Direct Sowing Paddy - Sach Kahoon Punjabi
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500 ਰੁਪਏ ਲੈਣ ਲਈ ਖੇਤੀਬਾੜੀ ਵਿਭਾਗ ਦੇ ਇਨ੍ਹਾਂ ਨੰਬਰਾਂ ’ਤੇ ਕਰਨ ਸੰਪਰਕ
ਝੋਨੇ ਦੀ ਸਿੱਧੀ ਬਿਜਾਈ ਪੋਰਟਲ ’ਤੇ ਰਜਿਸਟਰ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ : ਮੁੱਖ ਖੇਤੀਬਾੜੀ ਅਫ਼ਸਰ
(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪੋਰਟਲ ਉੱਪਰ ਰਜਿਸਟਰ ਕਰਨ ਲਈ ਸਮਾਂ ਸੀਮਾ 30 ਜੂਨ 2024 ਤੋਂ ਵਧਾ ਕੇ 15 ਜੁਲਾਈ 2024 ਤੱਕ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਿੱਧੀ ਬਿਜਾਈ ਲਈ ਦਿੱਤੀ ਜਾਣ ਵਾਲੀ ਵਿੱਤੀ ਰਾਸ਼ੀ 1500 ਰੁਪਏ ਪ੍ਰਤੀ ਏਕੜ ਨੂੰ ਪ੍ਰਾਪਤ ਕਰਨ ਲਈ ਕਿਸਾਨ ਪੋਰਟਲ ਉੱਪਰ ਆਪਣੇ ਰਕਬੇ ਦੀ ਰਜਿਸਟ੍ਰੇਸ਼ਨ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। Direct Sowing Paddy
ਇਹ ਵੀ ਪੜ੍ਹੋ: Hathras Accident Updates: ਹਾਥਰਸ ਘਟਨਾ ‘ਚ ਵੱਡਾ ਖੁਲਾਸਾ, ਖੁੱਲ੍ਹੀਆਂ ਰਹਿ ਗਈਆਂ ਸਭ ਦੀਆਂ ਅੱਖਾਂ !
ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਸਮੇਂ 15-20 ਫ਼ੀਸਦੀ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਝੋਨੇ ਦਾ ਝਾੜ ਵੀ ਬਰਾਬਰ ਰਹਿੰਦਾ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਲਵਾਈ, ਖਾਦਾਂ, ਕੀਟਨਾਸ਼ਕਾਂ ਉਪਰ ਆਉਣ ਵਾਲੇ ਖ਼ਰਚੇ ਘੱਟ ਹੁੰਦੇ ਹਨ। ਉਨ੍ਹਾਂ ਨੇ ਕਿਸਾਨਾਂ ਦੱਸਿਆ ਕਿ ਇਸ ਦੀ ਬਿਜਾਈ ਸਬੰਧੀ ਵਰਤੀ ਜਾਂਦੀ ਮਸ਼ੀਨ ਲੱਕੀ ਸੀਡ ਡਰਿੱਲ ਉੱਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾਂਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬਲਾਕ ਪਟਿਆਲਾ ਦੇ ਕਿਸਾਨ ਡਾ. ਜਸਪਿੰਦਰ ਕੌਰ (95017-39428), ਬਲਾਕ ਨਾਭਾ ਦੇ ਕਿਸਾਨ ਡਾ. ਰਸ਼ਪਿੰਦਰ ਸਿੰਘ (98789-86603), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਵਿਮਲਪ੍ਰੀਤ ਸਿੰਘ (98159-82309), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਨੀਤੂ ਰਾਣੀ (62833-74098) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201), ਡਾ. ਅਨੁਰਾਗ ਅੱਤਰੀ (97819-93090) ਨਾਲ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਕੰਮ ਨੂੰ ਕਿਸਾਨ ਹਿਤ ਵਿਚ ਕਰਨ ਲਈ ਉਪਲੱਬਧ ਰਹਿਣਗੇ। ਇਸ ਸਬੰਧੀ ਕਿਸਾਨਾਂ ਨੂੰ ਪਿੰਡ ਪੱਧਰ ਦੇ ਕੈਂਪ, ਵੱਟਸਐਪ ਗਰੁੱਪਾਂ ਰਾਹੀਂ, ਅਖ਼ਬਾਰਾਂ ਅਤੇ ਇਲੈਕਟ੍ਰੋਨਿਕ ਮੀਡੀਆ ਰਾਹੀਂ ਜਾਣੂ ਕਰਵਾਇਆ ਜਾ ਰਿਹਾ ਹੈ। Direct Sowing Paddy
ਪਟਿਆਲਾ : ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ ਕਰਦੇ ਹੋਏ ਖੇਤੀਬਾੜੀ ਅਫ਼ਸਰ।
ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਫਸਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ
(ਸੱਚ ਕਹੂੰ ਨਿਊਜ਼) ਬਠਿੰਡਾ। ਖੇਤੀਬਾੜੀ ਅਫਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਲਵਪ੍ਰੀਤ ਕੌਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਣ ਲਈ ਮੁੱਢਲੇ ਪ੍ਰਬੰਧ ਅਤੇ ਨਰਮੇ ਦੀ ਫਸਲ ਦੀ ਕਾਸ਼ਤ ਲਈ ਖਾਦਾਂ, ਸਪਰੇਹਾਂ, ਕੀੜੇ-ਮਕੌੜੇ, ਬਿਮਾਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣ ਦੇ ਨਾਲ-ਨਾਲ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਵੇਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। Kisan Awareness Camp
ਸਿੱਧੀ ਬਿਜਾਈ ਨਾਲ ਲੱਗਭਗ 20 ਫੀਸਦੀ ਤੱਕ ਪਾਣੀ ਦੀ ਹੁੰਦੀ ਹੈ ਬੱਚਤ
ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਆਮ ਝੋਨੇ ਨਾਲੋਂ ਲੱਗਭਗ 20 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਲੱਗਭਗ 10-20 ਫੀਸਦੀ ਪਾਣੀ ਧਰਤੀ ਵਿੱਚ ਰੀਚਾਰਜ਼ ਹੁੰਦਾ ਹੈ। ਇਸ ਵਿਧੀ ਰਾਹੀਂ ਆਮ ਝੋਨੇ ਨਾਲੋਂ ਖਰਚਾ ਵੀ ਘੱਟ ਹੁੰਦਾ ਹੈ। ਕੈਂਪ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਰ-ਵੱਤਰ ਵਿਧੀ, ਖੇਤ ਦੀ ਤਿਆਰੀ, ਬੀਜ਼ ਦੀ ਦਰ, ਬੀਜ਼ ਸੋਧ ਅਤੇ ਬੀਜਣ, ਸਿੰਚਾਈ, ਤੱਤਾਂ ਦੀ ਘਾਟ ਅਤੇ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। Kisan Awareness Camp
ਇਹ ਵੀ ਪੜ੍ਹੋ: ਜਲੰਧਰ ’ਚ ਜੀਐਸਟੀ ਦਫ਼ਤਰ ’ਚ ਲੱਗੀ ਭਿਆਨਕ ਅੱਗ
ਇਸ ਮੌਕੇ ਪਿਛਲੇ ਸਾਲਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਹਾਜ਼ਰੀਨ ਕਿਸਾਨਾਂ ਨੇ ਵੀ ਆਪਣੇ ਤਜ਼ਰਬੇ ਅਤੇ ਵਿਚਾਰ ਸਾਂਝੇ ਕੀਤੇ। ਕੈਂਪ ਦੌਰਾਨ ਖੇਤੀਬਾੜੀ ਉਪ-ਨਿਰਿਖਕ ਅਮਨਵੀਰ ਕੌਰ ਵੱਲੋਂ ਮਿੱਟੀ ਪਾਣੀ ਦੇ ਸੈਂਪਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਗੁਰਟੇਕ ਸਿੰਘ ਵੱਲੋਂ ਪੀ.ਐਮ.ਕਿਸਾਨ ਸਮਾਨ ਨਿਧੀ ਯੋਜਨਾ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ। ਕੈਂਪ ਦੌਰਾਨ ਹਾਜ਼ਰੀਨ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 48 ਲੱਖ ਰੁਪਏ ਦੀ ਰਾਸ਼ੀ ਜਾਰੀ, ਚੈਕ ਕਰੋ ਆਪਣੇ ਖਾਤੇ
(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 48 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮਾ ਕਰਵਾਈ ਜਾ ਚੁੱਕੀ ਹੈ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਾਉਣੀ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਰਾਸ਼ੀ ਵੈਰੀਫਿਕੇਸ਼ਨ ਕਰਨ ਉਪਰੰਤ ਦਿੱਤੀ ਗਈ ਹੈ ਤਾਂ ਜੋ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆਂ ਜਾ ਸਕੇ ਅਤੇ ਹੋਰ ਕਿਸਾਨਾਂ ਨੂੰ ਇਸ ਵਿਧੀ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। Amount Released Farmers
ਇਹ ਵੀ ਪੜ੍ਹੋ : ਜੀਕੇਯੂ ਦੇ ਮੁੱਕੇਬਾਜ਼ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਸੋਨ ਤਗਮੇ ’ਤੇ ਮਾਰਿਆ ਪੰਚ
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡੀ.ਐਸ.ਆਰ ਵਿਧੀ ਨਾਲ ਬੀਜੇ ਗਏ ਝੋਨੇ ਦਾ ਝਾੜ ਕੱਦੂ ਕੀਤੇ ਝੋਨੇ ਦੇ ਬਰਾਬਰ ਰਹਿੰਦਾ ਹੈ ਅਤੇ ਬਿਜਾਈ ਸਮੇਂ ਖਰਚਾ ਘੱਟ ਆਉਂਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਿਧੀ ਨੂੰ ਅਪਣਾਉਣ ਸਮੇਂ ਨਦੀਨਾਂ ਦੀ ਰੋਕਥਾਮ ਸਬੰਧੀ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਪੈਦਾ ਹੋਣ ਵਾਲੇ ਨਦੀਨਾਂ ਨੂੰ ਖਤਮ ਕੀਤਾ ਜਾ ਸਕੇ। Amount Released Farmers
ਡੀਸੀ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਖੁਦ ਟ੍ਰੈਕਟਰ ਚਲਾ ਕੇ ਦਿੱਤਾ ਝੋਨੇ ਦੀ ਸਿੱਧੀ ਬਿਜਾਈ ਦਾ ਸੁਨੇਹਾ
ਝੋਨੇ ਦੀ ਸਿੱਧੀ ਬਿਜਾਈ ਨਾਲ ਲੇਬਰ ਦੀ ਸਮੱਸਿਆ ਦਾ ਹੱਲ ਅਤੇ ਪਾਣੀ ਦੀ ਬੱਚਤ ਯਕੀਨੀ : ਡੀਸੀ
ਸੰਗਰੂਰ, (ਗੁਰਪ੍ਰੀਤ ਸਿੰਘ)। ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਕੁਦਰਤ ਦੇ ਵੱਡਮੁੱਲੇ ਸਰੋਤ ਪਾਣੀ ਦੀ ਬੱਚਤ ਹੋਵੇਗੀ, ਉੱਥੇ ਹੀ ਕਿਸਾਨਾਂ ਨੂੰ ਪਨੀਰੀ ਬੀਜ ਕੇ ਲਵਾਈ ਮੌਕੇ ਆਉਣ ਵਾਲੀ ਲੇਬਰ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਤੋਂ ਪਹਿਲਾਂ ਖੁਦ ਟ੍ਰੈਕਟਰ ਚਲਾ ਕੇ ਸਿੱਧੀ ਬਿਜਾਈ ਦੀ ਪਰਖ ਕਰਨ ਤੋਂ ਬਾਅਦ ਕੀਤਾ।
ਰਾਮਵੀਰ ਨੇ ਕਿਹਾ ਕਿ ਇਸ ਤਕਨੀਕ ਨਾਲ ਜਿੱਥੇ ਇੱਕ ਪਾਸੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ ਉੱਥੇ ਹੀ ਕਿਸਾਨਾਂ ’ਤੇ ਆਰਥਿਕ ਬੋਝ ਵੀ ਘੱਟ ਪਵੇਗਾ ਕਿਉਂਕਿ ਲਵਾਈ ਮੌਕੇ ਲੇਬਰ ’ਤੇ ਆਉਣ ਵਾਲਾ ਸਿੱਧਾ ਖਰਚਾ ਤਾਂ ਬਚੇਗਾ ਤੇ ਨਾਲ ਹੀ ਖੇਤਾਂ ਨੂੰ ਪਾਣੀ ਨਾਲ ਭਰ ਕੇ ਵਾਹੁਣ ਦਾ ਖਰਚਾ ਵੀ ਬਚੇਗਾ। ਸ਼੍ਰੀ ਰਾਮਵੀਰ ਨੇ ਕਿਹਾ ਕਿ ਅਜੋਕੇ ਸਮੇਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਵਰਤੋਂ ਪ੍ਰਤੀ ਸੁਹਿਰਦ ਹੋ ਕੇ ਸੋਚਣ ਦੀ ਲੋੜ ਹੈ ਕਿਉਂਕਿ ਇਨ੍ਹਾਂ ਦੀ ਅੰਨੇ੍ਹਵਾਹ ਦੁਰਵਰਤੋਂ ਨੇ ਕੁਦਰਤੀ ਸਰੋਤਾਂ ਦਾ ਵੱਡਾ ਨੁਕਸਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਾਰੇ ਕਿਸਾਨਾਂ ਵੱਲੋਂ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ ਤਾਂ ਧਰਤੀ ਹੇਠਲੇ ਪਾਣੀ ਉੱਪਰ ਆਉਣ ਦੀ ਵੀ ਸੰਭਾਵਨਾ ਹੈ ਕਿਉਂਕਿ ਇਸ ਵਿਧੀ ਨਾਲ ਬੀਜੇ ਝੋਨੇ ਵਿੱਚ ਪਾਣੀ ਰਵਾਇਤੀ ਤਰੀਕੇ ਨਾਲੋਂ ਜ਼ਿਆਦਾ ਜ਼ੀਰਦਾ ਹੈ ਤੇ ਪਾਣੀ ਦੀ ਲੋੜ ਵੀ ਘੱਟ ਹੁੰਦੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੱਸਿਆ ਕਿ ਝੋਨੇ ਦੀ ਪਰਮਲ ਕਿਸਮਾਂ ਦੀ ਸਿੱਧੀ ਬਿਜਾਈ ਦਾ ਢੁੱਕਵਾਂ ਸਮਾਂ 01 ਜੂਨ ਤੋਂ 15 ਜੂਨ ਤੱਕ ਹੈ ਅਤੇ ਬਾਸਮਤੀ ਕਿਸਮਾਂ ਦੀ ਬਿਜਾਈ ਦਾ ਢੁੱਕਵਾਂ ਸਮਾਂ 16 ਜੂਨ ਤੋਂ 30 ਜੂਨ ਤੱਕ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਰਦਾਨ ਬਣ ਸਕਦੀ ਹੈ ਮਜ਼ਬੂਰੀ ‘ਚ ਕੀਤੀ ਜਾ ਰਹੀ ਝੋਨੇ ਦੀ ਸਿੱਧੀ ਬਿਜਾਈ!
ਕੋਰੋਨਾ ਵਾਇਰਸ ਨੇ ਸੰਸਾਰ ਦੇ ਹਰ ਕੋਨੇ ‘ਚ ਹਰ ਖੇਤਰ ‘ਤੇ ਆਪਣਾ ਪ੍ਰਭਾਵ ਛੱਡਿਆ ਹੈ ਸ਼ਾਇਦ ਹੀ ਕੋਈ ਮੁਲਕ ਹੋਵੇ ਜਿਸ ਦੀ ਆਰਥਿਕਤਾ ਦੀਆਂ ਚੂਲਾਂ ਨਾ ਹਿੱਲੀਆਂ ਹੋਣ ਵਿਕਸਤ ਮੁਲਕਾਂ ਦੇ ਮੁਕਾਬਲੇ ਵਿਕਾਸਸ਼ੀਲ ਅਤੇ ਪੱਛੜੇ ਮੁਲਕਾਂ ਦੇ ਹਾਲਤ ਜ਼ਿਆਦਾ ਨਾਜ਼ੁਕ ਬਣੇ ਹੋਏ ਹਨ ਕਿੰਨੇ ਹੀ ਮੁਲਕਾਂ ‘ਚ ਲੋਕ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਗਏ ਹਨ।
ਮਜ਼ਦੂਰਾਂ ਦੀ ਹਾਲਤ ਅਤਿ ਨਾਜ਼ੁਕ ਬਣੀ ਹੋਈ ਹੈ। ਮਜ਼ਦੂਰਾਂ ਦੇ ਮਾਮਲੇ ‘ਚ ਸਾਡੇ ਆਪਣੇ ਮੁਲਕ ਦੇ ਹਾਲਤ ਵੀ ਬਹੁਤੇ ਸੁਖਾਵੇਂ ਨਹੀਂ ਹਨ। ਪੱਛੜੇ ਸੂਬਿਆਂ ਤੋਂ ਹੋਰਨਾਂ ਸੂਬਿਆਂ ‘ਚ ਕਿਰਤ ਦੇ ਮਕਸਦ ਨਾਲ ਆਏ ਪ੍ਰਵਾਸੀ ਮਜ਼ਦੂਰਾਂ ਨੇ ਘਰਾਂ ਵੱਲ ਅਜਿਹੀਆਂ ਵਾਪਸੀਆਂ ਕੀਤੀਆਂ ਕਿ ਕਈਆਂ ਨੂੰ ਘਰ ਨਸੀਬ ਹੀ ਨਹੀਂ ਹੋ ਸਕੇ। ਕਈ ਵਿਚਾਰੇ ਮਾੜੇ ਹਾਲਾਤਾਂ ਦੇ ਮਾਰੇ ਰਸਤੇ ‘ਚ ਹੀ ਦਮ ਤੋੜ ਗਏ। ਸਭ ਤੋਂ ਦੁਖਦ ਗੱਲ ਇਹ ਹੈ ਕਿ ਘਰਾਂ ਵੱਲ ਪਰਤਣ ਵਾਲੇ ਇਹਨਾਂ ਮਜ਼ਦੂਰਾਂ ਦੇ ਉੱਥੇ ਦੇ ਹਾਲਾਤ ਹਿਜ਼ਰਤ ਵਾਲੇ ਖੇਤਰਾਂ ਨਾਲੋਂ ਵੀ ਕਿਤੇ ਜ਼ਿਆਦਾ ਬਦਤਰ ਹਨ।
ਪ੍ਰਵਾਸੀ ਮਜ਼ਦੂਰ ਪ੍ਰਮੁੱਖ ਤੌਰ ‘ਤੇ ਉਦਯੋਗਿਕ ਤੇ ਖੇਤੀ ਖੇਤਰ ‘ਚ ਕਿਰਤ ਕਰਨ ਦੇ ਮਨੋਰਥ ਨਾਲ ਘਰਾਂ ਤੋਂ ਦੂਰ ਜਾਂਦੇ ਹਨ। ਪੰਜਾਬ ਵਿੱਚ ਜ਼ਿਆਦਾ ਮਜਦੂਰ ਖੇਤੀ ਖੇਤਰ ‘ਚ ਕੰਮ ਕਰਨ ਲਈ ਆਉਂਦੇ ਹਨ। ਪੰਜਾਬ ‘ਚ ਝੋਨੇ ਦੀ ਖੇਤੀ ਦੀ ਆਮਦ ਹੋਣ ਨਾਲ ਝੋਨੇ ਦੀ ਫਸਲ ਦਾ ਸਾਰਾ ਦਾਰੋਮਦਾਰ ਹੀ ਇਹਨਾਂ ਪਰਵਾਸੀ ਮਜ਼ਦੂਰਾਂ ਦੇ ਸਿਰਾਂ ‘ਤੇ ਅਟਕ ਕੇ ਰਹਿ ਗਿਆ ਹੈ।
ਬੇਸ਼ੱਕ ਸਾਡੇ ਸਥਾਨਕ ਮਜਦੂਰਾਂ ਵੱਲੋਂ ਵੀ ਝੋਨਾ ਲਗਾਇਆ ਜਾਂਦਾ ਹੈ ਪਰ ਪ੍ਰਵਾਸੀ ਮਜ਼ਦੂਰਾਂ ਵਾਲੀ ਫੁਰਤੀ ਅਤੇ ਹੁਨਰ ਇਹਨਾਂ ਕੋਲ ਨਜ਼ਰ ਨਹੀਂ ਆਉਂਦਾ। ਪ੍ਰਵਾਸੀ ਮਜ਼ਦੂਰਾਂ ਦੀ ਵੱਡੀ ਗਿਣਤੀ ‘ਚ ਵਾਪਸੀ ਨਾਲ ਝੋਨੇ ਦੀ ਲਵਾਈ ਦੀਆਂ ਬਰੂਹਾਂ ‘ਤੇ ਖੜ੍ਹੇ ਕਿਸਾਨਾਂ ਲਈ ਗੰਭੀਰ ਸਮੱਸਿਆ ਪੈਦਾ ਹੋ ਗਈ ਹੈ। ਸਥਾਨਕ ਮਜ਼ਦੂਰਾਂ ਨਾਲ ਕਈ ਥਾਵਾਂ ‘ਤੇ ਲੁਆਈ ਦੇ ਰੇਟਾਂ ‘ਤੇ ਸਹਿਮਤੀ ਦੀ ਸਮੱਸਿਆ ਵੀ ਆ ਰਹੀ ਹੈ। ਰੇਟ ਤੋਂ ਇਲਾਵਾ ਸਥਾਨਕ ਮਜ਼ਦੂਰਾਂ ਦੀ ਘੱਟ ਨਫਰੀ ਅਤੇ ਘੱਟ ਫੁਰਤੀ ਦੇ ਚੱਲਦਿਆਂ ਵੀ ਸਮੁੱਚੇ ਰਕਬੇ ‘ਚ ਲੁਆਈ ਕਰ ਸਕਣਾ ਸਥਾਨਕ ਮਜ਼ਦੂਰਾਂ ਦੇ ਵੱਸ ਦੀ ਗੱਲ ਨਹੀਂ ਹੈ।
ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਨਾਲ ਝੋਨੇ ਦੀ ਲੁਆਈ ਦੇ ਰੇਟਾਂ ‘ਚ ਆਈ ਤੇਜ਼ੀ ਤੇ ਮਜ਼ਦੂਰਾਂ ਦੀ ਗਿਣਤੀ ਘੱਟ ਹੋਣ ਦੀ ਮਜ਼ਬੂਰੀ ਦੇ ਚੱਲਦਿਆਂ ਕਿਸਾਨਾਂ ਨੇ ਵੱਡੀ ਗਿਣਤੀ ‘ਚ ਝੋਨੇ ਦੀ ਲੁਆਈ ਦੀ ਬਜਾਏ ਬਿਜਾਈ ਕਰਨ ਦਾ ਮਨ ਬਣਾ ਲਿਆ ਹੈ ਖੇਤਾਂ ‘ਚ ਟਰੈਕਟਰਾਂ ਪਿੱਛੇ ਚੱਲਦੀਆਂ ਮਸ਼ੀਨਾਂ ਕਣਕ ਦੀ ਬਿਜਾਈ ਵਾਂਗ ਹੀ ਝੋਨੇ ਦੀ ਬਿਜਾਈ ਕਰਦੀਆਂ ਨਜ਼ਰ ਆ ਰਹੀਆਂ ਹਨ।
ਕਿਸਾਨਾਂ ਲਈ ਝੋਨੇ ਦੀ ਬਿਜਾਈ ਦਾ ਇਹ ਤਰੀਕਾ ਨਵਾਂ ਹੋਣ ਕਾਰਨ ਸਿੱਧੀ ਬਿਜਾਈ ਕਰਦੇ ਕਿਸਾਨ ਕਿਤੇ ਨਾ ਕਿਤੇ ਖੌਫ ਵਿੱਚ ਵੀ ਵਿਖਾਈ ਦੇ ਰਹੇ ਹਨ ਬਹੁਗਿਣਤੀ ਕਿਸਾਨਾਂ ਨੂੰ ਸਿੱਧੀ ਬਿਜਾਈ ਰਾਹੀਂ ਝੋਨੇ ਦਾ ਝਾੜ ਘਟਣ ਦਾ ਵੀ ਤੌਖਲ਼ਾ ਹੈ ਜਦਕਿ ਮਾਹਿਰਾਂ ਵੱਲੋਂ ਸਿੱਧੀ ਬਿਜਾਈ ਵਾਲੇ ਝੋਨੇ ਦਾ ਝਾੜ ਵਧਣ ਦੀ ਗੱਲ ਕਹੀ ਜਾ ਰਹੀ ਹੈ ਝੋਨੇ ਦੀ ਲੁਆਈ ਵਿੱਚ ਆ ਰਹੀ ਸਮੱਸਿਆ ਅਤੇ ਸਿੱਧੀ ਬਿਜਾਈ ਦੇ ਝਾੜ ਪ੍ਰਤੀ ਤੌਖਲਿਆਂ ਦੇ ਚੱਲਦਿਆਂ ਕਈ ਖੇਤਰਾਂ ‘ਚ ਜ਼ਮੀਨਾਂ ਦੇ ਠੇਕਿਆਂ ਬਾਰੇ ਵੀ ਵਿਵਾਦ ਖੜ੍ਹੇ ਹੋਣ ਦੀਆਂ ਖਬਰਾਂ ਹਨ।
ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਦੀ ਤਕਨੀਕ ਤਕਰੀਬਨ ਪੰਜ ਵਰੇ ਪਹਿਲਾਂ ਦੋ ਹਜ਼ਾਰ ਪੰਦਰਾਂ ਵਿੱਚ ਝੋਨੇ ਦੀ ਲੁਆਈ ਦੇ ਰਵਾਰਿਤੀ ਤਰੀਕੇ ਨਾਲ ਵਾਤਾਵਰਨ ਅਤੇ ਪਾਣੀ ਦੇ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਅਮਲ ਵਿੱਚ ਲਿਆਂਦੀ ਗਈ ਸੀ ਮਾਹਿਰਾਂ ਅਨੁਸਾਰ ਸਿੱਧੀ ਬਿਜਾਈ ਲਈ ਜ਼ਮੀਨ ਤਿਆਰ ਕਰਨ ‘ਤੇ ਰਵਾਇਤੀ ਤਰੀਕੇ ਨਾਲ ਲੁਆਈ ਕਰਨ ਨਾਲੋਂ ਕਈ ਗੁਣਾ ਘੱਟ ਖਰਚਾ ਆਉਂਦਾ ਹੈ ਸਿੱਧੀ ਬਿਜਾਈ ਵਾਲੀ ਫਸਲ ‘ਚ ਨਦੀਨਾਂ ਦੀ ਸਮੱਸਿਆ ਦੇ ਖਾਤਮੇ ਲਈ ਵੀ ਕਿਸਾਨਾਂ ਵੱਲੋਂ ਖੁਦ ਅਤੇ ਮਾਹਿਰਾਂ ਵੱਲੋਂ ਹਲ ਤਲਾਸ਼ੇ ਜਾ ਰਹੇ ਹਨ
ਬਿਜਾਈ ਤੋਂ ਪਹਿਲਾਂ ਪਾਣੀ ਲੱਗੀ ਜਮੀਨ ਨੂੰ ਵਾਹ ਕੇ ਨਦੀਨਾਂ ਦੇ ਉੱਗਣ ਲਈ ਖੁੱਲ੍ਹਾ ਛੱਡ ਦਿੱਤਾ ਜਾਂਦਾ ਹੈ ਤੇ ਨਦੀਨਾਂ ਦੇ ਉੱਗ ਜਾਣ ਤੋਂ ਬਾਅਦ ਫਿਰ ਤੋਂ ਪਾਣੀ ਲਗਾ ਕੇ ਨਦੀਨਾਂ ਨੂੰ ਵਿੱਚੇ ਹੀ ਵਾਹ ਕੇ ਨਸ਼ਟ ਕਰ ਦਿੱਤਾ ਜਾਂਦਾ ਹੈ। ਤਰ ਵੱਤਰ ਹੋਈ ਜ਼ਮੀਨ ਵਿੱਚ ਮਸ਼ੀਨ ਨਾਲ ਝੋਨਾ ਬੀਜ ਲਿਆ ਜਾਂਦਾ ਹੈ ਅਤੇ ਨਦੀਨ ਹੋਣ ਦੀ ਰਹਿੰਦੀ ਗੁੰਜਾਇਸ਼ ਨੂੰ ਨਦੀਨ ਨਾਸ਼ਕ ਦਵਾਈਆਂ ਦੇ ਇਸਤੇਮਾਲ ਨਾਲ ਖਤਮ ਕਰ ਦਿੱਤੇ ਜਾਣ ਦੀ ਸਲਾਹ ਦਿੱਤੀ ਜਾ ਰਹੀ ਹੈ।
ਸਿੱਧੀ ਬਿਜਾਈ ਨਾਲ ਪਾਣੀ ਦੀ ਵੱਡੇ ਪੱਧਰ ‘ਤੇ ਬੱਚਤ ਹੋਵੇਗੀ ਮਾਹਿਰਾਂ ਅਨੁਸਾਰ ਬਿਜਾਈ ਦੇ ਤਕਰੀਬਨ ਇੱਕੀ ਦਿਨਾਂ ਬਾਅਦ ਫਸਲ ਨੂੰ ਪਾਣੀ ਦਿੱਤਾ ਜਾਂਦਾ ਹੈ ਅਤੇ ਉਸ ਤੋਂ ਬਾਅਦ ਵੀ ਹਫਤੇ ਦਸ ਦਿਨਾਂ ਬਾਅਦ ਹੀ ਜ਼ਮੀਨ ਦੀ ਕਿਸਮ ਅਨੁਸਾਰ ਪਾਣੀ ਲਗਾਉਣ ਦੀ ਜਰੂਰਤ ਦੱਸੀ ਜਾ ਰਹੀ ਹੈ।
ਜਿੱਥੇ ਲੁਆਈ ਵਾਲੇ ਝੋਨੇ ‘ਚ ਪਾਣੀ ਦੀ ਮਣਾਂ ਮੂੰਹੀਂ ਖਪਤ ਪਹਿਲੇ ਦਿਨ ਤੋਂ ਸ਼ੁਰੂ ਹੋ ਜਾਂਦੀ ਹੈ ਉੱਥੇ ਸਿੱਧੀ ਬਿਜਾਈ ਵਾਲੀ ਫਸਲ ਲਈ ਪਾਣੀ ਦੀ ਖਪਤ ਅਣਕਿਆਸੇ ਪੱਧਰ ਤੱਕ ਘਟ ਜਾਂਦੀ ਹੈ।ਸਿੱਧੀ ਬਿਜਾਈ ਦੌਰਾਨ ਕੱਦੂ ਨਾ ਹੋਣ ਕਾਰਨ ਝੋਨੇ ਵਾਲੀ ਜ਼ਮੀਨ ਪਾਣੀ ਨੂੰ ਜ਼ਮੀਨ ਹੇਠਾਂ ਜਾਣ ਤੋਂ ਨਹੀਂ ਰੋਕਦੀ।ਪਾਣੀ ਦੇ ਜ਼ਮੀਨ ਹੇਠਾਂ ਜਾਣ ਨਾਲ ਜਿੱਥੇ ਬਰਸਾਤਾਂ ਦਾ ਪਾਣੀ ਜਮੀਨ ਹੇਠ ਪਹੂੰਚ ਕੇ ਜ਼ਮੀਨ ਦੋਜ਼ ਪਾਣੀ ਦਾ ਪੱਧਰ ਸੁਧਾਰੇਗਾ ਉੱਥੇ ਹੀ ਖੇਤਾਂ ‘ਚ ਪਾਣੀ ਖੜਾ ਰਹਿਣ ਕਾਰਨ ਪੈਦਾ ਹੋਣ ਵਾਲੀ ਹੁੰਮਸ ਤੋਂ ਵੀ ਰਾਹਤ ਮਿਲੇਗੀ।
ਅਜਿਹਾ ਹੋਣ ਨਾਲ ਬਰਸਾਤਾਂ ਦੀ ਆਮਦ ਵਧਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਮਜ਼ਦੂਰਾਂ ਦੀ ਕਮੀ ਦੀ ਮਜ਼ਬੂਰੀ ਵੱਸ ਕਿਸਾਨਾਂ ਵੱਲੋਂ ਅਪਣਾਇਆ ਜਾ ਰਿਹਾ ਸਿੱਧੀ ਬਿਜਾਈ ਦਾ ਤਰੀਕਾ ਸੂਬੇ ਲਈ ਵਰਦਾਨ ਸਿੱਧ ਹੋ ਸਕਦਾ ਹੈ।ਸ਼ਾਇਦ ਕੋਰੋਨਾ ਕਹਿਰ ਬਦੌਲ਼ਤ ਪੈਦਾ ਹੋਈ ਮਜ਼ਦੂਰਾਂ ਦੀ ਕਮੀ ਸੂਬੇ ਨੂੰ ਰੇਗਿਸਤਾਨ ਵੱਲ ਜਾਣ ਤੋਂ ਰੋਕਣ ਦਾ ਹੀ ਕੋਈ ਕੁਦਰਤੀ ਵਸੀਲਾ ਹੋਵੇ।
ਬਿੰਦਰ ਸਿੰਘ ਖੁੱਡੀ ਕਲਾਂ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।