MGNREGA Workers - Sach Kahoon Punjabi

MGNREGA Workers: ਮਨਰੇਗਾ ਵਰਕਰਾਂ ਦਾ ਰੁਜ਼ਗਾਰ ਖੋਹ ਰਹੀ ਹੈ ਕੇਂਦਰ ਸਰਕਾਰ : ਰਾਜਿੰਦਰ ਦੀਪਾ
ਕਿਹਾ, ਆਪ ਸਰਕਾਰ ਨਹੀਂ ਕਰ ਰਹੀ ਗਰੀਬ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ

MGNREGA Workers: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਅੱਜ ਪਿੰਡ ਸ਼ਾਹਪੁਰ ਕਲਾਂ ਵਿਖੇ ਰੋਹੀ ਸਿੰਘ ਪੰਚ ਤੇ ਕੇਵਲ ਸਿੰਘ ਦੀ ਅਗਵਾਈ ਵਿੱਚ ਮਨਰੇਗਾ ਵਰਕਰਾਂ ਦਾ ਇਕ ਭਰਵਾਂ ਇਕੱਠ ਰੱਖਿਆ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਾਬੂ ਰਾਜਿੰਦਰ ਦੀਪਾ ਨੇ ਕਿਹਾ ਕਿ ਮਨਰੇਗਾ ਕਾਨੂੰਨ ਕਾਂਗਰਸ ਪਾਰਟੀ ਦੀ ਦੇਣ ਹੈ ਜਿਸ ਨਾਲ ਪੂਰੇ ਦੇਸ਼ ਦੇ ਗਰੀਬ ਵਰਗ ਦੇ ਲੋਕਾਂ ਨੂੰ ਫਾਇਦਾ ਹੋਇਆ ਹੈ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਇਸ ਕਾਨੂੰਨ ‘ਚ ਬਦਲਾਅ ਕਰਕੇ ਸਮੁੱਚੇ ਦੇਸ਼ ਦੇ ਲੋਕਾਂ ਹੱਥੋਂ ਰੁਜ਼ਗਾਰ ਖੋਹ ਰਹੀ ਹੈ।

ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਹਰ ਮਜ਼ਦੂਰ ਦਾ ਪ੍ਰਤੀ ਸਾਲ 100 ਦਿਨ ਕੰਮ ਕਾਨੂੰਨੀ ਹੱਕ ਹੈ ਪਰ ਕੇਂਦਰ ਸਰਕਾਰ ਨੇ ਬੜੀ ਸੋਚੀ ਸਮਝੀ ਸਾਜ਼ਿਸ਼ ਨਾਲ ਇਸ ਕਾਨੂੰਨ ’ਚ ਬਦਲਾਅ ਕਰਕੇ ਕਹਿਣ ਨੂੰ ਤਾਂ ਭਾਵੇ 125 ਦਿਨ ਪ੍ਰਤੀ ਸਾਲ ਕੀਤੇ ਹਨ ਪਰ ਇਸ ਕਾਨੂੰਨ ਲਈ ਸੂਬਿਆਂ ਦਾ ਯੋਗਦਾਨ ਦਸ ਪ੍ਰਤੀਸ਼ਤ ਤੋਂ ਵਧਾ ਕੇ 40 ਪ੍ਰਤੀਸ਼ਤ ਕਰ ਦਿੱਤਾ ਜਦੋਂ ਕਿ ਸਭ ਨੂੰ ਪਤਾ ਕਿ ਪੰਜਾਬ ਸਿਰ ਕਰਜ਼ੇ ਦੀ ਭਾਰੀ ਪੰਡ ਹੋਣ ਕਰਕੇ ਕਿਸੇ ਵੀ ਕੀਮਤ ’ਤੇ ਇਹ ਫੰਡ ਸੂਬਿਆਂ ਦੀਆਂ ਸਰਕਾਰਾਂ ਪਾਉਣ ਤੋਂ ਅਸਮਰੱਥ ਹੋਣਗੀਆਂ ਤੇ ਜਦੋਂ ਸੂਬੇ ਦੀਆਂ ਸਰਕਾਰਾਂ ਨੇ ਆਪਣਾ ਬਣਦਾ ਯੋਗਦਾਨ ਨਾ ਪਾਇਆ ਤਾਂ ਇਹ ਮਨਰੇਗਾ ਮਜ਼ਦੂਰਾਂ ਨੂੰ ਰੁਜ਼ਗਾਰ ਬੰਦ ਹੋ ਜਾਵੇਗਾ ਜਿਸ ਨਾਲ ਹਰ ਗਰੀਬ ਪਰਿਵਾਰ ਨੂੰ ਆਰਥਿਕ ਤੌਰ ’ਤੇ ਬਹੁਤ ਵੱਡਾ ਨੁਕਸਾਨ ਹੋਣਾ ਤੈਅ ਹੈ ।

ਇਹ ਵੀ ਪੜ੍ਹੋ: Sunam News: ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਵੱਲੋਂ ਅੰਡਰ ਬ੍ਰਿਜ ’ਤੇ ਬਣੇ ਸ਼ੈੱਡ ਦੇ ਨੁਕਸਾਨ ਦਾ ਲਿਆ ਜਾਇਜ਼ਾ

ਇਸ ਮੌਕੇ ਬਾਬੂ ਰਾਜਿੰਦਰ ਦੀਪਾ ਨੇ ਕਿਹਾ ਕਿ ਮੌਜ਼ੂਦਾ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ ਕਿਉਂਕਿ ਗਰੀਬ ਪਰਿਵਾਰਾਂ ਦੇ ਗੰਦੇ ਪਾਣੀ ਦਾ ਸਹੀ ਨਿਕਾਸ ਨਾ ਹੋਣ ਕਾਰਨ ਬਦਬੂ ਮਾਰ ਰਹੀ ਤੇ ਘਰਾਂ ਅੱਗੇ ਖੜ੍ਹਾ ਗੰਦਾ ਪਾਣੀ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗੰਦਾ ਨਾਲਾ ਵੀਹ ਬਾਈ ਸਾਲ ਪਹਿਲਾਂ ਬਣਾਇਆ ਗਿਆ ਸੀ ਜੋ ਕਿ ਹੁਣ ਬੂਰੀ ਤਰ੍ਹਾਂ ਟੁੱਟ ਚੁੱਕਿਆ ਹੈ ਪਰ ਵੱਡੇ-ਵੱਡੇ ਵਿਕਾਸ ਦੇ ਦਾਅਵੇ ਕਰਨ ਵਾਲੀ ਸਰਕਾਰ ਦਾ ਗਰੀਬ ਵਰਗ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ।

ਇਸ ਮੌਕੇ ਵੱਡੀ ਗਿਣਤੀ ’ਚ ਮਨਰੇਗਾ ਵਰਕਰ ਮੌਜ਼ੂਦ ਸਨ। MGNREGA Workers

ਮਨਰੇਗਾ ਕਾਮੇ ਪੰਜਵੇਂ ਦਿਨ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਬੀਡੀਪੀਓ ਦਫਤਰ ਦੇ ਅੱਗੇ ਡਟੇ
ਨਿਯੁਕਤੀ ਪੱਤਰ ਦੇਣ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ : ਆਗੂ

ਕਾਮਿਆਂ ਨੂੰ ਨਿਯੁਕਤੀ ਪੱਤਰ ਜਲਦ ਦਿੱਤੇ ਜਾਣਗੇ : ਨਿਧੀ ਸਿਨਹਾ

(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਡੈਮੋਕਰੈਟਿਕ ਮਨਰੇਗਾ ਫਰੰਟ ਬਲਾਕ ਸੁਨਾਮ ਵੱਲੋਂ ਲਗਾਤਾਰ ਪਿਛਲੇ ਪੰਜ ਦਿਨਾਂ ਤੋਂ ਬੀਡੀਪੀਓ ਦਫ਼ਤਰ ਦੇ ਅੱਗੇ ਧਰਨਾ ਜਾਰੀ ਰੱਖਿਆ ਹੋਇਆ ਹੈ। ਧਰਨੇ ਦੇ ਅੱਜ ਪੰਜਵੇਂ ਦਿਨ ਪਿੰਡ ਅਮਰੂ ਕੋਟੜਾ ਦੇ ਮਨਰੇਗਾ ਕਾਮੇ ਧਰਨੇ ’ਤੇ ਬੈਠੇ ਰੋਸ ਮੁਜ਼ਾਹਰਾ ਕਰ ਰਹੇ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਡੈਮੋਕਰੇਟਿਕ ਮਨਰੇਗਾ ਫਰੰਟ ਦੇ ਆਗੂਆਂ ਪ੍ਰਧਾਨ ਨਿਰਮਲਾ ਕੌਰ, ਸੁਖਵਿੰਦਰ ਕੌਰ ਘਾਸੀਵਾਲਾ, ਭੋਲਾ ਸਿੰਘ, ਤੇਜ਼ ਕੌਰ, ਸਤਨਾਮ ਸਿੰਘ, ਰਾਮਧਨ ਅਮਰੂ ਕੋਟੜਾ ਤੋਂ ਇਲਾਵਾ ਆਈਡੀਪੀ ਦੇ ਸੂਬਾਈ ਆਗੂ ਕਰਨੈਲ ਸਿੰਘ ਜਖੇਪਲ ਅਤੇ ਤਿਰਲੋਚਨ ਸਿੰਘ ਸੂਲਰ ਘਰਾਟ ਨੇ ਕਿਹਾ ਕਿ ਮਨਰੇਗਾ ਕਾਨੂੰਨ ਤਹਿਤ ਪਿੰਡ ਦੇ ਵਿਕਾਸ ਲਈ ਸੌ ਦਿਨ ਦੇ ਰੁਜ਼ਗਾਰ ਦੀ ਗਾਰੰਟੀ ਦੇਣ, ਜੇਕਰ ਕੰਮ ਨਹੀਂ ਦਿੱਤਾ ਜਾ ਸਕਦਾ ਤਾਂ ਕਾਮਾ ਬੇਰੁਜ਼ਗਾਰੀ ਭੱਤਾ ਲੈਣ ਦਾ ਹੱਕਦਾਰ ਹੈ। ਆਗੂਆਂ ਨੇ ਕਿਹਾ ਕਿ ਹਾਜ਼ਰੀ ਮਾਸਟਰੋਲ ਉਪਰ ਲਾਉਣ ਦੀ ਥਾਂ ਕੱਚੀ ਕਾਪੀ ’ਤੇ ਲਾਉਣ, ਨਿਯੁਕਤੀ ਪੱਤਰ ਦੇਣ ਤੋਂ ਆਨਾਕਾਨੀ ਕਰਨ ਦੇ ਕਾਰਨ ਕਹਿਰ ਦੀ ਠੰਢ ਵਿਚ ਮਜ਼ਬੂਰਨ ਪੱਕਾ ਧਰਨਾ ਲਾਉਣਾ ਪੈ ਰਿਹਾ ਹੈ। ਆਗੂਆਂ ਨੇ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਬੀਡੀਪੀਓ ਨੇ ਵਾਅਦੇ ਅਨੁਸਾਰ ਨਿਯੁਕਤੀ ਪੱਤਰ ਨਾ ਜਾਰੀ ਕੀਤੇ ਤਾਂ ਉਹਨਾਂ ਖ਼ਿਲਾਫ਼ ਸਖ਼ਤ ਐਕਸ਼ਨ ਕਰਨ ਲਈ ਮਜ਼ਬੂਰ ਹੋਣਾ ਪਵੇਗਾ।

ਇਸ ਮੌਕੇ ਬੀਡੀਓ ਮੈਡਮ ਨਿਧੀ ਸਿਨਹਾ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਪਾਇਆ ਪਰੰਤੂ ਪਿਛਲੇ ਦਿਨੀਂ ਉਨ੍ਹਾਂ ਨੇ ਗੱਲ ਕਰਦਿਆਂ ਦੱਸਿਆ ਸੀ ਕਿ ਮਨਰੇਗਾ ਵਰਕਰਾਂ ਵੱਲੋਂ ਜਿਵੇਂ-ਜਿਵੇਂ ਐਪਲੀਕੇਸ਼ਨਾਂ ਆ ਰਹੀਆਂ ਹਨ ਉਸੇ ਹਿਸਾਬ ਨਾਲ ਉਹ ਮਾਸਟਰੋਲ ਕਢਵਾ ਦੇਣਗੇ ਅਤੇ ਉਨ੍ਹਾਂ ਵੱਲੋਂ ਪੰਚਾਇਤਾਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਸੀ ਕਿ ਜਿੰਨੇ ਬੰਦਿਆਂ ਦੀ ਲਿਸਟ ਉਨ੍ਹਾਂ ਵੱਲੋਂ ਦਿੱਤੀ ਗਈ ਹੈ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਸੀ ਕਿ ਇਸ ਵਿਚ ਸਮਾਂ ਪੰਦਰਾਂ ਦਿਨ ਦਾ ਹੁੰਦਾ ਹੈ ਪ੍ਰੰਤੂ ਉਨ੍ਹਾਂ ਪੰਚਾਇਤਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਇਨ੍ਹਾਂ ਦਾ ਮਾਸਟਰੋਲ ਜਲਦ ਕੱਢਿਆ ਜਾਵੇ। ਉਨ੍ਹਾਂ ਦੱਸਿਆ ਸੀ ਕਿ ਮਨਰੇਗਾ ਕਾਮਿਆਂ ਨੂੰ ਜਲਦ ਹੀ ਨਿਯੁਕਤੀ ਪੱਤਰ ਦੇ ਕੇ ਕੰਮ ਉੱਤੇ ਲਗਾਇਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ