Employees Protest - Sach Kahoon Punjabi

Faridkot Protest: ਫਰੀਦਕੋਟ ’ਚ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਪੱਤਰ ਦੀਆਂ ਕਾਪੀਆਂ ਫੂਕੀਆਂ
Faridkot Protest: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖਿਲਾਫ਼ ਤਿੱਖੀ ਨਾਹਰੇਬਾਜੀ ਪਿਛਲੀ ਹੁਕਮਰਾਨ ਕਾਂਗਰਸ ਸਰਕਾਰ ਵੱਲੋਂ ਮਿਤੀ 17 ਜੁਲਾਈ 2020 ਨੂੰ ਜਾਰੀ ਕੀਤੇ ਗਏ ਮੁਲਾਜ਼ਮ ਵਿਰੋਧੀ ਪੱਤਰ ਦੀਆਂ ਕਾਪੀਆਂ ਫੁਕੀਆਂ ਗਈਆਂ। ਇਸ ਐਕਸ਼ਨ ਦਾ ਸੱਦਾ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਸੂਬੇ ਭਰ ਦੇ ਜ਼ਿਲ੍ਹਾ ਤੇ ਤਹਿਸੀਲ ਪੱਧਰ ਤੇ ਕਰਨ ਦਾ ਦਿੱਤਾ ਗਿਆ ਸੀ। ਇਸ ਐਕਸ਼ਨ ਸਮੇਂ ਮੁਲਾਜ਼ਮ  ਅਤੇ ਪੈਨਸ਼ਨਰ ਕਾਲੇ ਬਿੱਲੇ ਲਗਾਕੇ, ਕਾਲੇ ਚੋਗੇ ਪਾਕੇ, ਕਾਲੀਆਂ ਪੱਟੀਆਂ, ਦਸਤਾਰਾਂ ਪਾ ਕੇ ਸ਼ਾਮਲ ਹੋਏ।

ਇਸ ਮੌਕੇ ਤੇ ਸੰਬੋਧਨ ਕਰਦਿਆਂ ਮੁਲਾਜ਼ਮਾਂ ਦੇ ਸੂਬਾਈ ਆਗੂ ਗੁਰਨਾਮ ਸਿੰਘ ਵਿਰਕ ਮੁੱਖ ਕਨਵੀਨਰ ਸਾਂਝਾ ਮੁਲਾਜ਼ਮ ਮੰਚ ਪੰਜਾਬ, ਵਿਕਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਮਨਿਸਟਰੀਅਲ ਸਟਾਫ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਜਸਮੇਲ ਸਿੰਘ ਜੱਸੀ, ਸਿਮਰਜੀਤ ਸਿੰਘ ਬਰਾੜ, ਬਲਕਾਰ ਸਿੰਘ ਸਹੋਤਾ, ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ, ਗਗਨ ਪਾਹਵਾ, ਧਰਿਮੰਦਰ ਸਿੰਘ, ਜੀਤੇਂਦਰ ਕੁਮਾਰ ਹੰਸ, ਹਰਪ੍ਰੀਤ ਸਿੰਘ ਸਰਾਂ, ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ, ਕੁਲਵੰਤ ਸਿੰਘ ਚਾਨੀ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਵੀਰ ਇੰਦਰਜੀਤ ਸਿੰਘ ਪੁਰੀ, ਸੋਮ ਨਾਥ ਅਰੋੜਾ, ਜਗਤਾਰ ਸਿੰਘ ਗਿੱਲ, ਇੰਦਰਜੀਤ ਸਿੰਘ ਗਿੱਲ, ਰਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ, ਪ੍ਰਦੀਪ ਸਿੰਘ ਬਰਾੜ, ਅਮਰਜੀਤ ਸਿੰਘ ਵਾਲੀਆ, ਮਿੱਠੂ ਸਿੰਘ ਬਿਜਲੀ ਬੋਰਡ, ਬਲਵਿੰਦਰ ਸਿੰਘ ਬਰਾੜ ਸਿਹਤ ਵਿਭਾਗ, ਨੇ ਕਿਹਾ ਕਿ ਇਹ ਮੁਲਾਜ਼ਮ ਵਿਰੋਧੀ ਪੱਤਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਜਾਰੀ ਕੀਤਾ ਗਿਆ ਸੀ।

Read Also : Crime News: ਅਸਮਾਨਪੁਰ ਦੇ ਨੌਜਵਾਨ ਦਾ ਕਤਲ, ਲਾਸ਼ ਖੇਤਾਂ ’ਚੋਂ ਬਰਾਮਦ

ਮੁਲਾਜ਼ਮਾਂ ਨੇ ਇਸ ਪੱਤਰ ਨੂੰ ਰੱਦ ਕਰਵਾਉਣ ਲਈ ਸੜਕੀ ਸੰਘਰਸ਼ ਲਗਾਤਾਰ ਜਾਰੀ ਹੈ। ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ ਮੁਲਾਜ਼ਮ ਵਿਰੋਧੀ ਪੱਤਰ ਨੂੰ ਲਾਗੂ ਕਰਨ ਲਈ ਮੌਜੂਦਾ ਹੁਕਮਰਾਨ ਭਗਵੰਤ ਮਾਨ ਸਰਕਾਰ ਚਾਰ ਕਦਮ ਅੱਗੇ ਤੇਜੀ ਨਾਲ ਚੱਲ ਰਹੀ ਹੈ। ਇਸ ਦੇ ਨਾਲ ਹੀ ਇਨੁਸਾਫ ਦੀ ਪ੍ਰਾਪਤੀ ਲਈ ਵੱਡੀ ਗਿਣਤੀ ’ਚ ਮੁਲਾਜ਼ਮਾ ਨੂੰ ਮਾਣਯੋਗ ਅਦਾਲਤਾਂ ਦਾ ਦਰਵਾਜ਼ਾ ਖੜਕਾਉਣ ਲਈ ਵੀ ਮਜਬੂਰ ਹੋਣਾ ਪਿਆ। ਆਗੂਆਂ ਨੇ ਤਸੱਲੀ ਪ੍ਰਗਟ ਕੀਤੀ ਕਿ ਮਾਨਯੋਗ ਅਦਾਲਤਾਂ ਵੱਲੋਂ ਹਰ ਪੱਧਰ ਤੇ ਮੁਲਾਜ਼ਮਾਂ ਨੂੰ ਇਨਸਾਫ ਦਿੱਤਾ ਗਿਆ ਤੇ ਭਗਵੰਤ ਮਾਨ ਸਰਕਾਰ ਨੂੰ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਤੇ ਮਾਨਯੋਗ ਸੁਪਰੀਮ ਕੋਰਟ ’ਚ ਵੀ ਮੂੰਹ ਦੀ ਖਾਣੀ ਪਈ ਅਤੇ ਹਾਰ ਦਾ ਮੂੰਹ ਦੇਖਣਾ ਪਿਆ।

ਆਗੂਆਂ ਨੇ ਅਫਸੋਸ ਪ੍ਰਗਟ ਕੀਤਾ ਕਿ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਮਾਨਯੋਗ ਅਦਾਲਤਾਂ ਵੱਲੋਂ ਕੀਤੇ ਗਏ ਫੈਸਲਿਆਂ ਨੂੰ ਸਹੀ ਦਿਸ਼ਾ ’ਚ ਲਾਗੂ ਕਰਨ ਲਈ ਤਿਆਰ ਨਹੀਂ ਹੈ ਅਤੇ ਲਗਾਤਾਰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵੱਲੋਂ ਮੁਲਾਜ਼ਮ ਵਿਰੋਧੀ ਨਿਯਮ ਬਣਾ ਕੇ ਲਾਗੂ ਕੀਤੇ ਜਾ ਰਹੇ ਹਨ। ਆਗੂਆਂ ਨੇ ਅੱਗੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਲਗਾਤਾਰ ਲਾਮਬੰਦੀ ਕੀਤੀ ਜਾਵੇਗੀ ਤੇ ਫਰੀਦਕੋਟ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਚੰਡੀਗੜ੍ਹ ਮਹਾਂ ਰੈਲੀ ’ਚ ਸ਼ਾਮਲ ਹੋਣਗੇ। ਇਹ ਰੈਲੀ ਭਗਵੰਤ ਮਾਨ ਸਰਕਾਰ ਦੇ ਪਤਨ ਦਾ ਰਾਹ ਪੱਧਰਾ ਕਰੇਗੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹਰਜਸਦੀਪ ਸਿੰਘ, ਕੁਲਦੀਪ ਸਿੰਘ ਘਣੀਆ, ਗੁਰਪ੍ਰੀਤ ਸਿੰਘ ਔਲਖ, ਹਰਬਰਿੰਦਰ ਸਿੰਘ ਸੇਖੋ, ਦੀਪਕ ਕੁਮਾਰ, ਸਤੇਧ ਭੂੰਦੜ, ਬਿਸ਼ਨ ਕੁਮਾਰ ਅਰੋੜਾ, ਗੁਰਿੰਦਰ ਸਿੰਘ ਮਨੀ, ਮਦਨ ਲਾਲ ਸ਼ਰਮਾ ਸੰਧਵਾਂ, ਮੰਦਰ ਸਿੰਘ, ਤਾਰਾ ਸਿੰਘ ਤੇ ਗੇਜ ਰਾਮ ਭੌਰਾ ਆਦਿ ਹਾਜ਼ਰ ਸਨ। Faridkot Protest

Employees Protest: ਪਾਵਰਕੌਮ ਦੀ 50 ਏਕੜ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਖਿਲਾਫ ਭਖੇ ਮੁਲਾਜ਼ਮ
Employees Protest: 16 ਅਤੇ 17 ਫਰਵਰੀ ਨੂੰ ਪਾਵਰ ਮੈਨੇਜ਼ਮੈਂਟ ਦੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ

ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ 28 ਫਰਵਰੀ ਨੂੰ ਲੁਧਿਆਣਾ ਵਿਖੇ ਸੱਦੀ ਮੀਟਿੰਗ | Employees Protest

Employees Protest: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਾਵਰਕੌਮ ਦੀ 50 ਏਕੜ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਖਿਲਾਫ਼ ਮੁਲਾਜ਼ਮਾਂ ’ਚ ਰੋਸ ਵੱਧ ਗਿਆ ਹੈ। ਮੁਲਾਜ਼ਮਾਂ ਦਾ ਰੋਸ ਹੈ ਕਿ ਸਰਕਾਰ ਵੱਲੋਂ ਆਪਣੇ ਸਿਆਸੀ ਮੁਫਾਦ ਪੂਰੇ ਕਰਨ ਲਈ ਸਰਕਾਰੀ ਜ਼ਮੀਨਾਂ ਦੀ ਬਲੀ ਦਿੱਤੀ ਜਾ ਰਹੀ ਹੈ। ਮੁਲਾਜ਼ਮਾਂ ਵੱਲੋਂ 16 ਅਤੇ 17 ਫਰਵਰੀ ਨੂੰ ਰੋਸ ਵਜੋਂ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਪਾਵਰਕੌਮ ਦੀਆਂ ਪਟਿਆਲਾ, ਜਲੰਧਰ, ਲੁਧਿਆਣਾ ਆਦਿ ਜ਼ਿਲ੍ਹਿਆਂ ਵਿੱਚ ਕਾਫ਼ੀ ਜ਼ਮੀਨਾਂ ਪਈਆਂ ਹਨ, ਜਿਨ੍ਹਾਂ ’ਤੇ ਸਰਕਾਰ ਦੀ ਅੱਖ ਟਿਕੀ ਹੋਈ ਹੈ। ਪਟਿਆਲਾ ਦੇ ਬਡੁੁੰਗਰ ਇਲਾਕੇ ’ਚ ਪਾਵਰਕੌਮ ਦੀ 50 ਏਕੜ ਜ਼ਮੀਨ ਨੂੰ ਸਰਕਾਰ ਵੱਲੋਂ ਪੁੱਡਾ ਨੂੰ ਤਬਦੀਲ ਕਰਨ ਦੀ ਹਰੀ ਝੰਡੀ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਗਟਾਇਆ ਗਿਆ ਹੈ। ਪਿਛਲੇ ਦਿਨਾਂ ਤੋਂ ਮੁਲਾਜ਼ਮਾਂ ਵੱਲੋਂ ਆਪਣੇ ਅਦਾਰੇ ਦੀਆਂ ਜ਼ਮੀਨਾਂ ਬਚਾਉਣ ਲਈ ਸੰਘਰਸ਼ ਵੀ ਵਿੱਢਿਆ ਹੋਇਆ ਹੋਇਆ ਹੈ, ਜਿਸ ਤੇ ਤਹਿਤ ਕਈ ਆਗੂਆਂ ਦਾ ਤਬਾਦਲਾ ਵੀ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਸੰਘਰਸ਼ ਦਾ ਬਿਗਲ ਨਾ ਵਜਾ ਸਕਣ। Employees Protest

ਮੁਲਾਜ਼ਮਾਂ ਦੇ ਸਾਂਝੇ ਥੜੇ ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕੌਮ ਐਂਡ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ, ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਦੇ ਆਗੂਆਂ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫੈਸਲਾ ਕਰਕੇ 16 ਅਤੇ 17 ਫਰਵਰੀ ਨੂੰ ਸਮੁੱਚੇ ਪੰਜਾਬ ਦੀਆਂ ਸਬ ਡਵੀਜਨ ਅਤੇ ਡਵੀਜਨ ਪੱਧਰ ’ਤੇ ਪਾਵਰ ਮੈਨੇਜ਼ਮੈਂਟ ਅਤੇ ਸੀਐੱਮਡੀ ਦੀਆਂ ਅਰਥੀਆਂ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਆਗੂਆਂ ਨੇ ਕਿਹਾ ਕਿ ਜਾਇਦਾਦਾਂ ਵੇਚਣ ਦੇ ਖਿਲਾਫ ਵੱਡੀ ਲਹਿਰ ਖੜ੍ਹੀ ਕਰਨ ਅਤੇ ਮੰਨੀਆਂ ਹੋਈਆਂ ਵਾਜਿਬ ਮੰਗਾਂ ਦੀ ਪ੍ਰਾਪਤੀ ਲਈ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ 28 ਫਰਵਰੀ ਨੂੰ ਲੁਧਿਆਣਾ ਵਿਖੇ ਸਾਂਝੀ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਜ਼ਮੀਨਾਂ ਬਚਾਉਣ ਲਈ ਪੱਕਾ ਮੋਰਚਾ ਲਾਉਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ : ਆਗੂ

ਇਸ ਦੌਰਾਨ ਆਗੂਆਂ ਹਰਪਾਲ ਸਿੰਘ , ਗੁਰਵੇਲ ਸਿੰਘ ਬੱਲਪੁਰੀਆ, ਬਲਦੇਵ ਸਿੰਘ ਮੰਡਾਲੀ, ਕੁਲਵਿੰਦਰ ਸਿੰਘ ਢਿੱਲੋਂ, ਸਰਿੰਦਰਪਾਲ ਲਹੌਰੀਆ, ਬਲਜੀਤ ਸਿੰਘ ਮੋਦਲਾ ਆਦਿ ਨੇ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕੇ ਜੇਕਰ ਪੰਜਾਬ ਸਰਕਾਰ ਨੇ ਆਪਣੀਆਂ ਰਾਜਸੀ ਲੋੜਾਂ ਲਈ ਅਦਾਰੇ ਦੀਆਂ ਜਮੀਨਾਂ ਵੇਚਣ ਦਾ ਘਾਤਕ ਫੈਸਲਾ ਵਾਪਸ ਨਾ ਲਿਆ ਤਾਂ ਅਦਾਰੇ ਦੇ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਪੱਕਾ ਮੋਰਚਾ ਲਾਉਣ ਤੋਂ ਵੀ ਗੁਰੇਜ਼ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਜਿਸ ਨਾਲ ਇਸ ਸਨੱਅਤੀ ਅਦਾਰੇ ਦਾ ਮਾਹੌਲ ਅਸ਼ਾਂਤ ਹੋਣ ਅਤੇ ਨਿਕਲੇ ਹੋਰ ਮਾੜੇ ਸਿਟਿਆਂ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰ ਮੈਨੇਜ਼ਮੈਂਟ ਦੀ ਹੋਵੇਗੀ।

ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੂਬਾਈ ਰੈਲੀ ਅੱਜ
ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੂਬਾਈ ਰੈਲੀ ਅੱਜ

ਫਰੀਦਕੋਟ (ਸੁਭਾਸ਼ ਸ਼ਰਮਾ)। ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੇ ਖਿਲਾਫ਼ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 13 ਨਵੰਬਰ ਨੂੰ ਬਠਿੰਡਾ ਵਿਖੇ ਸੂਬਾਈ ਰੋਸ ਰੈਲੀ ਅਤੇ ਬਠਿੰਡਾ ਸ਼ਹਿਰ ਦੇ ਗਲੀਆਂ ਤੇ ਬਾਜ਼ਾਰਾਂ ਵਿੱਚ ਮੁਜ਼ਾਹਰਾ ਕਰਨ ਦਾ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ।

ਇਸ ਐਕਸ਼ਨ ਦੀਆਂ ਤਿਆਰੀਆਂ ਸਬੰਧੀ ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ, ਸੋਮ ਨਾਥ ਅਰੋੜਾ ਵਿੱਤ ਸਕੱਤਰ ਪੰਜਾਬ ਪੈਨਸ਼ਨਰਜ਼ ਯੂਨੀਅਨ , ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਸੂਬਾਈ ਆਗੂ ਪ੍ਰੇਮ ਚਾਵਲਾ, ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲਾ ਫਰੀਦਕੋਟ ਦੇ ਆਗੂ ਨਛੱਤਰ ਸਿੰਘ ਭਾਣਾ, ਇਕਬਾਲ ਸਿੰਘ ਰਣ ਸਿੰਘ ਵਾਲਾ ਤੇ ਰਮੇਸ਼ ਢੈਪਈ, ਬਾਬਾ ਫ਼ਰੀਦ ਹੈਲਥ ਯੂਨੀਵਰਸਿਟੀ ਸਕਿਓਰਿਟੀ ਗਾਰਡ ਮੁਲਾਜ਼ਮਾਂ ਦੇ ਆਗੂ ਸੁਖਵਿੰਦਰ ਸਿੰਘ ਤੇ ਸ਼ਿਵਨਾਥ ਦਰਦੀ, ਆਸ਼ਾ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਵੱਲੋਂ ਇਸ ਰੈਲੀ ਨੂੰ ਸਫਲ ਬਣਾਉਣ ਲਈ ਪ੍ਰਚਾਰ ਮੁਹਿੰਮ ਤੇਜ਼ ਕੀਤੀ ਹੋਈ ਹੈ।

ਆਗੂਆਂ ਨੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਦੀ 17 ਫ਼ੀਸਦੀ ਤੋਂ 28 ਫ਼ੀਸਦੀ ਦੀ ਦਰ ਨਾਲ ਮਹੀਨਾ ਨਵੰਬਰ 2021 ਤੋਂ ਜਾਰੀ ਕੀਤੀ ਗਈ। ਕਿਸ਼ਤ ਜੁਲਾਈ 2021 ਤੋਂ ਨਾ ਦੇਕੇ ਡੀ ਏ ਨੂੰ ਕੇਂਦਰੀ ਪੈਟਰਨ ਨਾਲੋਂ ਤੋੜਨ ਦੀ ਕੋਝੀ ਸਾਜ਼ਿਸ਼ ਕੀਤੀ ਹੈ।

ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਕਾਰਨ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਆਸ਼ਾ ਵਰਕਰ, ਮਿਡ ਡੇ ਮੀਲ ਵਰਕਰ, ਆਂਗਨਵਾੜੀ ਵਰਕਰ ਤੇ ਹੈਲਪਰਾਂ ਨੂੰ ਰੈਗੂਲਰ ਕਰਨਾ ਤਾਂ ਦੂਰ ਦੀ ਗੱਲ ਘੱਟੋ ਘੱਟ ਉਜ਼ਰਤਾਂ ਦਾ ਕਾਨੂੰਨ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਤੇ ਲਗਾਤਾਰ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ , ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ, ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੋਧੀਆਂ ਗਈਆਂ ਤਨਖਾਹਾਂ , ਪੈਨਸ਼ਨਾਂ ਅਤੇ ਮਹਿੰਗਾਈ ਭੱਤੇ ਦੀਆਂ ਸੋਧੀਆਂ ਦਰਾਂ ਅਨੁਸਾਰ ਮਿਤੀ 1 ਜਨਵਰੀ 2016 ਤੋਂ 30 ਜੂਨ 2021 ਤੱਕ ਦਾ ਬਣਦਾ ਬਕਾਇਆ ਵੀ ਅਸਿੱਧੇ ਢੰਗ ਨਾਲ ਹੜੱਪ ਕਰ ਲਿਆ ਗਿਆ ਹੈ। ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਵੀ ਖੋਰਾ ਲਗਾਇਆ ਜਾ ਰਿਹਾ ਹੈ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੇਂਦਰੀ ਪੈਟਰਨ ਅਨੁਸਾਰ 1 ਜਨਵਰੀ 2016 ਤੋਂ ਬਣਦਾ ਮਹਿੰਗਾਈ ਭੱਤਾ 125 ਫ਼ੀਸਦੀ ਮਰਜ਼ ਕੀਤਾ ਜਾਵੇ, ਜਨਵਰੀ 2017 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿੱਤੀ ਗਈ ਅੰਤ੍ਰਿਮ ਰਿਲੀਫ ਦੀ ਕਿਸ਼ਤ ਨੂੰ ਤਨਖਾਹ ਫਿਕਸ਼ੇਸ਼ਣ ਸਮੇਂ ਨਾਲ ਜੋੜਿਆ ਜਾਵੇ ਅਤੇ 1 ਜਨਵਰੀ 2016 ਤੋਂ 30 ਜੂਨ 2021 ਤੱਕ ਸੋਧੀਆ ਤਨਖਾਹਾਂ, ਪੈਨਸ਼ਨਾਂ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਣਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ।

ਇਸ ਦੌਰਾਨ ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਦਰਜਾ ਚਾਰ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਾਂਝੇ ਤੌਰ ‘ਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਭੁੱਖ ਹਡ਼ਤਾਲ ਰੱਖੀ ਗਈ। ਆਗੂਆਂ ਨੇ ਦੱਸਿਆ ਕਿ ਪੰਜਾਬ ਯੂਟੀ ਮੁਲਾਜ਼ਮ ‘ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 13 ਨਵੰਬਰ ਨੂੰ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਆਸ਼ਾ ਵਰਕਰਜ਼ ਦਰਜਾ ਚਾਰ ਕਰਮਚਾਰੀ ਅਧਿਆਪਕ, ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਵਾਲੀ ਸਬ ਕਮੇਟੀ ਮੰਤਰੀਆਂ ਵਲੋਂ ਲਿਆਂਦੇ ਖਰੜੇ ਦੀਆਂ ਕਾਪੀਆਂ ਫੂਕ ਕੇ ਕੀਤਾ ਵਿਰੋਧ ਪ੍ਰਦਰਸ਼ਨ
7 ਸਤੰਬਰ ਨੂੰ ਪਟਿਆਲਾ ਵਿਚ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਵਲੋਂ ਪੱਕਾ ਮੋਰਚਾ ਲਾਇਆ ਜਾਵੇਗਾ -ਸਤਨਾਮ ਫਲੀਆਂਵਾਲਾ

ਜਲਾਲਾਬਾਦ, (ਰਜਨੀਸ਼ ਰਵੀ) | ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਸਮੂਹ ਵਿਭਾਗਾਂ ਦੇ ਠੇਕਾ ਕਾਮਿਆਂ ਵਲੋਂ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਤਹਿਸੀਲ ਪੱਧਰੀ ਵਿਸ਼ਾਲ ਇਕੱਠ ਕਰਨ ਉਪਰੰਤ ਰੋਸ਼ ਮਾਰਚ ਕੀਤਾ ਗਿਆ ਅਤੇ ਸਰਕਾਰੀ ਵਿਭਾਗਾਂ ’ਚ ਕੰਮ ਕਰਦੇ ਵੱਖ ਵੱਖ ਕੈਟੀਗਿਰੀਆਂ ਦੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਅਣਦੇਖਾ ਕਰਕੇ ਕੈਪਟਨ ਸਰਕਾਰ ਦੀ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਵਾਲੀ ਗਠਿਤ ਸਬ ਕਮੇਟੀ ਮੰਤਰੀਆਂ ਵਲੋਂ ਲਿਆਂਦੇ ਖਰੜੇ ਦੀਆਂ ਕਾਪੀਆਂ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ.31) ਦੇ ਸੂਬਾ ਪ੍ਰੈਸ ਸਕੱਤਰ ਸਤਨਾਮ ਸੰਘ ਫਲੀਆਂਵਾਲਾ, ਜਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਚੱਕ ਜਾਨੀਸਰ, ਬ੍ਰਾਂਚ ਪ੍ਰਧਾਨ ਗੁਰਮੀਤ ਸਿੰਘ ਆਲਮਕੇ, ਮੋਰਚੇ ਦੇ ਜਿਲ੍ਹਾ ਆਗੂ ਸੁਖਚੈਨ ਸਿੰਘ ਸੋਢੀ, ਬਲਵਿੰਦਰ ਸਿੰਘ ਨੂਰ ਸਮੰਦ, ਪਾਵਰ ਕਾਮ ਅਤੇ ਟ੍ਰਾਂਸਕੋ ਦੇ ਠੇਕਾ ਮੁਲਾਜਮ ਵਰਕਰਜ਼ ਯੂਨੀਅਨ ਦੇ ਮੰਡਲ ਪ੍ਰਧਾਨ ਸ਼ਿਵ ਸ਼ੰਕਰ, ਛਿੰਦਰ ਸਿੰਘ ਅਤੇ ਨਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਬਹੁਤ ਹੀ ਥੋੜੇ ਸਿੱਧੇ ਭਰਤੀ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਕੇ ਕੀਤੇ ਵਾਅਦੇ ਦੀ ਖਾਨਾ ਪੂਰਤੀ ਕਰਨਾ ਚਾਹੁੰਦੀ ਹੈ ਅਤੇ ਉਪਰੋਕਤ ਸਮੂਹ ਕੈਟਾਗਿਰੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਸਮੂਹ ਠੇਕਾ ਕਾਮੇ, ਜੋਕਿ ਕਿਸੇ ਵੀ ਤਰ੍ਹਾਂ ਦੀ ਕੈਟਾਗਿਰੀ ਨਾਲ ਸਬੰਧਤ ਹਨ ਅਤੇ 14-15 ਸਾਲਾਂ ਤੋਂ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਹਨ, ਉਨ੍ਹਾਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਰੈਗੂਲਰ ਤੁਰੰਤ ਕੀਤਾ ਜਾਵੇ ਨਹੀਂ ਤਾਂ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਭਵਿੱਖ ਵਿਚ ਆਰ-ਪਾਰ ਦੇ ਤਿੱਖੇ ਸੰਘਰਸ਼ਾਂ ਕਰਦੇ ਹੋਏ ਜਿੱਥੇ ਪਿੰਡਾਂ ਅਤੇ ਸ਼ਹਿਰਾਂ ਵਿਚ ਆਉਣ ਸਮੇਂ ਮੁੱਖ ਮੰਤਰੀ ਪੰਜਾਬ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਵਾਲੀ ਸਰਕਾਰ ਦੀ ਸਬ ਕਮੇਟੀ ਮੈਂਬਰ -ਕਮ ਕੈਬਨਿਟ ਮੰਤਰੀ,ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦਾ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਪਹਿਲਾਂ ਨਾਲੋਂ ਤੇਜ ਕੀਤੇ ਜਾਣਗੇ।

ਇਸਦੇ ਨਾਲ ਹੀ 7 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਚ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਵਲੋਂ ਪੱਕਾ ਮੋਰਚਾ ਲਾਇਆ ਜਾਵੇਗਾ ਅਤੇ ਵਿਧਾਨ ਸਭਾ ਦੇ ਸੈਸ਼ਨ ਵਾਲੇ ਦਿਨ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਵਿਧਾਨ ਸਭਾ ਵੱਲ ਰੋਸ਼ ਮਾਰਚ ਕੀਤਾ ਜਾਵੇਗਾ। 31 ਅਗਸਤ, 1 ਸਤੰਬਰ ਅਤੇ 2 ਸਤੰਬਰ ਨੂੰ ਸੰਘਰਸ਼ਾਂ ਦੀ ਤਿਆਰੀ ਸੰਬੰਧੀ ਜੋਨ ਪੱਧਰੀ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ ਅਤੇ 7 ਸਤੰਬਰ ਨੂੰ ਮੋਰਚੇ ਦੇ ਬੈਨਰ ਹੇਠ ਪਟਿਆਲਾ ਪੱਕਾ ਮੋਰਚੇ ਵਿਚ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮ ਆਪਣੇ ਪਰਿਵਾਰਾਂ ਸਣੇ ਸ਼ਾਮਿਲ ਹੋਣਗੇ। ਜਿਸਦੀ ਤਿਆਰੀ ਵਜੋਂ ਅੱਜ ਤੋਂ ਪਿੰਡ ਪੱਧਰ ’ਤੇ ਹਰੇਕ ਵਰਗ ਦੇ ਲੋਕਾਂ ਨੂੰ ਮੋਰਚੇ ਦੇ ਸੰਘਰਸ਼ ਸਬੰਧੀ ਲਾਮਬੰਦ ਕਰਨ ਦੇ ਨਾਲ ਨਾਲ ਰਾਸ਼ਨ ਇਕੱਠਾ ਕਰਨ ਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ।

ਉਨ੍ਹਾਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਇੰਨਲਿਸਟਮੈਂਟ, ਠੇਕੇਦਾਰ, ਆਊਟਸੋਰਸਿੰਗ, ਕੰਟਰੈਕਟ, ਸੁਸਾਇਟੀਆਂ, ਕੰਪਨੀਆਂ, ਕੇਂਦਰੀ ਸਕੀਮਾਂ,ਟੈਂਪਰੇਰੀ ਕਾਮਿਆਂ ਨੂੰ ਵਿਭਾਗਾਂ ਵਿਚ ਸ਼ਾਮਿਲ ਕਰਕੇ ਬਿਨਾਂ ਸ਼ਰਤ ਰੈਗੂਲਰ ਕੀਤੇ ਜਾਣ। ਗੁਜਾਰੇ ਦੇ ਅਧਾਰ ’ਤੇ ਤਨਖਾਹ ਤਹਿ ਕਰਨ ਦੇ ਨਿਯਮ ਨੂੰ ਲਾਗੂ ਕੀਤੇ ਜਾਣ। ਸਰਕਾਰੀ ਵਿਭਾਗਾਂ ਦੇ ਨਿੱਜੀਕਰਨ, ਖੇਤੀ ਅਤੇ ਲੇਬਰ ਕਾਨੂੰਨਾਂ ਵਿਚ ਸੋਧਾ ਨੂੰ ਰੱਦ ਕੀਤੇ ਜਾਣ। ਬਿਜਲੀ ਖੇਤਰ ਵਿਚ ਨਵੀਆਂ ਕੰਪਨੀਆਂ ਦਾ ਦਾਖਲਾ ਬੰਦ ਕੀਤਾ ਜਾਵੇ। ਇਸ ਮੌਕੇ ਹੋਰਾਂ ਤੋਂ ਇਲਾਵਾ ਰਾਕੇਸ਼ ਸਿੰਘ ਹੀਰੇਵਾਲਾ, ਸਤਪਾਲ ਕੋਟੂਵਾਲਾ, ਗੁਰਮੀਤ ਹਾਂਡਾ, ਬਲਦੇਵ ਛੱਪੜੀਵਾਲਾ ਆਦਿ ਨੇ ਵੀ ਸੰਬੋਧਨ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਦੇ ਰਵੱਈਏ ਖ਼ਿਲਾਫ਼ ਡੀਸੀ ਫ਼ਰੀਦਕੋਟ ਦੇ ਦਫ਼ਤਰ ਅੱਗੇ ਰੋਸ ਰੈਲੀ
ਰੈਲੀ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਦੀ ਕੋਠੀ ਵੱਲ ਕੀਤਾ ਸਕੂਟਰ ਮੋਟਰਸਾਈਕਲ ਰੋਸ ਮਾਰਚ

ਫਰੀਦਕੋਟ, (ਸੁਭਾਸ਼ ਸ਼ਰਮਾ, ਸੱਚ ਕਹੂੰ ਨਿਊਜ਼)। ਪੰਜਾਬ ਯੂਟੀ ਮੁਲਾਜਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 20 ਅਗਸਤ ਨੂੰ ਜ਼ਿਲ੍ਹਾ ਪੱਧਰ ‘ਤੇ ਰੈਲੀਆਂ ਕਰਨ ਦੇ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਅੱਜ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਤਿੱਖੀ ਨਾਅਰੇਬਾਜ਼ੀ ਕਰਕੇ ਰੋਸ ਰੈਲੀ ਕੀਤੀ।

ਰੈਲੀ ਉਪਰੰਤ ਫ਼ਰੀਦਕੋਟ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਤੇ ਗਲੀਆਂ ਵਿਚ ਦੀ ਤਿੱਖੀ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸਰਦਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਐਮ ਐਲ ਏ ਹਲਕਾ ਫ਼ਰੀਦਕੋਟ ਦੀ ਕੋਠੀ ਵੱਲ ਸਕੂਟਰ ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਮਾਰਚ ਉਪਰੰਤ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਐਮ ਐਲ ਏ ਦੇ ਨਿੱਜੀ ਸਲਾਹਕਾਰ ਰਜਿੰਦਰ ਸਿੰਘ ਨੂੰ ਚਿਤਾਵਨੀ ਪੱਤਰ ਦਿੱਤਾ ਗਿਆ।

ਇਸ ਐਕਸ਼ਨ ਦੀ ਅਗਵਾਈ ਮੁਲਾਜ਼ਮ ਆਗੂ ਕਿਰਨ ਪ੍ਰਕਾਸ਼ ਮਹਿਤਾ, ਬਲਰਾਜ ਸਿੰਘ ਸੇਖੋਂ, ਹਰਚਰਨ ਸਿੰਘ ਸੰਧੂ ਤੇ ਹਰਪਾਲ ਸਿੰਘ ਅਟਵਾਲ ਪੰਜਾਬ ਕਰਮਚਾਰੀ ਦਲ, ਮਨਿਸਟੀਰੀਅਲ ਸਟਾਫ ਦੇ ਆਗੂ ਅਮਰੀਕ ਸਿੰਘ ਸੰਧੂ, ਦੇਸ ਰਾਜ ਗੁਰਜਰ, ਵੀਰਇੰਦਰਜੀਤ ਸਿੰਘ ਪੁਰੀ ਸੂਬਾ ਪ੍ਰਧਾਨ ਮੰਡੀਕਰਨ ਬੋਰਡ, ਸਟੇਟ ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਸਿਵਲ ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ, ਜਗਤਾਰ ਸਿੰਘ ਗਿੱਲ ਤੇ ਅਮਰਜੀਤ ਸਿੰਘ ਵਾਲੀਆ, ਅਸੋਕ ਕੌਸ਼ਲ ਪੈਨਸ਼ਨਰ ਆਗੂ, ਸੂਬਾ ਸਿੰਘ ਰਾਮੇਆਣਾ, ਅਧਿਆਪਕ ਆਗੂ ਪ੍ਰੇਮ ਚਾਵਲਾ, ਸੁਖਵਿੰਦਰ ਸਿੰਘ ਸੁੱਖੀ ਜ਼ਿਲ੍ਹਾ ਪ੍ਰਧਾਨ, ਗਗਨ ਪਾਹਵਾ ਜ਼ਿਲ੍ਹਾ ਜਨਰਲ ਸਕੱਤਰ ਡੀ ਟੀ ਐੱਫ, ਪ ਸ ਸ ਫ ਆਗੂ ਪ੍ਰਦੀਪ ਸਿੰਘ ਬਰਾੜ, ਗੁਰਪ੍ਰੀਤ ਸਿੰਘ ਔਲਖ, ਜਗਤਾਰ ਸਿੰਘ ਗਿੱਲ, ਅਮਰਜੀਤ ਸਿੰਘ ਵਾਲੀਆ, ਬਲਬੀਰ ਸਿੰਘ ਡੀ ਐਮ ਐਫ ਸਟੇਟ ਆਗੂ,

ਹਰਪ੍ਰੀਤ ਸਿੰਘ ਟੀ ਐਸ ਯੂ, ਨਛੱਤਰ ਸਿੰਘ ਭਾਣਾ, ਇਕਬਾਲ ਸਿੰਘ ਰਣ ਸਿੰਘ ਵਾਲਾ ਦੀ ਕਲਾਸ ਫੋਰ ਯੂਨੀਅਨ, ਬੀਬੀ ਅਮਰਜੀਤ ਕੌਰ ਸੂਬਾ ਪ੍ਰਧਾਨ, ਬੀਬੀ ਅਮਰਜੀਤ ਕੌਰ ਰਣ ਸਿੰਘ ਵਾਲਾ ਆਸ਼ਾ ਵਰਕਰ,, ਸੇਵਕ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਡੀ ਸੀ ਦਫ਼ਤਰ, ਸੂਰਤ ਸਿੰਘ ਮਾਹਲਾ ਅਤੇ ਗੁਰਮੀਤ ਸਿੰਘ ਪੈਨਸ਼ਨਰ ਜਨਰਲ ਸਕੱਤਰ ਜੈਤੋ ਨੇ ਆਪਣੇ ਸੰਬੋਧਨ ਵਿੱਚ ਮੁਲਾਜਮਾਂ ਅਤੇ ਸਰਕਾਰ ਵਿਚਕਾਰ ਮੌਜੂਦਾ ਡੈਡਲਾਕ ਦੇ ਜਿੰਮੇਵਾਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਅੜੀਅਲ ਰਵੱਈਏ ਨੂੰ ਦੱਸਿਆ। ਉਨਾਂ ਕਿਹਾ ਕਿ ਵਿਤ ਮੰਤਰੀ ਸੋਧੇ ਤਨਖ਼ਾਹ ਸਕੇਲ ਅਤੇ ਪੈਨਸ਼ਨਾਂ 1 1 2016 ਤੋਂ ਲਾਗੂ ਕਰ ਰਹੇ ਹਨ।

ਪਰ ਇਸ ਤਰੀਕ ਨੂੰ ਬਣਦਾ 125 ਫੀਸਦੀ ਡੀ ਏ ਜੋੜਣ ਦੀ ਬਜਾਏ ਇਕ ਸਾਲ ਪਹਿਲਾਂ ਦਾ 113 ਡੀ ਏ ਜੋੜ ਕੇ 12 ਫੀਸਦੀ ਮਹਿੰਗਾਈ ਭੱਤਾ ਖੁਰਦ ਬੁਰਦ ਕਰਨਾ ਚਾਹੁੰਦੇ ਹਨ। ਆਗੂਆਂ ਨੇ ਕਿਹਾ ਕਿ ਵਿਤ ਮੰਤਰੀ ਦੀ ਇਸ ਧੱਕੇਸ਼ਾਹੀ ਕਿਸੇ ਕੀਮਤ ਤੇ ਸਹਿਣ ਨਹੀਂ ਕੀਤੀ ਜਾਵੇਗੀ। ਮੁਲਾਜ਼ਮ ਆਗੂਆਂ ਨੇ ਇਹ ਵੀ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਆਸ਼ਾ, ਆਂਗਣਵਾੜੀ, ਮਿਡ ਡੇਅੑਮੀਲ ਇਸਤਰੀ ਵਰਕਰਾਂ ਲਈ ਘੱਟ ਤੋਂ ਘੱਟ ਉਜਰਤਾਂ ਤੈਅ ਕਰਵਾਉਣ ਅਤੇ ਪਰਖ ਕਾਲ ਦੇ ਨਾਂਅ *ਤੇ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਦੀ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ ਤੱਕ ਸਾਂਝੇ ਫਰੰਟ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।

ਇਹ ਸੰਘਰਸ਼ ਦਿਨੋਂ ਦਿਨ ਤਿੱਖਾ ਰੂਪ ਧਾਰਨ ਕਰਦਾ ਜਾਵੇਗਾ। ਆਗੂਆਂ ਨੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਪਟਿਆਲੇ ਦੀ ਮਹਾ ਰੈਲੀ ਤੋਂ ਵੀ ਵਧੇਰੇ ਉਤਸ਼ਾਹ ਅਤੇ ਜੋਸ਼ ਨਾਲ ਜਿਲਿਆਂ ਵਿੱਚ ਹੋ ਰਹੀਆਂ ਰੈਲੀਆਂ ਨੂੰ ਕਾਮਯਾਬ ਕਰਨ। ਜੇ ਫਿਰ ਵੀ ਪੰਜਾਬ ਸਰਕਾਰ ਨੇ ਆਪਣਾ ਮੁਲਾਜ਼ਮ ਵਿਰੋਧੀ ਵਤੀਰਾ ਨਾ ਸੁਧਾਰਿਆ ਤਾਂ ਅਗਲੇ ਮਹੀਨੇ ਆ ਰਹੇ ਵਿਧਾਨ ਸਭਾ ਸਮਾਗਮ ਦੇ ਦੂਜੇ ਦਿਨ ਇੱਕ ਲੱਖ ਤੋਂ ਵੱਧ ਮੁਲਾਜ਼ਮ ਅਤੇ ਪੈਨਸ਼ਨਰ ਚੰਡੀਗੜ੍ਹ ਵੱਲ ਕੂਚ ਕਰਨ ਲਈ ਮਜ਼ਬੂਰ ਹੋਣਗੇ।

ਜਿਸ ਦੇ ਨਤੀਜਿਆਂ ਦੀ ਜਿ਼ੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਅੱਜ ਦੀ ਰੈਲੀ ਦੌਰਾਨ ਸਮੂਹ ਹਾਜ਼ਰ ਮੁਲਾਜ਼ਮ ਅਤੇ ਪੈਨਸ਼ਨਰਾਂ ਵੱਲੋਂ ਪਿਛਲੇ ਦਿਨੀਂ ਕਾਂਗਰਸ ਦੇ ਹਲਕਾ ਇੰਚਾਰਜ ਹਰਵਿੰਦਰ ਸਿੰਘ ਲਾਡੀ ਵੱਲੋਂ ਮਨਪ੍ਰੀਤ ਸਿੰਘ ਬਾਦਲ ਤੇ ਨਸ਼ਾ ਤਸਕਰੀ ਕਰਨ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਗਈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਰਖਾਸਤ ਕਰਕੇ ਇਸ ਸਬੰਧੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਕੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਮਿਲ ਸਕੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ, ਕਰਨ ਜੈਨ, ਅਮਰਜੀਤ ਸਿੰਘ ਪੰਨੂ, ਕੁਲਵੰਤ ਸਿੰਘ ਚਾਨੀ, ਕੁਲਦੀਪ ਸਿੰਘ ਸਹਿਦੇਵ, ਬਲਕਾਰ ਸਿੰਘ ਮੰਡੀ ਬੋਰਡ, ਪ੍ਰਕਾਸ਼ ਸਿੰਘ, ਹੇਮ ਰਾਜ ਜੋਸ਼ੀ ਅਤੇ ਦਰਸ਼ਨ ਕੁਮਾਰ ਬਾਵਾ ਆਦਿ ਮੁਲਾਜ਼ਮ ਤੇ ਪੈਨਸ਼ਨਰ ਆਗੂ ਸ਼ਾਮਲ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਦੇ ਰਵੱਈਏ ਖ਼ਿਲਾਫ਼ 20 ਅਗਸਤ ਨੂੰ ਡੀਸੀ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਰੋਸ ਰੈਲੀ
ਰੈਲੀ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਦੀ ਕੋਠੀ ਵੱਲ ਕੀਤਾ ਜਾਵੇਗਾ ਸਕੂਟਰ ਮੋਟਰਸਾਈਕਲ ਰੋਸ ਮਾਰਚ

ਫਰੀਦਕੋਟ, (ਸੁਭਾਸ਼ ਸ਼ਰਮਾ)। ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ 20 ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਰੈਲੀਆਂ ਕਰਨ ਦੇ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਜਿਲ੍ਹਾ ਫਰੀਦਕੋਟ ਵਿੱਚ ਸਫ਼ਲਤਾਪੂਰਵਕ ਲਾਗੂ ਕਰਨ ਲਈ ਫਰੰਟ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਦੀ ਇਕ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿੱਚ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 20 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ ਠੀਕ 10 ਵਜੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਮਿੰਨੀ ਸਕੱਤਰੇਤ ਸਾਹਮਣੇ ਜਾਮਣਾਂ ਹੇਠ ਰੋਸ ਰੈਲੀ ਕੀਤੀ ਜਾਵੇਗੀ ਅਤੇ ਰੈਲੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਕੋਠੀ ਵੱਲ ਸਕੂਟਰ / ਮੋਟਰਸਾਈਕਲ ਰੋਸ ਮਾਰਚ ਕੀਤਾ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਨਿਸਟੀਰੀਅਲ ਸਟਾਫ ਦੇ ਆਗੂ ਅਮਰੀਕ ਸਿੰਘ ਸੰਧੂ ਤੇ ਬਲਬੀਰ ਸਿੰਘ, ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਵੀਰਇੰਦਰਜੀਤ ਸਿੰਘ ਪੁਰੀ ਮੰਡੀ ਬੋਰਡ ਮੁਲਾਜ਼ਮਾਂ ਦੀ ਆਗੂ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਅਧਿਆਪਕ ਆਗੂ ਪ੍ਰੇਮ ਚਾਵਲਾ, ਸ਼ਿੰਦਰਪਾਲ ਸਿੰਘ ਢਿੱਲੋਂ ਸੁਖਵਿੰਦਰ ਸਿੰਘ ਸੁੱਖੀ, ਪ੍ਰੀਤ ਭਗਵਾਨ ਸਿੰਘ ਤੇ ਗਗਨ ਪਾਹਵਾ , ਪ ਸ ਸ ਫ ਆਗੂ ਪ੍ਰਦੀਪ ਸਿੰਘ ਬਰਾੜ, ਗੁਰਤੇਜ ਸਿੰਘ ਖਹਿਰਾ, ਜਗਤਾਰ ਸਿੰਘ ਗਿੱਲ, ਹਰਪਾਲ ਸਿੰਘ ਸਿਵਲ ਹਸਪਤਾਲ, ਅਮਰਜੀਤ ਸਿੰਘ ਵਾਲੀਆ, ਸਿਮਰਜੀਤ ਸਿੰਘ ਬਰਾੜ , ਨਵਪ੍ਰੀਤ ਸਿੰਘ , ਦਰਜਾ ਚਾਰ ਮੁਲਾਜ਼ਮਾਂ ਦੇ ਆਗੂ ਨਛੱਤਰ ਸਿੰਘ ਭਾਣਾ ਤੇ ਇਕਬਾਲ ਸਿੰਘ ਰਣ ਸਿੰਘ ਵਾਲਾ ਨੇ ਮੁਲਾਜਮਾਂ ਅਤੇ ਸਰਕਾਰ ਵਿਚਕਾਰ ਮੌਜੂਦਾ ਡੈਡਲਾਕ ਦੇ ਜਿੰਮੇਵਾਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਅੜੀਅਲ ਰਵੱਈਏ ਨੂੰ ਦੱਸਿਆ।

ਉਨਾਂ ਕਿਹਾ ਕਿ ਵਿਤ ਮੰਤਰੀ ਸੋਧੇ ਤਨਖ਼ਾਹ ਸਕੇਲ ਅਤੇ ਪੈਨਸ਼ਨਾਂ 1-1-2016 ਤੋਂ ਲਾਗੂ ਕਰ ਰਹੇ ਹਨ ਪਰ ਇਸ ਤਰੀਕ ਨੂੰ ਬਣਦਾ 125% ਫੀਸਦੀ ਡੀ.ਏ. ਜੋੜਣ ਦੀ ਬਜਾਏ ਇਕ ਸਾਲ ਪਹਿਲਾਂ ਦਾ 113% ਡੀ.ਏ .ਜੋੜ ਕੇ 12% ਮਹਿੰਗਾਈ ਭੱਤਾ ਖੁਰਦ ਬੁਰਦ ਕਰਨਾ ਚਾਹੁੰਦੇ ਹਨ।

ਆਗੂਆਂ ਨੇ ਕਿਹਾ ਕਿ ਵਿਤ ਮੰਤਰੀ ਦੀ ਇਸ ਧੱਕੇਸ਼ਾਹੀ ਕਿਸੇ ਕੀਮਤ ਤੇ ਸਹਿਣ ਨਹੀਂ ਕੀਤੀ ਜਾਵੇਗੀ। ਮੁਲਾਜ਼ਮ ਆਗੂਆਂ ਨੇ ਇਹ ਵੀ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਆਸ਼ਾ, ਆਂਗਣਵਾੜੀ, ਮਿਡ ਡੇਅ ਮੀਲ ਇਸਤਰੀ ਵਰਕਰਾਂ ਲਈ ਘੱਟ ਤੋਂ ਘੱਟ ਉਜਰਤਾਂ ਤੈਅ ਕਰਵਾਉਣ ਅਤੇ ਪਰਖ ਕਾਲ ਦੇ ਨਾਂ ਤੇ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਦੀ ਕੀਤੀ ਜਾ ਰਹੀ। ਲੁੱਟ ਬੰਦ ਕਰਵਾਉਣ ਤੱਕ ਸਾਂਝੇ ਫਰੰਟ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।ਤੇ ਦਿਨੋਂ ਦਿਨ ਤਿੱਖਾ ਰੂਪ ਧਾਰਨ ਕਰਦਾ ਜਾਵੇਗਾ। ਆਗੂਆਂ ਨੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਪਟਿਆਲੇ ਦੀ ਮਹਾਰੈਲੀ ਤੋਂ ਵੀ ਵਧੇਰੇ ਉਤਸ਼ਾਹ ਅਤੇ ਜੋਸ਼ ਨਾਲ ਜਿਲਿਆਂ ਵਿੱਚ ਹੋ ਰਹੀਆਂ।

ਰੈਲੀਆਂ ਨੂੰ ਕਾਮਯਾਬ ਕਰਨ। ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਆਪਣਾ ਮੁਲਾਜ਼ਮ ਵਿਰੋਧੀ ਵਤੀਰਾ ਨਾ ਸੁਧਾਰਿਆ ਤਾਂ ਅਗਲੇ ਮਹੀਨੇ ਆ ਰਹੇ ਵਿਧਾਨ ਸਭਾ ਸਮਾਗਮ ਦੇ ਦੂਜੇ ਦਿਨ ਇੱਕ ਲੱਖ ਤੋਂ ਵੱਧ ਮੁਲਾਜ਼ਮ ਅਤੇ ਪੈਨਸ਼ਨਰ ਚੰਡੀਗੜ੍ਹ ਵੱਲ ਕੂਚ ਕਰਨ ਲਈ ਮਜ਼ਬੂਰ ਹੋਣਗੇ ਜਿਸ ਦੇ ਨਤੀਜਿਆਂ ਦੀ ਜਿ਼ੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਗੁਰਚਰਨ ਸਿੰਘ ਮਾਨ , ਦੇਸ ਰਾਜ ਗੁਰਜਰ, ਪ੍ਰਦੀਪ ਸਿੰਘ , ਸੰਤ ਸਿੰਘ, ਬਿਸ਼ਨ ਦਾਸ ਅਰੋੜਾ , ਆਸ਼ਾ ਵਰਕਰ ਆਗੂ ਅਮਰਜੀਤ ਕੌਰ , ਮਿਡ ਡੇ ਮੀਲ ਵਰਕਰ ਆਗੂ ਲਖਵਿੰਦਰ ਕੌਰ ਆਦਿ ਮੁਲਾਜ਼ਮ ਤੇ ਪੈਨਸ਼ਨਰ ਆਗੂ ਸ਼ਾਮਲ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ

ਮੁਲਾਜ਼ਮਾਂ ਨੇ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਕਸਬਾ ਭਵਾਨੀਗੜ

ਭਵਾਨੀਗੜ੍ਹ, (ਵਿਜੈ ਸਿੰਗਲਾ)। ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਮੁਤਾਬਿਕ ਪੰਜਾਬ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਖਿਲਾਫ ਅੱਜ ‘ਪੰਜਾਬ-ਯੂ.ਟੀ. ਮੁਲਾਜਮ ਤੇ ਪੈਨਸ਼ਨਰਜ ਸਾਂਝਾ ਫਰੰਟ’ ਦੀ ਅਗਵਾਈ ਵਿੱਚ ਭਵਾਨੀਗੜ ਤਹਿਸੀਲ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਭਵਾਨੀਗੜ੍ਹ ਵਿਖੇ ਰੈਲੀ ਕਰਨ ਤੋਂ ਬਾਅਦ ਸ਼ਹਿਰ ਦੇ ਬਜਾਰ ਵਿੱਚ ਵਿੱਚ ਰੋਸ ਮੁਜਾਹਰਾ ਕਰਕੇ ਬੀਪੀਈਓ ਦਫਤਰ ਭਵਾਨੀਗੜ ਦੇ ਗੇਟ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।

ਇਸ ਮੌਕੇ ਤੇ ਸੰਬੋਧਨ ਕਰਦਿਆਂ ਆਗੂਆਂ ਰਘਵੀਰ ਸਿੰਘ ਭਵਾਨੀਗੜ, ਗੁਰਲਾਭ ਸਿੰਘ ਆਲੋਅਰਖ, ਕੰਵਲਜੀਤ ਸਿੰਘ, ਗੁਰਜੰਟ ਸਿੰਘ ਗਹਿਲਾਂ, ਬਲਦੇਵ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ ਪੰਜਾਬ ਦੇ ਮੁਲਾਜਮ ਲੰਮੇ ਸਮੇਂ ਤੋਂ ਛੇਵੇਂ ਤਨਖਾਹ ਕਮਿਸਨ ਵਿੱਚ ਤਰਕਸੰਗਤ ਸੋਧਾਂ ਕਰਵਾਉਣ, ਸਮੂਹ ਕੱਚੇ ਤੇ ਠੇਕਾ ਮੁਲਾਜਮਾਂ ਨੂੰ ਵਿਭਾਗੀ ਪੋਸਟਾਂ ’ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੇ ਮਾਣ ਭੱਤਾ ਵਰਕਰਾਂ ’ਤੇ ਘੱਟੋ-ਘੱਟ ਉਜ਼ਰਤਾਂ ਕਾਨੂੰਨ ਲਾਗੂ ਕਰਵਾਉਣ, ਐੱਨ.ਪੀ.ਐੱਸ. ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਵਾਲੇ ਮੁਲਾਜਮਾਂ ’ਤੇ ਕੇਂਦਰੀ ਤਨਖਾਹ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਸੰਘਰਸ਼ ਕਰ ਰਹੇ ਹਨ।

ਆਗੂਆਂ ਨੇ ਕਿਹਾ ਕਿ ਭਾਵੇਂ ਕੈਪਟਨ ਸਰਕਾਰ ਦੁਆਰਾ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ-ਯੂ.ਟੀ. ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਨਾਲ ਤਿੰਨ ਮੀਟਿੰਗਾਂ ਕੀਤੀਆਂ ਸਨ, ਪਰ ਇਸ ਕਮੇਟੀ ਨੇ ਮੁਲਾਜਮਾਂ ਦੀ ਕਿਸੇ ਵੀ ਮੰਗ ਨੂੰ ਪ੍ਰਵਾਨ ਨਾ ਕਰਕੇ ਇਹ ਸੰਦੇਸ਼ ਦਿੱਤਾ ਹੈ ਕਿ ਇਹ ਕਮੇਟੀ ਮੰਗਾਂ ਦੇ ਹੱਲ ਲਈ ਨਹੀਂ ਸਗੋਂ ਮੁਲਾਜ਼ਮਾ ਦੇ ਸੰਘਰਸਸ਼ਾਂ ਨੂੰ ਠੰਡਾ ਕਰ ਦੀ ਮਨਸ਼ਾ ਤਹਿਤ ਗਠਿਤ ਕੀਤੀ ਗਈ ਹੈ।

ਮੁਲਾਜਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਗੱਲਬਾਤ ਨੂੰ ਸਿਰਫ ਤਨਖਾਹ ਕਮਿਸਨ ਤੱਕ ਸੀਮਿਤ ਕਰ ਰਹੀ ਹੈ ਅਤੇ ਬਾਕੀ ਮੰਗਾਂ ਨੂੰ ਸੁਣਨ ਲਈ ਵੀ ਤਿਆਰ ਨਹੀਂ ਹੈ। ਜਿਸਤੋਂ ਸਪੱਸ਼ਟ ਹੈ ਕਿ ਕੈਪਟਨ ਸਰਕਾਰ ਕੱਚੇ ਅਤੇ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ, ਮਾਣ ਭੱਤਾ ਵਰਕਰਾਂ ’ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਸਮੇਤ ਹੋਰ ਮੁਲਾਜਮ ਮੰਗਾਂ ਨੂੰ ਮੰਨਣ ਤੋਂ ਟਾਲਾ ਵੱਟ ਰਹੀ ਹੈ।

ਮੁਲਾਜਮ ਆਗੂਆਂ ਨੇ ਐਲਾਨ ਕਿ 20 ਅਗਸਤ ਨੂੰ ਕਾਂਗਰਸ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਮਹੱਤਵਪੂਰਨ ਆਗੂਆਂ ਦੇ ਘਰਾਂ ਵੱਲ ਕੀਤੇ ਜਾਣ ਵਾਲੇ ਜਿਲਾ ਪੱਧਰੀ ਰੋਸ ਮਾਰਚਾਂ ਵਿੱਚ ਭਵਾਨੀਗੜ ਤਹਿਸੀਲ ਦੇ ਸੈਂਕੜੇ ਮੁਲਾਜਮਾਂ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਤੇ ਜਤਿੰਦਰ ਸੱਗੂ, ਪਵਨ ਕੁਮਾਰ, ਰਾਜੇਸ ਕੁਮਾਰ ਦਾਨੀ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਪਾਲ ਸਿੰਘ, ਬਲਜਿੰਦਰਜੀਤ ਸਿੰਘ, ਜਗਮੇਲ ਸਿੰਘ, ਸੁਖਪਾਲ ਸਫੀਪੁਰ, ਗੌਰਵਜੀਤ ਸਿੰਘ, ਜਰਨੈਲ ਸਿੰਘ, ਸਵਰਣ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਮੁਲਾਜਮ ਆਗੂ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ