Needed - Sach Kahoon Punjabi
ਪਸ਼ੂ ਪਾਲਣ ਸ਼ਾਮਲ ਕਰਕੇ ਵਿਸ਼ੇਸ਼ ਮਾਡਲ ਤਿਆਰ ਕਰਨ ਦੀ ਲੋੜ : ਗਿਰੀਰਾਜ ਸਿੰਘ
ਮੱਕੀ ਤੋਂ ਏਥਨੋਲ ਬਣਾਉਣ ਦੀ ਪ੍ਰਵਾਨਗੀ ਮਿਲਣ ਨਾਲ ਭਵਿੱਖ ‘ਚ ਮੱਕੀ ਦੀ ਭਾਰੀ ਮੰਗ ਵਧੇਗੀ : ਗਿਰੀਰਾਜ
ਰਾਮ ਗੋਪਾਲ ਰਾਏਕੋਟੀ/ਲੁਧਿਆਣਾ। ਕੱਲ੍ਹ ਸ਼ਾਮ ਕੇਂਦਰੀ ਪਸ਼ੂ ਪਾਲਣ, ਡੇਅਰੀ ਕੈਬਿਨੇਟ ਮੰਤਰੀ ਗਿਰੀਰਾਜ ਸਿੰਘ ਨੇ ਪੀਏਯੂ ਦੇ ਵਾਈਸ ਚਾਂਸਲਰ ਤੇ ਮਾਹਿਰ ਵਿਗਿਆਨੀਆਂ ਨਾਲ ਵਿਸ਼ੇਸ਼ ਵਿਚਾਰ ਚਰਚਾ ਕੀਤੀ ਕਿਸਾਨਾਂ ਨੂੰ ਵਧੇਰੇ ਖੁਸ਼ਹਾਲ ਬਣਾਉਣ ਲਈ ਯੋਜਨਾਵਾਂ ‘ਤੇ ਲਗਾਤਰ ਕੰਮ ਕਰਨ ਵਾਲੇ ਗਿਰੀਰਾਜ ਸਿੰਘ ਨੇ ਪੀਏਯੂ ਵਿੱਚ ਚੱਲ ਰਹੇ ਖੋਜ ਕਾਰਜਾਂ ਦੇ ਵਿਕਾਸ ਨੂੰ ਜਾਣਿਆ ਤੇ ਆਪਣੀਆਂ ਵਿਸ਼ੇਸ਼ ਟਿੱਪਣੀਆਂ ਰਾਹੀਂ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੀ ਦਿਸ਼ਾ ਵਿਚ ਵਿਸ਼ੇਸ਼ ਸੁਝਾਅ ਵੀ ਦਿੱਤੇ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਕਿਸਾਨ ਦੀ ਆਮਦਨ ਦੁੱਗਣੀ ਕਰਨ ਲਈ ਖੇਤਾਂ ਵਿੱਚ ਪਸ਼ੂ ਪਾਲਣ, ਬਾਗਬਾਨੀ ਨੂੰ ਲਾਜ਼ਮੀ ਰੂਪ ਵਿੱਚ ਸ਼ਾਮਲ ਕਰਕੇ ਇੱਕ ਵਿਸ਼ੇਸ਼ ਮਾਡਲ ਤਿਆਰ ਕਰਨ ਦੀ ਲੋੜ ਹੈ ਤੇ ਇਹ ਕੰਮ ਪੀਏਯੂ ਹੀ ਕਰ ਸਕਦੀ ਹੈ ਉਨ੍ਹਾਂ ਨੇ ਤੁਪਕਾ ਸਿੰਚਾਈ ਪ੍ਰਣਾਲੀ, ਪਾਣੀ ਲਈ ਜਨ ਚੇਤਨਾ ਲਹਿਰ, ਪਰਾਲ਼ੀ ਹੋਰ ਛੇਤੀ ਗਾਲਣ ਲਈ ਨਵੇਂ ਇੰਜ਼ਾਇਮ ਦੀ ਲੋੜ ਤੇ ਫਸਲਾਂ ਦੇ ਬਦਲਵੇਂ ਚੱਕਰ ਬਾਰੇ ਵਿਸ਼ੇਸ਼ ਗੱਲਬਾਤ ਕੀਤੀ ਕੈਬਿਨੇਟ ਮੰਤਰੀ ਨੇ ਪੀਏਯੂ ਵੱਲੋਂ ਵਿਕਸਿਤ ਕੀਤੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ, ਵੱਡੀ ਪੱਧਰ ‘ਤੇ ਪ੍ਰਵਾਨੀਆਂ ਜਾ ਰਹੀਆਂ ਬਾਇਓ ਖਾਦਾਂ ਤੇ ਪ੍ਰੋਸੈਸਿੰਗ ਸਿਖਲਾਈਆਂ ਦੀ ਵਿਸ਼ੇਸ਼ ਰੂਪ ‘ਚ ਤਰੀਫ ਕੀਤੀ।
ਪੀਏਯੂ ਦੀਆਂ ਖੋਜ ਪ੍ਰਾਪਤੀਆਂ, ਵਿਕਾਸ ਕਾਰਜਾਂ ਤੇ ਇਨ੍ਹਾਂ ਦੇ ਪਸਾਰ ਬਾਰੇ ਖੋਜ ਨਿਰਦੇਸ਼ਕ, ਡਾ. ਨਵਤੇਜ ਬੈਂਸ ਨੇ ਪੇਸ਼ਕਾਰੀ ਦਿੱਤੀ ਡਾ. ਬੈਂਸ ਨੇ ਪੰਜਾਬ ਦੀ ਖੇਤੀ ਨੂੰ ਦਰਪੇਸ਼ ਵੰਗਾਰਾਂ ਜਿਵੇਂ ਪਾਣੀ ਦਾ ਡਿੱਗਦਾ ਪੱਧਰ, ਅਨਾਜ ਦੇ ਰੂਪ ‘ਚ ਬਾਹਰ ਜਾ ਰਹੇ ਮਿੱਟੀ ਦੇ ਪੌਸ਼ਟਿਕ ਤੱਤ, ਕਣਕ-ਝੋਨੇ ਦਾ ਫਸਲੀ ਚੱਕਰ ਤੇ ਵਾਤਾਵਰਨ ਵਿੱਚ ਵਾਪਰ ਰਹੀ ਖਲਬਲੀ ਤੋਂ ਜਾਣੂ ਕਰਾਉਂਦਿਆਂ ਪੀਏਯੂ ਦੀਆਂ ਘੱਟ ਪਾਣੀ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ, ਪਰਾਲ਼ੀ ਸੰਭਾਲਣ ਲਈ ਵਿਕਸਿਤ ਮਸ਼ੀਨਰੀ ਦੀ ਸਫਲਤਾ ਤੇ ਭਵਿੱਖ ‘ਚ ਹੋਣ ਵਾਲੇ ਮੱਕੀ ਸਬੰਧੀ ਕੰਮਾਂ ਬਾਰੇ ਚਾਨਣਾ ਪਾਇਆ।
ਸਰਕਾਰ ਮੱਕੀ ਤੋਂ ਏਥਨੋਲ ਬਣਾਉਣ ਦੀ ਪ੍ਰਵਾਨਗੀ ਦੇਣ ਦੀ ਦਿਸ਼ਾ ਵਿੱਚ ਯਤਨਸ਼ੀਲ
ਪੀਏਯੂ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਜਿੱਥੇ ਉਨ੍ਹਾਂ ਦੀ ਆਮਦ ‘ਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਉਥੇ ਉਨ੍ਹਾਂ ਕਿਸਾਨਾਂ ਦੀ ਭਲਾਈ ਯੋਜਨਾਵਾਂ ਵਿਚ ਲਗਾਤਾਰ ਜੁਟੇ ਮੰਤਰੀ ਦੀ ਤੀਜੀ ਫੇਰੀ ‘ਤੇ ਖੁਸ਼ੀ ਵੀ ਪ੍ਰਗਟ ਕੀਤੀ ਸ਼੍ਰੀ ਗਿਰੀਰਾਜ ਨੇ ਕਿਹਾ ਕਿ ਸਰਕਾਰ ਮੱਕੀ ਤੋਂ ਏਥਨੋਲ ਬਣਾਉਣ ਦੀ ਪ੍ਰਵਾਨਗੀ ਦੇਣ ਦੀ ਦਿਸ਼ਾ ਵਿੱਚ ਯਤਨਸ਼ੀਲ ਹੈ, ਜਿਸ ਨਾਲ ਭਵਿੱਖ ‘ਚ ਮੱਕੀ ਦੀ ਭਾਰੀ ਮੰਗ ਵਧੇਗੀ ਜੋ ਸਾਡੇ ਕਿਸਾਨ ਤੇ ਫਸਲੀ ਚੱਕਰ ਲਈ ਬਹੁਤ ਲਾਭਕਾਰੀ ਹੋਵੇਗੀ ਦੋ ਘੰਟੇ ਲੰਮੀ ਚੱਲੀ ਇਸ ਵਿਚਾਰ ਚਰਚਾ ‘ਚ ਪੀਏਯੂ ਦੇ ਅਧਿਕਾਰੀ ਡਾ. ਰਜਿੰਦਰ ਸਿੰਘ ਸਿੱਧੂ, ਡਾ. ਜਸਕਰਨ ਸਿੰਘ ਮਾਹਲ, ਡੀਨ ਤੇ ਮੁਖੀ ਸਾਹਿਬਾਨ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਮਾਹਿਰ ਵਿਗਿਆਨੀ ਵੀ ਸ਼ਾਮਲ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਦੀ ਲੋੜ : ਕੋਵਿੰਦ
ਬਾਕੀ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਦੀ ਖੁੱਲ੍ਹ ਲਈ ਮੋਦੀ ਕੋਲ ਪਹੁੰਚ ਕਰਾਂਗਾ: ਅਮਰਿੰਦਰ ਸਿੰਘ
ਰਾਜਨ ਮਾਨ/ਸੁਲਤਾਨਪੁਰ ਲੋਧੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਦੀ ਖੁੱਲ੍ਹ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪਹੁੰਚ ਕਰਨਗੇ ਮੁੱਖ ਮੰਤਰੀ ਨੇ ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਅਤੇ ਇਸ ਮੌਕੇ ਕਰਵਾਏ ਸਮਾਗਮ ਵਿੱਚ ਮੁੱਖ ਮੰਤਰੀ ਨਾਲ ਮੁਲਕ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ ਸ਼ਾਮਲ ਹੋਏ।
ਅੱਜ ਇੱਥੇ ਗੁਰਪੁਰਬ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਉੱਘੀਆਂ ਸ਼ਖਸੀਅਤਾਂ ਸ਼ਾਮਲ ਹੋਈਆਂ ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਮੁਤਾਬਕ ਸੱਚੀ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ‘ਪ੍ਰਕਾਸ਼ ਪੁਰਬ ਤਗਮੇ (ਮੈਡਲ)’ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੇ ਸਾਲ ਸ਼ੁਰੂ ਹੋਏ ਸਮਾਗਮਾਂ ਨੂੰ ਨਵੰਬਰ, 2020 ਤੱਕ ਜਾਰੀ ਰੱਖਿਆ ਜਾਵੇਗਾ ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਤਿਹਾਸਕ ਮੌਕੇ ’ਤੇ 550 ਕੈਦੀਆਂ ਦੀ ਅਗਾਊਂ ਰਿਹਾਈ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਨ੍ਹਾਂ ਵਿੱਚੋਂ 450 ਕੈਦੀਆਂ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਅਗਲੇ ਕੁਝ ਮਹੀਨਿਆਂ ਤੱਕ ਰਿਹਾਅ ਕੀਤਾ ਜਾਵੇਗਾ।
ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਦੀ ਆਗਿਆ ਦੇਣ ਵਿੱਚ ਪੂਰਨ ਸਹਿਯੋਗ ਦੇਣ ਲਈ ਮੁੱਖ ਮੰਤਰੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਇੱਕ ਵਾਰ ਫਿਰ ਧੰਨਵਾਦ ਕੀਤਾ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਅਜਿਹੇ ਬਾਕੀ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਦੀ ਵੀ ਖੁੱਲ੍ਹ ਮਿਲੇਗੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਸਫਲ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਦਿੱਤੇ ਸਹਿਯੋਗ ਦਾ ਜ਼ਿਕਰ ਕਰਦਿਆਂ ਖੁਸ਼ੀ ਜ਼ਾਹਰ ਕੀਤੀ ਕਿ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਲੋਕਾਂ ਨੇ ਇਨ੍ਹਾਂ ਸਮਾਗਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜੋ ਪਹਿਲੀ ਪਾਤਸ਼ਾਹੀ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਸਦਾ ਹੀ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਮੁੱਖ ਮੰਤਰੀ ਨੇ ਕਿਹਾ ਕਿ ਨਾਨਕ ਲੇਵਾ ਸੰਗਤ ਸਿਰਫ ਪੰਜਾਬ ਤੇ ਭਾਰਤ ਵਿੱਚ ਹੀ ਨਹੀਂ ਸਗੋਂ ਸੰਸਾਰ ਭਰ ਵਿੱਚ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਜ਼ੋਰ ਦਿੰਦਿਆਂ ਗੁਰੂ ਸਾਹਿਬ ਜੀ ਦੇ ਪ੍ਰਵਚਨ ‘ਵਿੱਦਿਆ ਵੀਚਾਰੀ ਤਾਂ ਪਰਉਪਕਾਰੀ’ ਦੇ ਮੁਤਾਬਕ ਸਿੱਖਿਆ ਦੇ ਮਹੱਤਵ ਨੂੰ ਦਰਸਾਇਆ ਉਨ੍ਹਾਂ ਨੇ ਸਾਰਿਆਂ ਨੂੰ ਮਹਾਨ ਗੁਰੂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸੰਦੇਸ਼ ਨੂੰ ਅਪਨਾਉਣ ਦਾ ਸੱਦਾ ਦਿੱਤਾ ।
ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ
ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਜਿਨ੍ਹਾਂ ਦਾ ਮੁੱਖ ਮੰਤਰੀ ਤੇ ਰਾਜਪਾਲ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਸੁਲਤਾਨਪੁਰ ਲੋਧੀ ਪੁੱਜਣ ’ਤੇ ਹੈਲੀਪੈਡ ਉਪਰ ਨਿੱਘਾ ਸਵਾਗਤ ਕੀਤਾ, ਨੇ ਆਪਣੇ ਸੰਬੋਧਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪਿਆਰ, ਸ਼ਾਂਤੀ, ਸਦਭਾਵਨਾ, ਸਮਾਨਤਾ, ਦਇਆ ਤੇ ਧਾਰਮਿਕ ਸਹਿਣਸ਼ੀਲਤਾ ਦਾ ਮੋਢੀ ਆਖਿਆ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸਰਲ ਤੇ ਸਪੱਸ਼ਟ ਬਾਣੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਫਲਸਫੇ ਦਾ ਪ੍ਰਚਾਰ ਤੇ ਪਸਾਰ ਕਰਦੀ ਹੈ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸੱਚੀ ਅਕੀਦਤ ਇਹੋ ਹੈ ਕਿ ਉਹਨਾਂ ਦੀਆਂ ਸਿੱਖਿਆਵਾਂ ਤੇ ਫਲਸਫੇ ਉਤੇ ਚੱਲਦਿਆਂ ਸਰਬੱਤ ਦੇ ਭਲੇ ਲਈ ਕੰਮ ਕੀਤਾ ਜਾਵੇ। ਰਾਸ਼ਟਰਪਤੀ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਇਸ ਇਤਿਹਾਸਕ ਸਮਾਗਮ ਲਈ ਸੱਦਾ ਪੱਤਰ ਦੇਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਦੇ ਨਾਲ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਸ੍ਰੀ ਸਾਹਿਬ, ਯਾਦਗਾਰੀ ਸਿੱਕੇ, ਸਨਮਾਨ ਚਿੰਨ੍ਹ, ਸ਼ਾਲ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਸਿੱਖਿਆਵਾਂ ‘ਤੇ ਅਧਾਰਿਤ ਕਿਤਾਬਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਦੇਸ਼ ਦੀ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਨੂੰ ਸਨਮਾਨਿਤ ਕੀਤਾ ਇਸ ਤੋਂ ਪਹਿਲਾਂ ਅੱਜ ਸਵੇਰੇ ਮੁੱਖ ਮੰਤਰੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ।
ਇਸ ਮੌਕੇ ਸੰਸਦ ਮੈਂਬਰ ਪਰਨੀਤ ਕੌਰ, ਮੁੱਖ ਮੰਤਰੀ ਦੇ ਨਾਲ ਕੁੱਲ ਹਿੰਦ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਆਸ਼ਾ ਕੁਮਾਰੀ, ਕੈਬਨਿਟ ਮੰਤਰੀ ਓ.ਪੀ.ਸੋਨੀ ਤੇ ਸੁੰਦਰ ਸ਼ਾਮ ਅਰੋੜਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ, ਸਾਬਕਾ ਮੁੱਖ ਮੰਤਰੀ ਤੇ ਪੰਜਾਬ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਰਾਜਿੰਦਰ ਕੌਰ ਭੱਠਲ, ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ, ਵਿਜੇ ਇੰਦਰ ਸਿੰਗਲਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸ਼ਣ ਆਸ਼ੂ ਤੇ ਸੁੰਦਰ ਸ਼ਾਮ ਅਰੋੜਾ ਆਦਿ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਛੇਤਰੀ ਹਿੱਟ ਪਰ ਨੌਜਵਾਨਾਂ ਨੂੰ ਮੌਕਾ ਵੀ ਜਰੂਰੀ:ਕੋਚ
ਜਾਰਡਨ ਲਈ ਟੀਮ ਰਵਾਨਾ, ਛੇਤਰੀ ਸੱਟ ਕਾਰਨ ਬਾਹਰ
ਪਹਿਲੀ ਵਾਰ ਜਾਰਡਨ ਨਾਲ ਭਿੜੇਗਾ ਭਾਰਤ
ਨਵੀਂ ਦਿੱਲੀ, 15 ਅਕਤੂਬਰ
ਭਾਰਤੀ ਟੀਮ ਆਪਣੇ ਸਟਾਰ ਖਿਡਾਰੀ ਸੁਨੀਲ ਛੇਤਰੀ ਤੋਂ ਬਿਨਾਂ ਹੀ ਜਾਰਡਨ ਵਿਰੁੱਧ ਫੀਫਾ ਦੋਸਤਾਨਾ ਮੈਚ ਖੇਡਣ ਲਈ ਅੱਜ ਅੱਮ੍ਹਾਨ ਰਵਾਨਾ ਹੋ ਗਈ ਭਾਰਤ ਲਈ ਇਹ ਮੁਕਾਬਲਾ ਬੇਹੱਦ ਅਹਿਮ ਹੋਣ ਵਾਲਾ ਹੈ ਕੋਚ ਸਟੀਫਨ ਕਾਂਸਟਾਈਨ ਦਾ ਮੰਨਣਾ ਹੈ ਕਿ ਏਐਫਸੀ ਏਸ਼ੀਆ ਕੱਪ ਤੋਂ ਪਹਿਲਾਂ ਇਹ ਮੈਚ ਟੀਮ ਲਈ ਬੇਹੱਦ ਅਹਿਮ ਹੋਵੇਗਾ ਜਾਰਡਨ ਦੀ ਟੀਮ ‘ਚ ਕਈ ਵੱਡੇ ਖਿਡਾਰੀ ਹਨ ਅਤੇ ਉਹਲਾਂ ਵਿਰੁੱਧ ਖੇਡਣ ਨਾਲ ਟੀਮ ਨੂੰ ਤਿਆਰੀਆਂ ‘ਚ ਮੱਦਦ ਮਿਲੇਗੀ ਅਤੇ ਟੀਮ ਨੂੰ ਦਬਾਅ ‘ਚ ਖੇਡਣ ਦਾ ਤਜ਼ਰਬਾ ਮਿਲੇਗਾ ਕਿਉਂਕਿ ਏਸ਼ੀਆ ਕੱਪ ‘ਚ ਹਾਲਾਤ ਅਜਿਹੇ ਹੀ ਹੋਣਗੇ
ਸਟੀਫਨ ਨੇ ਕਿਹਾ ਕਿ ਇਸ ਮੁਕਾਬਲੇ ‘ਚ ਟੀਮ ਨੂੰ ਇਕਜੁਟ ਹੋ ਕੇ ਖੇਡਣਾ ਹੋਵੇਗਾ ਜਰੂਰੀ ਹੈ ਕਿ ਟੀਮ ਉਹ ਗਲਤੀਆਂ ਨਾ ਦੋਹਰਾਏ ਜੋ ਚੀਨ ਵਿਰੁੱਧ ਹੋਈਆਂ ਉਹਨਾਂ ਕਿਹਾ ਕਿ ਅਸੀਂ ਪੂਰਾ ਪਲਾਨ ਤਿਆਰ ਕੀਤਾ ਹੈ ਦੇਖਣਾ ਹੋਵੇਗਾ ਕਿ ਉੁਹ ਕਿੰਨੇ ਸਹੀ ਢੰਗ ਨਾਲ ਅਮਲ ‘ਚ ਆਉਂਦਾ ਹੈ ਕੋਂਸਟੇਨਟਾਈਨ ਨੇ ਕਿਹਾ ਕਿ ਏਸ਼ੀਆ ਕੱਪ ਦੀਆਂ ਤਿਆਰੀਆਂ ਲਈ ਅਸੀਂ ਓਮਾਨ ਨਾਲ ਵੀ ਇੱਕ ਮੈਚ ਖੇਡਾਂਗੇ ਅਤੇ ਦਸੰਬਰ ‘ਚ ਵੀ ਇੱਕ ਦੋਸਤਾਨਾ ਮੈਚ ਹੋਵੇਗਾ
ਛੇਤਰੀ ਦੀ ਜਗ੍ਹਾ ਕੋਈ ਨਹੀਂ ਲੈ ਸਕਦਾ
ਇਸ ਅਹਿਮ ਮੁਕਾਬਲੇ ‘ਚ ਅੱਡੀ ਦੀ ਸੱਟ ਕਾਰਨ ਟੀਮ ਤੋਂ ਬਾਹਰ ਕਪਤਾਨ ਛੇਤਰੀ ਬਾਰੇ ਜਾਰਡਨ ਰਵਾਨਾ ਹੋਣ ਤੋਂ ਪਹਿਲਾਂ ਕੋਚ ਨੇ ਕਿਹਾ ਕਿ ਛੇਤਰੀ ਦਾ ਟੀਮ’ਚ ਨਾ ਹੋਣਾ ਟੀਮ ਲਈ ਵੱਡਾ ਨੁਕਸਾਨ ਹੈ ਪਰ ਇਹ ਨੌਜਵਾਨਾਂ ਲਈ ਵੱਡਾ ਮੌਕਾ ਹੈ ਜੋ ਕਿ ਸਾਡੇ ਲਈ ਵੀ ਚੰਗਾ ਹੈ ਕਿਉਂਕਿ ਸਾਨੂੰ ਛੇਤਰੀ ਦੇ ਨਾ ਹੋਣ ‘ਤੇ ਟੀਮ ‘ਚ ਉਸਦੀ ਜਗ੍ਹਾ ਲੈਣ ਵਾਲੇ ਖਿਡਾਰੀ ਦੀ ਤਲਾਸ਼ ਹੈ
ਹਾਲਾਂਕਿ ਕੋਚ ਨੇ ਸਾਫ਼ ਕੀਤਾ ਕਿ ਮੌਕਾ ਦੇਣ ਤੋਂ ਉਹਨਾਂ ਦਾ ਮਤਲਬ ਛੇਤਰੀ ਨੂੰ ਬਦਲਣਾ ਨਹੀਂ ਹੈ ਉਹਨਾਂ ਕਿਹਾ ਕਿ ਛੇਤਰੀ ਟੀਮ ‘ਚ ਸਭ ਤੋਂ ਅਹਿਮ ਖਿਡਾਰੀਆਂ ਵਿੱਚੋਂ ਹਨ ਮੈਂ ਉਹਨਾਂ ਨੂੰ ਬਦਲਣ ਦੀ ਗੱਲ ਨਹੀਂ ਕਰ ਰਿਹਾ ਹੈ ਕਿਸੇ ਅਜਿਹੇ ਖਿਡਾਰੀ ਨੂੰ ਬਦਲਣਾ ਬੇਵਕੂਵੀ ਹੈ ਜੋ ਟੀਮ ਲਈ ਅਹਿਮ ਹੋਵੇ ਅਤੇ ਲੈਅ ‘ਚ ਵੀ ਹੋਵੇ ਛੇਤਰੀ ਦੀ ਜਗ੍ਹਾ ਕੋਈ ਨਹੀਂ ਲੈ ਸਕਦਾ ਪਰ ਭਵਿੱਖ ‘ਚ ਕਿਸੇ ਨੂੰ?ਤਾਂ ਉਹਨਾਂ ਦੀ ਜਗ੍ਹਾ ਲੈਣੀ ਹੀ ਪਵੇਗੀ
ਹਾਲ ਹੀ ‘ਚ ਭਾਰਤੀ ਫੁੱਟਬਾਲ ਡਰੈਸਿੰਗ ਰੂਮ ‘ਚ ਕੋਚ ਅਤੇ ਕਪਤਾਨ ਦੇ ਦਰਮਿਆਨ ਖਟਪਟ ਦੀਆਂ ਖ਼ਬਰਾਂ ਸਨ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕੋਚ ਨੇ ਇਹਨਾਂ ਨੂੰ ਸਾਫ਼ ਨਕਾਰਦਿਆਂ ਕਿਹਾ ਕਿ ਇਹ ਸਭ ਗੱਲਾਂ ਬਕਵਾਸ ਹਨ ਅਜਿਹਾ ਕੁਝ ਨਹੀਂ ਟੀਮ ਨੇ ਪਿਛਲੇ ਕੁਝ ਸਮੇਂ ‘ਚ ਬਹੁਤ ਚੰਗਾ ਪ੍ਰਦਰਸ਼ਨ ਕੀਤਾ ਹੈ ਜੋ ਖ਼ੁਦ ‘ਚ ਇਸ ਗੱਲ ਦਾ ਸਬੂਤ ਹੈ ਕਿ ਡਰੈਸਿੰਗ ਰੂਮ ‘ਚ ਸਭ ਕੁਝ ਠੀਕ ਹੈ ਛੇਤਰੀ ਦੀ ਗੈਰਮੌਜ਼ੂਦਗੀ ‘ਚ ਕਪਤਾਨ ਬਾਰੇ ਪੁੱਛੇ ਜਾਣ ‘ਤੇ ਉਹਨਾਂ ਕਿਹਾ ਕਿ ਜਦੋਂ ਟੀਮ ਨੂੰ ਪਤਾ ਲੱਗੇਗਾ ਤਾਂ ਸਭ ਨੂੰ ਪਤਾ ਲੱਗ ਜਾਵੇਗਾ
ਭਾਰਤ ਆਪਣੇ ਫੁੱਟਬਾਲ ਇਤਿਹਾਸ ‘ਚ ਪਹਿਲੀ ਵਾਰ ਜਾਰਡਨ ਨਾਲ ਭਿੜਨ ਜਾ ਰਿਹਾ ਹੈ ਅਤੇ ਇਹ ਇਤਿਹਾਸਕ ਮੁਕਾਬਲਾ ਜਾਰਡਨ ਦੇ  ਸ਼ਹਿਰ ਅੱਮ੍ਹਾਨ ‘ਚ ਕਿੰਗ ਅਬਦੁੱਲ੍ਹਾ ਸਟੇਡੀਅਮ ‘ਚ 17ਨਵੰਬਰ ਨੂੰ ਹੋਵੇਗਾ ਜਨਵਰੀ 2019 ‘ਚ ਸੰਯੁਕਤ ਅਰਬ ਅਮੀਰਾਤ ‘ਚ ਹੋਣ ਵਾਲੇ ਏਸ਼ੀਆ ਕੱਪ ਦੀਆਂ ਤਿਆਰੀਆਂ ਦੇ ਸਿਲਸਿਲੇ ‘ਚ ਕਰਵਾਇਆ ਜਾ ਰਿਹਾ ਇਹ ਮੈਚ ਭਾਰਤ ਲਈ ਬਹੁਤ ਖ਼ਾਸ ਮੰਨਿਆ ਜਾ ਰਿਹਾ ਹੈ ਭਾਰਤ ਨੇ ਇਸ ਸਿਲਸਿਲੇ ‘ਚ ਅਕਤੂਬਰ ‘ਚ ਚੀਨ ਨਾਲ ਖੇਡਿਆ ਮੁਕਾਬਲਾ ਗੋਲਰਹਿਤ ਡਰਾਅ ਖੇਡਿਆ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸ ਨੂੰ ਇਸ ‘ਚ ਦਖਲ ਨਾ ਦੇਣ ਦੀ ਚਿਤਾਵਨੀ
ਵਾਸ਼ਿੰਗਟਨ, ਏਜੰਸੀ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਕੈਨੇਡਾ ਨੂੰ ਉਤਰ ਅਮਰੀਕੀ ਮੁਕਤ ਵਪਾਰ ਸਮਝੌਤਾ (ਨਾਫਟਾ) ‘ਚ ਰੱਖਣ ਦੀ ਕੋਈ ਲੋੜ ਨਹੀਂ ਹੈ।  ਉਨ੍ਹਾਂ ਨੇ ਕਾਂਗਰਸ ਨੂੰ ਇਸ ‘ਚ ਦਖਲ ਨਾ ਦੇਣ ਦੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਨਹੀਂ ਤਾਂ ਉਹ ਤਿੰਨ ਪੱਖੀ ਵਪਾਰ ਸਮਝੌਤੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇਣਗੇ। ਸ੍ਰੀ ਟਰੰਪ ਨੇ ਸ਼ਨਿੱਚਰਵਾਰ ਨੂੰ ਟਵਿੱਟਰ ‘ਤੇ ਕਿਹਾ ਕਿ ਨਵੇਂ ਨਾਫਟਾ ਸੌਦੇ ‘ਚ ਕੈਨੇਡਾ ਨੂੰ ਰੱਖਣ ਦੀ ਕੋਈ ਰਾਜਨੀਤਿਕ ਲੋੜ ਨਹੀਂ ਹੈ। ਜੇਕਰ ਅਸੀਂ ਦਹਾਕਿਆਂ ਤੋਂ ਅਪਸ਼ਬਦ ਸੁਣਨ ਤੋਂ ਬਾਅਦ ਅਮਰੀਕਾ ਲਈ ਸਹੀ ਸੌਦਾ ਨਹੀਂ ਕਰਦੇ ਤਾਂ ਕੈਨੇਡਾ ਬਾਹਰ ਹੋ ਜਾਵੇਗਾ।
ਉਹਨਾਂ ਕਿਹਾ ਕਿ ਕਾਂਗਰਸ ਨੂੰ ਇਹਨਾਂ ਗੱਲਬਾਤਾਂ ‘ਚ ਦਖਲ ਨਹੀਂ ਦੇਣਾ ਚਾਹੀਦਾ ਜਾਂ ਫਿਰ ਮੈਂ ਪੂਰੀ ਤਰ੍ਹਾਂ ਨਾਲ ਨਾਫਟਾ ਨੂੰ ਸਮਾਪਤ ਕਰ ਦੇਵਾਂਗਾ ਅਤੇ ਅਸੀਂ ਪਹਿਲਾਂ ਤੋਂ ਬਹੁਤ ਬਿਹਤਰ ਸਥਿਤੀ ‘ਚ ਹੋਵਾਂਗੇ। ਸ੍ਰੀ ਟਰੰਪ ਨੇ ਮੈਕਸਿਕੋ ਨਾਲ ਦੋਪੱਖੀ ਸਮਝੌਤੇ ‘ਤੇ ਦਸਤਖ਼ਤ ਕਰਨ ਦੇ ਆਪਣੇ ਇਰਾਦੇ ਤੋਂ ਕਾਂਗਰਸ ਨੂੰ ਸ਼ੁੱਕਰਵਾਰ ਨੂੰ ਜਾਣੂ ਕਰਵਾ ਦਿੱਤਾ ਸੀ। ਅਮਰੀਕਾ ਅਤੇ ਕੈਨੇਡਾ ਦਰਮਿਆਨ ਨਾਫਟਾ ਗੱਲਬਾਤ ‘ਤੇ ਸਹਿਮਤੀ ਨਾ ਬਣ ਸਕਣ ਕਾਰਨ ਦੋਵਾਂ ਦੇਸ਼ਾਂ ਦਰਮਿਆਨ ਜਾਰੀ ਗੱਲਬਾਤ ਸ਼ੁੱਕਰਵਾਰ ਨੂੰ ਸਮਾਪਤ ਹੋ ਗਈ ਸੀ। ਸ੍ਰੀ ਟਰੰਪ ਨੇ ਸੋਮਵਾਰ ਨੂੰ ਮੈਕਸਿਕੋ ਨਾਲ ਸੌਦਾ ਕੀਤਾ ਸੀ। ਸਾਂਸਦਾਂ ਨੇ ਸ਼ੁੱਕਰਵਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜਦੋਂ ਤੱਕ ਕੈਨੇਡਾ ਨੂੰ ਸ਼ਾਮਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਮੈਕਸਿਕੋ ਨਾਲ ਹੋਏ ਸਮਝੌਤੇ ਨੂੰ ਕਾਂਗਰਸ ਤੋਂ ਅਨੁਮੋਦਨ ਹਾਸਲ ਕਰਨ ਲਈ ਸੰਘਰਸ਼ ਕਰਨਾ ਪੈ ਸਕਦਾ ਹੈ। ਉਹਨਾ ਕਿਹਾ ਕਿ ਪੂਰੀ ਤਰ੍ਹਾਂ ਨਾਲ ਦੋਪੱਖੀ ਸੌਦੇ ਨੂੰ ਪਾਸ ਕਰਨ ਲਈ ਡੈਮੋਕ੍ਰੇਟ ਨਾਲ ਸਮਰਥਨ ਦੀ ਲੋੜ ਹੋਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਰਵਾਸੀ ਮਾਮਲਿਆਂ ਸਬੰਧੀ ਵੱਖਰੇ ਮੰਤਰਾਲੇ ਦੀ ਲੋੜ
ਪੰਜਾਬ ਦੇ ਵਿੱਤ ਮੰਤਰੀ ਨੇ ਆਪਣਾ ਪਹਿਲਾ ਬਜਟ ਪੇਸ਼ ਕਰਦੇ ਹੋਏ ਪਰਵਾਸੀ ਪੰਜਾਬੀਆਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਹੈ ਆਪਣੀ ਬਜਟ ਸਪੀਚ ਵਿਚ ਮਨਪ੍ਰੀਤ ਸਿੰਘ ਬਾਦਲ ਨੇ ਗੈਰ-ਪਰਵਾਸੀ ਭਾਰਤੀ ਮਾਮਲੇ ਅਧੀਨ ‘ਫਰੈਂਡਜ਼ ਆਫ਼ ਪੰਜਾਬ-ਚੀਫ਼ ਮਨਿਸ਼ਟਰਜ਼ ਗਰੀਮਾ ਗ੍ਰ੍ਰਾਮ ਯੋਜਨਾ ਸਿਰਲੇਖ ਹੇਠਾਂ ਲਿਖਿਆ ਹੈ ਕਿ ਵੱਡੀ ਗਿਣਤੀ ਵਿੱਚ ਪੰਜਾਬੀਆਂ ਨੇ ਆਪਣੀ ਸਖਤ ਮਿਹਨਤ, ਸਮਰਪਣ ਅਤੇ ਪ੍ਰਤੀਬੱਧਤਾ ਦੀ ਭਾਵਨਾ ਨਾਲ ਹਰੇਕ ਖੇਤਰ ‘ਚ ਵਿਦੇਸ਼ੀ ਧਰਤੀ ‘ਤੇ ਸਫ਼ਲਤਾਪੂਰਵਕ ਆਪਣੇ ਆਪ ਨੂੰ ਸਥਾਪਤ ਕੀਤਾ ਹੈ ਇਨ੍ਹਾਂ ਪੰਜਾਬੀਆਂ ਨੇ ਨਾ ਸਿਰਫ਼ ਰਾਜ ਅਤੇ ਕੌਮੀ ਆਰਥਿਕਤਾ ਦੀ ਸਹਾਇਤਾ ਕੀਤੀ ਹੈ ਸਗੋਂ ਬਹੁਤ ਸਾਰੇ ਖੇਤਰਾਂ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਨਾਮਣਾ ਖੱਟਿਆ ਹੈ
ਸਾਡੇ ਬਹੁਤ ਸਾਰੇ ਐਨ ਆਰ ਆਈ ਭਰਾ ਪੰਜਾਬ ਵਿੱਚ ਆਪਣੀਆਂ ਜੜ੍ਹਾਂ ਨਾਲ ਸੰਪਰਕ ਕਰਨਾ ਲੋਚਦੇ ਹਨ ਇਸ ਲਈ ਰਾਜ ਸਰਕਾਰ ਨੇ ”ਫਰੈਂਡਜ਼ ਆਫ ਪੰਜਾਬ” ਨਾਂਅ ਦੀ ਸਕੀਮ ਸ਼ੁਰੂ ਕਰਕੇ ਪਹਿਲ ਕਦਮੀ ਕੀਤੀ ਹੈ ਇਸ ਸਕੀਮ ਅਧੀਨ ਐਨ ਆਰ ਆਈਜ਼ ਨੂੰ ਉਨ੍ਹਾਂ ਦੇ ਪਿੰਡਾਂ ਨਾਲ ਸੰਪਰਕ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਇਸ ਸਾਲ ਦੌਰਾਨ ਇਸ ਸਕੀਮ ਨੂੰ ਅਮਲ ‘ਚ ਲਿਆਉਣ ਲਈ ਉਚਿਤ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਪਰਵਾਸੀਆਂ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸਮਝਣ ਦਾ ਦਾਅਵਾ ਕਰਦੇ ਹੋਏ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਬਹੁਤ ਸਾਰੇ ਐਨ ਆਰ ਆਈ  ਜਾਂ ਤਾ ਆਪਣੀ ਸੰਪਤੀ ਕਾਰਨ ਜਾਂ ਹੋਰ ਮਾਮਲਿਆਂ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ ਐਨ ਆਰ ਆਈ ਸਾਲ ਦੌਰਾਨ ਥੋੜ੍ਹੇ ਸਮੇਂ ਲਈ ਆਪਣੇ ਸੂਬੇ ‘ਚ ਆਉਂਦੇ ਹਨ ਅਤੇ ਉਹ ਵਧੇਰੇ ਲੰਬਾ ਸਮਾਂ ਇੱਥੇ ਨਹੀਂ ਰਹਿ ਸਕਦੇ
ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਭਾਵਕਾਰੀ ਢੰਗ ਨਾਲ ਸਮਾਂਬੱਧ ਤਰੀਕੇ ਨਾਲ ਨਿਟਾਉਣ ਉਦੇਸ਼ ਲਈ ਰਾਜ ਸਰਕਾਰ ਐਨਆਰਆਈਜ਼  ਮਾਮਲੇ ਵਾਸਤੇ ਲੋਕਪਾਲ ਸਥਾਪਤ ਕਰਨ ਲਈ ਇੱਕ ਨਵਾਂ ਕਾਨੂੰਨ ਲਿਆ ਰਹੀ ਹੈ ਉਨ੍ਹਾਂ ਦਾਅਵਾ ਕੀਤਾ ਕਿ ਰਾਜ ਸਰਕਾਰ ਸੂਬੇ ‘ਚ ਐਨ ਆਰ ਆਈਜ਼ ਦੀ ਭਲਾਈ ਲਈ ਵਚਨਬੱਧ ਹੈ ਤੇ ਰਾਜ ਕਾਨੂੰਨ ਦਾ ਰਾਜ ਯਕੀਨੀ ਬਣਾਉਣ ਤੇ ਨਿਆਂ ਦੀ ਸੁਖਾਲੀ ਅਤੇ ਤੁਰੰਤ ਸਪੁਰਦਗੀ ਲਈ ਐਨ ਆਰ ਆਈਜ ਦੀ ਸੰਪਤੀ ਦੀ ਸੁਰੱਖਿਆ ਲਈ ਐਨਆਰਆਈ ਪ੍ਰਾਪਰਟੀ ਸੇਫ਼ ਗਾਰਡਜ਼ ਪੈਕਟ ਬਣਾਉਣ ਦੀ ਤਜਵੀਜ਼ ਰੱਖੀ ਹੈ
ਵਿੱਤ ਮੰਤਰੀ ਦੇ ਉੱਕਤ ਬਿਆਨ ‘ਤੇ ਪਰਵਾਸੀਆਂ ਨੂੰ ਵਿਸ਼ਵਾਸ ਕਰਨਾ ਇਸ ਲਈ ਮੁਸ਼ਕਲ ਹੈ ਕਿਉਂਕਿ ਮੌਜ਼ੂਦਾ ਤੇ ਪਿਛਲੀਆਂ ਸਰਕਾਰਾਂ ਸਮੇਂ ਵੀ ਅਜਿਹੇ ਦਾਅਵੇ ਤੇ ਵਾਅਦੇ ਕੀਤੇ ਜਾਂਦੇ ਰਹੇ ਹਨ ਐਨ ਆਰਆਈ ਥਾਣੇ ਤੇ ਐਨਆਰਆਈ ਪਟਵਾਰ ਖਾਨਿਆਂ ਦਾ ਵੱਖਰਾ ਪ੍ਰਬੰਧ ਕੀਤਾ ਗਿਆ ਸੀ ਨਾ ਥਾਣਿਆਂ ਨੇ ਇਨਸਾਫ਼ ਦਿੱਤਾ ਅਤੇ ਨਾ ਹੀ ਮਹਿਕਮਾ ਮਾਲ ਦੇ ਕਰਮਚਾਰੀਆਂ ਤੇ ਅਫ਼ਸਰਾਂ ਨੇ ਪਜਵਾਸੀਆਂ ਨੂੰ ਸਰਕਾਰਾਂ ਨੇ ਵੀ ਲੁੱਟਿਆ ਤੇ ਜਾਇਦਾਦਾਂ ‘ਤੇ ਕਬਜ਼ੇ ਕਰਨ ਵਾਲਿਆਂ ‘ਚ ਉਨ੍ਹਾਂ ਦੇ ਸਕੇ ਸਬੰਧੀ ਵੀ ਹੁੰਦੇ ਹਨ ਸ਼ਰੀਕੇ ਵਾਲੇ ਵੀ ਤੇ ਸਵਾਰਥੀ ਸੋਚ ਰੱਖਣ ਵਾਲੇ ਸੱਤਾਧਾਰੀ ਵੀ
ਮਨਪ੍ਰੀਤ ਬਾਦਲ ਨੇ ਲੋਕਪਾਲ ਤੇ ਨਵੇਂ ਕਾਨੂੰਨ ਬਣਾਉਣ ਦੀ ਗੱਲ ਕੀਤੀ ਹੈ ਪਰ ਸਵਾਲ ਇਹ ਉਠਦਾ ਮੌਜੂਦਾ ਕਾਨੂੰਨ ਅਨੁਸਾਰ ਕਿੰਨੇ ਕੁ ਉਨ੍ਹਾਂ ਲੋਕਾਂ ਨੂੰ ਸਜਾ ਦਿੱਤੀ ਗਈ ਜਿਨ੍ਹਾਂ ਨੇ ਪਰਵਾਸੀਆਂ ਦੀਆਂ ਜਾਇਦਾਦਾਂ ‘ਤੇ ਕਬਜ਼ਾ ਕੀਤਾ ਹੈ ਫਰੈਂਡਜ਼ ਆਫ਼ ਪੰਜਾਬ ਸਕੀਮ ਤਾਂ ਪਰਵਾਸੀਆਂ ਨਾਲ ਕੀਤਾ ਹੋਰ ਮਜ਼ਾਕ ਨਜ਼ਰ ਆਉਂਦਾ ਹੈ
ਇਸ ਸਕੀਮ ਲਈ ਗੱਲਾਂ ਦਾ ਕੜਾਹ ਹੀ ਬਣਾਇਆ ਗਿਆ ਹੈ, ਬਜ਼ਟ ‘ਚ ਪੈਸੇ ਦੀ ਕੋਈ ਯੋਜਨਾ ਨਹੀਂ ਦੱਸੀ ਗਈ ਰਜਿੰਦਰ ਕੌਰ ਭੱਠਲ, ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਸਰਕਾਰਾਂ ਸਮੇਂ ਵੱਡੇ-ਵੱਡੇ ਦਾਅਵੇ ਤੇ ਵਾਅਦੇ ਕੀਤੇ ਗਏ ਸਨ ਪਰ ਉਹ ਕਦੇ ਵੀ ਵਫ਼ਾ ਨਹੀਂ ਹੋਏ ਇਸੇ ਕਾਰਨ ਪਰਵਾਸੀ ਇਨ੍ਹਾਂ ਦੋਵਾਂ ਪਾਰਟੀਆਂ ਤੋਂ ਬੂਰੀ ਤਰ੍ਹਾਂ ਦੂਰ ਹੋ ਗਏ ਭਾਵੇਂ ਪੰਜਾਬ ਦੇ ਵਿੱਤ ਮੰਤਰੀ ਨੇ ਇਸ ਵਾਰ ਗੋਗਲੂਆਂ ਤੋਂ ਮਿੱਟੀ ਝਾੜਨ ਦੀ ਕੋਸ਼ਿਸ਼ ਕੀਤੀ ਹੈ ਪਰ ਇਸ ਦਾ ਉਲਟ ਪ੍ਰਭਾਵ ਹੀ ਨਜ਼ਰ ਆਇਆ ਹੈ
ਜੇ ਸਰਕਾਰ ਪਰਵਾਸੀਆਂ ਲਈ ਸੱਚਮੁੱਚ ਕੁੱਝ ਕਰਨਾ ਚਾਹੁੰਦੀ ਹੈ ਤਾਂ ਸਰਕਾਰ ‘ਚ ਪਰਵਾਸੀ ਮਾਮਲਿਆਂ ਬਾਰੇ ਇੱਕ ਵੱਖਰਾ ਮੰਤਰਾਲਾ ਹੋਣਾ ਚਾਹੀਦਾ ਹੈ ਇਹ ਮੰਤਰਾਲਾ ਪਰਵਾਸੀਆਂ ਦੀਆਂ ਸਮੱਸਿਆਵਾਂ ਦੀ ਨਿਸ਼ਾਨਦੇਹੀ ਕਰੇ ਤੇ ਉਨ੍ਹਾਂ ਦੇ ਹੱਲ ਲਈ ਉਚੇਚੇ ਯਤਨ ਦੇ ਮਸਲੇ, ਫਰਜੀ  ਵਿਆਹਾਂ, ਨਸਲੀ ਵਿਤਕਰੇ ਸਬੰਧੀ ਮਸਲੇ , ਦੋਹਰੀ ਨਾਗਰਿਕਤਾ  ਤੇ ਪੰੰਜਾਬ ‘ਚ ਨਿਵੇਸ਼ ਸਬੰਧੀ ਮਸਲਿਆਂ ਦੇ ਹੱਲ ਇਹ ਪਰਵਾਸੀ ਮੰਤਰਾਲਾ ਕਰੇ ਜੇ ਕੈਪਟਨ ਸਰਕਾਰ ਪਰਵਾਸੀ ਪੰਜਾਬੀਆਂ ਲਈ ਕੁਝ ਅਮਲੀ ਰੂਪ ‘ਚ ਕਰਨਾ ਚਾਹੁੰਦੀ ਹੈ ਤਾਂ ਤੁਰੰਤ ਪਰਵਾਸੀ ਮਾਮਲਿਆਂ ਸਬੰਧੀ ਮੰਤਰਾਲਾ ਬਣਾਏ ਤੇ ਇੱਕ ਕੈਬਨਿਟ ਰੈਂਕ ਦੇ ਮੰਤਰੀ ਨੂੰ ਇਨ੍ਹਾਂ ਸਮੱਸਿਆਵਾਂ ਦੀ ਨਿਸ਼ਾਨਦੇਹੀ ਕਰਨ ਦੀ ਜਿੰਮੇਵਾਰੀ ਸੌਂਪੇ
ਡਾ. ਹਰਜਿੰਦਰ ਵਾਲੀਆ
ਮੁਖੀ, ਪੱਤਰਕਾਰੀ ਵਿਭਾਗ
ਪੰਜਾਬੀ ਯੂਨੀਵਰਸਿਟੀ ਪਟਿਆਲਾ
ਮੋ- 98723-14380