Raja Warring - Sach Kahoon Punjabi
Punjab Politics News: ਵੜਿੰਗ ਦੀ ਭਵਿੱਖਬਾਣੀ ’ਤੇ ਕਾਕਾ ਬਰਾੜ ਦਾ ਪਲਟਵਾਰ, ਜਾਣੋ ਕੀ ਆਖਿਆ...
Punjab Politics News: (ਸੁਰੇਸ਼ ਗਰਗ) ਸ਼੍ਰੀ ਮੁਕਤਸਰ ਸਾਹਿਬ।
Punjab Politics News: ਵੜਿੰਗ ਦੀ ਭਵਿੱਖਬਾਣੀ ’ਤੇ ਕਾਕਾ ਬਰਾੜ ਦਾ ਪਲਟਵਾਰ, ਜਾਣੋ ਕੀ ਆਖਿਆ...
ਵੜਿੰਗ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਪ ਪਾਰਟੀ ਕਾਕਾ ਬਰਾੜ ਨੂੰ ਟਿਕਟ ਨਹੀਂ ਦੇਵੇਗੀ।
ਇਹ ਵੀ ਪੜ੍ਹੋ: Summer Special Trains: ਗਰਮੀਆਂ ਦੀਆਂ ਛੁੱਟੀਆਂ ਦੌਰਾਨ ਰੇਲਵੇ ਨੇ ਯਾਤਰੀਆਂ ਦਿੱਤੀ ਵੱਡੀ ਰਾਹਤ
ਉਨਾਂ ਕਿਹਾ ‘ਮੇਰੀ ਭਵਿੱਖਬਾਣੀ ਹੈ ਕਿ ਮੁਕਤਸਰ ਤੋਂ ਕਾਕਾ ਬਰਾੜ ਦੀ ਟਿਕਟ ਕੱਟੀ ਜਾਵੇਗੀ, ਇਸ ਲਈ ਮੁਕਤਸਰ ਦੇ ਲੋਕ ਸੋਚ-ਸਮਝ ਕੇ ਵੋਟ ਪਾਉਣ।’ ਵਿਕਾਸ ਦੇ ਮੁੱਦੇ ’ਤੇ ਬਰਾੜ ਨੂੰ ਘੇਰਦਿਆਂ ਵੜਿੰਗ ਨੇ ਕਿਹਾ ਕਿ ਸਾਢੇ ਚਾਰ ਸਾਲ ਵਿਧਾਇਕ ਰਹਿੰਦਿਆਂ ਜੋ ਵਿਅਕਤੀ ਕੁਝ ਨਹੀਂ ਕਰ ਸਕਿਆ, ਉਹ ਨਗਰ ਕੌਂਸਲ ਚੋਣਾਂ ਜਿੱਤ ਕੇ ਵੀ ਕੁਝ ਨਹੀਂ ਕਰੇਗਾ। ਹਾਲਾਂਕਿ, ਉਨਾਂ ਇਹ ਵੀ ਕਿਹਾ ਕਿ ਉਹ ਕਾਕਾ ਬਰਾੜ ਦੀ ਇੱਜ਼ਤ ਕਰਦੇ ਹਨ ਕਿਉਂਕਿ ਉਹ ਚੰਗੇ ਇਨਸਾਨ ਹਨ, ਪਰ ਮੁਕਤਸਰ ’ਚ ਕੰਮ ਨਹੀਂ ਹੋਇਆ। ਇਸ ਬਿਆਨ ’ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਤਿੱਖਾ ਪਲਟਵਾਰ ਕੀਤਾ। ਉਨਾਂ ਵੜਿੰਗ ਨੂੰ ਨਸੀਹਤ ਦਿੱਤੀ ਕਿ ਉਹ ਉਨਾਂ (ਬਰਾੜ) ਦੀ ਟਿਕਟ ਦੀ ਫ਼ਿਕਰ ਛੱਡਣ ਅਤੇ ਆਪਣੀ ਸੂਬਾ ਪ੍ਰਧਾਨ ਦੀ ਕੁਰਸੀ ਸੰਭਾਲਣ।
ਕੈਪਸ਼ਨ: ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ।
Lawrence of Punjab: ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ’ਤੇ ਸਖਤ ਇਤਰਾਜ ਜਤਾਇਆ
Lawrence of Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਬਣ ਰਹੀ ਟੈਲੀਵਿਜ਼ਨ ਸੀਰੀਜ਼ ‘ਲਾਰੈਂਸ ਆਫ ਪੰਜਾਬ’ ’ਤੇ ਸਖਤ ਇਤਰਾਜ ਜਾਹਿਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਨਾ ਸਿਰਫ਼ ਗੈਂਗਸਟਰ ਕਲਚਰ ਨੂੰ ਵਧਾਏਗੀ ਅਤੇ ਉਸਦੀ ਵਡਿਆਈ ਕਰੇਗੀ, ਸਗੋਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਤੌਹੀਨ ਵੀ ਹੋਵੇਗੀ ਕਿਉਂਕਿ ਗੁਰੂਆਂ, ਰਿਸ਼ੀਆਂ ਅਤੇ ਪੀਰਾਂ ਦੀ ਇਸ ਪਵਿੱਤਰ ਧਰਤੀ ਨੂੰ ਇੱਕ ਖ਼ਤਰਨਾਕ ਗੈਂਗਸਟਰ ਨਾਲ ਜੋੜਿਆ ਜਾ ਰਿਹਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਬਿਸ਼ਨੋਈ ਅਤੇ ਉਸਦਾ ਗਿਰੋਹ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਸਮੇਤ ਸੈਂਕੜਿਆਂ ਬੇਗੁਨਾਹ ਲੋਕਾਂ ਦੇ ਕਤਲਾਂ ਲਈ ਜ਼ਿੰਮੇਵਾਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਟੀਵੀ ਸੀਰੀਜ਼ ਨੌਜਵਾਨਾਂ ਨੂੰ ਗਲਤ ਸੰਦੇਸ਼ ਦੇਵੇਗੀ ਜਿਸ ’ਚ ਅਜਿਹੇ ਵਿਅਕਤੀ ਦੀ ਵਡਿਆਈ ਹੋਵੇਗੀ, ਜਿਸ ਦੀ ਨਿੰਦਾ ਹੋਣੀ ਚਾਹੀਦੀ ਹੈ।
Read Also :  ਸੜਕ ਹਾਦਸਾ ਹੋਣ ’ਤੇ ਕੀ ਕਰੀਏ? ਜ਼ਰੂਰੀ ਗੱਲਾਂ ’ਤੇ ਧਿਆਨ ਦਿਓ ਜੋ ਤੁਹਾਨੂੰ ਗੰਭੀਰ ਸਮੱਸਿਆ ਤੋਂ ਬਚਾਉਣਗੀਆਂ
ਇਸ ਲੜੀ ਹੇਠ ਉਕਤ ਸੀਰੀਜ਼ ਦੇ ਪ੍ਰਸਾਰਣ ’ਤੇ ਪੂਰੀ ਤਰ੍ਹਾਂ ਰੋਕ ਲਾਏ ਜਾਣ ਦੀ ਮੰਗ ਕਰਦਿਆਂ, ਉਨ੍ਹਾਂ ਨੇ ਇਸ ਦੇ ਨਿਰਮਾਤਾਵਾਂ ਦੀ ਸੋਚ ’ਤੇ ਸਵਾਲ ਉਠਾਏ ਹਨ ਕਿ ਉਹ ਅਪਰਾਧ ਅਤੇ ਹਿੰਸਾ ਦੇ ਕਲਚਰ ਨੂੰ ਕਿਉਂ ਵਧਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ, ਕਿਹਾ ਕਿ ਇਹ ਕਲਾ ਜਾਂ ਮਨੋਰੰਜਨ ਦਾ ਕੰਮ ਨਹੀਂ ਹੈ, ਸਗੋਂ ਨੌਜਵਾਨਾਂ ਨੂੰ ਅਪਰਾਧ ਦੀ ਦੁਨੀਆ ਵੱਲ ਉਕਸਾਉਣ ਵਾਲੀ ਇੱਕ ਅਪਰਾਧਿਕ ਗਤੀਵਿਧੀ ਹੈ।
ਵੜਿੰਗ ਨੇ ਇਸ ਮਾਮਲੇ ’ਤੇ ਸੂਬੇ ਅਤੇ ਕੇਂਦਰ ਦੀਆਂ ਸਰਕਾਰਾਂ ਦੀ ਚੁੱਪੀ ਉੱਪਰ ਵੀ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਕਿਉਂਕਿ ਉਹ ਮੁੱਢ ਤੋਂ ਰਾਜਸਥਾਨ ਦਾ ਵਸਨੀਕ ਹੈ ਅਤੇ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਉਹ ਇਸ ਟੀਵੀ ਸੀਰੀਜ਼ ਦੇ ਪ੍ਰਸਾਰਣ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਵੀ ਦਾਖ਼ਲ ਕਰਨਗੇ, ਕਿਉਂਕਿ ਇਸ ਨਾਲ ਨੌਜਵਾਨਾਂ ’ਤੇ ਮਾੜਾ ਤੇ ਖ਼ਤਰਨਾਕ ਅਸਰ ਪੈ ਸਕਦਾ ਹੈ।
Budget 2026 : 12 ਸਾਲਾਂ ’ਚ ਨਹੀਂ ਮਿਲਿਆ ਬਣਦਾ ਹੱਕ, ਬਜਟ ਭਾਸ਼ਣ ’ਚ ਪੰਜਾਬ ਦਾ ਨਾਂ ਵੀ ਨਹੀਂ : ਰਾਜਾ ਵੜਿੰਗ
ਕੇਂਦਰੀ ਬਜਟ ’ਤੇ ਸਿਆਸੀ ਤਕਰਾਰ, ਕਾਂਗਰਸ ਨੇ ਲਾਇਆ ਪੰਜਾਬ ਨਾਲ ਅਣਦੇਖੀ ਦਾ ਦੋਸ਼
Budget 2026: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਕੇਂਦਰੀ ਬਜਟ 2026 ਨੂੰ ਲੈ ਕੇ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਰੀਬ 12 ਸਾਲਾਂ ਦੀ ਹਕੂਮਤ ਦੌਰਾਨ ਪੰਜਾਬ ਨੂੰ ਕਦੇ ਵੀ ਉਸਦਾ ਬਣਦਾ ਹੱਕ ਨਹੀਂ ਮਿਲਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਪੇਸ਼ ਕੀਤਾ ਗਿਆ ਕੇਂਦਰੀ ਬਜਟ ਵੀ ਪੰਜਾਬ ਲਈ ਨਿਰਾਸ਼ਾਜਨਕ ਸਾਬਤ ਹੋਇਆ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੇ ਪੂਰੇ ਬਜਟ ਭਾਸ਼ਣ ਦੌਰਾਨ ਇੱਕ ਵਾਰ ਵੀ ਪੰਜਾਬ ਦਾ ਨਾਂ ਨਹੀਂ ਲਿਆ ਗਿਆ, ਜੋ ਸੂਬੇ ਨਾਲ ਹੋ ਰਹੀ ਲਗਾਤਾਰ ਅਣਦੇਖੀ ਨੂੰ ਦਰਸਾਉਂਦਾ ਹੈ। ਉਨ੍ਹਾਂ ਆਖਿਆ ਕਿ ਖੇਤੀਬਾੜੀ, ਉਦਯੋਗ ਅਤੇ ਰੋਜ਼ਗਾਰ ਵਰਗੇ ਮੁੱਖ ਮਸਲਿਆਂ ’ਤੇ ਪੰਜਾਬ ਨੂੰ ਹਮੇਸ਼ਾ ਪਿੱਛੇ ਧੱਕਿਆ ਗਿਆ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਸੰਤ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਪੰਜਾਬ ਦੌਰੇ ’ਤੇ ਆ ਰਹੇ ਹਨ, ਪਰ ਇਸ ਪਵਿੱਤਰ ਅਵਸਰ ’ਤੇ ਵੀ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਕੋਈ ਵੱਡਾ ਐਲਾਨ ਜਾਂ ਬਜਟ ਅਲਾਟਮੈਂਟ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: Punjab News: ਕੇਂਦਰੀ ਬਜਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਆਇਆ ਵੱਡਾ ਬਿਆਨ, ਜਾਣੋ
ਉਨ੍ਹਾਂ ਕਿਹਾ ਕਿ ਇਹ ਦੌਰਾ ਸਿਰਫ਼ ਰਾਜਨੀਤਿਕ ਪ੍ਰਤੀਕ ਬਣ ਕੇ ਰਹਿ ਗਿਆ ਹੈ। ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਘੱਟੋ-ਘੱਟ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ’ਤੇ ਇੱਕ ਅੰਤਰਰਾਸ਼ਟਰੀ ਯੂਨੀਵਰਸਿਟੀ ਦੀ ਘੋਸ਼ਣਾ ਕਰ ਸਕਦੀ ਸੀ, ਜੋ ਸਿੱਖਿਆ ਅਤੇ ਸਮਾਜਿਕ ਸਮਾਨਤਾ ਲਈ ਇੱਕ ਇਤਿਹਾਸਕ ਕਦਮ ਹੁੰਦਾ। ਉਨ੍ਹਾਂ ਅਨੁਸਾਰ, ਅਜਿਹਾ ਨਾ ਕਰਕੇ ਕੇਂਦਰ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਅਣਦੇਖਾ ਕੀਤਾ ਹੈ। ਬਜਟ ਨੂੰ ਲੈ ਕੇ ਕਾਂਗਰਸ ਦੇ ਇਨ੍ਹਾਂ ਦੋਸ਼ਾਂ ਤੋਂ ਬਾਅਦ ਪੰਜਾਬ ਦੀ ਸਿਆਸਤ ’ਚ ਕੇਂਦਰ ਅਤੇ ਵਿਰੋਧੀ ਧਿਰ ਦਰਮਿਆਨ ਟਕਰਾਅ ਹੋਰ ਤੇਜ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। Budget 2026
Raja Warring: ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੇ ਲਾਏ ਗੰਭੀਰ ਦੋਸ਼
Raja Warring: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਕਾਂਗਰਸ ਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਨੰਬਰ ਦਾ ਗਿੱਦੜ ਹੈ, ਜਿਹੜਾ ਕਿ ਮਿੰਟਾਂ ਵਿੱਚ ਹੀ ਡਰਦੇ ਹੋਏ ਭੱਜ ਜਾਂਦਾ ਹੈ ਜਾਂ ਫਿਰ ਆਪਣੇ ਕਾਰਨਾਮਿਆਂ ਕਰਕੇ ਮਿੰਟਾਂ ’ਚ ਹੀ ਮੁਆਫ਼ੀ ਮੰਗਦੇ ਹੋਏ ਬਚਣ ਦੀ ਕੋਸ਼ਿਸ਼ ਕਰਦਾ ਹੈ। ਰਾਜਾ ਵੜਿੰਗ ਸਿਰਫ਼ ਬੱਸਾਂ ਦੀਆਂ ਬਾਡੀਆਂ ’ਚ ਵੱਡਾ ਭ੍ਰਿਸ਼ਟਾਚਾਰ ਹੀ ਨਹੀਂ ਕਰਕੇ ਗਿਆ ਹੈ, ਸਗੋਂ ਨਸ਼ੇ ਦੇ ਵਪਾਰੀਆਂ ਤੇ ਕਰਿੰਦਿਆ ਨਾਲ ਵੀ ਰਾਜਾ ਵੜਿੰਗ ਦਾ ਨਾਂਅ ਜੁੜ ਚੁੱਕਿਆ ਹੈ। ਇਹ ਕਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੁਆਫ਼ੀ ਮੰਗ ਲੈਂਦਾ ਹੈ ਅਤੇ ਕਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੋਂ ਮੁਆਫ਼ੀ ਮੰਗ ਕੇ ਛੁੱਟ ਜਾਂਦਾ ਹੈ।
ਇਹ ਗੰਭੀਰ ਦੋਸ਼ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਲਗਾਏ ਹਨ। ਮਨਪ੍ਰੀਤ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵੀਡੀਓ ਪੋਸਟ ਕਰਦੇ ਹੋਏ ਇਨ੍ਹਾਂ ਦੋਸ਼ਾਂ ਦੇ ਸਬੂਤ ਹੋਣ ਦਾ ਦਾਅਵਾ ਵੀ ਕੀਤਾ ਹੈ। Raja Warring
ਮਨਪ੍ਰੀਤ ਸਿੰਘ ਬਾਦਲ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਾਂ ਵਾਂਗ ਫਿਰਦਾ ਹੈ ਤੇ ਗਿੱਦੜਬਾਹਾ ਵਿਖੇ ਇੱਕ ਚੋਣ ਦੇ ਦੌਰਾਨ ਉਸ ਨੇ ਮੇਰੇ ਤੋਂ ਮੱਦਦ ਮੰਗੀ ਸੀ ਕਿ ਉਸ ਨੂੰ ਅਕਾਲੀ ਲੀਡਰ ਕੁੱਟਣਗੇ ਤਾਂ ਸਾਰਾ ਦਿਨ ਰਾਜਾ ਵੜਿੰਗ ਉਨ੍ਹਾਂ ਦੀ ਕਾਰ ਦੀ ਪਿਛਲੀ ਸੀਟ ’ਤੇ ਬੈਠਾ ਰਿਹਾ ਤਾਂਕਿ ਕੁੱਟ ਪੈਣ ਤੋਂ ਬਚ ਸਕੇ। ਇਸ ਤੋਂ ਇਲਾਵਾ ਜਦੋਂ ਇਹ 3-4 ਮਹੀਨੇ ਲਈ ਟਰਾਂਸਪੋਰਟ ਮੰਤਰੀ ਰਹੇ ਤਾਂ ਇਨ੍ਹਾਂ ਨੇ ਪੰਜਾਬ ’ਚੋਂ 8 ਲੱਖ ਰੁਪਏ ’ਚ ਬੱਸ ਦੀ ਬਾਡੀ ਲਗਵਾਉਣ ਦੀ ਥਾਂ ’ਤੇ 11 ਲੱਖ 98 ਹਜ਼ਾਰ ਰੁਪਏ ’ਚ ਜੈਪੁਰ ਤੋਂ ਲਵਾਈਆਂ ਸਨ।
Read Also : ਫੁੱਟਬਾਲ ਮੈਚ ਦੌਰਾਨ 14 ਸਾਲ ਦੇ ਖਿਡਾਰੀ ਦੀ ਅਚਾਨਕ ਮੌਤ
ਇਸ ਮਾਮਲੇ ’ਚ ਜਾਂਚ ਤੋਂ ਬਚਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਪੈਰ ਫੜਦੇ ਹੋਏ ਮੁਆਫ਼ੀ ਮੰਗ ਲਈ। ਮਨਪ੍ਰੀਤ ਬਾਦਲ ਨੇ ਅੱਗੇ ਦੋਸ਼ ਲਗਾਇਆ ਗਿਆ ਕਿ ਫਰੀਦਕੋਟ ਦੇ ਇੱਕ ਠੇਕੇਦਾਰ ਕਰਨ ਕਟਾਰੀਆ ਨੇ ਆਪਣੇ ਦੋਵੇਂ ਬੱਚਿਆਂ ਅਤੇ ਪਤਨੀ ਸਣੇ ਖ਼ੁਦ ਨੂੰ ਗੋਲੀ ਮਾਰ ਲਈ ਸੀ। ਰਾਜਾ ਵੜਿੰਗ ਨੇ ਉਨ੍ਹਾਂ ਦੇ ਪੈਸੇ ਵਾਪਸ ਨਹੀਂ ਕੀਤੇ ਸਨ ਤਾਂ ਜਿਸ ਕਾਰਨ ਕਰਨ ਕਟਾਰੀਆ ਨੇ ਇਹ ਕਦਮ ਚੁੱਕਿਆ ਸੀ। ਇਸ ਮਾਮਲੇ ਤੋਂ ਬਚਣ ਲਈ ਮੌਕੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੈਰ ਫੜ ਲਏ ਸੀ ਕਿ ਉਨ੍ਹਾਂ ਨੂੰ ਬਚਾ ਲਿਆ ਜਾਵੇ।
Manpreet Badal and Amarinder Singh Raja Warring
ਮਨਪ੍ਰੀਤ ਬਾਦਲ ਨੇ ਅੱਗੇ ਦੋਸ਼ ਲਗਾਇਆ ਕਿ ਬਰਨਾਲੇ ਦਾ ਇੱਕ ਨਸ਼ੇ ਦੇ ਵਪਾਰੀ ਨੂੰ ਜਦੋਂ ਅਕਾਲੀ ਸਰਕਾਰ ਦੌਰਾਨ ਫੜਿਆ ਗਿਆ ਤਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਾਂਅ ਸਾਹਮਣੇ ਆਇਆ ਤਾਂ ਇਸ ਨੇ ਸੁਖਬੀਰ ਬਾਦਲ ਦੇ ਪੈਰ ਫੜ ਲਏ ਸਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਇਨ੍ਹਾਂ ਤਿੰਨੇ ਮਾਮਲੇ ਵਿੱਚ ਪੈਰ ਫੜ ਕੇ ਹੀ ਆਪਣੀ ਜਾਨ ਬਚਾਈ ਹੈ।
ਅਫ਼ੀਮ ਕੇਸ ’ਚ ਪੁਲਿਸ ਅਧਿਕਾਰੀ ਨੇ ਬਚਾਇਆ ਸੀ ਰਾਜਾ ਵੜਿੰਗ ਨੂੰ
ਹਰਿਕੇ ਕਲਾਂ ਦੇ ਸਰਪੰਚ ਤੋਂ ਸ਼ੰਭੂ ਬਾਰਡਰ ’ਤੇ 5 ਕਿੱਲੋ ਅਫ਼ੀਮ ਫੜੀ ਗਈ ਸੀ ਤਾਂ ਉਸ ਮਾਮਲੇ ’ਚ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਾਂਅ ਵੀ ਆਇਆ ਸੀ ਪਰ ਉਨ੍ਹਾਂ ਦੀ ਰਿਸ਼ਤੇਦਾਰੀ ’ਚ ਇੱਕ ਐੱਸ.ਪੀ. ਪੱਧਰ ਦੇ ਅਧਿਕਾਰੀ ਨੇ ਉਨ੍ਹਾਂ ਦੀ ਜਾਨ ਨੂੰ ਬਚਾਇਆ ਗਿਆ ਸੀ। ਜੇਕਰ ਉਹ ਐੱਸ. ਪੀ. ਪੱਧਰ ਦਾ ਅਧਿਕਾਰੀ ਨਾ ਹੁੰਦਾ ਤਾਂ ਉਸ ਮਾਮਲੇ ’ਚ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸਖ਼ਤ ਸਜ਼ਾ ਭੁਗਤ ਰਿਹਾ ਹੁੰਦਾ।
ਪਾਰਟੀ ਆਗੂਆਂ ਵਿਰੁੱਧ ਵਿਵਾਦਤ ਟਿੱਪਣੀਆਂ ਕਰਨ ‘ਤੇ ਕਾਰਵਾਈ
Punjab Congress: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਾਂਗਰਸ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੀ ਮੁਅੱਤਲੀ ਦੀ ਪੁਸ਼ਟੀ ਕੀਤੀ ਹੈ। ਕਾਂਗਰਸ ਨੇ ਨਵਜੋਤ ਕੌਰ ਸਿੱਧੂ ਦੇ ਵਿਵਾਦਪੂਰਨ ਬਿਆਨ ਦਾ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਨਵਜੋਤ ਕੌਰ ਸਿੱਧੂ ਵਿਰੁੱਧ ਇਹ ਕਾਰਵਾਈ ਪਾਰਟੀ ਆਗੂਆਂ ‘ਤੇ ਉਨ੍ਹਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਲਈ ਕੀਤੀ ਗਈ ਹੈ।
ਦਰਅਸਲ, ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ ਨੇ ਦਾਅਵਾ ਕੀਤਾ ਸੀ, “500 ਕਰੋੜ ਰੁਪਏ ਵਾਲਾ ਬ੍ਰੀਫਕੇਸ ਦੇਣ ਵਾਲਾ ਹੀ ਮੁੱਖ ਮੰਤਰੀ ਬਣਦਾ ਹੈ।” ਸ਼ਨਿੱਚਰਵਾਰ ਨੂੰ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਸਰਗਰਮ ਰਾਜਨੀਤੀ ਵਿੱਚ ਤਾਂ ਹੀ ਵਾਪਸ ਆਉਣਗੇ ਜੇਕਰ ਕਾਂਗਰਸ ਉਨ੍ਹਾਂ ਨੂੰ ਪੰਜਾਬ ਵਿੱਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨਦੀ ਹੈ। “ਉਨ੍ਹਾਂ ਕੋਲ ਕਿਸੇ ਵੀ ਪਾਰਟੀ ਨੂੰ ਦੇਣ ਲਈ ਪੈਸੇ ਨਹੀਂ ਹਨ, ਪਰ ਉਹ ਪੰਜਾਬ ਨੂੰ ‘ਸੁਨਹਿਰੀ ਰਾਜ’ ਬਣਾ ਸਕਦੇ ਹਨ, ਪਰ ਸਾਡੇ ਕੋਲ ਮੁੱਖ ਮੰਤਰੀ ਦੀ ਕੁਰਸੀ ‘ਤੇ ਬਿਰਾਜਮਾਨ ਹੋਣ ਲਈ ਦੇਣ ਲਈ 500 ਕਰੋੜ ਰੁਪਏ ਨਹੀਂ ਹਨ। ਜੋ ਕੋਈ 500 ਕਰੋੜ ਰੁਪਏ ਵਾਲਾ ਬ੍ਰੀਫਕੇਸ ਦਿੰਦਾ ਹੈ, ਉਹ ਮੁੱਖ ਮੰਤਰੀ ਬਣ ਜਾਂਦਾ ਹੈ।”
ਇਹ ਵੀ ਪੜ੍ਹੋ: Online Fraud: ਸਾਵਧਾਨ! ਤੁਸੀ ਏਦਾਂ ਵੀ ਹੋ ਸਕਦੇ ਓ ਆਨਲਾਈਨ ਠੱਗੀ ਦਾ ਸ਼ਿਕਾਰ
ਨਵਜੋਤ ਕੌਰ ਦੇ ਇਸ ਬਿਆਨ ਨੇ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਕਾਂਗਰਸ ਪਾਰਟੀ ਵਿੱਚ ਹਲਚਲ ਮਚਾ ਦਿੱਤੀ। ਭਾਜਪਾ ਨੇ ਇਸ ਬਿਆਨ ‘ਤੇ ਝੱਟ ਕਾਬੂ ਪਾ ਲਿਆ, ਦੋਸ਼ ਲਗਾਇਆ ਕਿ ਕਾਂਗਰਸ ਭ੍ਰਿਸ਼ਟਾਚਾਰ ਵਿੱਚ ਡੁੱਬੀ ਹੋਈ ਹੈ। ਭਾਜਪਾ ਦਾ ਦੋਸ਼ ਹੈ ਕਿ ਕਾਂਗਰਸ ਨਾ ਤਾਂ ਪਾਰਟੀ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਨਾ ਹੀ ਰਾਸ਼ਟਰੀ ਲੋਕਤੰਤਰ ਵਿੱਚ। ਇਸ ਦੌਰਾਨ, ਕਾਂਗਰਸ ਦੇ ਰਾਸ਼ਟਰੀ ਬੁਲਾਰੇ ਸੁਰੇਂਦਰ ਰਾਜਪੂਤ ਨੇ ਕਾਂਗਰਸ ਨੇਤਾ ਨਵਜੋਤ ਕੌਰ ਸਿੱਧੂ ‘ਤੇ ਪਲਟਵਾਰ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਛੱਡਣ ਦੀ ਸਲਾਹ ਦਿੱਤੀ।
Tania Father Health Update: (ਵਿੱਕੀ ਕੁਮਾਰ) ਮੋਗਾ । ਪੰਜਾਬ ਵਿੱਚ ਅਪਰਾਧੀਆਂ ਦੇ ਹੌਂਸਲੇ ਕਿਵੇਂ ਬੁਲੰਦ ਹੋ ਚੁੱਕੇ ਹਨ, ਇਸ ਦੀ ਇਕ ਹੋਰ ਦਰਦਨਾਕ ਮਿਸਾਲ ਉਸ ਸਮੇਂ ਸਾਹਮਣੇ ਆਈ ਜਦੋਂ ਮਸ਼ਹੂਰ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਡਾ. ਅਨਿਲਜੀਤ ਕੰਬੋਜ ਉੱਤੇ ਦਿਨ-ਦਿਹਾੜੇ ਦੋ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਹਮਲੇ ਨਾਲ ਨਾ ਕੇਵਲ ਸੂਬੇ ਦੇ ਲੋਕ ਸਦਮੇ ‘ਚ ਹਨ, ਸਗੋਂ ਲੋਕਾਂ ਦੀ ਜਾਨ-ਮਾਲ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਗੰਭੀਰ ਤੌਰ ‘ਤੇ ਜ਼ਖਮੀ ਡਾ. ਕੰਬੋਜ਼ ਨੂੰ ਤੁਰੰਤ ਮੋਗਾ ਦੇ ਮੈਡੀਸਿਟੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਹਨਾਂ ਦੀ ਹਾਲਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: Government Free Electricity Scheme: ਹਰ ਮਹੀਨੇ ਮਿਲਣਗੀਆਂ ਐਨੀਆਂ ਯੂਨਿਟਾਂ ਮੁਫ਼ਤ, ਜਲਦੀ ਅਪਲਾਈ ਕਰੋ, ਇਹ ਯੋਜਨਾ ..
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਮੋਗਾ ਪਹੁੰਚੇ ਅਤੇ ਹਸਪਤਾਲ ‘ਚ ਤਾਨੀਆ ਦੇ ਪਰਿਵਾਰ ਨਾਲ ਮਿਲ ਕੇ ਉਹਨਾਂ ਦੀ ਹਿੰਮਤ ਵਧਾਈ। ਰਾਜਾ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ,ਇਹ ਹਾਦਸਾ ਬਹੁਤ ਹੀ ਦੁਖਦਾਇਕ ਅਤੇ ਨਿੰਦਣਯੋਗ ਹੈ। ਅਸੀਂ ਡਾ. ਅਨਿਲਜੀਤ ਕੰਬੋਜ ਦੀ ਜਲਦੀ ਸਿਹਤਯਾਬੀ ਲਈ ਦੁਆ ਕਰਦੇ ਹਾਂ।
ਇਸ ਦੁੱਖ ਦੀ ਘੜੀ ਵਿੱਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜੀ ਹੈ। ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨ ਵਿਵਸਥਾ ਸੰਭਾਲਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਅੱਜ ਪੰਜਾਬ ‘ਚ ਹਰ ਆਦਮੀ ਡਰ ਦੇ ਸਾਏ ਹੇਠ ਜੀਅ ਰਹੇ ਹਨ। ਲੋਕਾਂ ਨੂੰ ਆਪਣੀ ਜਾਨ-ਮਾਲ ਦੀ ਸੁਰੱਖਿਆ ਦੀ ਕੋਈ ਗਰੰਟੀ ਨਹੀਂ। ਉਨਾਂ ਕਿਹਾ ਕਿ ਲੋਕ ਡਰ ਦੇ ਸਾਏ ਹੇਠ ਜੀਅ ਰਹੇ ਹਨ, ਜਿਸਦਾ ਸਾਨੂੰ ਬਹੁਤ ਦੁੱਖ ਹੈ। ਬੇਸ਼ੱਕ ਪੁਲਿਸ ਕਹਿ ਰਹੀ ਹੈ ਕਿ ਦੋਸ਼ੀ ਫੜ ਲਏ ਗਏ ਹਨ, ਪਰ ਸਿਰਫ਼ ਫੜਨਾ ਕਾਫ਼ੀ ਨਹੀਂ। ਇਹ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਐਨੀ ਸਖ਼ਤ ਸਜ਼ਾ ਮਿਲੇ ਜੋ ਦੂਜਿਆਂ ਲਈ ਚਿਤਾਵਨੀ ਬਣੇ। Tania Father Health Update
Punjab Congress: ਬਠਿੰਡਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਤਿੱਖਾ ਬਿਆਨ
Punjab Congress: (ਸੁਖਜੀਤ ਮਾਨ) ਬਠਿੰਡਾ। ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ‘ਚ ਪੁੱਜੇ 50 ਬੰਬਾਂ ਵਾਲੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਰਵਾਈ ਦੀ ਚਿਤਾਵਨੀ ਦੇਣ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਸਖ਼ਤ ਟਿੱਪਣੀ ਕੀਤੀ ਹੈ । ਵੜਿੰਗ ਨੇ ਕਿਹਾ ਕਿ ਜੇਕਰ ਬਾਜਵਾ ਖਿਲਾਫ਼ ਕੋਈ ਕਰਵਾਈ ਕੀਤੀ ਤਾਂ ਪੰਜਾਬ ਪੁਲਿਸ ਤੇ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦਿਆਂਗੇ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬਾਜਵਾ ਵੱਲੋਂ ਬੰਬਾਂ ਵਾਲੇ ਦਿੱਤੇ ਬਿਆਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖ਼ਤ ਕਾਰਵਾਈ ਦੀ ਗੱਲ ਤਾਂ ਕਹੀ ਜਾ ਰਹੀ ਹੈ ਪਰ ਆਈਬੀ ਦੀ ਰਿਪੋਰਟ ਸੀ ਕਿ ਹਿੰਦੂ ਨੇਤਾ ’ਤੇ ਹਮਲਾ ਹੋ ਸਕਦਾ ਹੈ ਅਤੇ ਮਨੋਰੰਜਨ ਕਾਲੀਆ ਦੇ ਘਰ ਤੇ ਗਰਨੇਡ ਅਟੈਕ ਵੀ ਹੋਇਆ, ਇਸਦੇ ਬਾਵਜੂਦ ਖੁਫੀਆ ਵਿਭਾਗ ਚੌਕਸ ਨਹੀਂ ਹੋਇਆ ਇਸ ਕਰਕੇ ਮੁੱਖ ਮੰਤਰੀ ਆਪਣੇ ਫੇਲ੍ਹ ਚੁੱਕੇ ਖੁਫੀਆ ਵਿਭਾਗ ਵੱਲ ਧਿਆਨ ਦੇਣ ਨਾ ਕਿ ਵਿਰੋਧੀ ਧਿਰ ਦੇ ਆਗੂ ਸਮੇਤ ਪਾਰਟੀਆਂ ਨੂੰ ਧਮਕਾਉਣ ਦੀ ਬਿਆਨਬਾਜੀ ਕਰਨ।
ਇਹ ਵੀ ਪੜ੍ਹੋ: Punjab News: ਪੰਜਾਬ ’ਚ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ, ਅੱਗ ਲੱਗਣ ਦੀਆਂ ਘਟਨਾਵਾਂ ’ਤੇ ਲੱਗ…
ਉਹਨਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤਾ ਬਿਆਨ ਇੱਕ ਅਖਬਾਰ (ਸੱਚ ਕਹੂੰ ਨਹੀਂ) ‘ਚ ਛਪੀ ਖ਼ਬਰ ਹੈ ਜਿਸ ਵਿੱਚ ਲਿਖਿਆ ਗਿਆ ਹੈ ਕਿ 50 ਬੰਬਾਂ ਵਿੱਚੋਂ 9 ਬੰਬ ਕਿੱਥੇ ਹਨ ਇਸਦਾ ਖੁਲਾਸਾ ਵੀ ਹਾਲੇ ਤੱਕ ਪੰਜਾਬ ਪੁਲਿਸ ਨਹੀਂ ਕਰ ਸਕੀ। ਬਾਜਵਾ ਵੱਲੋਂ ਖ਼ਬਰ ਦੇ ਮੱਦੇਨਜ਼ਰ ਬਿਆਨ ਦਿੱਤਾ ਗਿਆ ਹੈ ਕਿ ਲਗਾਤਾਰ 18 ਬੰਬ ਬਲਾਸਟ ਹੋ ਚੁੱਕੇ ਹਨ ਜਿਨਾਂ ਵਿੱਚੋਂ ਕਈ ਹਾਲੇ ਹੋਣ ਵਾਲੇ ਵੀ ਹੋ ਸਕਦੇ ਹਨ, ਜਿਸ ਕਰਕੇ ਖੁਫੀਆ ਵਿਭਾਗ ਨੂੰ ਚੌਕਸੀ ਰੱਖਣੀ ਚਾਹੀਦੀ ਹੈ ਤੇ ਮੁੱਖ ਮੰਤਰੀ ਨੂੰ ਆਪਣੇ ਵਿਭਾਗ ਨੂੰ ਚੌਕਸ ਕਰਨਾ ਚਾਹੀਦਾ ਹੈ।
ਰਾਜਾ ਵੜਿੰਗ ਨੇ ਦੋਸ਼ ਲਾਏ ਕਿ ਸਿੱਧੂ ਮੂਸੇ ਵਾਲਾ ਦੀ ਸੁਰੱਖਿਆ ਵਾਪਸ ਲੈਣ ਕਰਕੇ ਉਸ ਦਾ ਕਤਲ ਹੋਇਆ ਪਰ ਇਸ ਮਾਮਲੇ ’ਤੇ ਵੀ ਹਾਲੇ ਤੱਕ ਪੰਜਾਬ ਸਰਕਾਰ ਕੋਈ ਕਾਰਵਾਈ ਨਹੀਂ ਕਰ ਸਕੀ ਅਤੇ ਨਾ ਹੀ ਲਗਾਤਾਰ ਹੋ ਰਹੇ ਬੰਬ ਬਲਾਸਟਾਂ ’ਤੇ ਕੋਈ ਠੋਸ ਕਦਮ ਉਠਾ ਸਕੀ ਹੈ।  ਉਹਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਬਾਜਵਾ ਖਿਲਾਫ਼ ਕਾਰਵਾਈ ਕੀਤੀ ਤਾਂ ਸਰਕਾਰ ਅਤੇ ਪੁਲਿਸ ਦੀ ਇੱਟ ਨਾਲ ਇੱਟ ਖੜਕਾ ਦਿਆਂਗੇ । Punjab Congress
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਵਿਸਾਖੀ ਮੌਕੇ ਕੀਤੀ ਰੈਲੀ ਦੌਰਾਨ ਸਰਕਾਰ ਬਣਾਉਣ ਦੇ ਕੀਤੇ ਦਾਅਵੇ ’ਤੇ ਤੰਜ ਕਸਦਿਆਂ ਵੜਿੰਗ ਨੇ ਕਿਹਾ ਕਿ 25 ਸਾਲ ਰਾਜ ਕਰਨ ਦਾ ਵੀ ਸੁਖਬੀਰ ਬਾਦਲ ਨੇ ਸੁਪਨਾ ਦੇਖਿਆ ਸੀ ਹੁਣ ਇਹ ਬੀਤ ਚੁੱਕੇ ਹਨ ,ਇਹਨਾਂ ਦੇ ਕੋਲ ਕੁਝ ਵੀ ਨਹੀਂ।
ਮੁੱਖ ਮੰਤਰੀ ਗੁਰਪਤਵੰਤ ਪੰਨੂ ਖਿਲਾਫ ਕਾਰਵਾਈ ਕਰਨ
ਗੁਰਪਤਵੰਤ ਸਿੰਘ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ’ਤੇ ਕਰਵਾਏ ਹਮਲੇ ਦੇ ਮਾਮਲੇ ’ਤੇ ਬੋਲਦਿਆਂ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਗੁਰਪਤਵੰਤ ਪੰਨੂ ਖਿਲਾਫ ਕਾਰਵਾਈ ਕਰਨ। ਇਸ ਮੌਕੇ ਰਾਜਾ ਵੜਿੰਗ ਦੇ ਨਾਲ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ, ਡਾਇਰੈਕਟਰ ਮਾਰਕਫੈਡ ਟਹਿਲ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਅਰਨ ਵਧਾਵਣ, ਬਲਾਕ ਪ੍ਰਧਾਨ ਹਰਵਿੰਦਰ ਲੱਡੂ, ਬਲਵੰਤ ਰਾਏ ਨਾਥ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Punjab Congress: ਭਾਰਤੀ ਨਾਗਰਿਕਾਂ ਨੂੰ ਬੇੜੀਆਂ ਪਾ ਕੇ ਵਤਨ ਭੇਜਣਾ ਸ਼ਰਮਨਾਕ ਕਾਰਾ : ਰਾਜਾ ਵੜਿੰਗ
ਸਾਡੇ ਵਰਕਰ ਸਾਡੀ ਤਾਕਤ ਹਨ : ਰਵਿੰਦਰ ਡਾਲਵੀ | Punjab Congress
Punjab Congress: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ ਕਿਉਂਕਿ ਸਰਕਾਰ ਨੇ ਜੋ ਲੋਕਾਂ ਨੂੰ ਲੁਭਾਵਣੇ ਵਾਅਦੇ ਕੀਤੇ ਸਨ ਉਸ ਨੂੰ ਪੂਰਾ ਕਰਨ ਵਿੱਚ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਤੇ ਹੁਣ ਇੱਕ ਵਾਰ ਫਿਰ ਤੋਂ ਪੰਜਾਬ ਵਿੱਚ ਲੋਕ ਕਾਂਗਰਸ ਨੂੰ ਚਾਹੁੰਣ ਲੱਗੇ ਹਨ ਤੇ ਕਾਂਗਰਸ ਦੀ ਵੱਡੇ ਪੱਧਰ ’ਤੇ ਹਵਾ ਚੱਲ ਪਈ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਦਫਤਰ ਵਿਖੇ ਕਾਂਗਰਸ ਪਾਰਟੀ ਵੱਲੋਂ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਰਵਿੰਦਰਾ ਡਾਲਵੀ, ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਫ਼ਤਹਿਗੜ੍ਹ ਸਾਹਿਬ ਤੋਂ ਸਾਂਸਦ ਡਾ. ਅਮਰ ਸਿੰਘ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਕੀਤਾ।
ਸੈਕਟਰੀ ਰਵਿੰਦਰਾ ਡਾਲਵੀ ਕਿਹਾ ਕਿ ਸਾਡੇ ਵਰਕਰ ਸਾਡੀ ਤਾਕਤ ਹਨ ਇਸ ਲਈ ਸਾਨੂੰ ਸਾਡੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਇੱਕ ਵੱਡੀ ਲੀਡ ਤੇ ਪੰਜਾਬ ਵਿੱਚ ਜਿੱਤ ਹਾਸਲ ਕਰੇਗੀ ਕਿਉਂਕਿ ਪੰਜਾਬ ਦਾ ਵਰਕਰ ਅੱਜ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਲਿਆਉਣ ਲਈ ਪੱਬਾਂ ਭਾਰ ਖੜਾ ਹੈ।
ਅਸੀਂ ਪੰਜਾਬ ਵਿੱਚ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਦੀ ਚੋਣਾਂ ਲਈ ਤਿਆਰ ਹਾਂ: ਵੜਿੰਗ
ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮੁੜ ਵਾਪਸੀ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਤੋਂ ਹੋਈ ਹੈ ਜੋ ਕਿ ਕਾਂਗਰਸ ਲਈ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਦੀ ਚੋਣਾਂ ਲਈ ਤਿਆਰ ਹਾਂ ਪਰ ਸਰਕਾਰ ਧੱਕਾ ਨਾ ਕਰੇ। ਦਿੱਲੀ ਵਿੱਚ ਹੋਈਆਂ ਵਿਧਾਨ ਸਭਾ ਦੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹਾਰ ਨੂੰ ਲੈ ਕੇ ਵੜਿੰਗ ਨੇ ਕਿਹਾ ਉਹ ਮੰਥਨ ਕਰਨਗੇ ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰਨਗੇ। Punjab Congress
ਇਹ ਵੀ ਪੜ੍ਹੋ: Canada News: ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਪੰਜਾਬੀ ਨੌਜਵਾਨ, Work Permit ਮਿਲਦੇ ਹੀ…
ਕਾਂਗਰਸ ਵਿੱਚ ਅਨੁਸ਼ਾਸਨ ਦੇ ਮੁੱਦੇ ਨੂੰ ਲੈ ਕੇ ਰਾਜਾ ਵੜਿੰਗ ਨੇ ਕਿਹਾ ਹਰ ਘਰ ਦੇ ਵਿੱਚ ਕੋਈ ਨਾ ਕੋਈ ਮਤਭੇਦ ਜ਼ਰੂਰ ਹੁੰਦੇ ਨੇ ਲੇਕਿਨ ਸੁਧਾਰ ਵੀ ਹੋ ਜਾਂਦੇ ਨੇ ਉਹਨਾਂ ਪਾਰਟੀ ਦੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਰਹਿਣ ਦੀ ਅਪੀਲ ਵੀ ਕੀਤੀ। ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਭਾਰਤੀਆਂ ਦੇ ਮੁੱਦੇ ਨੂੰ ਲੈ ਕੇ ਰਾਜਾ ਵੜਿੰਗ ਨੇ ਕਿਹਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ-ਵੱਡੇ ਦਾਅਵੇ ਤਾਂ ਕਰ ਰਹੀ ਹੈ ਪਰ ਹਕੀਕਤ ਕੁਝ ਹੋਰ ਹੈ ਪੰਜਾਬ ਵਿੱਚ ਅੱਜ-ਕੱਲ੍ਹ ਬੇਰੁਜ਼ਗਾਰੀ ਦੀ ਸਭ ਤੋਂ ਵੱਡਾ ਸਮੱਸਿਆ ਚੱਲ ਰਹੀ ਹੈ।
ਵਰਕਰਾਂ ਦੇ ਭਰਵੇਂ ਇਕੱਠ ਨੂੰ ਅਪੀਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਆਪਾਂ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਬਲਕਿ ਪਾਰਟੀ ਲਈ ਕੰਮ ਕਰਨਾ ਹੈ। ਜ਼ਿਲਾ ਪ੍ਰਧਾਨ ਨੂੰ ਹਦਾਇਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਤੁਸੀਂ ਆਪਣੇ 20 ਦਿਨ ਦੇ ਪ੍ਰੋਗਰਾਮ ਨੂੰ ਦਫਤਰ ਵਿੱਚ ਨੋਟ ਕਰਵਾਉਣਾ ਹੈ। ਕਿ ਤੁਸੀਂ ਕਿਹੜੇ ਪਿੰਡ ਵਿੱਚ ਕਿਸ ਤਰ੍ਹਾਂ ਪ੍ਰਚਾਰ ਕਰ ਰਹੇ ਹੋ। ਉਹਨਾਂ ਕਿਹਾ ਕਿ ਰਾਜਾ ਵੜਿੰਗ ਮਿਹਨਤ ਕਰਨ ਵਾਲੇ ਦੀ ਕਦਰ ਕਰਦਾ ਹੈ, ਫਿਰ ਭਾਵੇਂ ਉਹ ਛੋਟਾ ਵਰਕਰ ਹੀ ਕਿਉਂ ਨਾ ਹੋਵੇ। ਇਸ ਲਈ ਮਿਹਨਤੀ ਵਰਕਰ ਦਾ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਕਿਉਂਕਿ ਮਿਹਨਤ ਕਰਨ ਵਾਲੇ ਨੂੰ ਅੱਗੇ ਵਧਣ ਤੋਂ ਕੋਈ ਨਹੀਂ ਰੋਕ ਸਕਦਾ। Punjab Congress
ਅਸੀਂ ਸਾਰੇ ਜਾਬਤੇ ਵਿੱਚ ਰਹਿ ਕੇ ਕਾਂਗਰਸ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉਤਰਾਂਗੇ: ਕੁਲਜੀਤ ਨਾਗਰਾ | Punjab Congress
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਏ ਹੋਏ ਸਾਰੇ ਕਾਂਗਰਸ ਪਾਰਟੀ ਦੇ ਆਗੂਆਂ ਦਾ ਸਨਮਾਨ ਕੀਤਾ। ਉਹਨਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਲੋਕਾਂ ਨਾਲ ਧੱਕੇ ਕਰ ਰਹੀ। ਉਹਨਾਂ ਕਿਹਾ ਕਿ ਕੁਲਜੀਤ ਸਿੰਘ ਨਾਗਰਾ ਨੇ ਹਮੇਸ਼ਾ ਸੱਚ ਤੇ ਪਹਿਰਾ ਦਿੰਦਿਆਂ ਇਲਾਕੇ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਅੱਜ ਲੋਕਾਂ ਵਿੱਚ ਵੱਡੇ ਪੱਧਰ ’ਤੇ ਚਰਚਾ ਚੱਲ ਰਹੀ ਹੈ ਕਿ 2027 ਵਿੱਚ ਕਾਂਗਰਸ ਪਾਰਟੀ ਦੁਬਾਰਾ ਸੱਤਾ ਵਿੱਚ ਆਵੇਗੀ। ਇਸ ਲਈ ਅਸੀਂ ਸਾਰੇ ਜਾਬਤੇ ਵਿੱਚ ਰਹਿ ਕੇ ਕਾਂਗਰਸ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉਤਰਾਂਗੇ। ਉਨ੍ਹਾਂ ਕਿਹਾ ਕਿ 2027 ਦਾ ਮੋਰਚਾ ਫਤਿਹ ਕਰਨ ਲਈ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾ ਨੂੰ ਇੱਕ ਮਹੀਨੇ ਵਿੱਚ ਪੂਰੇ 30 ਦੇ 30 ਦਿਨ ਕੰਮ ਕਰਨਾ ਪਵੇਗਾ ਜਿਸ ਲਈ ਕਾਂਗਰਸ ਦਾ ਹਰ ਵਰਕਰ ਪੂਰਨ ਤੌਰ ’ਤੇ ਸਹਿਯੋਗ ਕਰੇਗਾ।
ਨਾਗਰਾ ਨੇ ਕਿਹਾ ਕਿ ਜੇਕਰ ਤੁਸੀਂ ਕੰਮ ਕਰੋਗੇ ਤਾਂ ਸੰਗਠਨ ਮਜਬੂਤ ਹੋਵੇਗਾ ਤੇ ਜੇ ਸੰਗਠਨ ਮਜ਼ਬੂਤ ਹੋਇਆ ਤਾਂ 2027 ਵਿੱਚ ਹਰ ਹਾਲ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ। ਇਸ ਮੌਕੇ ਸੂਬਾ ਪ੍ਰਧਾਨ ਤੇ ਆਲ ਇੰਡੀਆ ਸੈਕਟਰੀ ਰਾਜਿੰਦਰਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਮੀਟਿੰਗ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ ਨੇ ਕੀਤੀ।ਇਸ ਮੌਕੇ ਕਾਂਗਰਸ ਪਾਰਟੀ ਦੀ ਸਮੂਹ ਲੀਡਰਸ਼ਿਪ,ਬਲਾਕਾ ਦੇ ਪ੍ਰਧਾਨ,ਸਾਬਕਾ ਜਿਲਾ ਪ੍ਰੀਸ਼ਦ ਮੈਂਬਰ,ਬਲਾਕ ਸੰਮਤੀ ਮੈਂਬਰ,ਨਗਰ ਕੌਂਸਲ ਪ੍ਰਧਾਨ,ਮਹਿਲਾ ਕਾਂਗਰਸ,ਯੂਥ ਕਾਂਗਰਸ,ਕੌਂਸਲਰ,ਸਰਪੰਚ,ਪੰਚ,ਕਾਂਗਰਸ ਪਾਰਟੀ ਦੇ ਸਮੂਹ ਅਹੁਦੇਦਾਰ ਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
ਧੱਕੇਸ਼ਾਹੀਆਂ ਕਰਨ ਵਾਲੇ ਅਧਿਕਾਰੀਆਂ ਨੂੰ ਸਰਕਾਰ ਆਉਣ ’ਤੇ ਸਬਕ ਸਿਖਾਇਆ ਜਾਵੇਗਾ: Raja Warring
ਧੱਕੇਸ਼ਾਹੀਆਂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸੋਚ ਲੈਣ ਕਿ ਸਮਾਂ ਹਮੇਸ਼ਾ ਇੱਕੋ ਜਿਹਾ ਨਹੀਂ ਰਹਿੰਦਾ: Raja Warring
Raja Warring: (ਸੁਨੀਲ ਚਾਵਲਾ) ਸਮਾਣਾ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਇਸ਼ਾਰਿਆਂ ’ਤੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨਾਲ ਨਜਾਇਜ਼ ਧੱਕੇਸ਼ਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਉਨ੍ਹਾਂ ਦੀ ਸਰਕਾਰ ਆਉਣ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ ਤੇ ਉਨ੍ਹਾਂ ਦਾ ਪੂਰਾ ਹਿਸਾਬ-ਕਿਤਾਬ ਕੀਤਾ ਜਾਵੇਗਾ। ਉਹ ਸੋਮਵਾਰ ਨੂੰ ਸਮਾਣਾ ਵਿਖੇ ਸੀਨੀਅਰ ਕਾਂਗਰਸੀ ਆਗੂ ਰਿਸ਼ੂ ਸਿੰਗਲਾ ਦੇ ਨਿਵਾਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਹਲਕੇ ਦੇ ਸਾਬਕਾ ਵਿਧਾਇਕ ਰਜਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗੁਪਤਾ, ਮਨੂੰ ਸ਼ਰਮਾ ਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ: Road Accident: ਸਕੂਲ ਬੱਸ ਹੇਠਾਂ ਆਉਣ ਕਾਰਨ ਬੱਚੀ ਦੀ ਦਰਦਨਾਕ ਮੌਤ
ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਵੱਡੇ ਭਰੋਸੇ ’ਤੇ ਵਿਸ਼ਵਾਸ ਨਾਲ ਵੋਟਾਂ ਪਾ ਕੇ ਇੰਨੇ ਵੱਡੇ ਅੰਤਰ ਨਾਲ ਜਿਤਾਇਆ ਸੀ ਪਰ ਇਸ ਸਰਕਾਰ ਨੇ ਤਾਂ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਹੀ ਪਾਰ ਕਰ ਦਿੱਤੀਆਂ ਤੇ ਲੋਕਾਂ ਨੂੰ ਚੋਣਾਂ ਲੜਣ ਲਈ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਹੀ ਦਾਖ਼ਲ ਨਹੀਂ ਕਰਨ ਦਿੱਤੇ। ਉਨ੍ਹਾਂ ਕਿਹਾ ਕਿ ਆਪ ਦੀ ਪੰਜਾਬ ਸਰਕਾਰ ਪੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਤੇ ਲੋਕਾਂ ਦਾ ਭਰੋਸਾ ਗੁਵਾ ਚੁੱਕੀ ਹੈ। ਜਿਸ ਕਾਰਨ ਉਨ੍ਹਾਂ ਨੂੰ ਚੋਣਾਂ ਜਿੱਤਣ ਲਈ ਹੁਣ ਗੁੰਡਾਗਰਦੀ ਦਾ ਸਹਾਰਾ ਲੈਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਆਪਣੇ ਤਿੰਨ ਸਾਲ ਦੇ ਕਾਰਜ਼ਕਾਲ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਜਾਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੁੱਝ ਕੀਤਾ ਹੁੰਦਾ ਤਾਂ ਚੋਣਾਂ ਜਿੱਤਣ ਲਈ ਅਜਿਹੇ ਹੱਥਕੰਢੇ ਨਹੀਂ ਅਪਣਾਉਣੇ ਪੈਣੇ ਸੀ। ਉਨ੍ਹਾਂ ਸੱਤਾਧਾਰੀ ਪਾਰਟੀ ਦੇ ਇਸ਼ਾਰੇ ’ਤੇ ਆਮ ਲੋਕਾਂ ਤੇ ਕਾਂਗਰਸੀ ਵਰਕਰਾਂ ਨਾਲ ਨਜਾਇਜ਼ ਧੱਕੇਸ਼ਾਹੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਦੂਜੇ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਧੱਕੇਸ਼ਾਹੀਆਂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸੋਚ ਲੈਣ ਕਿ ਸਮਾਂ ਹਮੇਸ਼ਾ ਇੱਕੋ ਜਿਹਾ ਨਹੀਂ ਰਹਿੰਦਾ। ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਤੋਂ ਇਸ ਦਾ ਗਿਣ-ਗਿਣ ਕੇ ਬਦਲਾ ਲਿਆ ਜਾਵੇਗਾ। ਉਨ੍ਹਾਂ ਸਾਬਕਾ ਵਿਧਾਇਕ ਰਜਿੰਦਰ ਸਿੰਘ ਨੂੰ ਅਜਿਹੇ ਅਧਿਕਾਰੀਆਂ ਦੀਆਂ ਲੀਸਟਾਂ ਤਿਆਰ ਰੱਖਣ ਲਈ ਕਿਹਾ।
Punjab News: ਰਾਜ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ ਇਲੈਕਸ਼ਨ ਕਮਿਸ਼ਨ ਦਾ ਨੋਟਿਸ
24 ਘੰਟਿਆਂ ’ਚ ਮੰਗਿਆ ਜਵਾਬ | Punjab News
Punjab News (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਜ਼ਿਮਨੀ ਚੋਣਾਂ ਲਈ ਸਾਰੇ ਪਾਰਟੀਆਂ ਦੇ ਆਗੂ ਚੋਣ ਪ੍ਰਚਾਰ ’ਚ ਜ਼ੋਰਾਂ-ਸ਼ੋਰਾਂ ਨਾਲ ਜੁਟੇ ਹਨ। ਇਸ ਦੌਰਾਨ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ’ਤੇ ਕਾਂਗਰਸੀ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਨੋਟਿਸ਼ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: Mansa News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ’ਚ ਤਾਇਨਾਤ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ
ਚੋਣ ਕਮਿਸ਼ਨ ਨੇ ਦੋਵਾਂ ਆਗੂਆਂ ਨੂੰ 24 ਘੰਟਿਆਂ ’ਚ ਜਵਾਬ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ ਕਾਂਗਰਸੀ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਮਸਜਿਦ ’ਚ ਚੋਣ ਪ੍ਰਚਾਰ ਦਾ ਇਲਜ਼ਾਮ ਹੈ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੇ ਚੋਣ ਪ੍ਰਚਾਰ ਦੌਰਾਨ ਵੋਟ ਬਦਲੇ ਲਾਲਚ ਦਿੱਤਾ ਸੀ।
ਭਾਜਪਾ ਨੇ ਕੀਤੀ ਸੀ ਚੋਣ ਕਮਿਸ਼ਨ ਨੂੰ ਸ਼ਿਕਾਇਤ
ਕਾਂਗਸਰੀ ਸਾਂਸਦ ਰਾਜਾ ਵੜਿੰਗ ਖਿਲ਼ਾਫ ਭਾਜਪਾ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤੀ ਦਿੱਤੀ ਸੀ ਕਿ ਰਾਜਾ ਵੜਿੰਗ ਨੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਉਲੰਘਣਾ ਕਰਦਿਆਂ ਮਸਜਿਦ ’ਚ ਜਾ ਕੇ ਚੋਣ ਪ੍ਰਚਾਰ ਕੀਤਾ ਸੀ ਅਤੇ ਆਪਣੀ ਪਾਰਟੀ ਦੇ ਨਿਸ਼ਾਨ ਦਾ ਪ੍ਰਚਾਰ ਕੀਤਾ ਹੈ।
ਆਮ ਆਦਮੀ ਪਾਰਟੀ ਨੇ ਭਾਜਪਾ ਉਮੀਦਵਾਰ ਦੀ ਕੀਤੀ ਸੀ ਸ਼ਿਕਾਇਤ
ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਖਿਲ਼ਾਫ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ , ਜਿਸ ’ਚ ਕਿਹਾ ਗਿਆ ਸੀ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੇ ਵੋਟਰਾਂ ਨੂੰ ਨੌਕਰੀਆਂ ਦਾ ਲਾਲਚ ਦੇ ਰਹੇ ਹਨ। ਹਾਲਾਂਕਿ ਬਾਅਦ ’ਚ ਮਨਪ੍ਰੀਤ ਬਾਦਲ ਨੇ ਇਸ ਸਬੰਧੀ ਸਫਾਈ ਵੀ ਦਿੱਤੀ ਸੀ। Punjab News
Raja Warring: ਪਹਿਲੀਆਂ 300 ਯੂਨਿਟਾਂ ਮੁਫ਼ਤ ਤੇ ਬਾਕੀਆਂ ’ਚ ਭਾਰੀ ਵਾਧਾ ਕਰਕੇ ‘ਆਪ’ ਦੇ ਰਹੀ ਧੋਖਾ: ਰਾਜਾ ਵੜਿੰਗ
(ਜਸਵੀਰ ਸਿੰਘ ਗਹਿਲ) ਲੁਧਿਆਣਾ। Raja Warring: ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਤਾਜ਼ਾ ਨੀਤੀਗਤ ਫੈਸਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਦੀ ਨਿਖੇਧੀ ਕੀਤੀ ਹੈ ਅਤੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਵਾਧੇ ਨੂੰ ਪੰਜਾਬੀਆਂ ਨਾਲ ਧੋਖਾ ਕਰਾਰ ਦਿੱਤਾ।
ਇਹ ਵੀ ਪੜ੍ਹੋ: Buddha Dariya Ludhiana: ਬੁੱਢੇ ਦਰਿਆ ਦੇ ਮੁੱਦੇ ’ਤੇ ਵਿਧਾਇਕ ਪਰਾਸ਼ਰ ਵੱਲੋਂ ਵਿਧਾਇਕ ਗੋਗੀ ’ਤੇ ਜ਼ੁਬਾਨੀ ਹਮਲਾ
ਰਾਜਾ ਵੜਿੰਗ (Raja Warring) ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦਾ ਵਾਧਾ ਕਰਨ ਦਾ ਫੈਸਲਾ ਅੱਤਿਆਚਾਰ ਤੋਂ ਘੱਟ ਨਹੀਂ ਹੈ। ਜਦੋਂ ਕਿ ਸਰਕਾਰ ਬਿਜਲੀ ਦੇ ਪਹਿਲੇ 300 ਯੂਨਿਟ ਮੁਫ਼ਤ ਪ੍ਰਦਾਨ ਕਰਨ ਬਾਰੇ ਸ਼ੇਖੀ ਮਾਰਦੀ ਰਹਿੰਦੀ ਹੈ, ਵਾਧੂ ਖਪਤ ਲਈ ਇਹ ਭਾਰੀ ਵਾਧਾ ਘਰਾਂ ’ਤੇ ਕਾਫ਼ੀ ਵਿੱਤੀ ਬੋਝ ਪੈਦਾ ਕਰਦਾ ਹੈ। ਉਨ੍ਹਾਂ ਵਾਧੇ ਦੇ ਆਮ ਨਾਗਰਿਕਾਂ ਦੇ ਰੋਜ਼ਾਨਾ ਜੀਵਨ ’ਤੇ ਪੈਣ ਵਾਲੇ ਪ੍ਰਭਾਵਾਂ ’ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਦੱਸਿਆ ਕਿ ਪੈਟਰੋਲ ਵਿੱਚ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 92 ਪੈਸੇ ਪ੍ਰਤੀ ਲੀਟਰ ਦੇ ਵਾਧੇ ਨਾਲ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਦੀਆਂ ਕੀਮਤਾਂ ’ਤੇ ਮਾੜਾ ਪ੍ਰਭਾਵ ਪਵੇਗਾ।
ਰਾਜਾ ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਹਾਲ ਹੀ ਦੀਆਂ ਕੀਮਤਾਂ ਵਿੱਚ ਵਾਧਾ ਸਿਰਫ਼ ਆਰਥਿਕ ਮੁੱਦਾ ਨਹੀਂ ਹੈ, ਸਗੋਂ ਪੰਜਾਬ ਦੇ ਲੋਕਾਂ ਲਈ ਜਿਉਂਦੇ ਰਹਿਣ ਦਾ ਮਸਲਾ ਹੈ। ਇਸ ਲਈ ਸਰਕਾਰ ਇਸ ਵਾਧੇ ਨੂੰ ਤੁਰੰਤ ਵਾਪਸ ਲਵੇ ਅਤੇ ਪਹਿਲਾਂ ਹੀ ਆਰਥਿਕ ਚੁਣੌਤੀਆਂ ਦੇ ਬੋਝ ਹੇਠ ਦੱਬੇ ਰਾਜ ਨੂੰ ਚਲਾਉਣ ਲਈ ਆਪਣੀ ਪਹੁੰਚ ’ਤੇ ਮੁੜ ਵਿਚਾਰ ਕਰੇ। Raja Warring
Amrita Warring: ਅੰਮ੍ਰਿਤਾ ਵੜਿੰਗ ਨੇ ਗੋਲੀਬਾਰੀ ’ਚ ਜਖ਼ਮੀ ਦਾ ਜਾਣਿਆ ਹਾਲ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸੰਸਦ ਮੈਂਬਰ ਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਅੰਮ੍ਰਿਤਾ ਵੜਿੰਗ ਨੇ ਇੱਥੇ ਬੀਤੇ ਦਿਨ ਗੋਲੀਬਾਰੀ ’ਚ ਜਖ਼ਮੀ ਹੋਏ ਸਿੰਧੀ ਬੇਕਰੀ ਦੇ ਮਾਲਕ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਵੀ ਹਾਜ਼ਰ ਸਨ।
ਵੜਿੰਗ ਨੇ ਹਸਪਤਾਲ ਪੁੱਜ ਕੇ ਡਾਕਟਰਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਨਵੀਨ ਗੰਗਵਾਨੀ ਦੀ ਸਿਹਤ ਸਬੰਧੀ ਗੱਲਬਾਤ ਕੀਤੀ। ਉਪਰੰਤ ਵੜਿੰਗ ਨੇ ਕਿਹਾ ਕਿ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ। ਜਿਸ ਦਾ ਪ੍ਰਮਾਣ ਵਪਾਰਕ ਰਾਜਧਾਨੀ ਲੁਧਿਆਣਾ ਦੇ ਪੌਸ਼ ਏਰੀਏ ਵਿੱਚ ਚਿੱਟੇ ਦਿਨ ਸਿੰਧੀ ਬੇਕਰੀ ਅੰਦਰ ਦਾਖਲ ਹੋ ਕੇ ਬੇਕਰੀ ਦੇ ਮਾਲਕ ’ਤੇ ਗੋਲੀਬਾਰੀ ਕੀਤੇ ਜਾਣ ਤੋਂ ਮਿਲਦਾ ਹੈ। ਜਿਸ ’ਚ ਬੇਕਰੀ ਮਾਲਕ ਨਵੀਨ ਗੰਗਵਾਨੀ ਤੇ ਉਸਦਾ ਇੱਕ ਕਰਮਚਾਰੀ ਜਖ਼ਮੀ ਹੋਏ ਹਨ।
ਇਹ ਵੀ ਪੜ੍ਹੋ: Rain: ਮੀਹ ਪੈਣ ਕਾਰਨ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗੀ
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬਦਮਾਸ ਬੇਖੌਫ਼ ਮੰਦਭਾਗੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੌਂ ਰਹੀ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਮੁਤਾਬਕ ਗੰਗਵਾਨੀ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।