Paddy Planting - Sach Kahoon Punjabi
ਦੂਜੇ ਗੇੜ ਤਹਿਤ ਝੋਨੇ ਦੀ ਲਵਾਈ ਅੱਜ ਤੋਂ, ਪਾਵਰਕੌਮ ਲਈ ਔਖਾ ਸਮਾਂ ਸ਼ੁਰੂ
ਬਿਜਲੀ ਦੀ ਮੰਗ ਪਹਿਲਾਂ ਹੀ ਤੋੜ ਰਹੀ ਐ ਰਿਕਾਰਡ | Paddy Planting
ਪਟਿਆਲਾ (ਖੁਸ਼ਵੀਰ ਸਿੰਘ ਤੂਰ)। Paddy Planting  : ਝੋਨੇ ਦੀ ਲਵਾਈ ਦੂਜੇ ਪੜਾਅ ਤਹਿਤ 15 ਜੂਨ ਤੋਂ ਪੂਰੇ ਪੰਜਾਬ ’ਚ ਸ਼ੁਰੂ ਹੋ ਜਾਵੇਗੀ, ਜਿਸ ਤੋਂ ਬਾਅਦ ਪਾਵਰਕੌਮ ਸਿਰ ਬਿਜਲੀ ਦੇ ਲੋਡ ਦਾ ਅਥਾਹ ਵਾਧਾ ਹੋ ਜਾਵੇਗਾ। ਸੂਬੇ ਅੰਦਰ ਬਿਜਲੀ ਦੀ ਮੰਗ ਪਹਿਲਾਂ ਹੀ ਰਿਕਾਰਡ ਤੋੜ ਬਣੀ ਹੋਈ ਹੈ। ਕਿਸਾਨਾਂ ਵੱਲੋਂ ਝੋਨੇ ਦੀ ਲਵਾਈ ਨੂੰ ਲੈ ਕੇ ਆਪਣੀਆਂ ਤਿਆਰੀਆਂ ਵਿੱਢੀਆਂ ਹੋਈਆਂ ਹਨ।
ਵਰ੍ਹਦੀ ਅੱਗ ’ਚ 14.50 ਲੱਖ ਟਿਊਬਵੈਲ ਕੱਢਣਗੇ ਧਰਤੀ ਹੇਠੋਂ ਪਾਣੀ | Paddy Planting
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਦੂਜੇ ਪੜਾਅ ਤਹਿਤ ਪਟਿਆਲਾ, ਮੋਗਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਕਪੂਰਥਲਾ, ਨਵਾਂਸ਼ਹਿਰ, ਮੋਹਾਲੀ, ਰੋਪੜ, ਲੁਧਿਆਣਾ, ਮਲੇਰਕੋਟਲਾ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਆਦਿ ਖੇਤਰਾਂ ਵਿੱਚ 15 ਜੂਨ ਤੋਂ ਝੋਨੇ ਦੀ ਲਵਾਈ ਦਾ ਸਮਾਂ ਤਹਿ ਕੀਤਾ ਹੋਇਆ ਹੈ। 15 ਜੂਨ ਤੋਂ ਪੰਜਾਬ ਦੇ ਲਗਭਗ 14.50 ਲੱਖ ਟਿਊਬਵੈਲ ਧਰਤੀ ਦੀ ਹਿੱਕ ’ਚੋਂ ਪਾਣੀ ਕੱਢਣਾ ਸ਼ੁਰੂ ਕਰਨਗੇ ਤੇ ਪਾਵਰਕੌਮ ਵੱਲੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਸਪਲਾਈ ਦੇਣ ਦਾ ਵਾਅਦਾ ਕੀਤਾ ਹੋਇਆ ਹੈ।
ਮੌਜੂਦਾ ਸਮੇਂ ਪੰਜਾਬ ਅੰਦਰ ਵਗ ਰਹੀ ਤੱਤੀ ਲੋਅ ਕਾਰਨ ਪਾਰਾ ਉਤਾਅ ਗਿਆ ਹੋਇਆ ਹੈ ਤੇ ਬਿਜਲੀ ਦੀ ਮੰਗ ਵੀ 14 ਹਜਾਰ ਮੈਗਾਵਾਟ ਦੇ ਨੇੜੇ ਚੱਲ ਰਹੀ ਹੈ। ਪਹਿਲੇ ਪੜਾਅ ਤਹਿਤ 11 ਜੂਨ ਤੋਂ ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਅੰਤਰਰਾਸ਼ਟਰੀ ਸਰਹੱਦ ’ਤੇ ਕੰਡਿਆਲੀ ਤਾਰ ਵਾਲੇ ਇਲਾਕਿਆਂ ਨੂੰ ਬਿਜਲੀ ਸਪਲਾਈ ਪਹਿਲਾ ਹੀ ਸ਼ੁਰੂ ਕੀਤੀ ਹੋਈ ਹੈ। ਪਾਵਰਕੌਮ ਵੱਲੋਂ 16500 ਮੈਗਾਵਾਟ ਤੱਕ ਬਿਜਲੀ ਦੇ ਪ੍ਰਬੰਧ ਕੀਤੇ ਹੋਏ ਹਨ ਤੇ ਮਈ ਮਹੀਨੇ ’ਚ ਹੀ ਬਿਜਲੀ ਦੀ ਮੰਗ 14 ਹਜਾਰ ਮੈਗਾਵਾਟ ਨੂੰ ਪਾਰ ਕਰ ਗਈ ਸੀ।
Also Read : Heat wave Punjab : ਪੰਜਾਬ ਦੇ 21 ਜ਼ਿਲ੍ਹਿਆਂ ’ਚ ਲੋਅ ਦਾ ਅਲਰਟ, ਤਾਪਮਾਨ 47 ਤੋਂ ਪਾਰ
ਅੱਗ ਵਰ੍ਹਾ ਰਹੀ ਗਰਮੀ ਵਿੱਚ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦਾ ਕੰਮ ਪਾਵਰਕੌਮ ਲਈ ਚੁਣੌਤੀ ਪੂਰਨ ਹੋਵੇਗਾ ਕਿਉਂਕਿ ਟਿਊਬਵੈਲ ਚੱਲਣ ਕਾਰਨ ਬਿਜਲੀ ਦਾ ਲੋਡ ਕਿਤੇ ਵੱਧੇਗਾ। ਪੰਜਾਬ ਅੰਦਰ ਅਜੇ ਤੱਕ ਸਾਰੇ ਕਿਸਾਨਾਂ ਤੱਕ ਨਹਿਰੀ ਪਾਣੀ ਨਹੀਂ ਅੱਪੜਿਆ ਤੇ ਜੇਕਰ ਸਰਕਾਰ ਅਗਲੇ ਸਾਲ ਤੱਕ ਸਾਰੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾ ਦੇਵੇ ਤਾਂ ਪੰਜਾਬ ਦੀ ਧਰਤੀ ਮਾਰੂਥਲ ਹੋਣ ਤੋਂ ਬਚ ਸਕਦੀ ਹੈ। ਪੰਜਾਬ ਅੰਦਰ ਆਮ ਲੋਕ ਅਤੇ ਕਿਸਾਨ ਮੀਂਹ ਨੂੰ ਉਡੀਕ ਰਹੇ ਹਨ, ਪਰ ਮੀਂਹ ਨਾ ਪੈਣ ਕਾਰਨ ਵੱਡੀ ਮੁਸ਼ਕਿਲ ਬਣੀ ਹੋਈ ਹੈ। ਪਾਵਰਕੌਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ’ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਪੂਸਾ 44 (Pusa 44) ਦੀ ਹੋਵੇਗੀ ਵੱਡੀ ਪੱਧਰ ’ਤੇ ਲਵਾਈ
ਭਾਵੇਂ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਪੂਸਾ-44 (Pusa 44) ਤੇ ਪੀਲੀ ਪੂਸਾ ਨੂੰ ਨਾ ਲਗਾਉਣ ਬਾਰੇ ਕਿਹਾ ਗਿਆ ਸੀ ਤੇ ਇਸ ਨੂੰ ਬੈਨ ਕੀਤਾ ਗਿਆ ਸੀ, ਪਰ ਕਿਸਾਨਾਂ ਵੱਲੋਂ ਵੱਡੀ ਪੱਧਰ ’ਤੇ ਇਸੇ ਝੋਨੇ ਦੀ ਪਨੀਰੀ ਲਗਾਈ ਹੋਈ ਹੈ। 15 ਜੂਨ ਤੋਂ ਇਸੇ ਝੋਨੇ ਨੂੰ ਹੀ ਕਿਸਾਨਾਂ ਵੱਲੋਂ ਲਗਾਉਣਾ ਸ਼ੁਰੂ ਕੀਤਾ ਜਾਵੇਗਾ ਤੇ ਇਸ ਵਿੱਚ ਪਾਣੀ ਦੀ ਖ਼ਪਤ ਜ਼ਿਆਦਾ ਲੰਮੇ ਸਮੇਂ ਤੱਕ ਹੋਵੇਗੀ। ਪਨੀਰੀ ਲਗਾਉਣ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਕਿਸੇ ਪ੍ਰਕਾਰ ਦੀ ਕੋਈ ਸਖ਼ਤੀ ਨਹੀਂ ਕੀਤੀ ਗਈ। ਪੀਆਰ-126 ਜਾਂ ਹੋਰ ਲੇਟ ਲੱਗਣ ਵਾਲੀਆਂ ਕਿਸਮਾਂ ਦੀ ਲਵਾਈ ਜੁਲਾਈ ਮਹੀਨੇ ’ਚ ਸ਼ੁਰੂ ਹੋਵੇਗੀ।
ਪੰਜਾਬ ’ਚ ਦੋ ਪੜਾਵਾਂ ਤਹਿਤ ਹੋਵੇਗੀ ਝੋਨੇ ਦੀ ਲਵਾਈ, ਵੇਖੋ ਆਪਣੇ ਜ਼ਿਲ੍ਹਿਆਂ ਦੀਆਂ ਤਾਰੀਕਾਂ
ਪੰਜਾਬ ਅੰਦਰ ਝੋਨੇ ਦੀ ਲਵਾਈ 11 ਜੂਨ ਤੋਂ (Paddy Planting)
ਸੂਬੇ ਅੰਦਰ ਸਿੱਧੀ ਬਜਾਈ 15 ਮਈ ਤੋਂ ਸ਼ੁਰੂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਰਕਾਰ ਵੱਲੋਂ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਸਮੇਤ ਰਵਾਇਤੀ ਬਿਜਾਈ ਦੀਆਂ ਤਰੀਖਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸੂਬੇ ਅੰਦਰ ਝੋਨੇ ਦੀ ਰਵਾਇਤੀ ਬਿਜਾਈ ਦੋ ਪੜਾਵਾਂ ਵਿੱਚ ਹੋਵੇਗੀ ਅਤੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਉਪਲੱਬਧ ਹੋਵੇਗੀ। Paddy Planting
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਪੂਰੇ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਸਿਸਟਮ ਰਾਹੀਂ 15 ਮਈ ਤੋਂ ਸ਼ੁਰੂ ਹੋਵੇਗੀ ਜੋ ਕਿ 31 ਮਈ ਤੱਕ ਜਾਰੀ ਰਹੇਗੀ ਅਤੇ ਇਸ ਬਜਾਈ ਲਈ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਵੀ 15 ਮਈ ਤੋਂ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਜੋ ਰਵਾਇਤੀ ਬਿਜਾਈ ਰਾਹੀਂ ਝੋਨਾ ਬੀਜਿਆ ਜਾਂਦਾ ਹੈ ਇਹ ਇਸ ਵਾਰ ਦੋ ਪੜਾਵਾਂ ਰਾਹੀਂ ਸ਼ੁਰੂ ਹੋਵੇਗੀ ਜਦਕਿ ਪਿਛਲੇ ਸਾਲਾਂ ਦੌਰਾਨ ਇਹ ਚਾਰ ਪੜਾਵਾਂ ਤਹਿਤ ਹੁੰਦੀ ਸੀ। ਪਹਿਲਾ ਪੜਾਅ 11 ਜੂਨ ਤੋਂ ਸ਼ੁਰੂ ਹੋਵੇਗਾ ਅਤੇ ਇਸ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਫਰੀਦਕੋਟ ਮਾਨਸਾ ਫਾਜ਼ਿਲਕਾ ਬਠਿੰਡਾ ਅਤੇ ਫਿਰੋਜ਼ਪੁਰ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਕਡਿਆਲੀ ਤਾਰ ਤੋਂ ਪਾਰ ਵਾਲੇ ਇਲਾਕੇ ਆਉਣਗੇ। ਇੰਨ੍ਹਾਂ ਜ਼ਿਲ੍ਹਿਆਂ ਅੰਦਰ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਦੇ ਨਾਲ ਨਾਲ ਨਹਿਰੀ ਪਾਣੀ ਵੀ ਉਪਲੱਬਧ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਲਈ ਸਰਕਾਰ ਦੀ ਵਿਸ਼ੇਸ਼ ਹਦਾਇਤ, ਕਰੋ ਇਹ ਕੰਮ
ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਬਚਦੇ ਜ਼ਿਲ੍ਹਿਆਂ ਵਿੱਚ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਇਨ੍ਹਾਂ ਜਿਲ੍ਹਿਆਂ ਵਿੱਚ ਜ਼ਿਲ੍ਹਾ ਮੋਗਾ ,ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ ,ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲੇ੍ਹ ਸ਼ਾਮਲ ਹੋਣਗੇ। ਇਨ੍ਹਾਂ ਵਿੱਚ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦੇ ਨਾਲ ਨਾਲ ਨਹਿਰੀ ਪਾਣੀ ਵੀ ਹਾਸਲ ਹੋਵੇਗਾ। ਪੰਜਾਬ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਾਈ ਭਲਾਈ ਵਿਭਾਗ ਕੇ ਪੀ ਸਿਨਹਾ ਵੱਲੋਂ ਇਹ ਪੱਤਰ ਜਾਰੀ ਜਾਰੀ ਕੀਤਾ ਗਿਆ ਹੈ।
ਕਿਸਾਨਾਂ ਨੂੰ ਮੁਢਲੇ ਪੜਾਅ ‘ਤੇ ਮਜ਼ਦੂਰਾਂ ਦੀ ਪੈ ਸਕਦੀ ਹੈ ਤੋਟ
ਸੰਗਰੂਰ, (ਗੁਰਪ੍ਰੀਤ ਸਿੰਘ) ਕੁਦਰਤ ਇਸ ਵਾਰ ਕਿਸਾਨਾਂ ਤੇ ਪੂਰਨ ਮਿਹਰਬਾਨ ਲੱਗ ਰਹੀ ਹੈ ਕਿ ਕਿਉਂਕਿ ਝੋਨੇ ਦਾ ਸੀਜ਼ਨ ਐਨ ਸਿਰ ਤੇ ਹੋਣ ਕਾਰਨ ਪੰਜਾਬ ਵਿੱਚ ਵੱਡੇ ਪੱਧਰ ‘ਤੇ ਭਾਰੀ ਬਰਸਾਤਾਂ ਪੈ ਰਹੀਆਂ ਹਨ ਬੀਤੇ ਕੱਲ੍ਹ ਬਰਨਾਲਾ, ਮੋਗਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਰਸਾਤ ਹੋਣ ਕਾਰਨ ਕਿਸਾਨਾਂ ਵੱਲੋਂ ਝੋਨਾ ਬੀਜਣ ਲਈ ਅਹੁੜ ਪਹੁੜ ਤੇਜ਼ ਕਰ ਦਿੱਤੇ ਹਨ
ਇਸ ਵਾਰ ਕੋਵਿਡ 19 ਬਿਮਾਰੀ ਫੈਲਣ ਕਾਰਨ ਪੰਜਾਬ ਵਿੱਚ ਝੋਨਾ ਲਾਉਣ ਦਾ ਇੱਕ ਵੱਖਰਾ ਸਰੂਪ ਨਜ਼ਰ ਆਉਣ ਦੀ ਸੰਭਾਵਨਾ ਹੈ ਖੇਤੀਬਾੜੀ ਮਹਿਕਮੇ ਵੱਲੋਂ ਆਸ ਪ੍ਰਗਟਾਈ ਜਾ ਰਹੀ ਹੈ ਕਿ ਇਸ ਵਾਰ 30 ਤੋਂ 40 ਫੀਸਦੀ ਰਕਬੇ ਤੇ ਝੋਨੇ ਦੀ ਸਿੱਧੀ ਬਿਜਾਈ ਹੋਣ ਦੇ ਆਸਾਰ ਹਨ
ਜਿਸ ਵਿੱਚੋਂ ਵੱਡੀ ਗਿਣਤੀ ਵਿੱਚ ਸਿੱਧੀ ਬਿਜਾਈ ਕੀਤੀ ਵੀ ਜਾ ਚੁੱਕੀ ਹੈ ਪਰ ਦੂਜੇ ਪਾਸੇ ਕਿਸਾਨਾਂ ਦਾ ਮੰਨਣਾ ਹੈ ਕਿ ਸਿੱਧੀ ਬਿਜਾਈ ਸਿਰਫ਼ ਸਰਦੇ ਪੁਜਦੇ ਕਿਸਾਨ ਹੀ ਕਰਨਗੇ ਕਿਉਂਕਿ ਇਸ ਬਿਜਾਈ ਲਈ ਖੇਤੀ ਸੰਦ ਕਾਫ਼ੀ ਮਹਿੰਗੇ ਹੋਣ ਕਾਰਨ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹਨ ਅਤੇ ਛੋਟੇ ਕਿਸਾਨ ਤਾਂ ਇਸ ਵਾਰ ਵੀ ਮਜ਼ਦੂਰਾਂ ਤੋਂ ਹੀ ਝੋਨਾ ਲਵਾਉਣਗੇ ਭਾਵੇਂ ਸਰਕਾਰੀ ਤੌਰ ‘ਤੇ ਕਿਸਾਨਾਂ ਨੂੰ 10 ਜੂਨ ਤੋਂ ਬਾਅਦ ਹੀ ਝੋਨਾ ਲਾਉਣ ਬਾਰੇ ਕਿਹਾ ਜਾ ਰਿਹਾ ਹੈ ਪਰ ਕਈ ਥਾਈਂ ਮੌਸਮ ਦਾ ਲਾਹਾ ਲੈਂਦਿਆਂ ਕਿਸਾਨਾਂ ਨੇ ਝੋਨਾ ਲਾਉਣਾ ਆਰੰਭ ਵੀ ਕਰ ਦਿੱਤਾ ਹੈ
ਇਸ ਸਬੰਧੀ ਗੱਲਬਾਤ ਕਰਦਿਆਂ ਪਿੰਡ ਲੱਡਾ ਦੇ ਕਿਸਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਵਾਰ ਉਨ੍ਹਾਂ ਦੀ ਟੇਕ ਮਜ਼ਦੂਰਾਂ ‘ਤੇ ਹੀ ਲੱਗੀ ਹੋਈ ਹੈ ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪ੍ਰਵਾਸੀ ਮਜ਼ਦੂਰਾਂ ਦੀ ਉਡੀਕ ਹੈ ਉਨ੍ਹਾਂ ਦੱਸਿਆ ਕਿ ਜਿਹੜੇ ਜ਼ਿਲ੍ਹਿਆਂ ਦੇ ਬਾਰਡਰ ਯੂ.ਪੀ. ਤੇ ਬਿਹਾਰ ਨਾਲ ਖਹਿੰਦੇ ਹਨ, ਉਥੇ ਕਿਸਾਨਾਂ ਵੱਲੋਂ ਮਜ਼ਦੂਰਾਂ ਨੂੰ ਲਿਆਉਣਾ ਆਰੰਭ ਕੀਤਾ ਹੋਇਆ ਹੈ ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਮਜ਼ਦੂਰਾਂ ਨੂੰ ਇਸ ਵਾਰ ਜ਼ਿਆਦਾ ਸਰਕਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਕਈ ਦਿਨ ਲਗਾਤਾਰ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ
ਜਿਸ ਕਾਰਨ ਵੱਡੀ ਗਿਣਤੀ ਵਿੱਚ ਮਜ਼ਦੂਰ ਦੁਚਿੱਤੀ ਵਿੱਚ ਹਨ ਕਿਸਾਨ ਆਗੂ ਮਲਕੀਤ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਕਿਸਾਨ ਰਵਾਇਤੀ ਢੰਗ ਨਾਲ ਹੀ ਝੋਨਾ ਲਾਉਣਗੇ ਉਨ੍ਹਾਂ ਆਖਿਆ ਕਿ ਭਾਵੇਂ ਮਜ਼ਦੂਰਾਂ ਦੀ ਵੱਡੇ ਪੱਧਰ ‘ਤੇ ਕਿੱਲਤ ਹੈ ਪਰ ਇਸ ਦੇ ਬਾਵਜੂਦ ਛੋਟੇ ਕਿਸਾਨ ਸਿੱਧੀ ਬਿਜਾਈ ਲਈ ਵਰਤੇ ਜਾਂਦੇ ਖੇਤੀ ਸੰਦਾਂ ਦਾ ਵਿੱਤੀ ਭਾਰ ਸਹਿਣ ਨਹੀਂ ਕਰ ਸਕਦੇ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜੇਕਰ ਸਰਕਾਰ ਚਾਹੁੰਦੀ ਹੈ ਕਿ ਸਿੱਧੀ ਬਿਜਾਈ ਨੂੰ ਪ੍ਰਫੁੱਲਤ ਕੀਤਾ ਜਾਵੇ ਤਾਂ ਛੋਟੇ ਕਿਸਾਨਾਂ ਨੂੰ ਬਿਜਾਈ ਲਈ ਲੋੜੀਂਦੀਆਂ ਮਸ਼ੀਨਾਂ ਕਿਰਾਏ ‘ਤੇ ਮੁਹੱਈਆ ਕਰਵਾਈਆਂ ਜਾਣ
ਮੌਸਮ ਨੇ ਦਿੱਤਾ ਕਿਸਾਨਾਂ ਦਾ ਸਾਥ, ਪਾਵਰਕੌਮ ਦੇ ਕੀਤੇ ਹੱਥ ਖੜ੍ਹੇ : ਗੋਬਿੰਦਰ ਸਿੰਘ
ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੀਨੀਅਰ ਆਗੂ ਗੋਬਿੰਦਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ ਦੂਜੇ ਪਾਸੇ ਝੋਨੇ ਲਈ ਪੂਰੀ ਬਿਜਲੀ ਨਹੀਂ ਦਿੱਤੀ ਜਾ ਰਹੀ ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਸਿੱਧੀ ਬਿਜਾਈ ਕੀਤੀ ਹੈ, ਉਨ੍ਹਾਂ ਨੂੰ ਖੇਤ ਰਮਾਉਣ ਲਈ ਬਿਜਲੀ ਨਹੀਂ ਮਿਲ ਰਹੀ ਉਨ੍ਹਾਂ ਆਖਿਆ ਕਿ ਜੇਕਰ ਐਨ ਮੌਕੇ ‘ਤੇ ਮੀਂਹ ਨਾ ਪੈਂਦਾ ਤਾਂ ਕਿਸਾਨਾਂ ਨੂੰ ਬਿਜਲੀ ਕਾਰਨ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਣਾ ਸੀ
ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨਾ ਇੱਕ ਚੰਗਾ ਰੁਝਾਨ : ਗਰੇਵਾਲ
ਸੰਗਰੂਰ ਦੇ ਖੇਤੀਬਾੜੀ ਜਿਲ੍ਹਾ ਮੁੱਖ ਅਫਸਰ ਜਸਵਿੰਦਰਪਾਲ ਸਿੰਘ ਗਰੇਵਾਲ ਨੇ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਕਿਸਾਨ ਦਾ ਫਾਇਦਾ ਹੈ ਉੱਥੇ ਵਾਤਾਵਰਨ ਪ੍ਰਤੀ ਵੀ ਹਾਂਪੱਖੀ ਹੈ ।
ਗਰੇਵਾਲ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਨੂੰ ਇਹ ਸੁਝਾਅ ਦਿੱਤਾ ਜਾ ਰਿਹਾ ਸੀ ਕਿ ਝੋਨੇ ਦੀ ਰਵਾਇਤੀ ਕਾਸਤ ਕਰਨ ਦਾ ਢੰਗ ਛੱਡ ਕੇ ਸਿੱਧੀ ਬਿਜਾਈ ਵੱਲ ਮੁੜਨ ਤਾਂ ਜੋ ਕੁਦਰਤੀ ਸੋਮੇ ਪਾਣੀ ਦੀ ਬੱਚਤ ਹੋ ਸਕੇ ਅਤੇ ਕਿਸਾਨਾਂ ਦਾ ਸਮਾਂ ਅਤੇ ਪੈਸਾ ਵੀ ਬਚਾਇਆ ਜਾ ਸਕੇ ਉਹਨਾਂ ਦੱਸਿਆ ਕਿ ਜਿਲ੍ਹਾ ਸੰਗਰੂਰ ਵਿੱਚ 266000 ਹੈਕਟੇਅਰ ਦੇ ਲਗਭੱਗ ਰਕਬੇ ਤੇ ਝੋਨੇ ਦੀ ਖੇਤੀ ਦਾ ਟੀਚਾ ਮਿੱਥਿਅ ਗਿਆ ਹੈ ਤੇ ਇਸ ਸਾਲ ਤਕਰੀਬਨ 40 ਹਜ਼ਾਰ ਹੈਕਟੇਅਰ  ਰਕਬੇ ਵਿੱਚ ਸਿੱਧੀ ਬਿਜਾਈ ਦਾ ਅਨੁਮਾਨ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।