Farmers Protest - Sach Kahoon Punjabi

Farmers Protest: ਕਿਸਾਨ ਮਜ਼ਦੂਰ ਮੋਰਚੇ ਵੱਲੋਂ ਮੰਤਰੀ ਅਰੋੜਾ ਦੀ ਕੋਠੀ ਨਜ਼ਦੀਕ 5 ਦਿਨਾਂ ਲਈ ਪੱਕਾ ਮੋਰਚਾ ਸ਼ੁਰੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ’ਚ ਅੱਜ ਤੋਂ ਪੰਜਾਬ ’ਚ 9 ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ 5 ਦਿਨਾਂ ਲਈ ਪੱਕੇ ਮੋਰਚੇ ਲਾਏ ਜਾ ਰਹੇ ਹਨ। ਇਸੇ ਤਹਿਤ ਕਿਸਾਨ ਮਜਦੂਰ ਮੋਰਚੇ ਦੀ ਅਗਵਾਹੀ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਕੋਲ ਅੱਜ ਪੰਜ ਦਿਨਾਂ ਲਈ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਬੀਕੇਯੂ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਹੀ ’ਚ ਅੱਜ 14 ਸਤੰਬਰ ਤੋਂ 18 ਸਤੰਬਰ ਤੱਕ ਪੰਜਾਬ ਦੇ ਵਿੱਚ 9 ਥਾਵਾਂ ਤੇ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ ਪੱਕੇ ਮੋਰਚੇ ਲਾਏ ਜਾ ਰਹੇ ਹਨ। Farmers Protest

ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੁੱਲ 23 ਮੰਗਾਂ ਜੋ ਬਿਲਕੁਲ ਜਾਇਜ ਹਨ, ਜਿਨਾਂ ਦੇ ਸਬੰਧ ’ਚ ਇਹ ਮੋਰਚੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੰਗਾਂ ਦੀ ਪੂਰਤੀ ਲਈ ਉਨ੍ਹਾਂ ਨੂੰ ਜਿੰਨਾ ਵੀ ਸੰਘਰਸ਼ ਕਰਨਾ ਪਿਆ ਉਹ ਪਿੱਛੇ ਨਹੀਂ ਹਟਣਗੇ। ਦੱਸਣਯੋਗ ਹੈ ਕਿ ਬੀਕੇਯੂ ਏਕਤਾ ਆਜ਼ਾਦ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣਾ ਮਿਥਿਆ ਗਿਆ ਸੀ ਪਰ ਪੁਲਿਸ ਨੇ ਓਵਰਬ੍ਰਿਜ ਦੇ ਥੱਲੇ ਨਗਰ ਕੌਂਸਲ ਦਫਤਰ ਦੇ ਕੋਲ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕ ਲਿਆ। ਅੱਜ ਸਵੇਰ ਤੋਂ ਲੈ ਕੇ ਇਥੇ ਕਿਸਾਨ ਇਕੱਠੇ ਹੋ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਉਹ ਵੱਡੀ ਤਾਦਾਦ ’ਚ ਇੱਥੇ ਇਕੱਠੇ ਹੋ ਜਾਣਗੇ ਤਾਂ ਉਹ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਜਾ ਕੇ ਪੱਕਾ ਮੋਰਚਾ ਸ਼ੁਰੂ ਕਰਨਗੇ। Farmers Protest

ਇਹ ਵੀ ਪੜ੍ਹੋ : Sunam News: ਖੂਹ ’ਚ ਡਿੱਗੇ ਬੇਜ਼ੁਬਾਨਾਂ ਨੂੰ ਸੇਵਾਦਾਰਾਂ ਨੇ ਕੱਢਿਆ ਬਾਹਰ, ਬਚਾਈ ਜਾਨ

ਪਰ ਫਿਲਹਾਲ ਉਹਨਾਂ ਵੱਲੋਂ ਨਗਰ ਕੌਂਸਲ ਦਫ਼ਤਰ ਕੋਲ ਅਤੇ ਓਵਰਬ੍ਰਿਜ ਦੇ ਥੱਲੇ ਸੜਕ ਦੇ ਉੱਪਰ ਟੈਂਟ ਲਾਕੇ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਸਰਕਾਰ ਖਿਲਾਫ ਲਗਾਤਾਰ ਨਾਰੇਬਾਜੀ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਲੋਕਾਂ ਵੱਲੋਂ ਇਸੇ ਜਗ੍ਹਾ ਤੇ ਲੰਗਰ ਪਾਣੀ ਦੇ ਪ੍ਰਬੰਧ ਵੀਂ ਕੀਤੇ ਜਾ ਰਹੇ ਹਨ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਮਨ ਅਰੋੜਾ ਦੀ ਕੋਠੀ ਅੱਗੇ ਜਾਣ ਤੋਂ ਰੋਕਣ ਲਈ ਬੈਰੀਕੇਡ ਲਾ ਕੇ ਵੱਡੀ ਤਾਦਾਦ ’ਚ ਪੁਲਿਸ ਫੋਰਸ ਲਾਈ ਗਈ ਹੈ। ਇਸ ਮੌਕੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੋਮਾ, ਜਸਵੀਰ ਸਿੰਘ ਮੈਦੇਵਾਸ, ਕੁਲਵਿੰਦਰ ਸਿੰਘ ਸੋਨੀ, ਦਿਲਬਾਗ ਸਿੰਘ ਹਰੀਗੜ੍ਹ, ਸੰਤ ਰਾਮ ਛਜਲੀ ਤੇ ਹੋਰ ਆਗੂਆਂ ਸਮੇਤ ਕਿਸਾਨ ਹਾਜਰ ਸਨ। Farmers Protest

Punjab Farmers News: ਕੇਂਦਰ ਤੇ ਰਾਜ ਸਰਕਾਰ ਵਿਰੁੱਧ ਗਰਜ਼ੇ ਕਿਸਾਨ, ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਨੇ ਭਰੀ ਹਾਜ਼ਰੀ
Punjab Farmers News: (ਰਾਜਨ ਮਾਨ) ਅੰਮ੍ਰਿਤਸਰ। ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਸੰਘਰਸ਼) ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਰਣਜੀਤ ਐਵੀਨਿਊ, ਦਸਹਿਰਾ ਗਰਾਊਂਡ, ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ ਕੀਤੀ ਗਈ। ਇਸ ਮਹਾਂ ਪੰਚਾਇਤ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਮਹਾਂ ਪੰਚਾਇਤ ਦੀ ਅਗਵਾਈ ਜਥੇਬੰਦੀ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕੀਤੀ। ਇਸ ਮੌਕੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ।

ਮਹਾਂ ਪੰਚਾਇਤ ਵਿੱਚ ਭਾਰਤ ਅਤੇ ਅਮਰੀਕਾ ਵਿਚਕਾਰ ਕੀਤੇ ਜਾ ਰਹੇ ਵਪਾਰਕ ਸਮਝੌਤੇ ਦਾ ਡਟਵਾਂ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਲਈ ਘਾਤਕ ਸਾਬਤ ਹੋ ਸਕਦਾ ਹੈ। ਜਥੇਬੰਦੀ ਨੇ ਸਰਕਾਰ ਤੋਂ ਇਸ ਸਮਝੌਤੇ ਨੂੰ ਰੱਦ ਕਰਨ ਅਤੇ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਪਹਿਲ ਦੇਣ ਦੀ ਮੰਗ ਕੀਤੀ।

ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ ਕਿਸਾਨਾਂ ਨੇ ਇੱਕਜੁੱਟ ਹੋ ਕੇ ਇੱਕ ਆਵਾਜ਼ ਵਿੱਚ ਸਾਰੀਆਂ ਫ਼ਸਲਾਂ ’ਤੇ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਕਿਸਾਨ ਨੂੰ ਆਪਣੀ ਫ਼ਸਲ ਦਾ ਯਕੀਨੀ ਅਤੇ ਲਾਹੇਵੰਦ ਭਾਅ ਮਿਲਣਾ ਉਸ ਦਾ ਹੱਕ ਹੈ ਅਤੇ ਸਰਕਾਰ ਨੂੰ ਇਸ ਲਈ ਕਾਨੂੰਨੀ ਗਾਰੰਟੀ ਦੇਣੀ ਚਾਹੀਦੀ ਹੈ।

ਬਿਜਲੀ ਐਕਟ ਅਤੇ ਸਮਾਰਟ ਮੀਟਰਾਂ ਦਾ ਸਖ਼ਤ ਵਿਰੋਧ

ਮਹਾਂ ਪੰਚਾਇਤ ਵਿੱਚ ਬਿਜਲੀ ਐਕਟ ਅਤੇ ਸਮਾਰਟ/ਚਿੱਪ ਵਾਲੇ ਮੀਟਰ ਲਗਾਉਣ ਦੀ ਨੀਤੀ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਬਿਜਲੀ ਨੂੰ ਆਮ ਲੋਕਾਂ ਦੀ ਬੁਨਿਆਦੀ ਲੋੜ ਦੀ ਬਜਾਏ ਵਪਾਰਕ ਚੀਜ਼ ਬਣਾਉਣ ਦੀਆਂ ਕੋਸ਼ਿਸ਼ਾਂ ਲੋਕਾਂ ਉੱਪਰ ਹੋਰ ਆਰਥਿਕ ਬੋਝ ਪਾਉਣਗੀਆਂ। ਕਿਸਾਨਾਂ ਨੇ ਕਿਹਾ ਕਿ ਸਰਕਾਰ ਅਜਿਹੀਆਂ ਨੀਤੀਆਂ ਰਾਹੀਂ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਾਉਣ ਦੀ ਬਜਾਏ ਉਨ੍ਹਾਂ ਨੂੰ ਰਾਹਤ ਦੇਵੇ।

ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਵੀ ਕਿਸਾਨ ਵਿਰੋਧੀ ਨੀਤੀਆਂ ਨੂੰ ਨਵੇਂ ਰੂਪ ਵਿੱਚ ਅੱਗੇ ਵਧਾਇਆ ਜਾ ਰਿਹਾ ਹੈ। ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਨੀਤੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

ਹੜ੍ਹ ਅਤੇ ਕੁਦਰਤੀ ਆਫ਼ਤਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਮੰਗ

ਮਹਾਂ ਪੰਚਾਇਤ ਵਿੱਚ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਅਤੇ ਜ਼ਮੀਨਾਂ ਦੇ ਮੁਆਵਜ਼ੇ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਆਗੂਆਂ ਨੇ ਕਿਹਾ ਕਿ ਕਈ ਪ੍ਰਭਾਵਿਤ ਕਿਸਾਨਾਂ ਨੂੰ ਅਜੇ ਤੱਕ ਉਨ੍ਹਾਂ ਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਨਹੀਂ ਮਿਲਿਆ। ਸਰਕਾਰ ਤੋਂ ਮੰਗ ਕੀਤੀ ਗਈ ਕਿ ਬਿਨਾਂ ਕਿਸੇ ਦੇਰੀ ਦੇ ਸਹੀ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ।

ਇਸ ਤੋਂ ਇਲਾਵਾ ਖਾਦ ਦੀ ਉਪਲੱਬਧਤਾ, ਖੇਤੀ ਲਾਗਤ ਵਿੱਚ ਵਾਧਾ, ਬਿਜਲੀ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ, ਮਹਿੰਗਾਈ ਅਤੇ ਹੋਰ ਕਿਸਾਨੀ ਮਸਲਿਆਂ ’ਤੇ ਵੀ ਵਿਚਾਰ ਕੀਤਾ ਗਿਆ ਅਤੇ ਸਰਕਾਰ ਤੋਂ ਤੁਰੰਤ ਹੱਲ ਦੀ ਮੰਗ ਕੀਤੀ ਗਈ।

ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਅੱਜ ਦੀ ਮਹਾਂ ਪੰਚਾਇਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਕਿਸਾਨ ਅਤੇ ਮਜ਼ਦੂਰ ਆਪਣੇ ਹੱਕਾਂ ਦੇ ਮਸਲੇ ’ਤੇ ਪੂਰੀ ਤਰ੍ਹਾਂ ਇਕਜੁੱਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਨੀਤੀਆਂ, ਜਿਨ੍ਹਾਂ ਨਾਲ ਕਿਸਾਨ, ਮਜ਼ਦੂਰ ਅਤੇ ਆਮ ਲੋਕ ਪ੍ਰਭਾਵਿਤ ਹੁੰਦੇ ਹਨ, ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਜੇਕਰ ਸਰਕਾਰ ਨੇ ਟਾਲ-ਮਟੋਲ ਦੀ ਨੀਤੀ ਜਾਰੀ ਰੱਖੀ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਮਜ਼ਬੂਤ ਅਤੇ ਵਿਸ਼ਾਲ ਕੀਤਾ ਜਾਵੇਗਾ।

ਮਹਾਂ ਪੰਚਾਇਤ ਵਿੱਚ ਆਗੂ ਰਹੇ ਹਾਜ਼ਰ

ਸੂਬਾ ਪ੍ਰਧਾਨ: ਪਲਵਿੰਦਰ ਸਿੰਘ ਮਾਹਲ,ਸੂਬਾ ਆਗੂ: ਸਵਿੰਦਰ ਸਿੰਘ ਕਲੇਰ, ਪ੍ਰਬਜੀਤ ਸਿੰਘ ਛੀਨਾ, ਮਲਕੀਤ ਸਿੰਘ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ: ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਜਨਰਲ ਸਕੱਤਰ: ਜਗਤਾਰ ਸਿੰਘ ਚਿੰਜੋਟੀ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਪ੍ਰਧਾਨ, ਸੂਬਾ ਕਮੇਟੀ ਮੈਂਬਰ, ਬਲਾਕ ਪ੍ਰਧਾਨ, ਇਕਾਈ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਤੇ ਮਜ਼ਦੂਰ ਹਾਜ਼ਰ ਰਹੇ।

Chandigarh News: ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ, ਜਾਣੋ ਮੁੱਦਿਆਂ ’ਤੇ ਬਣੀ ਸਹਿਮਤੀ
Chandigarh News: ਚੰਡੀਗੜ੍ਹ,(ਸੱਚ ਕਹੂੰ ਨਿਊਜ਼/ਹਿੰ.ਸ.)| ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨਾਲ ਜੁੜੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪਿਛਲੇ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਪੰਜਾਬ ਸਰਕਾਰ ਨਾਲ ਕਈ ਮੁੱਦਿਆਂ ’ਤੇ ਸਹਿਮਤੀ ਬਣਨ ਤੋਂ ਬਾਅਦ ਖ਼ਤਮ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ।

ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਸਹਿਮਤੀ ਦਿੱਤੀ ਹੈ। ਇਸ ਸੈਸ਼ਨ ਵਿੱਚ ਮੌਜ਼ੂਦਾ ਦਰਿਆਈ ਪਾਣੀ ਸਮਝੌਤਿਆਂ ’ਤੇ ਮੁੜ ਵਿਚਾਰ ਕਰਨ ਅਤੇ ਦਰਿਆਈ ਪਾਣੀਆਂ ਦੀ ਵੰਡ ਨਾਲ ਸਬੰਧਤ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ ਦੇ ਵਿਰੋਧ ਵਿੱਚ ਮਤਾ ਲਿਆਉਣ ਦਾ ਮੁੱਦਾ ਵਿਚਾਰਿਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੀ ਮੰਗ ’ਤੇ ਡੈਮ ਸੇਫਟੀ ਐਕਟ ਅਤੇ ਬੀਜ ਬਿੱਲ, 2025 ਦੇ ਵਿਰੋਧ ਵਿੱਚ ਵੀ ਵਿਧਾਨ ਸਭਾ ਵਿੱਚ ਮਤਾ ਲਿਆਉਣ ਦਾ ਭਰੋਸਾ ਦਿੱਤਾ ਗਿਆ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਈ ਮੀਟਿੰਗ ਦੌਰਾਨ ਕਿਸਾਨ ਆਗੂਆਂ ਅਤੇ ਸਰਕਾਰ ਵਿਚਕਾਰ ਇਨ੍ਹਾਂ ਮੁੱਦਿਆਂ ’ਤੇ ਵਿਆਪਕ ਸਹਿਮਤੀ ਬਣੀ। ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਪ੍ਰੇਮ ਸਿੰਘ ਭੰਗੂ ਅਤੇ ਰਮੀੰਦਰ ਪਟਿਆਲਾ ਸਮੇਤ ਹੋਰ ਕਿਸਾਨ ਆਗੂ ਮੌਜੂਦ ਸਨ। ਹਾਲਾਂਕਿ, ਜਗਤਪੁਰਾ ਪਿੰਡ ਨੇੜੇ ਚੱਲ ਰਹੇ ਧਰਨੇ ਨੂੰ ਖ਼ਤਮ ਕਰਨ ਦਾ ਐਲਾਨ ਕਰਨ ਤੋਂ ਪਹਿਲਾਂ ਕਿਸਾਨ ਆਗੂ ਸਰਕਾਰ ਵੱਲੋਂ ਲਿਖਤੀ ਭਰੋਸੇ ਦੀ ਉਡੀਕ ਕਰ ਰਹੇ ਸਨ। ਲਿਖਤੀ ਭਰੋਸਾ ਮਿਲਣ ਤੋਂ ਬਾਅਦ ਧਰਨਾ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ।

ਕਿਸਾਨਾਂ ਦੇ ਬਕਾਇਆ ਕਰਜ਼ਿਆਂ ਦੇ ਇਕਮੁਸ਼ਤ ਨਿਪਟਾਰੇ ਲਈ ਵੀ ਸਰਕਾਰ ਨੇ ਸਹਿਮਤੀ ਜਤਾਈ ਹੈ। ਇਸ ਸਬੰਧੀ ਸਹਿਕਾਰੀ ਬੈਂਕਾਂ ਅਤੇ ਹੋਰ ਸਬੰਧਤ ਧਿਰਾਂ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਈ ਜਾਵੇਗੀ। ਕਮੇਟੀ ਕਿਸਾਨਾਂ ਦੇ ਬਕਾਇਆ ਕਰਜ਼ਿਆਂ ਦੇ ਨਿਪਟਾਰੇ ਲਈ ਤਰੀਕਾ ਤਿਆਰ ਕਰੇਗੀ ਅਤੇ ਆਪਣੀ ਰਿਪੋਰਟ ਦੇਣ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਨੁਮਾਇੰਦਗੀ ਰੱਖਣ ਵਾਲੀਆਂ ਸਿਆਸੀ ਪਾਰਟੀਆਂ ਨਾਲ ਵੀ ਵਿਚਾਰ-ਵਟਾਂਦਰਾ ਕਰੇਗੀ।

ਇਸ ਤੋਂ ਇਲਾਵਾ ਨਿੱਜੀ ਖੰਡ ਮਿੱਲਾਂ ਵੱਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਨਿਰਧਾਰਤ ਸਮੇਂ ਅੰਦਰ ਅਦਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਸਹਿਕਾਰੀ ਖੰਡ ਮਿੱਲਾਂ ਵਿੱਚ ਭੁਗਤਾਨ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ‘ਇੱਕ ਖਿੜਕੀ, ਇੱਕ ਭੁਗਤਾਨ’ ਪ੍ਰਣਾਲੀ ਲਾਗੂ ਕਰਨ ’ਤੇ ਵੀ ਸਹਿਮਤੀ ਬਣੀ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਇਨ੍ਹਾਂ ਭਰੋਸਿਆਂ ਤੋਂ ਬਾਅਦ ਸੱਤ ਦਿਨਾਂ ਤੋਂ ਜਾਰੀ ਸੰਘਰਸ਼ ਨੂੰ ਸਮਾਪਤ ਕਰ ਦਿੱਤਾ ਗਿਆ ਹੈ। ਹੁਣ ਕਿਸਾਨ ਜਥੇਬੰਦੀਆਂ ਦੀ ਨਜ਼ਰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ, ਕਰਜ਼ਾ ਨਿਪਟਾਰਾ ਕਮੇਟੀ ਅਤੇ ਗੰਨੇ ਦੀ ਬਕਾਇਆ ਰਾਸ਼ੀ ਨਾਲ ਸਬੰਧਤ ਫ਼ੈਸਲਿਆਂ ਨੂੰ ਅਮਲ ਵਿੱਚ ਲਿਆਉਣ ’ਤੇ ਰਹੇਗੀ।

Farmers Protest: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਸ਼ੁਰੂ ਕੀਤਾ ‘ਜੇਲ੍ਹ ਭਰੋ ਅੰਦੋਲਨ’, 21 ਕਿਸਾਨਾਂ ਨੇ ਦਿੱਤੀ ਗ੍ਰਿਫ਼ਤਾਰੀ
Farmers Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਫ਼ਰੀਦਕੋਟ ਵਿਖੇ ਕੋ-ਆਪਰੇਟਿਵ ਬੈਂਕ ਦੇ ਬਾਹਰ ਦੋ ਕਿਸਾਨਾਂ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਇਆ ਗਿਆ ਧਰਨਾ ਲਗਾਤਾਰ ਜਾਰੀ ਹੈ। ਬੀਤੇ ਦਿਨ ਹੋਏ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁਲਿਸ ਲਾਈਨ ਭੇਜਿਆ ਗਿਆ ਸੀ, ਜਿਨ੍ਹਾਂ ਨੂੰ ਦੇਰ ਰਾਤ ਜੇਲ੍ਹ ਭੇਜ ਦਿੱਤਾ ਗਿਆ। ਪੁਲਿਸ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਕਿਸਾਨ ਯੂਨੀਅਨ ਨੇ ‘ਜੇਲ੍ਹ ਭਰੋ ਅੰਦੋਲਨ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਹਰ ਰੋਜ਼ 21 ਕਿਸਾਨ ਆਪਣੀਆਂ ਗ੍ਰਿਫ਼ਤਾਰੀਆਂ ਦੇਣਗੇ। ਇਸੇ ਕੜੀ ਤਹਿਤ ਅੱਜ ਯੂਨੀਅਨ ਦੇ ਸਕੱਤਰ ਇੰਦਰਜੀਤ ਸਿੰਘ ਘਨੀਆ ਦੀ ਅਗਵਾਈ ਹੇਠ ਕੋ-ਆਪਰੇਟਿਵ ਬੈਂਕ ਤੋਂ ਐੱਸ.ਡੀ.ਐੱਮ. ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ 21 ਕਿਸਾਨਾਂ ਨੇ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆਂ।

ਇਹ ਵੀ ਪੜ੍ਹੋ: Opium Seized Abohar: ਅਬੋਹਰ ਪੁਲਿਸ ਦੀ ਵੱਡੀ ਕਾਰਵਾਈ: 28 ਕਿੱਲੋ ਅਫੀਮ ਸਮੇਤ ਦੋ ਤਸਕਰ ਗ੍ਰਿਫ਼ਤਾਰ

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅੱਗੇ ਝੁਕਣ ਵਾਲੇ ਨਹੀਂ ਹਨ। ਇੰਦਰਜੀਤ ਸਿੰਘ ਘਨੀਆ ਨੇ ਕਿਹਾ ਕਿ ਜਦੋਂ ਤੱਕ ਪੀੜਤ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

29 ਅਗਸਤ ਦੇ ਰੋਸ ਮਾਰਚ ਤੋਂ ਪਹਿਲਾਂ 194 ਕਿਸਾਨ ਹਿਰਾਸਤ ਵਿੱਚ ਲਏ

29 ਅਗਸਤ ਨੂੰ ਹੋਣ ਵਾਲੇ ਸੂਬਾ ਪੱਧਰੀ ਰੋਸ ਮਾਰਚ ਤੋਂ ਪਹਿਲਾਂ ਪੁਲਿਸ ਵੱਲੋਂ ਕਿਸਾਨ ਆਗੂ ਕਾਕਾ ਸਿੰਘ ਕੋਟਲਾ ਸਮੇਤ 194 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਬਾਅਦ ਵਿੱਚ ਇਨ੍ਹਾਂ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ। ਇਨ੍ਹਾਂ ਵਿੱਚੋਂ 145 ਕਿਸਾਨਾਂ ਨੂੰ ਫ਼ਰੀਦਕੋਟ ਜੇਲ੍ਹ ਅਤੇ 49 ਕਿਸਾਨਾਂ ਨੂੰ ਬਠਿੰਡਾ ਜੇਲ੍ਹ ਭੇਜਿਆ ਗਿਆ ਹੈ। ਹਿਰਾਸਤ ਵਿੱਚ ਲਏ ਗਏ ਕਿਸਾਨਾਂ ਵਿੱਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟਲਾ, ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ, ਮੁਕਤਸਰ ਜ਼ਿਲ੍ਹਾ ਪ੍ਰਧਾਨ ਬੇਅੰਤ ਸਿੰਘ ਡੋਡਾ ਅਤੇ ਫ਼ਾਜ਼ਿਲਕਾ ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਕਿਸਾਨ ਆਗੂ ਸ਼ਾਮਲ ਹਨ।

ਪੰਜ ਮਹੀਨਿਆਂ ਤੋਂ ਚੱਲ ਰਿਹਾ ਹੈ ਧਰਨਾ

ਕਿਸਾਨ ਜਥੇਬੰਦੀ ਵੱਲੋਂ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਲੈਂਡ ਮਾਰਗੇਜ ਬੈਂਕ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਓ.ਟੀ.ਐੱਸ. ਸਕੀਮ ਲਾਗੂ ਕਰਨਾ, ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਨਾ ਅਤੇ ਹੋਰ ਮੰਗਾਂ ਸ਼ਾਮਲ ਹਨ। ਕਿਸਾਨ ਜਥੇਬੰਦੀ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 29 ਅਗਸਤ ਨੂੰ ਫ਼ਰੀਦਕੋਟ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸੜਕਾਂ ਤੇ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਰੋਸ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਪ੍ਰਦਰਸ਼ਨ ਦੀ ਤਿਆਰੀ ਕਰ ਰਹੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਹੁਣ ਇਸ ਕਾਰਵਾਈ ਦੇ ਵਿਰੋਧ ਵਿੱਚ ਕਿਸਾਨ ਯੂਨੀਅਨ ਵੱਲੋਂ ਰੋਜ਼ਾਨਾ 21 ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦੇ ਕੇ ‘ਜੇਲ੍ਹ ਭਰੋ ਅੰਦੋਲਨ’ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।

Faridkot News: ਫ਼ਰੀਦਕੋਟ ’ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਨਿੱਚਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਐਲਾਨ ਨੂੰ ਦੇਖਦਿਆਂ ਫ਼ਰੀਦਕੋਟ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਕਿਸਾਨਾਂ ਦੇ ਫ਼ਰੀਦਕੋਟ ਪਹੁੰਚਣ ਦੀ ਸੂਚਨਾ ਤੋਂ ਬਾਅਦ ਜ਼ਿਲ੍ਹੇ ਦੀਆਂ ਹੱਦਾਂ ਸਮੇਤ ਸ਼ਹਿਰ ਅਤੇ ਪਿੰਡ ਸੰਧਵਾਂ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।

ਇਸ ਦੇ ਬਾਵਜੂਦ ਸਵੇਰ ਤੋਂ ਹੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਫ਼ਰੀਦਕੋਟ ਪਹੁੰਚਣੇ ਸ਼ੁਰੂ ਹੋ ਗਏ। ਪੁਲਿਸ ਵੱਲੋਂ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਰੱਖਿਆ ਗਿਆ। ਕਿਸਾਨਾਂ ਨੂੰ ਸਪੀਕਰ ਦੀ ਰਿਹਾਇਸ਼ ਵੱਲ ਜਾਣ ਤੋਂ ਰੋਕਣ ਲਈ ਪੁਲਿਸ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ। ਦੁਪਹਿਰ ਕਰੀਬ ਪੌਣੇ ਇੱਕ ਵਜੇ ਬਾਹਰੀ ਜ਼ਿਲ੍ਹਿਆਂ ਤੋਂ ਆਏ ਕਿਸਾਨਾਂ ਨੇ ਕੋਟਕਪੂਰਾ ਰੋਡ ’ਤੇ ਨਹਿਰੂ ਪੁਲ ਨੇੜੇ ਸੜਕ ਜਾਮ ਕਰ ਦਿੱਤੀ। ਸੂਚਨਾ ਮਿਲਦੇ ਹੀ ਐੱਸਪੀ ਇਨਵੈਸਟੀਗੇਸ਼ਨ ਨਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਵੱਲੋਂ ਕਿਸਾਨਾਂ ਨੂੰ ਸੜਕ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਕਿਸਾਨ ਆਗੂਆਂ ਅਤੇ ਪੁਲਿਸ ਵਿਚਕਾਰ ਬਹਿਸ ਵੀ ਹੋਈ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ: Teachers Protest: ਅਧਿਆਪਕਾਂ ਨੇ ਸਕੂਲਾਂ ’ਚ ਸਰਕਾਰ ਵੱਲੋਂ ਭੇਜੇ ਪੱਤਰ ਦੀਆਂ ਕਾਪੀਆਂ ਸਾੜੀਆਂ

ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਹਲਕਾ ਬਲ ਪ੍ਰਯੋਗ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਉਨ੍ਹਾਂ ਨੂੰ ਪੁਲਿਸ ਲਾਈਨ ਫ਼ਰੀਦਕੋਟ ਲਿਜਾਇਆ ਗਿਆ। ਖ਼ਬਰ ਲਿਖੇ ਜਾਣ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਫ਼ਰੀਦਕੋਟ ਪਹੁੰਚਣ ਦਾ ਸਿਲਸਿਲਾ ਜਾਰੀ ਸੀ, ਜਦਕਿ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਅਤੇ ਸਪੀਕਰ ਦੀ ਰਿਹਾਇਸ਼ ਵੱਲ ਜਾਣ ਤੋਂ ਰੋਕਣ ਲਈ ਸਖ਼ਤ ਪ੍ਰਬੰਧ ਕੀਤੇ ਹੋਏ ਸਨ।

ਪਹਿਲਾਂ ਵੀ ਦਿੱਤਾ ਜਾ ਚੁੱਕਾ ਹੈ ਧਰਨਾ

ਜ਼ਿਕਰਯੋਗ ਹੈ ਕਿ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਨੂੰ ਲੈਂਡ ਮਾਰਗੇਜ ਬੈਂਕ ਤੋਂ ਕਰਜ਼ਾ ਲੈਂਦੇ ਸਮੇਂ ਜਮ੍ਹਾਂ ਕਰਵਾਏ ਗਏ ਚੈੱਕ ਵਾਪਸ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਹਿਲਾਂ ਵੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਸਾਹਮਣੇ ਕਰੀਬ ਇੱਕ ਹਫ਼ਤੇ ਤੱਕ ਧਰਨਾ ਦਿੱਤਾ ਗਿਆ ਸੀ। ਬਾਅਦ ਵਿੱਚ ਪੁਲਿਸ ਵੱਲੋਂ ਇਹ ਧਰਨਾ ਸਮਾਪਤ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਕਿਸਾਨ ਯੂਨੀਅਨ ਨੇ ਸ਼ਨੀਵਾਰ, 29 ਅਗਸਤ ਨੂੰ ਮੁੜ ਸਪੀਕਰ ਸੰਧਵਾਂ ਦੀ ਰਿਹਾਇਸ਼ ਦੇ ਸਾਹਮਣੇ ਧਰਨਾ ਸ਼ੁਰੂ ਕਰਨ ਅਤੇ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਇਸੇ ਪ੍ਰੋਗਰਾਮ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਫ਼ਰੀਦਕੋਟ ਵਿੱਚ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ।

Farmers Protest: ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ਧਰਨੇ ਲਈ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਾਈਆਂ
ਜੈਤੋ (ਗੁਰਪ੍ਰੀਤ ਪੱਕਾ)। ਭਾਰਤੀ ਕਿਸਾਨ ਯੂਨੀਅਨ ਪੰਜਾਬ, ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੰਗਸਰ ਸਾਹਿਬ, ਜੈਤੋ ਵਿਖੇ ਹੋਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਕੌਰ ਚੰਦਭਾਨ ਵੱਲੋਂ ਚਲਾਈ ਗਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਧਰਨੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਫ਼ਰੀਦਕੋਟ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ਸਾਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਆਗੂਆਂ ਨੇ ਦੱਸਿਆ ਕਿ 1 ਸਤੰਬਰ ਨੂੰ ਸਾਰੇ ਕਿਸਾਨ ਆਗੂ ਤੇ ਸਾਥੀ ਸਵੇਰੇ 11 ਵਜੇ ਜਗਰਾਓਂ ਦਾਣਾ ਮੰਡੀ ਵਿਖੇ ਇਕੱਠੇ ਹੋਣਗੇ, ਜਿੱਥੋਂ ਚੰਡੀਗੜ੍ਹ ਲਈ ਰਵਾਨਗੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਧਰਨੇ ’ਚ ਸ਼ਾਮਲ ਹੋਣ ਵਾਲੇ ਕਿਸਾਨਾਂ ਲਈ ਲੰਗਰ ਤੇ ਪਾਣੀ ਦਾ ਪ੍ਰਬੰਧ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕੀਤਾ ਜਾਵੇਗਾ। Samyukt Kisan Morcha

ਮੀਟਿੰਗ ਵਿੱਚ ਜੈਤੋ ਦੇ ਗ਼ਰੀਬ ਪਰਿਵਾਰ ਦੀ ਲੜਕੀ ਸੰਦੀਪ ਕੌਰ ਦੀ ਮੌਤ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ ਗਿਆ। ਜਥੇਬੰਦੀ ਵੱਲੋਂ ਸੰਦੀਪ ਕੌਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਹਸਪਤਾਲ ਦੇ ਸਾਹਮਣੇ ਲਾਇਆ ਗਿਆ ਪੱਕਾ ਧਰਨਾ 14 ਦਿਨ ਲਗਾਤਾਰ ਚੱਲਿਆ। ਬਾਅਦ ਵਿੱਚ ਡਾਕਟਰ ਰਾਜੀਵ ਕੁਮਾਰ ਤੇ ਮ੍ਰਿਤਕਾ ਦੇ ਪਰਿਵਾਰ ਵਿਚਕਾਰ ਆਪਸੀ ਸਮਝੌਤਾ ਹੋਣ ਤੋਂ ਬਾਅਦ ਜਥੇਬੰਦੀ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਮੀਟਿੰਗ ’ਚ ਜ਼ਿਲ੍ਹਾ ਸਹਾਇਕ ਪ੍ਰੈਸ ਸਕੱਤਰ ਭੁਪਿੰਦਰ ਸਿੰਘ ਕੋਠੇ ਮਹਿਲੜ, ਬਲਾਕ ਪ੍ਰਧਾਨ ਫ਼ਰੀਦਕੋਟ ਗੁਰਚਰਨ ਸਿੰਘ ਸਰਾਂ, ਬਲਾਕ ਪ੍ਰਧਾਨ ਕੋਟਕਪੂਰਾ ਗੁਰਪ੍ਰੀਤ ਸਿੰਘ ਕੋਠੇ ਰਾਮਸਰ, ਬਲਾਕ ਪ੍ਰਧਾਨ ਜੈਤੋ ਮੱਖਣ ਸਿੰਘ, ਬਲਾਕ ਫ਼ਰੀਦਕੋਟ ਦੇ ਮੀਤ ਪ੍ਰਧਾਨ ਜਲੋਰ ਸਿੰਘ ਬਰਾੜ, ਪਿੰਡ ਚਹਿਲ ਦੇ ਇਕਾਈ ਪ੍ਰਧਾਨ ਰਾਜਮਹਿੰਦਰ ਸਿੰਘ, ਚਾਨਣ ਸਿੰਘ ਚੰਨਾ ਸੀਨੀਅਰ ਮੀਤ ਪ੍ਰਧਾਨ ਕੋਠੇ ਡੋਡ, ਜਸਵੀਰ ਸਿੰਘ ਚੰਦਭਾਨ ਅਤੇ ਸੁਰੇਸ਼ ਕੁਮਾਰ ਸਹਿਰੀ ਪ੍ਰਧਾਨ ਜੈਤੋ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ : AAP Faridkot: ਫ਼ਰੀਦਕੋਟ ਹਲਕੇ ’ਚ ‘ਆਪ’ ਨੂੰ ਮਿਲਿਆ ਭਰਵਾਂ ਸਮਰਥਨ, ਵੱਖ-ਵੱਖ ਪਿੰਡਾਂ ਦੇ ਲੋਕ ਪਾਰਟੀ ’ਚ ਸ਼ਾਮਲ

Farmers Protest: ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
Farmers Protest: (ਰਾਜਨ ਮਾਨ) ਅੰਮ੍ਰਿਤਸਰ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜੀਠਾ ਹਲਕੇ ਤੋਂ "ਲੋਕ ਮਿਲਣੀ" ਪ੍ਰੋਗਰਾਮ ਦੇ ਦੂਜੇ ਪੜਾਅ ਦੀ ਕੱਲ ਕੀਤੀ ਜਾ ਰਹੀ ਸੁ਼ੁਰੂਆਤ ਨੂੰ ਮੱਦੇਨਜ਼ਰ ਕਿਸਾਨਾਂ ਵੱਲੋਂ ਅੱਜ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜਕੇ ਕੱਲ੍ਹ ਦੀ ਰੈਲੀ ਵਿਚ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕਰਨ ਲਈ ਕਮਰਕੱਸੇ ਕੀਤੇ ਗਏ ਹਨ। ਮੁੱਖ ਮੰਤਰੀ ਵੱਲੋਂ ਹਲਕੇ ਦੇ ਕਸਬਾ ਚਵਿੰਡਾ ਦੇਵੀ ਵਿਖੇ 26 ਅਗਸਤ ਨੂੰ ਲੋਕ ਮਿਲਣੀ ਕੀਤੀ ਜਾ ਰਹੀ ਹੈ। ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਤੇ ਆਮ ਆਦਮੀ ਪਾਰਟੀ ਦੇ ਵਰਕਰ ਇਸ ਲੋਕ ਮਿਲਣੀ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ ਉਥੇ ਕਿਸਾਨਾਂ ਵੱਲੋਂ ਇਸਦੇ ਵਿਰੋਧ ਵਿੱਚ ਲੰਗੋਟ ਕੱਸੇ ਜਾ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵੱਲੋਂ ਅੱਜ ਪਿੰਡ ਝੰਡੇ ਵਿਖੇ ਸੈਂਟਰ ਸਰਕਾਰ ਦਾ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਕੇ ਇਹਨਾਂ ਦੀਆਂ ਕਿਸਾਨ ਅਤੇ ਲੋਕ ਮਾਰੂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਪਿੰਡ ਪਿੰਡ ਫਲੈਕਸੀਆਂ ਲਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਤਾਂ ਜੋ ਇਹਨਾਂ ਸਰਕਾਰਾਂ ਦਾ ਮਾੜਾ ਵਤੀਰਾ  ਹਰ ਵਰਗ ਦੀਆਂ ਅੱਖਾਂ ਖੋਲ੍ਹ ਸਕੇ। ਇਸ ਮੌਕੇ ਕਿਸਾਨ ਆਗੂ ਕੰਧਾਰ ਸਿੰਘ ਭੋਏਵਾਲ ਨੇ ਸੰਬੋਧਨ ਕਰਦਿਆਂ ਕਿਹਾ ਦਿੱਲੀ ਖਨੌਰੀ ਬਾਰਡਰ ਤੇ ਕਿਸਾਨਾਂ ਦੀਆਂ ਕੀਤੀਆਂ ਚੋਰੀ ਟਰਾਲੀਆਂ ਵਾਪਸ ਕੀਤੀਆਂ ਜਾਣ ਅਤੇ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਸਜਾਵਾਂ ਦਿੱਤੀਆਂ ਜਾਣ ਅਤੇ ਸ਼ਹੀਦਾਂ ਦੇ ਵਾਰਸਾਂ ਦੇ ਕਰਜੇ ਖਤਮ ਕੀਤੇ ਜਾਣ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣ। ਇਸ ਮੋਰਚੇ ਦੌਰਾਨ ਅਥਰੂ ਗੈਸ ਰਾਹੀਂ ਕੀਤੇ ਗਏ ਅੱਖਾਂ ਤੋਂ ਅੰਨੇ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾਵੇ। ਉਹਨਾਂ ਕਿਹਾ ਕੀ ਜੇ ਸਾਡੀ ਇਹ ਸੁਣਵਾਈ ਨਾ ਹੋਈ ਤਾਂ ਇਹ ਮੋਰਚੇ ਨੂੰ ਪੂਰੇ ਤਰੀਕੇ ਨਾਲ ਲਾਮਬੰਦ ਕਰਕੇ ਸਰਕਾਰਾਂ ਦੀਆਂ ਜੜਾਂ ਹਿਲਾ ਦਿੱਤੀਆਂ ਜਾਣਗੀਆਂ ਅਤੇ ਅੱਜ  ਚਵਿੰਡਾ ਦੇਵੀ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਰੈਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab AI Hub: ਪੰਜਾਬ ਨੂੰ ਏ.ਆਈ. ਦੀ ਹੱਬ ਬਣਾਇਆ ਜਾਵੇਗਾ : ਚੇਅਰਮੈਨ ਗੁਰਪਾਲ ਸਿੰਘ

ਇਸ ਮੌਕੇ ਜਿਲ੍ਹਾ ਖਜਾਨਚੀ  ਕੰਧਾਰ ਸਿੰਘ ਭੋਏਵਾਲ,ਜੋਨ ਪ੍ਰਧਾਨ ਗੁਰਭੇਜ ਸਿੰਘ ਝੰਡੇ, ਗੁਰਦੇਵ ਸਿੰਘ ਮੁੱਗੋ ਸੋਹੀ,ਕਾਬਲ ਸਿੰਘ ਵਰਿਆਮ ਨੰਗਲ, ਜੰਗ ਬਹਾਦਰ ਸਿੰਘ ਅਲਕੜੇ, ਕੁਲਦੀਪ ਸਿੰਘ ਚਾਚੋਵਾਲੀ, ਜਗਤਾਰ ਸਿੰਘ ਅਬਦਾਲ, ਵੀਰ ਸਿੰਘ ਲਹਿਰਕਾ, ਹਰਜਿੰਦਰ ਸਿੰਘ ਭੰਗਾਲੀ, ਹਰਦੀਪ ਸਿੰਘ ਭੰਗਾਲੀ, ਸਰਵਣ ਸਿੰਘ ਕੋਟਲੀ, ਟੇਕ ਸਿੰਘ ਝੰਡੇ ਸਮੇਤ ਕਮੇਟੀ ਮੈਂਬਰ ਹਾਜ਼ਰ ਸਨ।

ਅੰਮ੍ਰਿਤਸਰ: ਪਿੰਡ ਝੰਡੇ ਵਿਖੇ ਸਰਕਾਰ ਦਾ ਪੁਤਲਾ ਸਾੜਦੇ ਹੋਏ ਉਪਰੰਤ ਫਲੈਕਸੀਆਂ ਲਾਉਂਦੇ ਹੋਏ ਕਿਸਾਨ ਆਗੂ। ਫੋਟੋ:ਮਾਨ

Farmers Delhi March: ਕਿਸਾਨਾਂ ਦੇ ਦਿੱਲੀ ਕੂਚ ਸਬੰਧੀ ਜੀਂਦ ਪੁਲਿਸ ਅਲਰਟ, ਖਨੌਰੀ ਬਾਰਡਰ ’ਤੇ ਕੰਕਰੀਟ ਬੈਰੀਕੇਡ
Farmers Delhi March: ਜੀਂਦ (ਸੱਚ ਕਹੂੰ ਨਿਊਜ਼)। ਜੀਂਦ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਕਿਸਾਨ ਸੰਗਠਨਾਂ ਦੇ ਪੈਦਲ ਮਾਰਚ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਖਨੌਰੀ ਦਾਤਾ ਸਿੰਘਵਾਲਾ ਸਰਹੱਦ ਤੋਂ ਦਿੱਲੀ ਦੇ ਜੰਤਰ ਮੰਤਰ ਤੱਕ ਸ਼ੁਰੂ ਹੋਵੇਗਾ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨਰਵਾਣਾ ਨਹਿਰ ਪੁਲ ਤੇ ਸਰਹੱਦੀ ਖੇਤਰ ਨੂੰ ਛਾਉਣੀ ’ਚ ਬਦਲ ਦਿੱਤਾ ਗਿਆ ਹੈ।

51 ਕਿਸਾਨਾਂ ਦਾ ਇੱਕ ਸਮੂਹ ਕਰੇਗਾ ਦਿੱਲੀ ਵੱਲ ਮਾਰਚ

ਗੈਰ-ਐਸਕੇਐਮ ਕਿਸਾਨ ਸੰਗਠਨਾਂ ਦੇ ਇਸ ਪੈਦਲ ਮਾਰਚ ਦੀ ਅਗਵਾਈ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਕਰ ਰਹੇ ਹਨ। ਮਾਰਚ, 51 ਮੁੱਖ ਕਿਸਾਨਾਂ ਨਾਲ, ਲਗਭਗ 200 ਹੋਰ ਕਿਸਾਨ ਵੀ ਹੋਣਗੇ, ਜਿਨ੍ਹਾਂ ਦਾ 29 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ ਪਹੁੰਚਣ ਦਾ ਪ੍ਰੋਗਰਾਮ ਹੈ।

ਇਹ ਵੀ ਪੜ੍ਹੋ : Mohali Sirhind Expressway: ਹੁਣ ਚੰਡੀਗੜ੍ਹ ਤੋਂ ਪਟਿਆਲਾ ਪਹੁੰਚਣਾ ਹੋਇਆ ਹੋਰ ਵੀ ਸੌਖਾ, ਮੋਹਾਲੀ-ਸਰਹਿੰਦ ਐਕਸਪ੍ਰੈਸਵੇਅ ਦਾ ਟ੍ਰਾਇਲ ਰਨ ਸ਼ੁਰੂ

ਪੁਲਿਸ ਦੀ ਸਖ਼ਤ ਨਾਕਾਬੰਦੀ | Farmers Delhi March

ਪੈਦਲ ਮਾਰਚ ਨੂੰ ਰੋਕਣ ਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਨਰਵਾਣਾ ਨਹਿਰ ਪੁਲ ਦੇ ਨੇੜੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਮੌਕੇ ’ਤੇ ਕੰਕਰੀਟ ਬੈਰੀਕੇਡ, ਪਾਣੀ ਦੀਆਂ ਤੋਪਾਂ ਤੇ ਵਜਰਾ ਵਾਹਨ ਤਾਇਨਾਤ ਕੀਤੇ ਗਏ ਹਨ। ਕਿਸਾਨ ਆਗੂਆਂ ਅਨੁਸਾਰ, ਇਹ ਮਾਰਚ ਕਿਸਾਨ ਸ਼ੁਭਕਰਨ ਦੀ ਯਾਦ ’ਚ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸਨੇ ਅੰਦੋਲਨ ਦੌਰਾਨ ਆਪਣੀ ਜਾਨ ਗੁਆ ​​ਦਿੱਤੀ ਸੀ। ਇਸ ਤਹਿਤ, ਕਿਸਾਨਾਂ ਦੀਆਂ ਲੰਬਿਤ ਮੰਗਾਂ ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਨ ਵਰਗੇ ਮੁੱਦੇ ਉਠਾਏ ਜਾਣਗੇ।

ਕਿਸਾਨਾਂ ਦੀ ਚੇਤਾਵਨੀ | Farmers Delhi March

ਕਿਸਾਨ ਆਗੂਆਂ ਨੇ ਕਿਹਾ ਹੈ ਕਿ ਜੇਕਰ ਪੁਲਿਸ ਤੇ ਪ੍ਰਸ਼ਾਸਨ ਮਾਰਚ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਕਿਸਾਨ ਉਸੇ ਸਥਾਨ ’ਤੇ ਅਣਮਿੱਥੇ ਸਮੇਂ ਲਈ ਧਰਨਾ ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨਗੇ। ਇਸ ਤੋਂ ਇਲਾਵਾ, ਉਨ੍ਹਾਂ ਦਾ ਸਮਰਥਨ ਪ੍ਰਾਪਤ ਕਰਨ ਲਈ ਹਰਿਆਣਾ ਦੇ ਵੱਖ-ਵੱਖ ਖਾਪਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। Farmers Delhi March

Kultar Singh Sandhwan: ਲੈਂਡ ਮੋਰਗੇਜ ਬੈਂਕ ਮਾਮਲਾ, ਸਪੀਕਰ ਕੁਲਤਾਰ ਸੰਧਵਾਂ ਦੇ ਘਰ ਘਿਰਾਓ ਕਰੇਗੀ ਬੀਕੇਯੂ ਏਕਤਾ ਸਿੱਧੂਪੁਰ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਲੈਂਡ ਮੋਰਗੇਜ ਬੈਂਕ ਦੀ ਕਥਿਤ ਧੱਕੇਸ਼ਾਹੀ ਕਾਰਨ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ’ਚ ਇਨਸਾਫ ਦੀ ਮੰਗ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਦੋਸ਼ੀ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਰੋਸ ਵਜੋਂ 30 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਨੇ ਲੈਂਡ ਮੋਰਗੇਜ ਬੈਂਕ ਦੀ ਕਥਿਤ ਧੱਕੇਸ਼ਾਹੀ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਸੀ।

ਉਨ੍ਹਾਂ ਕਿਹਾ ਕਿ ਉਸ ਸਮੇਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੀੜਤ ਪਰਿਵਾਰਾਂ ਦੇ ਭੋਗ ਸਮਾਗਮ ਦੌਰਾਨ ਦੋਵੇਂ ਪਰਿਵਾਰਾਂ ਨੂੰ ਇਨਸਾਫ ਦਿਵਾਉਣ, ਨਿੱਕੀਆਂ ਧੀਆਂ ਦੀ ਪੜ੍ਹਾਈ ਦਾ ਪ੍ਰਬੰਧ ਕਰਨ, ਵਿਧਵਾ ਹੋਈਆਂ ਔਰਤਾਂ ਨੂੰ ਆਰਥਿਕ ਸਹਾਇਤਾ ਤੇ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ, ਰਜਿਸਟਰਾਰ ਸਹਿਕਾਰੀ ਸਭਾਵਾਂ (ਪੰਜਾਬ) ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ 30 ਮਾਰਚ 2026 ਤੋਂ ਫ਼ਰੀਦਕੋਟ ਸਮੇਤ ਪੰਜਾਬ ਦੇ 12 ਹੋਰ ਜ਼ਿਲ੍ਹਿਆਂ ’ਚ ਲੈਂਡ ਮੋਰਗੇਜ ਬੈਂਕ ਦੀਆਂ ਮੁੱਖ ਸ਼ਾਖਾਵਾਂ ਅੱਗੇ ਧਰਨੇ ਜਾਰੀ ਹਨ। ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਸੰਘਰਸ਼ ਦੌਰਾਨ ਪੰਜਾਬ ਭਰ ਤੋਂ ਲੈਂਡ ਮੋਰਗੇਜ ਬੈਂਕ ਦੀਆਂ ਕਥਿਤ ਬੇਨਿਯਮੀਆਂ ਤੇ ਕਿਸਾਨਾਂ ਨਾਲ ਹੋਈਆਂ ਧੋਖਾਧੜੀਆਂ ਦੇ ਸੈਂਕੜੇ ਮਾਮਲੇ ਜਥੇਬੰਦੀ ਕੋਲ ਪਹੁੰਚੇ ਹਨ।

Read Also : Japan Earthquake: ਜਪਾਨ ਦੇ ਕਿਊਸ਼ੂ ਖੇਤਰ ’ਚ 6.8 ਤੀਬਰਤਾ ਦਾ ਭੂਚਾਲ, ਸੁਨਾਮੀ ਦਾ ਖਤਰਾ ਟਲਿਆ

ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਸੰਬੰਧਤ ਦਸਤਾਵੇਜ਼ ਤੇ ਸਬੂਤ ਉੱਚ ਅਧਿਕਾਰੀਆਂ ਨੂੰ ਮੀਟਿੰਗਾਂ ਦੌਰਾਨ ਸੌਂਪੇ ਜਾ ਚੁੱਕੇ ਹਨ, ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਐਲਾਨ ਕੀਤਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਤੇ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ 30 ਜੁਲਾਈ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਜਥੇਬੰਦੀ ਦੀ ਪੰਜਾਬ ਪੱਧਰੀ ਮੀਟਿੰਗ ਕਰਕੇ ਸਾਰੇ ਜ਼ਿਲ੍ਹਿਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਵੱਡੀ ਗਿਣਤੀ ’ਚ ਕਿਸਾਨਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

Samyukt Kisan Morcha: ਦਿੱਲੀ ਜਾਣ ਤੋਂ ਰੋਕੇ ਕਿਸਾਨਾਂ ਦੇ ਹੱਕ ’ਚ ਐਸਕੇਐਮ ਨਾਨ ਪੋਲੀਟੀਕਲ ਦਾ ਰੋਸ, ਰੇਲਵੇ ਟਰੈਕ ’ਤੇ ਸੰਕੇਤਕ ਧਰਨਾ
Kisan Andolan: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ’ਚ ਦਿੱਲੀ ਵਿਖੇ ਹੋਣ ਵਾਲੀ ਕਿਸਾਨ ਮਹਾਪੰਚਾਇਤ ਲਈ ਜਾ ਰਹੇ ਕਿਸਾਨਾਂ ਨੂੰ ਰਸਤੇ ਵਿੱਚ ਰੋਕਣ ਦੇ ਵਿਰੋਧ ਵਿੱਚ ਐਸਕੇਐਮ ਨਾਨ ਪੋਲੀਟੀਕਲ ਨੇ ਕੇਂਦਰ ਸਰਕਾਰ ਖਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਦਾ ਹੱਕ ਵੀ ਕਿਸਾਨਾਂ ਤੋਂ ਖੋਹਿਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਸੰਕੇਤਕ ਤੌਰ ’ਤੇ ਰੇਲਵੇ ਟਰੈਕ ’ਤੇ ਧਰਨਾ ਦੇਣ ਦਾ ਐਲਾਨ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਭਾਰਤ-ਅਮਰੀਕਾ ਟਰੇਡ ਡੀਲ ਦਾ ਦੇਸ਼ ਭਰ ’ਚ ਵਿਰੋਧ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਸਕੇਐਮ ਨਾਨ ਪੋਲੀਟੀਕਲ ਪਿਛਲੇ ਕਰੀਬ ਡੇਢ ਸਾਲ ਤੋਂ ਇਸ ਮਾਮਲੇ ’ਤੇ ਲਗਾਤਾਰ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ। 25 ਅਗਸਤ ਨੂੰ ਦਿੱਲੀ ’ਚ ਪ੍ਰਦਰਸ਼ਨ ਕੀਤਾ ਗਿਆ ਸੀ ਤੇ 19 ਮਾਰਚ ਨੂੰ ਦੇਸ਼ ਭਰ ਤੋਂ ਇਕੱਠੇ ਕੀਤੇ ਮੰਗ ਪੱਤਰ ਪ੍ਰਧਾਨ ਮੰਤਰੀ ਨੂੰ ਸੌਂਪੇ ਗਏ ਸਨ।

ਆਗੂਆਂ ਨੇ ਦੋਸ਼ ਲਾਇਆ ਕਿ ਹੁਣ ਜਦੋਂ ਦਿੱਲੀ ਵਿੱਚ ਇੱਕ ਦਿਨ ਦੀ ਸ਼ਾਂਤਮਈ ਕਿਸਾਨ ਮਹਾਪੰਚਾਇਤ ਰੱਖੀ ਗਈ ਤਾਂ ਸਰਕਾਰ ਨੇ ਕਿਸਾਨਾਂ ਨੂੰ ਰਸਤੇ ’ਚ ਹੀ ਰੋਕਣ ਲਈ ਵੱਡੇ ਪੱਧਰ ’ਤੇ ਬੈਰੀਕੇਡਿੰਗ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਕਹਿੰਦੀ ਸੀ ਕਿ ਟਰੈਕਟਰ ਨਾ ਲਿਆਓ, ਬੱਸਾਂ ਜਾਂ ਰੇਲ ਰਾਹੀਂ ਆ ਜਾਓ, ਪਰ ਹੁਣ ਬੱਸਾਂ ਤੇ ਨਿੱਜੀ ਗੱਡੀਆਂ ਰਾਹੀਂ ਜਾ ਰਹੇ ਲੋਕਾਂ ਨੂੰ ਵੀ ਨਹੀਂ ਜਾਣ ਦਿੱਤਾ ਜਾ ਰਿਹਾ। ਜਥੇਬੰਦੀ ਨੇ ਕਿਹਾ ਕਿ ਜੇਕਰ ਭਾਰਤ-ਅਮਰੀਕਾ ਟਰੇਡ ਡੀਲ ਲਾਗੂ ਹੁੰਦੀ ਹੈ ਤਾਂ ਇਸ ਦਾ ਸਭ ਤੋਂ ਵੱਧ ਨੁਕਸਾਨ ਖੇਤੀਬਾੜੀ, ਛੋਟੇ ਉਦਯੋਗਾਂ ਤੇ ਦੇਸ਼ ਦੀ ਆਰਥਿਕਤਾ ਨੂੰ ਹੋਵੇਗਾ।

Read Also : Sonam Wangchuk: ਸੋਨਮ ਵਾਂਗਚੁਕ ਦੀ ਪਤਨੀ ਨੇ ਹਾਈ ਕੋਰਟ ਦਾ ਕੀਤਾ ਧੰਨਵਾਦ

ਉਨ੍ਹਾਂ ਦਾਅਵਾ ਕੀਤਾ ਕਿ ਵਿਦੇਸ਼ਾਂ ਤੋਂ ਖੇਤੀ ਉਤਪਾਦ ਤੇ ਜੀਐਮ ਫੂਡ ਆਉਣ ਨਾਲ ਕਿਸਾਨਾਂ ਤੇ ਆਮ ਲੋਕਾਂ ਦੇ ਹਿੱਤ ਪ੍ਰਭਾਵਿਤ ਹੋਣਗੇ। ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਦੇਸ਼ ਵਿੱਚ ਸ਼ਾਂਤਮਈ ਅੰਦੋਲਨਾਂ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ, ਸਮਾਜ ਸੇਵੀ ਸੋਨਮ ਵਾਂਗਚੁਕ ਦੇ ਅੰਦੋਲਨ ਤੇ ਵੱਖ-ਵੱਖ ਥਾਵਾਂ ’ਤੇ ਹੋਏ ਲਾਠੀਚਾਰਜ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਉਸ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ।

ਐਸਕੇਐਮ ਨਾਨ ਪੋਲੀਟੀਕਲ ਨੇ ਕਿਹਾ ਕਿ ਰੇਲਵੇ ਟਰੈਕ ’ਤੇ ਦਿੱਤਾ ਗਿਆ ਧਰਨਾ ਸੰਕੇਤਕ ਹੈ ਅਤੇ ਇਸ ਦਾ ਮਕਸਦ ਸਰਕਾਰ ਤੱਕ ਆਪਣਾ ਵਿਰੋਧ ਪਹੁੰਚਾਉਣਾ ਹੈ। ਜਥੇਬੰਦੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸਾਰੀਆਂ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਨੂੰ ਇਕੱਠਾ ਕਰਕੇ ਵੱਡਾ ਅੰਦੋਲਨ ਖੜ੍ਹਾ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ 15 ਅਗਸਤ ਨੂੰ ਵੀ ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ਵਿੱਚ ਪੈਦਲ ਮਾਰਚ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਸਾਰੀਆਂ ਜਥੇਬੰਦੀਆਂ ਨੂੰ ਇਸ ਮੁਹਿੰਮ ’ਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਤੰਤਰ ’ਚ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਦਾ ਅਧਿਕਾਰ ਹਰ ਨਾਗਰਿਕ ਨੂੰ ਮਿਲਣਾ ਚਾਹੀਦਾ ਹੈ।

Kisan Protest: ਕਿਸਾਨਾਂ ਦਾ ਦਿੱਲੀ ਮਾਰਚ ਮੁਲਤਵੀ, ਦੋ ਮੰਗਾਂ 'ਤੇ ਹੋਇਆ ਸਮਝੌਤਾ
ਅੰਬਾਲਾ (ਸੱਚ ਕਹੂੰ ਨਿਊਜ਼)। ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਅਮਰੀਕਾ-ਭਾਰਤ ਮੁਕਤ ਵਪਾਰ ਸੌਦੇ ਦੇ ਵਿਰੋਧ ’ਚ ਮੰਗਲਵਾਰ ਨੂੰ ਦਿੱਲੀ ਵੱਲ ਹੋਣ ਵਾਲੇ ਆਪਣੇ ਯੋਜਨਾਬੱਧ ਮਾਰਚ ਤੇ ਕਿਸਾਨ ਘਾਟ ਮਹਾਂਪੰਚਾਇਤ ਨੂੰ ਅਸਥਾਈ ਤੌਰ ’ਤੇ ਮੁਲਤਵੀ ਕਰ ਦਿੱਤਾ ਹੈ। ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਪੁਲਿਸ ਕਾਰਵਾਈ ਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨਾਲ ਮੁਲਾਕਾਤ ਤੋਂ ਬਾਅਦ, ਕਿਸਾਨ ਵਾਪਸ ਆ ਗਏ।

ਕੁਰੂਕਸ਼ੇਤਰ ਪੁਲਿਸ ਨੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੂੰ ਵੀ ਰਿਹਾਅ ਕਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਦਿਲਬਾਗ ਸਿੰਘ ਦਿਰਾਜਕੇ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਨੂੰ ਮੁਅੱਤਲ ਕਰਨ ਦਾ ਫੈਸਲਾ ਹਿਰਾਸਤ ’ਚ ਲਏ ਗਏ ਕਿਸਾਨ ਨੇਤਾਵਾਂ ਦੀ ਰਿਹਾਈ ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦੇ ਸਮਝੌਤੇ ਤੋਂ ਬਾਅਦ ਕੀਤਾ ਗਿਆ ਸੀ।

Read Also : Abohar News: ਅਬੋਹਰ ਨਗਰ ਨਿਗਮ ’ਤੇ ਭਾਜਪਾ ਦਾ ਕਬਜ਼ਾ, ਪੂਜਾ ਵਧਵਾ ਬਣੀ ਮੇਅਰ

ਹਾਲਾਂਕਿ, ਸੀਜੇਪੀ ਦੇ ਸੰਸਦ ਘੇਰਾਬੰਦੀ ਦੇ ਮੱਦੇਨਜ਼ਰ ਪੰਜਾਬ, ਦਿੱਲੀ ਤੇ ਉੱਤਰ ਪ੍ਰਦੇਸ਼ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ’ਤੇ ਸੁਰੱਖਿਆ ਸਖ਼ਤ ਹੈ। ਕਿਸਾਨ ਨੇਤਾਵਾਂ ਤੇ ਸੀਜੇਪੀ ਸਮਰਥਕਾਂ ਨੂੰ ਕਈ ਜ਼ਿਲ੍ਹਿਆਂ ’ਚ ਘਰ ’ਚ ਨਜ਼ਰਬੰਦ ਜਾਂ ਹਿਰਾਸਤ ਵਿੱਚ ਰੱਖਿਆ ਗਿਆ ਹੈ। ਅੰਬਾਲਾ ਦੇ ਸ਼ੰਭੂ ਸਰਹੱਦ ’ਤੇ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀ ਧਾਰਾ (163) 27 ਜੁਲਾਈ ਤੱਕ ਲਾਗੂ ਕਰ ਦਿੱਤੀ ਗਈ ਹੈ, ਜਿਸ ਵਿੱਚ ਪੰਜ ਜਾਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਹੈ। ਸ ਦੌਰਾਨ, ਸਵੇਰੇ ਸੋਨੀਪਤ ਦੇ ਕੁੰਡਲੀ-ਸਿੰਘੂ ਸਰਹੱਦ ’ਤੇ ਲਗਭਗ 4 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ ਹੋ ਗਿਆ। ਦਿੱਲੀ ਵੱਲ ਦਾਖਲ ਹੋਣ ਦੀ ਇਜਾਜ਼ਤ ਸਿਰਫ ਜਾਂਚ ਤੋਂ ਬਾਅਦ ਹੀ ਦਿੱਤੀ ਜਾ ਰਹੀ ਹੈ।

Kisan Maharally: ਦਿੱਲੀ 'ਚ ਕਿਸਾਨ ਮਹਾਂਰੈਲੀ, ਪੰਧੇਰ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਸੱਦਾ
Kisan Maharally: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ 'ਤੇ ਹੋਣ ਵਾਲੀ ਮਹਾਂਰੈਲੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਪੰਧੇਰ ਨੇ ਦਾਅਵਾ ਕੀਤਾ ਕਿ ਇਸ ਮਹਾਂਰੈਲੀ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਬੱਸਾਂ ਦਿੱਲੀ ਲਈ ਰਵਾਨਾ ਹੋਣਗੀਆਂ।

ਰੈਲੀ ਨੂੰ ਸਫਲ ਬਣਾਉਣ ਲਈ ਕਿਸਾਨ ਮਜ਼ਦੂਰ ਮੋਰਚਾ, ਏਕੇਐੱਮ, ਬੀਕੇਯੂ ਏਕਤਾ ਸੰਘਰਸ਼ ਸਮੇਤ ਕਈ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਅਤੇ ਕਸਬਿਆਂ ’ਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੰਦੋਲਨ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੇ ਇਕੱਠੇ ਹੋਣ ਵਾਲੇ ਸਥਾਨ ਤੈਅ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਕਿਸਾਨ 20 ਜੁਲਾਈ ਨੂੰ ਸਵੇਰੇ 11 ਵਜੇ ਤੱਕ ਬਿਆਸ ਵਿੱਚ ਇਕੱਠੇ ਹੋਣਗੇ, ਜਦਕਿ ਤਰਨਤਾਰਨ ਦੇ ਕਿਸਾਨ ਗੋਇੰਦਵਾਲ ਸਾਹਿਬ ਤੋਂ ਕਾਫ਼ਲੇ ਨਾਲ ਅੱਗੇ ਵਧਣਗੇ।

ਇਸ ਤੋਂਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹਿਆਂ ਲਈ ਵੀ ਰਵਾਨਗੀ ਸਥਾਨ ਤੈਅ ਕੀਤੇ ਗਏ ਹਨ, ਜਿੱਥੋਂ ਕਿਸਾਨਾਂ ਦੇ ਕਾਫ਼ਲੇ ਦਿੱਲੀ ਲਈ ਰਵਾਨਾ ਹੋਣਗੇ। ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਕਰਦਿਆਂ ਪੰਧੇਰ ਨੇ ਕਿਹਾ ਕਿ ਇਸ ਦਾ ਦੇਸ਼ ਦੇ ਖੇਤੀਬਾੜੀ ਅਤੇ ਡੇਅਰੀ ਖੇਤਰ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਝੌਤੇ ਤਹਿਤ ਮੱਕੀ, ਸੋਇਆਬੀਨ, ਕਪਾਹ, ਡਰਾਈ ਫਰੂਟ, ਸੇਬ ਅਤੇ ਨਾਸ਼ਪਾਤੀ ਵਰਗੇ ਖੇਤੀ ਉਤਪਾਦਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਅਮਰੀਕੀ ਉਤਪਾਦ ਬਿਨਾਂ ਕਿਸੇ ਢੁੱਕਵੀਂ ਸੁਰੱਖਿਆ ਦੇ ਭਾਰਤੀ ਬਾਜ਼ਾਰ ਵਿੱਚ ਆਉਂਦੇ ਹਨ ਤਾਂ ਇਸ ਨਾਲ ਦੇਸ਼ ਦੇ ਸਥਾਨਕ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ।

ਇਹ ਵੀ ਪੜ੍ਹੋ: Kapurthala Police Drug News: ਕਪੂਰਥਲਾ 'ਚ ਨਸ਼ੇ ਦੀ ਹਾਲਤ ’ਚ ਮਿਲੇ ਪੁਲਿਸ ਕਾਂਸਟੇਬਲ ਦਾ ਡੋਪ ਟੈਸਟ ਆਇਆ ਪਾਜ਼ੇਟਿਵ, ਮਾਮਲਾ ਦਰਜ

ਪੰਧੇਰ ਨੇ ਕਿਹਾ ਕਿ ਇਹ ਅੰਦੋਲਨ ਸਿਰਫ਼ ਪੰਜਾਬ ਤੱਕ ਸੀਮਿਤ ਨਹੀਂ ਹੈ। 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ 'ਤੇ ਹੋਣ ਵਾਲੀ ਮਹਾਰੈਲੀ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਓਡੀਸ਼ਾ ਸਮੇਤ ਕਈ ਸੂਬਿਆਂ ਤੋਂ ਕਿਸਾਨ ਅਤੇ ਮਜ਼ਦੂਰ ਸ਼ਾਮਲ ਹੋਣਗੇ।ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੋਵੇਗਾ ਅਤੇ ਸ਼ਾਮ 4 ਵਜੇ ਸਮਾਪਤ ਕੀਤਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਲੋਕਤੰਤਰਿਕ ਅਧਿਕਾਰਾਂ ਦਾ ਸਨਮਾਨ ਕਰਦਿਆਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਨਾ ਰੋਕਿਆ ਜਾਵੇ ਅਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੀ ਇਜਾਜ਼ਤ ਦਿੱਤੀ ਜਾਵੇ।