Guru Nanak Dev University - Sach Kahoon Punjabi

Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ‘ਮਾਨਸਿਕ ਸਿਹਤ ਮਾਇਨੇ ਰੱਖਦੀ ਹੈ’ ’ਤੇ ਵਿਸ਼ੇਸ਼ ਸੈਮੀਨਾਰ
Amritsar News: (ਰਾਜਨ ਮਾਨ) ਅੰਮ੍ਰਿਤਸਰ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਮਨੁੱਖ ਦੀ ਮਾਨਸਿਕ ਪੀੜ ਅਤੇ ਤਣਾਅ ਦਾ ਇੱਕ ਵੱਡਾ ਕਾਰਨ ਆਪਣੀਆਂ ਰੂਹਾਨੀ ਜੜ੍ਹਾਂ, ਆਪਣੀ ਅਸਲੀ ਪਛਾਣ ਅਤੇ ਸਿਰਜਣਹਾਰ ਨਾਲੋਂ ਟੁੱਟਣਾ ਹੈ। ਜਦੋਂ ਮਨੁੱਖ ਆਪਣੇ-ਆਪ ਨੂੰ ਪਛਾਣਦਾ, ਆਤਮ-ਗਿਆਨ ਪ੍ਰਾਪਤ ਕਰਦਾ ਅਤੇ ਸਿਰਜਣਹਾਰ ਨਾਲ ਜੁੜਦਾ ਹੈ ਤਾਂ ਉਸ ਦੇ ਜੀਵਨ ਵਿੱਚ ਤਣਾਅ ਅਤੇ ਚਿੰਤਾਵਾਂ ਘਟਣ ਲੱਗਦੀਆਂ ਹਨ।

ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਇਹ ਵਿਚਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵੱਲੋਂ ਆਰ.ਯੂ.ਐੱਸ.ਏ. 2.0 (ਆਊਟਰੀਚ ਗਤੀਵਿਧੀਆਂ) ਅਧੀਨ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ “ਮਾਨਸਿਕ ਸਿਹਤ ਮਾਇਨੇ ਰੱਖਦੀ ਹੈ” ਵਿਸ਼ੇ ’ਤੇ ਕਰਵਾਏ ਵਿਸ਼ੇਸ਼ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕਰ ਰਹੇ ਸਨ। ਸੈਮੀਨਾਰ ਵਿੱਚ ਗੁਰਬਾਣੀ ਦੇ ਦਾਰਸ਼ਨਿਕ ਵਿਚਾਰਾਂ, ਆਧੁਨਿਕ ਮਨੋਵਿਗਿਆਨ ਅਤੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਰਾਹੀਂ ਮਾਨਸਿਕ ਸਿਹਤ ਨਾਲ ਜੁੜੇ ਵੱਖ-ਵੱਖ ਪੱਖਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ, ਮਾਨਸਿਕ ਲਚਕਤਾ ਨੂੰ ਮਜ਼ਬੂਤ ਕਰਨ ਅਤੇ ਸਿਹਤਮੰਦ ਜੀਵਨ ਪ੍ਰਤੀ ਸਕਾਰਾਤਮਕ ਸੋਚ ਪੈਦਾ ਕਰਨਾ ਸੀ। ਪ੍ਰੋਗਰਾਮ “ਇੱਕ ਸਿਹਤਮੰਦ ਮਨ, ਇੱਕ ਸਿਹਤਮੰਦ ਕੱਲ੍ਹ” ਦੇ ਸੰਕਲਪ ਨੂੰ ਸਮਰਪਿਤ ਸੀ।

ਸੈਮੀਨਾਰ ਦੌਰਾਨ ਭਾਟੀਆ ਨਿਊਰੋ ਸਾਈਕਿਆਟ੍ਰਿਕ ਹਸਪਤਾਲ, ਅੰਮ੍ਰਿਤਸਰ ਦੇ ਪ੍ਰਸਿੱਧ ਮਨੋ-ਰੋਗ ਵਿਸ਼ੇਸ਼ਜ ਡਾ. ਜੇ.ਪੀ.ਐੱਸ. ਭਾਟੀਆ ਨੇ ਵਿਦਿਆਰਥੀਆਂ ਨਾਲ ਵਿਲੱਖਣ ਸਵਾਲ-ਜਵਾਬ ਸੈਸ਼ਨ ਕੀਤਾ। ਉਨ੍ਹਾਂ ਨੇ ‘ਆਪਣੇ ਆਪ’, ‘ਹੋਂਦ’ ਅਤੇ ‘ਜੀਵਨ ਦੇ ਉਦੇਸ਼’ ਨਾਲ ਸਬੰਧਤ ਵਿਚਾਰਸ਼ੀਲ ਸਵਾਲ ਵਿਦਿਆਰਥੀਆਂ ਸਾਹਮਣੇ ਰੱਖੇ। ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਅਤੇ ਨਿੱਜੀ ਅਨੁਭਵਾਂ ਦੇ ਆਧਾਰ ’ਤੇ ਸਵਾਲਾਂ ਦੇ ਜਵਾਬ ਦਿੱਤੇ। ਡਾ. ਭਾਟੀਆ ਨੇ ਵਿਦਿਆਰਥੀਆਂ ਦੇ ਜਵਾਬਾਂ ਨੂੰ ਮਨੋਵਿਗਿਆਨਕ ਨਜ਼ਰੀਏ ਤੋਂ ਸਮਝਾਉਂਦਿਆਂ ਕਿਹਾ ਕਿ ਆਪਣੇ-ਆਪ ਦੀ ਪਛਾਣ, ਆਪਣੀਆਂ ਭਾਵਨਾਵਾਂ ਦੀ ਸਮਝ ਅਤੇ ਜੀਵਨ ਦੇ ਉਦੇਸ਼ ਦੀ ਪਛਾਣ ਮਾਨਸਿਕ ਤੰਦਰੁਸਤੀ ਲਈ ਅਹਿਮ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਦੁਬਿਧਾਵਾਂ ਅਤੇ ਚਿੰਤਾਵਾਂ ਵੀ ਸਾਂਝੀਆਂ ਕੀਤੀਆਂ।

ਇਹ ਵੀ ਪੜ੍ਹੋ: Khedan Watan Punjab Diyan: ਅਜਨਾਲਾ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਆਗਾਜ਼, ਧਾਲੀਵਾਲ ਨੇ ਕਰਵਾਈ ਸ਼ੁਰੂਆਤ

ਡੀ.ਆਰ.ਡੀ.ਓ., ਜਲੰਧਰ ਦੀ ਵਿਗਿਆਨੀ ‘ਡੀ’ ਡਾ. ਨਿਸ਼ਠਾ ਮਹਿਰਾ ਨੇ ਮਾਨਸਿਕ ਲਚਕਤਾ ਅਤੇ ਤਣਾਅ ਪੈਦਾ ਕਰਨ ਵਾਲੇ ਕਾਰਨਾਂ ਦੀ ਪਛਾਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਅਕਤੀ ਦੀ ਜ਼ਿੰਦਗੀ ਵਿੱਚ ਕੁਝ ਘਟਨਾਵਾਂ, ਸ਼ਬਦ, ਹਾਲਾਤ ਜਾਂ ਵਾਤਾਵਰਣ ਅਜਿਹੇ ਹੋ ਸਕਦੇ ਹਨ ਜੋ ਤਣਾਅ, ਚਿੰਤਾ ਜਾਂ ਗੁੱਸੇ ਦਾ ਕਾਰਨ ਬਣਦੇ ਹਨ। ਉਨ੍ਹਾਂ ਬੋਧਾਤਮਕ ਅਤੇ ਭਾਵਨਾਤਮਕ ਲਚਕਤਾ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਦਿਆਂ ਵਿਦਿਆਰਥੀਆਂ ਨੂੰ ਇਨ੍ਹਾਂ ਕਾਰਨਾਂ ਦੀ ਪਛਾਣ ਕਰਨ, ਉਨ੍ਹਾਂ ਨੂੰ ਸਵੀਕਾਰਨ ਅਤੇ ਸਹੀ ਢੰਗ ਨਾਲ ਨਜਿੱਠਣ ਦੇ ਤਰੀਕੇ ਦੱਸੇ। ਉਨ੍ਹਾਂ ਵਿਦਿਆਰਥੀਆਂ ਨੂੰ ਮਾਨਸਿਕ ਸੰਤੁਲਨ ਬਣਾਈ ਰੱਖਣ ਲਈ ਕੁਝ ਵਿਹਾਰਕ ਅਭਿਆਸ ਅਤੇ ਸਚੇਤਤਾ ਆਧਾਰਿਤ ਤਕਨੀਕਾਂ ਵੀ ਕਰਵਾਈਆਂ।

ਸੈਮੀਨਾਰ ਦੇ ਅੰਤ ਵਿੱਚ ਮਨੋਵਿਗਿਆਨ ਵਿਭਾਗ ਦੀ ਮੁਖੀ ਡਾ. ਰੂਪਨ ਢਿੱਲੋਂ ਨੇ ਬੁਲਾਰਿਆਂ, ਮਹਿਮਾਨਾਂ, ਵਿਦਿਆਰਥੀਆਂ ਅਤੇ ਸਟਾਫ ਦਾ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੰਵਾਦ ਨੌਜਵਾਨਾਂ ਨੂੰ ਆਪਣੀਆਂ ਭਾਵਨਾਵਾਂ, ਸੋਚ ਅਤੇ ਜੀਵਨ ਦੇ ਉਦੇਸ਼ ਨੂੰ ਸਮਝਣ ਲਈ ਉਤਸ਼ਾਹਿਤ ਕਰਦੇ ਹਨ।

Guru Nanak Dev University: ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ‘ਚੇਂਜ ਮੇਕਰ ਆਫ਼ ਦਿ ਈਅਰ 2025’ ਐਵਾਰਡ ਨਾਲ ਸਨਮਾਨਿਤ
Guru Nanak Dev University: (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਤੇ ਭਾਰਤ ਦੇ ਉੱਚ ਸਿੱਖਿਆ ਖੇਤਰ ਲਈ ਮਾਣ ਵਾਲੇ ਪਲ ’ਚ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੂੰ ਅੱਜ ਯੂਨੀਵਰਸਿਟੀ ਕੈਂਪਸ ਸਥਿਤ ਵਾਈਸ ਚਾਂਸਲਰ ਦਫ਼ਤਰ ਵਿੱਚ ਇੱਕ ਵਿਸ਼ੇਸ਼ ਸਮਾਗਮ ਦੌਰਾਨ ‘ਚੇਂਜ ਮੇਕਰ ਆਫ਼ ਦਿ ਈਅਰ 2025’ ਵੱਕਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਇਹ ਵੱਕਾਰੀ ਸਨਮਾਨ ਇੰਡੀਆ ਐਜੂਕੇਸ਼ਨ ਫੋਰਮ ਤੇ ਇੰਡੀਆ ਐਂਪਲਾਇਰ ਫੋਰਮ ਵੱਲੋਂ ਟੀਮਲੀਜ਼ ਐਡਟੈੱਕ ਤੇ ਇਸ ਦੇ ਹਾਇਰ-ਐਜੂਕੇਸ਼ਨ ਪਲੇਟਫਾਰਮ ਡਿਜੀਵਰਸਿਟੀ ਦੇ ਸਹਿਯੋਗ ਨਾਲ ਦਿੱਤਾ ਗਿਆ ਹੈ। ਇਹ ਐਵਾਰਡ ਮੁੰਬਈ ਵਿੱਚ ਹਾਲ ਹੀ ਵਿੱਚ ਹੋਈ ਮੇਕਿੰਗ ਇੰਡੀਆ ਐਂਪਲਾਇਬਲ ਕਾਨਫਰੰਸ ਐਂਡ ਅਵਾਰਡਜ਼ (MIECA 2025) ਦੀ ਤੀਜੀ ਐਡੀਸ਼ਨ ਵਿੱਚ ਐਲਾਨਿਆ ਗਿਆ ਸੀ। ਆਯੋਜਕਾਂ ਨੇ ਪ੍ਰੋ. ਕਰਮਜੀਤ ਸਿੰਘ ਵੱਲੋਂ ਯੂਨੀਵਰਸਿਟੀ ਨੂੰ ਰੋਜ਼ਗਾਰ-ਅਧਾਰਿਤ ਸਿੱਖਿਆ ਦਾ ਰਾਸ਼ਟਰੀ ਬੈਂਚਮਾਰਕ ਬਣਾਉਣ ਦੇ ਅਸਾਧਾਰਣ ਯੋਗਦਾਨ ਨੂੰ ਸਲਾਮ ਕਰਦਿਆਂ ਖ਼ੁਦ ਐਵਾਰਡ ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਤੱਕ ਪਹੁੰਚੇ। ਐਵਾਰਡ ਨੂੰ ਮੁੰਬਈ ਸਥਿਤ ਟੀਮਲੀਜ਼ ਐਡਟੈੱਕ ਪ੍ਰਾ. ਲਿ. ਵੱਲੋਂ ਸ੍ਰੀਮਤੀ ਗੀਤਿਕਾ ਕੋਹਲੀ ਅਤੇ ਸ੍ਰੀਮਤੀ ਹੇਮਲਤਾ ਸੰਧੂ ਨੇ ਵਾਈਸ ਚਾਂਸਲਰ ਦਫ਼ਤਰ ਵਿੱਚ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪ੍ਰੋ. ਕਰਮਜੀਤ ਸਿੰਘ ਨੂੰ ਸਤਿਕਾਰ ਸਹਿਤ ਪੇਸ਼ ਕੀਤਾ।

ਇਹ ਵੀ ਪੜ੍ਹੋ: Punjab School Education: ਪੰਜਾਬ ’ਚ ‘ਸਿੱਖਿਆ ਕ੍ਰਾਂਤੀ ਮੁਹਿੰਮ’ ਨੂੰ ਮੂੰਹ ਚਿੜਾਉਂਦਾ ਆਪਣੀ ਹਾਲਤ ’ਤੇ ਹੰਝੂ ਵਹਾ ਰ…

ਇਸ ਮੌਕੇ ਡੀਨ ਅਕਾਦਮਿਕ ਅਫ਼ੇਅਰਜ਼ ਪ੍ਰੋ. ਪਲਵਿੰਦਰ ਸਿੰਘ, ਰਜਿਸਟਰਾਰ ਪ੍ਰੋ. ਕੇ.ਐਸ. ਚਹਿਲ, ਪ੍ਰੋਫ਼ੈਸਰ ਇੰਚਾਰਜ (ਪ੍ਰੀਖਿਆਵਾਂ) ਪ੍ਰੋ. ਸ਼ਾਲਿਨੀ ਬਹਿਲ, ਡਾਇਰੈਕਟਰ ਓਪਨ ਐਂਡ ਡਿਸਟੈਂਸ ਲਰਨਿੰਗ ਡਾ. ਸੁਭੀਤ ਜੈਨ, ਕੋਆਰਡੀਨੇਟਰ ਯੂਨੀਵਰਸਿਟੀ-ਇੰਡਸਟਰੀ ਲਿੰਕੇਜ ਪ੍ਰੋਗਰਾਮ ਡਾ. ਨਵਦੀਪ ਸਿੰਘ ਸੋਢੀ ਅਤੇ ਡਾਇਰੈਕਟਰ ਪਬਲਿਕ ਰਿਲੇਸ਼ਨਜ਼ ਸ੍ਰੀ ਪ੍ਰਵੀਨ ਪੁਰੀ ਤੋਂ ਇਲਾਵਾ ਹੋਰ ਸੀਨੀਅਰ ਫੈਕਲਟੀ ਮੈਂਬਰ ਅਤੇ ਅਧਿਕਾਰੀ ਵੀ ਮੌਜੂਦ ਸਨ।

ਅਵਾਰਡ ਦੀ ਸਿਟੇਸ਼ਨ ਵਿੱਚ ਪ੍ਰੋ. ਕਰਮਜੀਤ ਸਿੰਘ ਨੂੰ “ਇੱਕ ਦੂਰੰਦੇਸ਼ੀ ਅਕਾਦਮਿਕ ਲੀਡਰ” ਕਿਹਾ ਗਿਆ ਹੈ, ਜਿਨ੍ਹਾਂ ਨੇ ਯੂਨੀਵਰਸਿਟੀ ਦੀ ਭੂਮਿਕਾ ਨੂੰ ਨਵੀਂ ਪਰਿਭਾਸ਼ਾ ਦਿੱਤੀ ਹੈ ਤੇ ਭਾਰਤ ਦੇ ਨੌਜਵਾਨਾਂ ਨੂੰ ਕੱਲ੍ਹ ਦੀਆਂ ਨੌਕਰੀਆਂ ਲਈ ਤਿਆਰ ਕੀਤਾ ਹੈ। ਉਨ੍ਹਾਂ ਦੀ ਗਤੀਸ਼ੀਲ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀਆਂ ਸਭ ਤੋਂ ਅੱਗੇ-ਵਿਚਾਰ ਵਾਲੀਆਂ ਸੰਸਥਾਵਾਂ ਵਿੱਚੋਂ ਇੱਕ ਬਣ ਚੁੱਕੀ ਹੈ, ਜਿੱਥੇ ਅਕਾਦਮਿਕਤਾ ਨੂੰ ਉਦਯੋਗ-ਸੰਬੰਧੀ ਹੁਨਰ, ਐਂਟਰਪਰਨਿਓਰਸ਼ਿਪ  ਵਾਲੀਆਂ ਡਿਗਰੀਆਂ, ਅਤਿ-ਆਧੁਨਿਕ ਖੋਜ ਤੇ ਬੇਮਿਸਾਲ ਪਲੇਸਮੈਂਟ ਸਿਸਟਮ ਨਾਲ ਬਾਖ਼ੂਬੀ ਜੋੜਿਆ ਗਿਆ ਹੈ। ਐਵਾਰਡ ਦੀ ਚੋਣ ਕਰਨ ਵਾਲੀ ਵੱਕਾਰੀ ਜੂਰੀ ਵਿੱਚ ਭਾਰਤ ਦੇ ਸਤਿਕਾਰਤ ਨਾਂ – ਪਦਮ ਵਿਭੂਸ਼ਣ ਡਾ. ਆਰ.ਏ. ਮਸ਼ੇਲਕਰ, ਡਾ. ਚੇਨਰਾਜ ਰਾਏਚੰਦ, ਸ੍ਰੀ ਸਿਧਾਰਥ ਪਾਈ, ਸ੍ਰੀਮਤੀ ਰੋਮਾ ਬਲਵਾਨੀ ਤੇ ਪ੍ਰੋ. ਟੀ.ਐਨ. ਸਿੰਘ ਸਨ – ਜੋ ਵਿਗਿਆਨ, ਸਿੱਖਿਆ, ਉਦਯੋਗ ਤੇ ਨਵੀਨਤਾ ਦੇ ਖੇਤਰਾਂ ਵਿੱਚ ਪਾਇਨੀਅਰ ਹਨ।

“ਇਹ ਸਨਮਾਨ ਪੂਰੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਰਿਵਾਰ ਦਾ ਹੈ : ਪ੍ਰੋ. ਕਰਮਜੀਤ ਸਿੰਘ

ਫੈਕਲਟੀ ਮੈਂਬਰਾਂ, ਨਾਨ-ਟੀਚਿੰਗ ਸਟਾਫ਼ ਤੇ ਵਿਦਿਆਰਥੀਆਂ ਦੀ ਖੁਸ਼ੀ ਪ੍ਰਾਪਤ ਕਰਦਿਆਂ ਪ੍ਰੋ. ਕਰਮਜੀਤ ਸਿੰਘ ਨੇ ਕਿਹਾ, “ਇਹ ਸਨਮਾਨ ਪੂਰੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਰਿਵਾਰ ਦਾ ਹੈ ਜਿਨ੍ਹਾਂ ਵਿਚ ਸਾਡੇ ਸਮਰਪਿਤ ਅਧਿਆਪਕਾਂ, ਨਾਨ ਟੀਚਿੰਗ ਕਰਮਚਾਰੀ,  ਹੁਸ਼ਿਆਰ ਵਿਦਿਆਰਥੀਆਂ, ਸਹਿਯੋਗੀ ਸਾਬਕਾ ਵਿਦਿਆਰਥੀਆਂ ਤੇ ਉਦਯੋਗ ਸਾਥੀ ਸ਼ਾਮਿਲ ਹਨ । ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਿਧਾਂਤਾਂ – ਸੱਚੀ ਜੀਵਨ, ਨਿਸ਼ਕਾਮ ਸੇਵਾ ਤੇ ਗਿਆਨ ਵੰਡਣ ’ਤੇ ਸਥਾਪਿਤ ਇਹ ਯੂਨੀਵਰਸਿਟੀ ਅੱਜ ਉਨ੍ਹਾਂ ਸਿਧਾਂਤਾਂ ਨੂੰ ਜੀਵੰਤ ਕਰ ਰਹੀ ਹੈ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਪੰਜਾਬ ਤੇ ਦੇਸ਼ ਦਾ ਕੋਈ ਵੀ ਹੋਣਹਾਰ ਨੌਜਵਾਨ ਸਿਰਫ਼ ਰੋਜ਼ਗਾਰਯੋਗ ਹੁਨਰ ਦੀ ਘਾਟ ਕਾਰਨ ਪਿੱਛੇ ਨਾ ਰਹੇ।”

MIECA 2025 ਦੇ ਆਯੋਜਕਾਂ ਨੇ ਕਿਹਾ ਕਿ ਬਹੁਤ ਘੱਟ ਵਾਈਸ ਚਾਂਸਲਰ ਹੀ ਪੂਰੇ ਈਕੋਸਿਸਟਮ ਨੂੰ ਇੰਨੀ ਖੂਬੀ ਨਾਲ਼ ਸੰਤੁਲਿਤ ਕਰਦੇ ਵਿਖਾਈ ਦਿੰਦੇ ਹਨ – ਅਕਾਦਮਿਕ ਮਿਆਰ ਉੱਚੇ ਕਰਨੇ, ਡੂੰਘੇ ਉਦਯੋਗ ਸਾਂਝੇਦਾਰੀਆਂ ਬਣਾਉਣੀਆਂ, ਦਿਹਾਤੀ ਖੇਤਰਾਂ ਦੀਆਂ ਬੱਚੀਆਂ ਨੂੰ ਸਸ਼ਕਤ ਕਰਨਾ ਤੇ ਅਜਿਹੇ ਗ੍ਰੈਜੂਏਟ ਤਿਆਰ ਕਰਨੇ ਜੋ ਸਿਰਫ਼ ਨੌਕਰੀਆਂ ਨਹੀਂ, ਸਮਾਜਿਕ ਬਦਲਾਅ ਵੀ ਲਿਆਉਂਦੇ ਹਨ। ਜਿਸ ਮਹੀਨੇ ਪੰਜਾਬ ਦੀ ਸਿਰਮੌਰ ਯੂਨੀਵਰਸਿਟੀ ਆਪਣੀ ਸਥਾਪਨਾ ਦੇ 56 ਸਾਲ ਪੂਰੇ ਕਰ ਰਹੀ ਹੈ, ਉਸੇ ਮਹੀਨੇ ਇਸ ਦੇ ਵਾਈਸ ਚਾਂਸਲਰ ਨੂੰ ਮਿਲਿਆ ‘ਚੇਂਜ ਮੇਕਰ ਆਫ਼ ਦਿ ਈਅਰ 2025’ ਅਵਾਰਡ ਇਹ ਸਾਬਤ ਕਰਦਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾ ਸਿਰਫ਼ ਭਾਰਤ ਦੀਆਂ ਉਮੀਦਾਂ ਨਾਲ ਤਾਲ ਮਿਲਾ ਰਹੀ ਹੈ, ਸਗੋਂ ਉਨ੍ਹਾਂ ਉਮੀਦਾਂ ਨੂੰ ਆਕਾਰ ਵੀ ਦੇ ਰਹੀ ਹੈ। Guru Nanak Dev University

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਦੀ ਯਾਦ ’ਚ ਚੇਅਰ ਤੇ ਹੋਰ ਪ੍ਰਾਜੈਕਟਾਂ ਦਾ ਉਦਘਾਟਨ
ਨਵੇਂ ਬਲਾਕ ਸਥਾਪਤ ਕਰਨ ਦਾ ਨੀਂਹ ਪੱਥਰ ਵੀ ਰੱਖਿਆ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਕੋਰੋਨਾ ਯੋਧਿਆਂ ਨਾਲ ਕੀਤੀ ਗੱਲਬਾਤ

(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਦਾ ਦੋ ਰੋਜ਼ਾ ਦੌਰਾ ਸ਼ੁਰੂ ਕੀਤਾ ਜਿੱਥੇ ਉਨ੍ਹਾਂ ਨੇ ਅੱਜ ਪਹਿਲੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਾਨ ਧਾਰਮਿਕ ਸਖਸ਼ੀਅਤ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਜੀ ਦੀ ਯਾਦ ’ਚ ਸਥਾਪਤ ਕੀਤੀ ਚੇਅਰ ਸਮੇਤ ਕਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਮੁੱਖ ਮੰਤਰੀ ਭਲਕੇ ਆਜ਼ਾਦੀ ਦਿਹਾੜੇ ਮੌਕੇ ਇੱਥੇ ਹੋਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਅਗਵਾਈ ਕਰਨਗੇ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ’ਚ ਪਹੁੰਚਣ ਮੌਕੇ ਮੁੱਖ ਮੰਤਰੀ ਨੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਜੀ ਨੂੰ ਸਮਰਪਿਤ ਚੇਅਰ ਦਾ ਉਦਘਾਟਨ ਕੀਤਾ। ਇਹ ਚੇਅਰ ਮਹਾਨ ਧਾਰਮਿਕ ਸ਼ਖਸੀਅਤ ਅਤੇ ਉੱਘੇ ਸਿੱਖਿਆ ਸ਼ਾਸਤਰੀ ਦੀ ਯਾਦ ’ਚ ਸਥਾਪਤ ਕੀਤੀ ਗਈ ਹੈ ਅਤੇ ਮੌਜ਼ੂਦਾ ਵਿੱਤੀ ਸਾਲ ’ਚ ਸੂਬਾ ਸਰਕਾਰ ਨੇ ਇੱਕ ਕਰੋੜ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਇਸ ਚੇਅਰ ਦੀ ਮੁਖੀ ਇਕ ਪ੍ਰੋਫੈਸਰ ਅਤੇ ਉਨ੍ਹਾਂ ਨਾਲ ਤਿੰਨ ਖੋਜ਼ ਸਹਾਇਕ ਵੀ ਹੋਣਗੇ।

ਕੈਪਟਨ ਅਮਰਿੰਦਰ ਸਿੰਘ ਨੇ 6.10 ਕਰੋੜ ਰੁਪਏ ਦੀ ਲਾਗਤ ਵਾਲੇ ਸਕੂਲ ਆਫ਼ ਐਜ਼ੂਕੇਸ਼ਨ, 2.45 ਕਰੋੜ ਰੁਪਏ ਦੀ ਲਾਗਤ ਵਾਲੇ ਜਨ ਸੰਚਾਰ ਵਿਭਾਗ, 3.30 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ 3.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੋਲਡਨ ਜੁਬਲੀ ਸੈਂਟਰ ਫਾਰ ਇੰਟਰਪ੍ਰੀਨਿਊਰਸ਼ਿਪ ਐਂਡ ਇਨੋਵੇਸ਼ਨ ਅਤੇ 1.60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸ਼ੂਟਿੰਗ ਰੇਂਜ ਦਾ ਨੀਂਹ ਪੱਥਰ ਵੀ ਰੱਖਿਆ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਇਹ ਪ੍ਰਾਜੈਕਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮੁਲਕ ਦੀਆਂ ਉਚ ਦਰਜੇ ਦੀਆਂ ਯੂਨੀਵਰਸਿਟੀਆਂ ਵਿਚ ਆਪਣਾ ਸਥਾਨ ਹੋਰ ਮਜ਼ਬੂਤ ਕਰਨ ਵਿਚ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਨੂੰ ਸਮਰਪਿਤ ਚੇਅਰ ਮਹਾਨ ਸੰਤ ਸਖਸ਼ੀਅਤ ਦੇ ਜੀਵਨ ਅਤੇ ਫਿਲਾਸਫੀ ਉਤੇ ਡੂੰਘੀ ਖੋਜ ਕਰਨ ਲਈ ਵਿਦਵਾਨਾਂ ਅਤੇ ਖੋਜਾਰਥੀਆਂ ਦੀ ਮਦਦ ਕਰੇਗੀ। ਸੰਤ ਜੀ ਨੇ ਰਸਮੀ ਤੌਰ ਉਤੇ ਸਿੱਖਿਆ ਦੇ ਪਾਸਾਰ ਨੂੰ ਅਮਲ ਵਿਚ ਲਿਆਉਣ ਦੀ ਅਗਵਾਈ ਉਸ ਸਮੇਂ ਕੀਤੀ, ਜਿਸ ਵੇਲੇ ਸਿੱਖਿਆ ਨੂੰ ਮਹੱਤਵਪੂਰਨ ਨਹੀਂ ਸੀ ਮੰਨਿਆ ਜਾਂਦਾ। ਉਨ੍ਹਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਇਸ ਚੇਅਰ ਵੱਲੋਂ ਕੀਤੀ ਖੋਜ ਯੂਨੀਵਰਸਿਟੀ ਦੀ ਲਾਇਬ੍ਰੇਰੀ ਤੱਕ ਹੀ ਮਹਿਦੂਦ ਨਹੀਂ ਰਹੇਗੀ ਸਗੋਂ ਇਨ੍ਹਾਂ ਨੂੰ ਕਿਤਾਬਾਂ ਵਜੋਂ ਪ੍ਰਕਾਸ਼ਿਤ ਕੀਤਾ ਜਾਵੇਗਾ ਤਾਂ ਕਿ ਦੁਨੀਆਂ ਨੂੰ ਸੰਤ ਜੀ ਦੇ ਯੋਗਦਾਨ ਅਤੇ ਕੁਰਬਾਨੀਆਂ ਬਾਰੇ ਜਾਣੂੰ ਕਰਵਾਇਆ ਜਾ ਸਕੇ।

ਇਸ ਮੌਕੇ ਵਿਧਾਇਕ ਅੰਮ੍ਰਿਤਸਰ (ਪੱਛਮੀ) ਡਾ. ਰਾਜ ਕੁਮਾਰ ਵੇਰਕਾ ਨੇ ਧੰਨਵਾਦ ਦਾ ਮਤਾ ਪੇਸ ਕੀਤਾ। ਇਸ ਮੌਕੇ ਉਚੇਰੀ ਸਿੱਖਿਆ ਅਤੇ ਭਾਸਾਵਾਂ ਬਾਰੇ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਟਾਂਡਾ ਤੋਂ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਅਤੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਚੇਅਰ ਦੇ ਪ੍ਰੋ. ਸਰਬਜਿੰਦਰ ਸਿਘ ਮੌਜੂਦ ਸਨ।

ਮੁੱਖ ਮੰਤਰੀ ਨੇ ਬਾਅਦ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਅੰਮ੍ਰਿਤਸਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਬੇਸਿਕ ਸਾਇੰਸ ਬਲਾਕ ਅਤੇ ਲੜਕਿਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ।ਇਸ ਤੋਂ ਬਾਅਦ ਉਨ੍ਹਾਂ ਨੇ ਚਾਹ ਪੀਣ ਮੌਕੇ ਕੋਰੋਨਾ ਯੋਧਿਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ