PRTC Employees - Sach Kahoon Punjabi

Punjab Roadways Protest: ਪੰਜਾਬ ਰੋਡਵੇਜ਼ ਮੁਲਾਜ਼ਮਾਂ ਦਾ ਜੋਰਦਾਰ ਪ੍ਰਦਰਸ਼ਨ, ਦਿੱਤੀ ਸਖਤ ਚਿਤਾਵਨੀ
Punjab Roadways Protest: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨਾਂ ਨੇ ਅੱਜ ਅੰਮ੍ਰਿਤਸਰ ਦੇ ਸੈਂਟਰਲ ਬੱਸ ਸਟੈਂਡ ’ਤੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਯੂਨੀਅਨ ਆਗੂਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਵਿਰੋਧ ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਯੂਨੀਅਨ ਦੇ ਸੂਬਾਈ ਆਗੂ ਜੋਧ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਨੇ 18 ਤਰੀਕ ਨੂੰ ਇੱਕ ਦਿਨ ਦੀ ਪ੍ਰਤੀਕਾਤਮਕ ਹੜਤਾਲ ਕੀਤੀ। Punjab Roadways Protest

ਇਸ ਤੋਂ ਬਾਅਦ, ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨਾਲ ਇੱਕ ਮੀਟਿੰਗ ਕੀਤੀ ਗਈ, ਜਿਸ ’ਚ ਮੰਤਰੀ ਨੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਹਾਲਾਂਕਿ, ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਪਿਛਲੀਆਂ ਸਰਕਾਰਾਂ ਅਧੀਨ ਹੋਣ ਜਾਂ ਮੌਜ਼ੂਦਾ ਆਮ ਆਦਮੀ ਪਾਰਟੀ ਦੀ ਸਰਕਾਰ, ਉਨ੍ਹਾਂ ਨੂੰ ਆਪਣੀਆਂ ਮੰਗਾਂ ਲਈ ਵਿਰੋਧ ਪ੍ਰਦਰਸ਼ਨ ਕਰਨਾ ਪਿਆ ਹੈ।

Read Also : Weather News: ਸਭ ਤੋਂ ਗਰਮ ਰਹੀ ਬੀਤੀ ਰਾਤ, ਅਗਲੇ ਤਿੰਨ ਦਿਨਾਂ ਲਈ ਹੀਟਵੇਵ ਅਲਰਟ ਜਾਰੀ

ਯੂਨੀਅਨ ਦੀਆਂ ਮੁੱਖ ਮੰਗਾਂ ’ਚ ਆਊਟਸੋਰਸ ਅਤੇ ਕੰਟਰੈਕਟ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਵਿਰੋਧ ਪ੍ਰਦਰਸ਼ਨਾਂ ਦੌਰਾਨ ਦਰਜ ਕੇਸ ਵਾਪਸ ਲੈਣਾ ਤੇ ਕਰਮਚਾਰੀਆਂ ਨੂੰ ਬਹਾਲ ਕਰਨਾ ਸ਼ਾਮਲ ਹੈ। ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਤਾਂ 25, 26 ਤੇ 27 ਤਰੀਕ ਨੂੰ ਪੰਜਾਬ ਭਰ ’ਚ ਵੱਡੀ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਅਜੇ ਵੀ ਨਾ ਸੁਣੀਆਂ ਗਈਆਂ ਤਾਂ ਉਹ ਸਰਕਾਰ ਵਿਰੁੱਧ ਘਰ-ਘਰ ਜਾ ਕੇ ਮੁਹਿੰਮ ਚਲਾਉਣਗੇ ਤੇ ਇਸ ਦੀਆਂ ਨੀਤੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨਗੇ।

Punjab: ਪੀਆਰਟੀਸੀ ਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਨੌਕਰੀ ਅਦਾਰਾ ਹੋਇਆ ਸਾਫ !
ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮ ਕਿਵੇਂ ਹੋਣਗੇ ਪੱਕੇ, ਏਜੀ ਤੋਂ ਸਲਾਹ ਲਵੇਗੀ ਸਰਕਾਰ | Punjab News

ਕੱਚੇ ਮੁਲਾਜ਼ਮਾਂ ਅਤੇ ਟਰਾਂਸਪੋਰਟ ਮੰਤਰੀ ਦੀ ਆਪਸੀ ਮੀਟਿੰਗ ਵਿੱਚ ਬਣੀ ਸਹਿਮਤੀ | Punjab News

ਹਿਮਾਚਲ ਅਤੇ ਹਰਿਆਣਾ ਦੀ ਟਰਾਂਸਪੋਰਟ ਪਾਲਿਸੀ ਨੂੰ ਲਾਗੂ ਕਰਵਾਉਣਾ ਚਾਹੁੰਦੇ ਹਨ ਕੱਚੇ ਮੁਲਾਜ਼ਮ

ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab News: ਪੀਆਰਟੀਸੀ ਅਤੇ ਪਨਬੱਸ ਸਣੇ ਪੰਜਾਬ ਰੋਡਵੇਜ਼ ਵਿੱਚ ਮੌਜ਼ੂਦਾ ਕੱਚੇ ਮੁਲਾਜ਼ਮਾਂ ਨੂੰ ਕਿਵੇਂ ਪੱਕਾ ਕੀਤਾ ਜਾ ਸਕਦਾ ਹੈ ਅਤੇ ਇਨ੍ਹਾਂ ਲਈ ਵੱਖਰੀ ਨੀਤੀ ਤਿਆਰ ਕਰਨ ਦੇ ਨਾਲ ਕਾਨੂੰਨ ਅਨੁਸਾਰ ਕੋਈ ਅੜਚਨ ਤਾਂ ਨਹੀਂ ਆਏਗੀ, ਇਸ ਸਬੰਧੀ ਟਰਾਂਸਪੋਰਟ ਮੰਤਰੀ ਵੱਲੋਂ 25 ਜਨਵਰੀ ਪੰਜਾਬ ਦੇ ਐਡਵੋਕੇਟ ਜਰਨਲ ਨਾਲ ਮੀਟਿੰਗ ਕੀਤੀ ਜਾਏਗੀ। ਇਸ ਮੀਟਿੰਗ ਵਿੱਚ ਲਈ ਗਈ ਸਲਾਹ ਤੋਂ ਬਾਅਦ 3 ਫਰਵਰੀ ਨੂੰ ਮੁੜ ਤੋਂ ਕੱਚੇ ਮੁਲਾਜ਼ਮਾਂ ਨਾਲ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਮੀਟਿੰਗ ਕਰਨਗੇ। Punjab News

ਇਹ ਖਬਰ ਵੀ ਪੜ੍ਹੋ : Saif Ali Khan: ਸੈਫ਼ ਅਲੀ ਖਾਨ ’ਤੇ ATTACK, ਹਸਪਤਾਲ ’ਚ ਦਾਖਲ

ਇਸ ਮੁੱਦੇ ਸਬੰਧੀ ਕੱਚੇ ਮੁਲਾਜ਼ਮਾਂ ਅਤੇ ਸਰਕਾਰ ਵਿਚਕਾਰ ਸਹਿਮਤੀ ਬਣ ਗਈ ਹੈ। ਇਸ ਲਈ ਫਿਲਹਾਲ ਕੱਚੇ ਮੁਲਾਜ਼ਮ ਕਿਸੇ ਵੀ ਤਰ੍ਹਾਂ ਦੀ ਹੜਤਾਲ ਪੰਜਾਬ ਵਿੱਚ ਨਹੀਂ ਕਰਨਗੇ। ਇਸ ਮੀਟਿੰਗ ਤੋਂ ਬਾਅਦ ਜਥੇਬੰਦੀ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਬੁੱਧਵਾਰ ਨੂੰ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣੀ ਸੀ ਪਰ ਉਨ੍ਹਾਂ ਦੀ ਗੈਰ ਹਾਜ਼ਰੀ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਮੁੱਖ ਮੰਤਰੀ ਦੇ ਸਕੱਤਰ ਰਵੀ ਭਗਤ ਨਾਲ ਮੀਟਿੰਗ ਹੋਈ ਹੈ। Punjab News

ਇਸ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਪੀਆਰਟੀਸੀ ਅਤੇ ਪਨਬੱਸ ਸਣੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਹਰਿਆਣਾ ਅਤੇ ਹਿਮਾਚਲ ਦੀ ਪਾਲਿਸੀ ਦੇ ਤਹਿਤ ਪੱਕਾ ਕਰਨ ਦੀ ਮੰਗ ਕੀਤੀ ਗਈ ਸੀ। ਮੀਟਿੰਗ ਦੌਰਾਨ ਇਹ ਵੀ ਕਿਹਾ ਗਿਆ ਕਿ ਜਿਹੜੇ ਕੱਚੇ ਮੁਲਾਜ਼ਮ ਸਿੱਧੇ ਸਰਕਾਰ ਦੇ ਅਧੀਨ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇ, ਜਦੋਂ ਕਿ ਜਿਹੜੇ ਕੱਚੇ ਮੁਲਾਜ਼ਮਾਂ ਤੋਂ ਠੇਕੇਦਾਰੀ ਸਿਸਟਮ ਰਾਹੀਂ ਕੰਮ ਲਿਆ ਜਾ ਰਿਹਾ ਹੈ, ਉਨ੍ਹਾਂ ਨੂੰ ਠੇਕੇਦਾਰੀ ਸਿਸਟਮ ਵਿੱਚੋਂ ਕੱਢ ਕੇ ਸਰਕਾਰ ਦੇ ਅਧੀਨ ਕੱਚੇ ਤੌਰ ’ਤੇ ਰੱਖ ਲਿਆ ਜਾਵੇ।

ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਮੁਲਾਜ਼ਮਾਂ ਨੇ ਮਹਿਕਮੇ ਦੀਆਂ ਤਾਨਸ਼ਾਹੀ ਨੀਤੀਆਂ ਤੋਂ ਤੰਗ ਆ ਕੇ ਪੰਜਾਬ ਭਰ ’ਚ ਕੀਤਾ ਬੱਸਾਂ ਦਾ ਚੱਕਾ ਜਾਮ
ਭਲਕੇ ਕਰਨਗੇ ਪੰਜਾਬ ਦੇ ਨੈਸ਼ਨਲ ਹਾਈਵੇ ਤੇ ਸੜਕਾਂ ਬੰਦ ਕਰਕੇ ਕੱਚੇ ਮੁਲਾਜ਼ਮ ਕਰਨਗੇ ਰੋਸ ਮੁਜ਼ਾਹਰੇ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਰੋਡਵੇਜ ਪਨਬੱਸ/ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਦੇ ਸੱਦੇ ਤੇ ਪੰਜਾਬ ਰੋਡਵੇਜ ਪਨਬੱਸ ਅਤੇ ਪੀ ਆਰ ਟੀ ਸੀ ਦੇ 29 ਡਿੱਪੂ ਬੰਦ ਕਰਕੇ ਮਹਿਕਮੇ ਦੇ ਉੱਚ ਅਧਿਕਾਰੀਆਂ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਰੋਸ ਪ੍ਦਰਸ਼ਣ ਕੀਤਾ ਅਤੇ ਪਨਬੱਸ ਅਤੇ ਪੀ ਆਰ ਟੀ ਸੀ ਦੀਆਂ ਬੱਸਾ ਦਾ ਚੱਕਾ ਜਾਮ ਕੀਤਾ ਗਿਆ।

ਇਸ ਮੌਕੇ ਪਟਿਆਲਾ ਡਿੱਪੂ ਦੇ ਗੇਟ ’ਤੇ ਸੰਬੋਧਨ ਕਰਦਿਆ ਹਰਕੇਸ਼ ਕੁਮਾਰ ਵਿੱਕੀ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਵਿਭਾਗ ਦੀਆਂ ਨਾਕਾਮੀਆਂ ਨੂੰ ਦੂਰ ਕਰਨ ਲਈ ਬੀਤੇ ਕੱਲ੍ਹ ਤੋਂ ਸੰਘਰਸ਼ ਆਰੰਭ ਕੀਤਾ ਗਿਆ ਹੈ ਅਤੇ ਸਾਰੇ ਪੰਜਾਬ ਦੇ ਪੰਜਾਬ ਰੋਡਵੇਜ਼ ਦੇ ਸਾਰੇ ਡਿੱਪੂ ਬੰਦ ਕੀਤੇ ਹੋਏ ਨੇ ਪਰ ਫਿਰ ਵੀ ਅਧਿਕਾਰੀਆਂ ਵੱਲੋਂ ਜਥੇਬੰਦੀ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਅੱਜ ਪੀ ਆਰ ਟੀ ਸੀ ਦੇ ਸਮੂਹ 9 ਡਿੱਪੂ ਵੀ ਕਰਮਚਾਰੀਆਂ ਵੱਲੋ ਬੰਦ ਕਰ ਦਿੱਤੇ ਗਏ ਹਨ।

ਟਰਾਂਸਪੋਰਟ ਸਕੱਤਰ ਅਤੇ ਡਾਇਰੈਕਟਰ ਟਰਾਸਪੋਰਟ ਦੇ ਘਿਰਾਓ ਦਾ ਕੀਤਾ ਪਨਬੱਸ ਪੀ ਆਰ ਟੀ ਸੀ ਮੁਲਾਜ਼ਮਾਂ ਐਲਾਨ

ਉਨ੍ਹਾਂ ਕਿਹਾ ਕਿ ਜੇਕਰ ਗੱਲ ਕਰੀਏ ਮੰਗਾਂ ਦੀ ਤਾਂ ਮੰਗਾਂ ਵੀ ਕੋਈ ਬਹੁਤ ਵੱਡੀਆਂ ਨਹੀ ਹਨ ਪਰੰਤੂ ਅਫਸਰਸ਼ਾਹੀ ਅੜੀਅਲ ਰਵੱਈਆਂ ਅਪਣਾ ਰਹੀ ਹੈ। 18 ਤਰੀਕ ਤੱਕ ਮੁਲਾਜ਼ਮ ਤਨਖਾਹਾਂ ਲਈ ਰੋਸ ਮੁਜ਼ਾਹਰੇ ਕਰ ਰਹੇ ਹਨ, ਕੱਚੇ ਮੁਲਾਜ਼ਮਾਂ ਦੀ ਨਜਾਇਜ਼ ਸ਼ਿਕਾਇਤ ਲਈ ਬਿਨਾਂ ਇੰਨਕਵਾਰੀ ਡਿਊਟੀ ਤੋਂ ਫਾਰਗ ਕਰਨ ’ਤੇ ਰੋਕ ਲਗਾ ਕੇ ਇੰਨਕਵਾਰੀ ਕਰਕੇ ਰੂਟ ਆਫ ਕਰਨ ਦੀ ਮੰਗ ਹੈ ਕਿਉਂਕਿ ਹਾਲਾਤ ਵਿਭਾਗ ਦੇ ਇਹ ਹਨ ਕਿ ਸਿਰਫ ਸਵਾਰੀ ਕੋਲ ਖੜੇ ਕੰਡਕਟਰ ਦੀ ਫੋਟੋ ਦੇ ਆਧਾਰ ’ਤੇ ਫਾਰਗ ਕਰਨ ਤੱਕ ਦੀ ਨੌਬਤ ਆ ਗਈ ਹੈ।

ਉਨ੍ਹਾਂ ਕਿਹਾ ਕਿ ਮੁਫਤ ਸਫਰ ਸਹੂਲਤ ਕਾਰਨ ਬੱਸਾਂ ਵਿੱਚ ਸੌ ਤੋ ਉਪਰ ਸਵਾਰੀ ਸਫਰ ਕਰ ਰਹੀ ਹੈ ਜਿਸ ਕਾਰਨ ਡਰਾਇਵਰ ਕੰਡਕਟਰ ਦੀ ਨਜਾਇਜ਼ ਰਿਪੋਰਟਾਂ ਹੋ ਰਹੀਆਂ ਹਨ ਜਿਸ ਕਾਰਨ ਜਥੇਬੰਦੀ ਦਸ ਹਜ਼ਾਰ ਨਵੀਆਂ ਬੱਸਾਂ ਦੀ ਮੰਗ ਕਰ ਰਹੀ ਹੈ ਅਤੇ ਬੱਸਾਂ ਵਿੱਚ ਸਵਾਰੀ ਦੀ ਲਿਮਟ ਨਿਸ਼ਚਿਤ ਕਰਨ ਦੀ ਮੰਗ ਹੈ ਤਾਂ ਜੋ ਪੰਜਾਬ ਦੀ ਜਨਤਾ ਨੂੰ ਵਧੀਆਂ ਸਫਰ ਸਹੂਲਤ ਦਿੱਤੀ ਜਾ ਸਕੇ। ਇਸਦੇ ਨਾਲ ਹੀ ਮੋਗਾ ਡਿੱਪੂ ਦਾ ਰੋਟਾ ਮੁੱਖ ਦਫਤਰ ਤੋਂ ਮੋਗਾ ਡਿੱਪੂ ਵਿੱਚ ਤਬਦੀਲ ਕੀਤਾ ਜਾਵੇ ਅਤੇ ਢਾਬਿਆਂ ’ਤੇ ਰੁਕਣ ਸੰਬੰਧੀ ਹੁਕਮ ਵਾਪਸ ਲਏ ਜਾਣ।

ਇਸ ਮੌਕੇ ਤੋਂ ਇਲਾਵਾ ਕੁਲਦੀਪ ਸਿੰਘ ਮੋਮੀ ਤੇ ਹਰਮਨ ਸਿੰਘ ਨੇ ਕਿਹਾ ਕਿ ਜੇਕਰ ਸ਼ਾਮ ਤੱਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਅਤੇ ਪੰਜਾਬ ਰੋਡਵੇਜ ਦੇ ਮੁਲਾਜਮਾਂ ਵੱਲੋਂ ਪੰਜਾਬ ਰੋਡਵੇਜ਼ ਖੜੀਆਂ ਕਰਕੇ ਸੰਘਰਸਾਂ ਨੂੰ ਢਾਅ ਲਾਉਣ ਲਈ ਪਨਬੱਸਾਂ ਚਲਾਉਣ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਜੇਕਰ ਮੈਨੇਜਮੈਂਟ ਵੱਲੋਂ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਪਨਬੱਸਾਂ ਚਲਵਾਈਆਂ ਗਈਆਂ ਤਾਂ ਭਲਕੇ ਪੀ ਆਰ ਟੀ ਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮ ਸੜਕਾਂ ’ਤੇ ਉਤਰਨਗੇ ਅਤੇ ਨੈਸ਼ਨਲ ਹਾਈਵੇ ਬੰਦ ਕਰਨ ਦੇ ਨਾਲ ਨਾਲ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਘਿਰਾਓ ਵੀ ਕੀਤਾ ਜਾਵੇਗਾ। ਇਸ ਮੌਕੇ ਰੋਹੀ ਰਾਮ (ਹੈੱਡ ਆਫਿਸ) ਬੇਅੰਤ ਸਿੰਘ, ਰਾਮ ਸਿੰਘ, ਸਨਦੀਪ ਕੁਮਾਰ, ਅਭੀਜੋਤ ਬਾਵਾ, ਕੈਸ਼ੀਅਰ ਅਤਿੰਦਰਪਾਲ ਸਿੰਘ, ਪਵਨ ਢੀਂਡਸਾ, ਜਸਵੀਰ ਜੱਸੀ, ਲਖਵਿੰਦਰ ਸਿੰਘ ਆਦਿ ਸਾਥੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ