Charanjit Singh Channi - Sach Kahoon Punjabi
Punjab News: ਨਸ਼ੇ ਦੀ ਪੰਜ ਮਿੰਟ ’ਚ ‘ਹੋਮ ਡਿਲੀਵਰੀ’ ਲੈ ਕੇ ਆਈ ਭੂਚਾਲ, ‘ਆਪ’ ਨੇ ਚੰਨੀ ਨੂੰ ਕਿਹਾ ‘ਸ਼ਰਮ ਕਰੋ’
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਸ਼ੇ ਨੂੰ ਲੈ ਕੇ ਬਣਾਈ ਵੀਡੀਓ
ਨਸ਼ੇ ਦੀ ਸਪਲਾਈ ਅਤੇ ਤਸਕਰਾਂ ਨੂੰ ਲੈ ਕੇ ਕੀਤੀ ਗਈ ਗੱਲਬਾਤ, ਸਰਕਾਰ ਹੋਈ ਨਰਾਜ਼
Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਨਸ਼ੇ ਦੀ ਪੰਜ ਮਿੰਟ ਵਿੱਚ ਹੋਮ ਡਿਲੀਵਰੀ ਤੇ ਪੁਲਿਸ ਵੱਲੋਂ ਵਾਰ-ਵਾਰ ਨਸ਼ੇੜੀਆਂ ਨੂੰ ਛੱਡਣ ਦੇ ਮਾਮਲੇ ’ਚ ਤਿਆਰ ਕੀਤੀ ਗਈ ਚਰਨਜੀਤ ਸਿੰਘ ਚੰਨੀ ਦੀ ਵੀਡੀਓ ਨੇ ਪੰਜਾਬ ’ਚ ਭੁਚਾਲ ਲਿਆ ਕੇ ਰੱਖ ਦਿੱਤਾ ਹੈ। ਚੰਨੀ ਵੱਲੋਂ ਦੋ ਨੌਜਵਾਨਾਂ ਦੇ ਕੀਤੇ ਗਏ ਇੰਟਰਵਿਊ ਅਤੇ ਸਵਾਲ ਜਵਾਬ ਨੂੰ ਆਪਣੇ ਯੂ-ਟਿਊਬ ਚੈਨਲ ’ਤੇ ਪਾਇਆ ਗਿਆ ਹੈ।
ਸਾਬਕਾ ਮੁੱਖ ਮੰਤਰੀ ਨੂੰ ਚਾਹੀਦਾ ਸੀ ਪੁਲਿਸ ਨੂੰ ਫੜਵਾਉਂਦੇ ਨਸ਼ੇ ਦੇ ਤਸਕਰ : ਬਲਤੇਜ਼ ਪੰਨੂ
ਇਸ ਵੀਡੀਓ ਨੂੰ ਰਿਲੀਜ਼ ਕਰਨ ਤੋਂ ਬਾਅਦ ਪੰਜਾਬ ’ਚ ਭੁਚਾਲ ਆਇਆ ਹੋਇਆ ਹੈ ਤੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪੰਨੂ ਵੱਲੋਂ ਇਸ ਮਾਮਲੇ ’ਚ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪਾਰਟੀ ’ਤੇ ਹਮਲਾ ਕਰਦੇ ਹੋਏ ਸ਼ਰਮ ਕਰਨ ਦੀ ਗੱਲ ਆਖੀ ਗਈ ਹੈ। ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਚਰਨਜੀਤ ਸਿੰਘ ਚੰਨੀ ਕੁਝ ਵਿਊਜ਼ ਲਈ ਪੰਜਾਬ ਨੂੰ ਬਦਨਾਮ ਕਰਨ ਵਿੱਚ ਲੱਗੇ ਹੋਏ ਹਨ ਤੇ ਜੇਕਰ ਉਨ੍ਹਾਂ ਦੀ ਵੀਡੀਓ ਵਿੱਚ ਸੱਚਾਈ ਹੈ ਤਾਂ ਸਾਬਕਾ ਮੁੱਖ ਮੰਤਰੀ ਤੇ ਮੌਜ਼ੂਦਾ ਸੰਸਦ ਮੈਂਬਰ ਹੋਣ ਦੇ ਨਾਤੇ ਉਨ੍ਹਾਂ ਦੀ ਜਿੰਮੇਵਾਰੀ ਪੁਲਿਸ ਨੂੰ ਸਾਰੀ ਜਾਣਕਾਰੀ ਦੇਣ ਦੀ ਬਣਦੀ ਹੈ ਤਾਂਕਿ ਤਸਕਰਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਜੇਲ੍ਹ ਭੇਜਿਆ ਜਾਵੇ।
ਇਹ ਵੀ ਪੜ੍ਹੋ: Gidderbaha Double Murder: ਖਾਲ ਬਣਾਉਣ ਨੂੰ ਲੈ ਕੇ ਵਿਵਾਦ ਦੌਰਾਨ ਦੋ ਧੜਿਆਂ ਵਿਚਕਾਰ ਹੋਈ ਖੂਨੀ ਝੜਪ, ਦੋ ਮੌਤਾਂ
ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਵੀਡੀਓ ਆਪਣੇ ਯੂਟਿਊਬ ਤੇ ਫੇਸਬੁੱਕ ’ਤੇ ਜਾਰੀ ਕੀਤੀ ਗਈ ਹੈ। ਜਿਸ ਵਿੱਚ ਉਹ ਦੋ ਨੌਜਵਾਨਾਂ ਨਾਲ ਗੱਲ ਕਰ ਰਹੇ ਹਨ ਤੇ ਉਹ ਦੋਵੇਂ ਨੌਜਵਾਨ ਨਸ਼ਾ ਕਰਦੇ ਆਏ ਹਨ। ਉਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਪੰਜਾਬ ਵਿੱਚ ਹੁਣ ਵੀ ਪੰਜ ਮਿੰਟ ’ਚ ਨਸ਼ੇ ਦੀ ਹੋਮ ਡਿਲੀਵਰੀ ਹੋ ਜਾਂਦੀ ਹੈ ਤੇ ਨਸ਼ੇ ਦੀ ਸਪਲਾਈ ’ਚ ਕੋਈ ਘਾਟ ਨਹੀਂ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਮੁੰਡੇ ਦੀ ਨਸ਼ੇ ਨਾਲ ਮੌਤ ਹੋ ਗਈ ਸੀ ਤੇ ਨਸ਼ਾ ਤਸਕਰਾਂ ਨੂੰ ਪੁਲਿਸ ਦੇ ਹਵਾਲੇ ਵੀ ਕੀਤਾ ਗਿਆ ਸੀ ਪਰ ਮੌਤ ਦਾ ਸ਼ਿਕਾਰ ਹੋਏ ਮੁੰਡੇ ਦੇ ਭੋਗ ਤੋਂ ਪਹਿਲਾਂ ਉਹ ਨਸ਼ਾ ਤਸਕਰ ਬਾਹਰ ਆ ਗਏ। ਇਸ ਨਾਲ ਹੀ ਬਹੁਤੇ ਕੇਸ ’ਚ ਨਸ਼ਾ ਤਸਕਰਾਂ ਨੂੰ ਪੁਲਿਸ ਗ੍ਰਿਫ਼ਤਾਰ ਹੀ ਨਹੀਂ ਕਰਦੀ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਨਸ਼ਾ ਕਰਨ ਵਾਲੇ ਇਨ੍ਹਾਂ ਦੋਵੇਂ ਨੌਜਵਾਨਾਂ ਨਾਲ ਕਾਫ਼ੀ ਲੰਮੀ ਗੱਲਬਾਤ ਕੀਤੀ ਗਈ ਹੈ। Punjab News
ਪੰਜਾਬ ਵੱਲੋਂ ਗੋਆ ਜਮੀਨ ਦਾ ਠੇਕਾ ਹੋਵੇਗਾ ਰੱਦ
ਪ੍ਰਾਈਵੇਟ ਹੋਟਲ ਕੰਪਨੀ ਨੂੰ ਪੰਜਾਬ ਸਰਕਾਰ ਭੇਜੇਗੀ ਨੋਟਿਸ
ਮੁੱਖ ਮੰਤਰੀ ਭਗਵੰਤ (Bhagwant Singh Maan) ਮਾਨ ਨੇ ਲਿਆ ਫੈਸਲਾ, ਜਲਦ ਹੀ ਘੱਲਿਆ ਜਾਵੇਗਾ ਨੋਟਿਸ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਦੱਖਣੀ ਗੋਆ ਵਿਖੇ ਪੰਜਾਬ ਸਰਕਾਰ ਦੀ 8 ਏਕੜ ਜਮੀਨ ਬਾਰੇ ਪੰਜਾਬ ਸਰਕਾਰ ਵਲੋਂ ਫੈਸਲਾ ਲੈਂਦਿਆਂ ਪ੍ਰਾਈਵੇਟ ਹੋਟਲ ਨੂੰ ਦਿੱਤੇ ਗਏ ਟੈਂਡਰ ਨੂੰ ਰੱਦ ਕੀਤਾ ਜਾ ਰਿਹਾ ਹੈ, ਇਸ ਸਬੰਧੀ ਪ੍ਰਾਈਵੇਟ ਹੋਟਲ ਕੰਪਨੀ ਨੂੰ ਜਲਦ ਹੀ ਨੋਟਿਸ ਭੇਜ ਦਿੱਤਾ ਜਾਏਗਾ। ਇਸ ਮਗਰੋਂ ਪੁਰਾਣੇ ਟੈਂਡਰ ਨੂੰ ਰੱਦ ਕਰਨ ਦੀ ਪ੍ਰਕ੍ਰਿਆ ਵੀ ਸ਼ੁਰੂ ਕਰ ਦਿੱਤੀ ਜਾਏਗੀ। ਪੰਜਾਬ ਦੇ ਮੁੱਖ ਮੰਤਰੀ (Bhagwant Singh Maan) ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਇਸ ਸਬੰਧੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਸੈਰ-ਸਪਾਟਾ ਵਿਭਾਗ ਇਸ ਸਬੰਧੀ ਕਾਰਵਾਈ ਜਲਦ ਹੀ ਸ਼ੁਰੂ ਕਰਨ ਜਾ ਰਿਹਾ ਹੈ।
ਇਹ ਵੀ ਪੜ੍ਹੋ : 13 ਜੁਲਾਈ ਨੂੰ ਚੰਦਰਯਾਨ-3 ਨੂੰ ਲਾਂਚ ਕਰ ਸਕਦਾ ਹੈ ISRO
ਮੰਨਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਜਮੀਨ ਨੂੰ ਠੇਕੇ ’ਤੇ ਦੇਣ ਮੌਕੇ ਕਥਿਤ ਤੌਰ ’ਤੇ ਨਿਯਮਾਂ ਦੀ ਅਣਦੇਖੀ ਕੀਤੀ ਸੀ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀ ਪੰਜਾਬ ਤੋਂ ਬਾਹਰ ਵੀ ਕਈ ਸੂਬਿਆਂ ਵਿੱਚ ਜਮੀਨ ਪਈ ਹੈ, ਉਨਾਂ ਵਿੱਚ ਦੱਖਣੀ ਗੋਆ ਵਿਖੇ ਵੀ ਪੰਜਾਬ ਸਰਕਾਰ ਦੀ 8 ਏਕੜ ਜਮੀਨ ਪਈ ਹੈ। ਪਿਛਲੇ ਕਈ ਦਹਾਕੇ ਤੋਂ ਪੰਜਾਬ ਦੇ ਨਾਂਅ ਚਲਦੀ ਆ ਰਹੀ ਇਸ ਜਮੀਨ ਨੂੰ ਕਿਸੇ ਵੀ ਪੰਜਾਬ ਦੀ ਕਿਸੇ ਵੀ ਪਾਰਟੀ ਦੀ ਸਰਕਾਰ ਵੱਲੋਂ ਛੇੜਿਆ ਨਹੀਂ ਗਿਆ, ਕਿਉਂਕਿ ਇਸ ਜ਼ਮੀਨ ਨੂੰ ਗੋਆ ਸਰਕਾਰ ਵੱਲੋਂ ਬਾਗ ਜਾਂ ਫਿਰ ਝੋਨਾ ਲਾਉਣ ਲਈ ਹੀ ਰਾਖਵੀ ਰੱਖਿਆ ਹੋਇਆ ਹੈ। ਇਸ ਜਮੀਨ ‘ਤੇ ਖੇਤੀਬਾੜੀ ਤੋਂ ਇਲਾਵਾ ਕੋਈ ਵੀ ਕੰਮ ਨਹੀਂ ਕੀਤਾ ਜਾ ਸਕਦਾ । ਇਸ ਨੂੰ ਹੋਟਲ ਬਣਾਉਣ ਲਈ ਨਾ ਦਿੱਤੇ ਜਾਣ ਕਰਕੇੇ ਪੰਜਾਬ ਸਰਕਾਰ ਵਲੋਂ ਇਸ ਜਮੀਨ ਨੂੰ ਖ਼ਾਲੀ ਹੀ ਰੱਖਿਆ ਹੋਇਆ ਸੀ।
ਪਿਛਲੇ ਸਾਲ 2022 ਵਿੱਚ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕੁਝ ਹੋਟਲ ਇੰਡਸਟਰੀਜ਼ ਵੱਲੋਂ ਸਰਕਾਰ ਨਾਲ ਇਸ ਜਮੀਨ ਨੂੰ ਲੈ ਕੇ ਸੰਪਰਕ ਕੀਤਾ ਗਿਆ ਸੀ ਅਤੇ ਇਸ ਦੌਰਾਨ ਟੈਂਡਰ ਲਗਾਉਂਦੇ ਹੋਏ ਇਹ ਜਮੀਨ ਇੱਕ ਪ੍ਰਾਈਵੇਟ ਹੋਟਲ ਕੰਪਨੀ ਰਮਾਡਾ ਨੂੰ ਅਲਾਟ ਕਰ ਦਿੱਤੀ ਗਈ ਸੀ। ਰਮਾਡਾ ਇਸ ਜਮੀਨ ’ਤੇ ਝੌਂਪੜੀ ਅਤੇ ਬੈਂਚ ਲਗਾ ਕੇ ਹੋਟਲ ਵਾਂਗ ਇਸ ਨੂੰ ਚਲਾਉਣ ਦੀ ਤਿਆਰੀ ਹੀ ਕਰ ਰਿਹਾ ਸੀ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਇਸ ਜਮੀਨ ਨੂੰ ਵਾਪਸ ਲੈਣ ਦਾ ਫੈਸਲਾ ਕਰ ਲਿਆ ਗਿਆ ਹੈ। ਪੰਜਾਬ ਸਰਕਾਰ ਇਹ ਮੰਨ ਰਹੀ ਹੈ ਕਿ ਮੌਜੂਦਾ ਸਮੇਂ ਵਿੱਚ 1 ਲੱਖ ਰੁਪਏ ਪ੍ਰਤੀ ਮਹੀਨਾ ਕਿਰਾਇਆ ਕਾਫ਼ੀ ਜਿਆਦਾ ਘੱਟ ਹੈ, ਜਿਸ ਕਾਰਨ ਪਿਛਲੇ ਟੈਂਡਰ ਨੂੰ ਰੱਦ ਕਰਦੇ ਹੋਏ ਨਵੇਂ ਟੈਂਡਰ ਜਾਰੀ ਕੀਤੇ ਜਾਣ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੁੱਧਵਾਰ ਨੂੰ ਇਸ ਸਬੰਧੀ ਸਿਧਾਂਤਕ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ।
ਵਿਜੀਲੈਂਸ ਵੀ ਕਰ ਰਹੀ ਐ ਜਾਂਚ, ਚਰਨਜੀਤ ਚੰਨੀ ਰਡਾਰ ’ਤੇ | Bhagwant Singh Maan
ਗੋਆ ਜਮੀਨ ਨੂੰ ਠੇਕੇ ’ਤੇ ਦਿੱਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਵੀ ਜਾਂਚ ਕਰ ਰਹੀ ਹੈ। ਪੰਜਾਬ ਵਿਜੀਲੈਂਸ ਵੱਲੋਂ ਦੇਖਿਆ ਜਾ ਰਿਹਾ ਹੈ ਕਿ ਇਸ ਜਮੀਨ ਨੂੰ ਠੇਕੇ ’ਤੇ ਦੇਣ ਮੌਕੇ ਕਿਹੜੇ ਕਿਹੜੇ ਕਾਨੂੰਨ ਨੂੰ ਤੋੜਿਆ ਗਿਆ ਜਾਂ ਫਿਰ ਸਾਫ਼ ਤਰੀਕੇ ਨਾਲ ਟੈਂਡਰ ਕਰਦੇ ਹੋਏ ਜਮੀਨ ਨੂੰ ਠੇਕੇ ’ਤੇ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਰਡਾਰ ’ਤੇ ਹਨ।
ਰਮਾਡਾ ’ਤੇ ਘਿਰ ਸਕਦੇ ਨੇ ਚੰਨੀ, ਗੋਆ ’ਚ 8 ਏਕੜ ਜ਼ਮੀਨ, ਕਿਰਾਇਆ ਸਿਰਫ਼ 1 ਲੱਖ, ਹੁਣ ਵਿਜੀਲੈਂਸ ਕਰੇਗਾ ਮਾਮਲਾ ਦਰਜ਼
Charanjit Singh Channi ’ਤੇ ਇੱਕ ਹੋਰ ਮਾਮਲਾ ਦਰਜ਼ ਕਰਨ ਦੀ ਤਿਆਰੀ, ਬਤੌਰ ਵਿਭਾਗ ਮੰਤਰੀ ਕੀਤਾ ਸੀ ਫੈਸਲਾ
ਪੰਜਾਬ ਵਿਜੀਲੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਨੂੰ ਜਾਰੀ ਕੀਤੇ 4 ਪੱਤਰ, ਮੰਗਿਆ ਸਾਰਾ ਰਿਕਾਰਡ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਰਮਾਡਾ ਹੋਟਲ ’ਤੇ ਮਿਹਰਬਾਨੀ ਕਰਨਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਜਲਦ ਹੀ ਭਾਰੀ ਪੈ ਸਕਦਾ ਹੈ, ਕਿਉਂਕਿ ਗੋਆ ਵਿਖੇ ਪੰਜਾਬ ਸਰਕਾਰ ਦੀ ਪਈ 8 ਏਕੜ ਜ਼ਮੀਨ ਨੂੰ ਸਿਰਫ਼ 1 ਲੱਖ ਰੁਪਏ ਮਹੀਨਾ ਕਿਰਾਏ ’ਤੇ ਦਿੱਤੇ ਜਾਣ ਵਾਲੇ ਮਾਮਲੇ ਵਿੱਚ ਵਿਜੀਲੈਂਸ ਵਿਭਾਗ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਜਲਦ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਨੋਟਿਸ ਜਾਰੀ ਕਰਦੇ ਹੋਏ ਸੱਦਿਆ ਜਾ ਸਕਦਾ ਹੈ। ਭਗਵੰਤ ਮਾਨ ਦੀ ਸਰਕਾਰ ਇਸ ਗੱਲ ਨੂੰ ਲੈ ਕੇ ਜ਼ਿਆਦਾ ਔਖੀ ਹੈ ਕਿ ਗੋਆ ਵਿਖੇ ਪਈ 8 ਏਕੜ ਜਮੀਨ, ਜਿਸ ਤੋਂ ਰਮਾਡਾ ਹਰ ਸਾਲ ਕਰੋੜਾਂ ਰੁਪਏ ਦੀ ਕਮਾਈ ਕਰੇਗੀ, ਉਸ ਨੂੰ ਸਿਰਫ਼ 1 ਲੱਖ ਰੁਪਏ ਮਹੀਨੇ ਵਿੱਚ ਹੀ ਕਿਉਂ ਦਿੱਤਾ ਗਿਆ।
ਚਰਨਜੀਤ ਸਿੰਘ ਚੰਨੀ ਵੱਲੋਂ ਇੰਨਾ ਵੱਡਾ ਫੈਸਲਾ ਆਪਣੀ 6 ਮਹੀਨੇ ਵਾਲੀ ਸਰਕਾਰ ਵਿੱਚ ਹੀ ਕਿਉਂ ਕੀਤਾ ਗਿਆ, ਜਦੋਂ ਕਿ ਇਹ ਜ਼ਮੀਨ ਪਿਛਲੇ ਕਈ ਦਹਾਕਿਆਂ ਤੋਂ ਖ਼ਾਲੀ ਪਈ ਸੀ। ਇਸ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਵੱਲੋਂ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਨੂੰ ਚਾਰ ਵੱਖਰੀਆਂ-ਵੱਖਰੀਆਂ ਚਿੱਠੀਆਂ ਲਿਖਦੇ ਹੋਏ ਵੱਖ-ਵੱਖ ਦਸਤਾਵੇਜਾਂ ਦੀ ਮੰਗ ਕੀਤੀ ਗਈ ਹੈ, ਜੋ ਜਲਦ ਹੀ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਵੱਲੋਂ ਵਿਜੀਲੈਂਸ ਨੂੰ ਸੌਂਪ ਦਿੱਤੇ ਜਾਣਗੇ। ਇਹ ਦਸਤਾਵੇਜ ਮਿਲਣ ਤੋਂ ਬਾਅਦ ਹੀ ਤੁਰੰਤ ਵਿਜੀਲੈਂਸ ਮਾਮਲਾ ਦਰਜ਼ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰੇਗੀ।
ਗੋਆ ਦੀ ਜ਼ਮੀਨ ’ਤੇ ਰਮਾਡਾ ਕਮਾਏਗਾ ਕਰੋੜਾਂ ਰੁਪਏ, ਸਰਕਾਰ ਨੂੰ ਮਿਲੇਗਾ ਸਿਰਫ਼ 1 ਲੱਖ ਰੁਪਏ ਮਹੀਨਾ
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀ ਪੰਜਾਬ ਤੋਂ ਬਾਹਰ ਵੀ ਕਈ ਸੂਬਿਆਂ ਵਿੱਚ ਜ਼ਮੀਨ ਪਈ ਹੈ, ਉਨ੍ਹਾਂ ਵਿੱਚ ਸਾਊਥ ਗੋਆ ਵਿਖੇ ਵੀ ਪੰਜਾਬ ਸਰਕਾਰ ਦੀ 8 ਏਕੜ ਜ਼ਮੀਨ ਪਈ ਹੈ। ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਦੇ ਨਾਂਅ ਚੱਲਦੀ ਆ ਰਹੀ ਇਸ ਜਮੀਨ ਨੂੰ ਕਿਸੇ ਵੀ ਪੰਜਾਬ ਸਰਕਾਰ ਵੱਲੋਂ ਛੇੜਿਆ ਨਹੀਂ ਗਿਆ, ਕਿਉਂਕਿ ਇਸ ਜ਼ਮੀਨ ਨੂੰ ਗੋਆ ਸਰਕਾਰ ਵੱਲੋਂ ਬਾਗ ਜਾਂ ਫਿਰ ਝੋਨਾ ਲਾਉਣ ਲਈ ਹੀ ਰਿਜ਼ਰਵ ਰੱਖਿਆ ਹੋਇਆ ਹੈ।
ਇਸ ਜਮੀਨ ’ਤੇ ਖੇਤੀਬਾੜੀ ਤੋਂ ਇਲਾਵਾ ਕੋਈ ਵੀ ਕੰਮ ਨਹੀਂ ਕੀਤਾ ਜਾ ਸਕਦਾ ਹੈ ਪਰ ਸਾਊਥ ਗੋਆ ਵਿਖੇ ਜਿਹੜੀ ਥਾਂ ’ਤੇ ਪੰਜਾਬ ਸਰਕਾਰ ਦੀ ਇਹ 8 ਏਕੜ ਜਮੀਨ ਹੈ, ਉਹ ਬਿਲਕੁਲ ਹੀ ਬੀਚ ਦੇ ਕੰਢੇ ’ਤੇ ਹੈ। ਪੰਜਾਬ ਸਰਕਾਰ ਦੀ ਜਮੀਨ ਤੋਂ ਬੀਚ ਸਿਰਫ਼ ਕੁਝ ਫੁੱਟ ਦੀ ਦੂਰੀ ’ਤੇ ਹੋਣ ਕਰਕੇ ਇਸ ਦਾ ਮੁੱਲ ਕਾਫ਼ੀ ਜ਼ਿਆਦਾ ਹੈ ਪਰ ਇਸ ਨੂੰ ਹੋਟਲ ਬਣਾਉਣ ਲਈ ਨਾ ਦਿੱਤੇ ਜਾਣ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਜਮੀਨ ਨੂੰ ਖ਼ਾਲੀ ਹੀ ਰੱਖਿਆ ਹੋਇਆ ਹੈ।
ਪਿਛਲੇ ਸਾਲ 2022 ਵਿੱਚ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕੁਝ ਹੋਟਲ ਇੰਡਸਟ੍ਰੀਜ਼ ਵੱਲੋਂ ਸਰਕਾਰ ਨਾਲ ਇਸ ਜਮੀਨ ਬਾਰੇ ਸੰਪਰਕ ਕੀਤਾ ਗਿਆ ਸੀ ਤਾਂ ਇਸ ਦੌਰਾਨ ਟੈਂਡਰ ਲਾਉਂਦੇ ਹੋਏ ਇਹ ਜ਼ਮੀਨ ਰਮਾਡਾ ਨੂੰ ਅਲਾਟ ਕਰ ਦਿੱਤੀ ਗਈ। ਰਮਾਡਾ ਇਸ ਜਮੀਨ ’ਤੇ ਝੋਂਪੜੀ ਅਤੇ ਬੈਂਚ ਲਾ ਕੇ ਹੋਟਲ ਵਾਂਗ ਇਸ ਨੂੰ ਚਲਾਉਣਾ ਚਾਹੁੰਦਾ ਹੈ। ਜਿਸ ਰਾਹੀਂ ਰਮਾਡਾ ਨੂੰ ਹਰ ਸਾਲ ਕਰੋੜਾਂ ਰੁਪਏ ਦੀ ਕਮਾਈ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ ਪਰ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਜਮੀਨ ਨੂੰ ਸਿਰਫ਼ 1 ਲੱਖ ਰੁਪਏ ਮਹੀਨਾ ਦੇ ਕਿਰਾਏ ’ਤੇ ਹੀ ਰਮਾਡਾ ਨੂੰ ਅਲਾਟ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਹੁਣ ਇਹ ਵਿਵਾਦ ਬਣਦਾ ਨਜ਼ਰ ਵੀ ਆ ਰਿਹਾ ਹੈ, ਕਿ ਇੰਨੀ ਘੱਟ ਕੀਮਤ ਵਿੱਚ 8 ਏਕੜ ਜਮੀਨ ਕਿਵੇਂ ਅਲਾਟ ਕਰ ਦਿੱਤੀ ਗਈ?
ਚਰਨਜੀਤ ਸਿੰਘ ਚੰਨੀ ਖ਼ੁਦ ਸਨ ਵਿਭਾਗੀ ਮੰਤਰੀ | Charanjit Singh Channi
ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦਾ ਚਾਰਜ਼ ਮੌਕੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਕੋਲ ਹੀ ਰੱਖਿਆ ਗਿਆ ਸੀ, ਜਿਸ ਕਾਰਨ ਬਤੌਰ ਮੰਤਰੀ ਅਤੇ ਮੁੱਖ ਮੰਤਰੀ ਇਸ ਗੋਆ ਦੀ ਜ਼ਮੀਨ ਨੂੰ ਅਲਾਟ ਕਰਨ ਦਾ ਸਾਰਾ ਫੈਸਲਾ ਚਰਨਜੀਤ ਸਿੰਘ ਚੰਨੀ ਵੱਲੋਂ ਹੀ ਲਿਆ ਗਿਆ ਸੀ।
ਜਲਦ ਵਿਜੀਲੈਂਸ ਨੂੰ ਸੌਂਪ ਦਿੱਤਾ ਜਾਏਗਾ ਸਾਰਾ ਰਿਕਾਰਡ: ਅਧਿਕਾਰੀ
ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਹੁਣ ਤੱਕ ਚਾਰ ਵਾਰ ਵਿਜੀਲੈਂਸ ਵੱਲੋਂ ਪੱਤਰ ਪ੍ਰਾਪਤ ਹੋ ਚੁੱਕੇ ਹਨ, ਇਨ੍ਹਾਂ ਚਾਰੇ ਪੱਤਰਾਂ ਵਿੱਚ ਵੱਖ-ਵੱਖ ਰਿਕਾਰਡ ਮੰਗਿਆ ਗਿਆ ਹੈ। ਇਸ ਨੂੰ ਲੈ ਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਵੱਲੋਂ ਹੀ ਸਾਰੀਆਂ ਫਾਈਲਾਂ ਅਤੇ ਰਿਕਾਰਡ ਨੂੰ ਜਲਦ ਹੀ ਵਿਜੀਲੈਂਸ ਵਿਭਾਗ ਨੂੰ ਸੌਂਪ ਦਿੱਤਾ ਜਾਏਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਕੀ ਜਾਂਚ ਕੀਤੀ ਜਾ ਰਹੀ ਹੈ ਜਾਂ ਫਿਰ ਕੀ ਸ਼ਿਕਾਇਤ ਮਿਲੀ ਹੈ, ਇਸ ਬਾਰੇ ਵਿਜੀਲੈਂਸ ਵਿਭਾਗ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਅੱਜ ਦਿਲੀ ਦੌਰੇ ’ਤੇ, ਕੇਂਦਰੀ ਮੰਤਰੀ ਨਾਲ ਕਰਨਗੇ ਮੁਲਾਕਾਤ
ਚੰਨੀ ਨੇ ਭਤੀਜੇ ਜ਼ਰੀਏ ਮੰਗੇ 2 ਕਰੋੜ : ਸੀਐਮ ਮਾਨ
ਮੁੱਖ ਮੰਤਰੀ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤੇ ਚੰਨੀ ਦੇ ਵੱਡੇ ਖੁਲਾਸੇ
ਕ੍ਰਿਕਟਰ ਜਸਵਿੰਦਰ ਨੂੰ ਸਾਹਮਣੇ ਲੈ ਕੇ ਆਏ ਭਗਵੰਤ ਮਾਨ
ਚੰਨੀ ਨੇ ਸਾਡੇ ਨਾਲ ਬਦਸਲੂਕੀ ਕੀਤੀ : ਜਸਇੰਦਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਚੰਡੀਗੜ੍ਹ ਵਿਖੇ 2 ਵਜੇ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਮੁੱਖ ਮੰਤਰੀ ਨੇ ਕ੍ਰਿਕੇਟਰ ਜਸਇੰਦਰ ਬੈਦਵਾਨ ਅਤੇ ਉਸ ਦੇ ਪਿਤਾ ਨੂੰ ਜਨਤਾ ਦੇ ਸਾਹਮਣੇ ਲਿਆ ਕੇ ਪ੍ਰੈਸ ਕਾਨਫਰੰਸ ਕੀਤੀ । ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੱਤਰਕਾਰਾਂ ਸਾਹਮਣੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵੱਡੇ ਰਾਜ ਸ਼ਰੇਆਮ ਖੋਲ੍ਹ ਦਿੱਤੇ। ਉਨ੍ਹਾਂ ਦੱਸਿਆ ਕਿ ਇਹ ਉਹੀ ਕ੍ਰਿਕੇਟਰ ਹੈ ਜਿਸ ਕੋਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਨੇ ਸ਼ਰੇਆਮ ਨੌਕਰੀ ਦੇਣ ਲਈ 2 ਕਰੋੜ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।
ਕੁਝ ਦਸਤਾਵੇਜ਼ ਪੇਸ਼ ਕਰਦਿਆਂ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਚੰਨੀ ਦੇ ਭਤੀਜੇ ਜਸ਼ਨ ਨੇ ਕ੍ਰਿਕਟਰ ਜਸਇੰਦਰ ਸਿੰਘ ਤੋਂ ਨੌਕਰੀ ਦੇ ਬਦਲੇ ਦੋ ਕਰੋੜ ਰੁਪਏ ਦੀ ਮੰਗ ਕੀਤੀ ਸੀ। ਮੀਡੀਆ ਨੂੰ ਕ੍ਰਿਕਟਰ ਜਸਇੰਦਰ ਅਤੇ ਚੰਨੀ ਦੀ ਮੁਲਾਕਾਤ ਦੀ ਫੋਟੋ ਦਿਖਾਉਂਦੇ ਹੋਏ ਮਾਨ ਨੇ ਕਿਹਾ ਕਿ ਹੁਣ ਚੰਨੀ ਹੁਣ ਖੁਦ ਹੀ ਫੈਸਲਾ ਕਰਨ ਕਿ ਉਹ ਉਹੀ ਹੈ ਜਾਂ ਕੋਈ ਹੋਰ ਹੈ?
ਚਰਨਜੀਤ ਚੰਨੀ ਨਾਲ 10 ਮਿੰਟ ਹੋਈ ਸੀ ਮੀਟਿੰਗ
ਭਗਵੰਤ ਮਾਨ (Bhagwant Mann) ਨੇ ਮਨਜਿੰਦਰ ਸਿੰਘ ਅਤੇ ਚੰਨੀ ਵਿਚਾਲੇ ਹੋਈ ਮੀਟਿੰਗ ਦੀ ਫੋਟੋ ਤੋਂ ਇਲਾਵਾ ਮੀਡੀਆ ਨੂੰ ਉਸ ਦਿਨ ਦੇ ਪ੍ਰੋਗਰਾਮ ਦਾ ਸੱਦਾ ਪੱਤਰ ਵੀ ਦਿਖਾਇਆ। ਪ੍ਰੈੱਸ ਕਾਨਫਰੰਸ ‘ਚ ਮੁੱਖ ਮੰਤਰੀ ਨਾਲ ਮੌਜੂਦ ਕ੍ਰਿਕਟਰ ਜਸਇੰਦਰ ਦੇ ਪਿਤਾ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮੋਹਾਲੀ ‘ਚ 9 ਨਵੰਬਰ 2021 ਨੂੰ ਤਤਕਾਲੀ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ 10 ਮਿੰਟ ਦੀ ਮੀਟਿੰਗ ਹੋਈ ਸੀ। ਉਦੋਂ ਚੰਨੀ ਦੇ ਨਾਲ ਤਤਕਾਲੀ ਡਿਪਟੀ ਸੀਐਮ ਓਪੀ ਸੋਨੀ ਅਤੇ ਸਾਬਕਾ ਮੰਤਰੀ ਬਲਬੀਰ ਸਿੱਧੂ ਵੀ ਸਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰੈਸ ਕਾਨਫਰੰਸ
ਜਿਕਰਯੋਗ ਹੈ ਕਿ ਕ੍ਰਿਕਟਰ ਜਸਇੰਦਰ ਸਿੰਘ ਇਸ ਸਮੇਂ ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਪੰਜਾਬ ਕਿੰਗਜ਼ ਦਾ ਹਿੱਸਾ ਹੈ। ਉਸ ਨੇ ਇਸ ਪੂਰੇ ਘਟਨਾਕ੍ਰਮ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਸੀ ਜੋ 19 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਸਟੇਡੀਅਮ ਵਿੱਚ ਆਈਪੀਐਲ ਮੈਚ ਦੇਖਣ ਆਏ ਸਨ। ਹਿਮਾਚਲ ਤੋਂ ਪੰਜਾਬ ਪਹੁੰਚਣ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਸੀ ਕਿ ਚੰਨੀ ਨੂੰ ਖੁਦ ਅੱਗੇ ਆ ਕੇ ਸਭ ਕੁਝ ਕਬੂਲ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰੈਸ ਕਾਨਫਰੰਸ
ਮੁੱਖ ਮੰਤਰੀ ਮਾਨ ਨੇ ਚਰਨਜੀਤ ਸਿੰਘ ਚੰਨੀ ਦੇ ਸ਼ਰੇਆਮ ਖੋਲ੍ਹੇ ਵੱਡੇ ਰਾਜ਼
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ (Bhagwant maan) ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਗਿਆ ਜਿਹੜਾ ਅਲਟੀਮੇਟ ਦਾ ਸਮਾਂ ਅੱਜ ਖਤਮ ਕੀਤਾ ਗਿਆ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ 2 ਵਜੇ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਮੁੱਖ ਮੰਤਰੀ ਨੇ ਕ੍ਰਿਕੇਟਰ ਜਸ ਇੰਦਰ ਬੈਦਵਾਨ ਅਤੇ ਉਸ ਦੇ ਪਿਤਾ ਨੂੰ ਜਨਤਾ ਦੇ ਸਾਹਮਣੇ ਲਿਆ ਕੇ ਉਨ੍ਹਾ ਨਾਲ ਪ੍ਰੈਸ ਕਾਨਫਰੰਸ ਕੀਤੀ । ਇਸ ਪੈ੍ਰਸ (Bhagwant maan) ਕਾਨਫਰਸੰ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੱਤਰਕਾਰਾਂ ਸਾਹਮਣੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਰਾਜ ਸ਼ਰੇਆਮ ਖੋਲ੍ਹ ਦਿੱਤੇ। ਉਨ੍ਹਾਂ ਦੱਸਿਆ ਕਿ ਇਹ ਉਹੀ ਕ੍ਰਿਕੇਟਰ ਹੈ ਜਿਸ ਕੋਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਜਸ਼ਨ ਨੇ ਸ਼ਰੇਆਮ ਨੌਕਰੀ ਦੇਣ ਲਈ 2 ਕਰੋੜ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : Wrestlers Protest : ਜਾਣੋਂ, ਕਿਉਂ ਨਹੀਂ ਵਹਾਏ ਪਹਿਲਵਾਨਾਂ ਨੇ ਗੰਗਾ ’ਚ Medal
ਮੁੱਖ ਮੰਤਰੀ (Bhagwant maan) ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੇ ਉਨਾਂ ਕੋਲੋ ਨੌਕਰੀ ਬਦਲੇ ਰਿਸ਼ਵਤ ਮੰਗਣ ਦੇ ਨਾਲ ਨਾਲ ਗਲਤ ਵਰਤਾਅ ਵੀ ਕੀਤਾ ਸੀ। ਇਸ ਦੇ ਨਾਲ ਮੁੱਖ ਮੰਤਰੀ ਵੱਲੋਂ ਕ੍ਰਿਕੇਟਰ ਦੇ ਪਿਤਾ ਅਤੇ ਚਰਨਜੀਤ ਸਿੰਘ ਚੰਨੀ ਦੀਆਂ ਤਸਵੀਰਾਂ ਦੀ ਪੇਸ਼ ਕੀਤੀਆਂ ਗਈਆਂ ਇਸ ਸਬੰਧੀ ਉਨ੍ਹਾਂ ਦੇ ਪਿਤਾ ਨੇ ਦੱਸਿਆ ਕਿ ਇਹ ਉਹ ਤਸਵੀਰਾਂ ਹਨ ਜਦੋਂ ਸਾਡੀ ਚਰਨਜੀਤ ਸਿੰਘ ਚੰਨੀ ਨਾਲ 10 ਮਿੰਟਾਂ ਤੱਕ ਮੀਟਿੰਗ ਹੋਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਸ ਸਮੇਂ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਵੀ ਸ਼ਾਮਲ ਸਨ। ਮੁੱਖ ਮੰਤਰੀ ਨੇ ਦੱਸਿਆ ਕਿ ਅਸੀਂ ਚਰਨਜੀਤ ਸਿੰਘ ਚੰਨੀ ਨੂੰ 31 ਮਈ ਦਾ ਸਮਾਂ ਇਸ ਕਰਕੇ ਦਿੱਤਾ ਸੀ ਕਿ ਉਹ ਖੁਦ ਆਪਣੀ ਗਲਤੀ ਕਬੂਲ ਕਰ ਲੈਣ ਪਰ ਉਨ੍ਹਾਂ ਨੇ ਤਾਂ ਗੁਰਦੁਆਰਾ ਸਾਹਿਬ ਜਾ ਕੇ ਝੂਠੀ ਸਹੁੰ ਵੀ ਚੁੱਕ ਲਈ ਕਿ ਉਹ ਤਾਂ ਕਦੇ ਇਸ ਤਰ੍ਹਾਂ ਦੇ ਕਿਸੇ ਖਿਡਾਰੀ ਨੂੰ ਮਿਲੇ ਤੱਕ ਹੀ ਨਹੀਂ।
ਮਾਨ ਸਰਕਾਰ ਵੱਲੋਂ ਚਰਨਜੀਤ ਚੰਨੀ ’ਤੇ ਐਕਸ਼ਨ
ਵਿਜੀਲੈਂਸ ਦੇ ਕਬਜੇ ’ਚ ਰਿਕਾਰਡ | Charanjit Singh Channi
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੀ ਮਾਨ ਸਰਕਾਰ ਨੇ ਸਾਬਕਾ ਮੁੱਖ ਮੰਤਰੀ (Charanjit Singh Channi) ਚਰਨਜੀਤ ਸਿੰਘ ਚੰਨੀ ਦੀ ਘੇਰਾਬੰਦੀ ਤੇਜ਼ ਕਰ ਦਿੱਤੀ ਹੈ। ਚੰਨੀ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਤੋਂ ਬਾਅਦ ਹੁਣ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਨੇ ਚਮਕੌਰ ਸਾਹਿਬ ਹਲਕੇ ਦੇ ਵਿਕਾਸ ਕਾਰਜਾਂ ’ਤੇ ਵਿਸ਼ੇਸ਼ ਤੌਰ ’ਤੇ ਹੋਏ ਖਰਚੇ ਦੀ ਜਾਂਚ ਸ਼ੁਰੂ ਕੀਤੀ ਹੈ। ਜਾਂਚ ਟੀਮ ਨੇ ਚਮਕੌਰ ਸਾਹਿਬ ਜਾ ਕੇ ਉਥੇ ਹੋਏ ਵਿਕਾਸ ਕਾਰਜਾਂ ਨਾਲ ਸਬੰਧਤ ਸਰਕਾਰੀ ਦਸਤਾਵੇਜ਼ ਜ਼ਬਤ ਕੀਤੇ। ਇਸ ਦੇ ਨਾਲ ਹੀ ਚੰਨੀ ਨੂੰ ਮੁੱਖ ਮੰਤਰੀ ਵਜੋਂ ਵੰਡੀ ਗਈ ਗ੍ਰਾਂਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਦੋਵਾਂ ਪਾਸਿਆਂ ਤੋਂ ਇੱਕ ਦੂਜੇ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 16th Letter of Saint Dr. MSG : ਪੂਜਨੀਕ ਗੁਰੂ ਜੀ ਦੀ 16ਵੀਂ ਰੂਹਾਨੀ ਚਿੱਠੀ
ਖਿਡਾਰੀ ਤੋਂ 2 ਕਰੋੜ ਦੀ ਰਿਸ਼ਵਤ ਮੰਗਣ ਦਾ ਦੋਸ਼ | Charanjit Singh Channi
ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ’ਚ ਸਾਬਕਾ (Charanjit Singh Channi) ਮੁੱਖ ਮੰਤਰੀ ਚੰਨੀ ਦੇ ਭਤੀਜੇ ’ਤੇ ਪੰਜਾਬ ਦੇ ਇੱਕ ਖਿਡਾਰੀ ਤੋਂ ਨੌਕਰੀ ਦਿਵਾਉਣ ਲਈ 2 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਚੰਨੀ ਨੂੰ 31 ਮਈ ਨੂੰ ਦੁਪਹਿਰ 2 ਵਜੇ ਤੱਕ ਦਾ ਸਮਾਂ ਦਿੱਤਾ ਹੈ ਕਿ ਉਹ ਖੁਦ ਇਸ ਮਾਮਲੇ ਦਾ ਖੁਲਾਸਾ ਕਰਨ। ਅਜਿਹਾ ਨਾ ਕਰਨ ’ਤੇ ਮੁੱਖ ਮੰਤਰੀ ਮਾਨ ਵੱਲੋਂ ਮਾਮਲਾ ਜਨਤਕ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
ਸਾਬਕਾ ਸੀਐਮ ਚੰਨੀ ਨੂੰ ਮੁੱਖ ਮੰਤਰੀ ਮਾਨ ਦੀ ਚੇਤਾਵਨੀ, ਰਿਸ਼ਵਤ ਮੰਗਣ ਦੀ ਜਾਣਕਾਰੀ ਸਾਂਝੀ ਕਰੋ
ਕਿਹਾ, 31 ਮਈ ਨੂੰ ਦੁਪਹਿਰ 2 ਵਜੇ ਤੱਕ ਖਿਡਾਰੀ ਤੋਂ ਰਿਸ਼ਵਤ ਮੰਗਣ ਦੀ ਜਾਣਕਾਰੀ ਸਾਂਝੀ ਕਰੋ
ਮੁੱਖ ਮੰਤਰੀ ਦੀ ‘ਡੈਡਲਾਈਨ’, 31 ਤੱਕ ਚੰਨੀ ਕਬੂਲ ਕਰਨ ਗੁਨਾਹ, ਨਹੀਂ ਤਾਂ ਖ਼ੁਦ ਕਰਾਂਗਾ ਸਾਰੇ ਖ਼ੁਲਾਸੇ
ਭਗਵੰਤ ਮਾਨ ਵਲੋਂ ਟਵਿੱਟ ਕਰਦੇ ਹੋਏ ਦਿੱਤੀ ਚਿਤਾਵਨੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਡੈਡਲਾਈਨ ਦੇ ਦਿੱਤੀ ਗਈ ਹੈ ਕਿ ਕ੍ਰਿਕਟਰ ਤੋਂ ਆਪਣੇ ਭਤੀਜੇ ਰਾਹੀਂ 2 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ਾਂ ਵਿੱਚ ਆਪਣਾ ਗੁਨਾਹ ਕਬੂਲ ਕਰ ਲੈਣ, ਨਹੀਂ ਤਾਂ ਉਹ ਖ਼ੁਦ ਸਾਹਮਣੇ ਆ ਕੇ 31 ਮਈ ਨੂੰ ਬਾਅਦ ਦੁਪਹਿਰ ਇਸ ਸਬੰਧੀ ਖ਼ੁਲਾਸੇ ਕਰ ਦੇਣਗੇ। ਭਗਵੰਤ ਮਾਨ ਵੱਲੋਂ ਇਹ ਚਿਤਾਵਨੀ ਆਪਣੇ ਟਵਿੱਟਰ ਹੈਂਡਲ ਰਾਹੀਂ ਟਵਿਟ ਕਰਦੇ ਹੋਏ ਦਿੱਤੀ ਗਈ ਹੈ। ਭਗਵੰਤ ਮਾਨ ਦੇ ਇਸ ਟਵਿੱਟ ਤੋਂ ਬਾਅਦ ਪੰਜਾਬ ਦੀ ਸਿਆਸਤ ਅਤੇ ਖ਼ਾਸ ਕਰਕੇ ਕਾਂਗਰਸੀ ਲੀਡਰਾਂ ਵਿੱਚ ਕਾਫ਼ੀ ਜਿਆਦਾ ਭੂਚਾਲ ਆ ਗਿਆ ਹੈ ਕਿ ਹੁਣ ਇਸ ਮਾਮਲੇ ਵਿੱਚ ਕੀ ਕੀਤਾ ਜਾਵੇ ?
ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ ‘ਤੇ ਵਿਦੇਸ਼ ਜਾ ਰਹੀ ਔਰਤ ਨੂੰ ਲੁੱਟਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟ ਵਿੱਚ ਲਿਖਿਆ ਹੈ ਕਿ ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ 31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵਲੋਂ ਖਿਡਾਰੀ ਤੋਂ ਨੌਕਰੀ ਦੇ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ। ਨਹੀਂ ਤਾਂ ਫੇਰ 31 ਮਈ ਨੂੰ ਦੁਪਹਿਰ 2 ਵਜੇ ਮੈ ਫੋਟੋਆਂ, ਨਾਅ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਦੇ ਸਾਹਮਣੇ ਰੱਖਾਂਗਾ।
ਇੱਥੇ ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਗਰੂਰ ਵਿਖੇ ਇੱਕ ਸਮਾਗਮ ਵਿੱਚ ਸੰਬੋਧਨ ਕਰਦੇ ਹੋਏ ਇਹ ਖ਼ੁਲਾਸਾ ਕੀਤਾ ਗਿਆ ਸੀ ਕਿ ਉਨਾਂ ਨੂੰ ਕ੍ਰਿਕਟਰ ਖਿਡਾਰੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਕਿਸ ਤਰੀਕੇ ਨਾਲ ਸਾਬਕਾ ਮੁੱਖ ਮੰਤਰੀ ਵਲੋਂ ਰਿਸ਼ਵਤ ਮੰਗੀ ਗਈ ਹੈ। ਉਹ ਪਿਛਲੇ ਹਫ਼ਤੇ ਹਿਮਾਚਲ ਦੇ ਧਰਮਸ਼ਾਲਾ ਸਟੇਡੀਅਮ ਵਿਖੇ ਕ੍ਰਿਕਟਰ ਮੈਚ ਦੇਖਣ ਗਏ ਸਨ ਤਾਂ ਉਨਾਂ ਨੂੰ ਇੱਕ ਕ੍ਰਿਕਟਰ ਖਿਡਾਰੀ ਨਾਲ ਮਿਲਦੇ ਹੋਏ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੌਕੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਨੌਕਰੀ ਲਈ ਗਏ ਸਨ ਤਾਂ ਅਮਰਿੰਦਰ ਸਿੰਘ ਨੇ ਕਿਹਾ ਕਿ ਪਹਿਲਾਂ ਤਾਂ ਦਸਤਾਵੇਜ਼ ਮੁਕੰਮਲ ਨਹੀਂ ਸਨ ਪਰ ਹੁਣ ਕੰਮ ਹੋ ਜਾਏਗਾ। ਇਸ ਭਰੋਸੇ ਨੂੰ ਦੇਣ ਵਾਲੇ ਮੁੱਖ ਮੰਤਰੀ ਦੀ ਹੀ ਕੁਝ ਦਿਨਾਂ ਬਾਅਦ ਛੁੱਟੀ ਹੋ ਗਈ।
ਚਰਨਜੀਤ ਸਿੰਘ ਚੰਨੀ ਵਲੋਂ ਭਤੀਜੇ ਰਾਹੀਂ ਕ੍ਰਿਕਟਰ ਤੋਂ 2 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼
ਭਗਵੰਤ ਮਾਨ ਨੇ ਦੱਸਿਆ ਕਿ ਫਿਰ ਉਹ ਕ੍ਰਿਕਟਰ ਖਿਡਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲ ਗਿਆ ਤਾਂ ਉਨਾਂ ਨੇ ਆਪਣੇ ਭਾਣਜੇ ਨੂੰ ਮਿਲਣ ਲਈ ਕਿਹਾ। ਜਿਸ ਤੋਂ ਬਾਅਦ ਜਦੋਂ ਭਾਣਜੇ ਨੂੰ ਮਿਲੇ ਤਾਂ ਉਸ ਨੇ ‘2’ ਦਾ ਇਸ਼ਾਰਾ ਕਰਦੇ ਹੋਏ ਰਿਸ਼ਵਤ ਦੀ ਮੰਗ ਕੀਤੀ। ਉਹ 2 ਲੱਖ ਰੁਪਏ ਲੈ ਕੇ ਉਨਾਂ ਕੋਲ ਚਲੇ ਗਏ ਤਾਂ ਸਾਹਮਣੇ ਤੋਂ ਭਾਣਜੇ ਨੇ ਗਾਲ਼ਾ ਕੱਢਦੇ ਹੋਏ ਕਿਹਾ ਕਿ ‘2’ ਦਾ ਮਤਲਬ ਲੱਖ ਨਹੀਂ ਸਗੋਂ ਕਰੋੜ ਹੁੰਦਾ ਹੈ। ਇਸ ਲਈ 2 ਕਰੋੜ ਲੈ ਕੇ ਆਉਣੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਇਸ ਮਾਮਲੇ ਵਿੱਚ ਚਰਨਜੀਤ ਸਿੰਘ ਚੰਨੀ ਨੂੰ 31 ਮਈ ਤੱਕ ਦਾ ਸਮਾਂ ਦੇ ਦਿੱਤਾ ਹੈ ਤਾਂ ਕਿ ਉਹ ਖ਼ੁਦ ਹੀ ਸਾਰਾ ਮਾਮਲਾ ਕਬੂਲ ਕਰ ਲੈਣ। ਇੱਥੇ ਹੀ ਚਰਨਜੀਤ ਸਿੰਘ ਚੰਨੀ ਪਹਿਲਾਂ ਹੀ ਇਸ ਮਾਮਲੇ ਨੂੰ ਨਕਾਰ ਚੁੱਕੇ ਹਨ।
ਮਾਣਯੋਗ ਚਰਨਜੀਤ  ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ…
— Bhagwant Mann (@BhagwantMann) May 25, 2023
ਭਗਵੰਤ ਮਾਨ ਨੇ ਆਪਣੇ ਟਵਿੱਟਰ ’ਤੇ ਟਵੀਟ ਕੀਤਾ ਉਨਾਂ ਲਿਖਿਆ, ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ…।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ
ਮੋਹਾਲੀ (ਐੱਮ ਕੇ ਸ਼ਾਇਨਾ)। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਚਰਨਜੀਤ ਸਿੰਘ ਚੰਨੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਚੱਲ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਵੀ ਲੁੱਕਆਊਟ ਨੋਟਿਸ ਦੀ ਜਾਣਕਾਰੀ ਨਹੀਂ ਸੀ। 2 ਦਿਨ ਪਹਿਲਾਂ ਜਦੋਂ ਚਰਨਜੀਤ ਸਿੰਘ ਚੰਨੀ ਕੈਲੀਫੋਰਨੀਆ ਜਾਣ ਲਈ ਦਿੱਲੀ ਏਅਰਪੋਰਟ ਤੋਂ ਰਵਾਨਾ ਹੋਏ ਤਾਂ ਉਨ੍ਹਾਂ ਨੂੰ ਖੂਫੀਆ ਜਾਣਕਾਰੀ ਤੋਂ ਪਤਾ ਲੱਗਾ ਕਿ ਉਨ੍ਹਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ।
ਜਿਸ ਤੋਂ ਬਾਅਦ ਟਿਕਟ ਅਤੇ ਵੀਜ਼ਾ ਹੋਣ ਦੇ ਬਾਵਜੂਦ ਚਰਨਜੀਤ ਸਿੰਘ ਚੰਨੀ ਦਿੱਲੀ ਏਅਰਪੋਰਟ ਦੇ ਅੰਦਰ ਨਹੀਂ ਗਏ। ਕਿਉਂਕਿ ਅਜਿਹੀ ਸਥਿਤੀ ਵਿੱਚ ਸੀਆਈਐਸਐਫ ਵੱਲੋਂ ਡਿਟੇਨ ਕਰ ਲਿਆ ਜਾਂਦਾ ਹੈ। ਪੰਜਾਬ ਵਿਜੀਲੈਂਸ ਨੂੰ ਇਕ ਹਫਤਾ ਪਹਿਲਾਂ ਅਜਿਹੀ ਸੂਚਨਾ ਮਿਲੀ ਸੀ ਕਿ ਚਰਨਜੀਤ ਸਿੰਘ ਚੰਨੀ ਕੈਲੀਫੋਰਨੀਆ ਜਾਣ ਦੀ ਤਿਆਰੀ ਕਰ ਰਿਹਾ ਹੈ, ਜਿਸ ਕਾਰਨ ਪੰਜਾਬ ਵਿਜੀਲੈਂਸ ਨੇ 3 ਦਿਨ ਪਹਿਲਾਂ ਦੇਸ਼ ਦੇ ਸਾਰੇ ਹਵਾਈ ਅੱਡਿਆਂ ‘ਤੇ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਸੀ। ਇਥੇ ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਅਮਰੀਕਾ ਜਾਣ ਵਾਲੇ ਸਨ ਪਰ ਸੀਐਮ ਭਗਵੰਤ ਮਾਨ ਦੀ ਚੁਣੌਤੀ ਤੋਂ ਬਾਅਦ ਉਨ੍ਹਾਂ ਆਪਣਾ ਦੌਰਾ ਰੱਦ ਕਰ ਦਿੱਤਾ। ਸੀਐਮ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਚੰਨੀ ਨੂੰ ਚੁਣੌਤੀ ਦਿੱਤੀ ਸੀ ਕਿ ਚੰਨੀ ਖਿਲਾਫ ਭ੍ਰਿਸ਼ਟਾਚਾਰ ਦੀਆਂ ਫਾਈਲਾਂ ਹਨ ਅਤੇ ਉਹ ਵਿਦੇਸ਼ ਭੱਜ ਸਕਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਈਡੀ ਦਾ ਸ਼ਿਕੰਜਾ, ਭੇਜਿਆ ਸੰਮਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ‘ਤੇ ਈਡੀ ਨੇ ਸ਼ਿਕੰਜਾ ਕੱਸ ਦਿੱਤਾ ਹੈ। ਈਡੀ ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤਲਬ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਈਡੀ ਦੀ ਟੀਮ ਨੇ ਉਸ ਦੇ ਭਤੀਜੇ ਭੁਪਿੰਦਰ ਸਿੰਘ ਦੇ ਟਿਕਾਣੇ ‘ਤੇ 10 ਕਰੋੜ ਰੁਪਏ ਸਮੇਤ ਕੁਝ ਹੋਰ ਚੀਜ਼ਾਂ ਬਰਾਮਦ ਕੀਤੀਆਂ ਸਨ ਅਤੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।
ਦੋਸ਼ ਕੀ ਹੈ
ਭੁਪਿੰਦਰ ਸਿੰਘ ਉਰਫ਼ ਹਨੀ ‘ਤੇ ਦੋਸ਼ ਹੈ ਕਿ ਉਸਨੇ ਚੰਨੀ (Charanjit Singh Channi) ਦੇ ਇਸ਼ਾਰੇ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਵਾ ਕੇ ਵਾਤਾਵਰਨ ਨੂੰ ਖ਼ਰਾਬ ਕੀਤਾ ਹੈ ਅਤੇ ਬਦਲੇ ‘ਚ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ। ਈਡੀ ਦੀ ਟੀਮ ਨੇ ਹਨੀ ਦੇ ਲੁਧਿਆਣਾ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ 10 ਕਰੋੜ ਰੁਪਏ ਬਰਾਮਦ ਕੀਤੇ ਸਨ । ਇਸ ਤੋਂ ਇਲਾਵਾ ਹਨੀ ਕੋਲੋਂ ਲੱਖਾਂ ਰੁਪਏ ਦੀਆਂ ਘੜੀਆਂ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ ਸੀ। ਇਸ ਦੀ ਜਾਂਚ ਲਈ ਈਡੀ ਨੇ ਹਨੀ ਨੂੰ ਗ੍ਰਿਫ਼ਤਾਰ ਕੀਤਾ ਸੀ। ਨੇ ਹਨੀ ਦੇ ਠਿਕਾਣਿਆਂ ਤੋਂ ਮਿਲੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਅਤੇ ਹਨੀ ਨੂੰ 10 ਕਰੋੜ ਰੁਪਏ ਕਿੱਥੋਂ ਮਿਲੇ ਇਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਕਿਤੇ ਉਸ ਨੇ ਇਹ ਰਕਮ ਚੰਨੀ ਦੀ ਨਾਜਾਇਜ਼ ਕਮਾਈ ਦਾ ਹਿੱਸਾ ਤਾਂ ਨਹੀਂ ਰੱਖੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
25 ਅਕਤੂਬਰ ਦੇ ਅਖ਼ਬਾਰਾਂ ਵਿੱਚ ਪੈਨਸ਼ਨਰਾਂ ਨੂੰ 2802 ਕਰੋੜ ਰੁਪਏ ਲਾਭ ਦੇਣ ਦਾ ਪ੍ਰਚਾਰ ਝੂਠਾਂ ਦੀ ਪੰਡ ਨਿਕਲਿਆ
ਕੋਟਕਪੂਰਾ ,30 ਨਵੰਬਰ (ਸੁਭਾਸ਼ ਸ਼ਰਮਾ)। ਪੰਜਾਬ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕੋਟਕਪੂਰਾ ਆਮਦ ‘ਤੇ  ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਵੱਲੋਂ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ , ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਰਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ ਤੇ ਸੋਮ ਨਾਥ ਅਰੋੜਾ ਦੀ ਅਗਵਾਈ ਹੇਠ ਤਿੱਖੀ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 25 ਅਕਤੂਬਰ ਦੇ ਸਾਰੇ ਪ੍ਰਮੁ੍ਖ ਅਖ਼ਬਾਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰ ਦੇ ਕੇ ਪੰਜਾਬ ਦੇ 3 ਲੱਖ ਤੋਂ ਵੱਧ ਪੈਨਸ਼ਨਰਾਂ ਲਈ ਸੋਧੀਆਂ ਹੋਈਆਂ ਪੈਨਸ਼ਨਾਂ ਵਾਸਤੇ 1887 ਕਰੋਡ਼ , 1 ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾ ਮੁਕਤ ਹੋਏ 42600 ਪੈਨਸ਼ਨਰਾਂ ਲਈ ਯਕਮੁਸ਼ਤ ਅਦਾਇਗੀ ਜਿਵੇਂ ਗਰੈੂਚੇਟੀ ਅਤੇ ਲੀਵ ਇਨਕੈਸ਼ਮੈੰਟ ਆਦਿ ਲਈ 915 ਕਰੋੜ (ਕੁ੍ੱਲ 2802 ਕਰੋਡ ਰੁਪਏ ਦਾ ਤੋਹਫਾ) ਦੇਣ ਦਾ ਪ੍ਰਚਾਰ ਝੂਠ ਦਾ ਪੁਲੰਦਾ ਨਿਕਲਿਆ। ਪੈਨਸ਼ਨਰਾਂ ਨੇ ਆਪਣੇ ਹੱਥਾਂ ਵਿੱਚ 25 ਅਕਤੂਬਰ ਦੇ ਅਖ਼ਬਾਰ ਵੀ ਫੜੇ ਹੋਏ ਸਨ । ਪੈਨਸ਼ਨ ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਅੱਜ ਤੱਕ ਕਿਸੇ ਇੱਕ ਵੀ ਪੈਨਸ਼ਨਰ ਦੇ ਪੱਲੇ ਧੇਲਾ ਵੀ ਨਹੀਂ ਪਿਆ । ਇਸੇ ਤਰ੍ਹਾਂ ਪੰਜਾਬ ਦੇ 36000 ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਪ੍ਰਚਾਰ ਕੀਤਾ ਗਿਆ ਪਰ ਅੱਜ ਤਕ ਇੱਕ ਵੀ ਕੱਚੇ ਕਰਮਚਾਰੀ ਨੂੰ ਰੈਗੂਲਰ ਕਰਨ ਦੇ ਹੁਕਮ ਨਹੀਂ ਮਿਲੇ ।
ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਆਉਣ ਵਾਲੇ ਸਮੇਂ ਵਿਚ ਗਰੁੱਪ ਡੀ ਮੁਲਾਜ਼ਮਾਂ ਦੀ ਰੈਗੂਲਰ ਤੌਰ ਤੇ ਭਰਤੀ ਕਰਨ ਦੇ ਐਲਾਨ ਦੀ ਵੀ ਉਸ ਸਮੇਂ ਫੂਕ ਨਿਕਲ ਗਈ ਜਦੋੰ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਦਰਜਾ ਚਾਰ ਕਰਮਚਾਰੀਆਂ ਦੀ ਭਰਤੀ ਕਰਨ ਸਮੇਂ ਤਿੰਨ ਸਾਲਾਂ ਲਈ ਉੱਕਾ ਪੁੱਕਾ ਤਨਖਾਹ 18000 ਰੁਪਏ ਦੇਣ ਦੀਆਂ ਅਗਵਾਈ ਲੀਹਾਂ ਜਾਰੀ ਕਰ ਦਿੱਤੀਆਂ । ਆਗੂਆਂ ਨੇ ਦੋਸ਼ ਲਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨ ਨਾਲ ਸਬੰਧਤ ਇਹ ਤਿੰਨੋਂ ਐਲਾਨ ਝੂਠ ਦੀ ਪੰਡ ਸਾਬਤ ਹੋਏ ਹਨ ਇਸ ਦੇ ਉਲਟ ਮੁੱਖ ਮੰਤਰੀ ਪੰਜਾਬ ਆਪਣੇ ਕੀਤੇ ਹੋਏ ਐਲਾਨਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਬਜਾਏ ਰੋਸ ਪ੍ਰਗਟ ਕਰ ਰਹੇ ਕੱਚੇ ਮੁਲਾਜ਼ਮਾਂ ਤੇ ਪਰਚੇ ਦਰਜ ਕਰਨ ਦੀਆਂ ਧਮਕੀਆਂ ਦੇ ਰਹੇ ਹਨ ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਕੇ ਪੂਰੀਆਂ ਤਨਖਾਹਾਂ ਦਿੱਤੀਆਂ ਜਾਣ, ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਬਣਦੇ ਸਾਰੇ ਬਕਾਏ ਤੁਰੰਤ ਦਿੱਤੇ ਜਾਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਦਾ ਇਹੀ ਮੁਲਾਜ਼ਮ ਵਿਰੋਧੀ ਵਤੀਰਾ ਜਾਰੀ ਰਿਹਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਹੁਕਮਰਾਨ ਕਾਂਗਰਸ ਪਾਰਟੀ ਦਾ ਚੋਣਾਂ ਵਿੱਚ ਸਫਾਇਆ ਕਰਨ ਲਈ ਮਜ਼ਬੂਰ ਹੋਣਗੇ । ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸ਼ਰਨ ਕੁਮਾਰ , ਜਗਵੰਤ ਸਿੰਘ ਬਰਾੜ ਸੇਵਾਮੁਕਤ ਮੁੱਖ ਅਧਿਆਪਕ , ਮੁਖਤਿਆਰ ਸਿੰਘ ਮੱਤਾ, ਸੁਰਿੰਦਰ ਸਿੰਘ ਸੁਪਰਡੈਂਟ , ਲਛਮਣ ਦਾਸ ਮਹਿਰਾ , ਜਸਕਰਨ ਸਿੰਘ ਭੱਟੀ , ਕਮਲ ਰਾਜਪੂਤ ਮੇਘ ਰਾਜ ਸ਼ਰਮਾ ਤੇ ਕਈ ਹੋਰ ਪੈਨਸ਼ਨਰ ਸ਼ਾਮਲ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਿਸਾਨ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸੁਣਿਆ ਜਾਵੇ : ਚਰਨਜੀਤ ਸਿੰਘ ਚੰਨੀ
ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਕਿਸਾਨ ਜਥੇਬੰਦੀਆਂ ਦੀ ਭਾਰਤ ਬੰਦ ਮੁਹਿੰਮ ਸੋਮਵਾਰ ਸਵੇਰੇ 6:00 ਵਜੇ ਸ਼ੁਰੂ ਹੋਈ। ਲਗਭਗ 40 ਸੰਗਠਨਾਂ ਦੇ ਸੰਯੁਕਤ ਕਿਸਾਨ ਮੋਰਚੇ ਨੇ ਸੋਮਵਾਰ ਨੂੰ ਸਵੇਰੇ 6:00 ਵਜੇ ਤੋਂ ਸ਼ਾਮ 4:00 ਵਜੇ ਤੱਕ ਦੇਸ਼ ਭਰ ਵਿੱਚ ਹੜਤਾਲਾਂ ਅਤੇ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਸੀ। ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਚ ਦਿੱਤੇ ਬੰਦ ਦੇ ਸੱਦੇ ਤਹਿਤ ਬਾਜ਼ਾਰ ਅਤੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਦਿਖਾਈ ਦਿੱਤੀਆਂ ਇੱਥੋਂ ਤੱਕ ਕਿ ਸੜਕਾਂ ਤੇ ਵੀ ਸੁੰਨ ਪਸਰੀ ਰਹੀ । ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ ਆਪ ਮੁਹਾਰੇ ਹੀ ਦੁਕਾਨਾਂ ਬੰਦ ਕੀਤੀਆਂ ਗਈਆਂ
3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ ਹੈ ਤੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸੁਣਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣੇ ਆਵਾਜ਼ ਸ਼ਾਂਤੀਪੂਰਨ ਢੰਗ ਨਾਲ ਚੁੱਕਣ।
#IStandWithFarmers & appeal the Union Govt. to repeal the three anti farmer laws. Our farmers have been struggling for their rights since more than a year & it is high time that their voice is heard. I request the farmers to raise their voice in a peaceful manner. pic.twitter.com/R1VZ5gowIc
— Charanjit S  Channi (@CHARANJITCHANNI) September 27, 2021
ਜਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਬਰਨਾਲਾ ਦੇ ਰੇਲਵੇ ਸਟੇਸ਼ਨ ਉਪਰ ਧਰਨਾ ਲਗਾਕੇ ਰੇਲ ਆਵਾਜਾਈ ਨੂੰ ਬੰਦ ਕੀਤਾ ਗਿਆ ਹੈ। ਟਾਂਡਾ ਵਿੱਚ ਕਿਸਾਨਾਂ ਨੇ ਸੜਕ ਉਤੇ ਰੋਡ ਉਤੇ ਧਰਨਾ ਲਗਾਕੇ ਜਾਮ ਲਗਾ ਦਿੱਤਾ ਹੈ। ਮੋਹਾਲੀ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ਉਤੇ ਧਰਨੇ ਦੇ ਕੇ ਜਾਮ ਕੀਤਾ ਹੋਇਆ ਹੈ।  ਕਿਸਾਨਾਂ ਨੇ ਲੁਧਿਆਣਾ-ਫਿਰੋਜ਼ਪੁਰ, ਬਠਿੰਡਾ-ਦਿੱਲੀ ਮੁੱਖ ਮਾਰਗ ਵੀ ਕਿਸਾਨਾਂ ਨੇ ਜਾਮ ਕਰ ਦਿੱਤੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਚਰਨਜੀਤ ਸਿੰਘ ਚੰਨ੍ਹੀ ਨੇ ਚੁੱਕੀ ਮੁੱਖ ਮੰਤਰੀ ਵਜੋਂ ਸਹੁੰ, ਓਪੀ ਸੋਨੀ ਬਣੇ ਡਿਪਟੀ ਸੀਐਮ
ਚਰਨਜੀਤ ਸਿੰਘ ਚੰਨ੍ਹੀ ਨੇ ਚੁੱਕੀ ਮੁੱਖ ਮੰਤਰੀ ਵਜੋਂ ਸਹੁੰ, ਓਪੀ ਸੋਨੀ ਬਣੇ ਡਿਪਟੀ ਸੀਐਮ
ਚੰਡੀਗੜ੍ਹ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਪਾਲ ਬੀਐਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਉਨ੍ਹਾਂ ਨੂੰ 11 ਵਜੇ ਸਹੁੰ ਚੁਕਾਈ ਜਾਣੀ ਸੀ ਪਰ ਰਾਹੁਲ ਗਾਂਧੀ ਦੀ ਉਡੀਕ ਕਾਰਨ ਸਹੁੰ ਚੁੱਕ ਸਮਾਗਮ ਵਿੱਚ 22 ਮਿੰਟ ਦੀ ਦੇਰੀ ਹੋਈ। ਰਾਹੁਲ ਗਾਂਧੀ ਵੀ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚ ਕੇ ਰਾਜ ਭਵਨ ਲਈ ਰਵਾਨਾ ਹੋ ਗਏ ਹਨ। ਚੰਨੀ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਵੀ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।
ਰੰਧਾਵਾ ਜੱਟ ਸਿੱਖ ਭਾਈਚਾਰੇ ਨਾਲ ਸਬੰਧਤ ਹਨ। ਇਸ ਦੇ ਨਾਲ ਹੀ ਸੋਨੀ ਇੱਕ ਹਿੰਦੂ ਨੇਤਾ ਹਨ। ਬ੍ਰਹਮਮੋਹਿੰਦਰਾ ਦੇ ਨਾਂਅ ਦਾ ਐਲਾਨ ਪਹਿਲਾਂ ਦੂਜੇ ਉਪ ਮੁੱਖ ਮੰਤਰੀ ਵਜੋਂ ਕੀਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਦੇ ਕੈਪਟਨ ਦੇ ਨੇੜੇ ਹੋਣ ਕਾਰਨ ਹੁਣ ਓਪੀ ਸੋਨੀ ਉਨ੍ਹਾਂ ਦੀ ਜਗ੍ਹਾ ਉਪ ਮੁੱਖ ਮੰਤਰੀ ਬਣ ਸਕਦੇ ਹਨ।
ਚੰਨੀ ਪੰਜਾਬ ਦੇ ਇਤਿਹਾਸ ਵਿੱਚ ਪਹਿਲੇ ਦਲਿਤ ਮੁੱਖ ਮੰਤਰੀ ਹਨ। ਚੰਨੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਮਰਥਨ ਨਾਲ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਵਿੱਚ ਕਾਮਯਾਬ ਰਹੇ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਇਹ ਕੁਰਸੀ ਖਾਲੀ ਹੋ ਗਈ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ