Punjab politics - Sach Kahoon Punjabi
SOI Protest: ਪੇਪਰ ਲੀਕ ਖਿਲਾਫ਼ ਸੜਕਾਂ ’ਤੇ ਉਤਰਨਗੇ ਐਸਓਆਈ ਤੇ ਯੂਥ ਅਕਾਲੀ ਦਲ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਸਦੇ ਯੂਥ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸਓਆਈ) ਤੇ ਯੂਥ ਅਕਾਲੀ ਦਲ ਵੱਲੋਂ ਪੰਜਾਬ ’ਚ ਵਾਪਰੇ ਕਥਿਤ ਪੇਪਰ ਲੀਕ ਤੇ ਨਕਲ ਘੁਟਾਲਿਆਂ ਦੇ ਵਿਰੋਧ ’ਚ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਅੱਗੇ ਧਰਨਾ ਦਿੱਤਾ ਜਾਵੇਗਾ। ਫਰੀਦਕੋਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਫਾਰਮੇਸੀ ਅਫਸਰ ਪ੍ਰੀਖਿਆ ਸਮੇਤ ਕਈ ਭਰਤੀ ਪ੍ਰੀਖਿਆਵਾਂ ’ਚ ਪੇਪਰ ਲੀਕ ਤੇ ਨਕਲ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਐਸਓਆਈ ਤੇ ਯੂਥ ਅਕਾਲੀ ਦਲ ਇਸ ਮੁੱਦੇ ਨੂੰ ਸੂਬੇ ਦੇ ਹਰ ਕਾਲਜ ਤੱਕ ਲੈ ਕੇ ਜਾਣਗੇ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਜਵਾਬਦੇਹ ਬਣਾਇਆ ਜਾ ਸਕੇ।
ਰੋਮਾਣਾ ਨੇ ਦੱਸਿਆ ਕਿ ਅਕਾਲੀ ਦਲ ਵੱਲੋਂ ਇਸ ਮਾਮਲੇ ਸਬੰਧੀ ਪੰਜਾਬ ਦੇ ਰਾਜਪਾਲ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਦਖਲ ਦੇਣ ਦੀ ਅਪੀਲ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਵੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਨੀਟ ਪੇਪਰ ਲੀਕ ਮਾਮਲੇ ’ਚ ਜਵਾਬਦੇਹੀ ਦੀ ਗੱਲ ਕੀਤੀ ਗਈ ਸੀ, ਉਸੇ ਤਰ੍ਹਾਂ ਪੰਜਾਬ ’ਚ ਵੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੂੰ ਪੇਪਰ ਲੀਕ ਮਾਮਲਿਆਂ ਲਈ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਅਕਾਲੀ ਆਗੂ ਨੇ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ’ਚ ਛੇ ਪੇਪਰ ਲੀਕ ਹੋਏ ਹਨ।
Read Also : Ranjit Sagar Dam: ਭਾਰੀ ਮੀਂਹ ਕਾਰਨ ਰਣਜੀਤ ਸਾਗਰ ਡੈਮ ’ਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਅਲਰਟ ਮੋਡ ’ਤੇ
ਉਨ੍ਹਾਂ ਦੋਸ਼ ਲਾਇਆ ਕਿ ਫਾਰਮੇਸੀ ਅਫਸਰ ਪ੍ਰੀਖਿਆ ’ਚ ਕੈਮਰਾ ਪੈਨ, ਬਲੂਟੁੱਥ ਡਿਵਾਈਸਾਂ ਤੇ ਹੋਰ ਆਧੁਨਿਕ ਉਪਕਰਨਾਂ ਦੀ ਵਰਤੋਂ ਕਰਕੇ ਸੰਗਠਿਤ ਢੰਗ ਨਾਲ ਨਕਲ ਕਰਵਾਈ ਗਈ ਤੇ ਇਸ ਲਈ ਉਮੀਦਵਾਰਾਂ ਤੋਂ ਲੱਖਾਂ ਰੁਪਏ ਵਸੂਲੇ ਗਏ। ਪਰਮਬੰਸ ਸਿੰਘ ਰੋਮਾਣਾ ਨੇ ਇਹ ਵੀ ਦਾਅਵਾ ਕੀਤਾ ਕਿ ਮਈ 2022 ’ਚ ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ, 2023 ’ਚ ਟੈਟ ਪ੍ਰੀਖਿਆ, 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ, ਜੂਨ 2024 ’ਚ ਏਡੀਓ ਪ੍ਰੀਖਿਆ, ਦਸੰਬਰ 2025 ’ਚ ਐਸਐਸਐਸ ਬੋਰਡ ਦੀ ਪ੍ਰੀਖਿਆ ਤੇ ਹੁਣ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਪੇਪਰ ਲੀਕ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਕਾਰਨ ਹਜ਼ਾਰਾਂ ਵਿਦਿਆਰਥੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਅਕਾਲੀ ਦਲ ਇਸ ਮੁੱਦੇ ’ਤੇ ਆਪਣਾ ਸੰਘਰਸ਼ ਹੋਰ ਤੇਜ਼ ਕਰੇਗਾ।
Abohar News: ਮੇਅਰ ਐਲਾਨ ਖਿਲਾਫ਼ ਭਾਜਪਾ ਦਾ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ
ਅਬੋਹਰ (ਮੇਵਾ ਸਿੰਘ)। ਆਮ ਆਦਮੀ ਪਾਰਟੀ ਵੱਲੋਂ ਅਬੋਹਰ ਨਗਰ ਨਿਗਮ ਦਾ ਆਪਣੀ ਪਾਰਟੀ ਦਾ ਮੇਅਰ ਐਲਾਨ ਕਰਨ ਤੇ ਭਾਜਪਾ ਵਰਕਰਾਂ, ਕੌਂਸਲਰਾਂ ਤੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਦੀ ਅਗਵਾਈ ਵਿੱਚ ਡੀਸੀ ਤੇ ਫਿਰੋਜ਼ਪੁਰ ਕਮਿਸ਼ਨਰ ਦੀ ਕਾਰ ਨੂੰ ਘੇਰ ਲਿਆ ਗਿਆ, ਵਿਧਾਇਕ ਕਾਰ ਦੇ ਸਾਹਮਣੇ ਲੇਟ ਗਏ, ਜਿਸ ਕਰਕੇ ਪੁਲਿਸ ਨੂੰ ਹਲਕਾ ਲਾਠੀਚਾਰਜ ਕਰਨ ਲਈ ਮਜ਼ਬੂਰ ਹੋਣਾ ਪਿਆ, ਜਿਸ ਕਰਕੇ ਦੋ ਕੌਂਸਲਰ ਜ਼ਖਮੀ ਹੋ ਗਏ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਉਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਹਾਸਲ ਜਾਣਕਾਰੀ ਅਨੁਸਾਰ ਜਦੋਂ ਅਬੋਹਰ ਨਗਰ ਨਿਗਮ ’ਚ ਸ਼ਾਮ 4 ਵਜੇ ਕਰੀਬ ਮੇਅਰ ਚੋਣਾਂ ਸ਼ੁਰੂ ਹੋਈਆਂ, ਤਾਂ ਪੂਰਾ ਨਗਰ ਨਿਗਮ ਛਾਉਣੀ ’ਚ ਬਦਲ ਗਿਆ। ਲਗਭਗ ਇੱਕ ਘੰਟੇ ਬਾਅਦ, ਮਾਹੌਲ ਪੂਰੀ ਤਰ੍ਹਾਂ ਤਣਾਅਪੂਰਨ ਹੋ ਗਿਆ।
ਜਦੋਂ ਸਾਰੇ ਜੇਤੂ ਕੌਂਸਲਰਾਂ ਤੇ ਪ੍ਰਸ਼ਾਸਨ ਦੀ ਮੌਜੂਦਗੀ ਵਿੱਚ, ‘ਆਪ’ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਥਿਤ ਤੌਰ ’ਤੇ ‘ਆਪ’ ਕੌਂਸਲਰ ਗਣੇਸ਼ ਸਬਲਾਨੀਆ ਨੂੰ ਨਗਰ ਨਿਗਮ ਦਾ ਮੇਅਰ ਐਲਾਨ ਦਿੱਤਾ। ਇਸ ਨਾਲ ਭਾਜਪਾ ਕੌਂਸਲਰਾਂ ’ਚ ਗੁੱਸਾ ਭੜਕ ਗਿਆ। ਜਿਸ ਕਰਕੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਤੇ ਕੌਂਸਲਰਾਂ ਨੇ ਡਿਪਟੀ ਕਮਿਸ਼ਨਰ ਦੀ ਗੱਡੀ ਨੂੰ ਘੇਰ ਲਿਆ। ਡੀਸੀ ਦੇ ਡਰਾਈਵਰ ਨੇ ਜ਼ਬਰਦਸਤੀ ਗੱਡੀ ਹਟਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਦੋ ਭਾਜਪਾ ਕੌਂਸਲਰ ਜ਼ਖਮੀ ਹੋ ਗਏ। ਜਾਣਕਾਰੀ ਮਿਲਣ ’ਤੇ, ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਮੌਕੇ ’ਤੇ ਪਹੁੰਚੇ ਤੇ ‘ਆਪ’ ਸਰਕਾਰ ’ਤੇ ਧੱਕੇਸ਼ਾਹੀ ਦਾ ਦੋਸ਼ ਲਾਇਆ।
ਉਧਰ ਭਾਜਪਾ ਕੌਂਸਲਰਾਂ ਨੇ ਡੀਸੀ ਤੇ ਫਿਰੋਜ਼ਪੁਰ ਕਮਿਸ਼ਨਰ ਨੂੰ ਨਗਰ ਨਿਗਮ ’ਚ ਬੰਧਕ ਬਣਾਉਣ ਬਾਰੇ ਦੱਸਿਆ ਜਾ ਰਿਹਾ ਹੈ। ਇਸ ਖ਼ਬਰ ਦੇ ਲਿਖਣ ਸਮੇਂ ਸੁਨੀਲ ਜਾਖੜ ਸ਼ਾਮ ਨੂੰ ਦੇਰ ਤੱਕ ਨਗਰ ਨਿਗਮ ਦਫ਼ਤਰ ’ਚ ਡੀਸ਼ੀ ਤੇ ਫਿਰੋਜ਼ਪੁਰ ਕਮਿਸ਼ਨਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਜਵਾਬ ਮੰਗ ਰਹੇ ਸਨ। ਜਿਕਰ ਕਰਨਾ ਬਣਦਾ ਹੈ ਕਿ ਅਬੋਹਰ ਦੇ ਕੁਲ 50 ਕੌਂਸਲਰਾਂ ਵਿੱਚੋਂ ਭਾਜਪਾ ਕੋਲ 29 ਕੌਂਸਲਰ ਸਨ ਤੇ ‘ਆਪ’ ਕੋਲ ਸਿਰਫ਼ 20 ਕੌਂਸਲਰ ਸਨ ਤਾਂ ਉਹ ਮੇਅਰ ਦੀ ਪਦਵੀ ਕਿਵੇਂ ਜਿੱਤਣ ’ਚ ਕਾਮਯਾਬ ਹੋਏ, ਇਹ ਵੀ ਇੱਕ ਸਵਾਲ ਹੈ। ਸਾਬਕਾ ਸੂਬਾ ਪ੍ਰਧਾਨ ਨੇ ਅਧਿਕਾਰੀਆਂ ਨੂੰ ਕਿਹਾ, ਤੁਹਾਡੇ ਸਾਹਮਣੇ ਇਹ ਗੜਬੜ ਕਿਵੇਂ ਹੋਈ? ਇਹ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ‘ਆਪ’ ਪਾਰਟੀ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਮੀਟਿੰਗ ’ਚ ਬਹੁਮਤ ਹਾਸਲ ਕੀਤਾ ਤੇ ਗਣੇਸ਼ ਸਬਲਾਨੀਆ ਨੂੰ ਮੇਅਰ ਚੁਣਿਆ, ਜਿਸ ਨਾਲ ‘ਆਪ’ ਵਰਕਰਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ।
Punjab BJP News: ਆਪ ਆਗੂ ਜਿੱਤ ਲਾਲ ਭੱਟੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ ’ਚ ਭਾਜਪਾ ’ਚ ਸ਼ਾਮਲ
Punjab BJP News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਇੱਕ ਮਹੱਤਵਪੂਰਨ ਰਾਜਨੀਤਿਕ ਘਟਨਾਕ੍ਰਮ ਵਿੱਚ ਸੀਨੀਅਰ ਆਮ ਆਦਮੀ ਪਾਰਟੀ (ਆਪ) ਆਗੂ ਅਤੇ ਆਦਮਪੁਰ ਵਿਧਾਨ ਸਭਾ ਦੇ ਸਾਬਕਾ ਉਮੀਦਵਾਰ ਜਿੱਤ ਲਾਲ ਭੱਟੀ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ ਮੁੱਖ ਦਫ਼ਤਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਭੱਟੀ ਦੇ ਨਾਲ ਉਰਮਿਲਾ ਦੇਵੀ (ਸਾਬਕਾ ਮੀਤ ਪ੍ਰਧਾਨ, ਨਗਰ ਕੌਂਸਲ ਭੋਗਪੁਰ), ਵਿਦਵੰਤ ਕੌਰ (ਸਾਬਕਾ ਸੀਨੀਅਰ ਮੀਤ ਪ੍ਰਧਾਨ), ਊਸ਼ਾ ਰਾਣੀ ਸਰਪੰਚ, ਰਾਜ ਰਾਣੀ, ਕੁਲਵੰਤ ਕਰੂਲਰਾਏ, ਮਨੋਜ ਕੁਮਾਰ, ਸਤਨਾਮ ਸਿੰਘ ਮਨਕੋਟੀਆ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ, ਵਿਜੇ ਕੁਮਾਰ, ਅਜੇ ਕੁਮਾਰ, ਰਾਕੇਸ਼ ਪਿੰਕੂ, ਤਰਸੇਮ ਲਾਲ ਅਤੇ ਵਿਨੋਦ ਕੁਮਾਰ ਸਮੇਤ ਕਈ ਆਗੂ ਵੀ ਭਾਜਪਾ ਵਿੱਚ ਸ਼ਾਮਲ ਹੋਏ।
ਇਹ ਵੀ ਪੜ੍ਹੋ: Raja Warring: ਰਾਜਾ ਵੜਿੰਗ ਨੇ ਵੀਬੀ ਜੀ ਰਾਮ ਜੀ ਯੋਜਨਾ ਲਾਗੂ ਕਰਨ 'ਤੇ ਆਪ ਸਰਕਾਰ ਨੂੰ ਘੇਰਿਆ
ਭੱਟੀ ਨੂੰ ਰਸਮੀ ਤੌਰ ’ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਢਿੱਲੋਂ ਨੇ ਕਿਹਾ ਕਿ ਭੱਟੀ ਦਾ ਤਜਰਬਾ ਅਤੇ ਜ਼ਮੀਨੀ ਪੱਧਰ ਨਾਲ ਮਜ਼ਬੂਤ ਜੁੜਾਅ ਆਦਮਪੁਰ ਅਤੇ ਦੋਆਬਾ ਖੇਤਰ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਕਰੇਗਾ। ਜਿੱਤ ਲਾਲ ਭੱਟੀ ਇੱਕ ਅਨੁਭਵੀ ਜਨਸੇਵਕ ਹਨ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਨੈਸ਼ਨਲ ਬੈਂਕ ਵਿੱਚ 36 ਸਾਲ ਸੁਪਰਵਾਈਜ਼ਰ ਵਜੋਂ ਸੇਵਾ ਨਿਭਾਈ।
2015 ਵਿੱਚ ਰਾਜਨੀਤੀ ਵਿੱਚ ਆਉਣ ਤੋਂ ਬਾਅਦ ਉਹ ਆਦਮਪੁਰ ਵਿੱਚ ਪ੍ਰਭਾਵਸ਼ਾਲੀ ਚਿਹਰੇ ਵਜੋਂ ਉਭਰੇ ਅਤੇ 2022 ਵਿਧਾਨ ਸਭਾ ਚੋਣ ਵਿੱਚ ਲਗਭਗ 29,000 ਵੋਟਾਂ ਪ੍ਰਾਪਤ ਕੀਤੀਆਂ। ਇਸ ਮੌਕੇ ਭੱਟੀ ਨੇ ਕਿਹਾ ਕਿ ਉਹ ਭਾਜਪਾ ਦੀ ਸੁਸ਼ਾਸਨ, ਰਾਸ਼ਟਰਵਾਦ ਅਤੇ ਲੋਕ ਭਲਾਈ ਦੀ ਸੋਚ ਤੋਂ ਪ੍ਰੇਰਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।
Kewal Singh Dhillon: ਕੈਪਟਨ ਅਮਰਿੰਦਰ ਦੇ ਕਰੀਬੀ ਰਹੇ ਢਿੱਲੋਂ ਹੁਣ ਸੰਭਾਲਣਗੇ ਪੰਜਾਬ BJP ਦੀ ਕਮਾਨ
Kewal Singh Dhillon: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਬਦਲਾਅ ਆਇਆ ਹੈ। ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪ੍ਰਧਾਨ ਬਣਾਇਆ ਹੈ। ਭਾਜਪਾ ਨੇ ਇਹ ਫੈਸਲਾ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਿਆ ਹੈ। ਕੇਵਲ ਢਿੱਲੋਂ 4 ਸਾਲ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਸਨ। ਹੁਣ ਉਹ ਪੰਜਾਬ ’ਚ ਭਾਜਪਾ ਦਾ ਚਿਹਰਾ ਹੋਣਗੇ। ਇਸ ਤੋਂ ਪਹਿਲਾਂ ਪਾਰਟੀ ਨੇ ਸੁਨੀਲ ਜਾਖੜ ਨੂੰ ਮੁਖੀ ਨਿਯੁਕਤ ਕੀਤਾ ਸੀ। ਹਾਲਾਂਕਿ, ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ, ਪਰ ਭਾਜਪਾ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਜੋ ਪੰਜਾਬ ’ਚ ਚੋਣਾਂ ਲਈ ਪ੍ਰਚਾਰ ਕਰ ਰਹੇ ਹਨ, ਵੀ ਕੇਵਲ ਢਿੱਲੋਂ ਨੂੰ ਮੁਖੀ ਬਣਾਉਣ ਦੀ ਵਕਾਲਤ ਕਰ ਰਹੇ ਸਨ। ਕੇਵਲ ਢਿੱਲੋਂ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਰੀਬੀ ਮੰਨਿਆ ਜਾਂਦਾ ਹੈ।
Read Also : RR vs SRH: ਹੈਦਰਾਬਾਦ IPL ਤੋਂ ਬਾਹਰ, ਸੂਰਿਆਵੰਸ਼ੀ ਦੀ ਤੂਫਾਨੀ ਪਾਰੀ
BJP Punjab News: ਚੋਣਾਂ ਤੋਂ ਪਹਿਲਾਂ ਭਾਜਪਾ ਦੀ ਨਵੀਂ ਰਣਨੀਤੀ ਤੈਅ, ਜਾਣੋ ਵਿਜੈ ਸ਼ਰਮਾ ਨੇ ਕੀ ਕਿਹਾ
BJP Punjab News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਜਨਤਾ ਪਾਰਟੀ ਨੇ ਫਰੀਦਕੋਟ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਹਾਲਾਂਕਿ ਚੋਣਾਂ ਦੀਆਂ ਤਰੀਕਾਂ ਦਾ ਅਧਿਕਾਰਿਕ ਐਲਾਨ ਨਹੀਂ ਹੋਇਆ, ਪਰ ਪਾਰਟੀ ਵੱਲੋਂ 25 ਵਾਰਡਾਂ ਲਈ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਭਾਜਪਾ ਵੱਲੋਂ ਨਗਰ ਕੌਂਸਲ ਚੋਣਾਂ ਲਈ ਲਗਾਏ ਗਏ ਫਰੀਦਕੋਟ ਦੇ ਇੰਚਾਰਜ ਵਿਜੈ ਸ਼ਰਮਾ, ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ, ਸੰਦੀਪ ਸਿੰਘ ਸੰਨੀ ਬਰਾੜ ਅਤੇ ਗਗਨ ਸੇਠੀ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ।
ਇਸ ਮੌਕੇ ਵਿਜੈ ਸ਼ਰਮਾ ਨੇ ਦੱਸਿਆ ਕਿ ਪਾਰਟੀ ਦੇ ਸਰਗਰਮ ਵਰਕਰ ਅਤੇ ਅਹੁਦੇਦਾਰ ਵੱਖ-ਵੱਖ ਵਾਰਡਾਂ ਤੋਂ ਚੋਣ ਲੜਨ ਲਈ ਆਪਣੀਆਂ ਅਰਜ਼ੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਖੁੱਲ੍ਹੇ ਤੌਰ ’ਤੇ ਹਰ ਉਸ ਵਿਅਕਤੀ ਦਾ ਸਵਾਗਤ ਕੀਤਾ ਜਾ ਰਿਹਾ ਹੈ ਜੋ ਭਾਜਪਾ ਦੀ ਟਿਕਟ ’ਤੇ ਚੋਣ ਲੜਨਾ ਚਾਹੁੰਦਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਦੌਰਾਨ ਪਾਰਟੀ ਪ੍ਰਤੀ ਨਿਸ਼ਠਾ, ਸਮਾਜਿਕ ਛਵੀ ਅਤੇ ਲੋਕਾਂ ਨਾਲ ਜੁੜਾਅ ਨੂੰ ਮੁੱਖ ਆਧਾਰ ਬਣਾਇਆ ਜਾਵੇਗਾ।
BJP Punjab News: ਚੋਣਾਂ ਤੋਂ ਪਹਿਲਾਂ ਭਾਜਪਾ ਦੀ ਨਵੀਂ ਰਣਨੀਤੀ ਤੈਅ, ਜਾਣੋ ਵਿਜੈ ਸ਼ਰਮਾ ਨੇ ਕੀ ਕਿਹਾ
ਉਨ੍ਹਾਂ ਕਿਹਾ ਕਿ ਚੋਣਾਂ ਦੀ ਅਧਿਕਾਰਿਕ ਘੋਸ਼ਣਾ ਤੱਕ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਜਾਰੀ ਰਹੇਗੀ। ਪਾਰਟੀ ਵੱਲੋਂ ਪਹਿਲਾਂ ਆਪਣੇ ਪੁਰਾਣੇ ਅਤੇ ਸਰਗਰਮ ਵਰਕਰਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ 25 ਦੇ 25 ਵਾਰਡਾਂ ਵਿੱਚ ਭਾਜਪਾ ਮਜ਼ਬੂਤ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ ਅਤੇ ਪਾਰਟੀ ਦੀ ਰਣਨੀਤੀ ਸਿਰਫ਼ ਚੋਣ ਲੜਨ ਦੀ ਨਹੀਂ, ਸਗੋਂ ਹਰ ਵਾਰਡ ਜਿੱਤਣ ਦੀ ਹੈ। ਵਿਜੈ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ ਦੋਵਾਂ ਥਾਵਾਂ ’ਤੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਵਾਲੀ ਇਹ ਧਾਰਣਾ ਹੁਣ ਖਤਮ ਹੋ ਚੁੱਕੀ ਹੈ ਕਿ ਭਾਜਪਾ ਸਿਰਫ਼ ਸ਼ਹਿਰਾਂ ਦੀ ਪਾਰਟੀ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਉਹ ਲਗਾਤਾਰ ਪੇਂਡੂ ਖੇਤਰਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ।
ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ’ਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਲੋਕ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਨੂੰ ਭੇਜੇ ਜਾਣ ਵਾਲੇ ਫੰਡਾਂ ਦੀ ਸਹੀ ਵਰਤੋਂ ਨਹੀਂ ਹੋ ਰਹੀ ਅਤੇ ਕਈ ਵਿਕਾਸ ਕਾਰਜ ਅਜੇ ਵੀ ਲਟਕੇ ਪਏ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਨਵੀਂ ਵਾਰਡਬੰਦੀ ਨੂੰ ਲੈ ਕੇ ਲੋਕਾਂ ਵਿੱਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਸਬੰਧੀ ਮਾਮਲਾ ਅਦਾਲਤ ਵਿੱਚ ਵੀ ਚੱਲ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਜਨਤਾ ਭਾਜਪਾ ’ਤੇ ਵਿਸ਼ਵਾਸ ਕਰ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਵੱਡਾ ਸਮਰਥਨ ਮਿਲੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਕਿਹਾ ਕਿ ਭਾਜਪਾ ਹੁਣ ਜ਼ਮੀਨੀ ਪੱਧਰ ’ਤੇ ਕਾਫ਼ੀ ਮਜ਼ਬੂਤ ਹੋ ਚੁੱਕੀ ਹੈ, ਜਿਸ ਦੇ ਨਤੀਜੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੇਖਣ ਨੂੰ ਮਿਲਣਗੇ।
Punjab News: ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ 'ਸਿਉਂਕ' ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ : ਕੁਲਦੀਪ ਧਾਲੀਵਾਲ
ਧਾਲੀਵਾਲ ਦਾ ਕਾਂਗਰਸ 'ਤੇ ਹਮਲਾ, ਕਿਹਾ- 75 ਸਾਲਾਂ ਤੱਕ ਪੰਜਾਬ ਨੂੰ ਲੁੱਟਣ ਵਾਲੀ ਕਾਂਗਰਸ ਖੁਦ ਅਸਲੀ ਸਿਉਂਕ ਹੈ
ਸੰਗਰੂਰ ਤੋਂ ਉੱਠੀ ਇਨਕਲਾਬੀ ਲਹਿਰ 2027 ਵਿੱਚ ਬਾਜਵਾ ਦੇ ਗੜ੍ਹ ਕਾਦੀਆਂ ਤਕ ਪਹੁੰਚੇਗੀ ਅਤੇ ਪੰਜਾਬ ਚੋਂ ਪੂਰੀ ਕਾਂਗਰਸ ਦਾ ਸਫਾਇਆ ਕਰੇਗੀ: ਧਾਲੀਵਾਲ
Punjab News:
Punjab News: ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ 'ਸਿਉਂਕ' ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ : ਕੁਲਦੀਪ ਧਾਲੀਵਾਲ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ 'ਸਿਉਂਕ' ਪੈਦਾ ਕਰਨ ਵਾਲੀ ਧਰਤੀ ਦੱਸਣ ਵਾਲੇ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ। ਧਾਲੀਵਾਲ ਨੇ ਇਸ ਨੂੰ ਬਾਜਵਾ ਦੀ ਘਟੀਆ ਮਾਨਸਿਕਤਾ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਪ੍ਰਤੀ ਉਨ੍ਹਾਂ ਦੀ ਅਗਿਆਨਤਾ ਦਾ ਪ੍ਰਤੀਕ ਕਰਾਰ ਦਿੱਤਾ।
ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਬੋਲਣ ਤੋਂ ਪਹਿਲਾਂ ਸੰਗਰੂਰ ਦਾ ਇਤਿਹਾਸ ਪੜ੍ਹ ਲੈਣਾ ਚਾਹੀਦਾ ਸੀ। ਜਿਸ ਧਰਤੀ ਨੇ ਸ਼ਹੀਦ-ਏ-ਆਜ਼ਮ ਊਧਮ ਸਿੰਘ, ਸੇਵਾ ਸਿੰਘ ਠੀਕਰੀਵਾਲਾ ਵਰਗੇ ਮਹਾਨ ਦੇਸ਼ ਭਗਤ, ਨਾਮਧਾਰੀ ਕੂਕਾ ਲਹਿਰ ਅਤੇ ਰਿਆਸਤੀ ਅੰਦੋਲਨਾਂ ਨੂੰ ਜਨਮ ਦਿੱਤਾ, ਉਸ ਨੂੰ 'ਸਿਉਂਕ' ਕਹਿਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਉਹ ਜ਼ਿਲ੍ਹਾ ਹੈ ਜਿਸ ਨੇ ਹਮੇਸ਼ਾ ਇਨਕਲਾਬੀ ਲਹਿਰਾਂ ਦੀ ਅਗਵਾਈ ਕੀਤੀ ਹੈ, ਚਾਹੇ ਉਹ ਆਜ਼ਾਦੀ ਦੀ ਜੰਗ ਹੋਵੇ ਜਾਂ ਹਾਲੀਆ ਕਿਸਾਨ ਅੰਦੋਲਨ।
ਧਾਲੀਵਾਲ ਦਾ ਬਾਜਵਾ ਨੂੰ ਸਵਾਲ- ਕਾਂਗਰਸੀ ਆਗੂ ਸੰਤ ਰਾਮ ਸਿੰਗਲਾ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਸੁਤੰਤਰਤਾ ਸੈਨਾਨੀ ਪਿਤਾ ਹੀਰਾ ਸਿੰਘ ਭੱਠਲ ਵੀ 'ਸਿਉਂਕ' ਸਨ?
ਧਾਲੀਵਾਲ ਨੇ ਸਵਾਲ ਕੀਤਾ ਕਿ ਬਾਜਵਾ ਜਿਸ ਕਾਂਗਰਸੀ ਆਗੂ ਸੰਤ ਰਾਮ ਸਿੰਗਲਾ ਦੀ ਬਰਸੀ 'ਤੇ ਬੋਲ ਰਹੇ ਸਨ, ਕੀ ਉਹ ਵੀ 'ਸਿਉਂਕ' ਸਨ? ਉਨ੍ਹਾਂ ਕਿਹਾ ਕਿ ਉੱਥੇ ਮੌਜੂਦ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਜ਼ਮੀਰ ਨੇ ਉਨ੍ਹਾਂ ਨੂੰ ਕਿਵੇਂ ਨਹੀਂ ਟੋਕਿਆ ਕਿ ਬਾਜਵਾ ਸੰਗਰੂਰ ਦੀ ਧਰਤੀ ਨੂੰ ਕੀ ਕਹਿ ਰਹੇ ਹਨ? ਕੀ ਬਾਜਵਾ ਅਨੁਸਾਰ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਸੁਤੰਤਰਤਾ ਸੈਨਾਨੀ ਪਿਤਾ ਹੀਰਾ ਸਿੰਘ ਭੱਠਲ ਵੀ 'ਸਿਉਂਕ' ਸਨ? ਬਾਜਵਾ ਨੂੰ ਪੰਜਾਬ ਦੇ ਲੋਕਾਂ ਅਤੇ ਸੰਗਰੂਰ ਦੇ ਨਿਵਾਸੀਆਂ ਤੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।
ਕਾਂਗਰਸ 'ਤੇ ਪਲਟਵਾਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਉਹ 'ਸਿਉਂਕ' ਹੈ ਜਿਸ ਨੇ 75 ਸਾਲਾਂ ਤੱਕ ਦੇਸ਼ ਅਤੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਬਾਜਵਾ ਸਾਹਿਬ, ਤੁਸੀਂ ਉਸ ਪਾਰਟੀ ਦੇ ਨੇਤਾ ਹੋ ਜਿਸ ਨੇ ਪੰਜਾਬ ਵਿੱਚ ਐਮਰਜੈਂਸੀ ਲਗਾਈ, ਆਪ੍ਰੇਸ਼ਨ ਬਲੂ ਸਟਾਰ ਕੀਤਾ, ਸਿੱਖਾਂ ਦਾ ਕਤਲੇਆਮ ਕੀਤਾ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਰਵਾ ਦਿੱਤਾ। ਕੋਲਾ ਘੁਟਾਲੇ ਤੋਂ ਲੈ ਕੇ ਕੈਪਟਨ ਸਰਕਾਰ ਵੇਲੇ ਸਾਧੂ ਸਿੰਘ ਧਰਮਸੋਤ ਅਤੇ ਆਸ਼ੂ ਵਰਗੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਤੱਕ, ਤੁਹਾਡੀ ਪਾਰਟੀ ਨੇ ਪੰਜਾਬ ਨੂੰ ਕੇਵਲ ਬਰਬਾਦ ਹੀ ਕੀਤਾ ਹੈ।
ਇਹ ਵੀ ਪੜ੍ਹੋ: Mukh Mantri Sehat Yojna: ਇੱਕ 'ਪਿਤਾ' ਲਈ ਵੱਡੀ ਰਾਹਤ:'ਮੁੱਖ ਮੰਤਰੀ ਸਿਹਤ ਯੋਜਨਾ'ਤਹਿਤ ਚਾਰ ਮਹੀਨੇ ਦੀ ਦਿਲਜੋਤ ਦਾ ਮੁਫ਼ਤ ਇਲਾਜ!
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਈ ਸਾਧਾਰਨ ਪਾਰਟੀ ਨਹੀਂ, ਸਗੋਂ ਸੰਗਰੂਰ ਦੀ ਇਸੇ ਕ੍ਰਾਂਤੀਕਾਰੀ ਮਿੱਟੀ ਤੋਂ ਉੱਠੀ ਇੱਕ ਲਹਿਰ ਹੈ, ਜਿਸ ਨੇ ਕੈਪਟਨ ਅਮਰਿੰਦਰ ਸਿੰਘ, ਬਾਦਲ ਪਰਿਵਾਰ ਅਤੇ ਭੱਠਲ ਵਰਗੇ ਵੱਡੇ-ਵੱਡੇ ਸਿਆਸੀ ਕਿਲ੍ਹਿਆਂ ਦੀਆਂ ਜੜ੍ਹਾਂ ਹਿਲਾ ਦਿੱਤੀਆਂ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਲਹਿਰ ਸੰਗਰੂਰ ਤੋਂ ਚੱਲੀ ਸੀ, ਉਹ 2027 ਵਿੱਚ ਬਾਜਵਾ ਦੇ ਗੜ੍ਹ ਕਾਦੀਆਂ ਤੱਕ ਪਹੁੰਚੇਗੀ ਅਤੇ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਵੇਗੀ। ਪਿਛਲੀ ਵਾਰ 92 ਸੀਟਾਂ ਆਈਆਂ ਸਨ, ਅਗਲੀ ਵਾਰ 100 ਤੋਂ ਪਾਰ ਹੋਣਗੀਆਂ ਕਿਉਂਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਦੀ 'ਲੁੱਟ ਅਤੇ ਕੁੱਟ' ਵਾਲੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕਰਨਗੇ।
Punjab Politics: (ਅਨਿਲ ਲੁਟਾਵਾ) ਅਮਲੋਹ। ਕਾਂਗਰਸ ਪਾਰਟੀ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀਆਂ ਯੋਗ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਅੱਜ ਕਰਮਜੀਤ ਸਿੰਘ ਰੰਧਾਵਾ ਪ੍ਰਧਾਨ ਗੁਰਦੁਆਰਾ ਸਾਹਿਬ ਅਮਲੋਹ, ਗੁਰਲਾਲ ਸਿੰਘ ਖਜਾਨਚੀ, ਸੂਬੇਦਾਰ ਕੇਵਲ ਸਿੰਘ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਚਰਨਜੀਤ ਸਿੰਘ, ਪਰਮਜੀਤ ਸਿੰਘ, ਕਰਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ ਮੱਕੂ ਵੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ।
ਇਹ ਵੀ ਪੜ੍ਹੋ: Sirsa News: ਸਾਵਧਾਨ! ਨੌਸਰਬਾਜ਼ਾਂ ਕੱਢਿਆ ਠੱਗੀ ਦਾ ਨਵਾਂ ਤਰੀਕਾ, ਤੁਹਾਡੇ ਕੋਲ ਵੀ ਆ ਸਕਦਾ ਹੈ ਇਹ ਮੈਸੇਜ਼
ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਣ ‘ਤੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਸਿਧਾਂਤਾਂ ਨਾਲ ਜੁੜ ਰਹੇ ਹਨ। ਰਣਦੀਪ ਨਾਭਾ ਨੇ ਭਰੋਸਾ ਦਵਾਇਆ ਕਿ ਪਾਰਟੀ ‘ਚ ਸ਼ਾਮਿਲ ਹੋਏ ਹਰ ਵਰਕਰ ਨੂੰ ਪੂਰਾ ਸਨਮਾਨ ਮਿਲੇਗਾ ਅਤੇ ਉਨ੍ਹਾਂ ਦੀ ਭੂਮਿਕਾ ਲੋਕਾਂ ਦੀ ਸੇਵਾ ‘ਚ ਮਹੱਤਵਪੂਰਣ ਰਹੇਗੀ।
ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਕੌਂਸਲਰ ਗੁਰਮੀਤ ਕੌਰ, ਰੂਪ ਸਿੰਘ ਫੌਜੀ, ਕੌਂਸਲਰ ਕੁਲਵਿੰਦਰ ਸਿੰਘ, ਕੌਂਸਲਰ ਪੂਨਮ ਜਿੰਦਲ, ਕੌਂਸਲਰ ਜਸਵਿੰਦਰ ਸਿੰਘ, ਹੈਪੀ ਸੂਦ ਸਾਬਕਾ ਨਗਰ ਕੌਂਸਲ ਪ੍ਰਧਾਨ, ਮਹਿੰਦਰ ਪਜਨੀ, ਰਾਕੇਸ਼ ਕੁਮਾਰ ਗੋਗੀ, ਪੰਮੀ ਜਿੰਦਲ, ਬਲਜਿੰਦਰ ਘੁੱਕਰੀ, ਹਰਦੀਪ ਬਦੇਸ਼ਾਂ, ਗੌਰਵ ਪ੍ਰਭਾਕਰ, ਗੁਰਦਿੱਤ ਸਿਵਾ, ਹਰਵਿੰਦਰ ਸਿੰਘ, ਮਾਸਟਰ ਸਰਵਨ ਸਿੰਘ, ਗੁਰਬਚਨ ਕਾਹਨਪੁਰਾ ਲਵਪ੍ਰੀਤ ਕਾਹਨਪੁਰਾ, ਸੁੱਖਾ ਖੁੰਮਣਾ, ਪੀ ਏ ਮਨਪ੍ਰੀਤ ਸਿੰਘ ਮਿੰਟਾ ਆਦਿ ਮੌਜੂਦ ਸਨ।
Punjab Election Campaign: ਬੀਬੀ ਮਨਦੀਪ ਕੌਰ ਨਾਗਰਾ ਨੇ ਗੁਰਬਰਿੰਦਰ ਸਿੰਘ ਭਗੜਾਣਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
Punjab Election Campaign: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ । ਅੱਜ ਬੀਬੀ ਮਨਦੀਪ ਕੌਰ ਨਾਗਰਾ ਨੇ ਜ਼ਿਲ੍ਹਾ ਪ੍ਰੀਸ਼ਦ ਜੋਨ ਖੇੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਵਰਿੰਦਰ ਸਿੰਘ ਭਗੜਾਣਾ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਾਂਗਰਸ ਪਾਰਟੀ ਦੇ ਵਿਕਾਸ ਮੂਲਕ ਏਜੰਡੇ ਬਾਰੇ ਜਾਣਕਾਰੀ ਦਿੱਤੀ।
ਬੀਬੀ ਮਨਦੀਪ ਕੌਰ ਨਾਗਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵੱਡੇ–ਵੱਡੇ ਵਾਅਦਿਆਂ ’ਤੇ ਇੱਕ ਵੀ ਕੰਮ ਪੂਰਾ ਨਹੀਂ ਕੀਤਾ। ਚੋਣਾਂ ਤੋਂ ਪਹਿਲਾਂ ਦਿੱਤੇ ਗਏ ਸੁਪਨੇ ਸਿਰਫ਼ ਚੋਣੀ ਜੁਮਲੇ ਸਾਬਤ ਹੋਏ ਹਨ। ਲੋਕਾਂ ਨੂੰ ਮੁਫ਼ਤ ਬਿਜਲੀ, ਨੌਕਰੀਆਂ, ਨਸ਼ਾ ਮੁਕਤ ਪੰਜਾਬ ਅਤੇ ਕਾਨੂੰਨ–ਵਿਵਸਥਾ ਸੁਧਾਰ ਦੇ ਨਾਂਅ ’ਤੇ ਗੁੰਮਰਾਹ ਕੀਤਾ ਗਿਆ, ਪਰ ਜ਼ਮੀਨੀ ਹਕੀਕਤ ਇਸਦੇ ਬਿਲਕੁਲ ਉਲਟ ਹੈ। ਉਨ੍ਹਾਂ ਨੇ ਕਿਹਾ ਕਿ ਇਹ ਚੋਣ ਲੋਕਾਂ ਨੂੰ ਮੌਕਾ ਦਿੰਦੀ ਹੈ ਕਿ ਨਾਕਾਮ ਅਤੇ ਝੂਠੀ ਸਰਕਾਰ ਨੂੰ ਸਬਕ ਸਿਖਾਇਆ ਜਾਵੇ ਅਤੇ ਕਾਂਗਰਸ ਪਾਰਟੀ ਦੇ ਉਨ੍ਹਾਂ ਉਮੀਦਵਾਰਾਂ ਨੂੰ ਜਿੱਤਾਇਆ ਜਾਵੇ ਜੋ ਪਿੰਡਾਂ ਦੀਆਂ ਅਸਲੀ ਜ਼ਰੂਰਤਾਂ ਨੂੰ ਸਮਝਦੇ ਹਨ ਅਤੇ ਵਿਕਾਸ ਲਈ ਵਚਨਬੱਧ ਹਨ।
ਇਹ ਵੀ ਪੜ੍ਹੋ: Supreme Court: ਸੁਪਰੀਮ ਕੋਰਟ ਨੇ ਬੀਐਲਓਜ਼ ਦੀ ਸੁਰੱਖਿਆ ‘ਤੇ ਜਾਰੀ ਕੀਤਾ ਨੋਟਿਸ
ਬੀਬੀ ਮਨਦੀਪ ਕੌਰ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਸਮੁੱਚੇ ਵਿਕਾਸ ਨੂੰ ਆਪਣੀ ਪਹਿਲ ਦਿੱਤੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਲੋਕ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਆਪਣੀ ਕੀਮਤੀ ਵੋਟ ਪਾ ਕੇ ਜਿੱਤਾਏ, ਤਾਂ ਜੋ ਖੇਤਰ ਦੇ ਵਿਕਾਸ ਦੇ ਕੰਮ ਹੋਰ ਤੇਜ਼ੀ ਨਾਲ ਕੀਤੇ ਜਾ ਸਕਣ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਖੇੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਬਰਿੰਦਰ ਸਿੰਘ ਭਗੜਾਣਾ, ਸਾਬਕਾ ਸਰਪੰਚ ਰਣਜੀਤ ਸਿੰਘ, ਗੁਰਿੰਦਰ ਸਿੰਘ ਪੰਚ, ਪਰਮਿੰਦਰ ਸਿੰਘ, ਜਸਵੀਰ ਕੌਰ, ਮਾਸਟਰ ਰਵਿੰਦਰ ਸਿੰਘ ਹਰੀਪੁਰ, ਦਲਜੀਤ ਕੌਰ, ਜਸਵਿੰਦਰ ਸਿੰਘ ਸੈਣੀ, ਪਰਮਿੰਦਰ ਸਿੰਘ, ਸਿਮਰਜੋਤ ਸਿੰਘ, ਜਸਵੰਤ ਸਿੰਘ ਫੌਜੀ, ਜਗਮੀਤ ਸਿੰਘ, ਮਨੋਹਰ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਯੁਵਰਾਜ ਸਿੰਘ ਆਦਿ ਹਾਜ਼ਰ ਸਨ।
Tarn Taran Election Victory: ਤਰਨਤਾਰਨ ਦੀ ਜਿੱਤ ਨੇ ਸਾਬਤ ਕੀਤਾ ਲੋਕ ਆਪ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ : ਵਿਧਾਇਕ ਗੈਰੀ ਬੜਿੰਗ
ਲੋਕ ਆਮ ਆਦਮੀ ਪਾਰਟੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ :ਵਿਧਾਇਕ ਗੈਰੀ ਬੜਿੰਗ
ਵਿਧਾਇਕ ਗੈਰੀ ਬੜਿੰਗ ਨੇ ਤਰਨਤਾਰਨ ਵਿਖੇ ਆਪ ਉਮੀਦਵਾਰ ਦੀ ਹੋਈ ਜਿੱਤ ਦੀ ਖੁਸ਼ੀ ਆਗੂਆਂ ਅਤੇ ਵਰਕਰਾਂ ਨਾਲ ਸਾਂਝੀ ਕੀਤੀ
Tarn Taran Election Victory: (ਅਨਿਲ ਲੁਟਾਵਾ) ਅਮਲੋਹ। ਤਰਨਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ’ਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਲੱਡੂ ਵੀ ਵੰਡੇ ਗਏ। ਉਹਨਾਂ ਤਰਨਤਾਰਨ ਦੇ ਸਾਰੇ ਵੋਟਰਾਂ ਦਾ ਖ਼ਾਸ ਧੰਨਵਾਦ ਕੀਤਾ ਜਿਨ੍ਹਾਂ ਨੇ ਪਾਰਟੀ ’ਤੇ ਭਰੋਸਾ ਕਰਦੇ ਹੋਏ ਜਿੱਤ ਦਿਲਾਈ। ਉਹਨਾਂ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਲੋਕ ਆਪ ਸਰਕਾਰ ਦੀਆਂ ਨੀਤੀਆਂ ਨਾਲ ਖੁਸ਼ ਹਨ ਅਤੇ ਆਮ ਆਦਮੀ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।
ਗੈਰੀ ਬੜਿੰਗ ਨੇ ਕਿਹਾ ਕਿ ਇਹ ਜਿੱਤ ਨੇ ਵਿਰੋਧੀ ਪਾਰਟੀਆਂ ਦੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਹਨ ਅਤੇ ਕਾਂਗਰਸੀ 2027 ਵਿੱਚ ਕਾਂਗਰਸ ਦੀ ਸਰਕਾਰ ਬਣਨ ਦੇ ਜਿਹੜੇ ਸੁਪਨੇ ਦੇਖਣ ਲੱਗ ਪਏ ਸਨ, ਉਹਨਾਂ ’ਤੇ ਤਰਨਤਾਰਨ ਜ਼ਿਮਨੀ ਚੋਣ ਦੀ ਜਿੱਤ ਨੇ ਪਾਣੀ ਫੇਰ ਦਿੱਤਾ ਹੈ। ਉਹਨਾਂ ਕਿਹਾ ਕਿ ਪਾਰਟੀ ਦੀ ਇਹ ਜਿੱਤ ਆਉਣ ਵਾਲੀਆਂ ਚੋਣਾਂ ਲਈ ਵੀ ਚੰਗੇ ਸੰਕੇਤ ਹਨ ਅਤੇ ਲੋਕਾਂ ਦੀ ਇਹ ਸਮਰਥਨ ਲੰਬੇ ਸਮੇਂ ਤੱਕ ਬਣਿਆ ਰਹੇਗਾ।
ਇਹ ਵੀ ਪੜ੍ਹੋ: Tarn Taran Bypoll 2025: ਤਰਨਤਾਰਨ ’ਚ ਜਿੱਤ ਤੋਂ ਬਾਅਦ ਆਪ ਦਾ ਪਹਿਲਾ ਬਿਆਨ, ਜਾਣੋ ਕੀ ਬੋਲੇ ਅਮਨ ਅਰੋੜਾ
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਨਗਰ ਕੌਂਸਲ ਅਮਲੋਹ ਦੇ ਕਾਰਜਕਾਰੀ ਪ੍ਰਧਾਨ ਵਿੱਕੀ ਮਿੱਤਲ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਆੜਤੀਆਂ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਯਾਦਵਿੰਦਰ ਸਿੰਘ ਲੱਕੀ ਭਲਵਾਨ ਸਲਾਣਾ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਪ੍ਰਧਾਨ ਪ੍ਰਦੀਪ ਸਿੰਘ ਕੁੰਜਾਰੀ, ਕੁਲਜੀਤ ਸਿੰਘ ਨਰਾਇਣਗੜ੍ਹ, ਰਣਜੀਤ ਸਿੰਘ ਪਨਾਗ, ਸਰਪੰਚ ਹਰਦੀਪ ਸਿੰਘ ਮਛਰਾਏ, ਸਰਪੰਚ ਲਖਵੀਰ ਸਿੰਘ ਲੱਖਾ ਦੀਵਾ,
ਕੌਂਸਲਰ ਅਤੁੱਲ ਲੁਟਾਵਾ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਰਾਜਿੰਦਰ ਸਿੰਘ ਟਿੱਬੀ, ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ, ਜਸਮੇਲ ਸਿੰਘ ਸਰਪੰਚ ਮਾਨਗੜ੍ਹ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਐਡਵੋਕੇਟ ਕਮਲਪ੍ਰੀਤ ਸਿੰਘ ਮਾਨ, ਤਰਨਦੀਪ ਸਿੰਘ ਬਦੇਸ਼ਾਂ, ਸਰਪੰਚ ਮਨਿੰਦਰ ਮਿੰਦੂ ਹੈਬਤਪੁਰ, ਸਰਪੰਚ ਗੁਰਵਿੰਦਰ ਸਿੰਘ ਮੀਆਂਪੁਰ, ਰਾਜਵੀਰ ਸਿੰਘ ਸੌਟੀ, ਪਾਲੀ ਅਰੋੜਾ, ਜਗਤਾਰ ਸਿੰਘ ਮੀਤ ਪ੍ਰਧਾਨ, ਸਵਰਨਜੀਤ ਸਿੰਘ ਮਾਹੀ, ਕੁਲਦੀਪ ਸਿੰਘ ਦੀਪਾ, ਦਫ਼ਤਰ ਇੰਚਾਰਜ ਲਤਾ ਠਾਕੁਰ, ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਤਰਨਤਾਰਨ ਦੀ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਅਤੇ ਲੱਡੂ ਵੰਡੇ ਗਏ। Tarn Taran Election Victory
Punjab Congress: ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਲੀਡਰ ਕਾਂਗਰਸ ’ਚ ਸ਼ਾਮਲ
ਆਉਂਦੇ ਦਿਨਾਂ ਦੌਰਾਨ ਅਜਿਹੇ ਹੋਰ ਮਾਮਲੇ ਦੇਖਣ ਨੂੰ ਮਿਲਣਗੇ : ਬਘੇਲ
Punjab Congress: (ਅਸ਼ਵਨੀ ਚਾਵਲਾ) ਚੰਡੀਗੜ। ਸ਼੍ਰੋਮਣੀ ਅਕਾਲੀ ਦਲ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਤਿੰਨ ਪ੍ਰਮੁੱਖ ਆਗੂਆਂ ਨੇ ਸੋਮਵਾਰ ਨੂੰ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਹਾਸ਼ਲ ਕਰ ਲਈ ਗਈ ਹੈ। ਕਾਂਗਰਸ ਪਾਰਟੀ ਸੁਨਾਮ ਤੋਂ ਰਜਿੰਦਰ ਦੀਪਾ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਅਤੇ ਅਨਿਲ ਠਾਕੁਰ ਨੂੰ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਇੰਚਾਰਜ ਪੰਜਾਬ ਭੂਪੇਸ਼ ਬਘੇਲ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ।
ਇਹ ਵੀ ਪੜ੍ਹੋ: Ludhiana West Byepoll: ਕੱਲ੍ਹ ਰੁਕ ਜਾਵੇਗਾ ਪ੍ਰਚਾਰ, 19 ਜੂਨ ਨੂੰ ਪੈਣਗੀਆਂ ਵੋਟਾਂ
ਇਸ ਮੌਕੇ ਇਨਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ, ਬਘੇਲ ਨੇ ਕਿਹਾ ਕਿ ਇਹ ਕਾਂਗਰਸ ਲਈ ਇੱਕ ਸਵਾਗਤਯੋਗ ਘਟਨਾ ਹੈ, ਕਿਉਂਕਿ ਪੰਜਾਬ ਭਰ ਵਿੱਚ ਕਾਂਗਰਸ ਦੀ ਸੱਤਾ ਵਿਚ ਵਾਪਸੀ ਦਾ ਮਾਹੌਲ ਬਣਿਆ ਹੋਇਆ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਵਾਪਰਨ ਵਾਲੀਆਂ ਘਟਨਾਵਾਂ ਦਾ ਪਰਛਾਵਾਂ ਹੁਣ ਤੋਂ ਨਜ਼ਰ ਆਉਣ ਲੱਗਾ ਹੈ। ਇਸ ਲੜੀ ਹੇਠ, ਆਉਂਦੇ ਦਿਨਾਂ ਦੌਰਾਨ ਕਈ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਉਤਸੁਕ ਹਨ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਆਗੂ ਵੀ ਪਾਰਟੀ ਵਿਚ ਸ਼ਾਮਲ ਹੋਣਗੇ।
ਇਸ ਮੌਕੇ ਸੰਬੋਧਨ, ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਨੇ ਕਿਹਾ ਕਿ ਇਹ ਗੱਲ ਕੰਧ ’ਤੇ ਲਿਖੀ ਹੋਈ ਹੈ ਕਿ ਕਾਂਗਰਸ ਸੱਤਾ ਵਿਚ ਵਾਪਸ ਆ ਰਹੀ ਹੈ। ਉਨਾਂ ਖੁਲਾਸਾ ਕੀਤਾ ਕਿ ਹੋਰ ਪਾਰਟੀਆਂ ਦੇ ਕਈ ਆਗੂ ਉਨਾਂ ਦੇ ਸੰਪਰਕ ਵਿੱਚ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਜਿਨਾਂ ਆਗੂਆਂ ਨੂੰ ਜਲਦੀ ਹੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ। Punjab Congress
Punjab Politics : ਪੰਜਾਬ ’ਚ ਕਾਨੂੰਨ-ਵਿਵਸਥਾ ’ਤੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਸਰਕਾਰ ਦੀ ਤਾਰੀਫ਼ ਕੀਤੀ ਹੈ। 25 ਮਾਰਚ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਸ਼੍ਰੀ ਗੁਰੂ ਰਵਿਦਾਸ ਬਾਣੀ ਸਟੱਡੀ ਸੈਂਟਰ ਦੇ ਉਦਘਾਟਨ ਤੋਂ ਬਾਅਦ ਆਪਣੇ ਸੰਬੋਧਨ ‘ਚ ਉਨ੍ਹਾਂ ਕਿਹਾ ਕਿ ‘ਕੁਝ ਲੋਕਾਂ ਨੇ ਪਹਿਲਾਂ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਅਸੀਂ ਪੰਜਾਬ ਦਾ ਮਾਹੌਲ ਖਰਾਬ ਨਹੀਂ ਹੋਣ ਦੇਵਾਂਗੇ।’ ਇਹ ਵਾਪਰਦਾ ਹੈ ਉਨ੍ਹਾਂ ਕਿਹਾ ਕਿ ਕਈ ਵਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਖ਼ਤ ਫੈਸਲੇ ਲੈਣੇ ਪੈਂਦੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਏ ਹਨ।
ਬਿਨ੍ਹਾਂ ਗੋਲੀਬਾਰੀ ਕੀਤੇ ਸਥਿਤੀ ’ਤੇ ਪਾਇਆ ਕਾਬੂ : Punjab Politics
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਥਿਤੀ ਨੂੰ ਬਹੁਤ ਵਧੀਆ ਢੰਗ ਨਾਲ ਸੰਭਾਲਿਆ ਅਤੇ ਇੱਕ ਵੀ ਗੋਲੀ ਚਲਾਈ ਜਾਂ ਕੋਈ ਖੂਨ ਵਹਾਏ ਬਿਨਾਂ ਸਾਰੀ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਜੋ ਲੋਕ ਪੰਜਾਬ ਦੀ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਅੱਜ ਡਰ ਦੇ ਮਾਰੇ ਭੱਜ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਜਾਂ ਨਸ਼ੀਲੇ ਪਦਾਰਥ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਵਿਰੋਧੀਆਂ ਨੂੰ ਰੋਕਣਾ ਤੇ ਪਰੇਸ਼ਾਨ ਕਰਨਾ ਕਾਂਗਰਸ ਦੀ ਆਦਤ : ਮੋਦੀ
PM Modi ਪੀਐਮ ਨੇ ਜਲੰਧਰ ‘ਚ ਕੀਤੀ ਵਿਸ਼ਾਲ ਰੈਲੀ
ਸੱਚ ਕਹੂੰ ਨਿਊਜ਼, ਜਲੰਧਰ : PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਵਿੱਚ ਪਹਿਲੀ ਸਰੀਰਕ ਚੋਣ ਰੈਲੀ ਦੌਰਾਨ ਪਗੜੀ ਪਹਿਨ ਕੇ ਰੈਲੀ ਵਿੱਚ ਪਹੁੰਚੇ। ਆਮ ਆਦਮੀ ਪਾਰਟੀ ‘ਤੇ ਹਮਲਾ ਕਰਦੇ ਹੋਏ ਪੀ.ਐੱਮ ਨੇ ਕਿਹਾ ਕਿ ਗਲੀ-ਮੁਹੱਲੇ ‘ਚ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਮਾਹਿਰ ਹਨ। ਪੰਜਾਬ ਨੂੰ ਇਨ੍ਹਾਂ ਤੋਂ ਸੁਚੇਤ ਰਹਿਣਾ ਪਵੇਗਾ। ਉਹ ਪੰਜਾਬ ਨੂੰ ਡਰੱਗ ਮਾਫੀਆ ਦੇ ਹਵਾਲੇ ਕਰਨਾ ਚਾਹੁੰਦੇ ਹਨ। ਇਹ ਉਹੀ ਲੋਕ ਹਨ ਜੋ ਸਰਜੀਕਲ ਸਟ੍ਰਾਈਕ ‘ਤੇ ਸਬੂਤ ਮੰਗ ਰਹੇ ਸਨ। ਉਹ ਪਾਕਿਸਤਾਨ ਦੀ ਆਵਾਜ਼ ਵਿੱਚ ਗਾ ਰਹੇ ਸਨ।
ਕਾਂਗਰਸ ‘ਤੇ ਹਮਲਾ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਕਾਂਗਰਸ ਨੇ ਖੁਦ ਇਕਬਾਲ ਕੀਤਾ ਹੈ ਕਿ ਕੈਪਟਨ ਸਰਕਾਰ ਸਾਡੀ ਨਹੀਂ ਬਲਕਿ ਭਾਰਤ ਸਰਕਾਰ ਦੁਆਰਾ ਚਲਾਈ ਜਾ ਰਹੀ ਹੈ। ਪੰਜਾਬ ਦੀ ਕਾਂਗਰਸ ਸਰਕਾਰ ਦਿੱਲੀ ਤੋਂ ਰਿਮੋਟ ਕੰਟਰੋਲ ਰਾਹੀਂ ਇੱਕ ਪਰਿਵਾਰ ਚਲਾ ਰਹੀ ਹੈ। ਉਸ ਨੂੰ ਸੰਵਿਧਾਨ ਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਪ ਦਾ ਘੜਾ ਭਰ ਜਾਂਦਾ ਹੈ ਤਾਂ ਉਹ ਵੀ ਫਟ ਜਾਂਦਾ ਹੈ। ਇਸ ਦੀ ਸਜ਼ਾ ਕਾਂਗਰਸ ਨੂੰ ਮਿਲ ਰਹੀ ਹੈ। ਅੱਜ ਉਨ੍ਹਾਂ ਦੀ ਆਪਣੀ ਪਾਰਟੀ ਟੁੱਟ ਰਹੀ ਹੈ। ਕਾਂਗਰਸ ਦੇ ਲੋਕ ਹੀ ਆਪਣੇ ਲੀਡਰਾਂ ਨੂੰ ਨੰਗਾ ਕਰ ਰਹੇ ਹਨ। ਆਪਸ ਵਿੱਚ ਲੜ ਰਹੇ ਲੋਕ ਪੰਜਾਬ ਨੂੰ ਸਥਿਰ ਸਰਕਾਰ ਕਿਵੇਂ ਦੇ ਸਕਣਗੇ।
ਪੀਐਮ ਨੇ ਕਿਹਾ ਕਿ ਮੇਰਾ ਪੰਜਾਬ ਨਾਲ ਭਾਵਨਾਤਮਕ ਸਬੰਧ ਹੈ। ਪੰਜਾਬ ਨੇ ਮੈਨੂੰ ਰੋਟੀਆਂ ਖੁਆਈਆਂ ਜਦੋਂ ਮੈਂ ਇੱਕ ਸਧਾਰਨ ਕਾਮੇ ਵਜੋਂ ਪਿੰਡ-ਪਿੰਡ ਘੁੰਮਦਾ ਸੀ। ਪੰਜਾਬ ਨੇ ਮੈਨੂੰ ਇੰਨਾ ਕੁਝ ਦਿੱਤਾ ਹੈ ਕਿ ਮੈਂ ਇਸ ਦਾ ਕਰਜ਼ਾ ਚੁਕਾਉਣ ਲਈ ਜਿੰਨੀ ਮਿਹਨਤ ਕਰ ਸਕਦਾ ਹਾਂ ਕਰਨਾ ਚਾਹੁੰਦਾ ਹਾਂ। ਨਵਾਂ ਪੰਜਾਬ ਬਣਾਉਣ ਲਈ ਮੇਰੀ ਇਹ ਸੇਵਾ ਜੁੜ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ