੰਧਤ ਹੋਰ ਮਸਲਿਆਂ ਬਾਰੇ ਹੋਣਗੇ।
ਮੀਡੀਆ ਦੀ ਆਜ਼ਾਦੀ ਦੀ ਨਜ਼ਰਸਾਨੀ ਕਰਨ ਵਾਲੀ ਸੰਸਥਾ ‘ਰਿਪੋਰਟਰਜ਼ ਵਿਦ ਆਊਟ ਬਾਰਡਰਜ਼’ ਦੀ ਸਾਲਾਨਾ ਰਿਪੋਰਟ, 2018 ਅਨੁਸਾਰ ਪ੍ਰੈੱਸ ਦੀ ਆਜ਼ਾਦੀ ਦੇ ਮਾਮਲੇ ਵਿਚ ਭਾਰਤ ਦਾ ਸਥਾਨ 180 ਮੁਲਕਾਂ ਵਿਚੋਂ 140ਵੇਂ ਨੰਬਰ ‘ਤੇ ਆ ਗਿਆ ਹੈ। ਮੀਡੀਆ ਸੰਸਥਾਵਾਂ ਅੰਦਰਲਾ ਮਾਹੌਲ ਸੁਤੰਤਰ ਪੱਤਰਕਾਰੀ ਲਈ ਬਿਲਕੁਲ ਹੀ ਗ਼ੈਰ-ਮੁਆਫਕ ਅਤੇ ਬਾਂਹ ਮਰੋੜੂ ਹੈ। ਸੱਚੀ ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਨੂੰ ਭਾਰੀ ਦਬਾਅ ਅਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਕਾਰਪੋਰੇਟ ਸਮੂਹਾਂ ਅਤੇ ਵੱਡੇ ਰਾਜਸੀ ਰਸੂਖ ਵਾਲੇ ਤਾਕਤਵਰ ਹਿੱਸਿਆਂ ਕੋਲ ਇੱਕ ਹੋਰ ਜ਼ਬਰਦਸਤ ਹਥਿਆਰ ਮਾਣਹਾਨੀ ਦਾ ਮੁਕੱਦਮਾ ਹੈ। ਸੱਤਾਧਾਰੀਆਂ ਵੱਲੋਂ ਆਪਣਾ ਰਸੂਖ ਵਰਤ ਕੇ ਪੱਤਰਕਾਰਾਂ ਦੀ ਕਲਮ ਨੂੰ ਸੱਤਾ ਦੀ ਇੱਛਾ ਦੀ ਗੁਲਾਮ ਬਣਾਉਣ ਦੀ ਹਰ ਵਾਹ ਲਾਈ ਜਾਂਦੀ ਹੈ।
ਭਾਰਤੀ ਪ੍ਰੈਸ ਅੱਗੇ ਸਭ ਤੋਂ ਵੱਡੀ ਜਿੰਮੇਵਾਰੀ ਉਸ ਉੱਪਰ ਜਨਤਾ ਦਾ ਵਿਸ਼ਵਾਸ ਅਤੇ ਭਰੋਸਾ ਬਰਕਰਾਰ ਰੱਖਣਾ ਹੈ। ਮੀਡੀਆ ਦੇ ਇੱਕ ਹਿੱਸੇ ਦੁਆਰਾ ਪੀਲੀ ਪੱਤਰਕਾਰੀ ਤੋਂ ਵੀ ਅੱਗੇ ਜਾ ਕੇ ਫਿਰਕੂ ਪੱਤਰਕਾਰੀ ਤੱਕ ਪਹੁੰਚਦੇ ਹੋਏ ਰਾਜ ਦਰਬਾਰੀ ਪੱਤਰਕਾਰੀ ਵੱਲ ਜਾਣ ਦਾ ਰੁਝਾਨ ਵਧ ਰਿਹਾ ਹੈ।
ਇਸ ਤਰ੍ਹਾਂ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਦਾ ਪੱਤਰਕਾਰ ਭਾਈਚਾਰਾ ਆਪਣਾ ਸਹੀ ਕੰਮ ਨਹੀਂ ਕਰ ਸਕਦਾ। ਇਸ ਲਈ ਜਨਤਾ ਵੀ ਜਾਗਰੂਕ ਹੋਵੇ ਅਤੇ ਉਹ ਇਮਾਨਦਾਰ ਮੀਡੀਆ ਨੂੰ ਉਭਾਰ ਕੇ ਭਾਰਤੀ ਪ੍ਰੈਸ ਦੇ ਰੋਲ ਨੂੰ ਇਮਾਨਦਾਰ ਅਖ਼ਬਾਰਾਂ ਅਤੇ ਪੱਤਰਕਾਰਾਂ ਰਾਹੀਂ ਜਾਨਦਾਰ ਤੇ ਸ਼ਾਨਦਾਰ ਬਣਾ ਸਕਦੀ ਹੈ। ਜਨਤਾ ਦਾ ਥਾਪੜਾ ਹੀ ਸਹੀ, ਸੱਚੇ ਤੇ ਸੁਹਿਰਦ ਪੱਤਰਕਾਰਾਂ ਨੂੰ ਆਪਣੇ ਫਰਜ਼ ਨਿਭਾਉਣ ਦੀ ਹਿੰਮਤ ਬਖਸ਼ੇਗਾ ਅਤੇ ਸਾਨੂੰ ਅਜ਼ਾਦ ਪ੍ਰੈਸ ਦੇ ਦਰਸ਼ਨ ਹੋ ਸਕਣਗੇ।
ਸਰਕਾਰੀ ਹਾਈ ਸਕੂਲ ਕੁਹਾੜਾ, ਲੁਧਿਆਣਾ।
ਮੋ. 98780-23768
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।