Rail Roko Andolan - Sach Kahoon Punjabi

Rail Roko Andolan: ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ, ਰੇਲਵੇ ਟਰੈਕ ’ਤੇ ਡਟੇ ਕਿਸਾਨ
ਤਿੰਨ ਘੰਟੇ 12 ਤੋਂ 3 ਵਜੇ ਤੱਕ ਰੇਲਵੇ ਟਰੈਕ ’ਤੇ ਡਟੇ ਕਿਸਾਨ | Rail Roko Andolan

Rail Roko Andolan: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲਾ ਸੰਗਰੂਰ ਵੱਲੋਂ ਸੂਬਾ ਕਮੇਟੀ ਦੇ ਸੱਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਰੇਲਵੇ ਟਰੈਕ ਤੇ 12 ਵਜੇ ਤੋਂ ਲੈ ਕੇ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਜ਼ਿਲ੍ਹਾ ਖਜ਼ਾਨਚੀ ਬਹਾਲ ਸਿੰਘ ਢੀਡਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਮੰਡੀ ਬੋਰਡ ਤੋੜਨਾ ਚਾਹੁੰਦੀ ਹੈ। ਸਰਕਾਰੀ ਖਰੀਦ ਬੰਦ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਖੁੱਲ ਦੇਣਾ ਚਾਹੁੰਦੀ ਹੈ, ਜਿਸ ਨੂੰ ਪੰਜਾਬ ਦੇ ਕਿਸਾਨ ਮਜ਼ਦੂਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਕਿਸਾਨ ਮੰਡੀਆਂ ‘ਚ ਰੁਲ ਰਿਹਾ, ਪਰ ਪੰਜਾਬ ਤੇ ਕੇਂਦਰ ਸਰਕਾਰ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ : ਆਗੂ

ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ। ਪਰ ਪੰਜਾਬ ਤੇ ਕੇਂਦਰ ਸਰਕਾਰ ਕੁੰਭ ਕਰਨੀ ਨੀਂਦ ਸੁੱਤੀਆਂ ਪਈਆਂ ਹਨ ਪਰਾਲੀ ਨੂੰ ਲੈ ਕੇ ਕਿਸਾਨਾਂ ’ਤੇ ਨਿਗਰਾਨੀ ਰੱਖਣ ਲਈ 8000 ਨੋਡਲ ਅਫਸਰ ਅਤੇ ਅਸਮਾਨ ਵਿੱਚ ਡਰੋਨ ਛੱਡੇ ਜਾ ਰਹੇ ਹਨ। ਪਰ ਇਹਨਾਂ ਨੋਡਲ ਅਫਸਰਾਂ ਤੇ ਡਰੋਨਾਂ ਨੂੰ ਮੰਡੀ ਵਿੱਚ ਰੁਲਦਾ ਕਿਸਾਨ ਨਹੀਂ ਦਿਸਦਾ ਅੱਜ ਮੰਡੀਆਂ ਵਿੱਚ ਵੱਡੇ ਪੱਧਰ ’ਤੇ ਕੱਟ ਲਾ ਕੇ ਝੋਨਾ ਖਰੀਦਿਆ ਜਾ ਰਿਹਾ ਇੱਕ ਕੁਇੰਟਲ ਜੀਰੀ ਪਿੱਛੇ ਦੋ ਤੋਂ ਚਾਰ ਕਿਲੋ ਦੇ ਕੱਟ ਲਾਏ ਜਾ ਰਹੇ ਹਨ।

ਡੀਏਪੀ ਦੇ ਗੱਟੇ ਨੂੰ ਬਲੈਕ ਵਿੱਚ ਵੇਚਿਆ ਜਾ ਰਿਹਾ | Rail Roko Andolan

ਦੂਜੇ ਪਾਸੇ 50 ਕਿਲੋ ਡੀਏਪੀ ਦੇ ਗੱਟੇ ਨੂੰ 200 ਤੋਂ 400 ਬਲੈਕ ਵਿੱਚ ਵੇਚਿਆ ਜਾ ਰਿਹਾ ਹੈ। ਜਿਸ ਨਾਲ ਕਿਸਾਨਾਂ ਦੀ ਦੂਹਰੀ ਲੁੱਟ ਚਿੱਟੇ ਦਿਨ ਹੋ ਰਹੀ ਹੈ। ਆਗੂਆ ਨੇ ਕਿਹਾ ਕਿ ਜੇਕਰ ਸਰਕਾਰ ਨੇ ਝੋਨੇ ਦੀ ਖਰੀਦ ਜਲਦੀ ਚਾਲੂ ਨਾ ਕੀਤੀ ਤਾਂ ਆਉਣ ਵਾਲੇ ਸੰਘਰਸ਼ ਤਿੱਖੇ ਹੋਣਗੇ ਜਿਸ ਦੀ ਜਿੰਮੇਵਾਰ ਪੰਜਾਬ ਅਤੇ ਕੇਂਦਰ ਸਰਕਾਰ ਹੋਵੇਗੀ। Rail Roko Andolan

ਇਸ ਮੌਕੇ ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਕਣਕਵਾਲ, ਭਵਾਨੀਗੜ੍ਹ ਬਲਾਕ ਦੇ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਹਰਜੀਤ ਸਿੰਘ ਮਹਿਲਾਂ, ਲਹਿਰਾ ਬਲਾਕ ਦੇ ਆਗੂ ਪ੍ਰੀਤਮ ਸਿੰਘ ਲਹਿਲਾਂ, ਮੂਣਕ ਬਲਾਕ ਦੇ ਆਗੂ ਰਿੰਕੂ ਮੂਣਕ, ਦਿੜਬਾ ਬਲਾਕ ਦੇ ਮੀਤ ਪ੍ਰਧਾਨ ਹਰਬੰਸ ਸਿੰਘ, ਚਰਨਜੀਤ ਸਿੰਘ ਘਨੌੜ, ਸੰਗਰੂਰ ਬਲਾਕ ਦੇ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ, ਧੂਰੀ ਬਲਾਕ ਦੇ ਆਗੂ ਰਾਮ ਸਿੰਘ ਕੱਕੜਵਾਲ, ਹਰਪਾਲ ਸਿੰਘ ਪੇਦਨੀ, ਔਰਤ ਆਗੂ ਜਸਵੀਰ ਕੌਰ ਉਗਰਾਹਾਂ, ਜਸਵਿੰਦਰ ਕੌਰ ਮਹਿਲਾਂ, ਮਨਜੀਤ ਕੌਰ ਤੋਲਾਵਾਲ, ਬਲਜੀਤ ਕੌਰ ਖਡਿਆਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਮਾਵਾਂ ਭੈਣਾਂ ਸ਼ਾਮਿਲ ਹੋਏ।

ਰੇਲ ਰੋਕੋ ਅੰਦੋਲਨ: ਕਿਸਾਨਾਂ ਮਜ਼ਦੂਰਾਂ ਵੱਲੋਂ ਤਿੰਨ ਹੋਰ ਥਾਵਾਂ ’ਤੇ ਮੋਰਚੇ ਸ਼ੁਰੂ ਕਰਨ ਦੀ ਚਿਤਾਵਨੀ
ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜਾ ਖਤਮ ਕਰਨ ਸਮੇਤ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ

(ਸਤਪਾਲ ਥਿੰਦ) ਫਿਰੋਜ਼ਪੁਰ । ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜਾ ਖਤਮ ਕਰਨ ਸਮੇਤ ਪੰਜਾਬ ਸਰਕਾਰ ਨਾਲ ਸਬੰਧਿਤ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ-ਮਜ਼ਦੂਰਾਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਬਸਤੀ ਟੈਂਕਾਂ ਵਾਲੀ ਰੇਲ ਟਰੈਕ ਮੁਕੰਮਲ ਤੌਰ ’ਤੇ ਜਾਮ ਕਰਕੇ ਲਗਾਇਆ ਪੱਕਾ ਮੋਰਚਾ ਅੱਜ ਦੂਜੇ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਹੁੰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਰਣਬੀਰ ਸਿੰਘ ਠੱਠਾ ਨੇ ਕਿਹਾ ਕਿ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਪੰਜਾਬ ਦੇ ਉੱਪ ਮੁੱਖ ਮੰਤਰੀ ਵੱਲੋਂ 29 ਸਤੰਬਰ ਨੂੰ ਅੰਦੋਲਨ ਦੌਰਾਨ ਹੋਈ ਮੀਟਿੰਗ ਵਿੱਚ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਜਿਸ ਤੋਂ ਸਰਕਾਰ ਦੇ ਸਾਫ ਮੁੱਕਰਨ ਕਰਕੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ, ਜਿਸ ਦੀ ਜਿੰਮੇਵਾਰ ਪੰਜਾਬ ਦੀ ਚੰਨੀ ਸਰਕਾਰ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਗੱਲ ਨਾ ਸੁਣੀ ਤਾਂ ਜਥੇਬੰਦੀ ਵੱਲੋਂ 22 ਦਸੰਬਰ ਨੂੰ ਤਿੰਨ ਹੋਰ ਥਾਵਾਂ ’ਤੇ ਮੋਰਚੇ ਸ਼ੁਰੂ ਕਰ ਦਿੱਤੇ ਜਾਣਗੇ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਇਸ ਅੰਦੋਲਨ ਵਿੱਚ ਕਿਸਾਨ ਰਤਨ ਸਿੰਘ ਪੁੱਤਰ ਖਜਾਨ ਸਿੰਘ ਪਿੰਡ ਲਾਧੂਭਾਣਾ, ਤਹਿਸੀਲ ਬਟਾਲਾ ਗੁਰਦਾਸਪੁਰ ਦੀ ਤਕਰੀਬਨ ਸਵੇਰੇ 4 ਵਜੇ ਟਾਂਡਾ ਰੇਲਵੇ ਟਰੈਕ ’ਤੇ ਸ਼ਹੀਦੀ ਹੋ ਗਈ ਹੈ, ਮਿ੍ਰਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜਾ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਸਰਕਾਰੀ ਤੇ ਗੈਰਸਰਕਾਰੀ ਕਰਜ਼ਾ ਮੁਆਫ ਕੀਤਾ ਜਾਵੇ, ਜੋ ਨਵੀਂ ਰੇਲਵੇ ਲਾਈਨ ਮੱਲਾਂਵਾਲਾ ਤੋਂ ਖੇਮਕਰਨ-ਅੰਮਿ੍ਰਤਸਰ ਨੂੰ ਬਣਾਉਣ ਦੀ ਤਿਆਰੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ, ਜੇਕਰ ਉਸ ਵਿੱਚ ਲੋਕਾਂ ਦੀ ਹੱਕ ਪੂਰਤੀ ਨਹੀਂ ਹੁੰਦੀ ਤਾਂ ਉਸਦਾ ਵੀ ਵਿਰੋਧ ਕੀਤਾ ਜਾਵੇਗਾ, ਜਿਲ੍ਹਾ ਫਿਰੋਜਪੁਰ ਵਿਚ ਸਿਵਲ ਤੇ ਪੁਲਿਸ ਪ੍ਰਸਾਸਨ ਨਾਲ ਲੋਕਲ ਮਸਲੇ ਤੁਰੰਤ ਹੱਲ ਕਰਨ ਦੀ ਚੇਤਾਵਨੀ ਵੀ ਕਿਸਾਨਾਂ ਵਲੋਂ ਦਿੱਤੀ ਗਈ ਪੰਜਾਬ ਸਰਕਾਰ ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜਾ ਖਤਮ ਕਰਨ ਸਮੇਤ ਆਪਣੇ ਚੋਣ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁੱਕਰ ਚੁੱਕੀ ਹੈ।

ਕਿਸਾਨੀ ਕਿੱਤਾ ਘਾਟੇਵੰਦ ਹੋਣ ਕਰਕੇ ਕਿਸਾਨ ਕਰਜਾਈ ਹੋ ਰਹੇ ਹਨ ਤੇ ਖੇਤਾਂ ਵਿੱਚ ਖੁਦਕੁਸੀਆਂ ਕਰਨ ਨੂੰ ਮਜਬੂਰ ਹੋ ਰਹੇ ਹਨ, ਕੇਂਦਰ ਸਰਕਾਰ ਆਉਣ ਵਾਲੇ ਸਮੇਂ ਵਿੱਚ ਫਸਲਾਂ ਦੀ ਐੱਮਐੱਸਪੀ ਬੰਦ ਕਰਨ ਦੀ ਤਿਆਰੀ ਵਿੱਚ ਹੈ। ਇਸ ਮੌਕੇ ਮੈਡਮ ਸੁਖਜੀਤ ਕੌਰ, ਧਰਮ ਸਿੰਘ ਸਿੱਧੂ,ਮੇਜਰ ਸਿੰਘ ਗਜਨੀ ਵਾਲਾ, ਨਰਿੰਦਰਪਾਲ ਸਿੰਘ ਜਤਾਲਾ, ਰਛਪਾਲ ਸਿੰਘ ਗੱਟਾ ਬਾਦਸਾਹ, ਸਾਹਿਬ ਸਿੰਘ ਦੀਨੇਕੇ, ਰਣਜੀਤ ਸਿੰਘ ਖੱਚਰਵਾਲਾ, ਗੁਰਮੇਲ ਸਿੰਘ ਫੱਤੇਵਾਲਾ, ਹਰਫੂਲ ਸਿੰਘ, ਬਚਿੱਤਰ ਸਿੰਘ ਦੂਲੇ ਵਾਲਾ, ਖਿਲਾਰਾ ਸਿੰਘ ਆਸਲ, ਸੁਰਜੀਤ ਸਿੰਘ ਫੌਜੀ, ਸਤਨਾਮ ਸਿੰਘ, ਗੁਰਦਿਆਲ ਸਿੰਘ ਟਿੱਬੀ ਕਲਾਂ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

ਰੇਲ ਰੋਕੋ ਅੰਦੋਲਨ ਕਾਰਨ ਦੋ ਦਿਨਾਂ ’ਚ 150 ਤੋਂ ਵੱਧ ਰੇਲਾਂ ਹੋਈਆਂ ਪ੍ਰਭਾਵਿਤ

ਰੇਲ ਰੋਕੋ ਅੰਦੋਲਨ ਕਾਰਨ ਰੇਲਵੇ ਆਵਾਜਾਈ ਕਾਫੀ ਪ੍ਰਭਾਵਿਤ ਹੋ ਰਹੀ ਹੈ। ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਟ੍ਰੈਕ ਜਾਮ ਕਰਨ ਤੋਂ ਬਾਅਦ 150 ਤੋਂ ਵੱਧ ਰੇਲਾਂ ਪ੍ਰਭਾਵਿਤ ਹੋਈਆਂ ਹਨ, ਜਿਹਨਾਂ ਵਿੱਚੋਂ ਜ਼ਿਆਦਾਤਰ ਰੇਲਾਂ ਨੂੰ ਮੁਕੰਮਲ ਤੌਰ ’ਤੇ ਰੱਦ ਕੀਤਾ ਗਿਆ ਹੈ ਅਤੇ ਕਈ ਰੇਲਾਂ ਨੂੰ ਧਰਨੇ ਵਾਲੀ ਜਗ੍ਹਾਂ ਤੋਂ ਪਿਛਲੇ ਸਟੇਸ਼ਨਾਂ ਤੱਕ ਚਲਾਇਆ ਜਾ ਰਿਹਾ ਹੈ। ਉੱਧਰ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਹੋਣ ਤੱਕ ਉਹ ਰੇਲਵੇ ਟ੍ਰੈਕ ’ਤੇ ਬੈਠੇ ਰਹਿਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ