Kisan Morcha - Sach Kahoon Punjabi
Kisan Morcha: ਕਿਸਾਨ ਮੋਰਚੇ ਦੇ 200 ਦਿਨ ਪੂਰੇ ਹੋਣ ’ਤੇ ਬਾਰਡਰਾਂ ’ਤੇ ਹੋਵੇਗਾ ਵੱਡਾ ਇਕੱਠ
31 ਅਗਸਤ ਨੂੰ ਬਾਰਡਰਾਂ ’ਤੇ ਹੋਵੇਗੀ ਵੱਡੀ ਇਕੱਤਰਤਾ | Kisan Morcha
ਬਾਜਾਖਾਨਾ (ਗੁਰਪ੍ਰੀਤ ਪੱਕਾ)। Kisan Morcha: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਾਂਝੇ ਫਰੰਟ ਵੱਲੋਂ ਲੰਘੀ 13 ਫਰਵਰੀ ਤੋਂ ਦਿੱਲੀ ਕੂਚ ਦੇ ਨਾਅਰੇ ਤਹਿਤ ਕਿਸਾਨ ਅੰਦੋਲਨ 2 ਵਿੱਢਿਆ ਹੋਇਆ ਹੈ।
ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਕਰਨਗੇ ਸ਼ਮੂਲੀਅਤ : ਪ੍ਰਧਾਨ ਬੋਹੜ ਸਿੰਘ
ਇਸੇ ਦੌਰਾਨ ਦਿੱਲੀ ਵੱਲ ਜਾ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਪਾਰ ਕਰਦਿਆਂ ਹੀ ਹਰਿਆਣਾ ਦੇ ਬਾਰਡਰਾਂ ’ਤੇ ਰੋਕ ਲਗਾ ਦਿੱਤੀ ਗਈ ਸੀ ਅਤੇ ਨਿਹੱਥੇ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਜਿਸ ਦੇ ਸਿੱਟੇ ਵੱਜੋਂ ਨੌਜਵਾਨ ਕਿਸਾਨ ਦੀ ਮੌਤ ਅਤੇ ਸੈਂਕੜੇ ਕਿਸਾਨ ਜ਼ਖ਼ਮੀ ਕਰ ਦਿੱਤੇ ਗਏ ਸਨ। ਇਸ ਅੰਦੋਲਨ ਨੂੰ ਹਰਿਆਣਾ ਪੰਜਾਬ ਦੇ ਬਾਰਡਰਾਂ ’ਤੇ ਚੱਲਦਿਆਂ 6 ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੁੱਕਾ ਹੈ ਅਤੇ ਕਿਸਾਨ ਉਸੇ ਤਰ੍ਹਾਂ ਸ਼ਾਂਤਮਈ ਢੰਗ ਨਾਲ ਆਪਣੇ ਆਰਜ਼ੀ ਘਰ ਬਣਾ ਕੇ ਬਾਰਡਰ ’ਤੇ ਬੈਠੇ ਹੋਏ ਹਨ।
ਇਹ ਵੀ ਪੜ੍ਹੋ: ਕੰਗਨਾ ਰਣੌਤ ਜਨਤਕ ਤੌਰ ‘ਤੇ ਮੁਆਫੀ ਮੰਗੇ : ਪੰਧੇਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ ਨੇ ਦੱਸਿਆ ਕਿ ਮੋਰਚੇ ਦੇ 200 ਦਿਨ ਪੂਰੇ ਹੋਣ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਸਾਂਝੇ ਫੋਰਮ ਦੀ ਕਾਲ ’ਤੇ ਬਾਰਡਰਾਂ ਉੱਪਰ 31 ਅਗਸਤ ਨੂੰ ਕਿਸਾਨਾਂ ਮਜ਼ਦੂਰਾਂ ਦੀ ਇੱਕ ਵੱਡੀ ਇਕੱਤਰਤਾ ਕੀਤੀ ਜਾ ਰਹੀ ਜਿਸ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਮੂਲੀਅਤ ਕਰਨਗੇ।
ਮੰਗਾਂ ਨੇ ਮੰਨੇ ਜਾਣ ਤੱਕ ਅੰਦੋਲਨ ਜਾਰੀ ਰਹੇਗਾ | Kisan Morcha
ਉਹਨਾਂ ਫਰੀਦਕੋਟ ਜ਼ਿਲ੍ਹੇ ਦੀ ਗੱਲ ਕਰਦਿਆਂ ਦੱਸਿਆ ਕਿ ਬੀਕੇਯੂ ਸਿੱਧੂਪੁਰ ਵੱਲੋਂ ਜ਼ਿਲ੍ਹੇ ਫਰੀਦਕੋਟ ਦੇ ਛੇ ਬਲਾਕ ਬਣਾਏ ਗਏ ਹਨ ਅਤੇ ਹਰ ਬਲਾਕ ਦੇ ਹਰ ਪਿੰਡ ਵਿੱਚ ਇਸ ਸਬੰਧੀ ਆਗੂਆਂ ਵੱਲੋਂ ਇਸ ਇਕੱਤਰਤਾ ਨੂੰ ਸਫਲ ਬਣਾਉਣ ਲਈ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਇਕੱਲੇ ਫਰੀਦਕੋਟ ਜ਼ਿਲ੍ਹੇ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਇਸ ਹੋ ਰਹੀ ਮਹਾਂ ਪੰਚਾਇਤ ਦਾ ਹਿੱਸਾ ਬਣਨਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਹਰ ਕੋਨੇ ਵਿੱਚ ਵੱਡੇ ਪੱਧਰ ’ਤੇ ਕਿਸਾਨਾਂ ਦੇ ਵੱਡੇ ਇਕੱਠ ਕੀਤੇ ਜਾ ਰਹੇ ਹਨ ਅਤੇ ਜਿੰਨੀ ਦੇਰ ਕੇਂਦਰ ਸਰਕਾਰ ਕਿਸਾਨਾਂ ਦੀ ਫ਼ਸਲ ’ਤੇ ਐਮਐਸਪੀ ਦਾ ਗਰੰਟੀ ਕਾਨੂੰਨ ਦੇਣ ਸਮੇਤ 12 ਮੰਗਾਂ ਨੂੰ ਪੂਰਾ ਨਹੀਂ ਕਰ ਦੇਵੇਗੀ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ, ਜ਼ਿਲ੍ਹਾ ਖ਼ਜ਼ਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਬਲਾਕ ਗੋਲੇਵਾਲਾ ਦੇ ਪ੍ਰਧਾਨ ਸੁਖਚਰਨ ਸਿੰਘ ਕਾਲਾ, ਨਾਇਬ ਸਿੰਘ ਸਾਦਿਕ ਬਲਾਕ,ਵਿਪਨ ਸਿੰਘ ਸੇਖੋਂ ਬਲਾਕ ਕੋਟਕਪੂਰਾ, ਸ਼ਿੰਦਰਪਾਲ ਸਿੰਘ ਪ੍ਰਧਾਨ ਬਲਾਕ ਜੈਤੋ, ਬਲਜਿੰਦਰ ਸਿੰਘ ਪ੍ਰਧਾਨ ਬਲਾਕ ਬਾਜਾਖਾਨਾ, ਤੇਜਾ ਸਿੰਘ ਪੱਕਾ, ਰਮਨ ਸਿੰਘ, ਜਤਿੰਦਰਜੀਤ ਸਿੰਘ ਭਿੰਡਰ ਜੈਤੋ,ਨਿਰਮਲ ਸਿੰਘ ਕੋਟਕਪੂਰਾ, ਗੁਰਪ੍ਰੀਤ ਸਿੰਘ ਸਿੱਧੂ ਪ੍ਰੈਸ ਸਕੱਤਰ ਬਲਾਕ ਬਾਜਾਖਾਨਾ, ਜਗਦੇਵ ਸਿੰਘ ਜੈਤੋ, ਰਣਜੀਤ ਸਿੰਘ ਡੋਡ, ਸ਼ਮਸ਼ੇਰ ਸਿੰਘ ਮੱਲਾ, ਸੁਖਪ੍ਰੀਤ ਸਿੰਘ ਝੱਖੜਵਾਲਾ, ਬੇਅੰਤ ਸਿੰਘ ਸੂਰਘੂਰੀ, ਹਰਭਗਵਾਨ ਸਿੰਘ ਉਕੰਦਵਾਲਾ, ਅੰਗਰੇਜ਼ ਸਿੰਘ ਵਾਂਦਰ, ਕਸ਼ਮੀਰ ਸਿੰਘ ਰੋੜੀਕਪੂਰਾ,ਸੀਰਾ ਸਰਾਂ ਰਾਮੇਆਣਾ, ਬਲਵਿੰਦਰ ਸਿੰਘ ਜੈਤੋ, ਗੁਰਪ੍ਰੀਤ ਮੁਮਾਰਾ, ਕਾਲਾ ਦੀਪ ਸਿੰਘ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ। Kisan Morcha
ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਬਾਰਡਰ ਮੋਰਚੇ ’ਚ ਸ਼ਾਮਲ ਹੋਣ ਲਈ ਰਵਾਨਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ-ਮਜ਼ਦੂਰ ਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਮੋਰਚੇ ’ਚ ਅੰਮ੍ਰਿਤਸਰ ਤੋਂ ਪਹੁੰਚੇ
(ਅਜਯ ਕਮਲ) ਰਾਜਪੁਰਾ। Farmers Protest ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅਗਵਾਹੀ ’ਚ, ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਸਮੂਹ ਜਥੇਬੰਦੀਆਂ ਵੱਲੋਂ 2 ਜੂਨ ਨੂੰ ਮੋਰਚੇ ਵਿਚ ਵੱਡੇ ਜਥੇ ਸ਼ਾਮਲ ਕਰਨ ਦੇ ਪ੍ਰੋਗਰਾਮ ਤਹਿਤ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਦੀ ਅਗਵਾਈ ਹੇਠ ਸੈਂਕੜੇ ਟਰੈਕਟਰ-ਟਰਾਲੀਆਂ ਰਾਹੀਂ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। Farmers Protest
ਇਹ ਵੀ ਪੜ੍ਹੋ: 500 Rupees Note: ਆਰਬੀਆਈ ਨੇ 2000 ਨੋਟ ਤੋਂ ਬਾਅਦ 500 ਦੇ ਨੋਟ ‘ਤੇ ਦਿੱਤਾ ਵੱਡਾ ਅਪਡੇਟ, ਪੜ੍ਹੋ ਪੂਰੀ ਖਬਰ
ਇਸ ਮੌਕੇ ਆਗੂਆਂ ਨੇ ਪਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਲੋਕਾਂ ਨੇ ਸਾਧਾਰਨ ਪੱਧਰ ਦੀ ਗਿਣਤੀ ਵਿੱਚ ਵੋਟਾਂ ਪਾਉਣ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਗੱਲ ਨੂੰ ਸਮਝ ਰਹੇ ਹਨ ਕਿ ਉਨ੍ਹਾਂ ਦੇ ਮਸਲਿਆਂ ਦਾ ਹੱਲ ਸੰਘਰਸ਼ ਤੇ ਟੇਕ ਰੱਖ ਕੇ ਹੋਣਾ ਹੈ।
ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਕਿਸੇ ਵੀ ਗਠਬੰਧਨ ਦੀ ਬਣੇ ਅੰਦੋਲਨ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਅਤੇ ਉਸ ਅੱਗੇ ਸਭ ਤੋਂ ਪਹਿਲਾ ਸਵਾਲ ਸਾਰੀਆਂ ਫ਼ਸਲਾਂ ਦੀ ਐਮਐਸਪੀ ਤੇ ਖਰੀਦ ਦਾ ਗਰੰਟੀ ਕਾਨੂੰਨ ਅਤੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਲਾਗੂ ਕਰਵਾਉਣ, ਕਿਸਾਨ ਮਜਦੂਰ ਦੀ ਕਰਜ਼ਾ ਮੁਕਤੀ, ਮਨਰੇਗਾ ਤਹਿਤ ਪ੍ਰਤੀ ਸਾਲ 200 ਦਿਨ ਰੁਜਗਾਰ ਅਤੇ ਦਿਹਾੜੀ 700 ਰੁਪਏ, ਕਿਸਾਨ ਮਜ਼ਦੂਰ ਲਈ ਪੈਨਸ਼ਨ, ਫਸਲੀ ਬੀਮਾ ਯੋਜਨਾ, ਸੰਵਿਧਾਨ ਦੀ 5ਵੀਂ ਸੂਚੀ ਲਾਗੂ ਕਰਵਾਉਣ ਦੀ ਆਦਿਵਾਸੀਆਂ ਦੀ ਚਰੋਕਲੀ ਮੰਗ ਸਮੇਤ 10 ਅਹਿਮ ਮੰਗਾਂ ਦੇ ਹੱਲ ਕਰਨ ਦਾ ਹੋਵੇਗਾ। Farmers Protest
ਇਸ ਮੌਕੇ ਜ਼ਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਸੁਖਦੇਵ ਸਿੰਘ ਚਾਟੀਵਿੰਡ, ਕੰਧਾਰ ਸਿੰਘ ਭੋਇਵਾਲ, ਅਮਨਿੰਦਰ ਸਿੰਘ ਮਾਲੋਵਾਲ, ਚਰਨ ਸਿੰਘ ਕਲੇਰ ਘੁੰਮਾਣ, ਅਮਰੀਕ ਸਿੰਘ ਜਮਾਲਪੁਰ, ਰਣਜੀਤ ਸਿੰਘ ਚਾਟੀਵਿੰਡ, ਸੁਖਦੇਵ ਸਿੰਘ ਕਾਜ਼ੀਕੋਟ, ਗੁਰਬਾਜ਼ ਸਿੰਘ ਭੁੱਲਰ, ਮੁਖਤਾਰ ਸਿੰਘ ਭਗਵਾਂ ਤੋਂ ਇਲਾਵਾ ਹਜ਼ਾਰਾਂ ਕਿਸਾਨ ਮਜ਼ਦੂਰ ਤੇ ਔਰਤਾਂ ਕਾਫਲੇ ਦੇ ਰੂਪ ਵਿਚ ਸ਼ਮੂਲੀਅਤ ਕੀਤੀ ।
ਕਿਸਾਨ ਅੰਦੋਲਨ ਦੇ 100 ਦਿਨ ਪੂਰੇ, ਸੰਭੂ ਤੇ ਖਨੌਰੀ ਬਾਰਡਰ ’ਤੇ ਹੋਇਆ ਵੱਡਾ ਇਕੱਠ
4 ਜੂਨ ਨੂੰ ਕਿਸੇ ਦੀ ਸਰਕਾਰ ਆਵੇ, ਕਿਸਾਨਾਂ ਦੀਆਂ ਮੰਗਾਂ ਸਬੰਧੀ ਸੰਘਰਸ ਰਹੇਗਾ ਜਾਰੀ: ਕਿਸਾਨ ਆਗੂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਭੂ ਅਤੇ ਖਨੌਰੀ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ’ਤੇ ਅੱਜ ਕਿਸਾਨਾਂ ਵੱਲੋਂ ਵੱਡੇ ਇਕੱਠ ਕੀਤੇ ਗਏ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ ਗਈ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ 4 ਜੂਨ ਨੂੰ ਭਾਵੇਂ ਕਿਸੇ ਦੀ ਵੀ ਸਰਕਾਰ ਆ ਜਾਵੇ, ਕਿਸਾਨ ਅੰਦੋਲਨ 12 ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ ਅਤੇ 4 ਜੂਨ ਤੋਂ ਬਾਅਦ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। Kisan Andolan
ਇਹ ਵੀ ਪੜ੍ਹੋ: ਵੋਟਰਾਂ ਦੀ ਸੁਰੱਖਿਆ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ
ਇਸ ਮੌਕੇ ਕਿਸਾਨ ਮਜ਼ਦੂਰਾਂ ਦੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ, ਜਸਵਿੰਦਰ ਲੋਂਗੋਵਾਲ, ਮਨਜੀਤ ਘੁਮਾਣਾ, ਦਿਲਬਾਗ ਗਿੱਲ, ਤੇਜਵੀਰ ਪੰਜੋਖਰਾ ਆਦਿ ਨੇ ਕਿਹਾ ਕਿ ਪੀਐਮ ਮੋਦੀ ਦੀ ਪੰਜਾਬ ਫੇਰੀ ਦੌਰਾਨ ਕਿਸਾਨ ਸ਼ਾਂਤਮਈ ਢੰਗ ਨਾਲ ਕਿਸਾਨੀ ਮੁੱਦਿਆਂ ’ਤੇ ਪ੍ਰਧਾਨ ਮੰਤਰੀ ਨੂੰ ਸਵਾਲ ਪੁੱਛਣ ਲਈ ਵੱਡੇ ਗਰੁੱਪਾਂ ਵਿੱਚ ਪੁੱਜਣਗੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਵਾਲ ਪੁੱਛਣ ਦੀ ਇਜਾਜ਼ਤ ਨਾ ਦਿੱਤੀ ਗਈ ਤਾਂ ਉਹ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਗੇ। Kisan Andolan
28 ਮਈ ਨੂੰ ਭਾਜਪਾ ਦੇ ਸੀਨੀਅਰ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ (Kisan Andolan)
ਆਗੂਆਂ ਨੇ ਕਿਹਾ ਕਿ 28 ਮਈ ਨੂੰ ਭਾਜਪਾ ਦੇ ਸੀਨੀਅਰ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਕਿਸਾਨੀ ਮੁੱਦਿਆਂ ’ਤੇ ਸਵਾਲ ਪੁੱਛੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ 2 ਜੂਨ ਨੂੰ ਕਿਸਾਨ ਵੱਡੇ-ਵੱਡੇ ਗਰੁੱਪਾਂ ਵਿੱਚ ਸਾਰੇ ਬਾਰਡਰਾਂ ’ਤੇ ਪਹੁੰਚ ਕੇ ਮੋਰਚਾ ਮਜ਼ਬੂਤ ਕਰਨਗੇ। ਇਸ ਦੌਰਾਨ ਅੱਜ ਹਰ ਮੋਰਚੇ ’ਤੇ ਅੰਦੋਲਨ ਦੌਰਾਨ ਜ਼ਖਮੀ ਹੋਏ ਕਿਸਾਨਾਂ ਅਤੇ ਸ਼ਹੀਦ ਸ਼ੁਭਕਰਨ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਗੂਆਂ ਵਿੱਚ ਸਤਨਾਮ ਪੰਨੂ, ਸੁਖਵਿੰਦਰ ਸਵਰਾਵਾਂ, ਗੁਰਧਿਆਨ ਸਿਓਣਾ, ਬਲਵੰਤ ਬਹਿਰਾਮਕੇ, ਅਮਰਜੀਤ ਮੌੜ੍ਹੀ, ਜੈ ਸਿੰਘ ਜਲਵੇੜਾ, ਹਰਪ੍ਰੀਤ ਬਹਿਰਾਮਕੇ, ਬਲਕਾਰ ਬੈਂਸ, ਸੁਖਜੀਤ ਹਰਦੋਝੰਡੇ, ਅਸ਼ੋਕ ਬੁਲਾਰਾ ਆਦਿ ਹਾਜ਼ਰ ਸਨ।
(ਸੁਖਜੀਤ ਮਾਨ) ਬਠਿੰਡਾ। ਹਾੜੀ ਦੀ ਵਾਢੀ ਮੌਕੇ ਕਿਸਾਨ ਖੇਤਾਂ ਦੇ ਕੰਮ ‘ਚ ਰੁੱਝੇ ਹੋਣ ਕਾਰਨ ਔਰਤਾਂ ਨੇ ਮੋਰਚੇ ‘ਚ ਭਾਰੀ ਸਮੂਲੀਅਤ ਸ਼ੁਰੂ ਕਰ ਦਿੱਤੀ ਹੈ । 4 ਅਪ੍ਰੈਲ ਤੋਂ ਬਠਿੰਡਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਲ ਰਹੇ ਮੋਰਚੇ ਵਿੱਚ ਅੱਜ ਦੀ ਸਟੇਜ ਦੀ ਕਾਰਵਾਈ ਵੀ ਔਰਤਾਂ ਵੱਲੋਂ ਚਲਾਈ ਗਈ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਕਰਮਜੀਤ ਕੌਰ ਲਹਿਰਾਖਾਨਾ ਅਤੇ ਮਾਲਣ ਕੌਰ ਕੋਠਾ ਗੁਰੂ ਨੇ ਕਿਹਾ ਕਿ ਕਿਸਾਨ ਹਾੜੀ ਦੀ ਵਾਢੀ ਅਤੇ ਤੂੜੀ ਤੰਦ ਸਾਂਭਣ ਲੱਗੇ ਹੋਏ ਇਸ ਕਰਕੇ ਮੋਰਚੇ ਵਿੱਚ ਔਰਤਾਂ ਦੀ ਸ਼ਮੂਲੀਅਤ ਹੋਰ ਵੀ ਵਧਾਈ ਜਾਵੇਗੀ। Kisan Morcha
ਮਹਿਲਾ ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚੇ ਦੀਆਂ ਮੰਗਾਂ ਗੈਸ ਪਾਈਪ ਲਾਈਨ, ਗੜੇ ਮਾਰੀ ਤੇ ਚੱਕਰਵਾਤੀ ਤੂਫਾਨ ਕਾਰਨ ਹੋਏ ਨੁਕਸਾਨ ਅਤੇ ਭਿਆਨਕ ਬਿਮਾਰੀ ਕਾਰਨ ਨੁਕਸਾਨੇ ਪਸ਼ੂਆਂ ਦੇ ਮੁਆਵਜੇ ਸਬੰਧੀ, ਟੇਲਾਂ ’ਤੇ ਪਾਣੀ ਦੀ ਸਮੱਸਿਆ, ਭਾਰਤ ਮਾਲਾ ਸੜਕ ਦਾ ਪੂਰਾ ਮੁਆਵਜ਼ਾ ਆਦਿ ਮੰਗਾਂ ਦੇ ਹੱਲ ਸਬੰਧੀ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦਾ ਦਮ ਪਰਖਿਆ ਜਾ ਰਿਹਾ ਹੈ ।
25 ਅਪ੍ਰੈਲ ਨੂੰ ਮੋਰਚੇ ਵਿੱਚ ਵੱਡਾ ਇਕੱਠ ਕੀਤਾ ਜਾਵੇਗਾ
ਉਹਨਾਂ ਕਿਹਾ ਕਿ ਪ੍ਰਸਾਸ਼ਨ ਨੂੰ ਲੱਗਦਾ ਹੈ ਕਿ ਅੱਕ ਥੱਕ ਕੇ ਕਿਸਾਨ ਨਮੋਸ਼ ਹੋ ਕੇ ਘਰ ਨੂੰ ਵਾਪਸ ਚਲੇ ਜਾਣਗੇ ਪਰ ਹੁਣ ਮੋਰਚੇ ਦੀ ਜਿੱਤ ਤੱਕ ਔਰਤਾਂ ਵੱਲੋਂ ਲਗਾਤਾਰ ਯੋਗਦਾਨ ਪਾਇਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ 25 ਅਪ੍ਰੈਲ ਨੂੰ ਮੋਰਚੇ ਵਿੱਚ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਦਿਨ ਰਾਤ ਦਾ ਮੋਰਚਾ ਲਗਾਤਾਰ ਜਾਰੀ ਰਹੇਗਾ।
ਉਹਨਾਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਮੋਗਾ ਜ਼ਿਲ੍ਹੇ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਲਾਠੀ ਚਾਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਦੀ ਸਖਤ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਮਾਹੌਲ ਵਿਗਾੜਨ ਵਾਲੇ ਭਾਜਪਾ ਆਗੂਆਂ ਜਾਂ ਜਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾ ਕੀਤਾ ਜਾਵੇ। ਬਠਿੰਡਾ ਜ਼ਿਲ੍ਹੇ ਵਿੱਚ ਵੀ ਭਾਜਪਾ ਆਗੂਆਂ ਦੇ ਵਿਰੋਧ ਦੌਰਾਨ ਕੱਲ ਮੌੜ ਮੰਡੀ ਤੇ ਇਸ ਤੋਂ ਪਹਿਲਾਂ ਵੀ ਪੁਲਿਸ ਪ੍ਰਸ਼ਾਸਨ ਨਾਲ ਤਣਾਅ ਵਾਲਾ ਮਾਹੌਲ ਬਣ ਰਿਹਾ ਹੈ ਇਸ ਨੂੰ ਦੇਖਦਿਆਂ ਐਸ ਐਸ ਪੀ ਬਠਿੰਡਾ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਜਿਲ੍ਹੇ ਦੇ ਐਸਪੀਜ਼ ਅਤੇ ਡੀਐਸਪੀਜ਼ ਸ਼ਾਮਲ ਸਨ ।
ਇਹ ਵੀ ਪੜ੍ਹੋ: ਸੈਲਫੀ ਲੈਣ ਦੇ ਚੱਕਰ ’ਚ ਨੌਜਵਾਨ ਦੀ ਗਈ ਜਾਨ
ਕਿਸਾਨਾਂ ਦੀ ਤਰਫੋਂ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਟੀਮ ਅਤੇ ਗੁਰਦੀਪ ਸਿੰਘ ਰਾਮਪੁਰਾ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਆਗੂ ਸ਼ਾਮਲ ਸਨ। ਮੀਟਿੰਗ ਦੌਰਾਨ ਐਸਐਸਪੀ ਨੇ ਵਿਸ਼ਵਾਸ਼ ਦਵਾਇਆ ਕਿ ਅੱਗੇ ਤੋਂ ਅਜਿਹਾ ਤਣਾਅ ਵਾਲਾ ਮਾਹੌਲ ਨਹੀਂ ਬਣਨ ਦਿੱਤਾ ਜਾਵੇਗਾ ਜਿਸ ਦੀ ਪੁਲਿਸ ਅਧਿਕਾਰੀਆਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਕਿ ਕਿਸਾਨਾਂ ਨਾਲ ਕਿਸੇ ਤਰ੍ਹਾਂ ਦਾ ਟਕਰਾਅ ਨਾ ਬਣੇ। Kisan Morcha
ਧਰਨੇ ਦੌਰਾਨ ਸਟੇਜ ਦੀ ਕਾਰਵਾਈ ਪਰਮਜੀਤ ਕੌਰ ਪਿੱਥੋ ਨੇ ਚਲਾਈ। ਅੱਜ ਦੇ ਇਕੱਠ ਨੂੰ ਹਰਪ੍ਰੀਤ ਕੌਰ ਜੇਠੂਕੇ, ਸੁਖਜੀਤ ਕੌਰ ਚੱਕ ਫਤਿਹ ਸਿੰਘ ਵਾਲਾ, ਪਾਲ ਕੌਰ ਘੁੰਮਣ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਬੱਗੀ, ਬਸੰਤ ਸਿੰਘ ਕੋਠਾ ਗੁਰੂ, ਜਸਵੀਰ ਸਿੰਘ ਬੁਰਜ ਸੇਮਾ,ਨਛੱਤਰ ਸਿੰਘ ਢੱਡੇ, ਜਗਦੇਵ ਸਿੰਘ ਜੋਗੇਵਾਲਾ, ਸੁਖਦੇਵ ਸਿੰਘ ਰਾਮਪੁਰਾ, ਗੁਰਪਾਲ ਸਿੰਘ ਦਿਓਣ, ਕੁਲਵੰਤ ਸ਼ਰਮਾ ਰਾਏ ਕੇ ਕਲਾਂ, ਅਜੈ ਪਾਲ ਸਿੰਘ ਘੁੱਦਾ ਹਰਪ੍ਰੀਤ ਸਿੰਘ ਚੱਠੇਵਾਲਾ, ਰਾਜਵਿੰਦਰ ਸਿੰਘ ਰਾਮ ਨਗਰ ਅਤੇ ਹੋਰ ਬਲਾਕ ਦੇ ਆਗੂ ਵੀ ਸਨ। ਗਾਇਕ ਹਰਬੰਸ ਸਿੰਘ ਘਣੀਆ ਨੇ ਲੋਕ ਪੱਖੀ ਗੀਤ ਪੇਸ਼ ਕੀਤੇ।
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਦੇਸ਼ ਦੇ ਲੋਕਾਂ ਨੂੰ ਅਪੀਲ | Kisan Morcha
ਸ਼ੁਭ ਕਰਨ ਦੇ ਗੋਲੀ ਮਾਰਨ ਵਾਲਿਆਂ ਖਿਲਾਫ ਕਤਲ ਦਾ ਪਰਚਾ ਹੋਵੇ ਦਰਜ
ਕਿਹਾ, ਪੰਜਾਬ ਸਰਕਾਰ ਮ੍ਰਿਤਕ ਕਿਸਾਨ ਨੂੰ ਸ਼ਹੀਦ ਦਾ ਦਰਜਾ ਦੇਵੇ ਅਤੇ ਸ਼ਹੀਦਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਇਸ ਕਿਸਾਨ ਨੂੰ ਮਿਲਣ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਸਮੇਤ ਕਿਸਾਨਾਂ ਤੇ ਹਰਿਆਣਾ ਪੁਲਿਸ ਵੱਲੋਂ ਢਾਹੇ ਜਬਰ ਖਿਲਾਫ ਆਪਣੇ ਘਰਾਂ ਦੁਕਾਨਾਂ ਆਦਿ ਤੇ ਕਾਲੇ ਝੰਡੇ ਲਗਾ ਕੇ ਰੋਸ਼ ਪ੍ਰਗਟ ਕਰਨ। ਇਸ ਦੇ ਨਾਲ ਹੀ ਜਿਹੜੇ ਲੋਕਾਂ ਕੋਲ ਆਪਣੇ ਵਹੀਕਲ ਹਨ ਉਹਨਾਂ ਤੇ ਵੀ ਕਾਲੇ ਝੰਡੇ ਲਗਾ ਕੇ ਕਿਸਾਨਾਂ ਨਾਲ ਹੋਏ ਇਸ ਬਰਬਰ ਖੂਨੀ ਕਾਰੇ ਵਿਰੁੱਧ ਆਪਣਾ ਰੋਸ਼ ਪ੍ਰਗਟਾਉਣ। ‌(Kisan Morcha)
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਉਨਾਂ ਨੂੰ ਦੇਸ਼ ਭਰ ਤੋਂ ਸੰਦੇਸ਼ ਮਿਲ ਰਹੇ ਹਨ ਕਿ ਖਨੌਰੀ ਬਾਰਡਰ ਤੇ ਜੋਂ ਨੌਜਵਾਨ ਕਿਸਾਨ ਸ਼ੁਭਕਰਨ ਦਾ ਪੁਲਿਸ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ ਉਸਦਾ ਉਸਦਾ ਭਾਰੀ ਦੁੱਖ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਕਿਸਾਨ ਦੀ ਮੌਤ ਦੇ ਜਿੰਮੇਵਾਰ ਪੁਲਿਸ ਮੁਲਾਜ਼ਮਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰੇ।
ਪੰਜਾਬ ਸਰਕਾਰ ਹਰਿਆਣਾ ਪੁਲਿਸ ਵੱਲੋਂ ਚੁੱਕੇ ਗਏ ਕਿਸਾਨਾਂ ਦੀ ਜਲਦ ਕਰੇ ਭਾਲ
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਖਨੌਰੀ ਬਾਰਡਰ ਤੇ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੀ ਹੱਦ ਵਿੱਚ ਆ ਕੇ 25-30 ਟਰੈਕਟਰਾਂ ਨੂੰ ਭੰਨਿਆ ਗਿਆ ਅਤੇ ਇਸ ਦੇ ਨਾਲ ਹੀ ਉਹਨਾਂ ਦੇ ਪੰਜ ਕਿਸਾਨਾਂ ਨੂੰ ਹਰਿਆਣਾ ਦੀ ਪੁਲਿਸ ਵੱਲੋਂ ਚੁੱਕਿਆ ਗਿਆ ਹੈ ਅਜੇ ਉਹਨਾਂ ਦਾ ਕੋਈ ਪਤਾ ਨਹੀਂ ਲੱਗ ਰਿਹਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਸੰਗਿਆਨ ਲਵੇ ਅਤੇ ਇਨਾਂ ਕਿਸਾਨਾਂ ਬਾਰੇ ਜਾਣਕਾਰੀ ਹਾਸਿਲ ਕਰਕੇ ਤੁਰੰਤ ਰਿਹਾਅ ਕਰਾਵੇ।
ਇਸ ਮੌਕੇ ਕਿਸਾਨ ਆਗੂ ਸੁਰਜੀਤ ਫੂਲ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਸਿੱਧੀ ਗੋਲੀ ਨਾਲ ਨੌਜਵਾਨ ਕਿਸਾਨ ਨੂੰ ਸ਼ਹੀਦ ਕੀਤਾ ਗਿਆ ਹੈ ਉਨਾ ਕਿਹਾ ਕਿ ਇਹ ਗੋਲੀਆਂ ਉਸ ਸਮੇਂ ਚਲਾਈਆਂ ਜਾਂਦੀਆਂ ਹਨ ਜਦੋਂ ਦੋਹਾਂ ਧਿਰਾਂ ਕੋਲ ਹਥਿਆਰ ਹੋਣ ਜਦ ਕਿ ਕਿਸਾਨ ਬਿਲਕੁਲ ਨਿਹੱਥੇ ਸਨ ਅਤੇ ਹਰਿਆਣਾ ਪੁਲਿਸ ਵੱਲੋਂ ਸਿੱਧੀ ਗੋਲੀ ਚਲਾਉਣ ਕਰਕੇ ਅਜਿਹੇ ਲੋਕਾਂ ਦੀ ਸ਼ਨਾਖਤ ਕਰਕੇ ਪੰਜਾਬ ਸਰਕਾਰ 302 ਦਾ ਪਰਚਾ ਦਰਜ ਕਰੇ।
Also Read : Punjab Vidhan Sabha budget | ਪੰਜਾਬ ਵਿਧਾਨ ਸਭਾ ਬਜ਼ਟ ਇਜਲਾਸ ਸਬੰਧੀ ਆਈ ਵੱਡੀ ਜਾਣਕਾਰੀ
ਉਨਾਂ ਕਥਿਤ ਦੋਸ਼ ਲਾਇਆ ਕਿ ਪਿਛਲੇ ਦਿਨੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੱਖ ਵਖ ਫੋਰਸ ਨਾਲ ਮੀਟਿੰਗ ਕਰਕੇ ਇਹ ਆਦੇਸ਼ ਦਿੱਤੇ ਗਏ ਕਿ ਕਿਸਾਨਾਂ ਨੂੰ ਅੱਗੇ ਵਧਣ ਨਹੀਂ ਦੇਣਾ ਚਾਹੇ ਇਸ ਲਈ ਗੋਲੀਆਂ ਹੀ ਕਿਉਂ ਨਾ ਚਲਾਉਣੀਆਂ ਪੈਣ। ਉਨਾ ਕਿਹਾ ਕਿ ਇਸ ਕਾਰਨ ਹੀ ਹਰਿਆਣਾ ਫੋਰਸ ਵੱਲੋਂ ਇਹ ਕਤਲ ਕੀਤਾ ਗਿਆ ਹੈ। ‌ ਕਿਸਾਨ ਆਗੂ ਫੂਲ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਅਪੀਲ ਵੀ ਕੀਤੀ ਕਿ ਉਹ ਇਸ ਮੋਰਚੇ ਦੇ ਸਮਾਨੰਤਰ ਕੋਈ ਪ੍ਰੋਗਰਾਮ ਨਾ ਦੇਣ ਅਤੇ ਸਗੋਂ ਇਸ ਮੋਰਚੇ ਦੇ ਹੱਕ ਵਿੱਚ ਆਪਣਾ ਫੈਸਲਾ ਲੈਣ।
ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਤਿਆਰੀਆਂ ਦਾ ਡੀਸੀ ਤੇ ਐਸਪੀ ਨੇ ਲਿਆ ਜਾਇਜ਼ਾ
ਹਰਿਆਣਾ ’ਚ ਸਾਂਤੀ ਭੰਗ ਨਹੀਂ ਹੋਣ ਦੇਵਾਂਗੇ : ਡੀਜੀਪੀ ਕਪੂਰ
(ਬਲਕਾਰ ਸਿੰਘ) ਖਨੌਰੀ। ਸੰਯੁਕਤ ਕਿਸਾਨ ਮੋਰਚੇ ਗੈਰ-ਰਾਜਨੀਤਿਕ ਅਤੇ ਕਈ ਹੋਰ ਜਥੇਬੰਦੀਆਂ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਸਬੰਧੀ 13 ਫਰਵਰੀ ਦੇ ਦਿੱਲੀ ਕੂਚ ਕਰਨ ਦੇ ਦਿੱਤੇ ਗਏ ਸੱਦੇ ’ਤੇ ਜਿਥੇ ਕਿਸਾਨ ਆਗੂਆਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰਕੇ ਤਿਆਰੀਆਂ ਅਰੰਭੀਆਂ ਹੋਈਆਂ ਹਨ, ਉੱਥੇ ਹੀ ਹਰਿਆਣਾ ਪ੍ਰਸ਼ਾਸਨ ਵੱਲੋਂ ਵੀ ਕਰੀਬ ਤਿੰਨ ਸਾਲ ਪਹਿਲਾਂ ਵਾਂਗ ਹੀ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਆਪਣੇ ਪ੍ਰਬੰਧ ਪੁਖਤਾ ਕਰਨ ਵਿੱਚ ਰੁਝਿਆ ਹੋਇਆ ਹੈ। Kisan Morcha
ਹਰਿਆਣਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਬੈਰੀਕੇਡ ਅਤੇ ਪੱਥਰ ਲਾ ਦਿੱਤੇ (Kisan Morcha)
ਇਸ ਵਾਰ ਵੀ ਗੈਰ ਰਾਜਨੀਤਿਕ ਤੋਂ ਸੰਯੁਕਤ ਸਮਾਜ ਮੋਰਚਾ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦੇ ਸੱਦੇ ’ਤੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਸ਼ਰਤਾਂ ਮਨਾਉਣ ਲਈ ਦੁਬਾਰਾ ਕੂਚ ਕਰਨਾ ਹੈ ਜਿਸ ਤੋਂ ਰੋਕਣ ਲਈ ਹਰਿਆਣਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਬੈਰੀਕੇਡ ਅਤੇ ਪੱਥਰ ਲਾ ਦਿੱਤੇ ਹਨ। ਕਿਸਾਨਾਂ ਨੂੰ ਦਿੱਲੀ ਕੂਚ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਜੀਂਦ ਅਤੇ ਐਸਪੀ ਭਾਰੀ ਪੁਲਿਸ ਫੋਰਸ ਨਾਲ ਹਰਿਆਣਾ ਬਾਰਡਰ ’ਤੇ ਪਹੁੰਚੇ ਦੂਜੇ ਪਾਸੇ ਹਰਿਆਣਾ ਦੇ ਡੀਜੀਪੀ ਕਪੂਰ ਨੇ ਕਿਹਾ ਕਿ ਸਾਨੂੰ ਸਰਕਾਰ ਵੱਲੋਂ ਪੈਰਾਮਿਲਟਰੀ ਫੋਰਸ ਮਿਲ ਚੁੱਕੀ ਹੈ ਹਰਿਆਣਾ ਦੀ ਅਮਨ ਸ਼ਾਂਤੀ ਕਾਨੂੰਨ ਭੰਗ ਨਹੀਂ ਹੋਣ ਦੇਵਾਂਗੇ। Kisan Morcha
ਇਹ ਵੀ ਪੜ੍ਹੋ: ਸਲੋਵੈਨੀਆ ਤੋਂ ਪੁੱਜੇ ਪ੍ਰੋਫ਼ੈਸਰ ਨੇ ਪੰਜਾਬੀ ਯੂਨੀਵਰਸਿਟੀ ’ਚ ਦਿੱਤਾ ਭਾਸ਼ਣ
ਇਸ ਸਬੰਧੀ ਅੱਜ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਲਖਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡੇ ਕਾਫਲੇ ਦੇ ਨਾਲ ਇਸ ਵਾਰ ਦਿੱਲੀ ਕੂਚ ਕਰਾਂਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰਿਆਣਾ ਪ੍ਰਸ਼ਾਸਨ ਵੱਲੋਂ ਲਾਈ ਗਈਆਂ ਬੈਰੀਕੇਡ ਰੋਕਾਂ ਕਿਸਾਨਾਂ ਅੱਗੇ ਕੁਝ ਨਹੀਂ ਹਨ। ਦਿੱਲੀ ਮੁੱਖ ਮਾਰਗ ’ਤੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਖਨੌਰੀ ਨੇੜੇ ਸਥਿਤ ਪੰਜਾਬ ਹਰਿਆਣਾ ਬਾਰਡਰ ’ਤੇ ਬੈਰੀਕੇਡ ਅਤੇ ਸੀਮਿੰਟ ਦੀਆਂ ਵੱਡੀਆਂ ਵੱਡੀਆਂ ਸਲੈਬਾਂ ਲਿਆ ਕੇ ਧਰ ਦਿੱਤੀਆਂ ਗਈਆਂ ਹਨ, ਜਿਸ ਨਾਲ ਪੰਜਾਬ ਹਰਿਆਣਾ ਨੂੰ ਆਪਸ ਵਿਚ ਜੋੜਨ ਵਾਲੇ ਇਸ ਬਾਰਡਰ ਤੇ ਨਵੰਬਰ 2020 ਵਿਚ ਹੋਏ ਘਟਨਾਕ੍ਰਮ ਦੀਆਂ ਯਾਦਾਂ ਇਕ ਵਾਰ ਫਿਰ ਤਾਜਾ ਹੋ ਗਈਆਂ ਹਨ।
ਅੰਦੋਲਨ ਨੂੰ ਖਤਮ ਕਰਨ ਸਬੰਧੀ ਕੱਲ੍ਹ ਹੋਵੇਗਾ ਫੈਸਲਾ
(ਸੱਚ ਕਹੂੰ ਨਿਊਜ਼), ਨਵੀਂ ਦਿੱਲੀ। ਕਿਸਾਨ ਸਾਂਝੇ ਮੋਰਚੇ ਦੀ ਅੱਜ ਦੀ ਮੀਟਿੰਗ ਖਤਮ ਹੋ ਗਈ ਹੈ।  ਇਸ ਮੌਕੇ ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ ਦੇ ਭਵਿੱਖ ਨੂੰ ਲੈ ਕੇ ਦਿੱਲੀ ਦੇ ਸਿੰਘੂ ਬਾਰਡਰ ‘ਤੇ ਚਰਚਾ ਕੀਤੀ। ਇਹ ਮੀਟਿੰਗ ਤਿੰਨ ਘੰਟੇ ਤੋਂ ਵੱਧ ਚੱਲੀ। ਆਗੂਆਂ ਅਨੁਸਾਰ ਇਸ ਗੱਲ ’ਤੇ ਸਹਿਮਤੀ ਬਣੀ ਹੈ ਕਿ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਸਾਰੇ ਕੇਸ ਵਾਪਸ ਲਏ ਜਾਣਗੇ। ਐਮਐਸਪੀ ਬਾਰੇ ਕਮੇਟੀ ਵਿੱਚ ਮੋਰਚਾ ਦੇ ਮੈਂਬਰ ਹੋਣਗੇ। ਪੰਜਾਬ ਮਾਡਲ ‘ਤੇ ਮੁਆਵਜ਼ੇ ਦੀ ਮੰਗ ਵੀ ਕੀਤੀ ਗਈ ਹੈ। ਅੰਦੋਲਨ ਅੱਗੇ ਵਧੇਗਾ ਜਾਂ ਨਹੀਂ ਇਸ ਬਾਰੇ ਫੈਸਲਾ ਬੁੱਧਵਾਰ ਨੂੰ ਕੀਤਾ ਜਾਵੇਗਾ।
ਕਿਸਾਨਾਂ ਦੀ ਇਸ ਮੀਟਿੰਗ ਵਿੱਚ ਦੇਸ਼ ਭਰ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਇਨਾਂ ਵਿੱਚੋਂ ਕੁਝ ਆਗੂ ਅੰਦੋਲਨ ਵਾਪਸ ਲੈਣ ਲਈ ਤਿਆਰ ਹਨ। ਹਾਲਾਂਕਿ, ਇੱਕ ਆਗੂ ਸਰਕਾਰ ਵੱਲੋਂ ਗੱਲਬਾਤ ਸ਼ੁਰੂ ਨਾ ਕਰਨ ਤੋਂ ਨਾਰਾਜ਼ ਹੈ। ਉਸ ਦਾ ਕਹਿਣਾ ਹੈ ਕਿ ਸਰਕਾਰ ਨੇ ਅਜੇ ਤੱਕ ਮੋਰਚੇ ਵੱਲੋਂ ਬਣਾਈ ਕਮੇਟੀ ਨਾਲ ਕੋਈ ਸੰਪਰਕ ਨਹੀਂ ਕੀਤਾ। ਜਗਜੀਤ ਸਿੰਘ ਡੱਲੇਵਾਲ,  ਪ੍ਰੋ. ਦਰਸ਼ਨ ਪਾਲ, ਜੰਗਵੀਰ ਚੌਹਾਨ, ਬਲਦੇਵ ਸਿੰਘ ਸਰਸਾ ਅਤੇ ਕੁਲਵੰਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਿਸਾਨ ਮੋਰਚੇ ਲਈ ਟਿੱਕਰੀ ਬਾਰਡਰ ਤੇ ਸੰਘਰਸ਼ ਕਰ ਚੁੱਕੀ ਮਹਿਲਾ ਰਾਜ ਕੌਰ ਦੀ ਮੌਤ
ਕਿਸਾਨ ਮੋਰਚੇ ਲਈ ਟਿੱਕਰੀ ਬਾਰਡਰ ਤੇ ਸੰਘਰਸ਼ ਕਰ ਚੁੱਕੀ ਮਹਿਲਾ ਰਾਜ ਕੌਰ ਦੀ ਮੌਤ
ਦਿੜ੍ਹਬਾ ਮੰਡੀ, (ਰਾਮਪਾਲ ਸ਼ਾਦੀਹਰੀ (ਸੱਚ ਕਹੂੰ)) ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਬਾਰਡਰ ’ਤੇ ਮਹਿਲਾ ਦਿਵਸ ਮਨਾਉਣ ਦੇ ਮੰਤਵ ਨਾਲ ਪਹੁੰਚੀ ਪਿੰਡ ਖੇਤਲੇ ਦੀ ਮਾਤਾ ਰਾਜ ਕੌਰ ਦੀ ਬੁਖਾਰ ਹੋਣ ਨਾਲ ਮੌਤ ਹੋਣ ਦਾ ਸਮਾਚਾਰ ਹੈ ਮਿਲੀ ਜਾਣਕਾਰੀ ਅਨੁਸਾਰ 7 ਮਾਰਚ ਨੂੰ ਪਿੰਡ ਖੇਤਲੇ ਦੀਆਂ ਬੀਬੀਆਂ ਦੇ ਨਾਲ ਰਾਜ ਕੌਰ (60) ਪਤਨੀ ਬਾਬਰ ਸਿੰਘ ਟਿਕਰੀ ਬਾਰਡਰ ’ਤੇ ਗਈ ਸੀ ਮਹਿਲਾ ਦਿਵਸ ਮਨਾਉਣ ਤੋਂ ਬਾਅਦ ਉਸਦੇ ਨਾਲ ਦੀਆਂ ਬੀਬੀਆਂ ਵਾਪਸ ਪਿੰਡ ਆ ਗਈਆਂ ਪ੍ਰੰਤੂ ਰਾਜ ਕੌਰ ਸੇਵਾ ਕਰਨ ਲਈ ਉਥੇ ਰੁਕ ਗਈ ਕਈ ਦਿਨਾਂ ਬਾਅਦ ਉਸ ਨੂੰ ਉਥੇ ਬੁਖਾਰ ਹੋ ਗਿਆ ਉੱਥੋਂ ਵਾਪਸ ਪਿੰਡ ਖੇਤਲੇ ਆ ਕੇ ਉਸ ਨੇ ਦਿੜ੍ਹਬੇ ਤੋਂ ਦਵਾਈ ਲਈ, ਜਦੋਂ ਠੀਕ ਨਾ ਹੋਈ ਤਾਂ ਉਸਦੇ ਪਰਿਵਾਰਕ ਮੈਂਬਰਾਂ ਨੇ ਸਿਬੀਆ ਹਸਪਤਾਲ ਸੰਗਰੂਰ ਵਿੱਚ ਦਾਖਲ ਕਰਵਾਇਆ
ਜਦੋਂ ਉਸ ਦੀ ਸਿਹਤ ਵਿੱਚ ਕੁਝ ਸੁਧਾਰ ਨਾ ਹੋਇਆ ਤਾਂ ਡਾਕਟਰ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ, ਚੰਡੀਗੜ੍ਹ ਹਸਪਤਾਲ ਵਿਚ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸਰਕਾਰ ਤੋਂ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.