Electricity Demand - Sach Kahoon Punjabi
Electricity Demand: ਤਪਿਆ ਪੰਜਾਬ, ਬਿਜਲੀ ਦੀ ਮੰਗ ਵਧੀ
ਪਾਵਰਕੌਮ ਦੇ ਸਰਕਾਰੀ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਸਾਰੇ ਯੂਨਿਟ ਚਾਲੂ | Electricity demand
ਸੂਬੇ ਅੰਦਰ ਬਿਜਲੀ ਦੀ ਮੰਗ 11 ਹਜ਼ਾਰ ਮੈਗਾਵਾਟ ’ਤੇ ਪੁੱਜੀ | Electricity demand
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਾਰਾ ਵਧਣ ਦੇ ਨਾਲ ਹੀ ਸੂਬੇ ਅੰਦਰ ਬਿਜਲੀ ਦੀ ਮੰਗ 11 ਹਜ਼ਾਰ ਮੈਗਾਵਾਟ ’ਤੇ ਪੁੱਜ ਗਈ ਹੈ। ਪਾਵਰਕੌਮ ਦੇ ਸਰਕਾਰੀ ਅਤੇ ਪ੍ਰਾਈਵੇਟ ਥਰਮਲਾਂ ਦੇ ਸਾਰੇ ਯੂਨਿਟ ਚਾਲੂ ਹਨ, ਜਦੋਂ ਕਿ ਦੋ ਸਾਲ ਪਹਿਲਾਂ ਖ਼ਰਾਬ ਹੋਇਆ ਇੱਕ ਯੂਨਿਟ ਬੰਦ ਪਿਆ ਹੈ। ਅਗਲੇ ਦਿਨਾਂ ਵਿੱਚ ਬਿਜਲੀ ਦੀ ਮੰਗ ਹੋਰ ਛੜੱਪੇ ਮਾਰ ਵਧੇਗੀ।ਜਾਣਕਾਰੀ ਅਨੁਸਾਰ ਸੂਬੇ ਅੰਦਰ ਗਰਮੀ ਆਪਣਾ ਜ਼ੋਰ ਦਿਖਾਉਣ ਲੱਗੀ ਹੈ, ਜਿਸ ਕਾਰਨ ਏਅਰਕੰਡੀਸ਼ਨਰ, ਕੂਲਰ, ਪੱਖਿਆਂ ਆਦਿ ਦੀ ਵਰਤੋਂ ਜ਼ੋਰ ਫੜਨ ਲੱਗੀ ਹੈ। ਅੱਜ ਦੁਪਹਿਰ ਮੌਕੇ ਬਿਜਲੀ ਦੀ ਮੰਗ 11 ਹਜ਼ਾਰ ਮੈਗਾਵਾਟ ਨੇੜੇ ਪੁੱਜ ਗਈ। ਕੁਝ ਦਿਨ ਪਹਿਲਾ ਬਿਜਲੀ ਦੀ ਮੰਗ ਇਸ ਤੋਂ ਕਿਤੇ ਹੇਠਾਂ ਚੱਲ ਰਹੀ ਸੀ। (Electricity demand)
ਅਗਲੇ ਦਿਨਾਂ ’ਚ ਗਰਮੀ ਦੇ ਅਸਰ ਨਾਲ ਵਧੇਗੀ ਬਿਜਲੀ ਦੀ ਹੋਰ ਮੰਗ | Electricity demand
ਪਾਵਰਕੌਮ ਦੇ ਸਰਕਾਰੀ ਥਰਮਲ ਪਲਾਟਾਂ ਵੱਲੋਂ 1870 ਮੈਗਾਵਾਟ ਦੇ ਕਰੀਬ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਖਰੀਦਣ ਕਰਕੇ ਹੁਣ ਸਰਕਾਰੀ ਥਰਮਲ ਪਲਾਟਾਂ ਦੀ ਗਿਣਤੀ ਤਿੰਨ ਹੋ ਗਈ ਹੈ। ਰੋਪੜ ਥਰਮਲ ਪਲਾਂਟ ਤੋਂ 739 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਹੈ ਅਤੇ ਇਸ ਦੇ ਚਾਰੇ ਯੂਨਿਟ ਚਾਲੂ ਹਨ। ਇਸ ਦੇ ਨਾਲ ਹੀ ਲਹਿਰਾ ਮੁਹੱਬਤ ਥਰਮਲ ਪਲਾਟ ਦੇ ਤਿੰਨ ਯੂਨਿਟ ਚਾਲੂ ਹਨ ਅਤੇ ਇੱਥੋਂ 645 ਮੈਗਾਾਵਟ ਬਿਜਲੀ ਉਤਪਾਦਨ ਹੋ ਰਿਹਾ ਹੈ।
Also Read : ਪੰਜਾਬ ’ਚ ਇਸ ਵਾਰ 2 ਕਰੋੜ 14 ਲੱਖ 61 ਹਜ਼ਾਰ 739 ਵੋਟਰ ਕਰਨਗੇ ਆਪਣੇ ਹੱਕ ਦਾ ਇਸਤੇਮਾਲ
ਲਹਿਰਾ ਮਹੁੱਬਤ ਥਰਮਲ ਪਲਾਂਟ ਦਾ 2 ਨੰਬਰ ਯੂਨਿਟ ਪਿਛਲੇ ਸਾਲਾਂ ਤੋਂ ਬੰਦ ਪਿਆ ਹੈ ਅਤੇ ਇਹ ਅਜੇ ਤੱਕ ਠੀਕ ਨਹੀਂ ਹੋਇਆ। ਇਸ ਦੇ ਨਾਲ ਸਰਕਾਰੀ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਦੋਵੇਂ ਯੂਨਿਟਾਂ ਤੋਂ 476 ਮੈਗਾਵਾਟ ਬਿਜਲੀ ਹਾਸਲ ਹੋ ਰਹੀ ਹੈ। ਜਦੋਂ ਇਹ ਥਰਮਲ ਪਲਾਂਟ ਨਿੱਜੀ ਕੰਪਨੀ ਦੇ ਹੱਥਾਂ ਵਿੱਚ ਸੀ ਤਾ ਇਸ ਅੰਦਰ ਕੋਲੇ ਦੀ ਘਾਟ ਬਣੀ ਰਹਿੰਦੀ ਸੀ। ਜੇਕਰ ਪ੍ਰਾਈਵੇਟ ਥਰਮਲ ਪਲਾਂਟ ਰਾਜਪੁਰਾ ਦੀ ਗੱਲ ਕੀਤੀ ਜਾਵੇ ਤਾ ਇਸ ਦੇ ਦੋਵੇਂ ਯੂਨਿਟਾਂ ਤੋਂ 1315 ਮੈਗਾਵਾਟ ਬਿਜਲੀ ਹਾਸਲ ਹੋ ਰਹੀ ਹੈ ਅਤੇ ਇਸ ਦੇ ਦੋਵੇਂ ਯੂਨਿਟ ਪੂਰੀ ਸਮਰੱਥਾ ’ਤੇ ਭਖੇ ਹੋਏ ਹਨ।
ਤਲਵੰਡੀ ਸਾਬੋਂ ਥਰਮਲ ਪਲਾਂਟ ਦੇ ਤਿੰਨੇ ਯੂਨਿਟਾਂ ਤੋਂ 1844 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਹੈ। ਇਸ ਤਰ੍ਹਾਂ ਦੋਵੇਂ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ 3163 ਮੈਗਾਵਾਟ ਬਿਜਲੀ ਉਤਪਦਾਨ ਪਾਵਰਕੌਮ ਨੂੰ ਮਿਲ ਰਿਹਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਅਗਲੇ ਦਿਨਾਂ ਵਿੱਚ ਪੰਜਾਬ ਅੰਦਰ ਪਾਰਾ ਤੇਜੀ ਨਾਲ ਵਧੇਗਾ, ਜਿਸ ਕਾਰਨ ਬਿਜਲੀ ਦੀ ਮੰਗ ਹੋਰ ਉਤਾਹ ਜਾਵੇਗੀ। ਦੱਸਣਯੋਗ ਹੈ ਕਿ ਪਿਛਲੇ ਸਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ ਜਲਦੀ ਕਰ ਦਿੱਤਾ ਗਿਆ ਸੀ, ਪਰ ਇਸ ਵਾਰ ਚੋਣਾਂ ਦੌਰਾਨ ਅਜਿਹਾ ਨਹੀਂ ਕੀਤਾ ਗਿਆ।
ਹਾਈਡਲ ਪ੍ਰੋਜੈਕਟ ਵੀ ਭਖੇ ਹੋਏ | Electricity Demand
ਪਾਵਰਕੌਮ ਨੂੰ ਹਾਈਡਲ ਪ੍ਰੋਜੈਕਟਾਂ ਤੋਂ ਵੀ 690 ਮੈਗਾਵਾਟ ਬਿਜਲੀ ਹਾਸਲ ਹੋ ਰਹੀ ਹੈ। ਇਕੱਲੇ ਰਣਜੀਤ ਸਾਗਰ ਡੈਂਮ ਤੋਂ ਹੀ 290 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਹੈ, ਜਦੋਂ ਕਿ ਚਾਰਾਂ ਵਿੱਚੋਂ ਇਸ ਦਾ ਇੱਕ ਯੂਨਿਟ ਬੰਦ ਪਿਆ ਹੈ। ਬਾਕੀ ਪਾਵਰਕੌਮ ਦੇ ਛੋਟੇ ਹਾਈਡਲ ਪ੍ਰੋਜੈਕਟ ਵੀ ਬਿਜਲੀ ਉਤਪਾਦਨ ਕਰ ਰਹੇ ਹਨ। ਸੋਲਰ ਪ੍ਰੋਜੈਕਟਾਂ ਤੋਂ ਵੀ 133 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਹੈ।
ਬਿਜਲੀ ਦੀ ਮੰਗ 7700 ਮੈਗਾਵਾਟ ‘ਤੇ ਪੁੱਜੀ, ਪਿਛਲੇ ਸਾਲ ਸੀ 6774 ਮੈਗਾਵਾਟ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਤੰਦੂਰ ਵਾਂਗ ਤਪ ਰਹੇ ਪੰਜਾਬ ਅੰਦਰ ਬਿਜਲੀ ਦੀ ਮੰਗ ਵਿੱਚ ਇਕਦਮ ਵੱਡਾ ਵਾਧਾ ਹੋ ਗਿਆ ਹੈ। ਬਿਜਲੀ ਦੀ ਮੰਗ ਅੱਜ ਛੜੱਪੇ ਨਾਲ 7700 ਮੈਗਾਵਾਟ ‘ਤੇ ਪੁੱਜ ਗਈ ਹੈ। ਬਿਜਲੀ ਦੀ ਵਧਦੀ ਮੰਗ ਕਾਰਨ ਪਾਵਰਕੌਮ ਵੱਲੋਂ ਪ੍ਰਾਈਵੇਟ ਥਰਮਲਾਂ ਦੇ ਯੂਨਿਟ ਭਖਾਉਣੇ ਸ਼ੁਰੂ ਕਰ ਦਿੱਤੇ ਹਨ। ਉਂਜ ਪਾਵਰਕੌਮ ਨੇ ਸੂਬੇ ਅੰਦਰ ਅਣਐਲਾਨੇ ਬਿਜਲੀ ਕੱਟ ਵੀ ਸ਼ੁਰੂ ਕਰ ਦਿੱਤੇ ਹਨ,
ਜਿਸ ਕਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੀ ਸ਼ੁਰੂ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਸੂਬੇ ਅੰਦਰ ਪਾਰਾ 43 ਡਿਗਰੀ ਨੂੰ ਪਾਰ ਕਰ ਚੁੱਕਾ ਹੈ ਤੇ ਲੋਆਂ ਦੇ ਥਪੇੜਿਆਂ ਨੇ ਲੋਕਾਂ ਨੂੰ ਘਰਾਂ ਅੰਦਰ ਵਾੜ ਦਿੱਤਾ ਹੈ। ਗਰਮੀ ਦੇ ਵੱਧਣ ਕਾਰਨ ਬਿਜਲੀ ਦੀ ਮੰਗ ਵਿੱਚ ਬੇਹਤਾਸਾ ਵਾਧਾ ਦਰਜ਼ ਕੀਤਾ ਗਿਆ ਹੈ।
Electricity Demand | 13 ਮਈ ਨੂੰ ਸੂਬੇ ਅੰਦਰ ਬਿਜਲੀ ਦੀ ਮੰਗ ਸਿਰਫ਼ 5671 ਮੈਗਾਵਾਟ ਸੀ, ਜੋ ਕਿ ਦਿਨਾਂ ਵਿੱਚ ਹੀ 2029 ਮੈਗਾਵਾਟ ਵੱਧਦਿਆਂ 7700 ਮੈਗਾਵਾਟ ‘ਤੇ ਪੁੱਜ ਗਈ ਹੈ। ਲਗਭਗ 12 ਦਿਨ ਪਹਿਲਾਂ ਸੂਬੇ ਅੰਦਰ ਠੰਢਕ ਵਾਲਾ ਮੌਸਮ ਸੀ, ਜੋ ਕਿ ਕੁਝ ਦਿਨਾਂ ‘ਚ ਹੀ ਭੱਠੀ ਵਾਂਗ ਤਪਣ ਲੱਗਾ ਹੈ।
ਅਗਲੇ ਦਿਨਾਂ ਦੌਰਾਨ ਤਾਪਮਾਨ ‘ਚ ਹੋਰ ਵਾਧਾ ਹੋਣ ਕਰਕੇ ਬਿਜਲੀ ਦੀ ਮੰਗ ਵੱਧਣਾ ਯਕੀਨੀ ਹੈ। ਖਾਸ ਗੱਲ ਇਹ ਹੈ ਕਿ ਪਿਛਲੇ ਸਾਲ ਅੱਜ ਦੇ ਦਿਨ ਹੀ ਬਿਜਲੀ ਦੀ ਮੰਗ 6774 ਮੈਗਾਵਾਟ ਸੀ। ਪਾਵਰਕੌਮ ਵੱਲੋਂ 5862 ਮੈਗਾਵਾਟ ਬਿਜਲੀ ਦੀ ਖਰੀਦ ਕੀਤੀ ਜਾ ਰਹੀ ਹੈ ਜਦਕਿ ਪਿਛਲੇ ਸਾਲ 4312 ਮੈਗਾਵਾਟ ਖਰੀਦ ਕੀਤੀ ਸੀ। ਪਤਾ ਲੱਗਾ ਹੈ ਕਿ ਪਾਵਰਕੌਮ ਵੱਲੋਂ ਅਜੇ ਆਪਣੇ ਸਰਕਾਰੀ ਥਰਮਲ ਪਲਾਂਟ ਤਾਂ ਬੰਦ ਕੀਤੇ ਹੋਏ ਹਨ ਅਤੇ ਪ੍ਰਾਈਵੇਟ ਥਰਮਲਾਂ ਨੂੰ ਭਖਾਉਣਾ ਸ਼ੁਰੂ ਕਰ ਦਿੱਤਾ ਹੈ।
Electricity Demand | ਪਿਛਲੇ ਦਿਨੀਂ ਰਾਜਪੁਰਾ ਪ੍ਰਾਈਵੇਟ ਥਰਮਲ ਪਲਾਂਟ ਦੇ ਯੂਨਿਟ ਚਾਲੂ ਕਰ ਦਿੱਤੇ ਗਏ ਹਨ। ਕੋਰੋਨਾ ਸੰਕਟ ਤੋਂ ਬਾਅਦ ਸੂਬੇ ਅੰਦਰ ਜਿਆਦਤਾਰ ਫੈਕਟਰੀਆਂ ਅਤੇ ਉਦਯੋਗਾਂ ‘ਚ ਕੰਮ ਸ਼ੁਰੂ ਹੋ ਗਏ ਹਨ, ਜਿਸ ਕਾਰਨ ਬਿਜਲੀ ਦੀ ਖ਼ਪਤ ਵਧੀ ਹੈ।
ਦਿਹਾਤੀ ਖੇਤਰਾਂ ਵਿੱਚ ਪਾਵਰਕੌਮ ਨੇ ਕੱਟਾਂ ਦਾ ਸਿਲਸਿਲਾ ਵੀ ਸ਼ੁਰੂ ਕਰ ਦਿੱਤਾ ਹੈ ਅਤੇ ਦਿਨ ਵਿੱਚ ਕਈ-ਕਈ ਘੰਟੇ ਬਿਜਲੀ ਗੁੱਲ ਹੋਣ ਲੱਗੀ ਹੈ। ਬਠੋਈ ਕਲਾਂ ਦੇ ਸਤਨਾਮ ਸਿੰਘ ਦਾ ਕਹਿਣਾ ਹੈ ਕਿ ਦੋ ਦਿਨਾਂ ਤੋਂ ਬਿਜਲੀ ਦਿਨ ‘ਚ ਵੀ ਹੈਰਾਨ ਕਰ ਰਹੀ ਹੈ ਅਤੇ ਦੋ-ਤਿੰਨ ਘੰਟੇ ਬੱਤੀ ਗੁੱਲ ਹੋ ਰਹੀ ਹੈ।
ਪਾਵਰਕੌਮ ਵੱਲੋਂ ਆਪਣੇ ਸਡਿਊਲ ਵਿੱਚ ਕਿਸੇ ਤਰ੍ਹਾਂ ਦੇ ਕੱਟਾਂ ਤੋਂ ਇਨਕਾਰ ਕੀਤਾ ਹੈ। ਜਿਕਰਯੋਗ ਹੈ ਕਿ ਸੂਬੇ ਅੰਦਰ ਝੋਨੇ ਤੇ ਗਰਮੀ ਦੇ ਸੀਜ਼ਨ ‘ਚ ਬਿਜਲੀ ਦੀ ਮੰਗ 15000 ਮੈਗਾਵਾਟ ਨੂੰ ਛੂਹ ਜਾਂਦੀ ਹੈ, ਜੋ ਕਿ ਪਾਵਰਕੌਮ ਲਈ ਮੁਸ਼ਕਿਲ ਦੀ ਘੜੀ ਹੁੰਦੀ ਹੈ।
ਪਾਵਰਕੌਮ ਉੱਚੀ ਤੋਂ ਉੱਚੀ ਮੰਗ ਨੂੰ ਪੂਰਾ ਕਰਨ ਦੇ ਸਮਰੱਥ : ਬਲਦੇਵ ਸਿੰਘ ਸਰਾਂ
Electricity Demand| ਪਾਵਰਕੌਮ ਦੇ ਸੀਐੱਮਡੀ ਬਲਦੇਵ ਸਿੰਘ ਸਰਾਂ ਦਾ ਕਹਿਣਾ ਹੈ ਕਿ ਪਾਵਰਕੌਮ ਵੱਲੋਂ ਗਰਮੀ ਤੇ ਝੋਨੇ ਦੇ ਸੀਜ਼ਨ ਦੀਆਂ ਪਹਿਲਾਂ ਹੀ ਤਿਆਰੀਆਂ ਵਿੱਢੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਗਰਮੀ ਵਧਣ ਕਾਰਨ ਹੀ ਬਿਜਲੀ ਦੀ ਡਿਮਾਂਡ ‘ਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਵਰਕੌਮ ਵੱਲੋਂ ਝੋਨੇ ਦੇ ਸੀਜ਼ਨ ‘ਚ ਵੀ ਕਿਸੇ ਵਰਗ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਪਾਵਰਕੌਮ ਉੱਚੀ ਤੋਂ ਉੱਚੀ ਮੰਗ ਨੂੰ ਪੂਰੀ ਕਰਨ ਦੀ ਸਮਰੱਥਾ ਰੱਖਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।