Balbir Singh Rajewal - Sach Kahoon Punjabi
Punjab Electricity Bill: ਇਲੈਕਟ੍ਰੀਸਿਟੀ ਤੇ ਸੀਡ ਬਿੱਲ ਲਿਆ ਕੇ ਕੇਂਦਰ ਸੂਬਿਆਂ ਦੀ ਖੁਦ ਮੁਖਤਿਆਰੀ ਖਤਮ ਕਰਨ ਜਾ ਰਹੀ ਹੈ : ਰਾਜੇਵਾਲ
Punjab Electricity Bill: (ਤਰੁਣ ਕੁਮਾਰ ਸ਼ਰਮਾ) ਨਾਭਾ। ਕਿਸਾਨ ਜਥੇਬੰਦੀਆਂ ਵੱਲੋਂ ਨਾਭਾ ਦੇ ਐੱਸਡੀਐੱਮ ਦਫਤਰ ਦੇ ਬਾਹਰ ਵਿਸ਼ਾਲ ਧਰਨੇ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਉੱਘੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਲੈਕਟ੍ਰੀਸਿਟੀ ਅਤੇ ਸੀਡ (ਬੀਜ) ਬਿੱਲ ਲਿਆ ਕੇ ਕੇਂਦਰ ਸੂਬਿਆਂ ਦੀ ਖੁਦ ਮੁਖਤਿਆਰੀ ਨੂੰ ਖਤਮ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 2020 ਦੇ ਕਿਸਾਨੀ ਅੰਦੋਲਨ ਮੌਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਇਲੈਕਟ੍ਰੀਸਿਟੀ ਬਿੱਲ ਸਬੰਧੀ ਉਨ੍ਹਾਂ ਨਾਲ ਚਰਚਾ ਕਰਕੇ ਪਾਰਲੀਮੈਂਟ ਵਿੱਚ ਪੇਸ਼ ਕੀਤਾ ਜਾਵੇਗਾ ਪਰੰਤੂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਬਿਜਲੀ ਮੰਤਰੀ ਅਤੇ ਕੇਂਦਰ ਸਰਕਾਰ ਨੂੰ ਭੇਜੀਆਂ ਮੇਲਾਂ ਅਤੇ ਬਿੱਲ ਦਾ ਵਿਰੋਧ ਜਤਾਉਣ ਦੇ ਬਾਅਦ ਵੀ ਕੇਂਦਰ ਸਰਕਾਰ ਇਲੈਕਟ੍ਰੀਸਿਟੀ ਬਿੱਲ (ਕੁਝ ਸੋਧਾਂ ਨਾਲ) ਪੇਸ਼ ਕਰਨ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸੀਡ (ਬੀਜ) ਬਿੱਲ ਨਾਲ ਬੀਜਾਂ ਦੀ ਪੈਦਾਵਾਰ, ਆਯਾਤ-ਨਿਰਯਾਤ ਅਤੇ ਉਹਨਾਂ ਦੀ ਸਪਲਾਈ ਨਾਲ ਜੁੜੀਆਂ ਸਾਰੀਆਂ ਤਾਕਤਾਂ ਕੇਂਦਰ ਆਪਣੇ ਕੋਲ ਲੈ ਜਾਵੇਗੀ ਜਿਸ ਤੋਂ ਸਪੱਸ਼ਟ ਹੈ ਕਿ ਕੇਂਦਰ ਵੱਲੋਂ ਸੂਬਾ ਪੱਧਰੀ ਵਿਸ਼ਿਆਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਤੌਰ ’ਤੇ ਚੇਤਾਵਨੀ ਦਿੱਤੀ ਜੇਕਰ ਪੰਜਾਬ ਦੇ ਮੁੱਖ ਮੰਤਰੀ ਨੇ ਉਪਰੋਕਤ ਬਿੱਲਾਂ ਸਬੰਧੀ ਕੋਈ ਵਿਰੋਧ ਨਾ ਜਤਾਇਆ ਤਾਂ ਅਸੀਂ ਮੁੱਖ ਮੰਤਰੀ ਨੂੰ ਵੀ ਕੇਂਦਰ ਵਾਲੀ ਲਾਈਨ ਵਿੱਚ ਰੱਖ ਲਵਾਂਗੇ। ਉਨ੍ਹਾਂ ਦੱਸਿਆ ਕਿ 26 ਨਵੰਬਰ ਨੂੰ ਕਿਸਾਨੀ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਦੇਸ਼ ਦੇ ਸਾਰੇ ਸੂਬਿਆਂ ਦੀ ਹਰ ਰਾਜਧਾਨੀ ਵਿੱਚ ਵਿਸ਼ਾਲ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਉਪਰੋਕਤ ਪੇਸ਼ ਕੀਤੇ ਜਾ ਰਹੇ ਬਿੱਲਾਂ ਦੇ ਵਿਰੋਧ ਵਿੱਚ ਮੰਗ-ਪੱਤਰ ਦਿੱਤੇ ਜਾਣਗੇ। Punjab Electricity Bill
ਇਹ ਵੀ ਪੜ੍ਹੋ: Bulldozer Action: ਕੋਟਕਪੂਰਾ ’ਚ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ
ਬਲਵੀਰ ਸਿੰਘ ਰਾਜੇਵਾਲ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਕਾਰਪੋਰੇਟ ਘਰਾਣਿਆਂ ਦਾ 42 ਲੱਖ ਕਰੋੜ ਦਾ ਕਰਜ਼ਾ ਮਾਫ ਕਰ ਦਿੱਤਾ ਗਿਆ ਹੈ ਪ੍ਰੰਤੂ ਕਿਸਾਨਾਂ ਦਾ ਕਰਜ਼ਾ ਮਾਫ਼ ਕਿਉਂ ਨਹੀਂ ਕੀਤਾ ਜਾ ਰਿਹਾ? ਧਰਨੇ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਬਲਬੀਰ ਸਿੰਘ ਰਾਜੇਵਾਲ ਤੋਂ ਇਲਾਵਾ ਨੇਕ ਸਿੰਘ ਖੋਖ, ਘੁੰਮਣ ਸਿੰਘ ਰਾਜਗੜ੍ਹ, ਹਰਦੀਪ ਸਿੰਘ  ਘਨੁੜਕੀ, ਨਰਿੰਦਰ ਸਿੰਘ ਲੇਹਲਾਂ, ਅਵਤਾਰ ਸਿੰਘ ਕੈਦੂਪੁਰ, ਗੁਰਚਰਨ ਸਿੰਘ ਪਰੌੜ, ਅੱਛਰ ਸਿੰਘ ਭੋਜੋ ਮਾਜਰੀ, ਗੁਰਪ੍ਰੀਤ ਸਿੰਘ ਘਣੀਵਾਲ, ਹਰਿੰਦਰਜੀਤ ਸਿੰਘ ਲੁਬਾਣਾ, ਜਗਜੀਤ ਸਿੰਘ ਮੋਹਲਗੁਆਰਾ, ਲਾਭ ਸਿੰਘ ਦਿੱਤੂਪੁਰ, ਪਰਵਿੰਦਰ ਸਿੰਘ ਬਨੇਰਾ ਖੁਰਦ ਅਤੇ ਇੰਦਰਜੀਤ ਸਿੰਘ ਸਹੌਲੀ ਆਦਿ ਵੀ ਸ਼ਾਮਲ ਸਨ।
Punjab Kisan News: ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਗ੍ਰਿਫਤਾਰ, ਜਾਣੋ ਕਾਰਨ
Punjab Kisan News
Punjab Kisan News: ਸਮਰਾਲਾ (ਸੱਚ ਕਹੂੰ ਨਿਊਜ਼)। ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਸਮਾਜ ਸੇਵੀਆਂ ਤੇ ਰੰਗਾਈ ਉਦਯੋਗ ’ਚ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ ਪੁਲਿਸ ਨੇ ਰਸਤੇ ’ਚ ਧਰਨਾ ਦੇਣ ਆਏ ਧੜਿਆਂ ਦੇ ਕਈ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਲੁਧਿਆਣਾ ’ਚ ਦਾਖ਼ਲ ਹੁੰਦੇ ਹੀ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਖਬਰ ਵੀ ਪੜ੍ਹੋ : Punjab Transfers Today: ਪੰਜਾਬ ’ਚ ਵੱਡੇ ਪੱਧਰ ’ਤੇ ਅਫਸਰਾਂ ਦੇ ਤਬਾਦਲੇ, ਹੁਣੇ ਵੇਖੋ ਇੱਥੇ ਪੂਰੀ ਸੂਚੀ
ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਰਾਜੇਵਾਲ ਨੂੰ ਇੱਕ ਨਿੱਜੀ ਵਾਹਨ ’ਚ ਕਿਸੇ ਅਣਪਛਾਤੀ ਥਾਂ ’ਤੇ ਲੈ ਗਈ ਤੇ ਉਸ ਨਾਲ ਫੋਨ ’ਤੇ ਵੀ ਸੰਪਰਕ ਨਹੀਂ ਹੋ ਸਕਿਆ।  ਵਰਨਣਯੋਗ ਹੈ ਕਿ ਅੱਜ ਲੁਧਿਆਣਾ ਦੇ ਕਈ ਇਲਾਕੇ ਪੁਲਿਸ ਛਾਉਣੀਆਂ ’ਚ ਤਬਦੀਲ ਹੋ ਗਏ ਹਨ। ਕਾਲੇ ਪਾਣੀ ਕਾ ਮੋਰਚਾ ਦੀ ਟੀਮ ਨੇ ਅੱਜ ਤਾਜਪੁਰ ਰੋਡ ’ਤੇ ਸਥਿਤ ਸੀਈਟੀਪੀ ਦੀ ਨਿਕਾਸੀ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਜਵਾਬ ’ਚ ਰੰਗਾਈ ਉਦਯੋਗ ਵੱਲੋਂ ਉਸ ਮੌਕੇ ਵੱਡੀ ਗਿਣਤੀ ’ਚ ਮੁਲਜ਼ਮ ਇਕੱਠੇ ਹੋ ਗਏ ਹਨ। ਇਸ ਕਾਰਨ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਇਸ ਕਾਰਨ ਪੁਲਿਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ ਤੇ ਫਿਰੋਜ਼ਪੁਰ ਰੋਡ ਤੋਂ ਲੈ ਕੇ ਰਾਸ ਪੁਆਇੰਟ ਤੱਕ ਵੱਡੀ ਗਿਣਤੀ ’ਚ ਫੋਰਸ ਤਾਇਨਾਤ ਕੀਤੀ ਗਈ ਹੈ। Punjab Kisan News
ਗੱਠਜੋੜ ਨਾਲ ਸਬੰਧਿਤ ਸਵਾਲ ਪੁੱਛਿਆ ਗਿਆ ਤਾਂ ਰਾਜੇਵਾਲ (Balbir Singh Rajewal) ਨਹੀਂ ਦਿੱਤਾ ਜਵਾਬ
(ਸੱਚ ਕਹੂੰ ਨਿਊਜ਼), ਲੁਧਿਆਣਾ। ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜਿਨ੍ਹਾਂ ਥਾਵਾਂ ‘ਤੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਖੜ੍ਹੇ ਸਨ, ਉਨ੍ਹਾਂ ਥਾਵਾਂ ‘ਤੇ ਸਮੀਖਿਆ ਮੀਟਿੰਗ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਕਿਸਾਨ ਬੀਬੀਐਮਬੀ ਦੇ ਮੁੱਦੇ ’ਤੇ 7 ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇਕੱਠੇ ਹੋਣਗੇ। ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਕਿਸੇ ਦੀ ਵੀ ਸਰਕਾਰ ਬਣਦੀ ਨਜ਼ਰ ਨਹੀਂ ਆ ਰਹੀ ਹੈ ਪਰ ਸੁਯੰਕਤ ਸਮਾਜ ਮੋਰਚਾ ਇਤਿਹਾਸ ਰਚੇਗਾ ਕਿ ਪਹਿਲੀ ਵਾਰ ਕਿਸੇ ਵੀ ਪਾਰਟੀ ਨੂੰ ਇੰਨੀ ਵੱਡਾ ਵੋਟ ਸ਼ੇਅਰ ਹੋਵੇਗਾ, ਜਿੰਨਾ ਸੰਯੁਕਤ ਸਮਾਜ ਮੋਰਚੇ ਦਾ ਹੈ। ਹਾਲਾਂਕਿ ਜਦੋਂ ਗਠਜੋੜ ਨਾਲ ਸਬੰਧਤ ਸਵਾਲ ਪੁੱਛਿਆ ਗਿਆ ਤਾਂ ਉਹ ਚੁੱਪ ਰਹੇ।
ਰਾਜੇਵਾਲ ਨੇ ਕਿਹਾ ਕਿ ਸਿਰਫ਼ ਬੀਬੀਐਮਬੀ ਦਾ ਮੁੱਦਾ ਹੀ ਨਹੀਂ, ਸਗੋਂ ਹੋਰ ਵੀ ਕਈ ਮੁੱਦੇ ਹਨ, ਜਿਨ੍ਹਾਂ ’ਤੇ ਕੇਂਦਰ ਵੱਲੋਂ ਰਾਜਾਂ ਦੇ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਜਦੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਤਾਂ ਉਸ ਨੇ ਸਾਰੀਆਂ ਪਾਰਟੀਆਂ ਨੂੰ ਇੱਕ ਪਲੇਟਫਾਰਮ ‘ਤੇ ਇਕੱਠੇ ਹੋਣ ਲਈ ਕਿਹਾ ਸੀ, ਪਰ ਬਾਅਦ ਵਿੱਚ ਕੋਈ ਵੀ ਨਹੀਂ ਮਿਲਿਆ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਪਤਾ ਨਹੀਂ ਸੀ ਕਿ ਦਿੱਲੀ ਦਾ ਮੋਰਚਾ ਇਸ ਤਰ੍ਹਾਂ ਦਾ ਹੋਵੇਗਾ ਅਤੇ ਜੇਕਰ ਫਿਰ ਤੋਂ ਹਾਲਾਤ ਅਜਿਹੇ ਬਣੇ ਤਾਂ ਕਿਸਾਨ ਮੁੜ ਮੋਰਚਾ ਲਾਉਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਕਿਸਾਨ ਆਪਣੇ ਹੱਕਾਂ ਨੂੰ ਕਿਸ ਨੂੰ ਮਾਰਨ ਨਹੀਂ ਦੇਣਗੇ। ਸੰਯੁਕਤ ਸਮਾਜ ਮੋਰਚਾ 7 ਮਾਰਚ ਨੂੰ ਸਾਰੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਕੇ ਮੰਗ ਪੱਤਰ ਵੀ ਸੌਂਪੇਗਾ।
ਯੂਕਰੇਨ ‘ਚ ਫਸੇ ਵਿਦਿਆਰਥੀਆਂ ‘ਤੇ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਸਰਕਾਰ ਨੂੰ ਉੱਥੇ ਫਸੇ ਵਿਦਿਆਰਥੀਆਂ ਨੂੰ ਤੁਰੰਤ ਵਾਪਸ ਲਿਆਉਣਾ ਚਾਹੀਦਾ ਹੈ, ਕਿਉਂਕਿ ਆਪਣੇ ਲੋਕਾਂ ਨੂੰ ਸੁਰੱਖਿਅਤ ਲਿਆਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ