Farmer Protest - Sach Kahoon Punjabi
Farmer Protest: ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਟਰੈਕਟਰ ਮਾਰਚ
Farmer Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਅਤੇ ਭਰਾਤਰੀ ਜਥੇਬੰਦੀਆਂ ਨੇ ਆਪਣੇ ਹੱਕੀ ਮੰਗਾਂ ਨੂੰ ਲੈ ਕੇ ਜਿਨਾਂ ਵਿੱਚ ਬਿਜਲੀ ਸੋਧ ਬਿਲ 2025, ਸੀਡ ਬਿਲ, ਲੈਬਰਕੋਡ, ਮਨਰੇਗਾ ਆਦਿ ਮੰਗਾਂ ਨੂੰ ਲੈ ਕੇ 12 ਤੋਂ 3 ਵਜੇ ਤੱਕ ਟਰੈਕਟਰ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ: Best Sarpanch Award: ਗਣਤੰਤਰ ਦਿਵਸ ਮੌਕੇ ਬਾਦਸ਼ਾਹਪੁਰ ਦੇ ਸਰਪੰਚ ਸ੍ਰੀਮਤੀ ਲਖਬੀਰ ਕੌਰ ਬਾਜਵਾ ਨੂੰ ਸ਼ਾਨਦਾਰ ਸੇਵਾਵਾ…
ਇਸ ਮੌਕੇ ਸਮਸ਼ੇਰ ਸਿੰਘ ਕਿੰਗਰਾ ਕਨਵੀਨਰ ਕੌਮੀ ਕਿਸਾਨ ਯੂਨੀਅਨ, ਜੋਰਾ ਸਿੰਘ ਭਾਣਾ ਜ਼ਿਲ੍ਹਾ ਜਰਨਲ ਸਕੱਤਰ ਬੀਕੇਯੂ ਡਕੌਂਦਾ ਧਨੇਰ, ਸੁਰਜੀਤ ਸਿੰਘ ਹਰੀਏਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਮਾਸਟਰ ਮੱਖਣ ਸਿੰਘ ਬੀਕੇਯੂ ਰਾਜੇਵਾਲ, ਬਲਵਿੰਦਰ ਸਿੰਘ ਜੇਈ ਜ਼ਿਲ੍ਹਾ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਸੂਬਾ ਆਗੂ ਸਿਮਰਜੀਤ ਬਰਾੜ ਪੀਆਰਟੀਸੀ,ਹਰਪ੍ਰੀਤ ਸਿੰਘ ਟੀਐਸਯੂ, ਆਗੂ ਮਲਕੀਤ ਸਿੰਘ ਚਮੇਲੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਆਦਿ ਬੁਲਾਰਿਆਂ ਨੇ ਦੱਸਿਆ ਜੇਕਰ ਸਰਕਾਰ ਨੇ ਇਹਨਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਯੁਕਤ ਕਿਸਾਨ ਮੋਰਚਾ ਕੋਈ ਵੱਡਾ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰੇਗਾ।
Farmer Protest: ਚੰਡੀਗੜ੍ਹ ਦੇ ਸੈਕਟਰ 43 ’ਚ ਪਹਿਲੀ ਵਾਰ ਇੱਕਠੇ ਹੋਣਗੇ ਕਿਸਾਨ, ਕਿਸਾਨਾਂ ਵੱਲੋਂ ਅੱਜ ਕੀਤੀ ਜਾਏਗੀ ਮਹਾਂ ਪੰਚਾਇਤ
Farmer Protest: ਦਿੱਲੀ ਪ੍ਰਦਰਸ਼ਨ ਦੀ ਪੰਜਵੀਂ ਵਰ੍ਹੇਗੰਢ ਅੱਜ, ਚੰਡੀਗੜ੍ਹ ਵਿਖੇ ਇਕੱਠੇ ਹੋਣਗੇ 10 ਹਜ਼ਾਰ ਤੋਂ ਜ਼ਿਆਦਾ ਕਿਸਾਨ
Farmer Protest: ਚੰਡੀਗੜ੍ਹ (ਅਸ਼ਵਨੀ ਚਾਵਲਾ)। ਅੱਜ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦੀਆਂ ਤਿਆਰੀਆਂ ਸਬੰਧੀ ਜਿੱਥੇ ਕਿਸਾਨਾਂ ਵੱਲੋਂ ਲਗਭਗ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਉਥੇ ਹੀ ਚੰਡੀਗੜ੍ਹ ਪੁਲਿਸ ਘਬਰਾਹਟ ’ਚ ਹੈ, ਕਿਉਂਕਿ ਕਿਸਾਨਾਂ ਦੀ ਇਸ ਰੈਲੀ ਵਿੱਚ 10 ਹਜ਼ਾਰ ਤੋਂ ਜ਼ਿਆਦਾ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਲਾਈ ਜਾ ਰਹੀ ਹੈ। ਦਿੱਲੀ ਦੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਪੰਜਵੀਂ ਵਰ੍ਹੇਗੰਢ ਨੂੰ ਸਮਰਪਿਤ ਇਹ ਮਹਾਂਪੰਚਾਇਤ ਸੈਕਟਰ 43 ਦੇ ਦੁਸਹਿਰਾ ਮੈਦਾਨ ਵਿੱਚ ਹੋਵੇਗੀ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ, ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਮੂਹ ਵੀ ਹਿੱਸਾ ਲੈਣਗੇ।
ਬੀਕੇਯੂ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ 2020-21 ਵਿੱਚ ਕਿਸਾਨ ਸੰਘਰਸ਼ ਦੌਰਾਨ ਪ੍ਰਾਪਤ ਜਿੱਤ ਦੀ ਯਾਦ ਵਿੱਚ, ਵਰੇ੍ਹਗੰਢ ਬਹੁਤ ਉਤਸ਼ਾਹ ਨਾਲ ਮਨਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮਹਾਂਪੰਚਾਇਤ ਦੌਰਾਨ ਹੋਰ ਮਹੱਤਵਪੂਰਨ ਮੰਗਾਂ ਵਿੱਚ ਖਾਸ ਕਰਕੇ ਐੱਮਐੱਸਪੀ ਗਰੰਟੀ ਐਕਟ ਨੂੰ ਲਾਗੂ ਕਰਨਾ, ਪੰਜਾਬ ਦੇ ਪਾਣੀ ਦੇ ਅਧਿਕਾਰ ਅਤੇ ਚੰਡੀਗੜ੍ਹ ਦੇ ਪੂਰੇ ਅਧਿਕਾਰਾਂ ’ਤੇ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਵਿਸ਼ੇਸ਼ ਮੰਗ ਪੱਤਰ ਸੌਂਪਿਆ ਜਾਵੇਗਾ।
Farmer Protest
ਮੰਗਾਂ ਦੀ ਸੂਚੀ ਜਾਰੀ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਨ, ਦਿੱਲੀ ਅੰਦੋਲਨ ਦੌਰਾਨ ਸਹਿਮਤ ਹੋਈਆਂ ਮੰਗਾਂ ਨੂੰ ਲਾਗੂ ਕਰਨ, ਹੜ੍ਹ ਪੀੜਤਾਂ ਲਈ ਰਾਹਤ ਪੈਕੇਜ ਅਤੇ ਠੋਸ ਹੜ੍ਹ ਸੁਰੱਖਿਆ ਉਪਾਅ, ਗੰਨਾ ਕਿਸਾਨਾਂ ਦੀਆਂ ਮੰਗਾਂ, ਟੈਕਸ-ਮੁਕਤ ਵਪਾਰ ਸਮਝੌਤੇ ਦਾ ਵਿਰੋਧ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸੈਨੇਟ ਚੋਣਾਂ ਮੁੜ ਸ਼ੁਰੂ ਕਰਨ ਲਈ ਆਪਣੀ ਆਵਾਜ਼ ਬੁਲੰਦ ਕਰੇਗਾ। ਜੇਕਰ ਸਰਕਾਰ ਨੇ ਜਾਇਜ਼ ਮੰਗਾਂ ’ਤੇ ਵਿਚਾਰ ਨਹੀਂ ਕੀਤਾ ਤਾਂ ਅਗਲਾ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
Read Also : ਪੰਜਾਬ ਯੂਨੀਵਰਸਿਟੀ ’ਚ ਹੰਗਾਮਾ, ਵਿਦਿਆਰਥੀਆਂ ਨੇ ਗੇਟ ਬੰਦ ਕੀਤਾ
ਕੇਂਦਰ ਸਰਕਾਰ ਦੇ ਚਾਰ ਨਵੇਂ ਕਿਰਤ ਕਾਨੂੰਨਾਂ (ਲੇਬਰ ਕੋਡ) ਨੂੰ ਮਜ਼ਦੂਰ ਵਿਰੋਧੀ ਅਤੇ ਮਜ਼ਦੂਰ ਵਿਰੋਧੀ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਦੇ ਸਭ ਤੋਂ ਪ੍ਰਤੀਕਿਰਿਆਸ਼ੀਲ ਸੁਧਾਰ ਹਨ, ਅਤੇ ਮਜ਼ਦੂਰਾਂ ਨੂੰ ਘੱਟੋ-ਘੱਟ ਉਜਰਤਾਂ ਅਤੇ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਦੇ ਦਾਅਵੇ ਪੂਰੀ ਤਰ੍ਹਾਂ ਬੇਬੁਨਿਆਦ ਹਨ। ਇਸ ਮੁੱਦੇ ’ਤੇ 26 ਨਵੰਬਰ ਨੂੰ ਕੇਂਦਰੀ ਟਰੇਡ ਯੂਨੀਅਨਾਂ ਅਤੇ ਹੋਰ ਸੰਗਠਨਾਂ ਦੇ ਸਹਿਯੋਗ ਨਾਲ ਇੱਕ ਵਿਰੋਧ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਅਤੇ ਵਿਦਿਆਰਥੀਆਂ ਦੀ ਵੱਡੀ ਭੀੜ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। 3 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਕਈ ਮੁੱਖ ਸੜਕਾਂ ’ਤੇ ਆਵਾਜਾਈ ਦੇ ਰਸਤੇ ਬਦਲ ਦਿੱਤੇ ਗਏ ਹਨ। ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਜਾਮ ਤੋਂ ਬਚਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।
ਸੈਨੇਟ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਾ ਹੋਣ ਕਾਰਨ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਦਿਨ ਭਰ ਤਣਾਅਪੂਰਨ ਰਹਿਣ ਦੀ ਉਮੀਦ ਹੈ, 26 ਨਵੰਬਰ ਨੂੰ ਕਿਸਾਨ ਅਤੇ ਵਿਦਿਆਰਥੀ ਦੋਵਾਂ ਦੇ ਵਿਰੋਧ ਪ੍ਰਦਰਸ਼ਨ ਹੋਣ ਦੀ ਉਮੀਦ ਹੈ।
Punjab Farmers: ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਜ਼ੋਰਦਾਰ ਰੋਸ ਧਰਨਾ
ਜੋਗਿੰਦਰ ਉਗਰਾਹਾਂ ਹੋਏ ਧਰਨੇ ਵਿੱਚ ਸ਼ਾਮਿਲ
Punjab Farmers: (ਗੁਰਪ੍ਰੀਤ ਸਿੰਘ) ਸੰਗਰੂਰ। ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਅੱਗੇ ਜ਼ੋਰਦਾਰ ਧਰਨਾ ਦੇਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਭੱਟੀਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾ ਝਾੜ, ਗੁਰਮੀਤ ਸਿੰਘ ਕਪਿਆਲ, ਰਣਧੀਰ ਸਿੰਘ ਭੱਟੀਵਾਲ, ਕਮਲਜੀਤ ਸਿੰਘ, ਉੱਦਮ ਸਿੰਘ ਸੰਤੋਖਪੁਰਾ, ਜਰਨੈਲ ਸਿੰਘ ਜਹਾਂਗੀਰ, ਮੇਜਰ ਸਿੰਘ ਪੁੰਨਾਵਾਲ ਨੇ ਕਿਹਾ ਕਿ ਅਗਸਤ 2025 ਦੇ ਅਖੀਰਲੇ ਹਫਤੇ ਤੋਂ ਸ਼ੁਰੂ ਹੋਏ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ ਪਰ ਮੁਆਵਜ਼ਾ ਹਾਲੇ ਤੱਕ ਨਹੀਂ ਮਿਲਿਆ।
ਪ੍ਰਦਰਸ਼ਨਕਾਰੀਆਂ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੜ੍ਹ ਪੀੜਤ ਕਿਸਾਨਾਂ ਮਜ਼ਦੂਰਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਫਸਲਾਂ ਦਾ ਮੁਆਵਜ਼ਾ 70 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਇਸਦੇ 10% ਦੇ ਹਿਸਾਬ ਨਾਲ ਦਿੱਤਾ ਜਾਵੇ। ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਵੀ ਮੀਂਹਾਂ ਕਾਰਨ ਝੋਨੇ ਅਤੇ ਨਰਮੇ ਦਾ ਝਾੜ ਕ੍ਰਮਵਾਰ 07 ਕੁਇੰਟਲ ਅਤੇ 30-50% ਪ੍ਰਤੀ ਏਕੜ ਤੱਕ ਘਟ ਗਿਆ ਹੈ। ਇਸ ਘਟੇ ਹੋਏ ਝਾੜ ਦੀ ਪ੍ਰਤੀ ਪੂਰਤੀ ਕੀਤੀ ਜਾਵੇ।
ਇਹ ਵੀ ਪੜ੍ਹੋ: Punjab News: ਰਾਣਾ ਸੋਢੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ’ਤੇ ਕੀਤੀ ਚਰਚਾ
ਦਰਿਆ ਬੁਰਦ ਹੋਈ ਜ਼ਮੀਨ ਨੂੰ ਪੰਜਾਬ ਸਰਕਾਰ ਵੱਲੋਂ ਮਾਰਕੀਟ ਰੇਟ ’ਤੇ ਐਕੁਆਇਰ ਕਰਕੇ ਕਿਸਾਨਾਂ ਨੂੰ ਬਦਲਵੀਂ ਜ਼ਮੀਨ ਦਿੱਤੀ ਜਾਵੇ ਜਾਂ ਜੇਕਰ ਕਿਸਾਨ ਚਾਹੁੰਣ ਤਾਂ ਉਨ੍ਹਾਂ ਦੀ ਢੁੱਕਵੀਂ ਕੀਮਤ ਅਦਾ ਕੀਤੀ ਜਾਵੇ, ਹੜ੍ਹਾਂ ਦੌਰਾਨ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਢਹੇ ਹੋਏ ਮਕਾਨਾਂ ਦਾ 10 ਲੱਖ, ਗਾਂ ਮੱਝ ਵਗੈਰਾ ਪਸ਼ੂਆਂ ਦਾ ਇਕ ਲੱਖ ਰੁਪਏ ਪ੍ਰਤੀ ਪਸ਼ੂ, ਭੇਡ ਬੱਕਰੀ ਵਗੈਰਾ ਛੋਟੇ ਪਸ਼ੂਆਂ ਦਾ 20 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ, ਮਜ਼ਦੂਰ ਪਰਿਵਾਰਾਂ ਨੂੰ ਇੱਕ ਲੱਖ ਰੁਪਏ ਪ੍ਰਤੀ ਪਰਿਵਾਰ ਇੱਕ ਮੁਸਤ ਸਹਾਇਤਾ ਤੁਰੰਤ ਦਿੱਤੀ ਜਾਵੇ, ਗੰਨਾ ਕਾਸਤਕਾਰਾਂ ਨੂੰ ਗੰਨੇ ਦਾ ਬੀਜ ਮੁਫਤ ਮੁਹੱਈਆ ਕਰਵਾਇਆ ਜਾਵੇ, ਗੰਨੇ ਦੀ ਨੁਕਸਾਨੀ ਫਸਲ ਦਾ ਇੱਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਆਦਿ ਇਸ ਤੋਂ ਉਨ੍ਹਾਂ ਹੋਰ ਕਿਸਾਨੀ ਮੰਗਾਂ ਦਾ ਜ਼ਿਕਰ ਵੀ ਕੀਤਾ। Punjab Farmers
ਇਸ ਮੌਕੇ ਅਮਰੀਕ ਸਿੰਘ ਗੰਡੂਆਂ ਜ਼ਿਲ੍ਹਾ ਪ੍ਰਧਾਨ ਉਗਰਾਹਾਂ, ਜ਼ਿਲ੍ਹਾ ਸਕੱਤਰ ਦਰਬਾਰਾ ਸਿੰਘ ਛਾਜਲਾ, ਮਨਜੀਤ ਕੌਰ ਤੋਲਾਵਾਲ, ਸੁਖਦੇਵ ਸਿੰਘ ਉਭਾਵਾਲ, ਕੁਲਵਿੰਦਰ ਸਿੰਘ ਮਾਝਾ, ਭਜਨ ਸਿੰਘ ਢੱਡਰੀਆਂ, ਕਰਮ ਸਿੰਘ ਬਲਿਆਲ, ਜ਼ਿਲ੍ਹਾ ਪ੍ਰਧਾਨ ਡਕੌਂਦਾ ਸਮੇਤ ਹੋਰ ਵੀ ਕਿਸਾਨ ਆਗੂਆਂ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਅਤੇ ਮਾਵਾਂ ਭੈਣਾਂ ਸ਼ਾਮਲ ਹੋਈਆਂ।
Shambhu Border: ਸ਼ੰਭੂ ਬਾਰਡਰ ਸਬੰਧੀ ਫਿਰ ਆਈ ਵੱਡੀ ਖਬਰ, Action ’ਚ ਪੁਲਿਸ, ਪੜ੍ਹੋ ਪੂਰੀ ਖਬਰ | VIDEO
Shambhu Border: ਪਟਿਆਲਾ (ਸੱਚ ਕਹੂੰ ਨਿਊਜ਼/ਖੁਸ਼ਵੀਰ ਸਿੰਘ ਤੂਰ)। 6 ਮਈ ਨੂੰ ਸ਼ੰਭੂ ਸਰਹੱਦ ’ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੇ ਸਬੰਧ ’ਚ ਪੁਲਿਸ ਨੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਪੁਲਿਸ ਨੇ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ, ਜਦੋਂ ਕਿ ਜ਼ਿਆਦਾਤਰ ਕਿਸਾਨ ਆਗੂ ਰੂਪੋਸ਼ ਹੋ ਗਏ। ਭਾਕਿਯੂ ਏਕਤਾ ਸਿੱਧੂਪੁਰ ਦੇ ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਪੁਲਿਸ ਨੇ ਸਵੇਰੇ-ਸਵੇਰੇ ਇਲਾਕੇ ’ਚ ਛਾਪਾ ਮਾਰਿਆ ਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਡਰਾਇਆ-ਧਮਕਾਇਆ। ਪੁਲਿਸ ਨੇ ਸਵੇਰੇ ਘਰਾਂ ’ਤੇ ਛਾਪੇਮਾਰੀ ਕੀਤੀ ਤੇ ਯੂਨੀਅਨ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੂੰ ਹਿਰਾਸਤ ’ਚ ਲੈ ਲਿਆ ਤੇ ਉਸਨੂੰ ਕਿਸੇ ਅਣਜਾਣ ਥਾਂ ’ਤੇ ਲੈ ਗਈ। ਇਸ ਤੋਂ ਇਲਾਵਾ ਕਿਸਾਨ ਆਗੂ ਮੁਖਤਿਆਰ ਸਿੰਘ ਰਾਜਗੜ੍ਹ ਕੁੱਬੇ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। Shambhu Border
ਇਹ ਖਬਰ ਵੀ ਪੜ੍ਹੋ : Punjab News: ਭਾਰਤ-ਪਾਕਿਸਤਾਨ ਤਣਾਅ ਵਿਚਕਾਰ ਪੰਜਾਬ ਪੁਲਿਸ ਨੇ ਵੱਡੀ ਅੱਤਵਾਦੀ ਸਾਜਿਸ਼ ਨੂੰ ਕੀਤਾ ਨਾਕਾਮ
ਅਧਿਕਾਰੀਆਂ ਨੇ ਭਾਰੀ ਪੁਲਿਸ ਫੋਰਸ ਦੇ ਨਾਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਤੇ ਰੇਸ਼ਮ ਸਿੰਘ ਯਾਤਰੀ ਦੇ ਘਰਾਂ ’ਤੇ ਵੀ ਛਾਪੇਮਾਰੀ ਕੀਤੀ ਪਰ ਕਿਸਾਨ ਆਗੂ ਰੂਪੋਸ਼ ਹੋਣ ਕਾਰਨ ਫੜੇ ਨਹੀਂ ਜਾ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਸੀਐਮ ਮਾਨ ਆਪਣੇ ਆਪ ਨੂੰ ਕਿਸਾਨਾਂ ਦਾ ਸਭ ਤੋਂ ਵੱਡਾ ਸਮਰਥਕ ਕਹਿੰਦੇ ਸਨ ਤੇ ਹਰ ਹਾਲਾਤ ਵਿੱਚ ਉਨ੍ਹਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਣ ਦੀ ਗੱਲ ਕਰਦੇ ਸਨ, ਪਰ ਸੱਤਾ ਵਿੱਚ ਆਉਂਦੇ ਹੀ ਉਨ੍ਹਾਂ ਨੇ ਆਪਣਾ ਰੰਗ ਬਦਲ ਲਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ’ਚ ਕਿਸਾਨ ਸ਼ੰਭੂ ਬਾਰਡਰ ਥਾਣੇ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰਨਗੇ। ਜੇਕਰ ਪੁਲਿਸ ਪ੍ਰਸ਼ਾਸਨ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਸਰਕਾਰ ਤੇ ਪੁਲਿਸ ਦਾ ਉਨ੍ਹਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ। Shambhu Border
ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਥਾਣਾ ਸੰਭੂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਭਾਰੀ ਪੁਲਿਸ ਫੋਰਸ ਤੈਨਾਤ ਹੋਣ ਕਾਰਨ ਹੁਣ ਤੱਕ ਥਾਣੇ ਅੱਗੇ ਕੋਈ ਵੀ ਕਿਸਾਨ ਨਹੀਂ ਪਹੁੰਚ ਸਕਿਆ ਕਿਉਂਕਿ ਕਿਸਾਨਾਂ ਨੂੰ ਪਹਿਲਾਂ ਹੀ ਵੱਖ ਵੱਖ ਜਗ੍ਹਾ ਤੋਂ ਡਿਟੇਨ ਕਰ ਲਿਆ ਗਿਆ ਹੈ ਅਤੇ ਜਿਸ ਕਾਰਨ ਸੰਭੂ ਥਾਣੇ ਅੱਗੇ ਹੁਣ ਤੱਕ ਕੋਈ ਵੀ ਕਿਸਾਨ ਨਹੀਂ ਅੱਪੜ ਸਕਿਆ। ਦੱਸਣ ਯੋਗ ਹੈ ਕਿ ਥਾਣਾ ਸ਼ੰਭੂ ਪੁਲਿਸ ਦੇ ਐਸ ਐਚ ਓ ਵੱਲੋਂ ਕਿਸਾਨਾਂ ਦੇ ਨਾਲ ਕੀਤੀ ਗਈ ਧੱਕੇਸ਼ਾਹੀ ਅਤੇ ਸ਼ੰਭੂ ਮੋਰਚੇ ਦੌਰਾਨ ਕਿਸਾਨਾਂ ਦੇ ਖੁਰਦ ਬੁਰਦ ਹੋਏ ਸਮਾਨ ਦੀ ਲਈ ਥਾਣਾ ਸ਼ੰਭੂ ਦਾ ਘਿਰਾਓ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ।
ਜਿਸ ਕਾਰਨ ਸੋਮਵਾਰ ਦੀ ਦੁਪਹਿਰ ਤੋਂ ਥਾਣਾ ਸ਼ੰਭੂ, ਥਾਣਾ ਸਦਰ, ਘਨੋਰ ਅਤੇ ਖੇੜੀ ਗੰਡਿਆ ਦੀ ਪੁਲਿਸ ਪ੍ਰਸ਼ਾਸਨ ਵੱਲੋਂ ਥਾਣਾ ਸ਼ੰਭੂ ਨੂੰ ਜਾਣ ਵਾਲੇ ਰਸਤਿਆਂ ਉੱਤੇ ਨਾਕਾਬੰਦੀ ਕਰ ਦਿੱਤੀ ਸੀ। ਜਿਸ ਦੇ ਚਲਦਿਆਂ ਮੰਗਲਵਾਰ ਦੇ ਤੜਕੇ ਤੋਂ ਐਸਪੀ ਪਟਿਆਲਾ ਪਲਵਿੰਦਰ ਸਿੰਘ ਚੀਮਾ, ਡੀਐਸਪੀ ਰਾਜਪੁਰਾ ਮਨਜੀਤ ਸਿੰਘ, ਡੀਐਸਪੀ ਘਨੌਰ ਹਰਮਨਪ੍ਰੀਤ ਸਿੰਘ ਚੀਮਾ, ਥਾਣਾ ਸਿਟੀ ਐਸਐਚ ਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ, ਥਾਣਾ ਸਦਰ ਐਸ ਐਚ ਓ ਐਸਆਈ ਗੁਰਮੀਤ ਸਿੰਘ, ਥਾਣਾ ਘਨੌਰ ਐਸਐਚ ਓ ਸਾਹਿਬ ਸਿੰਘ, ਥਾਣਾ ਖੇੜੀ ਗੰਡਿਆ ਐਸਐਚ ਓ ਸਵਰਨ ਸਿੰਘ ਵੱਲੋਂ ਭਾਰੀ ਪੁਲਿਸ ਫੋਰਸ ਸਮੇਤ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਤੱਕ ਪੁੱਜਣ ਤੋਂ ਰੋਕਣ ਦੇ ਲਈ ਵੱਖ ਵੱਖ ਥਾਵਾਂ ਤੇ ਮਿੱਟੀ ਨਾਲ ਭਰੇ ਟਿੱਪਰਾਂ ਦੇ ਨਾਲ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੋਈ ਹੈ।
Farmer Protest News: ਕਿਸਾਨਾਂ ਵੱਲੋਂ ਹਾਈਵੇ ਜਾਮ ਦੇ ਸੱਦੇ ਨੂੰ ਪੁਲਿਸ ਨੇ ਕੀਤਾ ਅਸਫਲ
ਖਨੌਰੀ ਅਤੇ ਸ਼ੰਭੂ ਬਾਰਡਰ ਤੇ ਖਾਲੀ ਕਰਵਾਏ ਗਏ ਧਰਨੇ ਦੇ ਰੋਸ ਵੱਜੋਂ ਕਿਸਾਨਾ ਵਲੋਂ ਕੀਤਾ ਜਾਣਾ ਸੀ ਰੋਡ ਜਾਮ
Farmer Protest News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕੱਲ੍ਹ ਰਾਤ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪੰਜਾਬ ਸਰਕਾਰ ਵੱਲੋਂ ਕੀਤੀ ਕਾਰਵਾਈ ਜਿਸ ਵਿੱਚ 13 ਮਹੀਨਿਆਂ ਤੋਂ ਲੱਗੇ ਕਿਸਾਨਾਂ ਦੇ ਧਰਨੇ ਨੂੰ ਜਬਰੀ ਖਾਲੀ ਕਰਵਾਇਆ ਗਿਆ ਜਿਸ ਦੇ ਚਲਦੇ ਅੱਜ ਰੋਸ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਸੱਦਾ ਦਿੱਤਾ ਗਿਆ ਸੀ ਕਿ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ ਆਪਣਾ ਰੋਸ ਜਾਹਿਰ ਕੀਤਾ ਜਾਏਗਾ। ਫਰੀਦਕੋਟ ਵਿੱਚ ਹੀ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਟਹਿਣਾ ਟੀ ਪੁਆਇੰਟ ’ਤੇ ਇਕੱਠੇ ਹੋਏ ਸੀ ਜਿਨਾਂ ਵੱਲੋਂ ਨੈਸ਼ਨਲ ਹਾਈਵੇ 15 ਨੂੰ ਜਾਮ ਕੀਤੇ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਇਨਾ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਬੱਸਾਂ ਵਿੱਚ ਭਰ ਕੇ ਅਣਦੱਸੀ ਜਗ੍ਹਾਂ ’ਤੇ ਲਜਾਇਆ ਗਿਆ।
ਇਹ ਵੀ ਪੜ੍ਹੋ:Sunam News: ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
ਦੱਸ ਦਈਏ ਕਿ ਪੁਲਿਸ ਵੱਲੋਂ ਚੇਤਾਵਨੀ ਦਿੱਤੀ ਗਈ ਸੀ ਕਿ ਕਿਸੇ ਵੀ ਸ਼ਖਸ ਨੂੰ ਰੋਡ ਜਾਮ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਤਾਂ ਜੋ ਆਮ ਪਬਲਿਕ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਜਿਸ ਦੇ ਚੱਲਦੇ ਪੁਲਿਸ ਵੱਲੋਂ ਕਿਸਾਨਾਂ ਦੇ ਦਿੱਤੇ ਸੱਦੇ ਕਾਰਨ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ ਜਿਨਾਂ ਵੱਲੋਂ ਕਰੀਬ 200 ਤੋਂ ਜਿਆਦਾ ਕਿਸਾਨਾਂ ਨੂੰ ਅੱਜ ਡਿਟੇਨ ਕੀਤਾ ਗਿਆ ਅਤੇ ਉਹਨਾਂ ਨੂੰ ਬੱਸਾਂ ਜਰੀਏ ਅਣਦੱਸੀ ਜਗ੍ਹਾ ’ਤੇ ਲਿਜਾਇਆ ਗਿਆ ਹਾਲਾਂਕਿ ਕੁਝ ਕਿਸਾਨਾਂ ਵੱਲੋਂ ਹਾਲੇ ਵੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਰੋਡ ਨੂੰ ਜਾਮ ਕੀਤਾ ਜਾਏ ਪਰ ਪੁਲਿਸ ਦੀ ਸਖਤੀ ਦੇ ਕਾਰਨ ਉਹਨਾਂ ਕਿਸਾਨਾਂ ਨੂੰ ਵੀ ਉਥੋਂ ਖਦੇੜਿਆ ਗਿਆ।
ਵੱਡੀ ਗਿਣਤੀ ’ਚ ਕਿਸਾਨਾਂ ਨੂੰ ਡੀਟੇਨ ਕਰ ਅਨਦੱਸੀ ਜਗ੍ਹਾ ’ਤੇ ਲਿਜਾਇਆ ਗਿਆ
ਪੁਲਿਸ ਵੱਲੋਂ ਬਹੁਤ ਹੀ ਤਰੀਕੇ ਨਾਲ ਕਿਸਾਨਾਂ ਨੂੰ ਸਮਝਾਇਆ ਗਿਆ ਕਿ ਉਹ ਸੜਕ ਜਾਮ ਨਾ ਕਰਨ ਅਤੇ ਆਪਣੇ-ਆਪਣੇ ਘਰੇ ਜਾਣ ਅਤੇ ਜੇਕਰ ਉਹ ਸੜਕ ਜਾਮ ਕਰਨ ਦੀ ਮਨਸ਼ਾ ਨਾਲ ਖੜੇ ਹਨ ਤਾਂ ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਜਾਏਗਾ। ਦੂਜੇ ਪਾਸੇ ਕਿਸਾਨਾਂ ਨੇ ਵੀ ਪੁਲਿਸ ਦੀ ਧੱਕੇਸ਼ਾਹੀ ਦੇ ਖਿਲਾਫ ਆਪਣਾ ਰੋਸ ਜਾਹਿਰ ਕਰਦੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕਿਸਾਨਾਂ ਨੂੰ ਅਤੇ ਉਹਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਤੇ ਜੋ ਵੀ ਸ਼ੰਭੂ ਬਾਰਡਰ ਅਤੇ ਖਨੋਰੀ ਬਾਰਡਰ ’ਤੇ ਕਾਰਵਾਈ ਕੀਤੀ ਗਈ ਹੈ ਉਸ ਦੀ ਨਿੰਦਾ ਕਰਦੇ ਹਨ। Farmer Protest News
Farmer Protest: ਕਿਸਾਨਾਂ ਦੇ ਧਰਨੇ ਨੂੰ ਸਾਬੋਤਾਜ ਕਰਨ ਲਈ ਪੁਲਿਸ ਵੱਲੋਂ ਕਾਰਵਾਈਆਂ ਜਾਰੀ
Farmer Protest: ਕਿਸਾਨਾਂ ਦੀ ਫੜੋ-ਫੜ੍ਹੀ ਸ਼ੁਰੂ
Farmer Protest: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਉਪਰੰਤ ਕਿਸਾਨਾਂ ਵੱਲੋਂ ਐਲਾਨੇ 5 ਮਾਰਚ ਦੇ ਚੰਡੀਗੜ੍ਹ ਧਰਨੇ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਫੜੋ-ਫੜੀ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਤੜਕ ਸਵੇਰੇ ਪੁਲਿਸ ਵੱਡੀ ਗਿਣਤੀ ’ਚ ਕਿਸਾਨ ਆਗੂਆਂ ਦੇ ਘਰ ਪੁੱਜੀ ਅਤੇ ਕਈ ਕਿਸਾਨ ਆਗੂਆਂ ਨੂੰ ਪੁਲਿਸ ਨੇ ਆਪਣੀ ਹਿਰਾਸਤ ’ਚ ਵੀ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਸੂਬਾ ਆਗੂ ਬਲਵੰਤ ਸਿੰਘ, ਸੂਬਾ ਆਗੂ ਜਰਨੈਲ ਕਾਲੇਕੇ, ਬਲਾਕ ਪ੍ਰਧਾਨ ਗੁਰਜੀਤ ਸਿੰਘ, ਜਿਲਾ ਕਮੇਟੀ ਮੈਂਬਰ ਇੰਦਰਮੋਹਨ ਸਿੰਘ, ਬਲਾਕ ਆਗੂ ਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਰਣਜੀਤ ਸਵਾਜਪੁਰ, ਜ਼ਿਲ੍ਹਾ ਸਕੱਤਰ ਸੁਰਿੰਦਰ ਸਿੰਘ ਸ਼ਿੰਦਾ, ਬੰਤ ਸਿੰਘ ਕਾਠਮੱਠੀ ਜਿਲ੍ਹਾ ਖਜਾਨਚੀ ਬੀਕੇਯੂ ਡਕੌੱਦਾ ਸਮੇਤ ਕਈ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। Farmer Protest
Read Also : Haryana Government News: ਨਾਇਬ ਸਰਕਾਰ ਨੇ ਹਰਿਆਣਾ ’ਚ ਬਣਾਈ ਕਮੇਟੀ, ਹੋਣ ਜਾ ਰਿਹੈ ਵੱਡਾ ਬਦਲਾਅ
ਇਸ ਦੌਰਾਨ ਪੁਲਿਸ ਨੇ ਜਿਨ੍ਹਾਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਹੈ, ਇਹ ਯੂਨੀਅਨ ਸੰਭੂ ਤੇ ਖਨੋਰੀ ਬਾਰਡਰ ਤੇ ਚੱਲ ਰਹੇ ਧਰਨੇ ਦਾ ਹਿੱਸਾ ਹੈ ਅਤੇ ਸਯੁੰਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਸਾਮਲ ਨਹੀ ਸੀ। ਇਸ ਸਬੰਧੀ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਨੇ ਵੀਡੀਓ ਜਾਰੀ ਕਰਦਿਆਂ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਸਾਨ ਆਗੂਆਂ ਨੂੰ ਰਿਹਾ ਕਰਨ ਦੀ ਮੰਗ ਕੀਤੀ ਹੈ।
Shambhu Border News: ਸ਼ੰਭੂ ਬਾਰਡਰ ’ਤੇ ਕਿਸਾਨਾਂ ਦਾ ਵੱਡਾ ਇਕੱਠ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ
Shambhu Border News: (ਸੱਚ ਕਹੂੰ ਨਿਊਜ਼) ਪਟਿਆਲਾ। ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਲਈ ਚੱਲ ਰਹੇ ਕਿਸਾਨ ਅੰਦੋਲਨ 2.0 ਨੇ ਇੱਕ ਸਾਲ ਪੂਰਾ ਕਰ ਲਿਆ ਹੈ। 14 ਫਰਵਰੀ ਨੂੰ ਇਸ ਸਬੰਧੀ ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਹੋਣ ਜਾ ਰਹੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ, ਅੱਜ ਸ਼ੰਭੂ ਮੋਰਚਾ ਵਿਖੇ ਕਿਸਾਨਾਂ ਦੀ ਤੀਜੀ ਵੱਡੀ ਮਹਾਂਪੰਚਾਇਤ ਸ਼ੁਰੂ ਹੋ ਗਈ ਹੈ। ਇਸ ਰਾਹੀਂ ਕਿਸਾਨ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕਰ ਰਹੇ ਹਨ।
ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਲੜਨਾ ਜਾਣਦੇ ਹਾਂ। ਜੇ ਅਸੀਂ ਮੈਦਾਨ ‘ਤੇ ਨਹੀਂ ਹਾਰੇ, ਤਾਂ ਅਸੀਂ ਟੇਬਲ ਟਾਕ ‘ਤੇ ਵੀ ਨਹੀਂ ਹਾਰਾਂਗੇ। ਜੇਕਰ ਕੱਲ੍ਹ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਸਫਲ ਨਹੀਂ ਹੁੰਦੀ। ਇਸ ਲਈ ਕਿਸਾਨ 25 ਤਰੀਕ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕਰ ਸਕਦੇ ਹਨ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਫੰਡ ਮਿਲਦਾ ਹੈ। ਉਸਨੇ ਪੁੱਛਿਆ ਕਿ ਕਿਸਾਨ ਪੈਸੇ ਕਿਵੇਂ ਇਕੱਠੇ ਕਰਦੇ ਹਨ। ਮੈਂ ਇਸਦੀ ਇੱਕ ਵੀਡੀਓ ਬਣਾਵਾਂਗਾ ਅਤੇ ਅੱਜ ਉਨ੍ਹਾਂ ਨੂੰ ਭੇਜਾਂਗਾ। ਤਾਂ ਜੋ ਉਹ ਸਮਝ ਸਕੇ ਕਿ ਲਹਿਰ ਕਿਵੇਂ ਅੱਗੇ ਵਧਦੀ ਹੈ।
ਇਹ ਵੀ ਪੜ੍ਹੋ: Examinations News: ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਸਬੰਧੀ ਨਿਰਦੇਸ਼ ਜਾਰੀ
ਸਰਵਣ ਸਿੰਘ ਪੰਧੇਰ ਨੇ ਕਿਹਾ, ਪਤਾ ਲੱਗਾ ਹੈ ਕਿ ਕੇਂਦਰੀ ਖੇਤੀਬਾੜੀ ਮੰਤਰੀ ਦੇ ਪੁੱਤਰ ਦਾ ਕੱਲ੍ਹ ਵਿਆਹ ਹੈ। ਹਾਲਾਂਕਿ, ਮੀਟਿੰਗ ਵਿੱਚ ਜਾਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। 21 ਫਰਵਰੀ ਨੂੰ ਸ਼ੁਭਕਰਨ ਦੀ ਬਰਸੀ ‘ਤੇ, ਕਿਸਾਨ ਆਪਣੇ ਸਾਰੇ ਸ਼ਹੀਦਾਂ ਨੂੰ ਯਾਦ ਕਰਨਗੇ। ਇਸ ਦੇ ਨਾਲ ਹੀ, ਖਨੌਰੀ ਸਰਹੱਦ ‘ਤੇ ਬਿਮਾਰ ਹੋਣ ਤੋਂ ਬਾਅਦ ਸੰਗਰੂਰ ਵਿੱਚ ਆਪਣੇ ਘਰ ਗਏ ਇੱਕ ਕਿਸਾਨ ਦੀ ਮੌਤ ਹੋ ਗਈ। ਦੂਜੇ ਪਾਸੇ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ, ਜਿਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ, ਤਾਂ ਉਨ੍ਹਾਂ ਦਾ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕੀਤਾ ਜਾਣਾ ਚਾਹੀਦਾ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ। Shambhu Border News
ਜਿਕਰਯੋਗ ਹੈ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਚਾਰ ਗੇੜ ਦੀ ਗੱਲਬਾਤ ਹੋ ਚੁੱਕੀ ਹੈ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਵਿੱਚ ਤਿੰਨ ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਨੇ ਹਿੱਸਾ ਲਿਆ।
Kisan Andolan: ਸਰਵਨ ਸਿੰਘ ਪੰਧੇਰ ਦਾ ਸ਼ੰਭੂ ਬਾਰਡਰ ਤੋਂ ਵੱਡਾ ਐਲਾਨ, ਵੇਖੋ
21 ਜਨਵਰੀ ਨੂੰ ਮੁੜ ਕਰਨਗੇ ਕਿਸਾਨ ਦਿੱਲੀ ਕੂਚ | Kisan Andolan
ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਕੀਤਾ ਐਲਾਨ | Kisan Andolan
ਚੌਥੀ ਵਾਰ ਪੈਦਲ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ
ਪਟਿਆਲਾ/ਸ਼ੰਭੂ (ਖੁਸ਼ਵੀਰ ਸਿੰਘ ਤੂਰ)। Kisan Andolan: ਕਿਸਾਨੀ ਮੰਗਾਂ ਸਬੰਧੀ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਵੱਲੋਂ ਮੁੜ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ 21 ਜਨਵਰੀ ਨੂੰ ਮੁੜ ਦਿੱਲੀ ਕੂਚ ਕੀਤਾ ਜਾਵੇਗਾ।‌ ਇਹ ਐਲਾਨ ਅੱਜ ਇਥੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕੀਤਾ ਤੇ ਦੱਸਿਆ ਕਿ ਇਸ ’ਚ 101 ਕਿਸਾਨਾ ਦਾ ਜੱਥਾ ਪੈਦਲ ਦਿੱਲੀ ਕੂਚ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਨਹੀਂ ਹੈ ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।‌
ਇਹ ਖਬਰ ਵੀ ਪੜ੍ਹੋ : Cricket News: ਕੋਹਲੀ ਦੀ ਕਪਤਾਨੀ ’ਚ ਆਏ ਇਹ ਨਿਯਮ ਨੂੰ ਵਾਪਸ ਲਿਆਉਣ ਦੀਆਂ ਤਿਆਰੀਆਂ, ਇਹ ਹੈ ਵੱਡਾ ਕਾਰਨ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 3 ਵਾਰ ਕਿਸਾਨ ਪੈਦਲ ਦਿੱਲੀ ਕੂਚ ਲਈ ਰਵਾਨਾ ਹੋ ਚੁੱਕੇ ਹਨ ਪਰ ਹਰਿਆਣਾ ਸਰਕਾਰ ਵੱਲੋਂ ਲਾਈਆਂ ਗਈਆਂ ਰੋਕਾਂ ਕਰਕੇ ਅੱਗੇ ਨਹੀਂ ਵਧ ਸਕੇ। ਇਸੇ ਦੌਰਾਨ ਹੀ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਅਥਰੂ ਗੈਸ ਦੇ ਗੋਲੇ ਦਾਗੇ ਗਏ ਜਿਸ ਦੌਰਾਨ ਹਰ ਵਾਰ ਦਰਜਨ ਤੋਂ ਜ਼ਿਆਦਾ ਕਿਸਾਨ ਜਖਮੀ ਹੁੰਦੇ ਰਹੇ। ਹੁਣ ਮੁੜ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਸ਼ੰਭੂ ਬਾਰਡਰ ’ਤੇ ਚੌਥੀ ਵਾਰ ਦਿੱਲੀ ਕੂਚ ਲਈ ਐਲਾਨ ਕੀਤਾ ਹੈ। ਇੱਧਰ ਖਨੌਰੀ ਬਾਰਡਰ ’ਤੇ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੋਂ ਇਲਾਵਾ 101 ਹੋਰ ਕਿਸਾਨ ਮਰਨ ਵਰਤ ’ਤੇ ਬੈਠੇ ਹੋਏ ਹਨ। Kisan Andolan
Farmer Protest : ਕਿਸਾਨਾਂ ਦਾ ਖਨੌਰੀ ਬਾਰਡਰ ਤੋਂ ਵੱਡਾ ਐਲਾਨ, ਜਾਣੋ
Farmer Protest. (ਬਲਕਾਰ ਸਿੰਘ) ਖਨੌਰੀ। ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 50ਵੇ ਦਿਨ ਵਿਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ। ਇਸ ਦੌਰਾਨ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਨੇ ਐਲਾਨ ਕੀਤਾ ਕਿ 15 ਜਨਵਰੀ ਤੋਂ ਖਨੌਰੀ ਬਾਰਡਰ ’ਤੇ 111 ਕਿਸਾਨਾਂ ਦਾ ਜੱਥਾ ਸ਼ਾਂਤਮਈ ਢੰਗ ਨਾਲ ਕਾਲੇ ਚੋਲੇ ਪਾ ਕੇ ਮਰਨ ਵਰਤ ‘ਤੇ ਬੈਠੇਗਾ।
ਇਹ ਵੀ ਪੜ੍ਹੋ: Punjab Weather Update: ਪੰਜਾਬ ’ਚ ਫਿਰ ਆ ਰਿਹਾ ਹੈ ਇੱਕ ਨਵਾਂ ਪੱਛਮੀ ਮੌਨਸੂਨ, ਇਸ ਦਿਨ ਤੋਂ ਫਿਰ ਤੋਂ ਹੋਵਗੀ ਭਾਰੀ ਬ…
ਇਸ ਮੌਕੇ ਕਿਸਾਨ ਆਗੂ ਅਭਿਮਨਿੰਯੂ ਕੋਹਾੜ ਨੇ ਕਿਹਾ ਕਿ ਜਗਜੀਤ ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਹੁਣ ਉਨ੍ਹਾਂ ਨੂੰ ਇਕ ਪਾਣੀ ਦੀ ਘੁੱਟ ਵੀ ਪਚਾਉਣੀ ਔਖੀ ਹੋ ਗਈ ਹੈ ਅਤੇ ਡਾਕਟਰਾਂ ਮੁਤਾਬਕ ਕਿਸੇ ਸਮੇ ਕੁਝ ਵੀ ਹੋ ਸਕਦਾ ਹੈ। ਉਨ੍ਹਾਂ ਭਾਜਪਾ ਆਗੂਆਂ ਵੱਲੋ ਦਿੱਤੇ ਜਾ ਰਹੇ ਬਿਆਨ ਕਿ ਐਮਐਸਪੀ ਕਿਸਾਨਾਂ ਲਈ ਨੁਕਸਾਨਦੇਹ ਹੈ, ਇਸ ਲਈ ਇਸਨੂੰ ਲਾਗੂ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਭਾਜਪਾ ਆਗੂਆਂ ਨੂੰ ਐਮਐਸਪੀ ’ਤੇ ਖੁੱਲ੍ਹੀ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕੇਂਦਰ ਨੂੰ ਕਿਸਾਨਾਂ ਦੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Bathinda Bus Accident: ਕਈ ਕਿਸਾਨ ਹੋਏ ਜਖ਼ਮੀ
Bathinda Bus Accident: ਬਠਿੰਡਾ (ਸੁਖਜੀਤ ਮਾਨ)। ਹਰਿਆਣਾ ਦੇ ਟੋਹਾਣਾ ਵਿਖੇ ਅੱਜ ਹੋ ਰਹੀ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ ਬਠਿੰਡਾ-ਮਾਨਸਾ ਰੋਡ ‘ਤੇ ਸੁਸ਼ਾਂਤ ਸਿਟੀ ਕੋਲ ਪਲਟ ਗਈ। ਬੱਸ ਪਲਟਣ ਕਰਕੇ ਅੱਧੀ ਦਰਜ਼ਨ ਤੋਂ ਵੱਧ ਕਿਸਾਨ ਜਖ਼ਮੀ ਹੋ ਗਏ। ਜਖ਼ਮੀਆਂ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਹਾਸਿਲ ਹੋਏ ਵੇਰਵਿਆਂ ਮੁਤਾਬਿਕ ਬਠਿੰਡਾ ਜ਼ਿਲ੍ਹੇ ‘ਚ ਪੈਂਦੇ ਪਿੰਡ ਦਿਉਣ ਦੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਸਬੰਧਿਤ ਕਿਸਾਨ ਟੋਹਾਣਾ ਵਿਖੇ ਹੋ ਰਹੀ ਕਿਸਾਨ ਮਹਾਂ ਪੰਚਾਇਤ ‘ਚ ਸ਼ਾਮਿਲ ਹੋਣ ਲਈ ਜਾ ਰਹੇ ਸੀ। ਬੱਸ ਵਿੱਚ 20 ਤੋਂ ਵੱਧ ਕਿਸਾਨ ਸ਼ਾਮਿਲ ਸੀ । ਜਦੋਂ ਬੱਸ ਬਠਿੰਡਾ ਸ਼ਹਿਰ ਲੰਘ ਕੇ ਮਾਨਸਾ ਰੋਡ ‘ਤੇ ਸਥਿਤ ਸੁਸ਼ਾਂਤ ਸਿਟੀ ਕਲੋਨੀ ਕੋਲ ਪੁੱਜੀ ਤਾਂ ਧੁੰਦ ਕਾਰਨ ਸੜਕ ‘ਤੇ ਬਣੇ ਸਪੀਡ ਬ੍ਰੇਕਰ ਦਾ ਪਤਾ ਨਾ ਲੱਗਣ ਤੇ ਬੱਸ ਇੱਕ ਦਮ ਉਛਾਲ ਖਾ ਗਈ, ਜਿਸ ਮਗਰੋਂ ਸੰਤੁਲਨ ਵਿਗੜਨ ਕਰਕੇ ਡਿਵਾਇਡਰ ‘ਤੇ ਚੜ ਕੇ ਪਲਟ ਗਈ।
Read Also : Weather Update: ਜੰਮੂ-ਕਸ਼ਮੀਰ ਤੋਂ ਦਿੱਲੀ ਤੱਕ ਪੂਰਾ ਉੱਤਰ ਭਾਰਤ ਸੰਘਣੀ ਧੁੰਦ ਦੀ ਲਪੇਟ ਵਿੱਚ
ਘਟਨਾ ਦਾ ਪਤਾ ਲੱਗਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਜਵਾਨ ਮੌਕੇ ‘ਤੇ ਪੁੱਜੇ, ਜਿੰਨ੍ਹਾਂ ਨੇ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਤੇ ਕਰੇਨ ਨਾਲ ਬੱਸ ਸਿੱਧੀ ਕਰਕੇ ਸਾਈਡ ‘ਤੇ ਕਰਵਾਈ ਤਾਂ ਜੋ ਧੁੰਦ ‘ਚ ਕੋਈ ਹੋਰ ਹਾਦਸਾ ਨਾ ਵਾਪਰ ਜਾਵੇ। Bathinda Bus Accident
ਨਵੀਂ ਦਿੱਲੀ (ਏਜੰਸੀ)। Farmer Protest: ਖਨੌਰੀ ਬਾਰਡਰ ’ਤੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਸਬੰਧੀ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ’ਤੇ ਫਿਰ ਤੋਂ ਸਖ਼ਤ ਰੁਖ਼ ਦਿਖਾਇਆ ਹੈ। ਅਦਾਲਤ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਵਰਤ ਤੋੜਨ ਲਈ ਨਹੀਂ ਕਿਹਾ। ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਉਂਦੇ ਹੋਏ ਕਿਹਾ ਕਿ ਤੁਹਾਡਾ ਰਵੱਈਆ ਸੁਲ੍ਹਾ-ਸਫ਼ਾਈ ਕਰਵਾਉਣ ਦਾ ਨਹੀਂ ਹੈ।
ਇਹ ਖਬਰ ਵੀ ਪੜ੍ਹੋ : New Highway: ਇਸ ਸਾਲ ਇਹ ਸੂਬੇ ਦੇ ਲੋਕਾਂ ਨੂੰ ਮਿਲੇਗੀ ਵੱਡੀ ਖੁਸ਼ਖਬਰੀ, ਬਣਾਏ ਜਾਣਗੇ ਇਹ ਨਵੇਂ ਹਾਈਵੇਅ, ਐਕੁਆਇਰ ਹੋਵੇ…
ਅਦਾਲਤ ਨੇ ਇਹ ਵੀ ਕਿਹਾ ਕਿ ਕੁਝ ਅਖੌਤੀ ਕਿਸਾਨ ਆਗੂ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਸੁਣਵਾਈ ਸੋਮਵਾਰ, 13 ਜਨਵਰੀ ਨੂੰ ਤੈਅ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਸਾਨੂੰ ਡੱਲੇਵਾਲ ਨੂੰ ਹਸਪਤਾਲ ’ਚ ਦਾਖਲ ਕਰਨ ਦੇ ਆਦੇਸ਼ ਦੀ ਪਾਲਣਾ ਰਿਪੋਰਟ ਦੀ ਲੋੜ ਹੈ। ਸੋਮਵਾਰ ਨੂੰ ਇਸ ਮਾਣਹਾਨੀ ਪਟੀਸ਼ਨ ਦੇ ਨਾਲ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਸਰਹੱਦ ਖੋਲ੍ਹਣ ਵਿਰੁੱਧ ਦਾਇਰ ਪਟੀਸ਼ਨ ’ਤੇ ਵੀ ਸੁਣਵਾਈ ਹੋਵੇਗੀ। ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ।
ਅਦਾਲਤ ਨੇ ਕਿਹਾ ਕਿ ਸੋਮਵਾਰ ਨੂੰ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਨ ਦੇ ਹੁਕਮਾਂ ਨੂੰ ਲਾਗੂ ਨਾ ਕਰਨ ਦੀ ਮਾਣਹਾਨੀ ਪਟੀਸ਼ਨ ਦੇ ਨਾਲ-ਨਾਲ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਸਰਹੱਦ ਖੋਲ੍ਹਣ ਦੇ ਹੁਕਮਾਂ ਵਿਰੁੱਧ ਦਾਇਰ ਪਟੀਸ਼ਨ ’ਤੇ ਵੀ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ 30 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ’ਚ ਦਾਖ਼ਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ 3 ਦਿਨ ਦਾ ਸਮਾਂ ਦਿੱਤਾ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਇੱਕ ਵਿਚੋਲੇ ਨੇ ਅਰਜ਼ੀ ਦਿੱਤੀ ਹੈ। Farmer Protest
ਕਿ ਜੇਕਰ ਕੇਂਦਰ ਦਖਲ ਦੇਵੇ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਸਮਾਂ ਮੰਗੀ ਗਈ ਅਰਜ਼ੀ ਨੂੰ ਸਵੀਕਾਰ ਕਰ ਲਿਆ ਸੀ। ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ। ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਚੰਗੇ ਮਾਹੌਲ ’ਚ ਹੋਈ। ਦੂਜੇ ਪਾਸੇ ਡਾਕਟਰਾਂ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਡੱਲੇਵਾਲ ਨੂੰ ਬੋਲਣ ’ਚ ਵੀ ਮੁਸ਼ਕਲ ਆ ਰਹੀ ਹੈ। Farmer Protest
ਪੰਧੇਰ ਨੇ ਕਿਹਾ- ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ | Farmer Protest
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੇ ਮਰਨ ਵਰਤ ਨੂੰ 38 ਦਿਨ ਹੋ ਗਏ ਹਨ। ਇਹ ਮਰਨ ਵਰਤ ਗੱਲਬਾਤ ਲਈ ਨਹੀਂ ਸਗੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸ਼ੁਰੂ ਕੀਤਾ ਗਿਆ ਹੈ। ਇਹ ਵਰਤ ਇਸੇ ਤਰ੍ਹਾਂ ਜਾਰੀ ਰਹੇਗਾ। ਦਿੱਲੀ ਮਾਰਚ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। 4 ਜਨਵਰੀ ਨੂੰ ਖਨੌਰੀ ਵਿੱਚ ਵੱਡੀ ਪੰਚਾਇਤ ਹੋਵੇਗੀ।
Road Accident: ਡੱਲੇਵਾਲ ਦੇ ਚੈੱਕਅਪ ਲਈ ਜਾ ਰਹੀ ਡਾਕਟਰਾਂ ਦੀ ਗੱਡੀ ਨਾਲ ਵਾਪਰਿਆ ਵੱਡਾ ਹਾਦਸਾ
5 ਡਾਕਟਰਾਂ ਦੀ ਟੀਮ ਰਸਤੇ ਵਿੱਚ ਹੋਈ ਹਾਦਸੇ ਦਾ ਸ਼ਿਕਾਰ
Road Accident: (ਮਨੋਜ ਗੋਇਲ), ਘੱਗਾ। ਅੱਜ ਸਵੇਰੇ ਤੜਕਸਾਰ ਪਾਤੜਾਂ- ਸਮਾਣਾ ਰੋਡ ’ਤੇ ਪਿੰਡ ਮਵੀਕਲਾਂ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 3 ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਅਤੇ ਗੰਭੀਰ ਜਖਮੀਆਂ ਨੂੰ ਮੌਕੇ ’ਤੇ ਸਿਵਲ ਹਸਪਤਾਲ ਸਮਾਣਾ ਵਿਖੇ ਪਹੁੰਚਾਇਆ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ ਸਵੇਰੇ ਰਜਿੰਦਰਾ ਹਸਪਤਾਲ ਪਟਿਆਲਾ ਤੋਂ 5 ਡਾਕਟਰਾਂ ਦੀ ਟੀਮ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਚੈੱਕਅਪ ਲਈ ਜਾ ਰਹੇ ਸਨ ਤਾਂ ਅਚਾਨਕ ਪਾਤੜਾਂ-ਸਮਾਣਾ ਰੋਡ ’ਤੇ ਪਿੰਡ ਮਵੀਕਲਾਂ ਦੇ ਨਜ਼ਦੀਕ ਸਾਹਮਣੇ ਤੋਂ ਪਾਤੜਾਂ ਵਾਲੀ ਸਾਈਡ ਤੋਂ ਆ ਰਹੀ ਇੱਕ ਸਕੋਰਪੀਓ ਗੱਡੀ ਜੋ ਕਿ ਰੋਂਗ ਸਾਈਡ ਜਾ ਕੇ ਸਾਹਮਣੇ ਤੋਂ ਆ ਰਹੀ ਡਾਕਟਰਾਂ ਦੀ ਬੁਲੈਰੋ ਗੱਡੀ ਅਤੇ ਪਿੱਛੇ ਆ ਰਹੀ ਇੱਕ ਹੋਰ ਪ੍ਰਾਈਵੇਟ ਕਾਰ ਨਾਲ ਜਾ ਟਕਰਾਈ।
ਇਹ ਵੀ ਪੜ੍ਹੋ: Haryana-Punjab Weather Alert: ਸਾਵਧਾਨ! ਪੰਜਾਬ ਤੇ ਹਰਿਆਣਾ ’ਚ ਸ਼ੀਤ ਲਹਿਰ ਨਾਲ ਧੁੰਦ ਦਾ ਅਲਰਟ
ਇਸ ਮੌਕੇ ਹੋਏ ਭਿਆਨਕ ਹਾਦਸੇ ਦੌਰਾਨ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀ ਗਈਆਂ ਅਤੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਪਹੁੰਚਾਇਆ ਗਿਆ  ਅਤੇ ਡਾਕਟਰਾਂ ਦੀ ਟੀਮ ਦਾ ਵੀ ਬਚਾਅ ਰਿਹਾ ਅਤੇ ਜਿਨਾਂ ਨੂੰ ਐਬੂਲੈਂਸ ਦੀ ਮੱਦਦ ਨਾਲ ਖਨੋਰੀ ਬਾਰਡਰ ’ਤੇ ਲਿਜਾਇਆ ਗਿਆ । Road Accident