CM Channi - Sach Kahoon Punjabi

ਚੌਪਰ ਨੂੰ ਮਨਜ਼ੂਰੀ ਨਾ ਮਿਲਣ ’ਤੇ ਭੜਕੇ ਸੀਐਮ ਚੰਨੀ
ਕਿਹਾ, ਮੈਂ ਸੂਬੇ ਦਾ ਮੁੱਖ ਮੰਤਰੀ ਹਾਂ, ਅੱਤਵਾਦੀ ਨਹੀਂ (CM Channi )

ਮੁੱਖ ਮੰਤਰੀ ਚੰਨੀ ਰਾਹੁਲ ਦੀ ਰੈਲੀ ’ਚ ਨਹੀਂ ਪਹੁੰਚ ਸਕੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ।  ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰੈਲੀਆਂ ਦਾ ਦੌਰ ਜਾਰੀ ਹੈ। ਪੰਜਾਬ ਭਾਜਪਾ ਦੇ ਹੱਕ ’ਚ ਰੈਲੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਪੁੱਜੇ। ਇਸ ਦੌਰਾਨ ਇੱਕ ਨਵਾਂ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ ਹੈ। ਇਸ ਵਾਰ ਮਾਮਲਾ ਸੀ.ਐਮ ਚਰਨਜੀਤ ਚੰਨੀ (CM Channi ) ਦੇ ਹੈਲੀਕਾਪਟਰ ਦਾ ਹੈ। ਚੰਨੀ ਦੇ ਹੈਲੀਕਾਪਟਰ ਨੂੰ ਚੰਡੀਗੜ੍ਹ ਤੋਂ ਬਾਅਦ ਸੁਜਾਨਪੁਰ ਵਿਖੇ ਵੀ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ। ਸੀਐਮ ਉਥੋਂ ਜਲੰਧਰ ਜਾਣਾ ਚਾਹੁੰਦੇ ਸਨ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਸੀ। ਇਸ ਤੋਂ ਬਾਅਦ ਉਹ ਸੜਕ ਰਾਹੀਂ ਜਾਣ ਲਈ ਮਜਬੂਰ ਹੋਏ। ਇਸ ‘ਤੇ ਸੀਐਮ ਚੰਨੀ ਨੇ ਤਿੱਖਾ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਿਆਸੀ ਕਾਰਨਾਂ ਕਰਕੇ ਉਨ੍ਹਾਂ ਨੂੰ ਚੋਣ ਪ੍ਰਚਾਰ ਨਹੀਂ ਕਰਨ ਦਿੱਤਾ ਜਾ ਰਿਹਾ। ਉਹ ਸੂਬੇ ਦੇ ਮੁੱਖ ਮੰਤਰੀ ਹਨ, ਕੋਈ ਅੱਤਵਾਦੀ ਨਹੀਂ ਹਨ।

ਇਸ ਤੋਂ ਬਾਅਦ ਪੀਐਮ ਨਰਿੰਦਰ ਮੋਦੀ ਨੇ ਜਲੰਧਰ ਰੈਲੀ ਵਿੱਚ ਕਿਹਾ ਕਿ ਜਦੋਂ ਉਹ ਗੁਜਰਾਤ ਦੇ ਸੀਐਮ ਸਨ ਅਤੇ ਉਨ੍ਹਾਂ ਨੂੰ ਬੀਜੇਪੀ ਨੇ ਪੀਐਮ ਉਮੀਦਵਾਰ ਬਣਾਇਆ ਸੀ। ਫਿਰ ਉਹ ਚੋਣ ਪ੍ਰਚਾਰ ਲਈ ਪਠਾਨਕੋਟ ਤੋਂ ਹਿਮਾਚਲ ਜਾਣਾ ਚਾਹੁੰਦੇ ਸਨ। ਉਸ ਸਮੇਂ ਉੱਥੇ ਕਾਂਗਰਸ ਦੇ ਯੁਵਰਾਜ (ਰਾਹੁਲ ਗਾਂਧੀ) ਆਏ ਸਨ। ਜਿਸ ਕਾਰਨ ਉਨਾਂ ਦਾ ਹੈਲੀਕਾਪਟਰ ਵੀ ਰੋਕ ਦਿੱਤਾ ਗਿਆ। ਭਾਜਪਾ ਨੇਤਾਵਾਂ ਦਾ ਕਹਿਣਾ ਹੈ ਕਿ ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਮਾਮਲਾ ਹੈ। ਮੁੱਖ ਮੰਤਰੀ ਨੂੰ ਇਸ ‘ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ।

ਰਾਹੁਲ ਗਾਂਧੀ ਦੀ ਰੈਲੀ ‘ਚ ਨਹੀਂ ਪਹੁੰਚ ਸਕੇ ਚੰਨੀ

ਇਸ ਤੋਂ ਪਹਿਲਾਂ ਸਵੇਰੇ ਚੰਨੀ ਨੇ ਹੈਲੀਕਾਪਟਰ ਰਾਹੀਂ ਹੁਸ਼ਿਆਰਪੁਰ ਜਾਣਾ ਸੀ। ਜਿੱਥੇ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਰੈਲੀ ‘ਚ ਸ਼ਿਰਕਤ ਕਰਨੀ ਸੀ। ਇਸ ਦੇ ਲਈ ਉਸ ਨੂੰ ਚੰਡੀਗੜ੍ਹ ਤੋਂ ਉਡਾਣ ਭਰਨੀ ਪਈ। ਹਾਲਾਂਕਿ ਪ੍ਰਧਾਨ ਮੰਤਰੀ ਦੀ ਫੇਰੀ ਲਈ ਪੰਜਾਬ ਵਿੱਚ ਨੋ ਫਲਾਈ ਜ਼ੋਨ ਬਣਾਇਆ ਗਿਆ ਹੈ। ਜਿਸ ਕਾਰਨ ਚੰਨੀ ਕਰੀਬ ਇਕ ਘੰਟਾ ਹੈਲੀਕਾਪਟਰ ‘ਤੇ ਹੈਲੀਪੈਡ ‘ਚ ਬੈਠੇ ਰਹੇ। ਇਸ ਤੋਂ ਬਾਅਦ ਉਨ੍ਹਾਂ ਨੂੰ ਘਰ ਪਰਤਣਾ ਪਿਆ। ਸਵੇਰੇ ਇਜਾਜ਼ਤ ਨਾ ਮਿਲਣ ‘ਤੇ ਵੀ ਸੀ.ਐਮ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ 11 ਵਜੇ ਇਜਾਜ਼ਤ ਮਿਲੀ ਸੀ ਪਰ ਆਖਰੀ ਮੌਕੇ ‘ਤੇ ਇਸ ਤੋਂ ਇਨਕਾਰ ਕਰ ਦਿੱਤਾ ਗਿਆ। ਹਾਲਾਂਕਿ ਅਧਿਕਾਰੀਆਂ ਨਾਲ ਗੱਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਜਾਣ ਦਿੱਤਾ ਗਿਆ। ਹੈਲੀਕਾਪਟਰ ਨੂੰ ਉ਼ਡਣ ਦੀ ਇਜਾਜਤ ਨਾ ਮਿਲਣ ਕਾਰਨ ਮੁੱਖ ਮੰਤਰੀ ਰਾਹੁਲ ਦੀ ਰੈਲੀ ’ਚ ਨਹੀਂ ਪਹੁੰਚ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਹਲਕਾ ਭਦੌੜ ਦੇ ਪਿੰਡਾਂ ’ਚ ਮੁੱਖ ਮੰਤਰੀ ਚੰਨੀ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜੇ
ਰੋਹ ’ਚ ਆਏ ਕਿਸਾਨਾਂ ਨੇ ‘ਮੁੱਖ ਮੰਤਰੀ ਚਰਨਜੀਤ ਚੰਨੀ (CM Channi ) ਮੁਰਦਾਬਾਦ’ ਦੇ ਲਗਾਏ ਨਾਅਰੇ

(ਜਸਵੀਰ ਗਹਿਲ/ਰਜਿੰਦਰ ਸ਼ਰਮਾ) ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਹਲਕਾ ਭਦੌੜ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਲਈ ਜਿੱਤ ਦਾ ਰਾਹ ਕੰਢਿਆਲੀ ਥੋਹਰ ਉੱਪਰ ਦੀ ਲੰਘਣ ਦੇ ਬਰਾਬਰ ਬਣਦਾ ਜਾ ਰਿਹਾ ਹੈ। ਕਿਉਂਕਿ ਜਿਆਦਾਤਰ ਪਿੰਡਾਂ ਅੰਦਰ ਮੁਲਾਜ਼ਮ ਜਥੇਬੰਦੀਆਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਉਹਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੀ ਮਿਸ਼ਾਲ ਅੱਜ ਹਲਕੇ ਦੇ ਪਿੰਡ ਫਤਹਿਗੜ ਛੰਨਾ ਤੇ ਪਿੰਡ ਕੋਟਦੁੰਨਾ ਵਿਖੇ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਆਪਣੇ ਸਵਾਲਾਂ ਦੇ ਜਵਾਬ ਮੰਗਣ ਪੁੱਜੇ ਕਿਸਾਨਾਂ ਨੂੰ ‘ਮੁੱਖ ਮੰਤਰੀ ਚਰਨਜੀਤ ਚੰਨੀ ਮੁਰਦਾਬਾਦ’ ਦੇ ਨਾਅਰੇ ਲਾਉਣ ਲਈ ਮਜ਼ਬੂਰ ਹੋਣਾ ਪਿਆ।ਕਿਉਂਕਿ ਮੁੱਖ ਮੰਤਰੀ ਕਿਸਾਨਾਂ ਨਾਲ ਗੱਲ ਕਰਨ ਦੀ ਬਜਾਇ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਗੱਡੀ ਅੰਦਰੋਂ ਹੀ ਹੱਥ ਹਿਲਾ ਕੇ ਅੱਗੇ ਲੰਘ ਗਏ।

ਅਜੇ ਤੱਕ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਨਹੀਂ ਮਿਲਿਆ

ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਆਗੂ ਬਲੌਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਉਨ੍ਹਾਂ ਨੇ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਸਵਾਲ ਕਰਨੇ ਸਨ, ਪਰੰਤੂ ਉਹ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦੀ ਫਸਲ ਦੇ ਮੁਆਵਜੇ ਸਬੰਧੀ ਸਵਾਲ ਕੀਤੇ ਜਾਣੇ ਸਨ, ਕਿਉਂਕਿ ਅਜੇ ਤੱਕ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਨਹੀਂ ਮਿਲਿਆ। ਸੱਤਾ ’ਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਤੋਂ ਮੁੱਕਰਨ ਸਬੰਧੀ ਸਵਾਲ ਕੀਤੇ ਜਾਣੇ ਸਨ। ਇਸ ਤੋਂ ਇਲਾਵਾ ਮਾਨਸਾ ਵਿੱਚ ਇੱਕ ਡੀਐਸਪੀ ਵੱਲੋਂ ਰੁਜਗਾਰ ਮੰਗਦੇ ਸਾਡੇ ਨੌਜਵਾਨ ਲੜਕੇ ਲੜਕੀਆਂ ਦੀ ਕੁੱਟਮਾਰ ਕੀਤੀ ਗਈ, ਜਿਸ ਨੂੰ ਮੁਅੱਤਲ ਕਰਨ ਦੀ ਮੰਗ ਸੀ ਪ੍ਰੰਤੂ ਮੁੱਖ ਮੰਤਰੀ ਚੰਨੀ ਨੇ ਉਸ ’ਤੇ ਵੀ ਕਾਰਵਾਈ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਚੋਣਾਂ ਤੋਂ ਪਹਿਲਾਂ ਹੀ ਸਾਡੀ ਕੋਈ ਸੁਣਵਾਈ ਨਹੀਂ ਕਰ ਰਿਹਾ ਤਾਂ ਉਹ ਜਿੱਤਣ ਤੋਂ ਬਾਅਦ ਉਹ ਕਿਸੇ ਦੀ ਕੋਈ ਗੱਲ ਨਹੀਂ ਸੁਣੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਚੰਨੀ ਆਪਣੇ ਆਪ ਨੂੰ ਆਮ ਆਦਮੀ ਦੱਸ ਰਿਹਾ ਹੈ ਪ੍ਰੰਤੂ ਦੂਜੇ ਪਾਸੇ ਸੌ ਤੋਂ ਵੱਧ ਗੱਡੀਆਂ ਦਾ ਕਾਫਲਾ ਲਈ ਫਿਰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਸਵਾਲਾਂ ਦੇ ਜਵਾਬ ਇਸੇ ਤਰ੍ਹਾਂ ਮੰਗਦੇ ਰਹਿਣਗੇ ਤੇ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਪਿੰਡਾਂ ਅੰਦਰ ਘੇਰਦੇ ਰਹਿਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸੋਨੀਆ ਗਾਂਧੀ ਵੱਲੋਂ ਆਦੇਸ਼, ਸੁਰੱਖਿਆ ’ਚ ਕੋਤਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਰੋ ਕਾਰਵਾਈ
ਚਰਨਜੀਤ ਸਿੰਘ ਚੰਨੀ ਨਾਲ ਕਾਂਗਰਸ ਹਾਈ ਕਮਾਨ ਨੇ ਕੀਤੀ ਫੋਨ ’ਤੇ ਗੱਲ

ਚੰਨੀ ਵਲੋਂ ਹਾਈ ਕਮਾਨ ਨੂੰ ਦਿੱਤੀ ਗਈ ਸੀ ਜਾਣਕਾਰੀ

(ਅਸ਼ਵਨੀ ਚਾਵਲਾ) ਚੰਡੀਗੜ। ਕਾਂਗਰਸ ਹਾਈ ਕਮਾਨ ਸੋਨੀਆ ਗਾਂਧੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਮਲੇ ਵਿੱਚ ਸਖ਼ਤੀ ਦੇ ਮੂਡ ਵਿੱਚ ਨਜ਼ਰ ਆ ਰਹੀ ਹੈ। ਜਿਸ ਕਾਰਨ ਉਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫੋਨ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਕਰਕੇ ਸੁਰੱਖਿਆ ’ਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚਰਨਜੀਤ ਸਿੰਘ ਚੰਨੀ ਨਾਲ ਫੋਨ ’ਤੇ ਗੱਲਬਾਤ ਕਰਦੇ ਹੋਏ ਸੋਨੀਆ ਗਾਂਧੀ ਵੱਲੋਂ ਸਾਰੇ ਮਾਮਲੇ ਦੀ ਵੇਰਵਿਆਂ ਸਹਿਤ ਜਾਣਕਾਰੀ ਦੇਣ ਲਈ ਅਤੇ ਨਾਲ ਹੀ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਜਾਂਚ ਬਾਰੇ ਵੀ ਪੁੱਛਿਆ ਹੈ।

ਸੋਨੀਆ ਗਾਂਧੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਗਿਆ ਹੈ ਕਿ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਇਸ ਲਈ ਉਨਾਂ ਦੀ ਸੁਰੱਖਿਆ ਦਾ ਖ਼ਾਸ ਧਿਆਨ ਰੱਖਿਆ ਜਾਣਾ ਚਾਹੀਦਾ ਸੀ। ਇਸ ਨਾਲ ਭਵਿੱਖ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਪਹਿਲਾਂ ਤੋਂ ਜ਼ਿਆਦਾ ਸਖ਼ਤ ਇੰਤਜ਼ਾਮ ਕੀਤੇ ਜਾਣੇ ਚਾਹੀਦੇ ਸਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਨੀਆ ਗਾਂਧੀ ਨੂੰ ਦੱਸਿਆ ਕਿ ਉਨਾਂ ਨੇ ਇਸ ਮਾਮਲੇ ਵਿੱਚ 2 ਮੈਂਬਰੀ ਜਾਂਚ ਟੀਮ ਦਾ ਗਠਨ ਕਰ ਦਿੱਤਾ ਹੈ, ਜਿਸ ਵਿੱਚ ਸਾਬਕਾ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਪਿ੍ਰੰਸੀਪਲ ਸਕੱਤਰ ਗ੍ਰਹਿ ਵਿਭਾਗ ਅਨੁਰਾਗ ਵਰਮਾ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਅਗਲੇ 3 ਦਿਨਾਂ ਵਿੱਚ ਆਪਣੀ ਰਿਪੋਰਟ ਦੇੇਵੇਗੀ। ਇਸ ਰਿਪੋਰਟ ਤੋਂ ਬਾਅਦ ਜਿਹੜੇ ਅਧਿਕਾਰੀ ਦੋਸ਼ੀ ਪਾਏ ਜਾਣਗੇ, ਉਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾਏਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕਿਸਾਨਾਂ ਦਾ ਜਨਤਕ ਦਬਾਓ: ਮੀਟਿੰਗ ਬੁਲਾਉਣ ਲਈ ਮਜ਼ਬੂਰ ਹੋਏ ਮੁੱਖ ਮੰਤਰੀ ਚੰਨੀ
ਖੇਤੀਬਾੜੀ ਡਾਇਰੈਕਟਰ ਰਾਹੀਂ ਕਿਸਾਨਾਂ ਨੂੰ ਭੇਜਿਆ ਲਿਖਤੀ ਸੱਦਾ

(ਜਸਵੀਰ ਸਿੰਘ ਗਹਿਲ/ਰਜਿੰਦਰ ਸ਼ਰਮਾ) ਬਰਨਾਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬੇ ਦੇ ਦਰਜਨ ਭਰ ਜ਼ਿਲ੍ਹਿਆਂ ’ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਮੋਰਚਿਆਂ ਪਿੱਛੋਂ ਕੁਝ ਦਿਨਾਂ ਤੋਂ ਵੱਖ-ਵੱਖ ਦਫ਼ਤਰਾਂ ਦਾ ਮੁਕੰਮਲ ਘਿਰਾਓ ਕਰਦਿਆਂ ਪੰਜਾਬ ਸਰਕਾਰ ਤੇ ਜਨਤਕ ਦਬਾਓ ਬਣਾਇਆ ਜਾ ਰਿਹਾ ਸੀ, ਜਿਸ ਕਾਰਨ ਮੁੱਖ ਮੰਤਰੀ ਪੰਜਾਬ ਨੂੰ ਕਿਸਾਨ ਆਗੂਆਂ ਨਾਲ ਮੀਟਿੰਗ ਕਰਨ ਲਈ ਮਜ਼ਬੂਰ ਹੋਣਾ ਪੈ ਗਿਆ ਹੈ। ਕਿਸਾਨਾਂ ਆਗੂਆਂ ਮੁਤਾਬਕ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਰਾਹੀਂ ਲਿਖਤੀ ਰੂਪ ’ਚ ਮੀਟਿੰਗ ਦਾ ਸੱਦਾ ਭੇਜਿਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਧੀ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਆਗੂਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੱਲਬਾਤ ਰਾਮਪੁਰਾ ਵਿਖੇ ਵਾਅਦੇ ਮੁਤਾਬਿਕ ਹੋਣੀ ਸੀ। ਇਸ ਦੌਰਾਨ 2 ਕਿਸਾਨ ਆਗੂਆਂ ਨਾਲ ਗੱਲਬਾਤ ਸਮੇਂ ਮੁੱਖ ਮੰਤਰੀ ਚੰਨੀ ਨੇ 5 ਏਕੜ ਵਾਲੀ ਕੋਈ ਚਿੱਠੀ ਜਾਰੀ ਨਹੀਂ ਕੀਤੀ। ਜਿਸ ਪਿੱਛੋਂ ਆਗੂਆਂ ਵੱਲੋਂ ਚਿੱਠੀ ਦੀ ਨਕਲ ਪੇਸ ਕਰਕੇ ਅਲਟੀਮੇਟਮ ਦਿੱਤਾ ਗਿਆ ਸੀ ਇੱਕ ਘੰਟੇ ਦੇ ਅੰਦਰ-ਅੰਦਰ ਇਹ 5 ਏਕੜ ਵਾਲੀ ਸ਼ਰਤ ਰੱਦ ਕਰਨ ਬਾਰੇ ਉਨ੍ਹਾਂ ਨੂੰ ਜਾਣਕਾਰੀ ਮਿਲਣੀ ਚਾਹੀਦੀ ਹੈ। ਪਰ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਵੱਲੋਂ ਕੋਈ ਠੋਸ ਸਬੂਤ ਨਾ ਦੇਣ ਦੀ ਸੂਰਤ ’ਚ ਇਹ ਘਿਰਾਓ ਕੀਤਾ ਗਿਆ ਹੈ।

ਆਗੂਆਂ ਦਾਅਵਾ ਕੀਤਾ ਕਿ ਭਾਰੀ ਗਿਣਤੀ ’ਚ ਜੂਝ ਰਹੇ ਪੀੜਤ ਕਿਸਾਨਾਂ ਦੇ ਜਨਤਕ ਦਬਾਓ ਤਹਿਤ ਮੁੱਖ ਮੰਤਰੀ ਵੱਲੋਂ 3 ਜਨਵਰੀ ਨੂੰ 10 ਵਜੇ ਆਪਣੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਸਾਰੀਆਂ ਭਖਦੀਆਂ ਮੰਗਾਂ ਦੇ ਹੱਲ ਲਈ ਗੱਲਬਾਤ ਦਾ ਲਿਖਤੀ ਸੱਦਾ ਅੱਜ ਮੁੜ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਰਾਹੀਂ ਭੇਜਿਆ ਗਿਆ ਹੈ। ਜਿੱਥੇ ਕਿਸਾਨ ਆਗੂਆਂ ਵੱਲੋਂ ਗੱਲਬਾਤ ਦੀ ਮੇਜ ’ਤੇ ਵੀ ਕਿਸਾਨ ਮੰਗਾਂ ਦੀ ਜ਼ੋਰਦਾਰ ਪੈਰਵੀ ਕੀਤੀ ਜਾਵੇਗੀ। ਆਗੂਆਂ ਚੇਤਾਵਨੀ ਦਿਤੀ ਕਿ ਕਿਸਾਨੀ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਤੱਕ ਨਿਰਵਿਘਨ ਜਾਰੀ ਰਹੇਗਾ। ਇਸ ਮੌਕੇ ਜਥੇਬੰਦੀ ਦੇ ਜਰਨੈਲ ਸਿੰਘ ਬਦਰਾ, ਭਗਤ ਸਿੰਘ ਛੰਨਾ, ਦਰਸ਼ਨ ਸਿੰਘ ਭੈਣੀ ਮਹਿਰਾਜ, ਬਲਵਿੰਦਰ ਸਿੰਘ ਛੰਨਾ, ਮੇਘਰਾਜ ਹਰੀਗੜ੍ਹ, ਨਾਜ਼ਰ ਸਿੰਘ, ਚਰਨਾ ਸਿੰਘ ਟਿੱਬਾ, ਗੁਰਚਰਨ ਸਿੰਘ ਭਦੌੜ, ਹਰਜੀਤ ਸਿੰਘ, ਮਾਨ ਸਿੰਘ, ਗੁਰਮੇਲ ਸਿੰਘ, ਮੱਖਣ ਸਿੰਘ, ਜ਼ਿਲ੍ਹਾ ਆਗੂ ਕਮਲਜੀਤ ਕੌਰ ਬਰਨਾਲਾ, ਕੁਲਵੰਤ ਕੌਰ, ਲਖਵੀਰ ਕੌਰ, ਰਾਜ ਕੌਰ, ਕਰਨੈਲ ਕੌਰ, ਅਮਰਜੀਤ ਕੌਰ, ਸੁਖਦੇਵ ਕੌਰ ਠੁੱਲ੍ਹੀਵਾਲ ਤੇ ਕੁਲਵਿੰਦਰ ਕੌਰ ਮਹਿਲ ਕਲਾਂ ਆਦਿ ਆਗੂ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਰੈਲੀ ਦੌਰਾਨ ਮੁੱਖ ਮੰਤਰੀ ਨੂੰ ਕਰਨਾ ਪਿਆ ਵੱਖ-ਵੱਖ ਜੱਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ
ਰੈਲੀ ਦੌਰਾਨ ਮੁੱਖ ਮੰਤਰੀ ਨੂੰ ਕਰਨਾ ਪਿਆ ਵੱਖ-ਵੱਖ ਜੱਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ

ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਕੋਵਿਡ ਸਟਾਫ਼ ਰਜਿੰਦਰਾ,ਹਸਪਤਾਲ ਅਤੇ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਨੇ ਕੀਤਾ ਰੋਸ ਪ੍ਰਦਰਸ਼ਨ

(ਸੁਨੀਲ ਚਾਵਲਾ) ਸਮਾਣਾ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਕੋਵਿਡ ਸਟਾਫ਼ ਰਜਿੰਦਰਾ ਹਸਪਤਾਲ ਅਤੇ ਠੇਕਾ ਮੁਲਾਜਮ ਸੰਘਰਸ਼ ਕਮੇਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਮਾਣਾ ਰੈਲੀ ’ਚ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ, ਜਿਨ੍ਹਾਂ ਨੂੰ ਤੁਰੰਤ ਰੈਲੀ ਤੋਂ ਬਾਹਰ ਕੱਢ ਦਿੱਤਾ ਗਿਆ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦਲਿਤਾਂ ਦੀਆਂ ਮੰਗਾਂ ਨਾ ਮੰਨਣ ਅਤੇ ਵਾਰ ਵਾਰ ਮੀਟਿੰਗ ਰੱਦ ਕਰਨ ਦੇ ਰੋਸ ਕਾਰਨ ਧਰਮਵੀਰ ਹਰੀਗੜ ਅਤੇ ਗੁਰਪ੍ਰੀਤ ਛੰਨਾ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਰੈਲੀ ਵਿੱਚ ਸੈੰਕੜੇ ਮਰਦ ਔਰਤਾਂ ਵੱਲੋਂ ਪੰਡਾਲ ਅੰਦਰ ਨਾਅਰੇਬਾਜੀ ਕਰਕੇ ਜਬਰਦਸਤ ਵਿਰੋਧ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਆਪਣੇ-ਆਪ ਨੂੰ ਆਮ ਆਦਮੀ ਦਰਸਾਉਣ ਵਾਲਾ ਤੇ ਐੱਸ ਸੀ ਭਾਈਚਾਰੇ ਵਿੱਚੋਂ ਕਹਾਉਣ ਵਾਲੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਐੱਸਸੀ ਭਾਈਚਾਰੇ ਨੂੰ ਲਗਾਤਾਰ ਲਾਰਿਆਂ ਦੀ ਪੰਡ ਚੁਕਾਈ ਹੈ ਅਤੇ ਹਕੀਕੀ ਪੱਧਰ ਉੱਪਰ ਕੋਈ ਮਸਲਾ ਸਿਰੇ ਨਹੀਂ ਚਾੜਿਆ ਗਿਆ ਨਾਅਰੇਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਜਦੋਂ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਅਤੇ ਬੱਸ ਵਿੱਚ ਬਿਠਾ ਕੇ ਲੈ ਕੇ ਜਾਣ ਲੱਗੇ ਤਾਂ ਔਰਤ ਕਾਰਕੁਨਾਂ ਵੱਲੋਂ ਬੱਸ ਨੂੰ ਘੇਰ ਕੇ ਮੌਕੇ ਉੱਪਰ ਹੀ ਸਾਰੇ ਵਰਕਰਾਂ ਨੂੰ ਛੁਡਵਾਇਆ ਗਿਆ ਅਤੇ ਦੁਬਾਰਾ ਪੰਡਾਲ ਦੇ ਬਾਹਰ ਮੁੱਖ ਮੰਤਰੀ ਦੇ ਜਾਣ ਤਕ ਨਾਅਰੇਬਾਜ਼ੀ ਜਾਰੀ ਰੱਖੀ ਕੋਵਿਡ ਸਟਾਫ਼ ਰਜਿੰਦਰਾ ਹਸਪਤਾਲ ਦੀਆਂ ਕਾਰਕੁੰਨਾਂ ਨੇ ਦੋਸ਼ ਲਗਾਇਆ ਕਿ ਚੰਨੀ ਸਰਕਾਰ ਸਾਡੇ ਨਾਲ ਵੱਡਾ ਧੱਕਾ ਕਰ ਰਹੀ ਹੈ,ਲੜਕੀਆਂ ਨੂੰ ਸੜਕਾਂ ’ਤੇ ਰੋਲਿਆ ਜਾ ਰਿਹਾ ਹੈ ਜਦੋਂਕਿ ਸਾਡੀਆਂ ਮੰਗਾਂ ਵੀ ਸੁਨਣ ਨੂੰ ਮੁੱਖ ਮੰਤਰੀ ਚੰਨੀ ਤਿਆਰ ਨਹੀਂ ਤੇ ਹੱਕ ਮੰਗਦੀਆਂ ਸਾਡੀਆਂ ਕਾਰਕੁੰਨਾਂ ’ਤੇ ਡੰਡੇ ਬਰਸਾਏ ਜਾ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਨਗਰ ਕੌਂਸਲਾਂ ਦੇ ਕਰਮਚਾਰੀ ਹੋਣ ਪੱਕੇ ਤਾਂ ਠੇਕੇਦਾਰੀ ਸਿਸਟਮ ਵੀ ਹੋਏਗਾ ਖ਼ਤਮ
ਪੰਜਾਬ ’ਚ 229 ਸਕੂਲ ਹੋਣਗੇ ਅਪਗ੍ਰੇਡ ਤਾਂ ਸਿਹਤ ਵਿਭਾਗ ‘ਚ 775 ਅਸਾਮੀਆਂ ਦੀ ਹੋਏਗੀ ਸਿਰਜਣਾ

ਈ.ਡਬਲੂ.ਸੀ. ਪਰਿਵਾਰਾਂ ਲਈ ਤਿਆਰ ਹੋਣਗੇ 25 ਹਜ਼ਾਰ ਨਵੇਂ ਮਕਾਨ

ਟੈਕਸੀ ਅਤੇ ਆਟੋ ਚਾਲਕਾਂ ਦਾ 7 ਮਹੀਨੇ ਦਾ ਟੈਕਸ ਮੁਆਫ਼, ਜੁਰਮਾਨਾ ਵੀ ਖ਼ਤਮ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੀ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਅਧੀਨ ਕੰਮ ਕਰਦੇ ਸਾਰੇ ਕੱਚੇ ਕਰਮਚਾਰੀ ਪੱਕੇ ਹੋਣਗੇ। ਇਸ ਸਬੰਧੀ ਨਗਰ ਕੌਂਸਲਾਂ ਅਤੇ ਨਿਗਮਾਂ ਵਲੋਂ ਮਤਾ ਪਾ ਕੇ ਪੰਜਾਬ ਸਰਕਾਰ ਕੋਲ ਭੇਜਣਾ ਹੋਏਗਾ। ਜਿਸ ਤੋਂ ਬਾਅਦ ਸਾਰੀਆਂ ਨੂੰ ਪੱਕਾ ਕਰਨਾ ਦਾ ਰਸਤਾ ਸਾਫ਼ ਹੋ ਜਾਏਗਾ। ਇਥੇ ਹੀ ਜਿਹੜੇ ਕਰਮਚਾਰੀ ਠੇਕੇਦਾਰ ਅਧੀਨ ਕੰਮ ਕਰਦੇ ਸਨ ਤਾਂ ਉਥੇ ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਦੇ ਹੋਏ ਸਿੱੱਧੇ ਤੌਰ ‘ਤੇ ਨਗਰ ਕੌਂਸਲ ਅਤੇ ਨਗਰ ਨਿਗਮ ਠੇਕੇ ’ਤੇ ਕਰਮਚਾਰੀਆਂ ਨੂੰ ਆਪਣੇ ਕੋਲ ਰੱਖ ਲਏਗੀ। ਇਹ ਫੈਸਲਾ ਪੰਜਾਬ ਦੀ ਕੈਬਨਿਟ ਮੀਟਿੰਗ ਵਿੱਚ ਕਰ ਲਿਆ ਗਿਆ ਹੈ। ਮੰਗਲਵਾਰ ਨੂੰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕੈਬਨਿਟ ਮੀਟਿੰਗ ਹੋਈ ਸੀ।

ਕੈਬਨਿਟ ਮੀਟਿੰਗ ਦੌਰਾਨ 229 ਸਕੂਲਾਂ ਨੂੰ ਅਪਗ੍ਰੇਡ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ। ਪੰਜਾਬ ਦੇ ਕਈ ਇਲਾਕੇ ਵਿੱਚ ਸਕੂਲਾਂ ਨੂੰ ਪ੍ਰਾਈਮਰੀ ਤੋਂ ਸੈਕੰਡਰੀ ਅਤੇ ਹਾਈ ਸਕੂਲ ਵਿੱਚ ਅਪਗ੍ਰੇਡ ਕਰਨ ਦੀ ਲੋੜ ਸੀ। ਇਸ ਫੈਸਲੇ ਨਾਲ ਪੰਜਾਬ ਵਿੱਚ 229 ਸਕੂਲਾਂ ਨੂੰ ਅਪਗ੍ਰੇਡ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਕੂਲ ਵਿਭਾਗ ਵਲੋਂ ਜਲਦੀ ਹੀ ਜਰੂਰੀ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕਾਰਵਾਈ ਕਰ ਦਿੱਤੀ ਜਾਏਗੀ।

ਇਸ ਨਾਲ ਹੀ ਪੰਜਾਬ ਵਿੱਚ ਆਟੋ ਚਾਲਕਾਂ ਅਤੇ ਟੈਕਸੀਆਂ ਵਲ ਖੜੇ ਪਿਛਲੇ 7 ਮਹੀਨੇ ਦੇ ਬਕਾਏ ’ਤੇ ਪੰਜਾਬ ਸਰਕਾਰ ਵਲੋਂ ਲਕੀਰ ਮਾਰ ਦਿੱਤੀ ਗਈ ਹੈ। ਹੁਣ ਤੋਂ ਬਾਅਦ ਇਨਾਂ ਨੂੰ ਆਪਣਾ ਇਹ ਬਕਾਇਆ ਨਹੀਂ ਦੇਣਾ ਪਏਗਾ। ਇਸ ਬਕਾਏ ਦੀ ਅਦਾਇਗੀ ਨਹੀਂ ਕਰਨ ਦੇ ਚਲਦੇ ਲਗੇ ਹੋਏ ਜੁਰਮਾਨਾ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ।

ਇਥੇ ਹੀ ਪੰਜਾਬ ਦੀ 28 ਸਿਹਤ ਸੰਸਥਾਵਾਂ (ਪ੍ਰਾਇਮਰੀ ਸਿਹਤ ਕੇਂਦਰ, ਕਮਿਊਨਿਟੀ ਹੈਲਥ ਸੈਂਟਰ ਅਤੇ ਸਬ ਡਵੀਜਨਲ ਹਸਪਤਾਲ ਆਦਿ) ਨੂੰ ਅਪਗ੍ਰੇਡ ਕਰਕੇ ਸੀਨੀਅਰ ਮੈਡੀਕਲ ਅਫਸਰ, ਮੈਡੀਕਲ ਅਫਸਰ, ਸਟਾਫ ਨਰਸ, ਫਾਰਮਾਸਿਸਟ, ਲੈਬਾਰਟਰੀ ਟੈਕਨੀਸੀਅਨ ਆਦਿ ਸਮੇਤ 775 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਸਰਗਰਮ ਵਿਚਾਰ ਅਧੀਨ ਹੈ। ਮੰਤਰੀ ਮੰਡਲ ਨੇ ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਵਿਖੇ ਨਵਾਂ ਟਰੌਮਾ ਸੈਂਟਰ ਖੋਲਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।

ਆਰਥਿਕ ਤੌਰ ’ਤੇ ਕਮਜੋਰ ਵਰਗਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਵੱਖ-ਵੱਖ ਸਹਿਰੀ ਵਿਕਾਸ ਅਥਾਰਟੀਆਂ ਦੁਆਰਾ ਬਣਾਏ ਜਾਣ ਵਾਲੇ 25,000 (ਈ.ਡਬਲਿਊ.ਐਸ.) ਘਰਾਂ ਦੀ ਅਲਾਟਮੈਂਟ ਲਈ ਅਰਜੀਆਂ ਮੰਗਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਵਾਨਿਤ ਨੀਤੀ ਦੇ ਅਨੁਸਾਰ ਯੋਗ ਬਿਨੈਕਾਰਾਂ ਤੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਇਨਾਂ ਘਰਾਂ ਲਈ ਅਰਜੀਆਂ ਮੰਗੀਆਂ ਜਾਣਗੀਆਂ। ਰਿਹਾਇਸੀ ਇਕਾਈਆਂ ਦਾ ਖੇਤਰ ਲਗਭਗ 30 ਵਰਗ ਮੀਟਰ ਹੋਵੇਗਾ। ਇਹ ਗਰੀਬ ਪੱਖੀ ਸਕੀਮ ਰਾਜ ਦੇ ਲਗਭਗ 25000 ਪਰਿਵਾਰਾਂ, ਜਿਨਾਂ ਕੋਲ ਕੋਈ ਰਿਹਾਇਸੀ ਥਾਂ ਨਹੀਂ ਹੈ, ਨੂੰ ਲਾਭ ਪਹੁੰਚਾਉਣ ਵਿੱਚ ਮਦਦਗਾਰ ਹੋਵੇਗੀ। ਉਨਾਂ ਪਰਿਵਾਰਾਂ ਨੂੰ ਸੁਚੱਜੀ ਅਤੇ ਸੁਰੱਖਿਅਤ ਜੀਵਨ ਸੈਲੀ ਲਈ ਇਨਾਂ ਮਕਾਨਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ।

ਕੋਵਿਡ-19 ਮਹਾਂਮਾਰੀ ਦੌਰਾਨ ਧਾਰਮਿਕ ਸੰਸਥਾਵਾਂ ਦੇ ਵਾਹਨਾਂ ਅਤੇ ਬੱਸਾਂ ਨੂੰ ਮੋਟਰ ਵਾਹਨ ਟੈਕਸ ਤੋਂ ਛੋਟ

ਕੋਵਿਡ-19 ਦੇ ਦੂਜੀ ਲਹਿਰ ਦੌਰਾਨ ਲੌਕਡਾਊਨ ਕਾਰਨ ਟਰਾਂਸਪੋਰਟ ਸੈਕਟਰ ਨੂੰ ਹੋਏ ਵੱਡੇ ਵਿੱਤੀ ਨੁਕਸਾਨ ਤੋਂ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਠੇਕੇ ‘ਤੇ ਚੱਲਣ ਵਾਲੇ ਵਾਹਨਾਂ (16 ਸੀਟਾਂ ਤੱਕ), ਧਾਰਮਿਕ ਸੰਸਥਾਵਾਂ ਦੀਆਂ ਬੱਸਾਂ ਅਤੇ ਸਟੇਜ ਕੈਰੀਏਜ਼ ਬੱਸਾਂ (35 ਸੀਟਾਂ ਤੱਕ) ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨਾਂ ਫੈਸਲਿਆਂ ਨਾਲ ਸਾਰੀਆਂ ਕਿਸਮਾਂ ਦੀਆਂ ਸਟੇਜ ਕੈਰੀਏਜ਼ ਬੱਸਾਂ (35 ਸੀਟਾਂ ਤੱਕ, ਪ੍ਰਾਈਵੇਟ/ਐਸਟੀਯੂ) ਲਈ ਮੌਜੂਦਾ ਦਰਾਂ 30 ਹਜ਼ਾਰ ਰੁਪਏ ਤੋਂ ਘੱਟ ਕੇ 20 ਹਜ਼ਾਰ ਰੁਪਏ ਪ੍ਰਤੀ ਬੱਸ ਪ੍ਰਤੀ ਸਾਲ ਹੋ ਜਾਣਗੀਆਂ ਅਤੇ ਮੋਟਰ ਵਹੀਕਲ ਟੈਕਸ ਦੀ ਦਰ ਵਿੱਚ 5 ਫ਼ੀਸਦੀ ਸਾਲਾਨਾ ਵਾਧਾ ਖ਼ਤਮ ਹੋ ਜਾਵੇਗਾ। ਇਸ ਤੋਂ ਇਲਾਵਾ 20 ਮਈ, 2020 ਤੋਂ 31 ਦਸੰਬਰ, 2020 ਤੱਕ 16 ਸੀਟਾਂ ਵਾਲੇ ਠੇਕੇ ‘ਤੇ ਚੱਲਣ ਵਾਲੇ ਵਾਹਨਾਂ ਨੂੰ ਅਤੇ 23 ਮਾਰਚ, 2020 ਤੋਂ 31 ਦਸੰਬਰ, 2020 ਤੱਕ ਧਾਰਮਿਕ ਸੰਸਥਾਵਾਂ ਦੀਆਂ ਬੱਸਾਂ ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਮਨੁੱਖੀ ਅਧਿਕਾਰ ਦਿਵਸ ਵਾਲੇ ਦਿਨ ਮੁੱਖ ਮੰਤਰੀ ਦੀ ਹਾਜ਼ਰੀ ’ਚ ‘ਪਸ਼ੂਆਂ’ ਵਾਂਗ ਕੁੱਟੇ ਬੇਰੁਜ਼ਗਾਰ
ਮਨੁੱਖੀ ਅਧਿਕਾਰ ਦਿਵਸ ਵਾਲੇ ਦਿਨ ਮੁੱਖ ਮੰਤਰੀ ਦੀ ਹਾਜ਼ਰੀ ’ਚ ‘ਪਸ਼ੂਆਂ’ ਵਾਂਗ ਕੁੱਟੇ ਬੇਰੁਜ਼ਗਾਰ

ਰੈਲੀ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਵਾਰ ਰੋਕਣਾ ਪਿਆ ਭਾਸ਼ਣ

(ਸੁਖਜੀਤ ਮਾਨ) ਮਾਨਸਾ। ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਫੇਸਬੁੱਕ ਪੇਜ਼ ‘ਸੀਐਮਓ ਪੰਜਾਬ’ ’ਤੇ ਅੱਜ ਪੋਸਟ ਤਾਂ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਦੀ ਪਾਈ ਹੋਈ ਸੀ ਪਰ ਮਾਨਸਾ ਵਿਖੇ ਉਨ੍ਹਾਂ ਦੀ ਹੀ ਹਾਜ਼ਰੀ ’ਚ ਆਪਣੇ ਹੱਕ ਨਾ ਮਿਲਣ ਕਾਰਨ ਰੋਹ ’ਚ ਆ ਕੇ ਨਾਅਰੇਬਾਜ਼ੀ ਕਰਨ ਵਾਲੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੂੰ ‘ਪਸ਼ੂਆਂ’ ਵਾਂਗ ਕੁੱਟਿਆ ਗਿਆ। ਇਨ੍ਹਾਂ ਅਧਿਆਪਕਾਂ ਨੇ ਲੰਬੇ ਸਮੇਂ ਤੋਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਅੱਜ ਇੱਥੇ ਕਾਂਗਰਸ ਦੀ ਰੈਲੀ ’ਚ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ‘ਪੰਜਾਬ ਸਰਕਾਰ ਮੁਰਦਾਬਾਦ, ਮੁੱਖ ਮੰਤਰੀ ਮੁਰਦਾਬਾਦ’ ਦੇ ਨਾਅਰੇ ਲਗਾਏ ਸੀ ਨਾਅਰੇਬਾਜ਼ੀ ਤੋਂ ਮੁੱਖ ਮੰਤਰੀ ਕਾਫੀ ਪ੍ਰੇਸ਼ਾਨ ਹੋ ਗਏ ਤੇ ਉਨ੍ਹਾਂ ਨੂੰ ਦੋ ਵਾਰ ਆਪਣਾ ਭਾਸ਼ਣ ਰੋਕ ਕੇ ਬੈਠਣਾ ਪਿਆ ਪੁਲਿਸ ਦੀਆਂ ਹੁੱਝਾਂ ਝੱਲਣ ਤੋਂ ਬਾਅਦ ਵੀ ਬੇਰੁਜ਼ਗਾਰਾਂ ਨੇ ਚਿਤਾਵਨੀ ਦਿੱਤੀ ਕਿ ਜਿੱਥੇ-ਜਿੱਥੇ ਮੁੱਖ ਮੰਤਰੀ ਦੇ ਪ੍ਰੋਗਰਾਮ ਹੋਣਗੇ ਉਹ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।

ਵੇੇਰਵਿਆਂ ਮੁਤਾਬਿਕ ਰੁਜਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕ 2 ਮਹੀਨੇ ਤੋਂ ਖਰੜ ਵਿਖੇ ਟੈਂਕੀ ਉਪਰ ਡਟੇ ਹੋਏ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਵੀ ਠੋਸ ਹੱਲ ਨਹੀਂ ਕੀਤਾ ਗਿਆ । ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਰੈਲੀ ’ਚ ਆਮਦ ਮੌਕੇ ਵਿਰੋਧ ਕਰਨ ਦੀ ਨੀਤੀ ਬਣਾ ਕੇ ਬੇਰੁਜ਼ਗਾਰ ਅਧਿਆਪਕ ਰੈਲੀ ਪੰਡਾਲ ’ਚ ਸ਼ਾਮਿਲ ਹੋ ਗਏ। ਇਨ੍ਹਾਂ ਬੇਰੁਜ਼ਗਾਰਾਂ ਨੇ ਐਨੀਂ ਹੁਸ਼ਿਆਰੀ ਦਿਖਾਈ ਕਿ ਪ੍ਰੈੱਸ ਗੈਲਰੀ ਦੇ ਬਿਲਕੁਲ ਪਿੱਛੇ ਜਿੱਥੇ ਕੁੱਝ ਚੁਣਿੰਦਾ ਵਿਅਕਤੀਆਂ ਦੇ ਬੈਠਣ ਲਈ ਇੰਤਜਾਮ ਕੀਤਾ ਹੋਇਆ ਸੀ ਉੱਥੇ ਆ ਕੇ ਬੈਠ ਗਏ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮੰਚ ਤੋਂ ਸੰਬੋਧਨ ਕਰਨਾ ਹਾਲੇ ਸ਼ੁਰੂ ਹੀ ਕੀਤਾ ਸੀ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ‘ਪੰਜਾਬ ਸਰਕਾਰ ਮੁਰਦਾਬਾਦ’, ‘ਮੁੱਖ ਮੰਤਰੀ ਮੁਰਦਾਬਾਦ’ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ।

ਮੌਕੇ ’ਤੇ ਮੌਜੂਦ ਪੁਲਿਸ ਬੇਰੁਜ਼ਗਾਰਾਂ ਨੂੰ ਧੂਹ ਕੇ ਰੈਲੀ ਤੋਂ ਬਾਹਰ ਲੈ ਗਈ ਸਾਦੇ ਕੱਪੜਿਆਂ ਵਾਲੇ ਇੱਕ ਮੁਲਾਜ਼ਮ ਨੇ ਬੇਰੁਜ਼ਗਾਰਾਂ ’ਤੇ ਬੁਰੀ ਤਰ੍ਹਾਂ ਡਾਂਗ ਹੀ ਨਹੀਂ ਵਰ੍ਹਾਈ ਸਗੋਂ ਗਾਲਾਂ ਵੀ ਕੱਢੀਆਂ ਪੁਲਿਸ ਦੀ ਇਸ ਧੱਕਾ-ਮੁੱਕੀ ਦੌਰਾਨ ਕਈ ਬੇਰੁਜ਼ਗਾਰ ਅਧਿਆਪਕਾਂ ਨੂੰ ਸੱਟਾਂ ਵੀ ਲੱਗੀਆਂ।ਇਸ ਮੌਕੇ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਕੁਲਦੀਪ ਖੋਖਰ, ਮੰਗਲ ਮਾਨਸਾ, ਬੱਗਾ ਖੁਡਾਲ, ਮਨੀ ਸੰਗਰੂਰ, ਰਣਜੀਤ, ਖੁਸ਼ੀ, ਜੱਗਾ ਮਾਨਸਾ, ਦਾਨਿਸ ਭੱਟੀ ਤੇ ਦਿਲਪਰੀਤ ਸੰਗਰੂਰ ਆਦਿ ਨੇ ਕਿਹਾ ਕਿ ਕਾਂਗਰਸ ਸਰਕਾਰ ਜਿਹੜੀ ਘਰ-ਘਰ ਨੌਕਰੀ ਦੇ ਵਾਅਦੇ ਨੂੰ ਲੈ ਕੇ ਸੱਤਾ ਵਿੱਚ ਆਈ ਸੀ ਉਹ ਹੁਣ ਬੇਰੁਜਗਾਰਾਂ ਨੂੰ ਰੁਜਗਾਰ ਦੇਣ ਦੀ ਬਜਾਏ ਆਵਾਜ ਨੂੰ ਦਬਾਉਣ ਲਈ ਡਾਂਗਾਂ ਨਾਲ ਕੁੱਟ ਰਹੀ ਹੈ।

ਮੀਡੀਆ ਕਵਰੇਜ ਰੋਕਣ ਲਈ ਬੈਨਰ ਤਾਣੇ

ਬੇਰੁਜ਼ਗਾਰ ਅਧਿਆਪਕਾਂ ਦੀ ਕੁੱਟਮਾਰ ਦੌਰਾਨ ਇੱਕ ਪੈਂਤੜਾ ਇਹ ਵੀ ਦੇਖਣ ਨੂੰ ਮਿਲਿਆ ਕਿ ਜਦੋਂ ਪੁਲਿਸ ਬੇਰੁਜ਼ਗਾਰਾਂ ਨੂੰ ਧੂਹ ਰਹੀ ਸੀ ਤਾਂ ਸਾਦੇ ਕੱਪੜਿਆਂ ਵਾਲੇ ਮੁਲਾਜ਼ਮਾਂ ਨੇ ਉੱਥੇ ‘ਪੰਜਾਬ ਸਰਕਾਰ ਜਿੰਦਾਬਾਦ ਅਤੇ ਜੀ ਆਇਆਂ ਨੂੰ’ ਦੇ ਬੈਨਰ ਤਾਣ ਲਏ ਪੱਤਰਕਾਰ ਜਦੋਂ ਬੱਸ ’ਚ ਬੈਠੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਿਸ ਨੇ ਬੱਸ ਦੇ ਸ਼ੀਸ਼ਿਆਂ ਅੱਗੇ ਬੈਨਰ ਕਰ ਦਿੱਤੇ ਪਰ ਇਸਦੇ ਬਾਵਜੂਦ ਪੁਲਿਸ ਦੇ ਡੰਡੇ ਦਾ ਕਹਿਰ ਕੈਮਰਿਆਂ ਦੀ ਅੱਖ ਤੋਂ ਨਾ ਬਚ ਸਕਿਆ।

ਕੁੱਟਮਾਰ ਦੀ ਸੋਸ਼ਲ ਮੀਡੀਆ ’ਤੇ ਹੋਈ ਥੂ-ਥੂ

ਬੇਰੁਜ਼ਗਾਰਾਂ ’ਤੇ ਵਰ੍ਹਾਈ ਡਾਂਗ ਦੀਆਂ ਫੋਟੋਆਂ ਅਤੇ ਵੀਡੀਓ ਜਦੋਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਤਾਂ ਲੋਕਾਂ ਨੇ ਕਾਫੀ ਥੂ-ਥੂ ਕੀਤੀ ਲੋਕਾਂ ਨੇ ਪੁਲਿਸ ਦੇ ਇਸ ਰਵੱਈਏ ਖਿਲਾਫ਼ ਅਜਿਹੇ ਕੁਮੈਂਟ ਕੀਤੇ। ਜਿੰਨ੍ਹਾਂ ਨੂੰ ਇੱਥੇ ਲਿਖਣਾ ਵੀ ਉੱਚਿਤ ਨਹੀਂ ਲੋਕਾਂ ਦਾ ਤਰਕ ਸੀ ਕਿ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਦੇ ਹੋਰ ਵੀ ਤਰੀਕੇ ਹੋ ਸਕਦੇ ਹਨ ਪਰ ਅੰਨ੍ਹੇਵਾਹ ਡਾਂਗ ਵਰ੍ਹਾਉਣੀ ਉੱਚਿਤ ਨਹੀਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੀਆਂ ਸਮਸਿਆਵਾਂ ਨੂੰ ਨੇੜਿਓਂ ਜਾਣਨ ਲਈ ਸਰਹੱਦੀ ਖੇਤਰ ਦੇ ਪਿੰਡ ਖੁਆਲੀ ਦਾ ਕੀਤਾ ਦੌਰਾ
ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੀਆਂ ਸਮਸਿਆਵਾਂ ਨੂੰ ਨੇੜਿਓਂ ਜਾਣਨ ਲਈ ਸਰਹੱਦੀ ਖੇਤਰ ਦੇ ਪਿੰਡ ਖੁਆਲੀ ਦਾ ਕੀਤਾ ਦੌਰਾ

ਮੁੱਖ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਢ ਦਾ ਅਚਨਚੇਤ ਦੌਰਾ

(ਰਾਜਨ ਮਾਨ) ਅੰਮਿ੍ਰਤਸਰ । ਪੰਜਾਬ ਦੇ ਮੁੱਖ ਮੰਤਰੀ ਸਾਨੂੰ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ ਸਰਹੱਦ ਨੇੜੇ ਜਲ੍ਹਿਾ ਅੰਮਿ੍ਰਤਸਰ ਦੇ ਪਿੰਡ ਖੁਆਲੀ ਦਾ ਦੌਰਾ ਕੀਤਾ। ਉਨ੍ਹਾਂ ਇੱਥੇ ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰ੍ਹੋਂ ਦੇ ਸਾਗ ਦਾ ਆਨੰਦ ਲਿਆ। ਇਸ ਦੌਰਾਨ ਉਹ ਕਿਸਾਨਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂੰ ਹੋਏ ਕਿ ਕਿਵੇਂ 15 ਏਕੜ ਜਮੀਨ ਵਾਲੇ ਕਿਸਾਨ ਵੀ ਸਖਤ ਮਿਹਨਤ ਦੇ ਬਾਵਜ਼ੂਦ ਨਿੱਜੀ ਲੋੜਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਜਾਂਣੂ ਕਰਵਾਇਆ ਕਿ ਕਿਸ ਤਰ੍ਹਾਂ ਪਰਿਵਾਰਾਂ ਦਾ ਜਮੀਨਾਂ ‘ਤੇ ਕਬਜਾ ਘਟਦਾ ਜਾ ਰਿਹਾ ਹੈ ਅਤੇ ਖੇਤੀ ਖਰਚੇ ਵੱਧਦੇ ਜਾ ਰਹੇ ਹਨ। ਉਨ੍ਹਾਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਝੋਨੇ ਦੀ ਪਰਾਲੀ ਦੇ ਵਧੀਆ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਬਾਰੇ ਵੀ ਕਿਸਾਨਾਂ ਦੇ ਸੁਝਾਅ ਲਏ।

ਮੁੱਖ ਮੰਤਰੀ ਨੇ ਵਿਆਹ ਸਾਦੀ ਦੇ ਸਮਾਗਮਾਂ ’ਤੇ ਕਰਜੇ ਲੈ ਕੇ ਵੱਧ ਖਰਚ ਨਾ ਕਰਨ ਅਤੇ ਸਾਦੇ ਵਿਆਹ ਦੀਆਂ ਰਸਮਾਂ ਦੀ ਵਕਾਲਤ ਕੀਤੀ। ਮੁੱਖ ਮੰਤਰੀ ਨੇ ਬਜ਼ੁਰਗਾਂ ਦੀ ਸਿਹਤ ਅਤੇ ਬੱਚਿਆਂ ਦੀ ਪੜ੍ਹਾਈ ਦਾ ਵੀ ਹਾਲ-ਚਾਲ ਪੁੱਛਿਆ। ਵਾਪਸੀ ’ਤੇ ਮੁੱਖ ਮੰਤਰੀ ਨੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ। ਸਾਰੇ ਸਕੂਲ ਦਾ ਜਾਇਜਾ ਲੈਣ ਤੇ ਬੱਚਿਆਂ ਨੂੰ ਮਿਲਣ ਉਪਰੰਤ ਉਨ੍ਹਾਂ ਪਿ੍ਰੰਸੀਪਲ ਦੀ ਅਗਵਾਈ ਸਾਰੇ ਅਧਿਆਪਕਾਂ ਅਤੇ ਹੋਰ ਅਮਲੇ ਵੱਲੋਂ ਸਕੂਲ ਦੀ ਸਹੀ ਸਾਂਭ-ਸੰਭਾਲ, ਸਫਾਈ ਅਤੇ ਵਿੱਦਿਅਕ ਮਿਆਰ ਨੂੰ ਯਕੀਨੀ ਬਣਾਉਣ ਲਈ ਸ਼ਲਾਘਾ ਕੀਤੀ। ਮੁੱਖ ਮੰਤਰੀ ਜਮਾਤਾਂ ਵਿੱਚ ਵੀ ਗਏ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਕਈ ਵਿਸਅਿਾਂ ਸਬੰਧੀ ਬੱਚਿਆਂ ਤੋਂ ਸਵਾਲ ਪੁੱਛੇ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਤਸੱਲੀਬਖਸ ਜਵਾਬ ਦਿੱਤੇ। ਜਿਸ ਤੋਂ ਮੁੱਖ ਮੰਤਰੀ ਨੇ ਖੁਸ ਹੋ ਕੇ ਉਨ੍ਹਾਂ ਨੂੰ ਜ਼ਿੰਦਗੀ ’ਚ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਿਆ।

ਮੁੱਖ ਮੰਤਰੀ ਨੇ ਮਿਡ ਮੀਲ ਦੀ ਤਿਆਰੀ, ਰਸੋਈ ਅਤੇ ਬਰਤਨਾਂ ਦੀ ਸਾਫ ਸਫਾਈ ਵੀ ਵੇਖੀ । ਉਨ੍ਹਾਂ ਭੋਜਨ ਤਿਆਰ ਕਰਨ ਸਮੇਂ ਅਪਣਾਏ ਜਾ ਰਹੇ ਮਾਪਦੰਡਾਂ ‘ਤੇ ਵੀ ਵੇਖੇ ਅਤੇ ਤਸੱਲੀ ਪ੍ਰਗਟਾਈ। ਉਨ੍ਹਾਂ ਸਟਾਫ ਦੀ ਹਾਜਰੀ ਵੀ ਚੈਕ ਕੀਤੀ ਅਤੇ ਸਮੂਹ ਸਟਾਫ ਹਾਜਰ ਪਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਰਾਸਟਰੀ ਗੀਤ ਦੇ ਗਾਇਨ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਦੇ ਜਜਬੇ ਨੂੰ ਸਲਾਮ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸੀਐਮ ਚੰਨੀ ਨੇ ਪੇਸ਼ ਕੀਤਾ 70 ਦਿਨਾਂ ਦਾ ਰਿਪੋਰਟ ਕਾਰਡ
36,000 ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਨੂੰਨ ਬਣਾਇਆ

ਖਜਾਨਾ ਲੋਕਾਂ ਦਾ ਹੈ ਤੇ ਲੋਕਾਂ ਲਈ ਹੀ ਹੈ

ਇਹ ਚੰਨੀ ਸਰਕਾਰ ਨਹੀਂ ਚੰਗੀ ਸਰਕਾਰ ਹੈ

ਮੈਂ ਐਲਾਨਜੀੇਤ ਨਹੀਂ, ਮੈਂ ਵਿਸ਼ਵਾਸਜੀੇੇਤ ਹਾਂ

ਮੈਂ ਸਿਰਫ ਐਲਾਨ ਹੀ ਨਹੀਂ ਕਰਦਾ ਲਾਗੂ ਵੀ ਕੀਤੇ

ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ

ਕੇਜਰੀਵਾਲ ਤੇ ਵੀ ਵਰ੍ਹੇ ਚੰਨੀ

ਜ਼ੀਰੋ ਵਾਲੇ ਸਾਡੇ ਕੋਲ ਲੱਖਾਂ ਬਿੱਲ ਹਨ

ਪਤਨੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਜਗ੍ਹਾ ਪਤੀ ਨੂੰ ਨੌਕਰੀ ਮਿਲੇਗੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣਾ ਹੁਣ ਤੱਕ ਦਾ ਰਿਪੋਰਟ ਕਾਰਡ ਪੇਸ਼ ਕੀਤਾ

ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਨਾਂ ਆਪਣੀ 70 ਦਿਨਾਂ ਦੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ 36,000 ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਨੂੰਨ ਬਣਾਇਆ ਗਿਆ ਹੈ। ਰਾਜਪਾਲ ਵੱਲੋਂ ਮਨਜ਼ੂਰੀ ਮਿਲਦੇ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਉਹ ਜੋ ਵੀ ਐਲਾਨ ਕਰਦੇ ਹਨ ਉਸ ਨੂੰ ਪੂਰਾ ਕਰਦੇ ਹਨ । ਉਨ੍ਹਾਂ ਕਿਹਾ ਕਿ ਹੁਣ ਦਰਜਾ ਚਾਰ ਮੁਲਾਜ਼ਮਾਂ ਦੀ ਨਿਯੁਕਤੀ ਰੈਗੂਲਰ ਹੋਵੇਗੀ। ਉਨ੍ਹਾਂ ਨੂੰ ਠੇਕੇ ‘ਤੇ ਨਹੀਂ ਰੱਖਿਆ ਜਾਵੇਗਾ। ਮੁੱਖ ਮੰਤਰੀ ਵੱਲੋਂ ਹੁਣ ਤੱਕ ਜੋ ਵੀ ਫੈਸਲੇ ਕੀਤੇ ਹਨ, ਉਨਾਂ ਦੇ ਨੋਟੀਫਿਕੇਸ਼ਨ ਵੀ ਵਿਖਾਏ ਗਏ। ਉਨਾਂ ਕਿਰਾ ਉਹ ਜੋ ਵੀ ਬੋਲਦੇ ਹਨ ਉਹ ਕਾਨੂੰਨ ਬਣਦਾ ਹੈ।

ਅਗਲੀਆਂ ਚੋਣਾਂ ‘ਚ ਮੁੱਖ ਮੰਤਰੀ ਦਾ ਚਿਹਰਾ ਬਣਨ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਨਹੀਂ ਸੀ ਪਰ ਪਾਰਟੀ ਨੇ ਬਣਾਇਆ ਹੈ। ਪਾਰਟੀ ਭਵਿੱਖ ਵਿੱਚ ਜੋ ਵੀ ਫੈਸਲਾ ਕਰੇਗੀ, ਮੈਂ ਉਸ ਨੂੰ ਸਵੀਕਾਰ ਕਰਾਂਗਾ। ਮੈਂ ਇਸ ਜ਼ਿੰਮੇਵਾਰੀ ਨੂੰ ਨਿਭਾਵਾਂਗਾ।

ਉਨ੍ਹਾਂ ਕਿਹਾ ਮੈਂ ਇਸ ਮੁੱਦੇ ਨੂੰ ਪਹਿਲਾਂ ਵੀ ਉਠਾਇਆ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਨਹੀਂ ਸੁਣੀ ਅਤੇ ਕਾਨੂੰਨ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਪਤੀ ਦੀ ਮੌਤ ਤੋਂ ਬਾਅਦ ਪਤਨੀ ਨੌਕਰੀ ਕਰਦੀ ਸੀ। ਹੁਣ ਜੇਕਰ ਪਤਨੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਜਗ੍ਹਾ ਪਤੀ ਨੂੰ ਨੌਕਰੀ ਮਿਲੇਗੀ। ਇਸ ਦੇ ਲਈ ਅਸੀਂ ਜਲਦੀ ਹੀ ਇੱਕ ਕਾਨੂੰਨ ਲੈ ਕੇ ਆ ਰਹੇ ਹਾਂ।

ਉਨ੍ਹਾਂ ਕਿਹਾ ਕਿ ਪ੍ਰਭਾਵਸ਼ਾਲੀ ਲੋਕ ਸੇਵਾਮੁਕਤ ਹੋਣ ਤੋਂ ਬਾਅਦ ਵੀ ਦਫ਼ਤਰ ਵਿੱਚ ਲੱਗੇ ਰਹਿਣਗੇ। ਇਸੇ ਲਈ ਪੱਤਰ ਕੱਢਿਆ ਗਿਆ ਕਿ 58 ਸਾਲਾਂ ਬਾਅਦ ਨੌਕਰੀ ਨਹੀਂ ਮਿਲੇਗੀ। ਉਨ੍ਹਾਂ ਦੀ ਥਾਂ ਨਵੇਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਦੇ ਧਰਨੇ ਦੀ ਉਡੀਕ ਨਹੀਂ ਕੀਤੀ। ਕਿਸਾਨ ਯੂਨੀਅਨ ਮੈਨੂੰ ਮਿਲਣ ਆਈ ਅਤੇ ਮੈਂ ਫੈਸਲਾ ਕੀਤਾ ਕਿ 50 ਰੁਪਏ ਵਿੱਚੋਂ 35 ਰੁਪਏ ਸਰਕਾਰ ਦੇਵੇਗੀ। ਜਲਦੀ ਹੀ ਗੰਨਾ ਮਿੱਲਾਂ ਚਾਲੂ ਹੋ ਜਾਣਗੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪੰਜਾਬ ਨੂੰ ਤਬਾਹ ਕਰਨ ਲਈ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ ਕੈਪਟਨ ਤੇ ਬਾਦਲ : ਮੁੱਖ ਮੰਤਰੀ ਚੰਨੀ
ਮੁੱਖ ਮੰਤਰੀ ਵੱਲੋਂ ਨਿਹਾਲ ਸਿੰਘ ਵਾਲਾ ਵਿੱਚ ਡਿਗਰੀ ਕਾਲਜ ਖੋਲ੍ਹਣ ਅਤੇ ਸਰਵਪੱਖੀ ਵਿਕਾਸ ਲਈ 15 ਕਰੋੜ ਰੁਪਏ ਦਾ ਐਲਾਨ

ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕਰਨ ਆ ਰਹੀਆਂ ਆਸ਼ਾ ਵਰਕਰਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹ

(ਵਿੱਕੀ ਕੁਮਾਰ, ਭੁਪਿੰਦਰ ਸਿੰਘ) ਬੱਧਨੀ ਕਲਾਂ (ਮੋਗਾ)। ਧਨਾਢਾਂ ਦੀ ਕੋਈ ਜਾਤ ਜਾਂ ਧਰਮ ਨਹੀਂ ਹੁੰਦਾ, ਇਹ ਲੋਕ ਆਪਣੇ ਨਿੱਜੀ ਸੁਆਰਥਾਂ ਲਈ ਕਿਸੇ ਨੂੰ ਵੀ ਤਾਕ ’ਤੇ ਲਾ ਦਿੰਦੇ ਹਨ। ਅੱਜ ਇੱਥੇ ਅਨਾਜ ਮੰਡੀ ਵਿਖੇ ਸੂਬਾ ਪੱਧਰੀ ਸਮਾਗਮ ਮੌਕੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਦੌਰਾਨ ਕੈਪਟਨ ਅਤੇ ਬਾਦਲਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਹ ਪਰਿਵਾਰ ਆਪਣੇ ਨਿੱਜੀ ਸੁਆਰਥਾਂ ਲਈ ਪੰਜਾਬ ਨੂੰ ਤਬਾਹ ਕਰਨ ਲਈ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ। ਸਭ ਤੋਂ ਪਹਿਲਾਂ ਮੱੁਖ ਮੰਤਰੀ ਚੰਨੀ ਜਦੋਂ ਪੰਡਾਲ ਵਿੱਚ ਲੱਗੇ ਮੰਚ ’ਤੇ ਆਏ ਤਾਂ ਉਹਨਾਂ ਨੇ ਲੋਕਾਂ ਨੂੰ ਸੰਬੋਧਨ ਕਰਨ ਲਈ ਸਟੇਜ਼ ਤੋਂ ਥੱਲੇ ਮਾਈਕ ਛੋਟੇ ਜਿਹੇ ਮੇਜ਼ ’ਤੇ ਖੜ੍ਹੇ ਹੋ ਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਤੁਹਾਡੇ ਵਿਚੋਂ ਹੀ ਹਾਂ, ਇਸ ਲਈ ਮੈਂ ਤੁਹਾਡੇ ਨੇੜੇ ਖੜ੍ਹ ਕੇ ਬੋਲਣਾ ਚਾਹੁੰਦਾ ਹਾਂ।

ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਬਾਦਲਾਂ ਨੇ ਸੂਬੇ ਵਿਚ ਖੇਤੀ ਕਾਨੂੰਨ ਲਾਗੂ ਕੀਤੇ ਅਤੇ ਫਿਰ ਇਹੀ ਕਾਨੂੰਨ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਲਾਹ ਦੇ ਕੇ ਦੇਸ਼ ਭਰ ਵਿਚ ਲਾਗੂ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਵੀ ਕੇਂਦਰ ਸਰਕਾਰ ਨਾਲ ਰਲ ਕੇ ਪੰਜਾਬ ਅਤੇ ਪੰਜਾਬੀਆਂ ਨਾਲ ਧ੍ਰੋਹ ਕਮਾ ਰਿਹਾ ਹੈ ਅਤੇ ਕੇਂਦਰ ਦੀ ਸਰਕਾਰ ਵੱਲੋਂ ਬੀ.ਐਸ.ਐਫ ਦਾ ਘੇਰਾ 50 ਕਿਲੋਮੀਟਰ ਤੱਕ ਵਧਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸਹੀ ਠਹਿਰਾਅ ਰਿਹਾ, ਜੋ ਕਿ ਸਿੱਧਮ-ਸਿੱਧਾ ਸੂਬਿਆਂ ਦੇ ਸੰਘੀ ਢਾਂਚੇ ’ਤੇ ਹਮਲਾ ਹੈ, ਜਿਸ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਉਨ੍ਹਾਂ ਬਾਦਲਾਂ ਅਤੇ ਕੈਪਟਨ ਪਰਿਵਾਰਾਂ ਦੇ ਰਲੇ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਸਾਂਝ ਕਰਕੇ ਹੀ ਪੰਜਾਬ ਵਿਚ ਟ੍ਰਾਂਸਪੋਰਟ ਅਤੇ ਕੇਬਲ ਮਾਫੀਏ ਰਾਹੀਂ ਪੰਜਾਬ ਦੇ ਲੋਕਾਂ ਦੀ ਲੁੱਟ ਹੁੰਦੀ ਰਹੀ ਹੈ। ਉਧਰ ਕੇਜਰੀਵਾਲ ‘ਤੇ ਹੱਲਾ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕੇਜ਼ਰੀਵਾਲ ਨੂੰ ਕਾਲਾ ਅੰਗਰੇਜ਼ ਆਖਦਿਆਂ ਕਿਹਾ ਕਿ ਕੇਜਰੀਵਾਲ ਅਤੇ ਉਸ ਦੀ ਜੁੰਡਲੀ ਆਮ ਆਦਮੀ ਦਾ ਨਕਾਬ ਪਾ ਕੇ ਬਾਹਰੋਂ ਆਏ ਧਾੜਵੀਆਂ ਦੀ ਤਰ੍ਹਾਂ ਪੰਜਾਬੀਆਂ ਨੂੰ ਲੁੱਟਣ ਦੀਆਂ ਸਾਜ਼ਿਸ਼ਾਂ ਘੜ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਅਜਿਹੇ ਬਹਿਰੂਪੀਆਂ ਦੀਆਂ ਚਾਲਾਂ ਸਫਲ ਨਹੀਂ ਹੋਣ ਦੇਣਗੇ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਨਿਹਾਲ ਸਿੰਘ ਵਾਲਾ ਹਲਕੇ ਦੇ ਸਰਵਪੱਖੀ ਵਿਕਾਸ ਲਈ 15 ਕਰੋੜ ਰੁਪਏ ਦੀ ਗ੍ਰਾਂਟ ਅਤੇ ਸਾਰੇ ਕੱਚੇ ਰਸਤੇ ਪੱਕੇ ਕਰਨ ਦਾ ਐਲਾਨ ਕੀਤਾ। ਇਲਾਕੇ ਦੀ ਚਿਰਾਂ ਤੋਂ ਲਟਕਦੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਨੇ ਨਿਹਾਲ ਸਿੰਘ ਵਾਲਾ ਹਲਕੇ ਵਿਚ ਇੱਕ ਡਿਗਰੀ ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ।

ਇਸ ਸਮਾਗਮ ਮੌਕੇ ਮੁੱਖ ਮੰਤਰੀ ਨੇ ਦੋ ਲਾਭਪਾਤਰੀਆਂ ਨੂੰ ਰਸਮੀ ਤੌਰ ‘ਤੇ 5-5 ਮਰਲੇ ਦੇ ਪਲਾਟਾਂ ਦੀਆਂ ਸੰਨਦਾਂ ਦੇ ਕੇ ਮਾਲਕਾਨਾ ਹੱਕ ਦੇਣ ਦੀ ਸ਼ੁਰੂਆਤ ਕੀਤੀ।ਅੱਜ ਮੋਗਾ ਜ਼ਿਲ੍ਹੇ ਦੇ ਕੁੱਲ 1294 ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟਾਂ ਦੀਆਂ ਸੰਨਦਾਂ ਸੌਂਪੀਆਂ ਗਈਆਂ। ਅੱਜ ਬੱਧਨੀ ਕਲਾਂ ਦੀ ਰੈਲੀ ਵਿੱਚ ਮੋਗਾ ਦੇ ਐੱਮ ਐੱਲ ਏ ਡਾਕਟਰ ਹਰਜੋਤ ਕਮਲ ਦੀ ਗੈਰ ਹਾਜ਼ਰੀ ਰਹੀ।

ਇਸ ਮੌਕੇ ਰਾਣਾ ਗੁਰਜੀਤ ਸਿੰਘ ਕੈਬਨਿਟ ਮੰਤਰੀ ਅਤੇ ਮੁਹੰਮਦ ਸਦੀਕ ਲੋਕ ਸਭਾ ਮੈਂਬਰ ਨੇ ਵੀ ਸੰਬੋਧਨ ਕੀਤਾ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਨੇ ਆਏ ਮਹਿਮਾਨਾਂ ਦਾ ਸੁਆਗਤ ਕੀਤਾ। ਇਨ੍ਹਾਂ ਤੋਂ ਇਲਾਵਾ ਇਸ ਮੌਕੇ ਅਜੀਤ ਸਿੰਘ ਸ਼ਾਂਤ ਸਾਬਕਾ ਵਿਧਾਇਕ, ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ, ਬੀਬੀ ਜਗਦਰਸ਼ਨ ਕੌਰ, ਭੁਪਿੰਦਰ ਸਿੰਘ ਸਾਹੋਕੇ, ਅਮਰਜੀਤ ਕੌਰ ਸਾਹੋਕੇ, ਹਰੀਸ਼ ਨਈਅਰ ਡਿਪਟੀ ਕਮਿਸ਼ਨਰ, ਸੁਰਜੀਤ ਸਿੰਘ ਡੀ.ਆਈ.ਜੀ ਫਿਰੋਜਪੁਰ ਰੇਂਜ ਅਤੇ ਸੁਰਿੰਦਰਜੀਤ ਸਿੰਘ ਮੰਡ ਜ਼ਿਲ੍ਹਾ ਪੁਲਿਸ ਮੁਖੀ ਅਤੇ ਹੋਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਰੇਤ ਦੇ ਕੰਮ ’ਚ ਪਾਈ ਅੜਚਨ ਤਾਂ ਅਧਿਕਾਰੀ ਨਹੀਂ ਰਹਿਣਗੇ ਜਾਂ ਫਿਰ ਮੈਂ ਨਹੀਂ ਰਹਾਂਗਾ : ਚੰਨੀ
ਚਰਨਜੀਤ ਸਿੰਘ ਚੰਨੀ ਦੀ ਪੁਲਿਸ ਨੂੰ ਚਿਤਾਵਨੀ, ਬੰਦ ਕਰ ਦਿਓ ਸੜਕਾਂ ’ਤੇ ਖੜੇ ਹੋ ਕੇ ਤੰਗ ਕਰਨਾ

ਖੱਡਾਂ ’ਤੇ ਰੇਤ ਦਾ ਰੇਟ ਜਿਆਦਾ ਲੈਂਦੇ ਹਨ ਜਾਂ ਫਿਰ ਤੰਗ ਕਰਦੀ ਐ ਪੁਲਿਸ ਤਾਂ ਬਣਾ ਲਓ ਵੀਡੀਓ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿੱਚ ਮੰਗਲਵਾਰ ਤੋਂ ਰੇਤ ਮਾਫੀਆ ਦਾ ਅੰਤ ਹੋਣ ਜਾ ਰਿਹਾ ਹੈ, ਇਸ ਨਾਲ ਹੀ ਪੁਲਿਸ ਦੀ ਧੱਕੇਸ਼ਾਹੀ ਵੀ ਖਤਮ ਹੋ ਜਾਏਗੀ, ਜਿਹੜੇ ਕਿ ਸੜਕਾਂ ’ਤੇ ਖੜੇ ਹੋ ਕੇ ਤੰਗ ਪਰੇਸ਼ਾਨ ਕਰਦੇ ਸਨ। ਜੇਕਰ ਕੋਈ ਪੁਲਿਸ ਵਾਲਾ ਰੇਤ ਜਾਂ ਫਿਰ ਮਿੱਟੀ ਲੈ ਕੇ ਜਾਣ ਵਿੱਚ ਤੰਗ ਪਰੇਸ਼ਾਨ ਕਰਦਾ ਹੈ ਤਾਂ ਉਸ ਦੀ ਮੌਕੇ ’ਤੇ ਹੀ ਵੀਡੀਓ ਬਣਾ ਲਈ ਜਾਵੇ ਤਾਂ ਕਿ ਉਨਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਇਸ ਨਾਲ ਹੀ ਰੇਤ ਦੀ ਖੱਡਾਂ ‘ਤੇ ਵੱਧ ਰੇਟ ’ਤੇ ਜੇਕਰ ਕੋਈ ਰੇਤ ਜਾਂ ਫਿਰ ਬਜਰੀ ਵੇਚਣ ਦੀ ਕੋਸ਼ਸ਼ ਕੀਤੀ ਜਾਵੇ ਤਾਂ ਪੰਜਾਬ ਦੇ ਨੌਜਵਾਨ ਉਸ ਦੀ ਵੀ ਵੀਡੀਓ ਬਣਾ ਕੇ ਉਨਾਂ ਨੂੰ ਭੇਜ ਦੇਣ ਕਿਉਂਕਿ ਹੁਣ ਪੰਜਾਬ ਵਿੱਚ ਕੋਈ ਅੜਚਨ ਪਾਈ ਗਈ ਤਾਂ ਅਧਿਕਾਰੀ ਆਪਣੀ ਕੁਰਸੀ ’ਤੇ ਰਹਿਣਗੇ ਜਾਂ ਫਿਰ ਮੈਂ ਮੁੱਖ ਮੰਤਰੀ ਨਹੀਂ ਰਹਾਂਗਾ।

5 ਰੁਪਏ 50 ਪੈਸੇ ਪ੍ਰਤੀ ਫੁੱਟ ਰੇਤ ਮਿਲੇਗਾ

ਇਹ ਵੱਡਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਰੇਤ ਅਤੇ ਬਜਰੀ ਦੇ ਇਲਾਵਾ ਮਿੱਟੀ ਦੇ ਭਾਅ ਆਸਮਾਨ ‘ਤੇ ਪੁੱਜ ਰਹੇ ਸਨ। ਸਾਰੇ ਰਲ ਮਿਲ ਕੇ ਹੀ ਖਾਣ ਵਿੱਚ ਲਗੇ ਹੋਏ ਸਨ, ਇਸ ਵਿੱਚ ਸਰਕਾਰੀ ਅਧਿਕਾਰੀ ਅਤੇ ਮਾਫ਼ੀਆਂ ਸ਼ਾਮਲ ਸੀ। ਪੰਜਾਬ ਵਿੱਚ ਰੇਤ 22 ਰੁਪਏ ਫੁੱਟ ਤੱਕ ਵਿਕ ਰਿਹਾ ਸੀ, ਜਦੋਂਕਿ ਸਰਕਾਰ ਖੱਡਾ ’ਤੇ ਰੇਟ 9 ਰੁਪਏ ਫੁੱਟ ਹੀ ਸੀ ਪਰ ਮਾਫ਼ੀਆਂ ਰਾਜ ਖੱਡਾਂ ’ਤੇ 5 ਹਜ਼ਾਰ ਰੁਪਏ ਤੱਕ ਦੀ ਮਾਫ਼ੀਆਂ ਪਰਚੀ ਕੱਟਦੇ ਹੋਏ ਲੁੱਟ ਮਚਾ ਰਿਹਾ ਸੀ ਪਰ ਹੁਣ ਤੋਂ ਬਾਅਦ ਇਹ ਨਹੀਂ ਹੋਏਗਾ। ਪੰਜਾਬ ਦੀ ਖੱਡਾਂ ’ਤੇ 9 ਰੁਪਏ ਨਹੀਂ ਸਗੋਂ 5 ਰੁਪਏ 50 ਪੈਸੇ ਪ੍ਰਤੀ ਫੁੱਟ ਰੇਤ ਮਿਲੇਗਾ।

ਜ਼ਿਮੀਦਾਰ ਆਪਣੇ ਖੇਤ ਵਿੱਚੋਂ 3 ਫੁੱਟ ਤੱਕ ਮਿੱਟੀ ਬਿਨਾਂ ਪ੍ਰਵਾਨਗੀ ਤੋਂ ਖੁਦਵਾ ਕੇ ਵੇਚ ਸਕਦਾ ਹੈ

ਕੋਈ ਵੀ ਆਪਣੀ ਟਰਾਲੀ ਜਾਂ ਫਿਰ ਟਰੱਕ ਲੈ ਕੇ ਭਰਵਾ ਵੀ ਸਕਦਾ ਹੈ। ਇਸ ਨਾਲ ਹੀ ਜੇਕਰ ਕੋਈ ਇਸ ਰੇਟ ਤੋਂ ਜਿਆਦਾ ਦਿੰਦਾ ਹੈ ਤਾਂ ਤੁਰੰਤ ਵੀਡੀਓ ਬਣਾ ਕੇ ਉਨਾਂ ਨੂੰ ਸ਼ਿਕਾਇਤ ਕੀਤੀ ਜਾਵੇ ਤਾਂ ਕਿ ਉਹ ਕਾਰਵਾਈ ਕਰ ਸਕਣ। ਇਥੇ ਹੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮਾਈਨਿੰਗ ਪਾਲਿਸੀ ਵਿੱਚੋਂ ਮਿੱਟੀ ਨੂੰ ਬਾਹਰ ਕਰ ਦਿੱਤਾ ਗਿਆ ਹੈ। ਇਸ ਲਈ ਕੋਈ ਵੀ ਜ਼ਿਮੀਦਾਰ ਆਪਣੇ ਖੇਤ ਵਿੱਚੋਂ 3 ਫੁੱਟ ਤੱਕ ਮਿੱਟੀ ਬਿਨਾਂ ਪ੍ਰਵਾਨਗੀ ਤੋਂ ਖੁਦਵਾ ਕੇ ਵੇਚ ਸਕਦਾ ਹੈ ਤਾਂ ਭੱਠੇ ਵਾਲੇ ਇਹ ਮਿੱਟੀ ਬਿਨਾਂ ਕਿਸੇ ਇਜਾਜ਼ਤ ਤੋਂ ਖਰੀਦ ਵੀ ਸਕਦੇ ਹਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਖ਼ੁਦ ਅੱਗੇ ਆ ਕੇ ਇਸ ਸਬੰਧੀ ਕਾਰਵਾਈ ਕਰਦੇ ਹੋਏ ਵੀਡੀਓ ਬਣਾ ਕੇ ਉਨਾਂ ਨੂੰ ਸ਼ਿਕਾਇਤ ਕਰੇ ਤਾਂ ਕਿ ਉਹ ਕਾਰਵਾਈ ਕਰ ਸਕਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਮੁੱਖ ਮੰਤਰੀ ਚੰਨੀ ਵੱਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ
ਸਹਿਕਾਰਤਾ ਵਿਭਾਗ ਦੇ ਅਦਾਰਿਆਂ ਵਿੱਚ 747 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

(ਕੁਲਵੰਤ ਕੋਟਲੀ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭਿ੍ਰਸ਼ਟਾਚਾਰ ਮੁਕਤ ਕਰਨ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਵੱਢੀ-ਖੋਰੀ ਵਿੱਚ ਸ਼ਾਮਲ ਅਤੇ ਲੋਕਾਂ ਦੇ ਕੰਮਾਂ ਵਿੱਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਚੰਡੀਗੜ੍ਹ ਨਜ਼ਦੀਕ ਖਰੜ-ਲਾਂਡਰਾਂ ਰੋਡ ’ਤੇ ਪੈਂਦੇ ਗਰੈਂਡ ਇੰਪੀਰੀਅਲ ਪੈਲੇਸ ਵਿੱਚ ਸਹਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸੂਬੇ ਵਿੱਚ ਪਾਰਦਰਸ਼ੀ ਤੇ ਲੋਕ-ਪੱਖੀ ਨਿਜ਼ਾਮ ਸਿਰਜਣ ਦਾ ਅਹਿਦ ਲੈਂਦਿਆਂ ਕਿਹਾ ਕਿ ਅੱਜ ਤੋਂ ਸਾਰੇ ਸੂਬੇ ਵਿੱਚ ਮਾਈਨਿੰਗ ਮਾਫ਼ੀਆ ਦੇ ਅੰਤ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਮਾਈਨਿੰਗ ਵਾਲੀ ਹਰੇਕ ਥਾਂ ’ਤੇ ਪੁਲਿਸ ਦਾ ਪਹਿਰਾ ਬਿਠਾ ਦਿੱਤਾ ਗਿਆ ਹੈ ਤਾਂ ਕਿ ਰੇਤੇ ਦੀ ਕਾਲਾਬਾਜ਼ਾਰੀ ਨੂੰ ਠੱਲ੍ਹ ਪਾਈ ਜਾ ਸਕੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਹਰੇਕ ਨੂੰ ਰੇਤਾ 9 ਰੁਪਏ ਪ੍ਰਤੀ ਫੁੱਟ ਦੇ ਸਰਕਾਰੀ ਭਾਅ ਦੇ ਹਿਸਾਬ ਨਾਲ ਮਿਲੇ ਅਤੇ ਜੇਕਰ ਡਿਊਟੀ ਉਤੇ ਤਾਇਨਾਤ ਪੁਲਿਸ ਮੁਲਾਜ਼ਮ ਭਿ੍ਰਸ਼ਟਾਚਾਰ ਵਿੱਚ ਸ਼ਾਮਲ ਪਾਏ ਗਏ ਤਾਂ ਉਨ੍ਹਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀ ਹਾਸਲ ਕਰਨ ਵਾਲੇ 750 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵੱਡਾ ਐਲਾਨ ਕੀਤਾ ਕਿ ਸਰਕਾਰੀ ਪੈਸੇ ਦਾ ਸਾਰਾ ਲੈਣ-ਦੇਣ ਪ੍ਰਾਈਵੇਟ ਬੈਂਕਾਂ ਦੀ ਥਾਂ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ। ਇਸ ਫੈਸਲੇ ਨੂੰ ਲਾਗੂ ਕਰਨ ਲਈ ਜਲਦੀ ਮਤਾ ਲਿਆ ਕੇ ਪੰਜਾਬ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਅਰਧ ਸਰਕਾਰੀ ਅਦਾਰਿਆਂ ਦਾ ਲੈਣ-ਦੇਣ ਵੀ ਸਹਿਕਾਰੀ ਬੈਂਕਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਫੈਸਲੇ ਨੂੰ 15 ਦਿਨਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ।

ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਇਸ ਨੂੰ ਜਲਦੀ ਮੁਕੰਮਲ ਕਰਨ ਤੋਂ ਬਾਅਦ ਹੋਰ ਭਰਤੀ ਵੀ ਯਕੀਨੀ ਬਣਾਈ ਜਾਵੇਗੀ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ , ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਕੀਤਾ ਗਿਆ ਫੈਸਲਾ ਇਨ੍ਹਾਂ ਬੈਂਕਾਂ ਨੂੰ ਸੁਰਜੀਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਅੱਜ ਸਹਿਕਾਰਤਾ ਵਿਭਾਗ ਦੇ ਤਿੰਨਾਂ ਅਦਾਰਿਆਂ ਸਹਿਕਾਰੀ ਬੈਂਕਾਂ, ਵੇਅਰਹਾਊਸਿੰਗ ਅਤੇ ਸ਼ੂਗਰਫੈੱਡ ਵਿੱਚ 747 ਨਵੇਂ ਮੁਲਾਜ਼ਮ ਭਰਤੀ ਕੀਤੇ ਗਏ ਹਨ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ।ਉਨ੍ਹਾਂ ਦੱਸਿਆ ਕਿ ਤਰਸ ਦੇ ਆਧਾਰ ਉਤੇ ਨਿਯੁਕਤੀਆਂ ਦਾ ਬੈਕਲਾਗ ਪੂਰਾ ਕਰਦਿਆਂ 1996 ਤੋਂ ਬਾਅਦ 27 ਮਿ੍ਰਤਕ ਮੁਲਾਜਮਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਗਈ ਹੈ।ਸਮਾਗਮ ਦੌਰਾਨ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਨਵੀਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੱਤੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ