Punjab Vidhan Sabha session - Sach Kahoon Punjabi
Punjab Vidhan Sabha Session: ਅਮਨ ਅਰੋੜਾ ਅਤੇ ਪ੍ਰਤਾਪ ਬਾਜਵਾ ’ਚ ਤੂੰ-ਤੂੰ, ਮੈਂ-ਮੈਂ, ਹਰਪਾਲ ਚੀਮਾ ਨੇ ਦਿਖਾਈ ਤਲਖੀ
ਪ੍ਰਤਾਪ ਬਾਜਵਾ ’ਤੇ ਗਾਲ੍ਹ ਕੱਢਣ ਦਾ ਦੋਸ਼, ਤਲਖੀ ’ਚ ਆਪ ਵਿਧਾਇਕਾਂ ਦਾ ਵੱਡਾ ਹੰਗਾਮਾ
ਮੈਡੀਕਲ ਕਾਲਜ ਨੂੰ ਲੈ ਕੇ ਸ਼ੁਰੂ ਹੋਇਆ ਸੀ ਵਿਵਾਦ
Punjab Vidhan Sabha Session: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਵਿੱਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਅਮਨ ਅਰੋੜਾ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਵਿਚਕਾਰ ਤੂੰ-ਤੂੰ, ਮੈਂ-ਮੈਂ ਸ਼ੁਰੂ ਹੋ ਗਈ ਅਤੇ ਹਾਲਾਤ ਲੜਾਈ ਤੱਕ ਪਹੁੰਚ ਗਏ ਸਨ। ਇਸ ਦੌਰਾਨ ਹੀ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੁਝ ਸ਼ਬਦ ਬੋਲੇ ਗਏ ਤਾਂ ਇਸ ਤੋਂ ਤੂੰ-ਤੂੰ, ਮੈਂ-ਮੈਂ ਵਿੱਚ ਹਰਪਾਲ ਚੀਮਾ ਨੇ ਵੀ ਸ਼ਾਮਲ ਹੁੰਦੇ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੀ ਹੱਦ ’ਚ ਰਹਿਣ ਤੱਕ ਦੀ ਸਲਾਹ ਦਿੰਦੇ ਕੱਢੀ ਹੋਈ ਗਾਲ੍ਹ ਦੀ ਮੁਆਫੀ ਤੱਕ ਮੰਗਣ ਦੀ ਮੰਗ ਕਰ ਦਿੱਤੀ ਗਈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਮਾੜੇ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਗਾਲ੍ਹ ਵੀ ਕੱਢੀ ਹੈ ਇਹੋ ਜਿਹੀ ਭਾਸ਼ਾ ਸਹਿਣ ਨਹੀਂ ਕੀਤੀ ਜਾਵੇਗੀ।
ਹਰਪਾਲ ਸਿੰਘ ਚੀਮਾ ਨੇ ਇੱਥੇ ਕਿਹਾ ਕਿ ਤੁਸੀਂ ਬੁੱਢੇ ਹੋ ਗਏ ਹੋ ਪਰ ਤੁਹਾਨੂੰ ਬੋਲਣ ਦੀ ਤਮੀਜ਼ ਨਹੀਂ ਹੈ, ਪਹਿਲਾਂ ਬੋਲਣਾ ਸਿੱਖ ਲਵੋ। ਉਸ ਤੋਂ ਬਾਅਦ ਦੋਵਾਂ ਵਿਚਕਾਰ ਤਲਕੀ ਕਾਫੀ ਜਿਆਦਾ ਵਧ ਗਈ ਅਤੇ ਹਰਪਾਲ ਸਿੰਘ ਚੀਮਾ ਆਪਣੇ ਬੈਚ ਨੂੰ ਪਾਰ ਕਰਕੇ ਪ੍ਰਤਾਪ ਸਿੰਘ ਬਾਜਵਾ ਵੱਲ ਵੱਧ ਗਏ। ਅਮਨ ਅਰੋੜਾ ਨੇ ਵੀ ਪ੍ਰਤਾਪ ਬਾਜਵਾ ਵੱਲ ਵਧਦੇ ਹੋਏ ਕਿਹਾ ਕਿ ਜਿਹੜਾ ਕੁਝ ਦੇਖਣਾ ਹੈ ਤਾਂ ਇੱਥੇ ਹੀ ਦੇਖ ਲਿਆ ਜਾਵੇ। ਇਸ ਦੌਰਾਨ ਬਾਕੀ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਆਪਣੇ ਬੇਂਚ ਤੋਂ ਅੱਗੇ ਆਉਂਦੇ ਹੋਏ ਪ੍ਰਤਾਪ ਬਾਜਵਾ ਵੱਲ ਵੱਧ ਗਏ, ਜਿਸ ਤੋਂ ਬਾਅਦ ਸਦਨ ਦੇ ਅੰਦਰ ਸਥਿਤੀ ਸਥਿਤੀ ਕਾਫੀ ਜ਼ਿਆਦਾ ਖਰਾਬ ਹੋ ਗਈ ਅਤੇ ਕਾਂਗਰਸ ਦੇ ਵੀ ਵਿਧਾਇਕਾਂ ਨੇ ਅੱਗੇ ਆਉਂਦੇ ਹੋਏ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਹੀ ਕੁਝ ਮਾਹੌਲ ਸ਼ਾਂਤ ਹੋਇਆ।
ਇਹ ਵੀ ਪੜ੍ਹੋ: Commercial Gas Cylinder Crisis: ਦੇਸ਼ ਦੇ ਕਈ ਸੂਬਿਆਂ ’ਚ ਗੈਸ ਸਿਲੰਡਰ ਸਪਲਾਈ ਬੰਦ
ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਵਿੱਚ ਸਾਡੇ ਦੇਸ਼ ਦੇ ਕਾਂਗਰਸ ਦੇ ਵਿਧਾਇਕ ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਪੰਜਾਬ ਵਿੱਚ ਮੈਡੀਕਲ ਕਾਲਜ ਸਬੰਧੀ ਸਵਾਲ ਪੁੱਛਿਆ ਗਿਆ ਸੀ। ਇਸ ਸਵਾਲ ਦੇ ਦੌਰਾਨ ਜਦੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜਵਾਬ ਦੇ ਰਹੇ ਸਨ ਤਾਂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਸੀਟ ਤੋਂ ਖੜੇ ਹੁੰਦੇ ਹੋਏ ਕਿਹਾ ਕਿ ਲਹਿਰਾਗਾਗਾ ਵਿਖੇ ਤਿਆਰ ਹੋ ਰਹੇ ਜੈਨ ਸਮਾਜ ਦੇ ਮੈਡੀਕਲ ਕਾਲਜ ਨੂੰ ਆਪਣਾ ਮੈਡੀਕਲ ਕਾਲਜ ਸਰਕਾਰ ਕਿਵੇਂ ਆਖ ਸਕਦੀ ਹੈ ਕਿਉਂਕਿ ਉਹ ਤਾਂ ਪ੍ਰਾਈਵੇਟ ਮੈਡੀਕਲ ਕਾਲਜ ਬਣ ਰਿਹਾ ਹੈ। ਇਸ ਲਈ ਸਿਰਫ ਸਰਕਾਰੀ ਮੈਡੀਕਲ ਕਾਲਜ ਹੀ ਦੱਸੇ ਜਾਣ ਕਿ ਪੰਜਾਬ ਵਿੱਚ ਕਿਹੜੇ-ਕਿਹੜੇ ਮੈਡੀਕਲ ਕਾਲਜ ਸਰਕਾਰ ਵੱਲੋਂ ਤਿਆਰ ਕੀਤੇ ਗਏ ਹਨ।
ਇਸ ਦੌਰਾਨ ਅਮਨ ਅਰੋੜਾ ਆਪਣੇ ਸੀਟ ਤੋਂ ਖੜ੍ਹੇ ਹੁੰਦੇ ਹੋਏ ਕੁਝ ਕਹਿਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਪ੍ਰਤਾਪ ਸਿੰਘ ਬਾਜਵਾ ਵੱਲੋਂ ਅਮਨ ਅਰੋੜਾ ਨੂੰ ਟੋਕ ਦਿੱਤਾ ਗਿਆ ਕਿ ਉਹ ਸਿਹਤ ਮੰਤਰੀ ਨਹੀਂ ਹਨ ਅਤੇ ਉਹ ਕਿਵੇਂ ਜਵਾਬ ਦੇ ਸਕਦੇ ਹਨ। ਇਸ ਦੌਰਾਨ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਕਿਹਾ ਗਿਆ ਕਿ ਕੋਈ ਵੀ ਮੰਤਰੀ ਕਿਸੇ ਵੀ ਸਮੇਂ ਆਪਣੀ ਸੀਟ ਤੋਂ ਖੜੇ ਹੋ ਕੇ ਜਵਾਬ ਦੇ ਸਕਦਾ ਹੈ। ਇਸ ਦੌਰਾਨ ਪ੍ਰਤਾਪ ਬਾਜਵਾ ਵੱਲੋਂ ਕੁਝ ਇਹੋ ਜਿਹਾ ਕਿਹਾ ਗਿਆ ਜਿਸ ਕਰਕੇ ਹਰਪਾਲ ਚੀਮਾ ਕਾਫੀ ਜਿਆਦਾ ਗੁੱਸੇ ਵਿੱਚ ਆ ਗਏ ਅਤੇ ਚੀਮਾ ਨੇ ਖੜ੍ਹੇ ਹੁੰਦੇ ਹੋਏ ਪ੍ਰਤਾਪ ਬਾਜਵਾ ਨੂੰ ਸ਼ਬਦਾਂ ਦੀ ਮਰਿਆਦਾ ਵਿੱਚ ਰਹਿਣ ਲਈ ਆਖ ਦਿੱਤਾ । Punjab Vidhan Sabha Session
Punjab Vidhan Sabha Session: ਸੱਤਾਧਿਰ ਤੇ ਵਿਰੋਧੀ ਧਿਰ ਦੀ ਬਹਿਸ, ਕਾਂਗਰਸ ਨੇ ਕੀਤਾ ਵਾਕ ਆਊਟ
Punjab Vidhan Sabha Session: ਭਗਵੰਤ ਮਾਨ ਨੇ ਘੇਰੀ ਕਾਂਗਰਸ, ਕਿਹਾ, ਹੁਣ ਬਾਹਰ ਕਿਉਂ ਭੱਜ ਰਹੇ ਹੋ, ਸੁਣ ਕੇ ਜਾਓ ਸਾਰਾ ਕੁਝ
ਮੈ ਪਹਿਲਾਂ ਇਸ ਕਰਕੇ ਹੀ ਤਾਲਾ ਲੈ ਕੇ ਆਉਂਦਾ ਰਿਹਾਂ, ਇਹ ਆਪਣਾ ਬੋਲ ਕੇ ਭੱਜ ਜਾਂਦੇ ਹਨ : ਭਗਵੰਤ ਮਾਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦੇ ਦੌਰਾਨ ਸੱਤਾਧਿਰ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕਾਂ ਵਿਚਕਾਰ ਜੰਮ ਕੇ ਬਹਿਸ ਹੋਈ ਅਤੇ ਇਸ ਦੌਰਾਨ ਜਿਥੇ ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੱਤਾਧਿਰ ਨੂੰ ਘੇਰਣ ਦੀ ਕੋਸ਼ਸ਼ ਕੀਤੀ ਗਈ ਤਾਂ ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੂੰ ਘੇਰਦੇ ਹੋਏ ਸਦਨ ਨੂੰ ਅੰਦਰੋਂ ਤਾਲਾ ਲਾਉਣ ਦਾ ਮੁੱਦਾ ਮੁੜ ਚੁੱਕ ਲਿਆ ਗਿਆ, ਕਿਉਂਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਲਗਭਗ 18-20 ਮਿੰਟ ਬੋਲਣ ਤੋਂ ਬਾਅਦ ਇੱਕ ਮੁੱਦੇ ’ਤੇ ਹੰਗਾਮਾ ਕਰ ਦਿੱਤਾ ਗਿਆ ਤਾਂ ਉਸ ਤੋਂ ਬਾਅਦ 1-2 ਮਿੰਟ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਵਿਧਾਇਕਾਂ ਨੇ ਸਦਨ ਦੀ ਕਾਰਵਾਈ ਵਿੱਚੋਂ ਵਾਕ ਆਊਟ ਕਰ ਦਿੱਤਾ।
ਸਦਨ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਕਿਹਾ ਕਿ ਉਹ ਪਹਿਲਾਂ ਹੀ ਇਸ ਕਰਕੇ ਤਾਲਾ ਲੈ ਕੇ ਆਏ ਸਨ ਕਿ ਇਹ ਕਾਂਗਰਸੀ ਇਥੇ ਬੋਲ ਕੇ ਬਾਹਰ ਭੱਜ ਜਾਂਦੇ ਹਨ, ਜਦੋਂ ਕਿ ਸੱਤਾਧਿਰ ਦੀ ਬੋਲਣ ਮੌਕੇ ਇਨ੍ਹਾਂ ਦੇ ਬੈਂਚ ਖਾਲੀ ਹੀ ਦਿਖਾਈ ਦਿੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਇਨ੍ਹਾਂ ਨੇ ਸਦਨ ਵਿੱਚ ਬੈਂਚ ਖਾਲੀ ਹੀ ਛੱਡਣੇ ਹਨ ਤਾਂ ਆਉਣ ਵਾਲੀ 2027 ਵਿਧਾਨ ਸਭਾ ਦੀ ਚੋਣਾਂ ’ਚ ਪੰਜਾਬ ਦੀ ਜਨਤਾ ਨੇ ਹੀ ਇਨ੍ਹਾਂ ਨੂੰ ਬਾਹਰ ਕਰ ਦੇਣਾ ਹੈ ਅਤੇ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰਦੇ ਹੋਏ ਰਿਕਾਰਡ ਸੀਟਾਂ ਨਾਲ ਮੁੜ ਸੱਤਾ ਵਿੱਚ ਆਏਗੀ।
Read Also : ਪੰਜਾਬ ਬਜਟ ’ਚ ਲੁਧਿਆਣਾ ਲਈ ਵੱਡੇ ਐਲਾਨ, ਬਣੇਗਾ ਮੈਡੀਕਲ ਕਾਲਜ
ਭਗਵੰਤ ਮਾਨ ਨੇ ਕਿਹਾ ਕਿ 4 ਸਾਲਾਂ ਤੋਂ ਅਸੀਂ ਇੱਥੇ ਬੈਠੇ ਹਾਂ ਅਤੇ ਆਪਣੇ ਸਾਰੇ ਵਾਅਦੇ ਪੂਰੇ ਕਰ ਚੁੱਕੇ ਹਾਂ। ਪੰਜਾਬ ਦੀ ਜਨਤਾ ਨੂੰ ਕੀਤਾ ਹੋਇਆ ਹਰ ਵਾਅਦਾ ਅਤੇ ਗਰੰਟੀ ਨੂੰ ਪੂਰਾ ਕਰਨ ਤੋਂ ਬਾਅਦ ਕਈ ਕੰਮ ਤਾਂ ਬਿਨਾਂ ਵਾਅਦੇ ਕੀਤੇ ਹੀ ਪੂਰੇ ਕਰ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਥੇ 12 ਗੁਣਾ 5 ਨੂੰ 48 ਕਹਿਣ ਵਾਲਾ ਵੀ ਦਿਖਾਈ ਨਹੀਂ ਦੇ ਰਿਹਾ ਹੈ ਤਾਂ ਅਗਲੀ ਚੋਣਾਂ ਵਿੱਚ ਇਨ੍ਹਾਂ ਵਿੱਚੋਂ ਕੋਈ ਹੋਰ ਵੀ ਦਿਖਾਈ ਨਹੀਂ ਦੇਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਬਿਜਲੀ ਮੁਫ਼ਤ, ਮਹਿਲਾਵਾਂ ਨੂੰ ਸਫ਼ਰ ਮੁਫ਼ਤ, ਦਵਾਈ-ਇਲਾਜ਼ ਮੁਫ਼ਤ, ਰਾਸ਼ਨ ਮੁਫ਼ਤ ਅਤੇ ਹੁਣ 1000 ਰੁਪਏ ਦੇਣਾ ਵੀ ਸ਼ੁਰੂ ਕਰ ਦਿੱਤਾ ਜਾਣਾ ਹੈ। ਪੰਜਾਬ ਵਿੱਚ ਹਰ ਘਰ ਦਾ ਖ਼ਰਚਾ ਬਿਲਕੁਲ ਹੀ ਖ਼ਤਮ ਕਰ ਦਿੱਤਾ ਗਿਆ ਹੈ, ਜਦੋਂ ਕਿ ਉਨ੍ਹਾਂ ਨੂੰ 1 ਹਜ਼ਾਰ ਰੁਪਏ ਵੱਖਰੇ ਤੌਰ ’ਤੇ ਦਿੱਤਾ ਜਾ ਰਿਹਾ ਹੈ।
Punjab Vidhan Sabha Session
ਭਗਵੰਤ ਮਾਨ ਨੇ ਕਿਹਾ ਕਿ ਘਰ ਦਾ ਚੁਲ੍ਹਾ ਹੀ ਚਾਰਟਡ ਅਕਾਊਟੈਂਟ ਹੁੰਦਾ ਹੈ ਅਤੇ ਚੁਲ੍ਹਾ ਹੀ ਦੱਸ ਦਿੰਦਾ ਹੈ ਕਿ ਘਰ ਦੀ ਹਾਲਤ ਕੀ ਹੈ। ਇਸ ਲਈ ਹੁਣ ਚੁਲ੍ਹਾਂ ਵਿੱਚ ਤਿਆਰ ਹੋਣ ਵਾਲੇ ਰਾਸ਼ਨ ਦੀ ਕਿੱਟ ਵੀ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ ਤਾਂ ਮਹਿਲਾਵਾਂ ਨੂੰ ਆਪਣੇ ਖਰਚੇ ਕਰਨ ਲਈ 1 ਹਜ਼ਾਰ ਰੁਪਏ ਵੀ ਮਿਲਣ ਜਾ ਰਹੇ ਹਨ। ਇਸ ਸਰਕਾਰ ਨੇ ਉਹ ਸਾਰੇ ਕੰਮ ਕਰ ਦਿੱਤੇ ਹਨ, ਜਿਹੜੇ ਕਿ ਕੋਈ ਸੋਚ ਵੀ ਨਹੀਂ ਸਕਦਾ ਸੀ। ਇਸ ਲਈ ਵਿਰੋਧੀ ਧਿਰ ਕੋਲ ਕੋਈ ਵੀ ਮੁੱਦਾ ਨਹੀਂ ਹੈ, ਉਹ ਵਿਧਾਨ ਸਭਾ ਦੇ ਸਦਨ ਵਿੱਚੋਂ ਬਾਹਰ ਭੱਜ ਕੇ ਨਿੱਕਲ ਗਏ ਹਨ।
ਅਕਾਲੀ ਦਲ ਦਾ ਡਰਾਇਵਰ ਨਹੀਂ ਐ ਚੰਗਾ, ਨਹਿਰ ਵੱਲ ਨੂੰ ਕਰ ਰੱਖਿਆ ਹੋਇਆ ਮੂੰਹ, ਡੋਬ ਕੇ ਰੱਖ ਦਿੱਤਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਡਰਾਇਵਰ ਹੀ ਚੰਗਾ ਨਹੀਂ ਹੈ। ਉਹ ਨੇ ਨਹਿਰ ਵੱਲ ਨੂੰ ਆਪਣਾ ਮੁੰਹ ਕੀਤਾ ਹੋਇਆ ਹੈ ਅਤੇ ਇਸ ਨੇ ਤਾਂ ਡੋਬ ਕੇ ਹੀ ਰੱਖ ਦੇਣਾ ਹੈ। ਇਹ ਕਹਿੰਦੇ ਹੁੰਦੇ ਸਨ ਕਿ ਦਿੱਲੀ ਤੋਂ ਨੋਟਾਂ ਵਾਲੇ ਟਰੱਕ ਪੰਜਾਬ ਵਿੱਚ ਲੈ ਕੇ ਆਵਾਂਗੇ ਪਰ ਹੁਣ ਤੱਕ ਇਨ੍ਹਾਂ ਨੋਟਾਂ ਵਾਲੇ ਟਰੱਕ ਦਾ ਹੀ ਕੋਈ ਪਤਾ ਨਹੀਂ ਚੱਲ ਰਿਹਾ ਹੈ। ਅਸੀਂ ਤਾਂ ਦਿੱਲੀ ਤੋਂ ਆਉਣ ਵਾਲੀ ਸੜਕਾਂ ਜਾਂ ਫਿਰ ਚੁੰਗੀ ਨਾਕੇ ਵੀ ਕਈ ਵਾਰ ਚੈਕ ਕਰਵਾ ਲਏ ਹਨ ਕਿ ਕਿੱਥੇ ਰਸਤੇ ਵਿੱਚ ਰੁੱਕਿਆ ਤਾਂ ਨਹੀਂ ਪਿਆ ਹੈ ਪਰ ਸਾਨੂੰ ਇਹ ਨੋਟਾਂ ਵਾਲੇ ਟਰੱਕ ਨਹੀਂ ਮਿਲੇ ਹਨ।
ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲ ਨੂੰ ਇਸ਼ਾਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਚੰਗੇ ਰਹੇ ਕਿ ਮੌਕਾ ਸਾਭਦੇ ਹੋਏ ਟਰੱਕ ਵਿੱਚੋਂ ਉੱਤਰ ਗਏ ਕਿਉਂਕਿ ਇਸ ਨੇ ਡੋਬ ਹੀ ਦੇਣਾ ਸੀ। ਇਸ ਟਰੱਕ ਦਾ ਡਰਾਇਵਰ ਚੰਗਾ ਨਹੀਂ ਹੈ, ਤੁਸੀਂ ਆਪਣਾ ਹੀ ਕੋਈ ਛੋਟਾ ਮੋਟਾ ਟਰੱਕ ਪਾ ਲਓ, ਖ਼ੁਦ ਚਲਾਓਗੇ ਤਾਂ ਬ੍ਰੇਕਾਂ ਤਾਂ ਤੁਹਾਡੇ ਕੋਲ ਹੀ ਹੋਣਗੀਆ। ਇਹਦਾ (ਸੁਖਬੀਰ ਬਾਦਲ) ਦਾ ਕੁਝ ਵੀ ਨਹੀਂ ਪਤਾ ਕੀ ਕਹਿੰਦਾ ਰਹਿੰਦਾ ਹੈ। ਹੁਣ ਸੱਤਾ ਵਿੱਚੋਂ ਬਾਹਰ ਹੁੰਦੇ ਹੋਏ ਵੀ ਆਸੇ-ਪਾਸੇ ਦੀ ਗੱਲਾਂ ਮਾਰੀ ਜਾਂਦਾ ਹੈ ਕਿ ਸਾਨੂੰ ਇੱਕ ਵਾਰੀ ਆਉਣ ਦਿਓ, ਸਾਰਾ ਕੁਝ ਹੀ ਚੱਕ ਦਿਆਂਗੇ।
Punjab Vidhan Sabha Session: ਵੀਬੀ ‘ਜੀ ਰਾਮ ਜੀ’ ਦੀ ਬਹਿਸ ’ਚ ਸਦਨ ’ਚ ਭਾਰੀ ਹੰਗਾਮਾ, ਸੁਖਪਾਲ ਖਹਿਰਾ ਨੂੰ ਸਦਨ ਤੋਂ ਕੀਤਾ ਬਾਹਰ
Punjab Vidhan Sabha Session: (ਅਸ਼ਵਨੀ ਚਾਵਲਾ) ਚੰਡੀਗੜ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਵੀਬੀ ‘ਜੀ ਰਾਮ ਜੀ’ ਐਕਟ ਦੇ ਖ਼ਿਲਾਫ਼ ਸੱਦੇ ਗਏ ਇੱਕ ਦਿਨਾਂ ਸਪੈਸ਼ਲ ਸੈਸ਼ਨ ਦੇ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਭਾਰੀ ਹੰਗਾਮਾ ਹੋਇਆ ਅਤੇ ਇਸ ਹੰਗਾਮੇ ਦੌਰਾਨ ਕਾਂਗਰਸ ਅਤੇ ਸੱਤਾਧਿਰ ਦੇ ਵਿਧਾਇਕ ਨਾ ਸਿਰਫ਼ ਆਪਸ ਵਿੱਚ ਖਹਿਬੜ ਪਏ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਾਸ਼ਣ ਦੌਰਾਨ ਵਿਘਨ ਵੀ ਪਾਇਆ ਗਿਆ।
ਸੁਖਪਾਲ ਖਹਿਰਾ ਵੱਲੋਂ ਸਦਨ ਦੀ ਕਾਰਵਾਈ ਵਿੱਚ ਪਾਇਆ ਵਿਘਨ, ਸਪੀਕਰ ਨੇ ਕੀਤਾ ਮੁਅੱਤਲ
ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਬੋਲਣ ਲਈ ਸਮਾਂ ਨਾ ਮਿਲਣ ’ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਪਾਲ ਖਹਿਰਾ ਨੂੰ ਕਈ ਵਾਰ ਬੈਠਣ ਲਈ ਵੀ ਕਿਹਾ ਤਾਂ ਸਪੀਕਰ ਕੁਲਤਾਰ ਸੰਧਵਾ ਵੱਲੋਂ ਵੀ ਸੁਖਪਾਲ ਖਹਿਰਾ ਨੂੰ ਬੈਠਣ ਲਈ ਕਿਹਾ ਗਿਆ ਪਰ ਸੁਖਪਾਲ ਖਹਿਰਾ ਆਪਣੀ ਸੀਟ ’ਤੇ ਖੜੇ ਹੋ ਕੇ ਹੰਗਾਮਾ ਕਰਦੇ ਰਹੇ। ਜਿਸ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਇਸ ਸ਼ੋਰ-ਸ਼ਰਾਬੇ ਵਿੱਚ ਉਹ ਕਿਵੇਂ ਆਪਣਾ ਭਾਸ਼ਣ ਦੇ ਸਕਦੇ ਹਨ, ਇਸ ਲਈ ਸੁਖਪਾਲ ਖਹਿਰਾ ਨੂੰ ਸਦਨ ਤੋਂ ਬਾਹਰ ਹੀ ਕਰ ਦਿੱਤਾ ਜਾਵੇ।
ਇਹ ਵੀ ਪੜ੍ਹੋ: Punjab Winter Holidays: ਇਸ ਵੇਲੇ ਦੀ ਵੱਡੀ ਖਬਰ, ਪੰਜਾਬ ਦੇ ਸਕੂਲਾਂ ’ਚ ਵਧ ਸਕਦੀਆਂ ਹਨ ਛੁੱਟੀਆਂ, ਪੜ੍ਹੋ ਕੀ ਹੈ ਤਾ…
ਇਸ ਤੋਂ ਬਾਅਦ ਇੱਕ ਵਾਰ ਫਿਰ ਸਪੀਕਰ ਕੁਲਤਾਰ ਸੰਧਵਾਂ ਵਲੋਂ ਸੁਖਪਾਲ ਖਹਿਰਾ ਨੂੰ ਬੈਠਣ ਲਈ ਕਿਹਾ ਗਿਆ ਪਰ ਸੁਖਪਾਲ ਖਹਿਰਾ ਨੇ ਉਨਾਂ ਦੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ ਤਾਂ ਸਪੀਕਰ ਨੇ ਸੁਖਪਾਲ ਖਹਿਰਾ ਨੂੰ ਸਦਨ ਦੀ ਕਾਰਵਾਈ ਵਿੱਚੋਂ ਮੁਅੱਤਲ ਕਰਦੇ ਹੋਏ ਸਦਨ ਤੋਂ ਬਾਹਰ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਤਾਂ ਸਦਨ ਵਿੱਚ ਤੈਨਾਤ ਮਾਰਸ਼ਲਾਂ ਵੱਲੋਂ ਸੁਖਪਾਲ ਖਹਿਰਾ ਨੂੰ ਸਦਨ ਤੋਂ ਬਾਹਰ ਕਰ ਦਿੱਤਾ।
ਇਸ ਦੌਰਾਨ ਵੀ ਕਾਂਗਰਸ ਦੇ ਬਾਕੀ ਵਿਧਾਇਕਾਂ ਵੱਲੋਂ ਹੰਗਾਮਾ ਕੀਤਾ ਗਿਆ ਕਿ ਸੁਖਪਾਲ ਖਹਿਰਾ ਨੂੰ ਬਾਹਰ ਨਾ ਕੀਤਾ ਜਾਵੇ ਤਾਂ ਸਪੀਕਰ ਕੁਲਤਾਰ ਸੰਧਵਾ ਨੇ ਸਾਫ਼ ਕਿਹਾ ਕਿ ਹੁਣ ਉਹ ਮੁਅੱਤਲ ਹੋ ਚੁੱਕੇ ਹਨ ਤਾਂ ਉਹ ਵਾਪਸ ਨਹੀਂ ਆਉਣਗੇ ਅਤੇ ਇਸ ਲਈ ਤੁਸੀਂ ਬੈਠ ਕੇ ਸਦਨ ਦੀ ਕਾਰਵਾਈ ਵਿੱਚ ਭਾਗ ਲਵੋ। ਇਸ ਤੋਂ ਪਹਿਲਾਂ ਵੀ ਸਦਨ ਵਿੱਚ ਕਈ ਵਾਰ ਇਹ ਅਜਿਹਾ ਮੌਕਾ ਆਇਆ ਜਦੋਂ ਸਦਨ ਵਿੱਚ ਬਹਿਸ ਵਿੱਚ ਸ਼ਾਮਲ ਸੱਤਾਧਿਰ ਦੇ ਵਿਧਾਇਕਾਂ ਵਲੋਂ ਬੋਲੇ ਗਏ ਸ਼ਬਦਾਂ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ਵਿਧਾਇਕ ਵੱਲੋਂ ਇਤਰਾਜ਼ ਜ਼ਾਹਰ ਕਰਦੇ ਹੋਏ ਕਾਰਵਾਈ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਕੁਲਤਾਰ ਸੰਧਵਾ ਵੱਲੋਂ ਸਦਨ ਦੀ ਕਾਰਵਾਈ ਨੂੰ ਚਲਾ ਕੇ ਰੱਖਿਆ ਗਿਆ।
Punjab Vidhan Sabha Session: ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ, ਸਭ ਤੋਂ ਪਹਿਲਾਂ ਹੋਇਆ ਇਹ ਕੰਮ
Punjab Vidhan Sabha Session: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਗਿਆ ਹੈ। ਸਦਨ ਦੀ ਕਾਰਵਾਈ ਦੇ ਸ਼ੁਰੂ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਦੋਰਾਨ ਮਾਰੇ ਗਏ ਆਮ ਨਾਗਰਿਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਸਪੀਕਰ ਵਿਧਾਨ ਸਭਾ ਕੁਲਤਾਰ ਸੰਧਵਾ ਨੇ ਬੋਲਦੇ ਹੋਏ ਕਿਹਾ ਕਿ ਇਸ ਹਮਲੇ ਦੇ ਦੋਸ਼ੀਆਂ ਨੂੰ ਬਣਦੀ ਸਜ਼ਾ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਕੋਈ ਕਸਰ ਬਾਕੀ ਨਹੀਂ ਛੱਡਣਗੀਆਂ ਅਤੇ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੀਆਂ।
ਅਸੀਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਇਹਨਾਂ ਵਿਛੜੀਆਂ ਸ਼ਖਸ਼ੀਅਤਾਂ ਦੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਇਸ ਤੋਂ ਇਲਾਵਾ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਮੌਨ ਵੀ ਧਾਰਨ ਕੀਤਾ ਗਿਆ। ਸ਼ਰਧਾਂਜਲੀਆਂ ਦੇਣ ਤੋਂ ਬਾਅਦ ਸਦਨ ਦੁਪਹਿਰ 12 ਵਜੇ ਤੱਕ ਸਥਗਿਤ ਕਰ ਦਿੱਤਾ ਗਿਆ। Punjab Vidhan Sabha Session
ਵਿਧਾਨ ਸਭਾ ਸੈਸ਼ਨ ਦੌਰਾਨ ਮਾਸਟਰ ਭਗਤ ਰਾਮ, ਸਾਬਕਾ ਸੰਸਦ ਮੈਂਬਰ (ਲੋਕ ਸਭਾ), ਸਰਦਾਰ ਰਣਧੀਰ ਸਿੰਘ ਚੀਮਾ, ਸਾਬਕਾ ਮੰਤਰੀ ਅਤੇ ਪਹਿਲਗਾਮ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਆਮ ਨਾਗਰਿਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
https://www.youtube.com/live/SqYAN9IV3Fo?si=kBheDnr_VvaYBR_O
Punjab Vidhan Sabha Session
ਪੰਜਾਬ ਅਤੇ ਹਰਿਆਣਾ ਦਰਮਿਆਨ ਦਰਿਆਈ ਪਾਣੀਆਂ ਦੀ ਵੰਡ ਸਬੰਧੀ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸਪੈਸ਼ਲ ਸੈਸ਼ਨ ਅੱਜ ਸੋਮਵਾਰ ਨੂੰ ਹੋ ਰਿਹਾ ਹੈ ਭਾਵੇਂ ਸਾਰੀਆਂ ਵਿਰੋਧੀਆਂ ਪਾਰਟੀਆਂ ਇਸ ਮੁੱਦੇ ’ਤੇ ਸਰਕਾਰ ਨਾਲ ਇਕਜੁਟ ਹਨ ਫਿਰ ਵੀ ਸੱਤਾਧਿਰ ਆਮ ਆਦਮੀ ਪਾਰਟੀ ਤੇ ਕਾਂਗਰਸ ਦੀ ਪੰਜਾਬ ਭਾਜਪਾ ਨਾਲ ਗਰਮਾ-ਗਰਮੀ ਹੋ ਸਕਦੀ ਹੈ।
ਸੈਸ਼ਨ ਦੌਰਾਨ ਆਪ ਸਰਕਾਰ ਵੱਲੋਂ ਹਰਿਆਣਾ ਨੂੰ 4 ਹਜ਼ਾਰ ਕਿਊਸਿਕ ਤੋਂ ਜ਼ਿਆਦਾ ਪਾਣੀ ਨਾ ਦੇਣ ਦਾ ਮਤਾ ਲਿਆਂਦੇ ਜਾਣ ਦੀ ਉਮੀਦ ਹੈ। ਜੇਕਰ ਇਸ ਦੌਰਾਨ ਆਪ ਅਤੇ ਕਾਂਗਰਸ ਵੱਲੋਂ ਕੇਂਦਰ ਸਰਕਾਰ ਜਾਂ ਹਰਿਆਣਾ ਸਰਕਾਰ ਦੀ ਵਿਰੋਧਤਾ ਕੀਤੀ ਗਈ ਤਾਂ ਭਾਜਪਾ ਦੇ ਦੋ ਵਿਧਾਇਕਾਂ ਦੇ ਰੁਖ ’ਤੇ ਸਭ ਦੀ ਨਿਗ੍ਹਾ ਹੋਵੇਗੀ। Punjab Vidhan Sabha Session
ਦੱਸਣਯੋਗ ਹੈ ਕਿ ਭਾਵੇਂ ਆਲ ਪਾਰਟੀ ਮੀਟਿੰਗ ’ਚ ਪੰਜਾਬ ਭਾਜਪਾ ਨੇ ਪਾਣੀ ਦੇ ਮੁੱਦੇ ’ਤੇ ਸਰਕਾਰ ਦਾ ਸਾਥ ਦਿੱਤਾ ਹੈ, ਪਰ ਭਾਜਪਾ ਆਗੂ ‘ਆਪ’ ਸਰਕਾਰ ’ਤੇ ਇਹ ਵੀ ਦੋਸ਼ ਲਾ ਰਹੇ ਹਨ ਕਿ ਸਰਕਾਰ ਨੇ ਬਿਨਾ ਵਜ਼੍ਹਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਭਾਖੜਾ ਨਹਿਰ ’ਚੋਂ ਚਾਰ ਹਜ਼ਾਰ ਕਿਊਸਿਕ ਤੋਂ ਵਧ ਪਾਣੀ ਨਾ ਦੇਣ ਤੋਂ ਬਾਅਦ ਹਰਿਆਣਾ ਨੇ ਵੱਡਾ ਇਤਰਾਜ਼ ਜਤਾਇਆ ਸੀ। Punjab Vidhan Sabha Session
ਇਸ ਵਿਵਾਦ ਦੌਰਾਨ ਕੇਂਦਰੀ ਬਿਜਲੀ ਮੰਤਰਾਲੇ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਨੂੰ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦੀ ਹਦਾਇਤ ਕੀਤੀ ਸੀ ਪਰ ਪੰਜਾਬ ਨੇ ਅੜਦੇ ਹੋਏ ਵਾਧੂ ਪਾਣੀ ਦੇਣ ਤੋਂ ਨਾਂਹ ਕਰ ਦਿੱਤੀ ਸੀ। ਇਸ ਦੌਰਾਨ ਹੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਪੈਸ਼ਲ ਸਦਨ ਸੱਦਣ ਦਾ ਫੈਸਲਾ ਲਿਆ ਸੀ।
Punjab Vidhan Sabha Session: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਅੱਜ, ਹੰਗਾਮੇ ਦੇ ਆਸਾਰ
Punjab Vidhan Sabha Session: ਭਾਜਪਾ ਦੇ ਦੋ ਵਿਧਾਇਕਾਂ ਦੇ ਰੁਖ ’ਤੇ ਰਹੇਗੀ ਸਭ ਦੀ ਨਿਗ੍ਹਾ
Punjab Vidhan Sabha Session: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਅਤੇ ਹਰਿਆਣਾ ਦਰਮਿਆਨ ਦਰਿਆਈ ਪਾਣੀਆਂ ਦੀ ਵੰਡ ਸਬੰਧੀ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸਪੈਸ਼ਲ ਸੈਸ਼ਨ ਅੱਜ ਸੋਮਵਾਰ ਨੂੰ ਹੋ ਰਿਹਾ ਹੈ ਭਾਵੇਂ ਸਾਰੀਆਂ ਵਿਰੋਧੀਆਂ ਪਾਰਟੀਆਂ ਇਸ ਮੁੱਦੇ ’ਤੇ ਸਰਕਾਰ ਨਾਲ ਇਕਜੁਟ ਹਨ ਫਿਰ ਵੀ ਸੱਤਾਧਿਰ ਆਮ ਆਦਮੀ ਪਾਰਟੀ ਤੇ ਕਾਂਗਰਸ ਦੀ ਪੰਜਾਬ ਭਾਜਪਾ ਨਾਲ ਗਰਮਾ-ਗਰਮੀ ਹੋ ਸਕਦੀ ਹੈ।
ਸੈਸ਼ਨ ਦੌਰਾਨ ਆਪ ਸਰਕਾਰ ਵੱਲੋਂ ਹਰਿਆਣਾ ਨੂੰ 4 ਹਜ਼ਾਰ ਕਿਊਸਿਕ ਤੋਂ ਜ਼ਿਆਦਾ ਪਾਣੀ ਨਾ ਦੇਣ ਦਾ ਮਤਾ ਲਿਆਂਦੇ ਜਾਣ ਦੀ ਉਮੀਦ ਹੈ। ਜੇਕਰ ਇਸ ਦੌਰਾਨ ਆਪ ਅਤੇ ਕਾਂਗਰਸ ਵੱਲੋਂ ਕੇਂਦਰ ਸਰਕਾਰ ਜਾਂ ਹਰਿਆਣਾ ਸਰਕਾਰ ਦੀ ਵਿਰੋਧਤਾ ਕੀਤੀ ਗਈ ਤਾਂ ਭਾਜਪਾ ਦੇ ਦੋ ਵਿਧਾਇਕਾਂ ਦੇ ਰੁਖ ’ਤੇ ਸਭ ਦੀ ਨਿਗ੍ਹਾ ਹੋਵੇਗੀ। Punjab Vidhan Sabha Session
Read Also : Hailstorm Punjab: ਗੜ੍ਹੇਮਾਰੀ ਨਾਲ ਖਰਬੂਜ਼ੇ, ਤਰਬੂਜ਼ ਅਤੇ ਸਬਜ਼ੀਆਂ ਦੀਆਂ ਫਸਲਾਂ ਤਬਾਹ
ਦੱਸਣਯੋਗ ਹੈ ਕਿ ਭਾਵੇਂ ਆਲ ਪਾਰਟੀ ਮੀਟਿੰਗ ’ਚ ਪੰਜਾਬ ਭਾਜਪਾ ਨੇ ਪਾਣੀ ਦੇ ਮੁੱਦੇ ’ਤੇ ਸਰਕਾਰ ਦਾ ਸਾਥ ਦਿੱਤਾ ਹੈ, ਪਰ ਭਾਜਪਾ ਆਗੂ ‘ਆਪ’ ਸਰਕਾਰ ’ਤੇ ਇਹ ਵੀ ਦੋਸ਼ ਲਾ ਰਹੇ ਹਨ ਕਿ ਸਰਕਾਰ ਨੇ ਬਿਨਾ ਵਜ਼੍ਹਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਭਾਖੜਾ ਨਹਿਰ ’ਚੋਂ ਚਾਰ ਹਜ਼ਾਰ ਕਿਊਸਿਕ ਤੋਂ ਵਧ ਪਾਣੀ ਨਾ ਦੇਣ ਤੋਂ ਬਾਅਦ ਹਰਿਆਣਾ ਨੇ ਵੱਡਾ ਇਤਰਾਜ਼ ਜਤਾਇਆ ਸੀ।
ਇਸ ਵਿਵਾਦ ਦੌਰਾਨ ਕੇਂਦਰੀ ਬਿਜਲੀ ਮੰਤਰਾਲੇ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਨੂੰ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦੀ ਹਦਾਇਤ ਕੀਤੀ ਸੀ ਪਰ ਪੰਜਾਬ ਨੇ ਅੜਦੇ ਹੋਏ ਵਾਧੂ ਪਾਣੀ ਦੇਣ ਤੋਂ ਨਾਂਹ ਕਰ ਦਿੱਤੀ ਸੀ। ਇਸ ਦੌਰਾਨ ਹੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਪੈਸ਼ਲ ਸਦਨ ਸੱਦਣ ਦਾ ਫੈਸਲਾ ਲਿਆ ਸੀ।
Punjab Vidhan Sabha Session: ਪਾਣੀ ਤੇ ਵਾਤਾਵਰਨ ਬਚਾਉਣ ਲਈ ਸਰਵਸੰਮਤੀ ਨਾਲ ਮਤਾ ਪਾਸ
Punjab Vidhan Sabha Session: 30-40 ਸਾਲਾਂ ਤੋਂ ਖ਼ਸਤਾ ਹਾਲ 6300 ਕਿਲੋਮੀਟਰ ਲੰਮੇ 17072 ਖਾਲੇ ਮੁੜ ਕੀਤੇ ਬਹਾਲ
ਪਿਛਲੀ ਸਰਕਾਰ ਨਾਲੋਂ 2 ਗੁਣਾਂ ਤੋਂ ਵੀ ਵੱਧ 4557 ਕਰੋੜ ਰੁਪਏ ਨਹਿਰੀ ਪਾਣੀ ਬਚਾਉਣ ਅਤੇ ਖੇਤਾਂ ਤੱਕ ਪਹੁੰਚਾਉਣ ਲਈ ਖ਼ਰਚੇ : ਬਰਿੰਦਰ ਗੋਇਲ
Punjab Vidhan Sabha Session: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਵਿੱਚ ਅੱਜ ਸੂਬੇ ਵਿੱਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਮਤਾ ਅੱਜ ਸਰਵਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਮਤੇ ’ਤੇ ਸੱਤਾਧਿਰ ਅਤੇ ਵਿਰੋਧੀ ਧਿਰ ਵੱਲੋਂ ਆਪਣੇ-ਆਪਣੇ ਵਿਚਾਰ ਰੱਖਦੇ ਹੋਏ ਪਾਣੀ ਨੂੰ ਕਿਵੇਂ ਬਚਾਇਆ ਜਾਵੇ, ਇਸ ਸਬੰਧੀ ਆਪਣੀ ਅਹਿਮ ਸਲਾਹਾਂ ਦਿੰਦੇ ਹੋਏ ਵਿਚਾਰ ਵੀ ਰੱਖੇ ਗਏ।
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨਵੱਲੋਂ ਲਿਆਂਦੇ ਮਤੇ ਕਿ ‘ਰਾਜ ਵਿੱਚ ਪਾਣੀ ਦੇ ਦਿਨ ਪ੍ਰਤੀ ਦਿਨ ਥੱਲੇ ਜਾ ਰਹੇ ਪੱਧਰ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਲਈ ਤੁਰੰਤ ਕਦਮ ਚੁੱਕੇ ਜਾਣ ਤਾਂ ਜੋ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਿਆ ਜਾ ਸਕੇ’ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੀਤੇ ਗਏ ਉਪਰਾਲਿਆਂ ਸਬੰਧੀ ਜਾਣੂ ਕਰਵਾਇਆ
Punjab Vidhan Sabha Session
ਵਿਧਾਨ ਸਭਾ ਵਿੱਚ ਬੋਲਦਿਆਂ ਬਰਿੰਦਰ ਸਿੰਘ ਗੋਇਲ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 2019 ਤੋਂ 2022 ਤੱਕ ਜਿੱਥੇ ਨਹਿਰੀ ਢਾਂਚੇ ’ਤੇ 2046 ਕਰੋੜ ਰੁਪਏ ਖ਼ਰਚੇ ਗਏ, ਉਥੇ ਸਾਡੀ ਸਰਕਾਰ ਨੇ ਨਹਿਰਾਂ ਅਤੇ ਖਾਲਿਆਂ ਦੀ ਮੁੜ-ਬਹਾਲੀ ਅਤੇ ਹੋਰਨਾਂ ਬੁਨਿਆਦੀ ਢਾਂਚੇ ਦੇ ਕੰਮਾਂ ’ਤੇ 2022 ਤੋਂ 2025 ਤੱਕ 2.25 ਗੁਣਾਂ ਤੋਂ ਵੀ ਵੱਧ 4557 ਕਰੋੜ ਰੁਪਏ ਨਹਿਰੀ ਪਾਣੀ ਨੂੰ ਬਚਾਉਣ ਅਤੇ ਖੇਤਾਂ ਤੱਕ ਪਹੁੰਚਾਉਣ ਲਈ ਖ਼ਰਚੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦਿਆਂ ਹੀ ਫ਼ੈਸਲਾ ਕੀਤਾ ਸੀ ਕਿ ਪਾਣੀ ਟੇਲਾਂ ਤੱਕ ਪਹੁੰਚਾਉਣਾ ਹੈ ਅਤੇ ਅਸੀਂ ਕਾਰਜ ਨੂੰ ਨੇਪਰੇ ਚਾੜ੍ਹਦਿਆਂ ਟੇਲਾਂ ਤੱਕ ਪਾਣੀ ਪਹੁੰਚਾਇਆ। ਉਨ੍ਹਾਂ ਕਿਹਾ ਕਿ ਜਿੱਥੇ ਪਹਿਲਾਂ ਡੈਮਾਂ ਦਾ ਪਾਣੀ ਸਿਰਫ਼ 68 ਫ਼ੀਸਦੀ ਵਰਤਿਆ ਜਾਂਦਾ ਸੀ, ਉਹ ਹੁਣ ਸਾਡੀ ਸਰਕਾਰ ਦੇ ਉਦਮਾਂ ਨਾਲ 84 ਫ਼ੀਸਦੀ ਵਰਤਿਆ ਜਾ ਰਿਹਾ ਹੈ।
Read Also : Punjab News: ਕੈਗ ਰਿਪੋਰਟ ’ਚ ਖੁਲਾਸਾ, ਕਾਂਗਰਸ ਦੇ ਕਾਰਜਕਾਲ ’ਚ ਪੰਜਾਬ ’ਚ ਸਿਹਤ ਸੇਵਾਵਾਂ ਨਹੀਂ ਸਨ ਤਸੱਲੀਬਖਸ਼
ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ 6300 ਕਿਲੋਮੀਟਰ ਲੰਬਾਈ ਵਾਲੇ 17072 ਖਾਲੇ, ਜੋ 30 ਤੋਂ 40 ਸਾਲਾਂ ਤੋਂ ਟੁੱਟੇ ਹੋਏ ਅਤੇ ਖ਼ਸਤਾ ਹਾਲ ਸਨ, ਉਨ੍ਹਾਂ ਨੂੰ ਮੁੜ ਬਹਾਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 545 ਕਿਲੋਮੀਟਰ ਲੰਬਾਈ ਵਾਲੀਆਂ 79 ਨਹਿਰਾਂ ਨੂੰ ਬਹਾਲ ਕੀਤਾ, ਜਿਸ ਨਾਲ 41135 ਏਕੜ ਰਕਬੇ ਨੂੰ ਸਿੰਜਾਈ ਲਈ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪਾਕਿਸਤਾਨ ਸਰਹੱਦ ਨਾਲ ਲਗਦੇ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 15 ਸਾਲਾਂ ਤੋਂ ਬੰਦ ਪਈਆਂ ਲੂਥਰ ਕੈਨਾਲ ਸਿਸਟਮ ਅਧੀਨ 213 ਕਿਲੋਮੀਟਰ ਲੰਮੀਆਂ 12 ਨਹਿਰਾਂ ਨੂੰ ਬਹਾਲ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਜ਼ਿਲੇ ਵਿੱਚ ਨਵੇਂ ਖੇਤਰਾਂ ਨੂੰ ਪਾਣੀ ਦੇਣ ਲਈ ਰੋਹੀੜਾਂ, ਕੰਗਣਵਾਲ, ਡੇਹਲੋਂ ਨਹਿਰਾਂ ਅਤੇ ਹੋਰ ਮੌਜ਼ੂਦਾ ਨਹਿਰਾਂ ਦੇ ਵਿਸਥਾਰ ਦਾ ਕੰਮ ਪੂਰਾ ਕਰ ਲਿਆ ਗਿਆ ਹੈ।
Punjab Vidhan Sabha Session
ਮਲੇਰਕੋਟਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਨਵੀਆਂ ਨਹਿਰਾਂ ਦੇ ਨਿਰਮਾਣ ਲਈ ਲੰਬੇ ਸਮੇਂ ਤੋਂ ਬਾਅਦ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਰਹਿੰਦ ਨਹਿਰ ਅਤੇ ਪਟਿਆਲਾ ਫੀਡਰ ਵਰਗੀਆਂ ਮੁੱਖ ਨਹਿਰਾਂ ਦੀ ਸਮਰੱਥਾ ਵਧਾਈ ਗਈ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਪਿਛਲੇ 5 ਸਾਲਾਂ ਦੇ ਮੁਕਾਬਲੇ ਸਾਉਣੀ ਦੇ ਸੀਜ਼ਨ ਵਿੱਚ 12 ਫੀਸਦੀ ਤੋਂ ਵੱਧ ਵਾਧੂ ਪਾਣੀ ਦੀ ਵਰਤੋਂ ਕਰਨ ਦੇ ਯੋਗ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਰੋਪੜ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਅਣਗੌਲੇ ਕੰਢੀ ਖੇਤਰ ਨੂੰ ਪਾਣੀ ਦੇਣ ਲਈ 28 ਨਵੀਆਂ ਲਿਫਟ ਸਕੀਮਾਂ ਦੀ ਪਛਾਣ ਕੀਤੀ ਗਈ ਹੈ, ਜਦਕਿ 15 ਸਕੀਮਾਂ ਪਹਿਲਾਂ ਹੀ ਚਾਲੂ ਹੋ ਚੁੱਕੀਆਂ ਹਨ।
ਅਗਸਤ ਦੇ ਆਖਰੀ ਹਫ਼ਤੇ ਹੋਵੇਗਾ ਸੈਸ਼ਨ | Punjab Vidhan Sabha
ਬਜਟ ਸੈਸ਼ਨ ਦੇ ਉਠਾਨ ਲਈ ਫਾਈਲ ਅੱਜ ਪੁੱਜੇਗੀ ਰਾਜਪਾਲ ਕੋਲ | Punjab Vidhan Sabha
ਮਾਨਸੂਨ ਸੈਸ਼ਨ ਨੂੰ 2-3 ਦਿਨਾਂ ਦਾ ਰੱਖਿਆ ਜਾਵੇਗਾ ਸੀਮਤ, ਵਿਧਾਇਕ ਸੋਮਵਾਰ ਤੋਂ ਦੇ ਸਕਣਗੇ ਸੁਆਲ
ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Vidhan Sabha: ਪੰਜਾਬ ਸਰਕਾਰ ਵੱਲੋਂ ਮਾਨਸੂਨ ਸੈਸ਼ਨ ਨੂੰ ਸੱਦਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਅਗਸਤ ਮਹੀਨੇ ਦੇ ਆਖਰੀ ਹਫ਼ਤੇ ਵਿੱਚ ਪੰਜਾਬ ਸਰਕਾਰ ਵੱਲੋਂ ਮਾਨਸੂਨ ਸੈਸ਼ਨ ਨੂੰ ਕੀਤਾ ਜਾਵੇਗਾ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਮਾਨਸੂਨ ਸੈਸ਼ਨ ਨੂੰ 2-3 ਦਿਨਾਂ ਤੱਕ ਹੀ ਸੀਮਤ ਰੱਖਿਆ ਜਾਵੇਗਾ, ਕਿਉਂਕਿ ਫਿਲਹਾਲ ਸਰਕਾਰ ਕੋਲ ਵਿਧਾਨ ਸਭਾ ਵਿੱਚ ਕਰਵਾਉਣ ਲਈ ਕੋਈ ਖ਼ਾਸ ਕੰਮਕਾਜ ਹੀ ਨਹੀਂ ਹੈ। ਪੰਜਾਬ ਸਰਕਾਰ ਕੋਲ ਨਾ ਹੀ ਤਾਂ ਕੋਈ ਬਿੱਲ ਪੈਂਡਿੰਗ ਚੱਲ ਰਿਹਾ ਹੈ ਅਤੇ ਨਾ ਹੀ ਕੋਈ ਵੱਡਾ ਬਹਿਸ ਦਾ ਮੁੱਦਾ ਹੈ। Punjab Vidhan Sabha
ਜਿਸ ਕਾਰਨ ਹੀ ਭਗਵੰਤ ਮਾਨ ਦੀ ਸਰਕਾਰ ਇਸ ਸੈਸ਼ਨ ਨੂੰ 2-3 ਦਿਨਾਂ ਤੱਕ ਸੀਮਤ ਰੱਖ ਸਕਦੀ ਹੈ ਹਾਲਾਂਕਿ ਇਸ ਸਬੰਧੀ ਆਖ਼ਰੀ ਫੈਸਲਾ ਪੰਜਾਬ ਮੰਤਰੀ ਮੰਡਲ ਦੀ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਹੀ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਪਿਛਲੇ ਬਜਟ ਸੈਸ਼ਨ ਦੀ ਕਾਰਵਾਈ ਦਾ ਉਠਾਨ ਕਰਨ ਲਈ ਵੀ ਫਾਈਲ ਤਿਆਰ ਕਰਦੇ ਹੋਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਸ਼ੁੱਕਰਵਾਰ ਨੂੰ ਭੇਜ ਦਿੱਤੀ ਗਈ ਹੈ ਅਤੇ ਆਉਣ ਵਾਲੇ 1-2 ਦਿਨਾਂ ਵਿੱਚ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਉਠਾਨ ਕਰ ਦਿੱਤਾ ਜਾਵੇਗਾ। Punjab Vidhan Sabha
Read This : Earthquake: ਹਿਮਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ
ਸੋਮਵਾਰ ਤੋਂ ਸਾਰੇ ਵਿਧਾਇਕ ਆਪਣੇ-ਆਪਣੇ ਸੁਆਲ ਵਿਧਾਨ ਸਭਾ ਵਿੱਚ ਭੇਜ ਸਕਣਗੇ ਤਾਂ ਕਿ ਸੁਆਲਾਂ ਨੂੰ ਵਿਧਾਨ ਸਭਾ ਦੇ ਸੈਸ਼ਨ ਵਿੱਚ ਲਾਇਆ ਜਾ ਸਕੇ। ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਨਿਯਮਾਂ ਤਹਿਤ ਸਾਲ ਵਿੱਚ ਵਿਧਾਨ ਸਭਾ ਦਾ ਸੈਸ਼ਨ ਤਿੰਨ ਵਾਰ ਸੱਦਣਾ ਜ਼ਰੂਰੀ ਹੁੰਦਾ ਹੈ ਅਤੇ 6 ਮਹੀਨਿਆਂ ਤੋਂ ਜ਼ਿਆਦਾ ਲੰਮਾ ਸਮਾਂ ਵਿਧਾਨ ਸਭਾ ਦੇ ਸੈਸ਼ਨ ਵਿੱਚ ਫ਼ਰਕ ਨਹੀਂ ਰੱਖਿਆ ਜਾ ਸਕਦਾ ਹੈ। ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਸਾਲ ਵਿੱਚ ਤਿੰਨ ਵਾਰ ਸੈਸ਼ਨ ਸੱਦੇ ਜਾਣ ਵਾਲੇ ਨਿਯਮ ਨੂੰ ਨਜ਼ਰ ਅੰਦਾਜ਼ ਕਰਦੀਆਂ ਆ ਰਹੀਆਂ ਹਨ।
ਪਰ 6 ਮਹੀਨਿਆਂ ਦੇ ਵਕਫ਼ੇ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ ਇਸ ਲਈ ਪਿਛਲੇ ਵਿਧਾਨ ਸਭਾ ਸੈਸ਼ਨ ਦੀ ਆਖਰੀ ਤਾਰੀਖ਼ ਤੋਂ 6 ਮਹੀਨਿਆਂ ਵਿੱਚ ਵਿਧਾਨ ਸਭਾ ਦਾ ਸੈਸ਼ਨ ਸੱਦਣਾ ਜ਼ਰੂਰੀ ਹੈ। ਪੰਜਾਬ ਵਿਧਾਨ ਸਭਾ ਦੀ ਆਖਰੀ ਬੈਠਕ 12 ਮਾਰਚ ਨੂੰ ਕੀਤੀ ਗਈ ਸੀ, ਜਿਸ ਕਾਰਨ 11 ਸਤੰਬਰ ਤੋਂ ਪਹਿਲਾਂ ਪਹਿਲਾਂ ਵਿਧਾਨ ਸਭਾ ਦਾ ਸੈਸ਼ਨ ਸੱਦਣਾ ਜ਼ਰੂਰੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਅਗਸਤ ਦੇ ਆਖਰੀ ਹਫ਼ਤੇ ਵਿਧਾਨ ਸਭਾ ਦਾ ਸੈਸ਼ਨ ਸੱਦਣ ਸਬੰਧੀ ਵਿਚਾਰ ਕੀਤਾ ਜਾ ਰਿਹਾ ਹੈ। Punjab Vidhan Sabha
ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ, ਸਵਾਲ ਜਵਾਬ ਦੀ ਕਾਰਵਾਈ ਜਾਰੀ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਬਜ਼ਟ ਸੈਸ਼ਨ (Punjab Vidhan Sabha session) ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਦੇ ਤੀਜੇ ਦਿਨ ਦੀ ਕਾਰਵਾਈ ਦੌਰਾਨ ਕਾਂਗਰਸ ਨੇ ਹਿੱਸਾ ਨਹੀਂ ਲਿਆ। ਦੱਸਣਯੋਗ ਹੈ ਕਿ ਸਦਨ ’ਚ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਕਾਫ਼ੀ ਗਰਮਾ-ਗਰਮੀ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਜਿੱਥੇ ਸਦਨ ਦੀ ਕਾਰਵਾਈ ਜਾਰੀ ਹੈ ਉੱਥੇ ਹੀ ਕਾਂਗਰਸ ਸਦਨ ਤੋਂ ਬਾਹਰ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਨਾਲ ਧਰਨੇ ’ਤੇ ਬੈਠੀ ਹੈ। ਸਦਨ ਦੀ ਕਾਰਵਾਈ ਦੌਰਾਨ ਖੇਤੀਬਾੜੀ ਮੰਤਰੀ ਵੱਲੋਂ ਸਵਾਲਾਂ ਦੇ ਜਵਾਬ ਦਿੱਤੇ ਜਾ ਰਹੇ ਹਲ। ਵਿਧਾਨ ਸਭਾ ’ਚ ਜ਼ਮੀਨਾਂ ਦੀਆਂ ਰਜਿਸਟਰੀਆਂ ਲਈ ਐੱਨਓਸੀ ਸਬੰਧੀ ਪਾਲਿਸੀ ਬਣਾਉਣ ਦਾ ਮੁੱਦਾ ਵੀ ਚੁੱਕਿਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ
ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, 2 ਵਜੇ ਸ਼ੁਰੂ ਹੋਵੇਗੀ ਕਾਰਵਾਈ
ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, 2 ਵਜੇ ਸ਼ੁਰੂ ਹੋਵੇਗੀ ਕਾਰਵਾਈ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ ਅਤੇ ਇਸ ਦੌਰਾਨ ਹੰਗਾਮਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਸੈਸ਼ਨ ਦੇ ਪਹਿਲੇ ਦਿਨ ‘ਆਪ’ ਵੱਲੋਂ ਰਾਜਪਾਲ ਨੂੰ ਬਿਨਾਂ ਦੱਸੇ ਹੀ ਭਰੋਸਗੀ ਮਤਾ ਲਿਆਂਦਾ ਗਿਆ ਸੀ। ਇਸ ਤੋਂ ਬਾਅਦ ਭਾਜਪਾ ਵਿਧਾਇਕ ਸੈਸ਼ਨ ਤੋਂ ਵਾਕਆਊਟ ਕਰ ਗਏ। ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਵਿਰੋਧ ਅਤੇ ਹੰਗਾਮੇ ਕਾਰਨ 27 ਸਤੰਬਰ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਇਜਲਾਸ ਦੇ ਦੂਜੇ ਦਿਨ ‘ਆਪ’ ਦਾ ਵਿਰੋਧ ਕਰਨ ਵਾਲੀਆਂ ਵਿਰੋਧੀ ਪਾਰਟੀਆਂ ਦੀ ਚਰਚਾ ਰਹੀ ਹੈ।
ਨਾਲ ਹੀ ਮੁੱਖ ਮੰਤਰੀ ਦੇ ਖਿਲਾਫ ਨਿੰਦਾ ਮਤਾ ਲਿਆਉਣ ਦੀ ਮੰਗ ਕੀਤੀ। ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਰਾਜਪਾਲ ਨੂੰ ਬਿਨਾਂ ਦੱਸੇ ਇਜਲਾਸ ਦੇ ਪਹਿਲੇ ਦਿਨ ਹੀ ਭਰੋਸਗੀ ਮਤਾ ਲਿਆਂਦਾ ਸੀ, ਜਦਕਿ ‘ਆਪ’ ਨੇ ਪੰਜਾਬ ਦੇ ਰਾਜਪਾਲ ਨੂੰ ਜੀਐੱਸਟੀ, ਬਿਜਲੀ ਅਤੇ ਪਰਾਲੀ ਦੇ ਮੁੱਦਿਆਂ ’ਤੇ ਚਰਚਾ ਕਰਨ ਦਾ ਏਜੰਡਾ ਦੱਸਿਆ ਸੀ।
‘ਆਪ’ ਅੱਜ ਜੀਐਸਟੀ, ਬਿਜਲੀ ਅਤੇ ਪਰਾਲੀ ’ਤੇ ਕਰੇਗੀ ਚਰਚਾ
‘ਆਪ’ ਅੱਜ ਸੈਸ਼ਨ ਦੀ ਕਾਰਵਾਈ ਦੌਰਾਨ ਜੀਐਸਟੀ, ਬਿਜਲੀ ਅਤੇ ਪਰਾਲੀ ਦੇ ਮੁੱਦਿਆਂ ’ਤੇ ਚਰਚਾ ਕਰ ਸਕਦੀ ਹੈ, ਪਰ ਇਨ੍ਹਾਂ ਮੁੱਦਿਆਂ ’ਤੇ ਚਰਚਾ ਹੋਵੇਗੀ ਜਾਂ ਨਹੀਂ, ਇਹ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿਉਂਕਿ ਸੈਸ਼ਨ ਵਿਚ ਹੰਗਾਮਾ ਹੋਣ ਦੀ ਸੰਭਾਵਨਾ ਹੈ।
ਸੈਸ਼ਨ ਦੀ ਕਾਰਵਾਈ ਦੁਪਹਿਰ 2 ਵਜੇ ਤੋਂ ਸ਼ੁਰੂ ਹੋਵੇਗੀ
ਇਜਲਾਸ ਦੀ ਕਾਰਵਾਈ ਸਵੇਰੇ 2 ਵਜੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ‘ਆਪ’ ਦੇ ਸਾਰੇ ਵਿਧਾਇਕ, ਮੁੱਖ ਮੰਤਰੀ ਪੰਜਾਬ ਸਮੇਤ ਹੋਰ ਸਾਰੇ ਵਿਧਾਇਕਾਂ ਤੋਂ ਇਲਾਵਾ ਕਾਂਗਰਸ ਅਤੇ ਭਾਜਪਾ ਦੇ ਵਿਧਾਇਕ ਵੀ ਪਹੁੰਚਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ ਤੱਕ ਮੁਲਤਵੀ, ਜਾਣੋ ਕੀ ਹੋਏ ਨਵੇਂ ਐਲਾਨ
ਜਾਣੋ ਕੀ ਹੋਏ ਨਵੇਂ ਐਲਾਨ
ਚੰਡੀਗੜ੍ਹ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਵਿਧਾਨ ਸਭਾ ਵਿੱਚ ਪੇਸ਼ ਕਰ ਰਹੇ ਹਨ। ਚੀਮਾ ਨੇ 2022-23 ਦਾ ਬਜਟ ਅਨੁਮਾਨ ਪੇਸ਼ ਕਰਦੇ ਹੋਏ ਕਿਹਾ ਕਿ ਬਜਟ ਵਿੱਚ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਖਰਚੇ ਦਾ ਅਨੁਮਾਨ ਲਗਾਇਆ ਗਿਆ ਹੈ। ਇਹ ਸਾਲ 2021-22 ਨਾਲੋਂ 14 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 66 ਹਜ਼ਾਰ 440 ਕਰੋੜ ਰੁਪਏ ਦਾ ਸਥਾਈ ਖਰਚਾ ਹੈ। ਜਿਸ ਵਿੱਚ ਤਨਖਾਹ, ਕਰਜ਼ਾ ਅਤੇ ਪੈਨਸ਼ਨ ਆਦਿ ਸ਼ਾਮਲ ਹਨ। ਇਹ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 11.10 ਫੀਸਦੀ ਦਾ ਵਾਧਾ ਹੈ।
ਬਜਟ ਅੱਪਡੇਟ
ਸ਼ਰਾਬ ਤੋਂ 9,648 ਕਰੋੜ ਰੁਪਏ ਦੀ ਕਮਾਈ ਹੋਵੇਗੀ। ਇਹ ਪਿਛਲੇ ਸਾਲ ਨਾਲੋਂ 56 ਫੀਸਦੀ ਵੱਧ ਹੈ।
ਜੀਐਸਟੀ ਕੁਲੈਕਸ਼ਨ 27 ਫੀਸਦੀ ਵਧਣ ਦੀ ਉਮੀਦ ਹੈ। ਇਸ ਨਾਲ ਸਰਕਾਰ ਦੇ ਖ਼ਜ਼ਾਨੇ ਵਿੱਚ 4350 ਰੁਪਏ ਦਾ ਵਾਧਾ ਹੋਵੇਗਾ।
ਕਮਾਈ ਪਿਛਲੇ ਸਾਲ ਦੇ ਮੁਕਾਬਲੇ 17.8 ਫੀਸਦੀ ਵਧੇਗੀ। 95,378 ਕਰੋੜ ਦਾ ਯੋਗਦਾਨ ਵਧੇਗਾ। ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ।
ਪੰਜਾਬ ਦੀਆਂ ਸੜਕਾਂ, ਪੁਲਾਂ ਅਤੇ ਇਮਾਰਤਾਂ ਦੇ ਨਿਰਮਾਣ ਲਈ 2102 ਕਰੋੜ ਰੁਪਏ ਰੱਖੇ ਜਾਣਗੇ।
ਪਟਿਆਲਾ ਦੀਆਂ ਵੱਡੀਆਂ ਅਤੇ ਛੋਟੀਆਂ ਨਦੀਆਂ ਦਾ ਮੁੜ ਨਿਰਮਾਣ ਕੀਤਾ ਜਾਵੇਗਾ ਅਤੇ ਲੁਧਿਆਣਾ ਦੇ ਬੁੱਢੇ ਨਾਲੇ ਦਾ ਨਵੀਨੀਕਰਨ ਕੀਤਾ ਜਾਵੇਗਾ।
ਅੰਮਿ੍ਰਤਸਰ ਅਤੇ ਜਲੰਧਰ ਵਿੱਚ ਸਰਫੇਸ ਵਾਟਰ ਸਪਲਾਈ ਕੀਤਾ ਜਾਵੇਗਾ।
ਪੰਜਾਬ ਵਿੱਚ ਟਰਾਂਸਪੋਰਟ ਮਾਫੀਆ ਖਤਮ ਹੋਵੇਗਾ। ਸੂਬੇ ਵਿੱਚ ਇਲੈਕਟਿ੍ਰਕ ਅਤੇ ਸੀਐਨਜੀ ਵਾਹਨਾਂ ਨੂੰ ਉਤਸ਼ਾਹਿਤ ਕਰੇਗਾ। ਪੰਜਾਬ ਵਿੱਚ 45 ਨਵੇਂ ਬੱਸ ਸਟੈਂਡ ਬਣਾਏ ਜਾਣਗੇ ਅਤੇ ਮੌਜੂਦਾ 61 ਬੱਸ ਸਟੈਂਡਾਂ ਦਾ ਨਵੀਨੀਕਰਨ ਕੀਤਾ ਜਾਵੇਗਾ।
ਬਠਿੰਡਾ ਦੇ ਜਨਤਾ ਨਗਰ ਅਤੇ ਮੁਲਤਾਨੀਆ ਰੋਡ ’ਤੇ ਪੁਲ ਬਣਾਇਆ ਜਾਵੇਗਾ।
ਮੁਹਾਲੀ ਵਿੱਚ 17.5 ਏਕੜ ਵਿੱਚ ਨਵੀਂ ਜੇਲ੍ਹ ਬਣਾਈ ਜਾਵੇਗੀ। ਇਸ ਲਈ 10 ਕਰੋੜ ਦਾ ਬਜਟ ਰੱਖਿਆ ਗਿਆ ਹੈ।
ਪੰਜਾਬ ਪੁਲਿਸ ਲਈ ਅੰਤਰਰਾਸ਼ਟਰੀ ਸਿਖਲਾਈ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ।
ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ 108 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਹਰ ਪੁਲਿਸ ਜ਼ਿਲ੍ਹੇ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਸਾਈਬਰ ਕਰਾਈਮ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ।
ਪੰਜਾਬ ਵਿੱਚ ਸੈਰ ਸਪਾਟੇ ਦੇ ਸਥਾਨਾਂ ਨੂੰ ਵਿਕਸਤ ਕਰਨ ਲਈ ਇਹ ਈਕੋ, ਪੇਂਡੂ, ਸੱਭਿਆਚਾਰਕ ਅਤੇ ਧਾਰਮਿਕ ਸੈਰ-ਸਪਾਟੇ ’ਤੇ ਧਿਆਨ ਕੇਂਦਰਿਤ ਕਰੇਗਾ। ਜੰਗਲਾਂ ਨੂੰ ਈਕੋ ਟੂਰਿਜ਼ਮ ਵਜੋਂ ਵਿਕਸਤ ਕੀਤਾ ਜਾਵੇਗਾ।
ਸਾਬਕਾ ਸੈਨਿਕਾਂ ਦੀ ਭਲਾਈ ਅਤੇ ਸਹਾਇਤਾ ਲਈ ਮੋਹਾਲੀ ਵਿੱਚ ਇੱਕ ਬਿਰਧ ਆਸ਼ਰਮ ਬਣਾਇਆ ਜਾਵੇਗਾ।
ਗਰੀਬ ਲੋਕਾਂ ਲਈ ਆਟੇ ਦੀ ਹੋਮ ਡਿਲੀਵਰੀ ਸ਼ੁਰੂ ਕਰੇਗੀ। ਇਸ ਲਈ 497 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਪੰਜਾਬ ਸਿੱਖਿਆ ਅਤੇ ਸਿਹਤ ਫੰਡ ਦੇ ਨਾਂ ’ਤੇ ਟਰੱਸਟ ਬਣਾਇਆ ਗਿਆ ਹੈ। ਇਸ ਲਈ ਸਰਕਾਰ ਆਪਣਾ ਹਿੱਸਾ ਦੇਵੇਗੀ। ਪ੍ਰਵਾਸੀ ਭਾਰਤੀ ਵੀ ਇਸ ਵਿੱਚ ਆਪਣਾ ਹਿੱਸਾ ਪਾ ਸਕਦੇ ਹਨ। ਸਰਕਾਰ ਉਨ੍ਹਾਂ ਨੂੰ ਹਰ ਪੈਸੇ ਦਾ ਹਿਸਾਬ ਦੇਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਹਰ ਜ਼ਿਲ੍ਹੇ ਵਿੱਚ ਬਣਾਏ ਜਾਣਗੇ।
ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪਿਛਲੀ ਸਰਕਾਰ ਨਾਲੋਂ 48 ਫੀਸਦੀ ਵੱਧ ਹੈ।
ਰਾਜ ਵਿੱਚ ਵਪਾਰਕ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗੀ। ਜਿਸ ਦੇ ਮੈਂਬਰ ਵਪਾਰੀ ਅਤੇ ਵਪਾਰੀ ਹੋਣਗੇ।
ਮੋਹਾਲੀ ਨੇੜੇ ਫਿਨਟੈਕ ਸਿਟੀ ਬਣਾਈ ਜਾਵੇਗੀ। ਜਿਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਦੇ ਲਈ ਮੁਹਾਲੀ ਵਿੱਚ 490 ਏਕੜ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ।
ਵੈਟ ਰਿਫੰਡ ਦੇ ਮੁੱਦੇ 6 ਮਹੀਨਿਆਂ ਵਿੱਚ ਹੱਲ ਕੀਤੇ ਜਾਣਗੇ।
ਉਦਯੋਗਿਕ ਬਿਜਲੀ ਨੂੰ ਛੋਟ ਜਾਰੀ ਰਹੇਗੀ। ਉਦਯੋਗਾਂ ਦੇ ਵਿਕਾਸ ਲਈ ਨਵੀਂ ਨੀਤੀ ਆਵੇਗੀ।
ਕਿਸਾਨਾਂ ਨੂੰ ਮੁਫਤ ਬਿਜਲੀ ਸਬਸਿਡੀ ਜਾਰੀ ਰਹੇਗੀ। ਇਸ ਮੰਤਵ ਲਈ 6947 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਖੇਤੀ ਸੈਕਟਰ ਲਈ 2022-23 ਲਈ 11560 ਕਰੋੜ ਰੁਪਏ ਰੱਖੇ ਗਏ ਹਨ।
ਸਿਹਤ ਲਈ 4731 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜੋ ਕਿ ਪਿਛਲੇ ਸਾਲ ਨਾਲੋਂ 24 ਫੀਸਦੀ ਵੱਧ ਹੈ।
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ 450 ਕਰੋੜ ਰੁਪਏ ਰੱਖੇ ਗਏ ਹਨ।
ਇਸ ਸਾਲ 117 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਸ ਲਈ 77 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।
75 ਮੁਹੱਲਾ ਕਲੀਨਿਕ 15 ਅਗਸਤ ਤੋਂ ਕੰਮ ਕਰਨਾ ਸ਼ੁਰੂ ਕਰ ਦੇਣਗੇ।
ਸੜਕ ਹਾਦਸੇ ਵਿੱਚ ਜ਼ਖਮੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਾਲੀ ਦਿੱਲੀ ਸਰਕਾਰ ਦੀ ਦੂਤ ਯੋਜਨਾ ਪੰਜਾਬ ਵਿੱਚ ਲਾਗੂ ਕੀਤੀ ਜਾਵੇਗੀ। ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਦਾ ਖਰਚਾ ਸਰਕਾਰ ਚੁੱਕੇਗੀ। ਜੋ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣਗੇ। ਸਰਕਾਰ ਉਸ ਦਾ ਸਨਮਾਨ ਕਰੇਗੀ।
ਸਟੇਟ ਮੈਨੇਜਮੈਂਟ ਯੂਨਿਟ ਦਾ ਗਠਨ ਕੀਤਾ ਜਾਵੇਗਾ। ਜੋ ਸਿਹਤ ਪ੍ਰਣਾਲੀ ਦੀ ਦੇਖ-ਰੇਖ ਕਰਨਗੇ ਅਤੇ ਕਮੀਆਂ ਨੂੰ ਦੂਰ ਕਰਨਗੇ। ਸ਼ੁਰੂਆਤ ਵਿੱਚ ਇਸ ਨੂੰ ਸਰਕਾਰ ਵੱਲੋਂ ਚਲਾਇਆ ਜਾਵੇਗਾ। ਬਾਅਦ ਵਿੱਚ ਇਸਨੂੰ ਇੱਕ ਪੇਸ਼ੇਵਰ ਪ੍ਰਬੰਧਿਤ ਏਜੰਸੀ ਨੂੰ ਸੌਂਪ ਦਿੱਤਾ ਜਾਵੇਗਾ।
2 ਸਾਲਾਂ ਵਿੱਚ ਪਟਿਆਲਾ ਅਤੇ ਫਰੀਦਕੋਟ ਵਿਖੇ 2 ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕੀਤੇ ਜਾਣਗੇ।
2027 ਤੱਕ ਅਜਿਹੇ 3 ਹੋਰ ਹਸਪਤਾਲ ਬਣਾਏ ਜਾਣਗੇ।
ਪੰਜਾਬ ਦੇ ਉਭਰਦੇ ਖਿਡਾਰੀਆਂ ਲਈ 25 ਕਰੋੜ ਰੁਪਏ ਰੱਖੇ ਗਏ ਹਨ।
ਪੰਜਾਬ ਵਿੱਚ ਸਟੇਡੀਅਮ ਨੂੰ ਅਪਗ੍ਰੇਡ ਕਰਨ ਅਤੇ ਸੰਗਰੂਰ ਵਿੱਚ ਲੌਂਗੋਵਾਲ ਵਿਖੇ ਸਟੇਡੀਅਮ ਬਣਾਉਣ ਦਾ ਪ੍ਰਸਤਾਵ ਸੀ।¿;
ਅਗਲੇ 5 ਸਾਲਾਂ ਵਿੱਚ ਸੂਬੇ ਨੂੰ ਮੈਡੀਕਲ ਸਿੱਖਿਆ ਲਈ ਕਵਰ ਕਰਨ ਲਈ 16 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਪ੍ਰਸਤਾਵ ਹੈ। ਜਿਸ ਤੋਂ ਬਾਅਦ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ 25 ਹੋ ਜਾਵੇਗੀ। ਇਸ ਸਾਲ ਮੈਡੀਕਲ ਸਿੱਖਿਆ ਲਈ 1033 ਕਰੋੜ ਰੁਪਏ ਰੱਖੇ ਗਏ ਸਨ। ਇਹ ਪਿਛਲੇ ਸਾਲ ਨਾਲੋਂ 57 ਫੀਸਦੀ ਵੱਧ ਹੈ।
ਸਰਕਾਰੀ ਮੈਡੀਕਲ ਕਾਲਜਾਂ ਦੇ ਅਪਗ੍ਰੇਡੇਸ਼ਨ ਅਤੇ ਐਮਬੀਬੀਐਸ ਦੀਆਂ ਸੀਟਾਂ ਵਿੱਚ ਵਾਧੇ ’ਤੇ ਵਿਚਾਰ ਕੀਤਾ ਜਾਵੇਗਾ। ਸੰਗਰੂਰ ਵਿੱਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਕਾਲਜ ਬਣਾਇਆ ਜਾਵੇਗਾ। ਜਿਸ ਵਿੱਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਇਸ ਲਈ 50 ਕਰੋੜ ਰੁਪਏ ਰੱਖੇ ਗਏ ਹਨ।
ਰਾਜ ਵਿੱਚ ਐਨਸੀਸੀ ਕੇਂਦਰਾਂ ਅਤੇ ਸਿਖਲਾਈ ਕੇਂਦਰਾਂ ਲਈ 5 ਕਰੋੜ ਰੁਪਏ ਰੱਖੇ ਗਏ ਸਨ।
ਉੱਚ ਸਿੱਖਿਆ ਲਈ ਸਾਰੇ ਸਰਕਾਰੀ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਨਵੇਂ ਕਾਲਜਾਂ ਲਈ 95 ਕਰੋੜ ਰੁਪਏ ਰੱਖੇ ਗਏ ਹਨ।
ਹੁਨਰ ਵਿਕਾਸ ਕੇਂਦਰਾਂ ਨੂੰ ਉਤਸ਼ਾਹਿਤ ਕਰਨ ਲਈ 641 ਕਰੋੜ ਰੁਪਏ ਰੱਖੇ ਗਏ ਹਨ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ 200 ਕਰੋੜ ਦਾ ਬਜਟ ਰੱਖਿਆ ਗਿਆ ਹੈ। ਫਿਰੋਜ਼ਪੁਰ ਅਤੇ ਮਲੋਟ ਯੂਨੀਵਰਸਿਟੀ ਲਈ ਇਹ ਗ੍ਰਾਂਟ ਦੁੱਗਣੀ ਹੋਵੇਗੀ।
ਪੰਜਾਬ ਦੇ 9 ਸਰਕਾਰੀ ਕਾਲਜਾਂ ਵਿੱਚ ਨਵੀਆਂ ਲਾਇਬ੍ਰੇਰੀਆਂ ਲਈ 30 ਕਰੋੜ ਰੁਪਏ ਰੱਖੇ ਗਏ ਹਨ।
ਜਨਰਲ ਕੈਟਾਗਰੀ ਦੇ ਬੱਚਿਆਂ ਲਈ ਸੀਐਮ ਸਕਾਲਰਸ਼ਿਪ ਸ਼ੁਰੂ ਕੀਤੀ ਗਈ ਹੈ। ਇਸ ਲਈ 30 ਕਰੋੜ ਰੁਪਏ ਰੱਖੇ ਗਏ ਹਨ। ਇਹ ਰਕਮ ਪ੍ਰਾਪਤ ਅੰਕਾਂ ਦੇ ਆਧਾਰ ’ਤੇ ਦਿੱਤੀ ਜਾਵੇਗੀ।
ਮਿਡ ਡੇ ਮੀਲ ਸਕੀਮ ਲਈ 473 ਕਰੋੜ ਰੁਪਏ ਦਿੱਤੇ ਗਏ ਹਨ। ਜੋ ਕਿ ਪਿਛਲੇ ਸਾਲ ਨਾਲੋਂ 35 ਫੀਸਦੀ ਵੱਧ ਹੈ।
ਸਮਗਰ ਸਿੱਖਿਆ ਅਭਿਆਨ ਲਈ 1232 ਕਰੋੜ ਦੇ ਮੁਕਾਬਲੇ 1351 ਕਰੋੜ ਰੁਪਏ ਰੱਖੇ ਗਏ ਹਨ।
ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ 67 ਕਰੋੜ ਰੁਪਏ ਰੱਖੇ ਗਏ ਹਨ।
ਪ੍ਰੀ-ਮੈਟਿ੍ਰਕ ਸਕਾਲਰਸ਼ਿਪ ਲਈ 79 ਕਰੋੜ ਰੁਪਏ ਰੱਖੇ ਗਏ ਹਨ।
ਸਿੱਖਿਆ ਲਈ, 2022-23 ਵਿੱਚ, ਸਕੂਲ ਅਤੇ ਉੱਚ ਸਿੱਖਿਆ ਲਈ ਪਿਛਲੇ ਸਾਲ ਦੇ ਮੁਕਾਬਲੇ 16 ਫੀਸਦੀ ਵੱਧ ਬਜਟ ਰੱਖਿਆ ਗਿਆ ਹੈ।
ਤਕਨੀਕੀ ਸਿੱਖਿਆ ਵਿੱਚ 45 ਫੀਸਦੀ ਦਾ ਵਾਧਾ ਹੋਇਆ ਹੈ।
ਮੈਡੀਕਲ ਸਿੱਖਿਆ ਵਿੱਚ 57 ਫੀਸਦੀ ਦਾ ਵਾਧਾ ਕੀਤਾ ਗਿਆ ਹੈ।
ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਸਟੇਟ ਮੈਨੇਜਰ ਦੀ ਤਾਇਨਾਤੀ ਕੀਤੀ ਜਾਵੇਗੀ। ਸਕੂਲ ਦੇ ਅਧਿਆਪਕ ਅਤੇ ਪਿ੍ਰੰਸੀਪਲ ਹੀ ਪੜ੍ਹਾਈ ਕਰਨਗੇ। ਇਸ ਲਈ 123 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।
ਅਧਿਆਪਕਾਂ, ਸਕੂਲ ਮੁਖੀਆਂ, ਵਿਦਿਅਕ ਪ੍ਰਸ਼ਾਸਕਾਂ ਲਈ ਸਿਖਲਾਈ ਪ੍ਰੋਗਰਾਮਾਂ ਅਤੇ ਸਮਰੱਥਾ ਨਿਰਮਾਣ ਲਈ ਦੇਸ਼ ਅਤੇ ਵਿਦੇਸ਼ ਵਿੱਚ ਛੋਟੀ ਅਤੇ ਦਰਮਿਆਨੀ ਮਿਆਦ ਦੇ ਕੋਰਸ ਕਰਵਾਏ ਜਾਣਗੇ। ਇਸ ਲਈ 30 ਕਰੋੜ ਰੁਪਏ ਰੱਖੇ ਗਏ ਹਨ।
ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਲਈ 100 ਸਕੂਲਾਂ ਦੀ ਪਛਾਣ ਕੀਤੀ ਗਈ ਹੈ। ਜਿੱਥੇ ਪ੍ਰੀ ਪ੍ਰਾਇਮਰੀ ਤੋਂ 12ਵੀਂ ਤੱਕ ਡਿਜੀਟਲ ਕਲਾਸਰੂਮ, ਲੈਬ, ਟ੍ਰੈਂਡ ਸਟਾਫ਼ ਹੋਵੇਗਾ। ਸਕੂਲ ਆਫ ਐਮੀਨੈਂਸ ਲਈ 200 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।¿;
ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਲਾਸਰੂਮਾਂ ਲਈ 500 ਸਕੂਲਾਂ ਦੀ ਚੋਣ ਕੀਤੀ ਗਈ ਹੈ। ਇਸ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਸਰਕਾਰੀ ਸਕੂਲਾਂ ਦੀ ਛੱਤ ’ਤੇ ਸੋਲਰ ਸਿਸਟਮ ਲਗਾਏ ਜਾਣਗੇ। ਇਸ ਵੇਲੇ 19176 ਸਕੂਲਾਂ ਵਿੱਚੋਂ 3596 ਸਕੂਲਾਂ ਵਿੱਚ ਲੱਗੇ ਹੋਏ ਹਨ। ਇਸ ਸਾਲ ਬਾਕੀ ਸਕੂਲਾਂ ਵਿੱਚ 100 ਕਰੋੜ ਦੀ ਲਾਗਤ ਨਾਲ ਸੋਲਰ ਸਿਸਟਮ ਲਗਾਏ ਜਾਣਗੇ।
ਸਰਕਾਰੀ ਸਕੂਲਾਂ ਵਿੱਚ ਚਾਰਦੀਵਾਰੀ ਸਮੇਤ ਬੁਨਿਆਦੀ ਢਾਂਚੇ ਲਈ 2728 ਪੇਂਡੂ ਅਤੇ 212 ਸ਼ਹਿਰੀ ਸਕੂਲਾਂ ਵਿੱਚ ਚਾਰਦੀਵਾਰੀ ਨਹੀਂ ਹੈ।
2310 ਪੇਂਡੂ ਅਤੇ 93 ਸ਼ਹਿਰੀ ਸਕੂਲਾਂ ਵਿੱਚ ਚਾਰਦੀਵਾਰੀ ਟੁੱਟੀ ਹੋਈ ਹੈ।
ਹਰ ਜ਼ਿਲ੍ਹੇ ਵਿੱਚ ਅਤਿ-ਆਧੁਨਿਕ ਸਕੂਲਾਂ ਦੇ ਬੁਨਿਆਦੀ ਢਾਂਚੇ ਲਈ ਬਜਟ ਵਿੱਚ 424 ਕਰੋੜ ਰੁਪਏ ਰੱਖੇ ਗਏ ਹਨ।¿;
ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀ ਮਿਲੇਗੀ। ਇਸ ਲਈ 23 ਕਰੋੜ ਰੁਪਏ ਰੱਖੇ ਗਏ ਹਨ।
11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਪੰਜਾਬ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਹਰੇਕ ਵਿਦਿਆਰਥੀ ਨੂੰ 2000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਲਈ 50 ਕਰੋੜ ਦਾ ਬਜਟ ਰੱਖਿਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬੀਐਸਐਫ਼ ਦਾ ਘੇਰਾ ਵਧਾਉਣ ਖਿਲਾਫ਼ ਪੰਜਾਬ ਵਿਧਾਨ ਸਭਾ ‘ਚ ਸਰਭ ਸੰਮਤੀ ਨਾਲ ਮਤਾ ਪਾਸ
ਚੰਡੀਗੜ੍ਹ। | ਬੀਐਸਐਫ ਦਾ ਦਾਇਰਾ ਵਧਾਉਣ ਖਿਲਾਫ਼ ਮਤਾ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਵਿਚ ਪਾਸ ਕਰ ਦਿੱਤਾ ਗਿਆ ਹੈ। ਚੰਨੀ ਨੇ ਕਿਹਾ ਕਿ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ ਪੰਜਾਬ ਤੇ ਡਾਕਾ ਮਾਰਿਆ ਜਾ ਰਿਹਾ ਹੈ ਇਸ ਕਰਕੇ ਉਹ ਸਮੁੱਚੀਆਂ ਪਾਰਟੀਆਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੇ ਹਨ ਉਨ੍ਹਾਂ ਕਿਹਾ ਕਿ ਜੋ ਸਰਬ ਪਾਰਟੀ ਮੀਟਿੰਗ ਵਿੱਚ ਫ਼ੈਸਲਾ ਹੋਇਆ ਪੂਰੀ ਮਤਾ ਸਦਨ ਵਿੱਚ ਪੇਸ਼ ਕੀਤਾ। ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਐਸਐਫ਼ ਅਧਿਕਾਰ ਖੇਤਰ ਵਧਾਉਣ ਦੇ ਵਿਰੋਧ ਵਿਚ ਕੇੰਦਰ ਸਰਕਾਰ ਦੀ ਨੋਟੀਫਿਕੇਸ਼ਨ ਰੱਦ ਕਰਨ ਲਈ ਮਤਾ ਪੇਸ਼ ਕੀਤਾ।  ਰੰਧਾਵਾ ਨੇ ਕਿਹਾ ਪੰਜਾਬ ਪੁਲਿਸ ਪੰਜਾਬ ਦੀ ਸੁਰੱਖਿਆ ਕਰਨ ’ਚ ਪੂਰੀ ਤਰ੍ਹਾਂ ਸਮੱਰਥ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਵਿਧਾਇਕਾਂ ਦੇ ਸੁਆਲ ਰੱਦ ਹੋਣ ਦਾ ਡਰ, ਸਪੀਕਰ ਨੇ ਦਿੱਤਾ ਵਿਸ਼ਵਾਸ ਘਬਰਾਓ ਨਹੀਂ ਮੈ ਬੈਠਾ, ਕੋਈ ਸੁਆਲ ਨਹੀਂ ਹੋਏਗਾ ਰੱਦ
ਨਿਯਮਾਂ ਅਨੁਸਾਰ ਸਦਨ ਦੀ ਕਾਰਵਾਈ ਦਾ ਉਠਾਨ ਹੁੰਦੇ ਸਾਰੇ ਸੁਆਲ ਹੋ ਜਾਂਦੇ ਹਨ ਰੱਦ
ਵਿਧਾਇਕਾਂ ਦੇ ਪੁੱਜੇ ਹੋਏ ਹਨ 300 ਤੋਂ ਜਿਆਦਾ ਸੁਆਲ, ਸਦਨ ਦੇ ਵਿਸ਼ੇਸ਼ ਸੈਸ਼ਨ ਦੇ ਚਲਦੇ ਨਹੀਂ ਹੋਇਆ ਕੋਈ ਪੇਸ਼
ਹੁਣ ਵਿਧਾਇਕਾਂ ਨੂੰ ਦੋਬਾਰਾ ਸੁਆਲ ਭੇਜਣ ਦੀ ਨਹੀਂ ਐ ਲੋੜ
ਅਸ਼ਵਨੀ ਚਾਵਲਾ, ਚੰਡੀਗੜ । ਪੰਜਾਬ ਵਿਧਾਨ ਸਭਾ ਦੇ 75 ਤੋਂ ਜਿਆਦਾ ਵਿਧਾਇਕਾਂ ਨੂੰ ਇਸ ਗਲ ਦਾ ਡਰ ਹੈ ਕਿ ਉਨਾਂ ਵਲੋਂ ਲਗਾਏ ਗਏ ਸੁਆਲ ਹੀ ਹੁਣ ਨਿਯਮਾਂ ਅਨੁਸਾਰ ਰੱਦ ਹੋ ਜਾਣਗੇ। ਦਰਅਸਲ ਜਦੋਂ ਸੈਸ਼ਨ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ ਹੋ ਜਾਂਦੀ ਹੈ ਤਾਂ ਪੈਡਿੰਗ ਚਲ ਰਹੇ ਸੁਆਲ ਨੂੰ ਰੱਦ ਮੰਨ ਲਿਆ ਜਾਂਦਾ ਹੈ ਜਾਂ ਫਿਰ ਵਿਭਾਗ ਚਾਹੇ ਤਾਂ ਜੁਆਬ ਸਿੱਧੇ ਵਿਧਾਇਕ ਨੂੰ ਭੇਜ ਸਕਦਾ ਹੈ ਪਰ ਪੁਰਾਣੇ ਸਮੇਂ ਦੌਰਾਨ ਸਦਨ ਦੀ ਕਾਰਵਾਈ ਅਣਮਿਥੇ ਸਮੇਂ ਤੱਕ ਮੁਲਤਵੀ ਹੋਣ ਤੋਂ ਬਾਅਦ ਕੋਈ ਵੀ ਵਿਭਾਗ ਸੁਆਲਾਂ ਦੇ ਜੁਆਬ ਨਹੀਂ ਭੇਜਦਾ । ਇਸ ਦਾ ਡਰ ਲੈ ਕੇ ਜਦੋਂ ਕੁਝ ਵਿਧਾਇਕਾਂ ਅਤੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਸਪੀਕਰ ਕੋਲ ਪਹੁੰਚ ਕੀਤੀ ਤਾਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਿਸ਼ਵਾਸ ਦਿੱਤਾ ਹੈ ਕਿ ਉਹ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਆਪਣੇ ਅਧਿਕਾਰਾਂ ਦੀ ਵਰਤੋਂ ਕਰਨਗੇ, ਜਿਸ ਨਾਲ ਕੋਈ ਵੀ ਸੁਆਲ ਰੱਦ ਨਹੀਂ ਹੋਏਗਾ ਅਤੇ ਅਗਲੇ ਆਉਣ ਵਾਲੇ ਸੈਸ਼ਨ ਵਿੱਚ ਇਨਾਂ ਸੁਆਲਾਂ ਨੂੰ ਲਗਾਇਆ ਜਾਏਗਾ। ਜਿਸ ਤੋਂ ਬਾਅਦ ਵਿਧਾਇਕਾਂ ਨੂੰ ਕੁੱਝ ਹੱਦ ਤੱਕ ਰਾਹਤ ਮਿਲੀ ਹੈ।
ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਿਧਾਇਕ ਕਿਸੇ ਵੀ ਵਿਭਾਗ ਤੋਂ ਕੁਝ ਵੀ ਪੁੱਛਣ ਲਈ ਆਪਣਾ ਸੁਆਲ ਵਿਧਾਨ ਸਭਾ ਦੇ ਸਪੀਕਰ ਨੂੰ ਆਮ ਦਿਨਾਂ ਵਿੱਚ ਭੇਜਦੇ ਹਨ। ਨਿਯਮਾਂ ਅਨੁਸਾਰ ਜਦੋਂ ਕਿਸੇ ਸੈਸ਼ਨ ਦੀ ਉਠ ਹੋ ਜਾਂਦਾ ਹੈ ਤਾਂ ਉਸ ਉਠਣ ਦੇ ਨੋਟੀਫਿਕੇਸ਼ਨ ਤੋਂ ਬਾਅਦ ਅਗਲੇ ਸੈਸ਼ਨ ਦੀ ਸ਼ੁਰੂਆਤ ਤੱਕ ਵਿਧਾਇਕਾਂ ਨੂੰ ਆਪਣੇ ਸੁਆਲ ਭੇਜਣ ਦੀ ਖੱੁਲੀ ਛੋਟ ਹੁੰਦੀ ਹੈ ਅਤੇ ਵਿਧਾਇਕਾਂ ਵਲੋਂ ਲਗਾਤਾਰ ਸੁਆਲ ਭੇਜੇ ਵੀ ਜਾਂਦੇ ਹਨ। ਇਥੇ ਹੀ ਨਿਯਮ ਇਹ ਵੀ ਕਹਿੰਦੇ ਹਨ ਕਿ ਜਿਹੜੇ ਸੁਆਲ ਵਿਧਾਨ ਸਭਾ ਦੀ ਸੈਸ਼ਨ ਦੌਰਾਨ ਕਿਸੇ ਵੀ ਕਾਰਨ ਨਹੀਂ ਲੱਗਦੇ ਅਤੇ ਸਦਨ ਦੀ ਕਾਰਵਾਈ ਦਾ ਅਣਮਿਥੇ ਸਮੇਂ ਲਈ ਮੁਲਤਵੀ ਹੈ ਤਾਂ ਉਨਾਂ ਸੁਆਲ ਨੂੰ ਅਗਲੇ ਸੈਸ਼ਨ ਵਿੱਚ ਨਹੀਂ ਲਾਇਆ ਜਾਂਦਾ ਹੈ ਅਤੇ ਉਨਾਂ ਦੀ ਕਾਰਵਾਈ ਖ਼ਤਮ ਮੰਨ ਲਈ ਜਾਂਦੀ ਹੈ। ਵਿਧਾਨ ਸਭਾ ’ਚ ਆਮ ਆਦਮੀ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਤੋਂ ਲੈ ਕੇ ਕਾਂਗਰਸ ਦੇ ਵੀ ਵਿਧਾਇਕਾਂ ਵਲੋਂ 300 ਤੋਂ ਜਿਆਦਾ ਸੁਆਲ ਪਿਛਲੇ ਦਿਨਾਂ ਦੌਰਾਨ ਭੇਜੇ ਗਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ