Shaheed Bhagat Singh - Sach Kahoon Punjabi

Martyrdom Day: ਏਟਕ ’ਚ ਸ਼ਾਮਲ ਜੱਥੇਬੰਦੀਆਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ
Martyrdom Day: (ਗੁਰਪ੍ਰੀਤ ਪੱਕਾ) ਫਰੀਦਕੋਟ। ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਏਟਕ ਵਿੱਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਪ੍ਰੇਮ ਚਾਵਲਾ ਤੇ ਸੋਮ ਨਾਥ ਅਰੋੜਾ ਪੰਜਾਬ ਪੈਨਸ਼ਨਰਜ਼ ਯੂਨੀਅਨ, ਚੰਦ ਸਿੰਘ ਡੋਡ ਸੂਬਾਈ ਆਗੂ ਪਾਵਰਕੌਮ ਪੈਨਸ਼ਨਰ ਯੂਨੀਅਨ, ਗੋਰਾ ਪਿੱਪਲੀ ਨਰੇਗਾ ਮਜ਼ਦੂਰ ਯੂਨੀਅਨ, ਇਕਬਾਲ ਸਿੰਘ ਢੁੱਡੀ ਪ੍ਰਧਾਨ ਅਤੇ ਬਲਕਾਰ ਸਿੰਘ ਸਹੋਤਾ ਜਨਰਲ ਸਕੱਤਰ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ, ਨੌਜਵਾਨ ਵਿਦਿਆਰਥੀ ਆਗੂ ਚਰਨਜੀਤ ਸਿੰਘ ਚਮੇਲੀ, ਕੁਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਖੇਤ ਮਜ਼ਦੂਰਾਂ ਦੇ ਆਗੂ ਕਾਮਰੇਡ ਜਗਤਾਰ ਸਿੰਘ ਭਾਣਾ ਸਾਬਕਾ ਸਰਪੰਚ,ਬੋਹੜ ਸਿੰਘ ਔਲਖ, ਰੇਸ਼ਮ ਸਿੰਘ ਜਟਾਣਾ ਅਤੇ ਮੁਖਤਿਆਰ ਸਿੰਘ ਭਾਣਾ ਆਦਿ ਸਾਥੀਆਂ ਨੇ ਇਨਕਲਾਬ ਜਿੰਦਾਬਾਦ ਦੇ ਜ਼ੋਰਦਾਰ ਨਾਅਰਿਆਂ ਦੀ ਗੂੰਜ ਵਿੱਚ ਸ਼ਹੀਦ-ਏ-ਆਜ਼ਮ ਸ ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹਨਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਪਰ ਅਫਸੋਸ ਦੀ ਗੱਲ ਇਹ ਹੈ ਕਿ ਆਜ਼ਾਦੀ ਤੋਂ ਬਾਅਦ ਸਾਡੇ ਹਾਕਮਾਂ ਵੱਲੋਂ ਇਹਨਾਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦੀ ਬਜਾਏ ਸਾਮਰਾਜਵਾਦ ਅਤੇ ਕਾਰਪੋਰੇਟ ਘਰਾਣਿਆਂ ਅੱਗੇ ਆਪਣੇ ਗੋਡੇ ਟੇਕੇ ਹੋਏ ਹਨ। ਕੇਂਦਰ ਦੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਧਰਮ ਦੇ ਨਾਂਅ ’ਤੇ ਲੋਕਾਂ ਵਿੱਚ ਵੰਡੀਆਂ ਪਾਈਆਂ ਜਾ ਰਹੀਆਂ ਹਨ। ਸਿੱਖਿਆ ਤੇ ਸਿਹਤ ਵਿੱਚ ਜਨ ਸਧਾਰਨ ਨਾਲ ਵੱਡੇ ਪੱਧਰ ’ਤੇ ਵਿਤਕਰੇ ਜਾਰੀ ਹਨ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਹੁਕਮਰਾਨ ਕੇਂਦਰ ਸਰਕਾਰ ਅਤੇ ਭਗਵੰਤ ਮਾਨ ਸਰਕਾਰ ਲੋਕ ਵਿਰੋਧੀ ਨੀਤੀਆਂ ਬਹੁਤ ਤੇਜ਼ੀ ਨਾਲ ਲਾਗੂ ਕਰ ਰਹੀਆਂ ਹਨ।

ਇਹ ਵੀ ਪੜ੍ਹੋ: Laljit Bhullar: ਪੰਜ ਦਿਨਾਂ ਦੇ ਰਿਮਾਂਡ ’ਤੇ ਲਾਲਜੀਤ ਭੁੱਲਰ

ਆਗੂਆਂ ਨੇ ਨੌਜਵਾਨ ਪੀੜ੍ਹੀ ਨੂੰ ਸੱਦਾ ਦਿੱਤਾ ਕਿ ਇਹਨਾਂ ਲੋਕ ਵਿਰੋਧੀ ਨੀਤੀਆਂ ਦਾ ਢੁੱਕਵਾਂ ਜਵਾਬ ਦੇਣ ਲਈ ਅੱਗੇ ਆਉਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਹਰਪਾਲ ਸਿੰਘ ਮਚਾਕੀ, ਇੰਦਰਜੀਤ ਸਿੰਘ ਗਿੱਲ, ਰਮੇਸ਼ ਕੌਸ਼ਲ, ਅਸ਼ੋਕ ਸੇਠੀ, ਜੋਤੀ ਪ੍ਰਕਾਸ਼ ,ਪਰਮਜੀਤ ਸਿੰਘ ਪੰਮਾ, ਜਗਤਾਰ ਸਿੰਘ ਪੱਪੀ ਰਾਜੋਵਾਲਾ, ਕਿਸਾਨ ਆਗੂ ਜਤਿੰਦਰ ਸਿੰਘ ਜੰਡਵਾਲਾ, ਮੇਜਰ ਸਿੰਘ ਜੌਹਲ, ਅਮਰਜੀਤ ਸਿੰਘ ਕਲੇਰ, ਹਰਬੰਸ ਸਿੰਘ ਔਲਖ, ਨੀਲਾ ਸਿੰਘ, ਨਿਰਮਲ ਸਿੰਘ ਨਿੰਮਾ, ਸੁਰਜੀਤ ਸਿੰਘ ਤੇ ਤਰਲੋਕ ਸਿੰਘ ਰਾਜੋਵਾਲਾ ਆਦਿ ਹਾਜ਼ਰ ਸਨ।

Blood Donation Camp: ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ ’ਚ ਲਗਾਇਆ ਵਿਸ਼ਾਲ ਖੂਨਦਾਨ ਕੈਂਪ
Blood Donation Camp: ਕੋਟਕਪੂਰਾ (ਅਜੈ ਮਨਚੰਦਾ)। ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਯਾਦ ਕਰਦਿਆਂ ਸਿਵਿਲ ਡਿਫੈਂਸ ਕੋਟਕਪੂਰਾ ਦੇ ਦਫ਼ਤਰ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਅਲਾਇੰਸ ਕਲੱਬ ਕੋਟਕਪੂਰਾ ਸਿਟੀ 111N ਅਤੇ ਪੀਬੀਜੀ ਕਲੱਬ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਵਿੱਚ ਹਜ਼ਾਰਾਂ ਲੋਕਾਂ ਨੇ ਭਾਗ ਲਿਆ ਅਤੇ ਨੌਜਵਾਨਾਂ ਨੂੰ ਸਵੈ ਇੱਛਾ ਨਾਲ ਖ਼ੂਨਦਾਨ ਕਰਨ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ। ਅਲਾਇੰਸ ਕਲੱਬ ਇੰਟਰਨੈਸਨਲ ਜ਼ਿਲ੍ਹਾ 111 ਦੇ ਈਲੈਕਟਡ ਜ਼ਿਲ੍ਹਾ ਗਵਰਨਰ ਓਮ ਪ੍ਰਕਾਸ਼ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਆਪ ਵੀ ਖੂਨਦਾਨ ਕਰਕੇ ਇਸ ਕੈਂਪ ਵਿੱਚ ਆਪਣਾ ਯੋਗਦਾਨ ਪਾਇਆ।

ਸਿਵਿਲ ਡਿਫੈਂਸ ਦੇ ਚੀਫ ਵਾਰਡਨ ਰਿਸ਼ੀ ਪਲਤਾ ਅਤੇ ਅਲਾਇੰਸ ਕਲੱਬ ਕੋਟਕਪੂਰਾ ਸਿਟੀ 111 ਦੇ ਈਲੈਕਟਡ ਪ੍ਰਧਾਨ ਮਨਦੀਪ ਸਿੰਘ ਸਰਾਂ ਨੇ ਕਿਹਾ ਕਿ ਅਜਿਹੇ ਖੂਨਦਾਨ ਕੈਂਪ ਲੱਗਦੇ ਰਹਿਣੇ ਚਾਹੀਦੇ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਪਤਾ ਲੱਗ ਸਕੇ ਕਿ ਸ਼ਹੀਦਾਂ ਦੀ ਸਾਡੇ ਸਮਾਜ ਨੂੰ ਕਿੰਨੀ ਵੱਡੀ ਦੇਣ ਹੈ। ਪੀਬੀਜੀ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ ਨੇ ਦੱਸਿਆ ਕਿ ਇਸ ਕੈਂਪ ਰਾਹੀਂ ਸਾਡੀ ਸਭ ਤੋਂ ਵੱਡੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਖੂਨਦਾਨ ਕਰਕੇ ਬਲੱਡ ਬੈਂਕ ਨੂੰ ਦਿੱਤਾ ਜਾਵੇ ਤਾਂ ਜੋ ਜ਼ਰੂਰਤ ਸਮੇਂ ਕਿਸੇ ਜ਼ਰੂਰਤਮੰਦਾਂ ਦੀ ਸਹਾਇਤਾ ਕੀਤੀ ਜਾ ਸਕੇ।

ਇਹ ਵੀ ਪੜ੍ਹੋ: Civil Judge: ਕੈਮਿਸਟ ਦੀ ਧੀ ਬਣੀ ਜੱਜ, ਜ਼ਿਲ੍ਹਾ ਐਸੋਸੀਏਸ਼ਨ ਵੱਲੋਂ ਸਨਮਾਨਿਤ

ਸਿਵਿਲ ਡਿਫੈਂਸ ਦੇ ਘਟਨਾ ਅਧਿਕਾਰੀ ਰਾਜਨ ਜੈਨ ਨੇ ਕਿਹਾ ਕਿ ਕੁਝ ਲੋਕ ਅਜਿਹੇ ਹਨ ਜੋ ਸਮਝਦੇ ਹਨ ਕੇ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮੀ ਆ ਜਾਂਦੀ ਹੈ ਜੋ ਕਿ ਬਿਲਕੁਲ ਗਲਤ ਹੈ। ਇੱਕ ਤੰਦਰੁਸਤ ਵਿਅਕਤੀ ਹਰ ਤਿੰਨ ਮਹੀਨੇ ਬਾਅਦ ਆਪਣਾ ਖੂਨਦਾਨ ਕਰ ਸਕਦਾ ਹੈ। ਇਸ ਮੌਕੇ ਅਲਾਇੰਸ ਕਲੱਬ ਕੋਟਕਪੂਰਾ ਸਿਟੀ 111 ਵੱਲੋਂ ਸਿਵਿਲ ਡਿਫੈਂਸ ਦੇ ਦਫਤਰ ਵਿਖੇ ਤਿੰਨ ਛੱਤ ਵਾਲੇ ਪੱਖਿਆਂ ਦੀ ਸੇਵਾ ਕਰਵਾਈ ਗਈ।

ਇਸ ਮੌਕੇ ਸਿਵਿਲ ਹਸਪਤਾਲ ਫਰੀਦਕੋਟ ਤੋਂ ਆਈ ਹੋਈ ਟੀਮ ਦਾ ਕਲੱਬ ਮੈਂਬਰਾਂ ਵੱਲੋਂ ਧੰਨਵਾਦ ਕੀਤਾ ਅਤੇ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਨਾਲ ਨਿਵਾਜਿਆ ਗਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕਿਤੇ ਖੂਨਦਾਨ ਕੈਂਪ ਲੱਗੇ ਤਾਂ ਸਭ ਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਚੰਦਰ ਪ੍ਰਕਾਸ਼ ਅਰੋੜਾ, ਬਸੰਤ ਨਰੂਲਾ, ਐਡਵੋਕੇਟ ਰਾਕੇਸ਼ ਸੇਠੀ, ਨਰਿੰਦਰ ਬੈਡ, ਰਾਮ ਕਿਸ਼ਨ ਕਟਾਰੀਆ, ਅਜੇ ਗੁਪਤਾ, ਬਲਜਿੰਦਰ ਸਿੰਘ ਬੱਲੀ, ਅਜੈ ਮਨਚੰਦਾ, ਰਜਨੀ, ਨੰਦਨੀ ਗੁਪਤਾ, ਰਾਕੇਸ਼ ਗਰਗ ਰਿੰਕੂ, ਬਲਜੀਤ ਸਿੰਘ ਖੀਵਾ,ਗੁਰਜੋਤ ਬਰਾੜ, ਰਵੀ ਅਰੋੜਾ, ਸੋਨੂੰ ਮੋਂਗਾ, ਗੁਰਮੁੱਖ ਸਿੰਘ ਭੁੱਲਰ, ਨਿਰਮਲ ਸਿੰਘ, ਲਵਿਸ਼ ਅਰੋੜਾ, ਮਨੀਸ਼ ਗੋਇਲ, ਮਨਜੀਤ ਕੌਰ ਨੰਗਲ, ਮਮਤਾ, ਮਾਹੀ ਅਤੇ ਵੱਡੀ ਗਿਣਤੀ ਵਿੱਚ ਖੂਨਦਾਨੀ ਹਾਜ਼ਰ ਸਨ।

CM Bhagwant Mann: ਮੁੱਖ ਮੰਤਰੀ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ
ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਕੀਤਾ ਲੋਕ ਸਮਰਪਿਤ

(ਸੱਚ ਕਹੂੰ ਨਿਊਜ਼) ਮੋਹਾਲੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਲੋਕ ਸਮਰਪਿਤ ਕਰਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਨਾਲ ਹੀ 5 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦਾ ਉਦਘਾਟਨ ਵੀ ਕੀਤਾ। CM Bhagwant Mann

ਇਹ ਵੀ ਪੜ੍ਹੋ: Punjab Ration Card News: ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰ ਖਬਰ, ਛੇਤੀ ਕਰ ਲੈਣ ਇਹ ਕੰਮ

ਇਸ ਦੌਰਾਨ ਉਨ੍ਹਾਂ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕਈ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰ ਮੌਜੂਦ ਰਹੇ। ਸ਼ਹੀਦ ਭਗਤ ਸਿੰਘ ਦੀ ਇਹ ਮੂਰਤੀ 35 ਫੁੱਟ ਉੱਚੀ ਹੈ। ਇਸ ’ਤੇ ਕਰੀਬ 6 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਹਵਾਈ ਅੱਡੇ ‘ਤੇ ਵਿਸ਼ੇਸ਼ ਸਮਾਗਮ ਵੀ ਕਰਵਾਇਆ ਗਿਆ।

ਇਸ ਮੌਕੇ ਮੁੱਖ ਮੰਤਰੀ ਨੇ ਆਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਪੂਰੇ ਦੇਸ਼ ਦੇ ਨੌਜਵਾਨਾਂ ਲਈ ਰੋਲ ਮਾਡਲ ਹਨ। ਉਨ੍ਹਾਂ ਨੂੰ 23 ਸਾਲ ਦੀ ਉਮਰ ਵਿੱਚ ਦੇਸ਼ ਲਈ ਫਾਂਸੀ ਦਿੱਤੀ ਗਈ ਸੀ। ਉਹ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਲਈ ਨੌਜਵਾਨਾਂ ਲਈ ਰੋਲ ਮਾਡਲ ਬਣੇ ਰਹਿਣਗੇ। ਉਨ੍ਹਾਂ ਵਿਰੋਧੀਆਂ ’ਤੇ ਹਮਲਾ ਬੋਲਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਨੇ ਏਅਰਪੋਰਟ ਦਾ ਨਾਂਅ ਲੰਮਕਾ ਕੇ ਰੱਖਿਆ ਹੋਇਆ ਸੀ। ਅਸੀਂ ਸੱਤਾ ਸੰਭਾਲਦਿਆਂ ਹੀ ਇਸ ਦੀ ਪ੍ਰਵਾਨਗੀ ਲੈ ਲਈ।

Shaheed Bhagat Singh: ਸ਼ਹੀਦ ਭਗਤ ਸਿੰਘ ਇੱਕ ਵਿਚਾਰਧਾਰਾ
Shaheed Bhagat Singh: ਪਾਕਿਸਤਾਨੀ ਪੰਜਾਬ ਦੀ ਰਾਜਧਾਨੀ ਲਾਹੌਰ ਦੇ ਪ੍ਰਸ਼ਾਸਨ ਨੇ ਸ਼ਾਦਮਾਨ ਚੌਂਕ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਰੱਖਣ ਦੀ ਯੋਜਨਾ ਰੱਦ ਕਰ ਦਿੱਤੀ ਹੈ ਪ੍ਰਸ਼ਾਸਨ ਨੇ ਇਸ ਤੋਂ ਵੀ ਬੱਜਰ ਗੁਨਾਹ ਇਹ ਕੀਤਾ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਅਪਰਾਧੀ ਕਰਾਰ ਦਿੱਤਾ ਹੈ ਪ੍ਰਸ਼ਾਸਨ ਦੀ ਇਹ ਤੰਗ ਤੇ ਕੱਟੜ ਸੋਚ ਸ਼ਹੀਦ ਭਗਤ ਸਿੰਘ ਦੇ ਅਕਸ ਨੂੰ ਖਰਾਬ ਕਰਨ ਦੀ ਘਟੀਆ ਕੋਸ਼ਿਸ਼ ਹੈ ਪਰ ਇਹ ਘਟੀਆ ਕੋਸ਼ਿਸ਼ ਸ਼ਹੀਦ ਭਗਤ ਸਿੰਘ ਦੀ ਬਹਾਦਰੀ, ਕੁਰਬਾਨੀ ਤੇ ਵਿਚਾਰਧਾਰਾ ਨੂੰ ਨੀਵਾਂ ਨਹੀਂ ਵਿਖਾ ਸਕਦੀ।

ਇਹ ਖਬਰ ਵੀ ਪੜ੍ਹੋ : Shah Mastana Ji Maharaj: ਪਿਆਰੇ ਸਤਿਗੁਰੂ ਜੀ ਨੇ ਮੀਂਹ ਪੁਆ ਕੇ ਭਗਤ ਦੀ ਸ਼ੰਕਾ ਕੀਤੀ ਦੂਰ

ਅਸਲ ’ਚ ਸ਼ਹੀਦ ਭਗਤ ਸਿੰਘ ਹਿੰਸਾ ਦਾ ਹਮਾਇਤੀ ਨਹੀਂ ਸਗੋਂ ਇੱਕ ਦਾਰਸ਼ਨਿਕ, ਬੁੱਧੀਜੀਵੀ ਤੇ ਜ਼ਿੰਦਾਦਿਲ ਅਜ਼ਾਦੀ ਘੁਲਾਟੀਆ ਸੀ ਜੋ ਰਾਜ ਪ੍ਰਬੰਧ ਤੇ ਵਿਅਕਤੀ ਦੇ ਸਬੰਧਾਂ ਦੀਆਂ ਬਾਰੀਕੀਆਂ ਤੋਂ ਜਾਣੂ ਸੀ ਬਿਨਾਂ ਸ਼ੱਕ ਅੱਜ ਵੱਡੀ ਗਿਣਤੀ ’ਚ ਨੌਜਵਾਨ ਸ਼ਹੀਦ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਦੇ ਹਨ ਪਰ ਭਗਤ ਸਿੰਘ ਦਾ ਪ੍ਰਭਾਵ ਸਿਰਫ਼ ਨੌਜਵਾਨਾਂ ਤੱਕ ਹੀ ਨਹੀਂ ਸਗੋਂ ਦੁਨੀਆਭਰ ਦੇ ਫਿਲਾਸਫਰ ਤੇ ਬੁੱਧੀਜੀਵੀ ਉਸ ਦੀਆਂ ਲਿਖਤਾਂ ਤੇ ਵਿਚਾਰਾਂ ਦੇ ਆਧਾਰ ’ਤੇ ਉਸ ਨੂੰ ਇੱਕ ਉੱਚ ਕੋਟੀ ਦਾ ਵਿਦਵਾਨ ਮੰਨਦੇ ਹਨ ਖੁਦ ਭਗਤ ਸਿੰਘ ਨੇ ਅਸੈਂਬਲੀ ’ਚ ਬੰਬ ਸੁੱਟਣ ਵੇਲੇ ਕਿਹਾ ਸੀ ਕਿ ਕਿਸੇ ਕਿਸਮ ਦੀ ਹਿੰਸਾ ਫੈਲਾਉਣਾ ਉਨ੍ਹਾਂ ਦਾ ਮਕਸਦ ਨਹੀਂ।

ਸਗੋਂ ਅੰਗਰੇਜ਼ੀ ਹਕੂਮਤ ਦੇ ਕਾਲੇ ਕਾਰਨਾਮਿਆਂ ਦਾ ਉੁਸ ਨੂੰ ਅਹਿਸਾਸ ਕਰਵਾਉਣਾ ਸੀ ਪਾਕਿਸਤਾਨ ਦੇ ਵਿਦਵਾਨ ਤੇ ਨੌਜਵਾਨ ਵੀ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੇ ਕਾਇਲ ਹਨ ਸ਼ਹੀਦ ਭਗਤ ਸਿੰਘ ਅਣਵੰਡੇ ਭਾਰਤ ਦਾ ਸ਼ਹੀਦ ਸੀ ਜਿਸ ਨੇ ਅੰਗਰੇਜ਼ਾਂ ਨੂੰ ਸਮੁੱਚੇ ਮੁਲਕ ’ਚੋਂ ਕੱਢਿਆ ਸੀ ਇਸ ਲਈ ਭੁਗੋਲਿਕ, ਸਮਾਜਿਕ, ਰਾਜਨੀਤਿਕ ਸੱਭਿਆਚਾਰਕ ਆਧਾਰ ’ਤੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਦੀ ਮਹਿਕ ਦੋਵਾਂ ਮੁਲਕਾਂ ਦੀ ਮਿੱਟੀ ’ਚ ਸਮਾਈ ਹੋਈ ਹੈ ਜਿਸ ਤੋਂ ਮੁਨਕਰ ਹੋਣਾ ਆਪਣੇ-ਆਪ ਤੋਂ ਮੁਨਕਰ ਹੋਣਾ ਹੈ ਲਾਹੌਰ ਪ੍ਰਸ਼ਾਸਨ ਤੋਂ ਆਉਂਦੀਆਂ ਪੀੜ੍ਹੀਆਂ ਵੀ ਜਵਾਬ ਮੰਗਣੀਆਂ। Shaheed Bhagat Singh

Shaheed Bhagat Singh: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਮਸ਼ਾਲ ਮਾਰਚ ਕੱਢਿਆ
Shaheed Bhagat Singh: ਫ਼ਰੀਦਕੋਟ (ਗੁਰਪ੍ਰੀਤ ਪੱਕਾ) ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਦੇ ਜਨਮ ਦਿਵਸ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਫ਼ਰੀਦਕੋਟ ਵੱਲੋਂ ਸ਼ਹਿਰ ਵਿੱਚ ਮਸ਼ਾਲ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸਾਥੀ ਜਤਿੰਦਰ ਕੁਮਾਰ ਅਤੇ ਜਿਲਾ ਪ੍ਰਧਾਨ ਸਾਥੀ ਸਿਮਰਜੀਤ ਸਿੰਘ ਬਰਾੜ ਨੇ ਕੀਤੀ ਬੁਲਾਰਿਆਂ ਵੱਲੋਂ ਬੋਲਦਿਆਂ ਕਿਹਾ ਗਿਆ ਕਿ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿੱਚ ਭਾਰਤ ਨੂੰ ਆਜ਼ਾਦ ਕਰਾਉਣ ਵਾਸਤੇ ਫਾਂਸੀ ਚੁੰਮ ਕੇ ਗਲੇ ਨਾਲ ਲਾਇਆ।

ਪ੍ਰੰਤੂ ਆਜ਼ਾਦੀ ਲੈਣ ਤੋਂ ਬਾਅਦ ਸਾਰੀਆਂ ਸਰਕਾਰਾਂ ਭਗਤ ਸਿੰਘ ਦਾ ਨਾਮ ਵਰਤ ਕੇ ਵੋਟਾਂ ਬਟੋਰਨ ਤੱਕ ਹੀ ਸੀਮਤ ਰਹਿ ਗਈਆਂ ਕੋਈ ਪੱਗਾਂ ਦੇ ਰੰਗ ਬਦਲ ਕੇ ਅਤੇ ਕੋਈ ਭਗਤ ਸਿੰਘ ਦੇ ਨਾਮ ਤੇ ਲੋਕਾਂ ਨੂੰ ਗੁਮਰਾਹ ਕਰਕੇ ਅਤੇ ਕੋਈ ਭਗਤ ਸਿੰਘ ਦੀ ਸੋਚ ਤੇ ਚੱਲਣ ਦੇ ਦਾਅਵੇ ਕਰਕੇ ਲੋਕਾਂ ਨੂੰ ਹੁਣ ਤੱਕ ਗੁਮਰਾਹ ਕਰਦੇ ਆ ਰਹੇ ਹਨ ਜਦੋਂ ਕਿ ਭਾਰਤ ਅੰਦਰ 45% ਆਬਾਦੀ ਨੌਜਵਾਨਾਂ ਦੀ ਹੈ। Shaheed Bhagat Singh

Read Also : Australia News: ਪਰਥ ‘ਚ ਡੇਰਾ ਸ਼ਰਧਾਲੂਆਂ ਨੇ ਮਨਾਇਆ ਮਹਾਂਪਰਉਪਕਾਰ ਮਹੀਨਾ

ਰਾਜਾਂ ਦੀਆਂ ਸਰਕਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਨਸ਼ੇ ਵੱਲ ਧੱਕ ਰਹੀਆਂ ਹਨ ਅਤੇ 10,15 ਹਜਾਰ ਦੀ ਨੌਕਰੀ ਦੇ ਕੇ ਨੌਜਵਾਨਾਂ ਦਾ ਸ਼ੋਸ਼ਣ ਕਰ ਰਹੀਆਂ ਹਨ ਬੁਲਾਰਿਆਂ ਨੇ ਕਿਹਾ ਕਿ ਅੱਜ ਫਰੀਦਕੋਟ ਅੰਦਰ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਮੁੱਖ ਰੱਖਦੇ ਹੋਏ ਅਤੇ ਭਗਤ ਸਿੰਘ ਦੇ ਵਿਚਾਰ ਹਰ ਘਰ ਤੱਕ ਪਹੁੰਚਾਉਣ ਵਾਸਤੇ ਸ਼ਹਿਰ ਫਰੀਦਕੋਟ ਅੰਦਰ ਮਿਸ਼ਾਲ ਮਾਰਚ ਕੱਢਿਆ ਗਿਆ।ਇਸ ਮੌਕੇ ਤਹਿਸੀਲ ਪ੍ਰਧਾਨ ਗੁਰਪ੍ਰੀਤ ਹੈਪੀ,ਲਾਭ ਸਿੰਘ, ਕਸ਼ਮੀਰ ਸਿੰਘ, ਗੁਰਪ੍ਰੀਤ ਚਮੇਲੀ, ਜੋਗਰਾਜ ਸਿੰਘ, ਪ੍ਰਦੀਪ ਸਿੰਘ, ਸਾਹਿਲਪ੍ਰੀਤ ਬਰਾੜ,ਹਰਸ਼ ਬਰਾੜ, ਅਨਮੋਲ ਬਰਾੜ, ਸੁਖਚੈਨ ਮਾਨ, ਦੀਪਇੰਦਰ ਗਿੱਲ, ਗੁਰਲਾਲ ਗਿੱਲ, ਅਮਨ ਗਿੱਲ, ਕੁਲਦੀਪ ਗਿੱਲ, ਅਮਰੀਕ ਹਾਂਡਾ, ਸ਼ਿੰਦਰਪਾਲ ਤੋਂ ਇਲਾਵਾ ਸ਼ਹਿਰ ਦੇ ਮਹੱਲੇ ਅਤੇ ਪਿੰਡਾਂ ਵਿੱਚੋਂ ਨੌਜਵਾਨਾਂ ਨੇ ਮਿਸ਼ਾਲ ਮਾਰਚ ਵਿੱਚ ਹਿੱਸਾ ਲਿਆ।

Shaheed Bhagat Singh: ਨੌਜਵਾਨਾਂ ਲਈ ਮਾਰਗਦਰਸ਼ਕ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ
ਜਨਮ ਦਿਨ ’ਤੇ ਵਿਸ਼ੇਸ਼ | Shaheed Bhagat Singh

Shaheed Bhagat Singh: ਪੰਜਾਬ ਦੀ ਧਰਤੀ ਨੇ ਅਨੇਕਾਂ ਸੂਰਬੀਰਾਂ, ਯੋਧਿਆਂ ਨੂੰ ਜਨਮ ਦਿੱਤਾ। ਜਿੱਥੇ ਅਨੇਕਾਂ ਸੂਰਵੀਰਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਅਜਿਹੀ ਹੀ ਇੱਕ ਮਹਾਨ ਸ਼ਖਸੀਅਤ ਸਨ ਸਰਦਾਰ ਭਗਤ ਸਿੰਘ, ਜਿਨ੍ਹਾਂ ਨੇ ਆਪਣੀ ਵਿਚਾਰਧਾਰਾ ਰਾਹੀਂ ਗੂੰਗੀ ਅਤੇ ਬੋਲੀ ਅੰਗਰੇਜ਼ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਸ੍ਰ. ਭਗਤ ਸਿੰਘ ਦਾ ਜਨਮ ਪਿਤਾ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ, 1907 ਨੂੰ ਪਿੰਡ ਬੰਗਾਂ ਜਿਲ੍ਹਾ ਲਾਇਲਪੁਰ, ਹੁਣ ਪਾਕਿਸਤਾਨ ਵਿਖੇ ਹੋਇਆ। ਸ੍ਰ. ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਿਤ ਹੈ। ਅਜੋਕੇ ਸਮੇਂ ਵਿੱਚ ਇਹ ਪਵਿੱਤਰ ਸਥਾਨ ਦੇਸ਼ ਦੀ ਕ੍ਰਾਂਤੀ ਦਾ ਮੁੱਖ ਧੁਰਾ ਹੈ। Shaheed Bhagat Singh

ਅੱਜ ਵੀ ਲੋਕ ਲਹਿਰਾਂ ਇਸ ਸਥਾਨ ਨੂੰ ਪ੍ਰੇਰਨਾ ਦਾ ਸਰੋਤ ਮੰਨਦੀਆਂ ਹਨ ਅੰਮ੍ਰਿਤਸਰ ਵਿੱਚ 13 ਅਪਰੈਲ 1919 ਨੂੰ ਹੋਏ ਜਲ੍ਹਿਆਂ ਵਾਲਾ ਬਾਗ ਹੱਤਿਆਕਾਂਡ ਨੇ ਭਗਤ ਸਿੰਘ ਦੀ ਸੋਚ ’ਤੇ ਡੂੰਘਾ ਅਸਰ ਪਾਇਆ ਸੀ। ਭਗਤ ਸਿੰਘ ਦੀ ਮੁੱਢਲੀ ਸਿੱਖਿਆ ਲਾਇਲਪੁਰ ਦੇ ਜਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿੱਚ ਹੋਈ। ਬਾਅਦ ਵਿੱਚ ਉਹ ਡੀ.ਏ.ਵੀ. ਹਾਈ ਸਕੂਲ ਲਾਹੌਰ ਵਿੱਚ ਦਾਖਲ ਹੋ ਗਏ। ਅੰਗਰੇਜ਼ ਇਸ ਸਕੂਲ ਨੂੰ ‘ਰਾਜ ਵਿਰੋਧੀ ਸਰਗਰਮੀਆਂ ਦੀ ਨਰਸਰੀ’ ਕਹਿੰਦੇ ਸਨ। ਸ੍ਰ: ਭਗਤ ਸਿੰਘ ਨੂੰ ਅਜ਼ਾਦੀ ਦੀ ਗੁੜ੍ਹਤੀ ਪਰਿਵਾਰ ਵਿੱਚੋਂ ਹੀ ਮਿਲੀ ਸੀ। ਇਨ੍ਹਾਂ ਦੇ ਦਾਦਾ ਸ੍ਰ: ਅਰਜਨ ਸਿੰਘ ਇੱਕ ਕਿਸਾਨ ਸਨ, ਅਤੇ ਦੇਸ਼ ਪ੍ਰੇਮ ਉਹਨਾਂ ਵਿੱਚ ਭਰਿਆ ਹੋਇਆ ਸੀ ਸ੍ਰ: ਭਗਤ ਸਿੰਘ ਦੇ ਪਿਤਾ ਸ੍ਰ: ਕਿਸ਼ਨ ਸਿੰਘ ਬਹੁਤ ਵੱਡੇ ਸਮਾਜ ਸੇਵਕ ਸਨ। ਉਹਨਾਂ ਨੇ ਸਮੇਂ–ਸਮੇਂ ਆਈਆਂ ਕੁਦਰਤੀ ਆਫ਼ਤਾਂ ਸਮੇਂ ਲੋਕਾਂ ਦੀ ਵਧ-ਚੜ੍ਹ ਕੇ ਮੱਦਦ ਕੀਤੀ।

Read This : ਮਿਲੋ ਇਸ ਮਹਿਲਾ ਸਰਪੰਚ ਨੂੰ, ਕਾਰਜਕਾਲ ਦੌਰਾਨ ਨਸਿ਼ਆਂ ਨੂੰ ਠੱਲ੍ਹ ਪਾ ਕੀਤਾ ਸ਼ਾਨਦਾਰ ਕੰਮ ਪੰਜਾਬ ‘ਚ ਹੋ ਰਹੀ ਐ ਚ…

ਕਿਸ਼ਨ ਸਿੰਘ ਕਾਂਗਰਸ ਦੇ ਮੈਂਬਰ ਬਣੇ ਅਤੇ 1906 ਵਿੱਚ ਕਿਸ਼ਨ ਸਿੰਘ ਨੇ ਸਿਆਸਤ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ। ਸ੍ਰ: ਭਗਤ ਸਿੰਘ ਦੇ ਚਾਚਾ ਸ੍ਰ: ਅਜੀਤ ਸਿੰਘ ਵੀ ਇੱਕ ਸਿਰਕੱਢ ਸੁਤੰਤਰਤਾ ਸੰਗਰਾਮੀ ਸਨ। ਇਹਨਾਂ ਨੇ ਅੰਗਰੇਜ਼ੀ ਜ਼ਾਲਮ ਸਰਕਾਰ ਦੇ ਖਿਲਾਫ ਟਾਕਰਾ ਲਿਆ ਜਿਸ ਕਾਰਨ ਉਹਨਾਂ ਨੂੰ ਕੈਦ ਕੱਟਣ ਦੇ ਨਾਲ ਦੇਸ਼ ਨਿਕਾਲੇ ਦੀ ਸ਼ਜਾ ਵੀ ਭੁਗਤਣੀ ਪਈ। ਚਾਚਾ ਜੀ ਦੀਆਂ ਗਤੀਵਿਧੀਆਂ ਦਾ ਸਰਦਾਰ ਭਗਤ ਸਿੰਘ ’ਤੇ ਗਹਿਰਾ ਪ੍ਰਭਾਵ ਸੀ ਗੁਲਾਮੀ ਦੇ ਇਸ ਦੌਰ ਵਿੱਚ ਲੋਕਾਂ ਦੀ ਆਵਾਜ਼ ਨੂੰ ਕੁਚਲਣਾ, ਹੱਕੀ ਅੰਦੋਲਨਾਂ ਨੂੰ ਕੁਚਲਣ ਲਈ ਅੰਗਰੇਜ਼ ਹਕੂਮਤ ਦੀਆਂ ਸਖ਼ਤੀਆਂ ਨੇ ਭਗਤ ਸਿੰਘ ਨੂੰ ਦੇਸ਼ ਨੂੰ ਆਜ਼ਾਦ ਕਰਵਾਉਣ ਦੀ ਪ੍ਰੇਰਨਾ ਦਿੱਤੀ ਭਗਤ ਸਿੰਘ ਨੇ 1923 ਵਿੱਚ ਲਾਹੌਰ ਦੇ ਨੈਸ਼ਨਲ ਕਾਲਜ ਵਿੱਚ ਦਾਖਲਾ ਲਿਆ। Shaheed Bhagat Singh

ਉਹ ਕਾਲਜ ਦੀ ਡਰਾਮਾ ਕਮੇਟੀ ਦਾ ਸਰਗਰਮ ਮੈਂਬਰ ਬਣ ਗਿਆ। ਕਾਲਜ ਦੀ ਪੜ੍ਹਾਈ ਦੌਰਾਨ ਭਗਤ ਸਿੰਘ ਉਰਦੂ, ਹਿੰਦੀ, ਪੰਜਾਬੀ, ਅੰਗਰੇਜ਼ੀ ਤੇ ਸੰਸਕ੍ਰਿਤ ਭਾਸ਼ਾਵਾਂ ’ਤੇ ਪਕੜ ਬਣਾ ਚੁੱਕਿਆ ਸੀ। ਸ. ਭਗਤ ਸਿੰਘ ਤੇ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਦਾ ਬਹੁਤ ਡੂੰਘਾ ਅਸਰ ਪਿਆ। ਭਗਤ ਸਿੰਘ ਹਮੇਸ਼ਾ ਸਰਾਭੇ ਦੀ ਫ਼ੋਟੋ ਆਪਣੀ ਜੇਬ੍ਹ ਵਿੱਚ ਰੱਖਿਆ ਕਰਦਾ ਸੀ, ਜੋ ਗ੍ਰਿਫ਼ਤਾਰੀ ਸਮੇਂ ਵੀ ਉਸ ਕੋਲ ਸੀ। ਆਪਣੇ ਲੇਖ ਵਿੱਚ ਉਹ ਕਾਲਜ ਦੇ ਦਿਨਾਂ ਬਾਰੇ ਲਿਖਦਾ ਹੈ, ‘‘ਮੈਂ ਕਾਲਜ ਵਿੱਚ ਆਪਣੇ ਕੁਝ ਅਧਿਆਪਕਾਂ ਦਾ ਚਹੇਤਾ ਸੀ ਤੇ ਕੁਝ ਮੈਨੂੰ ਨਾਪਸੰਦ ਕਰਦੇ ਸਨ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦਾ ਮੈਂਬਰ ਬਣ ਗਿਆ ਤੇ ਇੱਕ ਸਾਲ ਬਾਅਦ ਪਰਿਵਾਰ ਵੱਲੋਂ ਵਿਆਹ ਲਈ ਜ਼ੋਰ ਪਾਉਣ ਕਾਰਨ ਉਸ ਨੇ ਲਾਹੌਰ ਵਿਚਲਾ ਘਰ ਛੱਡ ਦਿੱਤਾ ਤੇ ਕਾਨਪੁਰ ਚਲਾ ਗਿਆ।

ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਭਗਤ ਸਿੰਘ ਉਪਰੋਕਤ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ ਸਨ। 1927 ਵਿੱਚ ਕਾਕੋਰੀ ਕਾਂਡ ਰੇਲਗੱਡੀ ਡਾਕੇ ਦੇ ਮਾਮਲੇ ਵਿੱਚ ਉਸ ਨੂੰ ਕੈਦ ਕਰ ਲਿਆ ਗਿਆ ਉਸ ਉੱਤੇ ਲਾਹੌਰ ਦੇ ਦੁਸਹਿਰਾ ਮੇਲੇ ਦੌਰਾਨ ਬੰਬ ਧਮਾਕਾ ਕਰਨ ਦਾ ਵੀ ਦੋਸ਼ ਮੜਿ੍ਹਆ ਗਿਆ। ਚੰਗੇ ਵਿਹਾਰ ਤੇ ਜ਼ਮਾਨਤ ਦੀ ਭਾਰੀ ਰਕਮ 60 ਹਜ਼ਾਰ ਰੁਪਏ ਉੱਤੇ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਸਤੰਬਰ 1928 ਵਿੱਚ ਇਸ ਯੋਧੇ ਨੇ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਿਆ। ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਜਿਸ ਦਾ ਮੁੱਖ ਉਦੇਸ਼ ਨੌਜਵਾਨ ਵਰਗ ਵਿੱਚ ਆਜ਼ਾਦੀ ਲਈ ਚੇਤਨਾ ਪੈਦਾ ਕਰਨਾ ਸੀ ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ। Shaheed Bhagat Singh

ਰਾਜਗੁਰੂ ਦੇ ਨਾਲ ਮਿਲ ਕੇ ਲਾਹੌਰ ਵਿੱਚ ਸਹਾਇਕ ਪੁਲਿਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇ. ਪੀ. ਸਾਂਡਰਸ ਨੂੰ ਮਾਰਿਆ। ਇਸ ਕਾਰਵਾਈ ਵਿੱਚ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ ਸੀ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਦੇ ਨਾਲ ਮਿਲ ਕੇ ਭਗਤ ਸਿੰਘ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੈਂਬਲੀ ਦੇ ਸਭਾ ਹਾਲ ਵਿੱਚ 8 ਅਪਰੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਲਈ ਬੰਬ ਅਤੇ ਪਰਚੇ ਸੁੱਟੇ ਸਨ। ਬੰਬ ਸੁੱਟਣ ਦੇ ਬਾਅਦ ਉੱਥੇ ਹੀ ਦੋਵਾਂ ਨੇ ਆਪਣੀ ਗ੍ਰਿਫ਼ਤਾਰੀ ਦੇ ਦਿੱਤੀ। 23 ਮਾਰਚ 1931 ਨੂੰ ਸ਼ਾਮੀ ਕਰੀਬ 7 ਵੱਜ ਕੇ 33 ਮਿੰਟ ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਫ਼ਾਂਸੀ ਦੇ ਦਿੱਤੀ ਗਈ।

ਫ਼ਾਂਸੀ ਲਈ ਜਾਣ ਤੋਂ ਪਹਿਲਾਂ ਉਹ ਲੈਨਿਨ ਦੀ ਜੀਵਨੀ ਪੜ੍ਹ ਰਹੇ ਸਨ। ਕਿਹਾ ਜਾਂਦਾ ਹੈ ਕਿ ਜਦੋਂ ਜੇਲ੍ਹ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਫ਼ਾਂਸੀ ਦਾ ਸਮਾਂ ਆ ਗਿਆ ਹੈ ਤਾਂ ਉਨ੍ਹਾਂ ਕਿਹਾ, ‘‘ਰੁਕੋ, ਇੱਕ ਕ੍ਰਾਂਤੀਕਾਰੀ ਦੂਜੇ ਕ੍ਰਾਂਤੀਕਾਰੀ ਨੂੰ ਮਿਲ ਰਿਹਾ ਹੈ।’’ ਇਸ ਤੋਂ ਬਾਅਦ ਭਗਤ ਸਿੰਘ ਕਿਤਾਬ ਦਾ ਪੰਨਾ ਮੋੜ ਪੁਲਿਸ ਕਰਮਚਾਰੀਆਂ ਨਾਲ ਤੁਰ ਪਿਆ। ਕਿਤਾਬ ਦਾ ਮੁੜਿਆ ਹੋਇਆ ਪੰਨਾ ਇੰਝ ਕਹਿ ਰਿਹਾ ਸੀ ਜਿਵੇਂ ਕਿ ਇਹ ਸੰਘਰਸ਼ ਅਧੂਰਾ ਹੈ ਜੋ ਆਉਣ ਵਾਲੀ ਪੀੜ੍ਹੀ ਪੂਰਾ ਕਰੇਗੀ। Shaheed Bhagat Singh

ਫਾਂਸੀ ਸਮੇਂ ਭਗਤ ਸਿੰਘ ਦੀ ਉਮਰ 23 ਸਾਲ, 5 ਮਹੀਨੇ ਅਤੇ 27 ਦਿਨ ਸੀ। ਲੋਕਾਂ ਦੇ ਇਕੱਠ ਤੋਂ ਡਰਦਿਆਂ ਜੇਲ੍ਹ ਦੀ ਪਿਛਲੀ ਕੰਧ ਤੋੜ ਕੇ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੀਆਂ ਲਾਸ਼ਾਂ ਹੁਸੈਨੀਵਾਲਾ ਦਰਿਆ ਦੇ ਕੰਢੇ ’ਤੇ ਸਾੜ ਦਿੱਤੀਆਂ ਗਈਆਂ ਪੰਜਾਬ ਦੀ ਧਰਤੀ ਵਿੱਚ ਅੱਜ ਵੀ ਸਰਦਾਰ ਭਗਤ ਸਿੰਘ ਦੀ ਮਹਿਕ ਮੌਜੂਦ ਹੈ ‘ਇਨਕਲਾਬ ਜਿੰਦਾਬਾਦ’ ਅੱਜ ਵੀ ਲੋਕ ਲਹਿਰਾਂ ਦਾ ਮੁੱਖ ਵਿਸ਼ਾ ਹੈ ਪੰਜਾਬ ਦੇ ਨੌਜਵਾਨਾਂ ਨੂੰ ਸਰਦਾਰ ਭਗਤ ਸਿੰਘ ਦੇ ਦੱਸੇ ਹੋਏ ਮਾਰਗ ’ਤੇ ਚੱਲਣ ਦੀ ਲੋੜ ਹੈ ਉਨ੍ਹਾਂ ਨੇ ਭਰੀ ਜਵਾਨੀ ਵਿੱਚ ਆਪਣੇ ਦੇਸ਼ ਲਈ ਆਪਣੀ ਜਾਨ ਵਾਰ ਦਿੱਤੀ ਉਨ੍ਹਾਂ ਦੀ ਫਿਲਾਸਫੀ, ਵਿਚਾਰ, ਕਾਰਜ ਅੱਜ ਵੀ ਨੌਜਵਾਨ ਵਰਗ ਲਈ ਪ੍ਰੇਰਨਾ ਦੇ ਸਰੋਤ ਹਨ ਆਓ! ਉਨ੍ਹਾਂ ਦੇ ਜਨਮ ਦਿਨ ’ਤੇ ਉਹਨਾਂ ਦੀ ਸੋਚ ਨੂੰ ਅਪਣਾਉਣ ਦਾ ਪ੍ਰਣ ਕਰੀਏ Shaheed Bhagat Singh

ਅਵਨੀਸ਼ ਲੌਂਗੋਵਾਲ

ਸ਼ਹੀਦ ਭਗਤ ਸਿੰਘ ਦੇ ਅੰਤਿਮ ਪੱਤਰ ਦੇ ਮੂਲ ਸ਼ਬਦਾਂ ਨੂੰ ਗਲਤ ਲਿਖਣ ਖਿਲਾਫ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ
ਗੜਬੜੀ ਵਾਲੀ ਸਟੀਲ ਪਲੇਟ ਨੂੰ ਤੁਰੰਤ ਨਾ ਹਟਾਇਆ ਤਾਂ 9 ਜੁਲਾਈ ਨੂੰ ਪੰਜਾਬ ’ਚ ਰੋਸ ਪ੍ਰਦਰਸ਼ਨ ਕਰਾਂਗੇ : ਛਾਂਗਾ ਰਾਏ

ਫਿਰੋਜ਼ਪੁਰ (ਸਤਪਾਲ ਥਿੰਦ)। ਜੰਗੇ ਆਜ਼ਾਦੀ ਦੇ ਮਹਾਨ ਸ਼ਹੀਦ ਸ਼ਹੀਦ ਭਗਤ ਸਿੰਘ (Shaheed Bhagat Singh) ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹੀਦੀ ਸਮਾਰਕ ਹੁਸੈਨੀ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਵੱਲੋਂ 22 ਮਾਰਚ 1931 ਨੂੰ ਆਪਣੇ ਇਨਕਲਾਬੀ ਸਾਥੀਆਂ ਨੂੰ ਲਿਖੇ ਅੰਤਿਮ ਪੱਤਰ ਦੇ ਮੂਲ ਸ਼ਬਦਾਂ ਨੂੰ ਗਲਤ ਢੰਗ ਨਾਲ ਲਿਖ ਕੇ ਹੁਸੈਨੀ ਵਾਲਾ ਵਿਖੇ ਸਟੀਲ ਦੀ ਪਲੇਟ ਲਾਉਣ ਦੇ ਮਾਮਲੇ ਸੰਬੰਧੀ ਅੱਜ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦਾ ਇਕ ਵਫਦ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮਿਲਿਆ ਅਤੇ ਇੱਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ।

ਇੱਕ ਸ਼ਬਦ ਨਾਲ ਬਦਲਿਆ ਅਰਥ | Shaheed Bhagat Singh

ਇਸ ਵਫਦ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਸੂਬਾ ਸਕੱਤਰ ਚਰਨਜੀਤ ਛਾਂਗਾ ਰਾਏ ਅਤੇ ਜਿਲ੍ਹਾ ਆਗੂ ਗੁਰਦਿਆਲ ਢਾਬਾਂ ਨੇ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਜੋ ਅੰਤਿਮ ਪੱਤਰ ਆਪਣੇ ਸਾਥੀਆਂ ਨੂੰ ਲਿਖਿਆ ਗਿਆ ਸੀ ਵਿੱਚ ਮੂਲ ਰੂਪ ਵਿੱਚ ਦਰਜ ਹੈ ਕਿ ‘‘ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲਿਆਂ ਦੀ ਗਿਣਤੀ ਇੰਨੀ ਵਧ ਜਾਵੇਗੀ ਕਿ ਇਨਕਲਾਬ ਨੂੰ ਰੋਕਣਾ ਸਾਮਰਾਜਵਾਦ ਦੀਆਂ ਸਭ ਸ਼ੈਤਾਨੀ ਤਾਕਤਾਂ ਦੇ ਵਸ ਦੀ ਗੱਲ ਨਹੀਂ ਹੋਵੇਗੀ।’’ ਪਰ ਜ਼ਿਲਾ ਪ੍ਰਸ਼ਾਸਨ ਵੱਲੋਂ ਸਟੀਲ ਦੀ ਪਲੇਟ ਉੱਤੇ ਲਿਖੀਆਂ ਸਤਰਾਂ ਵਿੱਚ ‘ਸਾਮਰਾਜਵਾਦ’ ਸ਼ਬਦ ਦੀ ਜਗ੍ਹਾ ’ਤੇ ‘ਸਮਾਜਵਾਦ’ ਸ਼ਬਦ ਲਿਖਿਆ ਹੋਇਆ ਹੈ ਜਿਹੜਾ ਕਿ ਭਗਤ ਸਿੰਘ ਵੱਲੋਂ ਕਹੀਆਂ ਉਕਤ ਸਤਰਾਂ ਦੇ ਅਰਥ ਬਦਲ ਕੇ ਭਗਤ ਸਿੰਘ ਦੀ ਵਿਚਾਰਧਾਰਾ ਬਿਲਕੁਲ ਉਲਟ ਕਰ ਦਿੰਦਾ ਹੈ।

ਆਗੂਆਂ ਨੇ ਮੰਗ ਕੀਤੀ ਕਿ ਸ਼ਹੀਦ ਭਗਤ ਸਿੰਘ ਦੀ ਮੂਲ ਹੱਥ ਲਿਖਤ ਵਿੱਚ ਗੜਬੜੀ ਵਾਲੀ ਸਟੀਲ ਪਲੇਟ ਨੂੰ ਤੁਰੰਤ ਹਟਾਇਆ ਜਾਵੇ। ਇਸ ਮੌਕੇ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਸ਼ਹੀਦੀ ਸਮਾਰਕ ਹੁਸੈਨੀ ਵਾਲਾ ਨੂੰ ਇਤਿਹਾਸਿਕ ਅਜਾਇਬ ਬਣਾਇਆ ਜਾਵੇ ਜਿਸ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਇਕ ਲਾਇਬਰੇਰੀ ਦਾ ਵੀ ਖਾਸ ਪ੍ਰਬੰਧ ਕੀਤਾ ਜਾਵੇ ਅਤੇ ਸ਼ਹੀਦ ਭਗਤ ਸਿੰਘ ਅਤੇ ਉਸਦੇ ਸਾਥੀਆਂ ਦੀਆਂ ਹੱਥ ਲਿਖਤਾਂ ਅਤੇ ਉਹਨਾਂ ਨਾਲ ਸੰਬੰਧਤ ਅਦਾਲਤੀ ਕੇਸਾਂ ਦੇ ਸੰਪੂਰਨ ਦਸਤਾਵੇਜਾਂ ਦਾ ਸੰਗ੍ਰਹਿ ਕਰਕੇ ਉਹਨਾਂ ਨੂੰ ਸ਼ਹੀਦੀ ਸਮਾਰਕ ਹੁਸੈਨੀ ਵਾਲਾ ਲਾਇਬਰੇਰੀ ਵਿੱਚ ਸੰਭਾਲ ਕੇ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਦਿੱਤਾ ਭਰੋਸਾ | Shaheed Bhagat Singh

ਇਸ ਮੌਕੇ ਡਿਪਟੀ ਕਮਿਸ਼ਨਰ ਸਾਹਿਬ ਨੇ ਵਿਸ਼ਵਾਸ ਦਿਵਾਇਆ ਕਿ ਤੁਹਾਡਾ ਮੰਗ ਪੱਤਰ ਮਾਨਯੋਗ ਮੁੱਖ ਮੰਤਰੀ ਪੰਜਾਬ ਨੂੰ ਤੁਰੰਤ ਭੇਜਿਆ ਜਾਵੇਗਾ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਸ਼ਹੀਦ ਭਗਤ ਸਿੰਘ ਦੇ ਅੰਤਿਮ ਪੱਤਰ ਦੇ ਸ਼ਬਦਾਂ ਵਿੱਚ ਦਰੁਸਤੀ ਕਰਕੇ ਸਟੀਲ ਦੀ ਪਲੇਟ ਤੁਰੰਤ ਲਗਾਈ ਜਾਵੇਗੀ।

Also Read : ਦਿਨ-ਦਿਹਾੜੇ ਸ਼ਿਵ ਸੈਨਾ ਆਗੂ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮੰਗ ਪੱਤਰ ਦੇਣ ਤੋਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਥੀ ਚਰਨਜੀਤ ਸਿੰਘ ਛਾਂਗਾ ਰਾਏ ਨੇ ਕਿਹਾ ਕਿ ਉਹਨਾਂ ਦੇ ਵਫਦ ਵੱਲੋਂ ਡੀਸੀ ਨੂੰ ਇੱਕ ਮੰਗ ਪੱਤਰ ਮਾਨਯੋਗ ਮੁੱਖ ਮੰਤਰੀ ਪੰਜਾਬ ਨੂੰ ਭੇਜ ਕੇ ਸਟੀਲ ਦੀ ਪਲੇਟ ਨੂੰ ਤੁਰੰਤ ਬਦਲਣ ਦੀ ਮੰਗ ਕੀਤੀ ਗਈ ਹੈ ਪਰ ਜੇਕਰ ਉਕਤ ਸਟੀਲ ਦੀ ਪਲੇਟ ਤੁਰੰਤ ਨਹੀਂ ਬਦਲੀ ਜਾਂਦੀ ਤਾਂ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ 9 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਜ਼ਿਲਾ ਪ੍ਰਸ਼ਾਸਨ ਫਿਰੋਜ਼ਪੁਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬ ਭਾਰਤ ਨੌਜਵਾਨ ਸਭਾ ਦੇ ਬਲਾਕ ਆਗੂ ਪ੍ਰਕਾਸ਼ ਮਾਦੀ ਕੇ, ਮਨਜੀਤ ਸਿੰਘ ਮਾਦੀ ਕੇ, ਐਡਵੋਕੇਟ ਕੀਰਤਨ ਸਿੰਘ ਬੋਹੜੀਆਂ, ਪਰਮਜੀਤ ਸਿੰਘ ਵੀ ਹਾਜ਼ਰ ਸਨ।

ਆਓ! ਸ਼ਹੀਦ ਭਗਤ ਸਿੰਘ ਵੱਲੋਂ ਮੋੜੇ ਕਿਤਾਬ ਦੇ ਪੰਨੇ ਨੂੰ ਖੋਲ੍ਹ ਕੇ ਅੱਗੇ ਤੁਰੀਏ
ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ | Shaheed Bhagat Singh

ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਵੱਲੋਂ ਦੇਸ਼ ਦੀ ਅਜ਼ਾਦੀ ਦੇ ਸੰਗਰਾਮ ਵਿੱਚ ਪਾਏ ਯੋਗਦਾਨ ਅਤੇ ਉਹਨਾਂ ਦੇ ਇਨਕਲਾਬੀ ਜੀਵਨ ਬਾਰੇ ਕੌਣ ਨਹੀਂ ਜਾਣਦਾ, ਫਿਰ ਵੀ ਆਪਾਂ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਮੁੱਢਲੀ ਜਾਣਕਾਰੀ ਤੋਂ ਗੱਲ ਸ਼ੁਰੂ ਕਰਾਂਗੇ ਸ਼ਹੀਦ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਜਲੰਧਰ ਜ਼ਿਲ੍ਹੇ (ਹੁਣ ਸ਼ਹੀਦ ਭਗਤ ਸਿੰਘ ਨਗਰ) ਦੇ ਪਿੰਡ ਖਟਕੜ ਕਲਾਂ ਵਿਖੇ ਹੋਇਆ ਇਹ ਪਿੰਡ ਫਗਵਾੜਾ ਤੋਂ ਕਰੀਬ 28 ਕਿਲੋਮੀਟਰ ਦੀ ਦੂਰੀ ’ਤੇ ਹੈ ਸ਼ਹੀਦ ਭਗਤ ਸਿੰਘ ਦੇ ਪਿਤਾ ਦਾ ਨਾਂਅ ਸ੍ਰ. ਕਿਸ਼ਨ ਸਿੰਘ ਅਤੇ ਮਾਤਾ ਦਾ ਨਾਂਅ ਵਿੱਦਿਆਵਤੀ ਸੀ ਉਹਨਾਂ ਦਾ ਪਰਿਵਾਰ ਦੇਸ਼ ਭਗਤਾਂ ਦਾ ਪਰਿਵਾਰ ਸੀ ਦੇਸ਼ ਭਗਤੀ ਦੀ ਗੁੜ੍ਹਤੀ ਉਹਨਾਂ ਨੂੰ ਆਪਣੇ ਦਾਦਾ ਜੀ ਤੋਂ ਹੀ ਮਿਲ ਗਈ ਸੀ ਸ਼ਹੀਦ ਭਗਤ ਸਿੰਘ ਸ਼ਹੀਦ ਕਰਤਾਰ ਸਿੰਘ ਸਰਾਭਾ ਤੋਂ ਬਹੁਤ ਪ੍ਰਭਾਵਿਤ ਸਨ। (Shaheed Bhagat Singh)

ਭਿਆਨਕ ਪਾਪ ਕਰਮਾਂ ਤੋਂ ਬਚਾਉਂਦਾ ਹੈ ਸਤਿਸੰਗ : Saint Dr MSG

ਸ੍ਰ. ਸਰਾਭਾ ਦੀ ਸ਼ਹੀਦੀ ਮੌਕੇ ਭਾਵੇਂ ਉਹ ਅੱਠ ਸਾਲ ਦੀ ਉਮਰ ਦੇ ਹੀ ਸਨ ਪਰ ਉਹ ਸਰਾਭੇ ਦੀ ਫੋਟੋ ਆਪਣੀ ਜੇਬ੍ਹ ’ਚ ਰੱਖਦੇ ਅਤੇ ਉਹਨਾਂ ਨੂੰ ਆਪਣਾ ਗੁਰੂ ਆਪਣਾ ਯਾਰ ਦੱਸਦੇ ਜਲ੍ਹਿਆਂਵਾਲੇ ਬਾਗ ਦੇ ਦਰਦਨਾਕ ਸਾਕੇ ਨੇ ਵੀ ਸ਼ਹੀਦ ਭਗਤ ਸਿੰਘ ਨੂੰ ਪ੍ਰਭਾਵਿਤ ਕੀਤਾ ਡੀ. ਏ. ਵੀ. ਸੰਸਥਾ ਵਿੱਚ ਪੜ੍ਹਦਿਆਂ ਉਹ ਇਨਕਲਾਬੀ ਰੰਗ ਵਿੱਚ ਰੰਗੇ ਜਾ ਚੁੱਕੇ ਸਨ ਅਤੇ ਇਨਕਲਾਬੀ ਗੀਤ ਉਹਨਾਂ ਦੀ ਜ਼ੁਬਾਨ ’ਤੇ ਸਨ ਸ਼ਹੀਦ ਭਗਤ ਸਿੰਘ ਪੰਜਾਬੀ, ਅੰਗਰੇਜ਼ੀ, ਉਰਦੂ ਤੇ ਫਾਰਸੀ ਭਾਸ਼ਾਵਾਂ ਦਾ ਗਿਆਨ ਰੱਖਦੇ ਸਨ ਸ਼ਹੀਦ-ਏ-ਆਜ਼ਮ ਵੱਲੋਂ ਅਜਾਦੀ ਦੀ ਲੜਾਈ ’ਚ ਪਾਏ ਯੋਗਦਾਨ ਬਾਰੇ ਅਸੀਂ ਸਾਲਾਂ ਤੋਂ ਪੜ੍ਹਦੇ ਤੇ ਪੜ੍ਹਾਉਂਦੇ ਆਏ ਹਾਂ ਅੱਜ ਦੇ ਨੌਜਵਾਨਾਂ ਦੇ ਹੀਰੋ ਹਨ। ਸ਼ਹੀਦ ਭਗਤ ਸਿੰਘ ਉਹਨਾਂ ਦੀਆਂ ਤਸਵੀਰਾਂ ਗੱਡੀਆਂ, ਘਰਾਂ ਹਰ ਥਾਂ ਉਹਨਾਂ ਦੇ ਚਾਹੁਣ ਵਾਲਿਆਂ ਨੇ ਲਾਈਆਂ ਹੋਈਆਂ ਹਨ। (Shaheed Bhagat Singh)

ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਲੜਾਈ ਲੜੀ ਤੇ ਉਹ ਪੜ੍ਹਨ ਅਤੇ ਲਿਖਣ ਦੇ ਆਦੀ ਸਨ ਜਦੋਂ ਉਹਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਤਾਂ ਉਹਨਾਂ ਨੇ ਲਾਹੌਰ ਜੇਲ੍ਹ ਵਿੱਚ ਪੜ੍ਹਨ ਤੇ ਲਿਖਣ ਦੀ ਸਹੂਲਤ ਜੇਲ੍ਹ ਵਿੱਚ ਦੇਣ ਲਈ ਭੁੱਖ ਹੜਤਾਲ ਕੀਤੀ ਅਤੇ ਜੇਲ੍ਹ ਵਿੱਚ ਪੜ੍ਹਨ ਤੇ ਲਿਖਣ ਦੀ ਸਹੂਲਤ ਲਈ ਉਹ ਜੇਲ੍ਹ ਵਿੱਚ ਪੜ੍ਹਦੇ ਰਹੇ ਤੇ ਨੋਟ ਲਿਖਦੇ ਰਹੇ ਨਵੀਆਂ ਕਿਤਾਬਾਂ ਮੰਗਵਾਉਂਦੇ ਤੇ ਪੜ੍ਹਦੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਅਤੇ ਉਹਨਾਂ ਦੇ ਸਾਥੀ ਰਾਜਗੁਰੂ ਤੇ ਸੁਖਦੇਵ ਨੂੰ 23 ਮਾਰਚ 1931 ਨੂੰ ਫ਼ਾਂਸੀ ਦਿੱਤੀ ਗਈ ਉਸ ਦਿਨ ਵੀ ਸ਼ਹੀਦ ਭਗਤ ਸਿੰਘ ਇਨਕਲਾਬ ਦੀ ਕਿਤਾਬ ਪੜ੍ਹ ਰਹੇ ਸਨ ਅਤੇ ਉਹ ਉਸ ਕਿਤਾਬ ਦਾ ਇੱਕ ਪੰਨਾ ਮੋੜ ਕੇ ਗਏ ਸਨ ਉਹ ਮੁੜਿਆ ਹੋਇਆ ਪੰਨਾ ਨੌਜਵਾਨਾਂ ਵੱਲ ਵੇਖ ਰਿਹਾ ਹੈ। (Shaheed Bhagat Singh)

ਕਿ ਦੇਸ਼ ਦਾ ਨੌਜਵਾਨ ਉੱਥੋਂ ਪੜ੍ਹਨਾ ਸ਼ੁਰੂ ਕਰੇਗਾ ਸ਼ਹੀਦ-ਏ-ਆਜ਼ਮ ਵੱਲੋਂ ਉਸ ਕਿਤਾਬ ਦੇ ਪੰਨੇ ਨੂੰ ਮੋੜਨਾ ਇਹ ਆਮ ਗੱਲ ਨਹੀਂ ਸੀ, ਉਹ ਇੱਕ ਸੰਦੇਸ਼ ਦੇ ਕੇ ਗਏ ਸਨ ਕਿ ਗੱਲ ਅਜੇ ਮੁੱਕੀ ਨਹੀਂ ਇਹ ਲੜਾਈ ਖ਼ਤਮ ਨਹੀਂ ਹੋਈ ਗੱਲ ਇਸ ਤੋਂ ਅੱਗੇ ਤੁਰੇਗੀ ਮੇਰੇ ਨੌਜਵਾਨ ਇਸ ਕਿਤਾਬ ਦੇ ਹਰਫ਼ਾਂ ਨੂੰ ਅੱਗੇ ਲੈ ਕੇ ਜਾਣਗੇ ਨੌਜਵਾਨ ਪੜ੍ਹਨਗੇ, ਲੜਨਗੇ ਤੇ ਲਿਖਣਗੇ ਸ਼ਹੀਦ ਭਗਤ ਸਿੰਘ ਨੇ ਅਜਾਦੀ ਦੀ ਲੜਾਈ ਲੜੀ ਦੇਸ਼ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਵਾਉਣ ਲਈ ਸ਼ਹਾਦਤ ਦਿੱਤੀ ਅੱਜ ਭਾਵੇਂ ਦੇਸ਼ ਅੰਗਰੇਜ਼ਾਂ ਹੱਥੋਂ ਗੁਲਾਮ ਨਹੀਂ ਹੈ ਪਰ ਫਿਰ ਵੀ ਲੋੜ ਹੈ ਬਹੁਤ ਸਾਰੀਆਂ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ਼ ਲੜਨ ਦੀ ਕਿਉਂਕਿ ਸ਼ਹੀਦ ਭਗਤ ਸਿੰਘ ਨੇ ਜਿਸ ਸਮਾਜ ਦਾ ਸੁਫ਼ਨਾ ਵੇਖਿਆ ਸੀ।

ਅੱਜ ਦਾ ਸਮਾਜ ਉਹ ਸਮਾਜ ਨਹੀਂ ਹੈ ਅੱਜ ਮਨੁੱਖ ਹੱਥੋਂ ਹੋ ਰਹੀ ਮਨੁੱਖ ਦੀ ਲੁੱਟ ਨੂੰ ਰੋਕਣ ਦੀ ਲੋੜ ਹੈ ਭਿ੍ਰਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਲੋੜ ਹੈ ਇਨਸਾਨੀਅਤ ਦੇ ਹੋ ਰਹੇ ਘਾਣ ਨੂੰ ਰੋਕਣ ਦੀ ਲੋੜ ਹੈ ਹੈਵਾਨੀਅਤ ਨੂੰ ਨਕੇਲ ਪਾਉਣ ਵਾਲੀ ਹੈ ਇੱਕ ਸਾਫ਼-ਸੁਥਰੇ, ਸ਼ਾਂਤ ਸਮਾਜ ਦੇ ਨਿਰਮਾਣ ਦੀ ਲੋੜ ਹੈ ਅਜਿਹੇ ਕੰਮ ਲਈ ਉਸ ਕਿਤਾਬ ਦੇ ਮੁੜੇ ਹੋਏ ਪੰਨੇ ਨੂੰ ਖੋਲ੍ਹ ਅੱਗੇ ਤੁਰਨਾ ਪਵੇਗਾ ਦੇਸ਼ ਦੀ ਜਵਾਨੀ ਨੂੰ ਕਿਤਾਬਾਂ ਤੇ ਕਲਮਾਂ ਨਾਲ ਸਾਂਝ ਪਾਉਣੀ ਪਵੇਗੀ ਸ਼ਹੀਦ ਭਗਤ ਸਿੰਘ ਨੂੰ ਘਰ ਦੀ ਦੀਵਾਰ ’ਤੇ ਲਾਉਣ ਨਾਲ ਗੱਲ ਨਹੀਂ ਬਣਨੀ ਉਹਨਾਂ ਨੂੰ ਦਿਲ-ਆਤਮਾ ਦੇ ਅੰਦਰ ਵਸਾਉਣਾ ਪਵੇਗਾ। (Shaheed Bhagat Singh)

ਉਹਨਾਂ ਦੇ ਵਿਚਾਰਾਂ ਨੂੰ ਅਪਣਾਉਣਾ ਪਵੇਗਾ ਸ਼ਹੀਦ ਭਗਤ ਸਿੰਘ ਨੇ ਆਉਣ ਵਾਲੀਆਂ ਕੌਮਾਂ ਦੇ ਲਈ ਜਾਨ ਵਾਰ ਦਿੱਤੀ ਅਤੇ ਅਸੀਂ ਉਹਨਾਂ ਦੇ ਵਾਰਿਸ ਜ਼ੁਲਮ ਹੁੰਦਾ ਵੇਖ ਮੂੰਹ ਫੇਰ ਲੈਂਦੇ ਹਾਂ ਤਦ ਤੱਕ ਚੁੱਪ ਰਹਿੰਦੇ ਹਾਂ। ਜਦ ਤੱਕ ਸੇਕ ਸਾਨੂੰ ਨਹੀਂ ਲੱਗਦਾ ਅਸੀਂ ਸਵਾਰਥਪੁਣੇ ਦੀ ਹੱਦ ’ਤੇ ਹਾਂ ਦੂਸਰਿਆਂ ਲਈ ਅਵਾਜ ਬੁਲੰਦ ਕਰਨਾ ਤਾਂ ਦੂਰ ਦੀ ਗੱਲ ਬਹੁਤੇ ਲੋਕ ਤਾਂ ਆਪਣੇ ਨਾਲ ਹੁੰਦੀਆਂ ਵਧੀਕੀਆਂ ’ਤੇ ਵੀ ਚੁੱਪ ਰਹਿੰਦੇ ਹਨ ਸੱਚ, ਬੇਬਾਕੀ, ਹੌਂਸਲਾ, ਜੁਅੱਰਤ, ਦਲੇਰੀ ਸਾਡੇ ਡੀਐਨਏ ’ਚੋਂ ਮਨਫ਼ੀ ਹੋ ਰਹੇ ਹਨ ਹੁਣ ਦੱਸੋ ਕੀ ਅਜਿਹੇ ਸਮਾਜ ਦੀ ਆਸ ਸੀ ਸ਼ਹੀਦਾਂ ਨੂੰ ਨਹੀਂ, ਜੇ ਅਸੀਂ ਸ਼ਹੀਦਾਂ ਦਾ ਸੱਚੇ ਦਿਲੋਂ ਸਤਿਕਾਰ ਕਰਦੇ ਹਾਂ ਤਾਂ ਸਾਨੂੰ ਉਹਨਾਂ ਦੀ ਵਿਚਾਰਧਾਰਾ ਨੂੰ ਅਪਨਾਉਣਾ ਪਵੇਗਾ ਇਹੀ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ। (Shaheed Bhagat Singh)

ਸੂਬੇ ਦੇ 31 ਸਕੂਲਾਂ ਦੇ ਨਾਂਅ ਰੱਖੇ ਗਏ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂਅ ’ਤੇ
ਖਟਕੜ ਕਲਾਂ ਸਕੂਲ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ ਕੀਤਾ

(ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਂਅ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂਅ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਚਾਲੂ ਸਾਲ ਦੌਰਾਨ ਤੀਜੇ ਗੇੜ ਵਿੱਚ ਹੁਣ 31 ਸਰਕਾਰੀ ਸਕੂਲਾਂ ਦੇ ਨਾਂਅ ਬਦਲੇ ਗਏ ਹਨ। (School Name)

ਇਹ ਵੀ ਪੜ੍ਹੋ : ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਂਅ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂਅ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਵੀ ਜਾਣੂ ਹੋ ਸਕਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂਅ ਬਦਲੇ ਗਏ ਹਨ ਉਹਨਾਂ ਵਿੱਚ ਸਭ ਤੋਂ ਪ੍ਰਮੱਖ ਸਰਕਾਰੀ ਹਾਈ ਸਕੂਲ, ਖਟਕੜ ਕਲਾਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ, ਖਟਕੜ ਕਲਾਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਰੱਖਿਆ ਹੈ।

ਇਹਨਾਂ ਸਕੂਲਾਂ ਦੇ ਬਦਲੇ ਨਾਂਅ

ਇਸੇ ਤਰਾਂ ਸਰਕਾਰੀ ਐਲੀਮੈਂਟਰੀ ਸਕੂਲ, ਦਰੀਆ ਮੂਸਾ ਜ਼ਿਲਾ ਅੰਮਿ੍ਰਤਸਰ ਦਾ ਨਾਂਅ ਬਦਲ ਕੇ ਸ਼ਹੀਦ ਸੁਰਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਦਰੀਆ ਮੂਸਾ ਜ਼ਿਲਾ ਅੰਮਿ੍ਰਤਸਰ, ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲਾ ਬਠਿੰਡਾ ਦਾ ਨਾਂਅ ਫਰੀਡਮ ਫਾਈਟਰ ਨਰੈਣ ਸਿੰਘ ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲਾ ਬਠਿੰਡਾ, ਸਰਕਾਰੀ ਮਿਡਲ ਸਕੂਲ ਬਾਘਾ ਜ਼ਿਲਾ ਬਠਿੰਡਾ ਦਾ ਸ਼ਹੀਦ ਸਿਪਾਹੀ ਸੇਵਕ ਸਿੰਘ ਸਰਕਾਰੀ ਹਾਈ ਸਕੂਲ, ਬਾਘਾ ਜ਼ਿਲਾ ਬਠਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲਾ ਬਠਿੰਡਾ ਦਾ ਸ਼ਹੀਦ ਜਗਰਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲਾ ਬਠਿੰਡਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਹਿਮੂਆਣਾ ਜ਼ਿਲਾ ਫਰੀਦਕੋਟ ਦਾ ਸ਼ਹੀਦ ਸਿਪਾਹੀ ਜਸਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਹਿਮੂਆਣਾ ਜ਼ਿਲਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਲਹਿਰਾ ਬੇਟ, ਜ਼ਿਲਾ ਫਿਰੋਜਪੁਰ ਦਾ ਫਰੀਡਮ ਫਾਈਟਰ ਗੁਰਬਖਸ਼ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਲਹਿਰਾ ਬੇਟ, ਜ਼ਿਲਾ ਫਿਰੋਜਪੁਰ,

ਸਰਕਾਰੀ ਪ੍ਰਾਇਮਰੀ ਸਕੂਲ, ਸਿੱਧਪੁਰ, ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਗਨਰ ਰਣਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਸਿੱਧਪੁਰ, ਜ਼ਿਲਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ, ਸੀੜਾਂ ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਸਿਪਾਹੀ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ, ਸੀੜਾਂ ਜ਼ਿਲਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆ, ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਗਨਰ ਗੁਰਬਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆ, ਜ਼ਿਲਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਜ਼ਿਲਾ ਗੁਰਦਾਸਪੁਰ, ਸਰਕਾਰੀ ਪ੍ਰਾਇਮਰੀ ਸਕੂਲ,

ਮੁਗੋਵਾਲ ਜ਼ਿਲਾ ਹੁਸ਼ਿਆਰਪੁਰ ਦਾ ਫਰੀਡਮ ਫਾਈਟਰ ਬਾਬੂ ਮੰਗੂ ਰਾਮ ਸਰਕਾਰੀ ਪ੍ਰਾਇਮਰੀ ਸਕੂਲ, ਮੁਗੋਵਾਲ ਜ਼ਿਲਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ, ਬੁਰਜ ਹਰੀ ਸਿੰਘ, ਜ਼ਿਲਾ ਲੁਧਿਆਣਾ ਸ਼ਹੀਦ ਨਾਇਕ ਬੂਟਾ ਸਿੰਘ ਸਰਕਾਰੀ ਹਾਈ ਸਕੂਲ, ਬੁਰਜ ਹਰੀ ਸਿੰਘ, ਜ਼ਿਲਾ ਲੁਧਿਆਣਾ, ਸਰਕਾਰੀ ਪ੍ਰਾਇਮਰੀ ਸਕੂਲ, ਚਣਕੋਈਆਂ ਕਲਾਂ ਜ਼ਿਲਾ ਲੁਧਿਆਣਾ ਦਾ ਸ਼ਹੀਦ ਹੌਲਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਚਣਕੋਈਆਂ ਕਲਾਂ ਜ਼ਿਲਾ ਲੁਧਿਆਣਾ, ਸਰਕਾਰੀ ਹਾਈ ਸਕੂਲ, ਕਣਕਵਾਲ ਚਹਿਲਾਂ ਜ਼ਿਲਾ ਮਾਨਸਾ ਦਾ ਫਰੀਡਮ ਫਾਈਟਰ ਪ੍ਰਸਿੰਨ ਸਿੰਘ ਸਰਕਾਰੀ ਹਾਈ ਸਕੂਲ, ਕਣਕਵਾਲ ਚਹਿਲਾਂ ਜ਼ਿਲਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਜ਼ਿਲਾ ਮਾਨਸਾ ਦਾ ਫਰੀਡਮ ਫਾਈਟਰ ਕੁੰਦਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਜ਼ਿਲਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਦੜਾ ਜ਼ਿਲਾ ਮਾਨਸਾ ਦਾ ਫਰੀਡਮ ਫਾਈਟਰ ਮਹਿਮਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਦੜਾ ਜ਼ਿਲਾ ਮਾਨਸਾ, ਸਰਕਾਰੀ ਹਾਈ ਸਕੂਲ,

ਬੂੜਾ ਗੁੱਜਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਸ਼ਹੀਦ ਪ੍ਰਭਜੋਤ ਸਿੰਘ ਸਰਕਾਰੀ ਹਾਈ ਸਕੂਲ, ਬੂੜਾ ਗੁੱਜਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਮੱਟੀ ਜ਼ਿਲਾ ਪਠਾਨਕੋਟ ਦਾ ਸ਼ਹੀਦ ਗੌਤਮ ਸਿੰਘ ਪਠਾਣੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਮੱਟੀ ਜ਼ਿਲਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਰੋਲੀ ਜ਼ਿਲਾ ਪਠਾਨਕੋਟ ਦਾ ਸ਼ਹੀਦ ਮੱਘਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਰੋਲੀ ਜ਼ਿਲਾ ਪਠਾਨਕੋਟ, ਸਰਕਾਰੀ ਹਾਈ ਸਕੂਲ, ਨਰੜੂ ਜ਼ਿਲਾ ਪਟਿਆਲਾ ਦਾ ਫਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਕੂਲ, ਨਰੜੂ ਜ਼ਿਲਾ ਪਟਿਆਲਾ, ਸਰਕਾਰੀ ਪ੍ਰਾਇਮਰੀ ਸਕੂਲ, ਬਰੂਵਾਲ ਜ਼ਿਲਾ ਰੂਪਨਗਰ ਦਾ ਸ਼ਹੀਦ ਜਸਵੰਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਬਰੂਵਾਲ ਜ਼ਿਲਾ ਰੂਪਨਗਰ,

ਸਰਕਾਰੀ ਮਿਡਲ ਸਕੂਲ, ਬਟੋਲੀ ਜ਼ਿਲਾ ਐਸ.ਏ.ਐਸ. ਨਗਰ ਦਾ ਸ਼ਹੀਦ ਲਾਂਸ ਨਾਇਕ ਧਰਮ ਸਿੰਘ ਸਰਕਾਰੀ ਮਿਡਲ ਸਕੂਲ, ਬਟੋਲੀ ਜ਼ਿਲਾ ਐਸ.ਏ.ਐਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੰਡੀਵਿੰਡ ਜ਼ਿਲਾ ਤਰਨਤਾਰਨ ਦਾ ਫਰੀਡਮ ਫਾਈਟਰ ਅੱਛਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੰਡੀਵਿੰਡ ਜ਼ਿਲਾ ਤਰਨਤਾਰਨ ਅਤੇ ਸਰਕਾਰੀ ਐਲੀਮੈਂਟਰੀ ਸਕੂਲ, ਵੇਈਂ ਪੂਈਂ ਜ਼ਿਲਾ ਤਰਨਤਾਰਨ ਦਾ ਨਾਂਅ ਬਦਲ ਕੇ ਸ਼ਹੀਦ ਸਿਪਾਹੀ ਜਸਬੀਰ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਐਲੀਮੈਂਟਰੀ ਸਕੂਲ, ਵੇਈਂ ਪੂਈਂ ਜ਼ਿਲਾ ਤਰਨਤਾਰਨ ਕੀਤਾ ਗਿਆ ਹੈ।

ਇਸੇ ਤਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ, ਜ਼ਿਲਾ ਬਰਨਾਲਾ ਦਾ ਨਾਂਅ ਸ਼ਹੀਦ ਅਮਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ, ਜ਼ਿਲ੍ਹਾ ਬਰਨਾਲਾ, ਸਰਕਾਰੀ ਹਾਈ ਸਕੂਲ ਕੈਰੇ, ਜ਼ਿਲ੍ਹਾ ਬਰਨਾਲਾ ਦਾ ਨਾਂਅ ਸ਼ਹੀਦ ਹਵਾਲਦਾਰ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਕੈਰੇ, ਜ਼ਿਲਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ (ਕੰਨਿਆ), ਜ਼ਿਲਾ ਫਰੀਦਕੋਟ ਦਾ ਨਾਮ ਫਰੀਡਮ ਫਾਈਟਰ ਮਾਸਟਰ ਕਰਤਾ ਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ (ਕੰਨਿਆ), ਜ਼ਿਲਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਕੂਲ ਗੋਹਗੜੋਂ, ਜ਼ਿਲਾ ਹੁਸ਼ਿਆਰਪੁਰ ਦਾ ਨਾਮ ਸ਼ਹੀਦ ਪਰਮਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਗੋਹਗੜੋਂ, ਜ਼ਿਲਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਗੇਹਲੇ, ਜ਼ਿਲਾ ਮਾਨਸਾ ਦਾ ਨਾਂਅ ਸ਼ਹੀਦ ਸਿਪਾਹੀ ਨਛੱਤਰ ਸਿੰਘ ਸਰਕਾਰੀ ਹਾਈ ਸਕੂਲ ਗੇਹਲੇ, ਜ਼ਿਲ੍ਹਾ ਮਾਨਸਾ ਅਤੇ ਸਰਕਾਰੀ ਹਾਈ ਸਕੂਲ ਲੋਹਾ ਖੇੜਾ, ਜ਼ਿਲਾ ਸੰਗਰੂਰ ਦਾ ਨਾਮ ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸਰਕਾਰੀ ਹਾਈ ਸਕੂਲ ਲੋਹਾ ਖੇੜਾ, ਜ਼ਿਲਾ ਸੰਗਰੂਰ ਰੱਖਿਆ ਗਿਆ ਹੈ। (School Name)

ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਲ ਹੀ ਵਿੱਚ ਪੰਜਾਬ ਰਾਜ ਦੇ ਕਈ ਅਜਿਹੇ ਸਰਕਾਰੀ ਸਕੂਲਾਂ ਦੇ ਨਾਂਅ ਵੀ ਬਦਲੇ ਗਏ ਹਨ ਜਿਹਨਾਂ ਦੇ ਨਾਮ ਜਾਤੀ ਅਧਾਰਿਤ ਸਨ। ਉਹਨਾਂ ਕਿਹਾ ਕਿ ਵੱਖ-ਵੱਖ ਪਿੰਡਾਂ/ਸ਼ਹਿਰਾਂ/ਕਸਬਿਆਂ ਦੀਆਂ ਨਾਮੀ ਹਸਤੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਂਅ ਰੱਖਣ ਦੀ ਇਹ ਪ੍ਰਕਿਰਿਆ ਜਾਰੀ ਰਹੇਗੀ। ਸਿੱਖਿਆ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਇਲਾਕੇ ਦੇ ਸਕੂਲ ਦਾ ਨਾਮ ਕਿਸੇ ਨਾਮੀ ਹਸਤੀ ਦੇ ਨਾਂਅ ‘ਤੇ ਰਖਵਾਉਣਾ ਚਾਹੁੰਦੇ ਹਨ ਤਾਂ ਸਿੱਖਿਆ ਵਿਭਾਗ ਨਾਲ ਤਾਲਮੇਲ ਕਰ ਸਕਦੇ ਹਨ।

‘ਮੈਂ ਇਸੇ ਦੇਸ਼ ’ਚ ਜਨਮ ਲੈਣਾ ਚਾਹੁੰਦਾ ਹਾਂ’
ਜਨਮ ਦਿਨ ’ਤੇ ਵਿਸ਼ੇਸ਼ | Shaheed Bhagat Singh

ਮਾਰਚ 2011 ਦੀ ਸਵੇਰ ਸੀ। ਅਸੀਂ ਇੱਕ ਬੱਸ ਵਿਚ ਸਵਾਰ ਹੋ ਕੇ ਮੇਰੇ ਪਿੰਡ ਸੰਗਤ ਕਲਾਂ ਤੋਂ ਪਿੰਡ ਖਟਕੜ ਕਲਾਂ ਵੱਲ ਕੂਚ ਕੀਤਾ। ਇਹ ਵੀ ਇੱਤਫਾਕ ਹੈ ਕਿ ਇਹ ਦੋਹਾਂ ਪਿੰਡਾਂ ਦੇ ਨਾਵਾਂ ਨਾਲ ਕਲਾਂ ਲਿਖਿਆ ਜਾਂਦਾ ਹੈ। ਖੁਰਦ ਅਤੇ ਕਲਾਂ ਫਾਰਸੀ ਭਾਸ਼ਾ ਦੇ ਸ਼ਬਦ ਹਨ ਜਿਸ ਦਾ ਅਰਥ ਕ੍ਰਮਵਾਰ ਛੋਟਾ ਅਤੇ ਵੱਡਾ ਹੈ, ਜਦੋਂ ਦੋ ਪਿੰਡਾਂ ਦੇ ਇੱਕੋ ਨਾਂਅ ਹੋਣ ਤਾਂ ਇਹਨਾਂ ਪਿੰਡਾਂ ਨੂੰ ਵੱਖਰਾ ਦਰਸਾਉਣ ਲਈ ਵੱਖਰਾ-ਵੱਖਰਾ ਲਿਖਿਆ ਜਾਂਦਾ ਹੈ ਜਿਵੇਂ ਕਿ ਪਿੰਡ ਦੇ ਨਾਂਅ ਨਾਲ ਕਲਾਂ ਦਾ ਮਤਲਬ ਵੱਡਾ ਅਤੇ ਖੁਰਦ ਦਾ ਮਤਲਬ ਛੋਟਾ ਹੁੰਦਾ ਹੈ। ਬੱਸ ਵਿਚ ਸਵਾਰ ਬਹੁਤੇ ਸਾਥੀਆਂ ਦੇ ਬਸੰਤੀ ਰੰਗ ਦੀਆਂ ਪੱਗਾਂ ਸਜਾਈਆਂ ਹੋਈਆਂ ਸਨ। (Shaheed Bhagat Singh)

ਉਸ ਦਿਨ ਖਟਕੜ ਕਲਾਂ ਵਿਚ ਲੱਖਾਂ ਲੋਕਾਂ ਦਾ ਇਕੱਠ ਹੋਇਆ ਸੀ

ਸਾਰੇ ਸਾਥੀਆਂ ਦੇ ਅੰਦਰ ਇੱਕ ਨਵੀਂ ਤਾਂਘ ਸੀ, ਉਹ ਪੰਜਾਬ ਲਈ ਇੱਕ ਨਵੀਂ ਰਾਜਨੀਤਿਕ ਪਾਰਟੀ ਦੇ ਗਠਨ ਸਮਾਗਮ ਵਿਚ ਹਿੱਸਾ ਲੈਣ ਜਾ ਰਹੇ ਸੀ। ਉਸ ਦਿਨ ਖਟਕੜ ਕਲਾਂ ਵਿਚ ਲੱਖਾਂ ਲੋਕਾਂ ਦਾ ਇਕੱਠ ਹੋਇਆ ਸੀ, ਉਹ ਦਿਨ ਮੈਨੂੰ ਆਪਣੀ ਜ਼ਿੰਦਗੀ ਵਿੱਚ ਹਮੇਸ਼ਾ ਯਾਦ ਰਹੇਗਾ ਅਤੇ ਉਸ ਸਮਾਗਮ ਨੂੰ ਵੀ ਇਤਿਹਾਸ ਦੇ ਪੰਨਿਆਂ ਵਿਚ ਯਾਦ ਰੱਖਿਆ ਜਾਵੇਗਾ। ਖਟਕੜ ਕਲਾਂ ਵਿਖੇ ਭਗਤ ਸਿੰਘ ਦੀ ਯਾਦ ਵਿਚ ਇੱਕ ਮਿਊਜ਼ੀਅਮ ਵੀ ਸਥਾਪਿਤ ਕੀਤਾ ਗਿਆ ਹੈ ਜੋ ਭਗਤ ਸਿੰਘ ਦੀ ਜ਼ਿੰਦਗੀ ’ਤੇ ਚਾਨਣਾ ਪਾਉਂਦਾ ਹੈ। ਖਟਕੜ ਕਲਾਂ ਵਿੱਖੇ ਭਗਤ ਸਿੰਘ ਦੇ ਜਨਮ ਅਤੇ ਸ਼ਹਾਦਤ ਦਿਵਸ ’ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ, ਸਰਕਾਰੀ, ਗੈਰ-ਸਰਕਾਰੀ ਪ੍ਰੋਗਰਾਮ ਕਰਵਾਏ ਜਾਂਦੇ ਹਨ।

ਇਹ ਵੀ ਪੜ੍ਹੋ : ਜਾਨਵਰ ਦੇ ਕੱਟਣ ਨੂੰ ਅਣਦੇਖਿਆ ਨਾ ਕਰੋ

ਭਾਰਤ ਦੇ ਸੁਤੰਤਰਤਾ ਸੰਗਰਾਮ ਨਾਲ ਅਟੁੱਟ ਸਬੰਧ ਰੱਖਣ ਵਾਲਾ ਪੰਜਾਬ ਦਾ ਪਿੰਡ ਖਟਕੜ ਕਲਾਂ ਹਮੇਸ਼ਾ ਭਗਤ ਸਿੰਘ ਨਾਲ ਉਨ੍ਹਾਂ ਦੇ ਜੱਦੀ ਸਥਾਨ ਵਜੋਂ ਜੁੜਿਆ ਰਹੇਗਾ। ਪਰ ਅਜ਼ਾਦੀ ਘੁਲਾਟੀਏ ਦਾ ਜਨਮ ਇਸ ਪਿੰਡ ਵਿੱਚ ਨਹੀਂ ਹੋਇਆ ਅਤੇ ਨਾ ਹੀ ਕਦੇ ਉੱਥੇ ਰਿਹਾ। ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਪਿੰਡ ਬੰਗਾ ਵਿੱਚ ਹੋਇਆ ਸੀ, ਜੋ ਹੁਣ ਪੰਜਾਬ, ਪਾਕਿਸਤਾਨ ਦੇ ਵਿੱਚ ਹੈ। ਪੰਜਾਬ ਦੀ ਭਟਕੀ ਨੌਜਵਾਨੀ ਨੂੰ ਇੱਕ ਵਾਰ ਫੇਰ ਭਗਤ ਸਿੰਘ ਤੋਂ ਸੇਧ ਲੈਣ ਦੀ ਲੋੜ ਹੈ, ਆਓ! ਅੱਜ ਦੇ ਦਿਨ ਉਸ ਮਹਾਨ ਸਪੂਤ ਨੂੰ ਉਸ ਦੀ ਦਿ੍ਰੜਤਾ, ਦਲੇਰੀ ਅਤੇ ਦੇਸ਼ ਪ੍ਰੇਮ ਲਈ ਯਾਦ ਕਰੀਏ ਭਗਤ ਸਿੰਘ ਅੱਜ ਵੀ ਅਤੇ ਸੰਘਰਸ਼ ਦੇ ਦਿਨਾਂ ਦੌਰਾਨ ਨੌਜਵਾਨਾਂ ਲਈ ਖਿੱਚ ਦਾ ਪ੍ਰਤੀਕ ਸੀ। (Shaheed Bhagat Singh)

ਉਸ ’ਤੇ ਚੱਲ ਰਹੇ ਕੇਸ ਅਤੇ ਪੇਸ਼ੀ ਦੇ ਦਿਨਾਂ ਦੌਰਾਨ, ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ, ਆਪਣੇ ਨਾਇਕ ਦੀ ਝਲਕ ਪਾਉਣ ਲਈ ਅਦਾਲਤ ਦੇ ਬਾਹਰ ਇੰਤਜ਼ਾਰ ਕਰਦੇ ਸਨ। ਨੌਜਵਾਨ ਭਗਤ ਸਿੰਘ ਨੂੰ ਦੇਖਦੇ ਹੀ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਸ਼ੁਰੂ ਕਰ ਦਿੰਦੇ ਸਨ। ਕ੍ਰਾਂਤੀਕਾਰੀ ਉਰਦੂ ਸ਼ਾਇਰ ਫੈਜ ਅਹਿਮਦ ਫੈਜ ਉਹਨਾਂ ਕੁਝ ਲੋਕਾਂ ਵਿੱਚੋਂ ਸਨ ਜਿਨ੍ਹਾਂ ਨੇ ਉਹ ਦਿ੍ਰਸ਼ ਦੇਖਿਆ ਸੀ ਜਦੋਂ ਸਾਂਡਰਸ ਨੂੰ ਭਗਤ ਅਤੇ ਉਸ ਦੇ ਸਾਥੀਆਂ ਦੁਆਰਾ ਮਾਰਿਆ ਗਿਆ ਸੀ। ਫੈਜ ਅਹਿਮਦ ਫੈਜ ਨੇ ਭਗਤ ਸਿੰਘ ਦੇ ਬਹਾਦਰੀ ਭਰੇ ਕਾਰਨਾਮਿਆਂ ਤੋਂ ਪ੍ਰੇਰਿਤ ਹੋ ਕੇ ਲਿਖੀਆਂ ਇਹ ਸਤਰਾਂ ਅੱਜ ਵੀ ਆਪਣੇ ਲੂੰ ਕੰਡੇ ਖੜ੍ਹੇ ਕਰ ਦਿੰਦੀਆਂ ਹਨ:-

ਜਿਸ ਧਜ ਸੇ ਕੋਈ ਮਕਤਲ ਮੇਂ ਗਿਆ, ਵੋ ਸ਼ਾਨ ਸਲਾਮਤ ਰਹਿਤੀ ਹੈ,

ਯੇ ਜਾਨ ਤੋ ਆਨੀ ਜਾਨੀ ਹੈ, ਇਸ ਜਾਨ ਕੀ ਕੋਈ ਬਾਤ ਨਹੀਂ।

ਭਗਤ ਸਿੰਘ ਆਪਣੀ ਸ਼ਹਾਦਤ ਲਈ ਇੰਨਾ ਬਹਾਦਰ ਅਤੇ ਅਡੋਲ ਸੀ। ਇੱਕ ਵਾਰ ਜਦੋਂ ਭਗਤ ਸਿੰਘ ਜੇਲ੍ਹ ਦੀਆਂ ਕੋਠੜੀਆਂ ਅੱਗੋਂ ਲੰਘ ਰਿਹਾ ਸੀ, ਤਾਂ ਪੰਜਾਬ ਕਾਂਗਰਸ ਦੇ ਨੇਤਾ, ਭੀਮਸੇਨ ਸੱਚਰ ਨੇ ਭਗਤ ਸਿੰਘ ਨੂੰ ਪੁੱਛਿਆ ਕਿ ਲਾਹੌਰ ਸਾਜਿਸ਼ ਕੇਸ ਦੌਰਾਨ ਉਸ ਦੇ ਸਾਥੀਆਂ ਅਤੇ ਉਸ ਨੇ ਆਪਣਾ ਬਚਾਅ ਕਿਉਂ ਨਹੀਂ ਕੀਤਾ? ਭਗਤ ਸਿੰਘ ਨੇ ਜੁਆਬ ਵਿੱਚ ਕਿਹਾ, ‘‘ਕ੍ਰਾਂਤੀਕਾਰੀਆਂ ਨੇ ਮਰਨਾ ਹੈ, ਕਿਉਂਕਿ ਉਹ ਜਿਸ ਕਾਰਜ ਦੀ ਪ੍ਰਤੀਨਿਧਤਾ ਕਰਦੇ ਹਨ, ਉਹ ਕੁਰਬਾਨੀ ਨਾਲ ਮਜ਼ਬੂਤ ਹੁੰਦਾ ਹੈ, ਅਦਾਲਤ ਵਿਚ ਅਪੀਲ ਨਾਲ ਨਹੀਂ।’’ ਭਗਤ ਸਿੰਘ ਅਤੇ ਉਸਦੇ ਸਾਥੀਆਂ ਨੂੰ ਫਾਂਸੀ ਦਿੱਤੇ ਜਾਣ ਤੋਂ ਬਾਅਦ, ਜੇਲ੍ਹ ਵਾਰਡਨ ਚੜ੍ਹਤ ਸਿੰਘ ਆਪਣੇ-ਆਪ ਨੂੰ ਹੌਲੀ-ਹੌਲੀ ਆਪਣੇ ਕਮਰੇ ਵਿੱਚ ਵਾਪਸ ਲੈ ਆਇਆ ਅਤੇ ਰੋਣ ਲੱਗ ਪਿਆ। (Shaheed Bhagat Singh)

ਇਹ ਵੀ ਪੜ੍ਹੋ : ਮੁੱਖ ਮੰਤਰੀ ਚਿਹਰੇ ’ਤੇ ਦੁਵਿਧਾ

ਆਪਣੀ ਤੀਹ ਸਾਲਾਂ ਦੀ ਸੇਵਾ ਵਿੱਚ ਉਸ ਨੇ ਕਈ ਫਾਂਸੀਆਂ ਦੇ ਰੱਸੇ ’ਤੇ ਚੜ੍ਹਦੇ ਵੇਖੇ ਪਰ ਕਦੇ ਕਿਸੇ ਨੂੰ ਭਗਤ ਸਿੰਘ ਅਤੇ ਉਸਦੇ ਸਾਥੀਆਂ ਜਿੰਨੀ ਦਲੇਰੀ ਨਾਲ ਫਾਂਸੀ ’ਤੇ ਚੜ੍ਹਦਿਆਂ ਨਹੀਂ ਦੇਖਿਆ। ਦੇਸ਼ ਦੇ ਤਿੰਨ ਉੱਤਮ ਅਤੇ ਬਹਾਦਰ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਿ੍ਰਟਿਸ਼ ਸਾਮਰਾਜੀਆਂ ਨੇ ਬੇਰਹਿਮੀ ਨਾਲ ਖ਼ਤਮ ਕਰ ਦਿੱਤੀਆਂ ਸਨ। ਫਾਂਸੀ ਤੋਂ ਦੋ ਘੰਟੇ ਪਹਿਲਾਂ ਉਸ ਦਾ ਵਕੀਲ ਭਗਤ ਸਿੰਘ ਨੂੰ ਮਿਲਣ ਆਖਰੀ ਮੁਲਾਕਾਤ ਕਰਨ ਆਇਆ। ਜਦੋਂ ਪ੍ਰਾਣ ਨਾਥ ਮਹਿਤਾ (ਵਕੀਲ) ਨੇ ਉਸ ਨੂੰ ਪੁੱਛਿਆ ਕਿ, ਕੀ ਉਨ੍ਹਾਂ ਕੋਲ ਰਾਸ਼ਟਰ ਲਈ ਕੋਈ ਸੰਦੇਸ਼ ਹੈ ਜਾਂ ਉਹ ਹੋਰ ਕੋਈ ਚੀਜ਼ ਚਾਹੁੰਦਾ ਹੈ, ਤਾਂ ਕਿਤਾਬ ਤੋਂ ਅੱਖਾਂ ਹਟਾਏ ਬਿਨਾਂ ਭਗਤ ਸਿੰਘ ਨੇ ਕਿਹਾ, ‘‘ਹਾਂ, ਮੈਂ ਇਸੇ ਦੇਸ਼ ਵਿਚ ਦੁਬਾਰਾ ਜਨਮ ਲੈਣਾ ਚਾਹੁੰਦਾ ਹਾਂ ਤਾਂ ਕਿ ਮੈਂ ਦੁਬਾਰਾ ਦੇਸ਼ ਦੀ ਸੇਵਾ ਕਰ ਸਕਾਂ।’’ (Shaheed Bhagat Singh)

ਇਹ ਵੀ ਪੜ੍ਹੋ : 28 ਸਤੰਬਰ ਨੂੰ ਇਸ ਜ਼ਿਲ੍ਹੇ ’ਚ ਰਹੇਗੀ ਛੁੱਟੀ

ਭਗਤ ਸਿੰਘ ਨੇ ਇੱਕ ਅਜਿਹੇ ਰਾਸ਼ਟਰ ਦੇ ਰੂਪ ਵਿੱਚ ਭਾਰਤ ਦਾ ਸੁਪਨਾ ਲਿਆ ਸੀ ਜਿਸ ਵਿੱਚ ਸਭ ਲਈ ਸਮਾਜਿਕ, ਰਾਜਨੀਤਿਕ, ਆਰਥਿਕ ਨਿਆਂ ਹੋਵੇਗਾ। ਭਾਗਾਂਵਾਲੇ ਨੇ ਇਸ ਦਿਨ ਜਨਮ ਲਿਆ ਤੇ ਉਹ 23 ਸਾਲ ਦੀ ਉਮਰੇ ਸ਼ਹੀਦ ਹੋ ਗਿਆ। ਉਹ ਵੀ ਸਮੇਂ ਸਨ ਜਦ 22-22, 23-23 ਸਾਲ ਦੇ ਸੂਰਮੇ ਦੇਸ਼ ਲਈ ਹੱਸ-ਹੱਸ ਕੇ ਸੂਲੀ ਚੜ੍ਹ ਰਹੇ ਸਨ, ਪਰ ਅਫਸੋਸ ਅੱਜ ਇਸੇ ਉਮਰ ਦੇ ਨੌਜਵਾਨ ਸਿਰਿੰਜਾਂ (ਟੀਕੇ) ਲਾ-ਲਾ ਕੇ ਖ਼ਤਮ ਹੋ ਰਹੇ ਹਨ। ਉਹ ਵੀ ਦਿਨ ਸਨ ਜਦ ਅਖਬਾਰਾਂ ਵਿਚ ਨੌਜਵਾਨਾਂ ਦੇ ਬਹਾਦਰੀ ਦੇ ਕਰਨਾਮਿਆਂ ਦੀਆਂ ਤਕਰੀਰਾਂ ਛਪਦੀਆਂ ਸਨ। ਪਰ ਅਫਸੋਸ ਅੱਜ-ਕੱਲ੍ਹ ਨੌਜਵਾਨਾਂ ਦੀਆਂ ਟੀਕਿਆਂ ਨਾਲ ਤਕਰੀਰਾਂ ਛਪਦੀਆਂ ਹਨ। ਵੀਰੋ! ਦੇਸ਼ ਨੂੰ, ਤੁਹਾਡੇ ਮਾਂ-ਬਾਪ ਨੂੰ ਤੁਹਾਡੀ ਲੋੜ ਹੈ ਇਹਨਾਂ ਸਿਰਿੰਜਾਂ (ਟੀਕਿਆਂ) ਤੋਂ ਪਿੱਛਾ ਛੁਡਵਾਓ ਅਤੇ ਨੌਜਵਾਨਾਂ ਨੂੰ ਨਸ਼ੇ ਵਿਰੁੱਧ ਪ੍ਰੇਰਿਤ ਕਰੋ। (Shaheed Bhagat Singh)

ਇਹ ਵੀ ਪੜ੍ਹੋ : ਹੈਰੋਇਨ ਤਸਕਰੀ ਮਾਮਲੇ ’ਚ ਪਤੀ-ਪਤਨੀ ਨੂੰ 20-20 ਸਾਲ ਦੀ ਕੈਦ ਤੇ ਜ਼ੁਰਮਾਨਾ

ਸ਼ਹੀਦ ਭਗਤ ਸਿੰਘ ਦੇ ਵਾਰਿਸਾਂ ਨੂੰ ਉਡੀਕ ਰਿਹੈ ਸੁੰਨਾ ਪਿਆ ਰਸਤਾ
ਸ਼ਹੀਦ ਭਗਤ ਸਿੰਘ ਦੇ ਵਾਰਿਸਾਂ ਨੂੰ ਉਡੀਕ ਰਿਹੈ ਸੁੰਨਾ ਪਿਆ ਰਸਤਾ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਨਾਂਅ ਲੈਂਦੇ ਹੀ ਅੱਜ ਵੀ ਸਾਡਾ ਖੂਨ ਖੌਲਣ ਲੱਗ ਜਾਂਦਾ ਹੈ ਉਹ ਨੌਜਵਾਨਾਂ ਦੇ ਨਾਇਕ ਹਨ, ਪੰਜਾਬੀਆਂ ਦੇ ਦਿਲਾਂ ਦੀ ਧੜਕਣ ਹਨ ਅਤੇ ਦੇਸ਼ ਵਾਸੀਆਂ ਦੇ ਸਤਿਕਾਰਯੋਗ ਹਨ ਦੇਸ਼ ਦੀ ਸੁਤੰਤਰਤਾ ਲਈ ਜਿਸ ਤਰ੍ਹਾਂ ਉਹਨਾਂ ਆਪਣਾ ਸਭ ਕੁਝ ਬਲੀਦਾਨ ਕਰ ਦਿੱਤਾ, ਉਹ ਹਰ ਕਿਸੇ ਦੇ ਹਿੱਸੇ ਨਹੀਂ ਆਉਂਦਾ।

ਇਤਿਹਾਸਕਾਰਾਂ ਨੇ ਉਹਨਾਂ ਨੂੰ ‘ਸ਼ਹੀਦ-ਏ-ਆਜ਼ਮ’ ਕਹਿ ਕੇ ਸਤਿਕਾਰਿਆ ਹੈ। ਉਹਨਾਂ ਦਾ ਜੀਵਨ ਇੱਕ ਅਜਿਹਾ ਪ੍ਰਕਾਸ਼ ਸਤੰਭ ਹੈ ਜੋ ਸਦੀਆਂ ਤੱਕ ਸਾਨੂੰ ਪ੍ਰੇਰਨਾ ਦੇਵੇਗਾ। ਉਹਨਾਂ ਦਾ ਇਹ ਪੱਕਾ ਵਿਸ਼ਵਾਸ ਸੀ ਕਿ ਅਜ਼ਾਦੀ ਨੂੰ ਪ੍ਰਾਪਤ ਕਰਨ ਲਈ ਸੰਘਰਸ਼ ਕਰਨਾ ਜ਼ਰੂਰੀ ਹੈ। ਸਰਦਾਰ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਪੰਜਾਬ ਵਿਚ ਇੱਕ ਕ੍ਰਾਂਤੀਕਾਰੀ ਪਰਿਵਾਰ ਵਿਚ ਬੰਗਾ ਨਾਮਕ ਪਿੰਡ ਵਿਚ ਹੋਇਆ।

ਇਨ੍ਹਾਂ ਦੇ ਪਿਤਾ ਦਾ ਨਾਂਅ ਸ. ਕਿਸ਼ਨ ਸਿੰਘ ਸੀ। ਉਹਨਾਂ ਦੇ ਪਿਤਾ ਜੀ ਅਤੇ ਚਾਚਾ ਜੀ ਪ੍ਰਸਿੱਧ ਕ੍ਰਾਂਤੀਕਾਰੀ ਸਨ। ਜਿਸ ਦਿਨ ਭਗਤ ਸਿੰਘ ਦਾ ਜਨਮ ਹੋਇਆ ਇਨ੍ਹਾਂ ਦੇ ਚਾਚਾ ਅਜੀਤ ਸਿੰਘ ਮਾਂਡਲੇ ਜੇਲ੍ਹ ਤੋਂ ਰਿਹਾਅ ਹੋਏ ਅਤੇ ਪਿਤਾ ਨੇਪਾਲ ਤੋਂ ਘਰ ਵਾਪਸ ਪਰਤੇ ਸਨ। ਦਾਦੀ ਨੇ ਬਾਲਕ ਨੂੰ ਭਾਗਾਂ ਵਾਲਾ ਕਿਹਾ। ਇਸ ਸ਼ਬਦ ਤੋਂ ਬਾਅਦ ਹੀ ਇਨ੍ਹਾਂ ਦਾ ਨਾਂਅ ਭਗਤ ਸਿੰਘ ਬਣ ਗਿਆ। ਦੇਸ਼ ਭਗਤੀ ਉਹਨਾਂ ਨੇ ਆਪਣੇ ਚਾਚਾ ਅਤੇ ਪਿਤਾ ਪਾਸੋਂ ਪ੍ਰਾਪਤ ਕੀਤੀ ਸੀ। ਬਚਪਨ ਵਿਚ ਹੀ ਬੰਦੂਕ ਅਤੇ ਤਲਵਾਰ ਇਹਨਾਂ ਦੇ ਪਿਆਰੇ ਖਿਡੌਣੇ ਸਨ। ਬਹੁਤ ਛੋਟੀ ਉਮਰ ਵਿਚ ਹੀ ਉਹ ਕ੍ਰਾਂਤੀਕਾਰੀ ਅੰਦੋਲਨ ਵਿਚ ਸ਼ਾਮਲ ਹੋ ਗਏ।

ਲਾਹੌਰ ਵਿਚ ਡੀ. ਏ. ਵੀ. ਸਕੂਲ ਵਿਚ ਮੈਟਿ੍ਰਕ ਕਰਨ ਤੋਂ ਬਾਅਦ ਭਗਤ ਸਿੰਘ ਡੀ. ਏ. ਵੀ. ਕਾਲਜ ਵਿਚ ਦਾਖਲ ਹੋ ਗਏ। ਉਥੇ ਇਨ੍ਹਾਂ ਦਾ ਸਬੰਧ ਸੁਖਦੇਵ ਅਤੇ ਭਗਵਤੀ ਚਰਨ ਆਦਿ ਕ੍ਰਾਂਤੀਕਾਰੀ ਦੇਸ਼ ਭਗਤਾਂ ਨਾਲ ਹੋ ਗਿਆ। ਇਹ ਸਾਰੇ ਰਾਜਨੀਤੀ ਅਤੇ ਅਰਥਸ਼ਾਸਤਰ ਵਿਚ ਬੜੀ ਰੂਚੀ ਲਿਆ ਕਰਦੇ ਸਨ। ਜਦੋਂ ਸ. ਭਗਤ ਸਿੰਘ ਘਰ ਤੋਂ ਕਾਨ੍ਹਪੁਰ ਗਏ ਤਾਂ ਉੱਥੇ ਇਨ੍ਹਾਂ ਦਾ ਮੇਲ ਬਟੁਕੇਸ਼ਵਰ ਦੱਤ ਨਾਲ ਹੋ ਗਿਆ। ਇਹ ਮੇਲ ਉਹਨਾਂ ਨੂੰ ਕ੍ਰਾਂਤੀਕਾਰੀ ਜੀਵਨ ਅਪਣਾਉਣ ਲਈ ਹੋਰ ਵੀ ਪ੍ਰੇਰਨਾ ਦਾ ਸ੍ਰੋਤ ਬਣਿਆ। ਇਹਨੀਂ ਦਿਨੀ ਭਗਤ ਸਿੰਘ ਨੇ ਨੌਜਵਾਨ ਭਾਰਤ ਸਭਾ ਦਾ ਗਠਨ ਕੀਤਾ। ਭਗਤ ਸਿੰਘ ਇਸ ਸਮੇਂ ਤੱਕ ਪੁਲਿਸ ਦੀਆਂ ਨਜ਼ਰਾਂ ਵਿਚ ਚੜ੍ਹ ਗਏ ਸਨ।

ਪੁਲਿਸ ਉਹਨਾਂ ਨੂੰ ਕਿਸੇ ਨਾ ਕਿਸੇ ਮੁਕੱਦਮੇ ਵਿਚ ਫਸਾਉਣ ਦੀ ਤਿਆਰੀ ਕਰ ਰਹੀ ਸੀ। ਸਤੰਬਰ 1934 ਵਿਚ ਦੇਸ਼ ਭਰ ਵਿਚ ਕ੍ਰਾਂਤੀਕਾਰੀਆਂ ਨੂੰ ਇਕੱਠਾ ਕੀਤਾ ਗਿਆ ਅਤੇ ਉਹਨਾਂ ਦੀ ਸੰਸਥਾ ਦਾ ਨਾਂਅ ਬਦਲ ਦਿੱਤਾ ਗਿਆ। ਹੁਣ ਇਸ ਸੰਸਥਾ ਦਾ ਨਾਂਅ ‘ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਆਰਮੀ ਰੱਖ ਦਿੱਤਾ ਗਿਆ। ਇਸ ਦਲ ਦਾ ਦਫਤਰ ਆਗਰੇ ਲਿਆਂਦਾ ਗਿਆ। ਦਲ ਨੇ ਦੇਸ਼ ਦੀ ਅਜ਼ਾਦੀ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ। ਸ. ਭਗਤ ਸਿੰਘ ਆਗਰੇ ਹੀ ਸਨ ਕਿ ਸਾਈਮਨ ਕਮਿਸ਼ਨ ਭਾਰਤ ਆਇਆ । ਜਗ੍ਹਾ-ਜਗ੍ਹਾ ਉਸ ਦਾ ਵਿਰੋਧ ਹੋਇਆ। ਲਾਹੌਰ ਵਿਚ ਲਾਲਾ ਲਾਜਪੱਤ ਰਾਏ ਦੀ ਅਗਵਾਈ ਹੋਠ ਇੱਕ ਬਹੁਤ ਭਾਰੀ ਜਲਸਾ ਹੋਣ ਵਾਲਾ ਸੀ।

ਭਗਤ ਸਿੰਘ ਆਗਰੇ ਤੋਂ ਲਾਹੌਰ ਆ ਗਏ। ਸਾਈਮਨ ਕਮਿਸ਼ਨ ਦਾ ਵਿਰੋਧ ਕਰਦੇ ਹੋਏ ਲਾਲਾ ਲਾਜਪੱਤ ਰਾਏ ਉੱਤੇ ਲਾਠੀਆਂ ਦੀ ਬੌਛਾਰ ਕੀਤੀ ਗਈ ਲਾਲਾ ਜੀ ਨੂੰ ਬਹੁਤ ਸੱਟਾਂ ਲੱਗੀਆਂ। ਇਨ੍ਹਾਂ ਸੱਟਾਂ ਨੂੰ ਉਹ ਸਹਿ ਨਾ ਸਕੇ ਅਤੇ ਸ਼ਹੀਦ ਹੋ ਗਏ । ਲਾਲਾ ਜੀ ਦੀ ਮੌਤ ਨਾਲ ਦੇਸ਼ ਦੇ ਨੌਜਵਾਨਾਂ ਦਾ ਖੂਨ ਖੌਲ ਉੱਠਿਆ। ਉਹਨਾਂ ਲਾਲਾ ਜੀ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ। 17 ਦਸੰਬਰ 1928 ਨੂੰ ਸ਼ਾਮ ਦੇ ਚਾਰ ਵਜੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਚੰਦਰ ਸ਼ੇਖਰ ਅਜ਼ਾਦ ਨੇ ਸਾਂਡਰਸ ਨੂੰ ਮੌਤ ਦੇ ਘਾਟ ਉਤਾਰ ਕੇ ਲਾਲਾ ਜੀ ਦੀ ਮੌਤ ਦਾ ਬਦਲਾ ਲੈ ਲਿਆ। ਪੁਲਿਸ ਨੂੰ ਝੁਕਾਨੀ ਦੇ ਕੇ ਚਾਰੇ ਜਣੇ ਸਖ਼ਤ ਪਹਿਰਿਆਂ ਵਿਚੋਂ ਵੀ ਲਾਹੌਰ ਤੋਂ ਬਾਹਰ ਆ ਗਏ।

ਇਹਨੀਂ ਦਿਨੀਂ ਅਸੈਂਬਲੀ ਵਿਚ ‘ਪਬਲਿਕ ਸੇਫਟੀ ਬਿੱਲ’ ਪੇਸ਼ ਹੋਣ ਵਾਲਾ ਸੀ। ਇਹਨਾਂ ਕ੍ਰਾਂਤੀਕਾਰੀਆਂ ਨੇ ਨਾਗਰਿਕ ਅਧਿਕਾਰਾਂ ਨੂੰ ਪੈਣ ਵਾਲੀ ਸੱਟ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ। ਅਸੈਂਬਲੀ ਹਾਲ ਵਿਚ ਧਮਾਕਾ ਕਰਨ ਦਾ ਨਿਸ਼ਚਾ ਹੋਇਆ ਅਤੇ ਇਸ ਕੰਮ ਲਈ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਨੂੰ ਚੁਣਿਆ ਗਿਆ। ਬਟੁਕੇਸ਼ਵਰ ਦੱਤ ਨੇ ਵਲੈਤੀ ਭੇਸ਼ ਵਿਚ ਅਸੈਂਬਲੀ ਭਵਨ ਵਿਚ ਪ੍ਰਵੇਸ਼ ਕੀਤਾ। ਗੈਲਰੀਆਂ ਵਿਚ ਉਸ ਸਮੇਂ ਬੰਬ ਸੁੱਟਿਆ ਗਿਆ ਜਦੋਂ ਸੇਫਟੀ ਬਿੱਲ ਪੇਸ਼ ਹੋਣ ਵਾਲਾ ਸੀ।

ਧਮਾਕਾ ਹੁੰਦਿਆਂ ਹੀ ਅਸੈਂਬਲੀ ਹਾਲ ਵਿਚ ਭਾਜੜ ਪੈ ਗਈ। ਜਦੋਂ ਕੁੱਝ ਟਿਕਾਅ ਹੋਇਆ ਤਾਂ ਲੋਕਾਂ ਨੇ ਦੇਖਿਆ ਕਿ ਦੋ ਜਵਾਨ ਨਾਅਰੇ ਲਾਉਂਦੇ ਹੋਏ ਲਾਲ ਰੰਗ ਦੇ ਪਰਚੇ ਵੰਡ ਰਹੇ ਹਨ। ਪੁਲਿਸ ਨੇ ਉਹਨਾਂ ਨੂੰ ਗਿ੍ਰਫਤਾਰ ਕਰ ਲਿਆ। ਸਾਂਡਰਸ ਦੀ ਹਤਿਆ ਦੇ ਸਬੰਧ ਵਿਚ ਭਗਤ ਸਿੰਘ ਅਤੇ ਉਸਦੇ ਸਾਥੀਆਂ ’ਤੇ ਮੁਕੱਦਮਾ ਚਲਾਇਆ ਗਿਆ। ਅਦਾਲਤ ਨੇ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੀ ਸਜ਼ਾ ਦਿੱਤੀ।

23 ਮਾਰਚ 1931 ਦੀ ਸ਼ਾਮ ਇਹਨਾਂ ਤਿੰਨਾਂ ਦੇਸ਼ ਭਗਤਾਂ ਨੂੰ ਫਾਂਸੀ ਦਿੱਤੀ ਗਈ। ਫਾਂਸੀ ਤੋਂ ਪਹਿਲਾਂ ਇਹਨਾਂ ਤਿੰਨਾਂ ਦਾ ਵਜ਼ਨ ਕੀਤਾ ਗਿਆ ਜੋ ਪਹਿਲਾਂ ਨਾਲੋਂ ਜ਼ਿਆਦਾ ਸੀ। ਫਾਂਸੀ ਤੋਂ ਪਹਿਲਾਂ ਤਿੰਨੇ ਯੋਧੇ ਇਕ ਦੂਜੇ ਦੇ ਗਲੇ ਮਿਲੇ ਅਤੇ ਦੇਸ਼ ਭਗਤੀ ਦੇ ਨਾਅਰੇ ਲਾਉਂਦੇ ਹੋਏ ਸ਼ਹੀਦ ਹੋ ਗਏ ਸ਼ਹੀਦ ਭਗਤ ਸਿੰਘ ਚਾਹੁੰਦੇ ਤਾਂ ਉਹ ਉੱਥੋਂ ਬਚ ਕੇ ਨਿੱਕਲ ਸਕਦੇ ਸਨ, ਸਜ਼ਾ ਮਾਫ਼ੀ ਦੀ ਅਪੀਲ ਵੀ ਉਹਨਾਂ ਨੂੰ ਮਨਜ਼ੂਰ ਨਹੀਂ ਸੀ, ਇਹ ਉਹ ਸੂਰਮਾ ਸੀ ਜਿਸ ਨੇ ਕੁਰਬਾਨੀ ਕਿਸੇ ਆਪਣੇ ਮੁਨਾਫ਼ੇ ਜਾਂ ਬਦਲੇ ਕਰਕੇ ਨਹੀਂ ਦਿੱਤੀ

ਬਲਕਿ ਸਾਰੇ ਦੇਸ਼ ਵਾਸੀਆਂ ਦੀ ਗੁਲਾਮੀ ਨੂੰ ਕੱਟਣ ਲਈ ਅਜ਼ਾਦੀ ਦੀ ਲੜਾਈ ਵਿੱਚ ਕੁੱਦਿਆ, ਸ. ਭਗਤ ਸਿੰਘ ਨੂੰ ਪਤਾ ਸੀ ਕਿ ਉਹਨਾਂ ਦੀ ਕੁਰਬਾਨੀ ਹੀ ਅੰਗਰੇਜ਼ੀ ਹਕੂਮਤ ਦੀਆਂ ਜੜ੍ਹਾਂ ਪੁੱਟੇਗੀ ਉਹਨਾਂ ਨੇ ਕਦੇ ਨਹੀਂ ਚਾਹਿਆ ਸੀ ਕਿ ਉਹਨਾਂ ਨੂੰ ਪੂਜਿਆ ਜਾਵੇ ਜਾਂ ਨੌਜਵਾਨ ਹਥਿਆਰ ਚੁੱਕਣ, ਉਹ ਤਾਂ ਆਪਣੇ ਆਖਰੀ ਸਮੇਂ ਤੱਕ ਜੇਲ੍ਹ ਵਿੱਚ ਵੀ ਕਿਤਾਬਾਂ ਪੜ੍ਹਦੇ ਰਹੇ, ਉਹਨਾਂ ਵੱਲੋਂ ਮੋੜਿਆ ਉਸ ਕਿਤਾਬ ਦਾ ਪੰਨਾ ਅੱਜ ਵੀ ਅਵਾਜ਼ਾਂ ਮਾਰ ਰਿਹਾ ਹੈ ਕਿ ਨੌਜਵਾਨੋਂ ਚੱਲੋ ਕਿਤਾਬਾਂ ਚੁੱਕੋ ਅਤੇ ਵਿਚਾਰ ਕਰੋ, ਚਿੰਤਨ ਕਰੋ ਤੇ ਅੱਗੇ ਵਧੋ, ਪਰ ਅੱਜ ਦਾ ਨੌਜਵਾਨ ਸ. ਭਗਤ ਸਿੰਘ ਦੀ ਫੋਟੋ ਤਾਂ ਲਾਉਂਦਾ, ਉਸ ਜਿਹੀ ਪੱਗ ਤਾਂ ਬੰਨ੍ਹਦਾ ਹੈ ਪਰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਦੂਰ ਹੈ,

ਅੱਜ ਦਾ ਨੌਜਵਾਨ ਕਿਤਾਬਾਂ ਤੋਂ ਦੂਰ ਹੋ ਚੁੱਕਿਆ ਹੈ, ਨਸ਼ਿਆਂ ਵੱਲ ਹੋ ਤੁਰਿਆ ਹੈ, ਕੀ ਇਹੀ ਸੁਪਨਾ ਸੀ ਭਗਤ ਸਿੰਘ ਦਾ ਅੰਗਰੇਜ਼ ਤਾਂ ਚਲੇ ਗਏ, ਭਗਤ ਸਿੰਘ ਜਿਹਨਾਂ ਨੂੰ ਭੇਜਣਾ ਚਾਹੁੰਦੇ ਸਨ ਪਰ ਸਾਡੇ ਆਪਣਿਆਂ ਨੇ ਕੌਮ ਅਤੇ ਦੇਸ਼ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ, ਕੀ ਇਹੋ-ਜਿਹੀ ਅਜ਼ਾਦੀ ਚਾਹੀ ਸੀ ਸ਼ਹੀਦਾਂ ਨੇ? ਅੱਜ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਹੋ ਰਹੀ ਹੈ, ਇਨਸਾਨੀਅਤ ਗਰਕ ਗਈ ਹੈ, ਸੁਆਰਥਪਣ ਦੀ ਹੱਦ ਹੋਈ ਪਈ ਹੈ ਅਤੇ ਅਸੀਂ ਮੂਕ ਦਰਸ਼ਕ ਬਣ ਦੇਖ ਰਹੇ ਹਾਂ ਕਿਉਂਕਿ ਇਹ ਲੁੱਟ, ਇਹ ਜ਼ੁਲਮ, ਇਹ ਧੱਕੇ ਦਾ ਸੇਕ ਜਦੋਂ ਸਾਡੇ ਤੱਕ ਆਵੇਗਾ ਤਦ ਅਸੀਂ ਬੋਲਾਂਗੇ, ਕੀ ਇਹੋ-ਜਿਹੇ ਮਨੁੱਖ ਚਾਹੀਦੇ ਸੀ ਭਗਤ ਸਿੰਘ ਨੂੰ? ਨਹੀਂ, ਕਦੇ ਨਹੀਂ, ਆਪਣੇ ਲਈ ਤਾਂ ਹਰ ਇੱਕ ਨੂੰ ਦਰਦ ਹੁੰਦਾ ਹੈ

ਪਰ ਦੂਸਰਿਆਂ ਦੇ ਦੁੱਖ ਤੇ ਦਰਦ ਮਹਿਸੂਸ ਕਰਨ ਵਾਲੇ ਦੇਸ਼ ਵਾਸੀਆਂ ਨੂੰ ਪਸੰਦ ਕਰਦਾ ਸੀ ਸ. ਭਗਤ ਸਿੰਘ ਸਾਨੂੰ ਵਿਚਾਰ ਕਰਨਾ ਪਵੇਗਾ ਕਿ ਅਸੀਂ ਕਿੱਥੇ ਖੜ੍ਹੇ ਹਾਂ, ਸਾਨੂੰ ਆਪਣੇ ਅੰਦਰ ਝਾਤ ਮਾਰਨੀ ਪਵੇਗੀ, ਕਦਮ ਪੁੱਟਣਾ ਪਵੇਗਾ, ਢਾਲ ਬਣਨਾ ਪਵੇਗਾ, ਮਜ਼ਲੂਮਾਂ ਦੀ, ਅੱਗੇ ਡਟਣਾ ਪਵੇਗਾ ਜ਼ੁਲਮ ਦੇ, ਸੱਚ ਦੇ ਰਸਤੇ ’ਤੇ ਚੱਲਣਾ ਪਵੇਗਾ, ਸਾਨੂੰ ਪੜ੍ਹਨਾ ਪਵੇਗਾ ਸ. ਭਗਤ ਸਿੰਘ ਵੱਲੋਂ ਛੱਡੀ ਉਸ ਕਿਤਾਬ ਦੇ ਪੰਨੇ ਨੂੰ, ਸਾਨੂੰ ਤੁਰਨਾ ਪਵੇਗਾ ਸ. ਭਗਤ ਸਿੰਘ ਦੇ ਵੱਲੋਂ ਛੱਡੇ ਰਸਤੇ ’ਤੇ ਜੋ ਸਾਡੇ ਲਈ ਛੱਡਿਆ ਗਿਆ ਹੈ, ਰਸਤਾ ਜੋ ਸੁੰਨਾ ਪਿਆ ਹੈ, ਰਸਤਾ ਜੋ ਸ. ਭਗਤ ਸਿੰਘ ਦੇ ਵਾਰਿਸਾਂ ਨੂੰ ਉਡੀਕ ਰਿਹਾ ਹੈ, ਚੱਲੋ ਇਹ ਮੋਮਬੱਤੀਆਂ, ਇਹ ਹਾਰ, ਇਹ ਨਾਅਰੇ, ਇਹ ਫੋਟੋਆਂ, ਇਹ ਰੰਗ ਤਾਂ ਹੀ ਫੱਬਣਗੇ ਜੇ ਅਸੀਂ ਆਪਣੀ ਵਿਚਾਰਧਾਰਾ ਬਦਲਾਂਗੇ ਜੇ ਇਨਸਾਨੀਅਤ ’ਤੇ ਪਹਿਰਾ ਦੇਵਾਂਗੇ, ਜੇ ਨਿੱਜ ਤੋਂ ਉੱਪਰ ਉੱਠਾਂਗੇ

ਪੰਜਗਰਾਈਆਂ (ਸੰਗਰੂਰ)

ਮੋ. 94644-42300

ਰਾਜੇਸ਼ ਰਿਖੀ ਪੰਜਗਰਾਈਆਂ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਸਿਮਰਨਜੀਤ ਮਾਨ ਨੂੰ ਨਹੀਂ ਛੱਡਾਂਗੀ : ਭਾਜਪਾ ਆਗੂ ਟੀਨਾ ਕਪੂਰ
ਟੀਨਾ ਕਪੂਰ ਨੇ ਸਾਂਸਦ ਸਿਮਰਨਜੀਤ ਮਾਨ ਖਿਲਾਫ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਦੀ ਸ਼ਿਕਾਇਤ ਕਰਵਾਈ ਸੀ ਦਰਜ

(ਸੱਚ ਕਹੂੰ ਨਿਊਜ਼) ਸੰਗਰੂਰ। ਸੰਗਰੂਰ ਤੋਂ ਸਾਂਸਦ ਸਿਮਰਨਜੀਤ ਸਿੰਘ ਮਾਨ ਭਗਤ ਸਿੰਘ ਨੂੰ ਅੱਤਵਾਦੀ ਕਹਿਣ ’ਤੇ ਲਗਾਤਾਰ ਵਿਰੋਧੀਆਂ ਪਾਰਟੀਆਂ ਦੇ ਨਿਸ਼ਾਨੇ ’ਤੇ ਹਨ। ਉਨ੍ਹਾਂ ਦੇ ਇਸ ਬਿਆਨ ਦਾ ਪੂਰੇ ਦੇਸ਼ ’ਚ ਵਿਰੋਧ ਕੀਤਾ ਜਾ ਰਿਹਾ ਹੈ। ਸਿਮਰਨਜੀਤ ਮਾਨ ਖਿਲਾਫ ਭਾਜਪਾ ਆਗੂ ਟੀਨਾ ਕਪੂਰ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਸਿਮਰਨਜੀਤ ਮਾਨ ਦੀ ਸਿਕਾਇਤ ਥਾਣੇ ’ਚ ਦਰਜ ਕਰਵਾਈ ਹੈ। ਜਿਸ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਭੜਕ ਗਏ।

ਉਨਾਂ ਨੇ ਪਲਟਵਾਰ ਕਰਦਿਆਂ ਦਿੱਲੀ ਦੇ ਪਾਰਲੀਮੈਂਟ ਸਟਰੀਟ ਥਾਣੇ ਪਹੁੰਚ ਗਏ। ਮਾਨ ਨੇ ਕਿਹਾ ਕਿ ਕਪੂਰ ਖਿਲਾਫ ਮਾਮਲਾ ਦਰਜ ਹੋਣਾ ਚਾਹੀਦਾ ਹੈ। ਟੀਨਾ ਕਪੂਰ ਨੇ ਕੁਝ ਦਿਨ ਪਹਿਲਾਂ ਸਿਮਰਨਜੀਤ ਮਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਸਿਮਰਨਜੀਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਸੀ।

ਟੀਨਾ ਕਪੂਰ ਨੇ ਕਿਹਾ ਕਿ ਮਾਨ ਸਾਹਿਬ ਕਹਿ ਰਹੇ ਹਨ ਕਿ ਮੈਂ ਦੇਸ਼ ਨੂੰ ਧੋਖਾ ਦੇ ਰਹੀ ਹਾਂ। ਮੈਂ ਤੁਹਾਡੇ ਖਿਲਾਫ ਝੂਠਾ ਪ੍ਰਚਾਰ ਕਰ ਰਿਹਾ ਹਾਂ। ਮੈਂ ਤੈਨੂੰ ਨਹੀਂ ਛੱਡਾਂਗਾ ਤੁਸੀਂ ਭਗਤ ਸਿੰਘ ਨੂੰ ਅੱਤਵਾਦੀ ਕਹਿ ਕੇ ਮੇਰੇ ਸਮੇਤ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿੱਥੇ ਚਾਹੋ, ਸ਼ਿਕਾਇਤ ਕਰੋ। ਮੈਂ ਭਗਤ ਸਿੰਘ ਲਈ ਜੇਲ੍ਹ ਜਾਣ ਲਈ ਤਿਆਰ ਹਾਂ। ਮੈਂ ਤੁਹਾਨੂੰ ਉਜਾਗਰ ਕਰਦਾ ਰਹਾਂਗਾ।

ਸਿਮਰਨਜੀਤ ਮਾਨ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਟੀਨਾ ਕਪੂਰ ਸ਼ਰਮਾ ਨੇ ਇਸ ਨੂੰ ਤੋੜ ਮਰੋੜ ਕੇ ਥਾਣੇ ‘ਚ ਸ਼ਿਕਾਇਤ ਦਿੱਤੀ ਹੈ। ਉਸ ਨੇ ਟੀਨਾ ਖ਼ਿਲਾਫ਼ ਆਈਪੀਸੀ ਦੀ ਧਾਰਾ 182 ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ