Fatehgarh Sahib Police - Sach Kahoon Punjabi

Fatehgarh Sahib News: ਕਰੀਬ 70 ਲੱਖ ਰੁਪਏ ਕੀਮਤ ਦੇ ਚੋਰੀ ਅਤੇ ਗੁੰਮ ਹੋਏ 300 ਮੋਬਾਇਲ ਅਸਲ ਮਾਲਕਾਂ ਨੂੰ ਸੌਂਪੋ : ਜ਼ਿਲ੍ਹਾ ਪੁਲਿਸ ਮੁਖੀ
Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਚੋਰੀ ਅਤੇ ਗੁੰਮ ਹੋਏ ਕਰੀਬ 70 ਲੱਖ ਦੀ ਕੀਮਤ ਦੇ 300 ਮੋਬਾਇਲ ਬਰਾਮਦ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਸਥਾਨਕ ਪੁਲਿਸ ਲਾਈਨ ਵਿਖੇ ਬਰਾਮਦ ਮੋਬਾਇਲ ਫ਼ੋਨ ਅਸਲ ਮਾਲਕਾਂ ਨੂੰ ਸੌਂਪਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਸ਼ੁਭਮ ਅਗਰਵਾਲ ਨੇ ਦੱਸਿਆ ਕਿ ਤਕਨੀਕੀ ਸੈਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਵੱਖ-ਵੱਖ ਥਾਵਾਂ ਤੋਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫੋਨ, ਜਿਨ੍ਹਾਂ ਵਿੱਚ 17 ਆਈਫੋਨ ਅਤੇ 283 ਐਡਰੋਆਇਡ ਫੋਨ ਸ਼ਾਮਲ ਹਨ, ਬਰਾਮਦ ਕੀਤੇ ਹਨ, ਜੋ ਮੋਬਾਇਲਾਂ ਦੇ ਮਾਲਕਾਂ ਨੂੰ ਵਾਪਸ ਦੇਣ ਲਈ ਪੁਲਿਸ ਲਾਈਨ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ: Punjab Government: ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਵਿਆਪਕ ਸੁਧਾਰ ਲਿਆਉਣ ਲਈ ਵਚਨਬੱਧ : ਸਪੀਕਰ ਸੰਧਵਾਂ

ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਨੂੰ 24 ਘੰਟੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਤਾਇਨਾਤ ਹੈ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਟੈਕਨੀਕਲ ਸੈੱਲ ਫ਼ਤਹਿਗੜ੍ਹ ਸਾਹਿਬ ਨੇ ‘ਸੀਈਆਈਆਰ’ ਪੋਰਟਲ ਅਤੇ ਹੋਰ ਤਕਨੀਕੀ ਸਾਧਨਾਂ ਦੀ ਵਰਤੋਂ ਕਰਕੇ ਇਹ ਫ਼ੋਨ ਟਰੇਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਪਣੇ ਗੁਆਚੇ ਹੋਏ ਫ਼ੋਨ ਮਿਲਣ ਤੋਂ ਬਾਅਦ ਲੋਕਾਂ ਵਿੱਚ ਖੁਸ਼ੀ ਦੇਖਣ ਨੂੰ ਮਿਲੀ ਅਤੇ ਉਨ੍ਹਾਂ ਨੇ ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੋਬਾਇਲ ਗੁੰਮ ਹੋਣ ਦੀ ਸੂਰਤ ਵਿੱਚ ਤੁਰੰਤ ਸਬੰਧਤ ਪੁਲਿਸ ਸਾਂਝ ਕੇਂਦਰ ਜਾ ਕੇ ਰਿਪੋਰਟ ਕਰਨ ਅਤੇ ਉਹ ਰਿਪੋਰਟ ’ਸੀਈਆਈਆਰ’ ਪੋਰਟਲ ’ਤੇ ਦਰਜ ਕਰਵਾਉਣ। ਫ਼ਤਹਿਗੜ੍ਹ ਸਾਹਿਬ ਪੁਲਿਸ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। Fatehgarh Sahib News

Action Against Drugs: ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ, ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ
ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦੇ 6 ਮੁਲਜ਼ਮ 2.5 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ, 21 ਹਜ਼ਾਰ ਤੋਂ ਵੱਧ ਟੀਕਿਆਂ ਤੇ 738 ਸ਼ੀਸ਼ੀਆਂ ਸਮੇਤ ਕਾਬੂ : ਐੱਸਐੱਸਪੀ.ਰਵਜੋਤ ਗਰੇਵਾਲ

Action Against Drugs: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੌਰਵ ਯਾਦਵ ਡੀਜੀਪੀ. ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਹਰਚਰਨ ਸਿੰਘ ਭੁੱਲਰ, ਡੀਆਈਜੀ ਰੇਂਜ ਰੂਪਨਗਰ ਦੀ ਨਿਗਰਾਨੀ ਹੇਠ, ਰਾਕੇਸ਼ ਕੁਮਾਰ ਯਾਦਵ ਐੱਸਪੀ (ਡੀ) ਦੀਆਂ ਹਦਾਇਤਾਂ ਅਨੁਸਾਰ ਪੁਲਿਸ ਟੀਮ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 6 ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਹਨਾਂ ਕੋਲੋਂ 2,56,846 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ, 21,364 ਨਸ਼ੀਲੇ ਟੀਕਿਆਂ ਅਤੇ 738 ਸ਼ੀਸ਼ੀਆਂ ’ਤੇ ਵਾਇਲਜ਼ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ 01 ਮੋਟਰਸਾਈਕਲ, 01 ਸਕੂਟਰੀ ਅਤੇ 01 ਬਲੈਨੋ ਕਾਰ ਵੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: Ludhiana News: ਕਾਰ ਨੂੰ 200 ਮੀਟਰ ਤੱਕ ਘਸੀਟਦਾ ਲੈ ਗਿਆ ਟਿੱਪਰ, ਆਟੋ ਚਾਲਕ ਦੀ ਹਿੰਮਤ ਨਾਲ ਟਲੀ ਅਣਹੋਣੀ

ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਇਸ ਸਬੰਧੀ ਐਨਡੀਪੀਐੱਸ ਐਕਟ ਤਹਿਤ ਥਾਣਾ ਬਡਾਲੀ ਆਲਾ ਸਿੰਘ ’ਚ

ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮੇ ਦੀ ਬਹੁਤ ਹੀ ਡੂੰਘਾਈ ਨਾਲ ਤਫਤੀਸ਼ ਕੀਤੀ ਗਈ ਪੁੱਛ-ਪੜਤਾਲ ਦੌਰਾਨ ਮੁਲਜ਼ਮਾਂ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਬਹੁਤ ਹੀ ਬਰੀਕੀ ਨਾਲ ਪੜਤਾਲ ਕਰ ਕੇ ਇੱਕ ਤੋਂ ਬਾਅਦ ਇੱਕ ਨਸ਼ਾ ਤਸਕਰ ਨੂੰ ਤਕਨੀਕੀ ’ਤੇ ਡਿਜੀਟਲ ਸਹਾਇਤਾ ਨਾਲ ਟਰੇਸ ਕਰ ਕੇ ਗ੍ਰਿਫਤਾਰ ਕੀਤਾ ਗਿਆ ਅਤੇ ਬ੍ਰਾਮਦਗੀ ਕੀਤੀ ਗਈ, ਜਿਸ ਦੇ ਨਾਲ ਉੱਤਰ ਪ੍ਰਦੇਸ਼ ਤੋਂ ਵਾਇਆ ਹਰਿਆਣਾ-ਪੰਜਾਬ ਨੂੰ ਚੱਲ ਰਹੀ ਅੰਤਰਰਾਜੀ ਨਸ਼ਾ ਸਪਲਾਈ ਚੇਨ ਨੂੰ ਤੋੜਿਆ ਗਿਆ ਹੈ। Action Against Drugs

Action Against Drugs: ਮੁਲਜ਼ਮਾਂ ਕੋਲੋਂ 01 ਮੋਟਰਸਾਈਕਲ, 01 ਸਕੂਟਰੀ ਅਤੇ 01 ਬਲੈਨੋ ਕਾਰ ਵੀ ਬਰਾਮਦ

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ 27-01-2025 ਨੂੰ ਸੀਆਈਏ. ਸਰਹਿੰਦ ਦੀ ਟੀਮ ਨੇ ਮੁਲਜ਼ਮ ਪਰਵਿੰਦਰ ਸਿੰਘ ਵਾਸੀ ਪਿੰਡ ਚੋਲਟਾ ਖੁਰਦ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕਾਬੂ ਕਰ ਕੇ ਉਸ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਟੀਕੇ, ਸ਼ੀਸ਼ੀਆਂ ਅਤੇ ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਅਤੇ ਉੱਕਤ ਕੇਸ ਦਰਜ ਕੀਤਾ ਗਿਆ। ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਪਰਵਿੰਦਰ ਸਿੰਘ ਖੁਦ ਨਸ਼ਾ ਕਰਦਾ ਵੀ ਹੈ ਅਤੇ ਵੇਚਦਾ ਵੀ ਹੈ,ਜੋ ਯਮੁਨਾਨਗਰ, ਹਰਿਆਣਾ ਤੋਂ ਸਾਹਿਲ ਨਾਮ ਦੇ ਵਿਅਕਤੀ ਪਾਸੋਂ ਮੈਡੀਕਲ ਨਸ਼ਾ ਲਿਆ ਕੇ ਫ਼ਤਹਿਗੜ੍ਹ ਸਾਹਿਬ ਤੇ ਮੋਹਾਲੀ ਵਿੱਚ ਸਪਲਾਈ ਕਰਦਾ ਸੀ।

ਇਸ ਤੋਂ ਅਗਲੀ ਤਫਤੀਸ਼ ਦੌਰਾਨ 04-02-2025 ਨੂੰ ਸੀ.ਆਈ.ਏ. ਦੀ ਟੀਮ ਨੇ ਮੇਰਠ ਰੇਡ ਕੀਤੀ ਅਤੇ ਉੱਥੋ ਅਬਦੁੱਲ ਦੇ ਦੋ ਪਾਰਟਨਰਜ਼ ਸ਼ਾਹਿਦ ਅਤੇ ਵਸੀਮ ਵਾਸੀਆਨ ਮੇਰਠ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੇ ਦੱਸੇ ਮੁਤਾਬਿਕ ਅਬੁਦੱਲ ਦੇ ਗੈਰ-ਕਾਨੂੰਨੀ ਗੋਦਾਮ ’ਤੇ ਰੇਡ ਕਰ ਕੇ ਭਾਰੀ ਮਾਤਰਾ (ਕਮਰਸ਼ੀਅਲ ਮਾਤਰਾ) ਵਿੱਚ ਨਸ਼ੀਲੇ ਟੀਕੇ/ਸ਼ੀਸ਼ੀਆਂ ਅਤੇ ਨਸ਼ੀਲੀਆਂ ਗੋਲੀਆਂ/ਕੈਪਸੂਲ ਬ੍ਰਾਮਦ ਕੀਤੇ। ਸੀ.ਆਈ.ਏ. ਦੀ ਟੀਮ ਨੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ ਮੈਡੀਕਲ ਨਸ਼ਾ ਸਪਲਾਈ ਕਰਨ ਲਈ ਬਣਾਏ 3 ਗੈਰ ਕਾਨੂੰਨੀ ਗੋਦਾਮਾਂ ਦਾ ਵੀ ਪਰਦਾਫਾਸ਼ ਕੀਤਾ ਹੈ।

ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਅਪਰੇਸ਼ਨ ਵਿੱਚ ਨਿਖਿਲ ਗਰਗ ਡੀਐੱਸਪੀ (ਡੀ), ਗੁਰਦੀਪ ਸਿੰਘ ਦਿਓਲ ਪੀਪੀਐੱਸ,ਪੀਬੀਆਈ ’ਤੇ ਐਨਡੀਪੀਐੱਸ ਅਤੇ ਇੰਸਪੈਕਟਰ ਅਮਰਬੀਰ ਸਿੰਘ ਇੰਚ: ਸੀ.ਆਈ.ਏ. ਸਰਹਿੰਦ ਦੀ ਟੀਮ ਨੇ ਅਹਿਮ ਭੂਮਿਕਾ ਨਿਭਾਈ। Action Against Drugs

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ 6 ਕਿਲੋ ਅਫੀਮ ਸਮੇਤ ਦੋ ਨੂੰ ਕੀਤਾ ਕਾਬੂ
ਫ਼ਤਹਿਗੜ੍ਹ ਸਾਹਿਬ ਪੁਲਿਸ ਨੇ 6 ਕਿਲੋ ਅਫੀਮ ਸਮੇਤ ਦੋ ਨੂੰ ਕੀਤਾ ਕਾਬੂ

ਫ਼ਤਹਿਗੜ੍ਹ ਸਾਹਿਬ, (ਅਨਿਲ ਲੁਟਾਵਾ/ਅਮਿਤ ਸ਼ਰਮਾ (ਸੱਚ ਕਹੂੰ)) | ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਨਾਕੇ ਦੌਰਾਨ ਦੋ ਮੁਲਜਮਾਂ ਨੂੰ 6 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਗੱਬਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਸਰਹਿੰਦ ਦੀ ਅਗਵਾਈ ਵਿੱਚ ਏ.ਐੱਸ.ਆਈ ਗੁਰਮੀਤ ਕੁਮਾਰ ਇੰਚਾਰਜ ਨਾਰਕੋਟਿਕ ਸੈੱਲ ਫ਼ਤਹਿਗੜ੍ਹ ਸਾਹਿਬ ਸਮੇਤ ਟੀਮ ਕਾਰਵਾਈ ਕਰਦੇ ਹੋਏ ਗੁਰਮੇਲ ਸਿੰਘ ਪੁੱਤਰ ਬੰਤ ਸਿੰਘ ਵਾਸੀ ਚਹਿਲ ਥਾਣਾ ਭਾਦਸੋਂ ਜ਼ਿਲ੍ਹਾ ਪਟਿਆਲਾ ਅਤੇ ਪੁਸ਼ਪਿੰਦਰ ਕੁਮਾਰ ਪੁੱਤਰ ਪ੍ਰਭਦਿਆਲ ਕੁਮਾਰ ਵਾਸੀ ਮੰਡੀ ਗੋਬਿੰਦਗੜ੍ਹ ਨੂੰ ਯੈਸ਼ ਬੈਂਕ ਦੇ ਸਾਹਮਣੇ ਸਰਹਿੰਦ ਗੋਬਿੰਦਗੜ੍ਹ ਰੋਡ ’ਤੇ ਲਾਏ ਨਾਕੇ ਦੌਰਾਨ ਕਾਬੂ ਕਰਕੇ ਉਨ੍ਹਾਂ ਪਾਸੋਂ 6 ਕਿੱਲੋ ਅਫੀਮ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਗੁਰਮੀਤ ਕੁਮਾਰ ਏ.ਐੱਸ.ਆਈ ਨੇ ਸਮੇਤ ਆਪਣੀ ਪੁਲਿਸ ਪਾਰਟੀ ਅਤੇ ਸੀ.ਏ.ਆਈ ਸਟਾਫ ਸਰਹਿੰਦ ਦੀ ਪੁਲਿਸ ਪਾਰਟੀ ਦੇ ਨਾਲ ਯੈੱਸ਼ ਬੈਂਕ ਦੇ ਸਾਹਮਣੇ ਸਰਹਿੰਦ ਗੋਬਿੰਦਗੜ੍ਹ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਨਾਕਾਬੰਦੀ ਦੌਰਾਨ ਸਰਹਿੰਦ ਸਾਈਡ ਤੋਂ ਇੱਕ ਚਿੱਟੇ ਰੰਗ ਦੀ ਟੀ.ਵੀ.ਐੱਸ ਜੂਪੀਟਰ ਸਕੂਟਰੀ ਆ ਰਹੀ ਸੀ

ਜਿਸ ’ਤੇ ਇੱਕ ਮੋਨਾ ਕਲੀਨ ਸੇਵ ਵਿਅਕਤੀ ਅਤੇ ਇੱਕ ਸਰਦਾਰ ਵਿਅਕਤੀ ਸਵਾਰ ਸਨ, ਜਿਨ੍ਹਾ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਇਸ ਸਬੰਧੀ ਇਤਲਾਹ ਮੰਡੀ ਗੋਬਿੰਦਗੜ੍ਹ ਵਿਖੇ ਦਿੱਤੀ ਗਈ। ਇਸ ’ਤੇ ਅਜਮੇਰ ਸਿੰਘ ਥਾਣਾ ਮੰਡੀਗੋਬਿੰਦਗੜ੍ਹ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਸੁਖਵਿੰਦਰ ਸਿੰਘ ਉਪ ਪੁਲਿਸ ਕਪਤਾਨ ਸਰਕਲ ਅਮਲੋਹ ਦੀ ਹਾਜ਼ਰੀ ਵਿੱਚ ਗੁਰਮੇਲ ਸਿੰਘ ਅਤੇ ਪੁਸ਼ਪਿੰਦਰ ਕੁਮਾਰ ਦੇ ਕਬਜੇ ਵਿਚਲੇ ਕਾਲੇ ਰੰਗ ਦੇ ਬੈਗ ਵਿੱਚੋਂ 6 ਕਿੱਲੋਗਰਾਮ ਅਫ਼ੀਮ ਦੀ ਬਰਾਮਦਗੀ ਕੀਤੀ ਗਈ। ਮੁਲਜਮਾਂ ਖਿਲਾਫ਼ ਐਨਡੀਪੀਐੱੱਸ ਤਹਿਤ ਮੰਡੀਗੋਬਿੰਦਗੜ੍ਹ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਮੁਲਜਮਾਂ ਗੁਰਮੇਲ ਸਿੰਘ ਅਤੇ ਪੁਸ਼ਪਿੰਦਰ ਕੁਮਾਰ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਹਨਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.