Projects - Sach Kahoon Punjabi
organic fertilizers | ਗੋਹੇ ਤੋਂ ਧੂਫ਼, ਹਵਨ ਸਮੱਗਰੀ ਤੇ ਲੱਕੜੀ ਵੀ ਹੋਵੇਗੀ ਤਿਆਰ: ਸ਼ਚਿਨ ਸ਼ਰਮਾ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਕਿਹਾ ਕਿ ਰਾਜ ਦੀਆਂ 426 ਗਊਸ਼ਾਲਾਵਾਂ ਅਤੇ 20 ਕੈਟਲ ਪੌਂਡਾਂ ਨੂੰ ਆਤਮ ਨਿਰਭਰ ਬਣਾਉਣ ਲਈ ਗਊ ਸੇਵਾ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਫੋਕਲ ਪੁਆਇੰਟ ਸਥਿਤ ਸੰਨੀ ਇੰਜੀਨੀਅਰਿੰਗ ਵਰਕਸ ਦਾ ਦੌਰਾ ਕੀਤਾ, ਜਿੱਥੇ ਕਿ ਗੋਹੇ ਤੋਂ ਲੱਕੜੀ ਸਮੇਤ (organic fertilizers) ਆਰਗੈਨਿਕ ਖਾਦ, ਧੂਫ਼ ਅਤੇ ਹਵਨ ਸਮੱਗਰੀ ਤਿਆਰ ਕਰਨ ਵਾਲੀ ਮਸ਼ੀਨਰੀ ਤਿਆਰ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗਊ ਸੇਵਾ ਕਮਿਸ਼ਨ ਅਧੀਨ ਆਉਂਦੀ ਰਾਜ ਦੀ ਹਰ ਗਊਸ਼ਾਲਾ ਵਿਖੇ ਅਜਿਹੀਆਂ ਮਸ਼ੀਨਾਂ ਦਾ ਪ੍ਰਾਜੈਕਟ ਲਗਾਇਆ ਜਾਵੇਗਾ ਤਾਂ ਕਿ ਦੁੱਧ ਨਾ ਵੀ ਦੇਣ ਵਾਲੇ ਗਊਧਨ ਦੇ ਗੋਹੇ ਦੀ ਸਦਵਰਤੋਂ ਕੀਤੀ ਜਾ ਸਕੇ ਅਤੇ ਉਸਨੂੰ ਦੁੱਧ ਨਾ ਦੇਣ ਕਰਕੇ ਭਾਰ ਨਾ ਸਮਝਿਆ ਜਾਵੇ।
ਉਨ੍ਹਾਂ ਕਿਹਾ ਕਿ ਗਊਆਂ ਦੇ ਗੋਹੇ ਤੋਂ ਲੱਕੜ, ਆਰਗੈਨਿਕ ਖਾਦ, ਧੂਫ਼, ਹਵਨ ਸਮੱਗਰੀ ਆਦਿ ਬਣਾਈ ਜਾਣੀ ਸ਼ੁਰੂ ਹੋ ਗਈ ਹੈ ਅਤੇ ਇਸਨੂੰ ਪੰਜਾਬ ਦੀ ਹਰ ਗਊਸ਼ਾਲਾ ‘ਚ ਲਗਾ ਕੇ ਗੋਹੇ ਅਤੇ ਹੋਰ ਰਹਿੰਦ ਖੂੰਹਦ ਦਾ ਰੂਪ ਬਦਲਕੇ ਉਸਤੋਂ ਲਾਭ ਕਮਾਇਆ ਜਾ ਸਕੇਗਾ।
ਅਜਿਹੀਆਂ ਮਸ਼ੀਨਾਂ ਬੇਰੁਜ਼ਗਾਰ ਨੌਜਵਾਨਾਂ ਅਤੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਸਬਸਿਡੀ ਪ੍ਰਦਾਨ ਕੀਤੀ ਜਾਵੇ
ਸ੍ਰੀ ਸ਼ਰਮਾ ਨੇ ਕਿਹਾ ਕਿ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਵੀ ਲਿਖਿਆ ਜਾਵੇਗਾ ਕਿ ਅਜਿਹੀਆਂ ਮਸ਼ੀਨਾਂ ਬੇਰੁਜ਼ਗਾਰ ਨੌਜਵਾਨਾਂ ਅਤੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਸਬਸਿਡੀ ਪ੍ਰਦਾਨ ਕੀਤੀ ਜਾਵੇ ਤਾਂ ਕਿ ਗੋਹੇ ਦੀ ਲੱਕੜ ਬਣਾ ਕੇ ਇਸ ਨੂੰ ਬਾਲਣ ਸਮੇਤ ਹੋਰ ਵਸਤਾਂ ਬਣਾਉਣ ਲਈ ਵਰਤਿਆ ਜਾ ਸਕੇ ਤੇ ਨੌਜਵਾਨ ਇਸਨੂੰ ਰੋਜ਼ਗਾਰ ਅਤੇ ਆਪਣੀ ਆਮਦਨ ਦਾ ਸਾਧਨ ਬਣਾ ਸਕਣ।
ਉਨ੍ਹਾਂ ਕਿਹਾ ਕਿ  ਰਾਜ ਦੇ ਹਰ ਪਸ਼ੂ ਦੀ ਟੈਗਿੰਗ ਕਰਕੇ ਰਿਕਾਰਡ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਸੜਕਾਂ ‘ਤੇ ਘੁੰਮਣ ਵਾਲੇ ਪਸ਼ੂ ਦੇ ਕਿਸੇ ਮਾਲਕ ਅਤੇ ਗਊਸ਼ਾਲਾ ਤੋਂ ਹੋਣ ਬਾਰੇ ਪਤਾ ਲਗਾਇਆ ਜਾ ਸਕੇ।
ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਰਮੇਸ਼ ਮਾਥੁਰ, ਪੰਜਾਬ ਗਊ ਸੇਵਾ ਕਮਿਸ਼ਨ ਦੇ ਡਿਪਟੀ ਸੀ.ਈ.ਓ. ਡਾ. ਪਰਮਪਾਲ ਸਿੰਘ, ਡਾ. ਭੁਪੇਸ਼, ਡਾ. ਗੁਰਚਰਨ ਸਿੰਘ,  ਐਚ.ਪੀ.ਐਸ. ਲਾਂਬਾ, ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਦੇ ਚੇਅਰਮੈਨ ਵਜੀਰ ਚੰਦ ਆਦਿ ਹਾਜਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਸਕਣਗੇ ਡੀਸੀ
ਨਸ਼ਾ ਮੁਕਤ ਪਿੰਡਾਂ ਲਈ ਲਾਭਾਂ ਦਾ ਐਲਾਨ, ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਕਦਮ
ਅਸ਼ਵਨੀ ਚਾਵਲਾ, ਚੰਡੀਗੜ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਆਜ਼ਾਦਾਨਾ ਤੌਰ ‘ਤੇ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ ਦੇਣ ਲਈ ਨਿਰਦੇਸ਼ ਦਿੱਤੇ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਆਨਲਾਈਨ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾ ਕੇ ਵਪਾਰ ਨੂੰ ਉਤਸ਼ਾਹ ਦੇਣ ਲਈ ਹੋਰ ਮੁੱਖ ਕਦਮ ਚੁੱਕੇ ਹਨ। ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੇ ਨਾਲ ਮੁੱਖ ਮੰਤਰੀ ਨੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਪ੍ਰਣਾਲੀ ਨੂੰ ਹੋਰ ਲੋਕ ਪੱਖੀ ਅਤੇ ਵਧੇਰੇ ਸੁਰੱਖਿਅਤ ਬਣਾ ਕੇ ਇਨ੍ਹਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚਲੇ ਪਾੜੇ ਨੂੰ ਭਰਨ ਲਈ ਰੂਪ ਰੇਖਾ ਤਿਆਰ ਕੀਤੀ।
ਜੇਲ੍ਹਾਂ ਦੀ ਸੁਰੱਖਿਆ, ਨਸ਼ਿਆਂ, ਜਲ ਪ੍ਰਬੰਧਨ, ਸਿੱਖਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਬਾਰੇ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ ਕਿਉਂਕਿ ਹੁਣ ਤੱਕ 50 ਹਜ਼ਾਰ ਕਰੋੜ ਤੱਕ ਦੇ ਪ੍ਰੋਜੈਕਟ ਪਹਿਲਾਂ ਹੀ ਜ਼ਮੀਨੀ ਪੱਧਰ ‘ਤੇ ਆ ਗਏ ਹਨ। ਮੁੱਖ ਮੰਤਰੀ ਨੇ ਨਸ਼ਾ ਮੁਕਤ ਹੋਣ ਵਾਲੇ ਪਿੰਡਾਂ ਅਤੇ ਨਸ਼ਿਆਂ ਵਿੱਚ ਫਸੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬਾ ਪ੍ਰਦਾਨ ਕਰਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਵਾਲਿਆਂ ਵਾਸਤੇ ਲਾਭ ਦੇਣ ਦੇ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ। ਨਸ਼ਿਆਂ ਦੇ ਮਾਮਲੇ ਵਿੱਚ ਮੁਕਤੀ ਦਰ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਨੇ ਮੁਕੱਦਮਾ ਚਲਾਉਣ ਦੀ ਪ੍ਰਕਿਰਿਆ ‘ਤੇ ਹੋਰ ਜ਼ੋਰ ਦੇਣ ਦਾ ਸੱਦਾ ਦਿੱਤਾ ਤਾਂ ਜੋ ਨਸ਼ਿਆਂ ਦੇ ਸਮਗਲਰ ਸੌਖੇ ਢੰਗ ਨਾਲ ਜਮਾਨਤ ਪ੍ਰਾਪਤ ਨਾ ਕਰ ਸਕਣ। ਉਨ੍ਹਾਂ ਨਸ਼ਿਆਂ ਦੇ ਤਸਕਰਾਂ ‘ਤੇ ਕਾਨੂੰਨ ਦਾ ਸ਼ਿਕੰਜਾ ਸਖ਼ਤੀ ਨਾਲ ਕਸਣ ਵਾਸਤੇ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਕਾਰਜ ਨਾਲ ਇਕੱਲੀ ਐਸ.ਟੀ.ਐਫ. ਨਹੀਂ ਨਿਪਟ ਸਕਦੀ।
ਸੂਬੇ ਵਿੱਚ ਪਾਣੀ ਦੀ ਨਾਜ਼ੁਕ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੀ ਬਰਬਾਦੀ ਨੂੰ ਰੋਕਣ ਅਤੇ ਇਸ ਸਬੰਧ ਵਿੱਚ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਆਖਿਆ। ਡਿਪਟੀ ਕਮਿਸ਼ਨਰਾਂ ਨੂੰ ਆਪਣੇ -ਆਪਣੇ ਜ਼ਿਲ੍ਹੇ ਵਿੱਚ ਜਲ ਸੰਭਾਲ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਲਈ ਯੋਜਨਾ ਤਿਆਰ ਕਰਨ ਵਾਸਤੇ ਨਿਰਦੇਸ਼ ਦਿੱਤੇ। ਉਨ੍ਹਾਂ ਇਨ੍ਹਾਂ ਕਾਰਜਾਂ ਨੂੰ ਬਿਨਾ ਅੜਚਨ ਚਲਾਉਣ ਨੂੰ ਯਕੀਨੀ ਬਣਾਉਣ ਲਈ ਅੰਤਰ-ਵਿਭਾਗੀ ਤਾਲਮੇਲ ਕਰਨ ਵਾਸਤੇ ਆਖਿਆ। ਮੁੱਖ ਮੰਤਰੀ ਨੇ ਮੀਂਹ ਦੇ ਪਾਣੀ ਦੀ ਸਟੋਰੇਜ਼ ਲਈ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ‘ਤੇ ਨਿਯਮਿਤ ਨਿਗਰਾਨੀ ਰੱਖਣ ਲਈ ਵੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ। ਉਨ੍ਹਾਂ ਪਾਣੀ ਦੀ ਘੱਟ ਵਰਤੋਂ ਵਾਲੀਆਂ ਫ਼ਸਲਾਂ ਅਤੇ ਫ਼ਸਲੀ ਤਕਨੀਕਾਂ ਨੂੰ ਬੜਾਵਾ ਦੇਣ ਵਾਸਤੇ ਕਦਮ ਚੁੱਕਣ ਲਈ ਵੀ ਕਿਹਾ।
ਸਰਕਾਰ ਵੱਲੋਂ ਸੂਬੇ ਭਰ ਵਿੱਚ ਸ਼ੁਰੂ ਕੀਤੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਘਰ ਪੱਧਰ ‘ਤੇ ਕੂੜਾ-ਕਰਕਟ ਅੱਡ ਕਰਨ ਦੀ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਤਾਂ ਜੋ ਸੁੱਕੇ ਅਤੇ ਗਿੱਲੇ ਕੂੜੇ ਨੂੰ ਇਕੱਠਾ ਕਰਕੇ ਇਸ ਦਾ ਵੱਖਰੇ-ਵੱਖਰੇ ਤੌਰ ‘ਤੇ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਮੁਆਇਨਾ ਕਰਨ ਲਈ ਆਖਿਆ ਤਾਂ ਜੋ ਇਨ੍ਹਾਂ ਕਾਰਜਾਂ ਦੇ ਉੱਚ ਮਿਆਰ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਪਿੰਡਾਂ ਦੇ ਸੁਧਾਰ ਅਤੇ ਸਾਫ਼ ਸਫ਼ਾਈ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਪੌਦਿਆਂ ਨੂੰ ਲਾਉਣ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।  ਸਿੱਖਿਆ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਨਤੀਜਿਆਂ ‘ਚ ਸੁਧਾਰ ਹੋਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਪੱਧਰ ਨੂੰ ਉੱਚਾ ਚੁੱਕਣ ‘ਤੇ ਸਿੱਖਿਆ ਸਕੱਤਰ ਨੂੰ ਵਧਾਈ ਦਿੱਤੀ।
ਸੁਰੱਖਿਆ ਮੁਲਾਜਮਾਂ ਤੇ ਕੈਦੀਆਂ ‘ਚ ਭਾਸ਼ਾਈ ਅੜਚਨਾਂ ‘ਤੇ ਵਿਚਾਰ
ਜੇਲ੍ਹਾਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਦੀ ਤਿਹਾੜ ਜੇਲ੍ਹ ਦੀ ਤਰਜ਼ ‘ਤੇ ਦੱਖਣੀ ਸੂਬਿਆਂ ਤੋਂ ਸੁਰੱਖਿਆ ਬਟਾਲੀਅਨ ਪ੍ਰਾਪਤ ਕਰਨ ਲਈ ਵਿਚਾਰ ਕਰ ਰਹੀ ਹੈ ਤਾਂ ਜੋ ਸੁਰੱਖਿਆ ਮੁਲਾਜ਼ਮਾਂ ਅਤੇ ਕੈਦੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਵਿਚਕਾਰ ਭਾਸ਼ਾਈ ਅੜਚਨਾਂ ਪੈਦਾ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਸੁਰੱਖਿਆ ਮੁਲਾਜ਼ਮਾਂ ਦੇ ਕੈਦੀਆਂ ਦੇ ਨੇੜੇ ਜਾਣ ‘ਤੇ ਰੋਕ ਲੱਗੇਗੀ। ਕੈਪਟਨ ਅਮਰਿੰਦਰ ਸਿੰਘ ਨੇ ਜੇਲ੍ਹਾਂ ਦੀ ਨਿਯਮਿਤ ਆਧਾਰ ‘ਤੇ ਨਿੱਜੀ ਜਾਂਚ ਦੇ ਲਈ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਕੈਦੀਆਂ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਕੈਦੀਆਂ ਦੀ ਭਲਾਈ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਕੋਈ ਬੁੱਚੜਖਾਨੇ ਨਹੀਂ ਹਨ ਜਿੱਥੇ ਕੈਦੀਆਂ ਨੂੰ ਵਾੜ ਕੇ ਭੁਲਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੈਦੀਆਂ ਨੂੰ ਸਰੀਰਕ ਸਿਖਲਾਈ ਸਣੇ ਰੁਝੇਵਿਆਂ ਵਿੱਚ ਰੱਖਣ ਦੇ ਢੰਗ-ਤਰੀਕੇ ਲੱਭਣਾ ਬਹੁਤ ਮਹੱਤਵਪੂਰਨ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੰਮ੍ਰਿਤਸਰ । ਕੈਬਿਟਨ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਐਤਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ ਲਗਭਗ 2 ਹਜ਼ਾਰ ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ 1300 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਸ਼ਹਿਰ ਨੂੰ ਪੀਣ ਲਈ ਸਾਫ-ਸੁਥਰੇ ਨਹਿਰੀ ਪਾਣੀ ਦੀ ਸਹੂਲਤ ਵੀ ਸ਼ਾਮਿਲ ਹੈ। ਸਿੱਧੂ ਵੱਲੋਂ ਇਸ ਮੌਕੇ ਸ਼ਹਿਰ ਵਿਚ 34 ਕਰੋੜ ਰੁਪਏ ਦੀ ਲਾਗਤ ਨਾਲ ਐੱਲ. ਈ. ਡੀ. ਲੀÂਟਾਂ, ਸਰਕਾਰੀ ਦਫਤਰਾਂ ‘ਤੇ 10 ਕਰੋੜ ਰੁਪਏ ਦੀ ਲਾਗਤ ਨਾਲ ਸੂਰਜੀ ਊਰਜਾ ਪਲਾਂਟ, 168 ਕਰੋੜ ਰੁਪਏ ਦੀ ਲਾਗਤ ਨਾਲ ਜਨਤਕ ਟਰਾਂਸਪੋਰੇਸ਼ਨ ਲਈ ਈ-ਵਾਹਨ ਸਿਸਟਮ ਸ਼ਾਮਿਲ ਹੈ, ਦੀ ਸ਼ੁਰੂਆਤ ਕੀਤੀ।
ਕਾਰਪਰੋਸ਼ਨ ਦਫਤਰ ਵਿਚ ਜਨਤਾ ਦੇ ਚੁਣੇ ਹੋਏ ਨੁੰਮਾਇਦਿਆਂ ਲਈ ਖੋਲੇ ਗਏ ਨਵੇਂ ਦਫਤਰ ਦੀ ਸ਼ੁਰੂਆਤ ਕਰਨ ਉਪਰੰਤ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਗੁਰੂ ਨਗਰੀ ਨੂੰ ਉੱਚ ਦਰਜੇ ਦਾ ਸ਼ਹਿਰ ਬਨਾਉਣ ਅਤੇ ਇਥੇ ਆਉਣ ਵਾਲੇ ਹਰ ਸੈਲਾਨੀ ਨੂੰ ਵਿਸ਼ਵ ਪੱਧਰ ਦੀਆਂ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਸਿੱਧੂ ਨੇ ਕਿਹਾ ਕਿ ਜਨਤਕ ਟਰਾਂਸਪੋਰਟ ਲਈ ਬੀ. ਆਰ. ਟੀ. ਐੱਸ . ਪ੍ਰਾਜੈਕਟ ਤਹਿਤ 30 ਇਲੈਕਟਰੋਨਿਕ ਬੱਸਾਂ ਅਤੇ 9 ਹਜ਼ਾਰ ਇਲੈਕਟ੍ਰਿਕ ਥ੍ਰੀ ਵਹੀਲਰ ਨਾਲ ਪੂਰੇ ਸ਼ਹਿਰ ਨੂੰ ਜੋੜਿਆ ਜਾਵੇਗਾ ਤਾਂ ਜੋ ਹਵਾ ਦੀ ਗੁਣਤਾ ਵਿਚ ਸੁਧਾਰ ਲਿਆਂਦਾ ਜਾ ਸਕੇ। ਸਿੱਧੂ ਨੇ ਦੱਸਿਆ ਕਿ ਪੂਰੇ ਸ਼ਹਿਰ ਵਿਚ 62 ਹਜ਼ਾਰ ਤੋ ਵੱਧ ਐੱਲ. ਈ. ਡੀ. ਲਾਈਟਾਂ ਲਗਾਈਆਂ ਜਾਣਗੀਆਂ, ਜਿਸ ਨਾਲ ਬਿਜਲੀ ਦੀ ਬੱਚਤ ਹੋਵੇਗੀ। ਸਿੱਧੂ ਨੇ ਅੰਮ੍ਰਿਤਸਰ ਸ਼ਹਿਰ ਦੀ ਆਵਾਜਾਈ ਵਿਵਸਥਾ ਦੀ ਗੱਲ ਕਰਦਿਆਂ ਕਿਹਾ ਕਿ ਇਸ ਨੂੰ ਸੁਧਾਰਨ ਲਈ 5 ਮਈ ਨੂੰ ਨਵੇ ਚਾਰ ਪੁਲਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਯੂ. ਬੀ. ਡੀ. ਸੀ. ਦਾ ਸਾਫ ਪਾਣੀ ਸ਼ਹਿਰਵਾਸੀਆਂ ਨੂੰ ਮੁਹੱਈਆ ਕਰਵਾਉਣ ਲਈ 1300 ਕਰੋੜ ਰੁਪਏ ਦੇ ਪ੍ਰਾਜੈਕਟ ਵੀ ਸ਼ੁਰੂ ਕੀਤੇ ਜਾ ਰਹੇ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਨਗਰ ਨਿਗਮ ਦੀ ਮੀਟਿੰਗ ਹਾਲ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 42 ਲਾਭਪਾਤਰੀਆਂ ਨੂੰ 50-50 ਹਜ਼ਾਰ ਰੁਪਏ ਦੇ ਚੈੱਕ ਵੀ ਵੰਡੇ। ਸਿੱਧੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 1068 ਲੋਕਾਂ ਦੇ ਕੇਸਾਂ ਨੂੰ ਵੈਰੀਫਾਈ ਕੀਤਾ ਗਿਆ ਹੈ ਜਿਸ ਅਧੀਨ ਸਰਕਾਰ ਵਲੋ ਇੰਨਾਂ ਨੂੰ 3.42 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿਚ ਪਾਈ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿੱਤ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਲਈ ਕਈ ਪ੍ਰੋਜੈਕਟਾਂ ਦਾ ਐਲਾਨ
ਮਾਘੀ ਮੌਕੇ 40 ਮੁਕਤਿਆਂ ਦੀ ਸ਼ਹਾਦਤ ਤੇ ਨਮਨ ਹੋਣ ਤੋਂ ਬਾਦ ਕੀਤੀ ਪ੍ਰੈਸ ਕਾਨਫਰੰਸ | Sh. Muktsar Sahib
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਮਾਘੀ ਦੇ ਪਵਿੱਤਰ ਦਿਨ 40 ਮੁਕਤਿਆਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਨਹਿਰੀ ਵਿਸ਼ਰਾਮ ਘਰ ਵਿਖੇ ਪੱਤਰਕਾਰਾਂ ਨਾਲ ਕਾਨਫਰੰਸ ਦੌਰਾਨ ਅੱਜ ਇੱਥੇ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਲਈ ਕਈ ਪ੍ਰੋਜੈਕਟਾਂ ਦਾ ਐਲਾਣ ਕੀਤਾ ਜਿੰਨ੍ਹਾਂ ਵਿਚ ਜਲਾਲਾਬਾਦ ਰੋਡ ਤੇ ਰੇਲਵੇ ਓਵਰ ਬ੍ਰਿਜ ਦਾ ਨਿਰਮਾਣ ਕਰਵਾਉਣਾ ਅਤੇ ਸਟੇਡੀਅਮ ਤੇ ਪੰਜਾਬ ਯੁਨੀਵਰਸਿਟੀ ਦੇ ਖੇਤਰੀ ਕੇਂਦਰ ਨੂੰ ਅਪਗ੍ਰੇਡ ਕਰਨਾ ਸ਼ਾਮਿਲ ਹੈ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪਿੰਡ ਲਹਿਰੀ ਦਾ ਸਰਪੰਚ ਬਰਖਾਸਤ
ਮਾਘੀ ਮੌਕੇ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕਰਨ ਦੇ ਮੁੱਦੇ ‘ਤੇ ਗੱਲ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਮੰਨਣਾ ਹੈ ਕਿ ਧਾਰਮਿਕ ਸਮਾਗਮ ਸਿਆਸਤ ਤੋਂ ਮੁਕਤ ਹੋਣੇ ਚਾਹੀਦੇ ਹਨ। ਉਨਾਂ ਕਿਹਾ ਕਿ ਹੋਰ ਸਿਆਸੀ ਪਾਰਟੀਆਂ ਨੂੰ ਵੀ ਧਾਰਮਿਕ ਮੇਲਿਆਂ ਨੂੰ ਸਿਆਸਤ ਦੇ ਅਖਾੜੇ ਨਹੀਂ ਬਣਾਉਣਾ ਚਾਹੀਦਾ ਕਿਉਂਕਿ ਸਿਆਸਤ ਕਰਨ ਲਈ ਸਿਆਸੀ ਪਾਰਟੀਆਂ ਕੋਲ ਹੋਰ ਬਹੁਤ ਮੰਚ ਹਨ। ਇਲਾਕੇ ਦੇ ਵਿਕਾਸ ਦੀ ਗੱਲ ਕਰਦਿਆਂ ਵਿੱਤ ਮੰਤਰੀ ਬਾਦਲ ਨੇ ਕਿਹਾ ਕਿ ਸ਼ਹਿਰ ਵਿੱਚ ਜਲਾਲਾਬਾਦ ਰੋਡ ਤੇ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਲਈ ਉਹ ਤੁਰੰਤ ਫੰਡ ਜਾਰੀ ਕਰਨਗੇ ਅਤੇ ਛੇਤੀ ਹੀ ਇਸ ਦਾ ਨਿਰਮਾਣ ਸ਼ੁਰੂ ਕਰਵਾ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਦਾ ਨੀਂਹ ਪੱਥਰ ਸਾਬਕਾ ਉਪ ਮੁੱਖ ਮੰਤਰੀ ਨੇ ਬਹੁਤ ਸਮਾਂ ਪਹਿਲਾਂ ਰੱਖਿਆ ਸੀ ਪਰ ਉਸਾਰੀ ਸ਼ੁਰੂ ਨਹੀਂ ਕਰਵਾਈ ਸੀ।
ਇਹ ਵੀ ਪੜ੍ਹੋ : ਭਾਰਤ ਵਿੱਚ ਘਟਦੇ ਗਰੀਬੀ ਦਰ ਦੇ ਅੰਕੜੇ
ਉਨਾਂ ਕਿਹਾ ਕਿ ਇਸ ਤੋਂ ਬਿਨਾਂ ਪਿੱਛਲੀ ਕੈਪਟਨ ਸਰਕਾਰ ਸਮੇਂ ਬਣਾਏ ਸ੍ਰੀ ਮੁਕਤਸਰ ਸਾਹਿਬ ਦੇ ਸਟੇਡੀਅਮ, ਚਾਰ ਯਾਦਗਾਰੀ ਦਰਵਾਜਿਆਂ ਅਤੇ ਮੁਕਤ ਏ ਮਿਨਾਰ ਯਾਦਗਾਰ ਦੀ ਮੁਰਮੰਤ ਲਈ ਵੀ ਪੰਜਾਬ ਸਰਕਾਰ ਵੱਲੋਂ ਫੰਡ ਜਾਰੀ ਕੀਤੇ ਜਾਣਗੇ। ਪੰਜਾਬ ਯੁਨੀਵਰਸਿਟੀ ਦੇ ਖੇਤਰੀ ਕੇਂਦਰ ਦੀ ਇਮਾਰਤ ਦੇ ਸਬੰਧ ਵਿੱਚ ਪੁੱਛੇ ਸਵਾਲ ਦੇ ਜਵਾਬ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਯੁਨੀਵਰਸਿਟੀ ਤੋਂ ਉਸਦੇ ਵਿੱਤੀ ਘਾਟੇ ਸਬੰਧੀ ਰਿਪੋਰਟ ਮੰਗੀ ਹੈ ਤਾਂ ਜੋ ਇਸ ਸਬੰਧੀ ਅਗਲੇ ਬਜਟ ਵਿਚ ਉਪਬੰਧ ਕੀਤਾ ਜਾ ਸਕੇ। ਵਿੱਤ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਕ ਅਤੇ ਠੋਸ ਕਚਰੇ ਦੇ ਨਿਪਟਾਰੇ ਲਈ ਡੰਪ ਬਣਾਉਣ ਲਈ ਫੰਡ ਮੁਹੱਈਆ ਕਰਵਾਉਣ ਦੀ ਗੱਲ ਕਰਦਿਆਂ ਕਿਹਾ ਕਿ ਕਿਸੇ ਵੀ ਵਿਕਾਸ ਪ੍ਰੋਜੈਕਟ ਲਈ ਫੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵਿੱਚ ਆਪਣਾ ਵਿਸਵਾਸ਼ ਪ੍ਰਗਟਾਇਆ ਸੀ ਅਤੇ ਸਰਕਾਰ ਵੀ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰਨ ਲਈ ਦ੍ਰਿੜ ਸਕੰਲਪਿਤ ਹੈ। ਉਨਾਂ ਕਿਹਾ ਕਿ ਕਾਂਗਰਸ ਦੇ ਚੋਣ ਮੈਨੀਫੈਸਟੋ ਵਿਚ 428 ਬਿੰਦੂ ਸਨ ਜਿੰਨਾਂ ਵਿੱਚੋ 125 ਤੋਂ ਵੱਧ ਉਹ ਚੋਣ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ ਜਿੰਨ੍ਹਾਂ ਲਈ ਕੋਈ ਵਿੱਤੀ ਪ੍ਰਬੰਧ ਦੀ ਜਰੂਰਤ ਨਹੀਂ ਸੀ। ਉਨਾਂ ਕਿਹਾ ਕਿ ਬੇਸ਼ਕ ਪਿੱਛਲੀ ਸਰਕਾਰ ਖਾਲੀ ਖ਼ਜਾਨਾ ਸਾਨੂੰ ਵਿਰਾਸਤ ਵਿਚ ਦੇ ਕੇ ਗਈ ਹੈ ਫਿਰ ਵੀ ਕਾਂਗਰਸ ਸਰਕਾਰ ਨੇ ਕਿਸਾਨੀ ਕਰਜੇ ਮਾਫੀ ਅਤੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੁਨਿਟ ਬਿਜਲੀ ਦੇਣ ਵਰਗੇ ਆਪਣੇ ਅਹਿਮ ਚੋਣ ਵਾਅਦੇ ਪੂਰੇ ਕਰਨ ਦੀ ਪ੍ਰਕ੍ਰਿਆ ਆਰੰਭੀ ਹੋਈ ਹੈ।
ਸੂਬੇ ਵਿਚ ਕਪਾਹ ਤੇ ਝੋਨੇ ਦੀ ਰਿਕਾਰਡ ਉਤਪਾਦਨ ਦੀ ਗੱਲ ਕਰਦਿਆਂ ਸ: ਬਾਦਲ ਨੇ ਕਿਹਾ ਕਿ ਇਸ ਨਾਲ ਰਾਜ ਦੇ ਅਰਥਚਾਰੇ ਵਿਚ 15000 ਕਰੋੜ ਰੁਪਏ ਸ਼ਾਮਿਲ ਹੋਏ ਹਨ। ਜਦ ਕਿ ਪਿੱਛਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਖੇਤੀ ਸੈਕਟਰ ਤਬਾਹੀ ਦੇ ਕੰਢੇ ਪਹੁੰਚ ਗਿਆ ਸੀ।  ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੇ ਅਰਥਚਾਰੇ ਨੂੰ ਲੀਹ ਤੇ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਚੌਥਾ ਬਜਟ ਵਾਧੂ ਮਾਲੀਏ ਵਾਲਾ ਬਜਟ ਹੋਵੇਗਾ।
ਇਹ ਵੀ ਪੜ੍ਹੋ : WTC Final : ਅਸਟਰੇਲੀਆ ਨੂੰ 296 ਦੌੜਾਂ ਦੀ ਲੀੜ, 6 ਵਿਕਟਾਂ ਬਾਕੀ
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਕਰਨ ਕੌਰ ਬਰਾੜ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ, ਐਸ.ਐਸ.ਪੀ. ਸੁਸ਼ੀਲ ਕੁਮਾਰ, ਕਾਂਗਰਸ ਦੇ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ, ਸੀਨਿਅਰ ਆਗੂ ਜਗਜੀਤ ਸਿੰਘ ਹਨੀ ਫੱਤਣਵਾਲਾ, ਗੁਰਸੰਤ ਸਿੰਘ ਬਰਾੜ, ਹਰਚਰਨ ਸਿੰਘ ਸੋਥਾ, ਬੀਬੀ ਚਰਨਜੀਤ ਕੌਰ ਬਰਾੜ, ਬਲਾਕ ਪ੍ਰਧਾਨ ਭਿੰਦਰ ਸ਼ਰਮਾ, ਸਿਮਰਜੀਤ ਸਿੰਘ, ਸਖਵਿੰਦਰ ਸਿੰਘ, ਗਰਪ੍ਰੀਤ ਸਿੰਘ ਗਿੱਲ ਆਦਿ ਵੀ ਹਾਜਰ ਸਨ।
ਦੇਰੀ ਕਾਰਨ ਪ੍ਰੋਜੈਕਟਾਂ ਦੀ ਲਾਗਤ ਵਧੀ
ਨਵੀਂ ਦਿੱਲੀ: ਦੇਸ਼ ਵਿੱਚ 13 ਹਜ਼ਾਰ ਮੈਗਾਵਾਟ ਤੋਂ ਵਧੇਰੇ ਪਣ ਬਿਜਲੀ ਪ੍ਰੋਜੈਕਟ ਠੰਢੇ ਬਸਤੇ ਵਿੱਚ ਪਏ ਹਨ, ਜਿਸ ਨਾਲ ਇਨ੍ਹਾਂ ਦੇ ਬਣਾਉਣ ਦੀ ਲਗਾਤ ਵਿੱਚ 52ਹਜ਼ਾਰ ਕਰੋੜ ਰੁਪਏਤੋਂ ਜ਼ਿਆਦਾ ਦਾ ਵਾਧਾ ਹੋ ਚੁੱਕਿਆ ਹੈ। ਐਸੋਚੈਮ ਅਤੇ ਪ੍ਰਈਜ ਵਾਟਰ ਹਾਊਸ ਕੂਪਰ (ਪੀ ਡਬਲਿਊ ਸੀ) ਵੱਲੋਂ ਸਾਂਝੇ ਤੌਰ ‘ਤੇ ਕੀਤੇ ਗਏ ਤਾਜ਼ਾ ਅਧਿਐਨ ਅਨੁਸਾਰ ਦਸੰਬਰ 2016 ਤੱਕ ਕਰੀਬ 13,363 ਮੈਗਾਵਾਟ ਦੇ ਬਣ ਬਿਜਲੀ ਪ੍ਰੋਜੈਕਟ ਵਿਕਾਸ ਦੇ ਵੱਖ-ਵੱਖ ਗੇੜਾਂ ਵਿੱਚ ਲਟਕ ਰਹੇ ਹਨ। ਇਸ ਨਾਲ ਇਨ੍ਹਾਂ ਦੀ ਲਾਗਤ 52697 ਕਰੋੜ ਰੁਪਏ ਵਧ ਗਈ ਹੈ।
ਅਧਿਐਨ ਅਨੁਸਾਰ ਦੇਸ਼ ਵਿੱਚ ਪਣ ਬਿਜਲੀ ਦੇ ਅਪਾਰ ਮੌਕਿਆਂ ਦੇ ਬਾਵਜ਼ੂਦ ਹੁਣ ਤੱਕ ਸਿਰਫ਼ 30 ਫੀਸਦੀ ਸਮਰੱਥਾ ਦੀ ਵਰਤੋਂ ਕੀਤੀ ਗਈ ਹੈ। ਸੌ ਫੀਸਦੀ ਊਰਜਾ ਸੁਰੱਖਿਆ ਲਈ ਦੇਸ ਵਿੱਚ ਪਣ ਬਿਜਲੀ ਉਤਪਾਦਨ ਨੂੰ ਉਤਸ਼ਾਹਿਤ ਕਰਨ ਦੇ ਸਿਰਲੇਖ ਹੇਠ ਪ੍ਰਕਾਸ਼ਿਤ ਇਸ ਅਧਿਐਨ ਅਨੁਸਾਰ ਕੇਂਦਰ ਦੇ ਕਰੀਬ ਇੱਕ ਚੌਥਾਈ ਭਾਵ 24 ਫੀਸਦੀ ਪਣ ਬਿਜਲੀ ਪ੍ਰੋਜੈਕਟਾਂ ਵਿੱਚ ਸਥਾਨਕ ਅਤੇ ਕਾਨੂੰਨ ਪ੍ਰਬੰਧ ਨਾਲ ਜੁੜੇ ਮੁੱਦਿਆਂ ਅਤੇ 21 ਫੀਸਦੀ ਵਿੱਚ ਜ਼ਮੀਨਦੋਜ, ਜਲ ਵਿਗਿਆਨ ਅਤੇ ਜ਼ਮੀਨ ਦੀ ਬਣਾਵਟ ਕਾਰਨ ਦੇਰੀ ਹੋ ਰਹੀ ਹੈ।