punjab congress - Sach Kahoon Punjabi
Punjab Congress: (ਅਨਿਲ ਲੁਟਾਵਾ) ਅਮਲੋਹ। ਬਲਾਕ ਅਮਲੋਹ ਦੇ ਪਿੰਡ ਬੈਣੀ ਜੇਰ ਤੇ ਪਿੰਡ ਦਨਘੇੜੀ ਦੇ ਕਈ ਪ੍ਰਮੁੱਖ ਆਗੂ ਤੇ ਨੌਜਵਾਨ ਤੇ ਉਨ੍ਹਾਂ ਦੇ ਪਰਿਵਾਰ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ। ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ’ਚ ਪਿੰਡ ਬੈਣੀ ਜੇਰ ਦੇ ਨਾਜਰ ਸਿੰਘ, ਕਰਮਪਾਲ ਸਿੰਘ, ਭੁਪਿੰਦਰ ਸਿੰਘ, ਬੂਟਾ ਸਿੰਘ, ਕੁਲਵੰਤ ਸਿੰਘ,ਸੋਹਨ ਸਿੰਘ, ਪ੍ਰਭਜੋਤ ਸਿੰਘ, ਰਾਜਨ, ਸਰੂਪ ਸਿੰਘ, ਹੁਸਨਦੀਪ ਸਿੰਘ, ਜੱਗੀ, ਗੁਰਵਿੰਦਰ ਸਿੰਘ,ਜਤਿੰਦਰ ਸਿੰਘ, ਮਿੱਠੂ ਸਿੰਘ, ਲਵਪ੍ਰੀਤ ਸਿੰਘ, ਸਰੂਪ ਸਿੰਘ,ਮਲਕੀਤ ਕੌਰ, ਸ਼ਾਂਤੀ ਦੇਵੀ, ਬਲਵਿੰਦਰ ਸਿੰਘ ਆਦਿ ਸਨ। ਇਸ ਤਰ੍ਹਾਂ ਪਿੰਡ ਦਨਘੇੜੀ ਤੋਂ ਰਾਜਦੀਪ ਸਿੰਘ, ਗੁਰਮੀਤ ਸਿੰਘ, ਸਤਵੰਤ ਸਿੰਘ, ਪ੍ਰਭਜੋਤ ਸਿੰਘ, ਰਾਜਿੰਦਰ ਸਿੰਘ, ਚਮਕੌਰ ਸਿੰਘ, ਪਰਮਿੰਦਰ ਸਿੰਘ, ਮਨੀ, ਰਣਜੀਤ ਸਿੰਘ, ਜਤਿੰਦਰ ਸਿੰਘ, ਕੁਲਵੰਤ ਸਿੰਘ, ਰਣਜੋਧ ਸਿੰਘ ਆਦਿ ਸ਼ਾਮਲ ਹੋਏ। ਉਪਰੋਕਤ ਦੌਨਾ ਪਿੰਡਾਂ ਦੇ ‘ਆਪ’ ਦੇ ਵਿਅਕਤੀਆਂ ਦੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ’ਤੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਸਿਧਾਂਤਾਂ ਨਾਲ ਜੁੜ ਰਹੇ ਹਨ।
ਇਹ ਵੀ ਪੜ੍ਹੋ: Bomb Threat: ਮੋਗਾ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਰਣਦੀਪ ਨਾਭਾ ਨੇ ਭਰੋਸਾ ਦਿਵਾਇਆ ਕਿ ਪਾਰਟੀ ’ਚ ਸ਼ਾਮਲ ਹੋਏ ਹਰ ਵਰਕਰ ਨੂੰ ਪੂਰਾ ਸਨਮਾਨ ਮਿਲੇਗਾ ਅਤੇ ਉਨ੍ਹਾਂ ਦੀ ਭੂਮਿਕਾ ਲੋਕਾਂ ਦੀ ਸੇਵਾ ’ਚ ਮਹੱਤਵਪੂਰਨ ਰਹੇਗੀ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸੰਜੀਵ ਦੱਤਾ, ਬਿੱਕਰ ਸਿੰਘ ਦੀਵਾ, ਹਰਚੰਦ ਸਿੰਘ ਸਮਸਪੁਰ, ਹਰਜਿੰਦਰ ਸਿੰਘ ਟਿੰਕਾ, ਜੱਗੀ ਵੜੈਚਾਂ, ਨਰਿੰਦਰ ਸਿੰਘ ਦਨਘੇੜੀ, ਮਾਸਟਰ ਦਰਬਾਰਾ ਸਿੰਘ, ਲਖਵਿੰਦਰ ਸਿੰਘ,ਜਸਪਾਲ ਸਿੰਘ,ਸ਼ਮਸ਼ੇਰ ਸਿੰਘ, ਗੁਰਬਚਨ ਕਾਹਨਪੁਰਾ, ਰਣਜੀਤ ਸਿੰਘ ਅੰਬੇ ਮਾਜਰਾ, ਪ੍ਰਭਜੀਤ ਬੈਣਾ, ਕਮਲ ਕੁੰਭੜਾ,ਗੁਰਪ੍ਰੀਤ ਸਿੰਘ ਗਰੇਵਾਲ, ਗੁਰਦੇਵ ਸਿੰਘ ਨੰਬਰਦਾਰ, ਪ੍ਰਤਾਪ ਸਿੰਘ ਸਾਬਕਾ ਸਰਪੰਚ, ਪ੍ਰਭਜੀਤ ਬੈਣਾ, ਦਲਜੋਤ ਔਜਲਾ, ਪੀਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਮੌਜ਼ੂਦ ਸਨ। Punjab Congress
Navjot Singh Sidhu News: ਰਾਜਾ ਵੜਿੰਗ ਸਿਰੇ ਦਾ ਭ੍ਰਿਸ਼ਟਾਚਾਰੀ, ਬਣਾ ਗਿਐ 100 ਏਕੜ ਜ਼ਮੀਨ : ਮੈਡਮ ਸਿੱਧੂ
ਰਾਜਾ ਵੜਿੰਗ ਬੋਲੇ, ਨਵਜੋਤ ਸਿੱਧੂ ਦਿਮਾਗੀ ਮਰੀਜ਼, 20 ਏਕੜ ਮੈਨੂੰ ਦੇ ਕੇ ਬਾਕੀ ਜ਼ਮੀਨ ਰੱਖੇ ਖ਼ੁਦ
Navjot Singh Sidhu News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਕਾਂਗਰਸ ਦੀ ਸਾਬਕਾ ਵਿਧਾਇਕ ਅਤੇ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਭ੍ਰਿਸ਼ਟਾਚਾਰ ਬੜੇ ਗੰਭੀਰ ਦੋਸ਼ ਲਾ ਦਿੱਤੇ ਹਨ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਵਜੋਤ ਕੌਰ ਸਿੱਧੂ ਵੱਲੋਂ ਸਿਰੇ ਦਾ ਭ੍ਰਿਸ਼ਟਾਚਾਰੀ ਕਰਾਰ ਦਿੰਦੇ ਹੋਏ ਕਿਹਾ ਕਿ ਰਾਜਾ ਵੜਿੰਗ ਨੇ ਲੁੱਟ ਦੇ ਪੈਸਿਆਂ ਨਾਲ 100 ਏਕੜ ਦੇ ਕਰੀਬ ਜ਼ਮੀਨ ਜੀਰਕਪੁਰ ਦੇ ਨੇੜੇ ਬਣਾ ਲਈ ਹੈ। ਇਸ ਵਿੱਚ ਰਾਜਾ ਵੜਿੰਗ ਵੱਲੋਂ 40 ਏਕੜ ਜ਼ਮੀਨ ਲੁੱਟੇ ਹੋਏ ਪੈਸਿਆਂ ਨਾਲ ਖਰੀਦੀ ਗਈ ਹੈ ਅਤੇ 60 ਏਕੜ ਜ਼ਮੀਨ ਫਰਜ਼ੀ ਦਸਤਖ਼ਤ ਅਤੇ ਅੰਗੂਠੇ ਲਗਾਉਣ ਦੇ ਹੋਏ ਹੜੱਪੀ ਗਈ ਹੈ।
ਨਵਜੋਤ ਕੌਰ ਸਿੱਧੂ ਦੇ ਇਨਾਂ ਬਿਆਨਾਂ ਦੇ ਆਉਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਆਪਣੀ ਚੁੱਪ ਤੋੜਦੇ ਹੋਏ ਨਵਜੋਤ ਕੌਰ ਸਿੱਧੂ ਨੂੰ ਦਿਮਾਗੀ ਤੌਰ ’ਤੇ ਬਿਮਾਰ ਕਰਾਰ ਦੇ ਦਿੱਤਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਨਵਜੋਤ ਕੌਰ ਸਿੱਧੂ ਕੋਲ 100 ਏਕੜ ਜ਼ਮੀਨ ਦਾ ਕੋਈ ਸਬੂਤ ਹੈ ਤਾਂ ਉਹ ਪੇਸ਼ ਕਰੇ ਅਤੇ ਉਹ ਵਾਅਦਾ ਕਰਦੇ ਹਨ ਕਿ ਉਸ 100 ਏਕੜ ਜ਼ਮੀਨ ਵਿੱਚੋਂ ਸਿਰਫ਼ 15-20 ਏਕੜ ਹੀ ਰੱਖ ਲੈਣਗੇ ਜਦੋਂ ਕਿ ਬਾਕੀ 80 ਏਕੜ ਜ਼ਮੀਨ ਨਵਜੋਤ ਕੌਰ ਸਿੱਧੂ ਆਪਣੇ ਕੋਲ ਰੱਖ ਲਵੇ।
ਇਹ ਵੀ ਪੜ੍ਹੋ: Punjab News: ਪੰਜਾਬ ਪ੍ਰਸ਼ਾਸਨ ‘ਚ ਵੱਡਾ ਫੇਰਬਦਲ: ਦਰਜਨਾਂ IAS ਅਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ
ਅਸਲ ’ਚ ਨਵਜੋਤ ਕੌਰ ਸਿੱਧੂ ਨੇ ਆਪਣੇ ਐਕਸ ਹੈਂਡਲ ਤੇ ਇਹ ਦੋਸ਼ ਲਗਾਉਂਦੇ ਹੋਏ ਵੱਡਾ ਵਿਵਾਦ ਖੜਾ ਕਰ ਦਿੱਤਾ ਹੈ ਨਵਜੋਤ ਕੌਰ ਸਿੱਧੂ ਨੇ ਇੱਥੇ ਦਾਅਵਾ ਕੀਤਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਵੱਲੋਂ ਪੰਜਾਬ ਵਿੱਚ ਨੌਜਵਾਨਾਂ ਨੂੰ ਮੈਂਬਰ ਬਣਾਉਂਦੇ ਹੋਏ ਉਹਨਾਂ ਦੀ ਫੀਸ 75 ਰੱਖ ਲਈ ਸੀ ਅਤੇ ਇਸ ਫੀਸ ਨਾਲ ਹੀ 7.5 ਕਰੋੜ ਰੁਪਏ ਇਕੱਠਾ ਕਰਦੇ ਹੋਏ ਆਪਣੀ ਜੇਬ ਵਿੱਚ ਪਾ ਲਏ ਜਦੋਂਕਿ ਇਹ ਨੌਜਵਾਨਾਂ ’ਤੇ ਵਾਧੂ ਬੋਝ ਪਾਇਆ ਗਿਆ ਸੀ। ਨਵਜੋਤ ਕੌਰ ਸਿੱਧੂ ਵੱਲੋਂ ਰਾਜਾ ਵੜਿੰਗ ਤੋਂ ਇਹ ਵੀ ਪੁੱਛਿਆ ਗਿਆ ਹੈ ਕਿ ਕੀ ਰਾਜਾ ਵੜਿੰਗ ਇਸ ਪੈਸੇ ਦਾ ਹਿਸਾਬ-ਕਿਤਾਬ ਦੇ ਸਕਣਗੇ ਕਿ ਇਹ ਪੈਸੇ ਕਿਉਂ ਅਤੇ ਕਿੱਥੇ ਖਰਚ ਕੀਤੇ ਗਏ ਹਨ? ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜੇਕਰ ਰਾਜਾ ਵੜਿੰਗ ਇਸ ਮਾਮਲੇ ਵਿੱਚ ਦੋਸ਼ੀ ਨਹੀਂ ਹੈ ਤਾਂ ਉਹ ਸਬੂਤਾਂ ਦੇ ਨਾਲ ਮੀਡੀਆ ਕੋਲ ਆਉਂਦੇ ਹੋਏ ਆਪਣਾ ਪੱਖ ਰੱਖਣ ਕਿ ਭ੍ਰਿਸ਼ਟਾਚਾਰ ਨਹੀਂ ਕੀਤਾ ਹੈ।
ਨਵਜੋਤ ਕੌਰ ਸਿੱਧੂ ਮਾਨਸਿਕ ਤੌਰ ’ਤੇ ਠੀਕ ਨਹੀਂ ਹੈ: ਵੜਿੰਗ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਜੋਤ ਕੌਰ ਸਿੱਧੂ ਦੇ ਮਾਮਲੇ ਵਿੱਚ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਮਾਨਸਿਕ ਤੌਰ ਤੇ ਠੀਕ ਨਹੀਂ ਹੈ ਅਤੇ ਰੋਜ਼ ਇਹੋ ਜਿਹੇ ਪੁੱਠੇ ਸਿੱਧੇ ਬਿਆਨ ਦਿੰਦੀ ਰਹਿੰਦੀ ਹੈ। ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।
ਕਾਂਗਰਸ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ’ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
Punjab Congress: ‘ਆਪ’ ਨੇ ਪ੍ਰਤਾਪ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਤੋਂ ਤੁਰੰਤ ਮੁਆਫੀ ਦੀ ਕੀਤੀ ਮੰਗ
Punjab Congress: ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀਆਂ ਗਈਆਂ ਸਰਮਨਾਕ, ਜਾਤੀਵਾਦੀ ਅਤੇ ਅਪਮਾਨਜਨਕ ਟਿੱਪਣੀਆਂ ਖਲਿਾਫ ਸੂਬੇ ਭਰ ਵਿੱਚ ਜੋਰਦਾਰ ਪ੍ਰਦਰਸਨ ਕੀਤੇ। ਪਾਰਟੀ ਨੇ ਕਿਹਾ ਕਿ ਇਹ ਸਿਰਫ ਇੱਕ ਮੰਤਰੀ ਦਾ ਹੀ ਨਹੀਂ, ਸਗੋਂ ਸਮੁੱਚੇ ਦਲਿਤ ਭਾਈਚਾਰੇ ਅਤੇ ਆਪਣੀ ਰੋਜੀ-ਰੋਟੀ ਇੱਜਤ ਨਾਲ ਕਮਾਉਣ ਵਾਲੇ ਮਿਹਨਤਕਸ ਲੋਕਾਂ ਅਤੇ ਮਜਦੂਰਾਂ ਦਾ ਅਪਮਾਨ ਹੈ।
ਇਨ੍ਹਾਂ ਮੁਜਾਹਰਿਆਂ ਵਿੱਚ ‘ਆਪ‘ ਆਗੂਆਂ, ਮੰਤਰੀਆਂ, ਵਿਧਾਇਕਾਂ, ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ। ਪ੍ਰਦਰਸਨਕਾਰੀਆਂ ਨੇ “ਦਲਿਤ-ਵਿਰੋਧੀ ਕਾਂਗਰਸ ਮੁਰਦਾਬਾਦ” ਅਤੇ “ਬਾਜਵਾ ਮੁਰਦਾਬਾਦ” ਦੇ ਨਾਅਰੇ ਲਗਾਏ ਅਤੇ ਮੰਗ ਕੀਤੀ ਕਿ ਬਾਜਵਾ ਅਤੇ ਕਾਂਗਰਸ ਲੀਡਰਸਪਿ ਦਲਿਤ ਭਾਈਚਾਰੇ ਅਤੇ ਸਾਰੇ ਮਿਹਨਤਕਸ ਲੋਕਾਂ ਤੋਂ ਜਨਤਕ ਤੌਰ ’ਤੇ ਮੁਆਫੀ ਮੰਗਣ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਸਾਹਮਣੇ ਨੰਗੀ ਹੋ ਗਈ ਹੈ। ਪੰਨੂ ਨੇ ਚਿਤਾਵਨੀ ਦਿੱਤੀ ਕਿ ਉਹ ਸੂਬੇ ਵਿੱਚ ਕਿਸੇ ਨੂੰ ਵੀ ਦਲਿਤਾਂ ਨੂੰ ਨੀਵਾਂ ਦਿਖਾਉਣ ਜਾਂ ਕਾਮਾ ਸ੍ਰੇਣੀ ਦੇ ਲੋਕਾਂ ਦੀ ਇੱਜਤ ਨੂੰ ਠੇਸ ਪਹੁੰਚਾਉਣ ਦੀ ਇਜਾਜਤ ਨਹੀਂ ਦੇਵੇਗੀ। Punjab Congress
ਬਲਤੇਜ ਪੰਨੂ ਨੇ ਕਿਹਾ ਕਿ ਬਾਜਵਾ ਦੀ ਭਾਸਾ ਕਾਂਗਰਸ ਪਾਰਟੀ ਦੀ ਦਲਿਤਾਂ ਪ੍ਰਤੀ ਡੂੰਘੀ ਨਫਰਤ ਅਤੇ ਹਾਸੀਏ ‘ਤੇ ਪਏ ਭਾਈਚਾਰਿਆਂ ਨੂੰ ਰਾਜਨੀਤਿਕ ਹੰਕਾਰ ਕਾਰਨ ਜਲੀਲ ਕਰਨ ਦੇ ਪੁਰਾਣੇ ਇਤਿਹਾਸ ਨੂੰ ਸਾਫ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ‘ਆਪ‘ ਸਾਸਨ, ਸਿੱਖਿਆ, ਸਿਹਤ, ਰੁਜਗਾਰ ਅਤੇ ਲੋਕ ਭਲਾਈ ਵਿੱਚ ਵਿਸਵਾਸ ਰੱਖਦੀ ਹੈ, ਉੱਥੇ ਬਾਜਵਾ ਵਰਗੇ ਕਾਂਗਰਸੀ ਆਗੂ ਅਜੇ ਵੀ ਉਸੇ ਜਾਗੀਰਦਾਰੂ ਅਤੇ ਜਾਤੀਵਾਦੀ ਮਾਨਸਿਕਤਾ ਵਿੱਚ ਫਸੇ ਹੋਏ ਹਨ ਜਿਸ ਨੂੰ ਪੰਜਾਬ ਵਾਰ-ਵਾਰ ਨਕਾਰ ਚੁੱਕਾ ਹੈ।
Read Also : ਪਤਨੀ ‘ਤੇ ਤੇਜ਼ਾਬ ਸੁੱਟਣ ਦੇ ਦੋਸ਼ ’ਚ ਇੱਕ ਵਿਅਕਤੀ ਨੂੰ ਮੌਤ ਦੀ ਸਜ਼ਾ
ਬਲਤੇਜ ਪੰਨੂ ਨੇ ਕਿਹਾ ਕਿ ਬਾਜਵਾ ਦੀ ਟਿੱਪਣੀ ਪੰਜਾਬ ਦੇ ਉਨ੍ਹਾਂ ਮਿਹਨਤਕਸ ਲੋਕਾਂ ਦਾ ਵੀ ਸਿੱਧਾ ਅਪਮਾਨ ਹੈ, ਖਾਸ ਕਰਕੇ ਬੈਂਡ-ਬਾਜਾ ਵਜਾਉਣ ਵਾਲੇ ਕਲਾਕਾਰਾਂ, ਦਿਹਾੜੀਦਾਰ ਮਜਦੂਰਾਂ ਅਤੇ ਹੋਰ ਕਲਾਕਾਰਾਂ ਦਾ, ਜੋ ਵਿਆਹਾਂ, ਧਾਰਮਿਕ ਸਮਾਗਮਾਂ ਅਤੇ ਸਮਾਜਿਕ ਪ੍ਰੋਗਰਾਮਾਂ ਦੌਰਾਨ ਅਣਥੱਕ ਮਿਹਨਤ ਕਰਦੇ ਹਨ।
ਬਲਤੇਜ ਪੰਨੂ ਨੇ ਕਾਂਗਰਸ ਹਾਈਕਮਾਂਡ ਨੂੰ ਚੁਣੌਤੀ ਦਿੱਤੀ ਕਿ ਉਹ ਸਪੱਸਟ ਕਰਨ ਕਿ ਕੀ ਪ੍ਰਤਾਪ ਬਾਜਵਾ ਦੀ ਜਾਤੀਵਾਦੀ ਭਾਸਾ ਪਾਰਟੀ ਦੀ ਅਧਿਕਾਰਤ ਸੋਚ ਹੈ? ਕੀ ਕਾਂਗਰਸ ਬਾਜਵਾ ਦੀਆਂ ਅਪਮਾਨਜਨਕ ਟਿੱਪਣੀਆਂ ਦੇ ਨਾਲ ਖੜ੍ਹੀ ਹੈ, ਕੀ ਕਾਂਗਰਸ ਪ੍ਰਧਾਨ ਅਤੇ ਸੀਨੀਅਰ ਆਗੂ ਜਨਤਕ ਤੌਰ ‘ਤੇ ਉਨ੍ਹਾਂ ਦੀ ਨਿੰਦਾ ਕਰਨਗੇ, ਜਾਂ ਉਹ ਫਿਰ ਤੋਂ ਚੁੱਪ ਰਹਿਣਗੇਜਿਵੇਂ ਕਿ ਉਹ ਹਮੇਸਾ ਦਲਿਤਾਂ ‘ਤੇ ਹਮਲੇ ਜਾਂ ਅਪਮਾਨ ਵੇਲੇ ਕਰਦੇ ਆਏ ਹਨ? ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਦੀ ਚੁੱਪ ਹੀ ਸਾਬਤ ਕਰਦੀ ਹੈ ਕਿ ਬਾਜਵਾ ਦਾ ਬਿਆਨ ਨਿੱਜੀ ਗਲਤੀ ਨਹੀਂ ਸੀ, ਸਗੋਂ ਕਾਂਗਰਸ ਪਾਰਟੀ ਦਾ ਅਸਲੀ ਚਿਹਰਾ ਅਤੇ ਮਾਨਸਿਕਤਾ ਹੈ।
ਪੂਰੇ ਪੰਜਾਬ ਵਿੱਚ ਪ੍ਰਦਰਸਨ ਕੀਤੇ ਗਏ, ਜਿਨ੍ਹਾਂ ਵਿੱਚ ਮਲੇਰਕੋਟਲਾ ਅਤੇ ਰੋਪੜ ਵਿੱਚ ਹੋਏ ਵੱਡੇ ਮੁਜਾਹਰੇ ਸਾਮਲ ਹਨ। ਇੱਥੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ ਅਤੇ ਬੈਂਡ-ਬਾਜਾ ਕਲਾਕਾਰਾਂ ਨੇ ‘ਆਪ‘ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਬਾਜਵਾ ਅਤੇ ਕਾਂਗਰਸ ਪਾਰਟੀ ਦੀ ਦਲਿਤ ਵਿਰੋਧੀ ਸੋਚ ਦੀ ਸਖਤ ਨਿੰਦਾ ਕੀਤੀ। ਹੁਸ਼ਿਆਰਪੁਰ, ਕਪੂਰਥਲਾ, ਐਸ.ਬੀ.ਐਸ. ਨਗਰ, ਅੰਮਿ੍ਰਤਸਰ, ਪਠਾਨਕੋਟ, ਤਰਨਤਾਰਨ, ਫਰੀਦਕੋਟ, ਫਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਮਲੇਰਕੋਟਲਾ, ਪਟਿਆਲਾ, ਰੂਪਨਗਰ, ਸੰਗਰੂਰ, ਬਠਿੰਡਾ, ਫਾਜਲਿਕਾ, ਫਿਰੋਜਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਐਸ.ਏ.ਐਸ. ਨਗਰ ਸਮੇਤ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸਨ ਹੋਏ। ‘ਆਪ‘ ਦੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਨੇ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਆਵਾਜ ਬੁਲੰਦ ਕੀਤੀ।
ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਪੰਜਾਬ ਬਰਾਬਰੀ ਦੀ ਧਰਤੀ ਹੈ, ਜੋ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ‘ਤੇ ਚੱਲਦਾ ਹੈ। ਪੰਜਾਬ ਦੇ ਲੋਕ ਦਲਿਤਾਂ ਅਤੇ ਮਿਹਨਤਕਸ ਭਾਈਚਾਰਿਆਂ ਦਾ ਅਪਮਾਨ ਬਰਦਾਸਤ ਨਹੀਂ ਕਰਨਗੇ। ਪੰਨੂ ਨੇ ਕਿਹਾ ਕਿ ਜਦੋਂ ਤੱਕ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਬਿਨਾ ਸ਼ਰਤ ਮੁਆਫੀ ਨਹੀਂ ਮੰਗਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਪਾਰਟੀ ਆਗੂਆਂ ਵਿਰੁੱਧ ਵਿਵਾਦਤ ਟਿੱਪਣੀਆਂ ਕਰਨ ‘ਤੇ ਕਾਰਵਾਈ
Punjab Congress: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਾਂਗਰਸ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੀ ਮੁਅੱਤਲੀ ਦੀ ਪੁਸ਼ਟੀ ਕੀਤੀ ਹੈ। ਕਾਂਗਰਸ ਨੇ ਨਵਜੋਤ ਕੌਰ ਸਿੱਧੂ ਦੇ ਵਿਵਾਦਪੂਰਨ ਬਿਆਨ ਦਾ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਨਵਜੋਤ ਕੌਰ ਸਿੱਧੂ ਵਿਰੁੱਧ ਇਹ ਕਾਰਵਾਈ ਪਾਰਟੀ ਆਗੂਆਂ ‘ਤੇ ਉਨ੍ਹਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਲਈ ਕੀਤੀ ਗਈ ਹੈ।
ਦਰਅਸਲ, ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ ਨੇ ਦਾਅਵਾ ਕੀਤਾ ਸੀ, “500 ਕਰੋੜ ਰੁਪਏ ਵਾਲਾ ਬ੍ਰੀਫਕੇਸ ਦੇਣ ਵਾਲਾ ਹੀ ਮੁੱਖ ਮੰਤਰੀ ਬਣਦਾ ਹੈ।” ਸ਼ਨਿੱਚਰਵਾਰ ਨੂੰ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਸਰਗਰਮ ਰਾਜਨੀਤੀ ਵਿੱਚ ਤਾਂ ਹੀ ਵਾਪਸ ਆਉਣਗੇ ਜੇਕਰ ਕਾਂਗਰਸ ਉਨ੍ਹਾਂ ਨੂੰ ਪੰਜਾਬ ਵਿੱਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨਦੀ ਹੈ। “ਉਨ੍ਹਾਂ ਕੋਲ ਕਿਸੇ ਵੀ ਪਾਰਟੀ ਨੂੰ ਦੇਣ ਲਈ ਪੈਸੇ ਨਹੀਂ ਹਨ, ਪਰ ਉਹ ਪੰਜਾਬ ਨੂੰ ‘ਸੁਨਹਿਰੀ ਰਾਜ’ ਬਣਾ ਸਕਦੇ ਹਨ, ਪਰ ਸਾਡੇ ਕੋਲ ਮੁੱਖ ਮੰਤਰੀ ਦੀ ਕੁਰਸੀ ‘ਤੇ ਬਿਰਾਜਮਾਨ ਹੋਣ ਲਈ ਦੇਣ ਲਈ 500 ਕਰੋੜ ਰੁਪਏ ਨਹੀਂ ਹਨ। ਜੋ ਕੋਈ 500 ਕਰੋੜ ਰੁਪਏ ਵਾਲਾ ਬ੍ਰੀਫਕੇਸ ਦਿੰਦਾ ਹੈ, ਉਹ ਮੁੱਖ ਮੰਤਰੀ ਬਣ ਜਾਂਦਾ ਹੈ।”
ਇਹ ਵੀ ਪੜ੍ਹੋ: Online Fraud: ਸਾਵਧਾਨ! ਤੁਸੀ ਏਦਾਂ ਵੀ ਹੋ ਸਕਦੇ ਓ ਆਨਲਾਈਨ ਠੱਗੀ ਦਾ ਸ਼ਿਕਾਰ
ਨਵਜੋਤ ਕੌਰ ਦੇ ਇਸ ਬਿਆਨ ਨੇ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਕਾਂਗਰਸ ਪਾਰਟੀ ਵਿੱਚ ਹਲਚਲ ਮਚਾ ਦਿੱਤੀ। ਭਾਜਪਾ ਨੇ ਇਸ ਬਿਆਨ ‘ਤੇ ਝੱਟ ਕਾਬੂ ਪਾ ਲਿਆ, ਦੋਸ਼ ਲਗਾਇਆ ਕਿ ਕਾਂਗਰਸ ਭ੍ਰਿਸ਼ਟਾਚਾਰ ਵਿੱਚ ਡੁੱਬੀ ਹੋਈ ਹੈ। ਭਾਜਪਾ ਦਾ ਦੋਸ਼ ਹੈ ਕਿ ਕਾਂਗਰਸ ਨਾ ਤਾਂ ਪਾਰਟੀ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਨਾ ਹੀ ਰਾਸ਼ਟਰੀ ਲੋਕਤੰਤਰ ਵਿੱਚ। ਇਸ ਦੌਰਾਨ, ਕਾਂਗਰਸ ਦੇ ਰਾਸ਼ਟਰੀ ਬੁਲਾਰੇ ਸੁਰੇਂਦਰ ਰਾਜਪੂਤ ਨੇ ਕਾਂਗਰਸ ਨੇਤਾ ਨਵਜੋਤ ਕੌਰ ਸਿੱਧੂ ‘ਤੇ ਪਲਟਵਾਰ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਛੱਡਣ ਦੀ ਸਲਾਹ ਦਿੱਤੀ।
Punjab Congress: ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਲੀਡਰ ਕਾਂਗਰਸ ’ਚ ਸ਼ਾਮਲ
ਆਉਂਦੇ ਦਿਨਾਂ ਦੌਰਾਨ ਅਜਿਹੇ ਹੋਰ ਮਾਮਲੇ ਦੇਖਣ ਨੂੰ ਮਿਲਣਗੇ : ਬਘੇਲ
Punjab Congress: (ਅਸ਼ਵਨੀ ਚਾਵਲਾ) ਚੰਡੀਗੜ। ਸ਼੍ਰੋਮਣੀ ਅਕਾਲੀ ਦਲ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਤਿੰਨ ਪ੍ਰਮੁੱਖ ਆਗੂਆਂ ਨੇ ਸੋਮਵਾਰ ਨੂੰ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਹਾਸ਼ਲ ਕਰ ਲਈ ਗਈ ਹੈ। ਕਾਂਗਰਸ ਪਾਰਟੀ ਸੁਨਾਮ ਤੋਂ ਰਜਿੰਦਰ ਦੀਪਾ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਅਤੇ ਅਨਿਲ ਠਾਕੁਰ ਨੂੰ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਇੰਚਾਰਜ ਪੰਜਾਬ ਭੂਪੇਸ਼ ਬਘੇਲ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ।
ਇਹ ਵੀ ਪੜ੍ਹੋ: Ludhiana West Byepoll: ਕੱਲ੍ਹ ਰੁਕ ਜਾਵੇਗਾ ਪ੍ਰਚਾਰ, 19 ਜੂਨ ਨੂੰ ਪੈਣਗੀਆਂ ਵੋਟਾਂ
ਇਸ ਮੌਕੇ ਇਨਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ, ਬਘੇਲ ਨੇ ਕਿਹਾ ਕਿ ਇਹ ਕਾਂਗਰਸ ਲਈ ਇੱਕ ਸਵਾਗਤਯੋਗ ਘਟਨਾ ਹੈ, ਕਿਉਂਕਿ ਪੰਜਾਬ ਭਰ ਵਿੱਚ ਕਾਂਗਰਸ ਦੀ ਸੱਤਾ ਵਿਚ ਵਾਪਸੀ ਦਾ ਮਾਹੌਲ ਬਣਿਆ ਹੋਇਆ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਵਾਪਰਨ ਵਾਲੀਆਂ ਘਟਨਾਵਾਂ ਦਾ ਪਰਛਾਵਾਂ ਹੁਣ ਤੋਂ ਨਜ਼ਰ ਆਉਣ ਲੱਗਾ ਹੈ। ਇਸ ਲੜੀ ਹੇਠ, ਆਉਂਦੇ ਦਿਨਾਂ ਦੌਰਾਨ ਕਈ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਉਤਸੁਕ ਹਨ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਆਗੂ ਵੀ ਪਾਰਟੀ ਵਿਚ ਸ਼ਾਮਲ ਹੋਣਗੇ।
ਇਸ ਮੌਕੇ ਸੰਬੋਧਨ, ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਨੇ ਕਿਹਾ ਕਿ ਇਹ ਗੱਲ ਕੰਧ ’ਤੇ ਲਿਖੀ ਹੋਈ ਹੈ ਕਿ ਕਾਂਗਰਸ ਸੱਤਾ ਵਿਚ ਵਾਪਸ ਆ ਰਹੀ ਹੈ। ਉਨਾਂ ਖੁਲਾਸਾ ਕੀਤਾ ਕਿ ਹੋਰ ਪਾਰਟੀਆਂ ਦੇ ਕਈ ਆਗੂ ਉਨਾਂ ਦੇ ਸੰਪਰਕ ਵਿੱਚ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਜਿਨਾਂ ਆਗੂਆਂ ਨੂੰ ਜਲਦੀ ਹੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ। Punjab Congress
Punjab Congress: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਅਮਲੋਹ ਵਿਖੇ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪੱਧਰੀ ‘ਸੰਵਿਧਾਨ ਬਚਾਓ ਰੈਲੀ’ ਲਈ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਸੈਂਕੜੇ ਕਾਂਗਰਸੀ ਵਰਕਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਅਨਾਜ ਮੰਡੀ ਭਮਾਰਸੀ ਤੋਂ ਰਵਾਨਾ ਹੋਏ। ਇਸ ਦੌਰਾਨ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸੰਵਿਧਾਨ ਦੇ ਆਦਰਸ਼ਾਂ ਤੇ ਲੋਕਤੰਤਰਿਕ ਮੂਲਾਂ ਦੀ ਰੱਖਿਆ ਕਰਨੀ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਸੰਵਿਧਾਨਿਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਵਿਰੋਧ ਕਰਨਾ ਸਾਡਾ ਫਰਜ਼ ਹੈ।
ਇਸੇ ਮਕਸਦ ਲਈ ਕਾਂਗਰਸ ਪਾਰਟੀ ਵੱਲੋਂ “ਸੰਵਿਧਾਨ ਬਚਾਓ ਰੈਲੀ” ਕੀਤੀ ਜਾ ਰਹੀ ਹੈ, ਜਿਸ ਵਿੱਚ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਸੈਂਕੜੇ ਕਾਂਗਰਸੀ ਵਰਕਰ ਤੇ ਆਗੂ ਜੋਸ਼ ਨਾਲ ਸ਼ਮੂਲ ਹੋਣ ਲਈ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਇਹ ਰੈਲੀ ਲੋਕਾਂ ਨੂੰ ਸੰਵਿਧਾਨਿਕ ਹੱਕਾਂ ਬਾਰੇ ਜਾਗਰੂਕ ਕਰਨ ਅਤੇ ਕਾਂਗਰਸ ਦੀ ਵਚਨਬੱਧਤਾ ਨੂੰ ਦਰਸਾਉਣ ਲਈ ਇੱਕ ਅਹਿਮ ਕਦਮ ਹੈ।
ਇਹ ਵੀ ਪੜ੍ਹੋ: Krishi Sankalp Abhiyan: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫ਼ਤਹਿਗੜ੍ਹ ਸਾਹਿਬ ਤੋਂ ਵਿਕਸਤ ਕ੍ਰਿਸ਼ੀ ਸੰਕ…
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਵੀ ਕੜੇ ਹੱਥੀ ਲੱਦਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਮੁੱਦਿਆਂ ਤੋਂ ਭਟਕ ਰਹੀ ਹੈ, ਨਾ ਤਾਂ ਕਿਸਾਨਾਂ ਦੀ ਸੁਣਵਾਈ ਹੋ ਰਹੀ ਹੈ, ਨਾ ਹੀ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਰਿਹਾ ਹੈ। ਵਾਅਦੇ ’ਤੇ ਦਾਅਵੇ ਕਰਕੇ ਸਰਕਾਰ ਬਣਾਈ ਗਈ ਸੀ, ਪਰ ਅੱਜ ਲੋਕ ਖੁਦ ਨੂੰ ਧੋਖੇ ਵਿੱਚ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੇਵਲ ਇਸ਼ਤਿਹਾਰਾਂ ਅਤੇ ਜ਼ਬਾਨੀ ਜ਼ਮਾਨਤਾਂ ਤੱਕ ਸੀਮਤ ਰਹਿ ਗਈ ਹੈ, ਜਦੋਂਕਿ ਜ਼ਮੀਨੀ ਹਕੀਕਤ ਇਹ ਹੈ ਕਿ ਹਰ ਵਰਗ ਅਸੰਤੁਸ਼ਟ ਹੈ। ਕਾਂਗਰਸ ਪਾਰਟੀ ਹੀ ਇੱਕ ਐਸੀ ਤਾਕਤ ਹੈ ਜੋ ਪੰਜਾਬ ਅਤੇ ਦੇਸ਼ ਦੇ ਹਿੱਤਾਂ ਦੀ ਰੱਖਿਆ ਕਰ ਸਕਦੀ ਹੈ। Punjab Congress
ਕਾਂਗਰਸ ਹਮੇਸ਼ਾ ਲੋਕ ਮੁੱਦਿਆਂ ਨੂੰ ਚੁੱਕਣ ਵਾਲੀ ਪਾਰਟੀ ਰਹੀ ਹੈ | Punjab Congress
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਲੋਕ ਮੁੱਦਿਆਂ ਨੂੰ ਚੁੱਕਣ ਵਾਲੀ ਪਾਰਟੀ ਰਹੀ ਹੈ ਅਤੇ ਲੋਕਤੰਤਰ ਦੀ ਸੁਰੱਖਿਆ ਲਈ ਹਰ ਪੱਧਰ ‘ਤੇ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਲੋਕ-ਹਿੱਤ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ਹੈ, ਤਾਂ ਜੋ ਲੋਕ ਸਚਾਈ ਨੂੰ ਸਮਝ ਸਕਣ। ਉਨ੍ਹਾਂ ਕਿਹਾ ਕਿ ਅਮਲੋਹ ਵਿਖੇ ਹੋਣ ਵਾਲੀ “ਸੰਵਿਧਾਨ ਬਚਾਓ ਰੈਲੀ” ਨਾ ਸਿਰਫ ਸੰਵਿਧਾਨਿਕ ਹੱਕਾਂ ਦੀ ਰੱਖਿਆ ਲਈ ਹੋਵੇਗੀ, ਸਗੋਂ ਇਸ ਰੈਲੀ ਰਾਹੀਂ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਗਏ ਝੂਠੇ ਵਾਅਦਿਆਂ ਨੂੰ ਵੀ ਲੋਕਾਂ ਦੀ ਯਾਦ ਵਿੱਚ ਤਾਜ਼ਾ ਕੀਤਾ ਜਾਵੇਗਾ।
ਨਾਗਰਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ, ਕਿਸਾਨ, ਅਧਿਆਪਕ ਤੇ ਬੇਰੋਜ਼ਗਾਰ ਹੁਣ ਆਪ ਸਰਕਾਰ ਦੇ ਖਿਲਾਫ ਆਵਾਜ਼ ਬੁਲੰਦ ਕਰ ਰਹੇ ਹਨ, ਕਿਉਂਕਿ ਉਹਨਾਂ ਦੇ ਵਾਅਦੇ ਕੇਵਲ ਚੋਣੀ ਹਥਕੰਡੇ ਸਾਬਤ ਹੋਏ ਹਨ। ਸ. ਨਾਗਰਾ ਨੇ ਕਿਹਾ ਕਿ ਪੰਜਾਬ ਦੀ ਵਿੱਤੀ ਹਾਲਤ ਦਿਨੋਂ-ਦਿਨ ਖਰਾਬ ਹੋ ਰਹੀ ਹੈ। ਸਕੂਲਾਂ ‘ਚ ਅਧਿਆਪਕ ਨਹੀਂ, ਹਸਪਤਾਲਾਂ ਵਿੱਚ ਡਾਕਟਰ ਨਹੀਂ, ਪਰ ਸਰਕਾਰ ਆਪਣੇ ਪ੍ਰਚਾਰ ‘ਤੇ ਕਰੋੜਾਂ ਰੁਪਏ ਖਰਚ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਲੋਕਾਂ ਦੀ ਨਹੀਂ, ਸਗੋਂ ਦਿੱਲੀ ਦੇ ਆਕਮਾਂ ਦੀ ਚੱਲ ਰਹੀ ਹੈ, ਜੋ ਪੰਜਾਬ ਦੇ ਹੱਕਾਂ ਨਾਲ ਖਿਡਵਾੜ ਕਰ ਰਹੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਕਾਂਗਰਸ ਪਾਰਟੀ ਹੀ ਇਕ ਮਜ਼ਬੂਤ ਵਿਅਕਲਪ ਵਜੋਂ ਸਾਹਮਣੇ ਆ ਰਹੀ ਹੈ ਜੋ ਪੰਜਾਬ ਦੀ ਆਵਾਜ਼ ਬਣ ਕੇ ਹਰੇਕ ਪੱਧਰ ‘ਤੇ ਮੌਜ਼ੂਦਾ ਨਾਕਾਮ ਸਰਕਾਰ ਦਾ ਖੁਲਾਸਾ ਕਰ ਰਹੀ ਹੈ। “ਸੰਵਿਧਾਨ ਬਚਾਓ ਰੈਲੀ” ਇਸੀ ਲੜਾਈ ਦਾ ਇੱਕ ਅਹੰਕਾਰਪੂਰਕ ਹਿੱਸਾ ਹੈ, ਜਿਸ ਰਾਹੀਂ ਲੋਕਾਂ ਤੱਕ ਹਕੀਕਤ ਪਹੁੰਚਾਈ ਜਾਵੇਗੀ। ਇਸ ਮੌਕੇ ਕਾਂਗਰਸ ਪਾਰਟੀ ਅਹੁਦੇਦਾਰ, ਆਗੂ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ। Punjab Congress
Punjab Congress: ਬਠਿੰਡਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਤਿੱਖਾ ਬਿਆਨ
Punjab Congress: (ਸੁਖਜੀਤ ਮਾਨ) ਬਠਿੰਡਾ। ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ‘ਚ ਪੁੱਜੇ 50 ਬੰਬਾਂ ਵਾਲੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਰਵਾਈ ਦੀ ਚਿਤਾਵਨੀ ਦੇਣ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਸਖ਼ਤ ਟਿੱਪਣੀ ਕੀਤੀ ਹੈ । ਵੜਿੰਗ ਨੇ ਕਿਹਾ ਕਿ ਜੇਕਰ ਬਾਜਵਾ ਖਿਲਾਫ਼ ਕੋਈ ਕਰਵਾਈ ਕੀਤੀ ਤਾਂ ਪੰਜਾਬ ਪੁਲਿਸ ਤੇ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦਿਆਂਗੇ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬਾਜਵਾ ਵੱਲੋਂ ਬੰਬਾਂ ਵਾਲੇ ਦਿੱਤੇ ਬਿਆਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖ਼ਤ ਕਾਰਵਾਈ ਦੀ ਗੱਲ ਤਾਂ ਕਹੀ ਜਾ ਰਹੀ ਹੈ ਪਰ ਆਈਬੀ ਦੀ ਰਿਪੋਰਟ ਸੀ ਕਿ ਹਿੰਦੂ ਨੇਤਾ ’ਤੇ ਹਮਲਾ ਹੋ ਸਕਦਾ ਹੈ ਅਤੇ ਮਨੋਰੰਜਨ ਕਾਲੀਆ ਦੇ ਘਰ ਤੇ ਗਰਨੇਡ ਅਟੈਕ ਵੀ ਹੋਇਆ, ਇਸਦੇ ਬਾਵਜੂਦ ਖੁਫੀਆ ਵਿਭਾਗ ਚੌਕਸ ਨਹੀਂ ਹੋਇਆ ਇਸ ਕਰਕੇ ਮੁੱਖ ਮੰਤਰੀ ਆਪਣੇ ਫੇਲ੍ਹ ਚੁੱਕੇ ਖੁਫੀਆ ਵਿਭਾਗ ਵੱਲ ਧਿਆਨ ਦੇਣ ਨਾ ਕਿ ਵਿਰੋਧੀ ਧਿਰ ਦੇ ਆਗੂ ਸਮੇਤ ਪਾਰਟੀਆਂ ਨੂੰ ਧਮਕਾਉਣ ਦੀ ਬਿਆਨਬਾਜੀ ਕਰਨ।
ਇਹ ਵੀ ਪੜ੍ਹੋ: Punjab News: ਪੰਜਾਬ ’ਚ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ, ਅੱਗ ਲੱਗਣ ਦੀਆਂ ਘਟਨਾਵਾਂ ’ਤੇ ਲੱਗ…
ਉਹਨਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤਾ ਬਿਆਨ ਇੱਕ ਅਖਬਾਰ (ਸੱਚ ਕਹੂੰ ਨਹੀਂ) ‘ਚ ਛਪੀ ਖ਼ਬਰ ਹੈ ਜਿਸ ਵਿੱਚ ਲਿਖਿਆ ਗਿਆ ਹੈ ਕਿ 50 ਬੰਬਾਂ ਵਿੱਚੋਂ 9 ਬੰਬ ਕਿੱਥੇ ਹਨ ਇਸਦਾ ਖੁਲਾਸਾ ਵੀ ਹਾਲੇ ਤੱਕ ਪੰਜਾਬ ਪੁਲਿਸ ਨਹੀਂ ਕਰ ਸਕੀ। ਬਾਜਵਾ ਵੱਲੋਂ ਖ਼ਬਰ ਦੇ ਮੱਦੇਨਜ਼ਰ ਬਿਆਨ ਦਿੱਤਾ ਗਿਆ ਹੈ ਕਿ ਲਗਾਤਾਰ 18 ਬੰਬ ਬਲਾਸਟ ਹੋ ਚੁੱਕੇ ਹਨ ਜਿਨਾਂ ਵਿੱਚੋਂ ਕਈ ਹਾਲੇ ਹੋਣ ਵਾਲੇ ਵੀ ਹੋ ਸਕਦੇ ਹਨ, ਜਿਸ ਕਰਕੇ ਖੁਫੀਆ ਵਿਭਾਗ ਨੂੰ ਚੌਕਸੀ ਰੱਖਣੀ ਚਾਹੀਦੀ ਹੈ ਤੇ ਮੁੱਖ ਮੰਤਰੀ ਨੂੰ ਆਪਣੇ ਵਿਭਾਗ ਨੂੰ ਚੌਕਸ ਕਰਨਾ ਚਾਹੀਦਾ ਹੈ।
ਰਾਜਾ ਵੜਿੰਗ ਨੇ ਦੋਸ਼ ਲਾਏ ਕਿ ਸਿੱਧੂ ਮੂਸੇ ਵਾਲਾ ਦੀ ਸੁਰੱਖਿਆ ਵਾਪਸ ਲੈਣ ਕਰਕੇ ਉਸ ਦਾ ਕਤਲ ਹੋਇਆ ਪਰ ਇਸ ਮਾਮਲੇ ’ਤੇ ਵੀ ਹਾਲੇ ਤੱਕ ਪੰਜਾਬ ਸਰਕਾਰ ਕੋਈ ਕਾਰਵਾਈ ਨਹੀਂ ਕਰ ਸਕੀ ਅਤੇ ਨਾ ਹੀ ਲਗਾਤਾਰ ਹੋ ਰਹੇ ਬੰਬ ਬਲਾਸਟਾਂ ’ਤੇ ਕੋਈ ਠੋਸ ਕਦਮ ਉਠਾ ਸਕੀ ਹੈ।  ਉਹਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਬਾਜਵਾ ਖਿਲਾਫ਼ ਕਾਰਵਾਈ ਕੀਤੀ ਤਾਂ ਸਰਕਾਰ ਅਤੇ ਪੁਲਿਸ ਦੀ ਇੱਟ ਨਾਲ ਇੱਟ ਖੜਕਾ ਦਿਆਂਗੇ । Punjab Congress
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਵਿਸਾਖੀ ਮੌਕੇ ਕੀਤੀ ਰੈਲੀ ਦੌਰਾਨ ਸਰਕਾਰ ਬਣਾਉਣ ਦੇ ਕੀਤੇ ਦਾਅਵੇ ’ਤੇ ਤੰਜ ਕਸਦਿਆਂ ਵੜਿੰਗ ਨੇ ਕਿਹਾ ਕਿ 25 ਸਾਲ ਰਾਜ ਕਰਨ ਦਾ ਵੀ ਸੁਖਬੀਰ ਬਾਦਲ ਨੇ ਸੁਪਨਾ ਦੇਖਿਆ ਸੀ ਹੁਣ ਇਹ ਬੀਤ ਚੁੱਕੇ ਹਨ ,ਇਹਨਾਂ ਦੇ ਕੋਲ ਕੁਝ ਵੀ ਨਹੀਂ।
ਮੁੱਖ ਮੰਤਰੀ ਗੁਰਪਤਵੰਤ ਪੰਨੂ ਖਿਲਾਫ ਕਾਰਵਾਈ ਕਰਨ
ਗੁਰਪਤਵੰਤ ਸਿੰਘ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ’ਤੇ ਕਰਵਾਏ ਹਮਲੇ ਦੇ ਮਾਮਲੇ ’ਤੇ ਬੋਲਦਿਆਂ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਗੁਰਪਤਵੰਤ ਪੰਨੂ ਖਿਲਾਫ ਕਾਰਵਾਈ ਕਰਨ। ਇਸ ਮੌਕੇ ਰਾਜਾ ਵੜਿੰਗ ਦੇ ਨਾਲ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ, ਡਾਇਰੈਕਟਰ ਮਾਰਕਫੈਡ ਟਹਿਲ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਅਰਨ ਵਧਾਵਣ, ਬਲਾਕ ਪ੍ਰਧਾਨ ਹਰਵਿੰਦਰ ਲੱਡੂ, ਬਲਵੰਤ ਰਾਏ ਨਾਥ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Punjab Congress: ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਸਾਬਕਾ ਕੌਂਸਲਰ ਪਰਿਵਾਰ ਸਮੇਤ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ
ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆ ਤੋਂ ਹਰੇਕ ਵਰਗ ਦੁੱਖੀ : ਰਣਦੀਪ ਸਿੰਘ ਨਾਭਾ | Punjab Congress
Punjab Congress: (ਅਨਿਲ ਲੁਟਾਵਾ) ਅਮਲੋਹ। ਸਾਬਕਾ ਕੈਬਿਨੇਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਅਮਲੋਹ ਤੋਂ ਸਾਬਕਾ ਕੌਂਸਲਰ ਪਰਮਜੀਤ ਸਿੰਘ ਰੁਪਾਲ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਸਾਬਕਾ ਕੈਬਿਨੇਟ ਮੰਤਰੀ ਨਾਭਾ ਨੇ ਇਨ੍ਹਾਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ, ਲੋਕਾਂ ਨੂੰ ਝੂਠੇ ਲਾਰੇ ਲਾ ਕੇ ਤਿੰਨ ਸਾਲ ਪਹਿਲਾ ਪੰਜਾਬ ਵਿੱਚ ਸਰਕਾਰ ਬਣਾਈ ਸੀ ਪਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ।
ਇਹ ਵੀ ਪੜ੍ਹੋ: Jasprit Bumrah: ਆਈਪੀਐਲ 2025 ’ਚ ਐਮਆਈ ਬਨਾਮ ਆਰਸੀਬੀ ਮੈਚ ਤੇ ਬੁਮਰਾਹ ਦੀ ਵਾਪਸੀ, ਜਾਣੋ ਕੌਣ ਕਿਸ ’ਤੇ ਹੈ ਭਾਰੀ
ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਭਾਜਪਾ ਕੇਂਦਰ ਦੀ ਸੱਤਾ ’ਚ ਆਈ ਹੈ, ਉਸ ਦਿਨ ਤੋਂ ਹੀ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰੇਕ ਵਰਗ ਦੁੱਖੀ ਹੈ। ਸਾਬਕਾ ਕੈਬਿਨੇਟ ਮੰਤਰੀ ਨਾਭਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਹ ਸਮਝ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਅਤੇ ਬੀ.ਜੇ.ਪੀ ਦੇ ਇਸ਼ਾਰਿਆਂ ’ਤੇ ਪੰਜਾਬ ਵਿੱਚ ਸਰਕਾਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕੋ-ਇੱਕ ਲੋਕ ਹਿਤੈਸ਼ੀ ਪਾਰਟੀ ਕਾਂਗਰਸ ਹੈ ਜੋ ਕਿ ਸਾਰੇ ਵਰਗਾਂ ਦਾ ਖਿਆਲ ਰੱਖਦੀ ਹੈ। ਰਣਦੀਪ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਿਹਨਤ ਕਰਨ ਵਾਲੇ ਦੀ ਕਦਰ ਕਰਦੀ ਹੈ, ਇਸ ਲਈ ਸ਼ਾਮਿਲ ਹੋਏ ਕੌਂਸਲਰ ਤੇ ਪਰਿਵਾਰ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਰੁਪਾਲ ਨੇ ਕਿਹਾ ਕਿ ਪਾਰਟੀ ਵੱਲੋਂ ਜਿੱਥੇ ਵੀ ਉਨ੍ਹਾਂ ਦੀ ਡਿਊਟੀ ਲਗਾਈ ਉਹ ਉਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਕਾਂਗਰਸ ਦੇ ਕੌਂਸਲਰ ਕੁਲਵਿੰਦਰ ਸਿੰਘ, ਬਲਾਕ ਕਾਂਗਰਸ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਸੰਨੀ ਰੁਪਾਲ, ਸਮਾਜਸੇਵਕ ਸੋਨੀ, ਗੋਲਡੀ ਧੀਰ, ਸੁਨੀਲ ਕੁਮਾਰ ਪੁਰੀ, ਹਰਪ੍ਰੀਤ ਸਿੰਘ ਗੁਰਧਨਪੁਰ, ਵਿਸ਼ਾਲ ਗੋਇਲ, ਸੀਨੀਅਰ ਆਗੂ ਸ਼ਸੀ, ਗੋਗੀ ਤੇ ਮਨਪ੍ਰੀਤ ਸਿੰਘ ਮਿੰਟਾ ਪੀਏ ਮੌਜ਼ੂਦ ਸਨ। Punjab Congress
Punjab Congress: ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ’ਚ ਕਈ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ’ਚ ਸ਼ਾਮਲ
Punjab Congress: (ਅਨਿਲ ਲੁਟਾਵਾ) ਅਮਲੋਹ। ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਹਲਕਾ ਅਮਲੋਹ ਦੇ ਪਿੰਡ ਰਾਜਗੜ੍ਹ ਛੰਨਾ ’ਚ ਕਈ ਟਕਸਾਲੀ ਅਕਾਲੀ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਸ਼ਾਮਿਲ ਹੋਣ ਵਾਲਿਆਂ ’ਚ ਟਕਸਾਲੀ ਅਕਾਲੀ ਆਗੂ ਬਖਸ਼ੀਸ਼ ਸਿੰਘ, ਤਜਿੰਦਰਪਾਲ ਸਿੰਘ, ਰੇਸ਼ਮਪਾਲ ਸਿੰਘ, ਪਰਮਜੀਤ ਸਿੰਘ, ਰਾਜੂ ਸਿੰਘ, ਕਸ਼ਮੀਰ ਸਿੰਘ, ਸ਼ਮਸ਼ੇਰ ਸਿੰਘ, ਗੁਰਲਾਲ ਸਿੰਘ, ਸ਼ੁਬੇਗ ਸਿੰਘ, ਸਤਨਾਮ ਸਿੰਘ, ਜਸ਼ਨਦੀਪ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ, ਕੁਲਵੀਰ ਸਿੰਘ ਆਪਣੇ ਪਰਿਵਾਰ ਸਮੇਤ ਕਾਂਗਰਸ ਦੇ ਵਿੱਚ ਸ਼ਾਮਲ ਹੋਏ।
ਇਹ ਵੀ ਪੜ੍ਹੋ: Crime News: ਜੈਤੋ ਪੁਲਿਸ ਵੱਲੋਂ ਲੁੱਟਾ-ਖੋਹਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦੇ 7 ਮੈਂਬਰ ਹਥਿਆਰਾਂ ਸਮੇਤ ਕਾਬੂ
ਸਾਬਕਾ ਕੈਬਿਨੇਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਇਨ੍ਹਾਂ ਆਗੂਆਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ, ਲੋਕਾਂ ਨੂੰ ਝੂਠੇ ਲਾਰੇ ਲਾ ਕੇ ਤਿੰਨ ਸਾਲ ਪਹਿਲਾ ਪੰਜਾਬ ਵਿੱਚ ਸਰਕਾਰ ਬਣਾਈ ਸੀ ਪਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨਾਂ ਕਿਹਾ ਕਿ ਜਿਸ ਦਿਨ ਤੋਂ ਭਾਜਪਾ ਕੇਂਦਰ ਦੀ ਸੱਤਾ ’ਚ ਆਈ ਹੈ, ਉਸ ਦਿਨ ਤੋਂ ਹੀ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰੇਕ ਵਰਗ ਦੁਖੀ ਹੈ। ਸਾਬਕਾ ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਹ ਸਮਝ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਅਤੇ ਬੀ.ਜੇ.ਪੀ ਦੇ ਇਸ਼ਾਰਿਆਂ ’ਤੇ ਪੰਜਾਬ ਵਿੱਚ ਸਰਕਾਰ ਚੱਲ ਰਹੀ ਹੈ। ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਇਨਾ ਆਗੂਆਂ ਨੇ ਕਿਹਾ ਕਿ ਪਾਰਟੀ ਜਿੱਥੇ ਵੀ ਉਨ੍ਹਾਂ ਦੀ ਡਿਊਟੀ ਲਗਾਈ ਉਹ ਉਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। Punjab Congress
ਇਸ ਮੌਕੇ ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਹਰਚੰਦ ਸਿੰਘ, ਜੱਗਾ ਸ਼ਮਸਪੁਰ, ਗੁਰਮੀਤ ਸਿੰਘ ਟਿੱਬੀ, ਕੁਲਵਿੰਦਰ ਰਾਈਏਵਾਲ, ਜਗਤਾਰ ਤੰਗਰਾਲਾ, ਗੁਰਮੁੱਖ ਨਰਾਇਣਗੜ੍ਹ, ਕਮਲਜੀਤ ਸੋਮਾ, ਪੰਨੂ ਵਿਰਕ, ਹਰਪ੍ਰੀਤ ਸਿੰਘ, ਬਲਜੀਤ ਸਿੰਘ, ਪ੍ਰਭਜੋਤ ਬੈਣਾ ਤੇ ਪੀਏ ਮਨਪ੍ਰੀਤ ਸਿੰਘ ਮਿੰਟਾ ਆਦਿ ਹਾਜ਼ਰ ਸਨ।
Punjab Congress: ਕਈ ਪਰਿਵਾਰ ‘ਆਪ’ ਤੇ ‘ਭਾਜਪਾ’ ਛੱਡ ਕਾਂਗਰਸ ’ਚ ਹੋਏ ਸ਼ਾਮਲ
ਸਾਬਕਾ ਵਿਧਾਇਕ ਕੁਲਜੀਤ ਨਾਗਰਾ ਦੀ ਅਗਵਾਈ ਹੇਠ ਪਿੰਡ ਕੋਟਲਾ ਜੱਟਾ ਦੇ ਕਈ ਪਰਿਵਾਰ ‘ਆਪ’ ਤੇ ‘ਭਾਜਪਾ’ ਛੱਡ ਕਾਂਗਰਸ ’ਚ ਸ਼ਾਮਲ | Punjab Congress
Punjab Congress: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਕੋਟਲਾ ਜੱਟਾ ’ਚ ਕਈ ਪਰਿਵਾਰ ਆਮ ਆਦਮੀ ਪਾਰਟੀ ਤੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਸ਼ਾਮਲ ਹੋਣ ਵਾਲਿਆਂ ’ਚ ਕੇਸਰ ਸਿੰਘ, ਮਨਪ੍ਰੀਤ ਸਿੰਘ ਮਨੀ ਪੰਚ , ਗੁਰਪ੍ਰੀਤ ਸਿੰਘ ਗੋਰਾ, ਜੋਗਾ ਸਿੰਘ, ਦੀਦਾਰ ਸਿੰਘ ਪੰਚ,ਭੀਮ ਸਿੰਘ ਪੰਚ,ਰੁਲਦਾ ਸਿੰਘ ਪੰਚ, ਨਿਰਮਲ ਸਿੰਘ,ਸੋਨੀ ਸਿੰਘ,ਹਰਜਿੰਦਰ ਸਿੰਘ, ਗੁਰਮੀਤ ਸਿੰਘ ,ਦਰਸ਼ਨ ਸਿੰਘ, ਬਲਦੇਵ ਸਿੰਘ, ਲਖਵਿੰਦਰ ਸਿੰਘ ਲੱਖਾਂ, ਗੁਰਮੀਤ ਸਿੰਘ, ਸਰਦਾਰਾ ਸਿੰਘ, ਦਲਵੀਰ ਸਿੰਘ,ਪ੍ਰਗਟ ਸਿੰਘ,ਰਾਮ ਸਰੂਪ ਆਦਿ ਨੇ ਆਮ ਆਦਮੀ ਪਾਰਟੀ ਤੇ ਭਾਜਪਾ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।
ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆ ਤੋਂ ਹਰੇਕ ਵਰਗ ਦੁੱਖੀ: ਨਾਗਰਾ
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਇਨ੍ਹਾ ਆਗੂਆਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ, ਲੋਕਾਂ ਨੂੰ ਝੂਠੇ ਲਾਰੇ ਲਾ ਕੇ ਤਿੰਨ ਸਾਲ ਪਹਿਲਾ ਪੰਜਾਬ ਵਿੱਚ ਸਰਕਾਰ ਬਣਾਈ ਸੀ ਪਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀ ਕੀਤੇ ਗਏ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਭਾਜਪਾ ਕੇਂਦਰ ਦੀ ਸੱਤਾ ’ਚ ਆਈ ਹੈ,ਉਸ ਦਿਨ ਤੋਂ ਹੀ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆ ਤੋਂ ਹਰੇਕ ਵਰਗ ਦੁੱਖੀ ਹੈ। ਉਨ੍ਹਾਂ ਕਿਹਾ ਕਿ ਇੱਕੋ ਇੱਕ ਲੋਕ ਹਿਤੈਸ਼ੀ ਪਾਰਟੀ ਕਾਂਗਰਸ ਹੈ ਜੋ ਕਿ ਸਾਰੇ ਵਰਗਾਂ ਦਾ ਖਿਆਲ ਰੱਖਦੀ ਹੈ।
ਇਹ ਵੀ ਪੜ੍ਹੋ: Ludhiana News: ਮੁੱਖ ਮੰਤਰੀ ਨੇ ਡਿਗਰੀ ਵੰਡਣ ਸਮੇਂ ਲੜਕੀਆਂ ਲਈ ਕਹੀ ਇਹ ਗੱਲ, ਦਿੱਤਾ ਇਹ ਸੰਦੇਸ਼
ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਿਹਨਤ ਕਰਨ ਵਾਲੇ ਦੀ ਕਦਰ ਕਰਦੀ ਹੈ, ਇਸ ਲਈ ਇਹਨਾ ਸ਼ਾਮਿਲ ਹੋਏ ਆਗੂਆਂ ਦਾ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਬਲਾਕ ਕਾਂਗਰਸ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਸਾਬਕਾ ਸਰਪੰਚ ਹਰਿੰਦਰ ਸਿੰਘ ਮੂਲੇਪੁਰ, ਗੁਰਲਾਲ ਸਿੰਘ ਲਾਲੀ, ਜਸਵਿੰਦਰ ਸਿੰਘ ਰਿਉਣਾ ਭੋਲਾ, ਨਰਿੰਦਰ ਸਿੰਘ ਨਿੰਦੀ ਸੈਫਲਪੁਰ, ਅਵਤਾਰ ਸਿੰਘ ਫੋਜੀ ਸਾਬਕਾ ਸਰਪੰਚ ਅਮਰਗੜ੍ਹ , ਸੁਖਵਿੰਦਰ ਸਿੰਘ ਕਾਲਾ ਸਾਬਕਾ ਸਰਪੰਚ ਆਦਿ ਹਾਜ਼ਰ ਸਨ।
Punjab Congress: ਭਾਰਤੀ ਨਾਗਰਿਕਾਂ ਨੂੰ ਬੇੜੀਆਂ ਪਾ ਕੇ ਵਤਨ ਭੇਜਣਾ ਸ਼ਰਮਨਾਕ ਕਾਰਾ : ਰਾਜਾ ਵੜਿੰਗ
ਸਾਡੇ ਵਰਕਰ ਸਾਡੀ ਤਾਕਤ ਹਨ : ਰਵਿੰਦਰ ਡਾਲਵੀ | Punjab Congress
Punjab Congress: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ ਕਿਉਂਕਿ ਸਰਕਾਰ ਨੇ ਜੋ ਲੋਕਾਂ ਨੂੰ ਲੁਭਾਵਣੇ ਵਾਅਦੇ ਕੀਤੇ ਸਨ ਉਸ ਨੂੰ ਪੂਰਾ ਕਰਨ ਵਿੱਚ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਤੇ ਹੁਣ ਇੱਕ ਵਾਰ ਫਿਰ ਤੋਂ ਪੰਜਾਬ ਵਿੱਚ ਲੋਕ ਕਾਂਗਰਸ ਨੂੰ ਚਾਹੁੰਣ ਲੱਗੇ ਹਨ ਤੇ ਕਾਂਗਰਸ ਦੀ ਵੱਡੇ ਪੱਧਰ ’ਤੇ ਹਵਾ ਚੱਲ ਪਈ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਦਫਤਰ ਵਿਖੇ ਕਾਂਗਰਸ ਪਾਰਟੀ ਵੱਲੋਂ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਰਵਿੰਦਰਾ ਡਾਲਵੀ, ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਫ਼ਤਹਿਗੜ੍ਹ ਸਾਹਿਬ ਤੋਂ ਸਾਂਸਦ ਡਾ. ਅਮਰ ਸਿੰਘ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਕੀਤਾ।
ਸੈਕਟਰੀ ਰਵਿੰਦਰਾ ਡਾਲਵੀ ਕਿਹਾ ਕਿ ਸਾਡੇ ਵਰਕਰ ਸਾਡੀ ਤਾਕਤ ਹਨ ਇਸ ਲਈ ਸਾਨੂੰ ਸਾਡੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਇੱਕ ਵੱਡੀ ਲੀਡ ਤੇ ਪੰਜਾਬ ਵਿੱਚ ਜਿੱਤ ਹਾਸਲ ਕਰੇਗੀ ਕਿਉਂਕਿ ਪੰਜਾਬ ਦਾ ਵਰਕਰ ਅੱਜ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਲਿਆਉਣ ਲਈ ਪੱਬਾਂ ਭਾਰ ਖੜਾ ਹੈ।
ਅਸੀਂ ਪੰਜਾਬ ਵਿੱਚ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਦੀ ਚੋਣਾਂ ਲਈ ਤਿਆਰ ਹਾਂ: ਵੜਿੰਗ
ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮੁੜ ਵਾਪਸੀ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਤੋਂ ਹੋਈ ਹੈ ਜੋ ਕਿ ਕਾਂਗਰਸ ਲਈ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਦੀ ਚੋਣਾਂ ਲਈ ਤਿਆਰ ਹਾਂ ਪਰ ਸਰਕਾਰ ਧੱਕਾ ਨਾ ਕਰੇ। ਦਿੱਲੀ ਵਿੱਚ ਹੋਈਆਂ ਵਿਧਾਨ ਸਭਾ ਦੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹਾਰ ਨੂੰ ਲੈ ਕੇ ਵੜਿੰਗ ਨੇ ਕਿਹਾ ਉਹ ਮੰਥਨ ਕਰਨਗੇ ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰਨਗੇ। Punjab Congress
ਇਹ ਵੀ ਪੜ੍ਹੋ: Canada News: ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਪੰਜਾਬੀ ਨੌਜਵਾਨ, Work Permit ਮਿਲਦੇ ਹੀ…
ਕਾਂਗਰਸ ਵਿੱਚ ਅਨੁਸ਼ਾਸਨ ਦੇ ਮੁੱਦੇ ਨੂੰ ਲੈ ਕੇ ਰਾਜਾ ਵੜਿੰਗ ਨੇ ਕਿਹਾ ਹਰ ਘਰ ਦੇ ਵਿੱਚ ਕੋਈ ਨਾ ਕੋਈ ਮਤਭੇਦ ਜ਼ਰੂਰ ਹੁੰਦੇ ਨੇ ਲੇਕਿਨ ਸੁਧਾਰ ਵੀ ਹੋ ਜਾਂਦੇ ਨੇ ਉਹਨਾਂ ਪਾਰਟੀ ਦੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਰਹਿਣ ਦੀ ਅਪੀਲ ਵੀ ਕੀਤੀ। ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਭਾਰਤੀਆਂ ਦੇ ਮੁੱਦੇ ਨੂੰ ਲੈ ਕੇ ਰਾਜਾ ਵੜਿੰਗ ਨੇ ਕਿਹਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ-ਵੱਡੇ ਦਾਅਵੇ ਤਾਂ ਕਰ ਰਹੀ ਹੈ ਪਰ ਹਕੀਕਤ ਕੁਝ ਹੋਰ ਹੈ ਪੰਜਾਬ ਵਿੱਚ ਅੱਜ-ਕੱਲ੍ਹ ਬੇਰੁਜ਼ਗਾਰੀ ਦੀ ਸਭ ਤੋਂ ਵੱਡਾ ਸਮੱਸਿਆ ਚੱਲ ਰਹੀ ਹੈ।
ਵਰਕਰਾਂ ਦੇ ਭਰਵੇਂ ਇਕੱਠ ਨੂੰ ਅਪੀਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਆਪਾਂ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਬਲਕਿ ਪਾਰਟੀ ਲਈ ਕੰਮ ਕਰਨਾ ਹੈ। ਜ਼ਿਲਾ ਪ੍ਰਧਾਨ ਨੂੰ ਹਦਾਇਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਤੁਸੀਂ ਆਪਣੇ 20 ਦਿਨ ਦੇ ਪ੍ਰੋਗਰਾਮ ਨੂੰ ਦਫਤਰ ਵਿੱਚ ਨੋਟ ਕਰਵਾਉਣਾ ਹੈ। ਕਿ ਤੁਸੀਂ ਕਿਹੜੇ ਪਿੰਡ ਵਿੱਚ ਕਿਸ ਤਰ੍ਹਾਂ ਪ੍ਰਚਾਰ ਕਰ ਰਹੇ ਹੋ। ਉਹਨਾਂ ਕਿਹਾ ਕਿ ਰਾਜਾ ਵੜਿੰਗ ਮਿਹਨਤ ਕਰਨ ਵਾਲੇ ਦੀ ਕਦਰ ਕਰਦਾ ਹੈ, ਫਿਰ ਭਾਵੇਂ ਉਹ ਛੋਟਾ ਵਰਕਰ ਹੀ ਕਿਉਂ ਨਾ ਹੋਵੇ। ਇਸ ਲਈ ਮਿਹਨਤੀ ਵਰਕਰ ਦਾ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਕਿਉਂਕਿ ਮਿਹਨਤ ਕਰਨ ਵਾਲੇ ਨੂੰ ਅੱਗੇ ਵਧਣ ਤੋਂ ਕੋਈ ਨਹੀਂ ਰੋਕ ਸਕਦਾ। Punjab Congress
ਅਸੀਂ ਸਾਰੇ ਜਾਬਤੇ ਵਿੱਚ ਰਹਿ ਕੇ ਕਾਂਗਰਸ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉਤਰਾਂਗੇ: ਕੁਲਜੀਤ ਨਾਗਰਾ | Punjab Congress
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਏ ਹੋਏ ਸਾਰੇ ਕਾਂਗਰਸ ਪਾਰਟੀ ਦੇ ਆਗੂਆਂ ਦਾ ਸਨਮਾਨ ਕੀਤਾ। ਉਹਨਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਲੋਕਾਂ ਨਾਲ ਧੱਕੇ ਕਰ ਰਹੀ। ਉਹਨਾਂ ਕਿਹਾ ਕਿ ਕੁਲਜੀਤ ਸਿੰਘ ਨਾਗਰਾ ਨੇ ਹਮੇਸ਼ਾ ਸੱਚ ਤੇ ਪਹਿਰਾ ਦਿੰਦਿਆਂ ਇਲਾਕੇ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਅੱਜ ਲੋਕਾਂ ਵਿੱਚ ਵੱਡੇ ਪੱਧਰ ’ਤੇ ਚਰਚਾ ਚੱਲ ਰਹੀ ਹੈ ਕਿ 2027 ਵਿੱਚ ਕਾਂਗਰਸ ਪਾਰਟੀ ਦੁਬਾਰਾ ਸੱਤਾ ਵਿੱਚ ਆਵੇਗੀ। ਇਸ ਲਈ ਅਸੀਂ ਸਾਰੇ ਜਾਬਤੇ ਵਿੱਚ ਰਹਿ ਕੇ ਕਾਂਗਰਸ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉਤਰਾਂਗੇ। ਉਨ੍ਹਾਂ ਕਿਹਾ ਕਿ 2027 ਦਾ ਮੋਰਚਾ ਫਤਿਹ ਕਰਨ ਲਈ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾ ਨੂੰ ਇੱਕ ਮਹੀਨੇ ਵਿੱਚ ਪੂਰੇ 30 ਦੇ 30 ਦਿਨ ਕੰਮ ਕਰਨਾ ਪਵੇਗਾ ਜਿਸ ਲਈ ਕਾਂਗਰਸ ਦਾ ਹਰ ਵਰਕਰ ਪੂਰਨ ਤੌਰ ’ਤੇ ਸਹਿਯੋਗ ਕਰੇਗਾ।
ਨਾਗਰਾ ਨੇ ਕਿਹਾ ਕਿ ਜੇਕਰ ਤੁਸੀਂ ਕੰਮ ਕਰੋਗੇ ਤਾਂ ਸੰਗਠਨ ਮਜਬੂਤ ਹੋਵੇਗਾ ਤੇ ਜੇ ਸੰਗਠਨ ਮਜ਼ਬੂਤ ਹੋਇਆ ਤਾਂ 2027 ਵਿੱਚ ਹਰ ਹਾਲ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ। ਇਸ ਮੌਕੇ ਸੂਬਾ ਪ੍ਰਧਾਨ ਤੇ ਆਲ ਇੰਡੀਆ ਸੈਕਟਰੀ ਰਾਜਿੰਦਰਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਮੀਟਿੰਗ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ ਨੇ ਕੀਤੀ।ਇਸ ਮੌਕੇ ਕਾਂਗਰਸ ਪਾਰਟੀ ਦੀ ਸਮੂਹ ਲੀਡਰਸ਼ਿਪ,ਬਲਾਕਾ ਦੇ ਪ੍ਰਧਾਨ,ਸਾਬਕਾ ਜਿਲਾ ਪ੍ਰੀਸ਼ਦ ਮੈਂਬਰ,ਬਲਾਕ ਸੰਮਤੀ ਮੈਂਬਰ,ਨਗਰ ਕੌਂਸਲ ਪ੍ਰਧਾਨ,ਮਹਿਲਾ ਕਾਂਗਰਸ,ਯੂਥ ਕਾਂਗਰਸ,ਕੌਂਸਲਰ,ਸਰਪੰਚ,ਪੰਚ,ਕਾਂਗਰਸ ਪਾਰਟੀ ਦੇ ਸਮੂਹ ਅਹੁਦੇਦਾਰ ਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
ਧੱਕੇਸ਼ਾਹੀਆਂ ਕਰਨ ਵਾਲੇ ਅਧਿਕਾਰੀਆਂ ਨੂੰ ਸਰਕਾਰ ਆਉਣ ’ਤੇ ਸਬਕ ਸਿਖਾਇਆ ਜਾਵੇਗਾ: Raja Warring
ਧੱਕੇਸ਼ਾਹੀਆਂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸੋਚ ਲੈਣ ਕਿ ਸਮਾਂ ਹਮੇਸ਼ਾ ਇੱਕੋ ਜਿਹਾ ਨਹੀਂ ਰਹਿੰਦਾ: Raja Warring
Raja Warring: (ਸੁਨੀਲ ਚਾਵਲਾ) ਸਮਾਣਾ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਇਸ਼ਾਰਿਆਂ ’ਤੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨਾਲ ਨਜਾਇਜ਼ ਧੱਕੇਸ਼ਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਉਨ੍ਹਾਂ ਦੀ ਸਰਕਾਰ ਆਉਣ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ ਤੇ ਉਨ੍ਹਾਂ ਦਾ ਪੂਰਾ ਹਿਸਾਬ-ਕਿਤਾਬ ਕੀਤਾ ਜਾਵੇਗਾ। ਉਹ ਸੋਮਵਾਰ ਨੂੰ ਸਮਾਣਾ ਵਿਖੇ ਸੀਨੀਅਰ ਕਾਂਗਰਸੀ ਆਗੂ ਰਿਸ਼ੂ ਸਿੰਗਲਾ ਦੇ ਨਿਵਾਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਹਲਕੇ ਦੇ ਸਾਬਕਾ ਵਿਧਾਇਕ ਰਜਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗੁਪਤਾ, ਮਨੂੰ ਸ਼ਰਮਾ ਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ: Road Accident: ਸਕੂਲ ਬੱਸ ਹੇਠਾਂ ਆਉਣ ਕਾਰਨ ਬੱਚੀ ਦੀ ਦਰਦਨਾਕ ਮੌਤ
ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਵੱਡੇ ਭਰੋਸੇ ’ਤੇ ਵਿਸ਼ਵਾਸ ਨਾਲ ਵੋਟਾਂ ਪਾ ਕੇ ਇੰਨੇ ਵੱਡੇ ਅੰਤਰ ਨਾਲ ਜਿਤਾਇਆ ਸੀ ਪਰ ਇਸ ਸਰਕਾਰ ਨੇ ਤਾਂ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਹੀ ਪਾਰ ਕਰ ਦਿੱਤੀਆਂ ਤੇ ਲੋਕਾਂ ਨੂੰ ਚੋਣਾਂ ਲੜਣ ਲਈ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਹੀ ਦਾਖ਼ਲ ਨਹੀਂ ਕਰਨ ਦਿੱਤੇ। ਉਨ੍ਹਾਂ ਕਿਹਾ ਕਿ ਆਪ ਦੀ ਪੰਜਾਬ ਸਰਕਾਰ ਪੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਤੇ ਲੋਕਾਂ ਦਾ ਭਰੋਸਾ ਗੁਵਾ ਚੁੱਕੀ ਹੈ। ਜਿਸ ਕਾਰਨ ਉਨ੍ਹਾਂ ਨੂੰ ਚੋਣਾਂ ਜਿੱਤਣ ਲਈ ਹੁਣ ਗੁੰਡਾਗਰਦੀ ਦਾ ਸਹਾਰਾ ਲੈਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਆਪਣੇ ਤਿੰਨ ਸਾਲ ਦੇ ਕਾਰਜ਼ਕਾਲ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਜਾਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੁੱਝ ਕੀਤਾ ਹੁੰਦਾ ਤਾਂ ਚੋਣਾਂ ਜਿੱਤਣ ਲਈ ਅਜਿਹੇ ਹੱਥਕੰਢੇ ਨਹੀਂ ਅਪਣਾਉਣੇ ਪੈਣੇ ਸੀ। ਉਨ੍ਹਾਂ ਸੱਤਾਧਾਰੀ ਪਾਰਟੀ ਦੇ ਇਸ਼ਾਰੇ ’ਤੇ ਆਮ ਲੋਕਾਂ ਤੇ ਕਾਂਗਰਸੀ ਵਰਕਰਾਂ ਨਾਲ ਨਜਾਇਜ਼ ਧੱਕੇਸ਼ਾਹੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਦੂਜੇ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਧੱਕੇਸ਼ਾਹੀਆਂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸੋਚ ਲੈਣ ਕਿ ਸਮਾਂ ਹਮੇਸ਼ਾ ਇੱਕੋ ਜਿਹਾ ਨਹੀਂ ਰਹਿੰਦਾ। ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਤੋਂ ਇਸ ਦਾ ਗਿਣ-ਗਿਣ ਕੇ ਬਦਲਾ ਲਿਆ ਜਾਵੇਗਾ। ਉਨ੍ਹਾਂ ਸਾਬਕਾ ਵਿਧਾਇਕ ਰਜਿੰਦਰ ਸਿੰਘ ਨੂੰ ਅਜਿਹੇ ਅਧਿਕਾਰੀਆਂ ਦੀਆਂ ਲੀਸਟਾਂ ਤਿਆਰ ਰੱਖਣ ਲਈ ਕਿਹਾ।