Punjab Farmers - Sach Kahoon Punjabi
Punjab Farmers: ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਜ਼ੋਰਦਾਰ ਰੋਸ ਧਰਨਾ
ਜੋਗਿੰਦਰ ਉਗਰਾਹਾਂ ਹੋਏ ਧਰਨੇ ਵਿੱਚ ਸ਼ਾਮਿਲ
Punjab Farmers: (ਗੁਰਪ੍ਰੀਤ ਸਿੰਘ) ਸੰਗਰੂਰ। ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਅੱਗੇ ਜ਼ੋਰਦਾਰ ਧਰਨਾ ਦੇਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਭੱਟੀਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾ ਝਾੜ, ਗੁਰਮੀਤ ਸਿੰਘ ਕਪਿਆਲ, ਰਣਧੀਰ ਸਿੰਘ ਭੱਟੀਵਾਲ, ਕਮਲਜੀਤ ਸਿੰਘ, ਉੱਦਮ ਸਿੰਘ ਸੰਤੋਖਪੁਰਾ, ਜਰਨੈਲ ਸਿੰਘ ਜਹਾਂਗੀਰ, ਮੇਜਰ ਸਿੰਘ ਪੁੰਨਾਵਾਲ ਨੇ ਕਿਹਾ ਕਿ ਅਗਸਤ 2025 ਦੇ ਅਖੀਰਲੇ ਹਫਤੇ ਤੋਂ ਸ਼ੁਰੂ ਹੋਏ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ ਪਰ ਮੁਆਵਜ਼ਾ ਹਾਲੇ ਤੱਕ ਨਹੀਂ ਮਿਲਿਆ।
ਪ੍ਰਦਰਸ਼ਨਕਾਰੀਆਂ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੜ੍ਹ ਪੀੜਤ ਕਿਸਾਨਾਂ ਮਜ਼ਦੂਰਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਫਸਲਾਂ ਦਾ ਮੁਆਵਜ਼ਾ 70 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਇਸਦੇ 10% ਦੇ ਹਿਸਾਬ ਨਾਲ ਦਿੱਤਾ ਜਾਵੇ। ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਵੀ ਮੀਂਹਾਂ ਕਾਰਨ ਝੋਨੇ ਅਤੇ ਨਰਮੇ ਦਾ ਝਾੜ ਕ੍ਰਮਵਾਰ 07 ਕੁਇੰਟਲ ਅਤੇ 30-50% ਪ੍ਰਤੀ ਏਕੜ ਤੱਕ ਘਟ ਗਿਆ ਹੈ। ਇਸ ਘਟੇ ਹੋਏ ਝਾੜ ਦੀ ਪ੍ਰਤੀ ਪੂਰਤੀ ਕੀਤੀ ਜਾਵੇ।
ਇਹ ਵੀ ਪੜ੍ਹੋ: Punjab News: ਰਾਣਾ ਸੋਢੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ’ਤੇ ਕੀਤੀ ਚਰਚਾ
ਦਰਿਆ ਬੁਰਦ ਹੋਈ ਜ਼ਮੀਨ ਨੂੰ ਪੰਜਾਬ ਸਰਕਾਰ ਵੱਲੋਂ ਮਾਰਕੀਟ ਰੇਟ ’ਤੇ ਐਕੁਆਇਰ ਕਰਕੇ ਕਿਸਾਨਾਂ ਨੂੰ ਬਦਲਵੀਂ ਜ਼ਮੀਨ ਦਿੱਤੀ ਜਾਵੇ ਜਾਂ ਜੇਕਰ ਕਿਸਾਨ ਚਾਹੁੰਣ ਤਾਂ ਉਨ੍ਹਾਂ ਦੀ ਢੁੱਕਵੀਂ ਕੀਮਤ ਅਦਾ ਕੀਤੀ ਜਾਵੇ, ਹੜ੍ਹਾਂ ਦੌਰਾਨ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਢਹੇ ਹੋਏ ਮਕਾਨਾਂ ਦਾ 10 ਲੱਖ, ਗਾਂ ਮੱਝ ਵਗੈਰਾ ਪਸ਼ੂਆਂ ਦਾ ਇਕ ਲੱਖ ਰੁਪਏ ਪ੍ਰਤੀ ਪਸ਼ੂ, ਭੇਡ ਬੱਕਰੀ ਵਗੈਰਾ ਛੋਟੇ ਪਸ਼ੂਆਂ ਦਾ 20 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ, ਮਜ਼ਦੂਰ ਪਰਿਵਾਰਾਂ ਨੂੰ ਇੱਕ ਲੱਖ ਰੁਪਏ ਪ੍ਰਤੀ ਪਰਿਵਾਰ ਇੱਕ ਮੁਸਤ ਸਹਾਇਤਾ ਤੁਰੰਤ ਦਿੱਤੀ ਜਾਵੇ, ਗੰਨਾ ਕਾਸਤਕਾਰਾਂ ਨੂੰ ਗੰਨੇ ਦਾ ਬੀਜ ਮੁਫਤ ਮੁਹੱਈਆ ਕਰਵਾਇਆ ਜਾਵੇ, ਗੰਨੇ ਦੀ ਨੁਕਸਾਨੀ ਫਸਲ ਦਾ ਇੱਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਆਦਿ ਇਸ ਤੋਂ ਉਨ੍ਹਾਂ ਹੋਰ ਕਿਸਾਨੀ ਮੰਗਾਂ ਦਾ ਜ਼ਿਕਰ ਵੀ ਕੀਤਾ। Punjab Farmers
ਇਸ ਮੌਕੇ ਅਮਰੀਕ ਸਿੰਘ ਗੰਡੂਆਂ ਜ਼ਿਲ੍ਹਾ ਪ੍ਰਧਾਨ ਉਗਰਾਹਾਂ, ਜ਼ਿਲ੍ਹਾ ਸਕੱਤਰ ਦਰਬਾਰਾ ਸਿੰਘ ਛਾਜਲਾ, ਮਨਜੀਤ ਕੌਰ ਤੋਲਾਵਾਲ, ਸੁਖਦੇਵ ਸਿੰਘ ਉਭਾਵਾਲ, ਕੁਲਵਿੰਦਰ ਸਿੰਘ ਮਾਝਾ, ਭਜਨ ਸਿੰਘ ਢੱਡਰੀਆਂ, ਕਰਮ ਸਿੰਘ ਬਲਿਆਲ, ਜ਼ਿਲ੍ਹਾ ਪ੍ਰਧਾਨ ਡਕੌਂਦਾ ਸਮੇਤ ਹੋਰ ਵੀ ਕਿਸਾਨ ਆਗੂਆਂ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਅਤੇ ਮਾਵਾਂ ਭੈਣਾਂ ਸ਼ਾਮਲ ਹੋਈਆਂ।
ਮੋਬਾਈਲ ਐਪ ’ਤੇ ਹੁਣ ਤੱਕ 85,000 ਤੋਂ ਵੱਧ ਸੀ.ਆਰ.ਐਮ. (ਫਸਲ ਬਚਤ ਪ੍ਰਬੰਧਨ) ਮਸ਼ੀਨਾਂ ਦੀ ਮੈਪਿੰਗ
Punjab Farmers: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਨੇ ਕਿਸਾਨਾਂ ਲਈ ਤਕਨੀਕ ਅਤੇ ਸਹੂਲਤ ਦਾ ਅਜਿਹਾ ਮੇਲ ਪੇਸ਼ ਕੀਤਾ ਹੈ, ਜੋ ਪਰਾਲੀ ਪ੍ਰਬੰਧਨ ਦੀ ਦਿਸ਼ਾ ਵਿੱਚ ਇਤਿਹਾਸਕ ਸਾਬਤ ਹੋ ਰਿਹਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ‘ਉੰਨਤ ਕਿਸਾਨ’ ਮੋਬਾਈਲ ਐਪ ’ਤੇ ਹੁਣ ਤੱਕ 85,000 ਤੋਂ ਵੱਧ ਸੀ.ਆਰ.ਐਮ. (ਫਸਲ ਬਚਤ ਪ੍ਰਬੰਧਨ) ਮਸ਼ੀਨਾਂ ਦੀ ਮੈਪਿੰਗ ਹੋ ਚੁੱਕੀ ਹੈ। ਇਹ ਵਨ-ਸਟਾਪ ਪਲੇਟਫਾਰਮ ਨਾ ਸਿਰਫ਼ ਪਰਾਲੀ ਪ੍ਰਬੰਧਨ ਨੂੰ ਆਸਾਨ ਬਣਾਉਂਦਾ ਹੈ, ਬਲਕਿ ਟਿਕਾਊ ਖੇਤੀਬਾੜੀ ਅਤੇ ਵਾਤਾਵਰਣ ਸੰਰੱਖਣ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਵੀ ਪ੍ਰਤੀਕ ਹੈ।
ਕਿਸਾਨਾਂ ਲਈ ਸਭ ਤੋਂ ਵੱਡੀ ਸਹੂਲਤ ਇਹ ਹੈ ਕਿ ਹੁਣ ਉਹ ਆਪਣੇ ਮੋਬਾਈਲ ਫ਼ੋਨ ਤੋਂ ਘਰ ਬੈਠੇ ਹੀ ਮਸ਼ੀਨਾਂ ਬੁੱਕ ਕਰ ਸਕਦੇ ਹਨ। ਹਰ ਮਸ਼ੀਨ ਨੂੰ ਖੇਤੀਬਾੜੀ ਯੋਗ ਖੇਤਰ ਦੇ ਅਨੁਸਾਰ ਜੀਓ-ਟੈਗ ਕੀਤਾ ਗਿਆ ਹੈ, ਜਿਸ ਨਾਲ ਮਸ਼ੀਨਾਂ ਦੀ ਉਪਲੱਬਧਤਾ ਅਤੇ ਵਰਤੋਂ ਦੀ ਰੀਅਲ-ਟਾਈਮ ਨਿਗਰਾਨੀ ਸੰਭਵ ਹੋ ਜਾਂਦੀ ਹੈ। ਇਸ ਪਾਰਦਰਸ਼ੀ ਵਿਵਸਥਾ ਨਾਲ ਕਿਸਾਨਾਂ ਦਾ ਸਮਾਂ ਬਚੇਗਾ, ਖਰਚਾ ਘੱਟੇਗਾ ਅਤੇ ਫਸਲ ਬਚਤ ਪ੍ਰਬੰਧਨ ਦੀ ਪ੍ਰਕਿਰਿਆ ਹੋਰ ਵਿਗਿਆਨਕ ਬਣੇਗੀ।
ਇਹ ਵੀ ਪੜ੍ਹੋ: Punjab Toll Plazas: ਮਾਨ ਸਰਕਾਰ ਦਾ ਮਾਸਟਰਸਟ੍ਰੋਕ: 18 ਟੋਲ ਪਲਾਜ਼ਿਆਂ ‘ਤੇ ਤਾਲਾ, ਲੋਕਾਂ ਦੀ ਜੇਬ ‘ਚ …
ਪੰਜਾਬ ਸਰਕਾਰ ਨੇ ਇਸ ਡਿਜੀਟਲ ਪਹਿਲ ਨੂੰ ਹੋਰ ਮਜ਼ਬੂਤ ਬਣਾਉਣ ਲਈ 5,000 ਤੋਂ ਵੱਧ ਪਿੰਡ ਪੱਧਰੀ ਸਹਾਇਕ (VLF) ਅਤੇ ਕਲੱਸਟਰ ਅਧਿਕਾਰੀ (COs) ਤਾਇਨਾਤ ਕੀਤੇ ਹਨ। ਇਹ ਅਧਿਕਾਰੀ ਕਿਸਾਨਾਂ ਨੂੰ ਜ਼ਮੀਨੀ ਪੱਧਰ ’ਤੇ ਸਹਿਯੋਗ ਦੇਣਗੇ ਅਤੇ ਮਸ਼ੀਨਾਂ ਦੀ ਬੁੱਕਿੰਗ, ਵਰਤੋਂ ਅਤੇ ਗਤੀਵਿਧੀਆਂ ਦੀ ਨਿਗਰਾਨੀ ਯਕੀਨੀ ਬਣਾਉਣਗੇ। ਇਸ ਨਾਲ ਹਰ ਕਿਸਾਨ ਤੱਕ ਸਹੂਲਤ ਪਹੁੰਚੇਗੀ ਅਤੇ ਸਮੁਦਾਇਕ ਸਹਿਯੋਗ ਨੂੰ ਵੀ ਵਾਧਾ ਮਿਲੇਗਾ।
ਨਿੱਜੀ ਮਸ਼ੀਨ ਮਾਲਕ ਵੀ ਆਪਣੇ ਉਪਕਰਣ ਰਜਿਸਟਰ ਕਰ ਸਕਦੇ ਹਨ
ਇਸ ਐਪ ਦੀ ਇੱਕ ਖਾਸੀਅਤ ਇਹ ਹੈ ਕਿ ਨਿੱਜੀ ਮਸ਼ੀਨ ਮਾਲਕ ਵੀ ਆਪਣੇ ਉਪਕਰਣ ਰਜਿਸਟਰ ਕਰ ਸਕਦੇ ਹਨ। ਇਸ ਨਾਲ ਮਸ਼ੀਨਾਂ ਦੀ ਉਪਲੱਬਧਤਾ ਹੋਰ ਵਿਆਪਕ ਹੋਵੇਗੀ ਅਤੇ ਪਿੰਡ ਪੱਧਰ ’ਤੇ ਕਿਸਾਨ ਇੱਕ-ਦੂਜੇ ਦਾ ਸਹਿਯੋਗ ਕਰ ਸਕਣਗੇ। ਇੱਥੋਂ ਤੱਕ ਕਿ ਪਿੰਡ ਸਹਾਇਕ ਕਿਸਾਨਾਂ ਦੀ ਤਰਫ਼ੋਂ ਮਸ਼ੀਨਾਂ ਬੁੱਕ ਕਰਨ ਵਿੱਚ ਵੀ ਸਮਰੱਥ ਹੋਣਗੇ, ਤਾਂ ਕਿ ਕੋਈ ਵੀ ਕਿਸਾਨ ਇਸ ਸਹੂਲਤ ਤੋਂ ਵਾਂਝਾ ਨਾ ਰਹੇ। ਐਪ ਦਾ ਰੀਅਲ-ਟਾਈਮ ਡੈਸ਼ਬੋਰਡ ਇਸ ਪੂਰੀ ਵਿਵਸਥਾ ਦੀ ਪਾਰਦਰਸ਼ਿਤਾ ਅਤੇ ਜਵਾਬਦੇਹੀ ਯਕੀਨੀ ਬਣਾਉਂਦਾ ਹੈ। ਇਹ ਡੈਸ਼ਬੋਰਡ ਮਸ਼ੀਨਾਂ ਦੀ ਟ੍ਰੈਕਿੰਗ ਅਤੇ ਫੀਲਡ ਅਧਿਕਾਰੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਦਾ ਹੈ, ਜਿਸ ਨਾਲ ਸਮੱਸਿਆ ਹੱਲ ਤੇਜ਼ ਹੁੰਦਾ ਹੈ ਅਤੇ ਸਾਧਨਾਂ ਦੀ ਸਹੀ ਵਰਤੋਂ ਹੋ ਪਾਉਂਦੀ ਹੈ। ਵਾਢੀ ਦੇ ਸਮੇਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਇਹ ਡਿਜੀਟਲ ਨਿਗਰਾਨੀ ਪ੍ਰਣਾਲੀ ਕਿਸਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੀ ਹੈ।
ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦਾ ਟੀਚਾ ਖੇਤੀਬਾੜੀ ਨੂੰ ਆਧੁਨਿਕ, ਵਿਗਿਆਨਕ ਅਤੇ ਟਿਕਾਊ ਬਣਾਉਣਾ ਹੈ। ‘ਉੰਨਤ ਕਿਸਾਨ’ ਐਪ ਇਸੇ ਦ੍ਰਿਸ਼ਟੀਕੋਣ ਦਾ ਹਿੱਸਾ ਹੈ, ਜੋ ਪਰਾਲੀ ਪ੍ਰਬੰਧਨ ਲਈ ਇੱਕ ਵਿਗਿਆਨਕ ਵਿਕਲਪ ਪ੍ਰਦਾਨ ਕਰਦਾ ਹੈ ਅਤੇ ਸਾਫ਼ ਵਾਤਾਵਰਣ ਦੀ ਦਿਸ਼ਾ ਵਿੱਚ ਵੱਡਾ ਯੋਗਦਾਨ ਦਿੰਦਾ ਹੈ। ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਵੀ ਇਸ ਐਪ ਨੂੰ ਪੰਜਾਬ ਵਿੱਚ ਡਿਜੀਟਲ ਖੇਤੀਬਾੜੀ ਦੀ ਨੀਂਹ ਦੱਸਦਿਆਂ ਇਸਨੂੰ ਭਵਿੱਖ ਦੀ ਖੇਤੀਬਾੜੀ ਤਰੱਕੀ ਦਾ ਮਾਰਗਦਰਸ਼ਕ ਕਰਾਰ ਦਿੱਤਾ। Punjab Farmers
Paddy Government Purchase: ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਕਿਸਾਨਾਂ ਦਾ ਮੰਡੀਆ ’ਚ ਦਾਣਾ-ਦਾਣਾ ਖਰੀਦਿਆ ਜਾਵੇਗਾ : ਬਰਿੰਦਰ ਗੋਇਲ
ਕੈਬਨਿਟ ਮੰਤਰੀ ਨੇ ਮੂਣਕ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
Paddy Government Purchase: (ਮੋਹਨ ਸਿੰਘ) ਮੂਣਕ । ਸਥਾਨਕ ਅਨਾਜ ਮੰਡੀ ਵਿਖੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਮੰਡੀ ’ਚ ਢੋਆ-ਢੁਆਈ ਦਾ ਕੰਮ ਵੀ ਸਹੀ ਤਰੀਕੇ ਨਾਲ ਚੱਲੇਗਾ। ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸਾਰੀਆਂ ਖਰੀਦ ਏਜੰਸੀਆਂ ਜਿਵੇਂ ਮਾਰਕਫੈੱਡ, ਪਨਸਪ, ਪਨਗ੍ਰੇਨ, ਵੇਅਰ ਹਾਊਸ ਨੇ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਮੰਡੀ ’ਚ ਕੋਈ ਦਿੱਕਤ ਪੇਸ਼ ਨਹੀਂ ਆਵੇਗੀ।
ਇਹ ਵੀ ਪੜ੍ਹੋ: Rajvir Jawanda: ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਐਕਸੀਡੈਂਟ, ਬ੍ਰੇਨ ਡੈੱਡ, ਹਾਲਤ ਨਾਜ਼ੁਕ
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਕਿ ਜਲਦੀ ਖਰੀਦ ਹੋ ਸਕੇ ਤੇ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਖਰੀਦ ਕਰਕੇ ਪੇਮੈਂਟ ਦੀ ਅਦਾਇਗੀ ਜਲਦੀ ਹੋ ਸਕੇ। ਪਨਸਪ ਤੇ ਮਾਰਕਫੈੱਡ ਖਰੀਦ ਏਜੰਸੀਆਂ ਨੇ ਅੱਜ ਅਨਾਜ ਮੰਡੀ ਮੂਣਕ ਵਿਖੇ ਖਰੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਣੀ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਕੀਤੇ ਜਾ ਰਹੇ ਕੰਮਾਂ ਨੂੰ ਇਤਿਹਾਸ ਦੇ ਸੁਨਹਿਰੇ ਪੰਨਿਆਂ ’ਤੇ ਲਿਖਿਆ ਜਾਵੇਗਾ, ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ ਉਨ੍ਹਾਂ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ। Paddy Government Purchase
ਇਸ ਮੌਕੇ ਐੱਸਡੀਐੱਮ ਮੂਣਕ ਸੂਬਾ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਕੁੱਦਨੀ, ਮਾਰਕਿਟ ਕਮੇਟੀ ਸਕੱਤਰ ਮੂਣਕ ਅਮਨਦੀਪ ਸਿੰਘ ਸੰਧੂ , ਰਿੰਕੂ ਸਿੰਘ ਕੁਦਨੀ, ਅਸ਼ੋਕ ਕੁਮਾਰ ਮਾਰਕਫੈੱਡ, ਇੰਸਪੈਕਟਰ ਸੰਦੀਪ ਕੁਮਾਰ ਪਨਸਪ,ਤਰੁਨ ਗੋਇਲ ਪਨਗ੍ਰੇਨ, ਗੁਰਪ੍ਰੀਤ ਸਿੰਘ ਜਟਾਣਾਂ ਵੇਅਰ ਹਾਊਸ ਤੋਂ ਇਲਾਵਾ ਆੜ੍ਹਤੀ ਤੇ ਕਿਸਾਨ, ਮਜ਼ਦੂਰ ਮੌਜੂਦ ਸਨ।
Punjab Farmers: ਪੰਜਾਬ ਦੇ ਕਿਸਾਨਾਂ ਲਈ ਸਰਕਾਰ ਦਾ ਇੱਕ ਹੋਰ ਉਪਰਾਲਾ, ਖੇਤੀਬਾੜੀ ਮੰਤਰੀ ਨੇ ਦਿੱਤੀ ਜਾਣਕਾਰੀ
Punjab Farmers: ਚੰਡੀਗੜ੍ਹ। ਪੰਜਾਬ ‘ਚ ਹਾੜੀ ਦੀ ਫ਼ਸਲ ਦੀ ਸੰਭਾਲ ਤੇ ਕਿਸਾਨਾਂ ਦੀ ਮਿਹਨਤ ਦਾ ਮੁੱਲ ਮੋੜਨ ਲਈ ਸਰਕਾਰ ਨੇ ਇੱਕ ਹੋਰ ਉਪਰਾਲਾ ਕੀਤਾ ਹੈ। ਪੰਜਾਬ ਵਿੱਚ ਫਸਲ ਵੇਚਣ ਲਈ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਇਸ ਲਈ ਮੰਡੀਆਂ ਵਿੱਚ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਖੇਤਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਕੀਤਾ।
Read Also : Summer Fruits: ਗਰਮੀਆਂ ’ਚ ਜ਼ਰੂਰ ਖਾਓ ਇਹ ਫ਼ਲ, ਸਰੀਰ ਰਹੇਗੀ ਬਿਲਕੁਲ ਤਰੋਤਾਜ਼ਾ
ਉਨ੍ਹਾਂ ਕਿਹਾ ਕਿ ਸੂਬੇ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਸਾਰੀਆਂ ਮੰਡੀਆਂ ਵਿੱਚ ਪੁਖ਼ਤਾ ਖਰੀਦ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਭਰ ਦੀਆਂ 1865 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਵਿਆਪਕ ਖਰੀਦ ਪ੍ਰਬੰਧ ਯਕੀਨੀ ਬਣਾਏ ਹਨ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ। ਉਹਨਾਂ ਕਿਹਾ ਕਿ ਜ਼ਮੀਨ ਮਾਲਕ ਮੰਡੀ ਬੋਰਡ ਦੇ ਪੋਰਟਲ “emandikaran-pb.in” ‘ਤੇ ਆਪਣੇ ਜ਼ਮੀਨ ਦੇ ਮੈਪਿੰਗ ਵੇਰਵਿਆਂ ਨੂੰ ਵੈਰੀਫਾਈ ਕਰ ਸਕਦੇ ਹਨ।
Punjab Farmers: ਪੰਜਾਬ ਦੇ ਕਿਸਾਨਾਂ ਨੂੰ ਮਾਲਾਮਾਲ ਕਰ ਰਹੇ ਨੇ ਇਹ ਦੋ ਕੰਮ, ਘਾਟੇ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ
Punjab Farmers: ਪੰਜਾਬ ਦੇ ਕਿਸਾਨ ਹੋਰਨਾਂ ਸਬਜ਼ੀਆਂ ਦੀ ਕਾਸ਼ਤ ਕਰਨ ਦੇ ਨਾਲ ਹੀ ਧਨੀਏ ਦੀ ਸਫਲ ਕਾਸ਼ਤ ਕਰਕੇ ਧਨੀ ਬਣ ਸਕਦੇ ਹਨ ਕਿਉਂਕਿ ਤਿੰਨ ਕੁ ਮਹੀਨੇ ਚੱਲਣ ਵਾਲੀ ਇਹ ਫਸਲ ਕਿਸਾਨਾਂ ਨੂੰ ਬਹੁਤ ਜਿਆਦਾ ਆਮਦਨ ਦੇ ਸਕਦੀ ਹੈ। ਮੰਡੀ ਵਿੱਚ ਧਨੀਏ ਦੇ ਭਾਅ ਵਿੱਚ ਆਉਣ ਵਾਲੇ ਉਤਰਾਅ-ਚੜ੍ਹਾਅ ਕਾਰਨ ਘਾਟੇ ਦਾ ਸੌਦਾ ਤਾਂ ਸਾਬਤ ਹੁੰਦਾ ਹੀ ਨਹੀਂ ਕਿਉਂਕਿ ਇੱਕ ਲੱਖ ਰੁਪਏ ਪ੍ਰਤੀ ਏਕੜ ਤੋਂ ਥੱਲੇ ਆਉਂਦਾ ਹੀ ਨਹੀਂ ਹੈ।
Read Also : Punjab News: ਪੰਜਾਬ ਸਰਕਾਰ ਨਵਾਂ ਕਾਨੂੰਨ ਲਾਗੂ ਕਰਕੇ ਕਮਾ ਸਕਦੀ ਹੈ ਕਰੋੜਾਂ ਰੁਪਏ
ਕਈ ਵਾਰ ਤਾਂ ਇਕੱਲੇ ਹਰੇ ਧਨੀਏ ਦੀ ਫਸਲ ਹੀ 2 ਤੋਂ ਢਾਈ ਲੱਖ ਰੁਪਏ ਤੱਕ ਵੀ ਪਹੁੰਚ ਜਾਂਦੀ ਹੈ। ਫਸਲ ਪੱਕਣ ਤੋਂ ਬਾਅਦ ਬੀਜ ਦੀ ਪੈਦਾਵਾਰ ਤੋਂ ਹੋਣ ਵਾਲੀ ਆਮਦਨ ਵੱਖਰੀ ਹੈ। ਜੇਕਰ ਧਨੀਏ ਦੀ ਖੇਤੀ ਕਰਨ ਲਈ ਬੀਜ ਆਪਣੇ ਖੇਤ ਦਾ ਰੱਖਿਆ ਹੋਵੇ ਤਾਂ ਹੋਰ ਵੱਧ ਆਮਦਨ ਹੋ ਜਾਂਦੀ ਹੈ। ਇੱਕ ਏਕੜ ਜ਼ਮੀਨ ਵਿੱਚ 30 ਤੋਂ 35 ਕਿਲੋ ਧਨੀਏ ਦਾ ਬੀਜ ਪੈਂਦਾ ਹੈ। Cultivation of Coriander
ਧਨੀਏ ਦੀ ਬਿਜਾਈ | Punjab Farmers
ਜੇਕਰ ਧਨੀਏ ਦੀ ਬਿਜਾਈ ਮਜਦੂਰਾਂ ਰਾਹੀਂ ਕਰਵਾਈ ਜਾਵੇ ਤਾਂ 5 ਤੋਂ 7 ਕਿਲੋ ਤੱਕ ਬੀਜ ਘੱਟ ਲੱਗਦਾ ਹੈ। ਧਨੀਏ ਦੇ ਬੀਜ ਦੀ ਕੀਮਤ 300 ਰੁਪਏ ਪ੍ਰਤੀ ਕਿਲੋ ਤੱਕ ਹੈ। ਤਿੰਨ ਤੋਂ 5 ਵਾਢਾਂ ਵਿੱਚ ਧਨੀਏ ਦੀ ਕਟਾਈ ਕੀਤੀ ਜਾ ਸਕਦੀ ਹੈ। ਜੇਕਰ ਫਸਲ ਦਾ ਬੀਜ ਰੱਖਣਾ ਹੋਵੇ ਤਾਂ ਇੱਕ ਦੋ ਕਟਾਈਆਂ ਘੱਟ ਵੀ ਕੀਤੀਆਂ ਜਾ ਸਕਦੀਆਂ ਹਨ। ਇੱਕ ਕਟਾਈ ਵਿੱਚ ਤਕਰੀਬਨ 40 ਕੁਇੰਟਲ ਧਨੀਆ ਮੰਡੀ ਵਿੱਚ ਵੇਚਿਆ ਜਾ ਸਕਦਾ ਹੈ।
ਜੇਕਰ ਸਬਜੀ ਮੰਡੀ ਵਿੱਚ ਭਾਅ ਵਧੀਆ ਮਿਲ ਜਾਵੇ ਤਾਂ ਤਿੰਨ-ਚਾਰ ਵਾਢਾਂ ਵਿੱਚ ਧਨੀਏ ਦੀ ਫਸਲ ਕਿਸਾਨ ਨੂੰ ਧਨੀ ਬਣਾ ਦਿੰਦੀ ਹੈ। ਇਸ ਤੋਂ ਇਲਾਵਾ ਪੰਜ ਕੁਇੰਟਲ ਦੇ ਕਰੀਬ ਧਨੀਏ ਦਾ ਬੀਜ ਵੀ ਪੈਦਾ ਹੋ ਸਕਦਾ ਹੈ। ਜਿਸ ਦੀ ਘੱਟੋ-ਘੱਟ ਕੀਮਤ ਲਾ ਕੇ ਵੀ ਲੱਖ ਰੁਪਏ ਦੇ ਨੇੜੇ ਪਹੁੰਚ ਜਾਂਦਾ ਹੈ। ਪਰ ਧਨੀਏ ਦੀ ਦੇਸੀ ਕਿਸਮ ਹੀ ਬੀਜਣੀ ਚਾਹੀਦੀ ਹੈ ਕਿਉਂਕਿ ਹਾਈਬ੍ਰਿਡ ਧਨੀਏ ਦਾ ਬੀਜ ਨਹੀਂ ਬਣਦਾ ਅਤੇ ਦੇਸੀ ਕਿਸਮ ਦਾ ਧਨੀਆ ਖੁਸ਼ਬੂਦਾਰ ਵੀ ਹੁੰਦਾ ਹੈ। Punjab Farmers
ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਧੰਦਾ | Farmers of Punjab
ਪੰਜਾਬ ਵਿੱਚ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਧੰਦਾ ਬਹੁਤ ਹੀ ਸਫਲਤਾ ਪੂਰਵਕ ਢੰਗ ਨਾਲ ਚੱਲ ਰਿਹਾ ਹੈ। ਜਿਸ ਕਰਕੇ ਕਈ ਕਿਸਾਨਾਂ ਨੇ ਮੱਖੀ ਪਾਲਣ ਦੇ ਧੰਦੇ ਨੂੰ ਮੁੱਖ ਕਾਰੋਬਾਰ ਵਜੋਂ ਅਪਣਾ ਲਿਆ ਹੈ। ਆਮ ਤੌਰ ’ਤੇ ਮੱਖੀ ਪਾਲਣ ਦੇ ਧੰਦੇ ਦੀ ਸ਼ੁਰੂਆਤ ਸਾਲ ਵਿੱਚ ਫਰਵਰੀ-ਮਾਰਚ ਅਤੇ ਅਗਸਤ-ਸਤੰਬਰ ਦੇ ਮਹੀਨਿਆਂ ਦੌਰਾਨ ਕੀਤੀ ਜਾਂਦੀ ਹੈ ਪਰ ਫਰਵਰੀ-ਮਾਰਚ ਦੇ ਮਹੀਨੇ ’ਚ ਮੱਖੀ ਪਾਲਣਾ ਸਭ ਤੋਂ ਸਫਲ ਮੰਨਿਆ ਜਾਂਦਾ ਹੈ ਕਿਉਂਕਿ ਬਹਾਰ ਰੁੱਤ ਹੋਣ ਕਰਕੇ ਫੁੱਲਾਂ ਦਾ ਭਰਵਾਂ ਸੀਜਨ ਹੁੰਦਾ ਹੈ। ਜਿਸ ਕਰਕੇ ਰਾਣੀ ਮੱਖੀ ਆਪਣਾ ਪਰਿਵਾਰਕ ਵਾਧਾ ਕਰਦੀ ਹੈ। ਜਦੋਂਕਿ ਅਗਸਤ –ਸਤੰਬਰ ਦੇ ਮਹੀਨਿਆਂ ਦੌਰਾਨ ਬਰਸਾਤਾਂ ਅਤੇ ਅੱਗੇ ਠੰਢ ਆਉਣ ਕਾਰਨ ਮੱਖੀ ਦਾ ਪਰਿਵਾਰਕ ਵਾਧਾ ਘੱਟ ਹੁੰਦਾ ਹੈ। ਪੰਜਾਬ ਵਿੱਚ ਆਮ ਤੌਰ ’ਤੇ ਇਟਾਲੀਅਨ ਮੱਖੀ ਹੀ ਪਾਲੀ ਜਾ ਰਹੀ ਹੈ। Farmers of Punjab
ਜਿਹੜੀ ਸਾਲਾਨਾ 20 ਤੋਂ 50 ਕਿਲੋ ਪ੍ਰਤੀ ਬਕਸਾ ਸ਼ਹਿਦ ਦੀ ਪੈਦਾਵਾਰ ਦੇ ਦਿੰਦੀ ਹੈ। ਜੇਕਬ ਆਪਾਂ ਮੱਖੀਆਂ ਦੇ ਬਕਸੇ ਇੱਕ ਹੀ ਜਗ੍ਹਾ ’ਤੇ ਰੱਖੇ ਹੋਣ ਤਾਂ 20 ਕਿਲੋ ਤੱਕ, ਜੇਕਰ ਬਕਸੇ ਵੱਧ ਗਿਣਤੀ ’ਚ ਹੋਣ ਤਾਂ ਸਰੋ੍ਹਂ, ਸਫੈਦਾ, ਬਰਸੀਮ ਆਦਿ ਸਮੇਤ ਕਈ ਥਾਵਾਂ ’ਤੇ ਬਕਸਿਆਂ ਦੀ ਅਦਲਾ-ਬਦਲੀ ਕੀਤੀ ਜਾ ਸਕਦੀ ਹੈ। ਜਿਸ ਨਾਲ ਸ਼ਹਿਦ ਦੀ ਪੈਦਾਵਾਰ ਕਈ ਗੁਣਾ ਵਧ ਜਾਂਦੀ ਹੈ। ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਵੱਲੋਂ ਸ਼ਹਿਦ ਦੀਆਂ ਮੱਖੀਆਂ ਪਾਲਣ ਲਈ ਕਰਜੇ ਦੇ ਰੂਪ ’ਚ ਆਰਥਿਕ ਮੱਦਦ ਅਤੇ ਸਬਸਿਡੀ ਵੀ ਦਿੱਤੀ ਜਾਂਦੀ ਹੈ। ਜਿਸ ਕਰਕੇ ਕਿਸਾਨ ਮੱਖੀ ਪਾਲਣ ਨੂੰ ਮੁੱਖ ਕਿਤੇ ਜਾਂ ਸਹਾਇਕ ਕਿੱਤੇ ਵਜੋਂ ਵੀ ਅਪਣਾ ਸਕਦੇ ਹਨ।
ਬ੍ਰਿਸ਼ਭਾਨ ਬੁਜਰਕ, ਪਾਤੜਾਂ, ਪਟਿਆਲਾ।
ਮੋ. 98761-01698
Punjab Farmers: ਕਿਸਾਨ ਜਥੇਬੰਦੀ ਦੇ ਆਗੂਆਂ ਨੇ ਇੰਸਪੈਕਟਰ ਨੂੰ ਨਾਲ ਲੈ ਕੇ ਬੋਲੀ ਲਗਵਾਈ
Punjab Farmers: ਪੰਜਾਬ ਅਤੇ ਸੈਂਟਰ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲਣ ਲਈ ਜਿੰਮੇਵਾਰ : ਆਗੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸਨਾਮ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿੱਚ ਸੂਬਾ ਕਮੇਟੀ ਵੱਲੋਂ ਮੋਰਚਿਆਂ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਤਹਿਤ ਅੱਜ ਸੁਨਾਮ ਬਲਾਕ ਦੇ ਕਈ ਪਿੰਡਾਂ ਦੀਆਂ ਮੰਡੀਆਂ ਵਿੱਚ ਜਾਇਜਾ ਲਿਆ ਜਿਸ ਵਿੱਚ ਪਿੰਡ ਗੰਢੂਆਂ ,ਧਰਮਗੜ੍ਹ ,ਤੋਲਾਵਾਲ, ਸ਼ਾਹਪੁਰ, ਚੀਮਾ, ਦੋਲੇਵਾਲ, ਉਗਰਾਹਾਂ ਇਨਾ ਸਾਰੇ ਪਿੰਡਾਂ ਦੀਆਂ ਮੰਡੀਆਂ ਵਿੱਚ ਇੰਸਪੈਕਟਰ ਨੂੰ ਨਾਲ ਲੈ ਕੇ ਬੋਲੀ ਲਗਵਾਈ ਗਈ।
ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜੋ ਸੂਬਾ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਚਾਰ ਥਾਵਾਂ ਤੇ ਜੋ ਜਿਮਨੀ ਚੋਣਾਂ ਹੋ ਰਹੀਆਂ ਹਨ ਉੱਥੇ ਜੋ ਆਪ ਦੇ ਉਮੀਦਵਾਰ ਅਤੇ ਭਾਜਪਾ ਦੇ ਉਮੀਦਵਾਰਾਂ ਹਨ ਉਹਨਾਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਾਏ ਗਏ ਹਨ।
Read Also : Haryana-Punjab Weather Alert: ਪੰਜਾਬ-ਹਰਿਆਣਾ ’ਚ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਕਦੋਂ ਪਵੇਗਾ ਮੀਂਹ!
ਉਹਨਾਂ ਮੋਰਚਿਆਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਟੌਲ ਪਲਾਜੇ ਉਸੇ ਤਰ੍ਹਾਂ ਫ੍ਰੀ ਰਹਿਣਗੇ। ਇਹ ਦੋਨੇ ਸਰਕਾਰਾਂ ਪੰਜਾਬ ਅਤੇ ਸੈਂਟਰ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲਣ ਲਈ ਜਿੰਮੇਵਾਰ ਹਨ ਅਗਰ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਦਾ ਝੋਨਾ ਇਸੇ ਤਰ੍ਹਾਂ ਰੁਲਦਾ ਰਿਹਾ ਤਾਂ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ ਸਰਕਾਰ ਵੱਲੋਂ ਪਰਾਲੀ ਦੇ ਪਰਚੇ ਕੀਤੇ ਜਾ ਰਹੇ ਹਨ ਪਰ ਕਿਸਾਨਾਂ ਦੀ ਮਜਬੂਰੀ ਨੂੰ ਨਹੀਂ ਸਮਝਿਆ ਜਾ ਰਿਹਾ ਕਿਉਂਕਿ ਜਥੇਬੰਦੀ ਲੰਮੇ ਸਮੇਂ ਤੋਂ ਇਹ ਮੰਗ ਕਰਦੀ ਆ ਰਹੀ ਹੈ ਕਿ ਅਗਰ ਪਰਾਲੀ ਦਾ ਕੋਈ ਹੱਲ ਕਰਨਾ ਹੈ ਤਾਂ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ
ਤਾਂ ਜੋ ਕਿਸਾਨ ਉਸ ਤੇ ਉਹ ਖਰਚ ਕਰਕੇ ਉਸ ਪਰਾਲੀ ਦੀ ਸਾਂਭ ਸੰਭਾਲ ਕਰ ਸਕਣ ਪਰ ਸਰਕਾਰਾਂ ਇਹ ਸਭ ਕੁਝ ਕਰਨ ਦੀ ਬਜਾਏ ਕਿਸਾਨਾਂ ਉੱਪਰ ਧੜਾ ਧੜਾ ਪਰਚੇ ਪਾ ਰਹੀਆਂ ਹਨ ਜੋ ਸਰਾਸਰ ਕਿਸਾਨਾਂ ਨਾਲ ਧੱਕਾ ਹੋ ਰਿਹਾ ਹੈ ਉਧਰ ਡੀਏਪੀ ਦੀ ਵੱਡੀ ਘਾਟ ਕਾਰਨ ਕਿਸਾਨ ਕਣਕ ਦੀ ਬਿਜਾਈ ਵਿੱਚ ਲੇਟ ਹੋ ਰਹੇ ਹਨ ਜਿਸ ਕਾਰਨ ਕਣਕ ਦੇ ਝਾੜ ਤੇ ਵੀ ਅਸਰ ਪਵੇਗਾ। ਇਸ ਮੌਕੇ ਬਲਾਕ ਆਗੂ ਰਾਮ ਸਰਨ ਸਿੰਘ ਉਗਰਾਹਾਂ ਜੀਤ ਸਿੰਘ ਗੰਢੂਆਂ ਭਗਵਾਨ ਸਿੰਘ ਸਨਾਮ ਆਦਿ ਹਾਜ਼ਰ ਸਨ।
Punjab Farmers: ਝੋਨੇ ਦੇ ਘਟੇ ਝਾੜ ਨੇ ਕਿਸਾਨਾਂ ਨੂੰ ਲਾਇਆ ਵੱਡਾ ਰਗੜਾ, ਜ਼ਿਆਦਾ ਗਰਮੀ ਤੇ ਤੇਲੇ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰਿਆ
Punjab Farmers: ਇੱਕ ਏਕੜ ’ਚੋਂ 5-7 ਕੁਇੰਟਲ ਤੱਕ ਦਾ ਝਾੜ ਘਟਿਆ
Punjab Farmers: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਝੋਨੇ ਦੇ ਨਿੱਕਲੇ ਘੱਟ ਝਾੜ ਨੇ ਇਸ ਵਾਰ ਕਿਸਾਨਾਂ ਨੂੰ ਵੱਡਾ ਰਗੜਾ ਲਾ ਦਿੱਤਾ ਹੈ। ਇੱਕ ਕਿੱਲੇ (ਏਕੜ) ਪਿੱਛੇ 5-7 ਕੁਇੰਟਲ ਝਾੜ ਘੱਟ ਹੋਇਆ ਹੈ। ਦੱਸਣਯੋਗ ਹੈ ਕਿ ਕਿਸਾਨਾਂ ਨੂੰ ਆਪਣੇ ਝੋਨੇ ਦੀ ਖਰੀਦ ਕਰਵਾਉਣ ਲਈ ਪਹਿਲਾਂ ਸਰਕਾਰਾਂ ਨਾਲ ਆਢਾ ਲੈਣਾ ਪਿਆ ਅਤੇ ਆਪਣੇ ਖੇਤ ਛੱਡ ਕੇ ਸੜਕਾਂ ’ਤੇ ਉੱਤਰਨਾ ਪਿਆ। ਇਸ ਤੋਂ ਬਾਅਦ ਕਿਸਾਨਾਂ ਨੂੰ ਝੋਨੇ ਦੇ ਝਾੜ ਨੇ ਵੱਡਾ ਝਟਕਾ ਦਿੱਤਾ, ਜਿਸ ਨਾਲ ਕਿ ਕਿਸਾਨਾਂ ਨੂੰ ਭਾਰੀ ਨੁਕਸਾਨ ਉਠਾਉਣਾ ਪਿਆ ਹੈ।
Read Also : Punjab Weather and AQI Today: ਪੰਜਾਬ ਦੀ ਹਵਾ ਗੁਣਵੱਤਾ ’ਚ ਸੁਧਾਰ, ਅੰਮ੍ਰਿਤਸਰ ਦਾ ਏਕਿਊਆਈ ਪੱਧਰ 200 ਤੋਂ ਹੇਠਾਂ …
ਵੱਖ-ਵੱਖ ਥਾਈਂ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਸਾਹਮਣੇ ਆਇਆ ਕਿ ਇਸ ਵਾਰ ਕਿਸਾਨਾਂ ਨੂੰ ਝੋਨੇ ਤੋਂ ਆਪਣੀਆਂ ਆਸਾਂ ਪੂਰੀਆਂ ਨਹੀਂ ਹੋਈਆਂ।ਕਿਸਾਨਾਂ ਨੇ ਦੱਸਿਆ ਕਿ ਇਸ ਵਾਰ ਇੱਕ ਏਕੜ ’ਚੋਂ ਜ਼ਿਆਦਾਤਰ ਸਾਢੇ 5 ਕੁਇੰਟਲ ਬਿੱਘੇ ਤੇ ਹਿਸਾਬ ਨਾਲ 27 ਕੁਇੰਟਲ ਦੇ ਕਰੀਬ ਹੀ ਝਾੜ ਨਿੱਕਲਿਆ ਹੈ ਅਤੇ ਵੱਧ ਤੋਂ ਵੱਧ 6 ਕੁਇੰਟਲ ਦੇ ਹਿਸਾਬ ਨਾਲ 30 ਕੁਆਇੰਟਲ ਰਿਹਾ ਹੈ। Punjab Farmers
ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇੱਕ ਏਕੜ ਚੋਂ 35 ਤੋਂ 38 ਕੁਇੰਟਲ ਤੱਕ ਦਾ ਝਾੜ ਨਿੱਕਲਿਆ ਸੀ ਅਤੇ ਇਹ ਪ੍ਰਤੀ ਵਿੱਘਾ 7 ਤੋਂ ਸਾਢੇ 7 ਕੁਇੰਟਲ ਰਿਹਾ ਸੀ।ਕਿਸਾਨ ਜਗਵਿੰਦਰ ਸਿੰਘ ਤੇ ਹੈਪੀ ਸਿੰਘ ਦਾ ਕਹਿਣਾ ਹੈ ਕਿ ਇਸ ਵਾਰ ਝੋਨੇ ਦੇ ਦਾਣਾ ਪੈਣ ਮੌਕੇ ਪਈ ਗਰਮੀ ਅਤੇ ਤੇਲੇ ਦੀ ਮਾਰ ਨੇ ਕਿਸਾਨਾਂ ਨੂੰ ਕੱਖੋਂ ਹੋਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਅੰਤਲੇ ਸਮੇਂ ਵਿੱਚ ਦੋ-ਦੋ ਸਪਰੇਆਂ ਕਰਨ ਨੂੰ ਮਜ਼ਬੂਰ ਹੋਣਾ ਪਿਆ। ਉਨ੍ਹਾਂ ਦੱਸਿਆ ਕਿ ਖਰਚਾ ਵੀ ਜ਼ਿਆਦਾ ਹੋ ਗਿਆ, ਪਰ ਝਾੜ ਨੇ ਵੀ ਕਿਸਾਨਾਂ ਪੱਲੇ ਨਿਰਾਸ਼ਾ ਹੀ ਪਾਈ ਹੈ।
Punjab Farmers
ਉਨ੍ਹਾਂ ਦੱਸਿਆ ਕਿ ਇਸ ਵਾਰ ਤਾ ਸਾਢੇ 5 ਕੁਆਇੰਟਲ ਤੋਂ ਲੈ ਕੇ ਵੱਧ ਤੋਂ ਵੱਧ 6 ਕੁਆਇੰਟਲ ਤੱਕ ਝਾੜ ਰਿਹਾ ਹੈ। ਕਈ ਕਿਸਾਨਾਂ ਦਾ 5 ਕੁਆਇੰਟਲ ਹੀ ਰਹਿ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ 15-15 ਦਿਨ ਲਈ ਖੱਜਲ-ਖੁਆਰ ਹੋਣਾ ਪਿਆ ਅਤੇ 15 ਫੀਸਦੀ ਨਮੀ ਤੋਂ ਘੱਟ ਝੋਨਾ ਖਰੀਦਿਆ ਗਿਆ ਅਤੇ ਸੁੱਕਾ ਹੋਣ ਕਾਰਨ ਭਾਰ ਵਿੱਚ ਵੀ ਕਿਸਾਨਾਂ ਨੂੰ ਰਗੜਾ ਲੱਗਿਆ ਹੈ।
ਕਿਸਾਨ ਕੁਲਵਿੰਦਰ ਸਿੰਘ ਅਤੇ ਪ੍ਰਗਟ ਸਿੰਘ ਦਾ ਕਹਿਣਾ ਹੈ ਕਿ ਝੋਨੇ ਦੇ ਘੱਟ ਝਾੜ ਨੇ ਇੱਕ ਏੜਕ ਪਿੱਛੇ ਕਿਸਾਨਾਂ ਨੂੰ 12 ਤੋਂ 18 ਹਜ਼ਾਰ ਰੁਪਏ ਦੇ ਕਰੀਬ ਤੱਕ ਦਾ ਰਗੜਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਥਾਂ ਝੋਨੇ ਤੋਂ ਜ਼ਿਆਦਾ ਆਸ ਹੁੰਦੀ ਹੈ, ਕਿਉਂਕਿ ਕਣਕ ਘਰ ਖਾਣ ਲਈ ਰੱਖ ਲਈ ਜਾਂਦੀ ਹੈ ਅਤੇ ਝੋਨੇ ਸਾਰੇ ਖਰਚੇ ਕੱਢ ਦਿੰਦਾ ਸੀ। ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਘੱਟ ਝਾੜ ਦੀਆਂ ਰਿਪੋਰਟਾਂ ਪੁੱਜੀਆਂ ਹਨ, ਪਰ ਵਿਭਾਗ ਵੱਲੋਂ ਨਮੂਨੇ ਹਾਸਲ ਕੀਤੇ ਜਾ ਰਹੇ ਹਨ।
ਕਿਸਾਨਾਂ ਦੇ ਵਿੱਤੀ ਘਾਟੇ ਦੀ ਭਰਪਾਈ ਕਰੇ ਸਰਕਾਰ: ਕਿਸਾਨ ਆਗੂ | Punjab Farmers
ਇੱਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਆਗੂ ਜਗਮੋਹਨ ਸਿੰਘ ਪਟਿਆਲਾ ਅਤੇ ਭਾਰਤੀ ਕਿਸਾਨ ਯੂਨੀਅਨ ਅਜ਼ਾਦ ਦੇ ਆਗੂ ਮਨਜੀਤ ਸਿੰਘ ਨਿਆਲ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਵੀ ਘੱਟ ਝਾੜ ਦੀਆਂ ਰਿਪੋਰਟਾਂ ਹਨ ਅਤੇ ਕਿਸਾਨਾਂ ਨੂੰ ਕਾਫ਼ੀ ਵਿੱਤੀ ਨੁਕਸਾਨ ਹੋਇਆ ਹੈ। ਆਗੂਆਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੇ ਝੋਨੇ ਦੀ ਬੇਕਦਰੀ ਕੀਤੀ ਗਈ ਹੈ ਅਤੇ ਨਮੀ ਤੇ ਨਾਂਅ ’ਤੇ ਕਿਸਾਨਾਂ ਦੀ ਲੁੱਟ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਏ ਵਿੱਤੀ ਘਾਟੇ ਦੀ ਪੂਰਤੀ ਕਰੇ। ਕਿਸਾਨ ਪਹਿਲਾ ਖਰੀਦ ਲਈ ਅਤੇ ਹੁਣ ਕਣਕ ਦੀ ਬਿਜਾਈ ਸਬੰਧੀ ਡੀਏਪੀ ਖਾਦ ਦੀ ਘਾਟ ਲਈ ਲੜਾਈ ਲੜ ਰਹੇ ਹਨ।
Punjab farmers: ਨਵੀਂ ਦਿੱਲੀ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਲੰਬੇ ਸਮੇਂ ਤੋਂ ਝੋਨੇ ਦੀ ਖਰੀਦ ’ਚ ਸੁਸਤੀ ਅਤੇ ਬੰਦ ਹੋਣ ਕਾਰਨ ਪ੍ਰੇਸ਼ਾਨ ਕਿਸਾਨਾਂ ਨੂੰ ਵੱਡੀ ਰਾਹਤ ਮਿਲਣ ਦੇ ਆਸਾਰ ਹਨ। ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੇ ਗੋਦਾਮਾਂ ਵਿੱਚ ਪਏ ਮੌਜ਼ੂਦਾ ਚੌਲਾਂ ਦੇ ਸਟਾਕ ਨੂੰ ਸਾਫ਼ ਕਰਨ ਲਈ ਰੇਲ ਰੈਕ (ਵਿਸ਼ੇਸ਼ ਰੇਲ ਗੱਡੀਆਂ) ਅਲਾਟ ਕੀਤੀਆਂ ਹਨ। ਇਸ ਵਿੱਚ ਇਕੱਲੇ ਪੰਜਾਬ ਨੂੰ 130 ਰੇਲ ਰੈਕ ਦਿੱਤੇ ਗਏ ਹਨ। ਇਸ ਰਾਹੀਂ ਪੰਜਾਬ ਦੇ ਗੁਦਾਮਾਂ ਵਿੱਚ ਰੱਖੇ ਚੌਲਾਂ ਦੇ ਸਟਾਕ ਨੂੰ ਤੇਜ਼ੀ ਨਾਲ ਬਾਹਰ ਕੱਢਿਆ ਜਾਵੇਗਾ ਅਤੇ ਨਵੇਂ ਝੋਨੇ ਲਈ ਥਾਂ ਬਣਾਈ ਜਾਵੇਗੀ।
Read Also : Punjab Railway News: ਖੁਸ਼ਖਬਰੀ, ਪੰਜਾਬ ’ਚੋਂ ਲੰਘੇਗੀ ਨਵੀਂ ਰੇਲਵੇ ਲਾਈਨ, ਕਿਸਾਨ ਹੋਣਗੇ ਅਮੀਰ, ਜ਼ਮੀਨਾਂ ਦੇ ਵਧਣਗੇ ਭਾਅ
ਕੀ ਕਿਹਾ ਕੇਂਦਰ ਸਰਕਾਰ ਨੇ? | Punjab farmers
ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਚੌਲਾਂ ਦੇ ਮੌਜ਼ੂਦਾ ਸਟਾਕ ਦੀ ਤੇਜ਼ੀ ਨਾਲ ਨਿਕਾਸੀ ਲਈ ਪੰਜਾਬ ਨੂੰ ਵੱਧ ਤੋਂ ਵੱਧ ਰੇਲ ਰੈਕ ਅਲਾਟ ਕੀਤੇ ਹਨ। ਪੰਜਾਬ ਵਿੱਚ ਇਸ ਸਮੇਂ 130 ਲੱਖ ਟਨ ਚੌਲ ਹੈ। ਇਸ ਕਾਰਨ ਇੱਥੇ ਲੌਜਿਸਟਿਕਸ ਸਬੰਧੀ ਰੁਕਾਵਟਾਂ ਪੈਦਾ ਹੋਣ ਲੱਗੀਆਂ ਹਨ। ਸਰਕਾਰ ਦਾ ਮੌਜੂਦਾ ਸੀਜ਼ਨ ’ਚ 124 ਲੱਖ ਟਨ ਦੀ ਖਰੀਦ ਦਾ ਟੀਚਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਹਿਲੀ ਅਕਤੂਬਰ ਤੋਂ ਹੁਣ ਤੱਕ 32 ਲੱਖ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। Punjab farmers
ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਖਰੀਦ ’ਚ ਦੇਰੀ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਟਾਕ ਦੀ ਕਲੀਅਰੈਂਸ ਲਈ ਪੰਜਾਬ ਅਤੇ ਹਰਿਆਣਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨਾਲ ਵਿਸਤ੍ਰਿਤ ਸਥਾਨ-ਨਿਰਮਾਣ ਰਣਨੀਤੀ ਸਾਂਝੀ ਕੀਤੀ ਗਈ ਹੈ।
22 ਲੱਖ ਮੀਟ੍ਰਿਕ ਟਨ ਝੋਨੇ ਦੇ ਭੰਡਾਰਨ ਲਈ ਥਾਂ ਦਿੱਤੀ ਗਈ ਹੈ | Punjab farmers
ਰੇਲ ਰੈਕ ਦੇ ਨਾਲ-ਨਾਲ ਕੇਂਦਰ ਸਰਕਾਰ ਨੇ ਪੰਜਾਬ ਲਈ 22 ਲੱਖ ਮੀਟ੍ਰਿਕ ਟਨ ਝੋਨਾ ਸਟੋਰੇਜ ਸਪੇਸ ਮਨਜ਼ੂਰ ਕੀਤਾ ਹੈ। ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਇਸ ਲਈ ਟੈਂਡਰ ਜਾਰੀ ਕਰਨ ਜਾ ਰਹੀ ਹੈ। ਬੀ ਸ੍ਰੀਨਿਵਾਸਨ, ਚੀਫ਼ ਜਨਰਲ ਮੈਨੇਜਰ, ਪੰਜਾਬ ਰੀਜਨ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫਸੀਆਈ) ਨੇ ਕਿਹਾ ਕਿ ਪਿਛਲੇ ਸਟਾਕ ਨੂੰ ਸਾਫ਼ ਕਰਨ ਲਈ ਅਕਤੂਬਰ ਵਿੱਚ ਰੋਜ਼ਾਨਾ 15-18 ਰੇਲ ਗੱਡੀਆਂ ਚਲਾਈਆਂ ਗਈਆਂ ਸਨ ਅਤੇ ਹੁਣ ਤੱਕ ਅੱਠ ਲੱਖ ਮੀਟ੍ਰਿਕ ਟਨ ਅਨਾਜ ਚੁੱਕਿਆ ਗਿਆ ਹੈ। ਅਕਤੂਬਰ ਲਈ ਟੀਚਾ ਪਿਛਲੇ ਸਟਾਕ ਵਿੱਚੋਂ 13 ਐਲਐਮਟੀ ਨੂੰ ਹਟਾਉਣ ਦਾ ਹੈ। ਦਸੰਬਰ ਤੱਕ, ਅਸੀਂ 40 ਐਲਐਮਟੀ ਅਤੇ ਮਾਰਚ ਤੱਕ, 90 ਐਲਐਮਟੀ ਸਟੋਰੇਜ ਸਪੇਸ ਬਣਾਵਾਂਗੇ। 30 ਜੂਨ ਤੱਕ, ਅਸੀਂ ਪੰਜਾਬ ਤੋਂ ਪੂਰੇ 124 ਲੱਖ ਟਨ ਚੌਲ ਦੀ ਖਰੀਦ ਕਰ ਲਵਾਂਗੇ। ਸ੍ਰੀਨਿਵਾਸਨ ਨੇ ਕਿਹਾ ਕਿ ਸਾਡੇ ਕੋਲ ਲੋੜੀਂਦੀ ਸਾਰੀ ਜਗ੍ਹਾ ਹੋਵੇਗੀ। ਕੋਈ ਚਿੰਤਾ ਦੀ ਗੱਲ ਨਹੀਂ।
Read Also : Punjab Weather Alert: ਪੰਜਾਬ ਦੇ ਮੌਸਮ ਸਬੰਧੀ ਵੱਡੀ ਖਬਰ, ਜਾਰੀ ਹੋਇਆ ਅਲਰਟ!
ਡੀਸੀ ਦਫਤਰ ਕੰਪਲੈਕਸ ’ਚ ਕਿਸਾਨ ਨੇ ਨਿਗਲੀ ਜ਼ਹਿਰੀਲੀ ਵਸਤੂ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ’ਚ ਪਿੰਡ ਖੱਪਿਆਵਾਲੀ ਦੇ ਕਿਸਾਨ ਜਗਮੀਤ ਸਿੰਘ ਵੱਲੋਂ ਕਥਿਤ ਜ਼ਹਿਰ ਨਿਗਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਖੱਪਿਆਂਵਾਲੀ ਦੇ ਕਿਸਾਨ ਜਗਮੀਤ ਦੇ ਮਾਤਾ-ਪਿਤਾ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਉਸ ਦੀ ਭੈਣ ਨੇ ਦੱਸਿਆ ਕਿ ਉਸ ਨੇ ਜਾਇਦਾਦ ਦੀ ਰਜਿਸ਼ਟਰੀ ਆਪਣੇ ਨਾਂਅ ਕਰਵਾਉਣ ਲਈ ਪਟਵਾਰੀ ਕੋਲ ਪਹੁੰਚ ਕੀਤੀ, ਜਿਸ ਲਈ ਉਹ ਵਾਰ-ਵਾਰ ਦਫ਼ਤਰ ਦੇ ਚੱਕਰ ਲਾ ਰਿਹਾ ਸੀ, ਜਿਸ ਤੋਂ ਦੁਖੀ ਹੋ ਕੇ ਨੌਜਵਾਨ ਕਿਸਾਨ ਜਗਮੀਤ ਸਿੰਘ ਨੇ ਮੰਗਲਵਾਰ ਦੁਪਹਿਰ ਡੀਸੀ ਦਫਤਰ ਕੰਪਲੈਕਸ ਸਥਿਤ ਫਰਦ ਕੇਂਦਰ ’ਚ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਦੀ ਕੋਸਿਸ਼ ਕੀਤੀ ਹੈ।
ਜਿਸ ਨੂੰ ਪਹਿਲਾਂ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਉਧਰ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰਨ ਦੀ ਗੱਲ ਆਖੀ ਹੈ। ਜਗਮੀਤ ਸਿੰਘ ਦੀ ਭੈਣ ਅਮਰਜੀਤ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦੇ ਭਰਾ ਨੇ ਪਟਵਾਰੀ ਨੂੰ 10,000 ਰੁਪਏ ਦੀ ਰਿਸ਼ਵਤ ਦਿੱਤੀ ਸੀ ਪਰ ਇਸ ਦੇ ਬਾਵਜ਼ੂਦ ਪਟਵਾਰੀ ਨੇ ਜਾਇਦਾਦ ਉਸ ਦੇ ਨਾਂਅ ’ਤੇ ਨਹੀਂ ਕਰਵਾਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅੱਜ ਪੰਜਾਬ ਦੇ ਕਿਸਾਨ ਜਾਣਗੇ ਲਖੀਮਪੁਰ ਖੀਰੀ, ਟ੍ਰੇਨਾਂ ਤੇ ਆਪਣੀਆਂ ਗੱਡੀਆਂ ਨਾਲ ਰਵਾਨਾ ਹੋਣਗੇ ਕਿਸਾਨ
ਅੱਜ ਪੰਜਾਬ ਦੇ ਕਿਸਾਨ ਜਾਣਗੇ ਲਖੀਮਪੁਰ ਖੀਰੀ, ਟ੍ਰੇਨਾਂ ਤੇ ਆਪਣੀਆਂ ਗੱਡੀਆਂ ਨਾਲ ਰਵਾਨਾ ਹੋਣਗੇ ਕਿਸਾਨ
ਚੰਡੀਗੜ੍ਹ। ਪੰਜਾਬ ਦੇ ਕਿਸਾਨ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ 75 ਘੰਟੇ ਦੇ ਧਰਨੇ ਲਈ ਰਵਾਨਾ ਹੋਣਗੇ। ਕਿਸਾਨ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਅਤੇ ਪਟਿਆਲਾ ਤੋਂ ਰੇਲਗੱਡੀ ਰਾਹੀਂ ਸਫਰ ਕਰਨਗੇ। ਕੁਝ ਕਿਸਾਨ ਵੀ ਆਪਣੇ ਨਿੱਜੀ ਵਾਹਨਾਂ ਵਿੱਚ ਉੱਤਰ ਪ੍ਰਦੇਸ਼ ਲਈ ਰਵਾਨਾ ਹੋ ਰਹੇ ਹਨ।
ਕਿਸਾਨਾਂ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਇਨਸਾਫ਼ ਦੀ ਮੰਗ ਲਈ 10 ਹਜ਼ਾਰ ਕਿਸਾਨ ਪੰਜਾਬ ਤੋਂ ਲਖੀਮਪੁਰ ਖੇੜੀ ਜਾਣਗੇ। ਕਿਸਾਨ ਅੰਦੋਲਨ ਦੌਰਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਵਾਹਨਾਂ ਹੇਠ ਕੁਚਲੇ ਗਏ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨ ਇੱਕ ਵਾਰ ਫਿਰ ਮੋਰਚਾ ਖੋਲ੍ਹਣ ਜਾ ਰਹੇ ਹਨ। ਇਹ ਮੋਰਚਾ ਕੇਂਦਰ ਸਰਕਾਰ, ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰੀ ਮੰਤਰੀ ਆਸ਼ੀਸ਼ ਮਿਸ਼ਰਾ ਟੈਣੀ ਖ਼ਿਲਾਫ਼ ਖੋਲ੍ਹਿਆ ਜਾਵੇਗਾ। ਕਿਰਤੀ ਕਿਸਾਨ ਯੂਨੀਅਨ ਨਾਲ ਸਬੰਧਤ ਕਿਸਾਨ ਰੇਲ ਗੱਡੀ ਰਾਹੀਂ ਉੱਤਰ ਪ੍ਰਦੇਸ਼ ਜਾਣਗੇ।
ਦੋਆਬਾ ਅਤੇ ਮਾਝੇ ਦੇ ਕਿਸਾਨ ਆਪਣੇ ਨਿੱਜੀ ਵਾਹਨਾਂ ਵਿੱਚ ਰਵਾਨਾ ਹੋਣਗੇ। ਕਿਸਾਨਾਂ ਦੇ ਧਰਨੇ ਲਈ ਰਾਸ਼ਨ ਪਹੁੰਚਾਉਣ ਲਈ ਟਰੱਕਾਂ ਦਾ ਪ੍ਰਬੰਧ ਕੀਤਾ ਗਿਆ ਹੈ। ਹਾਲ ਹੀ ਵਿੱਚ ਫਗਵਾੜਾ ਵਿੱਚ ਹੋਈ ਪੰਜਾਬ ਦੇ 31 ਬੈਚਾਂ ਦੀ ਮੀਟਿੰਗ ਵਿੱਚ 10 ਹਜ਼ਾਰ ਕਿਸਾਨਾਂ ਦਾ ਜੱਥਾ ਉੱਤਰ ਪ੍ਰਦੇਸ਼ ਭੇਜਣ ਦਾ ਫੈਸਲਾ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਕਰਕੇ ਸਮੂਹ ਕਿਸਾਨਾਂ ਅਤੇ ਨੌਜਵਾਨਾਂ ਨੂੰ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਸ਼ਾਮ ਨੂੰ ਫਗਵਾੜਾ ਤੋਂ ਰੇਲ ਗੱਡੀ ਰਾਹੀਂ ਇੱਕ ਜੱਥਾ ਰਵਾਨਾ ਹੋਵੇਗਾ।
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ ਦੇ ਕਿਸਾਨ ਵੀ ਸ਼ਾਮ ਨੂੰ ਫਗਵਾੜਾ ਵਿਖੇ ਇਕੱਠੇ ਹੋਣਗੇ ਅਤੇ ਇੱਥੋਂ ਰੇਲ ਗੱਡੀ ਵਿੱਚ ਸਵਾਰ ਹੋ ਕੇ ਲਿਖਮਪੁਰ ਖੇੜੀ (ਉੱਤਰ ਪ੍ਰਦੇਸ਼) ਲਈ ਰਵਾਨਾ ਹੋਣਗੇ। ਕਿਸਾਨਾਂ ਦਾ ਜੱਥਾ 18 ਅਗਸਤ ਤੋਂ 20 ਅਗਸਤ ਤੱਕ ਲਖੀਮਪੁਰ ਖੇੜੀ ਵਿਖੇ ਧਰਨਾ ਦੇ ਕੇ ਮੰਗ ਕਰੇਗਾ ਕਿ ਕਿਸਾਨਾਂ ਦਾ ਕਤਲ ਕਰਨ ਵਾਲੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਟੈਣੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਅਜੈ ਮਿਸ਼ਰਾ ਨੂੰ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਜ਼ਾ ਵੀ ਮਿਲਣੀ ਚਾਹੀਦੀ ਹੈ। ਉੱਤਰ ਪ੍ਰਦੇਸ਼ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਝੂਠੇ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਵਾਪਸ ਲਿਆ ਜਾਵੇ। ਉੱਤਰ ਪ੍ਰਦੇਸ਼ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਕਈ ਕਿਸਾਨਾਂ ’ਤੇ ਝੂਠੇ ਕੇਸ ਦਰਜ ਕੀਤੇ ਸਨ। ਕਿਸਾਨ ਯੂਨੀਅਨ ਨੇ ਲਖੀਮਪੁਰ ਖੇੜੀ ਵਿੱਚ ਮਾਰੇ ਗਏ ਕਿਸਾਨਾਂ ਦੀਆਂ ਫੋਟੋਆਂ ਲਗਾ ਕੇ ਇੱਕ ਪੋਸਟਰ ਵੀ ਜਾਰੀ ਕੀਤਾ ਹੈ, ਜੋ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ