Funeral - Sach Kahoon Punjabi
ਸ਼੍ਰੋਮਣੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ
ਮੁੱਖ ਮੰਤਰੀ ਤੇ ਪਰਨੀਤ ਕੌਰ ਦੀ ਤਰਫ਼ੋਂ ਸ਼ਰਧਾਂਜਲੀ ਭੇਂਟ
ਵੱਡੀ ਗਿਣਤੀ ਲੋਕ ਸਵ. ਡਾ. ਦਲੀਪ ਕੌਰ ਟਿਵਾਣਾ ਦੀ ਅੰਤਿਮ ਯਾਤਰਾ ‘ਚ ਹੋਏ ਸ਼ਾਮਲ
ਪਟਿਆਲਾ,(ਸੱਚ ਕਹੂੰ ਨਿਊਜ)। ਸ਼੍ਰੋਮਣੀ ਸਾਹਿਤਕਾਰ ਤੇ ਪੰਜਾਬ ਮਾਂ ਬੋਲੀ ਦੀ ਲੰਮਾ ਸਮਾਂ ਸੇਵਾ ਕਰਨ ਵਾਲੇ ਡਾ. ਦਲੀਪ ਕੌਰ ਟਿਵਾਣਾ (Dr. Dilip Kaur Tiwana) (85 ਸਾਲ), ਜਿਨ੍ਹਾਂ ਦਾ ਬੀਤੇ ਦਿਨ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੁੱਝ ਦਿਨ ਬਿਮਾਰ ਰਹਿਣ ਉਪਰੰਤ ਦਿਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪਟਿਆਲਾ ਦੇ ਰਾਜਪੁਰਾ ਰੋਡ ਵਿਖੇ ਸਥਿਤ ਬੀਰ ਜੀ ਸ਼ਮਸ਼ਾਨਘਾਟ ਵਿਖੇ ਅੱਜ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਕਰ ਦਿੱਤਾ ਗਿਆ।
ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਤਰਫ਼ੋ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜੇਸ਼ ਕੁਮਾਰ ਸ਼ਰਮਾ,ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਜ਼ਿਲ੍ਹਾ ਪ੍ਰਸਾਸ਼ਨ ਦੀ ਤਰਫ਼ੋਂ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਨੇ ਰੀਥ ਰੱਖਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਇਲਾਵਾ ਸ੍ਰੀਮਤੀ ਸੰਗੀਤਾ ਸ਼ਰਮਾ, ਪ੍ਰਧਾਨ ਕੇ.ਕੇ. ਮਲਹੋਤਰਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਡਾ. ਬੀ.ਐਸ. ਘੁੰਮਣ ਨੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਸਮੂਹ ਲੇਖਕਾਂ ਤੇ ਸਾਹਿਤਕਾਰਾਂ ਦੀ ਤਰਫ਼ੋ ਡਾ. ਰਤਨ ਸਿੰਘ ਜੱਗੀ, ਸੁਰਜੀਤ ਪਾਤਰ ਨੇ ਰੀਥ ਰੱਖਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਅੰਤਿਮ ਸੰਸਕਾਰ ਮੌਕੇ ਸਾਬਕਾ ਮੰਤਰੀ ਡਾ. ਉਪਿੰਦਰਜੀਤ ਕੌਰ, ਪ੍ਰੋ. ਸੁਰਜੀਤ ਸਿੰਘ ਭੱਟੀ, ਡਾ. ਹਰਜਿੰਦਰ ਸਿੰਘ ਵਾਲੀਆ, ਡਾ. ਤਰਲੋਕ ਸਿੰਘ ਅਨੰਦ, ਡਾ. ਗੁਰਸ਼ਰਨ ਕੌਰ ਜੱਗੀ, ਡਾ. ਜਸਵਿੰਦਰ ਸਿੰਘ, ਡਾ. ਦਰਸ਼ਨ ਸਿੰਘ ਆਸ਼ਟ, ਡਾ. ਰਾਜਵੰਤ ਕੌਰ ਪੰਜਾਬੀ, ਪ੍ਰੋ. ਅਨੂਪ ਸਿੰਘ ਵਿਰਕ, ਡਾ. ਦਰਸ਼ਨ ਸਿੰਘ ਬੁੱਟਰ, ਡਾ. ਜੈਨਇੰਦਰ ਸਿੰਘ ਚੌਹਾਨ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇਸ਼ਵਿੰਦਰ ਸਿੰਘ ਗਰੇਵਾਲ, ਸਾਬਕਾ ਡੀ.ਪੀ.ਆਰ.ਓ. ਕੁਲਜੀਤ ਸਿੰਘ ਸਮੇਤ ਪੰਜਾਬ ਤੇ ਦੇਸ਼ ਭਰ ਵਿਚੋਂ ਸਾਹਿਤਕਾਰ ਤੇ ਲੇਖਕ, ਪੰਜਾਬੀ ਯੂਨੀਵਰਸਿਟੀ ਦਾ ਸਟਾਫ, ਵਿਦਿਆਰਥੀ ਸਮੇਤ ਸਵਰਗੀ ਡਾ. ਦਲੀਪ ਕੌਰ ਟਿਵਾਣਾ ਦੇ ਜੱਦੀ ਪਿੰਡ ਉੱਚੀ ਰੱਬੋਂ ਤੋਂ ਵੱਡੀ ਗਿਣਤੀ ਪਿੰਡ ਰਿਸ਼ਤੇਦਾਰ, ਦੋਸਤ ਮਿੱਤਰ ਤੇ ਹੋਰ ਪਤਵੰਤੇ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
10 ਦਿਨਾਂ ਬਾਅਦ ਹੋਇਆ ਮ੍ਰਿਤਕ ਬੰਟੀ ਦਾ ਸਸਕਾਰ
funeral | ਐੱਸ. ਪੀ. ਡੀ. ਤੇ ਡੀ.ਐੱਸ.ਪੀ. ਦੇ ਭਰੋਸੇ ‘ਤੇ ਧਰਨਾ ਚੁੱਕਿਆ
ਬਲਾਚੌਰ। ਪਿੰਡ ਸੇਖੋਵਾਲ ਬੀਤ ਦੇ ਨੌਜਵਾਨ ਦਵਿੰਦਰ ਬੰਟੀ ਦਾ 11 ਦਸੰਬਰ ਸ਼ਾਮ ਨੂੰ ਹੋਏ ਕਤਲ ਦੇ 10 ਦਿਨ ਬਾਅਦ ਲੋਕਾਂ ਦੀ ਵੱਡੀ ਗਿਣਤੀ ‘ਚ ਸਸਕਾਰ ਕਰ ਦਿੱਤਾ ਗਿਆ। ਬੰਟੀ ਕਤਲ ਦੇ ਦੋਸ਼ ‘ਚ ਜਿੱਥੇ ਪੁਲਿਸ ਨੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉੱਥੇ ਹੀ ਕੁੱਝ ਹੋਰ ਅਣਪਛਾਤੇ ਵਿਅਕਤੀਆਂ ਨੂੰ ਪੁਲਿਸ ਵੱਲੋਂ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੂੰ ਐੱਸ. ਪੀ. ਡੀ. ਤੇ ਡੀ.ਐੱਸ.ਪੀ. ਦੇ ਭਰੋਸੇ ‘ਤੇ ਧਰਨਾ ਚੁੱਕ ਕੇ 10 ਦਿਨਾਂ ਬਾਅਦ ਬੰਟੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਐੱਸ.ਪੀ. ਤੇ ਡੀ.ਐੱਸ.ਪੀ ਨੇ ਕਿਹਾ ਕਿ ਫਰਾਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿਚ ਅਜੇ ਕੁਮਾਰ, ਲੱਕੀ, ਗੁਰਮੁੱਖ ਸਿੰਘ, ਅਸ਼ੋਕ ਕੁਮਾਰ, ਰਣਵੀਰ ਸਿੰਘ, ਮੱਟਾ ਮੁਲਜ਼ਮ ਪੁਲਿਸ ਵਲੋਂ ਗ੍ਰਿਫਤਾਰ ਕਰ ਲਏ ਗਏ ਹਨ ਜਦਕਿ ਦਰਸ਼ਨ ਤੇ ਮੋਹਿੰਦਰ ਨੂੰ ਪੁਲਿਸ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
funeral
ਸ਼ਹੀਦ ਮਨਪ੍ਰੀਤ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਕ੍ਰਿਸ਼ਨ /ਹਰਪਾਲ ਸਿੰਘ/ਲੌਂਗੋਵਾਲ। ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ 18 ਸਿੱਖ ਰੈਜ਼ੀਮੈਂਟ ਦੇ ਸਿਪਾਹੀ ਸ਼੍ਰੀ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪਿੰਡ ਲੌਂਗੋਵਾਲ ਵਿਖੇ ਪੂਰੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਕੀਤਾ ਗਿਆ। ਭਾਰਤੀ ਫੌਜ ਦੀ 18 ਸਿੱਖ ਰੈਜ਼ੀਮੈਂਟ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਜਿਵੇਂ ਹੀ ਸ਼ਹੀਦ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਤਿਰੰਗੇ ਵਿੱਚ ਲਪੇਟ ਕੇ ਪਿੰਡ ਲੌਂਗੋਵਾਲ ਵਿਖੇ ਲਿਆਂਦੀ ਗਈ ਤਾਂ ਸਾਰਾ ਮਾਹੌਲ ਸੋਗਮਈ ਹੋ ਗਿਆ। ਛੋਟੀ ਉਮਰੇ ਹੀ ਫੌਜ ਵਿੱਚ ਭਰਤੀ ਹੋਣ ਵਾਲੇ ਸਿਪਾਹੀ ਮਨਪ੍ਰੀਤ ਸਿੰਘ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਸਮਾਜਿਕ, ਪ੍ਰਸ਼ਾਸਨਿਕ ਸ਼ਖਸ਼ੀਅਤਾਂ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਵੱਡੀ ਗਿਣਤੀ ਲੋਕ ਪੁੱਜੇ ਅਤੇ ਦੇਸ਼ ਲਈ ਆਪਣੀ ਜਾਨ ਵਾਰਨ ਵਾਲੇ ਯੋਧੇ ਨੂੰ ਨਿੱਘੀ ਵਿਦਾਇਗੀ ਦਿੱਤੀ।
ਅੱਠ ਜਨਵਰੀ 1998 ਨੂੰ ਪਿਤਾ ਸ. ਜਗਤਾਰ ਸਿੰਘ ਅਤੇ ਮਾਤਾ ਸ੍ਰੀਮਤੀ ਗੁਰਜੀਤ ਕੌਰ ਦੇ ਘਰ ਜਨਮੇ ਸ. ਮਨਪ੍ਰੀਤ ਸਿੰਘ ਮਾਰਚ 2018 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਇਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਅਤੇ ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ, ਐਸ.ਐਸ.ਪੀ ਡਾ. ਸੰਦੀਪ ਗਰਗ ਵੱਲੋਂ ਐਸ.ਪੀ. ਹੈਡਕੁਆਟਰ ਸ਼ਰਨਜੀਤ ਸਿੰਘ ਨੇ ਰੀਥ ਰੱਖ ਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ।
ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਰਜਵੰਤ ਸਿੰਘ ਅਤੇ ਡੀ.ਐਸ.ਪੀ ਰਾਜੇਸ਼ ਸਨੇਹੀ ਸਮੇਤ ਹੋਰ ਅਧਿਕਾਰੀਆਂ ਨੇ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪ੍ਰਸ਼ਾਸਨ ਦੇ ਭਰੋਸੇ ਮਗਰੋਂ ਮਹਿੰਦਰਪਾਲ ਬਿੱਟੂ ਦਾ ਅੰਤਿਮ ਸਸਕਾਰ
ਦੋ ਦਿਨਾਂ ਤੋਂ ਚੱਲੇ ਆ ਰਹੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਲਿਆ ਫੈਸਲਾ
ਵੱਡੀ ਗਿਣਤੀ ‘ਚ ਮੌਜ਼ੂਦ ਸੀ ਸਾਧ-ਸੰਗਤ
ਡੀਸੀ ਤੇ ਐੱਸਐੱਸਪੀ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਡੇਰਾ ਪ੍ਰੇਮੀਆਂ ਦਾ ਕੀਤਾ ਧੰਨਵਾਦ
ਕੋਟਕਪੂਰਾ, ਸੱਚ ਕਹੂੰ ਨਿਊਜ਼
ਨਾਭਾ ਜੇਲ ‘ਚ ਡੇਰਾ ਸ਼ਰਧਾਲੂ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ‘ਚ ਆਖ਼ਰਕਾਰ ਪ੍ਰਸ਼ਾਸਨ ਤੇ ਡੇਰਾ ਪ੍ਰੇਮੀਆਂ ‘ਚ ਸਹਿਮਤੀ ਬਣ ਗਈ ਹੈ ਪ੍ਰਸ਼ਾਸਨ ਨੇ ਇਸ ਮਾਮਲੇ ‘ਚ ਨਿਆਂਇਕ ਜਾਂਚ ਦੇ ਨਾਲ-ਨਾਲ ਫਾਸਟ ਟਰੈਕ ਕੋਰਟ ‘ਚ ਕੇਸ ਚਲਾਉਣ ਦੀ ਗੱਲ ਆਖੀ ਹੈ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਨਾਲ ਜੁੜੇ ਵਿਅਕਤੀਆਂ ਨੂੰ ਸੁਰੱਖਿਆ ਦੇਣ ਦਾ ਭਰੋਸਾ ਦਿੱਤਾ ਹੈ ਬੀਤੇ ਦਿਨ ਡੇਰਾ ਸ਼ਰਧਾਲੂਆਂ ਨੇ ਮੰਗਾਂ ਨਾ ਮੰਨੇ ਜਾਣ ਤੱਕ ਮਹਿੰਦਰਪਾਲ ਬਿੱਟੂ ਦਾ ਅੰਤਿਮ ਸਸਕਾਰ ਕਰਨ ਤੋਂ ਨਾਂਹ ਕਰ ਦਿੱਤੀ ਸੀ ।
ਸੋਮਵਾਰ ਸ਼ਾਮ ਤੱਕ ਪ੍ਰਸ਼ਾਸਨ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਰਿਹਾ ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ ਦੀ 45 ਮੈਂਬਰ ਕਮੇਟੀ ਤੇ ਪਰਿਵਾਰ ਨਾਲ ਮੰਗਾਂ ‘ਤੇ ਵਿਚਾਰ ਕੀਤਾ ਮੀਟਿੰਗ ‘ਚ ਡਿਪਟੀ ਕਮਿਸ਼ਨਰ ਕੁਮਾਰ ਸੌਰਵ, ਐੱਸਐੱਸੀ ਰਾਜਬਚਨ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਮੌਜ਼ੂਦ ਸਨ ।
ਇਸ ਮੌਕੇ ਡੇਰਾ ਸੱਚਾ ਸੌਦਾ ਤੋਂ 45 ਮੈਂਬਰ ਕਮੇਟੀ ਦੇ ਰਾਮ ਸਿੰਘ ਚੇਅਰਮੈਨ, ਜਗਜੀਤ ਸਿੰਘ ਸਿੰਘ ਇੰਸਾਂ, ਹਰਚਰਨ ਸਿੰਘ, ਜਤਿੰਦਰ ਮਹਾਸ਼ਾ, ਗੁਰਜੀਤ ਸਿੰਘ ਇੰਸਾਂ, ਛਿੰਦਪਾਲ ਸਿੰਘ ਇੰਸਾਂ ਆਦਿ ਹਾਜ਼ਰ ਸਨ
ਪ੍ਰਸ਼ਾਸਨ ਵੱਲੋਂ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਸਾਧ-ਸੰਗਤ ਨੇ ਡੇਰਾ ਸ਼ਰਧਾਲੂ ਮਹਿੰਦਰਪਾਲ ਬਿੱਟੂ ਦਾ ਅੰਤਿਮ ਸਸਕਾਰ ਕਰਨ ਦਾ ਐਲਾਨ ਕੀਤਾ ਮਹਿੰਦਰਪਾਲ ਬਿੱਟੂ ਦੇ ਪਰਿਵਾਰ ਤੇ 45 ਮੈਂਬਰ ਕਮੇਟੀ ਨਾਲ ਮੀਟਿੰਗ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਵ ਤੇ ਐੱਸਐੱਸਪੀ ਫਰੀਦਕੋਟ ਰਾਜਬਚਨ ਸਿੰਘ ਨੇ ਨਾਮ ਚਰਚਾ ਘਰ ਕੋਟਕਪੂਰਾ ਵਿਖੇ ਪਹੁੰਚ ਕੇ ਸਾਧ-ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ ਇਸ ਸਬੰਧੀ 45 ਮੈਂਬਰ ਕਮੇਟੀ ਤੇ ਮਹਿੰਦਰਪਾਲ ਬਿੱਟੂ ਦੇ ਪੁੱਤਰ ਨੇ ਮੰਗ ਪੱਤਰ, ਇੱਕ ਚਿੱਠੀ ਅਤੇ ਮਹਿੰਦਰਪਾਲ ਬਿੱਟੂ ਵੱਲੋਂ ਜ਼ੇਲ੍ਹ ‘ਚ ਲਿਖੇ ਗਏ ਕੁਝ ਦਸਤਾਵੇਜ਼ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਸੌਂਪੇ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੈਮੋਰੰਡਮ ਅੱਜ ਰਾਤ ਮੁੱਖ ਮੰਤਰੀ ਕੋਲ ਪਹੁੰਚਾ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਨ ਲਈ ਉੱਚ ਪੱਧਰੀ ਦੀ ਕਮੇਟੀ ਬਣਾਈ ਗਈ ਹੈ ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਮਹਿੰਦਰਪਾਲ ਬਿੱਟੂ ਦੇ ਪਰਿਵਾਰ, ਜੇਲਾਂ ਵਿੱਚ ਬੰਦ ਅਤੇ ਜਮਾਨਤ ‘ਤੇ ਆਏ ਹੋਏ ਡੇਰਾ ਪ੍ਰੇਮੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਡੀਆਈਜੀ ਨੂੰ ਸੁਚਿਤ ਕਰ ਦਿੱਤਾ ਗਿਆ ਹੈ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਸੰਬੋਧਨ ਕਰਦਿਆਂ ਸ਼ਾਂਤੀ ਵਿਵਸਥਾ ਬਣਾਈ ਰੱਖਣ ਤੇ ਕਾਨੂੰਨ ਦਾ ਸਤਿਕਾਰ ਕਰਨ ਲਈ ਸਾਧ-ਸੰਗਤ ਦਾ ਧੰਨਵਾਦ ਕੀਤਾ।
ਜਿਕਰਯੋਗ ਹੈ ਕਿ ਬੀਤੇ ਦੋ ਦਿਨਾਂ ਤੋਂ ਵੱਡੀ ਗਿਣਤੀ ‘ਚ ਕੋਟਕਪੂਰਾ ਦੇ ਨਾਮ ਚਰਚਾ ਘਰ ਵਿਖੇ ਸਾਧ-ਸੰਗਤ ਮੰਗਾਂ ਨੂੰ ਲੈ ਕੇ ਬੈਠੀ ਹੋਈ ਸੀ ਬੀਤੇ ਦਿਨ ਸਾਧ-ਸੰਗਤ ਨੇ ਮਹਿੰਦਰਪਾਲ ਬਿੱਟੂ ‘ਤੇ ਦਰਜ਼ ਹੋਏ ਬੇਅਦਬੀ ਦੇ ਮੁਕੱਦਮਿਆਂ ਨੂੰ ਝੂਠੇ ਕਰਾਰ ਦਿੰਦਿਆਂ ਉਨ੍ਹਾਂ ਨੂੰ ਰੱਦ ਕਰਨ ਦੀ ਮੰਗ ਰੱਖੀ ਸੀ ਤੇ ਸਸਕਾਰ ਕਰਨ ਤੋਂ ਨਾਂਹ ਕਰ ਦਿੱਤੀ ਸੀ।
ਸੱਚ ਦੇ ਰਾਹ ‘ਤੇ ਔਕੜਾਂ ਹੀ ਔਕੜਾਂ : ਪਰਮਜੀਤ ਨੰਗਲ
ਇਸ ਮੌਕੇ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਇੰਸਾਂ ਨੰਗਲ ਨੇ ਕਿਹਾ ਕਿ ਮਾਨਵਤਾ ਭਲਾਈ ਕਾਰਜ ਕਰਦਿਆਂ ਵੀ ਮਹਿੰਦਰਪਾਲ ਬਿੱਟੂ ‘ਤੇ ਤਸ਼ੱਦਦ ਢਾਹਿਆ ਗਿਆ ਇਹ ਇਨਸਾਨੀਅਤ ਦਾ ਸਭਾ ਤੋਂ ਵੱਡਾ ਘਾਣ ਹੈ ਸੱਚ ਦੇ ਰਾਹ ‘ਤੇ ਚੱਲਦਿਆਂ ਔਕੜਾਂ ਆਉਂਦੀਆਂ ਹਨ। ਜਿੰਨੀ ਮਰਜੀ ਅੱਤਿਆਚਾਰ ਦੀ ਹੱਦ ਤੇ ਬੇਇਨਸਾਫ਼ੀ ਹੋਵੇ ਫਿਰ ਵੀ ਸੱਚ ਦੇ ਪਹਿਰੇਦਾਰ ਕਦੇ ਡੋਲਦੇ ਨਹੀਂ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਹੀਦ ਫਲਾਈਟ ਲੈਫ਼ਟੀਨੈਂਟ ਮੋਹਿਤ ਗਰਗ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਮੁੱਖ ਮੰਤਰੀ ਵੱਲੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਸ਼ਹੀਦ ਫਲਾਈਟ ਲੈਫ਼ਟੀਨੈਂਟ ਨੂੰ ਭੇਂਟ ਕੀਤੀ ਸ਼ਰਧਾਂਜਲੀ
ਹਵਾਈ ਫ਼ੌਜ ਦੇ ਅਧਿਕਾਰੀਆਂ ਨੇ ਮੋਹਿਤ ਗਰਗ ਦੇ ਤਾਬੂਤ ‘ਤੇ ਲਿਪਟਿਆ ਤਿਰੰਗਾ, ਕੈਪ ਤੇ ਮੈਡਲ ਸ਼ਹੀਦ ਦੀ ਪਤਨੀ ਨੂੰ ਸੌਂਪੇ
ਸੁਨੀਲ ਚਾਵਲਾ, ਸਮਾਣਾ
ਸ਼ਹਿਰ ਸਮਾਣਾ ਦਾ ਮਾਹੌਲ ਉਸ ਵੇਲੇ ਗ਼ਮਗੀਨ ਹੋ ਗਿਆ ਜਦੋਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਇੱਥੋਂ ਦੇ ਸਮਸ਼ਾਨਘਾਟ ਵਿਖੇ ਭਾਰਤੀ ਹਵਾਈ ਫ਼ੌਜ ਦੇ ਸ਼ਹੀਦ ਫਲਾਈਟ ਲੈਫਟੀਨੈਂਟ ਸ੍ਰੀ ਮੋਹਿਤ ਕੁਮਾਰ ਗਰਗ ਦੀ ਚਿਤਾ ਨੂੰ ਅਗਨੀ ਦਿਖਾਈ ਗਈ। ਸ੍ਰੀ ਗਰਗ ਪਿਛਲੇ ਦਿਨੀਂ ਭਾਰਤੀ ਹਵਾਈ ਸੈਨਾ ਦੇ ਐਨ.ਏ 32 ਜਹਾਜ਼ ਨੂੰ ਅਸਾਮ ਦੇ ਜੋਰਾਹਟ ਖੇਤਰ ‘ਚ ਹਾਦਸਾ ਪੇਸ਼ ਆਉਣ ਕਾਰਨ ਸ਼ਹੀਦ ਹੋ ਗਏ ਸਨ ਤੇ ਅੱਜ ਭਾਰਤੀ ਹਵਾਈ ਫ਼ੌਜ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਪੂਰੇ ਸਰਕਾਰੀ ਸਨਮਾਨਾਂ ਸਹਿਤ ਕੌਮੀ ਝੰਡੇ ਤਿਰੰਗੇ ‘ਚ ਲਪੇਟ ਕੇ ਸਮਾਣਾ ਵਿਖੇ ਲਿਆਂਦੀ ਗਈ ਸੀ।ਇਸ ਦੌਰਾਨ ਸ਼ਹੀਦ ਫਲਾਈਟ ਲੈਫ਼ਟੀਨੈਂਟ ਮੋਹਿਤ ਕੁਮਾਰ ਗਰਗ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਹੁ ਰੀਤਾਂ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਵੱਡੇ ਭਰਾ ਅਸ਼ਵਨੀ ਗਰਗ ਨੇ ਦਿਖਾਈ। ਉਹ ਆਪਣੇ ਪਿਤਾ ਸੁਰਿੰਦਰਪਾਲ ਗਰਗ, ਮਾਤਾ ਸ੍ਰੀਮਤੀ ਸੁਲੋਚਨਾ ਦੇਵੀ ਅਤੇ ਧਰਮ ਪਤਨੀ ਸ੍ਰੀਮਤੀ ਆਸਥਾ ਗਰਗ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ।
ਸ਼ਹੀਦ ਫਲਾਈਟ ਲੈਫ਼ਟੀਨੈਟ ਦੇ ਅੰਤਿਮ ਸਸਕਾਰ ਮੌਕੇ ਭਾਰਤੀ ਹਵਾਈ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ। ਇਸ ਦੌਰਾਨ ਭਾਰਤੀ ਹਵਾਈ ਸੈਨਾ, 43 ਸੁਕੈਂਡਰਨ, ਜਿਸ ‘ਚ ਕਿ ਸ਼ਹੀਦ ਸੇਵਾ ਨਿਭਾ ਰਿਹਾ ਸੀ, ਦੇ ਫ਼ਲਾਇੰਗ ਕਮਾਂਡਰ, ਗਰੁੱਪ ਕੈਪਟਨ ਐਮ. ਅਭਿਮਾਨ ਨੇ ਭਾਵੁਕਤਾ ਭਰੇ ਮਾਹੌਲ ‘ਚ ਸ਼ਹੀਦ ਦੀ ਕੈਪ, ਮੈਡਲ ਅਤੇ ਉਸਦੀ ਦੇਹ ਦੇ ਤਾਬੂਤ ਦੁਆਲੇ ਲਿਪਟਿਆ ਤਿਰੰਗਾ ਝੰਡਾ ਸ਼ਹੀਦ ਦੀ ਧਰਮ ਪਤਨੀ ਸ੍ਰੀਮਤੀ ਆਸਥਾ ਗਰਗ ਨੂੰ ਸੌਂਪਕੇ ਸਲਾਮੀ ਦਿੱਤੀ।
ਇਸ ਤੋਂ ਪਹਿਲਾਂ ਸ਼ਹੀਦ ਦੀ ਮ੍ਰਿਤਕ ਦੇਹ ‘ਤੇ ਭਾਰਤੀ ਹਵਾਈ ਫ਼ੌਜ ਦੇ ਏਅਰ ਚੀਫ਼ ਮਾਰਸ਼ਲ, ਚੀਫ਼ ਆਫ਼ ਏਅਰ ਸਟਾਫ਼ ਬੀ.ਐਸ. ਧਨੋਆ ਵੱਲੋਂ ਗਰੁੱਪ ਕੈਪਟਨ ਐਸ.ਐਸ. ਕੈਲਾ ਨੇ ਰੀਥ ਰੱਖਕੇ ਸ਼ਰਧਾਂਜਲੀ ਭੇਂਟ ਕੀਤੀ। ਜਦੋਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਸ਼ਹੀਦ ਦੀ ਦੇਹ ‘ਤੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ। ਲੋਕ ਸਭਾ ਮੈਂਬਰ ਪਟਿਆਲਾ ਸ੍ਰੀਮਤੀ ਪਰਨੀਤ ਕੌਰ ਵੱਲੋਂ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜੇਸ਼ ਕੁਮਾਰ ਸ਼ਰਮਾ ਅਤੇ ਬਲਵਿੰਦਰ ਸਿੰਘ ਨੇ ਰੀਥ ਰੱਖੀ। ਇਸੇ ਦੌਰਾਨ ਏਅਰ ਆਫ਼ਿਸਰ ਕਮਾਂਡਿੰਗ ਹੈਡ ਕੁਆਰਟਰਜ ਡਬਲਿਯੂ.ਏ.ਸੀ. ਏਅਰ ਮਾਰਸ਼ਲ ਨਾਮਬਿਆਰ ਵੱਲੋਂਂ ਵਿੰਗ ਕਮਾਂਡਰ ਅਮਨ ਵਿਰਕ ਨੇ, ਸਟੇਸ਼ਨ ਕਮਾਂਡਰ ਏਅਰ ਫੋਰਸ ਸਟੇਸ਼ਨ ਪਟਿਆਲਾ ਵੱਲੋਂ ਸੁਕੈਂਡਰਨ ਲੀਡਰ ਰਾਹੁਲ ਨੇ, ਸਟੇਸ਼ਨ ਮਾਸਟਰ ਵਾਰੰਟ ਅਫ਼ਸਰ ਵੱਲੋਂ ਐਮ.ਡਬਲਯੂ.ਓ. ਬੀ.ਕੇ. ਸਿੰਘ ਨੇ ਰੀਥਾਂ ਰੱਖੀਆਂ।
ਜਦੋਂਕਿ ਹਲਕਾ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ, ਸਾਬਕਾ ਸੂਚਨਾ ਕਮਿਸ਼ਨਰ ਹਰਿੰਦਰਪਾਲ ਸਿੰਘ ਹੈਰੀਮਾਨ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਆਦਿ ਨੇ ਸ਼ਰਧਾਂਜਲੀ ਦਿੱਤੀ। ਇੱਥੇ ਪੁੱਜੇ ਆਮ ਲੋਕਾਂ ਵੱਲੋਂ ਸ਼ਹੀਦ ਨੂੰ ”ਭਾਰਤ ਮਾਤਾ ਕੀ ਜੈ ਤੇ ਸ਼ਹੀਦ ਫਲਾਈਟ ਲੈਫ਼ਟੀਨੈਂਟ ਮੋਹਿਤ ਗਰਗ ਅਮਰ ਰਹੇ” ਦੇ ਨਾਅਰੇ ਲਾਉਂਦਿਆਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇਸ ਦੌਰਾਨ ਸ਼ਹਿਰ ਸਮਾਣਾ ਦੇ ਬਜ਼ਾਰ ਬੰਦ ਰਹੇ ਅਤੇ ਸਥਾਨਕ ਵਸਨੀਕਾਂ ਨੇ ਸ਼ਹੀਦ ਦੇ ਅੰਤਿਮ ਸਸਕਾਰ ਦੀ ਰਸਮ ਮੌਕੇ ਸ਼ਹੀਦ ਦੀ ਦੇਹ ਦੇ ਦਰਸ਼ਨ ਕਰਨ ਲਈ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਸ਼ਹੀਦ ਮੋਹਿਤ ਗਰਗ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਰਿਸ਼ੀਪਾਲ ਗਰਗ, ਕੇਵਲ ਗਰਗ, ਰਾਮੇਸ਼ਵਰ ਗਰਗ, ਡਾ. ਪ੍ਰੇਮ ਪਾਲ ਗਰਗ, ਪਵਨ ਸ਼ਾਸਤਰੀ, ਗੋਪਾਲ ਕ੍ਰਿਸ਼ਨ ਗਰਗ, ਵਿਜੈ ਅਗਰਵਾਲ, ਅਸ਼ੋਕ ਮੋਦਗਿਲ, ਸ਼ਿਵ ਕੁਮਾਰ ਘੱਗਾ, ਐਡਵੋਕੇਟ ਅਸ਼ਵਨੀ ਗੁਪਤਾ, ਡੀ.ਐਸ.ਪੀ. ਸਮਾਣਾ ਜਸਵੰਤ ਸਿੰਘ ਮਾਂਗਟ ਆਦਿ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਨੰਤ ਕੁਮਾਰ ਦਾ ਅੰਤਿਮ ਸਸਕਾਰ ਅੱਜ
ਵੱਖ-ਵੱਖ ਪਾਰਟੀਆਂ ਦੇ ਨੇਤਾ ਦੇਣਗੇ ਸ਼ਰਧਾਂਜਲੀ
ਬੰਗਲੌਰ (ਏਜੰਸੀ)। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਤੇ ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਅੰਤਿਮ ਸਸਕਾਰ ਇੱਥੋਂ ਦੇ ਚਾਮਰਾਜਾਪੇਟ ਸ਼ਮਸ਼ਾਨਘਾਟ ‘ਚ ਅੱਜ ਦੁਪਹਿਰ ਵੇਲੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਸ੍ਰੀ ਕੁਮਾਰ ਦੀ ਮ੍ਰਿਤਕ ਦੇਹ ਨੂੰ ਪਾਰਟੀ ਦਫ਼ਤਰਾਂ ਦੇ ਆਖ਼ਰੀ ਦਰਸ਼ਨ ਲਈ ਬਸਾਵਗੁਡੀ ਸਥਿੱਤ ਉਨ੍ਹਾਂ ਦੇ ਨਿਵਾਸ ਤੋਂ ਸੂਬੇ ਦੇ ਪਾਰਟੀ ਦਫ਼ਤਰ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦੇ ਪਾਰਥਿਵ ਸਰੀਰ ਨੂੰ  ਨੈਸ਼ਨਲ ਕਾਲਜ ਗਰਾਊਂਡ ‘ਚ ਲਿਆਂਦਾ ਜਾਵੇਗਾ। ਇੱਥੇ ਆਮ ਜਨਤਾ ਸ੍ਰੀ ਕੁਮਾਰ ਨੂੰ ਸ਼ਰਧਾਂਜਲੀਆਂ ਭੇਂਟ ਕਰੇਗੀ। ਸ੍ਰੀ ਕੁਮਾਰ ਦੇ ਅੰਤਿਮ ਸਸਕਾਰ ‘ਚ ਉੱਪ ਰਾਸ਼ਟਰਪਤੀ ਟੈੱਮ ਵੈਂਕੱਈਆ ਨਾਇਡੂ, ਲੋਕ ਸਭਾ ਪ੍ਰਧਾਨ ਸੁਮਿੱਤਰਾ ਮਹਾਜਨ ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਸਮੇਤ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਰਾਤ ਆਪਣੇ ਸਹਿਯੋਗੀ ਨੂੰ ਫੁੱਲਾਂ ਦਾ ਚੱਕਰ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਨੂੰ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Today, Anant Kumar, Funeral
ਮਾਮਲਾ ਪੁਲਿਸ ਹਿਰਾਸਤ ‘ਚ ਹੋਈ ਬਜ਼ੁਰਗ ਦੀ ਮੌਤ ਦਾ
ਸਿਵਲ ਹਸਪਤਾਲ ਬਣਿਆ ਪੁਲਿਸ ਛਾਉਣੀ
ਤਿੰਨ ਪੁਲਿਸ ਮੁਲਾਜ਼ਮਾਂ ਸਣੇ ਪੰਜ ਖ਼ਿਲਾਫ਼ 302 ਆਈਪੀਸੀ ਤਹਿਤ ਮਾਮਲਾ ਦਰਜ
ਸਮਾਣਾ/ਘੱਗਾ (ਸੁਨੀਲ ਚਾਵਲਾ/ਮਨੋਜ/ਜਗਸੀਰ)। ਪਿੰਡ ਬੇਲੂਮਾਜਰਾ ਦੇ ਇੱਕ 70 ਸਾਲਾ ਬਜ਼ੁਰਗ ਦੀ ਪੁਲਿਸ ਹਿਰਾਸਤ ‘ਚ ਹੋਈ ਮੌਤ ਤੋਂ ਬਾਅਦ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਸਬੰਧੀ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਨਾ ਲੈਣ ਦੀ ਗੱਲ ‘ਤੇ ਅੜ ਗਏ, ਜਿਸ ਕਾਰਨ ਮਾਹੌਲ ਕਾਫ਼ੀ ਤਨਾਅਪੂਰਨ ਬਣਿਆ ਰਿਹਾ। ਪਾਤੜਾਂ ਦੇ ਐਸਡੀਐਮ, ਡੀਐਸਪੀ ਅਤੇ ਸਮਾਣਾ ਦੇ ਡੀਐਸਪੀ ਵੱਲੋਂ ਦੋਸ਼ੀਆਂ ਨੂੰ ਤੁਰੰਤ ਸਸਪੈਂਡ ਕਰਨ, ਵਿਭਾਗੀ ਕਾਰਵਾਈ ਦੇ ਨਾਲ ਨਾਲ ਉਨ੍ਹਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਤਹਿਤ ਮਾਮਲਾ ਦਰਜ ਹੋਣ ‘ਤੇ ਛੇਤੀ ਹੀ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਸਣੇ ਹੋਰਾਂ ਦੀ ਗ੍ਰਿਫ਼ਤਾਰੀ ਦਾ ਭਰੋਸਾ ਦਵਾਉਣ ਉਪਰੰਤ ਲਾਸ਼ ਦਾ ਸੰਸਕਾਰ ਕੀਤਾ।
ਇਹ ਵੀ ਪੜ੍ਹੋ : ਅਣਪਛਾਤਿਆਂ ਵੱਲੋਂ ਡਾਕਟਰ ਦਾ ਕਤਲ, ਘਰ ਵਿੱਚੋਂ ਲੈ ਗਏ ਨਕਦੀ
ਜਾਣਕਾਰੀ ਅਨੁਸਾਰ ਸਥਾਨਕ ਸਿਵਲ ਹਸਪਤਾਲ ਵਿਖੇ ਅੱਜ ਸਵੇਰ ਬੇਲੁਮਾਜਰਾ ਦੇ ਬਜ਼ੁਰਗ ਹਰਨੇਕ ਸਿੰਘ ਜਿਸ ਦੀ ਪੁਲਿਸ ਹਿਰਾਸਤ ਵਿਚ ਮੌਤ ਹੋ ਗਈ ਸੀ, ਦੀ ਲਾਸ਼ ਦਾ ਪੋਸਟਮਾਰਟਮ ਹੋਣਾ ਸੀ, ਜਿਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਸਣੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਹੋਰ ਲੋਕ ਸਿਵਲ ਹਸਪਤਾਲ ਪੁਜੇ ਹੋਏ ਸਨ ਦੂਜੇ ਪਾਸੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪੁਲਿਸ ਨੇ ਵੀ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ ਕੀਤੀ ਹੋਈ ਸੀ। ਮ੍ਰਿਤਕ ਦੇ ਲੜਕੇ ਸੁਖਵਿੰਦਰ ਸਿੰਘ ਅਤੇ ਭਤੀਜੇ ਗੁਰਨਾਮ ਸਿੰਘ ਨੇ ਦੱਸਿਆ ਕਿ ਸਾਦੇ ਕੱਪੜਿਆਂ ‘ਚ ਆਏ ਪੁਲਿਸ ਮੁਲਾਜ਼ਮਾਂ ਨੇ ਝੂਠੇ ਦੋਸ਼ ਤਹਿਤ ਉਸ ਦੇ ਪਿਤਾ ਨੂੰ ਧਰਮਸ਼ਾਲਾ ਵਿੱਚੋਂ ਮਾਰਕੁੱਟ ਕਰਕੇ ਗ੍ਰਿਫ਼ਤਾਰ ਕਰ ਲਿਆ ਤੇ ਗੱਡੀ ਵਿੱਚ ਸੁੱਟ ਕੇ ਲੈ ਗਏ।
ਉਸ ਨੇ ਦੱਸਿਆ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਹਾਲਾਂਕਿ ਪ੍ਰਸ਼ਾਸਨ ਕਾਫ਼ੀ ਸਮਾਂ ਉਨ੍ਹਾਂ ਨੂੰ ਸਮਝਾਉਂਦਾ ਰਿਹਾ ਪਰ ਉਹ ਇਸੇ ਗੱਲ ‘ਤੇ ਅੜੇ ਰਹੇ ਕਿ ਪਹਿਲਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਕੀਤੀ ਜਾਵੇ ਜਿਸ ਤੋਂ ਬਾਅਦ ਹੀ ਉਹ ਆਪਣੇ ਬਜ਼ੁਰਗ ਦਾ ਅੰਤਿਮ ਸੰਸਕਾਰ ਕਰਨਗੇ।
ਬਾਅਦ ਵਿਚ ਐਸਡੀਐਮ ਪਾਤੜਾਂ ਕਾਲਾ ਰਾਮ ਕਾਂਸਲ, ਡੀਐਸਪੀ ਡੀ  ਸੁਖਵਿੰਦਰ ਸਿੰਘ ਚੋਹਾਣ, ਡੀਐਸਪੀ ਪਾਤੜਾਂ ਦਵਿੰਦਰ ਸਿੰਘ ਅੱਤਰੀ, ਡੀਐਸਪੀ ਸਮਾਣਾ ਰਾਜਵਿੰਦਰ  ਸਿੰਘ ਰੰਧਾਵਾ, ਤਹਿਸੀਲਦਾਰ ਸਮਾਣਾ ਰਾਮ ਕ੍ਰਿਸ਼ਨ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸਮਝਾਇਆ ਕਿ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਤਿੰਨੇ ਪੁਲਿਸ ਮੁਲਾਜ਼ਮਾਂ ਸਣੇ ਪੰਜ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਬਜ਼ੁਰਗ ਨੂੰ ਚੁੱਕ ਕੇ ਲਿਆਉਣ ਵਾਲੇ ਤਿੰਨੇ ਪੁਲਿਸ ਮੁਲਾਜ਼ਮ ਮੁਅੱਤਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਘੱਗਾ ਨੇੜਲੇ ਪਿੰਡ ਬੇਲੂਮਾਜਰਾ ਵਿਖੇ ਪੁਲਿਸ ਹਿਰਾਸਤ ‘ਚ ਬਜੁਰਗ ਦੀ ਹੋਈ ਮੌਤ ਸਬੰਧੀ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਂਜ ਅਜੇ ਉਕਤ ਪੁਲਿਸ ਮੁਲਾਜ਼ਮ ਪੁਲਿਸ ਦੀ ਗ੍ਰਿਫ਼ਤ ‘ਚੋਂ ਬਾਹਰ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ. ਐਸ. ਭੁਪਤੀ ਨੇ ਦੱਸਿਆ ਕਿ ਮੁਅੱਤਲ ਮੁਲਜ਼ਮਾਂ ਵਿੱਚ ਹੌਲਦਾਰ ਭੋਲਾ ਸਿੰਘ, ਗੁਰਮੇਲ ਸਿੰਘ ਤੇ ਜਸਵਿੰਦਰ ਸਿੰਘ ਸ਼ਾਮਲ ਹਨ।
ਉਂਜ ਪੁਲਿਸ ਵੱਲੋਂ ਪੰਜ ਜਣਿਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ ਤਿੰਨ ਬਕਾਇਦਾ ਨਾਂਅ ਸਮੇਤ ਜਦਕਿ 2 ਅਣਪਛਾਤੇ ਸ਼ਾਮਲ ਸਨ। ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਦੀ ਅਜੇ ਗ੍ਰਿਫਤਾਰੀ ਨਹੀਂ ਹੋਈ ਤੇ ਪੁਲਿਸ ਵੱਲੋਂ ਜਲਦੀ ਗ੍ਰਿਫਤਾਰ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਨ੍ਹਾਂ ਪੁਲਿਸ ਮੁਲਾਜ਼ਮਾਂ ਵੱਲੋਂ ਸਿਵਲ ਕੱਪੜਿਆਂ ‘ਚ ਬੀਤੇ ਦਿਨੀਂ ਬੇਲੂਮਾਜਰਾ ਦੇ ਬਜ਼ੁਰਗ ਹਰਨੇਕ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਰਸਤੇ ਵਿੱਚ ਹੀ ਗੱਡੀ ਨੂੰ ਛੱਡ ਕੇ ਫਰਾਰ ਹੋ ਗਏ ਸਨ। ਇਹ ਮਾਮਲਾ ਬੁਰੀ ਤਰ੍ਹਾਂ ਉਲਝ ਗਿਆ ਸੀ ਅਤੇ ਲੋਕਾਂ ਨੇ ਘੱਗਾ ਨੇੜੇ ਰੋਡ ਜਾਮ ਕਰਕੇ ਪੁਲਿਸ ਦੀਆਂ ਗੱਡੀਆਂ ਨੂੰ ਵੀ ਪਲਟਾ ਦਿੱਤਾ ਸੀ।
ਜਦੋਂ ਅੰਤਿਮ ਸੰਸਕਾਰ ਮੌਕੇ ਕੁਰਲਾਇਆ ਸਾਰਾ ਆਲਮ, ਪੜ੍ਹੋ ਪੂਰੀ ਖ਼ਬਰ
ਪੰਜਾਬ ਸਰਕਾਰ ਵੱਲੋਂ 12 ਲੱਖ ਸਹਾਇਤਾ ਰਾਸ਼ੀ ਅਤੇ ਇੱਕ ਜੀਅ ਨੂੰ ਨੌਕਰੀ ਦਾ ਕੀਤਾ ਐਲਾਨ | Talwandi Sabo News
ਤਲਵੰਡੀ ਸਾਬੋ (ਸੱਚ ਕਹੂੰ ਨਿਊਜ਼)। ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਕੇਰੀ ਸੈਕਟਰ ਵਿੱਚ ਭੀਬਰ ਗਲੀ ਖੇਤਰ ‘ਚ ਕੰਟਰੋਲ ਰੇਖਾ ਨੇੜੇ ਗਸ਼ਤ ਕਰ ਰਹੀ ਭਾਰਤੀ ਫੌਜ ਦੀ ਇੱਕ ਟੁਕੜੀ ਉਪਰ ਪਾਕਿ ਸੈਨਿਕਾਂ ਵੱਲੋਂ ਕੀਤੀ ਗੋਲੀਬਾਰੀ ਵਿਚ ਉਪ ਮੰਡਲ ਅਧੀਨ ਪੈਂਦੇ ਪਿੰਡ ਕੌਰੇਆਣਾ ਦੇ ਸ਼ਹੀਦ ਹੋਏ ਲਾਂਸ ਨਾਇਕ ਕੁਲਦੀਪ ਸਿੰਘ ਬਰਾੜ ਦਾ ਅੱਜ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਿੰਡ ਕੌਰੇਆਣਾ ਦੇ ਸਵ: ਧੰਨਾ ਸਿੰਘ ਦੇ ਘਰ ਅਤੇ ਮਾਤਾ ਰਾਣੀ ਕੌਰ ਦੀ ਕੁੱਖੋਂ ਜਨਮ ਲੈਣ ਵਾਲੇ ਵੱਡੀ ਭੈਣ ਮਨਦੀਪ ਕੌਰ ਦੇ ਇਕਲੌਤੇ ਭਰਾ ਕੁਲਦੀਪ ਸਿੰਘ ਬਰਾੜ ਦੀ ਮ੍ਰਿਤਕ ਦੇਹ ਨੂੰ ਜਿਉਂ ਹੀ ਪਿੰਡ ਕੌਰੇਆਣਾ ਵਿਖੇ ਲਿਆਂਦਾ ਗਿਆ ਤਾਂ ਇਲਾਕੇ ਭਰ ਤੋਂ ਪਹੁੰਚੇ ਲੋਕਾਂ ਦੇ ਵੱਡੇ ਇੱਕਠ ਦੀਆਂ ਅੱਖ ਨਮ ਹੋ ਗਈਆਂ। (Talwandi Sabo News)
ਸਾਵਧਾਨ! ਇਹ ਖ਼ਬਰ ਧਿਆਨ ਨਾਲ ਪੜ੍ਹੋ, ਕਿਤੇ ਹੋ ਨਾ ਜਾਵੇ ਇਹ ਹਾਦਸਾ…
ਇਸ ਮੌਕੇ ਫੌਜ਼ ਦੇ ਸੀਨੀਅਰ ਅਧਿਕਾਰੀ ਕਰਨਲ ਆਰ ਕੇ ਸਹਿਰਾਵਤ ਡਿਪਟੀ ਕਮਾਂਡੈਂਟ, ਮੇਜਰ ਰਮਨ ਸ਼ਰਮਾ, ਸੂਬੇਦਾਰ ਗੁਰਮੀਤ ਸਿੰਘ ਦੀ ਸਲਾਮੀ ਟੁਕੜੀ ਨੇ ਸ਼ਹੀਦ ਫੌਜੀ ਨੂੰ ਰੀਤ ਭੇਂਟ ਕਰਦਿਆਂ ਸਲਾਮੀ ਦਿੱਤੀ ਅਤੇ ਸ਼ਹੀਦ ਫੌਜੀ ਦੇ ਸੱਤ ਸਾਲਾ ਬੇਟੇ ਰਸਨੂਰ ਸਿੰਘ ਵੱਲੋਂ ਚਿਖਾ ਨੂੰ ਅਗਨੀ ਦਿਖਾਈ ਗਈ। ਸੰਸਕਾਰ ਮੌਕੇ ਪਹੁੰਚੇ ਨੌਜਵਾਨਾਂ ਅਤੇ ਸਾਬਕਾ ਫੌਜੀਆਂ ਵੱਲੋਂ ‘ਪਾਕਿਸਤਾਨ ਮੁਰਦਾਬਾਦ’ ਅਤੇ ‘ਸ਼ਹੀਦ ਕੁਲਦੀਪ ਸਿੰਘ ਅਮਰ ਰਹੇ’ ਦੇ ਨਾਅਰੇ ਵੀ ਲਗਾਏ ਗਏ। (Talwandi Sabo News)
ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਦੀਪਰਵਾ ਲਾਕਰਾ ਨੇ ਸ਼ਰਧਾ ਦੇ ਫੁੱਲ ਭੇਂਟ ਕਰਨ ਤੋਂ ਬਅਦ ਸਰਕਾਰੀ ਤੌਰ ‘ਤੇ ਦਿੱਤੀ ਜਾ ਰਹੀ ਸਹਾਇਤਾ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਲਈ 12 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਸ਼ਹੀਦ ਦੀ ਪਤਨੀ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਸ਼ਹੀਦ ਕੁਲਦੀਪ ਸਿੰਘ ਦੇ ਸੰਸਕਾਰ ਮੌਕੇ ਪਹੁੰਚੇ ਕਾਂਗਰਸ ਦੇ ਆਗੂ ਖੁਸ਼ਬਾਜ ਸਿੰਘ ਜਟਾਣਾ ਨੇ ਸ਼ਰਧਾਂਜਲੀ ਭੇਂਟ ਕੀਤੀ। ਆਮ ਆਦਮੀ ਪਾਰਟੀ ਦੇ ਵਿਧਾਇਕ ਬੀਬਾ ਬਲਜਿੰਦਰ ਕੌਰ ਨੇ ਜਿੱਥੇ ਸ਼ਹੀਦ ਹੋਏ ਫੌਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਉੱਥੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵੱਧ ਤੋਂ ਵੱਧ ਇਸ ਸ਼ਹੀਦ ਦੇ ਪਰਿਵਾਰ ਦੀ ਮੱਦਦ ਕੀਤੀ ਜਾਵੇ।
ਇਸ ਮੌਕੇ ਜਿੱਥੇ ਇਲਾਕੇ ਭਰ ਦੇ ਪਿੰਡਾਂ ਦੀਆਂ ਪੰਚਾਇਤਾਂ, ਕਲੱਬ, ਸਮਾਜਸੇਵੀ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਉੱਥੇ ਨਰਿੰਦਰ ਸਿੰਘ ਭੁਲੇਰੀਆ, ਕ੍ਰਿਸ਼ਨ ਸਿੰਘ ਭਾਗੀਵਾਂਦਰ, ਗੁਰਤਿੰਦਰ ਸਿੰਘ ਰਿੰਪੀ ਮਾਨ ਕੌਂਸਲਰ, ਸਤਿੰਦਰ ਸਿੰਘ ਸਿੱਧੂ ਕੌਂਸਲਰ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਹਲਕਾ ਵਿਧਾਇਕ ਦੀ ਤਰਫੋਂ ਬਾਬੂ ਸਿੰਘ ਮਾਨ, ਅਵਤਾਰ ਸਿੰਘ ਮੈਨੂਆਣਾ, ਸਰਪੰਚ ਬੂਟਾ ਸਿੰਘ, ਯੂਥ ਆਗੂ ਯਾਦਵਿੰਦਰ ਸਿੰਘ, ਜਥੇਦਾਰ ਹਰਦੇਵ ਸਿੰਘ, ਸਾਬਕਾ ਬਲਾਕ ਸੰਮਤੀ ਚੇਅਰਮੈਨ ਜਸਵੰਤ ਸਿੰਘ, ਡਾਕਟਰ ਪਰਮਜੀਤ ਸਿੰਘ ਕੌਰੇਆਣਾ ਆਦਿ ਨੇ ਦੁਖਦਾਈ ਸਮੇਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। (Talwandi Sabo News)
ਸਰਕਾਰ ਨੇ ਜ਼ਬਰਦਸਤੀ ਕਰਵਾਇਆ ਗੈਂਗਸਟਰ ਆਨੰਦਪਾਲ ਦਾ ਅੰਤਿਮ ਸੰਸਕਾਰ
ਜੈਪੁਰ: ਇਨਕਾਊਂਟਰ ਦੇ 20ਵੇਂ ਦਿਨ ਕਰਫਿਊ ਵਿੱਚ ਢਿੱਲ ਦੇ ਕੇ ਪੁਲਿਸ ਨੇ ਜ਼ਬਰੀ ਰਾਜਸਥਾਨ ਦੇ ਖੂੰਖਾਰ ਗੈਂਗਸਟਰ ਆਨੰਦਪਾਲ ਸਿੰਘ ਦਾ ਅੰਤਿਮ ਸੰਸਕਾਰ ਕਰਵਾ ਦਿੱਤਾ। ਪੁਲਿਸ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਦਰਮਿਆਨ ਆਨੰਦਪਾਲ ਦਾ ਅੰਤਿਮ ਸੰਸਕਾਰ ਕਰਵਾਇਆ। ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਖਲ ਤੋਂ ਬਾਅਦ ਬੁੱਧਵਾਰ ਨੂੰ ਆਨੰਦਪਾਲ ਦੇ ਪਰਿਵਾਰ ਨੂੰ ਨੋਟਿਸ ਭੇਜਿਆ ਗਿਆ। ਇਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਪਰਿਵਾਰ ਨੇ 24 ਘੰਟਿਆਂ ਵਿੱਚ ਅੰਤਿਮ ਸੰਸਕਾਰ ਨਹੀਂ ਕੀਤਾ ਤਾਂ ਪੁਲਿਸ ਆਪ ਅਜਿਹਾ ਕਰੇਗੀ। ਨਾਗੌਰ ਵਿੱਚ ਹਾਲਾਤ ਅਜੇਵੀ ਤਣਾਅਪੂਰਨ ਬਣੇ ਹੋਏ ਹਨ।
ਸਖ਼ਤ ਸੁਰੱਖਿਆ ਦਰਮਿਆਨ ਹੋਇਆ ਅੰਤਿਮ ਸੰਸਕਾਰ
ਪੁਲਿਸ ਪ੍ਰਸ਼ਾਸਨ ਨੇ ਅੰਤਿਮ ਸੰਸਕਾਰ ਦੀ ਕਾਰਵਾਈ ਸ਼ੁਰੂ ਕੀਤੀ। ਅੰਤਿਮ ਸੰਸਕਾਰ ਵਿੱਚ ਪਰਿਵਾਰ ਤੇ ਪਿੰਡ ਵਾਸੀ ਸ਼ਾਮਲ ਹੋ ਸਕਣ ਇਸ ਲਈ ਕਰਫਿਊ ਵਿੱਚ ਇੱਕ ਘੰਟੇ ਦੀ ਢਿੱਲ ਦਿੱਤੀ ਗਈ। ਇਸ ਤੋਂ ਬਾਅਦ ਸਖ਼ਤ ਸੁਰੱਖਿਆ ਦਰਮਿਆਨ ਆਨੰਦਪਾਲ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਸ਼ਮਸ਼ਾਨ ਘਾਟ ਲਿਜਾਇਆ ਗਿਆ, ਜਿੱਥੇ ਸੰਸਕਾਰ ਦੀ ਪ੍ਰਕਿਰਿਆ ਪੂਰੀ ਕੀਤੀ ਗਈ।
ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਸਾਂਵਰਾਦ ਪਿੰਡ ਵਿੱਚ ਮੀਟਿੰਗ ਬੁਲਾਈ ਗਈ। ਇਸ ਵਿੱਚ ਭੀੜ ਭੜਕ ਗਈ। ਸ਼ਾਮ 7:30 ਵਜੇ ਕਰੀਬ 5 ਹਜ਼ਾਰ ਹਜ਼ਾਰ ਲੋਕ ਰੇਲਵੇ ਟਰੈਕ ਜਾਣ ਕਰਨ ਲਈ ਪਹੁੰਚ ਗਏ। ਸਟੇਸ਼ਨ ‘ਤੇ ਭੰਨਤੋੜ ਕੀਤੀ ਅਤੇ ਲਾਈਨਾਂ ਪੁੱਟ ਦਿੱਤੀਆਂ। ਇ ਹਮਲੇ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ, ਜਦੋਂਕਿ ਪੁਲਿਸ ਨੇ ਭੀੜ ਨੂੰ ਭਜਾਉਣ ਲਈ ਫਾਇਰਿੰਗ ਵੀ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।