Babbar Khalsa - Sach Kahoon Punjabi

Crime News: ਬੱਬਰ ਖਾਲਸਾ ਇੰਟਰਨੈਸ਼ਨਲ ਮਡਿਊਲ ਦੇ ਚਾਰ ਮੈਂਬਰ ਕਾਬੂ, ਕਈ ਵੱਡੇ ਖੁਲਾਸੇ
ਲੁਧਿਆਣਾ ’ਚ ਦੋ ਸ਼ਿਵ ਸੈਨਾ ਆਗੂਆਂ ਦੇ ਘਰਾਂ ’ਤੇ ਪੈਟਰੋਲ ਬੰਬ ਨਾਲ ਕਰ ਚੁੱਕੇ ਹਨ ਹਮਲੇ

Crime News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਕਾਊਂਟਰ ਇਟੈਲੀਜੈਂਸੀ ਤੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਚਾਰ ਜਣਿਆਂ ਨੂੰ ਕਾਬੂ ਕੀਤਾ ਹੈ। ਜਦੋਂਕਿ ਮਾਮਲੇ ਵਿੱਚ ਮਾਸਟਰਮਾਈਂਡ ਸਮੇਤ ਤਿੰਨ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਹਰਜੀਤ ਸਿੰਘ ਉਰਫ਼ ਲਾਡੀ (ਮਾਸਟਰਮਾਈਂਡ) ਦੁਆਰਾ ਚਲਾਏ ਜਾ ਰਹੇ ਮਡਿਊਲ ਦੇ ਮੈਂਬਰ ਹਨ ਜਿੰਨ੍ਹਾਂ ਦੁਆਰਾ ਲਾਡੀ ਦੇ ਨਜ਼ਦੀਕੀ ਮੁਨੀਸ਼ ਦੇ ਕਹਿਣ ’ਤੇ ਇੱਕ ਮਹੀਨੇ ਦੇ ਵਕਫ਼ੇ ’ਚ ਲੁਧਿਆਣਾ ਵਿਖੇ ਦੋ ਸ਼ਿਵ ਸੈਨਾ ਆਗੂਆਂ ਦੇ ਘਰਾਂ ’ਤੇ ਪੈਟਰੋਲ ਬੰਬ ਨਾਲ ਹਮਲਾ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ: Punjab News: ਕੇਂਦਰ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਪੰਜਾਬ ਦੀ 1200 ਕਰੋੜ ਦੀ ਮੰਗ ਠੁਕਰਾਈ

ਪ੍ਰੈਸ ਕਾਨਫਰੰਸ ਦੌਰਾਨ ਕਮਿਸ਼ਨਰ ਪੁਲਿਸ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਕਮਿਸ਼ਨਰ ਪੁਲਿਸ ਲੁਧਿਆਣਾ ਨੇ 16 ਅਕਤੂਬਰ ਨੂੰ ਸ਼ਿਵ ਸੈਨਾ ਭਾਰਤਵੰਸ਼ੀ ਦੇ ਕੌਮੀ ਪ੍ਰਧਾਨ ਯੋਗੇਸ਼ ਬਖ਼ਸੀ ਤੇ 2 ਨਵੰਬਰ ਨੂੰ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ ਦੇ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ ਹੋਇਆ ਸੀ। ਦੋਵਾਂ ਮਾਮਲਿਆਂ ਨੂੰ ਟਰੇਸ ਕਰਨ ਲਈ ਡੀਸੀਪੀ ਇਨਵੈਸਟੀਗੇਸ਼ਨ ਸ਼ੁਭਮ ਅਗਰਵਾਲ ਦੀ ਨਿਗਰਾਨੀ ਹੇਠ ਲੁਧਿਆਣਾ ਕਮਿਸ਼ਨਰੇਟ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਦੀਆਂ ਵੱਖ- ਵੱਖ ਟੀਮਾਂ ਬਣਾਈਆਂ ਗਈਆਂ ਜਿਹਨਾਂ ਦੀ ਅਗਵਾਈ ਏਆਈਜੀ ਸਿਮਰਤਪਾਲ ਸਿੰਘ ਢੀਂਡਸਾ ਕਰ ਰਹੇ ਸਨ, ਜਦਕਿ ਏਡੀਸੀਪੀ ਇਨਵੈਸਟੀਗੇਸ਼ਨ ਲੁਧਿਆਣਾ ਅਮਨਦੀਪ ਸਿੰਘ ਬਰਾੜ, ਏਡੀਸੀਪੀ ਜ਼ੋਨ-3 ਲੁਧਿਆਣਾ ਰਮਨਦੀਪ ਸਿੰਘ ਭੁੱਲਰ, ਏਸੀਪੀ ਸਿਵਲ ਲਾਈਨ ਲੁਧਿਆਣਾ ਆਕਰਸ਼ੀ ਜੈਨ ਅਤੇ ਏਸੀਪੀ ਵੈਸਟ ਲੁਧਿਆਣਾ ਗੁਰਦੇਵ ਸਿੰਘ ਵੱਖ-ਵੱਖ ਟੀਮਾਂ ਦੀ ਅਗਵਾਈ ਕਰ ਰਹੇ ਸਨ। Crime News

ਟੀਮਾਂ ਨੇ ਸੀਸੀਟੀਵੀ ਫੁਟੇਜ ਅਤੇ ਹੋਰ ਇਕੱਠੇ ਕੀਤੇ ਤਕਨੀਕੀ ਸਬੂਤਾਂ ਦੇ ਨਾਲ-ਨਾਲ ਬਾਰੀਕੀ ਨਾਲ ਕੀਤੀ ਗਈ ਜਾਂਚ ਸਦਕਾ ਦੋਵਾਂ ਅਪਰਾਧਾਂ ਨੂੰ ਅੰਜਾਮ ਦੇਣ ਵਾਲੇ ਬੱਬਰ ਖਾਲਸਾ ਦੇ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਹਨਾਂ ’ਚ ਰਵਿੰਦਰ ਪਾਲ ਸਿੰਘ ਉਰਫ਼ ਰਵੀ, ਮਨੀਸ਼ ਸਾਹਿਦ ਉਰਫ਼ ਸੰਜੂ ਤੇ ਅਨਿਲ ਕੁਮਾਰ ਉਰਫ਼ ਹਨੀ ਵਾਸੀਆਨ ਰਾਹੋਂ (ਨਵਾਂ ਸ਼ਹਿਰ) ਤੋਂ ਇਲਾਵਾ ਜਸਵਿੰਦਰ ਸਿੰਘ ਉਰਫ ਬਿੰਦਰ ਵਾਸੀ ਬੂਥਗੜ (ਲੁਧਿਆਣਾ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਮਲੇ ’ਚ ਵਰਤਿਆ ਗਿਆ ਮੋਟਰਸਾਇਕਲ ਤੇ ਦੋ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ।

ਹਰਜੀਤ ਸਿੰਘ ਉਰਫ਼ ਲਾਡੀ ’ਤੇ 10 ਲੱਖ ਰੁਪਏ ਦਾ ਇਨਾਮ | Crime News

ਇਸ ਤੋਂ ਇਲਾਵਾ ਮਾਮਲੇ ’ਚ ਲਵਪ੍ਰੀਤ ਸਿੰਘ ਉਰਫ਼ ਮੋਨੂੰ ਵਾਸੀ ਗੁਣਾਚੌਰ (ਨਵਾਂ ਸ਼ਹਿਰ) ਤੋਂ ਇਲਾਵਾ ਸਾਬੀ ਵਾਸੀ ਦੁਧਾਲਾ (ਨਵਾਂ ਸ਼ਹਿਰ) ਦੀ ਗ੍ਰਿਫ਼ਤਾਰੀ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਮਲੇ ਦਾ ਮਾਸਟਰਮਾਈਂਡ ਹਰਜੀਤ ਸਿੰਘ ਉਰਫ਼ ਲਾਡੀ ਵਾਸੀ ਗੜਬੜਦਾਨਾ (ਨਵਾਂ ਸ਼ਹਿਰ) ਪਿੰਡ ਨੰਗਲ ’ਚ ਵਿਕਾਸ ਪ੍ਰਭਾਕਰ ਦੇ ਕਤਲ ਵਿੱਚ ਵੀ ਲੋੜੀਂਦਾ ਮੁਲਜ਼ਮ ਹੈ, ਜਿਸ ’ਤੇ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਵੱਲੋਂ 10 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਹੈ।

ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਵਿਅਕਤੀਆਂ ਨੇ ਮੰਨਿਆ ਕਿ ਉਨ੍ਹਾਂ ਦੇ ਗੈਂਗ ਦੇ ਨਿਸ਼ਾਨੇ ’ਤੇ ਹੋਰ ਵੀ ਕਈ ਨੇਤਾ ਸਨ

ਮਾਮਲੇ ਸਬੰਧੀ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੱਬਰ ਖਾਲਸਾ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਗਰੀਬ ਘਰਾਂ ਦੇ ਬੱਚਿਆਂ ਨੂੰ ਸਲੀਪਰ ਸੈੱਲ ਬਣਾ ਰੱਖਿਆ ਹੈ, ਜਿਹਨਾਂ ਤੋਂ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਸ਼ਿਵ ਸੈਨਾ ਆਗੂਆਂ ਦੇ ਘਰਾਂ ’ਤੇ ਹਮਲੇ ਕਰਵਾਏ ਜਾ ਰਹੇ ਹਨ। ਲੁਧਿਆਣਾ ’ਚ ਹੋਏ ਦੋਵੇਂ ਹਮਲੇ ਵੀ ਇਸੇ ਗੈਂਗ ਦਾ ਹੀ ਕੰਮ ਹੈ, ਜਿਸ ਨੂੰ ਗ੍ਰਿਫ਼ਤਾਰ ਉਕਤਾਨ ਨੇ ਬੱਬਰ ਖਾਲਸਾ ਦੇ ਕੈਨੇਡਾ ਮੂਲ ਦੇ ਹਰਜੀਤ ਸਿੰਘ ਉਰਫ਼ ਲਾਡੀ ਦੇ ਨਜ਼ਦੀਕੀ ਮੰਨੇ ਜਾਂਦੇ ਮੁਨੀਸ਼ ਦੇ ਕਹਿਣ ’ਤੇ ਅੰਜ਼ਾਮ ਦਿੱਤਾ ਸੀ। ਕਮਿਸ਼ਨਰ ਚਾਹਲ ਮੁਤਾਬਕ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਵਿਅਕਤੀਆਂ ਇਹ ਵੀ ਮੰਨਿਆ ਕਿ ਉਨ੍ਹਾਂ ਦੇ ਗੈਂਗ ਦੇ ਨਿਸ਼ਾਨੇ ’ਤੇ ਹੋਰ ਵੀ ਕਈ ਨੇਤਾ ਸਨ। ਫ਼ਿਲਹਾਲ ਪੁਲਿਸ ਗ੍ਰਿਫ਼ਤਾਰ ਵਿਅਕਤੀਆਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਨ ਲਈ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਨ ਲਈ ਯਤਨ ਕਰ ਰਹੀ ਹੈ।

ਕਮਿਸ਼ਨਰ ਕੁਲਦੀਪ ਸਿੰਘ ਚਾਹਲ ਕੀ ਬੋਲੇ | Crime News

ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਯੋਗੇਸ਼ ਬਖ਼ਸੀ ਦੇ ਘਰ ’ਤੇ ਹੋਏ ਪੈਟਰੋਲ ਬੰਬ ਹਮਲੇ ’ਚ ਰਵਿੰਦਰ ਪਾਲ ਸਿੰਘ, ਅਨਿਲ ਕੁਮਾਰ ਤੇ ਜਸਵਿੰਦਰ ਸਿੰਘ ਸ਼ਾਮਲ ਸਨ। ਜਦਕਿ ਦੂਜੇ ਪੈਟਰੋਲ ਬੰਬ ਹਮਲੇ ਵਿੱਚ ਰਵਿੰਦਰ ਪਾਲ ਸਿੰਘ, ਅਨਿੱਲ ਕੁਮਾਰ ਨਾਲ ਲਵਪ੍ਰੀਤ ਸ਼ਾਮਲ ਸੀ। ਜਿੰਨ੍ਹਾਂ ਦਾ ਦੋਵੇਂ ਮਾਮਲਿਆਂ ਵਿੱਚ ਮਨੀਸ਼ ਸਾਹਿਦ ਨੇ ਹੀ ਹਰਜੀਤ ਸਿੰਘ ਉਰਫ਼ ਲਾਡੀ ਨਾਲ ਸੰਪਰਕ ਕਰਵਾਇਆ ਸੀ।

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ

ਹੈਪੀ ਪਾਸੀਆ ਅਤੇ ਹਰਵਿੰਦਰ ਰਿੰਦਾ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾ ਰਹੇ ਸਨ: ਡੀਜੀਪੀ ਗੌਰਵ ਯਾਦਵ

(ਰਾਜਨ ਮਾਨ) ਜਲੰਧਰ। ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਡਿਊਲ ਨੂੰ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ, ਜੋ ਅੱਤਵਾਦੀ ਨਾਮੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ ਅਤੇ ਉਸ ਦੇ ਸਾਥੀ, ਜਿਸ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਜੋਂ ਹੋਈ ਹੈ ਅਤੇ ਜੋ ਮੌਜੂਦਾ ਸਮੇਂ ਅਰਮੇਨੀਆ ਵਿੱਚ ਰਹਿ ਰਿਹਾ ਹੈ, ਵੱਲੋਂ ਚਲਾਇਆ ਜਾ ਰਿਹਾ ਹੈ। Terrorist

ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਘੁੱਗ ਵਾਸੀ ਪਿੰਡ ਬਿੱਤਲ ਝੁੱਗੀਆਂ ਅਤੇ ਅਵਤਾਰ ਸਿੰਘ ਉਰਫ਼ ਲਾਡੀ ਵਾਸੀ ਪਿੰਡ ਸੰਗੋਵਾਲ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ 32 ਬੋਰ ਦੇ ਪਿਸਤੌਲ ਸਮੇਤ ਚਾਰ ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਇੱਕ ਸਪਲੈਂਡਰ ਮੋਟਰਸਾਈਕਲ (ਪੀ.ਬੀ.08 ਐੱਫ.ਈ. 3940), ਜਿਸ ‘ਤੇ ਉਹ ਜਾ ਰਹੇ ਸਨ, ਵੀ ਜ਼ਬਤ ਕੀਤਾ ਹੈ।

ਪੁਲਿਸ ਨੇ ਯੂ.ਏ.ਪੀ.ਏ. ਦੀਆਂ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ, ਅਗਲੇਰੀ ਜਾਂਚ ਜਾਰੀ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਪੀ ਪਾਸੀਆ ਅਤੇ ਸ਼ਮਸ਼ੇਰ ਸ਼ੇਰਾ ਅੱਤਵਾਦੀ ਹਰਵਿੰਦਰ ਰਿੰਦਾ ਨਾਲ ਮਿਲ ਕੇ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦੇ ਸਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। (Terrorist)

ਇਹ ਵੀ ਪੜ੍ਹੋ: ਵਿਜ਼ੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀ ਕਾਬੂ

ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਬੀ.ਕੇ.ਆਈ. ਮਾਡਿਊਲ ਦੇ ਮੈਂਬਰਾਂ ਵੱਲੋਂ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚਣ ਦੀ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਇੱਕ ਸਪੈਸ਼ਲ ਆਪ੍ਰੇਸ਼ਨ ਚਲਾਇਆ ਅਤੇ ਮਹਿਤਪੁਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਦੋਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।

ਜ਼ਿਕਰਯੋਗ ਹੈ ਕਿ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰ. 17 ਮਿਤੀ 04.03.2024 ਨੂੰ ਯੂ.ਏ.ਪੀ.ਏ. ਦੀਆਂ ਧਾਰਾਵਾਂ 10, 13, 17, 18, 18-ਬੀ ਅਤੇ 20, ਆਰਮਜ਼ ਐਕਟ ਦੀਆਂ ਧਾਰਾਵਾਂ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 115 ਅਤੇ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਤਿੰਨ ਮੈਂਬਰ 2 ਪਿਸਤੌਲਾਂ ਸਮੇਤ ਕਾਬੂ
Terrorist ਮੋਡਿਊਲ ਹਰਵਿੰਦਰ ਰਿੰਦਾ ਦੇ ਕਰੀਬੀ ਸਹਿਯੋਗੀ ਹਰਪ੍ਰੀਤ ਹੈਪੀ ਵੱਲੋਂ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਅਮਰੀਕਾ ਤੋਂ ਚਲਾਇਆ ਜਾ ਰਿਹਾ ਹੈ: ਡੀਜੀਪੀ ਗੌਰਵ ਯਾਦਵ

(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਪੁਲਿਸ ਨੇ ਪੰਜਾਬ ‘ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ‘ਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਹਰਪ੍ਰੀਤ ਸਿੰਘ ਉਰਫ ਹੈਪੀ ਜੋ ਨਾਮੀ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ, ਵੱਲੋਂ ਯੂ.ਐਸ.ਏ. ਤੋਂ ਆਪਣੇ ਦੋ ਸਾਥੀਆਂ ਹਰਬੀਰ ਸਿੰਘ ਅਤੇ ਨਵਰੂਪ ਸਿੰਘ ਨਾਲ ਮਿਲ ਕੇ ਚਲਾਇਆ ਜਾ ਰਿਹਾ ਹੈ। (Terrorist )

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸਾਰੇ ਵਾਸੀ ਪਿੰਡ ਰਮਦਾਸ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨਾਂ ਅਤੇ 11 ਜਿੰਦਾ ਕਾਰਤੂਸ, ਮਾਰੂਤੀ ਸਵਿਫ਼ਟ ਕਾਰ (ਪੀਬੀ 46 ਏ ਡੀ 6236) ਅਤੇ ਇੱਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। (Terrorist )

ਪੁਲਿਸ ਨੇ ਯੂਏਪੀਏ ਦੀਆਂ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ, ਅਗਲੇਰੀ ਜਾਂਚ ਜਾਰੀ: ਐਸਐਸਪੀ ਸਤਿੰਦਰ ਸਿੰਘ

ਉਨ੍ਹਾਂ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਅੰਮ੍ਰਿਤਸਰ ਦਿਹਾਤੀ, ਕਮਿਸ਼ਨਰੇਟ ਅੰਮ੍ਰਿਤਸਰ ਅਤੇ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅਜਨਾਲਾ ਦੇ ਖੇਤਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਉਕਤ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਡੀਜੀਪੀ ਨੇ ਕਿਹਾ ਕਿ ਜਾਂਚ ਉਪਰੰਤ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। (Terrorist )

ਇਹ ਵੀ ਪੜ੍ਵੋ : ਲਾਰੈਂਸ ਬਿਸਨੋਈ ਦੇ ਭਾਣਜੇ ਸਚਿਨ ਬਿਸਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਦੱਸੇ ਗੁੱਝੇ ਭੇਦ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਹਰਪ੍ਰੀਤ ਹੈਪੀ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ ਨੰ. 209 ਮਿਤੀ 10.10.2023 ਨੂੰ ਯੂ.ਏ.ਪੀ.ਏ. ਦੀ ਧਾਰਾ 13, 17, 18 ਅਤੇ 20, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾ 109, 115 ਅਤੇ 120ਬੀ ਤਹਿਤ ਥਾਣਾ ਅਜਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।