Bharatiya Kisan Union - Sach Kahoon Punjabi
Farmers Protest: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਥਾਣਾ ਗੁਰੂਹਰਸਹਾਏ ਮੂਹਰੇ ਧਰਨਾ
ਮੰਗਾਂ ਜਲਦ ਹੱਲ ਨਾ ਹੋਈਆਂ ਤਾਂ ਕਰਾਂਗੇ ਫਿਰੋਜ਼ਪੁਰ-ਫਾਜਿਲਕਾ ਜੀ ਟੀ ਰੋੜ ਜਾਮ: ਜੋਗਾ ਸਿੰਘ ਭੋਡੀਪੁਰ
Farmers Protest: (ਵਿਜੈ ਹਾਂਡਾ) ਗੁਰੂਹਰਸਹਾਏ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ( ਬੂਟਾ ਸਿੰਘ ਬੁਰਜਗਿੱਲ) ਵੱਲੋਂ ਥਾਣਾ ਗੁਰੂਹਰਸਹਾਏ ਮੂਹਰੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੂਟਾ ਸਿੰਘ ਬੁਰਜਗਿੱਲ) ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ ਭੋਡੀਪੁਰ ਤੇ ਇਕਾਈ ਬਲਾਕ ਪ੍ਰਧਾਨ ਪੂਰਨ ਸਿੰਘ ਸਮੇਤ ਹੋਰ ਆਗੂਆਂ ਨੇ ਦੱਸਿਆਂ ਕਿ ਪਿੰਡ ਛਾਂਗਾ ਰਾਏ ਉਤਾੜ ਵਿਖੇ ਇਕ ਘਰ ਅੰਦਰ ਹੋਈ ਭੰਨ ਤੋੜ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਕੋਲੋਂ ਸਖ਼ਤ ਕਾਰਵਾਈ ਦੀ ਮੰਗ ਨੂੰ ਲੈਕੇ ਥਾਣਾ ਗੁਰੂਹਰਸਹਾਏ ਦਾ ਘਿਰਾਓ ਕੀਤਾ ਗਿਆ ।
ਕਿਸਾਨ ਆਗੂਆਂ ਨੇ ਕਿਹਾ ਜੇਕਰ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋੜ ਨੂੰ ਜਾਮ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਗੁਰੂਹਰਸਹਾਏ ਦੀ ਹੋਵੇਗੀ।
Toll Plaza: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਟੋਲ ਪਲਾਜ਼ਾ ਢਾਹਿਆ
(ਰਾਕੇਸ਼ ਗਰਗ) ਮੌੜ ਮੰਡੀ। Toll Plaza ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਬਠਿੰਡਾ ਮਾਨਸਾ ਰੋਡ ਨੇੜੇ ਘੁੰਮਣ ਕਲਾਂ ਸੁੱਖਾ ਸਿੰਘ ਵਾਲੇ ਕੋਲ ਲੱਗਿਆ ਗੈਰ ਕਾਨੂੰਨੀ ਟੋਲ ਪਲਾਜ਼ਾ ਨੂੰ ਢਾਹ ਦਿੱਤਾ ਗਿਆ। ਇਸ ਟੋਲ ਪਲਾਜੇ ਨੂੰ ਹਟਾਉਣ ਲਈ ਕਿਸਾਨ ਯੂਨੀਅਨ ਵੱਲੋਂ ਪਹਿਲਾਂ ਵੀ ਕਈ ਵਾਰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਇਸ ਮੌਕੇ ਰੇਸ਼ਮ ਸਿੰਘ ਯਾਤਰੀ, ਜਗਦੇਵ ਸਿੰਘ ਭੈਣੀ ਬਾਘਾ, ਮਖਤਿਆਰ ਸਿੰਘ ਰਾਜਗੜ੍ਹ ਕੁੱਬੇ ਨੇ ਦੱਸਿਆ ਕਿ 19 ਜੁਲਾਈ ਨੂੰ ਡਿਪਟੀ ਕਮਿਸ਼ਨਰ ਨੂੰ ਅਰਜੀ ਦਿੱਤੀ ਗਈ ਸੀ ਕਿ ਜੇਕਰ ਇਹ ਟੋਲ ਪਲਾਜਾ ਸੜਕ ਤੋਂ ਨਾ ਹਟਾਇਆ ਗਿਆ ਤਾਂ ਉਹ 2 ਅਗਸਤ ਨੂੰ ਇਸ ਟੋਲ ਪਲਾਜੇ ਨੂੰ ਪੱਟਣ ਲਈ ਮਜਬੂਰ ਹੋਣਗੇ। ਇਸ ਸਬੰਧੀ ਕੋਈ ਕਾਰਵਾਈ ਨਾ ਹੋਣ ’ਤੇ ਅੱਜ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਟੋਲ ਪਲਾਜ਼ੇ ਨੂੰ ਢਾਹ ਦਿੱਤਾ ਗਿਆ।
ਇਹ ਵੀ ਪੜ੍ਹੋ: Chandigarh News: ਗਾਣਿਆਂ ਦੀ ਧੁਨ ’ਤੇ ਪਿਸਤੌਲ ਲਹਿਰਾਉਣਾ ਪਿਆ ਭਾਰੀ, ਸਾਬਕਾ ਵਿਧਾਇਕ ਗ੍ਰਿਫ਼ਤਾਰ
2014-15 ’ਚ ਜਦੋਂ ਇਹ ਟੋਲ ਪਲਾਜਾ ਗੈਰ ਕਾਨੂੰਨੀ ਢੰਗ ਨਾਲ ਜੀਟੀ ਰੋਡ ’ਤੇ ਲਗਾਇਆ ਜਾ ਰਿਹਾ ਸੀ ਉਸ ਸਮੇਂ ਵੀ ਲੋਕਾਂ ਵੱਲੋਂ ਇਸ ਦਾ ਵਿਰੋਧ ਕਰਕੇ ਮੰਗ ਕੀਤੀ ਸੀ ਕਿ ਇਹ ਟੋਲ ਪਲਾਜਾ ਨਹੀਂ ਲੱਗਣਾ ਚਾਹੀਦਾ ਪਰ ਪ੍ਰਸ਼ਾਸਨ ਨੇ ਉਹਨਾਂ ਨੂੰ ਵਿਸ਼ਵਾਸ਼ ’ਚ ਲੈ ਕੇ ਸੜਕ ਵਿਚਾਲੇ ਉਸਾਰੀ ਸ਼ੁਰੂ ਕਰਵਾ ਦਿੱਤੀ। ਇਸ ਬਾਰੇ ਜਦੋਂ ਸਿੱਧੂਪੁਰ ਜਥੇਬੰਦੀ ਨੂੰ ਪਤਾ ਲੱਗਿਆ ਤਾਂ ਇਸ ਦਾ ਵਿਰੋਧ ਕਰਕੇ ਕੰਮ ਰੁਕਵਾ ਦਿੱਤਾ ਗਿਆ ਸੀ। ਇਹ ਟੋਲ ਪਲਾਜ਼ਾ ਨਸ਼ੇੜੀਆਂ ਦਾ ਅੱਡਾ ਬਣ ਚੁੱਕਿਆ ਸੀ ਅਤੇ ਹਰ ਰੋਜ਼ ਅਕਸਰ ਭਿਆਨਕ ਐਕਸੀਡੈਂਟ ਇਸ ਟੋਲ ਪਲਾਜੇ ’ਤੇ ਹੁੰਦੇ ਰਹਿੰਦੇ ਹਨ। ਰਹਿੰਦਾ ਟੋਲ ਪਲਾਜਾ ਸੋਮਵਾਰ ਨੂੰ ਢਾਹ ਦਿੱਤਾ ਜਾਵੇਗਾ। Toll Plaza
ਇਸ ਮੌਕੇ ਸਮਾਜ ਸੇਵੀ ਬਲਵੀਰ ਸਿੰਘ ਭਾਈ ਦੇਸ਼ਾਂ ਅਤੇ ਆਗੂ ਬਲਵਿੰਦਰ ਸਿੰਘ ਮਾਨਸਾ, ਬਲਵਿੰਦਰ ਸਿੰਘ ਜੋਧਪੁਰ, ਰੇਸ਼ਮ ਸਿੰਘ ਯਾਤਰੀ, ਅਮਰਜੀਤ ਸਿੰਘ ਯਾਤਰੀ ਗੁਰਾਂ ਦਿੱਤਾ ਸਿੰਘ , ਮਾਈਸਰਖਾਨਾ ਰਾਜਾ ਸਿੰਘ ਘੁੰਮਣ , ਭੋਲਾ ਸਿੰਘ ਮੌੜ ਚੜਤ, ਮਲਕੀਤ ਸਿੰਘ ਜੋਧਪੁਰ ਪਾਖਰ , ਕਰਨੈਲ ਸਿੰਘ ਯਾਤਰੀ ,ਜੱਗਾ ਸਿੰਘ ਮੌੜ ਕਲਾਂ ਮਿੱਠੂ ਸਿੰਘ ਕੁੱਬੇ, ਕਰਨੈਲ ਸਿੰਘ ਮੌੜ ਖੁਰਦ ਪਿਆਰਾ ਸਿੰਘ ਥੰਮਣਗੜ੍ਹ ਜਗਤਾਰ ਸਿੰਘ ਰਾਮਨਗਰ , ਹਰਪ੍ਰੀਤ ਸਿੰਘ ਬੁਰਜ, ਬਲਜੀਤ ਸਿੰਘ ਸੰਦੋਹਾ ਆਦਿ ਆਗੂ ਮੌਕੇ ਤੇ ਹਾਜ਼ਰ ਸਨ ਅਤੇ ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਅਤੇ ਆਗੂ ਹਾਜ਼ਰ ਸਨ।
ਗੁਰੂਹਰਸਹਾਏ (ਸਤਪਾਲ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (Bharatiya Kisan Union) ਬਲਾਕ ਗੁਰੂ ਹਰ ਸਹਾਏ ਨੇ ਮੰਡੀ ਪੰਜੇ ਕੇ ਉਤਾੜ ਵਿਚ ਪਹਿਲਵਾਨਾਂ ਦੇ ਹੱਕ ਮੋਦੀ ਤੇ ਬਿ੍ਜ ਭੂਸ਼ਨ ਦਾ ਪੁਤਲਾ ਫੂਕਿਆ । ਇਸ ਮੌਕੇ ਪੂਰਨ ਚੰਦ ਬਲਾਕ ਪ੍ਰਧਾਨ ਤੇ ਸੁਖਦੇਵ ਢੋਟ ਬਲਾਕ ਸਕੱਤਰ, ਸਤਨਾਮ ਚੰਦ ਸੰਧਾ ਖਜਾਨਚੀ, ਮੰਗਲ ਦਾਸ ਪ੍ਰੈਸ ਸਕੱਤਰ ਦੀ ਅਗਵਾਈ ਵਿੱਚ ਮੋਦੀ ਤੇ ਬ੍ਰਿਜ ਭੂਸ਼ਨ ਦਾ ਪੁਤਲਾ ਫੂਕਿਆ ਗਿਆ ।
ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਸਾਡੇ ਦੇਸ਼ ਆਨ ਬਾਨ ਤੇ ਸ਼ਾਨ ਪਹਿਲਵਾਨ ਕੁੜੀਆਂ ਆਪਣੇ ਤੇ ਤਸ਼ੱਦਦ ਦਾ ਇਨਸਾਫ਼ ਲੈਣ ਲਈ ਜੰਤਰ ਮੰਤਰ ਤੇ ਲੰਮੇ ਸਮੇਂ ਤੋਂ ਧਰਨਾ ਦੇ ਰਹੀਆਂ ਸਨ ਜਿਨ੍ਹਾਂ ਨੂੰ ਮੋਦੀ ਸਰਕਾਰ ਨੇ ਚੁੱਕਵਾ ਕੇ ਜੇਲਾਂ ਵਿੱਚ ਸੁਟਿਆ ਸੀ ਬਹੁਤ ਹੀ ਨਿੰਦਣਯੋਗ ਘਟਨਾ ਹੈ । ਮੋਦੀ ਸਰਕਾਰ ਬਲਾਤਕਾਰੀ ਬ੍ਰਿਜ ਭੂਸ਼ਨ ਦਾ ਲਗਾਤਾਰ ਬਚਾਅ ਕਰ ਰਹੀ ਤੇ ਉਸ ਨੂੰ ਆਪਣੇ ਆਹੁਦੇ ਤੇ ਬਰਕਰਾਰ ਰੱਖਿਆ ਹੋਇਆ ਹੈ ਤੇ ਉਲਟਾ ਬਿ੍ਜ ਭੂਸ਼ਨ ਪਹਿਲਵਾਨਾਂ ਕੁੜੀਆਂ ਨੂੰ ਟਿਚਰਾਂ ਕਰ ਰਿਹਾ ਹੈ ਇਹ ਸਾਡੇ ਦੇਸ਼ ਦਾ ਬਹੁਤ ਹੀ ਦੁਰਭਾਗਿਆ ਹੈ ਜੋ ਸਾਡੇ ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਕੁੜੀਆਂ ਨਾਲ ਹੋਇਆ ਹੈ । (Bharatiya Kisan Union)
ਅਸੀਂ ਇਸ ਦੀ ਪੁਰਜ਼ੋਰ ਨਿਦਿਆ ਕਰਦੇ ਹਾਂ ‘ਤੇ ਮੰਗ ਕਰਦੇ ਹਾਂ ਬਿ੍ਜ ਭੂਸ਼ਨ ਨੂੰ ਤੁਰੰਤ ਆਪਣੇ ਆਹੁਦੇ ਤੋਂ ਹਟਾ ਕੇ ਜੇਲ ਚ ਸੁਟਿਆ ਜਾਵੇ ਨਹੀਂ ਤਾਂ ਮੋਦੀ ਸਰਕਾਰ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ । ਇਸ ਮੌਕੇ ਬਗ਼ੀਚਾ ਸਿੰਘ ਜ਼ਿਲ੍ਹਾ ਮੈਂਬਰ, ਸਤਨਾਮ ਚੰਦ ਪ੍ਰਧਾਨ ਪੰਜੇ ਕੇ, ਖੇਮ ਚੰਦ ਪ੍ਰਧਾਨ ਬਹਾਦਰ ਕੇ, ਗੁਰਦਿਆਲ ਪ੍ਰਧਾਨ ਸੈਦੇ ਕੇ, ਮਲਕੀਤ ਸਿੰਘ, ਸੋਹਣ ਸਿੰਘ, ਸੁਖਦਿਆਲ ਨੰਬਰਦਾਰ, ਰਮੇਸ਼ ਕੁਮਾਰ, ਬੂੜ ਸਿੰਘ, ਨਰਿੰਜਨ ਰਾਮ, ਵਿਕੀ ਸ਼ਰਮਾ, ਚੰਦਰ ਭਾਨ ਹਾਜੀ ਬੇਟੂ ਤੇ ਹੋਰ ਬਹੁਤ ਸਾਰੇ ਕਿਸਾਨ ਹਾਜ਼ਰ ਸਨ ।
ਬਰਨਾਲਾ ਵਿਖੇ ਭਾਕਿਯੂ ਏਕਤਾ ਡਕੌਂਦਾ ਦੇ ਆਗੂਆਂ ਵੱਲੋਂ ‘ਜੂਝਾਰ ਰੈਲੀ’ ਦੌਰਾਨ ਪੰਜਾਬ ਸਰਕਾਰ ਨੂੰ ਚੇਤਾਵਾਨੀ
ਜੂਝਾਰ ਰੈਲੀ’ ਦੇ ਇਕੱਠ ਦੀ ਲਲਕਾਰ; ਮੰਨੀਆਂ ਮੰਗਾਂ ਲਾਗੂ ਕਰੋ, ਨਹੀਂ ਤਾਂ ਸੰਘਰਸ਼ ਦੇ ਟਾਕਰੇ ਲਈ ਰਹੋ ਤਿਆਰ (Bharatiya Kisan Union )
ਆਗੂਆਂ ਦੀ ਅਗਵਾਈ ’ਚ ਹਾਜਰੀਨ ਨੇ ਹੱਥ ਖੜੇ ਕਰਕੇ 12 ਮਤਿਆਂ ਨੂੰ ਦਿੱਤੀ ਪ੍ਰਵਾਨਗੀ
‘ਜੁੂਝਾਰ ਰੈਲੀ’ ’ਚ ਪੰਜਾਬ ਭਰ ’ਚੋਂ ਹਜ਼ਾਰਾਂ ਕਿਸਾਨ/ਮਜ਼ਦੂਰਾਂ ਨੇ ਸ਼ਿਰਕਤ ਕੀਤੀ।
(ਜਸਵੀਰ ਸਿੰਘ ਗਹਿਲ/ਰਜਿੰਦਰ ਸ਼ਰਮਾ) ਬਰਨਾਲਾ। ਕੇਂਦਰ ਤੇ ਸੂਬਾ ਸਰਕਾਰਾਂ ਕੋਲੋਂ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਸਮੇਤ ਚੋਣਾਂ ਦੇ ਮੱਦੇਨਜ਼ਰ ਲੋਕਾਂ ’ਚ ਚੇਤਨਾ ਲਿਆਉਣ ਦੇ ਮੰਤਵ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) (Bharatiya Kisan Union) ਵੱਲੋਂ ਬਰਨਾਲਾ ਦੀ ਦਾਣਾ ਮੰਡੀ ’ਚ ਕੀਤੀ ਗਈ ‘ਜੁੂਝਾਰ ਰੈਲੀ’ ’ਚ ਪੰਜਾਬ ਭਰ ’ਚੋਂ ਹਜ਼ਾਰਾਂ ਕਿਸਾਨ/ਮਜ਼ਦੂਰਾਂ ਨੇ ਸ਼ਿਰਕਤ ਕੀਤੀ।
ਰੈਲੀ ਦੌਰਾਨ ਆਗੂਆਂ ਨੇ ਮੰਗਾਂ ਨੂੰ ਲਾਗੂ ਨਾ ਕਰਨ ’ਤੇ ਖੇਤੀ ਕਾਨੂੰਨਾਂ ਵਿਰੁੱਧ ਚੱਲੇ ਸੰਘਰਸ਼ ਤੋਂ ਵੀ ਤਕੜੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਤੇ ਅਗਾਮੀ ਚੋਣਾਂ ’ਚ ਲੋਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਸੋਚ- ਸਮਝ ਕੇ ਕਰਨ ਲਈ ਪ੍ਰੇਰਿਆ। ਰੈਲੀ ਨੂੰ ਸੰਬੋਧਨ ਕਰਦਿਆਂ ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਕਿਸਾਨਾਂ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਲਾਸਾਨੀ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਹਾਲੇ ਲੜਾਈ ਦਾ ਇੱਕ ਪੜਾ ਜਿੱਤਿਆ ਹੈ। ਜਦੋਂਕਿ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣ ਦਾ ਲੰਬਾ ਤੇ ਕਠਿਨ ਯੁੱਧ ਸਾਹਮਣੇ ਹੈ। ਜਿਸ ਨੂੰ ਜਿੱਤੇ ਬਿਨਾਂ ਸਾਡੇ ਮੌਜੂਦਾਂ ਹਾਲਤਾਂ ਚ ਸੁਧਾਰ ਨਹੀਂ ਹੋਣਾ। ਇਸੇ ਯੁੱਧ ਨੂੰ ਹੋਰ ਵੀ ਵਧੇਰੇ ਜੋਸ਼/ਹੋਸ਼ ਨਾਲ ਜਾਰੀ ਰੱਖਣ ਦਾ ਅਹਿਦ ਕਰਨ ਲਈ ਹੀ ਸੰਗਰਾਮਾਂ ਦੀ ਧਰਤੀ ਬਰਨਾਲਾ ਵਿਖੇ ਇਕੱਠੇ ਹੋਣਾ ਆਪਣਾ ਮਕਸਦ ਹੈ।
ਸੰਯੁਕਤ ਕਿਸਾਨ ਮੋਰਚੇ ਨੇ 31 ਜਨਵਰੀ ਨੂੰ ਵਾਅਦਾ-ਖਿਲਾਫੀ ਵਜੋਂ ਮਨਾਉਣ ਦਾ ਦਿੱਤਾ ਸੱਦਾ
ਜਥੇਬੰਦੀ ਦੇ ਜਨਰਲ ਸਕੱਤਰ ਜਗਮੋਹਨ ਉਪਲ ਨੇ ਕਿਹਾ ਕਿ ਪੰਜਾਬ ’ਚ ਚੋਣਾਂ ਦਾ ਘੜਮੱਸ ਪਿਆ ਹੈ, ਜਿਸ ’ਚ ਸਾਨੂੰ ਆਪਣੇ ਅਸਲੀ ਨਿਸ਼ਾਨੇ ਨੂੰ ਨਾ ਵਿਸਾਰ ਕੇ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਕਿਸਾਨ ਅੰਦੋਲਨ ਦੀਆਂ ਕਈ ਮੰਗਾਂ ਹਾਲੇ ਵੀ ਜਿਉਂ ਦੀ ਤਿਉਂ ਹੀ ਲਟਕ ਰਹੀਆਂ ਹਨ। ਇਸ ਲਈ ਸੰਯੁਕਤ ਕਿਸਾਨ ਮੋਰਚੇ ਨੇ 31 ਜਨਵਰੀ ਨੂੰ ਵਾਅਦਾ-ਖਿਲਾਫੀ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ। ਜਿਸ ਤਹਿਤ ਸਮੁੱਚੇ ਜ਼ਿਲਾ ਹੈਡਕੁਆਰਟਰਾਂ ’ਤੇ ਰੋਹ ਭਰਪੂਰ ਮੁਜ਼ਾਹਰੇ ਕੀਤੇ ਜਾਣਗੇ। ਮੀਤ ਪ੍ਰਧਾਨ ਮਨਜੀਤ ਧਨੇਰ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਅਨੁਸਾਰ ਕਿਸਾਨਾਂ/ਮਜ਼ਦੂਰਾਂ ਦੇ ਸਮੁੱਚੇ ਕਰਜੇ ਮੁਆਫ ਕਰੇ ਨਹੀਂ ਤਾਂ ਕਿਸਾਨਾਂ ਦੇ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
ਕਿਸਾਨ/ਮਜ਼ਦੂਰਾਂ ਦੀ ਦੁਰਦਸ਼ਾ ਲਈ ਕੇਂਦਰ ਤੇ ਸੂਬਾ ਸਰਕਾਰਾਂ ਜਿੰਮੇਵਾਰ
ਉਨਾਂ ਕਿਹਾ ਕਿ ਕਿਸਾਨ/ਮਜ਼ਦੂਰਾਂ ਦੀ ਦੁਰਦਸ਼ਾ ਲਈ ਕੇਂਦਰ ਤੇ ਸੂਬਾ ਸਰਕਾਰਾਂ ਜਿੰਮੇਵਾਰ ਹਨ। ਇਸ ਲਈ ਦਿੱਲੀ ਦੀ ਜਿੱਤ ਤੋਂ ਬਾਅਦ ਹੁਣ ਜੇਕਰ ਪੰਜਾਬ ਸਰਕਾਰ ਨੇ ਉਨਾਂ ਦੀ ਗੱਲ ਨਾ ਸੁਣੀ ਤਾਂ ਇਸ ਦੀ ਨੀਂਦ ਹਰਾਮ ਕਰਨ ਲਈ ਉਹ ਪਹਿਲਾਂ ਹੀ ਤਿਆਰ ਹਨ। ਜਿਸ ਦੀ ਗਵਾਹੀ ਅੱਜ ਦਾ ਲਾਮਿਸਾਲ ਇਕੱਠ ਭਰ ਰਿਹਾ ਹੈ।
ਆਗੂਆਂ ਕਿਹਾ ਕਿ ਕਿਸਾਨ ਅੰਦੋਲਨ ਨੇ ਕਿਰਤੀਆਂ ਨੂੰ ਉਨਾਂ ਦੇ ਅਸਲ ਦੁਸ਼ਮਣ ਦੀ ਪਛਾਣ ਕਰਵਾਈ। ਜਿਸ ਪਿੱਛੋਂ ਇਹ ਸਾਮਰਾਜੀ ਕਾਰਪੋਰੇਟ ਜਗਤ ਦੀ ਅੰਨੀ ਲੁੱਟ ਖਿਲਾਫ ਇਕ ਵੇਰ ਫਿਰ ਦੇਸ਼ ਦੀਆਂ ਸੜਕਾਂ ’ਤੇ ਆਰ-ਪਾਰ ਦੀ ਲੜਾਈ ਲੜਨ ਦੇ ਰੌਅ ’ਚ ਹਨ।
ਉਹਨਾਂ ਕਿਹਾ ਕਿ ਕਿਸਾਨ ਇਹ ਸਮਝ ਚੁੱਕੇ ਹਨ ਕਿ ਭਾਵੇਂ ਦੇਸ਼ ਦੀ ਵਾਗਡੋਰ ਭਾਵੇਂ ਕਿਸੇ ਵੀ ਹੱਥ ਹੋਵੇ, ਸੰਸਾਰ ਦੀਆਂ ਸੱਤ ਮਹਾਂ ਸ਼ਕਤੀਆਂ ਪੂਰੇ ਸੰਸਾਰ ਦੀ ਲੁੱਟ ਕਰਦੀਆਂ ਹਨ। ਨਿਜੀਕਰਨ, ਉਦਾਰੀਕਰਨ ਤੇ ਖੁੱਲੀ ਮੰਡੀ ਦੀਆਂ ਸਾਮਰਾਜੀ ਨੀਤੀਆਂ ਤਹਿਤ ਪਹਿਲਾਂ ਕਾਂਗਰਸ ਹਾਕਮਾਂ ਨੇ ਅਤੇ ਹੁਣ ਭਾਜਪਾਈ ਹਾਕਮਾਂ ਨੇ ਦੇਸ਼ ਦੇ ਸਮੁੱਚੇ ਪਬਲਿਕ ਸੈਕਟਰ ਨੂੰ ਸੇਲ ’ਤੇ ਲਾ ਕੇ ਨੀਲਾਮ ਕਰ ਦਿੱਤਾ ਹੈ। ਆਗੂਆਂ ਕਿਹਾ ਕਿ ਸਮੇਂ ਸਮੇਂ ’ਤੇ ਦੇਸ਼ ਤੇ ਵੱਖ ਵੱਖ ਸੂਬਿਆਂ ਦੀ ਸੱਤਾ ’ਤੇ ਕਾਬਜ਼ ਰਹੀਆਂ ਵੱਖ ਵੱਖ ਸਿਆਸੀ ਪਾਰਟੀਆਂ ਨੇ ਖੇਤੀ ਸੈਕਟਰ ’ਤੇ ਕਬਜਾ ਕਰਨ ਲਈ ਦੇਸੀ ਵਿਦੇਸ਼ੀ ਸਰਮਾਏਦਾਰ ਲੁਟੇਰਿਆਂ ਲਈ ਕਾਲੇ ਕਾਨੂੰਨ ਲਿਆਂਦੇ ਸਨ। ਜਿਨਾਂ ਨੂੰ ਦੇਸ਼ ਦੇ ਕਿਸਾਨਾਂ ਨੇ ਜਾਨਹੂਲਵੇਂ ਸੰਘਰਸ਼ ਸਦਕਾ ਰੱਦ ਕਰਨ ਲਈ ਸਮੇਂ ਦੇ ਹਾਕਮਾਂ ਨੂੰ ਮਜ਼ਬੂਰ ਕੀਤਾ।
ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਹੋਵੇ (Bharatiya Kisan Union )
ਸੂਬਾਈ ਆਗੂ ਗੁਰਦੀਪ ਸਿੰਘ ਰਾਮਪੁਰਾ, ਗੁਰਮੀਤ ਸਿੰਘ ਭੱਟੀਵਾਲ, ਰਾਮ ਸਿੰਘ ਮਟੌਰਡਾ, ਬਲਵੰਤ ਸਿੰਘ ਉਪਲੀ, ਕੁਲਵੰਤ ਸਿੰਘ ਕਿਸ਼ਨਗੜ, ਤੇ ਲੱਛਮਣ ਭਾਗੀਵਾਂਦਰ ਅਤੇ ਔਰਤ ਆਗੂਆਂ ਬਲਜੀਤ ਕੌਰ ਕਾਤਰੋਂ, ਸੀਰਾ ਮਹੰਤ ਬਠਿੰਡਾ, ਐਡਵੋਕੇਟ ਬਲਵੀਰ ਕੌਰ ਮਾਨਸਾ ਅਤੇ ਅਮਰਜੀਤ ਕੌਰ ਬਰਨਾਲਾ ਨੇ ਉਪਰੋਕਤ ਮੰਗਾਂ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਬਿਜਲੀ ਐਕਟ 2020 ਰੱਦ ਕਰਾਉਣ, ਪ੍ਰਦੂਸ਼ਣ ਐਕਟ ਚੋਂ ਕਿਸਾਨ ਮਦ ਖਤਮ ਕਰਾਉਣ, ਜਨਤਕ ਵੰਡ ਪ੍ਰਣਾਲੀ ਪ੍ਰਬੰਧ ਨੂੰ ਮਜਬੂਤ ਕਰਨ ਆਦਿ ਹੋਰ ਵੀ ਉਭਾਰਿਆ।
ਇਸ ਮੌਕੇ ਯੂਨੀਅਨ ਦੇ ਜਿਲਾ ਪ੍ਰਧਾਨਾਂ ਦਰਸ਼ਨ ਸਿੰਘ ਉਗੋਕੇ ਬਰਨਾਲਾ, ਬਲਦੇਵ ਸਿੰਘ ਭਾਈਰੂਪਾ ਬਠਿੰਡਾ, ਕਰਮ ਸਿੰਘ ਬਲਿਆਲ ਸੰਗਰੂਰ, ਗੁਰਮੇਲ ਸਿੰਘ ਢੱਕਡੱਬਾ ਪਟਿਆਲਾ, ਅੰਗਰੇਜ਼ ਸਿੰਘ ਮੋਹਾਲੀ, ਧਰਮਪਾਲ ਸਿੰਘ ਰੋੜੀਕਪੂਰਾ ਫਰੀਦਕੋਟ, ਹਰਨੇਕ ਸਿੰਘ ਮਹਿਮਾ ਫਿਰੋਜ਼ਪੁਰ, ਹਰੀਸ਼ ਨੱਢਾ ਫਾਜਲਿਕਾ, ਮਹਿੰਦਰ ਸਿੰਘ ਦਿਆਲਪੁਰਾ ਮਾਨਸਾ, ਸੁਖਚੈਨ ਸਿੰਘ ਰਾਜੂ ਮੋਗਾ, ਮਹਿੰਦਰ ਸਿੰਘ ਕਮਾਲਪੁਰਾ ਲੁਧਿਆਣਾ ਤੇ ਪਰਵਿੰਦਰ ਸਿੰਘ ਪੰਨੀਵਾਲ ਮੁਕਤਸਰ ਆਦਿ ਆਗੂਆਂ ਤੋਂ ਇਲਾਵਾ ਕਿਸਾਨ ਮਰਦ/ਔਰਤਾਂ ਤੇ ਬਜ਼ੁਰਗ ਵੀ ਹਾਜ਼ਰ ਸਨ।
ਇਕੱਠ ਨੇ ਇਨਾਂ ਮਤਿਆਂ ਨੂੰ ਦਿੱਤੀ ਪ੍ਰਵਾਨਗੀ
1. ਮੋਦੀ ਹਕੂਮਤ ਵੱਲੋਂ ਐਮਐਸਪੀ ਦੀ ਗਰੰਟੀ ਕਰਨ ਲਈ ਖੇਤੀ ਮਾਹਿਰਾਂ, ਕੇਂਦਰੀ ਸਰਕਾਰ ਦੇ ਨੁਮਾਇੰਦਿਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਦੀ ਸਾਂਝੀ ਕਮੇਟੀ ਬਣਾਉਣ ਦੇ ਲਿਖਤੀ ਵਾਅਦੇ ਤਹਿਤ ਕਮੇਟੀ ਦਾ ਤੁਰੰਤ ਗਠਨ ਕੀਤਾ ਜਾਵੇ।
2. ਕਿਸਾਨਾਂ ਸਿਰ ਝੂਠੇ ਪੁਲਿਸ ਕੇਸ ਰੱਦ ਕਰਨ ਅਤੇ ਲਖੀਮਪੁਰ ਕਤਲ ਕਾਂਡ ਦੇ ਮੁੱਖ ਸਾਜਿਸ ਘਾੜੇ ਅਜੈ ਮਿਸ਼ਰਾ ਟੈਨੀ ਨੂੰ ਕੇਂਦਰੀ ਮੰਤਰੀ ਮੰਡਲ ’ਚੋਂ ਤੁਰੰਤ ਬਰਖਾਸਤ ਕੀਤਾ ਜਾਵੇ।
3. ਦੇਸ਼ ਭਰ ਦੀਆਂ ਜੇਲਾਂ ’ਚ ਤਿੰਨ ਸਾਲ ਤੋਂ ਯੂਏਪੀਏ ਧਾਰਾ ਤਹਿਤ ਬੰਦ ਬੁੱਧੀਜੀਵੀਆਂ, ਜਮਹੂਰੀ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਅਤੇ ਯੂਏਪੀਏ ਅਤੇ ਅਫਸਪਾ ਜਿਹੇ ਕਾਲੇ ਕਾਨੂੰਨ ਰੱਦ ਕੀਤੇ ਜਾਣ।
4. ਕਿਸਾਨਾਂ/ਮਜ਼ਦੂਰਾਂ ਸਿਰ  ਹਰ ਕਿਸਮ ਦੇ ਕਰਜੇ ਪੂਰੀ ਤਰਾਂ ਰੱਦ ਕੀਤੇ ਜਾਣ।
5. ਮਜ਼ਦੂਰ ਵਰਗ ’ਤੇ ਠੋਸੇ ਕਾਲੇ ਕਿਰਤ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਸਮੇਤ ਇਕੱਠ ਮਜ਼ਦੂਰ ਵਰਗ ਵੱਲੋਂ 23-24 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਦੀ ਜੋਰਦਾਰ ਹਮਾਇਤ ਕਰਨ ਦਾ ਐਲਾਨ ਕਰਦਾ ਹੈ।
6. ਭਾਜਪਾ-ਆਰਐਸਐਸ ਦੀ ਗਿਣੀ ਮਿਥੀ ਸਾਜਿਸ ਤਹਿਤ ਧਰਮ ਸਾਂਸਦ ਦੀ ਆੜ ਹੇਠ ਘੱਟ ਗਿਣਤੀ ਮੁਸਲਿਮ ਭਾਈਚਾਰੇ ਖਿਲਾਫ ਜਹਿਰ ਉਗਲਣ ਵਾਲੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ।
7. ‘ਜੂਝਾਰ ਰੈਲੀ’ ਸੂਬੇ ਭਰ ’ਚ ਪੱਕੇ ਰੁਜ਼ਗਾਰ ਅਤੇ ਪੁਰਾਣੀ ਪੈਨਸਨ ਬਹਾਲੀ ਲਈ ਸੰਘਰਸ ਕਰ ਰਹੇ ਕਾਮਿਆਂ ਦੇ ਸੰਘਰਸ਼ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਕੇ ਉਨਾਂ ਦੀਆਂ ਮੰਗਾਂ ਨੂੰ ਮੰਨੇ ਜਾਣ ਦੀ ਮੰਗ ਕਰਦੀ ਹੈ।
8. ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ-ਮਜ਼ਦੂਰਾਂ ਦੇ ਆਸ਼ਰਿਤ ਪਰਿਵਾਰਾਂ ਲਈ ਮੁਆਵਜਾ, ਸਰਕਾਰੀ ਨੌਕਰੀ ਅਤੇ ਸਮੁੱਚਾ ਕਰਜਾ ਖਤਮ ਕੀਤਾ ਜਾਵੇ।
9. ‘ਜੂਝਾਰ ਰੈਲੀ’ ਪੇਂਡੂ/ਖੇਤ ਮਜ਼ਦੂਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਚਲਾਏ ਜਾ ਰਹੇ ਸੰਘਰਸ਼ ਦੀ ਹਮਾਇਤ ਤੇ ਸਮੂਹ ਪਿੰਡ ਇਕਾਈਆਂ ਨੂੰ ਕਿਰਤੀ ਵਰਗ ਨੂੰ ਜਥੇਬੰਦ ਹੋਣ ’ਚ ਸਹਿਯੋਗ ਕਰਨ ਦੀ ਅਪੀਲ ਕਰਦੀ ਹੈ।
10. ‘ਜੂਝਾਰ ਰੈਲੀ’ ਕੇਂਦਰ ਸਰਕਾਰ ਵੱਲੋਂ ਆਮ ਲੋਕਾਂ ਕੋਲੋਂ ਸਿੱਖਿਆ ਦਾ ਹੱਕ ਖੋਹਣ ਲਈ ਜਬਰੀ ਥੋਪੀ ਨਵੀਂ ਸਿੱਖਿਆ ਨੀਤੀ 2020 ਰੱਦ ਕਰਨ ਦੀ ਮੰਗ ਕਰਦੀ ਹੈ।
11. ‘ਜੂਝਾਰ ਰੈਲੀ’ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਜਨਤਕ ਖੇਤਰ ਦੇ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਦੇਸੀ-ਵਿਦੇਸ਼ੀ ਘਰਾਣਿਆਂ ਨੂੰ ਸੌਂਪਣ ਦਾ ਸਖ਼ਤ ਵਿਰੋਧ ਕਰਦੀ ਹੈ।
12. ‘ਜੂਝਾਰ ਰੈਲੀ’ ਭਾਰਤੀ ਹਾਕਮਾਂ ਨੂੰ ਸਾਮਰਾਜੀ ਮੁਲਕਾਂ ਦੀ ਪ੍ਰਤੀਨਧ ਲੁਟੇਰੀ ਵਿਸ਼ਵ ਵਪਾਰ ਸੰਸਥਾ ’ਚੋਂ ਬਾਹਰ ਆਉਣ ਦੀ ਜੋਰਦਾਰ ਮੰਗ ਕਰਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ