Gathered - Sach Kahoon Punjabi
ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਇਕੱਠੇ ਹੋਏ ਵੱਡੀ ਗਿਣਤੀ ਅਧਿਆਪਕ
ਸੱਚ ਕਹੂੰ ਨਿਊਜ਼/ਸੰਗਰੂਰ। ਪੰਜਾਬ ਸਿੱਖਿਆ ਵਿਭਾਗ ਵੱਲੋਂ ਮੰਗਾਂ ਦੀ ਅਣਦੇਖੀ ਦੇ ਰੋਸ ਵਜੋਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਵੱਡੀ ਗਿਣਤੀ ਵਿੱਚ ਅਧਿਆਪਕ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਇੱਕਠੇ ਹੋਣੇ ਸ਼ੁਰੂ ਹੋ ਗਏ, ਹੌਲੀ-ਹੌਲੀ ਵਫਦ ਦਾ ਰੂਪ ਰੈਲੀ ਦਾ ਰੂਪ ਧਾਰਨ ਕਰ ਗਿਆ ।
ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਕੁਲਦੀਪ ਸਿੰਘ ਦੌੜਕਾ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਬਰਾਬਰ ਮੌਕੇ ਦੇਣ ਲਈ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਕੇ ਇਲਾਹਾਬਾਦ ਹਾਈਕੋਰਟ ਦਾ ਫੈਸਲਾ ਲਾਗੂ ਕਰਦਿਆਂ ਜਨਤਕ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਕਰਨ ਲਈ ਸਟੇਟ ਜੀ.ਡੀ.ਪੀ. ਦਾ 6 ਪ੍ਰਤੀਸ਼ਤ ਸਿੱਖਿਆ ਦੇ ਵਿਕਾਸ ਅਤੇ ਵਾਧੇ ਲਈ ਖਰਚ ਕੀਤਾ ਜਾਵੇ। ਪਿਛਲੇ ਸੰਘਰਸ਼ ਦੌਰਾਨ ਸਰਕਾਰ ਅਤੇ ਅਧਿਆਪਕ ਸੰਘਰਸ਼ ਕਮੇਟੀ ਵਿਚਕਾਰ ਤਨਖਾਹ ਕਟੌਤੀ ਦਾ ਰਿਵਿਊ ਕਰਨ, ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਸੰਘਰਸ਼ ਦੌਰਾਨ ਜਾਰੀ ਚਾਰਜ ਸ਼ੀਟਾਂ ਰੱਦ ਕਰਨ ਅਤੇ ਹੋਰ ਮੰਗਾਂ ਸਬੰਧੀ ਸਹਿਮਤੀ ਬਣੀ ਸੀ।
ਪਰ ਹੁਣ ਪੰਜਾਬ ਸਰਕਾਰ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਟਾਲ-ਮਟੋਲ ਕਰ ਰਹੀ ਹੈ ਪਰ ਇਸ ਦੇ ਉਲਟ ਸਰਕਾਰ ਨਵੀਂ ਰੈਸਨੇਲਾਈਜੇਸ਼ਨ ਨੀਤੀ ਰਾਹੀਂ ਅਧਿਆਪਕਾਂ ਦੀਆਂ ਵੱਡੀ ਗਿਣਤੀ ਵਿੱਚ ਪੋਸਟਾਂ ਖਤਮ ਕਰਕੇ ਅਤੇ ਸਰਕਾਰੀ ਸਕੂਲਾਂ ਨੂੰ ਬੰਦ ਕਰਕੇ ਗਰੀਬਾਂ ਦੇ ਬੱਚਿਆਂ ਦੇ ਹੱਥੋਂ ਸਿੱਖਿਆ ਖੋਹਣਾ ਚਾਹੁੰਦੀ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਲਈ ਜਮਾਤਵਾਰ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ। ਹਰ ਪ੍ਰਾਇਮਰੀ ਸਕੂਲ ਵਿੱਚ ਹੈੱਡ ਟੀਚਰ ਦੀ ਪੋਸਟ ਦਿੱਤੀ ਜਾਵੇ।
ਸੈਂਟਰ ਹੈੱਡ ਟੀਚਰ ਦੀ ਪੋਸਟ ਨੂੰ ਪਹਿਲਾਂ ਵਾਂਗ ਪ੍ਰਬੰਧਕੀ ਪੋਸਟ ਹੀ ਮੰਨਿਆ ਜਾਵੇ। ਮੁਲਾਜ਼ਮਾਂ ਲਈ ਨਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਅਤੇ ਬਕਾਇਆ ਡੀ ਏ ਦੀਆਂ ਕਿਸ਼ਤਾਂ ਜਾਰੀ ਕਰਨ ਤੋਂ ਵੀ ਪੰਜਾਬ ਸਰਕਾਰ ਲਗਾਤਾਰ ਭੱਜ ਰਹੀ ਹੈ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਸਥਿਤੀ ਨੂੰ ਸੰਭਾਲਦਿਆਂ ਸਿੱਖਿਆ ਮੰਤਰੀ ਦੇ ਪੀ ਏ ਰਾਹੀਂ ਸਿੱਖਿਆ ਮੰਤਰੀ ਨਾਲ ਮਿਤੀ 25 ਨਵੰਬਰ ਨੂੰ ਬਾਅਦ ਦੁਪਹਿਰ ਸਕੱਤਰੇਤ ਵਿਖੇ ਮੀਟਿੰਗ ਫਿਕਸ ਕਰਵਾ ਦਿੱਤੀ । ਇਸ ਦਾ ਐਲਾਨ ਤਹਿਸੀਲਦਾਰ ਸਾਹਿਬ ਨੇ ਅਧਿਆਪਕਾਂ ਦੇ ਇਕੱਠ ਵਿੱਚ ਕੀਤਾ।
ਅਧਿਆਪਕ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਮੀਟਿੰਗ ਵਿੱਚ ਅਧਿਆਪਕ ਮੰਗਾਂ ਸਬੰਧੀ ਕੋਈ ਸਾਰਥਿਕ ਹੱਲ ਨਾ ਕੱਢਿਆ ਤਾਂ 14 ਦਸੰਬਰ ਨੂੰ ਸੰਗਰੂਰ ਵਿਖੇ ਵੱਡਾ ਇਕੱਠ ਕਰਕੇ ਸਰਕਾਰ ਅਤੇ ਸਿੱਖਿਆ ਮੰਤਰੀ ਖਿਲਾਫ ਵਿਸ਼ਾਲ ਰੋਸ ਰੈਲੀ ਅਤੇ ਮੁਜ਼ਾਹਰਾ ਕੀਤਾ ਜਾਵੇਗਾ। ਅਧਿਆਪਕਾਂ ਦੇ ਵਫਦ ਨੂੰ ਅਧਿਆਪਕ ਆਗੂ ਹਰਜੀਤ ਸਿੰਘ ਗਲਵੱਟੀ, ਸਤਵੰਤ ਸਿੰਘ ਆਲਮਪੁਰ, ਫਕੀਰ ਸਿੰਘ ਟਿੱਬਾ, ਸੰਸਾਰੀ ਰਾਮ, ਮਾਲਵਿੰਦਰ ਸਿੰਘ, ਸੁਖਦੇਵ ਸਿੰਘ ਚੰਗਾਲੀਵਾਲਾ, ਗਣੇਸ਼ ਭਗਤ, ਰਣਜੀਤ ਸਿੰਘ ਮਾਨ, ਪਰਮਜੀਤ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ ਭੁੱਟੋ, ਰਾਜੇਸ਼ ਕੁਮਾਰ, ਰਾਜਿੰਦਰ ਸਿੰਘ, ਸਰਬਜੀਤ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਲਕੋਂ ਜ਼ੋਨ : ਦਿੱਤਾ ਸੀ ਸੰਵੇਦਨਸ਼ੀਲ ਕਰਾਰ ਪਰ ਲੋਕਾਂ ਦਿਖਾਇਆ ਪਿਆਰ, ਇਕੱਠੇ ਹੋਏ ਉਮੀਦਵਾਰ
ਸਿਆਸੀ ਸ਼ਰੀਕੇਬਾਜੀ ਦੇ ਦੌਰ ‘ਚ ਚੋਣ ਲੜ ਰਹੇ ਉਮੀਦਵਾਰਾਂ ਦਿਖਾਈ ਭਾਈਚਾਰਕ ਸਾਂਝ
ਬੋਹਾ, ਤਰਸੇਮ ਮੰਦਰਾਂ/ਸੱਚ ਕਹੂੰ ਨਿਊਜ
ਸਿਆਸੀ ਸ਼ਰੀਕੇਬਾਜੀ ਦੇ ਦੌਰ ‘ਚ ਵਿਧਾਨ ਸਭਾ ਹਲਕਾ ਬੁਢਲਾਡਾ ‘ਚ ਪੈਂਦੇ ਬਲਾਕ ਸੰਮਤੀ ਜ਼ੋਨ ਮਲਕੋਂ ਨੇ ਚੰਗੀ ਉਦਾਹਰਨ ਕਾਇਮ ਕੀਤੀ ਹੈ। ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਥੇ ਪਹਿਲਾਂ ਸਿਆਸੀ ਧਿਰਾਂ ਦੇ ਤਣਾਅ ਨੂੰ ਵੇਖਦਿਆਂ ਸੰਵੇਦਨਸ਼ੀਲ ਕਰਾਰ ਦਿੱਤਾ ਹੋਇਆ ਸੀ ਪਰ ਹੋਇਆ ਇਸ ਤੋਂ ਉਲਟ, ਇਸ ਜੋਨ ‘ਚ ਕਿਸੇ ਵੀ ਪਿੰਡ ‘ਚ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਇੱਥੋਂ ਬਲਾਕ ਸੰਮਤੀ ਦੀ ਚੋਣ ਲੜ ਰਹੀਆਂ ਤਿੰਨੋਂ ਉਮੀਦਵਾਰਾਂ ਵੀ ਇੱਕੋਂ ਪੋਲਿੰਗ ਸਟੇਸ਼ਨ ‘ਤੇ ਖੜ੍ਹੀਆਂ ਵਿਖਾਈ ਦਿੱਤੀਆਂ।
ਵੇਰਵਿਆਂ ਮੁਤਾਬਿਕ ਬਲਾਕ ਸੰਮਤੀ ਜੋਨ ਮਲਕੋਂ ਤੋਂ ਚੋਣ ਲੜ ਰਹੀਆਂ ਤਿੰਨੇ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਭਾਈਚਾਰਕ ਸਾਂਝ ਦੀ ਇੱਕ ਨਵੀਂ ਮਿਸਾਲ ਕਾਇਮ ਕਰਦਿਆਂ ਇੱਕੋਂ ਪੋਲਿੰਗ ਸਟੇਸ਼ਨ ‘ਤੇ ਖੜ੍ਹ ਕੇ ਉਮੀਦਵਾਰਾਂ ਨਾਲ ਰਾਬਤਾ ਕਾਇਮ ਕੀਤਾ। ਬਲਾਕ ਸੰਮਤੀ ਜੋਨ ਮਲਕੋਂ ਮਹਿਲਾਵਾਂ ਲਈ ਰਾਖਵਾਂ ਹੈ। ਇਸ ਹਲਕੇ ਤੋਂ ਕਾਂਗਰਸ ਵੱਲੋਂ ਨਸੀਬ ਕੌਰ ਪਤਨੀ ਜੰਟਾ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਨੀਲਮ ਰਾਣੀ ਪਤਨੀ ਰੇਸ਼ਮ ਸਿੰਘ ਤੇ ਆਮ ਆਦਮੀ ਪਾਰਟੀ ਵੱਲੋਂ ਚਰਨਜੀਤ ਕੌਰ ਪਤਨੀ ਰਾਜ ਸਿੰਘ ਉਮੀਦਵਾਰ ਸਨ। ਇਨ੍ਹਾਂ ਉਮੀਦਵਾਰਾਂ ਨੇ ਦੀ ਇੱਕ ਵਿਸ਼ੇਸ਼ਤਾ ਇਹ ਵੀ ਹੈ ਕਿ ਇਹ ਤਿੰਨੋਂ ਪਿੰਡ ਆਲਮਪਰ ਮੰਦਰਾਂ ਦੀਆਂ ਵਸਨੀਕ ਹਨ।
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਨੀਲਮ ਰਾਣੀ ਦਾ ਕਹਿਣਾ ਹੈ ਕਿ ਚੋਣਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਨੇ ਪਿੰਡ ਦੀ ਭਾਈਚਾਰਕ ਸਾਂਝ ਕਾਇਮ ਰੱਖਣੀ ਜਰੂਰੀ ਹੁੰਦੀ ਹੈ। ਉਹਨਾਂ ਕਿਹਾ ਕਿ ਔਰਤਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ ਉਹ ਘਰ ਦੀ ਚਾਰਦੀਵਾਰੀ ਵਿੱਚ ਕੈਦ ਹੋ ਕੇ ਨਹੀ ਰਹਿਣਾ ਚਾਹੁੰਦੀ ਉਨ੍ਹਾਂ ਕਿਹਾ ਕਿ ਜੇਕਰ ਉਹਨਾਂ ਨੂੰ ਅੱਗੇ ਮੌਕਾ ਮਿਲਦਾ ਹੈ ਤਾਂ ਉਹ ਪਿੰਡ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹੇਗੀ। ਉਹਨਾਂ ਕਿਹਾ ਕਿ ਪਾਰਟੀ ਭਾਵੇਂ ਕੋਈ ਵੀ ਹੋਵੇ ਕਿਰਦਾਰ ਬੰਦੇ ਦਾ ਆਪਣਾ ਹੁੰਦਾ ਹੈ।
ਉਹਨਾਂ ਕਿਹਾ ਕਿ ਉਹਨਾਂ ਦੇ ਸਹੁਰੇ ਪਰਿਵਾਰ ਦਾ ਪਿੰਡ ਦੇ ਚੰਗੇ ਲੋਕਾਂ ਵਿੱਚ ਚੰਗਾ ਅਸਲ ਰਸੂਖ ਹੈ ਤੇ ਪਰਿਵਾਰ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ। ਇਸ ਲਈ ਪਾਰਟੀ ਨੇ ਉਹਨਾਂ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਹੈ। ਇਸ ਸਬੰਧੀ ਕਾਂਗਰਸ ਦੀ ਉਮੀਦਵਾਰ ਨਸੀਬ ਕੌਰ ਦੇ ਪਤੀ ਅਤੇ ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਦੇ ਕਰੀਬੀ ਤੇ ਕਾਂਗਰਸੀ ਆਗੂ ਜੰਟਾ ਸਿੰਘ ਨੇ ਦੱਸਿਆ ਕਿ ਪਿਛਲੀਆਂ ਬਲਾਕ ਸੰਮਤੀ ਚੋਣਾਂ ‘ਚ ਉਸਨੇ ਕਾਂਗਰਸ ਪਾਰਟੀ ਵੱਲੋਂ ਚੋਣ ਲੜੀ ਸੀ ਪ੍ਰੰਤੂ ਅਕਾਲੀ ਦਲ ਦੀ ਧੱਕੇਸ਼ਾਹੀ ਤਹਿਤ ਉਸ ਨੂੰ ਜਿੱਤਣ ਤੋਂ ਬਾਅਦ ਵੀ ਹਾਰਿਆ ਕਰਾਰ ਦੇ ਦਿੱਤਾ ਤੇ ਇਸ ਵਾਰ ਮਹਿਲਾਵਾਂ ਲਈ ਰਾਖਵਾਂ ਹੋਣ ਕਰਕੇ ਉਸਦੀ ਪਤਨੀ ਨਸੀਬ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਦੀ ਉਮੀਦਵਾਰ ਚਰਨਜੀਤ ਕੌਰ ਦੇ ਪਤੀ ਰਾਜ ਸਿੰਘ ਨੇ ਕਿਹਾ ਕਿ ਉਹ ਆਪ ਦਾ ਵਰਕਰ ਹੈ ਤੇ ਪਾਰਟੀ ਦੇ ਹੁਕਮਾਂ ਤਹਿਤ ਉਸਦੀ ਪਤਨੀ ਚਰਨਜੀਤ ਕੌਰ ਨੇ ਚੋਣ ਲੜੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤਿਰੂਵਨੰਤਪੁਰਮ (ਏਜੰਸੀ)। ਕੇਰਲ ‘ਚ ਹੜ੍ਹ ਦੇ ਕਹਿਰ ਨਾਲ ਤਬਾਹੀ ਤੋਂ ਬਾਅਦ ਪੀੜਤਾਂ ਦੇ ਹੰਝੂ ਪੂੰਝਣ ਲਈ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਗਿਆ ਹੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸਥਾਪਤ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਜਵਾਨ ਪਿਛਲੇ ਤਿੰਨ ਦਿਨਾਂ ਤੋਂ ਰਾਹਤ ਤੇ ਬਚਾਅ ਕਾਰਜਾਂ ‘ਚ ਪ੍ਰਸ਼ਾਸਨ ਦੇ ਨਾਲ ਜੀਅ-ਜਾਨ ਨਾਲ ਜੁਟੇ ਹਨ। (Dera Sacha Sauda)
ਸ਼ਾਹ ਸਤਿਨਾਮ ਜੀ ਗਰੀਨ ਐੱਸ  ਫੋਰਸ ਵਿੰਗ ਦੇ ਸੈਂਕੜੇ ਸੇਵਾਦਾਰ ਰਾਹਤ ਕੈਂਪਾਂ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਘਰ-ਘਰ ਜਾ ਕੇ ਰਾਹਤ ਸਮੱਗਰੀ ਵੰਡ ਰਹੇ ਹਨ ਅੱਜ ਵੀ ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਤਮਿਲਨਾਡੂ ਤੋਂ ਆਏ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਕੇਰਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਕੇਲਪੱਟਾ, ਆਚੂਰ ਤੇ ਵਾਈਤਰੀ ‘ਚ ਰਾਹਤ ਤੇ ਬਚਾਅ ਅਭਿਆਨ ਚਲਾਇਆ। ਸੇਵਾਦਾਰ ਘਰ-ਘਰ ਜਾ ਕੇ ਰਾਹਤ ਸਮੱਗਰੀ ਦੇ ਪੈਕੇਟ ਵੰਡ ਰਹੇ ਸਨ, ਜਿਨ੍ਹਾਂ ‘ਚ ਖਾਣ-ਪੀਣ ਦੀਆਂ ਵਸਤੂਆਂ ਸਨ ਸੇਵਾਦਾਰਾਂ ਤੋਂ ਰਾਸ਼ਨ ਪ੍ਰਾਪਤ ਕਰਕੇ ਹੜ੍ਹ ਪੀੜਤ ਲੋਕ ਫੁੱਲੇ  ਨਹੀਂ ਸਮਾ ਰਹੇ ਸਨ ਉਨ੍ਹਾਂ ਪੂਜਨੀਕ ਗੁਰੂ ਜੀ ਤੇ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ। (Dera Sacha Sauda)
ਇਹ ਵੀ ਪੜ੍ਹੋ : ਇਸ ਜ਼ਿਲ੍ਹੇ ਵਿੱਚ 29 ਜੁਲਾਈ ਤੱਕ ਮੁੜ ਕਰਨੀਆਂ ਪਈਆਂ ਛੁੱਟੀਆਂ
ਜ਼ਿਕਰਯੋਗ ਹੈ ਕਿ ਕੇਰਲ ‘ਚ ਹੜ੍ਹ ਦੇ ਕਹਿਰ ਨਾਲ ਹੁਣ ਤੱਕ ਸੈਂਕੜੇ ਹਜ਼ਾਰਾਂ ਲੋਕ ਹੁਣ ਵੀ ਹੜ੍ਹ ਦੇ ਪਾਣੀ ‘ਚ ਫਸੇ ਹਨ ਜਿਨ੍ਹਾਂ ਨੂੰ ਕੱਢਣ ਲਈ ਰਾਹਤ ਤੇ ਬਚਾਅ ਟੀਮਾਂ ਜੀਅ-ਜਾਨ ਨਾਲ ਜੁਟੀਆਂ ਹਨ ਆਫਤਾ ਦੀ ਇਸ ਘੜੀ ‘ਚ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਨੇ ਵੀ ਮੱਦਦ ਦਾ ਹੱਥ ਵਧਾਇਆ ਹੈ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸਥਾਪਿਤ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਦੱਖਣੀ ਭਾਰਤੀ ਦੇ ਸੂਬਿਆਂ ਦੇ ਸੇਵਾਦਾਰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਕੇ ਹੜ੍ਹ ਪੀੜਛਾਂ ਦੇ ਹੰਝੂ ਪੁੰਜ ਰਹੇ ਹਨ ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਤਮਿਲਨਾਡੂ ਦੇ ਹਜ਼ਾਰਾਂ ਗਰੀਨ ਐੱਸ ਸੇਵਾਦਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਥਿੱਤ ਰਾਹਤ ਕੈਂਪਾਂ ‘ਚ ਜਾ ਕੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡ ਰਹੇ ਹਨ। (Dera Sacha Sauda)
ਸੰਨੀ ਇੰਸਾਂ ਨੇ ਦੱÎਸਿਆ ਕਿ ਇਸ ਦੁਖੀ ਦੀ ਘਡੀ ‘ਚ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਪ੍ਰਸ਼ਾਸਨ ਦੇ ਨਾਲ ਹੈ ਜਿੱਥੇ ਵੀ ਲੋੜ ਪਵੇਗੀ ਉਹ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਅਭਿਆਨ ‘ਚ ਪ੍ਰਸ਼ਾਸਨ ਨਾਲ ਹੱਥ ਵੱਟਾਉਣਗੇ ਉਨ੍ਹਾਂ ਕਿਹਾ ਕਿ ਰਾਹਤ ਤੇ ਬਚਾਅ ਕਾਰਜ ਹਾਲੇ ਐਤਵਾਰ ਤੱਕ ਜਾਰੀ ਰਹੇਗਾ ਕੇਰਲ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਗਰੀਨ ਐੱਸ ਦੇ ਹਜ਼ਾਰਾਂ ਸੇਵਾਦਾਰ ਤਿਆਰ ਹਨ। (Dera Sacha Sauda)
ਨਸ਼ਿਆਂ ਬਾਰੇ ਡਾਟਾ ਸਾਂਝਾ ਕਰਨ ਲਈ ਪੰਚਕੂਲਾ ਵਿਖੇ ਸਥਾਪਤ ਹੋਵੇਗਾ ਕੇਂਦਰੀ ਸਕੱਤਰੇਤ
ਮੁੱਖ ਮੰਤਰੀ ਪੱਧਰ ‘ਤੇ ਹਰ ਛੇ ਮਹੀਨਿਆਂ ਬਾਅਦ ਮੀਟਿੰਗ ਕਰਨ ਬਾਰੇ ਅਮਰਿੰਦਰ ਸਿੰਘ ਦਾ ਸੁਝਾਅ ਖੇਤਰੀ ਕਾਨਫਰੰਸ ‘ਚ ਆਮ ਸਹਿਮਤੀ ਨਾਲ ਪ੍ਰਵਾਨ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਡਾਟਾ ਤੇ ਸੂਚਨਾ ਸਾਂਝੀ ਕਰਨ ਵਾਸਤੇ ਪੰਚਕੂਲਾ ਵਿਖੇ ਸਾਂਝਾ/ਕੇਂਦਰੀ ਸਕੱਤਰੇਤ ਸਥਾਪਤ ਕਰਨ ਲਈ ਆਮ ਸਹਿਮਤੀ ਨਾਲ ਫੈਸਲਾ ਲਿਆ ਹੈ। ਨਸ਼ਿਆਂ ਵਿਰੁੱਧ ਲੜਾਈ ਲਈ ਸਾਂਝੀ ਰਣਨੀਤੀ ਬਾਰੇ ਵਿਚਾਰ ਕਰਨ ਅਤੇ ਤਿਆਰ ਕਰਨ ਵਾਸਤੇ ‘ਨਸ਼ੇ- ਚੁਣੌਤੀਆਂ ਤੇ ਰਣਨੀਤੀ ‘ ਬਾਰੇ ਸੱਦੀ ਖੇਤਰੀ ਕਾਨਫਰੰਸ ਵਿੱਚ ਮੁੱਖ ਮੰਤਰੀਆਂ ਨੇ ਇਹ ਫੈਸਲਾ ਲਿਆ, ਜਿਸ ਅਨੁਸਾਰ ਅੰਕੜੇ ਅਤੇ ਸੂਚਨਾ ਸਾਂਝੀ ਕਰਨ ਲਈ ਤਾਲਮੇਲ ਵਾਸਤੇ ਹਰੇਕ ਸੂਬੇ ਵੱਲੋਂ ਆਪਣੇ ਨੋਡਲ ਅਫਸਰ ਤਾਇਨਾਤ ਕੀਤੇ ਜਾਣਗੇ। ਇਸ ਕਾਨਫਰੰਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਐਮ.ਐਲ. ਖੱਟਰ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਟੀ.ਐਸ. ਰਾਵਤ ਨੇ ਖੁਦ ਹਿੱਸਾ ਲਿਆ ਜਦਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਇਸ ਕਾਨਫਰੰਸ ਵਿੱਚ ਵੀਡੀਓ ਕਾਨਫਰੰਸ ਰਾਹੀਂ ਸ਼ਮੂਲੀਅਤ ਕੀਤੀ ਕਿਉਂਕਿ ਉਹ ਮੌਸਮ ਦੀ ਖਰਾਬੀ ਕਾਰਨ ਖੁਦ ਪਹੁੰਚਣ ‘ਚ ਅਸਮਰੱਥ ਰਹੇ।
ਇਹ ਵੀ ਪੜ੍ਹੋ : ਹੜ੍ਹਾਂ ਦਾ ਕਹਿਰ : ਪਟਿਆਲਾ ਜ਼ਿਲ੍ਹੇ ਅੰਦਰ ਸੜਕਾਂ, ਪੁਲਾਂ ਆਦਿ ਦਾ 55 ਕਰੋੜ ਤੋਂ ਵੱਧ ਦਾ ਨੁਕਸਾਨ
ਇਨ੍ਹਾਂ ਸੂਬਿਆਂ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ। ਇਸ ਮੀਟਿੰਗ ਵਿੱਚ ਰਾਜਸਥਾਨ, ਦਿੱਲੀ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਲ ਸਨ। ਇਸ ਦਾ ਉਦੇਸ਼ ਹਰ ਤਰ੍ਹਾਂ ਦੀ ਸਿਆਸੀ ਅਤੇ ਖੇਤਰੀ ਵੰਡ ਤੋਂ ਉਪਰ ਉਠ ਕੇ ਨਸ਼ਿਆਂ ਵਿਰੁੱਧ ਇੱਕ ਸਾਂਝੀ ਰਣਨੀਤੀ ਤਿਆਰ ਕਰਨਾ ਸੀ। ਨਸ਼ਿਆਂ ਵਿਰੁੱਧ ਜੰਗ ‘ਚ ਪ੍ਰਗਤੀ ਤੇ ਨਿਗਰਾਨੀ ਰੱਖਣ ਅਤੇ ਇਸ ਸਮੱਸਿਆ ਨਾਲ ਨਿਪਟਣ ਲਈ ਵੱਖ-ਵੱਖ ਪੱਧਰਾਂ ‘ਤੇ ਨਿਯਮਿਤ ਤੌਰ ‘ਤੇ ਮੀਟਿੰਗਾਂ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਦੇ ਸੁਝਾਅ ਨੂੰ ਮੀਟਿੰਗ ਦੌਰਾਨ ਪ੍ਰਵਾਨ ਕਰ ਲਿਆ ਗਿਆ। ਕੈਪਟਨ ਅਮਰਿੰਦਰ ਸਿੰਘ ਦੇ ਪ੍ਰਸਤਾਵ ਦੇ ਅਧਾਰ ‘ਤੇ ਨਸ਼ਿਆਂ ਵਿਰੁੱਧ ਸਾਂਝੀ ਰਣਨੀਤੀ ਦੀ ਪ੍ਰਗਤੀ ‘ਤੇ ਨਿਗਰਾਨੀ ਰੱਖਣ ਲਈ ਹਰ 6 ਮਹੀਨਿਆਂ ਬਾਅਦ ਮੀਟਿੰਗ ਕਰਨ ਦਾ ਵੀ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਸ਼ਿਆਂ ਵਿਰੁੱਧ ਰਣਨੀਤੀ ਨੂੰ ਲਾਗੂ ਕਰਨ ਵਾਸਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸੱਦਾ ਦੇਣ ਅਤੇ ਜੰਮੂ ਅਤੇ ਕਸ਼ਮੀਰ ਨੂੰ ਵੀ ਇਸ ‘ਚ ਸ਼ਾਮਲ ਕਰਨ ਦਾ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਸੁਝਾਅ ਦੇ ਆਧਾਰ ‘ਤੇ ਹਰੇਕ ਤਿਮਾਹੀ ਦੌਰਾਨ ਅਧਿਕਾਰੀਆਂ ਲਈ ਉੱਚ ਪੱਧਰ ‘ਤੇ ਮੀਟਿੰਗ ਕਰਨ ਦਾ ਵੀ ਫੈਸਲਾ ਲਿਆ ਗਿਆ ਜਿਸ ਦੀ ਪ੍ਰਧਾਨਗੀ ਵਾਰੋ-ਵਾਰੀ ਸਬੰਧਤ ਸੂਬਿਆ ਦੇ ਮੁੱਖ ਸਕੱਤਰ/ਡੀ.ਜੀ.ਪੀ ਕਰਨਗੇ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਵੱਖ-ਵੱਖ ਸੂਬਿਆਂ ਦੇ ਨਾਲ ਲੱਗਦੇ ਜਿਲ੍ਹਿਆਂ ਦੇ ਐਸ.ਐਸ.ਪੀ ਰੋਜ਼ਮਰਾ ਦੇ ਪੱਧਰ ‘ਤੇ ਤਾਲਮੇਲ ਕਰਨਗੇ। ਸੂਬਿਆਂ ਵੱਲੋਂ ਆਪਣੇ ਆਪਣੇ ਸਕੂਲਾਂ ਵਿੱਚ ਵੱਡੀ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਵੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ। ਨੌਜਵਾਨਾਂ ਨੂੰ ਪਿੰਡ ਪੱਧਰ ‘ਤੇ ਖੇਡਾਂ ਅਤੇ ਹੋਰ ਸਰਗਰਮੀਆਂ ਵਿੱਚ ਸਰਗਰਮ ਕਰਨ ਦਾ ਵੀ ਫੈਸਲਾ ਕੀਤਾ ਗਿਆ। ਨਸ਼ਿਆਂ ਦੇ ਪਸਾਰ ‘ਤੇ ਰੋਕ ਲਾਉਣ ਵਾਸਤੇ ਵੱਡੀ ਪੱਧਰ ‘ਤੇ ਨੌਜਵਾਨਾਂ ਲਈ ਹੁਨਰ ਵਿਕਾਸ ਪ੍ਰੋਗਰਾਮ ਚਲਾਉਣ ਦਾ ਵੀ ਫੈਸਲਾ ਕੀਤਾ ਗਿਆ।
ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨਸ਼ਿਆਂ ਦੀ ਕੋਈ ਵੀ ਸਰਹੱਦ ਨਹੀਂ ਹੈ, ਇਸ ਵਾਸਤੇ ਸਾਂਝੀ ਰਣਨੀਤੀ ਦੀ ਜ਼ਰੂਰਤ ਹੈ।ਸਾਰੇ ਸੂਬਿਆਂ ਦੀ ਰਾਇ ਸੀ ਕਿ ਨਸ਼ਿਆਂ ਵਿਰੁੱਧ ਸਫਲਤਾ ਪੂਰਵਕ ਲੜਾਈ ਲਈ ਸੂਚਨਾ ਤੇ ਡਾਟਾ ਸਾਂਝਾ ਕਰਨਾ ਬਹੁਤ ਅਹਿਮ ਹੈ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਅੰਤਰ-ਰਾਜੀ ਅਤੇ ਅੰਤਰ-ਏਜੰਸੀ ਤਾਲਮੇਲ ਦੇ ਸੰਸਥਾਈਕਰਨ ਲਈ ਉੱਤਰੀ ਸੂਬਿਆਂ ਦਾ ਖੇਤਰੀ ਸਹਿਕਾਰੀ ਢਾਂਚਾ ਤਿਆਰ ਕਰਨ ਦਾ ਵੀ ਪ੍ਰਸਤਾਵ ਪੇਸ਼ ਕੀਤਾ। ਸਾਂਝਾ ਡਾਟਾ ਤਿਆਰ ਕਰਨ ਅਤੇ ਸੂਚਨਾ ਤੇ ਖੂਫੀਆ ਜਾਣਕਾਰੀ ਸਾਂਝੀ ਕਰਨ ਲਈ ਇਹ ਪ੍ਰਭਾਵੀ ਤਾਲਮੇਲ ਵਾਸਤੇ ਮਦਦਗਾਰ ਹੋਵੇਗਾ ਜਿਸ ਅਨੁਸਾਰ ਨਸ਼ਾ ਤਸਕਰਾਂ ਦਾ ਟਾਕਰਾ ਕਰਨ ਲਈ ਸਾਂਝੀ ਕਾਰਵਾਈ ਚਲਾਉਣ ‘ਚ ਮਦਦ ਮਿਲੇਗੀ ਅਤੇ ਨਸ਼ਿਆਂ ਦੀ ਤਸਕਰੀ ਲਈ ਸਰਗਰਮ ਗਿਰੋਹਾਂ ਦਾ ਖਾਤਮਾ ਕੀਤਾ ਜਾ ਸਕੇਗਾ।
ਇਹ ਵੀ ਪੜ੍ਹੋ : ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਕੀਤਾ ਵੱਡਾ ਐਲਾਨ, ਦੇਖੋ ਪੂਰੀ ਵੀਡੀਓ
ਉਨਾਂ ਨੇ ਸਾਰੇ ਪ੍ਰਭਾਵਿਤ ਸੂਬਿਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਫੰਡਾਂ ਦੀ ਪ੍ਰਾਪਤੀ ਵਾਸਤੇ ਕੇਂਦਰ ਕੋਲ ਪਹੁੰਚ ਕਰਨ ਦਾ ਵੀ ਸੁਝਾਅ ਦਿੱਤਾ ਜੋ ਕੇਂਦਰ ਸਰਕਾਰ ਦੇ 21 ਵਿਭਾਗਾਂ ਦੇ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਬੀ.ਐਸ.ਐਫ, ਡੀ.ਆਰ.ਆਈ, ਐਨ.ਸੀ.ਬੀ, ਆਰ.ਪੀ.ਐਫ, ਸੀ.ਆਈ.ਐਸ.ਐਫ ਅਤੇ ਕਸਟਮਜ਼ ਵਰਗੀਆਂ ਕੇਂਦਰੀ ਏਜੰਸੀਆਂ ਦੀ ਨੁਮਾਇੰਦਗੀ ਦਾ ਵੀ ਪ੍ਰਸਤਾਵ ਦਿੱਤਾ ਜਿਨ੍ਹਾਂ ਨੂੰ ਨੋਡਲ ਅਫਸਰਾਂ ਵਜੋਂ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਮਨੋਨੀਤ ਕਰਨ ਵਾਸਤੇ ਆਖਿਆ ਜਾ ਸਕਦਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਇਨ੍ਹਾਂ ਮੀਟਿੰਗਾਂ ਵਿੱਚ ਇਨ੍ਹਾਂ ਅਧਿਕਾਰੀਆਂ ਨੂੰ ਸ਼ਾਮਲ ਕਰਨਾ ਜ਼ਰੂਰੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਮੁਲਕ ਵਿੱਚ ਨਸ਼ਿਆਂ ਦੀ ਰੋਕਥਾਮ ਤੇ ਨਿਯਮਤ ਕਰਨ ਲਈ ਨਸ਼ਿਆਂ ‘ਤੇ ਕੌਮੀ ਨੀਤੀ ਬਣਾਉਣ ਦੀ ਮੰਗ ਮੁੜ ਦੁਹਰਾਈ। ਉਨਾਂ ਕਿਹਾ ਕਿ ਨਸ਼ਿਆਂ ਦੀ ਖੇਤੀ ‘ਤੇ ਬੰਦਿਸ਼ਾਂ ਅਤੇ ਗੁਆਂਢੀ ਸੂਬਿਆਂ ਜਿੱਥੇ ਕਾਨੂੰਨੀ ਤੌਰ ‘ਤੇ ਇਸ ਦੀ ਖੇਤੀ ਹੁੰਦੀ ਹੈ, ਤੋਂ ਬਾਹਰ ਜਾਣ ਨੂੰ ਰੋਕਣ ਲਈ ਬਿਹਤਰ ਢੰਗ-ਤਰੀਕਾ ਤਿਆਰ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕੌਮਾਂਤਰੀ ਅਤੇ ਸੂਬਾਈ ਸਰਹੱਦਾਂ ‘ਤੇ ਸਖ਼ਤੀ ਨਾਲ ਪਹਿਰਾ ਦੇਣ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਬੀ.ਐਸ.ਐਫ. ਦੀ ਰਣਨੀਤੀ ਗੈਰ-ਅਧਿਕਾਰਤ ਤੌਰ ‘ਤੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕੌਮਾਂਤਰੀ ਤਸਕਰਾਂ ਨੂੰ ਮੌਕੇ ‘ਤੇ ਗੋਲੀ ਮਾਰ ਦੇਣ ਦੀ ਹੋਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਉਨਾਂ ਦੀ ਸਰਕਾਰ ਵੱਲੋਂ ਨਸ਼ਾ ਰੋਕੂ ਅਫ਼ਸਰ ਪ੍ਰੋਗਰਾਮ ਅਤੇ ਹਾਲ ਹੀ ਵਿੱਚ ਸ਼ੁਰੂ ਕੀਤੇ ਬੱਡੀ ਪ੍ਰੋਗਰਾਮ ਸਮੇਤ ਉਨਾਂ ਦੀ ਸਰਕਾਰ ਵੱਲੋਂ ਇਸ ਪਾਸੇ ਚੁੱਕੇ ਕਦਮਾਂ ਦਾ ਜ਼ਿਕਰ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਨੇ ਵੀ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਲਈ ਫਾਸਟ ਟਰੈਕ ਅਦਾਲਤਾਂ ਦੇ ਹੱਕ ਵਿੱਚ ਗੱਲ ਕੀਤੀ ਜਦਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਨਸ਼ਾ ਤਸਕਰਾਂ ਖਿਲਾਫ਼ ਸਮਾਜ ਵਿਰੋਧੀ ਗਤੀਵਿਧੀਆਂ ਦੀ ਰੋਕਥਾਮ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਲਈ ਗ੍ਰਿਫਤਾਰੀ ਹੋਣ ਦੇ ਮਾਮਲੇ ਵਿੱਚ ਵਿਸ਼ੇਸ਼ ਬੋਰਡ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।
ਹਿਮਾਚਲ ਪ੍ਰਦੇਸ਼ ਦੇ ਸਕੱਤਰ ਨੇ ਕਿਹਾ ਕਿ ਇਸ ਮੁੱਦੇ ‘ਤੇ ਨਿਆਂ ਪ੍ਰਣਾਲੀ ਨੂੰ ਵੀ ਹੋਰ ਸੰਵੇਦਨਸ਼ੀਲ ਹੋਣ ਦੀ ਲੋੜ ਹੈ ਤਾਂ ਕਿ ਨਸ਼ਾ ਤਸਕਰਾਂ ਦੇ ਮਾਮਲਿਆਂ ਵਿੱਚ ਅਦਾਲਤਾਂ ਵੱਲੋਂ ਨਰਮੀ ਨਾ ਵਰਤਣ ਨੂੰ ਯਕੀਨੀ ਬਣਾਇਆ ਜਾ ਸਕੇ। ਨਸ਼ਿਆਂ ਵਿਰੁੱਧ ਸਾਂਝੀ ਰਣਨੀਤੀ ਲਈ ਸਾਰੇ ਮੁੱਖ ਮੰਤਰੀ ਇਕਮੱਤ ਹੋਏ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਸੂਚਨਾ ਸਾਂਝੀ ਕਰਨ ਲਈ ‘ਨਸ਼ਾ ਸੂਚਨਾ ਸਕੱਤਰੇਤ’ ਦਾ ਸੁਝਾਅ ਦਿੱਤਾ। ਉੱਤਰਾਖੰਡ ਦੇ ਮੁੱਖ ਮੰਤਰੀ ਨੇ ਨਸ਼ਿਆਂ ਦਾ ਸ਼ਿਕਾਰ ਹੋਣ ਵਿੱਚ ਔਰਤਾਂ ਦੀ ਵਧ ਰਹੀ ਗਿਣਤੀ ‘ਤੇ ਵੀ ਚਿੰਤਾ ਜ਼ਾਹਰ ਕੀਤੀ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸੂਬੇ ਦੀ ਪੁਲਿਸ ਵੱਲੋਂ ਪੰਜਾਬ ਪੁਲਿਸ ਨਾਲ ਸਾਂਝੀ ਕਾਰਵਾਈ ਰਾਹੀਂ ਨਸ਼ਿਆਂ ਦੀ ਤਸਕਰੀ ਵਿਰੁੱਧ ਕੰਮ ਕੀਤਾ ਜਾ ਰਿਹਾ ਹੈ। (Chandigarh News)
ਚੰਡੀਗੜ ਯੂ.ਟੀ. ਦੇ ਡੀ.ਜੀ.ਪੀ. ਨੇ ਬੱਚਿਆਂ ਨੂੰ ਨਸ਼ੇ ਵੇਚਣ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਸੁਝਾਅ ਦਿੱਤਾ ਕਿ ਅਜਿਹੇ ਤਸਕਰਾਂ ਖ਼ਿਲਾਫ ਐਨ.ਡੀ.ਪੀ.ਐਸ. ਐਕਟ ਤੋਂ ਇਲਾਵਾ ਜੁਵੇਨਾਈਲ ਐਕਟ ਤਹਿਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੇ ਐਡੀਸ਼ਨਲ ਕਮਿਸ਼ਨਰ ਆਫ ਪੁਲਿਸ ਨੇ ਸਾਰੇ ਸੂਬਿਆਂ ਵੱਲੋਂ ਪਹਿਲ ਦੇ ਆਧਾਰ ‘ਤੇ ਡਾਟਾ ਅਤੇ ਸੂਚਨਾ ਸਾਂਝੀ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। (Chandigarh News)
ਸਰਧਾਂਜਲੀ ਸਮਾਗਮ ‘ਤੇ ਇਕੱਠੇ ਹੋਏ ਖਹਿਰਾ ਤੇ ‘ਦਿੱਲੀ ਵਾਲੇ’ | Sardhanjali Function
ਪਾਰਟੀ ਦੇ ਕਲੇਸ ਸਬੰਧੀ ਅਰਵਿੰਦ ਕੇਜ਼ਰੀਵਾਲ ਬੋਲੇ: ‘ਪ੍ਰੀਵਾਰਕ ਮਸਲਾ ਹੈ ਬੈਠ ਕੇ ਨਬੇੜ ਲਵਾਂਗੇ’ | Sardhanjali Function
ਬਰਨਾਲਾ (ਜੀਵਨ ਰਾਮਗੜ)। ਆਮ ਆਦਮੀ ਪਾਰਟੀ ਦੇ ਹਲਕਾ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਨਮਿੱਤ ਰੱਖਿਆ ਸਰਧਾਂਜ਼ਲੀ ਸਮਾਗਮ ਬੇਸ਼ੱਕ ‘ਆਪ’ ਦੇ ਦੋ ਧੜਿਆਂ ਦੇ ਨੇਤਾਵਾਂ ਨੂੰ ਇੱਕ ਪੰਡਾਲ ‘ਚ ਇਕੱਠਾ ਕਰਨ ‘ਚ ਤਾਂ ਕਾਮਯਾਬ ਹੋ ਗਿਆ ਪੰ੍ਰਤੂ ਦੋਵੇਂ ਧੜਿਆਂ ਦੇ ਨੇਤਾਵਾਂ ਦੇ ਨਾ ਸਿਰ ਜੁੜੇ ਅਤੇ ਨਾ ਅੱਖ ਮਿਲੀ। ਬਿਕਰਮ ਮਜੀਠੀਏ ਤੋਂ ਮੁਆਫੀ ਮੰਗਣ ਪਿੱਛੋਂ ਅੱਜ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਬਿਨਾਂ ਵਿਰੋਧ ਸਰਧਾਂਜ਼ਲੀ ਸਮਾਗਮ ਦੇ ਜ਼ਰੀਏ ਪੰਜਾਬ ‘ਚ ਪੈਰ ਧਰਾਵਾ ਕਰਨ ‘ਚ ਸਫ਼ਲ ਹੋ ਗਏ। ਅਰਵਿੰਦ ਕੇਜ਼ਰੀਵਾਲ ਅਤੇ ਮੁਨੀਸ਼ ਸ਼ਿਸ਼ੋਦੀਆ ਰੇਲ ਰਾਹੀਂ ਸੰਗਰੂਰ ਪੁੱਜੇ ਜਿਥੋਂ ਉਨ੍ਹਾਂ ਸੜਕ ਰਾਹੀਂ 11:30 ਵਜੇ ਪਹਿਲਾਂ ਹਲਕਾ ਬਰਨਾਲਾ ਦੇ ਆਪ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਪੁੱਜ ਕੇ ਪੰਜਾਬ ਦੇ ਸਾਥੀ ਸਾਂਸਦਾ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਇਥੋਂ ਹੀ ਮਹਿਲਕਲਾਂ ਦੇ ਪਿੰਡ ਪੰਡੋਰੀ ਲਈ ਰਵਾਨਾਂ ਹੋਏ। ਬਾਗੀ ਧੜੇ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਮਹਿਲਕਲਾਂ ਦੀ ਅਨਾਜ਼ ਮੰਡੀ ‘ਚੋਂ ਆਪਣੇ ਹਮਾਇਤੀਆਂ ਨਾਲ ਵੱਖਰੇ ਤੌਰ ‘ਤੇ ਰਵਾਨਾਂ ਹੋਏ।
ਇਹ ਵੀ ਪੜ੍ਹੋ : ਸੁਰਿੰਦਰ ਛਿੰਦੇ ਦੇ ਤੁਰ ਜਾਣ ਨਾਲ ਲੋਕ ਗਾਇਕੀ ਦੇ ਇਕ ਯੁੱਗ ਦਾ ਅੰਤ : ਮੀਤ ਹੇਅਰ
ਸਰਧਾਂਜ਼ਲੀ ਸਮਾਗਮ ‘ਚ ਸੁਖਪਾਲ ਖਹਿਰਾ ਆਪਣੇ ਸਾਥੀ ਤਿੰਨ ਵਿਧਾਇਕਾਂ ਨਾਲ ਵਿਸ਼ੇਸ਼ ਬਣੇ ਵੀਆਈਪੀ ਪੰਡਾਲ ‘ਚ ਪਿੱਛੇ ਬੈਠੇ ਜਦਕਿ ਅਰਵਿੰਦ ਕੇਜ਼ਰੀਵਾਲ, ਮੁਨੀਸ਼ ਸ਼ਿਸ਼ੋਦੀਆ ਤੇ ਭਗਵੰਤ ਮਾਨ ਤੇ ਹੋਰ ਵਿਧਾਇਕ ਵੀਆਈਪੀ ਪੰਡਾਲ ‘ਚ ਅੱਗੇ ਬੈਠੇ। ਸਰਧਾਂਜ਼ਲੀ ਸਮਾਗਮ ‘ਚ ਭਗਵੰਤ ਮਾਨ ਨੇ ਸਟੇਜ਼ ਦਾ ਸੰਚਾਲਨ ਕਰਦਿਆਂ ਖਹਿਰਾ ਸਮੇਤ ਸਭ ਬਾਗੀ ਵਿਧਾਇਕਾਂ ਦੀ ਹਾਜ਼ਰੀ ਲਵਾਈ ਅਤੇ ਸਭ ਤੋਂ ਪਹਿਲਾਂ ਉਨ੍ਹਾਂ ਸੁਖਪਾਲ ਸਿੰਘ ਖਹਿਰਾ ਨੂੰ ਸੀਨੀਅਰ ਨੇਤਾ ਆਖਦਿਆਂ ਸਰਧਾਂਜ਼ਲੀ ਭੇਂਟ ਕਰਨ ਲਈ ਸਮਾਂ ਦਿੱਤਾ। ਖਹਿਰਾ ਨੇ ਬਿਨ੍ਹਾਂ ਕਿਸੇ ਸਿਆਸੀ ਸਬਦਾਂ ਦੇ ਸ਼ਰਧਾਜ਼ਲੀ ਭੇਂਟ ਕੀਤੀ।
ਉਨ੍ਹਾਂ ਤੋਂ ਬਾਅਦ ਅਰਵਿੰਦ ਕੇਜ਼ਰੀਵਾਲ ਨੇ ਵਿਛੜੀ ਆਤਮਾਂ ਲਈ ਨਿਰੋਲ ਸਰਧਾਂਜ਼ਲੀ ਦੇ ਸ਼ਬਦ ਕਹੇ। ਅਖ਼ੀਰ ‘ਚ ਧੰਨਵਾਦੀ ਸ਼ਬਦ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਹੇ। ਅਰਵਿੰਦ ਕੇਜ਼ਰੀਵਾਲ ਅਤੇ ਮੁਨੀਸ਼ ਸ਼ਿਸ਼ੋਦੀਆ ਨੇ ਸੋਗ ਸਮਾਗਮ ਦਾ ਹਵਾਲਾ ਦੇ ਕੇ ਮੀਡੀਆ ਦੇ ਸਵਾਲਾਂ ਤੋਂ ਬਚਣ ਦੀ ਕੋਸ਼ਿਸ਼ ਕੀਤੀ। ਕੇਜ਼ਰੀਵਾਲ ਨੇ ਵਾਰ ਵਾਰ ਪੁੱਛਣ ‘ਤੇ ਆਮ ਆਦਮੀ ਪਾਰਟੀ ਪੰਜਾਬ ਦੇ ਕਲੇਸ਼ ਸਬੰਧੀ ਕਿਹਾ ਕਿ ‘ਪਰਿਵਾਰਾਂ ‘ਚ ਅਜਿਹਾ ਅਕਸਰ ਹੁੰਦਾ ਰਹਿੰਦਾ ਹੈ, ਮਿਲ ਬੈਠ ਕੇ ਠੀਕ ਕਰ ਲਵਾਂਗੇ, ਤੁਸੀਂ ਚਿੰਤਾ ਨਾ ਕਰੋ।’ ਭਗਵੰਤ ਮਾਨ ਦੇ ਸੁਰ ਵੀ ਅੱਜ ਸੁਖਪਾਲ ਖਹਿਰਾ ਪ੍ਰਤੀ ਨਰਮ ਰਹੇ। ਸਾਂਸਦ ਭਗਵੰਤ ਮਾਨ ਨੇ ਪਾਰਟੀ ਕਲੇਸ਼ ਨੂੰ ਪ੍ਰੀਵਾਰਕ ਮਸਲਾ ਦੱਸਦਿਆਂ ਇਸ ਦੀ ਜਲਦ ਪੂਰਤੀ ਕਰਨ ਸਬੰਧੀ ਕਿਹਾ। ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਕੇਜ਼ਰੀਵਾਲ ਦੇ ਆਉਣ ਸਬੰਧੀ ਕੋਈ ਸੂਚਨਾ ਨਹੀਂ ਸੀ। ਖਹਿਰਾ ਨੇ ਕਿਹਾ ਕਿ ਉਹ ਅਰਵਿੰਦ ਕੇਜ਼ਰੀਵਾਲ ਨੂੰ ਹੀ ਆਪਣਾਂ ਕਨਵੀਨਰ ਮੰਨਦੇ ਹਨ ਪ੍ਰੰਤੂ ਉਸਨੂੰ ਪਾਰਟੀ ਦੇ ਕਿਸੇ ਵੀ ਪ੍ਰੋਗਰਾਮ ਸਬੰਧੀ ਕੋਈ ਕਾਲ ਨਹੀਂ ਕੀਤੀ ਜਾਂਦੀ।
ਜਦਕਿ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖਹਿਰਾ ਪ੍ਰਤੀ ਤਿੱਖੇ ਸੁਰ ‘ਚ ਕਿਹਾ ਕਿ ‘ਖਹਿਰਾ ਨੂੰ ਕਿਸੇ ਨੇ ਵੀ ਨਹੀਂ ਰੋਕਿਆ। ਉਹ ਸੁਨਾਮ ਵਿਖੇ ਵਲੰਟੀਅਰਾਂ ਦੀ ਮੀਟਿੰਗ ‘ਚ ਹਿੱਸਾ ਲੈ ਸਕਦੇ ਹਨ, ਜਿਥੇ ਕੇਜਰੀਵਾਲ ਸੰਬੋਧਨ ਕਰਨਗੇ। ਜਿਸਦੇ ਜੁਆਬ ‘ਚ ਖਹਿਰਾ ਨੇ ਕਿਹਾ ਕਿ ‘ਸੁਨੇਹੇਂ ਸੜਕਾਂ ‘ਤੇ ਮੀਡੀਆ ਰਾਹੀਂ ਨਹੀਂ ਦਿੱਤੇ ਜਾਂਦੇ।’ ਖਹਿਰਾ ਨੇ ਪਾਰਟੀ ਰਜਾਮੰਦੀ ਸਬੰਧੀ ਸੁਆਲ ਦੇ ਜੁਆਬ ‘ਚ ਕਿਹਾ ਕਿ ਵਿਧਾਇਕ ਅਮਨ ਅਰੋੜਾ ਉਨ੍ਹਾਂ ਕੋਲ ਨਿੱਜੀ ਰੂਪ ‘ਚ ਇਸ ਸਬੰਧੀ ਮਿਲਣ ਆਇਆ ਸੀ। ਪ੍ਰੰਤੂ ਹੁਣ ਉਹ ਪੰਜਾਬ ਦੀ ਖੁਦਮੁਖਤਿਆਰੀ ਦੇ ਸਟੈਂਡ ‘ਤੇ ਕਾਇਮ ਹਨ।
ਇਸ ਮੌਕੇ ਅਰਵਿੰਦ ਕੇਜ਼ਰੀਵਾਲ ਨਾਲ ਪੰਜਾਬ ਮਾਮਲਿਆਂ ਦੇ ਇੰਚਾਰਜ਼ ਮੁਨੀਸ਼ ਸ਼ਿਸ਼ੋਦੀਆ, ਸਾਂਸਦ ਭਗਵੰਤ ਮਾਨ, ਸਾਂਸਦ ਪ੍ਰੋ ਸਾਧੂ ਸਿੰਘ, ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਡਾ ਬਲਬੀਰ ਸਿੰਘ, ਵਿਧਾਇਕ ਅਮਨ ਅਰੋੜਾ, ਵਿਧਾਇਕ ਕੁਲਤਾਰ ਸੰਧਵਾਂ, ਵਿਧਾਇਕ ਸਰਬਜੀਤ ਕੌਰ ਮਾਣੂਕੇ, ਵਿਧਾਇਕ ਰੁਪਿੰਦਰ ਕੌਰ ਰੂਬੀ, ਵਿਧਾਇਕ ਬਲਜਿੰਦਰ ਕੌਰ, ਵਿਧਾਇਕ ਅਮਰਜੀਤ ਸੰਦੋਆ, ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਨਜੀਤ ਬਿਲਾਸਪੁਰ ਅਤੇ ਬਾਗੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਦੇ ਨਾਲ ਵਿਧਾਇਕ ਨਾਜ਼ਰ ਮਾਨਸ਼ਾਹੀਆ, ਵਿਧਾਇਕ ਪਿਰਮਿਲ ਸਿੰਘ, ਵਿਧਾਇਕ ਜਗਦੇਵ ਕਮਾਲੂ, ਵਿਧਾਇਕ ਜੈ ਕਿਸ਼ਨ ਰੋੜੀ, ਜਿਲ੍ਹਾ ਬਰਨਾਲਾ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਆਦਿ ਹਾਜ਼ਰ ਸਨ।
ਹਜ਼ਾਰਾਂ ਦਰਸ਼ਕਾਂ ਨੇ ਇਕੱਠੀ ਵੇਖੀ ਫਿਲਮ
ਸੱਚ ਕਹੂੰ ਨਿਊਜ਼,ਸਰਸਾ: ਫਿਲਮਾਂ ਰਾਹੀਂ ਸਮਾਜ ਸੁਧਾਰ ਦਾ ਸੰਦੇਸ਼ ਦੇਣ ਵਾਲੇ ਸੁਪਰ ਸਟਾਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਸਾਹਿਬਜ਼ਾਦੀ ਹਨੀਪ੍ਰੀਤ ਜੀ ਇੰਸਾਂ ਦੇ ਨਿਰਦੇਸ਼ਨ ‘ਚ ਬਣੀ ਫਿਲਮ ‘ਜੱਟੂ ਇੰਜੀਨੀਅਰ’ ਸਫ਼ਲਤਾ ਦੇ ਨਿੱਤ ਨਵੇਂ ਰਿਕਾਰਡ ਬਣਾ ਰਹੀ ਹੈ।
ਸ਼ਨਿੱਚਰਵਾਰ ਨੂੰ ਰਾਤੀ ਸਰਸਾ ਦੀ ਅਨਾਜ ਮੰਡੀ ‘ਚ ਆਨਲਾਈਨ ਮਾਹੀ ਸਿਨੇਮਾ ਵੱਲੋਂ ਤਿੰਨ ਵੱਡੀਆਂ ਸਕਰੀਨਾਂ ਦੇ ਦੁਆਰਾ ਦਿਖਾਏ ਗਏ ਮੈਗਾ ਸ਼ੋਅ ‘ਚ ਸਰਸਾ ਸ਼ਹਿਰ ਤੇ ਆਲੇ-ਦੁਆਲੇ ਦੇ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ‘ਚ ਦਰਸ਼ਕ ਪੁੱਜੇ। ਇਸ ਮੌਕੇ ਸ਼ਹਿਰ ਦੇ ਅਨੇਕ ਪਤਵੰਤੇ ਸੱਜਣਾਂ ਨੇ ਵੀ ਇਸ ਫਿਲਮ ਦਾ ਆਨੰਦ ਲਿਆ। 8:17 ਮਿੰਟ ‘ਤੇ ਫਿਲਮ ਸ਼ੁਰੂ ਹੋਈ ਇਸ ਆਨਲਾਈਨ ‘ਚ ਸ਼ੋਅ ‘ਚ ਸਿਨੇ ਪ੍ਰੇਮੀਆਂ ਦੇ ਬੈਠਣ ਲਈ ਵੱਡੇ ਪ੍ਰਬੰਧ ਕੀਤੇ ਗਏ ਸਨ। ਇਸ ਕਾਰਜ ‘ਚ ਸੈਂਕੜੇ ਸੇਵਾਦਾਰਾਂ ਨੇ ਸਹਿਯੋਗ ਦਿੱਤਾ।
ਜ਼ਿਕਰਯੋਗ ਹੈ ਕਿ ਇਹ ਫਿਲਮ 57 ਦਿਨਾਂ ‘ਚ 526 ਕਰੋੜ ਤੋਂ ਵੱਧ ਦਾ ਬਿਜਨੈੱਸ ਕਰਕੇ ਲਗਾਤਾਰ ਦਰਸ਼ਕਾਂ ਦੀ ਪਸੰਦ ਬਣੀ ਹੋਈ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਪਟਿਆਲਾ ‘ਚ 51,365, ਸੰਗਰੂਰ ‘ਚ 32,730, ਬਠਿੰਡਾ ‘ਚ 7577, ਕੁਰੂਕਸ਼ੇਤਰ ‘ਚ 37,025 ਦਰਸ਼ਕਾਂ ਨੇ ਇਕੱਠੇ ਆਨਲਾਈਨ ਮਾਹੀ ਸਿਨੇਮਾ ‘ਚ ਇਹ ਫਿਲਮ ਦੇਖੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।