Kisan Andolan - Sach Kahoon Punjabi
Farmers Protest Chandigarh: 1 ਸਤੰਬਰ ਤੋਂ ਚੰਡੀਗੜ੍ਹ ਏਅਰਪੋਰਟ ਰੋਡ ’ਤੇ ਕਿਸਾਨਾਂ ਦਾ ਵੱਡਾ ਧਰਨਾ, ਤਿਆਰੀਆਂ ਤੇਜ਼
ਸੁਲਤਾਨਪੁਰ ਲੋਧੀ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੀਆਂ ਭਖਦੀਆਂ ਮੰਗਾਂ ਤੇ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਦੇ ਸੈਕਟਰ 48-49 ਨੇੜੇ ਏਅਰਪੋਰਟ ਰੋਡ ’ਤੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਆਲ ਇੰਡੀਆ ਕਿਸਾਨ ਸਭਾ ਵੱਲੋਂ ਵੀ ਇਸ ਸੰਘਰਸ਼ ’ਚ ਪੂਰੀ ਤਾਕਤ ਨਾਲ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਐਡਵੋਕੇਟ ਰਜਿੰਦਰ ਸਿੰਘ ਰਾਣਾ, ਆਲ ਇੰਡੀਆ ਕਿਸਾਨ ਸਭਾ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਟਿੱਬਾ ਅਤੇ ਜ਼ਿਲ੍ਹਾ ਸਕੱਤਰ ਤਰਲੋਚਨ ਸਿੰਘ ਭਬਿਆਣਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ, ਕਿਸਾਨਾਂ ਦੀਆਂ ਫ਼ਸਲਾਂ ਦੀ ਕਾਨੂੰਨੀ ਖਰੀਦ ਦੀ ਗਰੰਟੀ, ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਤੇ ਲੈਂਡ ਪੂਲਿੰਗ ਸਮੇਤ ਕਈ ਅਹਿਮ ਮੁੱਦਿਆਂ ਸਬੰਧੀ ਸਰਕਾਰਾਂ ’ਤੇ ਦਬਾਅ ਬਣਾਉਣਾ ਸਮੇਂ ਦੀ ਲੋੜ ਹੈ। ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਸਮਝੌਤੇ ਰੱਦ ਕਰਨ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨ ਤੇ ਡੈਮ ਸੇਫਟੀ ਐਕਟ ਰੱਦ ਕਰਨ ਸਮੇਤ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ’ਤੇ ਸਰਕਾਰਾਂ ਨੂੰ ਗੰਭੀਰਤਾ ਨਾਲ ਫ਼ੈਸਲੇ ਲੈਣੇ ਚਾਹੀਦੇ ਹਨ। Farmers Protest Chandigarh
ਉਨ੍ਹਾਂ ਕਿਹਾ ਕਿ ਡਾ. ਐੱਮਐੱਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ਦੀ ਕਾਨੂੰਨੀ ਖਰੀਦ ਦੀ ਗਰੰਟੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਤੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ ਦੀਆਂ ਮੰਗਾਂ ’ਤੇ ਵੀ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਆਗੂਆਂ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਤੋਂ ਕਿਸਾਨਾਂ ਦਾ ਜਥਾ 3 ਸਤੰਬਰ ਨੂੰ ਚੰਡੀਗੜ੍ਹ ਲਈ ਰਵਾਨਾ ਹੋਵੇਗਾ। ਜਥੇਬੰਦੀ ਵੱਲੋਂ ਜ਼ਿਲ੍ਹਾ ਅਹੁਦੇਦਾਰਾਂ ਤੇ ਕੌਂਸਲ ਮੈਂਬਰਾਂ ਨੂੰ ਆਪੋ-ਆਪਣੇ ਇਲਾਕਿਆਂ ’ਚ ਤਿਆਰੀਆਂ ਮੁਕੰਮਲ ਕਰਨ ਅਤੇ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਮਾਸਟਰ ਚਰਨ ਸਿੰਘ ਹੈਬਤਪੁਰ, ਮਾਸਟਰ ਜਸਵਿੰਦਰ ਸਿੰਘ ਟਿੱਬਾ, ਨਰਿੰਦਰਜੀਤ ਸਿੰਘ ਠੱਟਾ, ਹਰਜਿੰਦਰ ਸਿੰਘ, ਦਿਆਲ ਸਿੰਘ ਦੀਪੇਵਾਲ, ਬਲਵਿੰਦਰ ਸਿੰਘ ਟਿੱਬਾ, ਰੇਸ਼ਮ ਸਿੰਘ ਬਿਧੀਪੁਰ, ਹਰਬੰਸ ਲਾਲ ਟਿੱਬਾ, ਰਾਜਵੀਰ ਸਿੰਘ, ਜਗਜੀਤ ਸਿੰਘ ਬੱਗਾ ਸਰਪੰਚ ਅਮਰਕੋਟ ਤੇ ਹੋਰ ਕਿਸਾਨ ਆਗੂ ਹਾਜ਼ਰ ਸਨ। Farmers Protest Chandigarh
ਇਹ ਵੀ ਪੜ੍ਹੋ : Women’s T20 Asia Cup: ਅੱਜ ਤੋਂ ਮਹਿਲਾ ਟੀ20 ਏਸ਼ੀਆ ਕੱਪ, ਭਾਰਤ-ਪਾਕਿਸਤਾਨ ਮਹਾਮੁਕਾਬਲਾ 5 ਸਤੰਬਰ ਨੂੰ
Farmers Protest: ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ਧਰਨੇ ਲਈ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਾਈਆਂ
ਜੈਤੋ (ਗੁਰਪ੍ਰੀਤ ਪੱਕਾ)। ਭਾਰਤੀ ਕਿਸਾਨ ਯੂਨੀਅਨ ਪੰਜਾਬ, ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੰਗਸਰ ਸਾਹਿਬ, ਜੈਤੋ ਵਿਖੇ ਹੋਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਕੌਰ ਚੰਦਭਾਨ ਵੱਲੋਂ ਚਲਾਈ ਗਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਧਰਨੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਫ਼ਰੀਦਕੋਟ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ਸਾਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਆਗੂਆਂ ਨੇ ਦੱਸਿਆ ਕਿ 1 ਸਤੰਬਰ ਨੂੰ ਸਾਰੇ ਕਿਸਾਨ ਆਗੂ ਤੇ ਸਾਥੀ ਸਵੇਰੇ 11 ਵਜੇ ਜਗਰਾਓਂ ਦਾਣਾ ਮੰਡੀ ਵਿਖੇ ਇਕੱਠੇ ਹੋਣਗੇ, ਜਿੱਥੋਂ ਚੰਡੀਗੜ੍ਹ ਲਈ ਰਵਾਨਗੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਧਰਨੇ ’ਚ ਸ਼ਾਮਲ ਹੋਣ ਵਾਲੇ ਕਿਸਾਨਾਂ ਲਈ ਲੰਗਰ ਤੇ ਪਾਣੀ ਦਾ ਪ੍ਰਬੰਧ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕੀਤਾ ਜਾਵੇਗਾ। Samyukt Kisan Morcha
ਮੀਟਿੰਗ ਵਿੱਚ ਜੈਤੋ ਦੇ ਗ਼ਰੀਬ ਪਰਿਵਾਰ ਦੀ ਲੜਕੀ ਸੰਦੀਪ ਕੌਰ ਦੀ ਮੌਤ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ ਗਿਆ। ਜਥੇਬੰਦੀ ਵੱਲੋਂ ਸੰਦੀਪ ਕੌਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਹਸਪਤਾਲ ਦੇ ਸਾਹਮਣੇ ਲਾਇਆ ਗਿਆ ਪੱਕਾ ਧਰਨਾ 14 ਦਿਨ ਲਗਾਤਾਰ ਚੱਲਿਆ। ਬਾਅਦ ਵਿੱਚ ਡਾਕਟਰ ਰਾਜੀਵ ਕੁਮਾਰ ਤੇ ਮ੍ਰਿਤਕਾ ਦੇ ਪਰਿਵਾਰ ਵਿਚਕਾਰ ਆਪਸੀ ਸਮਝੌਤਾ ਹੋਣ ਤੋਂ ਬਾਅਦ ਜਥੇਬੰਦੀ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਮੀਟਿੰਗ ’ਚ ਜ਼ਿਲ੍ਹਾ ਸਹਾਇਕ ਪ੍ਰੈਸ ਸਕੱਤਰ ਭੁਪਿੰਦਰ ਸਿੰਘ ਕੋਠੇ ਮਹਿਲੜ, ਬਲਾਕ ਪ੍ਰਧਾਨ ਫ਼ਰੀਦਕੋਟ ਗੁਰਚਰਨ ਸਿੰਘ ਸਰਾਂ, ਬਲਾਕ ਪ੍ਰਧਾਨ ਕੋਟਕਪੂਰਾ ਗੁਰਪ੍ਰੀਤ ਸਿੰਘ ਕੋਠੇ ਰਾਮਸਰ, ਬਲਾਕ ਪ੍ਰਧਾਨ ਜੈਤੋ ਮੱਖਣ ਸਿੰਘ, ਬਲਾਕ ਫ਼ਰੀਦਕੋਟ ਦੇ ਮੀਤ ਪ੍ਰਧਾਨ ਜਲੋਰ ਸਿੰਘ ਬਰਾੜ, ਪਿੰਡ ਚਹਿਲ ਦੇ ਇਕਾਈ ਪ੍ਰਧਾਨ ਰਾਜਮਹਿੰਦਰ ਸਿੰਘ, ਚਾਨਣ ਸਿੰਘ ਚੰਨਾ ਸੀਨੀਅਰ ਮੀਤ ਪ੍ਰਧਾਨ ਕੋਠੇ ਡੋਡ, ਜਸਵੀਰ ਸਿੰਘ ਚੰਦਭਾਨ ਅਤੇ ਸੁਰੇਸ਼ ਕੁਮਾਰ ਸਹਿਰੀ ਪ੍ਰਧਾਨ ਜੈਤੋ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ : AAP Faridkot: ਫ਼ਰੀਦਕੋਟ ਹਲਕੇ ’ਚ ‘ਆਪ’ ਨੂੰ ਮਿਲਿਆ ਭਰਵਾਂ ਸਮਰਥਨ, ਵੱਖ-ਵੱਖ ਪਿੰਡਾਂ ਦੇ ਲੋਕ ਪਾਰਟੀ ’ਚ ਸ਼ਾਮਲ
Farmers Delhi March: ਕਿਸਾਨਾਂ ਦੇ ਦਿੱਲੀ ਕੂਚ ਸਬੰਧੀ ਜੀਂਦ ਪੁਲਿਸ ਅਲਰਟ, ਖਨੌਰੀ ਬਾਰਡਰ ’ਤੇ ਕੰਕਰੀਟ ਬੈਰੀਕੇਡ
Farmers Delhi March: ਜੀਂਦ (ਸੱਚ ਕਹੂੰ ਨਿਊਜ਼)। ਜੀਂਦ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਕਿਸਾਨ ਸੰਗਠਨਾਂ ਦੇ ਪੈਦਲ ਮਾਰਚ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਖਨੌਰੀ ਦਾਤਾ ਸਿੰਘਵਾਲਾ ਸਰਹੱਦ ਤੋਂ ਦਿੱਲੀ ਦੇ ਜੰਤਰ ਮੰਤਰ ਤੱਕ ਸ਼ੁਰੂ ਹੋਵੇਗਾ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨਰਵਾਣਾ ਨਹਿਰ ਪੁਲ ਤੇ ਸਰਹੱਦੀ ਖੇਤਰ ਨੂੰ ਛਾਉਣੀ ’ਚ ਬਦਲ ਦਿੱਤਾ ਗਿਆ ਹੈ।
51 ਕਿਸਾਨਾਂ ਦਾ ਇੱਕ ਸਮੂਹ ਕਰੇਗਾ ਦਿੱਲੀ ਵੱਲ ਮਾਰਚ
ਗੈਰ-ਐਸਕੇਐਮ ਕਿਸਾਨ ਸੰਗਠਨਾਂ ਦੇ ਇਸ ਪੈਦਲ ਮਾਰਚ ਦੀ ਅਗਵਾਈ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਕਰ ਰਹੇ ਹਨ। ਮਾਰਚ, 51 ਮੁੱਖ ਕਿਸਾਨਾਂ ਨਾਲ, ਲਗਭਗ 200 ਹੋਰ ਕਿਸਾਨ ਵੀ ਹੋਣਗੇ, ਜਿਨ੍ਹਾਂ ਦਾ 29 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ ਪਹੁੰਚਣ ਦਾ ਪ੍ਰੋਗਰਾਮ ਹੈ।
ਇਹ ਵੀ ਪੜ੍ਹੋ : Mohali Sirhind Expressway: ਹੁਣ ਚੰਡੀਗੜ੍ਹ ਤੋਂ ਪਟਿਆਲਾ ਪਹੁੰਚਣਾ ਹੋਇਆ ਹੋਰ ਵੀ ਸੌਖਾ, ਮੋਹਾਲੀ-ਸਰਹਿੰਦ ਐਕਸਪ੍ਰੈਸਵੇਅ ਦਾ ਟ੍ਰਾਇਲ ਰਨ ਸ਼ੁਰੂ
ਪੁਲਿਸ ਦੀ ਸਖ਼ਤ ਨਾਕਾਬੰਦੀ | Farmers Delhi March
ਪੈਦਲ ਮਾਰਚ ਨੂੰ ਰੋਕਣ ਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਨਰਵਾਣਾ ਨਹਿਰ ਪੁਲ ਦੇ ਨੇੜੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਮੌਕੇ ’ਤੇ ਕੰਕਰੀਟ ਬੈਰੀਕੇਡ, ਪਾਣੀ ਦੀਆਂ ਤੋਪਾਂ ਤੇ ਵਜਰਾ ਵਾਹਨ ਤਾਇਨਾਤ ਕੀਤੇ ਗਏ ਹਨ। ਕਿਸਾਨ ਆਗੂਆਂ ਅਨੁਸਾਰ, ਇਹ ਮਾਰਚ ਕਿਸਾਨ ਸ਼ੁਭਕਰਨ ਦੀ ਯਾਦ ’ਚ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸਨੇ ਅੰਦੋਲਨ ਦੌਰਾਨ ਆਪਣੀ ਜਾਨ ਗੁਆ ​​ਦਿੱਤੀ ਸੀ। ਇਸ ਤਹਿਤ, ਕਿਸਾਨਾਂ ਦੀਆਂ ਲੰਬਿਤ ਮੰਗਾਂ ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਨ ਵਰਗੇ ਮੁੱਦੇ ਉਠਾਏ ਜਾਣਗੇ।
ਕਿਸਾਨਾਂ ਦੀ ਚੇਤਾਵਨੀ | Farmers Delhi March
ਕਿਸਾਨ ਆਗੂਆਂ ਨੇ ਕਿਹਾ ਹੈ ਕਿ ਜੇਕਰ ਪੁਲਿਸ ਤੇ ਪ੍ਰਸ਼ਾਸਨ ਮਾਰਚ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਕਿਸਾਨ ਉਸੇ ਸਥਾਨ ’ਤੇ ਅਣਮਿੱਥੇ ਸਮੇਂ ਲਈ ਧਰਨਾ ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨਗੇ। ਇਸ ਤੋਂ ਇਲਾਵਾ, ਉਨ੍ਹਾਂ ਦਾ ਸਮਰਥਨ ਪ੍ਰਾਪਤ ਕਰਨ ਲਈ ਹਰਿਆਣਾ ਦੇ ਵੱਖ-ਵੱਖ ਖਾਪਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। Farmers Delhi March
Kisan Protest: ਕਿਸਾਨਾਂ ਦਾ ਦਿੱਲੀ ਮਾਰਚ ਮੁਲਤਵੀ, ਦੋ ਮੰਗਾਂ 'ਤੇ ਹੋਇਆ ਸਮਝੌਤਾ
ਅੰਬਾਲਾ (ਸੱਚ ਕਹੂੰ ਨਿਊਜ਼)। ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਅਮਰੀਕਾ-ਭਾਰਤ ਮੁਕਤ ਵਪਾਰ ਸੌਦੇ ਦੇ ਵਿਰੋਧ ’ਚ ਮੰਗਲਵਾਰ ਨੂੰ ਦਿੱਲੀ ਵੱਲ ਹੋਣ ਵਾਲੇ ਆਪਣੇ ਯੋਜਨਾਬੱਧ ਮਾਰਚ ਤੇ ਕਿਸਾਨ ਘਾਟ ਮਹਾਂਪੰਚਾਇਤ ਨੂੰ ਅਸਥਾਈ ਤੌਰ ’ਤੇ ਮੁਲਤਵੀ ਕਰ ਦਿੱਤਾ ਹੈ। ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਪੁਲਿਸ ਕਾਰਵਾਈ ਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨਾਲ ਮੁਲਾਕਾਤ ਤੋਂ ਬਾਅਦ, ਕਿਸਾਨ ਵਾਪਸ ਆ ਗਏ।
ਕੁਰੂਕਸ਼ੇਤਰ ਪੁਲਿਸ ਨੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੂੰ ਵੀ ਰਿਹਾਅ ਕਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਦਿਲਬਾਗ ਸਿੰਘ ਦਿਰਾਜਕੇ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਨੂੰ ਮੁਅੱਤਲ ਕਰਨ ਦਾ ਫੈਸਲਾ ਹਿਰਾਸਤ ’ਚ ਲਏ ਗਏ ਕਿਸਾਨ ਨੇਤਾਵਾਂ ਦੀ ਰਿਹਾਈ ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦੇ ਸਮਝੌਤੇ ਤੋਂ ਬਾਅਦ ਕੀਤਾ ਗਿਆ ਸੀ।
Read Also : Abohar News: ਅਬੋਹਰ ਨਗਰ ਨਿਗਮ ’ਤੇ ਭਾਜਪਾ ਦਾ ਕਬਜ਼ਾ, ਪੂਜਾ ਵਧਵਾ ਬਣੀ ਮੇਅਰ
ਹਾਲਾਂਕਿ, ਸੀਜੇਪੀ ਦੇ ਸੰਸਦ ਘੇਰਾਬੰਦੀ ਦੇ ਮੱਦੇਨਜ਼ਰ ਪੰਜਾਬ, ਦਿੱਲੀ ਤੇ ਉੱਤਰ ਪ੍ਰਦੇਸ਼ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ’ਤੇ ਸੁਰੱਖਿਆ ਸਖ਼ਤ ਹੈ। ਕਿਸਾਨ ਨੇਤਾਵਾਂ ਤੇ ਸੀਜੇਪੀ ਸਮਰਥਕਾਂ ਨੂੰ ਕਈ ਜ਼ਿਲ੍ਹਿਆਂ ’ਚ ਘਰ ’ਚ ਨਜ਼ਰਬੰਦ ਜਾਂ ਹਿਰਾਸਤ ਵਿੱਚ ਰੱਖਿਆ ਗਿਆ ਹੈ। ਅੰਬਾਲਾ ਦੇ ਸ਼ੰਭੂ ਸਰਹੱਦ ’ਤੇ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀ ਧਾਰਾ (163) 27 ਜੁਲਾਈ ਤੱਕ ਲਾਗੂ ਕਰ ਦਿੱਤੀ ਗਈ ਹੈ, ਜਿਸ ਵਿੱਚ ਪੰਜ ਜਾਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਹੈ। ਸ ਦੌਰਾਨ, ਸਵੇਰੇ ਸੋਨੀਪਤ ਦੇ ਕੁੰਡਲੀ-ਸਿੰਘੂ ਸਰਹੱਦ ’ਤੇ ਲਗਭਗ 4 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ ਹੋ ਗਿਆ। ਦਿੱਲੀ ਵੱਲ ਦਾਖਲ ਹੋਣ ਦੀ ਇਜਾਜ਼ਤ ਸਿਰਫ ਜਾਂਚ ਤੋਂ ਬਾਅਦ ਹੀ ਦਿੱਤੀ ਜਾ ਰਹੀ ਹੈ।
Land Pooling Policy: ਟਰੇਡ ਡੀਲ ਤੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ’ਚ ਪੰਜਾਬ ਭਰ ਦੇ ਟੋਲ ਪਲਾਜ਼ੇ ਕਿਸਾਨਾਂ ਨੇ ਕੀਤੇ ਮੁਫ਼ਤ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਭਾਰਤ-ਅਮਰੀਕਾ ਟਰੇਡ ਡੀਲ ਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਪੰਜਾਬ ਦੇ ਵੱਖ-ਵੱਖ ਕਿਸਾਨ ਸੰਗਠਨਾਂ ਨੇ ਸੂਬੇ ਭਰ ਦੇ ਟੋਲ ਪਲਾਜ਼ਿਆਂ ’ਤੇ ਪ੍ਰਦਰਸ਼ਨ ਕਰਦੇ ਹੋਏ ਟੋਲ ਮੁਫ਼ਤ ਕਰ ਦਿੱਤੇ। ਇਸ ਦੌਰਾਨ ਪਟਿਆਲਾ, ਮੋਹਾਲੀ, ਲੁਧਿਆਣਾ, ਜਲੰਧਰ ਸਮੇਤ ਕਈ ਜ਼ਿਲ੍ਹਿਆਂ ਦੇ ਟੋਲ ਪਲਾਜ਼ਿਆਂ ’ਤੇ ਵੱਡੀ ਗਿਣਤੀ ’ਚ ਕਿਸਾਨ ਇਕੱਠੇ ਹੋਏ ਤੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਗੈਰ-ਰਾਜਨੀਤਿਕ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ ਗੈਰ-ਰਾਜਨੀਤਿਕ) ਦੇ ਰਾਸ਼ਟਰੀ ਕੋਆਰਡੀਨੇਟਰ ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ 14 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਆਮ ਲੋਕਾਂ ਲਈ ਟੋਲ-ਫ੍ਰੀ ਕੀਤੇ ਜਾਣਗੇ। ਇਸ ਐਲਾਨ ਤਹਿਤ ਅੱਜ ਸੂਬੇ ਭਰ ’ਚ ਇਹ ਪ੍ਰਦਰਸ਼ਨ ਕੀਤੇ ਗਏ।
Read Also : Jharkhand News: 20 ਲੱਖ ਦਾ ਇਨਾਮੀ ਮਾਓਵਾਦੀ ਰਵਿੰਦਰ ਗੰਝੂ ਗ੍ਰਿਫ਼ਤਾਰ, ਏਕੇ-56 ਸਮੇਤ ਵੱਡੀ ਮਾਤਰਾ ’ਚ ਹਥਿਆਰ ਬਰਾਮਦ
ਕਿਸਾਨਾਂ ਵੱਲੋਂ ਟੋਲ-ਫ੍ਰੀ ਕੀਤੇ ਗਏ ਟੋਲ ਪਲਾਜ਼ਿਆਂ ’ਚ ਲੁਧਿਆਣਾ ਜ਼ਿਲ੍ਹੇ ਦਾ ਲਾਡੋਵਾਲ ਟੋਲ ਪਲਾਜ਼ਾ ਵੀ ਸ਼ਾਮਲ ਹੈ, ਜਿਸ ਨੂੰ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਮੰਨਿਆ ਜਾਂਦਾ ਹੈ। ਇੱਥੇ ਵੱਡੀ ਗਿਣਤੀ ’ਚ ਕਿਸਾਨਾਂ ਨੇ ਧਰਨਾ ਦਿੱਤਾ ਤੇ ਲੰਘਣ ਵਾਲੇ ਵਾਹਨਾਂ ਤੋਂ ਕੋਈ ਟੋਲ ਟੈਕਸ ਨਹੀਂ ਵਸੂਲਿਆ ਗਿਆ, ਜਿਸ ਨਾਲ ਯਾਤਰੀਆਂ ਨੂੰ ਰਾਹਤ ਮਿਲੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਦੇਸ਼ ਦੇ ਖੇਤੀਬਾੜੀ ਖੇਤਰ ਤੇ ਸਥਾਨਕ ਕਿਸਾਨਾਂ ਦੇ ਹਿੱਤਾਂ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਰਾਹੀਂ ਉਪਜਾਊ ਖੇਤੀਬਾੜੀ ਜ਼ਮੀਨ ਹਾਸਲ ਕਰਕੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਲੈਂਡ ਪੂਲਿੰਗ ਨੀਤੀ ਨੂੰ ਕਿਸੇ ਵੀ ਹਾਲਤ ’ਚ ਮਨਜ਼ੂਰ ਨਹੀਂ ਕਰਨਗੇ ਤੇ ਆਪਣੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰੱਖਣਗੇ। Farmers Protest
Farmers Protest News: ਦਿੱਲੀ ’ਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਫਿਰ ਲਾਉਣ ਜਾ ਰਹੀ ਧਰਨਾ
ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਫਿਰ ਤੋਂ ਧਰਨਾ ਲਾਉਣ ਦਾ ਮੁੱਖ ਕਾਰਨ
ਭਗਵੰਤ ਮਾਨ ਵੱਲੋਂ ਕਿਸਾਨ ਲੀਡਰ ਅਖੀਰਲੀ ਵਾਰ ਖੇਤ ਵਿੱਚ ਕਦੋਂ ਗਏ ਕੀਤੇ ਸਵਾਲ ਦਾ ਡੱਲੇਵਾਲ ਨੇ ਦਿੱਤਾ ਠੋਕਵਾ ਜਵਾਬ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ‘ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੱਸਿਆ ਕਿ ਜੋ ਕਿਸਾਨੀ ਮੰਗਾ ਐਮ,ਐਸ, ਪੀ, ਕਰਜ਼ਾ ਮੁਕਤੀ, ਸਵਾਮੀਨਾਥਨ ਦੀ ਰਿਪੋਰਟ ਸਮੇਤ ਸਾਰੀਆਂ ਮੰਗਾਂ ਪੂਰੀਆਂ ਕਰਵਾਉਣ ਲਈ 25 ਅਗਸਤ ਦਾ ਦਿੱਲੀ ’ਚ ਇੱਕ ਦਿਨ ਲਈ ਧਰਨੇ ਦਾ ਪ੍ਰੋਗਰਾਮ ਰੱਖਿਆ ਗਿਆ ਹੈ ਜਿਸ ਵਿੱਚ ਪੂਰੇ ਦੇਸ਼ ਦੇ ਕਿਸਾਨ ਸ਼ਮੂਲੀਅਤ ਕਰਨਗੇ ਜਿਸ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ ਅਤੇ ਪੰਜਾਬ ਹਰਿਆਣਾ ਤੇ ਦੇਸ਼ ਦੇ ਹੋਰ ਸੂਬਿਆਂ ’ਚ ਮਹਾ ਪੰਚਾਇਤਾਂ ਕਰਕੇ ਇਸ ਪ੍ਰੋਗਰਾਮ ਦੇ ਸਬੰਧੀ ਵਿਉਤਬੰਦੀ ਕੀਤੀ ਜਾਵੇਗੀ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਮਿਲ ਕੇ ਜੋ ਨਵਾਂ ਪ੍ਰੋਜੈਕਟ ਲਿਆਂਦਾ ਜਾ ਰਿਹਾ ਹੈ।
ਇਹ ਖਬਰ ਵੀ ਪੜ੍ਹੋ : Nimisha Priya: ਯਮਨ ’ਚ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜਾ ਟਲੀ
ਉਸ ਦੇ ਨਾਲ ਇਕੱਲੇ ਕਿਸਾਨਾਂ ਨੂੰ ਹੀ ਨਹੀਂ ਬਲਕਿ ਆਮ ਲੋਕਾਂ ਨੂੰ ਵੀ ਵੱਡਾ ਫਰਕ ਪਵੇਗਾ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਕਿਹਾ ਕਿ ਵੱਡੀ ਗਿਣਤੀ ’ਚ ਦਿੱਲੀ ਪਹੁੰਚਕੇ ਕਿਸਾਨ ਪ੍ਰਦਰਸ਼ਨ ਕਰਨਗੇ ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਦਾ ਮੁੱਖ ਕਾਰਨ ਉਸ ਪ੍ਰੋਜੈਕਟ ਨੂੰ ਭਾਰਤ ’ਚ ਲਾਗੂ ਨਾ ਹੋਣ ਦੇਣਾ ਹੋਵੇਗਾ ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਕਿਸਾਨਾਂ ਦੇ ਪ੍ਰਤੀ ਬਿਆਨ ਦਿੱਤਾ ਗਿਆ ਹੈ ਉਹ ਬੇਹਦ ਨਿਰਾਸ਼ ਕਰਨ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲੀਡਰ ਸੱਤਾ ਤੋਂ ਪਹਿਲਾਂ ਉਨ੍ਹਾਂ ਦੇ ਧਰਨਿਆਂ ’ਚ ਆਉਂਦੇ ਰਹੇ ਨੇ ਅਤੇ ਆ ਕੇ ਸੰਬੋਧਨ ਵੀ ਕਰਦੇ ਰਹੇ ਨੇ ਉਨ੍ਹਾਂ ਨੇ ਕਿਹਾ ਕਿ ਇਨਾ ਹੀ ਨਹੀਂ ਖਨੋਰੀ ਬਾਰਡਰ ਤੇ ਜਦੋਂ ਕਿਸਾਨਾਂ ਦਾ ਧਰਨਾ ਚੱਲ ਰਿਹਾ ਸੀ। Farmers Protest News
ਉਸ ਦੌਰਾਨ ਵੀ ਇਨ੍ਹਾਂ ਦੀ ਪਾਰਟੀ ਦੇ ਮੰਤਰੀ ਤੱਕ ਧਰਨੇ ’ਚ ਜਾ ਕੇ ਸ਼ਾਮਲ ਹੁੰਦੇ ਰਹੇ ਨੇ ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਬਾਰੇ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਦੇ ਸਾਹਮਣੇ ਦਿੱਲੀ ਚ 25 ਅਗਸਤ ਨੂੰ ਧਰਨਾ ਲਗਾਉਣਾ ਉਹ ਇੱਕ ਦਿਨ ਲਈ ਉਨ੍ਹਾਂ ਵੱਲੋਂ ਧਰਨਾ ਲਾਇਆ ਜਾਵੇਗਾ। ਆਪਣੀਆਂ ਮੰਗਾਂ ਰੱਖੀਆਂ ਜਾਣਗੀਆਂ ਅਗਰ ਸਰਕਾਰ ਮਨਜ਼ੂਰੀ ਨਹੀਂ ਦਿੰਦੀ ਤਾਂ ਉਹ ਸਰਕਾਰ ਦਾ ਕੰਮ ਹੈ ਸਾਡਾ ਫਰਜ਼ ਹੈ ਲੋਕਾਂ ਦੀਆਂ ਕਿਸਾਨਾਂ ਦੀਆਂ ਮੰਗਾਂ ਸਰਕਾਰ ਸਾਹਮਣੇ ਰੱਖਣ ਦਾ ਅਸੀਂ ਪੂਰੀ ਕੋਸ਼ਿਸ਼ ਕਰਾਂਗੇ। 25 ਅਗਸਤ ਨੂੰ ਦਿੱਲੀ ਪਹੁੰਚ ਕੇ ਕਿਸਾਨਾਂ ਦੀਆਂ ਲੋਕਾਂ ਦੀਆਂ ਮੰਗਾਂ ਸਰਕਾਰ ਸਾਹਮਣੇ ਰੱਖੀਆਂ ਜਾਣ ਇਹ ਸਾਡਾ ਇੱਕ ਦਿਨ ਲਈ ਸ਼ਾਂਤੀਪੂਰਵਕ ਤਰੀਕੇ ਦੇ ਨਾਲ ਧਰਨਾ ਹੋਵੇਗਾ।
Shambhu Border: ਸ਼ੰਭੂ ਬਾਰਡਰ ਸਬੰਧੀ ਫਿਰ ਆਈ ਵੱਡੀ ਖਬਰ, Action ’ਚ ਪੁਲਿਸ, ਪੜ੍ਹੋ ਪੂਰੀ ਖਬਰ | VIDEO
Shambhu Border: ਪਟਿਆਲਾ (ਸੱਚ ਕਹੂੰ ਨਿਊਜ਼/ਖੁਸ਼ਵੀਰ ਸਿੰਘ ਤੂਰ)। 6 ਮਈ ਨੂੰ ਸ਼ੰਭੂ ਸਰਹੱਦ ’ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੇ ਸਬੰਧ ’ਚ ਪੁਲਿਸ ਨੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਪੁਲਿਸ ਨੇ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ, ਜਦੋਂ ਕਿ ਜ਼ਿਆਦਾਤਰ ਕਿਸਾਨ ਆਗੂ ਰੂਪੋਸ਼ ਹੋ ਗਏ। ਭਾਕਿਯੂ ਏਕਤਾ ਸਿੱਧੂਪੁਰ ਦੇ ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਪੁਲਿਸ ਨੇ ਸਵੇਰੇ-ਸਵੇਰੇ ਇਲਾਕੇ ’ਚ ਛਾਪਾ ਮਾਰਿਆ ਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਡਰਾਇਆ-ਧਮਕਾਇਆ। ਪੁਲਿਸ ਨੇ ਸਵੇਰੇ ਘਰਾਂ ’ਤੇ ਛਾਪੇਮਾਰੀ ਕੀਤੀ ਤੇ ਯੂਨੀਅਨ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੂੰ ਹਿਰਾਸਤ ’ਚ ਲੈ ਲਿਆ ਤੇ ਉਸਨੂੰ ਕਿਸੇ ਅਣਜਾਣ ਥਾਂ ’ਤੇ ਲੈ ਗਈ। ਇਸ ਤੋਂ ਇਲਾਵਾ ਕਿਸਾਨ ਆਗੂ ਮੁਖਤਿਆਰ ਸਿੰਘ ਰਾਜਗੜ੍ਹ ਕੁੱਬੇ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। Shambhu Border
ਇਹ ਖਬਰ ਵੀ ਪੜ੍ਹੋ : Punjab News: ਭਾਰਤ-ਪਾਕਿਸਤਾਨ ਤਣਾਅ ਵਿਚਕਾਰ ਪੰਜਾਬ ਪੁਲਿਸ ਨੇ ਵੱਡੀ ਅੱਤਵਾਦੀ ਸਾਜਿਸ਼ ਨੂੰ ਕੀਤਾ ਨਾਕਾਮ
ਅਧਿਕਾਰੀਆਂ ਨੇ ਭਾਰੀ ਪੁਲਿਸ ਫੋਰਸ ਦੇ ਨਾਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਤੇ ਰੇਸ਼ਮ ਸਿੰਘ ਯਾਤਰੀ ਦੇ ਘਰਾਂ ’ਤੇ ਵੀ ਛਾਪੇਮਾਰੀ ਕੀਤੀ ਪਰ ਕਿਸਾਨ ਆਗੂ ਰੂਪੋਸ਼ ਹੋਣ ਕਾਰਨ ਫੜੇ ਨਹੀਂ ਜਾ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਸੀਐਮ ਮਾਨ ਆਪਣੇ ਆਪ ਨੂੰ ਕਿਸਾਨਾਂ ਦਾ ਸਭ ਤੋਂ ਵੱਡਾ ਸਮਰਥਕ ਕਹਿੰਦੇ ਸਨ ਤੇ ਹਰ ਹਾਲਾਤ ਵਿੱਚ ਉਨ੍ਹਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਣ ਦੀ ਗੱਲ ਕਰਦੇ ਸਨ, ਪਰ ਸੱਤਾ ਵਿੱਚ ਆਉਂਦੇ ਹੀ ਉਨ੍ਹਾਂ ਨੇ ਆਪਣਾ ਰੰਗ ਬਦਲ ਲਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ’ਚ ਕਿਸਾਨ ਸ਼ੰਭੂ ਬਾਰਡਰ ਥਾਣੇ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰਨਗੇ। ਜੇਕਰ ਪੁਲਿਸ ਪ੍ਰਸ਼ਾਸਨ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਸਰਕਾਰ ਤੇ ਪੁਲਿਸ ਦਾ ਉਨ੍ਹਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ। Shambhu Border
ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਥਾਣਾ ਸੰਭੂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਭਾਰੀ ਪੁਲਿਸ ਫੋਰਸ ਤੈਨਾਤ ਹੋਣ ਕਾਰਨ ਹੁਣ ਤੱਕ ਥਾਣੇ ਅੱਗੇ ਕੋਈ ਵੀ ਕਿਸਾਨ ਨਹੀਂ ਪਹੁੰਚ ਸਕਿਆ ਕਿਉਂਕਿ ਕਿਸਾਨਾਂ ਨੂੰ ਪਹਿਲਾਂ ਹੀ ਵੱਖ ਵੱਖ ਜਗ੍ਹਾ ਤੋਂ ਡਿਟੇਨ ਕਰ ਲਿਆ ਗਿਆ ਹੈ ਅਤੇ ਜਿਸ ਕਾਰਨ ਸੰਭੂ ਥਾਣੇ ਅੱਗੇ ਹੁਣ ਤੱਕ ਕੋਈ ਵੀ ਕਿਸਾਨ ਨਹੀਂ ਅੱਪੜ ਸਕਿਆ। ਦੱਸਣ ਯੋਗ ਹੈ ਕਿ ਥਾਣਾ ਸ਼ੰਭੂ ਪੁਲਿਸ ਦੇ ਐਸ ਐਚ ਓ ਵੱਲੋਂ ਕਿਸਾਨਾਂ ਦੇ ਨਾਲ ਕੀਤੀ ਗਈ ਧੱਕੇਸ਼ਾਹੀ ਅਤੇ ਸ਼ੰਭੂ ਮੋਰਚੇ ਦੌਰਾਨ ਕਿਸਾਨਾਂ ਦੇ ਖੁਰਦ ਬੁਰਦ ਹੋਏ ਸਮਾਨ ਦੀ ਲਈ ਥਾਣਾ ਸ਼ੰਭੂ ਦਾ ਘਿਰਾਓ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ।
ਜਿਸ ਕਾਰਨ ਸੋਮਵਾਰ ਦੀ ਦੁਪਹਿਰ ਤੋਂ ਥਾਣਾ ਸ਼ੰਭੂ, ਥਾਣਾ ਸਦਰ, ਘਨੋਰ ਅਤੇ ਖੇੜੀ ਗੰਡਿਆ ਦੀ ਪੁਲਿਸ ਪ੍ਰਸ਼ਾਸਨ ਵੱਲੋਂ ਥਾਣਾ ਸ਼ੰਭੂ ਨੂੰ ਜਾਣ ਵਾਲੇ ਰਸਤਿਆਂ ਉੱਤੇ ਨਾਕਾਬੰਦੀ ਕਰ ਦਿੱਤੀ ਸੀ। ਜਿਸ ਦੇ ਚਲਦਿਆਂ ਮੰਗਲਵਾਰ ਦੇ ਤੜਕੇ ਤੋਂ ਐਸਪੀ ਪਟਿਆਲਾ ਪਲਵਿੰਦਰ ਸਿੰਘ ਚੀਮਾ, ਡੀਐਸਪੀ ਰਾਜਪੁਰਾ ਮਨਜੀਤ ਸਿੰਘ, ਡੀਐਸਪੀ ਘਨੌਰ ਹਰਮਨਪ੍ਰੀਤ ਸਿੰਘ ਚੀਮਾ, ਥਾਣਾ ਸਿਟੀ ਐਸਐਚ ਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ, ਥਾਣਾ ਸਦਰ ਐਸ ਐਚ ਓ ਐਸਆਈ ਗੁਰਮੀਤ ਸਿੰਘ, ਥਾਣਾ ਘਨੌਰ ਐਸਐਚ ਓ ਸਾਹਿਬ ਸਿੰਘ, ਥਾਣਾ ਖੇੜੀ ਗੰਡਿਆ ਐਸਐਚ ਓ ਸਵਰਨ ਸਿੰਘ ਵੱਲੋਂ ਭਾਰੀ ਪੁਲਿਸ ਫੋਰਸ ਸਮੇਤ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਤੱਕ ਪੁੱਜਣ ਤੋਂ ਰੋਕਣ ਦੇ ਲਈ ਵੱਖ ਵੱਖ ਥਾਵਾਂ ਤੇ ਮਿੱਟੀ ਨਾਲ ਭਰੇ ਟਿੱਪਰਾਂ ਦੇ ਨਾਲ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੋਈ ਹੈ।
Kisan Andolan: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਕਿਸਾਨ ਯੂਨੀਅਨਾਂ, ਬੀਕੇਯੂ ਏਕਤਾ ਡਕੌਂਦਾ, ਬੀਕੇਯੂ ਰਾਜੇਵਾਲ, ਕਿਰਤੀ ਕਿਸਾਨ ਯੂਨੀਅਨ ਤੇ ਕੁਲ ਹਿੰਦ ਕਿਸਾਨ ਸਭਾ ਨੇ ਬਠਿੰਡਾ-ਜ਼ੀਰਕਪੁਰ ਰਾਸ਼ਟਰੀ ਮਾਰਗ ’ਤੇ ਪਿੰਡ ਬਾਲਦ ਕੋਠੀ ਨੇੜੇ ਕੱਲ੍ਹ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ ਤੇ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਵਿਧਾਇਕਾਂ ਦੇ ਘਰਾਂ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਹੈ। Kisan Andolan
ਇਹ ਖਬਰ ਵੀ ਪੜ੍ਹੋ : Ludhiana News: ਲੁਧਿਆਣਾ ਦੀ ਕੱਪੜਾ ਫੈਕਟਰੀ ’ਚ ਵੱਡੀ ਘਟਨਾ, ਜਾਂਚ ’ਚ ਜੁਟੀ ਪੁਲਿਸ
ਇਸ ਤੋਂ ਪਹਿਲਾਂ, ਇਸ ਵਿਰੋਧ ਪ੍ਰਦਰਸ਼ਨ ਦੌਰਾਨ, ਜ਼ੇਲ੍ਹ ਤੋਂ ਰਿਹਾਅ ਹੋਏ ਕਿਸਾਨਾਂ, ਜਿਨ੍ਹਾਂ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾਈ ਉਪ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬੁੱਧ ਸਿੰਘ ਬਾਲਦ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਡਾ. ਬਲਜਿੰਦਰ ਸਿੰਘ ਸੰਘਰੇੜੀ, ਅਜਾਇਬ ਸਿੰਘ ਸੰਘਰੇੜੀ ਤੇ ਊਧਮ ਸਿੰਘ ਸੰਤੋਖਪੁਰਾ ਸ਼ਾਮਲ ਸਨ, ਨੂੰ ਕਿਸਾਨ ਆਗੂਆਂ ਵੱਲੋਂ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੁਲਿਸ ਨੇ ਇਨ੍ਹਾਂ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਗ੍ਰਿਫ਼ਤਾਰ ਕਰਕੇ ਜ਼ੇਲ੍ਹ ਭੇਜ ਦਿੱਤਾ ਸੀ। Kisan Andolan
ਪਰ ਕਿਸਾਨ ਸੰਗਠਨਾਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਅੱਗੇ ਝੁਕਦਿਆਂ ਸਰਕਾਰ ਨੂੰ ਦੇਰ ਰਾਤ ਇਨ੍ਹਾਂ ਨੂੰ ਰਿਹਾਅ ਕਰਨਾ ਪਿਆ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਮੇਜਰ ਸਿੰਘ ਪੁੰਨਾਵਾਲ, ਬੀਕੇਯੂ ਰਾਜੇਵਾਲ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ, ਸਰਬਜੀਤ ਸਿੰਘ ਕਪਿਆਲ, ਬਲਜਿੰਦਰ ਸਿੰਘ ਕਪਿਆਲ, ਕਰਮਜੀਤ ਸਿੰਘ ਸਫੀਪੁਰ, ਸੁਖਦੇਵ ਸਿੰਘ ਉਭਾਵਾਲ, ਜਗਤਾਰ ਸਿੰਘ ਦੁੱਗਾਂ, ਸੁਖਵੀਰ ਸਿੰਘ ਤੇ ਬੀਕੇਯੂ ਡਕੌਂਦਾ ਦੇ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
Kisan Andolan: ਕਿਸਾਨਾਂ ਦੇ ਦਿੱਲੀ ਮਾਰਚ ਦਾ ਫੈਸਲਾ ਮੁਲਤਵੀ, ਪੰਧੇਰ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ
ਪੰਧੇਰ ਨੇ ਕੀਤਾ ਵੱਡਾ ਐਲਾਨ | Kisan Andolan
Kisan Andolan: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੂਬਾ ਸਰਕਾਰ ਨੂੰ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜ਼ਬਰਦਸਤੀ ਕਬਜ਼ਾ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦਿਓ। ਇਸ ਵੇਲੇ ਸਾਡਾ ਧਿਆਨ ਕੇਂਦਰ ਵੱਲ ਹੈ। ਜੇਕਰ ਕਿਸੇ ਵੀ ਜ਼ਿਲ੍ਹੇ ’ਚ ਜ਼ਬਰਦਸਤੀ ਜ਼ਮੀਨ ਹਾਸਲ ਕੀਤੀ ਗਈ, ਤਾਂ ਅਸੀਂ ਪੰਜਾਬ ਸਰਕਾਰ ਦਾ ਜਿਊਣਾ ਮੁਸ਼ਕਲ ਕਰ ਦੇਵਾਂਗੇ। ਸੋਮਵਾਰ ਨੂੰ ਅੰਮ੍ਰਿਤਸਰ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਸੂਬਾ ਸਰਕਾਰ ਤੋਂ ਅੱਜ ਸ਼ੁਰੂ ਹੋਏ ਸੈਸ਼ਨ ਨੂੰ ਵਧਾਉਣ ਦੀ ਮੰਗ ਵੀ ਕੀਤੀ।
ਇਹ ਖਬਰ ਵੀ ਪੜ੍ਹੋ : Bangladesh Vs New Zealand: ਚੈਂਪੀਅਨਜ਼ ਟਰਾਫੀ ’ਚ ਅੱਜ ਨਿਊਜੀਲੈਂਡ ਦਾ ਸਾਹਮਣਾ ਬੰਗਲਾਦੇਸ਼ ਨਾਲ
ਉਨ੍ਹਾਂ ਕਿਹਾ ਕਿ ਇਸ ਸੈਸ਼ਨ ਨੂੰ ਵਧਾਇਆ ਜਾਣਾ ਚਾਹੀਦਾ ਹੈ ਤੇ ਗੈਰ-ਕਾਨੂੰਨੀ ਤਰੀਕਿਆਂ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਏਜੰਟਾਂ ਵਿਰੁੱਧ, ਨਸ਼ਿਆਂ ਵਿਰੁੱਧ ਤੇ ਪੰਜਾਬ ਦੇ ਹੋਰ ਮੁੱਦਿਆਂ ’ਤੇ ਚਰਚਾ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਇੱਕ ਮੰਗ ਰੱਖੀ ਗਈ ਕਿ ਉਨ੍ਹਾਂ ਦੀਆਂ 12 ਮੰਗਾਂ ’ਤੇ ਸੈਸ਼ਨ ’ਚ ਇੱਕ ਮਤਾ ਪਾਸ ਕੀਤਾ ਜਾਵੇ ਤੇ ਇਸ ਨੂੰ ਕੇਂਦਰ ਨੂੰ ਦਿੱਤਾ ਜਾਵੇ। ਇਸ ਸਮੇਂ ਦੌਰਾਨ, ਮੰਡੀਆਂ ਦੇ ਨਿੱਜੀਕਰਨ ਸੰਬੰਧੀ ਕੇਂਦਰ ’ਚ ਪਾਸ ਕੀਤੇ ਗਏ ਬਿੱਲ ਦੇ ਵਿਰੁੱਧ ਵੋਟ ਪਾਸ ਕਰਕੇ ਕੇਂਦਰ ਨੂੰ ਭੇਜਿਆ ਜਾਣਾ ਚਾਹੀਦਾ ਹੈ ਤੇ ਮੰਡੀਆਂ ਨੂੰ ਨਿੱਜੀ ਹੱਥਾਂ ’ਚ ਜਾਣ ਤੋਂ ਰੋਕਿਆ ਜਾਣਾ ਚਾਹੀਦਾ ਹੈ। Kisan Andolan
Kisan Protest: ਖੁੱਲ੍ਹੇ ਦਿਲ ਨਾਲ ਹੋਵੇ ਗੱਲਬਾਤ
Kisan Protest
Kisan Protest: ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਰ ਦਾ ਗੱਲਬਾਤ ਦਾ ਸਿਲਸਿਲਾ ਮੁੜ ਸ਼ੁਰੂ ਹੋ ਗਿਆ ਹੈ ਭਾਵੇਂ 14 ਫਰਵਰੀ ਦੀ ਮੀਟਿੰਗ ’ਚ ਕੋੋਈ ਹੱਲ ਨਹੀਂ ਨਿੱਕਲਿਆ ਪਰ ਦੋਵਾਂ ਧਿਰਾਂ ਦਾ ਇਹ ਦਾਅਵਾ ਚੰਗਾ ਹੈ ਕਿ ਮੀਟਿੰਗ ਹਾਂ-ਪੱਖੀ ਮਾਹੌਲ ’ਚ ਹੋਈ ਤੇ ਅਗਲੀ ਮੀਟਿੰਗ ਲਈ 22 ਫਰਵਰੀ ਦਾ ਸਮਾਂ ਤੈਅ ਹੋ ਗਿਆ ਹੈ ਇਹ ਵੀ ਗੱਲ ਚੰਗੀ ਹੋਈ ਕਿ ਕੇਂਦਰ ਨੇ ਕਿਸੇ ਇੱਕ ਕਿਸਾਨ ਮੋਰਚੇ ਨਾਲ ਗੱਲ ਕਰਨ ਦੀ ਬਜਾਇ ਸਾਰੀਆਂ ਧਿਰਾਂ (ਦੋਵਾਂ ਕਿਸਾਨ ਮੋਰਚਿਆਂ ਸਮੇਤ ਪੰਜਾਬ ਸਰਕਾਰ) ਨੂੰ ਵੀ ਮੀਟਿੰਗ ’ਚ ਸ਼ਾਮਲ ਕੀਤਾ।
ਇਹ ਖਬਰ ਵੀ ਪੜ੍ਹੋ : Travel Agent Arrested: ਹਰਿਆਣਾ ਦਾ ਟਰੈਵਲ ਏਜੰਟ ਪਟਿਆਲਾ ਤੋਂ ਗ੍ਰਿਫਤਾਰ
ਇਹ ਸਾਰੀਆਂ ਗੱਲਾਂ ਮੀਟਿੰਗ ਦਾ ਸਿਲਸਿਲਾ ਸ਼ੁਰੂ ਕਰਨ ਲਈ ਚੰਗੀ ਰਣਨੀਤੀ ਹੈ ਪਰ ਮਾਮਲੇ ਦਾ ਫੌਰੀ ਹੱਲ ਤੇ ਪੱਕਾ ਹੱਲ ਇਹ ਦੋ ਵੱਡੇ ਮਾਮਲੇ ਹਨ ਜਿਨ੍ਹਾਂ ਨਾਲ ਮੀਟਿੰਗ ਦੀ ਸਫ਼ਲਤਾ ਜੁੜੀ ਹੋਈ ਹੈ ਮਾਮਲੇ ਦੇ ਸਿਆਸੀ ਪਹਿਲੂਆਂ ਤੋਂ ਵੀ ਵੱਡਾ ਮਸਲਾ ਖੇਤੀ ਦੇ ਆਰਥਿਕ ਸਰੋਕਾਰਾਂ ਦਾ ਹੈ ਖੇਤੀ ਨੂੰ ਲੀਹ ’ਤੇ ਲਿਆਉਣ ਲਈ ਖੇਤੀ ਨੀਤੀਆਂ ’ਚ ਵੱਡੇ ਬਦਲਾਅ ਕੀਤੇ ਜਾਣ, ਜਿਸ ਨਾਲ ਮਸਲੇ ਦਾ ਸਹੀ ਤੇ ਵਿਗਿਆਨਕ ਹੱਲ ਨਿੱੱਕਲ ਸਕੇ ਇਹੀ ਮਸਲੇ ਦਾ ਵੱਡਾ ਤੇ ਅਹਿਮ ਪੱਖ ਹੈ। Kisan Protest
ਕਿਸਾਨ ਤੇ ਸਰਕਾਰ ਦੋਵਾਂ ਨੂੰ ਖੇਤੀ ਦੇ ਮੁੱਦੇ ਨੂੰ ਭਾਵੁਕ ਤੇ ਸਿਆਸੀ ਧਰਾਤਲ ਤੋਂ ਪਾਸੇ ਰੱਖ ਕੇ ਨਵੀਂ ਸੋਚ ਤੇ ਖੁੱਲੇ੍ਹ ਦਿਮਾਗ ਨਾਲ ਅੱਗੇ ਵਧਣਾ ਪਵੇਗਾ ਖੇਤੀ ’ਚ ਆ ਰਹੀਆਂ ਕੌਮੀ ਤੇ ਕੌਮਾਂਤਰੀ ਸਮੱਸਿਆਵਾਂ, ਅਨਾਜ ਦੀਆਂ ਲੋੜਾਂ ਤੇ ਕਿਸਾਨਾਂ ਲਈ ਖੇਤੀ ਲਾਹੇਵੰਦ ਬਣਾਉਣ ਵਰਗੇ ਬੁਨਿਆਦੀ ਨੁਕਤੇ ਹਨ ਜਿਨ੍ਹਾਂ ਦੀ ਰੌਸ਼ਨੀ ’ਚ ਮਸਲੇ ਪ੍ਰਤੀ ਸੰਤੁਲਿਤ ਪਹੁੰਚ ਅਪਣਾਈ ਜਾ ਸਕਦੀ ਹੈ ਕਿਸਾਨ ਤੇ ਸਰਕਾਰ ਦੋਵੇਂ ਸਪੱਸ਼ਟਤਾ, ਆਪਸੀ ਵਿਸ਼ਵਾਸ ਤੇ ਸੁਹਿਰਦਤਾ ਨੂੰ ਕਾਇਮ ਰੱਖ ਕੇ ਇਸ ਮਾਮਲੇ ਦਾ ਸਹੀ ਤੇ ਪੱਕਾ ਹੱਲ ਕੱਢ ਸਕਦੇ ਹਨ।
Kisan Andolan: ਇੱਕ ਸਾਲ ਪੂਰਾ ਹੋਣ ’ਤੇ ਸ਼ੰਭੂ ਬਾਰਡਰ ’ਤੇ ਕਿਸਾਨ ਭਲਕੇ ਕਰਨਗੇ ਵੱਡਾ ਇਕੱਠ
ਮਹਾਂ ਪੰਚਾਇਤ ਲਈ ਦੇਸ਼ ਭਰ ’ਚੋਂ ਪੁੱਜ ਰਹੇ ਵੱਡੀ ਗਿਣਤੀ ਕਿਸਾਨ ਆਗੂ | Kisan Andolan
Kisan Andolan: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕਿਸਾਨੀ ਮੰਗਾਂ ਸਬੰਧੀ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਵੱਲੋਂ 13 ਫਰਵਰੀ ਨੂੰ ਇੱਕ ਸਾਲ ਹੋਣ ਤੇ ਵੱਡਾ ਇਕੱਠ ਕਰਦਿਆ ਮਹਾਂਪੰਚਾਇਤ ਕੀਤੀ ਜਾ ਰਹੀ ਹੈ, ਜਿਸ ’ਚ ਦੇਸ਼ ਭਰ ਤੋਂ ਵੱਡੀ ਗਿਣਤੀ ’ਚ ’ਚ ਕਿਸਾਨ ਆਗੂ ਪਹੁੰਚ ਰਹੇ ਹਨ। ਇੱਧਰ ਅੱਜ ਸ਼ੰਭੂ ਬਾਰਡਰ ’ਤੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਜਾਣਕਾਰੀ ਅਨੁਸਾਰ ਸ਼ੰਭੂ ਬਾਰਡਰ ’ਤੇ 13 ਫਰਵਰੀ ਨੂੰ ਮਹਾਂਪੰਚਾਇਤ ਹੋਣ ਕਾਰਨ ਵੱਡੀ ਗਿਣਤੀ ’ਚ ਕਿਸਾਨਾਂ ਦਾ ਇਕੱਠ ਜੁੜ ਰਿਹਾ ਹੈ। Kisan Andolan
ਇਹ ਖਬਰ ਵੀ ਪੜ੍ਹੋ : Sangrur News: ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਧਿਆਪਕਾਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ
ਕਿਸਾਨ ਆਗੁੂਆਂ ਵੱਲੋਂ ਮਹਾਂਪੰਚਾਇਤ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਅੱਜ ਸ਼ੰਭੂ ਬਾਰਡਰ ਤੇ ਸਮਾਜਿਕ ਕ੍ਰਾਂਤੀ ਪੈਦਾ ਕਰਨ ਵਾਲੇ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਭਗਤ ਰਵਿਦਾਸ ਜੀ ਵੱਲੋਂ ਸਿਰਜੇ ਗਏ ਬੇਗਮਪੁਰਾ ਸ਼ਹਿਰ ਦੇ ਸੰਕਲਪ ਨੂੰ ਹਕੀਕੀ ਰੂਪ ’ਚ ਲਾਗੂ ਕਰਕੇ ਸਮਾਜਿਕ ਤੇ ਆਰਥਿਕ ਬਰਾਬਰੀ ਲਈ ਕਿਸਾਨਾਂ ਮਜਦੂਰਾਂ ਤੇ ਸਭ ਨਪੀੜੇ ਵਰਗਾਂ ਨੂੰ ਇੱਕਜੁੱਟ ਹੋ ਕੇ ਹੱਕਾਂ ਦੇ ਸੰਘਰਸ਼ ਕਰਨੇ ਪੈਣਗੇ ਤੇ ਦੇਸ਼ ਅੰਦਰ ਮਨੂਵਾਦੀ ਤੇ ਕਾਰਪੋਰੇਟ ਪੱਖੀ ਨੀਤੀਆਂ ਨੂੰ ਠੱਲ੍ਹ ਪਾਉਣ ਲਈ ਅੱਗੇ ਆਉਣਾ ਪਵੇਗਾ।
ਉਨ੍ਹਾਂ ਦੱਸਿਆ ਕਿ ਕੱਲ੍ਹ ਨੂੰ ਸ਼ੰਭੂ ਬਾਰਡਰ ਤੇ ਦੇਸ਼ ਦੇ ਵੱਖ- ਵੱਖ ਸੂਬਿਆਂ ਤੋਂ ਕਿਸਾਨ ਮਜ਼ਦੂਰ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਮੰਗਾਂ ਸਬੰਧੀ ਕਿਸਾਨਾਂ ਦੇ ਸਬਰ ਦਾ ਬੰਨ ਪਰਖ ਰਹੀ ਹੈ, ਪਰ ਕਿਸਾਨ ਆਪਣੀਆਂ ਮੰਗਾਂ ਮੰਨੇ ਜਾਣ ਤੱਕ ਇਨ੍ਹਾਂ ਮੋਰਚਿਆਂ ਨੂੰ ਖਤਮ ਨਹੀਂ ਕਰਨਗੇ। 14 ਫਰਵਰੀ ਨੂੰ ਦੋਵਾਂ ਮੋਰਚਿਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਹੋ ਰਹੀ ਹੈ ਤੇ ਜੇਕਰ ਮੀਟਿੰਗ ਦੌਰਾਨ ਕਿਸਾਨੀ ਮੰਗਾਂ ਸਬੰਧੀ ਕੋਈ ਹਾਪੱਖੀ ਨਜ਼ਰੀਆਂ ਨਾ ਆਇਆ ਤਾਂ ਕਿਸਾਨਾਂ ਵੱਲੋਂ 25 ਫਰਵਰੀ ਨੂੰ ਪੈਦਲ ਦਿੱਲੀ ਕੂਚ ਦਾ ਐਲਾਨ ਕੀਤਾ ਹੋਇਆ ਹੈ। Kisan Andolan
Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਐੱਮਐੱਸਪੀ ਸਮੇਤ 12 ਮੰਗਾਂ ਸਬੰਧੀ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਸੰਘਰਸ਼ ਦੀ ਅਗਲੀ ਕੜੀ ’ਚ 11 ਫਰਵਰੀ ਨੂੰ ਰਤਨਪੁਰਾ ਮੋਰਚੇ ’ਤੇ ਕਿਸਾਨਾਂ ਦੀ ਮਹਾਂਪੰਚਾਇਤ ਹੋਵੇਗੀ। ਉੱਧਰ ਅੱਜ ਸ਼ੰਭੂ ਬਾਰਡਰ ’ਤੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਤੇ ਹੋਰ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ 14 ਫਰਵਰੀ ਨੂੰ ਚੰਡੀਗੜ੍ਹ ’ਚ ਕੇਂਦਰ ਨਾਲ ਗੱਲ ਬੇਨਤੀਜਾ ਰਹੀ ਤਾਂ 25 ਫਰਵਰੀ ਨੂੰ ਕਿਸਾਨਾਂ ਦਾ ਜੱਥਾ ਦਿੱਲੀ ਵੱਲ ਪੈਦਲ ਮਾਰਚ ਕਰੇਗਾ। 12 ਫਰਵਰੀ ਨੂੰ ਖਨੌਰੀ ਸਰਹੱਦ ’ਤੇ ਕਿਸਾਨਾਂ ਦੀ ਇੱਕ ਮਹਾਂਪੰਚਾਇਤ ਹੋ ਰਹੀ ਹੈ ਤੇ ਉਸੇ ਦਿਨ ਤਿੰਨਾਂ ਕਿਸਾਨ ਸਮੂਹਾਂ ’ਚ ਏਕਤਾ ਲਈ ਇੱਕ ਸਾਂਝੀ ਮੀਟਿੰਗ ਕੀਤੀ ਜਾ ਰਹੀ ਹੈ। Punjab News
ਇਹ ਖਬਰ ਵੀ ਪੜ੍ਹੋ : Punjab Political News: ਪੰਜਾਬ ’ਚ ਸਿਆਸੀ ਹਨ੍ਹੇਰੀ, ਅੱਜ ਦਿੱਲੀ ’ਚ ਹੋਵੇਗੀ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ, ਜਾਣੋ…
ਕਿਸਾਨ ਆਗੂ ਪੰਧੇਰ ਨੇ ਕਿਹਾ ਕਿ 13 ਫਰਵਰੀ ਨੂੰ ਸ਼ੰਭੂ ਮੋਰਚੇ ਵਿਖੇ ਹੋਣ ਵਾਲੀ ਮਹਾਪੰਚਾਇਤ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਦਿੱਲੀ ਮੂਵਮੈਂਟ-2 ਦੇ ਆਗੂਆਂ ਦਾ ਇੱਕ ਵਫ਼ਦ 12 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਗਈ ਮੀਟਿੰਗ ਲਈ ਚੰਡੀਗੜ੍ਹ ਦੇ ਕਿਸਾਨ ਭਵਨ ਜਾ ਰਿਹਾ ਹੈ। ਅਸੀਂ ਏਕਤਾ ਚਾਹੁੰਦੇ ਹਾਂ, ਪਰ ਇਸ ਬਾਰੇ ਮੀਟਿੰਗ ’ਚ ਸਹਿਮਤੀ ਬਣ ਜਾਵੇਗੀ। 14 ਫਰਵਰੀ ਨੂੰ ਉਹ ਚੰਡੀਗੜ੍ਹ ’ਚ ਕੇਂਦਰ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਇੱਕ ਮੀਟਿੰਗ ’ਚ ਸ਼ਾਮਲ ਹੋਣਗੇ। Punjab News