Killings - Sach Kahoon Punjabi

ਟ੍ਰੰਪ ਨੂੰ ਖਸ਼ੋਗੀ ਦੀ ਹੱਤਿਆ ਦਾ ਟੇਪ ਸੁਣਨਾ ਚਾਹੀਦਾ : ਸੀਨੇਟਰ
ਨਿਊਯਾਰਕ। ਅਮੇਰਿਕੀ ਸੀਨੇਟਰ ਡਿਯਾਨੇ ਫੀਨਸਟੀਨ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੂੰ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਦੇ ਟੇਪ ਨੂੰ ਸੁਨਣਾ ਚਾਹੀਦਾ ਹੈ ਅਤੇ ਸਭਦੀ ਕ੍ਰਾਉਨ ਪ੍ਰਿੰਸ ਮੋਹਮਮੱਦ ਬਿਨ ਸਲਮਾਨ ਨੂੰ ਹੱਤਿਆ ਲਈ ਜਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ। ਸ੍ਰੀ ਫੀਨਸਟੀਨ ਨੇ ਵੀਰਵੀਰ ਨੂੰ ਜਾਰੀ ਬਿਆਨ ‘ਚ ਕਿਹਾ,” ਮੈਂ ਸ੍ਰੀ ਟ੍ਰੰਪ ਤੋਂ ਬੇਨਤੀ ਕਰਦਾ ਹਾਂ ਕਿ ਉਹ ਇਹ ਆਡਿਓ ਟੇਪ ਸਮੇਤ ਸਾਰੀ ਖੁਫੀਆ ਜਾਣਕਾਰੀ ਸਮੀਖਿਆ ਕਰਨ ਅਤੇ ਸਖਤੀ ਨਾਲ ਜਵਾਬ ਦੇਣ। ਅਸੀਂ ਰਾਸ਼ਟਰਪਤੀ ਦੇ ਦੁਆਰਾ ਇਹ ਕਾਰਵਾਈ ਨਿਸ਼ਚਿਤ ਹੀ ਨਿੰਦਾ ਹੋਣੀ ਚਾਹੀਦੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਖਸ਼ੋਗੀ ਹੱਤਿਆਕਾਂਡ: ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਚੁੱਪੀ ਤੋੜੀ
ਕਿਹਾ, ਖਸ਼ੋਗੀ ਦੀ ਹੱਤਿਆ ਘੋਰ ਅਪਰਾਧ

ਰਿਆਦ, ਏਜੰਸੀ। ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ Khasogi Killings ‘ਤੇ ਚੁੱਪੀ ਤੋੜਦੇ ਹੋਏ ਕਿਹਾ ਹੈ ਕਿ ‘ਵਾਸ਼ਿੰਗਟਨ ਪੋਸਟ’ ਲਈ ਲਿਖਣ ਵਾਲੇ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਘੋਰ ਅਪਰਾਧ ਹੈ ਅਤੇ ਇਸ ਨਾਲ ਪੂਰਾ ਦੇਸ਼ ਆਹਤ ਹੈ। ਉਹਨਾਂ ਨਾਲ ਹੀ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਤੁਰਕੀ ਦੇ ਨਾਲ ਜਾਂਚ ‘ਚ ਸਹਿਯੋਗ ਦੇਣ ਸਬੰਧੀ ਸਾਰੀਆਂ ਜਰੂਰੀ ਕਾਰਵਾਈ ਪੂਰੀਆਂ ਕਰ ਲਈਆਂ ਗਈਆਂ ਹਨ। ਸ੍ਰੀ ਸਲਮਾਨ ਨੇ ਇੱਥੇ ਚੱਲ ਰਹੇ ਬਿਜਨੈਸ ਫੋਰਮ ‘ਫਿਊਚਰ ਇਨਵੈਸਟਮੈਂਟ ਇਨੀਸ਼ੀਏਟਿਵ’ ਨੂੰ ਬੁੱਧਵਾਰ ਨੂੰ ਸੰਬੋਧਤ ਹੁੰਦਿਆਂ ਇਹ ਗੱਲ ਕਹੀ। ਉਹਨਾ ਕਿਹਾ ਕਿ ਖਸ਼ੋਗੀ ਦੀ ਹੱਤਿਆ ਅਪਰਾਧ ਹੈ ਅਤੇ ਇਸ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਸ ਘਟਨਾ ਨਾਲ ਪੂਰਾ ਦੇਸ਼ ਆਹਤ ਹੈ। ਤੁਰਕੀ ਸਰਕਾਰ ਦੇ ਨਾਲ ਜਾਂਚ ‘ਚ ਸਹਿਯੋਗ ਦੇਣ ਵਾਸਤੇ ਸਾਰੀ ਕਾਨੂੰਨੀ ਕਾਰਵਾਈ ਪੂਰੀ ਕਰ ਲਈ ਗਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰੇਗੀ ਸੀਬੀਆਈ
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਪੰਜਾਬ ਸਰਕਾਰ ਨੇ ਲਿਆ ਫੈਸਲਾ

ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ‘ਚ ਵਾਧਾ

ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ ਜਾਂਚ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪਣ ਦੇ ਫੈਸਲੇ ਦਾ ਐਲਾਨ ਕੀਤਾ ਹੈ। ਇਸ ਜਾਂਚ ਦੌਰਾਨ ਪੰਜਾਬ ਪੁਲਿਸ ਦੇ ਕਈ ਸੀਨੀਅਰ ਅਧਿਕਾਰੀਆਂ ਦਾ ਨਾਂਅ ਆਉਣ ਕਾਰਨ ਮੁੱਖ ਮੰਤਰੀ ਵੱਲੋਂ ਸੀਬੀਆਈ ਨੂੰ ਇਹ ਮਾਮਲਾ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ 14 ਅਕਤੂਬਰ, 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਪੁਲਿਸ ਗੋਲੀ ਕਾਂਡ ਦੇ ਪੀੜਤਾਂ/ਪਰਿਵਾਰਾਂ ਲਈ ਮੁਆਵਜ਼ੇ ਅਤੇ ਨੌਕਰੀਆਂ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮਿਸ਼ਨ ਵੱਲੋਂ ਕੀਤੀ ਸਿਫਾਰਸ਼ ਮੁਤਾਬਕ ਮੁਆਵਜ਼ਾ ਰਾਸ਼ੀ ਵਧਾਉਣ ਦਾ ਫੈਸਲਾ ਲਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਜਿਨ੍ਹਾਂ ਵਿਅਕਤੀਆਂ ‘ਤੇ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਹੋਣ ਦੀ ਸ਼ੰਕਾ ਪ੍ਰਗਟਾਈ ਗਈ ਹੈ, ਉਨ੍ਹਾਂ ਵਿਰੁੱਧ ਆਈ. ਆਈ.ਪੀ.ਸੀ. ਦੀ ਧਾਰਾ 307 ਅਧੀਨ ਕੇਸ ਦਰਜ ਕਰਨ ਤੋਂ ਬਾਅਦ ਇਸ ਦੀ ਜਾਂਚ ਸੀ.ਬੀ.ਆਈ ਨੂੰ ਇਸ ਕਰਕੇ ਦਿੱਤੀ ਗਈ ਹੈ ਤਾਂ ਕਿ ਨਿਰਪੱਖ ਅਤੇ ਉਦੇਸ਼ਪੂਰਨ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਜਿਨ੍ਹਾਂ ਪੁਲੀਸ ਅਫਸਰਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ, ਉਨ੍ਹਾਂ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਸਬੰਧਤ ਸਾਰੇ ਦਸਤਾਵੇਜ਼ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਵਿੱਚ ਕਈ ਸੀਨੀਅਰ ਅਫਸਰ ਵੀ ਸ਼ਾਮਲ ਹੋ ਸਕਦੇ ਹਨ ਜਿਸ ਕਰਕੇ ਇਹ ਮਹਿਸੂਸ ਕੀਤਾ ਗਿਆ ਕਿ ਇਸ ਨਾਜ਼ੁਕ ਮਾਮਲੇ ਦੀ ਜਾਂਚ ਸੀ.ਬੀ.ਆਈ. ਪਾਸੋਂ ਕਰਵਾਈ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਵੱਲੋਂ 30 ਜੂਨ, 2018 ਨੂੰ ਪਹਿਲੀ ਰਿਪੋਰਟ (ਪਹਿਲਾ ਹਿੱਸਾ) ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਭਾਵੇਂ ਕਮਿਸ਼ਨ ਦੀ ਪੂਰੀ ਰਿਪੋਰਟ ਅਜੇ ਆਉਣੀ ਹੈ, ਸਰਕਾਰ ਨੇ ਕਮਿਸ਼ਨ ਵੱਲੋਂ ਹੁਣ ਤੱਕ ਕੀਤੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ : ਕੱਦੂ ਕਰ ਰਿਹਾ ਸੀ ਕਿਸਾਨ ਤਾਂ ਅਚਾਨਕ ਪਹੁੰਚ ਗਏ ਰਾਹੁਲ ਗਾਂਧੀ, ਦੇਖੋ ਤਸਵੀਰਾਂ

ਕਮਿਸ਼ਨ ਵੱਲੋਂ ਆਪਣੀ ਜਾਂਚ ਪ੍ਰਕ੍ਰਿਆ ਮੁਕੰਮਲ ਕਰ ਲੈਣ ਤੋਂ ਬਾਅਦ ਇਸ ਰਿਪੋਰਟ ਨੂੰ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਦੀ ਪੂਰੀ ਰਿਪੋਰਟ ਹਾਸਲ ਕਰਨ ਤੋਂ ਬਾਅਦ ਹੀ ਸਰਕਾਰ ਵਿਸ਼ੇਸ਼ ਇਜਲਾਸ ਸੱਦ ਸਕਦੀ ਹੈ ਕਿਉਂਕਿ ਰਿਪੋਰਟ ਦੇ ਇਕ ਹਿੱਸੇ ਦੀ ਕਾਰਵਾਈ ਰਿਪੋਰਟ ਨੂੰ ਸਦਨ ਵਿੱਚ ਪੇਸ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ 182 ਪੰਨਿਆਂ ਦੀ ਰਿਪੋਰਟ ਨਾਲ ਹਜ਼ਾਰਾਂ ਪੰਨੇ ਸਬੂਤਾਂ ਦੇ ਵੀ ਹਨ ਅਤੇ ਇਹ ਰਿਪੋਰਟ ਚਾਰ ਹਿੱਸਿਆਂ ਵਿੱਚ ਹੋਵੇਗੀ ਜਿਨ੍ਹਾਂ ਨੂੰ ਕਾਰਵਾਈ ਰਿਪੋਰਟ ਨਾਲ ਸਦਨ ਵਿੱਚ ਪੇਸ਼ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਲਈ 75-75 ਲੱਖ ਰੁਪਏ ਦੀ ਸਿਫਾਰਸ਼ ਕੀਤੀ ਗਈ ਮੁਆਵਜ਼ੇ ਦੀ ਰਾਸ਼ੀ ਨੂੰ ਵਧਾ ਕੇ ਸਰਕਾਰ ਨੇ ਇਕ ਕਰੋੜ ਰੁਪਏ ਕਰ ਦਿੱਤਾ ਗਿਆ ਹੈ ਜਦਕਿ ਗੰਭੀਰ ਜ਼ਖਮੀ ਬੇਅੰਤ ਸਿੰਘ ਲਈ ਕਮਿਸ਼ਨ ਨੇ 35 ਲੱਖ ਰੁਪਏ ਮੁਆਵਜ਼ਾ ਰਾਸ਼ੀ ਤੈਅ ਕੀਤੀ ਸੀ ਜਿਸ ਨੂੰ ਸਰਕਾਰ ਨੇ ਵਧਾ ਕੇ 50 ਲੱਖ ਰੁਪਏ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਅਜੀਤ ਸਿੰਘ ਜੋ ਜੀਵਨ ਭਰ ਲਈ ਨਕਾਰਾ ਹੋ ਗਏ ਸਨ, ਲਈ ਮੁਆਵਜ਼ਾ ਵੀ 40 ਲੱਖ ਰੁਪਏ ਤੋਂ ਵਧਾਕੇ 60 ਲੱਖ ਰੁਪਏ ਕੀਤਾ ਗਿਆ ਹੈ। Îਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਲੋਕਾਂ ਵਿੱਚ ਨਿਆਂ ਪ੍ਰਤੀ ਵਿਸ਼ਵਾਸ਼ ਪੈਦਾ ਕਰਨ ਦੇ ਯਤਨਾਂ ਵਜੋਂ ਗੋਲੀਬਾਰੀ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਵੀ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਬੁਢਾਪਾ ਪੈਨਸ਼ਨ ਨਾ ਹੋ ਜਾਵੇ ਬੰਦ !, ਕਰ ਲਓ ਆਹ ਕੰਮ, ਸਰਕਾਰ ਹੋਈ ਸਖ਼ਤ

ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵਲੋਂ ਆਪਣੀ ਪਹਿਲੀ ਰਿਪੋਰਟ ਵਿੱਚ ਉਸ ਸਮੇਂ ਕੋਟਕਪੂਰਾ ਦੇ ਐਸ.ਡੀ.ਐਮ. ਵਿਰੁੱਧ ਢੁਕਵੀਂ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਗਈ ਸੀ। ਕਮਿਸ਼ਨ ਵੱਲੋਂ ਖਾਸ ਤੌਰ ‘ਤੇ ਇੰਸਪੈਕਟਰ ਪਰਦੀਪ ਸਿੰਘ, ਸਬ ਇੰਸਪੈਕਟਰ ਅਰਿਆਰਜੀਤ ਸਿੰਘ ਤੇ ਐਸ.ਪੀ. ਬਿਕਰਮਜੀਤ ਸਿੰਘ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਨਾਂ ਪੁਲੀਸ ਸਟੇਸ਼ਨ ਬਾਜਾਖਾਨਾ ਵਿਖੇ ਦਰਜ ਐਫ.ਆਈ.ਆਰ. ਨੰਬਰ 130 ਵਿੱਚ ਸ਼ਾਮਲ ਕਰਨ ਦੀ ਸ਼ਿਫਾਰਸ਼ ਕੀਤੀ ਗਈ ਹੈ। (CBI Investigation)

ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਮੋਗਾ ਦੇ ਤਤਕਾਲੀ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸਿੰਘ ਸ਼ਰਮਾ ਦੀ ਭੂਮਿਕਾ ਬਾਰੇ ਵੀ ਇਸੇ ਸੰਦਰਭ ਵਿੱਚ ਜ਼ਿਕਰ ਕਰਦਿਆਂ ਨਾਲ ਹੀ ਕਾਂਸਟੇਬਲਾਂ ਸ਼ਮਸ਼ੇਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਐਸ.ਐਚ.ਓ. ਲਾਡੋਵਾਲ ਇੰਸਪੈਕਟਰ ਹਰਪਾਲ ਸਿੰਘ ਦੇ ਰੋਲ ਤੇ ਕਮਾਡੋ ਪੁਲਿਸ ਦੇ ਲਾਠੀਚਾਰਜ ਦੀ ਵੀ ਬਾਰੀਕੀ ਨਾਲ ਜਾਂਚ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਕਿਉਂ ਜੋ ਉਨ੍ਹਾਂ ਕੋਲ ਬਹਿਬਲ ਕਲਾਂ ਵਿਖੇ ਅਸਾਲਟ ਰਾਇਫਲਾਂ ਸਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਅਪ੍ਰੈਲ ਵਿੱਚ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਜਾ ਸਕੇ। ਸਰਕਾਰ ਨੇ ਪਿਛਲੀ ਅਕਾਲੀ ਸਰਕਾਰ ਵੱਲੋਂ ਸਥਾਪਤ ਜ਼ੋਰਾ ਸਿੰਘ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਉਸ ਦੀ ਜਾਂਚ ‘ਬੇਸਿੱਟਾ’ ਸੀ। (CBI Investigation)

ਯੂਪੀਏ ਸਰਕਾਰ ਦੌਰਾਨ ਭੀੜ ਹੱਥੋਂ ਵੱਧ ਕਤਲ ਹੋਏ:ਸ਼ਾਹ
ਪਣਜੀ: ਅਮਿਤ ਸ਼ਾਹ ਨੇ ਭੀੜ (ਕਥਿਤ ਗਊ ਰੱਖਿਅਕ) ਵੱਲੋਂ ਹਾਲ ਹੀ ਵਿੱਚ ਕੀਤੇ ਗਏ ਕਤਲਾਂ ਦੇ ਮੁੱਦੇ ‘ਤੇ ਮੋਦੀ ਸਰਕਾਰ ਦਾ ਬਚਾਅ ਕੀਤਾ ਹੈ। ਸ਼ਾਹ ਨੇ ਕਿਹਾ ਕਿ ਕਾਂਗਰਸ ਅਗਵਾਈ ਵਾਲੀ ਯੂਪੀਏ ਸਰਕਾਰ ਸਮੇਂ 2011 ਤੋਂ 2013 ਦੌਰਾਨ ਅਜਿਹੀਆਂ ਘਟਨਾਵਾਂ ਜ਼ਿਆਦਾ ਵਾਪਰੀਆਂ। ਜ਼ਿਕਰਯੋਗ ਹੈ ਕਿ ਪਹਿਲਾਂ ਨਰਿੰਦਰ ਮੋਦੀ ਅਤੇ ਫਿਰ ਪ੍ਰਣਬ ਮੁਖ਼ਰਜੀ ਨੇ ਦੇਸ਼ ਵਿੱਚ ਵਧ ਰਹੀਆਂ ਅਜਿਹੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟਾਈ ਹੈ।

ਇਹ ਕਿਹੜੀ ਗਊ ਰੱਖਿਆ? ਗਾਂ ਦੇ ਨਾਂਅ ‘ਤੇ ਇਨਸਾਨ ਨੂੰ ਮਾਰ ਦਿਓ?: ਮੋਦੀ

ਮੋਦੀ ਨੇ 30 ਜੂਨ ਨੂੰ ਗਊ ਰੱਖਿਆ ਦੇ ਨਾਂਅ ‘ਤੇ ਕੀਤੇ ਜਾ ਰਹੇ ਕਤਲਾਂ ਨੂੰ ਲੈ ਕੇ ਨਰਾਜ਼ਗੀ ਪ੍ਰਗਟਾਈ ਸੀ। ਮੋਦੀ ਨੇ ਅਹਿਮਦਾਬਾਦ ਵਿੱਚ ਸਾਬਰਮਤੀ ਆਸ਼ਰਮ ਵਿੱਚ ਕਿਹਾ ਸੀ, ‘ਕੀ ਸਾਨੂੰ ਗਾਂ ਦੇ ਨਾਂਅ ‘ਤੇ ਕਿਸੇ  ਇਨਸਾਨ ਨੂੰ ਮਾਰਨ ਦਾ ਹੱਕ ਮਿਲ ਜਾਂਦਾ ਹੈ? ਕੀ ਇਹ ਗਊ ਭਗਤੀ ਹੈ? ਕੀ ਇਹ ਗਊ ਰੱਖਿਆ ਹੈ? ਇਹ ਗਾਂਧੀ ਜੀ ਵਿਨੋਬਾ ਜੀ ਦਾ ਰਸਤਾ ਨਹੀਂ ਹੋ ਸਕਦਾ। ਅਸੀਂ ਕਿਵੇਂ ਆਪਾ ਗੁਆ ਰਹੇ ਹਾਂ? ਕੀ ਗਾਂ ਦੇ ਨਾਂਅ ‘ਤੇ ਇਨਸਾਨ ਨੂੰ ਮਾਰ ਦਿਆਂਗੇ?’