Shaheed Bhagat Singh Birthday - Sach Kahoon Punjabi

Shaheed Bhagat Singh Birthday: ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ 'ਜਸ਼ਨ-ਏ-ਇਨਕਲਾਬ': ਪਰਮਿੰਦਰ ਸਿੰਘ ਗੋਲਡੀ
ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ 'ਤੇ ਆਉਂਦੀ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਮੈਦਾਨ 'ਚ ਵਿਸ਼ਾਲ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਸ਼ੁੱਕਰਵਾਰ ਨੂੰ ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਸ਼ੈਰੀ ਕਲਸੀ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਗਿਆ ਹੈ। ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਯੂਥ ਕਲੱਬਾਂ ਨਾਲ ਜੋੜਿਆ ਗਿਆ ਹੈ। ਲੰਮੇ ਸਮੇਂ ਤੋਂ ਜੋ ਨੌਜਵਾਨ ਰਾਹ ਤੋਂ ਭਟਕੇ ਹੋਏ ਸਨ, ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡ ਮੈਦਾਨ, ਇਨਡੋਰ ਵਾ ਆਊਟਡੋਰ ਜਿੱਮ, 'ਖੇਡਾਂ ਵਤਨ ਪੰਜਾਬ ਦੀਆਂ' ਅਤੇ 'ਯੂਥ ਮੈਰਾਥਨ' ਵਰਗੇ ਇਤਿਹਾਸਕ ਮੰਚ ਦਿੱਤੇ ਹਨ। ਅੱਜ ਇਹਨਾਂ ਸਾਰੇ ਯਤਨਾਂ 'ਚ ਸਾਡਾ ਹੱਸਦਾ-ਵੱਸਦਾ ਪੰਜਾਬ ਸਾਫ਼ ਨਜ਼ਰ ਆ ਰਿਹਾ ਹੈ। ਇਸ ਮੌਕੇ ਸਾਰੇ ਆਗੂਆਂ ਨੇ ਮਿਲ ਕੇ ਪ੍ਰੋਗਰਾਮ ਨਾਲ ਸਬੰਧਤ ਪੋਸਟਰ ਵੀ ਲਾਂਚ ਕੀਤਾ।

ਉੱਥੇ ਹੀ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੋਸ਼ ਲਾਉਂਦੀਆਂ ਸਨ ਕਿ ਪੰਜਾਬ ਦੀ ਜਵਾਨੀ ਭਟਕ ਚੁੱਕੀ ਹੈ, ਪਰ ਜਦੋਂ ਅਸੀਂ ਮੈਰਾਥਨ ਦੀ ਸ਼ੁਰੂਆਤ ਕੀਤੀ ਤਾਂ ਹਜ਼ਾਰਾਂ ਨੌਜਵਾਨਾਂ ਨੇ ਖ਼ੁਦ ਅੱਗੇ ਆ ਕੇ ਰਜਿਸਟ੍ਰੇਸ਼ਨ ਕਰਵਾਈ। ਬਠਿੰਡਾ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ ਸੀ। ਜੋ ਲੋਕ ਕਹਿੰਦੇ ਸਨ ਕਿ ਪੰਜਾਬ ਦੀ ਜਵਾਨੀ ਬਰਬਾਦ ਹੋ ਗਈ ਹੈ, ਅੱਜ ਵੀ ਪੰਜਾਬ ਦਾ ਨੌਜਵਾਨ ਸ਼ਹੀਦ ਭਗਤ ਸਿੰਘ ਦੇ ਦਰਸਾਏ ਮਾਰਗ 'ਤੇ ਚੱਲ ਰਿਹਾ ਹੈ।

Read Also :  ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ 'ਆਪ' ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਪੀਏਯੂ ਲੁਧਿਆਣਾ ਵਿਖੇ ਦੁਪਹਿਰ 3:00 ਵਜੇ ਮੁੱਖ ਸਮਾਗਮ ਸ਼ੁਰੂ ਹੋਵੇਗਾ। ਉਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਸ਼ਾਮ ਨੂੰ ਪ੍ਰਸਿੱਧ ਗਾਇਕ ਰਣਜੀਤ ਬਾਵਾ ਜੀ ਦਾ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਮੰਚ ਤੋਂ ਪੰਜਾਬ ਦੇ ਨੌਜਵਾਨਾਂ ਦੇ ਨਾਂ ਵਿਸ਼ੇਸ਼ ਸੰਦੇਸ਼ ਦੇਣਗੇ। ਇਸ ਈਵੈਂਟ ਲਈ ਹੁਣ ਤੱਕ 1 ਲੱਖ 25 ਹਜ਼ਾਰ ਤੋਂ ਵੱਧ ਨੌਜਵਾਨ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਸੋਚ ਨੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ ਅਤੇ ਉਸ ਸੋਚ ਨੂੰ ਅੱਗੇ ਵਧਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਡਾ. ਭੀਮਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਜੀ ਦੀ ਵਿਚਾਰਧਾਰਾ ਨੂੰ ਪਹਿਲ ਦਿੱਤੀ ਗਈ।

ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਵਰਗੀਆਂ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਪਾਰਟੀਆਂ ਨੇ ਪੰਜਾਬ ਨੂੰ 'ਉੱਡਦਾ ਪੰਜਾਬ' ਅਤੇ ਸਾਡੇ ਨੌਜਵਾਨਾਂ ਨੂੰ ਨਸ਼ੇੜੀ ਕਹਿ ਕੇ ਬਦਨਾਮ ਕੀਤਾ ਹੈ। ਪਰ ਮੈਰਾਥਨ ਅਤੇ ਖੇਡ ਸਮਾਗਮਾਂ 'ਚ ਨੌਜਵਾਨਾਂ ਦੀ ਭਾਰੀ ਗਿਣਤੀ ਦੇਖ ਕੇ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਦਾ ਨੌਜਵਾਨ ਨਸ਼ਿਆਂ ਵਿਰੁੱਧ ਇਕਜੁੱਟ ਹੈ। ਲੁਧਿਆਣਾ 'ਚ ਹੋਣ ਵਾਲੇ 'ਜਸ਼ਨ-ਏ-ਇਨਕਲਾਬ' ਪ੍ਰੋਗਰਾਮ ਨੂੰ ਲੈ ਕੇ ਸੂਬੇ ਭਰ ਦੇ ਨੌਜਵਾਨਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਆਮ ਆਦਮੀ ਪਾਰਟੀ ਯੂਥ ਵਿੰਗ ਦੇ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਯੂਥ ਵਿੰਗ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਜੋੜਨ ਦੀ ਸ਼ੁਰੂਆਤ ਮੋਹਾਲੀ ਤੋਂ ਯੂਥ ਮੈਰਾਥਨ ਰਾਹੀਂ ਹੋਈ ਸੀ, ਜਿੱਥੇ 10,000 ਨੌਜਵਾਨਾਂ ਨੇ ਭਾਗ ਲਿਆ। ਇਸ ਤੋਂ ਬਾਅਦ ਜਲੰਧਰ ਅਤੇ ਬਠਿੰਡਾ (25,000 ਨੌਜਵਾਨਾਂ ਦੀ ਸ਼ਮੂਲੀਅਤ) 'ਚ ਮੈਰਾਥਨ ਕਰਵਾ ਕੇ ਨੌਜਵਾਨਾਂ ਨੇ ਨਵਾਂ ਇਤਿਹਾਸ ਰਚਿਆ।

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਦੇ ਨੌਜਵਾਨਾਂ ਨੂੰ ਬਦਨਾਮ ਕਰਨ 'ਚ ਲੱਗੀਆਂ ਹੋਈਆਂ ਸਨ, ਪਰ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਯੂਥ ਵਿੰਗ ਦੀ ਟੀਮ ਨਾਲ ਬੈਠਕ ਕਰਕੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ 'ਤੇ 'ਜਸ਼ਨ-ਏ-ਇਨਕਲਾਬ' ਰਾਹੀਂ ਪੰਜਾਬ ਦੀ ਚੜ੍ਹਦੀ ਕਲਾ ਦਾ ਸੰਦੇਸ਼ ਦੇਣ ਦਾ ਫੈਸਲਾ ਕੀਤਾ ਹੈ। ਇਸ ਪ੍ਰੋਗਰਾਮ ਲਈ ਲੱਖਾਂ ਦੀ ਗਿਣਤੀ 'ਚ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦਾ ਭਵਿੱਖ ਸੁਰੱਖਿਅਤ ਅਤੇ ਪ੍ਰਗਤੀਸ਼ੀਲ ਹੱਥਾਂ 'ਚ ਹੈ।

ਨਵੇਂ ਮੁੱਖ ਮੰਤਰੀ ਚੰਨੀ ਨੇ ਸ਼ਹੀਦ ਭਗਤ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਂਟ
ਨਵੇਂ ਮੁੱਖ ਮੰਤਰੀ ਚੰਨੀ ਨੇ ਸ਼ਹੀਦ ਭਗਤ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਂਟ

ਖਟਕੜ ਕਲਾਂ (ਸੱਚ ਕਹੂੰ ਨਿਊਜ਼)। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼ਹੀਦ ਭਗਤ ਸਿੰਘ ਜੀ ਦੀ 114ਵੀਂ ਵਰ੍ਹੇਗੰਢ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਜਾਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਚਰਨਜੀਤ ਸਿੰਘ ਚੰਨੀ ਨੇ ਸ਼ਹੀਦਾਂ ਦੇ ਸਮਾਰਕ ‘ਤੇ ਸਜਦਾ ਕੀਤਾ ਅਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਮੇਸ਼ਾ ਮੇਰੇ ਆਦਰਸ਼ ਰਹੇ ਹਨ।

ਉਨ੍ਹਾਂ ਦੀ ਵਿਚਾਰਧਾਰਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ, ਪੰਜਾਬ ਅਤੇ ਪੰਜਾਬ ਵਾਸੀਆਂ ਪ੍ਰਤੀ ਆਪਣਾ ਹਰ ਫਰਜ਼ ਨਿਭਾਵਾਂਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ ਵਿੱਚ ਵੱਸਦੇ ਹਨ, ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿੱਚ ਦੇਸ਼ ਅਤੇ ਆਪਣੇ ਲੋਕਾਂ ਲਈ ਸੋਚਣਾ, ਉਨ੍ਹਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ, ਇਹ ਹਿੰਮਤ ਅਤੇ ਜਜ਼ਬਾ ਕਿਸੇ ਵਿਰਲੇ ਵਿੱਚ ਹੀ ਹੁੰਦਾ ਹੈ।

ਅੱਜ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਮੈਂ ਸਾਰਿਆਂ ਨੂੰ ਇਹੀ ਕਹਾਂਗਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਹੁਰਾਂ ਦੀ ਸੋਚ ‘ਤੇ ਪਹਿਰਾ ਦਈਏ ਅਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ। ਦੱਸ ਦੇਈਏ ਕਿ ਚੰਨੀ ਸ਼ਹੀਦ ਦੇ ਜੱਦੀ ਪਿੰਡ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) ਸਥਿਤ ਸ. ਭਗਤ ਸਿੰਘ ਯਾਦਗਾਰ ਤੇ ਅਜਾਇਬ ਘਰ ਵਿਖੇ ਪੁੱਜੇ।

ਮੁੱਖ ਮੰਤਰੀ ਨੇ ਖਟਕੜ ਕਲਾਂ ਵਿਖੇ ਸ. ਭਗਤ ਸਿੰਘ ਯਾਦਗਾਰ ਤੇ ਅਜਾਇਬ ਘਰ ਸਥਿਤ ਆਡੀਟੋਰੀਅਮ ਵਿਖੇ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਪਹਿਲਾ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੇ ਬੁੱਤ ਅਤੇ ਉਨ੍ਹਾਂ ਦੇ ਪਿਤਾ ਸ. ਕ੍ਰਿਸ਼ਨ ਸਿੰਘ ਦੀ ਸਮਾਰਕ *ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਨਾਲ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ