Mohali Court - Sach Kahoon Punjabi
Bikram Majithia News: ਮੋਹਾਲੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ 4 ਦਿਨ ਦੀ ਪੁਲਿਸ ਹਿਰਾਸਤ ’ਚ ਭੇਜਿਆ
Bikram Majithia News: ਮੋਹਾਲੀ, (ਆਈਏਐਨਐਸ)। 540 ਕਰੋੜ ਰੁਪਏ ਤੋਂ ਵੱਧ ਦੇ ਡਰੱਗ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟ ਨਹੀਂ ਹੁੰਦੀਆਂ ਜਾ ਰਹੀਆਂ। ਬਿਕਰਮ ਮਜੀਠੀਆ ਦੀ ਪੁਲਿਸ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਮੋਹਾਲੀ ਅਦਾਲਤ ਨੇ ਬੁੱਧਵਾਰ ਨੂੰ ਉਨ੍ਹਾਂ ਨੂੰ ਚਾਰ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ।
ਜਾਣਕਾਰੀ ਅਨੁਸਾਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਵਿਜੀਲੈਂਸ ਟੀਮ ਨੇ ਪਿਛਲੇ ਹਫ਼ਤੇ ਆਮਦਨ ਤੋਂ ਵੱਧ ਜਾਇਦਾਦ (ਡੀਏ) ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ, 26 ਜੂਨ ਨੂੰ ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਨੂੰ 7 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। 1 ਜੁਲਾਈ ਨੂੰ ਉਸਦਾ ਰਿਮਾਂਡ ਖਤਮ ਹੋ ਗਿਆ ਸੀ ਅਤੇ ਬੁੱਧਵਾਰ ਨੂੰ ਮਜੀਠੀਆ ਨੂੰ ਮੁੜ ਵਿੱਚ ਪੇਸ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Punjab News: ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ
ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ 540 ਕਰੋੜ ਰੁਪਏ ਤੋਂ ਵੱਧ ਦੇ ਡਰੱਗ ਮਨੀ ਲਾਂਡਰਿੰਗ ਦਾ ਦੋਸ਼ ਹੈ। ਵਿਸ਼ੇਸ਼ ਜਾਂਚ ਟੀਮ (SIT) ਅਤੇ ਵਿਜੀਲੈਂਸ ਬਿਊਰੋ ਦੀਆਂ ਜਾਂਚਾਂ ਤੋਂ ਪਤਾ ਲੱਗਾ ਹੈ ਕਿ ਮਜੀਠੀਆ ਨੇ ਵੱਡੇ ਪੱਧਰ ‘ਤੇ ਡਰੱਗ ਮਨੀ ਲਾਂਡਰਿੰਗ ਕੀਤੀ। ਮੁੱਢਲੀ ਜਾਂਚ ਅਨੁਸਾਰ, ਮਜੀਠੀਆ ਦੁਆਰਾ ਨਿਯੰਤਰਿਤ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਦੀ ਨਗਦੀ ਜਮ੍ਹਾਂ ਕਰਵਾਈ ਗਈ ਸੀ, 141 ਕਰੋੜ ਰੁਪਏ ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ ਭੇਜੇ ਗਏ ਸਨ ਅਤੇ 236 ਕਰੋੜ ਰੁਪਏ ਕੰਪਨੀ ਦੇ ਵਿੱਤੀ ਸਟੇਟਮੈਂਟਾਂ ਵਿੱਚ ਬਿਨਾਂ ਕਿਸੇ ਐਲਾਨ ਜਾਂ ਸਪੱਸ਼ਟੀਕਰਨ ਦੇ ਜਮ੍ਹਾਂ ਕੀਤੇ ਗਏ ਸਨ। Bikram Majithia News
Mohali Court: ਤੁਰੰਤ ਦਿਓ ਐਫਆਈਆਰ ਦੀ ਕਾਪੀ, ਮੁਹਾਲੀ ਕੋਰਟ ਦੇ ਪੁਲਿਸ ਨੂੰ ਆਦੇਸ਼
Mohali Court: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ 32 ਜਿੰਦਾ ਬੰਬ ਹੋਣ ਦਾ ਖੁਲਾਸਾ ਕਰਨ ਵਾਲੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਦਰਜ ਹੋਈ ਐਫਆਈਆਰ ਨੂੰ ਤੁਰੰਤ ਆਨਲਾਈਨ ਕਰਨ ਅਤੇ ਪ੍ਰਤਾਪ ਬਾਜਵਾ ਨੂੰ ਦੇਣ ਦੇ ਆਦੇਸ਼ ਮੁਹਾਲੀ ਅਦਾਲਤ ਵੱਲੋਂ ਕਰ ਦਿੱਤੇ ਗਏ ਹਨ। ਮੁਹਾਲੀ ਅਦਾਲਤ ਵੱਲੋਂ ਪੰਜਾਬ ਸਰਕਾਰ ਅਤੇ ਮੁਹਾਲੀ ਪੁਲਿਸ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹਨਾਂ ਖਿਲਾਫ ਦਰਜ ਕੀਤੀ ਗਈ ਐਫਆਈਆਰ ਦੀ ਕਾਪੀ ਤੁਰੰਤ ਮੁਹੱਈਆ ਕਰਾਈ ਜਾਵੇ ਤਾਂ ਕਿ ਉਹ ਆਪਣੇ ਬਚਾਓ ਵਿੱਚ ਐਫਆਈਆਰ ਨੂੰ ਪੜ੍ਹ ਕੇ ਪੱਖ ਰੱਖ ਸਕਣ। ਮੁਹਾਲੀ ਜ਼ਿਲ੍ਹਾ ਅਦਾਲਤ ਦੇ ਆਦੇਸ਼ ਆਉਣ ਤੋਂ ਬਾਅਦ ਪ੍ਰਤਾਪ ਬਾਜਵਾ ਨੂੰ ਰਾਹਤ ਮਿਲੀ ਹੈ ਕਿ ਹੁਣ ਉਹਨਾਂ ਦੇ ਕੋਲ ਐਫਆਈਆਰ ਦੀ ਕਾਪੀ ਹੋਏਗੀ ਜਿਹੜੀ ਕਿ ਬੀਤੀ ਰਾਤ ਤੋਂ ਉਹਨਾਂ ਨੂੰ ਨਹੀਂ ਮਿਲ ਰਹੀ ਸੀ।
ਇਹ ਵੀ ਪੜ੍ਹੋ: Punjab News: ਸਰਕਾਰੀ ਸਕੂਲਾਂ ਤੇ ਹਸਪਤਾਲਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖੀ ਵੱਡੀ ਗੱਲ, ਦੱਸਿਆ ਕੀ ਐ ਵਿਜਨ…
ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਨਿੱਜੀ ਟੀਵੀ ਚੈਨਲ ’ਤੇ ਇੰਟਰਵਿਊ ਦੌਰਾਨ ਇਹ ਬਿਆਨ ਦਿੱਤਾ ਗਿਆ ਸੀ ਕਿ ਪੰਜਾਬ ਵਿੱਚ ਪਾਕਿਸਤਾਨ ਦੇ ਪਾਸੇ ਤੋਂ 50 ਦੇ ਕਰੀਬ ਜਿੰਦਾ ਬੰਬ ਆਏ ਹਨ, ਜਿਨ੍ਹਾਂ ਵਿੱਚੋਂ 18 ਜਿੰਦਾ ਬੰਬ ਨੂੰ ਚਲਾ ਦਿੱਤਾ ਗਿਆ ਹੈ ਜਦੋ ਕਿ 32 ਬੰਬ ਅਜੇ ਵੀ ਪੰਜਾਬ ਵਿੱਚ ਪਏ ਹਨ। ਪ੍ਰਤਾਪ ਸਿੰਘ ਬਾਜਵਾ ਦੇ ਇਹਨਾਂ ਬਿਆਨਾਂ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀਆਂ ਵੱਲੋਂ ਉਹਨਾਂ ਤੋਂ ਪੁੱਛ ਪੜਤਾਲ ਕੀਤੀ ਗਈ ਸੀ ਕਿ ਉਹ ਇਹਨਾਂ ਬੰਬਾਂ ਦੀ ਲੋਕੇਸ਼ਨ ਬਾਰੇ ਜਾਣਕਾਰੀ ਦੇ ਦੇਣ ਪਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਹ ਸੰਬੰਧਿਤ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਸੀ। ਜਿਸ ਤੋਂ ਬਾਅਦ ਮੋਹਾਲੀ ਪੁਲਿਸ ਥਾਣੇ ਵਿੱਚ ਪ੍ਰਤਾਪ ਬਾਜਵਾ ਦੇ ਖਿਲਾਫ ਦੇਰ ਸ਼ਾਮ ਮਾਮਲਾ ਦਰਜ ਕਰ ਲਿਆ ਗਿਆ ਸੀ।
ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਐਫਆਈਆਰ ਦੀ ਕਾਪੀ ਨੂੰ ਪੂਰੀ ਤਰ੍ਹਾਂ ਪੁਲਿਸ ਵੱਲੋਂ ਗੁਪਤ ਰੱਖਿਆ ਜਾ ਰਿਹਾ ਸੀ ਅਤੇ ਖੁਦ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਐਫ ਆਈਆਰ ਦੀ ਕਾਪੀ ਮੁਹੱਈਆ ਨਹੀਂ ਕਰਵਾਈ ਜਾ ਰਹੀ ਸੀ। ਜਿਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਮੁਹਾਲੀ ਜ਼ਿਲ੍ਹਾ ਅਦਾਲਤ ਦਾ ਰੁੱਖ ਕਰਦੇ ਹੋਏ ਐਫਆਈਆਰ ਦੀ ਕਾਪੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਸੀ।
ਮੁਹਾਲੀ ਅਦਾਲਤ ਨੇ ਇਸ ਅਪੀਲ ਨੂੰ ਸਵੀਕਾਰ ਕਰਦੇ ਹੋਏ ਮੁਹਾਲੀ ਪੁਲਿਸ ਨੂੰ ਆਦੇਸ਼ ਜਾਰੀ ਦਿੱਤੇ ਹਨ ਕਿ ਤੁਰੰਤ ਐਫਆਈਆਰ ਦੀ ਕਾਪੀ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਜਾਵੇ। ਇਸ ਨਾਲ ਹੀ ਇਸ ਐਫਆਈਆਰ ਦੀ ਕਾਪੀ ਨੂੰ ਨਿਯਮਾਂ ਅਨੁਸਾਰ ਆਨਲਾਈਨ ਵੀ ਜਾਰੀ ਕਰ ਦਿੱਤਾ ਜਾਵੇ ਤਾਂ ਕਿ ਕੋਈ ਵੀ ਇਸ ਐਫ ਆਈਆਰ ਦੀ ਕਾਪੀ ਨੂੰ ਪੜ੍ਹ ਸਕੇ। Mohali Court
Gippy Grewal: ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ’ਚ ਅੱਜ ਸੁਣਵਾਈ
ਗੈਂਗਸਟਰ ਦਿਲਪ੍ਰੀਤ ਵੱਲੋਂ ਧਮਕੀ ਦੇਣ ਦਾ ਮਾਮਲਾ
ਪਹਿਲਾਂ 4 ਵਾਰ ਪੇਸ਼ ਨਹੀਂ ਹੋਏ ਸਨ
ਮੋਹਾਲੀ (ਸੱਚ ਕਹੂੰ ਨਿਊਜ਼)। Gippy Grewal: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੇ ਮਾਮਲੇ ’ਚ ਕਰੀਬ ਛੇ ਸਾਲ ਪੁਰਾਣੇ ਕੇਸ ’ਚ ਅੱਜ (ਮੰਗਲਵਾਰ) ਮੁਹਾਲੀ ਅਦਾਲਤ ’ਚ ਸੁਣਵਾਈ ਹੋਵੇਗੀ। ਪਿਛਲੀਆਂ ਚਾਰ ਸੁਣਵਾਈਆਂ ’ਚ ਉਹ ਪੇਸ਼ ਨਹੀਂ ਹੋਏ। ਵਕੀਲਾਂ ਨੇ ਅਦਾਲਤ ’ਚ ਦੱਸਿਆ ਸੀ ਕਿ ਗਿੱਪੀ ਗਰੇਵਾਲ ਅਜੇ ਵਿਦੇਸ਼ ’ਚ ਹਨ। ਉੱਥੇ ਉਨ੍ਹਾਂ ਦੀ ਇੱਕ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ। ਅਜਿਹੇ ’ਚ ਉਨ੍ਹਾਂ ਨੂੰ ਕੁੱਝ ਹੋਰ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਇੱਕ ਵਾਰ ਤਾਂ ਉਨ੍ਹਾਂ ਖਿਲਾਫ ਜਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਉਨ੍ਹਾਂ ਨੂੰ 5,000 ਰੁਪਏ ਦਾ ਜਮਾਨਤੀ ਬਾਂਡ ਭਰਨ ਲਈ ਵੀ ਕਿਹਾ ਗਿਆ ਸੀ।
ਫੋਨ ’ਤੇ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ | Gippy Grewal
ਇਹ ਮਾਮਲਾ 31 ਮਈ 2018 ਦਾ ਹੈ। 4 ਵਜੇ ਅਦਾਕਾਰ ਗਿੱਪੀ ਗਰੇਵਾਲ ਨੂੰ ਇੱਕ ਅਣਜਾਣ ਨੰਬਰ ਤੋਂ ਉਸਦੇ ਵਟਸਐਪ ’ਤੇ ਇੱਕ ਵੌਇਸ ਅਤੇ ਟੈਕਸਟ ਮੈਸੇਜ ਆਇਆ। ਇਸ ਮੈਸੇਜ ’ਚ ਉਨ੍ਹਾਂ ਨੂੰ ਇੱਕ ਨੰਬਰ ਦਿੱਤਾ ਗਿਆ ਸੀ। ਇਸ ਨੰਬਰ ’ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ। ਇਸ ’ਚ ਲਿਖਿਆ ਗਿਆ ਸੀ ਕਿ ਇਹ ਸੰਦੇਸ਼ ਜਬਰੀ ਵਸੂਲੀ ਦੀ ਮੰਗ ਲਈ ਭੇਜਿਆ ਗਿਆ ਸੀ। ਤੁਸੀਂ ਗੱਲ ਕਰੋ, ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਤੇ ਚਮਕੀਲਾ ਵਰਗੀ ਹੋ ਜਾਵੇਗੀ।
Read This : Gippy Grewal: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਕੋਰਟ ਵੱਲੋਂ ਸੰਮਨ
ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲਿਸ ਨੂੰ ਕੀਤੀ। ਮੋਹਾਲੀ ਪੁਲਿਸ ਨੇ ਗਿੱਪੀ ਗਰੇਵਾਲ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਹੁਣ ਗਿੱਪੀ ਗਰੇਵਾਲ ਨੂੰ ਗਵਾਹੀ ਲਈ ਬੁਲਾਇਆ ਜਾ ਰਿਹਾ ਹੈ, ਪਰ ਉਹ ਅਦਾਲਤ ’ਚ ਪੇਸ਼ ਨਹੀਂ ਹੋ ਰਹੇ ਹਨ। ਜਦੋਂ ਉਨ੍ਹਾਂ ਨੂੰ ਇਹ ਧਮਕੀ ਮਿਲੀ ਤਾਂ ਉਹ ਆਪਣੀ ਫਿਲਮ ‘ਕੈਰੀ ਆਨ ਜੱਟਾ 2’ ਦੀ ਪ੍ਰਮੋਸ਼ਨ ਲਈ ਪੰਜਾਬ ਤੋਂ ਬਾਹਰ ਸਨ।
ਇਸ ਲਈ ਜਾਰੀ ਹੋਇਆ ਸੀ ਵਾਰੰਟ | Gippy Grewal
ਇਸ ਤੋਂ ਪਹਿਲਾਂ 4 ਜੁਲਾਈ ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਅਦਾਕਾਰ ਗਿੱਪੀ ਗਰੇਵਾਲ ਨੂੰ ਵਾਰੰਟ ਜਾਰੀ ਕੀਤਾ ਗਿਆ ਸੀ। ਉਨ੍ਹਾਂ ਨੂੰ 10 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਵੀ ਦਿੱਤਾ ਗਿਆ ਹੈ। ਪਰ ਬੇਲੀਫ ਨੇ ਅਦਾਲਤ ’ਚ ਦੱਸਿਆ ਸੀ ਕਿ ਗਿੱਪੀ ਫਿਲਹਾਲ ਪੰਜਾਬ ’ਚ ਨਹੀਂ ਹੈ। ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਕੈਨੇਡਾ ਗਏ ਹੋਏ ਹਨ। ਹਾਲਾਂਕਿ ਅਦਾਲਤ ਦਾ ਮੰਨਣਾ ਹੈ ਕਿ ਗਿੱਪੀ ਗਰੇਵਾਲ ਇਸ ਮਾਮਲੇ ’ਚ ਸ਼ਿਕਾਇਤਕਰਤਾ ਹੈ। ਨਾਲ ਹੀ, ਉਨ੍ਹਾਂ ਦੀ ਗਵਾਹੀ ਜ਼ਰੂਰੀ ਹੈ। ਅਜਿਹੇ ’ਚ ਉਨ੍ਹਾਂ ਦਾ ਅਦਾਤਲ ’ਚ ਪੇਸ਼ ਹੋਣਾ ਜ਼ਰੂਰੀ ਹੈ। Gippy Grewal
ਮੋਹਾਲੀ ਅਦਾਲਤ ਤੋਂ ਭਾਨਾ ਸਿੱਧੂ ਬਾਰੇ ਆਈ ਅਪਡੇਟ
ਮੋਹਾਲੀ ਅਦਾਲਤ ਤੋਂ ਭਾਨਾ ਸਿੱਧੂ ਨੂੰ ਮਿਲੀ ਜ਼ਮਾਨਤ (Bhana Sidhu)
ਮੋਹਾਲੀ (ਐੱਮ ਕੇ ਸ਼ਾਇਨਾ)। ਪਿਛਲੇ ਕਈ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਯੂ ਟਿਊਬਰ ਭਾਨਾ ਸਿੱਧੂ (Bhana Sidhu) ਨੂੰ ਆਖਿਰਕਾਰ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ਮਿਲਣ ਤੋਂ ਬਾਅਦ ਅੱਜ ਉਹ ਜੇਲ੍ਹ ਵਿੱਚੋਂ ਬਾਹਰ ਆ ਗਿਆ ਹੈ। ਮੁਹਾਲੀ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਐਡਵੋਕੇਟ ਮਨੋਜ਼ ਜੋਸੀ ਨੇ ਦੱਸਿਆ ਕਿ ਭਾਨੇ ਸਿੱਧੂ ਨੂੰ ਜ਼ਮਾਨਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵਿੱਚ ਦਾਖਲ
ਦਰਅਸਲ ਭਾਨਾ ਸਿੱਧੂ ਵਿਰੁੱਧ ਲੁਧਿਆਣਾ ਤੇ ਪਟਿਆਲਾ ਵਿੱਚ ਕੇਸ ਦਰਜ ਹਨ। ਮੁਹਾਲੀ ‘ਚ ਉਸ ‘ਤੇ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕ ਨੂੰ ਧਮਕਾਉਣ ਤੇ ਬਲੈਕਮੇਲ ਕਰਨ ਦੇ ਦੋਸ਼ ਤਹਿਤ ਕੇਸ ਦਰਜ ਹੈ। ਭਾਨਾ ਸਿੱਧੂ ਦੀ ਸਾਥੀ ਅਮਨਾ ਸਿੱਧੂ ਵੀ ਇਸ ਮਾਮਲੇ ਵਿੱਚ ਮੁਲਜ਼ਮ ਹੈ। ਇਹ ਮਾਮਲਾ ਮੁਹਾਲੀ ਦੇ ਥਾਣਾ ਫੇਜ਼-1 ਵਿੱਚ ਦਰਜ ਕੀਤਾ ਗਿਆ ਹੈ। Bhana Sidhu
ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਸ਼ਿਕਾਇਤ ਦਿੱਤੀ ਸੀ
ਕਿੰਦਰਬੀਰ ਸਿੰਘ ਬਦੇਸ਼ਾ ਵਾਸੀ ਸੰਗਰੂਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਉਸ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਦੀ ਫੇਜ਼-5 ਵਿੱਚ ਉੱਚ ਪੱਧਰੀ ਇਮੀਗ੍ਰੇਸ਼ਨ ਸਲਾਹਕਾਰ ਕੰਪਨੀ ਹੈ। ਉਸ ਨੇ ਸਿੱਧੂ ਤੇ ਕਈ ਤਰ੍ਹਾਂ ਦੇ ਦੋਸ਼ ਲਾਏ ਸਨ। ਇਸ ਤੋਂ ਬਾਅਦ ਭਾਨਾ ਸਿੱਧੂ ਅਤੇ ਅਮਨਾ ਸਿੱਧੂ ਨੂੰ ਆਈ.ਪੀ.ਸੀ. ਦੀ ਧਾਰਾ 294 (ਅਸ਼ਲੀਲ ਹਰਕਤਾਂ), 387 (ਕਿਸੇ ਵਿਅਕਤੀ ਨੂੰ ਮੌਤ ਦੇ ਡਰੋਂ ਜਾਂ ਫਿਰੌਤੀ ਲਈ ਗੰਭੀਰ ਸੱਟ ਮਾਰਨ), 506 (ਧਮਕਾਉਣ) ਤਹਿਤ ਨਾਮਜ਼ਦ ਕੀਤਾ ਗਿਆ ਹੈ। Bhana Sidhu
ਏਜੰਟਾਂ ਤੋਂ ਲੋਕਾਂ ਦੇ ਪੈਸੇ ਵਾਪਸ ਕਰਵਾਉਂਦਾ ਸੀ ਭਾਨਾ ਸਿੱਧੂ
ਇਸ ਤੋਂ ਪਹਿਲਾਂ ਅਦਾਲਤ ਵਿੱਚ ਦੋ ਦਿਨ ਪਹਿਲਾਂ ਜਦੋਂ ਭਾਨਾ ਸਿੱਧੂ ਨੂੰ ਪੇਸ਼ ਕੀਤਾ ਗਿਆ ਸੀ ਤਾਂ ਉਸ ਨੇ ਕਿਹਾ ਸੀ ਕਿ ਉਹ ਨਿਰਦੋਸ਼ ਹੈ, ਉਸ ਨੇ ਕੋਈ ਪੈਸਾ ਨਹੀਂ ਮੰਗਿਆ ਹੈ। ਉਹਨਾਂ ਕਿਹਾ ਸੀ ਕਿ ਜਾਣ ਬੁਝ ਕੇ ਸਰਕਾਰ ਉਸ ਨੂੰ ਫਸਾ ਰਹੀ ਹੈ, ਉਹ ਨਹੀਂ ਚਾਹੁੰਦੇ ਕਿ ਉਹ ਲੋਕਾਂ ਦੀ ਸੇਵਾ ਕਰਦਾ ਰਹੇ ਕਿਉਂਕਿ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਦਾ ਡਰ ਸਤਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਲੋਕਾਂ ਲਈ ਲਗਾਤਾਰ ਸੇਵਾ ਕਰਦਾ ਰਹੇਗਾ ਅਤੇ ਫਰਜੀ ਟਰੈਵਲ ਏਜੰਟਾਂ ਦੇ ਖਿਲਾਫ ਆਪਣਾ ਮੋਰਚਾ ਖੋਲ੍ਹ ਕੇ ਰੱਖੇਗਾ, ਜੋ ਪੰਜਾਬ ਦੇ ਲੋਕਾਂ ਦਾ ਲੱਖਾਂ ਰੁਪਿਆ ਲੁੱਟ ਰਹੇ ਹਨ ਤੇ ਉਹਨਾਂ ਨੂੰ ਚੂਨਾ ਲਗਾ ਰਹੇ ਹਨ। Bhana Sidhu
ਪਰਿਵਾਰ ’ਤੇ ਵੀ ਹੋਇਆ ਮਾਮਲਾ ਦਰਜ
ਜ਼ਿਕਰਯੋਗ ਹੈ ਕਿ ਬਰਨਾਲਾ ਪੁਲਿਸ ਵੱਲੋਂ ਭਾਨਾ ਸਿੱਧੂ ਦੇ ਸਾਰੇ ਪਰਿਵਾਰ ਸਣੇ 18 ਲੋਕਾਂ ‘ਤੇ ਪਰਚਾ ਦਰਜ ਕੀਤਾ ਗਿਆ ਹੈ, ਜਦੋਂਕਿ 100 ਤੋਂ ਵੱਧ ਅਣਪਛਾਤਿਆਂ ਦਾ ਨਾਂਅ ਵੀ ਪਰਚੇ ‘ਚ ਸ਼ਾਮਲ ਹੈ। ਇਹ ਪਰਚਾ 3 ਫਰਵਰੀ ਨੂੰ ਮੁੱਖ ਮੰਤਰੀ ਮਾਨ ਦੀ ਕੋਠੀ ਦੇ ਘਿਰਾਓ ਦੌਰਾਨ ਹੋਏ ਪ੍ਰਦਰਸ਼ਨ ਨੂੰ ਲੈਕੇ ਕੀਤਾ ਗਿਆ ਹੈ। ਫਿਲਹਾਲ ਭਾਨਾ ਸਿੱਧੂ ਆਪਣੇ ਘਰ ਪਹੁੰਚ ਚੁੱਕੇ ਹਨ ਜਿੱਥੇ ਉਹਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। Bhana Sidhu
ਮੋਹਾਲੀ (ਐੱਮ ਕੇ ਸ਼ਾਇਨਾ) ਮੁਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot ) ਨੂੰ ਮੁੜ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਧਰਮਸੋਤ ਨੂੰ ਜੰਗਲਾਤ ਵਿਭਾਗ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਲੰਬੇ ਸਮੇਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ।
ਇਹ ਵੀ ਪੜ੍ਹੋ: ਮੋਗਾ ਦੇ ਕਬੱਡੀ ਖਿਡਾਰੀ ਦੇ ਇਰਾਦਾ ਕਤਲ ਕੇਸ ’ਚ ਦੂਜਾ ਸ਼ੂਟਰ ਕਾਬੂੂ
ਸੋਮਵਾਰ ਨੂੰ ਈਡੀ ਨੇ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਜਦੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਸ ਨੂੰ 19 ਜਨਵਰੀ ਤੱਕ ਰਿਮਾਂਡ ’ਤੇ ਭੇਜ ਦਿੱਤਾ ਗਿਆ। ਸ਼ੁੱਕਰਵਾਰ ਨੂੰ ਧਰਮਸੋਤ ਨੂੰ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਹੋਰ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ। ਧਰਮਸੋਤ ਸਾਬਕਾ ਕਾਂਗਰਸ ਸਰਕਾਰ ਵਿੱਚ ਜੰਗਲਾਤ ਮੰਤਰੀ ਸਨ।
ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮਿਲੀ ਰੈਗੂਲਰ ਜ਼ਮਾਨਤ
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ 6 ਫਰਵਰੀ ਨੂੰ ਹੋਏ ਸੀ ਗ੍ਰਿਫ਼ਤਾਰ
ਮੋਹਾਲੀ (ਐੱਮ ਕੇ ਸ਼ਾਇਨਾ)। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਦਿੰਦਿਆਂ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਤੇ ਪਿਛਲੇ ਤਿੰਨ ਦਿਨਾਂ ਤੋਂ ਬਹਿਸ ਚੱਲ ਰਹੀ ਸੀ। ਬੁੱਧਵਾਰ ਦੁਪਹਿਰ ਤੋਂ ਪਹਿਲਾਂ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦੇਰ ਸ਼ਾਮ ਧਰਮਸੋਤ ਦੀ ਜ਼ਮਾਨਤ ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।
ਧਰਮਸੋਤ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏ ਪੀ ਐਸ ਦਿਓ ਨੇ ਹਾਈ ਕੋਰਟ ਨੂੰ ਦੱਸਿਆ ਕਿ ਵਿਜੀਲੈਂਸ ਨੇ ਸਿਆਸੀ ਦੁਸ਼ਮਣੀ ਕਾਰਨ ਇਹ ਸਾਰਾ ਕੇਸ ਦਰਜ ਕੀਤਾ ਹੈ। ਹਾਈ ਕੋਰਟ ਨੂੰ ਦੱਸਿਆ ਗਿਆ ਕਿ ਧਰਮਸੋਤ ਦੇ ਨਾਂ ਤੇ ਸਿਰਫ ਦੋ ਜਾਇਦਾਦਾਂ ਹਨ। ਜਿਸ ਵਿੱਚੋਂ ਇੱਕ ਜਾਇਦਾਦ ਅਮਲੋਹ ਵਿੱਚ ਹੈ ਜੋ ਉਸ ਦੀ ਜੱਦੀ ਜਾਇਦਾਦ ਹੈ। ਦੂਜੀ ਨਿਊ ਚੰਡੀਗੜ੍ਹ ਵਿੱਚ ਹੈ ਜੋ ਵਿਧਾਇਕਾਂ ਨੂੰ ਦਿੱਤੀ ਗਈ ਸੀ। ਇਹ ਇਨ੍ਹਾਂ ਦੋਵਾਂ ਬਾਰੇ ਪੂਰੀ ਜਾਣਕਾਰੀ ਪਹਿਲਾਂ ਹੀ ਦੇ ਚੁੱਕਾ ਹੈ।
ਇਹ ਵੀ ਪੜ੍ਹੋ : ਪਟਿਆਲਾ ਜ਼ਿਲ੍ਹੇ ਦੇ ਇੰਨੇ ਪਿੰਡ ਹੋਏ ਤੰਬਾਕੂ ਮੁਕਤ
ਹਾਈ ਕੋਰਟ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਦੇਰ ਸ਼ਾਮ ਇਸ ਮਾਮਲੇ ਵਿੱਚ ਧਰਮਸੋਤ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਕੱਲ ਧਰਮਸੋਤ ਦੀ ਰਿਹਾਈ ਹੋ ਸਕਦੀ ਹੈ। ਇਹ ਵੀ ਦੱਸਣਯੋਗ ਹੈ ਕਿ ਰੈਗੂਲਰ ਜ਼ਮਾਨਤ ਦੇਣ ਦਾ ਵਿਸਤ੍ਰਿਤ ਹੁਕਮ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਐਫ ਆਈ ਆਰ ਦਰਜ ਕਰਨ ਤੋਂ ਬਾਅਦ 6 ਫ਼ਰਵਰੀ ਨੂੰ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ। ਮੋਹਾਲੀ ਅਦਾਲਤ ਨੇ 5 ਮਾਰਚ ਨੂੰ ਧਰਮਸੋਤ ਦੀ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ।
ਮੁਹਾਲੀ ਕੋਰਟ : 27 ਮਈ ਤੱਕ ਡਾ. ਵਿਜੈ ਸਿੰਗਲਾ ਦਾ ਪੁਲਿਸ ਰਿਮਾਂਡ
ਮੁਹਾਲੀ ਕੋਰਟ ( Mohali Court) : 27 ਮਈ ਤੱਕ ਡਾ. ਸਿੰਗਲਾ ਦਾ ਪੁਲਿਸ ਰਿਮਾਂਡ
ਡਾ. ਵਿਜੈ ਸਿੰਗਲਾ ਨੂੰ ਮੋਹਾਲੀ ਕੋਰਟ (Mohali Court) ’ਚ ਕੀਤਾ ਪੇਸ਼
(ਸੱਚ ਕਹੂੰ ਨਿਊਜ਼) ਮੁਹਾਲੀ। ਭ੍ਰਿਸ਼ਟਾਚਾਰ ਦੇ ਦੋਸ਼ ’ਚ ਫਸੇ ਡਾ. ਵਿਜੈ ਸਿੰਗਲਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਨੇ ਮੁਹਾਲੀ ਕੋਰਟ ’ਚ ਪੇਸ਼ ਕੀਤਾ। ਮੁਹਾਲੀ ਕੋਰਟ ਨੇ 27 ਮਈ ਤੱਕ ਡਾ. ਵਿਜੈ ਸਿੰਗਲਾ ਦਾ ਪੁਲਿਸ ਰਿਮਾਂਡ ਦਿੱਤਾ ਹੈ।
ਦੱਸਣਯੋਗ ਹੀ ਕਿ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ’ਚ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਸੀ। ਵਿਜੇ ਸਿੰਗਲਾ ਸਿਹਤ ਵਿਭਾਗ ਵਿੱਚ ਹਰ ਕੰਮ ਅਤੇ ਟੈਂਡਰ ਲਈ 1 ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸਨ। ਇਸ ਦੀ ਸ਼ਿਕਾਇਤ ਸੀਐਮ ਭਗਵੰਤ ਮਾਨ ਤੱਕ ਪਹੁੰਚ ਗਈ ਸੀ। ਉਸ ਨੇ ਇਸ ਦੀ ਗੁਪਤ ਜਾਂਚ ਕਰਵਾਈ। ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਮੰਤਰੀ ਸਿੰਗਲਾ ਨੂੰ ਤਲਬ ਕੀਤਾ ਗਿਆ। ਮੰਤਰੀ ਨੇ ਗਲਤੀ ਮੰਨ ਲਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ।
ਵਿਜੈ ਸਿੰਗਲਾ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਅਤੇ ਪਹਿਲੀ ਵਾਰ ’ਚ ਜਿੱਤ ਹਾਸਲ ਕਰਨ ਤੋਂ ਬਾਅਦ ਉਹ ਕੈਬਿਨਟ ਮੰਤਰੀ ਬਣੇ ਸਨ। ਪਿਛਲੇ ਕੁਝ ਸਮੇਂ ਤੋਂ ਵਿਜੈ ਸਿੰਗਲਾ ’ਤੇ ਨਜ਼ਰ ਵੀ ਰੱਖੀ ਜਾ ਰਹੀ ਸੀ ਕਿਉਂਕਿ ਸਰਕਾਰ ਨੂੰ ਸ਼ੱਕ ਸੀ ਕਿ ਵਿਜੈ ਸਿੰਗਲਾ ਆਪਣੇ ਵਿਭਾਗ ’ਚ ਕੁਝ ਗੜਬੜੀਆਂ ਕਰ ਰਹੇ ਹਨ ਇਸੇ ਦੌਰਾਨ ਇਹ ਮਾਮਲਾ ਮੁੱਖ ਮੰਤਰੀ ਦੇ ਧਿਆਨ ’ਚ ਆ ਗਿਆ ਹੈ।
ਭ੍ਰਿਸ਼ਟਾਚਾਰ ਹੋਇਆ ਤਾਂ ਕਾਰਵਾਈ ਵੀ ਅਸੀਂ ਕੀਤੀ ਹੈ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ’ਚ ਹੁਣ ਵਿਰੋਧੀ ਧਿਰ ਉਹਨਾਂ ਨੂੰ ਘੇਰਨ ਦੀ ਕੋਸ਼ਿਸ਼ ਕਰੇਗਾ ਕਿ ਕੈਬਿਨਟ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਦੱਸਣਾ ਚਾਹੁੰਦੇ ਹਨ ਕਿ ਜੇਕਰ ਉਨ੍ਹਾਂ ਦੀ ਸਰਕਾਰ ’ਚ ਕਿਸੇ ਮੰਤਰੀ ਨੇ ਭ੍ਰਿਸ਼ਟਾਚਾਰ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਉਸ ਦੇ ਖਿਲਾਫ਼ ਕਾਰਵਾਈ ਉਹ ਖੁਦ ਹੀ ਕਰ ਰਹੇ ਹਨ। ਜਦੋਂਕਿ ਪਿਛਲੀਆਂ ਸਰਕਾਰਾਂ ’ਚ ਭਿ੍ਰਸ਼ਟਾਚਾਰ ਦੇ ਦੋਸ਼ ਬਹੁਤ ਲੱਗਦੇ ਰਹੇ ਪਰ ਕਿਸੇ ਵੀ ਮੁੱਖ ਮੰਤਰਰੀ ਨੇ ਅਜਿਹੀ ਕਾਰਵਾਈ ਨਹੀਂ ਕੀਤੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ’ਚ ਮੁੱਖ ਮੰਤਰੀ ਇਹ ਤਾਂ ਕਹਿੰਦੇ ਨਜ਼ਰ ਆਏ ਕਿ ਉਨ੍ਹਾਂ ਦੇ ਮੰਤਰੀ ਕੀ ਕੁਝ ਕਰ ਰਹੇ ਹਨ। ਇਹ ਉਨ੍ਹਾਂ ਦੀ ਜਾਣਕਾਰੀ ’ਚ ਹੈ ਪਰ ਉਨ੍ਹਾਂ ਦੁਆਰਾ ਕਾਰਵਾਈ ਨਹੀਂ ਕੀਤੀ ਗਈ ਜਦੋਂਕਿ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਮਾਮਲਾ ਧਿਆਨ ’ਚ ਆਉਂਦੇ ਹੀ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।
CM ਦੇ ਸਟਿੰਗ ‘ਚ ਫਸੇ ਸਿੰਗਲਾ
ਪੰਜਾਬ ਪੁਲਿਸ ਦੇ ਵਿਜੀਲੈਂਸ ਵਿੰਗ ਨੇ ਮੰਤਰੀ ਸਿੰਗਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮੁਤਾਬਕ ਮੰਤਰੀ ਅਤੇ ਉਨ੍ਹਾਂ ਦੇ ਕਰੀਬੀਆਂ ਨੇ ਟੈਂਡਰ ‘ਚ 1 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਸੀ। ਅਧਿਕਾਰੀ ਨੇ ਇਸ ਦੀ ਸ਼ਿਕਾਇਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ। ਇਸ ਦੀ ਜਾਣਕਾਰੀ 14 ਮਈ ਨੂੰ ਸੀ.ਐਮ ਮਾਨ ਤੱਕ ਪਹੁੰਚੀ। ਇਸ ਮਗਰੋਂ ਮਾਨ ਨੇ ਅਧਿਕਾਰੀ ਨੂੰ ਭਰੋਸੇ ਵਿੱਚ ਲਿਆ। ਕਮਿਸ਼ਨ ਮੰਗਣ ਦੀ ਰਿਕਾਰਡਿੰਗ ਕੀਤੀ ਗਈ। ਜਿਸ ਵਿੱਚ ਕਮਿਸ਼ਨ ਦੀ ਮੰਗ ਕਰਨ ਵਾਲੇ ਮੰਤਰੀ ਅਤੇ ਉਨ੍ਹਾਂ ਦੇ ਕਰੀਬੀਆਂ ਦੀ ਰਿਕਾਰਡਿੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਮੰਤਰੀ ਨੂੰ ਬੁਲਾ ਕੇ ਮਾਨ ਨੇ ਇਹ ਸਬੂਤ ਉਨ੍ਹਾਂ ਦੇ ਸਾਹਮਣੇ ਰੱਖੇ ਅਤੇ ਮੰਤਰੀ ਨੇ ਆਪਣੀ ਗਲਤੀ ਮੰਨ ਲਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬੱਗਾ ਖਿਲਾਫ ਮੁਹਾਲੀ ਕੋਰਟ ਨੇ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ
ਮੁਹਾਲੀ ਕੋਰਟ ਨੇ ਪੰਜਾਬ ਪੁਲਿਸ ਨੂੰ ਹੁਕਮ ਜਾਰੀ ਕੀਤਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁਹਾਲੀ ਕੋਰਟ ਨੇ ਤਜਿੰਦਰ ਬੱਗਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਮੁਹਾਲੀ ਕੋਰਟ ਨੇ ਪੰਜਾਬ ਪੁਲਿਸ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਤਜਿੰਦਰ ਬੱਗਾ ਨੂੰ ਹਰ ਹਾਲ ’ਚ ਕੋਰਟ ’ਚ ਪੇਸ਼ ਕੀਤਾ ਜਾਵੇ।
ਜੁਡੀਸ਼ੀਅਲ ਮੈਜਿਸਟਰੇਟ ਰਵਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਵੱਲੋਂ ਜਾਰੀ ਇਨ੍ਹਾਂ ਵਰੰਟਾਂ ਵਿੱਚ ਸਟੇਟ ਸਾਈਬਰ ਕ੍ਰਾਈਮ ਮੋਹਾਲੀ ਦੇ ਥਾਣਾ ਇੰਚਾਰਜ ਨੂੰ ਹਦਾਇਤ ਕੀਤੀ ਗਈ ਹੈ ਕਿ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕੀਤਾ ਜਾਵੇ।
ਤਜਿੰਦਰ ਬੱਗਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਦਰਜ ਇਸ ਮਾਮਲੇ ਦੀ ਅਗਲੀ ਸੁਣਵਾਈ 23 ਮਈ ਨੂੰ ਰੱਖੀ ਗਈ ਹੈ। ਇਸ ਤੋਂ ਪਹਿਲਾਂ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਣਵਾਈ ਨੂੰ 10 ਮਈ ਤੱਕ ਟਾਲ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮੋਹਾਲੀ ਦੀ ਅਦਾਲਤ ਨੇ ਸਾਬਕਾ ਡੀਜੀਪੀ ਸਬੰਧੀ ਸੁਣਾਇਆ ਫੈਸਲਾ
ਸਾਬਕਾ ਡੀਜੀਪੀ ਦੀ ਅਗਾਊਂ ਜਮਾਨਤ ਹੋਈ ਮਨਜ਼ੂਰ
ਗ੍ਰਿਫ਼ਤਾਰੀ ‘ਤੇ ਲੱਗੀ ਰੋਕ
ਮੋਹਾਲੀ, ਸੱਚ ਕਹੂੰ ਨਿਊਜ਼। ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਮੋਹਾਲੀ ਦੀ ਅਦਾਲਤ (Mohali Court) ਨੇ ਵੱਡੀ ਰਾਹਤ ਦਿੰਦਿਆਂ ਉਹਨਾਂ ਦੀ ਅਗਾਊਂ ਜਮਾਨਤ ਮਨਜ਼ੂਰ ਕਰ ਲਈ। ਜਿਸ ਤਹਿਤ ਅਗਲੇ ਹੁਕਮਾਂ ਤੱਕ ਉਹਨਾਂ ਦੀ ਗ੍ਰਿਫਤਾਰੀ ‘ਤੇ ਰੋਕ ਰਹੇਗੀ। ਦੱਸਣਯੋਗ ਹੈ ਕਿ ਸੁਮੇਧ ਸੈਣੀ ਨੇ 29 ਸਾਲ ਪੁਰਾਣੇ ਬਲਵੰਤ ੰਿਸੰਘ ਮੁਲਤਾਨੀ ਅਗਵਾਹ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਉਹਨਾਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ਕਾਰਨ ਉਹਨਾਂ ਨੇ ਅਦਾਲਤ ਦਾ ਸਹਾਰਾ ਲਿਆ। ਮੁਕੱਦਮਾ ਦਰਜ ਹੋਣ ‘ਤੇ ਸਾਬਕਾ ਡੀਜੀਪੀ ਨੇ ਪੰਜਾਬ ‘ਚ ਕਰਫਿਊ ਨਿਯਮਾਂ ਦੀ ਉਲੰਘਣਾ ਕਰਦਿਆਂ ਹਿਮਾਚਲ ਦੇ ਜਿਲ੍ਹਾ ਬਿਲਾਸਪੁਰ ‘ਚ ਸਵਾਰਘਾਟ ਬਾਰਡਰ ਤੋਂ ਹਿਮਾਚਲ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ ਜਿਸ ਨੂੰ ਹਿਮਾਚਲ ਪੁਲਿਸ ਨੇ ਨਾਕਾਮ ਕਰ ਦਿੱਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।