Toll Plaza - Sach Kahoon Punjabi
ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਹੋਇਆ ਫ੍ਰੀ, ਡਰਾਈਵਰਾਂ ਦੀ ਲੱਗੀ ਮੌਜ਼!
ਤਰਨਤਾਰਨ (ਸੱਚ ਕਹੂੰ ਨਿਊਜ਼)। ਪੰਜਾਬ ’ਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ, ਤਰਨਤਾਰਨ ਦੇ ਝਬਾਲ ’ਚ ਮੰਨਣ ਟੋਲ ਪਲਾਜ਼ਾ ਨੂੰ ਅੱਜ ਟੋਲ ਕਰਮਚਾਰੀਆਂ ਨੇ ਮੁਫ਼ਤ ਕਰ ਦਿੱਤਾ। ਦਰਅਸਲ, ਟੋਲ ਪਲਾਜ਼ਾ ’ਤੇ ਕਰਮਚਾਰੀਆਂ ਵੱਲੋਂ ਕਰਮਚਾਰੀਆਂ ਦੀ ਤਨਖਾਹ ’ਚ ਕਟੌਤੀ ਦੇ ਵਿਰੋਧ ’ਚ ਪ੍ਰਦਰਸ਼ਨ ਕਰਨ ਤੋਂ ਬਾਅਦ ਪੂਰਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਗਿਆ ਸੀ, ਜਦੋਂ ਕਿ ਪਿਛਲੀਆਂ ਕੰਪਨੀਆਂ ਸਾਰੇ ਕਰਮਚਾਰੀਆਂ ਨੂੰ ਪੂਰੀ ਤਨਖਾਹ ਦੇ ਰਹੀਆਂ ਸਨ।
ਇਹ ਖਬਰ ਵੀ ਪੜ੍ਹੋ : CSK vs KKR: ਧੋਨੀ ਸੰਭਾਲਣਗੇ ਕਪਤਾਨੀ, ਚੇਨਈ ਲਈ ਕਰੋ ਜਾਂ ਮਰੋ ਦਾ ਮੈਚ
ਕਰਮਚਾਰੀਆਂ ਨੇ ਕਿਹਾ ਕਿ ਹੁਣ ਪਿਛਲੇ ਮਾਰਚ ਮਹੀਨੇ ਆਈ ਨਵੀਂ ਆਈਜੀਟੀ ਬੀ ਗਲੋਬਲ ਕੰਪਨੀ ਨੇ ਸਾਰੇ ਟੋਲ ਕਰਮਚਾਰੀਆਂ ਦੀ ਤਨਖਾਹ ਕੱਟ ਲਈ ਹੈ। ਸਾਰੇ ਸਥਾਨਕ ਕਰਮਚਾਰੀਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਰਜਿ. ਸੀਨੀਅਰ ਮੀਤ ਪ੍ਰਧਾਨ ਰਾਜਵੰਤ ਸਿੰਘ ਖਾਲਸਾ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਟੋਲ ਪਲਾਜ਼ਾ ਨੂੰ ਮੁਕਤ ਕਰ ਦਿੱਤਾ ਤੇ ਟੋਲ ਪਲਾਜ਼ਾ ’ਤੇ ਧਰਨਾ ਦਿੱਤਾ। ਇਸ ਸਮੇਂ ਟੋਲ ਪਲਾਜ਼ਾ ’ਤੇ ਬੈਠੇ ਆਗੂਆਂ ’ਚ ਅਵਤਾਰ ਸਿੰਘ ਇੰਚਾਰਜ, ਅਮਨਦੀਪ ਸਿੰਘ ਇੰਚਾਰਜ, ਸੰਪੂਰਨ ਸਿੰਘ ਇੰਚਾਰਜ, ਕੁਲਦੀਪ ਸਿੰਘ ਸੁਪਰਵਾਈਜ਼ਰ, ਸੁਖਰਾਜ ਸਿੰਘ ਸੁਪਰਵਾਈਜ਼ਰ ਆਦਿ ਸ਼ਾਮਲ ਸਨ।
ਲੁਧਿਆਣਾ (ਸੱਚ ਕਹੂੰ ਨਿਊਜ਼)। Punjab News: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਫਰੀ ਹੋਣ ਦੀ ਖਬਰ ਆਈ ਹੈ। ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਸਮਰਾਲਾ ਦੇ ਪਿੰਡ ਘੁਲਾਲ ’ਚ ਸਥਿਤ ਟੋਲ ਪਲਾਜ਼ਾ ਨੂੰ ਟੋਲ ਮੁਲਾਜ਼ਮਾਂ ਨੇ ਖਾਲੀ ਕਰ ਦਿੱਤਾ ਹੈ। ਹਾਸਲ ਹੋਏ ਵੇਰਵਿਆਂ ਅਨੁਸਾਰ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਵੱਲੋਂ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਾ ਦੇਣ ਤੇ ਹੋਰ ਮੰਗਾਂ ਨੂੰ ਲੈ ਕੇ ਟੋਲ ਮੁਲਾਜ਼ਮਾਂ ਨੇ ਟੋਲ ਪਲਾਜ਼ਾ ’ਤੇ ਜਾਮ ਲਾ ਦਿੱਤਾ ਹੈ। Punjab News
ਇਹ ਖਬਰ ਵੀ ਪੜ੍ਹੋ : Anganwadi Vacancy: ਔਰਤਾਂ ਲਈ ਨੌਕਰੀ ਦਾ ਸੁਨਹਿਰੀ ਮੌਕਾ, ਸਰਕਾਰ ਨੇ ਆਂਗਣਵਾੜੀ ਭਰਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ, ਇ…
ਇਸ ਧਰਨੇ ’ਚ ਟੋਲ ਪਲਾਜ਼ਾ ਸਟਾਫ਼ ਦੇ ਨਾਲ-ਨਾਲ ਬੀਕੇਯੂ ਕਾਦੀਆਂ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਘੁਲਾਲ ਟੋਲ ਪਲਾਜ਼ਾ ’ਤੇ ਕੰਮ ਕਰਦੇ ਲੜਕੀਆਂ ਸਮੇਤ 50 ਤੋਂ ਜ਼ਿਆਦਾ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ’ਚ ਹਿੱਸਾ ਲਿਆ ਤੇ ਟੋਲ ਪਲਾਜ਼ਾ ਨੂੰ ਖਾਲੀ ਕਰਵਾਇਆ। ਟੋਲ ਪਲਾਜ਼ਾ ਦੇ ਮੁਲਾਜ਼ਮ ਹੜਤਾਲ ’ਤੇ ਜਾਣ ਤੋਂ ਪਹਿਲਾਂ ਟੋਲ ਮੈਨੇਜਰ ਛੁੱਟੀ ’ਤੇ ਚਲੇ ਗਏ ਤੇ ਨਵੇਂ ਮੈਨੇਜਰ ਡਿਊਟੀ ’ਤੇ ਆ ਗਏ। ਮੁਲਾਜ਼ਮਾਂ ਨੇ ਦੱਸਿਆ ਕਿ 6 ਅਕਤੂਬਰ ਨੂੰ ਘੁਲਾਲ ਟੋਲ ਪਲਾਜ਼ਾ ’ਤੇ ਨਵੀਂ ਕੰਪਨੀ ਆਈ ਤੇ ਨਵਾਂ ਮੈਨੇਜਰ ਵੀ ਆਇਆ, ਜਿਸ ਤੋਂ ਬਾਅਦ ਟੋਲ ਪਲਾਜ਼ਾ ਦੇ ਸਮੂਹ ਮੁਲਾਜ਼ਮਾਂ ਨੂੰ ਮੈਨੇਜਰ ਵੱਲੋਂ ਪਰੇਸ਼ਾਨ ਕੀਤਾ ਗਿਆ।
ਤਨਖਾਹਾਂ ਸਮੇਂ ਸਿਰ ਨਹੀਂ ਮਿਲ ਰਹੀਆਂ। ਮੁਲਾਜ਼ਮਾਂ ਨੂੰ ਉਚਿਤ ਹੱਕ ਨਹੀਂ ਦਿੱਤੇ ਜਾ ਰਹੇ ਹਨ ਤੇ ਸਵਾਲ ਪੁੱਛਣ ’ਤੇ ਪੁਲਿਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਟੋਲ ਪਲਾਜ਼ਾ ਦੇ ਸਟਾਫ਼ ਮੈਂਬਰਾਂ ਦਾ ਦੋਸ਼ ਹੈ ਕਿ ਦੀਵਾਲੀ ਮੌਕੇ ਟੋਲ ਮੈਨੇਜਰ ਨੇ ਸਟਾਫ਼ ਨੂੰ ਸਿਰਫ਼ 500 ਰੁਪਏ ਦਿੱਤੇ ਜਦਕਿ ਹਰ ਸਾਲ ਦੀਵਾਲੀ ਮੌਕੇ ਸਟਾਫ਼ ਨੂੰ ਕੰਪਨੀ ਵੱਲੋਂ ਚੰਗਾ ਬੋਨਸ ਮਿਲਦਾ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਟੋਲ ਪਲਾਜ਼ਾ ਨੂੰ ਫਰੀ ਬਣਾ ਕੇ ਰੋਸ ਪ੍ਰਗਟ ਕਰ ਰਹੇ ਹਨ। ਇੰਨਾ ਹੀ ਨਹੀਂ ਮੁਲਾਜ਼ਮਾਂ ਨੇ ਕਿਹਾ ਕਿ ਸਾਡੀਆਂ ਮੰਗਾਂ ਪੂਰੀਆਂ ਹੋਣ ਤੱਕ ਇਹ ਹੜਤਾਲ ਜਾਰੀ ਰਹੇਗੀ। Punjab News
Punjab Toll Plaza: ਲਾਡੋਵਾਲ ਟੋਲ ਪਲਾਜਾ ਸੰਬੰਧੀ ਆਈ ਵੱਡੀ ਅਪਡੇਟ, ਜਾਣੋ
ਫੋਨ ’ਤੇ ਹੀ ਕੰਪਨੀ ਨੇ ਮੰਨੀਆਂ ਮੰਗਾਂ, ਢਾਈ ਘੰਟਿਆਂ ਪਿੱਛੋਂ ਮੁੜ ਚਾਲੂ ਹੋਇਆ ਲਾਡੋਵਾਲ ਟੋਲ ਪਲਾਜਾ
Punjab Toll Plaza: (ਜਸਵੀਰ ਸਿੰਘ ਗਹਿਲ) ਲੁਧਿਆਣਾ। ਟੋਲ ਪਲਾਜਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਦਿੱਤੇ ਗਏ ਸੱਦੇ ’ਤੇ ਟੋਲ ਪਲਾਜਾ ਦੋ ਘੰਟੇ ਲਈ ਫਰੀ ਕੀਤਾ ਗਿਆ। ਇਸ ਤੋਂ ਬਾਅਦ ਮੁੜ ਵਾਹਨ ਚਾਲਕਾਂ ਤੋਂ ਪਰਚੀ ਲਈ ਜਾਣ ਲੱਗੀ ਕਿਉਂਕਿ ਕੰਪਨੀ ਨੇ ਕਰਮਚਾਰੀਆਂ ਦੇ ਸੰਘਰਸ਼ ਅੱਗੇ ਝੁਕਦਿਆਂ ਉਨ੍ਹਾਂ ਦੀਆਂ ਮੰਗਾਂ ਨੂੰ ਫੌਰੀ ਤੌਰ ’ਤੇ ਫੋਨ ’ਤੇ ਹੀ ਮੰਨ ਲਿਆ।
ਇਹ ਵੀ ਪੜ੍ਹੋ: Sarpanch Elections Punjab: ਪੰਚਾਇਤੀ ਚੋਣਾਂ ਦੇ ਐਲਾਨ ਮਗਰੋਂ ਸਰਬ ਸੰਮਤੀ ਨਾਲ ਚੁਣੀ ਪੰਚਾਇਤ
ਆਪਣੀਆਂ ਮੰਗਾਂ ਸਬੰਧੀ ਵੀਰਵਾਰ ਨੂੰ ਕੀਤੇ ਗਏ ਐਲਾਨ ਮੁਤਾਬਕ ਕਰਮਚਾਰੀਆਂ ਨੇ ਸ਼ੁੱਕਰਵਾਰ ਨੂੰ ਲਾਡੋਵਾਲ ਟੋਲ ਪਲਾਜੇ ਨੂੰ ਸਵੇਰੇ 11 ਵਜੇ ਬੰਦ ਕਰਕੇ ਫਰੀ ਕਰ ਦਿੱਤਾ ਸੀ ਅਤੇ ਚੇਤਾਵਨੀ ਦਿੱਤੀ ਕਿ ਜਿੰਨਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਿਆ ਨਹੀਂ ਜਾਂਦਾ, ਸਮੂਹ ਕਰਮਚਾਰੀ ਸੰਘਰਸ਼ ਤਹਿਤ ਹੀ ਟੋਲ ਪਲਾਜੇ ਨੂੰ ਫਰੀ ਰੱਖਣਗੇ। ਕਰਮਚਾਰੀਆਂ ਦੀ ਚੇਤਾਵਨੀ ਪਿੱਛੋਂ ਸਬੰਧਿਤ ‘ਸਹਿਕਾਰ ਗਲੋਬਲ’ ਕੰਪਨੀ ਵੱਲੋਂ ਟੋਲ ਪਲਾਜੇ ਨੂੰ ਮੁੜ ਚਾਲੂ ਕਰਵਾਉਣ ਲਈ ਯਤਨ ਆਰੰਭ ਕਰ ਦਿੱਤੇ ਗਏ। ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸਹਿਯੋਗ ਨਾਲ ਕੰਪਨੀ ਤੇ ਕਰਮਚਾਰੀਆਂ ਵਿਚਕਾਰ ਗੱਲਬਾਤ ਹੋਈ, ਜਿਸ ਪਿੱਛੋਂ ਕੰਪਨੀ ਨੇ ਫੌਰੀ ਤੌਰ ’ਤੇ ਕਰਮਚਾਰੀਆਂ ਦੀਆਂ ਮੰਗਾਂ ਮੰਨ ਲਈਆਂ ਜਿਸ ਤੋਂ ਬਾਅਦ ਡੇਢ ਵਜੇ ਦੇ ਕਰੀਬ ਲਾਡੋਵਾਲ ਟੋਲ ਪਲਾਜਾ ਮੁੜ ਚਾਲੂ ਕਰ ਦਿੱਤਾ ਗਿਆ।
ਕੰਪਨੀ ਦੇ ਭਰੋਸੇ ਮੁਤਾਬਕ ਦੀਵਾਲੀ ਬੋਨਸ, ਮਿਨੀਮਮ ਬੇਸਿਸ ਅਨੁਸਾਰ ਮਿਲੇਗੀ ਤਨਖਾਹ, ਨੈਸ਼ਨਲ ਛੁੱਟੀਆਂ ਵੀ ਕਰ ਸਕਣਗੇ ਕਰਮਚਾਰੀ
ਟੋਲ ਪਲਾਜਾ ਵਰਕਰਜ਼ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਤੇ ਜਨਰਲ ਸਕੱਤਰ ਪੰਕਜ਼ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਸਬੰਧੀ ਕਈ ਵਾਰ ਕੰਪਨੀ ਨਾਲ ਮੀਟਿੰਗਾਂ ਕਰ ਚੁੱਕੇ ਸਨ ਪਰ ਹਰ ਵਾਰ ਉਨ੍ਹਾਂ ਨੂੰ ਸਿਰਫ਼ ਲਾਰੇ ਹੀ ਪੱਲੇ ਪਏ ਜਿਸ ਤੋਂ ਬਾਅਦ ਥੱਕ-ਹਾਰ ਕੇ ਉਨ੍ਹਾਂ ਨੇ ਇਹ ਕਦਮ ਚੁੱਕਿਆ ਸੀ। ਉਹਨਾਂ ਕਿਹਾ ਕਿ ਉਨ੍ਹਾਂ ਨੂੰ ਉਨਾਂ ਦੀ ਤਨਖ਼ਾਹ ਮਿਨੀਮਮ ਬੇਸਿਸ ਅਨੁਸਾਰ ਨਹੀਂ ਮਿਲ ਰਹੀ ਸੀ, ਨਾ ਹੀ ਪੀਐੱਫ ਕੱਟਿਆ ਜਾ ਰਿਹਾ ਸੀ ਤੇ ਨਾ ਹੀ ਉਨ੍ਹਾਂ ਨੂੰ ਵੈੱਲਫੇਅਰ ਮਿਲ ਰਿਹਾ ਸੀ। Punjab Toll Plaza
ਇਸ ਤੋਂ ਇਲਾਵਾ ਨੈਸ਼ਨਲ ਛੁੱਟੀਆਂ ਵੀ ਨਹੀਂ ਮਿਲਦੀਆਂ ਸਨ ਤੇ ਦੀਵਾਲੀ ਬੌਨਸ ਵੀ ਨਹੀਂ ਦਿੱਤਾ ਜਾ ਰਿਹਾ ਸੀ। ਆਗੂਆਂ ਦੱਸਿਆ ਕਿ ਉਨ੍ਹਾਂ ਵੱਲੋਂ ਵਿੱਢੇ ਗਏ ਸੰਘਰਸ਼ ਦੇ ਪਹਿਲੇ ਦਿਨ ਹੀ ਕੰਪਨੀ ਨੇ ਦੋ-ਢਾਈ ਘੰਟਿਆਂ ਵਿੱਚ ਹੀ ਉਨ੍ਹਾਂ ਦੀਆਂ ਉਕਤ ਸਾਰੀਆਂ ਮੰਗਾਂ ਨੂੰ ਸ਼ੁੱਕਰਵਾਰ ਤੋਂ ਹੀ ਲਾਗੂ ਕਰਨ ਦਾ ਭਰੋਸਾ ਦਿਵਾਇਆ।
ਉਨ੍ਹਾਂ ਦੱਸਿਆ ਕਿ ਕੰਪਨੀ ਦੇ ਸੀਜੀਐੱਮ ਚਿੰਤਾਮਨੀ ਦੁਆਰਾ ਯੂਨੀਅਨ ਨੂੰ ਉਨ੍ਹਾਂ ਦੀਆਂ ਉਕਤ ਮੰਗਾਂ ਨੂੰ ਫੋਨ ’ਤੇ ਹੀ ਫੌਰੀ ਤੌਰ ’ਤੇ ਅੱਜ ਤੋਂ ਹੀ ਲਾਗੂ ਕਰਨ ਦਾ ਭਰੋਸਾ ਦਿਵਾਇਆ ਹੈ ਜਿਸ ਤੋਂ ਬਾਅਦ ਦੁਪਿਹਰ ਡੇਢ ਵਜੇ ਲਾਡੋਵਾਲ ਟੋਲ ਪਲਾਜਾ ਨੂੰ ਮੁੜ ਚਾਲੂ ਕਰ ਦਿੱਤਾ ਗਿਆ ਹੈ। ਆਗੂਆਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਫੌਰੀ ਤੌਰ ’ਤੇ ਲਾਗੂ ਨਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ।
Toll Plaza: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਟੋਲ ਪਲਾਜ਼ਾ ਢਾਹਿਆ
(ਰਾਕੇਸ਼ ਗਰਗ) ਮੌੜ ਮੰਡੀ। Toll Plaza ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਬਠਿੰਡਾ ਮਾਨਸਾ ਰੋਡ ਨੇੜੇ ਘੁੰਮਣ ਕਲਾਂ ਸੁੱਖਾ ਸਿੰਘ ਵਾਲੇ ਕੋਲ ਲੱਗਿਆ ਗੈਰ ਕਾਨੂੰਨੀ ਟੋਲ ਪਲਾਜ਼ਾ ਨੂੰ ਢਾਹ ਦਿੱਤਾ ਗਿਆ। ਇਸ ਟੋਲ ਪਲਾਜੇ ਨੂੰ ਹਟਾਉਣ ਲਈ ਕਿਸਾਨ ਯੂਨੀਅਨ ਵੱਲੋਂ ਪਹਿਲਾਂ ਵੀ ਕਈ ਵਾਰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਇਸ ਮੌਕੇ ਰੇਸ਼ਮ ਸਿੰਘ ਯਾਤਰੀ, ਜਗਦੇਵ ਸਿੰਘ ਭੈਣੀ ਬਾਘਾ, ਮਖਤਿਆਰ ਸਿੰਘ ਰਾਜਗੜ੍ਹ ਕੁੱਬੇ ਨੇ ਦੱਸਿਆ ਕਿ 19 ਜੁਲਾਈ ਨੂੰ ਡਿਪਟੀ ਕਮਿਸ਼ਨਰ ਨੂੰ ਅਰਜੀ ਦਿੱਤੀ ਗਈ ਸੀ ਕਿ ਜੇਕਰ ਇਹ ਟੋਲ ਪਲਾਜਾ ਸੜਕ ਤੋਂ ਨਾ ਹਟਾਇਆ ਗਿਆ ਤਾਂ ਉਹ 2 ਅਗਸਤ ਨੂੰ ਇਸ ਟੋਲ ਪਲਾਜੇ ਨੂੰ ਪੱਟਣ ਲਈ ਮਜਬੂਰ ਹੋਣਗੇ। ਇਸ ਸਬੰਧੀ ਕੋਈ ਕਾਰਵਾਈ ਨਾ ਹੋਣ ’ਤੇ ਅੱਜ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਟੋਲ ਪਲਾਜ਼ੇ ਨੂੰ ਢਾਹ ਦਿੱਤਾ ਗਿਆ।
ਇਹ ਵੀ ਪੜ੍ਹੋ: Chandigarh News: ਗਾਣਿਆਂ ਦੀ ਧੁਨ ’ਤੇ ਪਿਸਤੌਲ ਲਹਿਰਾਉਣਾ ਪਿਆ ਭਾਰੀ, ਸਾਬਕਾ ਵਿਧਾਇਕ ਗ੍ਰਿਫ਼ਤਾਰ
2014-15 ’ਚ ਜਦੋਂ ਇਹ ਟੋਲ ਪਲਾਜਾ ਗੈਰ ਕਾਨੂੰਨੀ ਢੰਗ ਨਾਲ ਜੀਟੀ ਰੋਡ ’ਤੇ ਲਗਾਇਆ ਜਾ ਰਿਹਾ ਸੀ ਉਸ ਸਮੇਂ ਵੀ ਲੋਕਾਂ ਵੱਲੋਂ ਇਸ ਦਾ ਵਿਰੋਧ ਕਰਕੇ ਮੰਗ ਕੀਤੀ ਸੀ ਕਿ ਇਹ ਟੋਲ ਪਲਾਜਾ ਨਹੀਂ ਲੱਗਣਾ ਚਾਹੀਦਾ ਪਰ ਪ੍ਰਸ਼ਾਸਨ ਨੇ ਉਹਨਾਂ ਨੂੰ ਵਿਸ਼ਵਾਸ਼ ’ਚ ਲੈ ਕੇ ਸੜਕ ਵਿਚਾਲੇ ਉਸਾਰੀ ਸ਼ੁਰੂ ਕਰਵਾ ਦਿੱਤੀ। ਇਸ ਬਾਰੇ ਜਦੋਂ ਸਿੱਧੂਪੁਰ ਜਥੇਬੰਦੀ ਨੂੰ ਪਤਾ ਲੱਗਿਆ ਤਾਂ ਇਸ ਦਾ ਵਿਰੋਧ ਕਰਕੇ ਕੰਮ ਰੁਕਵਾ ਦਿੱਤਾ ਗਿਆ ਸੀ। ਇਹ ਟੋਲ ਪਲਾਜ਼ਾ ਨਸ਼ੇੜੀਆਂ ਦਾ ਅੱਡਾ ਬਣ ਚੁੱਕਿਆ ਸੀ ਅਤੇ ਹਰ ਰੋਜ਼ ਅਕਸਰ ਭਿਆਨਕ ਐਕਸੀਡੈਂਟ ਇਸ ਟੋਲ ਪਲਾਜੇ ’ਤੇ ਹੁੰਦੇ ਰਹਿੰਦੇ ਹਨ। ਰਹਿੰਦਾ ਟੋਲ ਪਲਾਜਾ ਸੋਮਵਾਰ ਨੂੰ ਢਾਹ ਦਿੱਤਾ ਜਾਵੇਗਾ। Toll Plaza
ਇਸ ਮੌਕੇ ਸਮਾਜ ਸੇਵੀ ਬਲਵੀਰ ਸਿੰਘ ਭਾਈ ਦੇਸ਼ਾਂ ਅਤੇ ਆਗੂ ਬਲਵਿੰਦਰ ਸਿੰਘ ਮਾਨਸਾ, ਬਲਵਿੰਦਰ ਸਿੰਘ ਜੋਧਪੁਰ, ਰੇਸ਼ਮ ਸਿੰਘ ਯਾਤਰੀ, ਅਮਰਜੀਤ ਸਿੰਘ ਯਾਤਰੀ ਗੁਰਾਂ ਦਿੱਤਾ ਸਿੰਘ , ਮਾਈਸਰਖਾਨਾ ਰਾਜਾ ਸਿੰਘ ਘੁੰਮਣ , ਭੋਲਾ ਸਿੰਘ ਮੌੜ ਚੜਤ, ਮਲਕੀਤ ਸਿੰਘ ਜੋਧਪੁਰ ਪਾਖਰ , ਕਰਨੈਲ ਸਿੰਘ ਯਾਤਰੀ ,ਜੱਗਾ ਸਿੰਘ ਮੌੜ ਕਲਾਂ ਮਿੱਠੂ ਸਿੰਘ ਕੁੱਬੇ, ਕਰਨੈਲ ਸਿੰਘ ਮੌੜ ਖੁਰਦ ਪਿਆਰਾ ਸਿੰਘ ਥੰਮਣਗੜ੍ਹ ਜਗਤਾਰ ਸਿੰਘ ਰਾਮਨਗਰ , ਹਰਪ੍ਰੀਤ ਸਿੰਘ ਬੁਰਜ, ਬਲਜੀਤ ਸਿੰਘ ਸੰਦੋਹਾ ਆਦਿ ਆਗੂ ਮੌਕੇ ਤੇ ਹਾਜ਼ਰ ਸਨ ਅਤੇ ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਅਤੇ ਆਗੂ ਹਾਜ਼ਰ ਸਨ।
ਬਰਨਾਲਾ ਤੋਂ ਲੁਧਿਆਣਾ ਦੇ ਰਾਹ ਵਿੱਚ ਆਉਂਦੇ ਦੋਵੇਂ ਟੋਲ ਪਲਾਜੇ 2 ਅਪ੍ਰੈਲ ਨੂੰ ਹੋਣਗੇ ਬੰਦ
ਬਰਨਾਲਾ (ਗੁਰਪ੍ਰੀਤ ਸਿੰਘ)। ਬਰਨਾਲਾ ਵਾਸੀਆਂ ਲਈ ਇਹ ਖਬਰ ਖੁਸ਼ੀ ਦੇ ਮਾਹੌਲ ਵਾਲੀ ਹੈ ਕਿ ਪੰਜਾਬ ਸਰਕਾਰ ਨੇ ਬਰਨਾਲਾ ਤੋਂ ਲੁਧਿਆਣਾ ਜਾਣ ਵਾਲੇ ਰਾਹ ਵਿੱਚ ਆਉਂਦੇ ਦੋਵੇਂ ਟੋਲ ਪਲਾਜੇ ਬੰਦ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਬਰਨਾਲਾ ਤੋਂ ਲੁਧਿਆਣਾ ਜਾਣ ਵਾਲਿਆਂ ਲਈ ਰਾਹ ਵਿੱਚ ਦੋ ਟੋਲ ਪਲਾਜੇ ਆਉਂਦੇ ਸਨ ਜਿੰਨਾਂ ਵਿੱਚ ਇੱਕ ਸੁਧਾਰ ਪਿੰਡ ਕੋਲ ਅਤੇ ਦੂਜਾ ਮਹਿਲ ਕਲਾਂ ਪਿੰਡ ਕੋਲੋਂ ਸਥਿਤ ਹਨ। (Barnala to Ludhiana toll Plaza)
ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ ਕੰਪਨੀ ਦੇ ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ ..ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ…
— Bhagwant Mann (@BhagwantMann) March 30, 2024
ਭਗਵੰਤ ਮਾਨ ਨੇ ਕਿਹਾ ਕਿ ਇਹ ਦੋਵੇਂ ਟੋਲ ਪਲਾਜੇ ਇੱਕੋ ਕੰਪਨੀ ਨਾਲ ਸੰਬੰਧਿਤ ਹਨ। ਕੰਪਨੀ ਨੇ ਕਿਸਾਨ ਅੰਦੋਲਨ ਦਾ ਹਵਾਲਾ ਦੇ ਕੇ ਪੰਜਾਬ ਸਰਕਾਰ ਤੋਂ ਇਹ ਮੰਗ ਕੀਤੀ ਸੀ ਕਿ ਇਹਨਾਂ ਦੋਵੇਂ ਟੋਲ ਪਲਾਜ਼ਿਆਂ ਦੀ ਮਿਆਦ ਘੱਟ ਤੋਂ ਘੱਟ 448 ਦਿਨ ਵਧਾਈ ਜਾਵੇ ਪਰ ਸਰਕਾਰ ਨੇ ਕੰਪਨੀ ਦੀ ਇਹ ਮੰਗ ਨੂੰ ਠੁਕਰਾ ਦਿੱਤਾ ਹੈ ਜਿਸ ਕਰਕੇ 2 ਅਪ੍ਰੈਲ 2024 ਨੂੰ ਇਹ ਦੋਵੇਂ ਟੋਲ ਪਲਾਜੇ ਬੰਦ ਹੋ ਜਾਣਗੇ ਅਤੇ ਲੋਕਾਂ ਨੂੰ ਭਾਰੀ ਰਾਹਤ ਮਹਿਸੂਸ ਹੋਵੇਗੀ।
Also Read : ਚੋਣ ਜਾਬਤਾ, ਜਿਨ੍ਹਾਂ ਅਸਲਾ ਜਮ੍ਹਾ ਨਹੀਂ ਕਰਵਾਇਆ ਇਸ ਤਰ੍ਹਾਂ ਹੋ ਰਹੀ ਐ ਕਾਰਵਾਈ
Toll plaza : ਪੰਜਾਬ ਦੇ ਲੋਕਾਂ ਲਈ ਜ਼ਰੂਰੀ ਖ਼ਬਰ, ਦੋ ਦਿਨ ਟੋਲ ਪਲਾਜ਼ੇ ਹੋਣਗੇ ਫ੍ਰੀ
ਚੰਡੀਗੜ੍ਹ। ਕਿਸਾਨਾਂ ਵੱਲੋਂ ਪੰਜਾਬ ਦੇ ਟੋਲ ਪਲਾਜ਼ੇ (Toll plaza) ਮੁਫ਼ਤ ਕੀਤੇ ਜਾਣਗੇ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਦੀ ਜੱਥੇਬੰਦੀ 17 ਅਤੇ 18 ਫਰਵਰੀ ਨੂੰ ਸੂਬੇ ਦੇ ਸਾਰੇ ਟੋਲ ਪਲਾਜਿਆਂ ’ਤੇ ਵਾਹਨਾਂ ਦੇ ਡਰਾਈਵਰਾਂ ਤੋਂ ਟੋਲ ਵਸੂਲਣ ਨਹੀਂ ਦੇਵੇਗੀ ਅਤੇ ਆਮ ਲੋਕਾਂ ਲਈ ਟੋਲ ਫਰੀ ਕਰਵਾਏ ਜਾਣਗੇ।
ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨ ਸ਼ੰਭੂ ਬਾਰਡਰ ’ਤੇ ਡਟੇ ਹੋਏ ਹਨ ਅਤੇ ਕੇਂਦਰ ਨਾਲ ਗੱਲਬਾਤ ਦਾ ਦੌਰ ਵੀ ਜਾਰੀ ਹੈ ਪਰ ਮਾਮਲੇ ਦਾ ਹੱਲ ਹੁੰਦਾ ਦਿਖਾਈ ਨਹੀਂ ਦੇ ਰਿਹਾ। ਇਸ ਦੌਰਾਨ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਟੋਲ ਪਲਾਜ਼ੇ ਫਰੀ ਕਰਨ ਦੀ ਕਾਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕਿਸਾਨ ਯੂਨੀਅਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕਰਨ ਦੇ ਨਾਲ ਨਾਲ 4 ਘੰਟਿਆਂ ਲਈ ਟੋਲ ਪਲਾਜਿਆਂ ਨੂੰ ਫਰੀ ਕਰਨ ਦਾ ਐਲਾਨ ਕੀਤਾ ਗਿਆ ਸੀ। (Toll plaza)
Also Read : ਐੱਸਟੀਐੱਫ ਨੇ 66 ਕਿੱਲੋ ਅਫੀਮ ਸਮੇਤ 2 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ
ਇਸ ਤੋਂ ਇਲਾਵਾ ਭਾਜਪਾ ਦੇ ਵੱਡੇ ਆਗੂ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਤੇ ਕੇਵਲ ਸਿੰਘ ਢਿੱਲੋਂ ਦੀਆਂ ਰਿਹਾਇਸ਼ਾਂ ਬਾਹਰ ਵੀ ਕਿਸਾਨਾਂ ਵੱਲੋਂ ਪੱਕੇ ਮੋਰਚੇ ਲਾਏ ਗਏ ਹਨ। ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਅਸੀਂ ਵੀ ਮੈਦਾਨ ’ਚ ਆ ਚੁੱਕੇ ਹਾਂ ਅਤੇ ਭਾਜਪਾ ਆਗੂਆਂ ਦਾ ਘਿਰਾਓ ਕਰਾਂਗੇ। ਉਗਰਾਹਾਂ ਨੇ ਕਿਹਾ ਕਿ ਜੋ ਕਿਸਾਨ ਸੰਗਠਨ ਦਿੱਲੀ ਜਾਣ ਲਈ ਹਰਿਆਣਾ ਬਾਰਡਰ ’ਤੇ ਪੁੱਜੇ ਹਨ, ਉਹ ਸੰਯੁਕਤ ਕਿਸਾਨ ਮੋਰਚੇ ਦਾ ਹਿੰਸਾ ਨਹੀਂ ਪਰ ਯੂਨੀਅਨ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਕਿਸਾਨਾਂ ’ਤੇ ਹੋ ਰਹੇ ਅੱਤਿਆਚਾਰ ਦੀ ਸਖ਼ਤ ਨਿੰਦਿਆ ਕਰਦੀ ਹੈ। (Toll plaza)
Farmers Protest : ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਤੇ ਟੋਲ ਪਲਾਜ਼ੇ ਫਰੀ ਕਰਨ ਤੋਂ ਬਾਅਦ ਕੱਲ੍ਹ ਕੀ ਕਰਨ ਜਾ ਰਹੇ ਹਨ ਕਿਸਾਨ, ਜਾਣੋ
ਭਾਕਿਯੂ ਉਗਰਾਹਾਂ ਤੇ ਡਕੌਂਦਾ ਜਥੇਬੰਦੀ ਨੇ ਪੰਜਾਬ ’ਚ 14 ਥਾਵਾਂ ’ਤੇ ਕੀਤਾ ਰੇਲਾਂ ਦਾ ਚੱਕਾ ਜਾਮ (Farmers Protest)
6 ਥਾਵਾਂ ’ਤੇ ਟੌਲ ਪਲਾਜ਼ਾ ਕੀਤੇ ਗਏ ਫਰੀ
16 ਫ਼ਰਵਰੀ ਨੂੰ ਭਾਰਤ ਬੰਦ ਲਾਗੂ ਕਰਨ ਦਾ ਦਿੱਤਾ ਸੱਦਾ
(ਸੁਖਜੀਤ ਮਾਨ) ਬਠਿੰਡਾ। Farmers Protest ਕਿਸਾਨੀ ਮੰਗਾਂ ਲਈ ਦਿੱਲੀ ਵੱਲ ਕੂਚ ਕਰਨ ਵਾਲੇ ਕਿਸਾਨਾਂ ’ਤੇ ਢਾਹੇ ਜਾ ਰਹੇ ਤਸ਼ੱਦਦ ਦੇ ਵਿਰੋਧ ’ਚ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸਾਂਝੇ ਸੱਦੇ ’ਤੇ ਪੰਜਾਬ ਭਰ ਵਿੱਚ 12 ਤੋਂ 3 ਵਜੇ ਤੱਕ 14 ਥਾਵਾਂ ’ਤੇ ਰੇਲਾਂ ਜਾਮ ਅਤੇ 6 ਥਾਂਵਾਂ ’ਤੇ ਟੌਲ ਫਰੀ ਕੀਤੇ ਗਏ। ਇਨ੍ਹਾਂ ਜਥੇਬੰਦੀਆਂ ਵੱਲੋਂ ਚੱਕਾ ਜਾਮ ਦੇ ਨਾਲ-ਨਾਲ ਕੱਲ੍ਹ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਵੀ ਲੋਕਾਂ ਨੂੰ ਸੱਦਾ ਦਿੱਤਾ ਗਿਆ।
ਇਹ ਰੇਲ ਮਾਰਗ ਕੀਤੇ ਜਾਮ (Farmers Protest)
ਕਿਸਾਨਾਂ ਵੱਲੋਂ ਅੱਜ ਰੇਲਾਂ ਜਾਮ ਜੇਠੂਕੇ , ਬੁਢਲਾਡਾ ,ਬਰਨਾਲਾ, ਸੁਨਾਮ, ਮਾਨਸਾ, ਸੰਗਰੂਰ, ਘੱਲ ਕਲਾਂ, ਮਲੋਟ, ਜਗਰਾਓਂ, ਭੁੱਚੋ ਮੰਡੀ, ਅੰਮ੍ਰਿਤਸਰ ਵੱਲਾਪੁਲ, ਰਾਜਪੁਰਾ, ਗੁਰੂਹਰਸਹਾਏ ਤੇ ਫਾਜ਼ਿਲਕਾ ਵਿਖੇ ਕੀਤੀਆਂ ਗਈਆਂ ਅਤੇ ਫਿਰੋਜ਼ਪੁਰ, ਮੁਕਤਸਰ, ਫਰੀਦਕੋਟ, ਮਲੇਰਕੋਟਲਾ, ਕਪੂਰਥਲਾ ਤੇ ਮੋਹਾਲੀ ਆਦਿ ਵਿਖੇ ਟੌਲ ਫਰੀ ਕੀਤੇ ਗਏ। Farmers Protest
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀਆਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਹਰਨੇਕ ਸਿੰਘ ਮਹਿਮਾ ਵੱਲੋਂ ਦੱਸਿਆ ਗਿਆ ਕਿ ਇਸ ਸੰਘਰਸ਼ ਵਿੱਚ ਭਾਰਤ ਨੂੰ ਸਾਮਰਾਜੀ ਸੰਸਾਰ ਵਪਾਰ ਸੰਸਥਾ ਵਿੱਚੋਂ ਬਾਹਰ ਕੱਢਣ, ਸਾਰੀਆਂ ਫਸਲਾਂ ਦੀ ਐਮਐਸਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਲਖੀਮਪੁਰ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ, ਕਿਸਾਨਾਂ-ਮਜ਼ਦੂਰਾਂ ਨੂੰ ਬੁਢਾਪਾ ਪੈਨਸ਼ਨ, ਪੂਰੀ ਭਰਪਾਈ ਵਾਲੀ ਫ਼ਸਲੀ ਬੀਮਾ ਸਕੀਮ ਆਦਿ ਕੀਤੀਆਂ ਜਾ ਰਹੀਆਂ ਭਖਦੀਆਂ ਕਿਸਾਨੀ ਮੰਗਾਂ ਮੰਨੇ ਜਾਣ ਵਰਗੀਆਂ ਕਿਸਾਨੀ ਮੰਗਾਂ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਕਿਸਾਨਾਂ ਦਾ ਸੰਘਰਸ਼ ਕਰਨ ਦਾ ਸੰਵਿਧਾਨਕ ਜਮਹੂਰੀ ਹੱਕ ਕੁਚਲਿਆ ਜਾ ਰਿਹਾ ਹੈ
ਬੁਲਾਰਿਆਂ ਵੱਲੋਂ ਭਾਜਪਾ ਦੀ ਕੇਂਦਰੀ ਅਤੇ ਹਰਿਆਣਾ ਸਰਕਾਰਾਂ ਵੱਲੋਂ ਕਿਸਾਨਾਂ ਦਾ ਸੰਘਰਸ਼ ਕਰਨ ਦਾ ਸੰਵਿਧਾਨਕ ਜਮਹੂਰੀ ਹੱਕ ਕੁਚਲਣ ਲਈ ਅੱਥਰੂ ਗੈਸ, ਲਾਠੀਚਾਰਜ ਤੇ ਡਰੋਨ ਰਾਹੀਂ ਗੋਲੀਬਾਰੀ ਤੋਂ ਇਲਾਵਾ ਸੜਕਾਂ ਉੱਤੇ ਕੰਧਾਂ ਕੱਢਣ ’ਤੇ ਕਿੱਲ ਗੱਡਣ ਵਰਗੇ ਹੱਥਕੰਡਿਆਂ ਦੀ ਵਰਤੋਂ ਦੀ ਸਖ਼ਤ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਵਾਲਾ ਦਿੱਲੀ ਘੋਲ ਮੁਲਤਵੀ ਕਰਨ ਮੌਕੇ ਮੋਦੀ ਸਰਕਾਰ ਵੱਲੋਂ ਲਿਖ਼ਤੀ ਭਰੋਸੇ ਦੇ ਬਾਵਜੂਦ ਕੋਈ ਇੱਕ ਵੀ ਮੰਗ ਲਾਗੂ ਨਾ ਕਰਨਾ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਸਾਮਰਾਜ ਪੱਖੀ ਕਿਰਦਾਰ ਨੂੰ ਨੰਗਾ ਕਰਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਤਿੰਨ ਜ਼ਿਲ੍ਹਿਆਂ ’ਚ ਕਰ ਦਿੱਤਾ ਇੰਟਰਨੈਟ ਬੰਦ, ਮਾਨ ਸਰਕਾਰ ਨੇ ਜਤਾਇਆ ਇਤਰਾਜ਼
ਉਨ੍ਹਾਂ ਮੰਗ ਕੀਤੀ ਕਿ ਉਹ ਸਾਰੀਆਂ ਮੰਗਾਂ ਲਾਗੂ ਕਰਨ ਤੋਂ ਇਲਾਵਾ ਸਾਰੇ ਪੁਆੜਿਆਂ ਦੀ ਜੜ ਸੰਸਾਰ ਵਪਾਰ ਸੰਸਥਾ ਵਿੱਚੋਂ ਭਾਰਤ ਨੂੰ ਬਾਹਰ ਕੱਢਣ ਦੀ ਮੰਗ ਵੀ ਮੰਨੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜਨਤਕ ਖੇਤਰ ਦੇ ਸਿਹਤ, ਸਿੱਖਿਆ, ਰੇਲਵੇ, ਕੋਲਾ ਖਾਨਾਂ, ਬੈਂਕ, ਬੀਮਾ, ਊਰਜਾ, ਜਹਾਜ਼ ਵਰਗੇ ਅਦਾਰੇ ਅਡਾਨੀ-ਅੰਬਾਨੀ ਨੂੰ ਕੌਡੀਆਂ ਦੇ ਭਾਅ ਵੇਚੇ ਜਾ ਰਹੇ ਹਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਹਰ ਕਿਸਮ ਦੀ ਕੁਰਬਾਨੀ ਦੇ ਕੇ ਵੀ ਜਾਰੀ ਰਹੇਗਾ ਅਤੇ ਮੋਦੀ ਹਕੂਮਤ ਨੂੰ ਕਿਸਾਨਾਂ -ਮਜਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਮਜਬੂਰ ਕਰੇਗਾ।
16 ਫਰਵਰੀ ਦੇ ਭਾਰਤ ਬੰਦ (Farmers Protest)
ਆਗੂਆਂ ਨੇ ਕੱਲ੍ਹ 16 ਫਰਵਰੀ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਦੀ ਜ਼ੋਰਦਾਰ ਅਪੀਲ ਕੀਤੀ। ਅੱਜ ਦੇ ਰੇਲ ਚੱਕਾ ਜਾਮ ਅਤੇ ਟੌਲ ਪਲਾਜੇ ਫਰੀ ਕਰਨ ਦੇ ਪ੍ਰੋਗਰਾਮਾਂ ਦੌਰਾਨ ਮੁੱਖ ਆਗੂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਿੰਦਰ ਕੌਰ ਬਿੰਦੂ, ਗੁਰਦੀਪ ਸਿੰਘ ਰਾਮਪੁਰਾ, ਹਰੀਸ਼ ਨੱਢਾ ਤੇ ਅੰਮ੍ਰਿਤਪਾਲ ਕੌਰ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।
ਟੋਲ ਪਲਾਜ਼ਾ: ਖੁਸ਼ਖਬਰੀ! ਟੋਲ ਨੂੰ ਲੈ ਕੇ ਟ੍ਰੋਲ ਹੋਈ ਇਹ ਖਬਰ, ਜਾਣੋ ਸਰਕਾਰ ਦੇ ਜ਼ਰੂਰੀ ਕਦਮ?
ਨਵੀਂ ਦਿੱਲੀ। Toll Plaza Average Timing: ਰਾਜ ਸਭਾ ਵਿੱਚ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਵੱਲੋਂ ਟੋਲ ਪਲਾਜ਼ਿਆਂ ’ਤੇ ਲੱਗਣ ਵਾਲੇ ਬੇਲੋੜੇ ਸਮੇਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਟੋਲ ਪਲਾਜ਼ਿਆਂ ਸਬੰਧੀ ਕੁਝ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਟੋਲ ਪਲਾਜ਼ਿਆਂ (Toll Plaza) ’ਤੇ ਲੱਗਣ ਵਾਲੇ ਔਸਤ ਸਮੇਂ ਵਿੱਚ ਕਮੀ ਆਈ ਹੈ। ਇਸ ਵਾਰ ਔਸਤ 734 ਸਕਿੰਟ ਸੀ, ਜੋ ਹੁਣ ਸਿਰਫ 47 ਸਕਿੰਟ ਰਹਿ ਗਈ ਹੈ। Toll Plaza
ਫਾਸਟੈਗ ਲਗਾਉਣ ਤੋਂ ਬਾਅਦ ਟੋਲ ਪਲਾਜ਼ਿਆਂ ਦੀ ਉਗਰਾਹੀ ‘ਚ ਕਾਫੀ ਵਾਧਾ ਹੋਇਆ
ਜਾਣਕਾਰੀ ਮੁਤਾਬਿਕ ਇੰਦੌਰ ਤੋਂ ਭਾਜਪਾ ਦੇ ਸੰਸਦ ਮੈਂਬਰ ਸ਼ੰਕਰ ਲਾਲਵਾਨੀ ਨੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਟੋਲ ਪਲਾਜ਼ਿਆਂ ‘ਤੇ ਬੇਲੋੜੇ ਸਮੇਂ ‘ਤੇ ਸਵਾਲ ਪੁੱਛਿਆ ਸੀ ਕਿ ਟੋਲ ਪਲਾਜ਼ਿਆਂ ‘ਤੇ ਲੰਬੇ ਟ੍ਰੈਫਿਕ ਜਾਮ ‘ਤੇ ਸਰਕਾਰ ਕੀ ਕਰ ਰਹੀ ਹੈ। ਕੀ ਇਸ ਲਈ ਕੋਈ ਨਵੀਂ ਪ੍ਰਣਾਲੀ ਵਿਕਸਿਤ ਕੀਤੀ ਜਾ ਰਹੀ ਹੈ? (Toll Plaza) ਇਸ ਦਾ ਲਿਖਤੀ ਜਵਾਬ ਦਿੰਦੇ ਹੋਏ ਨਿਤਿਨ ਗਡਕਰੀ ਨੇ ਰਾਜ ਸਭਾ ‘ਚ ਕਿਹਾ ਹੈ ਕਿ ਰਾਸ਼ਟਰੀ ਰਾਜਮਾਰਗ ‘ਤੇ ਫਾਸਟੈਗ ਲਗਾਉਣ ਤੋਂ ਬਾਅਦ ਟੋਲ ਪਲਾਜ਼ਿਆਂ ਦੀ ਉਗਰਾਹੀ ‘ਚ ਕਾਫੀ ਵਾਧਾ ਹੋਇਆ ਹੈ। ਕਈ ਵਾਰ ਕੋਈ ਤਕਨੀਕੀ ਖਰਾਬੀ ਆ ਚੁੱਕੀ ਹੈ ਜਿਸ ਕਾਰਨ ਟੋਲ ਪਲਾਜ਼ਾ ‘ਤੇ ਲੰਮਾ ਜਾਮ ਲੱਗ ਜਾਂਦਾ ਹੈ।
ਇਹ ਵੀ ਪੜ੍ਹੋ : ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਭਾਰੀ ਮੀਂਹ, ਕਈ ਵਾਹਨ ਵਹਿ ਗਏ
ਟਰਾਂਸਪੋਰਟ ਮੰਤਰੀ ਨੇ ਅੱਗੇ ਦੱਸਿਆ ਕਿ ਟੋਲ ਪਲਾਜ਼ਿਆਂ ਵਿੱਚ ਫਾਸਟੈਗ ਲਗਾਉਣ ਤੋਂ ਬਾਅਦ ਟੋਲ ਪਲਾਜ਼ਿਆਂ ‘ਤੇ ਬਿਤਾਏ ਔਸਤ ਸਮੇਂ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਕੀਤੇ ਗਏ ਸਰਵੇਖਣ ਤੋਂ ਪਤਾ ਲੱਗਾ ਹੈ ਕਿ ਪਹਿਲਾਂ ਰੇਲ ਗੱਡੀਆਂ ਦਾ ਸਮਾਂ ਆਮ ਤੌਰ ‘ਤੇ 734 ਸੈਕਿੰਡ ਹੁੰਦਾ ਸੀ, ਜੋ ਹੁਣ ਘਟ ਕੇ ਸਿਰਫ਼ 47 ਸੈਕਿੰਡ ਰਹਿ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜਲਦੀ ਹੀ ਦੇਸ਼ ਵਿੱਚ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ (GNSS) ‘ਤੇ ਆਧਾਰਿਤ ਡੋਰ ਫ੍ਰੀ ਪਲਾਜ਼ਾ ਬਣਾਏ ਜਾਣਗੇ। ਇਸ ਨਵੀਂ ਤਕਨੀਕ ਨਾਲ ਲੋਕਾਂ ਨੂੰ ਜ਼ਿਆਦਾ ਦੇਰ ਤੱਕ ਪਲਾਜ਼ਾ ‘ਚ ਨਹੀਂ ਰੁਕਣਾ ਪਵੇਗਾ। Toll Plaza
ਮੁੱਖ ਮੰਤਰੀ ਭਗਵੰਤ ਮਾਨ ਨੇ ਨੌਵਾਂ ਟੋਲ ਪਲਾਜ਼ਾ ਕਰਵਾਇਆ ਬੰਦ
ਸਰਕਾਰ ਦੀ ਨੀਅਤ ਸਾਫ਼, ਲੋਕਾਂ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ : ਮਾਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ-ਸਮਾਣਾ ਰੋਡ ਤੇ ਸਥਿਤ ਟੋਲ ਪਲਾਜ਼ਾ (Toll Plaza) ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਬੰਦ ਕਰ ਦਿੱਤਾ ਗਿਆ ਹੈ। ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਲੋਕਾਂ ਦਾ ਰੋਜ਼ ਦਾ 3 ਲੱਖ 80 ਹਜਾਰ ਰੁਪਏ ਬਚੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾ ਪੰਜਾਬ ਅੰਦਰ ਅੱਠ ਟੋਲ ਪਲਾਜ਼ਾ ਖਤਮ ਕਰ ਦਿੱਤੇ ਗਏ ਹਨ ਅਤੇ ਅੱਜ ਨੌਵਾਂ ਟੋਲ ਪਲਾਜ਼ਾ ਬੰਦ ਹੋਇਆ ਹੈ।
ਪਟਿਆਲਾ-ਸਮਾਣਾ ਰੋਡ ਤੇ ਸਥਿਤ Toll Plaza ਕੀਤਾ ਬੰਦ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹੋਰ ਲੁੱਟ ਨਹੀਂ ਹੋਣ ਦੇਵੇਗੀ ਅਤੇ ਜਿਹੜੇ ਟੋਲ ਪਲਾਜ਼ਾ ਦਾ ਸਮਾਂ ਖਤਮ ਹੋ ਗਿਆ ਹੈ, ਉਸ ਨੂੰ ਬੰਦ ਕਰ ਦਿੱਤਾ ਜਾਵੇਗਾ ਜਦਕਿ ਪਹਿਲਾ ਟੋਲ ਪਲਾਜ਼ੇ ਵਾਲਿਆ ਨੂੰ ਲੁੱਟਣ ਦਾ ਸਮਾਂ ਆਪਣਾ ਹਿੱਸਾ ਰੱਖ ਕੇ ਹੋਰ ਦੇ ਦਿੱਤਾ ਜਾਂਦਾ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਦੋਂ ਵਾਰ ਪਹਿਲਾ ਵੀ ਬੰਦ ਹੋ ਸਕਦਾ ਸੀ, ਕਿਉਂਕਿ ਇਹ ਆਪਣੇ ਐਗਰੀਮੈਂਟ ਅਨੁਸਾਰ ਸਰਤਾਂ ਦੇ ਸਹੀਂ ਨਹੀਂ ਉੱਤਰ ਰਿਹਾ ਸੀ।
ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਟੋਲ ਪਲਾਜਾ ਵਾਲਿਆ ਨੂੰ ਸਮਾ ਖਤਮ ਹੋਣ ਸਬੰਧੀ ਨੋਟਿਸ ਭੇਜਿਆ ਅਤੇ ਇਹ ਕੋਰਟ ਵਿੱਚ ਚਲੇ ਗਏ। ਕੋਰਟ ’ਚ ਅਰਜ਼ੀ ਖਾਰਜ ਹੋ ਗਈ ਅਤੇ ਅੱਜ ਇਸ ਦੇ ਬੰਦ ਕਰਨ ਦਾ ਦਿਨ ਆ ਗਿਆ। ਉਨ੍ਹਾਂ ਕਿਹਾ ਕਿ ਇਹ ਸਰਕਾਰ ਲੋਕਾਂ ਦੀ ਹੈ ਅਤੇ ਲੋਕ ਹਿੱਤ ਵਿੱਚ ਫੈਸਲੇ ਲੈਦੀ ਰਹੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਟੋਲ ਪਲਾਜ਼ਾ ਸਬੰਧੀ ਮੁੱਖ ਮੰਤਰੀ ਦਾ ਵੱਡਾ ਬਿਆਨ, ਰਾਹਤ ਦੀ ਖ਼ਬਰ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਅੱਜ ਕੀਰਤਪੁਰ ਸਾਹਿਬ ਸ੍ਰੀ ਆਨੰਦਪੁਰ ਸਾਹਿਬ-ਨੰਗਲ-ਊਨਾ ਟੋਲ ਪਲਾਜ਼ਾ (Toll plaza) ਮੁਫ਼ਤ ਕਰ ਦਿੱਤਾ ਜਾਵੇਗਾ। ਇਹ ਐਲਾਨ ਕਰਦਿਆਂ ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਜਿਸ ਕੰਪਨੀ ਨੂੰ ਟੋਲ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ ਉਸ ਨੇ ਕਈ ਵਾਰ ਨਿਯਮਾਂ ਦੀ ਉਲੰਘਣਾ ਕੀਤੀ ਹੈ ਜਿਸ ਕਾਰਨ ਭਵਿੱਖ ਵਿੱਚ ਪਲਾਜ਼ਾ ’ਤੇ ਟੋਲ ਵਸੂਲਣ ਦੀ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਜਾਵੇਗੀ।
ਲੋਕਾਂ ਦੇ ਪੈਸੇ ਦੀ ਲੁੱਟ ਨਹੀਂ ਕਰਾਂਗੇ ਬਰਦਾਸ਼ਤ..ਅੱਜ ਕੀਰਤਪੁਰ ਸਹਿਬ-ਸੀੑ ਅਨੰਦਪੁਰ ਸਾਹਿਬ -ਨੰਗਲ – ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ..ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ..ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ.. .ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ..ਵੇਰਵੇ ਜਲਦੀ.
— Bhagwant Mann (@BhagwantMann) April 1, 2023
ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਅਸੀਂ ਲੋਕਾਂ ਦੇ ਪੈਸਿਆਂ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਅੱਜ ਕੀਰਤਪੁਰ ਸਾਹਿਬ- ਸ੍ਰੀ ਆਨੰਦਪੁਰ ਸਾਹਿਬ- ਨੰਗਲ- ਊਨਾ ਟੋਲ ਪਲਾਜ਼ਾ (Toll Plaza) ਮੁਫ਼ਤ ਕਰ ਦਿੱਤਾ ਜਾਵੇਗਾ। ਇਸ ਨਾਲ ਲੋਕਾਂ ਦੇ 1 ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ। ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਉਲੰਘਣਾ ਕੀਤੀ ਹੈ। ਬਾਕੀ ਵੇਰਵੇ ਜਲਦੀ ਜਾਰੀ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਪਿਛਲੇ ਮਹੀਨੇ ਭਗਵੰਤ ਮਾਨ ਨੇ ਮਾਜਰੀ, ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਵਿਖੇ ਟੋਲ ਪਲਾਜ਼ਾ ਬੰਦ ਕਰਨ ਦਾ ਵੀ ਐਲਾਨ ਕੀਤਾ ਸੀ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਕਾਂਗਰਸ ਤੇ ਅਕਾਲੀ ਦਲ ਦੇ ਮੌਕੇ ’ਤੇ ਮੰਤਰੀਆਂ ’ਤੇ ਲੋਕਾਂ ਦਾ ਪੈਸਾ ਖਾਣ ਦੇ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਕਿ ਤਿੰਨਾਂ ਟੋਲ ਪਲਾਜ਼ਿਆਂ ਦੇ ਬੰਦ ਹੋਦ ਨਾਲ ਜਨਤਾ ਰੋਜ਼ਾਨਾ 10.52 ਲੱਖ ਰੁਪਏ ਦੀ ਬੱਚਤ ਕਰ ਸਕੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਟੋਲ ਪਲਾਜਾ ਤੇ 10 ਸੈਕਿੰਡ ਤੋਂ ਜਿਆਦਾ ਨਹੀਂ ਰੁਕਨਗੇ ਵਾਹਨ
ਟੋਲ ਪਲਾਜਾ ਤੇ 10 ਸੈਕਿੰਡ ਤੋਂ ਜਿਆਦਾ ਨਹੀਂ ਰੁਕਨਗੇ ਵਾਹਨ
ਨਵੀਂ ਦਿੱਲੀ। ਸਰਕਾਰ ਨੇ ਰਾਸ਼ਟਰੀ ਰਾਜ ਮਾਰਗਾਂ ਤੇ ਟ੍ਰੈਫਿਕ ਨੂੰ ਆਸਾਨ ਬਣਾਉਣ ਅਤੇ ਟੋਲ ਪਲਾਜ਼ਾ ਤੇ ਟ੍ਰੈਫਿਕ ਜਾਮ ਦੀ ਸਮੱਸਿਆ ਨਾਲ ਨਜਿੱਠਣ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਜਿਸ ਦੇ ਤਹਿਤ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਵਾਹਨ ਟੋਲ ਪਲਾਜ਼ਾ ਤੇ 10 ਸੈਕਿੰਡ ਤੋਂ ਜ਼ਿਆਦਾ ਨਹੀਂ Wਕੇਗਾ। ਇਸ ਸਬੰਧ ਵਿੱਚ ਭਾਰਤ ਦੇ ਰਾਸ਼ਟਰੀ ਰਾਜ ਮਾਰਗ ਅਥਾਰਟੀ (ਐਨਐਚਏਆਈ) ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਹੈ ਕਿ ਵਾਹਨ ਟੋਲ ਪਲਾਜ਼ਾ ‘ਤੇ 10 ਸੈਕਿੰਡ ਤੋਂ ਵੱਧ ਦਾ ਭੁਗਤਾਨ ਲਈ ਨਾ ਰੁਕੇ ਅਤੇ ਇਹ ਸੁਵਿਧਾ ਹਰ ਸਮੇਂ ਇਸੇ ਤਰ੍ਹਾ ਹੀ ਰਵੇਗੀ।
ਐਨਐਚਏਆਈ ਨੇ ਕਿਹਾ ਹੈ ਕਿ ਟੋਲ ਪਲਾਜ਼ਾ ਤੇ ਵਾਹਨਾਂ ਦੀ ਕਤਾਰ 100 ਮੀਟਰ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਜੇ ਅਜਿਹਾ ਹੁੰਦਾ ਹੈ, ਤਾਂ ਵਾਹਨਾਂ ਨੂੰ ਬਿਨਾਂ ਭੁਗਤਾਨ ਕੀਤੇ ਅੱਗੇ ਵਧਣ ਦਿੱਤਾ ਜਾਵੇਗਾ। ਮਹੱਤਵਪੂਰਣ ਗੱਲ ਇਹ ਹੈ ਕਿ ਫਰਵਰੀ ਵਿਚ, ਐਨਐਚਆਈ ਨੇ ਟੌਲ ਪਲਾਜ਼ਾ ਤੇ ਸਾਰੇ ਵਾਹਨਾਂ ਲਈ ਫਾਸਟੈਗ ਦੀ ਸਹੂਲਤ ਨੂੰ ਲਾਜ਼ਮੀ ਕਰ ਦਿੱਤਾ ਸੀ। ਇਸ ਦੇ ਕਾਰਨ, ਰਾਸ਼ਟਰੀ ਰਾਜਮਾਰਗਾਂ ਤੇ ਵਾਹਨਾਂ ਦੀ ਆਵਾਜਾਈ ਸੁਚੱਜੀ ਰਫਤਾਰ ਨਾਲ ਚੱਲ ਰਹੀ ਹੈ ਪਰ ਬਹੁਤ ਸਾਰੇ ਟੋਲ ਪਲਾਜ਼ਾ ਅਜੇ ਵੀ ਜਾਮ ਹੋਏ ਹਨ ਜਿਸ ਦੇ ਨਾਲ ਨਜਿੱਠਣ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਸਾਲ ’ਚ ਸਾਰੇ ਟੋਲ ਪਲਾਜਾ ਖਤਮ ਕਰਨ ਦੀ ਸਰਕਾਰ ਦੀ ਯੋਜਨਾ
ਇੱਕ ਸਾਲ ’ਚ ਸਾਰੇ ਟੋਲ ਪਲਾਜਾ ਖਤਮ ਕਰਨ ਦੀ ਸਰਕਾਰ ਦੀ ਯੋਜਨਾ
ਨਵੀਂ ਦਿੱਲੀ। ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ ਸਰਕਾਰ ਅਗਲੇ ਇੱਕ ਸਾਲ ਵਿੱਚ ਸਾਰੇ ਟੋਲ ਪਲਾਜ਼ਾ ਖ਼ਤਮ ਕਰਨ ਦੀ ਯੋਜਨਾ ’ਤੇ ਕੰਮ ਕਰ ਰਹੀ ਹੈ। ਪ੍ਰਸ਼ਨਕਾਲ ਦੌਰਾਨ ਇੱਕ ਪੂਰਕ ਪ੍ਰਸ਼ਨ ਦੇ ਜਵਾਬ ਵਿੱਚ ਗਡਕਰੀ ਨੇ ਕਿਹਾ ਕਿ ਸਰਕਾਰ ਅਗਲੇ ਇੱਕ ਸਾਲ ਵਿੱਚ ਸਾਰੇ ਟੋਲ ਪਲਾਜ਼ਾ ਖ਼ਤਮ ਕਰਨ ਦੀ ਯੋਜਨਾ ’ਤੇ ਕੰਮ ਕਰ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ, ਟੈਕਨੋਲੋਜੀ ਦੀ ਸਹਾਇਤਾ ਨਾਲ, ਲੋਕਾਂ ਨੂੰ ਉਹੀ ਟੋਲ ਭੁਗਤਣਾ ਪਏਗਾ ਜਦੋਂ ਉਹ ਸੜਕ ਤੇ ਤੁਰਦੇ ਹਨ। ਬਸਪਾ ਆਗੂ ਕੁੰਵਰ ਦਾਨਿਸ਼ ਅਲੀ ਨੇ ਗੜ੍ਹ ਮੁਕਤੇਸ਼ਵਰ ਨੇੜੇ ਸੜਕ ’ਤੇ ਮਿਉਂਸਪਲ ਹੱਦ ਵਿੱਚ ਟੋਲ ਪਲਾਜ਼ਾ ਲਗਾਉਣ ਦਾ ਮੁੱਦਾ ਉਠਾਇਆ। ਇਸ ’ਤੇ ਗਡਕਰੀ ਨੇ ਕਿਹਾ ਕਿ ਪਿਛਲੀ ਸਰਕਾਰ ਵਿਚ ਅਜਿਹੇ ਬਹੁਤ ਸਾਰੇ ਟੋਲ ਪਲਾਜ਼ਾ ਬਣਾਏ ਗਏ ਸਨ, ਜੋ ਸ਼ਹਿਰ ਦੀ ਸਰਹੱਦ ’ਤੇ ਹਨ। ਇਹ ਜ਼ਰੂਰ ਗਲਤ ਅਤੇ ਬੇਇਨਸਾਫੀ ਹੈ।
ਉਨ੍ਹਾਂ ਕਿਹਾ ਕਿ ਹੁਣ ਜੇਕਰ ਟੋਲ ਪਲਾਜ਼ਾ ਹਟਾ ਦਿੱਤੇ ਗਏ ਤਾਂ ਸੜਕ ਨਿਰਮਾਣ ਕੰਪਨੀ ਮੁਆਵਜ਼ੇ ਦੀ ਮੰਗ ਕਰੇਗੀ। ਹੁਣ ਸਰਕਾਰ ਨੇ ਅਗਲੇ ਇੱਕ ਸਾਲ ਵਿੱਚ ਦੇਸ਼ ਵਿੱਚ ਸਾਰੇ ਟੋਲ ਪਲਾਜ਼ਿਆਂ ਨੂੰ ਖਤਮ ਕਰਨ ਦੀ ਯੋਜਨਾ ਬਣਾਈ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਟੋਲ ਖ਼ਤਮ ਕਰਨ ਦਾ ਮਤਲਬ ਹੈ ਟੋਲ ਪਲਾਜ਼ਾ ਖ਼ਤਮ ਕਰਨਾ। ਹੁਣ ਸਰਕਾਰ ਅਜਿਹੀ ਟੈਕਨੋਲੋਜੀ ’ਤੇ ਕੰਮ ਕਰ ਰਹੀ ਹੈ ਜਿਸ ਵਿਚ ਕੈਮਰਾ ਤੁਹਾਡੀ ਫੋਟੋ ਜੀਪੀਐਸ ਦੀ ਮਦਦ ਨਾਲ ਲਏਗਾ ਜਿੱਥੋਂ ਤੁਸੀਂ ਹਾਈਵੇ ’ਤੇ ਚੜ੍ਹੋਗੇ ਅਤੇ ਉਸ ਰਾਜ ਦੀ ਤਸਵੀਰ ਲਓਗੇ ਜਿਥੇ ਤੁਸੀਂ ਹਾਈਵੇ ’ਤੇ ਉੱਤਰੋਗੇ, ਇਸ ਤਰ੍ਹਾਂ ਇਕੋ ਦੂਰੀ ਦਾ ਭੁਗਤਾਨ ਕਰੋ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.