akali leaders - Sach Kahoon Punjabi
ਕੈਪਟਨ ਸਰਕਾਰ ਨੂੰ ਦਿੱਲੀ ਸਰਕਾਰ ਤੋਂ ਵੀ ਸਿੱਖਿਆ ਲੈਣੀ ਚਾਹੀਦੀ ਹੈ : ਨਵਜੋਤ ਕੌਰ ਸਿੱਧੂ
ਅੰਮ੍ਰਿਤਸਰ। ਨਵਜੋਤ ਕੌਰ ਸਿੱਧੂ (navjot Sidhu) ਅੱਜ ਸਲਮ ਇਲਾਕੇ ‘ਚ ਅੱਜ ਗਰੀਬ ਬੱਚਿਆਂ ਨੂੰ ਬੂਟ ਅਤੇ ਗਰਮ ਕੱਪੜੇ ਵੰਡਣ ਪਹੁੰਚੇ ਸਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਲ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅਕਾਲੀ ਨੇਤਾ ਵੱਲੋਂ ਜੇਲ ਮੰਤਰੀ ਸੁਖਜਿੰਦਰ ਰੰਧਾਵਾ ‘ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸ਼ਹਿ ਦੇਣ ਦੇ ਇਲਜ਼ਾਮ ਨੂੰ ਬੇਬੁਨਿਆਦ ਦੱਸਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਸਿੱਧੂ ਨੇ ਕਿਹਾ ਕਿ ਇਲਜ਼ਾਮ ਲਗਾਉਣ ਵਾਲਿਆਂ ਦੇ ਦਸ ਸਾਲਾਂ ਦੇ ਰਾਜ ‘ਚ ਹੀ ਇਹ ਗੈਂਗਸਟਰ ਪੈਦਾ ਹੋਏ ਹਨ ਤੇ ਹੁਣ ਇੰਨ੍ਹਾਂ ਨੂੰ ਹੀ ਧਮਕੀਆਂ ਦੇ ਰਹੇ ਹਨ।
ਕਾਨੂੰਨ ਦੀ ਵਿਵਸਥਾ ਪੰਜਾਬ ‘ਚ ਉਨ੍ਹਾਂ ਨੇ ਖੁਦ ਹੀ ਖਰਾਬ ਕੀਤੀ ਹੈ। ਇਸ ਦੇ ਨਾਲ ਹੀ ਮੈਡਮ ਨਵਜੋਤ ਕੌਰ ਸਿੱਧੂ ਨੇ ਬਿਜਲੀ ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਕੈਪਟਨ ਸਰਕਾਰ ਨੂੰ ਇਸ ਮਾਮਲੇ ‘ਚ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਕਿ ਉਹ ਕਿਸ ਤਰ੍ਹਾਂ ਇੰਨੀ ਸਸਤੀ ਬਿਜਲੀ ਸਭ ਨੂੰ ਮੁਹੱਈਆ ਕਰਵਾ ਰਹੇ ਹਨ।
ਇਸ ਨਾਲ ਹੀ ਉਨ੍ਹਾਂ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਿੱਧੂ ਪਰਿਵਾਰ ਨੇ ਕਦੇ ਕਿਸੇ ਤੋਂ ਕੁਝ ਨਹੀਂ ਮੰਗਿਆ। ਮੀਡੀਆ ਨਾਲ ਦੂਰੀ ਬਾਰੇ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕੋਲ ਅਜੇ ਕੋਈ ਪ੍ਰੋਜੈਕਟ ਨਹੀਂ। ਇਸ ਲਈ ਉਹ ਮੀਡੀਆ ਨਾਲ ਗੱਲ ਨਹੀਂ ਕਰਦੇ ਪਰ ਜਦੋਂ ਕੁਝ ਹੋਵੇਗਾ ਤਾਂ ਉਹ ਜ਼ਰੂਰ ਮੀਡੀਆ ਨਾਲ ਗੱਲ ਕਰਨਗੇ। ਦੱਸ ਦੇਈਏ ਕਿ ਉਨ੍ਹਾਂ ਨੇ ਅੰਮ੍ਰਿਤਸਰ ਈਸਟ ਦੇ ਬੱਚੇ ਗੋਦ ਲਏ ਹੋਏ ਹਨ। ਉਨ੍ਹਾਂ ਕਿਹਾ ਕਿ ਸਾਡਾ ਸਿਰਫ ਇਕ ਹੀ ਮਕਸਦ ਹੈ ਕਿ ਇਨ੍ਹਾਂ ਬੱਚਿਆਂ ਨੂੰ ਝੁੱਗੀਆਂ ‘ਚੋਂ ਕੱਢ ਕੇ ਪੜ੍ਹਾ-ਲਿਖਾ ਕੇ ਇਨ੍ਹਾਂ ਦੇ ਘਰਾਂ ਤੱਕ ਪਹੁੰਚਾ ਦਿੱਤਾ ਜਾਵੇ ਤਾਂ ਜੋ ਇਹ ਵਧੀਆਂ ਜੀਵਨ ਬਤੀਤ ਕਰ ਸਕਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਖਿਲਾਫ਼ ਹੋਇਆ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ
ਰਾਜੂ ਖੰਨਾ, ਬਾਬਾ ਦਲਬਾਰਾ ਸਿੰਘ ਤੇ ਰਣਧੀਰ ਸਿੰਘ ਪੱਪੀ ਨੂੰ ਦਿੱਤੀਆਂ ਸਨ ਧਮਕੀਆਂ
ਧਮਕੀਆਂ ਦੇਣ ਵਾਲਾ ਹਲਕਾ ਅਮਲੋਹ ਦੇ ਪਿੰਡ ਕਪੂਰਗੜ ਦਾ ਹੈ ਵਸਨੀਕ
ਅਮਲੋਹ (ਅਨਿਲ ਲੁਟਾਵਾ)। ਯੂਥ ਅਕਾਲੀ ਦਲ ਮਾਲਵਾ ਜੋਨ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਾਬਾ ਦਲਬਾਰਾ ਸਿੰਘ ਰੋਹੀਸਰ ਮਾਲੋਵਾਲ ਵਾਲੇ ਤੇ ਐਸ ਸੀ ਵਿੰਗ ਮੰਡੀ ਗੋਬਿੰਦਗੜ ਦੇ ਪ੍ਰਧਾਨ ਰਣਧੀਰ ਸਿੰਘ ਪੱਪੀ ਨੂੰ ਮੋਬਾਈਲ ਫੋਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਖਿਲਾਫ ਥਾਣਾ ਅਮਲੋਹ ਦੀ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਰਣਧੀਰ ਸਿੰਘ ਪੱਪੀ ਵਾਸੀ ਮੰਡੀ ਗੋਬਿੰਦਗੜ੍ਹ ਨੇ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੀਤੀ 10 ਦਸੰਬਰ ਨੂੰ ਉਨ੍ਹਾਂ ਨੂੰ ਇੱਕ ਅਣਜਾਣ ਵਿਅਕਤੀ ਨੇ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਰਾਜੂ ਖੰਨਾ ਨੇ ਇਹ ਵੀ ਦੱਸਿਆ ਸੀ ਕਿ ਉੱਕਤ ਨੰਬਰ ਤੋਂ ਲਗਭਗ 2 ਮਹੀਨੇ ਪਹਿਲਾਂ ਵੀ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਰਣਧੀਰ ਸਿੰਘ ਪੱਪੀ ਮੰਡੀ ਗੋਬਿੰਦਗੜ੍ਹ ਨੇ ਦੱਸਿਆ ਕਿ ਉਸ ਨੂੰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਡੀਆਈਜੀ ਮਨਪ੍ਰੀਤ ਸਿੰਘ ਦੱਸ ਕੇ ਬਹੁਤਾ ਮਾੜਾ ਬੋਲਿਆ ਇਸ ਮਾਮਲੇ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਜਾਂਚ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੜਤਾਲ ਕਰਨ ‘ਤੇ ਪੱਤਾ ਲਗਾ ਕਿ Àੁੱਕਤ ਮੋਬਾਇਲ ਨੰਬਰ ਗੁਰਮੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਕਪੂਰਗੜ੍ਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਜਸਵੰਤ ਕੌਰ (ਅਸਲੀ ਨਾਂਅ ਨਹੀਂ) ਵਾਸੀ ਪਿੰਡ ਚੈਹਿਲ ਦੇ ਨਾਂ ‘ਤੇ ਚੱਲਦਾ ਸੀ।
ਆਈ ਡੀ ਪਰੂਫ਼ ਲਗਾ ਕੇ ਕਿਸੇ ਨੇ ਉਸ ਦੇ ਨਾਂ ਤੇ ਲਿਆ ਨੰਬਰ
ਜਾਂਚ ਦੌਰਾਨ ਪਤਾ ਲੱਗਾ ਕਿ ਜਸਵੰਤ ਕੌਰ (ਅਸਲੀ ਨਾਂਅ ਨਹੀਂ) ਵਾਲਾ ਸਿਮ ਕਾਰਡ ਨੰਬਰ ਗੁਰਮੀਤ ਸਿੰਘ ਨੇ ਲਲਹੇੜੀ ਰੋਡ ਖੰਨਾ ਵਿਖੇ ਇੱਕ ਮੋਬਾਇਲਾਂ ਦੀ ਦੁਕਾਨ ਤੋਂ ਖ਼ਰੀਦਿਆ ਸੀ ਜਦਕਿ ਜਸਵੰਤ ਕੌਰ (ਅਸਲੀ ਨਾਂਅ ਨਹੀਂ) ਨੇ ਬਿਆਨ ਦਿੱਤਾ ਕਿ ਉਸ ਦਾ ਆਈ ਡੀ ਪਰੂਫ਼ ਲਗਾ ਕੇ ਕਿਸੇ ਨੇ ਉਸ ਦੇ ਨਾਂ ਤੇ ਨੰਬਰ ਲਿਆ ਹੋਇਆ ਹੈ। ਪਰ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਹ ਤਿੰਨੇ ਮੋਬਾਇਲ ਫੋਨ ਗੁਰਮੀਤ ਸਿੰਘ ਪਾਸ ਹੀ ਚੱਲ ਰਹੇ ਸਨ ਇਸ ਲਈ ਗੁਰਮੀਤ ਸਿੰਘ ਕਪੂਰਗੜਖਿਲਾਫ ਆਈ ਪੀ ਸੀ ਦੀ ਧਾਰਾ 419, 420 ਅਤੇ 506 ਦੇ ਤਹਿਤ ਥਾਣਾ ਅਮਲੋਹ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਜਸਪਾਲ ਸਿੰਘ ਇੰਚਾਰਜ ਪੁਲਿਸ ਚੌਂਕੀ ਬੁੱਗਾ ਕਲਾਂ ਹਵਾਲੇ ਕਰ ਦਿੱਤੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Youth akali dal
ਸੀਨੀਅਰ ਡਿਪਟੀ ਮੇਅਰ ਦੀ ਪੱਗ ਲੱਥੀ
ਅਕਾਲੀ ਆਗੂ ਆਪਣੇ ਗੰਨਮੈਨ ਦੀ ਸਰਕਾਰੀ ਏ.ਕੇ. 47 ਰਾਈਫਲ ਲੈ ਕੇ ਫਰਾਰ
ਸ੍ਰੀ ਅੰਮ੍ਰਿਤਸਰ, (ਰਾਜਨ ਮਾਨ) ਡਿਪਟੀ ਕਮਿਸ਼ਨਰ ਵਰੁਣ ਰੂਜ਼ਮ ਵੱਲੋਂ ਵਿਕਾਸ ਕਾਰਜਾਂ ਲਈ ਸੱਦੀ ਗਈ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਆਪਸ ਵਿੱਚ ਹੀ ਲੜਾਈ ਹੋ ਗਈ ਲੜਾਈ ਦੌਰਾਨ  ਅਕਾਲੀ ਆਗੂ ਤੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ ਦੀ ਪੱਗ ਵੀ ਉਤਰ ਗਈ। ਪੁਲਿਸ ਨੇ ਇਸ ਸਬੰਧੀ ਅਕਾਲੀ ਆਗੂ ਗੋਲਡੀ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਵਰੁਣ ਰੂਜ਼ਮ ਵੱਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਕਾਰਪੋਰੇਸ਼ਨ ਤੇ ਪ੍ਰਸ਼ਾਸਨ ਵਿਚਕਾਰ ਮੀਟਿੰਗ ਸੱਦੀ ਸੀ। ਇਸ ਦੌਰਾਨ ਕੰਮਾਂ ਨੂੰ ਲੈ ਕੇ ਅਕਾਲੀ ਦਲ ਦੇ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ ਅਤੇ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਵਿਚਕਾਰ ਤਕਰਾਰ ਹੋ ਗਈ। ਡਿਪਟੀ ਮੇਅਰ ਨੇ ਗੋਲਡੀ ਨੂੰ ਮੀਟਿੰਗ ਵਿੱਚੋਂ ਚਲੇ ਜਾਣ ਲਈ ਕਿਹਾ ਤਾਂ ਗੋਲਡੀ ਬਾਹਰ ਚਲਾ ਗਿਆ। ਫਿਰ ਕੁਝ ਮਿੰਟਾਂ ਬਾਅਦ ਵਾਪਸ ਆਇਆ ਤਾਂ ਇਨ੍ਹਾਂ ਵਿਚਕਾਰ ਮੁੜ ਤਕਰਾਰ ਹੋ ਗਈ ।
ਅਕਾਲੀ ਆਗੂਆਂ  ਵਿੱਚ ਲੜਾਈ ਵਧਦੀ ਵੇਖ ਡਿਪਟੀ ਕਮਿਸ਼ਨਰ ਤੇ ਹੋਰ ਅਧਾਕਾਰੀ ਮੀਟਿੰਗ ਨੂੰ ਮੁਲਤਵੀ ਕਰਕੇ ਚਲਦੇ ਬਣੇ  ਬਾਅਦ ਵਿੱਚ ਇਨ੍ਹਾਂ ਆਗੂਆਂ ਵਿੱਚ ਜੰਗ ਸ਼ੁਰੂ ਹੋ ਗਈ ਦੋਵਾਂ ਧਿਰਾਂ ਵਿਚਕਾਰ ਜੰਮਕੇ ਗਾਲੀ ਗਲੋਚ ਹੋਇਆ ਤੇ ਫਿਰ ਹੱਥੋ ਪਾਈ ਦੌਰਾਨ ਅਵਤਾਰ ਸਿੰਘ ਟਰੱਕਾਂ ਵਾਲੇ ਦੀ ਪੱਗ ਲਹਿ ਗਈ।  ਜਦੋਂ ਬਾਕੀ ਅਕਾਲੀ ਨੇਤਾਵਾਂ ਨੇ ਗੋਲਡੀ ਨੂੰ ਰੋਕਿਆ ਤਾਂ ਉਹ ਆਪਣੇ ਹੀ ਗੰਨਮੈਨ ਦੀ ਏ.ਕੇ. 47 ਰਾਈਫਲ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਗੋਲਡੀ ਆਪਣੀਆਂ ਦੋਵੇਂ ਦੋ ਨਿੱਜੀ ਗੱਡੀਆਂ ਵੀ ਉੱਥੇ ਹੀ ਛੱਡ ਕੇ ਚਲਾ ਗਿਆ ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਗੋਲਡੀ ਅੰਮ੍ਰਿਤਸਰ ਦੀ ਡੀ.ਟੀ.ਓ. ਲਵਪ੍ਰੀਤ ਕੌਰ ਕਲਸੀ ਦਾ ਪਤੀ ਹੈ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਕਰ ਦਿੱਤੀ ਹੈ । ਉਧਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਵਿਰੁੱਧ ਥਾਣਾ ਸਿਵਲ ਲਾਈਨ ਵਿੱਚ ਸਰਕਾਰੀ ਕੰਮ ਵਿੱਚ ਵਿਘਣ ਪਾਉਣ ਤੇ ਅਸਲਾ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਅਵਤਾਰ ਸਿੰਘ ਟਰੱਕਾਂ ਵਾਲੇ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ।