election campaign - Sach Kahoon Punjabi
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਚੋਣ ਪ੍ਰਚਾਰ ਕਰਨ ਲਈ ਪੁੱਜੇ ਫਰੀਦਕੋਟ
ਫਰੀਦਕੋਟ ( ਗੁਰਪ੍ਰੀਤ ਪੱਕਾ)।  ਲੋਕ ਸਭਾ ਚੋਣਾਂ ਲਈ ਚੋਣ ਅਖਾਡ਼ਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਾਰੀਆਂ ਪਾਰਟੀਆਂ ਦੇ ਪ੍ਰਚਾਰਕ ਆਪਣੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਦੇ ਲਈ ਪਹੁੰਚ ਰਹੇ ਹਨ। ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੀ ਹੰਸ ਰਾਜ ਹੰਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਵਾਸਤੇ ਫਰੀਦਕੋਟ ਪਹੁੰਚੇ ਅਤੇ ਭਾਜਪਾ ਵਰਕਰਾਂ ਵੱਲੋਂ ਉਨਾਂ ਦਾ ਸਵਾਗਤ ਕੀਤਾ ਗਿਆ। Election Campaign
ਇਹ ਵੀ ਪੜ੍ਹੋ: ਮਜ਼ਬੂਤ ਲੋਕਤੰਤਰ ਲਈ ਲਾਜ਼ਮੀ ਕੀਤੀ ਜਾਵੇ ਵੋਟ ਦੇ ਅਧਿਕਾਰ ਦੀ ਵਰਤੋਂ
ਉਹਨਾਂ ਦਾ ਸਵਾਗਤ ਕਰਨ ਦੇ ਲਈ ਭਾਜਪਾ ਦੇ ਜ਼ਿਲਾ ਪ੍ਰਧਾਨ ਗੌਰਵ , ਜ਼ਿਲਾ ਵਾਈਸ ਪ੍ਰਧਾਨ ਰਾਕੇਸ਼ ਗਰਗ, ਭੂਸ਼ਣ ਬਾਂਸਲ, ਲਲਿਤ ਕੱਕੜ, ਦਵਿੰਦਰ ਗੁਪਤਾ (ਟੀਟੂ) ਸ਼ਾਮਲ ਸਨ।  Election Campaign
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਜੀ ਪੀ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
ਮਹਿਲਾਵਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਛੇਤੀ ਦਿੱਤਾ ਜਾਵੇਗੀ
(ਅਨਿਲ ਲੁਟਾਵਾ) ਅਮਲੋਹ। ਹਲਕਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀ ਪੀ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਪਾਰਟੀ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ( Election campaign) ਉਨ੍ਹਾਂ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ 10 ਗਰੰਟੀਆਂ ਦਿੱਤੀਆਂ ਗਈਆਂ ਸਨ। ਜਿਨਾਂ ਵਿੱਚੋਂ ਪੰਜਾਬ ਸਰਕਾਰ ਵੱਲੋਂ ਨੌ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ ਤੇ ਰਹਿੰਦੀ ਇੱਕ ਗਰੰਟੀ ਵੀ ਮਹਿਲਾਵਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਜਲਦੀ ਪੂਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸਕੂਲ ਆਫ ਐਮੀਨੈਸ ਅਮਲੋਹ ਦੇ ਮੈਰਿਟ ’ਚ ਆਏ ਵਿਦਿਆਰਥੀ ਕੀਤੇ ਸਨਮਾਨਿਤ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 43 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਵੀ ਵੱਡੇ ਸੁਧਾਰ ਕੀਤੇ ਗਏ ਹਨ। ਜਿਸਦੇ ਤਹਿਤ ਸਕੂਲ ਆਫ ਐਮੀਨਸ ਅਮਲੋਹ ਦੀ ਇਮਾਰਤ ’ਤੇ ਸਵਾ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰ ਦਿਖ ਦਿੱਤੀ ਗਈ ਹੈ। ਜਿਸ ਵਿੱਚ ਨਿੱਜੀ ਸਕੂਲਾਂ ਤੋਂ ਵੀ ਵਧੇਰੇ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਦੋ ਸਾਲ ਵਿੱਚ 800 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ। ਜਦੋਂ ਕਿ ਦੂਸਰੀਆਂ ਪਾਰਟੀ ਦੀਆਂ ਸਰਕਾਰਾਂ ਵੱਲੋਂ 75 ਸਾਲਾਂ ਵਿੱਚ ਸਿਰਫ 85 ਸੀਐਚਸੀ ਬਣਾਏ ਗਏ ਸਨ । ਸੜਕੀ ਹਾਦਸਿਆਂ ਦੇ ਸ਼ਿਕਾਰ ਜਖਮੀਆਂ ਦੀ ਸਹਾਇਤਾ ਲਈ ਹਰ 25 ਕਿਲੋਮੀਟਰ ਤੇ ਸੜਕ ਸੁਰੱਖਿਆ ਫੋਰਸ ਦੇ ਜਵਾਨ ਤੈਨਾਤ ਹਨ ਜਿਨਾਂ ਵੱਲੋਂ ਜਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਜਾਂਦਾ ਹੈ। ( Election campaign)
ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਕੁਝ ਸਮੱਸਿਆਵਾਂ ਮੌਕੇ ’ਤੇ ਹੀ ਹੱਲ ਕੀਤੀਆਂ
ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੀਆਂ 22 ਸੜਕਾਂ ਪਾਸ ਹੋ ਚੁੱਕੀਆਂ ਹਨ ਜਿਨਾਂ ਦਾ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ। ਉਹਨਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਕੁਝ ਸਮੱਸਿਆਵਾਂ ਮੌਕੇ ’ਤੇ ਹੀ ਹੱਲ ਕੀਤੀਆਂ। ਇਸ ਮੌਕੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਰਣਜੀਤ ਸਿੰਘ ਪਨਾਗ, ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਪ੍ਰਧਾਨ ਰਣਧੀਰ ਸਿੰਘ ਨਰਾਇਣਗੜ੍ਹ, ਕਿਸ਼ੋਰ ਚੰਦ ਖੰਨਾ, ਭੁਪਿੰਦਰ ਸਿੰਘ ਸੰਧੂ, ਪਰਮਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਗੋਰਾ, ਸ਼ਮਸ਼ੇਰ ਸਿੰਘ ਗੋਸਲ, ਹਰਪ੍ਰੀਤ ਸਿੰਘ ਜੰਜੂਆ, ਜਸਪ੍ਰੀਤ ਸਿੰਘ, ਕਿਰਨਵੀਰ ਸਿੰਘ, ਹਰੀ ਸਿੰਘ ਅਕਾਲੀ ਜਸਵੀਰ ਸਿੰਘ ਮਾਸਟਰ, ਗੁਰਕੀਰਤ ਸਿੰਘ ਅਕਾਲੀ, ਚਰਨਜੀਤ ਸਿੰਘ, ਅਮਰੀਕ ਸਿੰਘ ਜਗਜੀਤ ਸਿੰਘ, ਰੁਲਦ ਖਾਨ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
ਆਪ ਚੋਣ ਪ੍ਰਚਾਰ ’ਚ ਅੱਗੇ, ਭਾਜਪਾ ਨੇ ਵਧਾਈ ਰਫ਼ਤਾਰ
ਅੰਮ੍ਰਿਤਸਰ (ਰਾਜਨ ਮਾਨ)। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸਾਰੀਆਂ ਪ੍ਰਮੁੱਖ ਸਿਆਸੀ ਧਿਰਾਂ ਵਲੋਂ ਆਪੋ ਆਪਣੇ ਉਮੀਦਵਾਰ ਮੈਦਾਨ ’ਚ ਉਤਾਰ ਦਿੱਤੇ ਜਾਣ ਤੇ ਚੋਣ ਪ੍ਰਚਾਰ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਹਨ ਭਾਜਪਾ ਨੇ ਵੀ ਰਫਤਾਰ ਵਧਾ ਦਿੱਤੀ ਹੈ ਜਦਕਿ ਦੂਸਰੀਆਂ ਧਿਰਾਂ ਦੀ ਚਾਲ ਅਜੇ ਢਿੱਲੀ ਨਜ਼ਰ ਆ ਰਹੀ ਹੈ। ਆਪ ਉਮੀਦਵਾਰ ਪ੍ਰਚਾਰ ’ਚ ਅੱਗੇ ਚੱਲ ਰਹੇ ਹਨ ਜਦਕਿ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਜੇ ਕਮਰਕੱਸੇ ਹੀ ਕਰ ਰਹੇ ਹਨ। (Election Campaign)
ਪਹਿਲੀਵਾਰ ਵੱਖ-ਵੱਖ ਲੋਕ ਸਭਾ ਚੋਣਾਂ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਕਈ ਚਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੱਲੋਂ ਵੀ ਆਪਣੀ ਚੋਣ ਮੁਹਿੰਮ ਭਖਾਈ ਗਈ ਹੈ। ਭਾਜਪਾ ਉਮੀਦਵਾਰ ਵੱਲੋਂ ਹਾਲ ਦੀ ਘੜੀ ਸ਼ਹਿਰੀ ਖੇਤਰ ਵੱਲ ਵੱਧ ਤਵੱਜੋ ਦਿੱਤੀ ਜਾ ਰਹੀ ਹੈ ਜਦਕਿ ਕੁਲਦੀਪ ਧਾਲੀਵਾਲ ਵੱਲੋਂ ਸ਼ਹਿਰ ਦੇ ਨਾਲ ਨਾਲ ਪੇਂਡੂ ਹਲਕਿਆਂ ’ਚ ਪੂਰੀ ਤਾਕਤ ਝੋਕੀ ਜਾ ਰਹੀ ਹੈ। ਆਪ ਉਮੀਦਵਾਰ ਨੂੰ ਚੋਣ ਰੈਲੀਆਂ ਕਰਨ ’ਚ ਸਰਕਾਰ ਹੋਣ ਦਾ ਲਾਭ ਜਰੂਰ ਮਿਲ ਰਿਹਾ ਹੈ। (Election Campaign)
ਰੈਲੀਆਂ ਤੇ ਮੀਟਿੰਗਾਂ
ਸੱਤਾ ’ਤੇ ਕਾਬਜ ਹੋਣ ਕਾਰਨ ਲੋਕ ਕੰਮਾਂ ਕਰਕੇ ਗਲਾਂ ’ਚ ਨਿੱਤ ਦਿਨ ਸਰੋਪੇ ਪਾ ਕੇ ਆਪ ’ਚ ਸ਼ਾਮਲ ਹੋ ਰਹੇ ਹਨ ਪਰ ਇਹ ਸਿਰੋਪਿਆਂ ਵਾਲੇ ਵੋਟਾਂ ਵੇਲੇ ਕੀ ਰੰਗ ਵਿਖਾਉਂਦੇ ਹਨ ਇਹ ਤਾਂ ਸਮਾਂ ਹੀ ਦੱਸੇਗਾ। ਉਂਝ ਨਿੱਤ ਦਿਨ ਆਪ ਉਮੀਦਵਾਰ ਵੱਲੋਂ ਸੈਂਕੜੇ ਲੋਕਾਂ ਨੂੰ ਸਰੋਪੇ ਪਾ ਕੇ ਪਾਰਟੀ ’ਚ ਸ਼ਾਮਲ ਕੀਤਾ ਜਾ ਰਿਹਾ ਹੈ। ਲੋਕ ਕੰਮਾਂ ਨਾਲ ਬੱਝੇ ਹੋਣ ਕਾਰਨ ਇਨ੍ਹਾਂ ਦੀਆਂ ਮੀਟਿੰਗਾਂ ’ਚ ਜਾ ਰਹੇ ਹਨ ਤੇ ਦੂਸਰਾ ਕੁੱਲ 9 ਵਿਧਾਨ ਸਭਾ ਹਲਕਿਆਂ ’ਚੋਂ ਸੱਤ ’ਤੇ ਆਪ ਕਾਬਜ਼ ਹੈ। ਰੈਲੀਆਂ ਤੇ ਮੀਟਿੰਗਾਂ ’ਚ ਆਉਣ ਵਾਲੇ ਲੋਕ ਵੋਟ ਪੌਣ ਸਮੇਂ ਕੀ ਫੈਸਲਾ ਕਰਦੇ ਹਨ ਇਹ ਤਾਂ ਆਉਣ ਵਾਲਾ ਵਕਤ ਹੀ ਦੱਸੇਗਾ, ਪਰ ਫਿਲਹਾਲ ਆਪ ਉਮੀਦਵਾਰ ਨੇ ਪ੍ਰਚਾਰ ’ਚ ਅੱਗੇ ਹੈ।
Election Campaign
ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਲਈ ਕਿਸਾਨਾਂ ਦਾ ਵਿਰੋਧ ਵੱਡੀ ਸਿਰਦਰਦੀ ਹੈ। ਭਾਜਪਾ ਉਮੀਦਵਾਰ ਕੁਝ ਪੇਂਡੂ ਹਲਕਿਆਂ ’ਚ ਜਰੂਰ ਨਿਕਲੇ ਹਨ ਪਰ ਉਹ ਅਜੇ ਸ਼ਹਿਰੀ ਖੇਤਰਾਂ ’ਚ ਮੀਟਿੰਗਾਂ ਕਰਨ ਵਿੱਚ ਲੱਗੇ ਹੋਏ ਹਨ। ਅਕਾਲੀ ਦਲ ਤੋਂ ਵੱਖ ਹੋ ਕੇ ਭਾਜਪਾ ਕੋਲ ਪੇਂਡੂ ਖੇਤਰ ਵਿੱਚ ਕੋਈ ਵੱਡਾ ਆਧਾਰ ਨਜ਼ਰ ਨਹੀਂ ਆ ਰਿਹਾ। ਵੱਡੇ ਲੀਡਰਾਂ ਦੀ ਘਾਟ ਸਪੱਸ਼ਟ ਰੂਪ ’ਚ ਨਜ਼ਰ ਆ ਰਹੀ ਹੈ।
ਉਧਰ ਕਾਂਗਰਸ ਪਾਰਟੀ ਵੱਲੋਂ ਵੀ ਗੁਰਜੀਤ ਸਿੰਘ ਔਜਲਾ ਨੂੰ ਮੈਦਾਨ ’ਚ ਉਤਾਰਿਆ ਗਿਆ ਹੈ ਜਿਹੜੇ ਕਿ ਅੱਜ ਅੰਮ੍ਰਿਤਸਰ ਪਹੁੰਚੇ ਹਨ। ਕਾਂਗਰਸ ਵੱਲੋਂ ਅਜੇ ਕਮਰਕੱਸੇ ਕੀਤੇ ਜਾਣੇ ਹਨ। ਕਾਂਗਰਸ ਅੰਦਰ ਵੀ ਸਭ ਅੱਛਾ ਨਹੀਂ ਵਾਲੀ ਗੱਲ ਹੈ। ਟਿਕਟ ਨੂੰ ਲੈ ਕੇ ਪਾਰਟੀ ਅੰਦਰਲੀ ਗੁੱਟਬੰਦੀ ਵੀ ਸਾਹਮਣੇ ਹੈ। ਔਜਲਾ ਲਈ ਵੀ ਸਾਰਿਆਂ ਨੂੰ ਨਾਲ ਲੈਕੇ ਚੱਲਣਾ ਇੱਕ ਵੱਡੀ ਚੁਣੌਤੀ ਹੈ। ਕਈ ਲੀਡਰ ਔਜਲਾ ਨੂੰ ਟਿਕਟ ਨਾ ਦੇਣ ਲਈ ਜੋਰ ਲਗਾ ਰਹੇ ਸਨ। ਉਧਰ ਵਿਰੋਧੀਆਂ ਵੱਲੋਂ ਔਜਲਾ ਤੋਂ ਪਿਛਲੇ ਸਮੇਂ ’ਚ ਕੀਤੇ ਕੰਮਾਂ ਦਾ ਹਿਸਾਬ ਪੁੱਛਿਆ ਜਾ ਰਿਹਾ ਹੈ।
ਉਧਰ ਸ਼੍ਰੋਮਣੀ ਅਕਾਲੀ ਦਲ ਦੀ ਗੱਲ ਕਰੀਏ ਤਾਂ ਉਸਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਮੈਦਾਨ ’ਚ ਉਤਾਰਿਆ ਹੈ ਜੋ ਅਜੇ ਕੋਈ ਜ਼ਿਆਦਾ ਸਰਗਰਮ ਨਜ਼ਰ ਨਹੀਂ ਆ ਰਹੇ। ਹਾਲ ਦੀ ਘੜੀ ਜੋਸ਼ੀ ਵੀ ਸਹਿਰ ਵਿੱਚ ਹੀ ਕੁਝ ਨੁੱਕੜ ਮੀਟਿੰਗਾਂ ਕਰਨ ਵਿੱਚ ਲੱਗੇ ਹੋਏ ਹਨ। ਪਿਛਲੇ ਇੱਕ ਹਫਤੇ ਤੋਂ ਜੋਸ਼ੀ ਦੀ ਕੋਈ ਵੱਡੀ ਸਰਗਰਮੀ ਨਜ਼ਰ ਨਹੀਂ ਆਈ। ਅਕਾਲੀ ਦਲ ਨੂੰ ਵੀ ਭਾਜਪਾ ਵਾਂਗ ਸ਼ਹਿਰੀ ਖੇਤਰ ’ਚ ਵੱਡੀ ਚੁਣੌਤੀ ਹੈ।
ਹੋ ਸਕਦਾ ਸ਼ਹਿਰੀ ਵੋਟ ਨੂੰ ਧਿਆਨ ’ਚ ਰੱਖਦੇ ਹੋਏ ਅਕਾਲੀ ਦਲ ਨੇ ਹਿੰਦੂ ਚਿਹਰੇ ਨੂੰ ਮੈਦਾਨ ’ਚ ਉਤਾਰਿਆ ਹੋਵੇ। ਉਂਜ਼ ਜੋਸ਼ੀ ਪੇਂਡੂ ਪਿਛੋਕੜ ਵਾਲੇ ਵਿਅਕਤੀ ਹਨ ਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਤੋਂ ਵੋਟ ਮੰਗਣਾ ਉਨ੍ਹਾਂ ਲਈ ਔਖਾ ਨਹੀਂ ਹੈ। ਅਕਾਲੀ ਦਲ ਵੀ ਹੁਣ ਆਪਣੀ ਹੋਂਦ ਤਲਾਸ਼ਣ ’ਚ ਲੱਗਾ ਹੋਇਆ ਹੈ। ਹੁਣ ਤੱਕ ਇਸ ਹਲਕੇ ਤੋਂ ਦੋ ਧਿਰੀ ਮੁਕਾਬਲਾ ਹੁੰਦਾ ਰਿਹਾ ਹੈ ਤੇ ਇਸ ਵਾਰ ਚੁਕੌਣਾ ਮੁਕਾਬਲਾ ਬਣ ਜਾਣ ਕਾਰਨ ਮੈਦਾਨ ਪੂਰੀ ਤਰ੍ਹਾਂ ਭਖੇਗਾ।
ਰਣਦੀਪ ਸੁਰਜੇਵਾਲਾ ਦੇ ਚੋਣ ਪ੍ਰਚਾਰ ’ਤੇ ਪਾਬੰਦੀ
48 ਘੰਟਿਆਂ ਤੱਕ ਨਹੀਂ ਕਰਨਗੇ ਕੋਈ ਵੀ ਪ੍ਰਚਾਰ (Randeep Surjewala)
ਨਵੀਂ ਦਿੱਲੀ। ਚੋਣ ਕਮਿਸ਼ਨ (ਈਸੀ) ਨੇ ਕਾਂਗਰਸ ਦੇ ਰਣਦੀਪ ਸੁਰਜੇਵਾਲਾ (Randeep Surjewala) ’ਤੇ ਚੋਣ ਪ੍ਰਚਾਰ ਕਰਨ ਲਈ ਦੋ ਦਿਨਾਂ ਲਈ ਰੋਕ ਲਾ ਦਿੱਤੀ ਹੈ। ਹੁਕਮਾਂ ਮੁਤਾਬਕ ਸੁਰਜੇਵਾਲਾ ਅੱਜ ਸ਼ਾਮ 6 ਵਜੇ ਤੋਂ ਅਗਲੇ 48 ਘੰਟਿਆਂ ਤੱਕ ਚੋਣ ਰੈਲੀਆਂ ਜਾਂ ਜਨਤਕ ਮੀਟਿੰਗ ਦੌਰਾਨ ਕੋਈ ਬਿਆਨ ਨਹੀਂ ਦੇ ਸਕਦੇ। ਜਿਕਰਯੋਗ ਹੈ ਕਿ ਛੱਤੀਸਗੜ੍ਹ ’ਚ ਇੱਕ ਰੈਲੀ ਮੀਟਿੰਗ ਦੌਰਾਨ ਰਣਦੀਪ ਸਿੰਘ ਸੁਰਜੇਵਾਲਾ ਨੋੇ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ।
ਇਹ ਵੀ ਪੜ੍ਹੋ: BJP Candidates List: ਭਾਜਪਾ ਨੇ 12ਵੀਂ ਸੂਚੀ ਕੀਤੀ ਜਾਰੀ, ਸੱਤ ਉਮੀਦਵਾਰਾਂ ਦਾ ਐਲਾਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) BJP Candidates List: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਲੋਕ ਸਭਾ ਚੋਣਾਂ ਦੀ 12ਵੀਂ ਸੂਚੀ ਵਿੱਚ ਉੱਤਰ ਪ੍ਰਦੇਸ਼, ਪੰਜਾਬ, ਮਹਾਰਾਸ਼ਟਰ ਅਤੇ ਪੱਛਮੀ ਬੰਗਾਲ ਦੀਆਂ ਸੱਤ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ, ਪਾਰਟੀ ਨੇ ਅੱਜ ਤੇਲੰਗਾਨਾ ਅਤੇ ਉੱਤਰ ਪ੍ਰਦੇਸ਼ ਦੀਆਂ ਪੰਜ ਵਿਧਾਨ ਸਭਾ ਸੀਟਾਂ ਅਤੇ ਓਡੀਸ਼ਾ ਵਿਧਾਨ ਸਭਾ ਚੋਣਾਂ ਲਈ 21 ਉਮੀਦਵਾਰਾਂ ਦਾ ਐਲਾਨ ਕੀਤਾ ਹੈ। BJP Candidates List
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਵੱਲੋਂ ਮਨਜ਼ੂਰ 12ਵੀਂ ਸੂਚੀ ਮੁਤਾਬਿਕ ਛਤਰਪਤੀ ਉਦਯਨਰਾਜੇ ਭੌਂਸਲੇ ਨੂੰ ਮਹਾਂਰਾਸ਼ਟਰ ਦੇ ਸਤਾਰਾ ਤੋਂ ਅਤੇ ਅਭਿਜੀਤ ਦਾਸ (ਬੌਬੀ) ਨੂੰ ਪੱਛਮੀ ਬੰਗਾਲ ਦੀ ਡਾਇਮੰਡ ਹਾਰਬਰ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਠਾਕੁਰ ਵਿਸ਼ਵਜੀਤ ਸਿੰਘ ਨੂੰ ਉੱਤਰ ਪ੍ਰਦੇਸ਼ ਦੀ ਫਿਰੋਜ਼ਾਬਾਦ ਸੀਟ ਤੋਂ ਅਤੇ ਸ਼ਸ਼ਾਂਕ ਮਨੀ ਤ੍ਰਿਪਾਠੀ ਨੂੰ ਦੇਵਰੀਆ ਤੋਂ ਟਿਕਟ ਦਿੱਤੀ ਗਈ ਹੈ। ਪੰਜਾਬ ਦੀ ਸ੍ਰੀ ਖਡੂਰ ਸਾਹਿਬ ਸੀਟ ਤੋਂ ਮਨਜੀਤ ਸਿੰਘ ਮੰਨਾ ਮਿਆਵਿੰਡ ਨੂੰ, ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਨੂੰ ਹੁਸ਼ਿਆਰਪੁਰ (ਰ) ਤੋਂ ਅਤੇ ਸਾਬਕਾ ਆਈਏਐਸ ਅਧਿਕਾਰੀ ਸ੍ਰੀਮਤੀ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਇਹ ਵੀ ਪੜ੍ਹੋ: Patanjali Advertising Case: ਰਾਮਦੇਵ, ਬਾਲਕ੍ਰਿਸ਼ਨ ਮਾਣਹਾਨੀ ਮਾਮਲੇ ‘ਤੇ ਵੱਡਾ ਅਪਡੇਟ!
ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਤੇਲੰਗਾਨਾ ਦੀ ਸਿਕੰਦਰਾਬਾਦ ਛਾਉਣੀ ਸੀਟ ਤੋਂ ਡਾ: ਟੀਐਨ ਵੰਸ਼ਾ ਤਿਲਕ, ਉੱਤਰ ਪ੍ਰਦੇਸ਼ ਦੀ ਦਾਦਰੌਲ ਸੀਟ ਤੋਂ ਅਰਵਿੰਦ ਸਿੰਘ, ਲਖਨਊ ਪੂਰਬੀ ਤੋਂ ਓਪੀ ਸ੍ਰੀਵਾਸਤਵ, ਗੈਂਸਰੀ ਤੋਂ ਸ਼ੈਲੇਂਦਰ ਸਿੰਘ ਸ਼ੈਲੂ ਅਤੇ ਦੁਧੀ (ਆਰ) ਤੋਂ ਸ਼ਰਵਨ ਗੋਂਡ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ। ਭਾਜਪਾ ਨੇ ਓਡੀਸ਼ਾ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਵਿੱਚ 21 ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚੋਂ ਦੋ ਔਰਤਾਂ ਹਨ। BJP Candidates List
ਚੋਣ ਜਾਬਤੇ ਦੌਰਾਨ ਐੱਸਡੀਐੱਮ ਨੇ ਕੀਤੀਆਂ ਖਾਸ ਹਦਾਇਤਾਂ
ਸਮੂਹ ਅਖਬਾਰ ਏਜੰਟਾਂ, ਫਲੈਕਸ ਪ੍ਰਿੰਟਰ ਮਾਲਕਾਂ ਤੇ ਪ੍ਰਿੰਟਿੰਗ ਪ੍ਰੈਸ ਆਪਰੇਟਰਾਂ ਨਾਲ ਮੀਟਿੰਗ
ਅਬੋਹਰ (ਰਜਨੀਸ਼ ਰਵੀ)। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਨਿਰਦੇਸ਼ਾਂ ’ਤੇ ਐਸ.ਡੀ.ਐਮ ਪੰਕਜ ਬਾਂਸਲ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਖੇਤਰ ਦੇ ਸਮੂਹ ਅਖਬਾਰ ਏਜੰਟਾਂ, ਫਲੈਕਸ ਪ੍ਰਿੰਟਰ ਮਾਲਕਾਂ ਅਤੇ ਪ੍ਰਿੰਟਿੰਗ ਪ੍ਰੈਸ ਆਪਰੇਟਰਾਂ ਨਾਲ ਮੀਟਿੰਗ ਕੀਤੀ। (Election Campaign)
ਬਾਂਸਲ ਨੇ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰੋਗਰਾਮਾਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਲਾਕੇ ਦੇ ਸਾਰੇ ਲੋਕ ਇਸ ਵਿੱਚ ਜ਼ਰੂਰ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਚੋਣ ਅਧਿਕਾਰੀਆਂ ਵੱਲੋਂ ਚੋਣਾਂ ਦੇ ਮੱਦੇਨਜਰ ਹਰ ਪੱਖੋਂ ਹਰ ਨਜਰ ਰਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਜਾਬਤੇ ਦੀ ਉਲੰਘਣਾ ਕਰਨ ‘ਤੇ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਅਬੋਹਰ ਚੋਣ ਦਫ਼ਤਰ ਦੇ ਇੰਚਾਰਜ ਰਾਜ ਕੁਮਾਰ, ਪਵਨ ਕੁਮਾਰ, ਮਨੀਸ਼ ਆਦਿ ਹਾਜ਼ਰ ਸਨ।
Also Read : ਹਰਿਆਣਾ ’ਚ ਹੋ ਰਹੀ ਸੀ ਅਫ਼ੀਮ ਦੀ ਖੇਤੀ, ਮੁਲਜ਼ਮ ਕਾਬੂ
ਭਗਵੰਤ ਮਾਨ ਨੇ ਵਿਧਾਇਕਾਂ ਤੇ ਚੇਅਰਮੈਨਾਂ ਨੂੰ ਲੋਕ ਸਭਾ ਚੋਣ ਪ੍ਰਚਾਰ ਦੇ ਦਿੱਤੇ ਗੁਰ
ਕਿਹਾ : ਕਿਸੇ ’ਤੇ ਟੀਕਾ-ਟਿੱਪਣੀਆਂ ਦੀ ਥਾਂ ਦੋ ਸਾਲਾਂ ਦੇ ਕਾਰਜ਼ਕਾਲ ਦੀਆਂ ਪ੍ਰਾਪਤੀਆਂ ਦੱਸੋ
(ਸੁਖਜੀਤ ਮਾਨ) ਬਠਿੰਡਾ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾ ਲਈ ਬਠਿੰਡਾ ਤੋਂ ਉਮੀਦਵਾਰ ਐਲਾਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਚੋਣ ਮੁਹਿੰਮ ਲਈ ਖਾਸ ਰਣਨੀਤੀ ਬਣਾਈ ਹੈ। ਇਸ ਰਣਨੀਤੀ ਤੋਂ ਲੋਕ ਸਭਾ ਹਲਕੇ ’ਚ ਪੈਂਦੇ ਵਿਧਾਇਕਾਂ ਅਤੇ ਚੇਅਰਮੈਨਾਂ ਨੂੰ ਜਾਣੂੰ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਠਿੰਡਾ ਪੁੱਜੇ। ਉਨ੍ਹਾਂ ਵਿਧਾਇਕਾਂ ਤੇ ਚੇਅਰਮੈਨਾਂ ਨੂੰ ਪਿੰਡਾਂ-ਸ਼ਹਿਰਾਂ ’ਚ ਪ੍ਰਚਾਰ ਕਰਨ ਦੇ ਢੰਗ ਤਰੀਕਿਆਂ ਤੋਂ ਜਾਣੂੰ ਕਰਵਾਇਆ। Punjab News
ਮੀਟਿੰਗ ਦੌਰਾਨ ਭਗਵੰਤ ਮਾਨ ਨੇ ਬਠਿੰਡਾ ਲੋਕ ਸਭਾ ਹਲਕੇ ’ਚੋਂ ਜਿੱਤ ਹਾਸਿਲ ਕਰਨ ਲਈ ਵਿਧਾਇਕਾਂ ਅਤੇ ਚੇਅਰਮੈਨਾਂ ਸਮੇਤ ਹੋਰਨਾਂ ਅਹੁਦੇਦਾਰਾਂ ਨੂੰ ਕਿਹਾ ਕਿ ਚੋਣ ਪ੍ਰਚਾਰ ਸਾਫ਼ ਸੁਥਰਾ ਹੋਵੇ ਨਾ ਕਿ ਕਿਸੇ ’ਤੇ ਨਿੱਜੀ ਟੀਕਾ ਟਿੱਪਣੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਨਿੱਜੀ ਟਿੱਪਣੀਆਂ ਦੀ ਥਾਂ ਪਿੰਡਾਂ-ਸ਼ਹਿਰਾਂ ਦੀਆਂ ਗਲੀਆਂ ’ਚ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋ ਸਾਲਾਂ ਦੇ ਕਾਰਜ਼ਕਾਲ ਦੌਰਾਨ ਕੀਤੇ ਕੰਮਾਂ ਤੋਂ ਜਾਣੂੰ ਕਰਵਾਇਆ ਜਾਵੇ। Punjab News
ਇਹ ਵੀ ਪੜ੍ਹੋ: ਕੇਜਰੀਵਾਲ ਦੇ ਘਰ ਪਹੁੰਚੀ ਈਡੀ
ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਦੱਸਿਆ ਜਾਵੇ ਕਿ ਕਿਸ ਤਰ੍ਹਾਂ ਪਹਿਲੀਆਂ ਸਰਕਾਰਾਂ ਸਿਰਫ਼ ਚੋਣਾਂ ਤੋਂ ਪਹਿਲਾਂ ਹੀ ਨੌਕਰੀਆਂ ਵੰਡਦੀਆਂ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜ਼ਕਾਲ ਦੀ ਸ਼ੁਰੂਆਤ ’ਚ ਹੀ ਬੇਰੁਜ਼ਗਾਰਾਂ ਨੂੰ ਨੌਕਰੀਆਂ ਵੰਡਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੌਕਰੀਆਂ ਤੋਂ ਇਲਾਵਾ ਮੁਫ਼ਤ ਬਿਜਲੀ, ਸਕੂਲ ਆਫ ਐਮੀਨੈਂਸ, ਮੁਹੱਲਾ ਕਲੀਨਿਕ, ਵਪਾਰੀਆਂ ਵਾਸਤੇ ਓਟੀਐਸ ਸਕੀਮ, ਸ਼ੈਲਰ ਮਾਲਕਾਂ ਵਾਸਤੇ ਬਿਜਲੀ ਸਬੰਧੀ ਨੀਤੀ ਦਾ ਵੀ ਜ਼ਿਕਰ ਕੀਤਾ। Punjab News
ਇਸ ਮੀਟਿੰਗ ’ਚ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ, ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ, ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਭੁੱਚੋ ਤੋਂ ਵਿਧਾਇਕ ਮਾ. ਜਗਸੀਰ ਸਿੰਘ, ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਚੇਅਰਮੈਨ ਨੀਲ ਗਰਗ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਨਵਦੀਪ ਸਿੰਘ ਜੀਦਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਜਤਿੰਦਰ ਸਿੰਘ ਭੱਲਾ, ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਸਮੇਤ ਪਾਰਟੀ ਦੇ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਿਤ ਅਹੁਦੇਦਾਰ ਹਾਜ਼ਰ ਸਨ।
ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਛਪਾਈ ਸਬੰਧੀ ਇੰਨ-ਬਿੰਨ ਪਾਲਣਾ ਕਰਨਾ ਬਣਾਉਣ ਯਕੀਨੀ
ਉਲੰਘਣਾ ਕਰਨ ਵਾਲੇ ਨੂੰ ਹੋ ਸਕਦੀ ਹੈ 06 ਮਹੀਨੇ ਦੀ ਕੈਦ ਤੇ ਜ਼ੁਰਮਾਨਾ Election Campaign
ਮੋਹਾਲੀ (ਐੱਮ ਕੇ ਸ਼ਾਇਨਾ)। ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਿੰਟਿੰਗ ਪ੍ਰੈਸ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰਾਂ ਦੀ ਪ੍ਰਚਾਰ ਸਮੱਗਰੀ, ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਂਅ ਅਤੇ ਪੂਰਾ ਪਤਾ ਛਾਪਣਾ ਯਕੀਨੀ ਬਣਾਇਆ ਜਾਵੇ। Election Campaign
ਇਸ ਦੇ ਨਾਲ ਹੀ ਉਨਾਂ ਇਹ ਵੀ ਆਦੇਸ਼ ਦਿੱਤੇ ਕਿ ਹੋਰਡਿੰਗਜ਼ ਅਤੇ ਫਲੈਕਸ ਆਦਿ ਬਣਾਉਣ ਦਾ ਕੰਮ ਕਰਨ ਵਾਲਿਆਂ ਲਈ ਵੀ ਆਪਣੀ ਫ਼ਰਮ ਨੂੰ ਰਜਿਸਟਰ ਕਰਵਾਉਣਾ ਲਾਜ਼ਮੀ ਹੋਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ। Election Campaign
ਉਨਾਂ ਇਹ ਵੀ ਹਦਾਇਤ ਕੀਤੀ ਕਿ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖ਼ਰਚੇ ਸਮੇਤ ਸੂਚਨਾ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਆਦੇਸ਼ ਕਰਦਿਆਂ ਇਹ ਵੀ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉੱਪਰ ਆਪਣੀ ਪ੍ਰੈਸ ਦਾ ਨਾਂਅ ਅਤੇ ਰਜਿਸਟ੍ਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ। Election Campaign
ਇਹ ਵੀ ਪੜ੍ਹੋ: ਡਾ. ਦਵਿੰਦਰ ਕੁਮਾਰ ਬਣੇ ਮੋਹਾਲੀ ਦੇ ਨਵੇਂ ਸਿਵਲ ਸਰਜਨ
ਉਨਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਹੀਂ ਛਾਪੀ ਜਾਵੇਗੀ। ਉਨਾਂ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਸੈਕਸ਼ਨ 127 (ਏ) ਤਹਿਤ ਛੇ ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋ ਹੀ ਸਜਾਵਾਂ ਦਿੱਤੀਆਂ ਜਾ ਸਕਦੀਆਂ ਹਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਦਮਨਜੀਤ ਸਿੰਘ ਮਾਨ, ਚੋਣ ਤਹਿਸੀਲਦਾਰ  ਸੰਜੇ ਕੁਮਾਰ ਅਤੇ ਜ਼ਿਲੇ ਦੀਆਂ ਵੱਖ-ਵੱਖ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।
ਲੋਕ ਸਭਾ ਚੋਣਾਂ: ਫਿਲਮੀ ਕਲਾਕਾਰ ਕਰਮਜੀਤ ਅਨਮੋਲ ਵੱਲੋਂ ਚੋਣ ਮੁਹਿੰਮ ਦਾ ਆਗਾਜ਼
ਬਾਬਾ ਫਰੀਦ ਜੀ ਦੀ ਧਰਤੀ ’ਤੇ ਸੇਵਾ ਕਰਨ ਦਾ ਮੌਕਾ ਮਿਲਿਆ: Karamjit Anmol
ਕੋਟਕਪੂਰਾ (ਅਜੈ ਮਨਚੰਦਾ )। ਲੋਕ ਸਭਾ ਚੋਣਾਂ 2024 ਦੀਆਂ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਫਰੀਦਕੋਟ ਲੋਕ ਸਭਾ ਹਲਕਾ (ਰਾਖਵੇਂ) ਤੋਂ ਆਮ ਆਦਮੀ ਪਾਰਟੀ ਨੇ ਫਿਲਮੀ ਕਲਾਕਾਰ ਕਰਮਜੀਤ ਅਨਮੋਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨਾਂ ਵੱਲੋਂ ਆਪਣੇ ਚੋਣ ਮੁਹਿੰਮ ਦਾ ਆਗਾਜ਼ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਬਾਬਾ ਫਰੀਦ ਜੀ ਦੇ ਅਸਥਾਨ ’ਤੇ ਪਰਿਵਾਰ ਸਮੇਤ ਨਤਮਸਤਕ ਹੋਏ ਹਨ। Karamjit Anmol
ਕਰਮਜੀਤ ਅਨਮੋਲ (Karamjit Anmol) ਨੇ ਬਾਬਾ ਫਰੀਦ ਜੀ ਦੇ ਅਸਥਾਨ ’ਤੇ ਨਤਮਸਤਕ ਹੁੰਦਿਆਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਕਿ ਉਹਨਾਂ ਨੂੰ ਬਾਬਾ ਫਰੀਦ ਜੀ ਦੀ ਧਰਤੀ ’ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਹਨਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਕ ਐਮਪੀ ਦਾ ਕੰਮ ਹੁੰਦਾ ਹੈ ਕਿ ਉਹ ਕੇਂਦਰ ਅਤੇ ਪੰਜਾਬ ਵਿੱਚ ਇੱਕ ਪੁਲ ਦਾ ਕੰਮ ਕਰੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਕੇਂਦਰ ਤੱਕ ਪਹੁੰਚਦੀਆਂ ਕਰੇ ਅਤੇ ਉਹਨਾਂ ਦਾ ਹੱਲ ਕਰਵਾਵੇ।
ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਆਪ ਦੇ ਉਮੀਦਵਾਰ ਕਰਮਜੀਤ ਅਨਮੋਲ ਦਾ ਬਹੁਤ ਭਰਵਾਂ ਸਵਾਗਤ
ਉਹਨਾਂ ਕਿਹਾ ਕਿ ਉਹਨਾਂ ਨੂੰ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ ਤਾਂ ਉਹ ਇਸ ਕਰਕੇ ਹੀ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਨਤਮਸਤਕ ਹੋਣ ਲਈ ਆਏ ਹਨ। ਇਸ ਮੌਕੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਕਿਹਾ ਹੈ ਕਿ ਬਹੁਤ ਖੁਸ਼ੀਆਂ ਭਰਿਆ ਦਿਨ ਹੈ ਕਿ ਸਾਨੂੰ ਇੱਕ ਹੀਰੇ ਵਜੋਂ ਉਮੀਦਵਾਰ ਮਿਲਿਆ ਹੈ ਜਿਸ ਨੂੰ ਬਹੁਤ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਾਂਗੇ। ਇਸ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਕੋਟਕਪੂਰਾ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਆਪ ਦੇ ਉਮੀਦਵਾਰ ਕਰਮਜੀਤ ਅਨਮੋਲ ਦਾ ਬਹੁਤ ਭਰਵਾਂ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ: ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਨੂੰ ਲੈ ਕੇ ਰੋਡ ਜਾਮ ਕਰਕੇ ਲਾਇਆ ਧਰਨਾ
ਇਸ ਮੌਕੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ, ਰਾਮਪੁਰਾ ਤੋਂ ਵਿਧਾਇਕ ਬਲਕਾਰ ਸਿੱਧੂ, ਗਿੱਦੜਬਾਹਾ ਤੋਂ ਹਲਕਾ ਇੰਚਾਰਜ ਅੰਮ੍ਰਿਤਪਾਲ ਸਿੰਘ, ਜੈਤੋ ਤੋਂ ਵਿਧਾਇਕ ਅਮੋਲਕ ਸਿੰਘ , ਬਾਘਾ ਪੁਰਾਣਾ ਤੋਂ ਵਿਧਾਇਕ ਅੰਮਿ?ਤਪਾਲ ਸਿੰਘ ਸੁੱਖਾਨਾੰਦ ,ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ ਸਮੇਤ ਆਪ ਦੇ ਵੱਡੀ ਗਿਣਤੀ ਵਿੱਚ ਵਲੰਟੀਅਰ ਅਤੇ ਅਹੁਦੇਦਾਰ ਹਾਜ਼ਰ ਸਨ।
ਧਾਲੀਵਾਲ ਨੇ ਰੋਡ ਸ਼ੋਅ ਕਰਕੇ ਕੀਤਾ ਚੋਣ ਪ੍ਰਚਾਰ ਦਾ ਆਗਾਜ਼
ਅੰਮ੍ਰਿਤਸਰ (ਰਾਜਨ ਮਾਨ)। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕੇ ਵਿੱਚ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਦਾ ਆਗਾਜ਼ ਕੀਤਾ ਹੈ। ਰੋਡ ਸ਼ੋਅ ਤੋਂ ਪਹਿਲਾਂ ਧਾਲੀਵਾਲ ਵੱਲੋਂ ਅਜਨਾਲਾ ਕਸਬਾ ਵਿਖੇ ਇੱਕ ਰੈਲੀ ਕੀਤੀ ਗਈ ਅਤੇ ਇਸ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕੇ ਦੇ ਸਾਰੇ ਵਿਧਾਇਕ ਅਤੇ ਹਲਕਾ ਇੰਚਾਰਜਾਂ ਨੇ ਹਿੱਸਾ ਲਿਆ। ਰੈਲੀ ਨੂੰ ਸੰਬੋਧਨ ਕਰਦਿਆਂ ਸਾਰੇ ਆਗੂਆਂ ਨੂੰ ਸੱਦਾ ਦਿੱਤਾ ਕਿ ਆਪ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿਚ ਜੋ ਕੰਮ ਕੀਤੇ ਹਨ ਉਹਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਵੋਟ ਦਾ ਇਸਤੇਮਾਲ ਕਰਨ। (Election Campaign)
ਕਸਬਾ ਅਜਨਾਲਾ ਵਿੱਚ ਕੱਢੇ ਗਏ ਰੋਡ ਸ਼ੋਅ ਵਿੱਚ ਲੋਕ ਟਰੈਕਟਰ ਟਰਾਲੀਆਂ ਅਤੇ ਕਾਰਾਂ ਵਿੱਚ ਸ਼ਾਮਲ ਹੋਏ। ਖੁੱਲ੍ਹੀ ਜੀਪ ਵਿੱਚ ਖੜੇ ਲੋਕਾਂ ਦਾ ਅਸ਼ੀਰਵਾਦ ਕਬੂਲਦੇ ਹੋਏ ਧਾਲੀਵਾਲ ਨੇ ਕਿਹਾ ਕਿ ਅੱਜ ਵਕਤ ਆ ਗਿਆ ਹੈ ਫੈਸਲਾ ਕਰਨ ਦਾ ਇਕ ਪਾਸੇ ਦੋ ਸਾਲ ਦਾ ਵਿਕਾਸ ਹੈ ਅਤੇ ਦੂਜੇ ਦੂਸਰੀਆਂ ਸਿਆਸੀ ਪਾਰਟੀਆਂ ਵਲੋਂ ਪਾਸੇ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਦਾ ਕੀਤਾ ਗਿਆ ਵਿਨਾਸ਼ ਹੈ ਇਹ ਫੈਸਲਾ ਲੋਕਾਂ ਨੇ ਕਰਨਾ ਹੈ। ਉਹਨਾਂ ਕਿਹਾ ਕਿ ਰੱਬ ਦੀ ਕਚਿਹਰੀ ਤੋਂ ਬਾਅਦ ਲੋਕਾਂ ਦੀ ਕਚਿਹਰੀ ਸਭ ਤੋਂ ਵੱਡੀ ਅਤੇ ਮੈਂ ਆਪਣੇ ਦੋ ਸਾਲ ਦੇ ਕੰਮ ਲੈ ਕੇ ਲੋਕਾਂ ਦੀ ਕਚਿਹਰੀ ਵਿੱਚ ਪੇਸ਼ ਹੋਇਆ ਹਾਂ ਫੈਸਲਾ ਤੁਸਾਂ ਕਰਨਾ ਹੈ। (Election Campaign)
ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਰਹਿੰਦੇ ਉਹਨਾਂ ਨੇ ਹਲਕੇ ਅਤੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਦੋ ਸਾਲਾਂ ਵਿਚ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਕੰਮਾਂ ਨੂੰ ਵੇਖਦੇ ਹੀ ਪਾਰਟੀ ਨੇ ਉਹਨਾਂ ਨੂੰ ਨਵੀਂ ਜਿੰਮੇਵਾਰੀ ਸੌਂਪੀ ਹੈ ਅਤੇ ਉਹ ਇਸ ਨੂੰ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਵਲੋਂ ਜੋ ਕੰਮ ਦੋ ਸਾਲਾਂ ਵਿਚ ਕੀਤੇ ਗਏ ਹਨ ਉਹ ਦੂਸਰੀਆਂ ਸਿਆਸੀ ਪਾਰਟੀਆਂ ਵਲੋਂ 75 ਸਾਲਾਂ ਵਿਚ ਨਹੀਂ ਕੀਤੇ ਗਏ।
Election Campaign
ਉਹਨਾਂ ਕਿਹਾ ਕਿ ਉਹਨਾਂ ਦਾ ਸੁਪਨਾ ਹੈ ਕਿ ਇਸ ਸਰਹੱਦੀ ਜ਼ਿਲ੍ਹੇ ਨੂੰ ਦੁਨੀਆਂ ਦਾ ਸਭ ਤੋਂ ਵਧੀਆ ਸਹੂਲਤਾਂ ਨਾਲ ਲੈਸ ਬਣਾਵਾਂ। ਉਹਨਾਂ ਕਿਹਾ ਕਿ ਇਸ ਗੁਰੂ ਦੀ ਨਗਰੀ ਤੋਂ ਹਰ ਲੀਡਰ ਅਸ਼ੀਰਵਾਦ ਲੈਣ ਲਈ ਆਉਂਦਾ ਤਾਂ ਹੈ ਪਰ ਜਿੱਤਣ ਤੋਂ ਬਾਅਦ ਕਦੇ ਇਸਦੀ ਬਿਹਤਰੀ ਲਈ ਕੰਮ ਨਹੀਂ ਕੀਤਾ। ਉਹਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਨਾਲ ਲੈਸ ਕੀਤਾ ਜਾਣਾ ਬਹੁਤ ਜ਼ਰੂਰੀ ਹੈ। ਰੋਡ ਸ਼ੋਅ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਨੂੰਹ ਅਮਨ ਧਾਲੀਵਾਲ ਵੀ ਸਨ।
Also Read : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੋਣਾਂ ਦਾ ਪ੍ਰੋਗਰਾਮ ਜਾਰੀ
ਅਜਨਾਲਾ ਹਲਕੇ ’ਚ ਪ੍ਰਚਾਰ ਲਈ ਪਤਨੀਆਂ ਤੇ ਨੂੰਹਾਂ ਵੀ ਮੈਦਾਨ ’ਚ ਨਿੱਤਰੀਆਂ
ਸਹੁਰੇ ਦੇ ਹੱਕ ’ਚ ਪ੍ਰਚਾਰ ਕਰਨ ਨੂੰਹ ਅਮਰੀਕਾ ਤੋਂ ਆਈ
(ਰਾਜਨ ਮਾਨ) ਅਜਨਾਲਾ। ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਚੋਣ ਪ੍ਰਚਾਰ (Election Campaign) ਦਿਨੋਂ-ਦਿਨ ਜ਼ੋਰ ਫੜਦਾ ਜਾ ਰਿਹਾ ਹੈ ਅਤੇ ਹੁਣ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਉਮੀਦਵਾਰਾਂ ਦੀਆਂ ਪਤਨੀਆਂ ਤੇ ਨੂੰਹਾਂ ਵੀ ਮੈਦਾਨ ਵਿੱਚ ਨਿੱਤਰ ਆਈਆਂ ਹਨ। ‘ਆਪ’ ਦੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਅਮਰੀਕਾ ਤੋਂ ਉਹਨਾਂ ਦੀ ਨੂੰਹ ਆ ਕੇ ਘਰ ਘਰ ਜਾ ਕੇ ਪ੍ਰਚਾਰ ਕਰ ਰਹੀ ਹੈ। ਇਸ ਵਿਧਾਨ ਸਭਾ ਹਲਕੇ ਤੋਂ ਤਿਕੋਣੀ ਟੱਕਰ ਬਣੀ ਹੋਣ ਕਾਰਨ ਸਾਰੇ ਉਮੀਦਵਾਰਾਂ ਵਲੋਂ ਆਪਣੇ ਪਰਿਵਾਰਾਂ ਦੀਆਂ ਔਰਤਾਂ ਨੂੰ ਵੀ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਉਤਾਰ ਦਿੱਤਾ ਗਿਆ ਹੈ। ਪਿੰਡਾਂ ਦੀ ਉੱਡਦੀ ਮਿੱਟੀ ਦੀ ਧੂੜ ਅਤੇ ਬਦਬੂ ਮਾਰਦੀਆਂ ਰੂੜੀਆਂ ਤੋਂ ਵੀ ਲੰਘਣ ਲੱਗਿਆਂ ਇਨ੍ਹਾਂ ਵੱਡਿਆਂ ਘਰਾਂ ਦੀਆਂ ਬੀਬੀਆਂ ਨੂੰ ਹੁਣ ਕੋਈ ਫਰਕ ਨਹੀਂ ਪੈ ਰਿਹਾ। ਹਰ ਗਰੀਬ ਦੇ ਲਿੱਬੜੇ ਤਿੱਬੜੇ ਬੱਚਿਆਂ ਨੂੰ ਗਲੇ ਨਾਲ ਲਾਇਆ ਜਾ ਰਿਹਾ ਹੈ।
ਹਲਕੇ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਵਿਚਕਾਰ ਟੱਕਰ ਫਸੀ ਹੋਈ ਹੈ। ਲੋਕਾਂ ਵੱਲੋਂ ਮਿਲ ਰਹੇ ਹੁੰਗਾਰੇ ਨੂੰ ਵੇਖਦਿਆਂ ਆਪ ਦੇ ਉਮੀਦਵਾਰ ਕੁਲਦੀਪ ਸਿੰਘ ਧਾਰੀਵਾਲ ਦੀ ਚੋਣ ਮੁਹਿੰਮ ਵਿੱਚ ਉਨ੍ਹਾਂ ਦੀ ਪਤਨੀ ਜਗਦੀਸ ਕੌਰ ਧਾਰੀਵਾਲ ਅਤੇ ਨੂੰਹ ਅਮਨ ਧਾਰੀਵਾਲ ਜੋ ਇੱਕ ਦਿਨ ਪਹਿਲਾਂ ਹੀ ਅਮਰੀਕਾ ਤੋਂ ਆਪਣੇ ਸਹੁਰੇ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਆਏ ਹਨ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਆ ਗਈਆਂ ਹਨ। ਉਹਨਾਂ ਵਲੋਂ ਹਲਕੇ ਦੇ ਪਿੰਡਾਂ ਦੇ ਤੂਫਾਨੀ ਦੌਰੇ ਕਰਕੇ ਲੋਕਾਂ ਨੂੰ ਆਪ ਦੇ ਉਮੀਦਵਾਰ ਦੇ ਹੱਕ ਵਿੱਚ ਡਟਣ ਦਾ ਸੱਦਾ ਦਿੱਤਾ ਜਾ ਰਿਹਾ ਹੈ।
ਉਧਰ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਪ੍ਰਤਾਪ ਸਿੰਘ ਅਜਨਾਲਾ ਦੀ ਧਰਮ ਪਤਨੀ ਤੇਜਿੰਦਰ ਕੌਰ ਵੱਲੋਂ ਵੀ ਆਪਣੇ ਪਤੀ ਲਈ ਲੋਕਾਂ ਦੇ ਦਰਾਂ ਤੇ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਅਕਾਲੀ ਦਲ ਦੇ ਉਮੀਦਵਾਰ ਅਮਰਪਾਲ ਸਿੰਘ ਬੋਨੀ ਦੀ ਪਤਨੀ ਅਨੂ ਅਜਨਾਲਾ ਤੇ ਮਾਂ ਡਾ ਅਵਤਾਰ ਕੌਰ ਵਲੋਂ ਵੀ ਲੋਕਾਂ ਦੀਆਂ ਬਰੂਹਾਂ ਤੇ ਦਸਤਕ ਦਿੱਤੀ ਜਾ ਰਹੀ ਹੈ। ਆਪਣੇ ਦਰਾਂ ਤੇ ਵੱਡਿਆਂ ਘਰਾਂ ਦੀਆਂ ਬੀਬੀਆਂ ਨੂੰ ਵੇਖ ਲੋਕ ਇਕੋ ਗੱਲ ਕਹਿੰਦੇ ਸੁਣੀਦੇ ਹਨ ਕਿ ਸ਼ਾਲਾ ਜਿੱਤਣ ਤੋਂ ਬਾਅਦ ਵੀ ਇਹ ਲੋਕ ਸਾਨੂੰ ਇੰਝ ਹੀ ਸਤਿਆਰ ਤੇ ਪਿਆਰ ਦੇਣ। ਅਜਨਾਲਾ ਦੀ ਇਕ ਬਜ਼ੁਰਗ ਔਰਤ ਦਲਬੀਰ ਕੌਰ ਨੇ ਕਿਹਾ ਕਿ ਵੋਟਾਂ ਦੇ ਵਕਤ ਤਾਂ ਸਾਰੇ ਹੀ ਸਾਨੂੰ ਤੇ ਸਾਡੇ ਬੱਚਿਆਂ ਨੂੰ ਲਿੱਬੜਿਆਂ ਨੂੰ ਗਲੇ ਲਾਉਂਦੇ ਹਨ ਪਰ ਜਿੱਤਣ ਤੋਂ ਬਾਅਦ ਗਲੇ ਤਾਂ ਕੀ ਲਾਉਣਾ ਹੁੰਦਾ ਜੇਕਰ ਕਿਸੇ ਕੰਮ ਇਹਨਾਂ ਦੇ ਦੁਆਰੇ ਜਾਓ ਤਾਂ ਪਹਿਚਾਣਦੇ ਹੀ ਨਹੀਂ। ਉਨ੍ਹਾਂ ਕਿਹਾ ਕਿ ਸ਼ਾਲਾ ਇਹ ਪਿਆਰ ਤੇ ਸਾਂਝ ਜਿੱਤ ਤੋਂ ਬਾਅਦ ਵੀ ਬਣੀ ਰਿਹਾ ਕਰੇ। ਅਮਰੀਕਾ ਤੋਂ ਆਪਣੇ ਸਹੁਰੇ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਆਈ ਕੁਲਦੀਪ ਧਾਲੀਵਾਲ ਦੀ ਨੂੰਹ ਅਮਨ ਧਾਲੀਵਾਲ ਨੇ ਕਿਹਾ ਕਿ ਅੱਜ ਲੋਕ ਆਪ ਦੀ ਸਰਕਾਰ ਵੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਨਲਾਇਕੀਆਂ ਕਰਕੇ ਪੰਜਾਬ ਦੀ ਜਵਾਨੀ ਵਿਦੇਸ਼ਾਂ ਵਿੱਚ ਚਲੇ ਗਈ ਹੈ ਅਤੇ ਸਿਆਸਤਦਾਨ ਸਿਰਫ ਆਪਣੇ ਸੁਆਰਥਾਂ ਦੀ ਖਾਤਿਰ ਲੋਕਾਂ ਵਿੱਚ ਵੰਡੀਆਂ ਪਾ ਕੇ ਉਨ੍ਹਾਂ ਨੂੰ ਲੜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਸ਼ ਇਥੇ ਵੀ ਬਾਹਰ ਵਾਂਗ ਵੋਟਾਂ ਪੈਣ ਅਤੇ ਕਿਸੇ ਤਰ੍ਹਾਂ ਦਾ ਵਾਧੂ ਖਰਚਾ ਤੇ ਲੜਾਈਆਂ ਨਾ ਹੋਣ।
ਉਨ੍ਹਾਂ ਅਜਨਾਲਾ ਹਲਕੇ ਦੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਇੱਕ ਮੌਕਾ ਦੇਣ ਦੀ ਅਪੀਲ ਕੀਤੀ। ਲੋਕਾਂ ਵਲੋਂ ਮਿਲ ਰਹੇ ਭਾਰੀ ਸਤਿਕਾਰ ਤੋਂ ਉਹ ਕਾਫੀ ਖੁਸ਼ ਨਜ਼ਰ ਆ ਰਹੇ ਸਨ। ਉਨ੍ਹਾਂ ਕਿਹਾ ਕਿ ਜਿੱਤਣ ਤੋਂ ਬਾਅਦ ਆਪ ਦੀ ਸਰਕਾਰ ਬਣਨ ਤੇ ਅਸਲ ਵਿੱਚ ਹਲਕੇ ਨੂੰ ਅਮਰੀਕਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਅਮਨ ਧਾਲੀਵਾਲ ਦਾ ਘਰਾਂ ਵਿੱਚ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਉਧਰ ਕੁਲਦੀਪ ਧਾਲੀਵਾਲ ਦੀ ਪਤਨੀ ਜਗਦੀਸ਼ ਕੌਰ ਨੇ ਅੱਧੀ ਦਰਜਨ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਤੋਂ ਸਾਥ ਮੰਗਿਆ। ਹਲਕੇ ਅੰਦਰ ਤਿਕੋਣੀ ਟੱਕਰ ਹੋਣ ਕਰਕੇ ਸਾਰੇ ਉਮੀਦਵਾਰਾਂ ਦੇ ਪਰਿਵਾਰ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ’ਤੇ ਭਗਵੰਤ ਮਾਨ ਨੂੰ ਨੋਟਿਸ
ਸੱਚ ਕਹੂੰ ਨਿਊਜ਼ ਧੂਰੀ, 24 ਜਨਵਰੀ। ਦੇਸ਼ ਦੇ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜਰ ਚੋਣ ਕਮਿਸ਼ਨ ਨੇ ਰੈਲੀਆਂ ਅਤੇ ਜਨਤਕ ਮੀਟਿੰਗਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ। ਪਰ ਇਸ ਤੋਂ ਬਾਅਦ ਵੀ ਕਈ ਆਗੂਆਂ ’ਤੇ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਦੇ ਦੋਸ਼ ਲੱਗ ਰਹੇ ਹਨ।
ਹੁਣ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਨੋਟਿਸ ਭੇਜਿਆ ਹੈ। ਭਗਵੰਤ ਮਾਨ ’ਤੇ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਧੂਰੀ ਤੋਂ ਉਮੀਦਵਾਰ ਭਗਵੰਤ ਮਾਨ ਨੇ ਸੰਗਰੂਰ ਅਤੇ ਧੂਰੀ ’ਚ ਰੋਡ ਸੋਅ ਕੱਢਿਆ ਸੀ। ਹਾਲਾਂਕਿ ਰੋਡ ਸ਼ੋਅ ’ਤੇ ਪਾਬੰਦੀ ਹੈ, ਇਸ ਲਈ ਰਿਟਰਨਿੰਗ ਅਫਸਰਾਂ ਨੇ ਆਮ ਆਦਮੀ ਪਾਰਟੀ ਨੂੰ 24 ਘੰਟਿਆਂ ਦੇ ਅੰਦਰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ।
ਭਗਵੰਤ ਮਾਨ ਬੀਤੇ ਦਿਨ ਸਵੇਰੇ ਸੰਗਰੂਰ ਪੁੱਜੇ ਸੀ। ਜਿਸ ਤੋਂ ਬਾਅਦ ਕਈ ਥਾਵਾਂ ’ਤੇ ਪਾਰਟੀ ਵਰਕਰਾਂ ਵੱਲੋਂ ਭਗਵੰਤ ਮਾਨ ਦਾ ਭਰਵਾਂ ਸਵਾਗਤ ਕੀਤਾ ਗਿਆ ਸੀ। ਸੰਗਰੂਰ ਦੇ, ਪਿੰਡ ਲੱਡਾ, ਕਾਂਝਲਾ, ਮੂਲੋਵਾਲ, ਧੂਰੀ ਆਦਿ ਥਾਵਾਂ ‘ਤੇ ਵੱਡੀ ਗਿਣਤੀ ’ਚ ਪਾਰਟੀ ਵਰਕਰ ਇਕੱਠੇ ਹੋਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ