Health Tips In Punjabi - Sach Kahoon Punjabi
Asthma Ke Lakshan: ਸਾਵਧਾਨ : ਬਦਲਦੇ ਮੌਸਮ ’ਚ ਦਮੇ ਦੇ ਦੌਰੇ ਦਾ ਹੈ ਖਤਰਾ, ਇਹ ਹਨ ਸ਼ੁਰੂਆਤੀ ਲੱਛਣ
Asthma Ke Lakshan: ਅੱਜਕੱਲ੍ਹ ਸਾਡਾ ਸਰੀਰ ਬਿਮਾਰੀਆਂ ਦਾ ਘਰ ਬਣ ਗਿਆ ਹੈ, ਅਸੀਂ ਆਪਣੀ ਜ਼ਿੰਦਗੀ ’ਚ ਬਹੁਤ ਸਾਰੀਆਂ ਬਿਮਾਰੀਆਂ ਨੂੰ ਨਜ਼ਰਅੰਦਾਜ਼ ਕਰਦੇ ਹਾਂ। ਸਾਡੇ ਸਰੀਰ ’ਚ ਬਹੁਤ ਸਾਰੀਆਂ ਬਿਮਾਰੀਆਂ ਹਨ, ਜੋ ਬਹੁਤ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ। ਅਜਿਹੀ ਹੀ ਇੱਕ ਬਿਮਾਰੀ ਹੈ ਦਮਾ, ਜਦੋਂ ਕਿਸੇ ਵਿਅਕਤੀ ਨੂੰ ਇਹ ਬਿਮਾਰੀ ਹੁੰਦੀ ਹੈ, ਤਾਂ ਉਸਦੀ ਸਾਹ ਦੀ ਨਾਲੀ ਸੁੱਜ ਜਾਂਦੀ ਹੈ ਅਤੇ ਉਸਨੂੰ ਸਾਹ ਲੈਣ ’ਚ ਮੁਸ਼ਕਲ ਆਉਣ ਲੱਗਦੀ ਹੈ। ਸਰਦੀਆਂ ’ਚ ਇਹ ਸਮੱਸਿਆ ਹੋਰ ਵੀ ਜ਼ਿਆਦਾ ਹੋ ਜਾਂਦੀ ਹੈ।
ਇਹ ਖਬਰ ਵੀ ਪੜ੍ਹੋ : Cancer Vaccine: ਭਾਰਤ ’ਚ ਜਲਦ ਆ ਰਿਹੈ ਕੈਂਸਰ ਦਾ ਟੀਕਾ, ਸਰਕਾਰ ਨੇ ਦਿੱਤਾ ਵੱਡਾ ਅਪਡੇਟ
ਕਿਉਂਕਿ ਫੇਫੜਿਆਂ ਦੀ ਰੱਖਿਆ ਲਈ ਤਰਲ ਪਦਾਰਥਾਂ ਦੀਆਂ ਕਈ ਪਰਤਾਂ ਹੁੰਦੀਆਂ ਹਨ। ਦਰਅਸਲ, ਦਮਾ ਇੱਕ ਅਜਿਹੀ ਬਿਮਾਰੀ ਹੈ ਜੋ ਕਿਸੇ ਵੀ ਉਮਰ ਦੇ ਲੋਕਾਂ ਨੂੰ ਆਸਾਨੀ ਨਾਲ ਪ੍ਰਭਾਵਿਤ ਕਰਦੀ ਹੈ; ਸਰਦੀਆਂ ’ਚ ਇਸਦੇ ਮਾਮਲੇ ਵੱਧ ਜਾਂਦੇ ਹਨ। ਦਮੇ ਦੇ ਮਰੀਜ਼ਾਂ ਨੂੰ ਨਮੂਨੀਆ ਹੋਣ ਦਾ ਖ਼ਤਰਾ ਵੀ ਵੱਧ ਹੁੰਦਾ ਹੈ। ਕੁਝ ਲੱਛਣ ਅਜਿਹੇ ਹਨ ਜਿਨ੍ਹਾਂ ਨੂੰ ਦਮੇ ਦੇ ਸ਼ੁਰੂਆਤੀ ਲੱਛਣ ਮੰਨਿਆ ਜਾਂਦਾ ਹੈ ਤੇ ਤੁਹਾਨੂੰ ਉਨ੍ਹਾਂ ਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਤਾਂ ਆਓ ਜਾਣਦੇ ਹਾਂ ਦਮੇ ਦੇ ਸ਼ੁਰੂਆਤੀ ਲੱਛਣਾਂ ਬਾਰੇ…
ਹਮੇਸ਼ਾ ਥਕਾਵਟ ਮਹਿਸੂਸ ਕਰਨਾ : ਜੇਕਰ ਤੁਸੀਂ ਖੰਘ ਤੇ ਘਰਘਰਾਹਟ ਕਾਰਨ ਨੀਂਦ ਨਹੀਂ ਆ ਪਾ ਰਹੇ ਹੋ, ਤਾਂ ਇਹ ਤੁਹਾਡੇ ਲਈ ਬਹੁਤ ਗੰਭੀਰ ਸਮੱਸਿਆ ਹੋ ਸਕਦੀ ਹੈ। ਜਾਣਕਾਰੀ ਲਈ, ਤੁਹਾਨੂੰ ਦੱਸ ਦੇਈਏ ਕਿ ਸਹੀ ਢੰਗ ਨਾਲ ਨੀਂਦ ਨਾ ਆਉਣ ਕਾਰਨ ਊਰਜਾ ਘੱਟ ਜਾਂਦੀ ਹੈ ਤੇ ਇਸਦਾ ਸਿੱਧਾ ਅਸਰ ਦਿਮਾਗ ’ਤੇ ਭਾਂਵ ਮਾਨਸਿਕ ਤੌਰ ’ਤੇ ਵੀ ਪੈਂਦਾ ਹੈ। ਲੰਬੇ ਸਮੇਂ ਤੋਂ ਨੀਂਦ ਨਾ ਆਉਣਾ ਦਿਲ ਦੀ ਬਿਮਾਰੀ ਜਾਂ ਸ਼ੂਗਰ ਦੇ ਲੱਛਣਾਂ ਨਾਲ ਵੀ ਜੁੜਿਆ ਹੋਇਆ ਹੈ। ਦਰਅਸਲ, ਘਰਘਰਾਹਟ ਕਾਰਨ ਥਕਾਵਟ ਮਹਿਸੂਸ ਹੋਣਾ ਦਮੇ ਦਾ ਸ਼ੁਰੂਆਤੀ ਲੱਛਣ ਹੋ ਸਕਦਾ ਹੈ।
ਛਾਤੀ ’ਚ ਜਕੜਨ : ਹਰ ਕੋਈ ਸੋਚਦਾ ਹੈ ਕਿ ਛਾਤੀ ’ਚ ਜਕੜਨ ਜਾਂ ਦਰਦ ਹਮੇਸ਼ਾ ਦਿਲ ਦੀ ਬਿਮਾਰੀ ਕਾਰਨ ਹੁੰਦਾ ਹੈ, ਪਰ ਅਜਿਹਾ ਨਹੀਂ ਹੈ, ਇਹ ਦਮੇ ਦਾ ਇੱਕ ਵੱਡਾ ਲੱਛਣ ਵੀ ਹੋ ਸਕਦਾ ਹੈ। ਛਾਤੀ ’ਚ ਜਕੜਨ ਕਾਰਨ ਦਮੇ ਦਾ ਦੌਰਾ ਪੈ ਸਕਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਦਮੇ ਦੇ ਦੌਰੇ ਕਾਰਨ ਛਾਤੀ ’ਚ ਜਕੜਨ, ਸਾਹ ਲੈਣ ’ਚ ਮੁਸ਼ਕਲ ਤੇ ਖੰਘ ਦਾ ਅਨੁਭਵ ਹੁੰਦਾ ਹੈ। ਜ਼ਿਆਦਾਤਰ ਲੋਕ ਛਾਤੀ ’ਚ ਜਕੜਨ ਨੂੰ ਦਿਲ ਦਾ ਦੌਰਾ ਸਮਝਣ ਦੀ ਗਲਤੀ ਕਰਦੇ ਹਨ। ਜੇਕਰ ਤੁਹਾਨੂੰ ਵੀ ਇਹ ਸਮੱਸਿਆ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ, ਕਿਉਂਕਿ ਇਹ ਦਮੇ ਦਾ ਲੱਛਣ ਹੋ ਸਕਦਾ ਹੈ।
ਤੇਜ਼ ਸਾਹ ਲੈਣਾ : ਕੁਝ ਲੋਕਾਂ ’ਚ, ਤੇਜ਼ ਸਾਹ ਲੈਣਾ ਵੀ ਦਮੇ ਦਾ ਲੱਛਣ ਮੰਨਿਆ ਜਾਂਦਾ ਹੈ। ਅਮਰੀਕਾ ਦੇ ਕਲੀਵਲੈਂਡ ਕਲੀਨਿਕ ਅਨੁਸਾਰ, ਵਿਅਕਤੀਆਂ ਲਈ ਆਮ ਸਾਹ ਲੈਣ ਦੀ ਦਰ 12 ਤੋਂ 20 ਸਾਹ ਪ੍ਰਤੀ ਮਿੰਟ ਹੈ। ਜੇਕਰ ਤੁਸੀਂ ਇਸ ਤੋਂ ਤੇਜ਼ ਸਾਹ ਲੈ ਰਹੇ ਹੋ, ਤਾਂ ਤੁਹਾਨੂੰ ਹਾਈਪਰਵੈਂਟੀਲੇਸ਼ਨ ਦਾ ਅਨੁਭਵ ਵੀ ਹੋ ਸਕਦਾ ਹੈ। ਹਾਈਪਰਵੈਂਟੀਲੇਸ਼ਨ ਤੇ ਦਮਾ ਦੋ ਵੱਖ-ਵੱਖ ਬਿਮਾਰੀਆਂ ਹਨ, ਪਰ ਸਾਹ ਨਾਲ ਸਬੰਧਤ ਲੱਛਣਾਂ ਕਾਰਨ ਲੋਕ ਉਨ੍ਹਾਂ ਨੂੰ ਇੱਕੋ ਜਿਹਾ ਸਮਝਦੇ ਹਨ। ਜੇਕਰ ਤੁਹਾਨੂੰ ਸਾਹ ਲੈਣ ’ਚ ਕੋਈ ਸਮੱਸਿਆ ਨਜ਼ਰ ਆਉਂਦੀ ਹੈ, ਤਾਂ ਤੁਰੰਤ ਡਾਕਟਰ ਨਾਲ ਸਲਾਹ ਕਰੋ।
Amla Benefits: ਰੋਜ਼ ਆਂਵਲਾ ਖਾਣ ਨਾਲ ਮਿਲਦੇ ਹਨ 4 ਸ਼ਾਨਦਾਰ ਫਾਇਦੇ, ਜਾਣ ਕੇ ਰਹਿ ਜਾਓਗੇ ਹੈਰਾਨ
Amla Benefits: ਆਂਵਲਾ ਜਿਸ ਨੂੰ ਭਾਰਤੀ ਪਰੰਪਰਾਗਤ ਦਵਾਈ ’ਚ ਇੱਕ ਅਨਮੋਲ ਦਵਾਈ ਮੰਨਿਆ ਜਾਂਦਾ ਹੈ, ਬਹੁਤ ਸਾਰੇ ਸਿਹਤ ਲਾਭ ਪ੍ਰਦਾਨ ਕਰਦਾ ਹੈ। ਇਹ ਵਿਟਾਮਿਨ ਏ, ਵਿਟਾਮਿਨ ਸੀ ਤੇ ਹੋਰ ਮਹੱਤਵਪੂਰਨ ਖਣਿਜਾਂ ਸਮੇਤ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ, ਆਂਵਲਾ ਐਂਟੀਆਕਸੀਡੈਂਟਸ ਦਾ ਇੱਕ ਵਧੀਆ ਸਰੋਤ ਵੀ ਹੈ, ਜੋ ਸਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਣ ’ਚ ਮਦਦ ਕਰਦਾ ਹੈ। ਜ਼ਿਆਦਾਤਰ ਲੋਕ ਆਂਵਲਾ ਨੂੰ ਤਾਜ਼ੇ ਰੂਪ ’ਚ ਖਾਣਾ ਪਸੰਦ ਕਰਦੇ ਹਨ, ਪਰ ਸੁੱਕਿਆ ਆਂਵਲਾ ਵੀ ਓਨਾ ਹੀ ਪ੍ਰਭਾਵਸ਼ਾਲੀ ਹੁੰਦਾ ਹੈ।
ਇਹ ਖਬਰ ਵੀ ਪੜ੍ਹੋ : Haryana Holidays News: ਬੁੱਧਵਾਰ ਨੂੰ ਹਰਿਆਣਾ ’ਚ ਰਹੇਗੀ ਛੁੱਟੀ, ਜਾਣੋ ਸੈਣੀ ਸਰਕਾਰ ਨੇ ਕਿਉਂ ਲਿਆ ਫੈਸਲਾ
ਆਂਵਲਾ ਨੂੰ ਅਚਾਰ, ਮੁਰੱਬਾ, ਜੂਸ ਜਾਂ ਸੁੱਕੇ ਰੂਪ ’ਚ ਕਈ ਰੂਪਾਂ ’ਚ ਖਾਧਾ ਜਾ ਸਕਦਾ ਹੈ, ਤੇ ਇਹ ਹਰ ਰੂਪ ’ਚ ਸਿਹਤ ਲਈ ਲਾਭਦਾਇਕ ਹੈ। Amla Benefits
ਜ਼ੁਕਾਮ ਤੇ ਖੰਘ ਤੋਂ ਬਚਾਉਂਦਾ ਹੈ : ਸੁੱਕਾ ਆਂਵਲਾ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ, ਜੋ ਸਰੀਰ ਦੀ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ। ਜੇਕਰ ਤੁਸੀਂ ਨਿਯਮਿਤ ਤੌਰ ’ਤੇ ਆਂਵਲੇ ਦੀ ਵਰਤੋਂ ਕਰਦੇ ਹੋ, ਤਾਂ ਇਹ ਜ਼ੁਕਾਮ, ਖੰਘ ਤੇ ਫਲੂ ਵਰਗੀਆਂ ਸਮੱਸਿਆਵਾਂ ਨੂੰ ਰੋਕਣ ’ਚ ਮਦਦ ਕਰਦਾ ਹੈ। ਆਂਵਲਾ ਸਾਹ ਪ੍ਰਣਾਲੀ ਨੂੰ ਵੀ ਮਜ਼ਬੂਤ ​​ਬਣਾਉਂਦਾ ਹੈ ਤੇ ਇਸ ਨਾਲ ਸਬੰਧਤ ਸਮੱਸਿਆਵਾਂ ਨੂੰ ਠੀਕ ਕਰਨ ’ਚ ਮਦਦਗਾਰ ਹੁੰਦਾ ਹੈ।
ਪੇਟ ਲਈ ਬਹੁਤ ਫਾਇਦੇਮੰਦ : ਆਂਵਲਾ ਪੇਟ ਨਾਲ ਸਬੰਧਤ ਸਮੱਸਿਆਵਾਂ ਦੇ ਇਲਾਜ ’ਚ ਵੀ ਬਹੁਤ ਪ੍ਰਭਾਵਸ਼ਾਲੀ ਹੈ। ਇਸ ਦੀ ਵਰਤੋਂ ਨਾਲ ਪੇਟ ਦਰਦ, ਜਲਣ ਤੇ ਕੜਵੱਲ ਵਰਗੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਪੇਟ ਦੀ ਲਾਗ ਤੋਂ ਰਾਹਤ ਦੇਣ ਦੇ ਨਾਲ-ਨਾਲ, ਸੁੱਕਾ ਆਂਵਲਾ ਪਾਚਨ ਪ੍ਰਣਾਲੀ ਨੂੰ ਵੀ ਸਿਹਤਮੰਦ ਰੱਖਦਾ ਹੈ। ਇਹ ਕਬਜ਼ ਅਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਦਿਵਾਉਂਦਾ ਹੈ।
ਅੱਖਾਂ ਦੀ ਰੌਸ਼ਨੀ ਸੁਧਾਰਦਾ ਹੈ : ਸੁੱਕਾ ਆਂਵਲਾ ਅੱਖਾਂ ਦੀ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸ ’ਚ ਮੌਜ਼ੂਦ ਵਿਟਾਮਿਨ ਏ ਅੱਖਾਂ ਦੀ ਰੌਸ਼ਨੀ ਨੂੰ ਸੁਧਾਰਦਾ ਹੈ ਤੇ ਅੱਖਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਘਟਾਉਂਦਾ ਹੈ। ਆਂਵਲਾ ਨਿਯਮਿਤ ਤੌਰ ’ਤੇ ਖਾਣ ਨਾਲ ਅੱਖਾਂ ਦੀ ਸਿਹਤ ਚੰਗੀ ਰਹਿੰਦੀ ਹੈ ਤੇ ਉਮਰ ਨਾਲ ਸਬੰਧਤ ਅੱਖਾਂ ਦੀਆਂ ਸਮੱਸਿਆਵਾਂ ਘੱਟ ਜਾਂਦੀਆਂ ਹਨ।
ਵਾਲਾਂ ਨੂੰ ਬਣਾਉਂਦਾ ਹੈ ਚਮਕਦਾਰ : ਸੁੱਕਾ ਆਂਵਲਾ ਵੀ ਵਾਲਾਂ ਲਈ ਇੱਕ ਸ਼ਾਨਦਾਰ ਦਵਾਈ ਹੈ। ਇਸ ’ਚ ਮੌਜੂਦ ਪੌਸ਼ਟਿਕ ਤੱਤ ਵਾਲਾਂ ਨੂੰ ਮਜ਼ਬੂਤ ​​ਬਣਾਉਂਦੇ ਹਨ ਅਤੇ ਉਨ੍ਹਾਂ ਨੂੰ ਸੰਘਣੇ ਤੇ ਚਮਕਦਾਰ ਬਣਾਉਂਦੇ ਹਨ। ਜੇਕਰ ਤੁਸੀਂ ਨਿਯਮਿਤ ਤੌਰ ’ਤੇ ਸੁੱਕਾ ਆਂਵਲਾ ਖਾਂਦੇ ਹੋ, ਤਾਂ ਇਹ ਵਾਲਾਂ ਦੀ ਲੰਬਾਈ ਤੇ ਗੁਣਵੱਤਾ ’ਚ ਸੁਧਾਰ ਕਰਦਾ ਹੈ। ਆਂਵਲਾ ਵਾਲਾਂ ਨੂੰ ਝੜਨ ਤੋਂ ਰੋਕਦਾ ਹੈ ਤੇ ਉਨ੍ਹਾਂ ਨੂੰ ਸਿਹਤਮੰਦ ਰੱਖਦਾ ਹੈ। Amla Benefits
ਬੇਦਾਅਵਾ : ਲੇਖ ’ਚ ਦਿੱਤੀ ਗਈ ਜਾਣਕਾਰੀ ਤੁਹਾਡੀ ਆਮ ਜਾਣਕਾਰੀ ਲਈ ਹੈ, ਇਹ ਕਿਸੇ ਵੀ ਇਲਾਜ ਦਾ ਬਦਲ ਨਹੀਂ ਹੋ ਸਕਦੀ। ਵਧੇਰੇ ਜਾਣਕਾਰੀ ਲਈ, ਤੁਸੀਂ ਆਪਣੇ ਡਾਕਟਰ ਨਾਲ ਸੰਪਰਕ ਕਰ ਸਕਦੇ ਹੋ ਜਾਂ ਕਿਸੇ ਮਾਹਿਰ ਦੀ ਸਲਾਹ ਲੈ ਸਕਦੇ ਹੋ। ‘ਸੱਚ ਕਹੂੰ’ ਇਸ ਦੀ ਪੁਸ਼ਟੀ ਨਹੀਂ ਕਰਦਾ ਹੈ।
ਘੱਟ ਬੋਲਣਾ ਤੇ ਘੱਟ ਖਾਣਾ ਸਿਹਤ ਲਈ ਫਾਇਦੇਮੰਦ | Health Tips in Punjabi
Health Tips in Punjabi: ਅਸੀਂ ਸਾਰੇ ਹੀ ਸਮਾਜ ਵਿੱਚ ਵਿਚਰਦੇ ਹਾਂ। ਸਾਡਾ ਤਰ੍ਹਾਂ-ਤਰ੍ਹਾਂ ਦੇ ਬੰਦਿਆਂ ਨਾਲ ਵਾਹ ਪੈਂਦਾ ਹੈ। ਕੁਝ ਬੰਦੇ ਬਹੁਤ ਬੋਲਦੇ ਹਨ ਤੇ ਕੁਝ ਬਹੁਤ ਸੋਚ-ਸਮਝ ਕੇ ਬੋਲਦੇ ਹਨ। ਵਾਕਈ ਸਾਨੂੰ ਸਾਰਿਆਂ ਨੂੰ ਸੋਚ-ਸਮਝ ਕੇ ਬੋਲਣਾ ਚਾਹੀਦਾ ਹੈ ਬਿਨਾਂ ਸੋਚੇ-ਸਮਝੇ ਕਈ ਵਾਰ ਅਸੀਂ ਇੰਨਾ ਮਾੜਾ ਬੋਲ ਦਿੰਦੇ ਹਾਂ ਕਿ ਸਾਡੇ ਮਹੱਤਵਪੂਰਨ ਰਿਸ਼ਤੇ ਟੁੱਟਣ ਦੀ ਕਗਾਰ ‘ਤੇ ਆ ਜਾਂਦੇ ਹਨ। ਇੱਕ ਕਹਾਵਤ ਵੀ ਹੈ ‘ਬੋਲਿਆਂ ਨੇ ਬੋਲ ਵਿਗਾੜੇ ਮੀਣਿਆਂ ਨੇ ਘਰ ਉਜਾੜੇ’
ਜ਼ਿਆਦਾ ਬੋਲਣ ਨਾਲ ਅਸੀਂ ਗਲਤ ਗੱਲਾਂ ਕਹਿ ਦਿੰਦੇ ਹਾਂ। ਜਿਨ੍ਹਾਂ ਕਰਕੇ ਦੂਸਰੇ ਨੂੰ ਨੁਕਸਾਨ ਹੁੰਦਾ ਹੈ। ਕਈ ਵਾਰ ਤਾਂ ਇੰਨੀ ਕਾਹਲੀ ‘ਚ ਅਸੀਂ ਇਹ ਨਹੀਂ ਸੋਚਦੇ ਕਿ ਕੀ ਬੋਲਣੈ? ਜਦੋਂ ਰਿਸ਼ਤਾ ਟੁੱਟ ਜਾਂਦਾ ਹੈ ਤਾਂ ਪਛਤਾਵਾ ਹੁੰਦਾ ਹੈ। ਸਾਨੂੰ ਕਰੋਧ ਵਿੱਚ ਸਹਿਣਸ਼ੀਲ ਹੋਣਾ ਚਾਹੀਦਾ ਹੈ। ਹੋ ਸਕਦਾ ਹੈ ਉਹ ਬੰਦਾ ਕਿਸੇ ਗੱਲ ਕਰਕੇ ਪ੍ਰੇਸ਼ਾਨ ਹੋਵੇ। ਜੇ ਸਬਰ ਨਹੀਂ ਤਾਂ ਪਰਮਾਤਮਾ ਅੱਗੇ ਅਰਦਾਸ ਕਰੋ ਕਿ ਮੇਰੇ ਅੰਦਰ ਸਹਿਣਸ਼ੀਲਤਾ ਵਾਲੇ ਗੁਣ ਹੋਣ। ਜਦੋਂ ਅਸੀਂ ਸੋਚ-ਸਮਝ ਕੇ ਬੋਲਦੇ ਹਾਂ ਤਾਂ, ਸੁਣਨ ਵਾਲਾ ਬਹੁਤ ਹੀ ਧਿਆਨ ਨਾਲ ਸੁਣਦਾ ਹੈ। ਸਿਆਣੇ ਅਕਸਰ ਕਹਿੰਦੇ ਹਨ ਕਿ ਸੌ ਵਾਰ ਸੋਚ ਕੇ ਬੋਲੋ ਜਾਂ ਪਹਿਲਾਂ ਤੋਲੋ ਫਿਰ ਬੋਲੋ।
ਕਈ ਵਾਰ ਅਸੀਂ ਦੇਖਦੇ ਹਾਂ ਕਿ ਜੋ ਵਿਅਕਤੀ ਜ਼ਿਆਦਾ ਬੋਲਦਾ ਹੈ ਘਰ ਵਿੱਚ ਅਕਸਰ ਉਹ ਲੜਾਈ-ਝਗੜਾ ਵੀ ਕਰਦਾ ਹੈ। ਕਲੇਸ਼ ਵਰਗਾ ਮਾਹੌਲ ਘਰ ਵਿੱਚ ਪੈਦਾ ਹੁੰਦਾ ਹੈ। ਅਜਿਹੇ ਇਨਸਾਨ ਦੇ ਤਾਂ ਕੋਈ ਕੋਲ ਵੀ ਨਹੀਂ ਖੜ੍ਹਦਾ। ਦੁੱਖ ਵਿੱਚ ਕੋਈ ਵੀ ਸ਼ਰੀਕ ਨਹੀਂ ਹੁੰਦਾ। ਕਈ ਲੋਕ ਦੇਖਣ ਨੂੰ ਬਹੁਤ ਵਧੀਆ ਹੁੰਦੇ ਹਨ ਤੇ ਪਹਿਰਾਵਾ ਵੀ ਬਹੁਤ ਆਕਰਸ਼ਕ ਹੁੰਦਾ ਹੈ। ਪਰ ਜ਼ੁਬਾਨ ਇੰਨੀ ਕੌੜੀ ਹੁੰਦੀ ਹੈ ਕਿ ਗੱਲ ਕਰਨ ਨੂੰ ਦਿਲ ਨਹੀਂ ਕਰਦਾ। ਕਿਸੇ ਨੇ ਸਹੀ ਕਿਹਾ ਹੈ, ਇਹੀ ਜ਼ੁਬਾਨ ਅਰਸ਼ ਤੋਂ ਫਰਸ਼ ਅਤੇ ਫਰਸ਼ ਤੋਂ ਅਰਸ਼ ਤੱਕ ਲੈ ਜਾਂਦੀ ਹੈ।
Health Tips in Punjabi
ਕਈ ਲੋਕ ਤਾਂ ਬਿਲਕੁਲ ਹੀ ਘੱਟ ਬੋਲਦੇ ਹਨ। ਅਜਿਹੇ ਲੋਕਾਂ ਦੀਆਂ ਅੱਖਾਂ ਹੀ ਬਹੁਤ ਕੁਝ ਕਹਿ ਜਾਂਦੀਆਂ ਹਨ। ਅਜਿਹੇ ਲੋਕਾਂ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਬੋਲੋ ਪਰ ਉੱਥੇ ਬੋਲੋ ਜਿੱਥੇ ਤੁਹਾਡੀ ਜ਼ਰੂਰਤ ਹੈ। ਕਈ ਲੋਕ ਜਦੋਂ ਜ਼ਰੂਰਤ ਵੀ ਨਹੀਂ ਹੁੰਦੀ ਬੋਲਣਾ ਸ਼ੁਰੂ ਕਰ ਦਿੰਦੇ ਹਨ ਤੇ ਫਿਰ ਲੋਕ ਉਨ੍ਹਾਂ ਦੀ ਉਡੀਕ ਕਰਦੇ ਹਨ ਕਿ ਇਹ ਲੋਕ ਕਦੋਂ ਚੁੱਪ ਕਰਨਗੇ। ਅਜਿਹੇ ਲੋਕ ਲੋਕਾਂ ਵਿੱਚ ਆਪਣਾ ਇੱਜ਼ਤ-ਮਾਣ ਗੁਆ ਲੈਂਦੇ ਹਨ। ਅਜਿਹਾ ਬੰਦਾ ਜਿੱਥੇ ਬੈਠਿਆ ਹੋਵੇ ਲੋਕ ਉਸ ਕੋਲ ਬੈਠਣਾ ਵੀ ਪਸੰਦ ਨਹੀਂ ਕਰਦੇ।
ਸਾਡੇ ਸਮਾਜ ਵਿੱਚ ਕਈ ਅਜਿਹੀਆਂ ਸ਼ਖਸੀਅਤਾਂ ਨਾਲ ਵਾਹ ਪੈਂਦਾ ਹੈ ਕਿ ਜੋ ਬਹੁਤ ਹੀ ਘੱਟ ਬੋਲਦੀਆਂ ਹਨ, ਉਹ ਦੂਜਿਆਂ ਨੂੰ ਜ਼ਿਆਦਾ ਧਿਆਨ ਨਾਲ ਸੁਣਦੇ ਹਨ। ਅਕਸਰ ਕਿਹਾ ਜਾਂਦਾ ਹੈ ਕਿ ਸੁਣੋ ਧਿਆਨ ਨਾਲ ਸਾਡੇ ਸਮਾਜ ਵਿੱਚ ਕਈ ਅਜਿਹੀਆਂ ਉਦਾਹਰਨਾਂ ਹਨ। ਅਸੀਂ ਆਮ ਦੇਖਦੇ ਹਨ ਕਿ ਜਦੋਂ ਅਸੀਂ ਕੋਈ ਕੰਮ-ਕਾਜ ਲਈ ਸਰਕਾਰੀ ਦਫਤਰਾਂ ‘ਚ ਜਾਂਦੇ ਹਾਂ ਤੇ ਉੱਥੇ ਉੱਚ ਕੋਟੀ ਦੇ ਅਧਿਕਾਰੀ ਬਹੁਤ ਘੱਟ ਬੋਲਦੇ ਹਨ। ਉਹ ਅੱਖਾਂ-ਅੱਖਾਂ ਨਾਲ ਹੀ ਬਹੁਤ ਕੁਝ ਸਮਝਾ ਜਾਂਦੇ ਹਨ।
ਜੇ ਤੁਸੀਂ ਚਾਹੁੰਦੇ ਹੋ ਕਿ ਸਾਡੇ ਦੋਸਤ, ਕਰੀਬੀ ਰਿਸ਼ਤੇਦਾਰ ਸਾਡੀ ਕਦਰ ਕਰਨ ਤਾਂ ਹਲੀਮੀ ਨਾਲ ਬੋਲੋ ਤਾਂ ਹੀ ਜ਼ਿੰਦਗੀ ਨੂੰ ਖੁਸ਼ਹਾਲ ਤਰੀਕੇ ਨਾਲ ਜੀਅ ਸਕਦੇ ਹਾਂ।
ਇਸੇ ਤਰ੍ਹਾਂ ਜੇ ਖਾਣ ਦੀ ਗੱਲ ਕਰੀਏ, ਜਿੰਨਾ ਅਸੀਂ ਘੱਟ ਖਾਵਾਂਗੇ ਉਨਾ ਅਸੀਂ ਵਧੀਆ ਰਹਾਂਗੇ। ਸਾਨੂੰ ਕਦੇ ਵੀ ਡਾਕਟਰ ਕੋਲ ਨਹੀਂ ਜਾਣਾ ਪਵੇਗਾ। ਕਿਸੇ ਨੇ ਠੀਕ ਹੀ ਕਿਹਾ ਹੈ ਕਿ ਖਾਣ ਲਈ ਨਾ ਜੀਓ, ਜੀਣ ਲਈ ਖਾਓ
Health Tips in Punjabi
ਅਕਸਰ ਅਸੀਂ ਦੇਖਦੇ ਹਾਂ ਕਿ ਵਿਆਹਾਂ, ਹੋਰ ਪ੍ਰੋਗਰਾਮਾਂ ਵਿੱਚ ਲੋਕ ਖਾਣੇ ‘ਤੇ ਟੁੱਟ ਕੇ ਪੈਂਦੇ ਹਨ। ਪੇਟ ਨੂੰ ਕੂੜੇ-ਕਚਰੇ ਦਾ ਢੇਰ ਹੀ ਬਣਾ ਲੈਂਦੇ ਹਨ। ਇਸ ਤਰ੍ਹਾਂ ਬੇਸਬਰਿਆਂ ਵਾਂਗ ਖਾਂਦੇ ਹਨ ਕਿ ਜਿਵੇਂ ਕਦੇ ਕੁਝ ਦੇਖਿਆ ਨਾ ਹੋਵੇ। ਫਿਰ ਬਾਅਦ ਵਿੱਚ ਪੇਟ ਨੂੰ ਫੜ ਕੇ ਫਿਰਦੇ ਰਹਿੰਦੇ ਹਨ। ਕਹਿੰਦੇ ਰਹਿੰਦੇ ਹਨ ਗੈਸ ਬਣ ਗਈ, ਪੇਟ ਨੂੰ ਅਫ਼ਾਰਾ ਆ ਗਿਆ, ਤੇਜ਼ਾਬ ਬਣ ਰਿਹਾ ਹੈ, ਖੱਟੇ ਡਕਾਰ ਆ ਰਹੇ ਹਨ।
ਭਲੇ ਮਾਣਸੋ! ਜੇ ਪੁੱਛਿਆ ਜਾਵੇ ਪੇਟ ਤਾਂ ਤੁਹਾਡਾ ਹੀ ਸੀ ਕਿਉਂ ਬੇਸਬਰਿਆਂ ਵਾਂਗ ਖਾਂਦੇ ਹੋ। ਅਕਸਰ ਅਜਿਹਾ ਉਹੀ ਲੋਕ ਕਰਦੇ ਹਨ ਜੋ ਆਪਣੇ ਘਰਾਂ ਵਿੱਚ ਖਾਣ-ਪੀਣ ਲਈ ਚੀਜ਼ਾਂ ਨਹੀਂ ਲਿਆਉਂਦੇ। ਬੱਸ ਵਿਆਹਾਂ ਹੋਰ ਪ੍ਰੋਗਰਾਮਾਂ ਦੀ ਉਡੀਕ ਹੀ ਕਰਦੇ ਰਹਿੰਦੇ ਹਨ, ਕਿ ਕਦੋਂ ਕੋਈ ਪ੍ਰੋਗਰਾਮ ਆਵੇ ਤੇ ਉੱਥੇ ਰੱਜ ਕੇ ਪੇਟ ਭਰ ਖਾਈਏ। ਇਹ ਨਹੀਂ ਸੋਚਦੇ ਕਿ ਇੱਕ ਦਿਨ ਦੇ ਖਾਣ ਨਾਲ ਫਿਰ ਦਸ ਦਿਨ ਡਾਕਟਰਾਂ ਦੀਆਂ ਜਾਂ ਮੈਡੀਕਲ ਦੀਆਂ ਦੁਕਾਨਾਂ ‘ਤੇ ਹਾਜ਼ਰੀ ਲਵਾਉਣੀ ਪੈਂਦੀ ਹੈ।
ਅੱਜ-ਕੱਲ੍ਹ ਤਾਂ ਉਂਜ ਹਰੇਕ ਚੀਜ ਮਿਲਾਵਟ ਵਾਲੀ ਹੈ। ਬੜੇ ਸੋਚ-ਸਮਝ ਕੇ ਹੀ ਖਾਣਾ ਚਾਹੀਦਾ ਹੈ। ਅਕਸਰ ਘਰਾਂ ‘ਚ ਵੀ ਦੇਖਣ ਨੂੰ ਮਿਲਦਾ ਹੈ ਕਿ ਕਈ ਪਰਿਵਾਰਾਂ ਵਿੱਚ ਬਾਹਰ ਤੋਂ ਖਾਣਾ ਮੰਗਵਾਇਆ ਜਾਂਦਾ ਹੈ। ਚਲੋ ਕਈ ਵਾਰ ਦਿਲ ਵੀ ਕਰ ਜਾਂਦਾ ਹੈ ਕਿ ਬਾਹਰੋਂ ਖਾਣਾ ਮੰਗਵਾਇਆ ਜਾਵੇ।
Health Tips in Punjabi
ਪਰ ਕਈ ਅਜਿਹੇ ਪਰਿਵਾਰ ਹਨ, ਜੋ ਦਿਨ ਵਿੱਚ ਇੱਕ ਸਮੇਂ ਦਾ ਖਾਣਾ ਬਾਹਰੋਂ ਮੰਗਵਾਉਂਦੇ ਹਨ। ਕਿਉਂਕਿ ਉਨ੍ਹਾਂ ਨੂੰ ਆਦਤ ਪੈ ਚੁੱਕੀ ਹੈ ਬਾਹਰ ਦਾ ਖਾਣਾ ਖਾਣ ਦੀ। ਕਿਉਂਕਿ ਉਹ ਜ਼ਿਆਦਾ ਮਸਾਲੇਦਾਰ ਹੁੰਦਾ ਹੈ। ਹੁਣ ਇਹ ਨਹੀਂ ਪਤਾ ਹੁੰਦਾ ਕਿ ਉਹ ਖਾਣਾ ਸਰੀਰ ਲਈ ਕਿੰਨਾ ਨੁਕਸਾਨਦਾਇਕ ਹੁੰਦਾ ਹੈ। ਪਤਾ ਨਹੀਂ ਸਾਫ਼-ਸੁਥਰੀ ਰਸੋਈ ਵਿੱਚ ਉਹ ਖਾਣਾ ਬਣਾਇਆ ਜਾਂਦਾ ਹੈ ਜਾਂ ਨਹੀਂ। ਸਾਨੂੰ ਹਮੇਸ਼ਾ ਘਰ ਦਾ ਸਾਫ-ਸੁਥਰਾ ਖਾਣਾ ਹੀ ਖਾਣਾ ਚਾਹੀਦਾ ਹੈ।
ਸਵੇਰ ਦਾ ਨਾਸ਼ਤਾ ਭਾਰੀ ਕਰਨਾ ਚਾਹੀਦਾ ਹੈ। ਭਾਵ ਰਾਜੇ ਮਹਾਰਾਜਿਆਂ ਵਾਲਾ ਸ਼ਾਹੀ ਖਾਣਾ ਖਾਣਾ ਚਾਹੀਦਾ ਹੈ, ਮਤਲਬ ਘਰ ਦਾ ਬਣਿਆ ਸਾਫ਼-ਸੁਥਰਾ ਖਾਣਾ। ਦੁਪਹਿਰ ਦਾ ਖਾਣਾ ਉਸ ਤੋਂ ਹਲਕਾ ਖਾਣਾ ਚਾਹੀਦਾ ਹੈ। ਤੇ ਰਾਤ ਨੂੰ ਨਾ ਬਰਾਬਰ ਹੀ ਖਾਣਾ ਚਾਹੀਦਾ ਹੈ, ਭਾਵ ਰਾਤ ਦਾ ਖਾਣਾ ਫਕੀਰ ਦੀ ਤਰ੍ਹਾਂ ਖਾਣਾ ਚਾਹੀਦਾ ਹੈ। ਕਿਉਂਕਿ ਰਾਤ ਨੂੰ ਮੰਜੇ ‘ਤੇ ਸੌਣਾ ਹੀ ਹੁੰਦਾ ਹੈ। ਫਿਰ ਕੀ ਫਾਇਦਾ ਅਸੀਂ ਰਾਤ ਨੂੰ ਪੇਟ ਭਰ ਕੇ ਖਾਵਾਂਗੇ ਤਾਂ ਫਿਰ ਵਧੀਆ ਨੀਂਦ ਵੀ ਨਹੀਂ ਆਵੇਗੀ ਸੋ ਘੱਟ ਬੋਲਣਾ ਅਤੇ ਘੱਟ ਖਾਣਾ ਕਦੇ ਵੀ ਨੁਕਸਾਨ ਨਹੀਂ ਕਰਦਾ।
ਇੰਜੀ: ਸੰਜੀਵ ਸਿੰਘ ਸੈਣੀ, ਮੋਹਾਲੀ
ਮੋ. 78889-66168
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।