GMADA - Sach Kahoon Punjabi

Mohali News: ਗਮਾਡਾ ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ’ਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ
Mohali News:

Mohali News: ਗਮਾਡਾ ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ’ਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

ਮੋਹਾਲੀ,(ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਸਰਕਾਰ ਉੱਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਇੱਕ ਪਾਸੇ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠ ਦਬਾ ਰਹੀ ਹੈ, ਜਦਕਿ ਦੂਜੇ ਪਾਸੇ ਵੱਡੇ ਬਿਲਡਰਾਂ ਤੋਂ ਸਰਕਾਰ ਦੀ ਬਣਦੀ ਰਕਮ ਵਸੂਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਸਿੱਧੂ ਨੇ ਕਿਹਾ ਕਿ ਲਗਭਗ 20 ਰੀਅਲ ਐਸਟੇਟ ਪ੍ਰਮੋਟਰਾਂ ਨੇ ਸਰਕਾਰ ਦੇ 1000 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਅਜੇ ਤੱਕ ਅਦਾ ਨਹੀਂ ਕੀਤੇ। ਇਹ ਸਾਰੇ ਪ੍ਰਾਜੈਕਟ ਮੋਹਾਲੀ ਵਿੱਚ ਹਨ ਅਤੇ ਗਮਾਡਾ ਦੇ ਅਧੀਨ ਹਨ। ਸਭ ਤੋਂ ਗੰਭੀਰ ਗੱਲ ਇਹ ਹੈ ਕਿ ਬਕਾਏਦਾਰਾਂ ਦੀ ਸੂਚੀ ਵਿੱਚ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨਾਲ ਸੰਬੰਧਿਤ ਜਨਤਾ ਲੈਂਡ ਪ੍ਰਮੋਟਰਜ਼ ਦਾ ਨਾਮ ਵੀ ਸ਼ਾਮਲ ਹੈ, ਜਿਸ ਉੱਤੇ ਕਰੀਬ 152 ਕਰੋੜ ਰੁਪਏ ਬਕਾਇਆ ਹੈ।

ਇਹ ਵੀ ਪੜ੍ਹੋ: NTA NEET UG Update: ਨੀਟ ਮੁੜ ਪ੍ਰੀਖਿਆ ਦੇ ਮੱਦੇਨਜ਼ਰ ਭਾਰਤ ਵਿੱਚ ਟੈਲੀਗ੍ਰਾਮ ਪਲੇਟਫਾਰਮ ’ਤੇ 22 ਜੂਨ ਤੱਕ ਅਸਥਾਈ ਪਾਬੰਦੀ

ਉਨ੍ਹਾਂ ਕਿਹਾ ਕਿ ਜਦੋਂ ਆਮ ਲੋਕਾਂ ਤੋਂ ਬਿਜਲੀ ਦੇ ਬਿੱਲਾਂ, ਪਾਣੀ ਦੇ ਬਿੱਲਾਂ, ਟੈਕਸਾਂ ਅਤੇ ਹੋਰ ਸਰਕਾਰੀ ਬਕਾਏ ਦੀ ਸਖ਼ਤੀ ਨਾਲ ਵਸੂਲੀ ਕੀਤੀ ਜਾਂਦੀ ਹੈ ਤਾਂ ਫਿਰ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਅਤੇ ਵੱਡੇ ਬਿਲਡਰਾਂ ਉੱਤੇ ਖੜ੍ਹੇ ਕਰੋੜਾਂ ਰੁਪਏ ਦੇ ਬਕਾਏ ਕਿਉਂ ਨਹੀਂ ਵਸੂਲੇ ਜਾ ਰਹੇ? ਆਖ਼ਰ ਸਰਕਾਰ ਇਨ੍ਹਾਂ ਨੂੰ ਕਿਸ ਗੱਲ ਦੀ ਰਿਆਇਤ ਦੇ ਰਹੀ ਹੈ?

ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮਹੀਨੇ ਹਜ਼ਾਰਾਂ ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਕਰਜ਼ੇ ਵਿੱਚ ਡੁੱਬੋ ਰਹੀ ਹੈ। ਜੇਕਰ ਸਰਕਾਰ ਆਪਣੀ ਬਣਦੀ ਰਕਮ ਵੀ ਇਨ੍ਹਾਂ ਲੋਕਾਂ ਤੋਂ ਵਸੂਲ ਨਹੀਂ ਕਰ ਸਕਦੀ ਤਾਂ ਇਹ ਉਸਦੀ ਨੀਅਤ ਅਤੇ ਪ੍ਰਸ਼ਾਸਨਿਕ ਸਮਰੱਥਾ ਦੋਵਾਂ ਉੱਤੇ ਵੱਡਾ ਸਵਾਲ ਹੈ। ਬਲਬੀਰ ਸਿੱਧੂ ਨੇ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਅਤੇ ਵਿਤਕਰੇ ਵਾਲੀ ਗੱਲ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈਂਦਾ ਹੈ, ਉਨ੍ਹਾਂ ਦੇ ਕਰਜ਼ੇ ਮੁਆਫ਼ ਨਹੀਂ ਕੀਤੇ ਜਾਂਦੇ ਅਤੇ ਛੋਟੀਆਂ-ਛੋਟੀਆਂ ਬਕਾਇਆ ਰਕਮਾਂ ਲਈ ਨੋਟਿਸ ਭੇਜੇ ਜਾਂਦੇ ਹਨ। ਪਰ ਦੂਜੇ ਪਾਸੇ ਆਪ ਦੇ ਵਿਧਾਇਕਾਂ ਅਤੇ ਵੱਡੇ ਬਿਲਡਰਾਂ ਦੀ ਗੱਲ ਆਉਂਦੀ ਹੈ ਤਾਂ ਸਰਕਾਰ ਚੁੱਪ ਕਿਉਂ ਹੋ ਜਾਂਦੀ ਹੈ?

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਉਨ੍ਹਾਂ ਨਾਲ ਜੁੜੀਆਂ ਕੰਪਨੀਆਂ ਲਈ ਵੱਖਰੇ ਕਾਨੂੰਨ ਹਨ? ਜੇਕਰ ਸਿਰਫ਼ ਮੋਹਾਲੀ ਵਿੱਚ ਹੀ ਲਗਭਗ 1000 ਕਰੋੜ ਰੁਪਏ ਦੀ ਬਕਾਇਆ ਰਕਮ ਹੈ, ਤਾਂ ਪੂਰੇ ਪੰਜਾਬ ਵਿੱਚ ਇਹ ਬਕਾਇਆ ਕਿੰਨਾ ਹੋਵੇਗਾ, ਇਸ ਦਾ ਤੁਸੀਂ ਆਪ ਹੀ ਅੰਦਾਜ਼ਾ ਲਗਾ ਸਕਦੇ ਹੋ। ਸਿੱਧੂ ਨੇ ਮੰਗ ਕੀਤੀ ਕਿ ਗਮਾਡਾ ਦੇ ਸਾਰੇ ਬਕਾਏਦਾਰਾਂ ਤੋਂ ਬਿਨਾਂ ਕਿਸੇ ਸਿਆਸੀ ਦਖ਼ਲ ਦੇ ਹਰ ਡਿਫਾਲਟਰ ਤੋਂ ਸਰਕਾਰੀ ਰਕਮ ਦੀ ਤੁਰੰਤ ਵਸੂਲੀ ਕੀਤੀ ਜਾਵੇ ਤਾਂ ਜੋ ਪੰਜਾਬ ਦੇ ਖ਼ਜ਼ਾਨੇ ਨੂੰ ਹੋ ਰਹੇ ਨੁਕਸਾਨ ਨੂੰ ਰੋਕਿਆ ਜਾ ਸਕੇ।

ਪੰਜਾਬ ’ਚ ਵਿਜੀਲੈਂਸ ਦੀ ਵੱਡੀ ਕਾਰਵਾਈ, GMADA ਜਮੀਨ ਐਕੁਆਇਰ ਘੁਟਾਲੇ ’ਚ 7 ਗ੍ਰਿਫ਼ਤਾਰ
ਮੋਹਾਲੀ। ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਵਿੱਚ ਕਰੋੜਾਂ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਸੱਤ ਗਿ੍ਰਫਤਾਰੀਆਂ ਵੀ ਕੀਤੀਆਂ ਗਈਆਂ ਹਨ। ਦਰਅਸਲ, ਸਾਲ 2016 ਤੋਂ 2020 ਦੌਰਾਨ ਸੂਬੇ ਦੇ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਜਾਅਲੀ ਦਸਤਾਵੇਜਾਂ ਦੇ ਆਧਾਰ ’ਤੇ ਜ਼ਮੀਨ ਐਕੁਆਇਰ ਕਰਕੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਗਿਆ ਸੀ।

ਵਿਜੀਲੈਂਸ ਬਿਊਰੋ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਭਿ੍ਰਸ਼ਟਾਚਾਰ ਰੋਕੂ ਐਕਟ ਤਹਿਤ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਦੇ ਮੁੱਖ ਮੁਲਜ਼ਮਾਂ ਵਿੱਚ ਭੁਪਿੰਦਰ ਸਿੰਘ ਵਾਸੀ ਬਾਕਰਪੁਰ ਜ਼ਿਲ੍ਹਾ ਮੁਹਾਲੀ ਸਮੇਤ ਮੁਕੇਸ਼ ਜਿੰਦਲ, ਸਮਨ ਜਿੰਦਲ ਪਤਨੀ ਮੁਕੇਸ ਜਿੰਦਲ, ਪ੍ਰਵੀਨ ਲਤਾ ਪਤਨੀ ਚੰਚਲ ਕੁਮਾਰ ਜਿੰਦਲ ਦੋਵੇਂ ਵਾਸੀ ਮਾਡਲ ਟਾਊਨ ਬਠਿੰਡਾ, ਵਿਸਾਲ ਭੰਡਾਰੀ ਵਾਸੀ ਸੈਕਟਰ 40-ਡੀ ਚੰਡੀਗੜ੍ਹ, ਸੁਖਦੇਵ। ਸਿੰਘ ਵਾਸੀ ਬਾਕਰਪੁਰ, ਬਿੰਦਰ ਸਿੰਘ ਵਾਸੀ ਸੈਕਟਰ 79, ਮੁਹਾਲੀ ਅਤੇ ਬਚਿੱਤਰ ਸਿੰਘ ਪਟਵਾਰੀ, ਮਾਲ ਸਰਕਲ ਬਾਕਰਪੁਰ (ਮੌਜੂਦਾ ਕਾਨੂੰਗੋ) ਐਸ.ਏ.ਐਸ.ਨਗਰ ਨੂੰ ਗਿ੍ਰਫਤਾਰ ਕੀਤਾ ਹੈ।

ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ | GMADA

ਇਸ ਮਾਮਲੇ ਵਿੱਚ ਹੋਰਾਂ ਦੀ ਗਿ੍ਰਫਤਾਰੀ ਲਈ ਵਿਜੀਲੈਂਸ ਵੱਲੋਂ ਛਾਪੇ ਮਾਰੇ ਜਾ ਰਹੇ ਹਨ। ਜਿਸ ਵਿੱਚ ਬਾਗਬਾਨੀ ਵਿਭਾਗ ਦੇ ਮੁਲਾਜਮਾਂ ਜਸਪ੍ਰੀਤ ਸਿੰਘ, ਵੈਸਾਲੀ, ਦਿਨੇਸ਼ ਕੁਮਾਰ, ਰਸਮੀ ਅਰੋੜਾ, ਅਨਿਲ ਅਰੋੜਾ, ਵਿਸਾਲ ਭੰਡਾਰੀ ਆਦਿ ਦੇ ਨਾਂਅ ਸ਼ਾਮਲ ਹਨ। ਜਿਸ ਕਾਰਨ ਕਈ ਹੋਰ ਅਹਿਮ ਖੁਲਾਸੇ ਵੀ ਸਾਹਮਣੇ ਆ ਸਕਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ